ਤਾਜਾ ਖ਼ਬਰਾਂ


45 ਲੱਖ ਲੁੱਟ ਮਾਮਲੇ 'ਚ ਬੈਂਕ ਮੁਲਾਜ਼ਮ ਪਾਇਆ ਗਿਆ ਦੋਸ਼ੀ, ਲੁਟੇਰੇਆਂ ਦੀ ਵੀ ਹੋਈ ਪਹਿਚਾਣ, ਪੁਲਿਸ ਨੇ ਮਾਮਲਾ ਸੁਲਝਾਇਆ
. . .  41 minutes ago
ਜਲਾਲਾਬਾਦ,14 ਮਈ (ਜਤਿੰਦਰ ਪਾਲ ਸਿੰਘ) - 12 ਮਈ ਨੂੰ ਸ੍ਰੀ ਮੁਕਤਸਰ ਸਾਹਿਬ ਜਲਾਲਾਬਾਦ ਸੜਕ 'ਤੇ ਸਥਿਤ ਪਿੰਡ ਚੱਕ ਸੈਦੋ ਕੇ ਦੇ ਸੇਮ ਨਾਲੇ ਕੋਲ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ...
ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦਾ ਦਿਹਾਂਤ
. . .  about 1 hour ago
ਬੰਗਾ, 14 ਮਈ (ਜਸਬੀਰ ਸਿੰਘ ਨੂਰਪੁਰ) - ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦਾ ਬਿਮਾਰੀ ਦੌਰਾਨ ਦਿਹਾਂਤ ਹੋ ਗਿਆ। ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਅਭੈ ਸਿੰਘ ਸੰਧੂ...
ਕੋਰੋਨਾਵਾਇਰਸ ਤੋਂ ਪ੍ਰਭਾਵਿਤ ਲੋਕਾਂ ਤੱਕ ਖਾਣਾ ਪਹੁੰਚਾਉਣ ਦੀ ਪੁਲਿਸ ਨੇ ਕੀਤੀ ਸ਼ੁਰੂਆਤ
. . .  about 1 hour ago
ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਅਹੂਜਾ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਐਲਾਨ ਤੋਂ ਬਾਅਦ ਲੁਧਿਆਣਾ ਪੁਲਿਸ ਵਲੋਂ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਲੋਕਾਂ ਤੱਕ ਖਾਣਾ ਪਹੁੰਚਾਉਣ...
ਕੋਵਿਡ19 : ਅੰਮ੍ਰਿਤਸਰ 'ਚ 438 ਲੋਕ ਆਏ ਪਾਜ਼ੀਟਿਵ, 23 ਹੋਈਆਂ ਮੌਤਾਂ, ਪਠਾਨਕੋਟ 'ਚ 492 ਲੋਕ ਆਏ ਪਾਜ਼ੀਟਿਵ ਤੇ 4 ਹੋਈਆਂ ਮੌਤਾਂ
. . .  about 2 hours ago
ਲੈਵਲ 3 ਤੱਕ ਪਹੁੰਚਣ ਦੀ ਨੌਬਤ ਨਾ ਆਉਣ ਦੇਣ ਪੰਜਾਬ ਵਾਸੀ, ਪਹਿਲਾ ਹੀ ਡਾਕਟਰਾਂ ਨਾਲ ਸੰਪਰਕ ਕੀਤਾ ਜਾਵੇ - ਕੈਪਟਨ ਦੀ ਸੂਬਾ ਵਾਸੀਆਂ ਨੂੰ ਅਪੀਲ
. . .  about 2 hours ago
ਚੰਡੀਗੜ੍ਹ, 14 ਮਈ - ਕੋਰੋਨਾ ਦੀ ਪੰਜਾਬ ਵਿਚ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬਾ ਵਾਸੀਆਂ ਨੂੰ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਸੰਬੋਧਨ ਕੀਤਾ ਗਿਆ। ਉਨ੍ਹਾਂ ਨੇ ਪੰਜਾਬ ਵਾਸੀਆਂ ਨੂੰ ਕੋਰੋਨਾ ਤੋਂ ਬਚਾਅ ਰੱਖਣ ਦੀ ਅਪੀਲ...
ਕੋਰੋਨਾ ਦੀ ਪੰਜਾਬ ਵਿਚ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਵਲੋਂ ਸੂਬਾ ਵਾਸੀਆਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  about 3 hours ago
ਚੰਡੀਗੜ੍ਹ, 14 ਮਈ - ਕੋਰੋਨਾ ਦੀ ਪੰਜਾਬ ਵਿਚ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਵਲੋਂ ਸੂਬਾ ਵਾਸੀਆਂ ਨੂੰ ਸੰਬੋਧਨ ਕੀਤਾ...
ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਕਾਰਨ 11 ਮੌਤਾਂ, 403 ਆਏ ਪਾਜ਼ੀਟਿਵ ਕੇਸ, ਫ਼ਾਜ਼ਿਲਕਾ 'ਚ 9 ਮੌਤਾਂ, 449 ਆਏ ਨਵੇਂ ਕੇਸ
. . .  about 3 hours ago
ਸ੍ਰੀ ਮੁਕਤਸਰ ਸਾਹਿਬ/ਫ਼ਾਜ਼ਿਲਕਾ, 14 ਮਈ (ਰਣਜੀਤ ਸਿੰਘ ਢਿੱਲੋਂ/ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ ਤੇ ਅੱਜ 11 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਮੌਤ ਹੋ ਗਈ, ਜਿਸ ਵਿਚ ਸ੍ਰੀ ਮੁਕਤਸਰ ਸਾਹਿਬ...
ਜ਼ਿਲ੍ਹੇ ’ਚ 340 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 8 ਦੀ ਮੌਤ
. . .  about 4 hours ago
ਹੁਸ਼ਿਆਰਪੁਰ, 14 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 340 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 23048 ਅਤੇ 8 ਮਰੀਜ਼ਾਂ...
ਸ੍ਰੀ ਮੁਕਤਸਰ ਸਾਹਿਬ - ਸ਼ਨਿੱਚਰਵਾਰ ਨੂੰ ਅਧਿਆਪਕ ਵੀ ਨਹੀਂ ਜਾਣਗੇ ਸਕੂਲ - ਡੀ.ਈ.ਓ.
. . .  about 4 hours ago
ਸ੍ਰੀ ਮੁਕਤਸਰ ਸਾਹਿਬ, 14 ਮਈ (ਰਣਜੀਤ ਸਿੰਘ ਢਿੱਲੋਂ) - ਭਾਵੇਂ ਕੋਰੋਨਾ ਕਾਰਨ ਸਾਰੇ ਸਕੂਲ ਬੰਦ ਹਨ, ਪਰ ਅਧਿਆਪਕ ਸਕੂਲ ਵਿਚ ਹਾਜ਼ਰ ਹੁੰਦੇ ਹਨ, ਪਰ ਡਿਪਟੀ ਕਮਿਸ਼ਨਰ ਸ੍ਰੀ...
ਸਰਨਾ ਤੇ ਜੀ. ਕੇ. ਦੱਸਣ ਕਿ ਆਪਣੇ ਕਾਰਜਕਾਲ ਵੇਲੇ ਅਮਿਤਾਭ ਬੱਚਨ ਖ਼ਿਲਾਫ਼ ਕੋਈ ਵੀ ਕਾਰਵਾਈ ਕਿਉਂ ਨਹੀਂ ਕੀਤੀ : ਹਰਮੀਤ ਕਾਲਕਾ
. . .  about 4 hours ago
ਨਵੀਂ ਦਿੱਲੀ, 14 ਮਈ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਤੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ...
ਲੁਧਿਆਣਾ ਵਿਚ ਕੋਰੋਨਾ ਨਾਲ 31 ਮੌਤਾਂ
. . .  about 4 hours ago
ਲੁਧਿਆਣਾ,14 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 31 ਮੌਤਾਂ ਹੋ ਗਈਆਂ ਹਨ | ਜਿਸ ਵਿਚ 19 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ...
ਮੋਗਾ ਵਿਚ 70 ਹੋਰ ਕੋਰੋਨਾ ਪਾਜ਼ੀਟਿਵ ਕੇਸ
. . .  about 4 hours ago
ਮੋਗਾ, 14 ਮਈ (ਗੁਰਤੇਜ ਸਿੰਘ ਬੱਬੀ) - ਅੱਜ ਜ਼ਿਲ੍ਹਾ ਮੋਗਾ ਵਿਚ ਕੋਰੋਨਾ ਨੇ ਇਕ ਹੋਰ ਜਾਨ ਨਿਗਲ਼ ਲਈ ਅਤੇ ਅੱਜ 70 ਹੋਰ ਲੋਕਾਂ ਨੂੰ ਕੋਰੋਨਾ ਹੋ ਜਾਣ ਦੀ ਪੁਸ਼ਟੀ...
ਹਰਸਿਮਰਤ ਕੌਰ ਬਾਦਲ ਵਲੋਂ ਸੋਨੀ ਨੂੰ ਏਮਜ਼ ਵਿਖੇ ਵੈਂਟੀਲੇਟਰ ਤੇ ਵਾਧੂ ਆਕਸੀਜਨ ਸਪਲਾਈ ਦੇ ਕੇ ਲੈਵਲ 3 ਸਹੂਲਤਾਂ ਦਾ ਵਿਸਥਾਰ ਕਰਨ ਦੀ ਅਪੀਲ
. . .  about 4 hours ago
ਬਠਿੰਡਾ, 14 ਮਈ - ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਪੰਜਾਬ ਦੇ ਸਿਹਤ ਮੰਤਰੀ ਓ. ਪੀ. ਸੋਨੀ ਨੂੰ ਬੇਨਤੀ ਕੀਤੀ ਕਿ ਏਮਜ਼ ਵਿਖੇ ਵੈਂਟੀਲੇਟਰ ਤੇ ਵਾਧੂ ਆਕਸੀਜਨ...
ਬੀ.ਐੱਸ.ਐਫ. ਨੇ ਪਾਕਿਸਤਾਨੀ ਡਰੋਨ ਦੁਆਰਾ ਸੁੱਟੇ ਹਥਿਆਰ ਕੀਤੇ ਬਰਾਮਦ
. . .  about 4 hours ago
ਸਾਂਬਾ (ਜੰਮੂ-ਕਸ਼ਮੀਰ), 14 ਮਈ - ਬਾਰਡਰ ਸਿਕਿਉਰਿਟੀ ਫੋਰਸ (ਬੀ.ਐੱਸ.ਐਫ.) ਦੇ ਜਵਾਨਾਂ ਨੇ ਅੱਜ ਸਵੇਰੇ ਜੰਮੂ-ਕਸ਼ਮੀਰ ਦੇ ਸਾਂਬਾ ਖੇਤਰ ਵਿਚ ਇਕ ਪਾਕਿਸਤਾਨੀ ਡਰੋਨ ਦੁਆਰਾ...
ਰਾਜਸੀ ਆਗੂਆਂ ਨਾਲ ਕਰੋੜਾਂ ਦੀ ਠੱਗੀ ਕਰਨ ਵਾਲੇ ਸ਼ਿਵ ਸੈਨਾ ਆਗੂ ਸਾਥੀ ਸਮੇਤ ਗ੍ਰਿਫ਼ਤਾਰ
. . .  about 5 hours ago
ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਆਹੂਜਾ) - ਰਾਜਸੀ ਆਗੂਆਂ ਨਾਲ ਕਰੋੜਾਂ ਦੀ ਠੱਗੀ ਕਰਨ ਵਾਲੇ ਸ਼ਿਵ ਸੈਨਾ ਆਗੂ ਅਤੇ ਉਸ ਦੇ ਸਾਥੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ...
ਪੂਰੀ ਬਿਜਲੀ ਸਪਲਾਈ ਨਾ ਮਿਲਣ ਨਾਲ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ
. . .  about 5 hours ago
ਖੋਸਾ ਦਲ ਸਿੰਘ,14 ਮਈ (ਮਨਪ੍ਰੀਤ ਸਿੰਘ ਸੰਧੂ) - ਵੱਖ - ਵੱਖ ਪਿੰਡਾਂ ਦੇ ਕਿਸਾਨ ਆਗੂਆਂ ਨੇ ਅਜੀਤ ਨਾਲ ਗੱਲਬਾਤ ਦੌਰਾਨ ਕਿਹਾ ਕਿ ਸਰਕਾਰ ਸਾਨੂੰ ਸਿਰਫ਼ 2 ਘੰਟੇ ਬਿਜਲੀ ਸਪਲਾਈ ਦੇ ਰਹੀ ਹੈ, ...
ਅਫ਼ਗ਼ਾਨਿਸਤਾਨ ਦੀ ਇਕ ਮਸਜਿਦ ਅੰਦਰ ਹੋਇਆ ਧਮਾਕਾ
. . .  about 3 hours ago
ਕਾਬੁਲ (ਅਫ਼ਗ਼ਾਨਿਸਤਾਨ), 14 ਮਈ - ਅਫ਼ਗ਼ਾਨਿਸਤਾਨ ਦੀ ਪੁਲਿਸ ਦਾ ਕਹਿਣਾ ਹੈ ਕਿ ਕਾਬੁਲ ਮਸਜਿਦ 'ਤੇ ਹੋਏ ਬੰਬ ਧਮਾਕੇ ਵਿਚ 4 ਸ਼ਰਧਾਲੂ ਮਾਰੇ ਗਏ ਹਨ...
ਸੀਨੀਅਰ ਅਕਾਲੀ ਆਗੂ ਅਮਰਜੀਤ ਸਿੰਘ ਗਾਟਵਾਲੀ ਦਾ ਕੋਰੋਨਾ ਕਾਰਨ ਦਿਹਾਂਤ
. . .  about 6 hours ago
ਤਲਵੰਡੀ ਸਾਬੋ,14 ਮਈ (ਰਣਜੀਤ ਸਿੰਘ ਰਾਜੂ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਮਰਜੀਤ ਸਿੰਘ ਗਾਟਵਾਲੀ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਰਾਮਾਂ ਦਾ ਅੱਜ ਕੋਰੋਨਾ...
ਘਰੇਲੂ ਝਗੜੇ ਦੇ ਚੱਲਦਿਆਂ 23 ਸਾਲਾ ਦੇ ਨੌਜਵਾਨ ਫ਼ੌਜੀ ਦੀ ਗੋਲੀ ਲੱਗਣ ਨਾਲ ਮੌਤ
. . .  about 5 hours ago
ਜਲਾਲਾਬਾਦ, ਮੰਡੀ ਘੁਬਾਇਆ (ਫ਼ਾਜ਼ਿਲਕਾ), 14 ਮਈ (ਅਮਨ ਬਵੇਜਾ, ਕਰਨ ਚੁਚਰਾ) - ਸਦਰ ਥਾਣਾ ਜਲਾਲਾਬਾਦ ਅਧੀਨ ਪੈਂਦੇ ਪਿੰਡ ਗਹਿਲੇਵਾਲਾ ਵਿਖੇ 23 ਸਾਲਾਂ ਦੇ ਨੌਜਵਾਨ ਫ਼ੌਜੀ ਨੂੰ ਗੋਲੀ ਲੱਗਣ ...
18 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਕੀਤੀ ਵੈਕਸੀਨ ਦੀ ਸ਼ੁਰੂਆਤ
. . .  about 6 hours ago
ਤਪਾ ਮੰਡੀ,14 ਮਈ (ਵਿਜੇ ਸ਼ਰਮਾ) - ਪੰਜਾਬ ਸਰਕਾਰ ਦੇ ਹੁਕਮਾ ਅਤੇ ਸਿਵਲ ਸਰਜਨ ਹਰਿੰਦਰ ਗਰਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਰਨਾਲਾ ਬਠਿੰਡਾ ਨੈਸ਼ਨਲ ਹਾਈਵੇਅ 'ਤੇ ਸਥਿਤ ਕੈਂਪ ਵਿਖੇ 18 ਸਾਲ ਤੋਂ ਵੱਧ ਉਮਰ ਦੇ...
ਪਰਮਜੀਤ ਸਿੰਘ ਸਰਨਾ ਵਲੋਂ ਦਿੱਲੀ ਦੀਆਂ ਸਿੰਘ ਸਭਾਵਾਂ ਨੂੰ ਦਿੱਤੇ ਗਏ ਮੁਫ਼ਤ ਆਕਸੀਜਨ ਕੰਸਟਰੇਟਰ
. . .  about 6 hours ago
ਨਵੀਂ ਦਿੱਲੀ ,14 ਮਈ ( ਦਵਿੰਦਰ ਸਿੰਘ ) - ਦਿੱਲੀ ਵਿਚ ਆਕਸੀਜਨ ਦੀ ਕਮੀ ਨੂੰ ਦੇਖਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਵਲੋਂ ਦਿੱਲੀ ਦੀਆਂ ਸਿੰਘ ਸਭਾਵਾਂ ਨੂੰ ਆਕਸੀਜਨ ਕੰਸਟਰੇਟਰ...
ਟੋਭੇ 'ਚ ਪੰਜ ਬੱਚੇ ਡੁੱਬੇ, ਤਿੰਨ ਦੀਆਂ ਲਾਸ਼ਾਂ ਬਰਾਮਦ - ਦੋ ਦੀ ਭਾਲ ਜਾਰੀ
. . .  about 6 hours ago
ਕੁਹਾੜਾ (ਲੁਧਿਆਣਾ), 14 ਮਈ (ਸੰਦੀਪ ਸਿੰਘ ਕੁਹਾੜਾ) - ਚੰਡੀਗੜ੍ਹ - ਲੁਧਿਆਣਾ ਮੁੱਖ ਮਾਰਗ 'ਤੇ ਸਥਿਤ ਪਿੰਡ ਮਾਨ ਗੜ੍ਹ ਦੇ ਛੱਪੜ ਵਿਚ ਪੰਜ ਬੱਚਿਆਂ ਦੇ ਡੁੱਬਣ ਦੀ ਮੰਦਭਾਗੀ ਘਟਨਾ ਵਾਪਰ ਗਈ...
3 ਕਾਰ ਸਵਾਰਾਂ ਨੂੰ 255 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ
. . .  about 7 hours ago
ਸੁਲਤਾਨਪੁਰ ਲੋਧੀ,14 ਮਈ (ਲਾਡੀ, ਹੈਪੀ ,ਥਿੰਦ) - ਸਮਗਲਰਾਂ ਦੇ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਐੱਸ.ਆਈ ਪਰਮਿੰਦਰ ਸਿੰਘ, ਮੁੱਖ ਅਫ਼ਸਰ ਥਾਣਾ ਤਲਵੰਡੀ ਚੌਧਰੀਆ ਦੀ ਅਗਵਾਈ ਵਿਚ ਇਕ ਵੱਡੀ...
ਕੋਟਲੀ ਸੱਕਾ ਤੋਂ ਪੁਲਿਸ ਵਲੋਂ 1000 ਲੀਟਰ ਲਾਹਣ ਬਰਾਮਦ
. . .  about 7 hours ago
ਓਠੀਆਂ,14 ਮਈ - (ਗੁਰਵਿੰਦਰ ਸਿੰਘ) ਪੁਲਿਸ ਥਾਣਾ ਰਾਜਾਸਾਂਸੀ ਦੇ ਅਧੀਨ ਪੈਂਦੀ ਪੁਲਿਸ ਚੌਕੀ ਓਠੀਆਂ ਦੇ ਇੰਚਾਰਜ....
ਸੀ.ਬੀ.ਐੱਸ.ਈ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਬਾਰੇ ਅਜੇ ਕੋਈ ਫ਼ੈਸਲਾ ਨਹੀਂ - ਅਧਿਕਾਰੀ
. . .  about 7 hours ago
ਨਵੀਂ ਦਿੱਲੀ, 14 ਮਈ - ਸੀ.ਬੀ.ਐੱਸ.ਈ. ਨੇ ਕਿਹਾ ਕਿ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਬਾਰੇ ਅਜੇ ਤੱਕ ਕੋਈ ਫ਼ੈਸਲਾ ਨਹੀਂ ਲਿਆ ਗਿਆ ਹੈ , ਕਿਉਂਕਿ ਵਿਦਿਆਰਥੀਆਂ ਅਤੇ ਮਾਪਿਆਂ ਨੇ ਕੋਰੋਨਾ ਮਹਾਂਮਾਰੀ ਦੀ ਸਥਿਤੀ ਦੇ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 20 ਫੱਗਣ ਸੰਮਤ 552

ਰੂਪਨਗਰ

ਮਾਮਲਾ ਪੋਸਟਾਂ ਤੇ ਕੈਂਚੀ ਫੇਰਨ ਦਾ ਸਿੱਖਿਆ ਮੰਤਰੀ ਤੇ ਸਿੱਖਿਆ ਸਕੱਤਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਨੰਗਲ, 2 ਮਾਰਚ (ਪ੍ਰੋ. ਅਵਤਾਰ ਸਿੰਘ)-ਸਾਂਝਾ ਅਧਿਆਪਕ ਮੋਰਚਾ ਬਲਾਕ ਨੰਗਲ ਦੇ ਅਧਿਆਪਕਾਂ ਵੱਲੋਂ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਪੋਸਟਾਂ ਦੇ ਫੇਰੀ ਜਾਣ ਵਾਲੀ ਕੈਂਚੀ ਦਾ ਸਖ਼ਤ ਵਿਰੋਧ ਕੀਤਾ ਗਿਆ | ਇਸ ਮੌਕੇ ਆਗੂਆਂ ਵਲੋਂ ਸਟਾਫ਼ ਕਲੱਬ 'ਚ ਇਕੱਠੇ ਹੋ ਕੇ ਰੈਸ਼ਨੇਲਾਈਜੇਸ਼ਨ ਦੀਆਂ ਕਾਪੀਆਂ ਫੂਕੀਆਂ ਗਈਆਂ | ਆਗੂਆਂ ਨੇ ਕਿਹਾ ਕਿ ਬਦਲੀਆਂ ਦੀ ਆੜ ਹੇਠ ਸਿੱਖਿਆ ਵਿਭਾਗ ਰੈਸ਼ਨੇਲਾਈਜੇਸ਼ਨ ਕਰਨ ਜਾ ਰਿਹਾ ਹੈ | ਲਗਭਗ ਸਾਰੇ ਹੀ ਸਕੂਲ ਦੀਆਂ ਸੈਕਸ਼ਨ ਪੋਸਟਾਂ ਘਟਾ ਦਿੱਤੀਆਂ ਗਈਆਂ ਹਨ | ਇਸ ਮੌਕੇ ਰਜਿੰਦਰ ਬਾਲੀ, ਰਵਿੰਦਰ ਸਿੰਘ, ਦੀਪਕ ਕੁਮਾਰ, ਦੇਵਰਾਜ, ਯੁੱਧਵੀਰ ਪਰਮਾਰ, ਅਮਰੀਕ ਸਿੰਘ, ਜਤਿੰਦਰ ਕੌਸ਼ਲ, ਅਰੁਣ ਠਾਕੁਰ, ਪਰਮਿੰਦਰ ਸਿੰਘ, ਸੰਤੋਸ਼ ਕੁਮਾਰ, ਭੁਪਿੰਦਰ ਸਿੰਘ, ਨੀਰਜ ਕੁਮਾਰ, ਸੁਧੀਰ ਕੁਮਾਰ, ਅੰਮਿ੍ਤ ਸੈਣੀ, ਸੋਹਣ ਸਿੰਘ ਚਾਹਲ, ਰਕੇਸ਼ ਕੁਮਾਰ, ਜਸਵਿੰਦਰ ਸਿੰਘ, ਚਾਨਣ ਸਿੰਘ, ਤਰਸੇਮ ਸਿੰਘ, ਅਜੇ ਕੁਮਾਰ, ਸੁਨੀਲ ਕੁਮਾਰ, ਪ੍ਰਮੋਦ ਸ਼ਰਮਾ, ਰਾਜੇਸ਼ ਕੁਮਾਰ, ਵਿਕੇਸ਼ ਕੁਮਾਰ, ਅਵਨੀਸ਼ ਕੁਮਾਰ, ਹਰਜਿੰਦਰ ਕੌਰ, ਰੋਹਿਨੀ, ਰਾਜ ਰਾਣੀ, ਕਿਰਨ ਚੌਧਰੀ, ਅਮਿਤਾ ਰਾਣੀ ਆਦਿ ਮੌਜੂਦ ਸਨ |

ਭਰਾ ਨੇ ਹਮਲਾ ਕਰ ਕੇ ਕੀਤਾ ਗੰਭੀਰ ਜ਼ਖ਼ਮੀ-ਮੁਕੱਦਮਾ ਦਰਜ

ਮੋਰਿੰਡਾ, 2 ਮਾਰਚ (ਕੰਗ)-ਬੀਤੇ ਦਿਨ ਪਿੰਡ ਗੋਪਾਲਪੁਰ ਦੇ ਵਸਨੀਕ ਦੋ ਸਕੇ ਭਰਾਵਾਂ ਵਿਚ ਹੋਈ ਲੜਾਈ ਦੌਰਾਨ ਲਖਵੀਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੰੂ ਸਿਵਲ ਹਸਪਤਾਲ ਮੋਰਿੰਡਾ ਵਿਚ ਦਾਖਲ ਕਰਾਇਆ | ਮੁੱਢਲੀ ਸਹਾਇਤਾ ਦੇਣ ਉਪਰੰਤ ਉਸ ਨੰੂ ਰੋਪੜ ਹਸਪਤਾਲ ਵਿਚ ...

ਪੂਰੀ ਖ਼ਬਰ »

ਧਾਰਮਿਕ ਸੱਭਿਆਚਾਰਕ ਮੇਲਾ 7 ਮਾਰਚ ਨੂੰ

ਮੋਰਿੰਡਾ, 2 ਮਾਰਚ (ਪਿ੍ਤਪਾਲ ਸਿੰਘ)-ਸ੍ਰੀ ਗੁਰੂ ਰਵਿਦਾਸ ਰਾਸ਼ਟਰੀ ਸੇਵਾ ਦਲ ਮੋਰਿੰਡਾ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 7 ਮਾਰਚ ਨੂੰ ਸ੍ਰੀ ਗੁਰੂ ਰਵਿਦਾਸ ਪਾਰਕ ਮੋਰਿੰਡਾ ਵਿਖੇ ਧਾਰਮਿਕ ਸਭਿਆਚਾਰਕ ਮੇਲਾ ਕਰਵਾਇਆ ...

ਪੂਰੀ ਖ਼ਬਰ »

ਮੈਡੀਕਲ ਸਟੋਰਾਂ 'ਤੇ ਕੀਤੀ ਛਾਪੇਮਾਰੀ, ਇਕ ਦਾ ਰਿਕਾਰਡ ਠੀਕ ਤੇ ਇਕ ਦੇ ਲਏ ਸੈਂਪਲ

ਮੋਰਿੰਡਾ, 2 ਮਾਰਚ (ਕੰਗ)-ਅੱਜ ਡਰੱਗ ਇੰਸਪੈਕਟਰ ਤੇਜਿੰਦਰ ਸਿੰਘ ਦੀ ਅਗਵਾਈ ਹੇਠ ਸਹਾਇਕ ਬਲਵਿੰਦਰ ਸਿੰਘ, ਸਬ ਇੰਸਪੈਕਟਰ ਰਮਨਦੀਪ ਕੌਰ ਅਤੇ ਏ.ਐੱਸ.ਆਈ. ਵਿਸ਼ਾਲ ਸ਼ਰਮਾ ਨੇ ਸਰਕਾਰੀ ਹਸਪਤਾਲ ਮੋਰਿੰਡਾ ਨਜ਼ਦੀਕ ਚੱਲ ਰਹੇ ਮੈਡੀਕਲ ਸਟੋਰਾਂ 'ਤੇ ਅਚਾਨਕ ਛਾਪਾ ਮਾਰਿਆ | ...

ਪੂਰੀ ਖ਼ਬਰ »

ਭੱਠੇ ਦੀ ਚੀਕਣੀ ਮਿੱਟੀ ਕਾਰਨ ਸਮਰੌਲੀ ਅਤੇ ਪਿੰਡ ਰੌਲੂਮਾਜਰਾ ਵਾਸੀ ਪ੍ਰੇਸ਼ਾਨ

ਰੂਪਨਗਰ, 2 ਮਾਰਚ (ਸਤਨਾਮ ਸਿੰਘ ਸੱਤੀ)-ਤਹਿਸੀਲ ਮੋਰਿੰਡਾ ਦੇ ਪਿੰਡ ਸਮਰੌਲੀ ਤੇ ਰੌਲੂਮਾਜਰਾ ਦੇ ਵਾਸੀ ਨੇੜਲੇ ਇੱਟਾਂ ਵਾਲੇ ਭੱਠੇ ਵਲੋਂ ਸੜਕ 'ਚ ਸੁੱਟੀ ਜਾਂਦੀ ਚਿੱਕਣੀ ਮਿੱਟੀ ਤੋਂ ਬਹੁਤ ਪ੍ਰੇਸ਼ਾਨ ਹਨ ਜਿਸ ਕਾਰਨ ਸੜਕ 'ਚ ਚੱਲਣਾ ਵੀ ਮੁਸ਼ਕਿਲ ਹੋ ਜਾਂਦਾ ਹੈ | ...

ਪੂਰੀ ਖ਼ਬਰ »

ਸਾਊਦੀ ਅਰਬ ਦੀ ਜੇਲ੍ਹ ਤੋਂ ਵਾਪਸ ਪਰਤੇ ਅਸਾਲਤਪੁਰ ਦੇ ਨੌਜਵਾਨ ਨੇ ਸੁਣਾਈ ਦੁੱਖ ਭਰੀ ਦਾਸਤਾਨ

ਨੂਰਪੁਰ ਬੇਦੀ, 2 ਮਾਰਚ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਇਲਾਕੇ ਦੇ ਪਿੰਡ ਅਸਾਲਤਪੁਰ ਦੇ ਨਿਵਾਸੀ ਪਰਮਜੀਤ ਸਿੰਘ ਸਪੁੱਤਰ ਰਾਮ ਸਰੂਪ ਜੋ ਕਿ ਪਿਛਲੇ ਦੋ ਸਾਲ ਤੋਂ ਸਾਊਦੀ ਅਰਬ ਵਿਚ ਡਰਾਈਵਰ ਦੇ ਕੰਮ ਵੀਜ਼ੇ ਤੇ ਬਾਹਰ ਗਿਆ ਸੀ, ਨੇ ਦੱਸਿਆ ਕਿ ਉੱਥੇ ਜਾ ਕੇ ਕਿਵੇਂ ...

ਪੂਰੀ ਖ਼ਬਰ »

ਪੈਟਰੋਲ ਡੀਜ਼ਲ ਦੀਆਂ ਕੀਮਤਾਂ ਦੇ ਵਾਧੇ ਵਿਰੁੱਧ ਵਰਕਰ ਯੂਨੀਅਨ ਦਾ ਪ੍ਰਦਰਸ਼ਨ

ਰੂਪਨਗਰ, 2 ਮਾਰਚ (ਸਤਨਾਮ ਸਿੰਘ ਸੱਤੀ)-ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਕੀਤੇ ਬੇਤਹਾਸ਼ਾ ਵਾਧੇ ਖ਼ਿਲਾਫ਼ ਸਵਰਾਜ ਮਾਜਦਾ ਕੰਟ੍ਰੈਕਟ ਡਰਾਈਵਰ ਵਰਕਰ ਯੂਨੀਅਨ ਆਸਰੋਂ ਵਲੋਂ ਯੂਨੀਅਨ ਦੇ ਪ੍ਰਧਾਨ ਪਰਮਜੀਤ ਪੰਮਾ ਦੀ ਪ੍ਰਧਾਨਗੀ ਹੇਠ ਰੈਲੀ ਕੀਤੀ ਗਈ | ...

ਪੂਰੀ ਖ਼ਬਰ »

ਨਵੇਂ ਖੇਤੀ ਕਾਨੂੰਨਾਂ 'ਤੇ ਵਿਚਾਰ-ਚਰਚਾ ਸਰਕਾਰਾਂ ਲੋਕਾਂ ਦੀਆਂ ਭਾਵਨਾਵਾਂ ਦੇ ਉਲਟ ਆਪਣੇ ਹਿਤਾਂ ਦੀ ਪੂਰਤੀ ਲਈ ਕਾਰਪੋਰੇਟ ਘਰਾਣਿਆਂ, ਟਰੇਡ ਸੰਗਠਨਾਂ, ਪ੍ਰੈਸਰ ਗਰੁੱਪਾਂ ਲਈ ਕੰਮ ਰਹੀਆਂ ਹਨ-ਡਾ: ਘੁੰਮਣ

ਰੂਪਨਗਰ, 2 ਮਾਰਚ (ਸਤਨਾਮ ਸਿੰਘ ਸੱਤੀ)-ਕੇਂਦਰ ਸਰਕਾਰ ਵਲੋਂ ਬਣਾਏ ਗਏ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦੇਸ਼ ਵਿਦੇਸ਼ 'ਚ ਚੱਲ ਰਿਹਾ ਕਿਸਾਨ ਅੰਦੋਲਨ ਇਸ ਗੱਲ ਦਾ ਸਬੂਤ ਹੈ ਕਿ ਦੇਸ਼ ਦੇ ਆਮ ਲੋਕ ਜਿਸ ਉਦੇਸ਼ ਨੂੰ ਲੈ ਕੇ ਆਪਣੀਆਂ ਸਰਕਾਰਾਂ ਚੁਣਦੇ ਹਨ ਸਮੇਂ-ਸਮੇਂ ...

ਪੂਰੀ ਖ਼ਬਰ »

ਜ਼ਹਿਰੀਲਾ ਖਾਣਾ ਖਾਣ ਨਾਲ ਮਰੀਆਂ ਮੱਝਾਂ ਦੇ ਮਾਲਕ ਦੀ ਵੇਰਕਾ ਮਿਲਕ ਪਲਾਂਟ ਨੇ ਫੜੀ ਬਾਂਹ

ਪੁਰਖਾਲੀ, 2 ਮਾਰਚ (ਅੰਮਿ੍ਤਪਾਲ ਸਿੰਘ ਬੰਟੀ)-ਪਿਛਲੇ ਦਿਨੀਂ ਭੱਦਲ ਨਿਵਾਸੀ ਸੰਤੋਖ ਸਿੰਘ ਦੀਆਂ ਤਿੰਨ ਕੀਮਤੀ ਮੱਝਾਂ ਦੀ ਮੌਤ ਜ਼ਹਿਰੀਲਾ ਖਾਣਾ ਖਾਣ ਕਾਰਨ ਹੋ ਗਈ ਸੀ | ਇਸ ਗ਼ਰੀਬ ਕਿਸਾਨ ਦੀ ਮਦਦ ਕਰਨ ਦੇ ਲਈ ਵੇਰਕਾ ਮਿਲਕ ਪਲਾਂਟ ਮੁਹਾਲੀ ਦੇ ਅਧਿਕਾਰੀ ਉਸ ਦੇ ਗ੍ਰਹਿ ...

ਪੂਰੀ ਖ਼ਬਰ »

ਲਾਵਾਰਿਸ ਹਾਲਤ 'ਚ ਘੁੰਮ ਰਹੇ ਵਿਅਕਤੀ ਨੂੰ ਨੌਜਵਾਨਾਂ ਨੇ ਪਹੁੰਚਾਇਆ ਆਸ਼ਰਮ ਨੰਗਲ

ਨੂਰਪੁਰ ਬੇਦੀ, 2 ਮਾਰਚ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਪਿੰਡ ਚਨੌਲੀ ਵਿਖੇ ਬੀਤੇ ਇੱਕ ਮਹੀਨੇ ਤੋਂ ਲਾਵਾਰਿਸ ਹਾਲਤ ਵਿਚ ਇੱਕ ਵਿਅਕਤੀ ਪਿੰਡ ਵਿਚ ਘੁੰਮ ਰਿਹਾ ਸੀ | ਜਿਸ ਨੂੰ ਪਿੰਡ ਵਾਸੀਆਂ ਨੇ ਪਿੰਡ ਦੇ ਗੁਰਦੁਆਰਾ ਸਾਹਿਬ ਚ ਠਹਿਰਾ ਕੇ ਇੱਕ ਮਹੀਨਾ ਉਸਦੀ ਦੇਖ ਰੇਖ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕਾਂਗੜ ਵਿਖੇ ਅਧਿਆਪਕ-ਮਾਪੇ ਮਿਲਣੀ

ਨੂਰਪੁਰ ਬੇਦੀ, 2 ਮਾਰਚ (ਰਾਜੇਸ਼ ਚੌਧਰੀ ਤਖਤਗੜ੍ਹ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕਾਂਗੜ ਵਿਖੇ ਅੱਜ ਸਕੂਲ ਮੁਖੀ ਮੈਡਮ ਸੀਮਾ ਵਾਸੂਦੇਵ ਦੀ ਅਗਵਾਈ ਹੇਠ ਅਧਿਆਪਕ-ਮਾਪੇ ਮਿਲਣੀ ਦਾ ਆਯੋਜਨ ਕੀਤਾ ਗਿਆ | ਜਿਸ ਦੌਰਾਨ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਦੇ ਬੱਚਿਆਂ ਦੇ ...

ਪੂਰੀ ਖ਼ਬਰ »

ਬੈਂਕ ਮੈਨੇਜਰ ਦੇ ਪੁੱਤਰ ਨੂੰ ਕੈਨੇਡਾ ਦੀ ਕੁਈਨਜ਼ ਯੂਨੀਵਰਸਿਟੀ 'ਚ ਮਿਲੀ ਫੈਲੋਸ਼ਿਪ

ਨੂਰਪੁਰ ਬੇਦੀ, 2 ਮਾਰਚ (ਹਰਦੀਪ ਸਿੰਘ ਢੀਂਡਸਾ)-ਅਬਿਆਣਾ ਦੇ ਬੈਂਕ ਮੈਨੇਜਰ ਸਤਿੰਦਰਪਾਲ ਸਿੰਘ ਦੇ ਹੋਣਹਾਰ ਸਪੁੱਤਰ ਕਰਨਪ੍ਰੀਤ ਸਿੰਘ ਨੂੰ ਉਸਦੀ ਕਾਬਲੀਅਤ ਕਾਰਨ ਕੈਨੇਡਾ ਦੀ ਕੁਇਨਜ਼ ਯੂਨੀਵਰਸਿਟੀ ਕਿੰਗਸਟਨ ਵਲੋਂ ਰਾਈਨਾਹਟ ਫੈਲੋਸ਼ਿਪ ਪ੍ਰਦਾਨ ਕੀਤੀ ਗਈ ਹੈ | ...

ਪੂਰੀ ਖ਼ਬਰ »

ਆਰ.ਡੀ.ਸੀ.ਏ. ਨੇ ਕੋਟਲਾ ਕ੍ਰਿਕਟ ਕਲੱਬ ਅਨੰਦਪੁਰ ਸਾਹਿਬ ਨੂੰ 9 ਵਿਕਟਾਂ ਨਾਲ ਹਰਾਇਆ

ਰੂਪਨਗਰ, 2 ਮਾਰਚ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਕਿ੍ਕਟ ਐਸੋ: ਰੋਪੜ ਵਲੋਂ ਕਰਵਾਏ ਜਾ ਰਹੇ ਉਪਨ ਜ਼ਿਲ੍ਹਾ ਕਿ੍ਕਟ ਟੂਰਨਾਮੈਂਟ ਵਿਚ ਅੱਜ ਤੀਜੇ ਦਿਨ ਦਾ ਮੈਚ ਆਰ. ਡੀ. ਸੀ. ਏ. ਗਰੀਨ ਤੇ ਕੋਟਲਾ ਕਿ੍ਕਟ ਕਲੱਬ ਅਨੰਦਪੁਰ ਸਾਹਿਬ ਵਿਚਕਾਰ ਖੇਡਿਆ ਗਿਆ | ਕੋਟਲਾ ਦੀ ਟੀਮ ਨੇ ...

ਪੂਰੀ ਖ਼ਬਰ »

ਭਾਖੜਾ ਡੈਮ ਬਣਨ ਕਾਰਨ ਉਜੜੇ ਪਿੰਡ ਨੈਲਾ ਦੇ ਲੋਕ ਡਿਪਟੀ ਚੀਫ਼ ਇੰਜੀਨੀਅਰ ਨੂੰ ਮਿਲੇ

ਨੰਗਲ, 2 ਮਾਰਚ (ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਡੈਮ ਬਣਨ ਕਾਰਨ ਉੱਜੜੇ ਪਿੰਡ ਨੈਲਾ ਦੇ ਨਿਵਾਸੀਆਂ ਨੇ ਅੱਜ ਭਾਖੜਾ ਬਿਆਸ ਪ੍ਰਬੰਧ ਬੋਰਡ ਦੇ ਡਿਪਟੀ ਚੀਫ਼ ਇੰਜੀਨੀਅਰ ਹੁਸਨ ਲਾਲ ਕੰਬੋਜ ਨਾਲ ਮੁਲਾਕਾਤ ਕੀਤੀ ਅਤੇ ਮੰਗ ਪੱਤਰ ਦਿੱਤਾ | ਚੇਤੇ ਰਹੇ ਕਿ ਭਾਖੜਾ ਡੈਮ ਦੇ ...

ਪੂਰੀ ਖ਼ਬਰ »

ਹੋਮ ਗਾਰਡ ਵੈੱਲਫੇਅਰ ਐਸੋ: ਦੀ ਚੋਣ-ਰੁਲਦਾ ਸਿੰਘ ਪ੍ਰਧਾਨ ਬਣੇ

ਰੂਪਨਗਰ, 2 ਮਾਰਚ (ਸਤਨਾਮ ਸਿੰਘ ਸੱਤੀ)-ਪੰਜਾਬ ਹੋਮ ਗਾਰਡ ਵੈੱਲਫੇਅਰ ਐਸੋ: ਰੂਪਨਗਰ ਦੀ ਚੋਣ ਸੋਲਖੀਆਂ ਟੋਲ ਪਲਾਜ਼ਾ 'ਤੇ ਹੋਈ ਜਿੱਥੇ ਆਪਣੀਆਂ ਮੰਗਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਪੰਜਾਬ ਹੋਮ ਗਾਰਡ ਵੈਲਫੇਅਰ ਐਸੋ: ਸੇਵਾਮੁਕਤ 137 ਵਲੋਂ ਧਰਨਾ ਦਿੱਤਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਹਾਫਿਜ਼ਾਬਾਦ ਵਿਚ ਅਧਿਆਪਕ-ਮਾਪੇ ਮਿਲਣੀ ਹੋਈ

ਬੇਲਾ, 2 ਮਾਰਚ (ਮਨਜੀਤ ਸਿੰਘ ਸੈਣੀ)-ਸਰਕਾਰੀ ਪ੍ਰਾਇਮਰੀ ਸਕੂਲ ਹਾਫਿਜਾਬਾਦ ਵਿਖੇ ਅਧਿਆਪਕ-ਮਾਪੇ ਮਿਲਣੀ ਕਰਵਾਈ ਗਈ | ਇਸ ਦੌਰਾਨ ਸਕੂਲ ਹੈੱਡ ਟੀਚਰ ਇਕਬਾਲ ਸਿੰਘ ਨੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਬੱਚਿਆਂ ਦੀ ਫਰਵਰੀ ਮਹੀਨੇ ਵਿਚ ਹੋਈ ਪ੍ਰੀ-ਬੋਰਡ ਪ੍ਰੀਖਿਆ ...

ਪੂਰੀ ਖ਼ਬਰ »

ਪਿੰਡ ਰਸੂਲਪੁਰ ਵਿਖੇ ਪਹਿਲਾ ਖ਼ੂਨਦਾਨ ਕੈਂਪ ਲਗਾਇਆ

ਮੋਰਿੰਡਾ, 2 ਮਾਰਚ (ਤਰਲੋਚਨ ਸਿੰਘ ਕੰਗ)-ਪਿੰਡ ਰਸੂਲਪੁਰ ਵਿਖੇ ਭਗਤ ਰਵਿਦਾਸ ਵੈੱਲਫੇਅਰ ਸੇਵਾ ਸੁਸਾਇਟੀ ਵਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪਹਿਲਾ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਸਰਪੰਚ ਰੁਲਦਾ ਸਿੰਘ ਵਲੋਂ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਆਵਾਰਾ ਜ਼ਖ਼ਮੀ ਜਾਨਵਰਾਂ ਲਈ ਵਰਦਾਨ ਸਾਬਤ ਹੋ ਰਹੀ ਹੈ ਹੈਲਪਿੰਗ ਹੈਾਡ ਦੜੋਲੀ ਸੰਸਥਾ

ਢੇਰ, 2 ਮਾਰਚ (ਸ਼ਿਵ ਕੁਮਾਰ ਕਾਲੀਆ)-ਇਸ ਖ਼ੁਦਗ਼ਰਜ਼ ਦੁਨੀਆ ਵਿਚ ਜਿੱਥੇ ਇਨਸਾਨ ਨੂੰ ਇਨਸਾਨ ਲਈ ਸਮਾਂ ਨਹੀਂ ਹੈ ਉੱਥੇ ਸੜਕਾਂ 'ਤੇ ਘੁੰਮ ਰਹੇ ਆਵਾਰਾ ਜ਼ਖ਼ਮੀ ਜਾਨਵਰਾਂ ਦਾ ਉਪਚਾਰ ਕਰਨਾ ਤਾਂ ਦੂਰ ਦੀ ਗੱਲ੍ਹ ਹੈ ਪਰ ਇਸ ਸੇਵਾ ਨੂੰ ਬਾਖ਼ੂਬੀ ਨਿਭਾਅ ਰਹੀ ਹੈ ਦੜੋਲੀ ...

ਪੂਰੀ ਖ਼ਬਰ »

ਦਿੱਲੀ ਅੰਦੋਲਨ ਲਈ 21ਵਾਂ ਜਥਾ ਲੈ ਕੇ ਰਵਾਨਾ ਹੋਈ ਮੁਫ਼ਤ ਬੱਸ ਸੇਵਾ

ਸ੍ਰੀ ਚਮਕੌਰ ਸਾਹਿਬ, 2 ਮਾਰਚ (ਜਗਮੋਹਣ ਸਿੰਘ ਨਾਰੰਗ)-ਸ੍ਰੀ ਉਪਕਾਰ ਸੇਵਾ ਸੁਸਾਇਟੀ ਸ੍ਰੀ ਚਮਕੌਰ ਸਾਹਿਬ ਵਲੋਂ ਦਿੱਲੀ ਅੰਦੋਲਨ ਵਿਚ ਕਿਸਾਨਾਂ ਦੀ ਸ਼ਮੂਲੀਅਤ ਲਈ ਅਰੰਭੀ ਮੁਫ਼ਤ ਬੱਸ ਸੇਵਾ ਰਾਹੀਂ 21 ਵਾਂ ਜਥਾ ਅੱਜ ਸਥਾਨਕ ਗੁ: ਚੌਂਕ 'ਚੋਂ ਰਵਾਨਾ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਲੀਡਰਸ਼ਿੱਪ ਡਿਵੈਲਪਮੈਂਟ ਪ੍ਰੋਗਰਾਮ ਤਹਿਤ ਮਹਿਲਾ ਸਰਪੰਚਾਂ ਅਤੇ ਪੰਚਾਂ ਨੂੰ ਕੀਤਾ ਜਾਗਰੂਕ

ਸ੍ਰੀ ਚਮਕੌਰ ਸਾਹਿਬ, 2 ਮਾਰਚ (ਜਗਮੋਹਣ ਸਿੰਘ ਨਾਰੰਗ)-ਪਿੰਡਾਂ ਦੇ ਮਹਿਲਾ ਸਰਪੰਚਾਂ ਤੇ ਪੰਚਾਂ ਨੂੰ ਸੰਵਿਧਾਨਕ ਅਧਿਕਾਰਾਂ ਤੇ ਫ਼ਰਜ਼ਾਂ ਪ੍ਰਤੀ ਜਾਗਰੂਕ ਕਰਨ ਦੇ ਮੰਤਵ ਨਾਲ ਬੀ. ਡੀ. ਪੀ. ਓ. ਦਫ਼ਤਰ ਸ੍ਰੀ ਚਮਕੌਰ ਸਾਹਿਬ ਵਿਖੇ ਲੀਡਰਸ਼ਿਪ ਡਿਵੈਲਪਮੈਂਟ ਪ੍ਰੋਗਰਾਮ ...

ਪੂਰੀ ਖ਼ਬਰ »

ਜੀ.ਜੀ.ਐੱਸ.ਟੀ. ਮਾਡਲ ਹਾਈ ਸਕੂਲ ਨੂੰ ਨੂੰ ਹੋਂ ਕਾਲੋਨੀ ਵਿਖੇ ਸ਼ਿਫਟ ਕਰਨ ਦੇ ਫ਼ੈਸਲੇ ਦੇ ਖ਼ਿਲਾਫ਼ ਇਕ ਵਫ਼ਦ ਥਰਮਲ ਪਲਾਂਟ ਦੇ ਚੀਫ਼ ਇੰਜੀਨੀਅਰ ਨੂੰ ਮਿਲਿਆ

ਘਨੌਲੀ, 2 ਮਾਰਚ (ਜਸਵੀਰ ਸਿੰਘ ਸੈਣੀ)-ਪਾਵਰਕਾਮ ਮੈਨੇਜਮੈਂਟ ਵਲੋਂ ਪਾਵਰ ਕਲੋਨੀ ਰੂਪਨਗਰ ਵਿਖੇ ਸਥਿਤ ਜੀ. ਜੀ. ਐੱਸ. ਟੀ. ਪੀ. ਮਾਡਲ ਹਾਈ ਸਕੂਲ ਨੂੰ ਨੂੰ ਹੋ ਕਲੋਨੀ ਵਿਖੇ ਜੀ. ਜੀ. ਐੱਸ. ਟੀ. ਪੀ. ਮਾਡਲ ਹਾਈ ਸਕੂਲ ਨੂੰ ਹੋ ਕਲੋਨੀ ਸ਼ਿਫ਼ਟ ਕੀਤਾ ਜਾ ਰਿਹਾ ਹੈ | ਪਾਵਰਕਾਮ ...

ਪੂਰੀ ਖ਼ਬਰ »

ਮਵਾ ਵਿਖੇ ਖੇਤੀਬਾੜੀ ਸਿਖਲਾਈ ਕੈਂਪ ਲਗਾਇਆ

ਨੂਰਪੁਰ ਬੇਦੀ, 2 ਮਾਰਚ (ਵਿੰਦਰ ਪਾਲ ਝਾਡੀਆ)-ਇੱਥੋਂ ਦੇ ਨੇੜਲੇ ਪਿੰਡ ਮਵਾ ਵਿਖੇ ਖੇਤੀਬਾੜੀ ਵਿਭਾਗ ਰੂਪਨਗਰ ਵਲੋਂ ਡਾਕਟਰ ਹਰਵਿੰਦਰ ਲਾਲ ਚੋਪੜਾ ਜ਼ਿਲ੍ਹਾ ਸਿਖਲਾਈ ਅਫ਼ਸਰ ਦੀ ਅਗਵਾਈ ਵਿਚ ਖੇਤੀਬਾੜੀ ਸਿਖਲਾਈ ਕੈਂਪ ਲਗਾਇਆ ਗਿਆ | ਜਿਸ ਵਿਚ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਇਲਾਕੇ ਦੇ ਸਰਕਾਰੀ ਸਕੂਲਾਂ 'ਚ ਕੋਰੋਨਾ ਸੈਂਪਲਿੰਗ ਕੀਤੀ ਸ਼ੁਰੂ

ਪੁਰਖਾਲੀ, 2 ਮਾਰਚ (ਅੰਮਿ੍ਤਪਾਲ ਸਿੰਘ ਬੰਟੀ)-ਮਗਰੋੜ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਅਧਿਆਪਕ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ 'ਤੇ ਸਿਹਤ ਵਿਭਾਗ ਹਰਕਤ 'ਚ ਆ ਗਿਆ ਹੈ | ਵਿਭਾਗ ਵਲੋਂ ਇਲਾਕੇ ਦੇ ਸਰਕਾਰੀ ਸਕੂਲਾਂ 'ਚ ਕੋਰੋਨਾ ਸੈਂਪਲਿੰਗ ਸ਼ੁਰੂ ਕਰ ਦਿੱਤੀ ਹੈ | ਜਿਸ ...

ਪੂਰੀ ਖ਼ਬਰ »

ਧਮਾਣਾ ਵਿਖੇ ਬਹੁਜਨ ਸਮਾਜ ਪਾਰਟੀ ਦੀ ਭਰਵੀਂ ਮੀਟਿੰਗ

ਨੂਰਪੁਰ ਬੇਦੀ, 2 ਮਾਰਚ (ਵਿੰਦਰ ਪਾਲ ਝਾਂਡੀਆ)-ਅੱਜ ਬਹੁਜਨ ਸਮਾਜ ਪਾਰਟੀ ਦੀ ਅਹਿਮ ਭਰਵੀਂ ਮੀਟਿੰਗ ਵਿਧਾਨ ਸਭਾ ਹਲਕਾ ਰੋਪੜ ਅਧੀਨ ਪੈਂਦੇ ਪਿੰਡ ਧਮਾਣਾ ਵਿਖੇ ਜ਼ਿਲ੍ਹਾ ਪ੍ਰਧਾਨ ਮਾਸਟਰ ਰਾਮਪਾਲ ਅਬਿਆਣਾ ਤੇ ਜ਼ਿਲ੍ਹਾ ਸਕੱਤਰ ਮਾਸਟਰ ਮੋਹਨ ਸਿੰਘ ਨੋਧੇਮਾਜਰਾ ਦੀ ...

ਪੂਰੀ ਖ਼ਬਰ »

ਕਿਸਾਨੀ ਅੰਦੋਲਨ ਨੂੰ ਸਮਰਪਿਤ ਖ਼ੂਨਦਾਨ ਕੈਂਪ ਦੀਆਂ ਤਿਆਰੀਆਂ ਮੁਕੰਮਲ-ਖੇਪੜ

ਕਾਹਨਪੁਰ ਖੂਹੀ, 2 ਮਾਰਚ (ਗੁਰਬੀਰ ਵਾਲੀਆ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਨੂਰਪੁਰ ਬੇਦੀ ਵਲੋਂ ਕਿਸਾਨੀ ਅੰਦੋਲਨ ਨੂੰ ਸਮਰਪਿਤ ਲਗਾਏ ਜਾ ਰਹੇ ਖ਼ੂਨਦਾਨ ਕੈਂਪ ਸਬੰਧੀ ਅੱਜ ਯੂਨੀਅਨ ਦੀ ਇਕਾਈ ਕਾਹਨਪੁਰ ਖੂਹੀ ਜ਼ੋਨ 'ਚ ਐਸੋਸੀਏਸ਼ਨ ਦੇ ਮੈਂਬਰਾਂ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਨੂਰਪੁਰ ਬੇਦੀ ਦੀ ਮੀਟਿੰਗ

ਨੂਰਪੁਰ ਬੇਦੀ, 2 ਮਾਰਚ (ਹਰਦੀਪ ਸਿੰਘ ਢੀਂਡਸਾ)-ਪੰਜਾਬ ਪੈਨਸ਼ਨਰਾਂ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਸ਼ਿੰਗਾਰਾ ਸਿੰਘ ਬੈਂਸ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਬੁਲਾਰਿਆਂ ਨੇ ਪੈਨਸ਼ਨਰਾਂ ਦੇ ਅਦਾਲਤੀ ਕੇਸਾਂ ਤੋਂ ਬਾਰ ਲਾਭਾਂ ਬਾਰੇ ਵਿਸਥਾਰ ਨਾਲ ਜਾਣਕਾਰੀ ...

ਪੂਰੀ ਖ਼ਬਰ »

ਝਾਂਡੀਆਂ ਕਲਾਂ ਵਿਖੇ ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਨੂਰਪੁਰ ਬੇਦੀ, 2 ਮਾਰਚ (ਵਿੰਦਰਪਾਲ ਝਾਂਡੀਆਂ)-ਨੂਰਪੁਰ ਬੇਦੀ ਬਲਾਕ ਦੇ ਪਿੰਡ ਝਾਂਡੀਆਂ ਕਲਾਂ ਵਿਖੇ ਸਮੂਹ ਸੰਗਤਾਂ ਦੇ ਪੂਰਨ ਸਹਿਯੋਗ ਨਾਲ ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਗੁਰੂ ਰਵਿਦਾਸ ਧਰਮਸ਼ਾਲਾ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਤੋਂ ਵਾਂਝੇ ਲੋਕਾਂ ਲਈ ਨੰਗਲ ਵਿਚ ਅੱਜ ਲੱਗੇਗਾ ਵਿਸ਼ੇਸ਼ ਕੈਂਪ-ਕਨੂੰ ਗਰਗ

ਨੰਗਲ, 2 ਮਾਰਚ (ਪ੍ਰੋ. ਅਵਤਾਰ ਸਿੰਘ)-ਸਰਬੱਤ ਸਿਹਤ ਬੀਮਾ ਯੋਜਨਾ ਦੇ ਲਾਭ ਪ੍ਰਾਪਤ ਕਰਨ ਤੋਂ ਵਾਂਝੇ ਰਹਿ ਗਏ ਯੋਗ ਵਿਅਕਤੀਆਂ ਨੂੰ ਇਸ ਸਕੀਮ ਦਾ ਲਾਭ ਦੇਣ ਲਈ ਅੱਜ 2 ਮਾਰਚ ਨੂੰ ਨੰਗਲ ਵਿਚ ਪੰਜ ਵੱਖ-ਵੱਖ ਥਾਵਾਂ 'ਤੇ ਵਿਸ਼ੇਸ਼ ਕੈਂਪ ਲਗਾਏ ਗਏ ਤਾਂ ਜੋ ਕੋਈ ਵੀ ਯੋਗ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਰੋਪੜ ਦੇ ਨਰਿੰਦਰ ਸਿੰਘ ਵਲੋਂ ਗਰੀਕੋ ਰੋਮਨ ਸਟਾਈਲ ਕੁਸ਼ਤੀ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ

ਰੂਪਨਗਰ, 2 ਮਾਰਚ (ਗੁਰਪ੍ਰੀਤ ਸਿੰਘ ਹੁੰਦਲ)-ਪੰਜਾਬ ਸਟੇਟ ਅੰਡਰ 17 (ਲੜਕੇ) ਗਰੀਕੋ ਰੋਮਨ ਸਟਾਈਲ ਕੁਸ਼ਤੀ ਚੈਂਪੀਅਨਸ਼ਿਪ ਪਿੰਡ ਮੁੱਲਾਂਪੁਰ (ਮੁਹਾਲੀ) ਵਿਖੇ 28 ਫਰਵਰੀ 2021 ਨੂੰ ਕਰਵਾਈ ਗਈ | ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਰੋਪੜ ਦੇ ਵਿਦਿਆਰਥੀ ਨਰਿੰਦਰ ਸਿੰਘ ਨੇ ...

ਪੂਰੀ ਖ਼ਬਰ »

ਪੰਜਾਬ ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਭੁੱਖ ਹੜਤਾਲ ਅੱਜ

ਰੂਪਨਗਰ, 2 ਮਾਰਚ (ਸਤਨਾਮ ਸਿੰਘ ਸੱਤੀ)-ਡਿਪਟੀ ਕਮਿਸ਼ਨਰ ਰੋਪੜ ਦਫ਼ਤਰ ਦੇ ਸਾਹਮਣੇ ਪੰਜਾਬ ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੀ ਮੀਟਿੰਗ ਸਾਥੀ ਰਾਧੇ ਸ਼ਿਆਮ ਮੀਤ ਪ੍ਰਧਾਨ ਪਾਵਰ ਕੌਮ ਪੈਨਸ਼ਨਰ ਐਸੋਸੀਏਸ਼ਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਟੇਟ ...

ਪੂਰੀ ਖ਼ਬਰ »

ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਕਲਚਰਲ ਪ੍ਰੋਗਰਾਮ 'ਅਲਾਅ-ਕਸ਼ਮੀਰੀ ਕਲਚਰਲ ਸ਼ੋਅ'

ਰੂਪਨਗਰ, 2 ਮਾਰਚ (ਗੁਰਪ੍ਰੀਤ ਸਿੰਘ ਹੁੰਦਲ)-ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਸਾਬਰ ਐਜੂਕੇਸ਼ਨ ਸ੍ਰੀਨਗਰ ਦੇ ਸਹਿਯੋਗ ਨਾਲ 2020-21 ਬੈਚ ਦੇ ਜੰਮੂ-ਕਸ਼ਮੀਰ ਦੇ ਨਵੇਂ ਵਿਦਿਆਰਥੀਆਂ ਲਈ ਇੱਕ ਸ਼ਾਨਦਾਰ ਕਲਚਰਲ ਪ੍ਰੋਗਰਾਮ 'ਅਲਾਅ-ਕਸ਼ਮੀਰੀ ਕਲਚਰਲ ਸ਼ੋਅ' ਕਰਵਾਇਆ ਗਿਆ | ...

ਪੂਰੀ ਖ਼ਬਰ »

ਡੇਰਾ ਪ੍ਰਬੰਧਕ ਰਣਜੀਤ ਸਿੰਘ ਦੇ ਕਤਲ ਮਾਮਲੇ 'ਚ ਫਾਈਨਲ ਬਹਿਸ ਜਾਰੀ

ਪੰਚਕੂਲਾ, 2 ਮਾਰਚ (ਕਪਿਲ)-ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਖ਼ਿਲਾਫ਼ ਚੱਲ ਰਹੇ ਡੇਰਾ ਪ੍ਰਬੰਧਕ ਰਣਜੀਤ ਸਿੰਘ ਦੇ ਕਤਲ ਮਾਮਲੇ ਦੀ ਸੁਣਵਾਈ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ 'ਚ ਹੋਈ | ਇਸ ਦੌਰਾਨ ਰਾਮ ਰਹੀਮ ਵੀਡੀਓ ਕਾਨਫ਼ਰੰਸਿੰਗ ਜ਼ਰੀਏ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ਼ਹੀਦ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਨਮਿਤ ਭੋਗ ਪਵਾਏ

ਐੱਸ. ਏ. ਐੱਸ. ਨਗਰ, 2 ਮਾਰਚ (ਕੇ. ਐੱਸ. ਰਾਣਾ)-ਇਲਾਕਾ ਨਿਵਾਸੀਆਂ ਵਲੋਂ ਕਿਸਾਨ ਸੰਘਰਸ਼ ਵਿਚ ਸ਼ਹੀਦ ਹੋਏ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਰਖਾਏ ਸਹਿਜ ਪਾਠ ਦਾ ਅੱਜ ਭੋਗ ਪਾਇਆ ਗਿਆ | ਇਸ ਮੌਕੇ ਕਿਸਾਨ ਸੰਘਰਸ਼ ਦੀ ਚੜ੍ਹਦੀ ...

ਪੂਰੀ ਖ਼ਬਰ »

ਆਨਲਾਈਨ ਰਜਿਸਟਰੀ ਸਿਸਟਮ ਸਰਵਰ ਡਾਊਨ ਹੋਣ ਨਾਲ ਲੋਕਾਂ ਲਈ ਮੁਸੀਬਤ ਬਣਿਆ

ਖਰੜ, 2 ਮਾਰਚ (ਤਰਸੇਮ ਸਿੰਘ ਜੰਡਪੁਰੀ)-ਖਰੜ ਤਹਿਸੀਲ ਵਿਚ ਆਨਲਾਈਨ ਰਜਿਸਟਰੀ ਕਰਵਾਉਣ ਆਏ ਲੋਕਾਂ ਨੂੰ ਸਰਵਰ ਡਾਊਨ ਹੋਣ ਨਾਲ ਮੁਸੀਬਤ ਬਣੀ ਹੋਈ ਹੈ ਜਦਕਿ ਲੋਕਾਂ ਨੇ ਆਪਣੀਆਂ ਰਜਿਸਟਰੀਆਂ ਤੇ ਹੋਰ ਕੰਮ ਕਰਵਾਉਣ ਲਈ ਪੈਸੇ ਖਰਚ ਕੇ ਅਪਵਾਇੰਟਮੈਂਟਾਂ ਵੀ ਲਈਆਂ ...

ਪੂਰੀ ਖ਼ਬਰ »

ਸਿਵਲ ਹਸਪਤਾਲ ਖਰੜ ਵਿਖੇ ਕੋਵਿਡਸ਼ੀਲਡ ਟੀਕਾ ਲਗਾਉਣ ਦੀ ਸ਼ੁਰੂਆਤ

ਖਰੜ, 2 ਮਾਰਚ (ਗੁਰਮੁੱਖ ਸਿੰਘ ਮਾਨ)-ਸਰਕਾਰ ਦੀਆਂ ਹਦਾਇਤਾਂ ਦੇ ਚਲਦਿਆਂ ਕੋਰੋਨਾ ਤੋਂ ਬਚਾਓ ਹਿੱਤ ਸਿਵਲ ਹਸਪਤਾਲ ਖਰੜ ਵਿਖੇ ਬਜ਼ੁਰਗ ਨਾਗਰਿਕਾਂ ਲਈ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਖਰੜ ਦੇ ਸੀਨੀਅਰ ...

ਪੂਰੀ ਖ਼ਬਰ »

ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਵਲੋਂ ਪਿੰਡਾਂ ਦੇ ਪੰਚਾਂ-ਸਰਪੰਚਾਂ ਤੇ ਮੁਹਤਬਰਾਂ ਨਾਲ ਮੀਟਿੰਗ

ਐੱਸ. ਏ. ਐੱਸ. ਨਗਰ, 2 ਮਾਰਚ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਮੁਹਾਲੀ ਸ਼ਹਿਰ ਅਤੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਫ਼ੰਡ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਬੋਰਡ ਮੁਹਾਲੀ ਦੇ ਚੇਅਰਮੈਨ ਵਿਜੇ ਸ਼ਰਮਾ ...

ਪੂਰੀ ਖ਼ਬਰ »

ਕ੍ਰਿਸ਼ਨਾ ਇਨਕਲੇਵ ਖਾਨਪੁਰ ਦੇ ਅਧੂਰੇ ਕੰਮਾਂ ਨੂੰ ਪੂਰਾ ਕਰਵਾਉਣ ਲਈ ਐੱਸ. ਡੀ. ਐੱਮ. ਨੂੰ ਸੌਂਪਿਆ ਮੰਗ ਪੱਤਰ

ਖਰੜ, 2 ਮਾਰਚ (ਗੁਰਮੁੱਖ ਸਿੰਘ ਮਾਨ)-ਕਿ੍ਸ਼ਨਾ ਇਨਕਲੇਵ ਰੈਜ਼ੀਡੈਂਟਸ ਵੈੱਲਫ਼ੇਅਰ ਸੁਸਾਇਟੀ ਵਲੋਂ ਕਿ੍ਸ਼ਨਾ ਇਨਕਲੇਵ ਖਾਨਪੁਰ ਦੇ ਅਧੂਰੇ ਪਏ ਕੰਮਾਂ ਨੂੰ ਪੂਰਾ ਕਰਵਾਉਣ ਲਈ ਐੱਸ. ਡੀ. ਐੱਮ. ਖਰੜ ਹਿਮਾਂਸ਼ੂ ਜੈਨ ਨੂੰ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ ਐੱਸ. ਡੀ. ...

ਪੂਰੀ ਖ਼ਬਰ »

ਪੁਆਧੀ-ਪੰਜਾਬੀ ਸੱਥ ਵਲੋਂ ਸਨਮਾਨ ਸਮਾਗਮ

ਐੱਸ. ਏ. ਐੱਸ. ਨਗਰ, 2 ਮਾਰਚ (ਕੇ. ਐੱਸ. ਰਾਣਾ)-ਪੁਆਧੀ ਪੰਜਾਬੀ ਸੱਥ ਮੁਹਾਲੀ ਵਲੋਂ ਸਥਾਨਕ ਫੇਜ਼-6 ਵਿਚਲੇ ਕੋਠੀ ਨੰ. 280 ਵਿਖੇ ਸਨਮਾਨ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸੇਵਾ-ਮੁਕਤ ਪਿ੍ੰਸੀਪਲ ਰੇਨੂੰ ਬਾਲਾ ਨੂੰ ਆਦਰਸ਼ ਅਧਿਆਪਕਾ ਅਤੇ ਸਮਾਜ ਸੇਵਾ ਬਦਲੇ 'ਸ੍ਰੀ ਰਘਬੀਰ ...

ਪੂਰੀ ਖ਼ਬਰ »

ਸਨਾਤਨ ਧਰਮ ਮੰਦਰ ਨੂੰ ਜਾਂਦੀ ਸੜਕ 'ਤੇ ਪੇਵਰ ਬਲਾਕ ਲਗਾਉਣ ਦਾ ਕੰਮ ਸ਼ੁਰੂ

ਖਰੜ, 2 ਮਾਰਚ (ਗੁਰਮੁੱਖ ਸਿੰਘ ਮਾਨ)-ਸਥਾਨਕ ਵਾ. ਨੰ. 7 ਮੁੰਡੀ ਖਰੜ ਵਿਖੇ ਸਨਾਤਨ ਧਰਮ ਮੰਦਰ ਦਸਮੇਸ਼ ਇਨਕਲੇਵ ਨੂੰ ਜਾਂਦੀ ਸੜਕ 'ਤੇ ਪੇਵਰ ਬਲਾਕ ਲਗਾਉਣ ਦਾ ਕੰਮ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਯਸ਼ਪਾਲ ਬੰਸਲ ਤੇ ਬਾਬੂ ਸਿੰਘ ਪਮੌਰ ਵਲੋਂ ਸਾਂਝੇ ਤੌਰ 'ਤੇ ਸ਼ੁਰੂ ...

ਪੂਰੀ ਖ਼ਬਰ »

ਸੀ.ਜੀ.ਸੀ. ਲਾਂਡਰਾਂ ਵਿਖੇ ਕੌਮੀ ਸ਼ਾਰਟ ਟਰਮ ਟ੍ਰੇਨਿੰਗ ਪ੍ਰੋਗਰਾਮ ਦੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 2 ਮਾਰਚ (ਕੇ. ਐੱਸ. ਰਾਣਾ)-ਚੰਡੀਗੜ੍ਹ ਕਾਲਜ ਆਫ਼ ਫਾਰਮੈਸੀ ਲਾਂਡਰਾਂ ਵਿਖੇ 1 ਮਾਰਚ ਤੋਂ ਏ. ਆਈ. ਸੀ. ਟੀ. ਈ. ਦੇ ਸਹਿਯੋਗ ਨਾਲ ਕੌਮੀ ਸ਼ਾਰਟ ਟਰਮ ਟ੍ਰੇਨਿੰਗ ਪ੍ਰੋਗਰਾਮ (ਐਸ. ਟੀ. ਟੀ. ਪੀ.) ਦੀ ਸ਼ੁਰੂਆਤ ਹੋ ਚੁੱਕੀ ਹੈ | ਹਫ਼ਤਾ ਭਰ ਚੱਲਣ ਵਾਲਾ ਇਹ ...

ਪੂਰੀ ਖ਼ਬਰ »

ਯੂਥ ਕਾਂਗਰਸ ਨੇ ਐੱਸ. ਡੀ. ਐੱਮ. ਕੰਪਲੈਕਸ ਦੇ ਗੇਟ ਅੱਗੇ ਪ੍ਰਧਾਨ ਮੰਤਰੀ ਦੀ ਫੂਕੀ ਅਰਥੀ

ਖਰੜ, 2 ਮਾਰਚ (ਗੁਰਮੁੱਖ ਸਿੰਘ ਮਾਨ)-ਦੇਸ਼ ਅੰਦਰ ਰੋਜ਼ਾਨਾ ਵਧ ਰਹੀਆਂ ਤੇਲ ਤੇ ਰਸੋਈ ਗੈਸ ਦੀਆਂ ਕੀਮਤਾਂ ਦੇ ਮਸਲੇ ਨੂੰ ਲੈ ਕੇ ਪੰਜਾਬ ਯੂਥ ਕਾਂਗਰਸ ਵਲੋਂ ਦਿੱਤੇ ਗਏ ਸੱਦੇ ਦੇ ਚਲਦਿਆਂ ਸਥਾਨਕ ਯੂਥ ਆਗੂਆਂ ਅਤੇ ਵਰਕਰਾਂ ਵਲੋਂ ਰੋਸ ਪ੍ਰਦਰਸ਼ਨ ਕਰਨ ਉਪਰੰਤ ਐੱਸ. ਡੀ. ...

ਪੂਰੀ ਖ਼ਬਰ »

ਸਰਕਾਰੀ ਕਮਿਊਨਿਟੀ ਹੈਲਥ ਸੈਂਟਰ ਨੂੰ ਸਿਵਲ ਹਸਪਤਾਲ ਦਾ ਦਰਜਾ ਦਿਵਾਉਣ ਦੀ ਮੰਗ ਲਈ ਦੂਜੇ ਦਿਨ ਵੀ ਭੁੱਖ ਹੜਤਾਲ ਜਾਰੀ

ਕੁਰਾਲੀ, 2 ਮਾਰਚ (ਹਰਪ੍ਰੀਤ ਸਿੰਘ)-ਸਥਾਨਕ ਸ਼ਹਿਰ ਦੇ ਰੂਪਨਗਰ ਮਾਰਗ 'ਤੇ ਸਥਿਤ ਸਰਕਾਰੀ ਕਮਿਊਨਿਟੀ ਹੈਲਥ ਸੈਂਟਰ ਨੂੰ ਸਿਵਲ ਹਸਪਤਾਲਾ ਦਾ ਦਰਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਅੱਜ ਦੂਜੇ ਦਿਨ ਵੀ ਸਮਾਜ ਸੇਵੀ ਰਣਜੀਤ ਸਿੰਘ ਕਾਕਾ ਅਤੇ ਹੋਰਨਾਂ ਨੌਜਵਾਨਾਂ ਵਲੋਂ ...

ਪੂਰੀ ਖ਼ਬਰ »

ਪੰਜਾਬੀ ਲਿਖਾਰੀ ਸਭਾ ਕੁਰਾਲੀ ਦੀ ਮੀਟਿੰਗ ਹੋਈ

ਕੁਰਾਲੀ, 2 ਮਾਰਚ (ਹਰਪ੍ਰੀਤ ਸਿੰਘ)-ਸਥਾਨਕ ਪੰਜਾਬੀ ਲਿਖਾਰੀ ਸਭਾ ਦੀ ਮੀਟਿੰਗ ਸਭਾ ਦੇ ਪ੍ਰਧਾਨ ਕੁਲਵੰਤ ਸਿੰਘ ਮਾਵੀ ਦੀ ਪ੍ਰਧਾਨਗੀ ਅਤੇ ਸਭਾ ਦੇ ਸਕੱਤਰ ਭਿੰਦਰ ਸਿੰਘ ਭਾਗੋਮਾਜਰਾ ਦੀ ਦੇਖਰੇਖ ਹੇਠ ਸਥਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਚ ਹੋਈ | ਮੀਟਿੰਗ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX