ਤਾਜਾ ਖ਼ਬਰਾਂ


45 ਲੱਖ ਲੁੱਟ ਮਾਮਲੇ 'ਚ ਬੈਂਕ ਮੁਲਾਜ਼ਮ ਪਾਇਆ ਗਿਆ ਦੋਸ਼ੀ, ਲੁਟੇਰੇਆਂ ਦੀ ਵੀ ਹੋਈ ਪਹਿਚਾਣ, ਪੁਲਿਸ ਨੇ ਮਾਮਲਾ ਸੁਲਝਾਇਆ
. . .  about 1 hour ago
ਜਲਾਲਾਬਾਦ,14 ਮਈ (ਜਤਿੰਦਰ ਪਾਲ ਸਿੰਘ) - 12 ਮਈ ਨੂੰ ਸ੍ਰੀ ਮੁਕਤਸਰ ਸਾਹਿਬ ਜਲਾਲਾਬਾਦ ਸੜਕ 'ਤੇ ਸਥਿਤ ਪਿੰਡ ਚੱਕ ਸੈਦੋ ਕੇ ਦੇ ਸੇਮ ਨਾਲੇ ਕੋਲ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ...
ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦਾ ਦਿਹਾਂਤ
. . .  about 1 hour ago
ਬੰਗਾ, 14 ਮਈ (ਜਸਬੀਰ ਸਿੰਘ ਨੂਰਪੁਰ) - ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦਾ ਬਿਮਾਰੀ ਦੌਰਾਨ ਦਿਹਾਂਤ ਹੋ ਗਿਆ। ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਅਭੈ ਸਿੰਘ ਸੰਧੂ...
ਕੋਰੋਨਾਵਾਇਰਸ ਤੋਂ ਪ੍ਰਭਾਵਿਤ ਲੋਕਾਂ ਤੱਕ ਖਾਣਾ ਪਹੁੰਚਾਉਣ ਦੀ ਪੁਲਿਸ ਨੇ ਕੀਤੀ ਸ਼ੁਰੂਆਤ
. . .  about 1 hour ago
ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਅਹੂਜਾ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਐਲਾਨ ਤੋਂ ਬਾਅਦ ਲੁਧਿਆਣਾ ਪੁਲਿਸ ਵਲੋਂ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਲੋਕਾਂ ਤੱਕ ਖਾਣਾ ਪਹੁੰਚਾਉਣ...
ਕੋਵਿਡ19 : ਅੰਮ੍ਰਿਤਸਰ 'ਚ 438 ਲੋਕ ਆਏ ਪਾਜ਼ੀਟਿਵ, 23 ਹੋਈਆਂ ਮੌਤਾਂ, ਪਠਾਨਕੋਟ 'ਚ 492 ਲੋਕ ਆਏ ਪਾਜ਼ੀਟਿਵ ਤੇ 4 ਹੋਈਆਂ ਮੌਤਾਂ
. . .  about 3 hours ago
ਲੈਵਲ 3 ਤੱਕ ਪਹੁੰਚਣ ਦੀ ਨੌਬਤ ਨਾ ਆਉਣ ਦੇਣ ਪੰਜਾਬ ਵਾਸੀ, ਪਹਿਲਾ ਹੀ ਡਾਕਟਰਾਂ ਨਾਲ ਸੰਪਰਕ ਕੀਤਾ ਜਾਵੇ - ਕੈਪਟਨ ਦੀ ਸੂਬਾ ਵਾਸੀਆਂ ਨੂੰ ਅਪੀਲ
. . .  about 3 hours ago
ਚੰਡੀਗੜ੍ਹ, 14 ਮਈ - ਕੋਰੋਨਾ ਦੀ ਪੰਜਾਬ ਵਿਚ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬਾ ਵਾਸੀਆਂ ਨੂੰ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਸੰਬੋਧਨ ਕੀਤਾ ਗਿਆ। ਉਨ੍ਹਾਂ ਨੇ ਪੰਜਾਬ ਵਾਸੀਆਂ ਨੂੰ ਕੋਰੋਨਾ ਤੋਂ ਬਚਾਅ ਰੱਖਣ ਦੀ ਅਪੀਲ...
ਕੋਰੋਨਾ ਦੀ ਪੰਜਾਬ ਵਿਚ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਵਲੋਂ ਸੂਬਾ ਵਾਸੀਆਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  about 3 hours ago
ਚੰਡੀਗੜ੍ਹ, 14 ਮਈ - ਕੋਰੋਨਾ ਦੀ ਪੰਜਾਬ ਵਿਚ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਵਲੋਂ ਸੂਬਾ ਵਾਸੀਆਂ ਨੂੰ ਸੰਬੋਧਨ ਕੀਤਾ...
ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਕਾਰਨ 11 ਮੌਤਾਂ, 403 ਆਏ ਪਾਜ਼ੀਟਿਵ ਕੇਸ, ਫ਼ਾਜ਼ਿਲਕਾ 'ਚ 9 ਮੌਤਾਂ, 449 ਆਏ ਨਵੇਂ ਕੇਸ
. . .  about 4 hours ago
ਸ੍ਰੀ ਮੁਕਤਸਰ ਸਾਹਿਬ/ਫ਼ਾਜ਼ਿਲਕਾ, 14 ਮਈ (ਰਣਜੀਤ ਸਿੰਘ ਢਿੱਲੋਂ/ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ ਤੇ ਅੱਜ 11 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਮੌਤ ਹੋ ਗਈ, ਜਿਸ ਵਿਚ ਸ੍ਰੀ ਮੁਕਤਸਰ ਸਾਹਿਬ...
ਜ਼ਿਲ੍ਹੇ ’ਚ 340 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 8 ਦੀ ਮੌਤ
. . .  about 4 hours ago
ਹੁਸ਼ਿਆਰਪੁਰ, 14 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 340 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 23048 ਅਤੇ 8 ਮਰੀਜ਼ਾਂ...
ਸ੍ਰੀ ਮੁਕਤਸਰ ਸਾਹਿਬ - ਸ਼ਨਿੱਚਰਵਾਰ ਨੂੰ ਅਧਿਆਪਕ ਵੀ ਨਹੀਂ ਜਾਣਗੇ ਸਕੂਲ - ਡੀ.ਈ.ਓ.
. . .  about 4 hours ago
ਸ੍ਰੀ ਮੁਕਤਸਰ ਸਾਹਿਬ, 14 ਮਈ (ਰਣਜੀਤ ਸਿੰਘ ਢਿੱਲੋਂ) - ਭਾਵੇਂ ਕੋਰੋਨਾ ਕਾਰਨ ਸਾਰੇ ਸਕੂਲ ਬੰਦ ਹਨ, ਪਰ ਅਧਿਆਪਕ ਸਕੂਲ ਵਿਚ ਹਾਜ਼ਰ ਹੁੰਦੇ ਹਨ, ਪਰ ਡਿਪਟੀ ਕਮਿਸ਼ਨਰ ਸ੍ਰੀ...
ਸਰਨਾ ਤੇ ਜੀ. ਕੇ. ਦੱਸਣ ਕਿ ਆਪਣੇ ਕਾਰਜਕਾਲ ਵੇਲੇ ਅਮਿਤਾਭ ਬੱਚਨ ਖ਼ਿਲਾਫ਼ ਕੋਈ ਵੀ ਕਾਰਵਾਈ ਕਿਉਂ ਨਹੀਂ ਕੀਤੀ : ਹਰਮੀਤ ਕਾਲਕਾ
. . .  about 4 hours ago
ਨਵੀਂ ਦਿੱਲੀ, 14 ਮਈ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਤੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ...
ਲੁਧਿਆਣਾ ਵਿਚ ਕੋਰੋਨਾ ਨਾਲ 31 ਮੌਤਾਂ
. . .  1 minute ago
ਲੁਧਿਆਣਾ,14 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 31 ਮੌਤਾਂ ਹੋ ਗਈਆਂ ਹਨ | ਜਿਸ ਵਿਚ 19 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ...
ਮੋਗਾ ਵਿਚ 70 ਹੋਰ ਕੋਰੋਨਾ ਪਾਜ਼ੀਟਿਵ ਕੇਸ
. . .  about 5 hours ago
ਮੋਗਾ, 14 ਮਈ (ਗੁਰਤੇਜ ਸਿੰਘ ਬੱਬੀ) - ਅੱਜ ਜ਼ਿਲ੍ਹਾ ਮੋਗਾ ਵਿਚ ਕੋਰੋਨਾ ਨੇ ਇਕ ਹੋਰ ਜਾਨ ਨਿਗਲ਼ ਲਈ ਅਤੇ ਅੱਜ 70 ਹੋਰ ਲੋਕਾਂ ਨੂੰ ਕੋਰੋਨਾ ਹੋ ਜਾਣ ਦੀ ਪੁਸ਼ਟੀ...
ਹਰਸਿਮਰਤ ਕੌਰ ਬਾਦਲ ਵਲੋਂ ਸੋਨੀ ਨੂੰ ਏਮਜ਼ ਵਿਖੇ ਵੈਂਟੀਲੇਟਰ ਤੇ ਵਾਧੂ ਆਕਸੀਜਨ ਸਪਲਾਈ ਦੇ ਕੇ ਲੈਵਲ 3 ਸਹੂਲਤਾਂ ਦਾ ਵਿਸਥਾਰ ਕਰਨ ਦੀ ਅਪੀਲ
. . .  about 5 hours ago
ਬਠਿੰਡਾ, 14 ਮਈ - ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਪੰਜਾਬ ਦੇ ਸਿਹਤ ਮੰਤਰੀ ਓ. ਪੀ. ਸੋਨੀ ਨੂੰ ਬੇਨਤੀ ਕੀਤੀ ਕਿ ਏਮਜ਼ ਵਿਖੇ ਵੈਂਟੀਲੇਟਰ ਤੇ ਵਾਧੂ ਆਕਸੀਜਨ...
ਬੀ.ਐੱਸ.ਐਫ. ਨੇ ਪਾਕਿਸਤਾਨੀ ਡਰੋਨ ਦੁਆਰਾ ਸੁੱਟੇ ਹਥਿਆਰ ਕੀਤੇ ਬਰਾਮਦ
. . .  about 5 hours ago
ਸਾਂਬਾ (ਜੰਮੂ-ਕਸ਼ਮੀਰ), 14 ਮਈ - ਬਾਰਡਰ ਸਿਕਿਉਰਿਟੀ ਫੋਰਸ (ਬੀ.ਐੱਸ.ਐਫ.) ਦੇ ਜਵਾਨਾਂ ਨੇ ਅੱਜ ਸਵੇਰੇ ਜੰਮੂ-ਕਸ਼ਮੀਰ ਦੇ ਸਾਂਬਾ ਖੇਤਰ ਵਿਚ ਇਕ ਪਾਕਿਸਤਾਨੀ ਡਰੋਨ ਦੁਆਰਾ...
ਰਾਜਸੀ ਆਗੂਆਂ ਨਾਲ ਕਰੋੜਾਂ ਦੀ ਠੱਗੀ ਕਰਨ ਵਾਲੇ ਸ਼ਿਵ ਸੈਨਾ ਆਗੂ ਸਾਥੀ ਸਮੇਤ ਗ੍ਰਿਫ਼ਤਾਰ
. . .  about 5 hours ago
ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਆਹੂਜਾ) - ਰਾਜਸੀ ਆਗੂਆਂ ਨਾਲ ਕਰੋੜਾਂ ਦੀ ਠੱਗੀ ਕਰਨ ਵਾਲੇ ਸ਼ਿਵ ਸੈਨਾ ਆਗੂ ਅਤੇ ਉਸ ਦੇ ਸਾਥੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ...
ਪੂਰੀ ਬਿਜਲੀ ਸਪਲਾਈ ਨਾ ਮਿਲਣ ਨਾਲ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ
. . .  about 5 hours ago
ਖੋਸਾ ਦਲ ਸਿੰਘ,14 ਮਈ (ਮਨਪ੍ਰੀਤ ਸਿੰਘ ਸੰਧੂ) - ਵੱਖ - ਵੱਖ ਪਿੰਡਾਂ ਦੇ ਕਿਸਾਨ ਆਗੂਆਂ ਨੇ ਅਜੀਤ ਨਾਲ ਗੱਲਬਾਤ ਦੌਰਾਨ ਕਿਹਾ ਕਿ ਸਰਕਾਰ ਸਾਨੂੰ ਸਿਰਫ਼ 2 ਘੰਟੇ ਬਿਜਲੀ ਸਪਲਾਈ ਦੇ ਰਹੀ ਹੈ, ...
ਅਫ਼ਗ਼ਾਨਿਸਤਾਨ ਦੀ ਇਕ ਮਸਜਿਦ ਅੰਦਰ ਹੋਇਆ ਧਮਾਕਾ
. . .  about 4 hours ago
ਕਾਬੁਲ (ਅਫ਼ਗ਼ਾਨਿਸਤਾਨ), 14 ਮਈ - ਅਫ਼ਗ਼ਾਨਿਸਤਾਨ ਦੀ ਪੁਲਿਸ ਦਾ ਕਹਿਣਾ ਹੈ ਕਿ ਕਾਬੁਲ ਮਸਜਿਦ 'ਤੇ ਹੋਏ ਬੰਬ ਧਮਾਕੇ ਵਿਚ 4 ਸ਼ਰਧਾਲੂ ਮਾਰੇ ਗਏ ਹਨ...
ਸੀਨੀਅਰ ਅਕਾਲੀ ਆਗੂ ਅਮਰਜੀਤ ਸਿੰਘ ਗਾਟਵਾਲੀ ਦਾ ਕੋਰੋਨਾ ਕਾਰਨ ਦਿਹਾਂਤ
. . .  about 6 hours ago
ਤਲਵੰਡੀ ਸਾਬੋ,14 ਮਈ (ਰਣਜੀਤ ਸਿੰਘ ਰਾਜੂ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਮਰਜੀਤ ਸਿੰਘ ਗਾਟਵਾਲੀ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਰਾਮਾਂ ਦਾ ਅੱਜ ਕੋਰੋਨਾ...
ਘਰੇਲੂ ਝਗੜੇ ਦੇ ਚੱਲਦਿਆਂ 23 ਸਾਲਾ ਦੇ ਨੌਜਵਾਨ ਫ਼ੌਜੀ ਦੀ ਗੋਲੀ ਲੱਗਣ ਨਾਲ ਮੌਤ
. . .  about 6 hours ago
ਜਲਾਲਾਬਾਦ, ਮੰਡੀ ਘੁਬਾਇਆ (ਫ਼ਾਜ਼ਿਲਕਾ), 14 ਮਈ (ਅਮਨ ਬਵੇਜਾ, ਕਰਨ ਚੁਚਰਾ) - ਸਦਰ ਥਾਣਾ ਜਲਾਲਾਬਾਦ ਅਧੀਨ ਪੈਂਦੇ ਪਿੰਡ ਗਹਿਲੇਵਾਲਾ ਵਿਖੇ 23 ਸਾਲਾਂ ਦੇ ਨੌਜਵਾਨ ਫ਼ੌਜੀ ਨੂੰ ਗੋਲੀ ਲੱਗਣ ...
18 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਕੀਤੀ ਵੈਕਸੀਨ ਦੀ ਸ਼ੁਰੂਆਤ
. . .  about 7 hours ago
ਤਪਾ ਮੰਡੀ,14 ਮਈ (ਵਿਜੇ ਸ਼ਰਮਾ) - ਪੰਜਾਬ ਸਰਕਾਰ ਦੇ ਹੁਕਮਾ ਅਤੇ ਸਿਵਲ ਸਰਜਨ ਹਰਿੰਦਰ ਗਰਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਰਨਾਲਾ ਬਠਿੰਡਾ ਨੈਸ਼ਨਲ ਹਾਈਵੇਅ 'ਤੇ ਸਥਿਤ ਕੈਂਪ ਵਿਖੇ 18 ਸਾਲ ਤੋਂ ਵੱਧ ਉਮਰ ਦੇ...
ਪਰਮਜੀਤ ਸਿੰਘ ਸਰਨਾ ਵਲੋਂ ਦਿੱਲੀ ਦੀਆਂ ਸਿੰਘ ਸਭਾਵਾਂ ਨੂੰ ਦਿੱਤੇ ਗਏ ਮੁਫ਼ਤ ਆਕਸੀਜਨ ਕੰਸਟਰੇਟਰ
. . .  about 7 hours ago
ਨਵੀਂ ਦਿੱਲੀ ,14 ਮਈ ( ਦਵਿੰਦਰ ਸਿੰਘ ) - ਦਿੱਲੀ ਵਿਚ ਆਕਸੀਜਨ ਦੀ ਕਮੀ ਨੂੰ ਦੇਖਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਵਲੋਂ ਦਿੱਲੀ ਦੀਆਂ ਸਿੰਘ ਸਭਾਵਾਂ ਨੂੰ ਆਕਸੀਜਨ ਕੰਸਟਰੇਟਰ...
ਟੋਭੇ 'ਚ ਪੰਜ ਬੱਚੇ ਡੁੱਬੇ, ਤਿੰਨ ਦੀਆਂ ਲਾਸ਼ਾਂ ਬਰਾਮਦ - ਦੋ ਦੀ ਭਾਲ ਜਾਰੀ
. . .  about 7 hours ago
ਕੁਹਾੜਾ (ਲੁਧਿਆਣਾ), 14 ਮਈ (ਸੰਦੀਪ ਸਿੰਘ ਕੁਹਾੜਾ) - ਚੰਡੀਗੜ੍ਹ - ਲੁਧਿਆਣਾ ਮੁੱਖ ਮਾਰਗ 'ਤੇ ਸਥਿਤ ਪਿੰਡ ਮਾਨ ਗੜ੍ਹ ਦੇ ਛੱਪੜ ਵਿਚ ਪੰਜ ਬੱਚਿਆਂ ਦੇ ਡੁੱਬਣ ਦੀ ਮੰਦਭਾਗੀ ਘਟਨਾ ਵਾਪਰ ਗਈ...
3 ਕਾਰ ਸਵਾਰਾਂ ਨੂੰ 255 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ
. . .  about 7 hours ago
ਸੁਲਤਾਨਪੁਰ ਲੋਧੀ,14 ਮਈ (ਲਾਡੀ, ਹੈਪੀ ,ਥਿੰਦ) - ਸਮਗਲਰਾਂ ਦੇ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਐੱਸ.ਆਈ ਪਰਮਿੰਦਰ ਸਿੰਘ, ਮੁੱਖ ਅਫ਼ਸਰ ਥਾਣਾ ਤਲਵੰਡੀ ਚੌਧਰੀਆ ਦੀ ਅਗਵਾਈ ਵਿਚ ਇਕ ਵੱਡੀ...
ਕੋਟਲੀ ਸੱਕਾ ਤੋਂ ਪੁਲਿਸ ਵਲੋਂ 1000 ਲੀਟਰ ਲਾਹਣ ਬਰਾਮਦ
. . .  about 8 hours ago
ਓਠੀਆਂ,14 ਮਈ - (ਗੁਰਵਿੰਦਰ ਸਿੰਘ) ਪੁਲਿਸ ਥਾਣਾ ਰਾਜਾਸਾਂਸੀ ਦੇ ਅਧੀਨ ਪੈਂਦੀ ਪੁਲਿਸ ਚੌਕੀ ਓਠੀਆਂ ਦੇ ਇੰਚਾਰਜ....
ਸੀ.ਬੀ.ਐੱਸ.ਈ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਬਾਰੇ ਅਜੇ ਕੋਈ ਫ਼ੈਸਲਾ ਨਹੀਂ - ਅਧਿਕਾਰੀ
. . .  about 8 hours ago
ਨਵੀਂ ਦਿੱਲੀ, 14 ਮਈ - ਸੀ.ਬੀ.ਐੱਸ.ਈ. ਨੇ ਕਿਹਾ ਕਿ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਬਾਰੇ ਅਜੇ ਤੱਕ ਕੋਈ ਫ਼ੈਸਲਾ ਨਹੀਂ ਲਿਆ ਗਿਆ ਹੈ , ਕਿਉਂਕਿ ਵਿਦਿਆਰਥੀਆਂ ਅਤੇ ਮਾਪਿਆਂ ਨੇ ਕੋਰੋਨਾ ਮਹਾਂਮਾਰੀ ਦੀ ਸਥਿਤੀ ਦੇ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 20 ਫੱਗਣ ਸੰਮਤ 552

ਹੁਸ਼ਿਆਰਪੁਰ / ਮੁਕੇਰੀਆਂ

ਕਾਲੇ ਖੇਤੀ ਕਾਨੂੰਨ ਸੂਬੇ ਦੀ ਜਵਾਨੀ-ਕਿਸਾਨੀ ਨੂੰ ਖ਼ਤਮ ਕਰਨ ਦੀ ਵੱਡੀ ਸਾਜਿਸ਼ -ਸਰਬਜੋਤ ਸਾਬੀ, ਜਥੇ: ਰਵਿੰਦਰ ਚੱਕ

ਮੁਕੇਰੀਆਂ, 2 ਮਾਰਚ (ਰਾਮਗੜ੍ਹੀਆ)- ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਕਾਲੇ ਖੇਤੀ ਕਾਨੂੰਨ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਖ਼ਤਮ ਕਰਨ ਦੀ ਵੱਡੀ ਸਾਜ਼ਿਸ਼ ਹੈ ਲੇਕਿਨ ਸ਼੍ਰੋਮਣੀ ਅਕਾਲੀ ਦਲ ਇਸ ਨੂੰ ਸਫਲ ਨਹੀਂ ਹੋਣ ਦੇਵੇਗਾ, ਇਹ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਸਕੱਤਰ ਜਨਰਲ ਸ.ਸਰਬਜੋਤ ਸਿੰਘ ਸਾਬੀ ਤੇ ਐੱਸ.ਜੀ.ਪੀ.ਸੀ.ਮੈਂਬਰ ਜਥੇ. ਰਵਿੰਦਰ ਸਿੰਘ ਚੱਕ ਵੱਲੋਂ ਸਾਂਝੇ ਤੌਰ 'ਤੇ ਕਰਦੇ ਹੋਏ ਕਿਹਾ ਕਿ ਕੇਂਦਰ ਦੀ ਭਾਜਪਾ ਤੇ ਸੂਬੇ ਦੀ ਕਾਂਗਰਸ ਸਰਕਾਰ ਵੱਲੋਂ ਲਗਾਤਾਰ ਲਏ ਜਾ ਰਹੇ ਗ਼ਲਤ ਫ਼ੈਸਲਿਆਂ 'ਤੇ ਕੀਤੀ ਜਾ ਰਹੀ ਵਾਅਦਾ ਖ਼ਿਲਾਫ਼ੀ ਨੂੰ ਸ਼੍ਰੋਮਣੀ ਅਕਾਲੀ ਦਲ ਬਰਦਾਸ਼ਤ ਨਹੀਂ ਕਰੇਗਾ | ਸਰਬਜੋਤ ਸਾਬੀ ਨੇ ਅੱਗੇ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰ ਨੂੰ ਹੁਣ ਲੋਕਾਂ ਦੀ ਕਚਹਿਰੀ ਵਿਚ ਜਵਾਬ ਦੇਣਾ ਪਵੇਗਾ ਤੇ ਇਸ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਵਾਸੀਆਂ ਨੂੰ ਲਾਮਬੰਦ ਕਰਨ ਲਈ ਕਿਸਾਨ ਬਚਾਓ-ਪੰਜਾਬ ਬਚਾਓ ਮੁਹਿੰਮ ਆਰੰਭੀ ਕੀਤੀ ਗਈ ਹੈ ਜਿਸ ਤਹਿਤ 17 ਮਾਰਚ ਨੂੰ ਅਕਾਲੀ ਦਲ ਵੱਲੋਂ ਮੁਕੇਰੀਆਂ ਵਿਚ ਵੱਡੀ ਰੈਲੀ ਕੀਤੀ ਜਾਵੇਗੀ, ਜਿਸ ਵਿਚ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ 'ਤੇ ਪੁੱਜਣਗੇ | ਉਨ੍ਹਾਂ ਕਿਹਾ ਕਿ ਕੇਂਦਰ ਤੇ ਸੂਬੇ ਦੀ ਕਾਂਗਰਸ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਅੱਜ ਆਮ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਇਨ੍ਹਾਂ ਦੋਵੇਂ ਸਰਕਾਰਾਂ ਵੱਲੋਂ ਪੈਟਰੋਲ ਤੇ ਡੀਜ਼ਲ 'ਤੇ ਲਗਾਏ ਗਏ ਭਾਰੀ ਟੈਕਸਾਂ ਕਾਰਨ ਲੋਕਾਂ ਦੀਆਂ ਜੇਬਾਂ ਖ਼ਾਲੀ ਹੋ ਗਈਆਂ ਹਨ | ਸਰਬਜੋਤ ਸਾਬੀ ਨੇ ਕਿਹਾ ਕਿ ਤੇਲ ਦੀਆਂ ਕੀਮਤਾਂ ਵਧਣ ਨਾਲ ਹਰ ਇੱਕ ਚੀਜ਼ ਮਹਿੰਗੀ ਹੋ ਗਈ ਹੈ ਜਿਸ ਕਾਰਨ ਆਮ ਚੀਜ਼ਾਂ ਲੋਕਾਂ ਦੀ ਪਹੁੰਚ ਤੋਂ ਬਾਹਰ ਹੋ ਰਹੀਆਂ ਹਨ | ਇਨ੍ਹਾਂ ਦੋਵੇਂ ਆਗੂਆਂ ਨੇ ਅੱਗੇ ਕਿਹਾ ਕਿ ਭਾਜਪਾ ਨੇ ਜਿੱਥੇ ਦੇਸ਼ ਵਾਸੀਆਂ ਨੂੰ ਕਰੋੜਾ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ ਉੱਥੇ ਹੀ ਕਾਂਗਰਸ ਨੇ 2017 ਦੀ ਵਿਧਾਨ ਸਭਾ ਚੋਣ ਤੋਂ ਪਹਿਲਾ ਸੂਬੇ ਵਿਚ ਘਰ-ਘਰ ਰੁਜ਼ਗਾਰ ਦੇਣ ਸਮੇਤ ਕਰਜਾ-ਕੁਰਕੀ ਖ਼ਤਮ ਦਾ ਨਾਅਰਾ ਲਗਾ ਕੇ ਲੋਕਾਂ ਤੋਂ ਵੋਟਾਂ ਤਾਂ ਲੈ ਲਈਆਂ ਲੇਕਿਨ ਕਾਂਗਰਸ ਸਰਕਾਰ ਆਪਣੇ ਸਾਢੇ ਚਾਰ ਸਾਲ ਦੇ ਕਾਰਜਕਾਲ ਵਿਚ ਕੋਈ ਵਾਅਦਾ ਪੂਰਾ ਨਹੀਂ ਕਰ ਸਕੀ | ਸਰਬਜੋਤ ਸਾਬੀ ਨੇ ਕਿਹਾ ਕਿ ਅੱਜ ਵੀ ਸੂਬੇ ਦੇ ਨੌਜਵਾਨ ਬੇਰੁਜ਼ਗਾਰੀ ਦੀ ਮਾਰ ਝੱਲ ਰਹੇ ਹਨ ਤੇ ਨਾ ਹੀ ਕਿਸਾਨਾਂ ਦਾ ਪੂਰਾ ਕਰਜ਼ਾ ਮੁਆਫ਼ ਕੀਤਾ ਗਿਆ ਜਿਸ ਕਾਰਨ ਹੁਣ ਪੰਜਾਬ ਦੇ ਲੋਕ ਇਸ ਨਿਕੰਮੀ ਸਰਕਾਰ ਤੋਂ ਜਵਾਬ ਮੰਗ ਰਹੇ ਹਨ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਤੇ ਪੰਜਾਬੀਆਂ ਦੇ ਹਿਤਾਂ ਨੂੰ ਸੁਰੱਖਿਅਤ ਰੱਖਣ ਲਈ ਕਦਮ ਉਠਾਏ ਤੇ ਅੱਜ ਵੀ ਅਕਾਲੀ ਦਲ ਪੰਜਾਬੀਆਂ ਦੇ ਨਾਲ ਖੜ੍ਹਾ ਹੈ | ਸਰਬਜੋਤ ਸਾਬੀ ਤੇ ਜਥੇ. ਰਵਿੰਦਰ ਸਿੰਘ ਚੱਕ ਨੇ ਅੱਗੇ ਕਿਹਾ ਕਿ ਭਾਵੇਂ ਉਹ ਕੇਂਦਰ ਦੀ ਭਾਜਪਾ ਸਰਕਾਰ ਹੋਵੇ ਜਾਂ ਫਿਰ ਸੂਬੇ ਦੀ ਕਾਂਗਰਸ ਸਰਕਾਰ ਇਨ੍ਹਾਂ ਦਾ ਇੱਕੋ-ਇੱਕ ਏਜੰਡਾ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਖ਼ਤਮ ਕਰਕੇ ਪੰਜਾਬ ਦੀਆਂ ਜ਼ਮੀਨਾਂ ਵੱਡੇ ਕਾਰਪੋਰੇਟ ਅਦਾਰਿਆਂ ਦੇ ਹੱਥਾਂ ਵਿਚ ਦੇਣੀਆਂ ਹਨ ਲੇਕਿਨ ਸ਼੍ਰੋਮਣੀ ਅਕਾਲੀ ਦਲ ਇਨ੍ਹਾਂ ਸਰਕਾਰਾਂ ਨੂੰ ਇਨ੍ਹਾਂ ਦੇ ਬੁਰੇ ਮਨਸੂਬਿਆਂ ਵਿਚ ਕਿਸੇ ਵੀ ਹਾਲਤ ਵਿਚ ਕਾਮਯਾਬ ਨਹੀਂ ਹੋਣ ਦੇਵੇਗਾ | ਸਰਬਜੋਤ ਸਾਬੀ ਨੇ ਆਿਖ਼ਰ ਵਿਚ ਦੱਸਿਆ ਕਿ 17 ਦੀ ਰੈਲੀ ਲਈ ਤਿਆਰੀਆਂ ਵਿੱਢਣ ਸਬੰਧੀ ਪਾਰਟੀ ਆਗੂਆਂ ਤੇ ਵਰਕਰਾਂ ਦੀ ਇੱਕ ਵੱਡੀ ਮੀਟਿੰਗ 4 ਮਾਰਚ ਨੂੰ ਗੁਰਾਇਆ ਫਾਰਮ ਮੁਕੇਰੀਆਂ ਵਿਖੇ ਕੀਤੀ ਜਾ ਰਹੀ ਹੈ |

ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ 'ਚ ਮਾਮਲਾ ਦਰਜ

ਹੁਸ਼ਿਆਰਪੁਰ, 2 ਮਾਰਚ (ਬਲਜਿੰਦਰਪਾਲ ਸਿੰਘ)-ਥਾਣਾ ਚੱਬੇਵਾਲ ਪੁਲਿਸ ਨੇ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ 'ਚ 1 ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਰੇਤਾ ਨਾਲ ਭਰੀ ਟਰਾਲੀ ਨੂੰ ਕਬਜ਼ੇ 'ਚ ਲੈ ਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮਾਈਨਿੰਗ ਅਧਿਕਾਰੀ ਗਗਨਦੀਪ ...

ਪੂਰੀ ਖ਼ਬਰ »

ਪੰਜਾਬ-ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਲੜੀਵਾਰ ਭੁੱਖ ਹੜਤਾਲ ਸ਼ੁਰੂ

ਹੁਸ਼ਿਆਰਪੁਰ, 2 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਮੰਗਾਂ ਸਬੰਧੀ ਤੇ ਸਰਕਾਰ ਦੀ ਵਾਅਦਾ-ਖਿਲਾਫੀ ਵਿਰੁੱਧ ਪੰਜਾਬ ਸਰਕਾਰ ਦੇ ਬਜਟ ਸੈਸ਼ਨ ਦੌਰਾਨ 10 ਮਾਰਚ ਤੱਕ ਜ਼ਿਲ੍ਹਾ ਕੇਂਦਰਾਂ 'ਤੇ ...

ਪੂਰੀ ਖ਼ਬਰ »

ਹਵਾਲਾਤੀ ਕੋਲੋਂ ਮੋਬਾਈਲ ਬਾਰਮਦ

ਹੁਸ਼ਿਆਰਪੁਰ, 2 ਮਾਰਚ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਕੇਂਦਰੀ ਜੇਲ੍ਹ ਦੇ ਇਕ ਹਵਾਲਾਤੀ ਕੋਲੋਂ ਮੋਬਾਈਲ ਬਾਰਮਦ ਹੋਇਆ | ਜੈਲ ਗਾਰਦ ਵਲੋਂ ਸ਼ੱਕ ਹੋਣ 'ਤੇ ਹਵਾਲਾਤੀ ਬੰਟੀ ਦੀ ਬੈਰਕ ਦੀ ਜਦੋਂ ਤਲਾਸ਼ੀ ਲਈ ਗਈ ਤਾਂ ਅੰਦਰੋਂ ਇਕ ਮੋਬਾਈਲ ਫ਼ੋਨ ਬਾਰਮਦ ਹੋਇਆ | ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪਤੀ ਦੀ ਮੌਤ, ਪਤਨੀ ਜ਼ਖ਼ਮੀ

ਹੁਸ਼ਿਆਰਪੁਰ, 2 ਮਾਰਚ (ਬਲਜਿੰਦਰਪਾਲ ਸਿੰਘ)-ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਨਾਲ ਪਤੀ ਦੀ ਮੌਤ ਹੋ ਗਈ, ਜਦਕਿ ਉਸ ਦੀ ਪਤਨੀ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਤਰਸੇਮ ਸਿੰਘ ਵਾਸੀ ਘੜਿਆਲ ਨੇ ਥਾਣਾ ਮਾਹਿਲਪੁਰ ਪੁਲਿਸ ਕੋਲ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਵਲੋਂ ਤੇਲ ਤੇ ਰਸੋਈ ਗੈਸ ਦੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਗੜ੍ਹਸ਼ੰਕਰ, 2 ਮਾਰਚ (ਧਾਲੀਵਾਲ)-ਗੜ੍ਹਸ਼ੰਕਰ ਵਿਖੇ ਯੂਥ ਅਕਾਲੀ ਦਲ ਵਲੋਂ ਕੋਰ ਕਮੇਟੀ ਮੈਂਬਰ ਹਰਪ੍ਰੀਤ ਸਿੰਘ ਰਿੰਕੂ ਬੇਦੀ ਅਤੇ ਰਜਿੰਦਰ ਸਿੰਘ ਚੱਕ ਸਿੰਘਾ ਦੀ ਅਗਵਾਈ ਹੇਠ ਦਿਨੋਂ ਦਿਨ ਵੱਧ ਰਹੀਆਂ ਡੀਜ਼ਲ, ਪੈਟਰੋਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਨੂੰ ਲੈ ਕੇ ...

ਪੂਰੀ ਖ਼ਬਰ »

ਗੜ੍ਹਸ਼ੰਕਰ 'ਚ ਕੋਰੋਨਾ ਦੇ 9 ਨਵੇਂ ਮਾਮਲੇ ਆਏ ਸਾਹਮਣੇ, ਜੋੜਿ੍ਹਆ ਮੁਹੱਲਾ ਕੀਤਾ ਸੀਲ

ਗੜ੍ਹਸ਼ੰਕਰ, 2 ਮਾਰਚ (ਧਾਲੀਵਾਲ)- ਗੜ੍ਹਸ਼ੰਕਰ ਸ਼ਹਿਰ 'ਚ ਮੰਗਲਵਾਰ ਨੂੰ ਕੋਰੋਨਾ ਦੇ 9 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਕੋਰੋਨਾ ਦੇ ਕੁੱਲ ਕੇਸਾਂ ਦੀ ਗਿਣਤੀ 294 ਹੋ ਗਈ ਹੈ | ਐੱਸ.ਐੱਮ.ਓ. ਡਾ. ਚਰਨਜੀਤ ਪਾਲ ਨੇ ਦੱਸਿਆ ਕਿ ਸ਼ਹਿਰ ਵਿਚ ਇਸ ਸਮੇਂ ਕੋਰੋਨਾ ਦੇ 72 ਐਕਟਿਵ ਕੇਸ ...

ਪੂਰੀ ਖ਼ਬਰ »

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਸ਼ਨ ਕਰਵਾਇਆ

ਗੜ੍ਹਦੀਵਾਲਾ, 2 ਮਾਰਚ (ਚੱਗਰ)- ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਰਮ ਅਧਿਐਨ ਵਿਭਾਗ ਵੱਲੋਂ ਖ਼ਾਲਸਾ ਕਾਲਜ ਦੇ ਪਿ੍ੰਸੀਪਲ ਡਾ. ਸਤਵਿੰਦਰ ਸਿੰਘ ਢਿੱਲੋਂ ਦੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 47 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ

ਹੁਸ਼ਿਆਰਪੁਰ, 2 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 47 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 8670 ਹੋ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਰਣਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਖੰਡ ਮਿੱਲ ਮੁਕੇਰੀਆਂ ਵਲੋਂ ਗੰਨੇ ਦੀ ਅਦਾਇਗੀ ਨਾ ਕਰਨ ਕਰਕੇ ਕਿਸਾਨਾਂ ਨੇ ਕੀਤਾ ਕੰਡਾ ਜਾਮ

ਮੁਕੇਰੀਆਂ, 2 ਮਾਰਚ (ਰਾਮਗੜ੍ਹੀਆ)-ਖੰਡ ਮਿਲ ਮੁਕੇਰੀਆਂ ਵਲੋਂ ਪਿਛਲੇ ਕਰੀਬ ਦੋ ਮਹੀਨਿਆਂ ਤੋਂ ਕਿਸਾਨਾਂ ਦੇ ਗੰਨੇ ਦੀ ਅਦਾਇਗੀ ਕਲੰਡਰ ਮੁਤਾਬਿਕ ਨਾ ਕੀਤੇ ਜਾਣ ਨੂੰ ਲੈ ਕੇ ਵੱਖ-ਵੱਖ ਕਿਸਾਨ ਜਥੇਬੰਦੀਆਂ ਸੰਘਰਸ਼ ਦੇ ਰਾਹ ਤੁਰ ਪਈਆਂ ਹਨ ਅਤੇ ਪਿਛਲੇ ਦਿਨੀਂ ...

ਪੂਰੀ ਖ਼ਬਰ »

ਪਿੰਡ ਸੰਧਾਣੀ ਵਿਖੇ ਕੋਰੋਨਾ ਟੈਸਟਿੰਗ ਕੈਂਪ ਲਗਾਇਆ

ਰਾਮਗੜ੍ਹ ਸੀਕਰੀ, 2 ਮਾਰਚ (ਕਟੋਚ)- ਬਲਾਕ ਤਲਵਾੜਾ ਦੇ ਪਿੰਡ ਸੰਧਾਣੀ ਵਿਖੇ ਸਿਹਤ ਵਿਭਾਗ ਦੀ ਟੀਮ ਵਲੋਂ ਕੋਰੋਨਾ ਟੈਸਟਿੰਗ ਲਈ ਕੈਂਪ ਦਾ ਆਯੋਜਨ ਡਾ. ਵਿਸ਼ਾਲ ਧਰਵਾਲ ਦੀ ਅਗਵਾਈ 'ਚ ਲਗਾਇਆ ਗਿਆ | ਇਸ ਮੌਕੇ ਪਿੰਡ ਦੇ 31 ਵਿਅਕਤੀਆਂ ਦੇ ਕੋਰੋਨਾ ਦੇ ਸੈਂਪਲ ਇਕੱਠੇ ਕੀਤੇ ਗਏ ...

ਪੂਰੀ ਖ਼ਬਰ »

ਪਿੰਡ ਝਿੰਗੜ ਕਲਾਂ ਵਿਖੇ ਸਮਾਗਮ ਦੌਰਾਨ ਵੱਖ-ਵੱਖ ਸ਼ਖ਼ਸੀਅਤਾਂ ਦਾ ਸਨਮਾਨ

ਦਸੂਹਾ, 2 ਮਾਰਚ (ਭੁੱਲਰ)- ਪਿੰਡ ਝਿੰਗੜ ਕਲਾਂ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਰਾਗੀ ਜਥਿਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ...

ਪੂਰੀ ਖ਼ਬਰ »

ਕਾਲਜ 'ਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ

ਮਾਹਿਲਪੁਰ, 2 ਮਾਰਚ (ਦੀਪਕ ਅਗਨੀਹੋਤਰੀ)-ਖੇਤਰ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਵਿਚ ਪਿ੍ੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕੈਮਿਸਟਰੀ ਅਤੇ ਫਿਜ਼ਿਕਸ ਵਿਭਾਗ ਵਲੋਂ ਉੱਘੇ ਭਾਰਤੀ ਵਿਗਿਆਨੀ ਡਾ. ਸੀ.ਵੀ. ਰਮਨ ਦੀ ਯਾਦ ਨੂੰ ਸਮਰਪਿਤ ...

ਪੂਰੀ ਖ਼ਬਰ »

ਉੱਘਾ ਖੇਡ ਪ੍ਰਮੋਟਰ ਰਿਸ਼ਤੇਦਾਰਾਂ ਦੀ ਜਾਇਦਾਦ ਧੋਖੇ ਨਾਲ ਹੜੱਪਣ ਦੇ ਦੋਸ਼ 'ਚ 3 ਸਾਲ ਬਾਅਦ ਕਾਬੂ

ਮਾਹਿਲਪੁਰ, 2 ਮਾਰਚ (ਦੀਪਕ ਅਗਨੀਹੋਤਰੀ)-ਮਾਹਿਲਪੁਰ ਸ਼ਹਿਰ ਦਾ ਇਕ ਉੱਘਾ ਖੇਡ ਪ੍ਰਮੋਟਰ ਜਿਸ 'ਤੇ 2017 ਵਿਚ ਧੋਖਾਧੜੀ ਦਾ ਮਾਮਲਾ ਦਰਜ ਹੋਇਆ ਸੀ ਆਿਖ਼ਰਕਾਰ ਪੁਲਿਸ ਨੂੰ ਕਾਬੂ ਕਰਨਾ ਪੈ ਗਿਆ | ਮਾਹਿਲਪੁਰ ਪੁਲਿਸ ਨੇ ਕਥਿਤ ਦੋਸ਼ੀ ਨੂੰ ਬੀਤੀ ਰਾਤ ਕਾਬੂ ਕਰ ਕੇ ਜੇਲ੍ਹ ...

ਪੂਰੀ ਖ਼ਬਰ »

ਦੋਆਬਾ ਜਨਰਲ ਕੈਟਾਗਰੀ ਫ਼ਰੰਟ ਤੇ ਵੈੱਲਫੇਅਰ ਫੈੱਡਰੇਸ਼ਨ ਦੀ ਮੀਟਿੰਗ 7 ਨੂੰ

ਹੁਸ਼ਿਆਰਪੁਰ, 2 ਮਾਰਚ (ਨਰਿੰਦਰ ਸਿੰਘ ਬੱਡਲਾ)-ਦੋਆਬਾ ਜਨਰਲ ਕੈਟਾਗਰੀ ਫ਼ਰੰਟ ਪੰਜਾਬ ਦੇ ਪ੍ਰਧਾਨ ਬਲਵੀਰ ਸਿੰਘ ਫੁਗਲਾਣਾ ਅਤੇ ਜਨਰਲ ਸਕੱਤਰ ਜਗਤਾਰ ਸਿੰਘ ਭੂੰਗਰਨੀ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਦੋਆਬਾ ਜਨਰਲ ਕੈਟਾਗਰੀ ਫ਼ਰੰਟ ਪੰਜਾਬ ਤੇ ਜਨਰਲ ਕੈਟਾਗਰੀ ...

ਪੂਰੀ ਖ਼ਬਰ »

ਮਿ੍ਤਕ ਕਿਸਾਨ ਪਿਉ-ਪੁੱਤ ਨਮਿਤ ਸ਼ਰਧਾਂਜਲੀ ਸਮਾਗਮ ਅੱਜ

ਦਸੂਹਾ, 2 ਮਾਰਚ (ਭੁੱਲਰ)- ਪਿੰਡ ਮਹੱਦੀਪੁਰ ਵਿਖੇ ਕਰਜ਼ਿਆਂ ਅਤੇ ਕਿਸਾਨੀ ਸੰਘਰਸ਼ ਤੋਂ ਭਾਵੁਕ ਹੋ ਕੇ ਖ਼ੁਦਕੁਸ਼ੀ ਕਰਨ ਵਾਲੇ ਸਾਬਕਾ ਸਰਪੰਚ ਤੇ ਨੰਬਰਦਾਰ ਜਗਤਾਰ ਸਿੰਘ ਬਾਜਵਾ ਅਤੇ ਉਨ੍ਹਾਂ ਦੇ ਸਪੁੱਤਰ ਕਿਰਪਾਲ ਸਿੰਘ ਬਾਜਵਾ ਨਮਿਤ ਰੱਖੇ ਪਾਠ ਦੇ ਭੋਗ ...

ਪੂਰੀ ਖ਼ਬਰ »

ਜਾਗੋ ਵੈੱਲਫੇਅਰ ਸੁਸਾਇਟੀ ਵਲੋਂ ਖੂਨਦਾਨ ਕੈਂਪ

ਮਾਹਿਲਪੁਰ, 2 ਮਾਰਚ (ਰਜਿੰਦਰ ਸਿੰਘ, ਦੀਪਕ ਅਗਨੀਹੋਤਰੀ)-ਸ਼ਹੀਦ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਸਮਰਪਿਤ ਜਾਗੋ ਵੈੱਲਫੇਅਰ ਸੁਸਾਇਟੀ ਮਾਹਿਲਪੁਰ ਵਲੋਂ 8ਵਾਂ ਖੂਨਦਾਨ ਕੈਂਪ ਸੁਸਾਇਟੀ ਪ੍ਰਧਾਨ ਪਿ੍ੰ. ਸਰਬਜੀਤ ਸਿੰਘ ਦੀ ਅਗਵਾਈ 'ਚ ਅਤੇ ਰਾਮ ਕਿਸ਼ਨ ਭਾਟੀਆ ਦੀ ਦੇਖ ...

ਪੂਰੀ ਖ਼ਬਰ »

ਡਾ. ਐਸ. ਪੀ. ਸਿੰਘ ਓਬਰਾਏ ਵਲੋਂ ਸੰਨੀ ਓਬਰਾਏ ਕਲੀਨੀਕਲ ਲੈਬ ਐਂਡ ਡਾਇਗਨੋਸਟਿਕ ਸੈਂਟਰ ਦਾ ਉਦਘਾਟਨ

ਮਾਹਿਲਪੁਰ, 2 ਮਾਰਚ (ਰਜਿੰਦਰ ਸਿੰਘ)-ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਮਾਹਿਲਪੁਰ ਸ਼ਹਿਰ 'ਚ ਸੰਨੀ ਓਬਰਾਏ ਕਲੀਨੀਕਲ ਲੈਬ ਐਂਡ ਡਾਇਗਨੋਸਟਿਕ ਸੈਂਟਰ ਖੋਲਿ੍ਹਆ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਡੀ. ਸੀ. ਦਫ਼ਤਰ ਦੇ ਬਾਹਰ ਪੈਟਰੋਲੀਅਮ ਮੰਤਰੀ ਦਾ ਪੁਤਲਾ ਫ਼ੂਕ ਕੇ ਕੀਤਾ ਮੁਜ਼ਾਹਰਾ

ਹੁਸ਼ਿਆਰਪੁਰ, 2 ਮਾਰਚ (ਹਰਪ੍ਰੀਤ ਕੌਰ)-ਕਿਸਾਨ ਜਥੇਬੰਦੀਆਂ ਦਾ ਸਥਾਨਕ ਜੀਓ ਰਿਲਾਇੰਸ ਦਫ਼ਤਰ ਦੇ ਬਾਹਰ ਚੱਲ ਰਿਹਾ ਧਰਨਾ ਅੱਜ 111ਵੇਂ ਦਿਨ 'ਚ ਦਾਖਿਲ ਹੋ ਗਿਆ | ਅੱਜ ਕਿਸਾਨਾਂ ਨੇ ਧਰਨੇ ਵਾਲੀ ਥਾਂ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਮਾਰਚ ਕਰਨ ਉਪਰੰਤ ਮੁਜ਼ਾਹਰਾ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਭਲਕੇ ਹੋਣ ਵਾਲੀਆਂ ਪ੍ਰੀਖਿਆਵਾਂ ਮੁਲਤਵੀ

ਅੰਮਿ੍ਤਸਰ, 2 ਮਾਰਚ (ਰੇਸ਼ਮ ਸਿੰਘ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਪੰਜਾਬ ਫੈਡਰੇਸ਼ਨ ਆਫ ਯੂਨੀਵਰਸਿਟੀ ਅਤੇ ਕਾਲਜ ਟੀਚਰਜ਼ ਆਰਗੇਨਾਈਜ਼ੇਸ਼ਨ (ਪੀ.ਐਫ.ਯੂ.ਸੀ.ਟੀ.ਓ.) ਵਲੋਂ 4 ਮਾਰਚ ਨੂੰ ਸਮੂਹਿਕ ਇਤਫਾਕੀਆ ਛੁੱਟੀ ਅਤੇ ਯੂਨੀਵਰਸਿਟੀ ਪ੍ਰੀਖਿਆਵਾਂ ਦਾ ...

ਪੂਰੀ ਖ਼ਬਰ »

38 ਸਾਲਾਂ ਦੀ ਬੇਦਾਗ ਸੇਵਾ ਪਿੱਛੋਂ ਸੁਪਰਡੈਂਟ ਸਰੂਪ ਸਿੰਘ ਹੋਏ ਸੇਵਾਮੁਕਤ, ਸਟਾਫ਼ ਵਲੋਂ ਦਿੱਤੀ ਗਈ ਵਿਦਾਇਗੀ ਪਾਰਟੀ

ਮੁਕੇਰੀਆਂ, 2 ਮਾਰਚ (ਰਾਮਗੜ੍ਹੀਆ)-ਐੱਸ.ਡੀ.ਐਮ. ਦਫ਼ਤਰ ਮੁਕੇਰੀਆਂ ਵਿਖੇ ਸੀਨੀਅਰ ਸੁਪਰਡੈਂਟ ਦੇ ਅਹੁਦੇ 'ਤੇ ਤਾਇਨਾਤ ਸ੍ਰੀ ਸਰੂਪ ਸਿੰਘ ਆਪਣੇ 38 ਸਾਲਾਂ ਦੇ ਕਾਰਜਕਾਲ ਦੌਰਾਨ ਵੱਖ-ਵੱਖ ਸਰਕਾਰੀ ਦਫ਼ਤਰਾਂ ਵਿਚ ਬੇਦਾਗ਼ ਸੇਵਾਵਾਂ ਨਿਭਾਉਣ ਉਪਰੰਤ ਐੱਸ.ਡੀ.ਐਮ. ਦਫ਼ਤਰ ...

ਪੂਰੀ ਖ਼ਬਰ »

ਦਾਜ ਲਈ ਪਤਨੀ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਪਤੀ ਖਿਲਾਫ਼ ਕੇਸ ਦਰਜ

ਹੁਸ਼ਿਆਰਪੁਰ, 2 ਮਾਰਚ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਦਾਜ ਖਾਤਿਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਸਦਰ ਪੁਲਿਸ ਨੇ ਉਸ ਦੇ ਪਤੀ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਕੋਲ ਕੀਤੀ ਸ਼ਿਕਾਇਤ 'ਚ ਰੇਨੂ ਦੇਵੀ ਵਾਸੀ ਪ੍ਰਗਤੀ ਇਨਕਲੇਵ ਹੁਸ਼ਿਆਰਪੁਰ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦਾਂ ਲੱਧੇਵਾਲ 'ਚ ਕੀਰਤਨ ਤੇ ਢਾਡੀ ਦਰਬਾਰ ਕਰਵਾਇਆ

ਮਾਹਿਲਪੁਰ, 2 ਮਾਰਚ (ਰਜਿੰਦਰ ਸਿੰਘ)-ਸ੍ਰੀ ਗੁਰੂ ਹਰਿਗੋਬਿੰਦ ਢਾਡੀ ਸਭਾ ਪੰਜਾਬ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦੇ ਸਹਿਯੋਗ ਨਾਲ ਸ਼ਹੀਦੀ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ 'ਚ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ਮਹਾਨ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਮਾਹਿਲਪੁਰ, 2 ਮਾਰਚ (ਰਜਿੰਦਰ ਸਿੰਘ)-ਪਿੰਡ ਖ਼ਾਨਪੁਰ ਵਿਖੇ ਰਵਿਦਾਸ ਨੌਜਵਾਨ ਸਭਾ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ 'ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ©ੀ ਗੁਰੂ ਗ©ੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ...

ਪੂਰੀ ਖ਼ਬਰ »

40 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਕੰਮ ਦਾ ਉਦਘਾਟਨ

ਗੜ੍ਹਦੀਵਾਲਾ, 2 ਮਾਰਚ (ਚੱਗਰ)- ਪ੍ਰਦੇਸ ਕਾਂਗਰਸ ਮੈਂਬਰ ਜੋਗਿੰਦਰ ਸਿੰਘ ਗਿਲਜੀਆਂ ਨੇ ਗੜ੍ਹਦੀਵਾਲਾ ਜੈਨ ਕਲੋਨੀ ਵਿਖੇ ਲਗਭਗ 40 ਲੱਖ ਦੀ ਲਾਗਤ ਨਾਲ ਬਣਾਈ ਜਾ ਰਹੀ ਸੜਕ ਦੇ ਕੰਮ ਦਾ ਉਦਘਾਟਨ ਕੀਤਾ | ਉਨ੍ਹਾਂ ਕਿਹਾ ਕਿ ਸਿਆਸੀ ਸਲਾਹਕਾਰ ਮੁੱਖ ਮੰਤਰੀ ਪੰਜਾਬ ਤੇ ਹਲਕਾ ...

ਪੂਰੀ ਖ਼ਬਰ »

30 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ

ਗੜ੍ਹਸ਼ੰਕਰ, 2 ਮਾਰਚ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਨੇ ਇਕ ਵਿਅਕਤੀ ਨੂੰ 30 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ ਐੱਸ.ਆਈ. ਪਰਮਿੰਦਰ ਕੌਰ ਵਲੋਂ ਸਮੇਤ ਪੁਲਿਸ ਪਾਰਟੀ ਇਲਾਕੇ ਵਿਚ ਗਸ਼ਤ ਕੀਤੀ ਜਾ ਰਹੀ ...

ਪੂਰੀ ਖ਼ਬਰ »

ਜੀਓ ਰਿਲਾਇੰਸ ਕੰਪਨੀ ਦੇ ਦਫ਼ਤਰਾਂ ਸਾਹਮਣੇ ਲਗਾਇਆ ਧਰਨਾ 111ਵੇਂ ਦਿਨ ਵੀ ਜਾਰੀ

ਹੁਸ਼ਿਆਰਪੁਰ, 2 ਮਾਰਚ (ਬਲਜਿੰਦਰਪਾਲ ਸਿੰਘ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਜਮਹੂਰੀ ਕਿਸਾਨ ਸਭਾ ਤੇ ਕੁਲ ਹਿੰਦ ਕਿਸਾਨ ਸਭਾ ਵਲੋਂ ਜੀਓ ਰਿਲਾਇੰਸ ਕੰਪਨੀ ਦੇ ਦਫ਼ਤਰਾਂ ਸਾਹਮਣੇ ਹੁਸ਼ਿਆਰਪੁਰ ਵਿਖੇ ਲਗਾਇਆ ਰੋਸ ਧਰਨਾ 111ਵੇਂ ਦਿਨ ਵੀ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਦੌਰਾਨ ਮਾਰੇ ਗਏ ਕਿਸਾਨਾਂ ਦੀ ਯਾਦ 'ਚ ਮੋਮਬੱਤੀ ਮਾਰਚ ਕੱਢਿਆ

ਗੜ੍ਹਦੀਵਾਲਾ, 2 ਮਾਰਚ(ਚੱਗਰ)- ਇਲਾਕੇ ਦੇ ਕਿਸਾਨਾਂ ਵੱਲੋਂ ਰਿਟਾਇਰਡ ਇੰਸਪੈਕਟਰ ਖੇਤੀਬਾੜੀ ਵਿਭਾਗ ਗੁਰਮੀਤ ਸਿੰਘ ਦੀ ਖੇਤੀ ਸੰਬੰਧੀ ਬਣਾਏ ਕਾਲੇ ਕਾਨੂੰਨਾਂ ਦੇ ਵਿਰੋਧ 'ਚ ਚੱਲ ਰਹੇੇ ਕਿਸਾਨੀ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੀ ਯਾਦ ਵਿਚ ਗੜ੍ਹਦੀਵਾਲਾ ...

ਪੂਰੀ ਖ਼ਬਰ »

ਪ੍ਰਕਾਸ਼ ਦਿਹਾੜੇ ਸਬੰਧੀ ਕੀਰਤਨ ਦਰਬਾਰ ਕਰਵਾਇਆ

ਅੱਡਾ ਸਰਾਂ, 2 ਮਾਰਚ (ਹਰਜਿੰਦਰ ਸਿੰਘ ਮਸੀਤੀ)-ਪਿੰਡ ਕੰਧਾਲਾ ਜੱਟਾਂ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਾਲਾਨਾ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ | ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਗਰ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਸਵਾਮੀ ਪ੍ਰੇਮਾਨੰਦ ਕਾਲਜ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਮੁਕੇਰੀਆਂ, 2 ਮਾਰਚ (ਰਾਮਗੜ੍ਹੀਆ)- ਸਵਾਮੀ ਪ੍ਰੇਮਾਨੰਦ ਕਾਲਜ ਵਿਖੇ ਹਿਸਟਰੀ ਅਤੇ ਪੰਜਾਬੀ ਵਿਭਾਗ ਦੇ ਸਾਂਝੇ ਯਤਨਾਂ ਨਾਲ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਂਦੇ ਹੋਏ 'ਗੁਰੂ ਰਵਿਦਾਸ ਜੀਵਨ 'ਤੇ ਯੋਗਦਾਨ' ਵਿਸ਼ੇ 'ਤੇ ਵੈਬੀਨਾਰ ਦਾ ਆਯੋਜਨ ਕੀਤਾ, ਜਿਸ ...

ਪੂਰੀ ਖ਼ਬਰ »

ਲਾਚੋਵਾਲ ਟੋਲ ਪਲਾਜ਼ੇ 'ਤੇ ਕਿਸਾਨਾਂ ਵਲੋਂ ਲਗਾਇਆ ਧਰਨਾ ਲਗਾਤਾਰ ਜਾਰੀ

ਹੁਸ਼ਿਆਰਪੁਰ, 2 ਮਾਰਚ (ਬਲਜਿੰਦਰਪਾਲ ਸਿੰਘ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਆਜ਼ਾਦ ਕਿਸਾਨ ਕਮੇਟੀ ਦੋਆਬਾ ਲਾਚੋਵਾਲ ਵਲੋਂ ਲਾਚੋਵਾਲ ਟੋਲ ਪਲਾਜ਼ੇ 'ਤੇ ਲਗਾਇਆ ਰੋਸ ਧਰਨਾ ਲਗਾਤਾਰ ਜਾਰੀ ਹੈ | ਇਸ ਮੌਕੇ ਕਿਸਾਨ ਆਗੂ ਗੁਰਦੀਪ ਸਿੰਘ ਖੁਣ ...

ਪੂਰੀ ਖ਼ਬਰ »

ਮਿਆਣੀ ਇਲਾਕੇ ਵਿਚ ਸੰਗ ਦੇ ਪਹੁੰਚਣ 'ਤੇ ਸੰਗਤਾਂ ਵਲੋਂ ਭਰਵਾਂ ਸਵਾਗਤ

ਮਿਆਣੀ, 2 ਮਾਰਚ (ਹਰਜਿੰਦਰ ਸਿੰਘ ਮੁਲਤਾਨੀ)- ਹਰ ਸਾਲ ਦੀ ਤਰ੍ਹਾਂ ਖਡਿਆਲਾ ਸੈਣੀਆਂ ਤੋਂ ਜਥੇਦਾਰ ਜੋਗਿੰਦਰ ਸਿੰਘ ਦੀ ਅਗਵਾਈ ਵਿੱਚ ਡੇਰਾ ਬਾਬਾ ਨਾਨਕ ਵਿਖੇ ਚੋਹਲਾ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਵਾਲੇ ਸੰਗ ਦੇ ਮਿਆਣੀ ਇਲਾਕੇ ਵਿੱਚ ਪਹੁੰਚਣ 'ਤੇ ਇਲਾਕੇ ਦੀਆਂ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਦਸੂਹਾ, 2 ਮਾਰਚ (ਭੁੱਲਰ)- ਸੀਨੀਅਰ ਸਿਟੀਜ਼ਨਜ਼ ਵੈੱਲਫੇਅਰ ਐਸੋਸੀਏਸ਼ਨ ਦਸੂਹਾ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਕਮਾਡੈਂਟ ਬਖ਼ਸ਼ੀਸ਼ ਸਿੰਘ ਦੀ ਪ੍ਰਧਾਨਗੀ ਹੇਠ ਚੌਧਰੀ ਬੰਤਾ ਸਿੰਘ ਕਾਲੋਨੀ ਵਿਖੇ ਕੇ. ਐਮ. ਐੱਸ. ਕਾਲਜ ਦੇ ਸੈਮੀਨਾਰ ਹਾਲ ਵਿਖੇ ਹੋਈ | ਸਕੱਤਰ ਜਨਰਲ ...

ਪੂਰੀ ਖ਼ਬਰ »

ਨਾਬਾਲਗਾ ਨੂੰ ਭਜਾ ਕੇ ਲੈ ਜਾਣ ਦੇ ਦੋਸ਼ 'ਚ ਮਾਮਲਾ ਦਰਜ

ਹੁਸ਼ਿਆਰਪੁਰ, 2 ਮਾਰਚ (ਬਲਜਿੰਦਰਪਾਲ ਸਿੰਘ)-ਨਾਬਾਲਗ ਲੜਕੀ ਨੂੰ ਵਰਗਲਾ ਕੇ ਭਜਾ ਕੇ ਲੈ ਜਾਣ ਦੇ ਦੋਸ਼ 'ਚ ਥਾਣਾ ਮੇਹਟੀਆਣਾ ਪੁਲਿਸ ਨੇ ਅਣਪਛਾਤੇ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਫੁਗਲਾਣਾ ਦੇ ਵਾਸੀ ਅਸ਼ੋਕ ਕੁਮਾਰ ...

ਪੂਰੀ ਖ਼ਬਰ »

ਤਸਕਰ ਕਾਬੂ

ਹੁਸ਼ਿਆਰਪੁਰ, 2 ਮਾਰਚ (ਬਲਜਿੰਦਰਪਾਲ ਸਿੰਘ)-ਥਾਣਾ ਮੇਹਟੀਆਣਾ ਪੁਲਿਸ ਨੇ ਇੱਕ ਕਥਿਤ ਦੋਸ਼ੀ ਨੂੰ ਕਾਬੂ ਕਰ ਕੇ ਉਸ ਤੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਕਾਬੂ ਕੀਤੇ ਕਥਿਤ ਦੋਸ਼ੀ ਦੀ ਪਹਿਚਾਣ ਸੰਨੀ ਮਸੀਹ ਵਾਸੀ ਖਨੌੜਾ ਵਜੋਂ ਹੋਈ ਹੈ | ...

ਪੂਰੀ ਖ਼ਬਰ »

ਪਿੰਡ ਆਦਰਸ਼ ਨਗਰ ਗੇਰਾ ਪੱਤੀ ਗੇਰਾ 'ਚ ਸਮਾਗਮ

ਹਾਜੀਪੁਰ, 2 ਮਾਰਚ (ਜੋਗਿੰਦਰ ਸਿੰਘ)-ਗੁਰੂ ਰਵਿਦਾਸ ਜੀ ਦਾ 644ਵਾਂ ਜਨਮ ਦਿਹਾੜੇ ਪਿੰਡ ਆਦਰਸ਼ ਨਗਰ ਪੱਤੀ ਗੇਰਾ ਦੇ ਗੁਰੂ ਰਵਿਦਾਸ ਮੰਦਰ 'ਚ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਮੌਕੇ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ...

ਪੂਰੀ ਖ਼ਬਰ »

ਪਿੰਡ ਖ਼ਾਨਪੁਰ (ਸਹੋਤਾ) ਵਿਖੇ ਸਮਾਗਮ

ਸ਼ਾਮਚੁਰਾਸੀ, 2 ਮਾਰਚ (ਗੁਰਮੀਤ ਸਿੰਘ ਖ਼ਾਨਪੁਰੀ)-ਪਿੰਡ ਖ਼ਾਨਪੁਰ (ਸਹੋਤਾ) ਵਿਖੇ ਗੁਰੂ ਰਵਿਦਾਸ ਜੀ ਦਾ 644ਵਾਂ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੀ ਬਾਣੀ ਦੇ ਭੋਗ ਉਪਰੰਤ ਦੀਵਾਨ ਸਜਾਇਆ ਗਿਆ | ਇਸ ਦੌਰਾਨ ਪੰਥ ਦੇ ਮਹਾਨ ...

ਪੂਰੀ ਖ਼ਬਰ »

ਚੰਦਰ ਸ਼ੇਖਰ ਆਜ਼ਾਦ ਨੂੰ ਬਰਸੀ ਮੌਕੇ ਸ਼ਰਧਾ ਦੇ ਫੁੱਲ ਭੇਟ

ਹੁਸ਼ਿਆਰਪੁਰ, 2 ਮਾਰਚ (ਨਰਿੰਦਰ ਸਿੰਘ ਬੱਡਲਾ)-ਭਾਰਤ ਵਿਕਾਸ ਪ੍ਰੀਸ਼ਦ ਦੀ ਮੀਟਿੰਗ ਪ੍ਰਧਾਨ ਰਜਿੰਦਰ ਮੋਦਗਿੱਲ ਦੀ ਅਗਵਾਈ 'ਚ ਹੋਈ | ਇਸ ਮੌਕੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀ ਦੇਣ ਵਾਲੇ ਕ੍ਰਾਂਤੀਕਾਰੀ ਚੰਦਰ ਸ਼ੇਖਰ ਆਜ਼ਾਦ ਦੀ 90ਵੀਂ ਬਰਸੀ ਮਨਾਉਂਦਿਆਂ ਉਨ੍ਹਾਂ ...

ਪੂਰੀ ਖ਼ਬਰ »

ਡਡਿਆਣਾ ਕਲਾਂ ਵਿਖੇ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ

ਹਰਿਆਣਾ, 2 ਮਾਰਚ (ਹਰਮੇਲ ਸਿੰਘ ਖੱਖ)-ਕੇਂਦਰ ਵਲੋਂ ਖੇਤੀ ਸਬੰਧੀ ਬਣਾਏ ਗਏ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਧਰਨੇ ਦਿਤੇ ਜਾ ਰਹੇ ਹਨ, ਜਿਨ੍ਹਾਂ ਨੂੰ ਹੋਰ ਮਜ਼ਬੂਤ ਕਰਨ ਲਈ ਸੰਯੁਕਤ ...

ਪੂਰੀ ਖ਼ਬਰ »

ਮੁਕੇਰੀਆਂ-ਭਟੋਲੀ ਸੜਕ ਮਾਰਗ ਦੇ ਅਧੂਰੇ ਨਵੀਨੀਕਰਨ ਦੇ ਕੰਮ ਨਾਲ ਵਾਪਰ ਰਹੇ ਹਨ ਹਾਦਸੇ, ਪ੍ਰਸ਼ਾਸਨ ਬੇਖ਼ਬਰ

ਰਾਮਗੜ੍ਹ ਸੀਕਰੀ, 2 ਮਾਰਚ (ਕਟੋਚ)-ਪੰਜਾਬ ਨੂੰ ਹਿਮਾਚਲ ਪ੍ਰਦੇਸ਼ ਨਾਲ ਜੋੜਦੇ ਮੁਕੇਰੀਆਂ-ਭਟੋਲੀ ਸੜਕ ਮਾਰਗ ਦੇ ਜੂੰ ਦੀ ਚਾਲ ਨਾਲ ਚੱਲ ਰਹੇ ਨਵੀਨੀਕਰਨ ਦੇ ਕੰਮ ਨਾਲ ਸੜਕ ਦੁਰਘਟਨਾਵਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ | ਬਾਵਜੂਦ ਇਸ ਦੇ ਪ੍ਰਸ਼ਾਸਨ ਤੇ ਸਬੰਧਿਤ ...

ਪੂਰੀ ਖ਼ਬਰ »

ਮਹਾਰਾਜਾ ਜੱਸਾ ਰਾਮਗੜ੍ਹੀਆ ਮੈਮੋਰੀਅਲ ਤੇ ਐਜੂਕੇਸ਼ਨ ਕਮੇਟੀ ਦੀ ਮੀਟਿੰਗ

ਨੰਗਲ ਬਿਹਾਲਾਂ, 2 ਮਾਰਚ (ਵਿਨੋਦ ਮਹਾਜਨ)- ਨਜ਼ਦੀਕੀ ਪਿੰਡ ਸਿੰਘਪੁਰ ਬਰਨਾਲਾ ਵਿਖੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਮੈਮੋਰੀਅਲ ਤੇ ਐਜੂਕੇਸ਼ਨ ਕਮੇਟੀ ਦੀ ਮੀਟਿੰਗ ਕਮੇਟੀ ਦੇ ਪ੍ਰਧਾਨ ਸਰਦਾਰ ਸੰਤੋਖ ਸਿੰਘ ਦੀ ਅਗਵਾਈ ਹੇਠ ਕਿਲ੍ਹਾ ਮਹਾਰਾਜਾ ਜੱਸਾ ਸਿੰਘ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ

ਹੁਸ਼ਿਆਰਪੁਰ, 2 ਮਾਰਚ (ਨਰਿੰਦਰ ਸਿੰਘ ਬੱਡਲਾ)- ਜ਼ਿਲ੍ਹਾ ਪੁਲੀਸ ਮੁਖੀ ਨਵਜੋਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਥਾਣਾ ਸਿਟੀ ਪੁਲਿਸ ਹੁਸ਼ਿਆਰਪੁਰ ਵਲੋਂ ਸਥਾਨਕ ਮੁਹੱਲਾ ਬਹਾਦਰਪੁਰ 'ਚ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ, ਜਿਸ 'ਚ ਡੀ.ਐੱਸ.ਪੀ. ...

ਪੂਰੀ ਖ਼ਬਰ »

ਡੇਰਾ ਬਾਬਾ ਨਾਨਕ ਜਾਣ ਵਾਲੀਆਂ ਸੰਗਤਾਂ ਦਾ ਕੀਤਾ ਸਵਾਗਤ

ਐਮਾਂ ਮਾਂਗਟ, 2 ਮਾਰਚ (ਗੁਰਾਇਆ)- ਡੇਰਾ ਬਾਬਾ ਨਾਨਕ ਵਿਖੇ ਚੋਲ੍ਹਾ ਸਾਹਿਬ ਜੀ ਦੇ ਦਰਸ਼ਨਾਂ ਨੂੰ ਪਿੰਡ ਜੰਡ ਤੋਂ ਬਾਬਾ ਮਹਿੰਗਾ ਸਿੰਘ ਜੀ ਦੀ ਅਗਵਾਈ 'ਚ ਹਰ ਸਾਲ ਚੱਲਣ ਵਾਲੀ ਵੱਡੀ ਗਿਣਤੀ ਵਿਚ ਸੰਗਤਾਂ ਦੇ ਹਲਕੇ 'ਚ ਪਹੰੁਚਣ 'ਤੇ ਵੱਖ-ਵੱਖ ਥਾਵਾਂ ਉੱਚੀ ਬੱਸੀ, ...

ਪੂਰੀ ਖ਼ਬਰ »

ਸਬਜ਼ੀਆਂ ਤੇ ਫਲਾਂ ਦੀ ਕਾਸ਼ਤ ਲਈ ਦਿੱਤੇ 12 ਕੁਨੈਕਸ਼ਨਾਂ ਦੇ ਬਿੱਲ ਕਮਰਸ਼ੀਅਲ ਲਏ ਜਾਣ - ਸਾਬਕਾ ਸਰਪੰਚ ਦਲਜੀਤ ਸਿੰਘ

ਐਮਾਂ ਮਾਂਗਟਾ, 2 ਮਾਰਚ (ਗੁਰਾਇਆ)-ਵਾਟਰ ਸਪਲਾਈ ਵਿਭਾਗ ਵਲੋਂ ਘਰਾਂ ਵਿਚ ਪੀਣ ਵਾਲੇ ਸਾਫ਼ ਪਾਣੀ ਦੇ ਕੁਨੈਕਸ਼ਨ ਜੋ ਸਬਜੀਆਂ ਅਤੇ ਫਲਾਂ ਦੇ ਕਾਸ਼ਤਕਾਰਾਂ ਨੂੰ ਦਿੱਤੇ ਗਏ ਹਨ, ਉਨ੍ਹਾਂ ਦੇ ਬਿੱਲ ਕਮਰਸ਼ੀਅਲ ਲਏ ਜਾਣੇ ਚਾਹੀਦੇ ਹਨ | ਇਹ ਜਾਣਕਾਰੀ ਸਾਬਕਾ ਸਰਪੰਚ ਦਲਜੀਤ ...

ਪੂਰੀ ਖ਼ਬਰ »

ਨਗਰ ਕੌ ਾਸਲ ਤੇ ਸਿਹਤ ਵਿਭਾਗ ਕੁੰਭਕਰਨੀ ਨੀਂਦ ਸੁੱਤੇ-ਧੀਮਾਨ

ਗੜ੍ਹਸ਼ੰਕਰ, 2 ਮਾਰਚ (ਧਾਲੀਵਾਲ)- ਗੜ੍ਹਸ਼ੰਕਰ ਸ਼ਹਿਰ ਵਿਚ ਥਾਂ-ਥਾਂ ਖਿਲਰੀ ਪਈ ਗੰਦਗੀ ਅਤੇ ਬੰਦਬੂ ਫੈਲਾਅ ਰਹੇ ਸੀਵਰੇਜ਼ ਦੇ ਖੁੱਲ੍ਹੇ ਨਾਲਿਆਂ ਦੀ ਸਮੱਸਿਆ ਨੂੰ ਲੈ ਕੇ ਲੇਬਰ ਪਾਰਟੀ ਦੇ ਪ੍ਰਧਾਨ ਜੈ ਗੋਪਾਲ ਧੀਮਾਨ ਤੇ ਸਾਥੀਆਂ ਨੇ ਨਗਰ ਕੌਂਸਲ ਗੜ੍ਹਸ਼ੰਕਰ ਅਤੇ ...

ਪੂਰੀ ਖ਼ਬਰ »

ਸ੍ਰੀ ਚੋਲਾ ਸਾਹਿਬ ਜੀ ਦੇ ਦਰਸ਼ਨਾਂ ਲਈ ਜਥਾ ਰਵਾਨਾ

ਖੁੱਡਾ, 2 ਮਾਰਚ (ਸਰਬਜੀਤ ਸਿੰਘ)-ਡੇਰਾ ਬਾਬਾ ਨਾਨਕ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚੋਲ੍ਹਾ ਸਾਹਿਬ ਜੀ ਦੇ ਦਰਸ਼ਨਾਂ ਲਈ ਪਿੰਡ ਖੁਣ-ਖੁਣ ਕਲਾਂ ਤੋਂ ਪ੍ਰਧਾਨ ਪਰਮਜੀਤ ਸਿੰਘ ਦੀ ਅਗਵਾਈ ਵਿਚ ਇਕ ਵਿਸ਼ਾਲ ਜਥਾ ਰਵਾਨਾ ਹੋਇਆ | ਜਥੇ ਨੂੰ ਰਵਾਨਾ ਕਰਨ ਤੋਂ ਪਹਿਲਾਂ ...

ਪੂਰੀ ਖ਼ਬਰ »

ਚਾਈਨਾ ਡੋਰ ਦੀ ਲਪੇਟ 'ਚ ਆਉਣ ਨਾਲ ਗੰਭੀਰ ਜ਼ਖ਼ਮੀ

ਦਸੂਹਾ 2 ਮਾਰਚ (ਕੌਸ਼ਲ)- ਨਗਰ ਕੌਂਸਲ ਦਸੂਹਾ ਦਾ ਇਕ ਮੁਲਾਜ਼ਮ ਦੇ ਚਾਈਨਾ ਡੋਰ ਦੀ ਲਪੇਟ 'ਚ ਆ ਕੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਮੁਤਾਬਕ ਇਹ ਮੁਲਾਜ਼ਮ ਲਖਵਿੰਦਰ ਸਿੰਘ ਬਤੌਰ ਡਰਾਇਵਰ ਦੀ ਜ਼ਿੰਮੇਵਾਰੀ ਨਿਭਾਉਂਦਾ ਸੀ ਅਤੇ ਆਪਣੇ ...

ਪੂਰੀ ਖ਼ਬਰ »

ਸੇਵਾ ਮੁਕਤੀ 'ਤੇ ਸਨਮਾਨ

ਗੜ੍ਹਸ਼ੰਕਰ, 2 ਮਾਰਚ (ਧਾਲੀਵਾਲ)- ਇਥੋਂ ਦੇ ਨਜ਼ਦੀਕੀ ਪਿੰਡ ਬੋੜਾ ਨਿਵਾਸੀ ਸ਼ਿੰਗਾਰਾ ਸਿੰਘ ਕਲਿਆਣ ਸਟੇਟ ਬੈਂਕ ਆਫ਼ ਇੰਡੀਆਂ ਦੀ ਸਮੁੰਦੜਾ ਬਰਾਂਚ ਤੋਂ ਬਤੌਰ ਚੀਫ਼ ਐਸੋਸੀਏਟ ਸੇਵਾ ਮੁਕਤ ਹੋਏ ਜਿਨ੍ਹਾਂ ਦਾ ਵਿਭਾਗ ਵਲੋਂ ਸੇਵਾਮੁਕਤੀ 'ਤੇ ਵਿਸ਼ੇਸ਼ ਸਨਮਾਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX