ਤਾਜਾ ਖ਼ਬਰਾਂ


ਕੋਰੋਨਾ ਦੀ ਮੌਜੂਦਾ ਸਥਿਤੀ ਜਾਣਨ ਲਈ ਪ੍ਰਧਾਨ ਮੰਤਰੀ ਮੋਦੀ ਨੇ ਕੈਪਟਨ ਸਮੇਤ ਵੱਖ ਵੱਖ ਮੁੱਖ ਮੰਤਰੀਆਂ ਨਾਲ ਕੀਤੀ ਗੱਲ
. . .  5 minutes ago
ਨਵੀਂ ਦਿੱਲੀ, 9 ਮਈ - ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ 'ਚ ਕੋਰੋਨਾ ਦੀ ਦੂਸਰੀ ਲਹਿਰ ਦੇ ਕਹਿਰ ਵਿਚਕਾਰ ਮੌਜੂਦਾ ਸਥਿਤੀ ਦੀ ਸਮੀਖਿਆ ਲਈ ਵੱਖ ਵੱਖ ਮੁੱਖ ਮੰਤਰੀਆਂ ਨਾਲ ਫ਼ੋਨ 'ਤੇ ਗੱਲ ਕਰ ਰਹੇ ਹਨ। ਇਸੇ ਕੜੀ ਤਹਿਤ...
ਪਾਕਿਸਤਾਨੀ ਪ੍ਰਸਿੱਧ ਪੰਜਾਬੀ ਲੋਕ ਗਾਇਕ ਆਰਿਫ਼ ਲੋਹਾਰ ਦੀ ਪਤਨੀ ਦਾ ਹੋਇਆ ਦਿਹਾਂਤ
. . .  21 minutes ago
ਅੰਮ੍ਰਿਤਸਰ, 10 ਮਈ (ਸੁਰਿੰਦਰ ਕੋਛੜ) - ਪਾਕਿਸਤਾਨੀ ਪ੍ਰਸਿੱਧ ਪੰਜਾਬੀ ਲੋਕ ਗਾਇਕ ਆਲਮ ਲੋਹਾਰ ਦੇ ਪੁੱਤਰ ਅਤੇ ਦੁਨੀਆਂ ਭਰ 'ਚ ਪ੍ਰਸਿੱਧੀ ਪ੍ਰਾਪਤ ਕਰਨ ਵਾਲੇ ਗਾਇਕ ਆਰਿਫ਼ ਲੋਹਾਰ ਦੀ ਪਤਨੀ ਰਜ਼ੀਆ ਆਰਿਫ਼ ਦਾ ਲਾਹੌਰ...
ਡਾ. ਰਾਜ ਕੁਮਾਰ ਵੇਰਕਾ ਵਲੋਂ 165 ਕੋਰੋਨਾ ਪੀੜਤ ਪਰਿਵਾਰਾਂ ਨੂੰ ਰਾਸ਼ਨ ਅਤੇ 2500 ਰੁਪਏ ਵੰਡੇ ਗਏ
. . .  26 minutes ago
ਖਾਸਾ (ਅੰਮ੍ਰਿਤਸਰ), 9 ਮਈ (ਗੁਰਨੇਕ ਸਿੰਘ ਪੰਨੂ) - ਅੱਜ ਇੰਡਿਆ ਗੇਟ ਦੇ ਨਜ਼ਦੀਕ ਬੀ.ਆਰ ਰਿਜ਼ਾਰਟ ਵਿਖੇ ਵਿਧਾਇਕ ਡਾ. ਰਾਜ ਕੁਮਾਰ ਵੇਰਕਾ ਵਲੋਂ ਹਲਕਾ ਪੱਛਮੀ ਦੇ 165 ਕੋਰੋਨਾ ਪੀੜਤ ਪਰਿਵਾਰਾਂ ਨੂੰ 1 ਮਹੀਨੇ ਦੇ ਰਾਸ਼ਨ ਦੀਆਂ ਕਿੱਟਾਂ, ਦਵਾਈਆਂ ਅਤੇ 2500 ਰੁਪਏ...
ਪੁਲਿਸ ਨੇ ਰਿਮਾਂਡ 'ਤੇ ਲਿਆਂਦੇ ਵਿਅਕਤੀ ਕੋਲੋਂ ਇਕ ਕਿੱਲੋ 350 ਗ੍ਰਾਮ ਹੈਰੋਇਨ ਕੀਤੀ ਬਰਾਮਦ
. . .  32 minutes ago
ਸਰਾਏ ਅਮਾਨਤ ਖਾਂ (ਅੰਮ੍ਰਿਤਸਰ), 9 ਮਈ (ਨਰਿੰਦਰ ਸਿੰਘ ਦੋਦੇ) - ਸਰਹੱਦੀ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਵਲੋਂ ਰਿਮਾਂਡ 'ਤੇ ਲਿਆਂਦੇ ਵਿਅਕਤੀ ਪਲਵਿੰਦਰ ਸਿੰਘ ਉਰਫ ਸਾਬੀ ਵਾਸੀ ਨੌਸ਼ਹਿਰਾ ਢਾਲਾ ਤੋਂ ਇਕ ਕਿੱਲੋ 350 ਗ੍ਰਾਮ...
ਦਿੱਲੀ ਵਿਚ 17 ਮਈ ਤੱਕ ਵਧਾਇਆ ਗਿਆ ਲਾਕਡਾਊਨ, ਅਗਲੇ ਆਦੇਸ਼ਾਂ ਤੱਕ ਮੈਟਰੋ ਵੀ ਬੰਦ
. . .  56 minutes ago
ਨਵੀਂ ਦਿੱਲੀ, 9 ਮਈ - ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਚ ਕੋਰੋਨਾ ਦੇ ਮੱਦੇਨਜ਼ਰ ਦਿੱਲੀ ਵਿਚ ਇਕ ਹਫ਼ਤੇ ਲਈ ਲਾਕਡਾਊਨ ਹੋਰ ਵਧਾ ਦਿੱਤਾ ਹੈ। ਇਹ ਲਾਕਡਾਊਨ 17 ਮਈ ਸਵੇਰ 5 ਵਜੇ...
ਲੌਂਗੋਵਾਲ ਦੇ ਪਿੰਡ ਤਕੀਪੁਰ 'ਚ ਕੋਰੋਨਾ ਕਾਰਨ ਇਕ ਪਰਿਵਾਰ ਦੇ 4 ਜੀਆਂ ਦੀ ਹੋਈ ਮੌਤ
. . .  40 minutes ago
ਲੌਂਗੋਵਾਲ (ਸੰਗਰੂਰ) , 9 ਮਈ (ਵਿਨੋਦ, ਖੰਨਾ) - ਕੋਰੋਨਾ ਮਹਾਂਮਾਰੀ ਲੌਂਗੋਵਾਲ ਇਲਾਕੇ 'ਚ ਤੇਜ਼ੀ ਨਾਲ ਪੈਰ ਪਸਾਰਦੀ ਨਜ਼ਰ ਆ ਰਹੀ ਹੈ। ਇਸ ਵਾਇਰਸ ਕਾਰਨ ਨੇੜਲੇ ਪਿੰਡ ਤਕੀਪੁਰ ਵਿਖੇ ਇਕੋ ਪਰਿਵਾਰ...
ਅਕਾਲ ਚਲਾਣਾ ਕਰ ਗਏ ਸੰਤ ਬਾਬਾ ਗੁਰਮੀਤ ਸਿੰਘ ਜੌਹਲਾਂ ਵਾਲੇ
. . .  about 1 hour ago
ਜੌਹਲਾਂ (ਜਲੰਧਰ), 9 ਮਈ - ਨਿਰਮਲ ਕੁਟੀਆਂ ਜੌਹਲਾਂ ਵਿਖੇ ਸੰਤ ਬਾਬਾ ਗੁਰਮੀਤ ਸਿੰਘ ਜੌਹਲਾਂ ਵਾਲੇ ਅਕਾਲ ਚਲਾਣਾ ਕਰ ਗਏ ਹਨ। ਉਨ੍ਹਾਂ ਦਾ ਅੱਜ ਤੜਕੇ 4.30 ਵਜੇ ਦੇ ਕਰੀਬ ਦਿਹਾਂਤ...
ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਦੇ 17 ਪ੍ਰੋਫੈਸਰਾਂ ਦੀ 18 ਦਿਨਾਂ ਵਿਚ ਹੋਈ ਮੌਤ
. . .  about 1 hour ago
ਲਖਨਊ, 9 ਮਈ - ਉਤਰ ਪ੍ਰਦੇਸ਼ ਵਿਚ ਯੋਗੀ ਸਰਕਾਰ ਨੇ ਕੋਰੋਨਾ ਕਰਫ਼ਿਊ ਵਿਚ ਇਕ ਵਾਰ ਫਿਰ ਵਾਧਾ ਕਰ ਦਿੱਤਾ ਹੈ। ਇਹ ਪਾਬੰਦੀਆਂ 17 ਮਈ ਤੱਕ ਜਾਰੀ ਰਹਿਣਗੀਆਂ। ਉੱਥੇ ਹੀ, ਇਕ ਪ੍ਰੇਸ਼ਾਨ...
ਉਤਰ ਪ੍ਰਦੇਸ਼ ਵਿਚ 17 ਮਈ ਤੱਕ ਵਧਾਇਆ ਗਿਆ ਕੋਰੋਨਾ ਕਰਫ਼ਿਊ
. . .  about 1 hour ago
ਲਖਨਊ, 9 ਮਈ - ਉਤਰ ਪ੍ਰਦੇਸ਼ ਵਿਚ ਯੋਗੀ ਸਰਕਾਰ ਨੇ ਕੋਰੋਨਾ ਕਰਫ਼ਿਊ ਵਿਚ ਇਕ ਵਾਰ ਫਿਰ ਵਾਧਾ ਕਰ ਦਿੱਤਾ ਹੈ। ਇਹ ਪਾਬੰਦੀਆਂ 17 ਮਈ ਤੱਕ...
ਹਿੰਦ ਮਹਾਸਾਗਰ ਵਿਚ ਡਿੱਗਿਆ ਚੀਨ ਦਾ ਬੇਕਾਬੂ ਹੋਇਆ ਰਾਕਟ
. . .  about 2 hours ago
ਸ਼ੰਘਾਈ, 9 ਮਈ - ਚੀਨ ਦੇ ਬੇਕਾਬੂ ਹੋਏ ਰਾਕਟ ਦਾ ਮਲਬਾ ਆਖ਼ਿਰਕਾਰ ਅੱਜ ਧਰਤੀ 'ਤੇ ਡਿਗ ਗਿਆ। ਮੀਡੀਆ ਰਿਪੋਰਟਾਂ ਮੁਤਾਬਿਕ ਚੀਨ ਦੇ 18ਟਨ ਦਾ ਲਾਂਗ ਮਾਰਚ 5ਬੀ ਨਾਮ ਦਾ ਇਹ ਰਾਕਟ ਹਿੰਦ ਮਹਾਂਸਾਗਰ ਵਿਚ ਡਿੱਗਿਆ ਹੈ। ਹਾਲਾਂਕਿ ਇਹ...
ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਜਵਾਨ ਸ਼ਹੀਦ
. . .  about 2 hours ago
ਕੋਟਲੀ ਸੂਰਤ ਮੱਲ੍ਹੀ (ਬਟਾਲਾ) , 9 ਮਈ (ਕੁਲਦੀਪ ਸਿੰਘ ਨਾਗਰਾ) - ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਆਉਂਦੇ ਪਿੰਡ ਦਬੁਰਜੀ ਦੇ ਭਾਰਤੀ ਫ਼ੌਜ ਦੇ ਜਵਾਨ ਦੀ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਸ਼ਹੀਦ ਹੋ...
ਦੇਸ਼ ਵਿਚ ਕੋਰੋਨਾ ਦੇ ਐਕਟਿਵ ਕੇਸ 37 ਲੱਖ ਤੋਂ ਹੋਏ ਪਾਰ
. . .  about 3 hours ago
ਨਵੀਂ ਦਿੱਲੀ, 9 ਮਈ - ਭਾਰਤ ਵਿਚ ਕੋਰੋਨਾਵਾਇਰਸ ਪਿਛਲੇ 24 ਘੰਟਿਆਂ ਦੌਰਾਨ 4 ਲੱਖ, 3 ਹਜ਼ਾਰ ਤੇ 738 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦੌਰਾਨ 4 ਹਜ਼ਾਰ 92 ਲੋਕਾਂ ਦੀ ਮੌਤ ਹੋਈ ਹੈ। ਦੇਸ਼ ਵਿਚ ਕੋਰੋਨਾ ਦੇ ਨਵੇਂ ਐਕਟਿਵ ਕੇਸ...
ਅਮਰੀਕਾ ਦੇ ਮੈਰੀਲੈਂਡ 'ਚ ਗੋਲੀਬਾਰੀ ਤੇ ਅੱਗ ਲੱਗਣ ਕਾਰਨ ਚਾਰ ਲੋਕਾਂ ਦੀ ਮੌਤ
. . .  about 4 hours ago
ਵੁੱਡਲੋਨ, 9 ਮਈ - ਅਮਰੀਕਾ ਦੇ ਮੈਰੀਲੈਂਡ ਰਾਜ ਵਿਚ ਸਨਿੱਚਰਵਾਰ ਸਵੇਰੇ ਗੋਲੀਬਾਰੀ ਤੇ ਅੱਗ ਲੱਗਣ ਦੀ ਘਟਨਾ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਪੁਲਿਸ ਨੇ ਸ਼ੱਕੀ ਵਿਅਕਤੀ ਨੂੰ ਵੀ ਗੋਲੀ ਮਾਰ...
ਕੌਮਾਂਤਰੀ ਮਾਂ ਦਿਵਸ 'ਤੇ 'ਅਜੀਤ' ਵਲੋਂ ਸ਼ੁਭਕਾਮਨਾਵਾਂ
. . .  about 5 hours ago
ਕੌਮਾਂਤਰੀ ਮਾਂ ਦਿਵਸ 'ਤੇ 'ਅਜੀਤ' ਵਲੋਂ ਸ਼ੁਭਕਾਮਨਾਵਾਂ...
ਦਿੱਲੀ 'ਚ 17 ਮਈ ਤੱਕ ਵੱਧ ਸਕਦੈ ਲਾਕਡਾਊਨ, ਕੇਜਰੀਵਾਲ ਕਰ ਸਕਦੇ ਹਨ ਐਲਾਨ
. . .  about 5 hours ago
ਨਵੀਂ ਦਿੱਲੀ, 9 ਮਈ - ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਕੋਰੋਨਾ ਦੇ ਮਾਮਲਿਆਂ ਵਿਚ ਕੁਝ ਕਮੀ ਦੇਖਣ ਨੂੰ ਮਿਲੀ ਹੈ ਪਰੰਤੂ ਹੋ ਰਹੀਆਂ ਮੌਤਾਂ ਦੇ ਅੰਕੜਿਆਂ ਵਿਚ ਕੋਈ ਬਦਲਾਅ ਨਜ਼ਰ ਨਹੀਂ ਆ ਰਿਹਾ...
ਅੱਜ ਦਾ ਵਿਚਾਰ
. . .  about 5 hours ago
ਅਫ਼ਗ਼ਾਨਿਸਤਾਨ ਦੇ ਇਕ ਸਕੂਲ ਬਾਹਰ ਜ਼ੋਰਦਾਰ ਬੰਬ ਧਮਾਕਾ, ਕਰੀਬ 40 ਦੀ ਮੌਤ, 50 ਤੋਂ ਉੱਪਰ ਜ਼ਖਮੀ
. . .  1 day ago
ਕਾਬੁਲ, 8 ਮਈ - ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਚ ਇਕ ਸਕੂਲ ਦੇ ਬਾਹਰ ਹੋਏ ਜ਼ੋਰਦਾਰ ਬੰਬ ਧਮਾਕੇ ਵਿਚ ਘੱਟ ਤੋਂ ਘੱਟ 40 ਦੀ ਮੌਤ ਹੋ ਗਈ ਹੈ ਤੇ ਕਈ ਲੋਕ ਜ਼ਖਮੀ ਹੋ ਗਏ ਹਨ...
ਦੁਕਾਨਦਾਰਾਂ ਦੇ ਨਾਂਹਪੱਖੀ ਹੁੰਗਾਰੇ ਤੋਂ ਨਿਰਾਸ਼ ਪ੍ਰਧਾਨ ਨੇ ਦਿੱਤਾ ਅਸਤੀਫ਼ਾ
. . .  1 day ago
ਮਹਿਲ ਕਲਾਂ (ਬਰਨਾਲਾ) , 8 ਮਈ (ਅਵਤਾਰ ਸਿੰਘ ਅਣਖੀ) - ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਹਫ਼ਤਾਵਾਰੀ ਲਾਕਡਾਊਨ ਦੌਰਾਨ ਦੁਕਾਨਾਂ ਖੋਲ੍ਹਣ ਦੇ ਦਿੱਤੇ ਸੱਦੇ 'ਤੇ ਮਹਿਲ ਕਲਾਂ ਦੇ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ...
ਅੰਮ੍ਰਿਤਸਰ ਵਿਚ ਅੱਜ ਆਏ 610 ਕੋਰੋਨਾ ਪਾਜ਼ੀਟਿਵ ਮਾਮਲੇ, 13 ਹੋਈਆਂ ਮੌਤਾਂ
. . .  1 day ago
ਅੰਮ੍ਰਿਤਸਰ, 8 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 610 ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ ਅਤੇ 13 ਮੌਤਾਂ ਰਿਪੋਰਟ ਕੀਤੀਆਂ ਗਈਆਂ...
ਕੋਵਿਡ19 : ਸ੍ਰੀ ਮੁਕਤਸਰ ਸਾਹਿਬ 'ਚ 416 ਨਵੇਂ ਕੇਸ - 17 ਮੌਤਾਂ, ਹੁਸ਼ਿਆਰਪੁਰ 'ਚ 266 ਨਵੇਂ ਕੇਸ - 7 ਹੋਈਆਂ ਮੌਤਾਂ ਅਤੇ ਮੋਗਾ 'ਚ ਆਏ 154 ਨਵੇਂ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ/ਹੁਸ਼ਿਆਰਪੁਰ/ਮੋਗਾ, 8 ਮਈ (ਰਣਜੀਤ ਸਿੰਘ ਢਿੱਲੋਂ/ਬਲਜਿੰਦਰਪਾਲ ਸਿੰਘ/ਗੁਰਤੇਜ ਸਿੰਘ ਬੱਬੀ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਦੇ ਅੱਜ 416 ਨਵੇਂ ਮਾਮਲੇ ਸਾਹਮਣੇ ਆਏ ਅਤੇ...
ਪਿੰਡਾਂ ਦੇ ਛੱਪੜਾਂ ਵਿਚੋਂ ਗੰਦਾ ਪਾਣੀ, ਗਾਰ ਕੱਢਣ ਅਤੇ ਨਵੀਨੀਕਰਨ ਲਈ ਵਿਆਪਕ ਮੁਹਿੰਮ ਸ਼ੁਰੂ - ਤ੍ਰਿਪਤ ਬਾਜਵਾ
. . .  1 day ago
ਪਠਾਨਕੋਟ 8 ਮਈ (ਸੰਧੂ) - ਸੂਬੇ ਦੇ ਪਿੰਡਾਂ ਵਿਚ ਆਗਾਮੀ ਬਰਸਾਤ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਪਿੰਡਾਂ ਵਿਚ ਪਾਣੀ ਦੇ ਨਿਕਾਸ ਦੀ ਸਮੱਸਿਆ ਨੂੰ ਨਜਿੱਠਣ ਲਈ ਰਾਜ ਭਰ ਵਿਚ ਛੱਪੜਾਂ ਦੀ ਸਫ਼ਾਈ ਦੀ ਵਿਆਪਕ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਅੱਜ ਇੱਥੋਂ ਜਾਰੀ ਬਿਆਨ ਵਿਚ ਜਾਣਕਾਰੀ ਦਿੰਦੀਆਂ ਰਾਜ...
ਗੈਂਗਸਟਰ - ਕਮ - ਨਸ਼ਾ ਤਸਕਰ ਗੈਵੀ ਵਲੋਂ ਕੀਤੇ ਗਏ ਅਹਿਮ ਖ਼ੁਲਾਸੇ
. . .  1 day ago
ਚੰਡੀਗੜ੍ਹ , 8 ਮਈ - ਗੈਂਗਸਟਰ - ਕਮ - ਨਸ਼ਾ ਤਸਕਰ ਗੈਵੀ ਵਲੋਂ ਕੀਤੇ ਖ਼ੁਲਾਸੇ ਉੱਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਉਸ ਦੇ ਪੰਜ ਸਾਥੀਆਂ ਦੀ ਗ੍ਰਿਫ਼ਤਾਰੀ ਕਰ ਕੇ...
ਪਠਾਨਕੋਟ ਵਿਚ ਕੋਰੋਨਾ ਦੇ 464 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ 8 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ । ਜਿਸ ਕਰ ਕੇ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਅੰਦਰ ਦਹਿਸ਼ਤ ਦਾ...
ਦੇਸ਼ 'ਚ ਆਕਸੀਜਨ ਸਪਲਾਈ ਲਈ ਸੁਪਰੀਮ ਕੋਰਟ ਨੇ ਕੀਤਾ ਕੌਮੀ ਟਾਸਕ ਫੋਰਸ ਦਾ ਗਠਨ
. . .  1 day ago
ਨਵੀਂ ਦਿੱਲੀ, 8 ਮਈ - ਕੋਰੋਨਾਵਾਿੲਰਸ ਦੀ ਦੂਸਰੀ ਲਹਿਰ ਦੇ ਪ੍ਰਕੋਪ ਵਿਚਕਾਰ ਸੁਪਰੀਮ ਕੋਰਟ ਨੇ ਇਕ ਨੈਸ਼ਨਲ ਟਾਸਕ ਫੋਰਸ ਗਠਿਤ ਕਰ ਦਿੱਤਾ...
ਮਹਿਲ ਕਲਾਂ (ਬਰਨਾਲਾ) 'ਚ ਕੋਰੋਨਾ ਵਾਇਰਸ ਨਾਲ ਤਿੰਨ ਮੌਤਾਂ
. . .  1 day ago
ਮਹਿਲ ਕਲਾਂ, 8 ਮਈ (ਅਵਤਾਰ ਸਿੰਘ ਅਣਖੀ) - ਸਬ-ਡਵੀਜ਼ਨ ਮਹਿਲ ਕਲਾਂ (ਬਰਨਾਲਾ) 'ਚ ਕੋਰੋਨਾ ਵਾਇਰਸ ਨਾਲ ਤਿੰਨ ਵਿਅਕਤੀਆਂ ਦੀ ਮੌਤ ਹੋਣ ਦਾ ਪਤਾ ਲੱਗਿਆ ਹੈ। ਮ੍ਰਿਤਕਾ ਵਿਚੋਂ ਪਿੰਡ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 19 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਆਦਰਸ਼ਾਂ ਤੇ ਉਦੇਸ਼ਾਂ ਨੂੰ ਵਿਸਾਰ ਦੇਣ ਨਾਲ ਅਸਫਲਤਾ ਹਾਸਲ ਹੁੰਦੀ ਹੈ। ਜਵਾਹਰ ਲਾਲ ਨਹਿਰੂ

ਸੰਪਾਦਕੀ

ਕਾਂਗਰਸ ਦੀ ਮਜ਼ਬੂਤੀ ਲਈ

ਕੌਮੀ ਪਾਰਟੀ ਕਾਂਗਰਸ ਅੰਦਰ ਚਿਰਾਂ ਤੋਂ ਧੁਖ ਰਿਹਾ ਕਲੇਸ਼ ਜਗ ਜ਼ਾਹਰ ਹੋਣ ਲੱਗਾ ਹੈ। ਉੱਠਦਾ ਧੂੰਆਂ ਤਾਂ ਹਰ ਕੋਈ ਦੇਖਦਾ ਰਿਹਾ ਹੈ ਪਰ ਹੁਣ ਇਹ ਬਲਣ ਦੇ ਪੜਾਅ 'ਤੇ ਪੁੱਜ ਗਿਆ ਲਗਦਾ ਹੈ। ਪਿਛਲੇ ਸਾਲ ਅਗਸਤ ਦੇ ਮਹੀਨੇ ਵਿਚ ਕਾਂਗਰਸ ਦੇ 23 ਪ੍ਰਮੁੱਖ ਆਗੂਆਂ ਨੇ ਪਾਰਟੀ ਦੀ ਕਾਰਜਕਾਰੀ ਪ੍ਰਧਾਨ ਸੋਨੀਆ ਗਾਂਧੀ ਨੂੰ ਇਕ ਚਿੱਠੀ ਲਿਖੀ ਸੀ, ਜਿਸ ਵਿਚ ਉਨ੍ਹਾਂ ਨੇ ਕਾਂਗਰਸ ਵਿਚ ਲਗਾਤਾਰ ਆ ਰਹੇ ਨਿਘਾਰ ਦੀ ਗੱਲ ਕੀਤੀ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਪਾਰਟੀ ਅੰਦਰ ਆਪਾ ਪੜਚੋਲ ਕਰਨ ਲਈ ਵੀ ਕਿਹਾ ਸੀ। ਕਾਂਗਰਸ ਕਾਰਜਕਾਰਨੀ ਦੀਆਂ ਚੋਣਾਂ ਮੁੜ ਕਰਵਾਉਣ ਦੀ ਅਪੀਲ ਵੀ ਕੀਤੀ ਸੀ। ਕਾਰਜਕਾਰਨੀ ਬਾਰੇ ਪਿਛਲੇ ਕਈ ਦਹਾਕਿਆਂ ਤੋਂ ਲਗਾਤਾਰ ਇਹ ਪ੍ਰਭਾਵ ਬਣਿਆ ਰਿਹਾ ਹੈ ਕਿ ਇਸ ਦੇ ਮੈਂਬਰ ਚੋਣਾਂ ਰਾਹੀਂ ਨਹੀਂ ਚੁਣੇ ਜਾਂਦੇ ਸਗੋਂ ਇਕ ਤਰ੍ਹਾਂ ਨਾਲ ਉਨ੍ਹਾਂ ਦੀ ਨਾਮਜ਼ਦਗੀ ਹੀ ਹੁੰਦੀ ਹੈ। ਬਹੁਤ ਸਾਰੇ ਮੈਂਬਰ ਕਾਂਗਰਸ ਕਾਰਜਕਾਰਨੀ ਵਿਚ ਅਜਿਹੇ ਹੁੰਦੇ ਹਨ ਜੋ ਵੱਡੇ ਪਾਰਟੀ ਆਗੂਆਂ ਦੇ ਜੀ ਹਜ਼ੂਰੀਏ ਹੀ ਬਣੇ ਰਹਿੰਦੇ ਹਨ।
ਸਾਲ 2014 ਵਿਚ ਨਰਿੰਦਰ ਮੋਦੀ ਦੇ ਹਕੂਮਤ ਸੰਭਾਲਣ ਤੋਂ ਬਾਅਦ ਉਨ੍ਹਾਂ ਦੇ ਲਗਾਤਾਰ ਵਧਦੇ ਪ੍ਰਭਾਵ ਅੱਗੇ ਕਾਂਗਰਸ ਹਮੇਸ਼ਾ ਲੜਖੜਾਉਂਦੀ ਹੀ ਨਜ਼ਰ ਆਈ ਹੈ। ਪਿਛਲੇ ਕਈ ਸਾਲਾਂ ਤੋਂ ਪਾਰਟੀ ਦੀ ਕਮਾਨ ਜਾਂ ਤਾਂ ਸੋਨੀਆ ਗਾਂਧੀ ਅਤੇ ਜਾਂ ਰਾਹੁਲ ਗਾਂਧੀ ਕੋਲ ਹੀ ਰਹੀ ਹੈ। ਪਿਛਲੇ 6 ਸਾਲਾਂ ਤੋਂ ਭਾਜਪਾ ਅਤੇ ਮੋਦੀ ਦੀ ਝੁੱਲੀ ਹਨੇਰੀ ਕਰਕੇ ਇਹ ਸੰਭਲਦੀ ਨਜ਼ਰ ਨਹੀਂ ਆਈ। ਇਸੇ ਸਮੇਂ ਵਿਚ ਰਾਹੁਲ ਗਾਂਧੀ ਵੱਡੀ ਚਰਚਾ ਦਾ ਵਿਸ਼ਾ ਜ਼ਰੂਰ ਬਣੇ ਰਹੇ ਹਨ। ਵੱਖ-ਵੱਖ ਚੋਣਾਂ ਵਿਚ ਉਨ੍ਹਾਂ ਦੀ ਬਿਆਨਬਾਜ਼ੀ ਅਕਸਰ ਹਲਕੇ ਪੱਧਰ ਦੀ ਹੀ ਰਹੀ ਹੈ। ਚਾਹੇ ਇਹ ਰਾਫੇਲ ਸੌਦਾ ਹੋਵੇ, ਚਾਹੇ ਵੱਡੇ ਸਰਮਾਏਦਾਰਾਂ ਦਾ ਮੁੱਦਾ ਹੋਵੋ, ਚਾਹੇ ਚੀਨ ਦਾ ਮੁੱਦਾ ਹੋਵੇ ਅਤੇ ਚਾਹੇ ਲੱਦਾਖ ਦਾ ਹੋਵੇ, ਰਾਹੁਲ ਦੇ ਬਿਆਨ ਉਨ੍ਹਾਂ ਦੇ ਕੱਚਘਰੜ ਹੋਣ ਦਾ ਹੀ ਪ੍ਰਭਾਵ ਦਿੰਦੇ ਰਹੇ ਹਨ। ਬਹੁਤੀ ਵਾਰ ਪਾਰਟੀ ਨੂੰ ਰਾਹੁਲ ਦੇ ਬਚਾਅ ਲਈ ਵੀ ਆਉਣਾ ਪੈਂਦਾ ਰਿਹਾ ਹੈ। ਲਗਾਤਾਰ ਹੁੰਦੀਆਂ ਹਾਰਾਂ ਨੂੰ ਵੇਖਦਿਆਂ ਰਾਹੁਲ ਨੇ ਸਾਲ 2019 ਵਿਚ ਪਾਰਟੀ ਦੇ ਪ੍ਰਧਾਨਗੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਸ ਸਮੇਂ ਵੀ ਇਹ ਉਮੀਦ ਜਾਗੀ ਸੀ ਕਿ ਕਿਸੇ ਹੋਰ ਪ੍ਰੋੜ੍ਹ ਤੇ ਪ੍ਰਬੁੱਧ ਆਗੂ ਨੂੰ ਪਾਰਟੀ ਦੀ ਕਮਾਨ ਸੌਂਪ ਦਿੱਤੀ ਜਾਵੇਗੀ ਪਰ ਆਮ ਬਣੇ ਪ੍ਰਭਾਵ ਵਾਂਗ ਪਾਰਟੀ ਦਹਾਕਿਆਂ ਤੋਂ ਨਹਿਰੂ-ਗਾਂਧੀ ਪਰਿਵਾਰ ਦੇ ਪ੍ਰਭਾਵ 'ਚੋਂ ਨਹੀਂ ਉੱਭਰ ਸਕੀ। ਰੁਹਾਲ ਵਲੋਂ ਅਸਤੀਫ਼ਾ ਦੇਣ ਤੋਂ ਲੰਮੇ ਸਮੇਂ ਬਾਅਦ ਚਾਹੇ ਸੋਨੀਆ ਗਾਂਧੀ ਨੂੰ ਅਸਥਾਈ ਪ੍ਰਧਾਨ ਬਣਾ ਦਿੱਤਾ ਗਿਆ ਸੀ ਭਾਵੇਂ ਕਿ ਆਪਣਾ ਅਸਤੀਫ਼ਾ ਦੇਣ ਸਮੇਂ ਰਾਹੁਲ ਨੇ ਇਹ ਬਿਆਨ ਵੀ ਦਿੱਤਾ ਸੀ ਕਿ ਅੱਗੋਂ ਲਈ ਉਨ੍ਹਾਂ ਦੇ ਪਰਿਵਾਰ ਦਾ ਕੋਈ ਮੈਂਬਰ ਪਾਰਟੀ ਦੇ ਇਸ ਅਹੁਦੇ ਲਈ ਉਮੀਦਵਾਰ ਨਹੀਂ ਹੋਵੇਗਾ। ਪਰ ਇਸ ਦੇ ਬਾਵਜੂਦ ਸੋਨੀਆ ਗਾਂਧੀ ਹੀ ਪ੍ਰਧਾਨ ਬਣੀ ਆ ਰਹੀ ਹੈ ਅਤੇ ਪਰਦੇ ਪਿੱਛੇ ਤੋਂ ਰਾਹੁਲ ਗਾਂਧੀ ਵੀ ਆਪਣੇ ਪ੍ਰਭਾਵ ਦੀ ਵਰਤੋਂ ਕਰਦਾ ਰਿਹਾ ਹੈ। ਇਹ ਪਰਿਵਾਰ ਕਦੀ ਵੀ ਸ਼ਕਤੀ ਤੋਂ ਬਾਹਰ ਨਹੀਂ ਹੋਇਆ। ਚਾਹੇ ਇਹ ਸ਼ਕਤੀ ਸਰਕਾਰ ਦੀ ਰਹੀ ਹੋਵੇ, ਚਾਹੇ ਪਾਰਟੀ ਦੀ। ਇਸ ਪਰਿਵਾਰ ਦਾ ਜਲਵਾ ਹਮੇਸ਼ਾ ਬਣਿਆ ਰਿਹਾ ਹੈ। ਇਕ ਪੁਰਾਣੀ, ਵੱਡੀ ਅਤੇ ਕੌਮੀ ਪਾਰਟੀ ਇਸ ਦੇ ਪ੍ਰਭਾਵ ਤੋਂ ਮੁਕਤ ਨਹੀਂ ਹੋ ਸਕੀ। ਪਿਛਲੇ ਸਾਲ ਅਗਸਤ ਵਿਚ 23 ਆਗੂਆਂ ਦੀ ਚਿੱਠੀ ਤੋਂ ਬਾਅਦ ਵਰਕਿੰਗ ਕਮੇਟੀ ਦੀ ਮੀਟਿੰਗ ਬੁਲਾਈ ਗਈ ਸੀ। ਉਸ ਵਿਚ ਵੀ ਸੰਗਠਨਾਤਮਕ ਚੋਣਾਂ ਕਰਵਾਉਣ ਅਤੇ ਵੱਡੇ ਅਹੁਦਿਆਂ 'ਤੇ ਨਿਯੁਕਤੀ ਦੀ ਗੱਲ ਚੱਲੀ ਸੀ। ਕੁਝ ਤਲਖ ਕਲਾਮੀ ਅਤੇ ਵਿਰੋਧ ਤੋਂ ਬਾਅਦ ਇਸ ਸਾਲ ਮਈ ਵਿਚ ਸੰਗਠਨ ਦੀਆਂ ਚੋਣਾਂ ਕਰਵਾਉਣ ਦਾ ਪ੍ਰੋਗਰਾਮ ਬਣਾਇਆ ਗਿਆ ਸੀ ਪਰ ਬਾਅਦ ਵਿਚ ਇਹ ਚੋਣਾਂ ਜੂਨ ਵਿਚ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਤਾਂ ਜੋ ਪੰਜ ਰਾਜਾਂ ਦੀਆਂ ਵਿਧਾਨ ਸਭਾਵਾਂ ਦੀਆਂ ਚੋਣਾਂ ਪਹਿਲਾਂ ਹੋ ਸਕਣ।
ਹੁਣ ਇਨ੍ਹਾਂ ਰਾਜਾਂ ਦੀਆਂ ਚੋਣਾਂ ਦਾ ਐਲਾਨ ਵੀ ਹੋ ਚੁੱਕਾ ਹੈ। ਨਤੀਜਿਆਂ ਤੋਂ ਬਾਅਦ ਪਾਰਟੀ ਦੇ ਅੰਦਰੂਨੀ ਬਦਲਾਅ ਲਈ ਰਸਤਾ ਸਾਫ਼ ਹੋਣਾ ਸ਼ੁਰੂ ਹੋ ਜਾਵੇਗਾ ਪਰ ਜਿਸ ਤਰ੍ਹਾਂ ਦੋ ਦਰਜਨ ਦੇ ਕਰੀਬ ਵੱਡੇ ਆਗੂ ਹੁਣ ਖੁੱਲ੍ਹ ਕੇ ਸਾਹਮਣੇ ਆਉਣ ਲੱਗੇ ਹਨ, ਜਿਸ ਤਰ੍ਹਾਂ ਦਾ ਆਲੋਚਨਾਤਮਕ ਰਵੱਈਆ ਉਨ੍ਹਾਂ ਨੇ ਅਪਣਾਇਆ ਹੈ, ਉਸ ਤੋਂ ਲਗਦਾ ਹੈ ਕਿ ਆਉਂਦੇ ਸਮੇਂ ਵਿਚ ਰਾਹੁਲ ਗਾਂਧੀ ਜਾਂ ਇਸ ਪਰਿਵਾਰ 'ਚੋਂ ਕਿਸੇ ਹੋਰ ਵੱਡੇ ਆਗੂ ਦਾ ਪਾਰਟੀ ਵਿਚ ਉੱਭਰਨਾ ਮੁਸ਼ਕਿਲ ਹੋ ਜਾਵੇਗਾ। ਰਾਜ ਸਭਾ ਮੈਂਬਰ ਗੁਲਾਮ ਨਬੀ ਆਜ਼ਾਦ ਦਾ ਕਾਰਜਕਾਲ ਪੂਰਾ ਹੋਣ ਤੋਂ ਬਾਅਦ ਕਾਂਗਰਸ ਵਲੋਂ ਉਸ ਨੂੰ ਮੁੜ ਰਾਜ ਸਭਾ ਲਈ ਨਾਮਜ਼ਦ ਨਹੀਂ ਕੀਤਾ ਗਿਆ। ਆਜ਼ਾਦ ਨੇ ਆਪਣੇ ਹਲਕੇ ਜੰਮੂ ਵਿਚ ਸ਼ਾਂਤੀ ਸੰਮੇਲਨ ਦੇ ਨਾਂਅ 'ਤੇ ਇਕੱਠ ਕੀਤਾ। ਇਸ ਵਿਚ ਅਨੰਦ ਸ਼ਰਮਾ, ਭੁਪਿੰਦਰ ਸਿੰਘ ਹੁੱਡਾ, ਕਪਿੱਲ ਸਿੱਬਲ, ਮਨੀਸ਼ ਤਿਵਾੜੀ ਅਤੇ ਰਾਜ ਬੱਬਰ ਜਿਹੇ ਚਰਚਿਤ ਆਗੂ ਸ਼ਾਮਿਲ ਹੋਏ। ਇਸ ਸੰਮੇਲਨ 'ਚੋਂ ਪ੍ਰਤੱਖ ਜਾਂ ਅਪ੍ਰਤੱਖ ਰੂਪ ਵਿਚ ਬਗਾਵਤੀ ਸੁਰਾਂ ਸੁਣਾਈ ਦਿੱਤੀਆਂ ਹਨ। ਕਿਸੇ ਨਾ ਕਿਸੇ ਢੰਗ ਨਾਲ ਇਨ੍ਹਾਂ ਆਗੂਆਂ ਨੇ ਪਾਰਟੀ ਲੀਡਰਸ਼ਿਪ ਦੀ ਆਲੋਚਨਾ ਕੀਤੀ। ਪਾਰਟੀ ਦੀ ਬਿਹਤਰੀ ਲਈ ਆਪਣੇ ਯਤਨ ਜਾਰੀ ਰੱਖਣ ਦਾ ਐਲਾਨ ਵੀ ਕੀਤਾ। ਆਉਂਦੇ ਦਿਨਾਂ ਵਿਚ ਇਸ ਧੜੇ ਵਲੋਂ ਲਗਾਤਾਰ ਸੰਮੇਲਨ ਅਤੇ ਮੀਟਿੰਗਾਂ ਕਰਨ ਦੀ ਯੋਜਨਾ ਵੀ ਬਣਾਈ ਗਈ ਹੈ। ਜਿਥੇ ਪਾਰਟੀ ਅੰਦਰ ਪੈਦਾ ਹੋਈ ਇਹ ਅਸੰਤੁਸ਼ਟੀ ਪਾਰਟੀ ਨੂੰ ਕਮਜ਼ੋਰ ਕਰਨ ਦਾ ਕਾਰਨ ਬਣ ਸਕਦੀ ਹੈ, ਉਥੇ ਨਹਿਰੂ-ਗਾਂਧੀ ਪਰਿਵਾਰ ਦੀ ਇਜਾਰੇਦਾਰੀ ਲਈ ਵੀ ਇਹ ਇਕ ਗੰਭੀਰ ਚੁਣੌਤੀ ਬਣਨ ਦੀ ਸੰਭਾਵਨਾ ਰੱਖਦੀ ਹੈ। ਜੇ ਇਸ ਕੌਮੀ ਪਾਰਟੀ ਵਿਚ ਅਜਿਹਾ ਕੁਝ ਹੀ ਚਲਦਾ ਰਿਹਾ ਤਾਂ ਇਹ ਪੂਰੀ ਤਰ੍ਹਾਂ ਹਾਸ਼ੀਏ 'ਤੇ ਆ ਜਾਏਗੀ, ਜਿਸ ਨੂੰ ਦੁਬਾਰਾ ਉਠਾ ਸਕਣਾ ਮੁਸ਼ਕਿਲ ਹੋ ਜਾਏਗਾ। ਪਾਰਟੀ ਨੂੰ ਆਪਣੀ ਮਜ਼ਬੂਤੀ ਲਈ ਅਤੇ ਸੀਨੀਅਰ ਲੀਡਰਾਂ ਅੰਦਰ ਵਧ ਰਹੀ ਅਸੰਤੁਸ਼ਟੀ ਨੂੰ ਦੂਰ ਕਰਨ ਲਈ ਸਮੇਂ ਸਿਰ ਵੱਡੇ ਕਦਮ ਉਠਾਉਣੇ ਪੈਣਗੇ।

-ਬਰਜਿੰਦਰ ਸਿੰਘ ਹਮਦਰਦ

ਕੀ ਕੇਂਦਰ ਸਰਕਾਰ ਰਾਜੇਵਾਲ ਵਲੋਂ ਉਠਾਏ ਸਵਾਲਾਂ ਦਾ ਜਵਾਬ ਦੇਵੇਗੀ?

 ਕਿਸਾਨ ਅੰਦੋਲਨ ਦਾ ਰੋਜ਼ਨਾਮਚਾ-4 ਪਾਠਕ ਇਹ ਸੋਚ ਰਹੇ ਹੋਣਗੇ ਕਿ ਮੈਂ ਇਸ ਅਖਬਾਰ ਵਿਚ ਕਿਸਾਨ ਅੰਦੋਲਨ ਦਾ ਰੋਜ਼ਨਾਮਚਾ ਕਦੋਂ ਤੱਕ ਲਿਖਦਾ ਰਹਾਂਗਾ। ਇਸੇ ਦਰਮਿਆਨ ਲੋਕ ਸਭਾ ਵਿਚ ਬਜਟ ਪੇਸ਼ ਹੋ ਚੁੱਕਾ ਹੈ। ਚੋਣ ਕਮਿਸ਼ਨ ਨੇ ਪੰਜ ਰਾਜਾਂ ਵਿਚ ਚੋਣਾਂ ਦੀਆਂ ਤਰੀਕਾਂ ਦਾ ...

ਪੂਰੀ ਖ਼ਬਰ »

ਪੈਟਰੋਲੀਅਮ ਪਦਾਰਥਾਂ ਦੀਆਂ ਵਧਦੀਆਂ ਕੀਮਤਾਂ-ਆਪਣੇ ਖਜ਼ਾਨੇ ਭਰਨ ਲੱਗੀਆਂ ਹਨ ਸਰਕਾਰਾਂ

ਭਾਰਤ ਵਿਚ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਅਤੇ ਟੈਕਸ ਤੈਅ ਕਰਨ ਦੀ ਨੀਤੀ ਹਮੇਸ਼ਾ ਹੀ ਇਕ ਪਹੇਲੀ ਬਣੀ ਰਹੀ ਹੈ। ਕਰੀਬ ਇਕ ਦਹਾਕਾ ਪਹਿਲਾਂ ਤੱਕ ਭਾਰਤ ਵਿਚ ਡੀਜ਼ਲ ਅਤੇ ਦੋ ਦਹਾਕੇ ਪਹਿਲਾਂ ਤੱਕ ਪੈਟਰੋਲ ਦੀਆਂ ਕੀਮਤਾਂ ਪੂਰੇ ਤੌਰ 'ਤੇ ਸਰਕਾਰਾਂ ਵਲੋਂ ਤੈਅ ...

ਪੂਰੀ ਖ਼ਬਰ »

ਸਿੱਖ ਭਾਈਚਾਰੇ ਲਈ ਕਿਉਂ ਮਹੱਤਵਪੂਰਨ ਹੈ ਬਰਤਾਨੀਆ ਦੀ ਮਰਦਮਸ਼ੁਮਾਰੀ?

ਬਰਤਾਨੀਆ ਵਿਚ ਹਰ 10 ਸਾਲ ਬਾਅਦ ਮਰਦਮਸ਼ੁਮਾਰੀ ਕੀਤੀ ਜਾਂਦੀ ਹੈ। ਇਸ ਵਾਰ ਸਕਾਟਲੈਂਡ ਨੂੰ ਛੱਡ ਕੇ ਬਰਤਾਨੀਆ ਦੇ ਬਾਕੀ ਹਿੱਸਿਆਂ ਭਾਵ ਇੰਗਲੈਂਡ, ਵੇਲਜ਼ ਅਤੇ ਨਾਰਦਨ ਆਇਰਲੈਂਡ ਵਿਚ ਇਹ ਮਰਦਮਸ਼ੁਮਾਰੀ ਕੀਤੀ ਜਾ ਰਹੀ ਹੈ। 21 ਮਾਰਚ, 2021 ਮਰਦਮਸ਼ੁਮਾਰੀ ਦਿਵਸ ਵਜੋਂ ਮਨਾਇਆ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX