ਤਾਜਾ ਖ਼ਬਰਾਂ


45 ਲੱਖ ਲੁੱਟ ਮਾਮਲੇ 'ਚ ਬੈਂਕ ਮੁਲਾਜ਼ਮ ਪਾਇਆ ਗਿਆ ਦੋਸ਼ੀ, ਲੁਟੇਰੇਆਂ ਦੀ ਵੀ ਹੋਈ ਪਹਿਚਾਣ, ਪੁਲਿਸ ਨੇ ਮਾਮਲਾ ਸੁਲਝਾਇਆ
. . .  33 minutes ago
ਜਲਾਲਾਬਾਦ,14 ਮਈ (ਜਤਿੰਦਰ ਪਾਲ ਸਿੰਘ) - 12 ਮਈ ਨੂੰ ਸ੍ਰੀ ਮੁਕਤਸਰ ਸਾਹਿਬ ਜਲਾਲਾਬਾਦ ਸੜਕ 'ਤੇ ਸਥਿਤ ਪਿੰਡ ਚੱਕ ਸੈਦੋ ਕੇ ਦੇ ਸੇਮ ਨਾਲੇ ਕੋਲ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ...
ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦਾ ਦਿਹਾਂਤ
. . .  about 1 hour ago
ਬੰਗਾ, 14 ਮਈ (ਜਸਬੀਰ ਸਿੰਘ ਨੂਰਪੁਰ) - ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦਾ ਬਿਮਾਰੀ ਦੌਰਾਨ ਦਿਹਾਂਤ ਹੋ ਗਿਆ। ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਅਭੈ ਸਿੰਘ ਸੰਧੂ...
ਕੋਰੋਨਾਵਾਇਰਸ ਤੋਂ ਪ੍ਰਭਾਵਿਤ ਲੋਕਾਂ ਤੱਕ ਖਾਣਾ ਪਹੁੰਚਾਉਣ ਦੀ ਪੁਲਿਸ ਨੇ ਕੀਤੀ ਸ਼ੁਰੂਆਤ
. . .  about 1 hour ago
ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਅਹੂਜਾ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਐਲਾਨ ਤੋਂ ਬਾਅਦ ਲੁਧਿਆਣਾ ਪੁਲਿਸ ਵਲੋਂ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਲੋਕਾਂ ਤੱਕ ਖਾਣਾ ਪਹੁੰਚਾਉਣ...
ਕੋਵਿਡ19 : ਅੰਮ੍ਰਿਤਸਰ 'ਚ 438 ਲੋਕ ਆਏ ਪਾਜ਼ੀਟਿਵ, 23 ਹੋਈਆਂ ਮੌਤਾਂ, ਪਠਾਨਕੋਟ 'ਚ 492 ਲੋਕ ਆਏ ਪਾਜ਼ੀਟਿਵ ਤੇ 4 ਹੋਈਆਂ ਮੌਤਾਂ
. . .  about 2 hours ago
ਲੈਵਲ 3 ਤੱਕ ਪਹੁੰਚਣ ਦੀ ਨੌਬਤ ਨਾ ਆਉਣ ਦੇਣ ਪੰਜਾਬ ਵਾਸੀ, ਪਹਿਲਾ ਹੀ ਡਾਕਟਰਾਂ ਨਾਲ ਸੰਪਰਕ ਕੀਤਾ ਜਾਵੇ - ਕੈਪਟਨ ਦੀ ਸੂਬਾ ਵਾਸੀਆਂ ਨੂੰ ਅਪੀਲ
. . .  about 2 hours ago
ਚੰਡੀਗੜ੍ਹ, 14 ਮਈ - ਕੋਰੋਨਾ ਦੀ ਪੰਜਾਬ ਵਿਚ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬਾ ਵਾਸੀਆਂ ਨੂੰ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਸੰਬੋਧਨ ਕੀਤਾ ਗਿਆ। ਉਨ੍ਹਾਂ ਨੇ ਪੰਜਾਬ ਵਾਸੀਆਂ ਨੂੰ ਕੋਰੋਨਾ ਤੋਂ ਬਚਾਅ ਰੱਖਣ ਦੀ ਅਪੀਲ...
ਕੋਰੋਨਾ ਦੀ ਪੰਜਾਬ ਵਿਚ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਵਲੋਂ ਸੂਬਾ ਵਾਸੀਆਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  about 2 hours ago
ਚੰਡੀਗੜ੍ਹ, 14 ਮਈ - ਕੋਰੋਨਾ ਦੀ ਪੰਜਾਬ ਵਿਚ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਵਲੋਂ ਸੂਬਾ ਵਾਸੀਆਂ ਨੂੰ ਸੰਬੋਧਨ ਕੀਤਾ...
ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਕਾਰਨ 11 ਮੌਤਾਂ, 403 ਆਏ ਪਾਜ਼ੀਟਿਵ ਕੇਸ, ਫ਼ਾਜ਼ਿਲਕਾ 'ਚ 9 ਮੌਤਾਂ, 449 ਆਏ ਨਵੇਂ ਕੇਸ
. . .  about 3 hours ago
ਸ੍ਰੀ ਮੁਕਤਸਰ ਸਾਹਿਬ/ਫ਼ਾਜ਼ਿਲਕਾ, 14 ਮਈ (ਰਣਜੀਤ ਸਿੰਘ ਢਿੱਲੋਂ/ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ ਤੇ ਅੱਜ 11 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਮੌਤ ਹੋ ਗਈ, ਜਿਸ ਵਿਚ ਸ੍ਰੀ ਮੁਕਤਸਰ ਸਾਹਿਬ...
ਜ਼ਿਲ੍ਹੇ ’ਚ 340 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 8 ਦੀ ਮੌਤ
. . .  about 4 hours ago
ਹੁਸ਼ਿਆਰਪੁਰ, 14 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 340 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 23048 ਅਤੇ 8 ਮਰੀਜ਼ਾਂ...
ਸ੍ਰੀ ਮੁਕਤਸਰ ਸਾਹਿਬ - ਸ਼ਨਿੱਚਰਵਾਰ ਨੂੰ ਅਧਿਆਪਕ ਵੀ ਨਹੀਂ ਜਾਣਗੇ ਸਕੂਲ - ਡੀ.ਈ.ਓ.
. . .  about 4 hours ago
ਸ੍ਰੀ ਮੁਕਤਸਰ ਸਾਹਿਬ, 14 ਮਈ (ਰਣਜੀਤ ਸਿੰਘ ਢਿੱਲੋਂ) - ਭਾਵੇਂ ਕੋਰੋਨਾ ਕਾਰਨ ਸਾਰੇ ਸਕੂਲ ਬੰਦ ਹਨ, ਪਰ ਅਧਿਆਪਕ ਸਕੂਲ ਵਿਚ ਹਾਜ਼ਰ ਹੁੰਦੇ ਹਨ, ਪਰ ਡਿਪਟੀ ਕਮਿਸ਼ਨਰ ਸ੍ਰੀ...
ਸਰਨਾ ਤੇ ਜੀ. ਕੇ. ਦੱਸਣ ਕਿ ਆਪਣੇ ਕਾਰਜਕਾਲ ਵੇਲੇ ਅਮਿਤਾਭ ਬੱਚਨ ਖ਼ਿਲਾਫ਼ ਕੋਈ ਵੀ ਕਾਰਵਾਈ ਕਿਉਂ ਨਹੀਂ ਕੀਤੀ : ਹਰਮੀਤ ਕਾਲਕਾ
. . .  about 4 hours ago
ਨਵੀਂ ਦਿੱਲੀ, 14 ਮਈ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਤੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ...
ਲੁਧਿਆਣਾ ਵਿਚ ਕੋਰੋਨਾ ਨਾਲ 31 ਮੌਤਾਂ
. . .  about 4 hours ago
ਲੁਧਿਆਣਾ,14 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 31 ਮੌਤਾਂ ਹੋ ਗਈਆਂ ਹਨ | ਜਿਸ ਵਿਚ 19 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ...
ਮੋਗਾ ਵਿਚ 70 ਹੋਰ ਕੋਰੋਨਾ ਪਾਜ਼ੀਟਿਵ ਕੇਸ
. . .  about 4 hours ago
ਮੋਗਾ, 14 ਮਈ (ਗੁਰਤੇਜ ਸਿੰਘ ਬੱਬੀ) - ਅੱਜ ਜ਼ਿਲ੍ਹਾ ਮੋਗਾ ਵਿਚ ਕੋਰੋਨਾ ਨੇ ਇਕ ਹੋਰ ਜਾਨ ਨਿਗਲ਼ ਲਈ ਅਤੇ ਅੱਜ 70 ਹੋਰ ਲੋਕਾਂ ਨੂੰ ਕੋਰੋਨਾ ਹੋ ਜਾਣ ਦੀ ਪੁਸ਼ਟੀ...
ਹਰਸਿਮਰਤ ਕੌਰ ਬਾਦਲ ਵਲੋਂ ਸੋਨੀ ਨੂੰ ਏਮਜ਼ ਵਿਖੇ ਵੈਂਟੀਲੇਟਰ ਤੇ ਵਾਧੂ ਆਕਸੀਜਨ ਸਪਲਾਈ ਦੇ ਕੇ ਲੈਵਲ 3 ਸਹੂਲਤਾਂ ਦਾ ਵਿਸਥਾਰ ਕਰਨ ਦੀ ਅਪੀਲ
. . .  about 4 hours ago
ਬਠਿੰਡਾ, 14 ਮਈ - ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਪੰਜਾਬ ਦੇ ਸਿਹਤ ਮੰਤਰੀ ਓ. ਪੀ. ਸੋਨੀ ਨੂੰ ਬੇਨਤੀ ਕੀਤੀ ਕਿ ਏਮਜ਼ ਵਿਖੇ ਵੈਂਟੀਲੇਟਰ ਤੇ ਵਾਧੂ ਆਕਸੀਜਨ...
ਬੀ.ਐੱਸ.ਐਫ. ਨੇ ਪਾਕਿਸਤਾਨੀ ਡਰੋਨ ਦੁਆਰਾ ਸੁੱਟੇ ਹਥਿਆਰ ਕੀਤੇ ਬਰਾਮਦ
. . .  about 4 hours ago
ਸਾਂਬਾ (ਜੰਮੂ-ਕਸ਼ਮੀਰ), 14 ਮਈ - ਬਾਰਡਰ ਸਿਕਿਉਰਿਟੀ ਫੋਰਸ (ਬੀ.ਐੱਸ.ਐਫ.) ਦੇ ਜਵਾਨਾਂ ਨੇ ਅੱਜ ਸਵੇਰੇ ਜੰਮੂ-ਕਸ਼ਮੀਰ ਦੇ ਸਾਂਬਾ ਖੇਤਰ ਵਿਚ ਇਕ ਪਾਕਿਸਤਾਨੀ ਡਰੋਨ ਦੁਆਰਾ...
ਰਾਜਸੀ ਆਗੂਆਂ ਨਾਲ ਕਰੋੜਾਂ ਦੀ ਠੱਗੀ ਕਰਨ ਵਾਲੇ ਸ਼ਿਵ ਸੈਨਾ ਆਗੂ ਸਾਥੀ ਸਮੇਤ ਗ੍ਰਿਫ਼ਤਾਰ
. . .  about 5 hours ago
ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਆਹੂਜਾ) - ਰਾਜਸੀ ਆਗੂਆਂ ਨਾਲ ਕਰੋੜਾਂ ਦੀ ਠੱਗੀ ਕਰਨ ਵਾਲੇ ਸ਼ਿਵ ਸੈਨਾ ਆਗੂ ਅਤੇ ਉਸ ਦੇ ਸਾਥੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ...
ਪੂਰੀ ਬਿਜਲੀ ਸਪਲਾਈ ਨਾ ਮਿਲਣ ਨਾਲ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ
. . .  about 5 hours ago
ਖੋਸਾ ਦਲ ਸਿੰਘ,14 ਮਈ (ਮਨਪ੍ਰੀਤ ਸਿੰਘ ਸੰਧੂ) - ਵੱਖ - ਵੱਖ ਪਿੰਡਾਂ ਦੇ ਕਿਸਾਨ ਆਗੂਆਂ ਨੇ ਅਜੀਤ ਨਾਲ ਗੱਲਬਾਤ ਦੌਰਾਨ ਕਿਹਾ ਕਿ ਸਰਕਾਰ ਸਾਨੂੰ ਸਿਰਫ਼ 2 ਘੰਟੇ ਬਿਜਲੀ ਸਪਲਾਈ ਦੇ ਰਹੀ ਹੈ, ...
ਅਫ਼ਗ਼ਾਨਿਸਤਾਨ ਦੀ ਇਕ ਮਸਜਿਦ ਅੰਦਰ ਹੋਇਆ ਧਮਾਕਾ
. . .  about 3 hours ago
ਕਾਬੁਲ (ਅਫ਼ਗ਼ਾਨਿਸਤਾਨ), 14 ਮਈ - ਅਫ਼ਗ਼ਾਨਿਸਤਾਨ ਦੀ ਪੁਲਿਸ ਦਾ ਕਹਿਣਾ ਹੈ ਕਿ ਕਾਬੁਲ ਮਸਜਿਦ 'ਤੇ ਹੋਏ ਬੰਬ ਧਮਾਕੇ ਵਿਚ 4 ਸ਼ਰਧਾਲੂ ਮਾਰੇ ਗਏ ਹਨ...
ਸੀਨੀਅਰ ਅਕਾਲੀ ਆਗੂ ਅਮਰਜੀਤ ਸਿੰਘ ਗਾਟਵਾਲੀ ਦਾ ਕੋਰੋਨਾ ਕਾਰਨ ਦਿਹਾਂਤ
. . .  about 5 hours ago
ਤਲਵੰਡੀ ਸਾਬੋ,14 ਮਈ (ਰਣਜੀਤ ਸਿੰਘ ਰਾਜੂ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਮਰਜੀਤ ਸਿੰਘ ਗਾਟਵਾਲੀ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਰਾਮਾਂ ਦਾ ਅੱਜ ਕੋਰੋਨਾ...
ਘਰੇਲੂ ਝਗੜੇ ਦੇ ਚੱਲਦਿਆਂ 23 ਸਾਲਾ ਦੇ ਨੌਜਵਾਨ ਫ਼ੌਜੀ ਦੀ ਗੋਲੀ ਲੱਗਣ ਨਾਲ ਮੌਤ
. . .  about 5 hours ago
ਜਲਾਲਾਬਾਦ, ਮੰਡੀ ਘੁਬਾਇਆ (ਫ਼ਾਜ਼ਿਲਕਾ), 14 ਮਈ (ਅਮਨ ਬਵੇਜਾ, ਕਰਨ ਚੁਚਰਾ) - ਸਦਰ ਥਾਣਾ ਜਲਾਲਾਬਾਦ ਅਧੀਨ ਪੈਂਦੇ ਪਿੰਡ ਗਹਿਲੇਵਾਲਾ ਵਿਖੇ 23 ਸਾਲਾਂ ਦੇ ਨੌਜਵਾਨ ਫ਼ੌਜੀ ਨੂੰ ਗੋਲੀ ਲੱਗਣ ...
18 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਕੀਤੀ ਵੈਕਸੀਨ ਦੀ ਸ਼ੁਰੂਆਤ
. . .  about 6 hours ago
ਤਪਾ ਮੰਡੀ,14 ਮਈ (ਵਿਜੇ ਸ਼ਰਮਾ) - ਪੰਜਾਬ ਸਰਕਾਰ ਦੇ ਹੁਕਮਾ ਅਤੇ ਸਿਵਲ ਸਰਜਨ ਹਰਿੰਦਰ ਗਰਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਰਨਾਲਾ ਬਠਿੰਡਾ ਨੈਸ਼ਨਲ ਹਾਈਵੇਅ 'ਤੇ ਸਥਿਤ ਕੈਂਪ ਵਿਖੇ 18 ਸਾਲ ਤੋਂ ਵੱਧ ਉਮਰ ਦੇ...
ਪਰਮਜੀਤ ਸਿੰਘ ਸਰਨਾ ਵਲੋਂ ਦਿੱਲੀ ਦੀਆਂ ਸਿੰਘ ਸਭਾਵਾਂ ਨੂੰ ਦਿੱਤੇ ਗਏ ਮੁਫ਼ਤ ਆਕਸੀਜਨ ਕੰਸਟਰੇਟਰ
. . .  about 6 hours ago
ਨਵੀਂ ਦਿੱਲੀ ,14 ਮਈ ( ਦਵਿੰਦਰ ਸਿੰਘ ) - ਦਿੱਲੀ ਵਿਚ ਆਕਸੀਜਨ ਦੀ ਕਮੀ ਨੂੰ ਦੇਖਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਵਲੋਂ ਦਿੱਲੀ ਦੀਆਂ ਸਿੰਘ ਸਭਾਵਾਂ ਨੂੰ ਆਕਸੀਜਨ ਕੰਸਟਰੇਟਰ...
ਟੋਭੇ 'ਚ ਪੰਜ ਬੱਚੇ ਡੁੱਬੇ, ਤਿੰਨ ਦੀਆਂ ਲਾਸ਼ਾਂ ਬਰਾਮਦ - ਦੋ ਦੀ ਭਾਲ ਜਾਰੀ
. . .  about 6 hours ago
ਕੁਹਾੜਾ (ਲੁਧਿਆਣਾ), 14 ਮਈ (ਸੰਦੀਪ ਸਿੰਘ ਕੁਹਾੜਾ) - ਚੰਡੀਗੜ੍ਹ - ਲੁਧਿਆਣਾ ਮੁੱਖ ਮਾਰਗ 'ਤੇ ਸਥਿਤ ਪਿੰਡ ਮਾਨ ਗੜ੍ਹ ਦੇ ਛੱਪੜ ਵਿਚ ਪੰਜ ਬੱਚਿਆਂ ਦੇ ਡੁੱਬਣ ਦੀ ਮੰਦਭਾਗੀ ਘਟਨਾ ਵਾਪਰ ਗਈ...
3 ਕਾਰ ਸਵਾਰਾਂ ਨੂੰ 255 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ
. . .  1 minute ago
ਸੁਲਤਾਨਪੁਰ ਲੋਧੀ,14 ਮਈ (ਲਾਡੀ, ਹੈਪੀ ,ਥਿੰਦ) - ਸਮਗਲਰਾਂ ਦੇ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਐੱਸ.ਆਈ ਪਰਮਿੰਦਰ ਸਿੰਘ, ਮੁੱਖ ਅਫ਼ਸਰ ਥਾਣਾ ਤਲਵੰਡੀ ਚੌਧਰੀਆ ਦੀ ਅਗਵਾਈ ਵਿਚ ਇਕ ਵੱਡੀ...
ਕੋਟਲੀ ਸੱਕਾ ਤੋਂ ਪੁਲਿਸ ਵਲੋਂ 1000 ਲੀਟਰ ਲਾਹਣ ਬਰਾਮਦ
. . .  about 7 hours ago
ਓਠੀਆਂ,14 ਮਈ - (ਗੁਰਵਿੰਦਰ ਸਿੰਘ) ਪੁਲਿਸ ਥਾਣਾ ਰਾਜਾਸਾਂਸੀ ਦੇ ਅਧੀਨ ਪੈਂਦੀ ਪੁਲਿਸ ਚੌਕੀ ਓਠੀਆਂ ਦੇ ਇੰਚਾਰਜ....
ਸੀ.ਬੀ.ਐੱਸ.ਈ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਬਾਰੇ ਅਜੇ ਕੋਈ ਫ਼ੈਸਲਾ ਨਹੀਂ - ਅਧਿਕਾਰੀ
. . .  about 7 hours ago
ਨਵੀਂ ਦਿੱਲੀ, 14 ਮਈ - ਸੀ.ਬੀ.ਐੱਸ.ਈ. ਨੇ ਕਿਹਾ ਕਿ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਬਾਰੇ ਅਜੇ ਤੱਕ ਕੋਈ ਫ਼ੈਸਲਾ ਨਹੀਂ ਲਿਆ ਗਿਆ ਹੈ , ਕਿਉਂਕਿ ਵਿਦਿਆਰਥੀਆਂ ਅਤੇ ਮਾਪਿਆਂ ਨੇ ਕੋਰੋਨਾ ਮਹਾਂਮਾਰੀ ਦੀ ਸਥਿਤੀ ਦੇ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 20 ਫੱਗਣ ਸੰਮਤ 552

ਸੰਗਰੂਰ

ਕੈਮੀਕਲ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ

ਮਲੇਰਕੋਟਲਾ, 2 ਮਾਰਚ (ਮੁਹੰਮਦ ਹਨੀਫ਼ ਥਿੰਦ, ਕੁਠਾਲਾ)- ਲੰਘੀ ਰਾਤ ਕਰੀਬ 9:30 ਵਜੇ ਮਾਲੇਰਕੋਟਲਾ ਦੇ ਐਸ.ਡੀ.ਐਮ. ਦਫ਼ਤਰ ਦੇ ਨਜ਼ਦੀਕ ਕਚਹਿਰੀ ਰੋਡ 'ਤੇ ਇਕ ਬੀ. ਕੇ. ਸੇਲਜ਼ ਕੈਮੀਕਲ ਫ਼ੈਕਟਰੀ ਨੂੰ ਭਿਆਨਕ ਅੱਗ ਲੱਗ ਗਈ | ਅੱਗ ਐਨੀ ਭਿਆਨਕ ਸੀ ਕਿ ਕਈ ਕਿੱਲੋਮੀਟਰ ਤੱਕ ਅੱਗ ਦੀਆਂ ਲਪਟਾਂ ਦੇਖੀਆਂ ਗਈਆਂ | ਫ਼ੈਕਟਰੀ ਵਿਚ ਲੱਗੀ ਅੱਗ 'ਤੇ ਕੁਝ ਪਲਾਂ ਵਿਚ ਹੀ ਐਨਾ ਫੈਲਾਅ ਕਰ ਲਿਆ ਕਿ ਫ਼ੈਕਟਰੀ ਦੇ ਨਾਲ ਖੜੇ ਟੈਂਪੂ ਤੇ ਸਾਹਮਣੇ ਬਣੀਆਂ ਕਈ ਝੁੱਗੀਆਂ ਨੂੰ ਵੀ ਆਪਣੀ ਲਪੇਟ 'ਚ ਲੈ ਲਿਆ ਜੋ ਕਿ ਸੜ ਕੇ ਸੁਆਹ ਹੋ ਗਈਆਂ ਅਤੇ ਇਨ੍ਹਾਂ ਵਿਚ ਰਹਿੰਦੇ ਮਜ਼ਦੂਰ ਵਰਗ ਦੇ ਪਰਿਵਾਰ ਜੋ ਕਿ ਇੰਡਸਟਰੀ ਏਰੀਏ ਦੀਆਂ ਫ਼ੈਕਟਰੀਆਂ ਵਿਚ ਹੀ ਕੰਮ ਕਰਦੇ ਸਨ ਨੇ ਭੱਜ ਕੇ ਆਪਣੀਆਂ ਜਾਨਾਂ ਬਚਾਈਆਂ | ਅੱਗ ਲੱਗਣ ਤੋਂ ਤੁਰੰਤ ਬਾਅਦ ਜਿੱਥੇ ਮਾਲੇਰਕੋਟਲਾ ਦੇ ਫਾਇਰ ਬਿ੍ਗੇਡ ਅਫ਼ਸਰ ਨਰਿੰਦਰ ਸਿੰਘ ਨੇ ਆਪਣੇ ਮੁਲਾਜ਼ਮਾਂ ਸਮੇਤ ਪਹੁੰਚ ਕੇ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਉੱਥੇ ਹੀ ਅਰਿਹੰਤ ਸਪੀਨਿੰਗ ਮਿਲ ਵੱਲੋਂ ਵੀ ਆਪਣੀ ਨਿੱਜੀ ਫਾਇਰ ਬਿ੍ਗੇਡ ਦੀ ਗੱਡੀ ਭੇਜ ਕੇ ਅੱਗ ਬੁਝਾਉਣ ਵਿਚ ਆਪਣਾ ਯੋਗਦਾਨ ਪਾਇਆ | ਫ਼ੈਕਟਰੀ ਅੰਦਰ ਲੱਗੀ ਅੱਗ ਦੇ ਵਧਣ ਨਾਲ ਫ਼ੈਕਟਰੀ ਅੰਦਰੋਂ ਧਮਾਕਿਆਂ ਦੀ ਆਵਾਜ਼ ਆਉਣ ਨਾਲ ਅੱਗ ਬੁਝਾਉਣ ਵਾਲੇ ਮੁਲਾਜ਼ਮਾਂ ਨੂੰ ਅੱਗ ਬੁਝਾਉਣ ਸਮੇਂ ਬਹੁਤ ਦਿੱਕਤ ਪੇਸ਼ ਆਈ, ਅੱਗ ਦੀਆਂ ਲਪਟਾਂ ਐਨੀਆਂ ਉੱਚੀਆਂ ਸਨ ਕਿ ਨਾਲ ਲੱਗਦੀ ਟੈਲੀਫ਼ੋਨ ਐਕਸਚੇਂਜ ਦੀ ਬਿਲਡਿੰਗ ਨੂੰ ਵੀ ਅੱਗ ਲੱਗਣ ਦਾ ਖ਼ਤਰਾ ਪੈਦਾ ਹੋ ਗਿਆ ਸੀ ਪਰ ਫਾਇਰ ਬਿ੍ਗੇਡ ਦੀਆਂ ਗੱਡੀਆਂ ਵੱਲੋਂ ਕੀਤੀ ਗਈ ਮੁਸ਼ੱਕਤ ਨਾਲ ਅੱਗ ਤੇ ਕਰੀਬ ਰਾਤੀਂ 12 ਵਜੇ ਤੱਕ ਕਾਬੂ ਪਾ ਲਿਆ ਗਿਆ | ਮਿਲੀ ਜਾਣਕਾਰੀ ਅਨੁਸਾਰ ਫ਼ੈਕਟਰੀ ਦੇ ਮਾਲਕ ਆਪਣੇ ਨਿੱਜੀ ਕੰਮ ਲਈ ਸ਼ਹਿਰ ਤੋਂ ਬਾਹਰ ਗਏ ਹੋਏ ਸਨ ਪਰ ਮੌਕੇ 'ਤੇ ਹਾਜ਼ਰ ਸ਼ਹਿਰ ਦੇ ਨੌਜਵਾਨਾਂ ਨੇ ਆਪਣੀ ਹਿੰਮਤ ਅਤੇ ਦਲੇਰੀ ਨਾਲ ਆਪਣੇਪਨ ਦਾ ਸਬੂਤ ਦਿੰਦਿਆਂ ਅੱਗ ਬੁਝਾਉਣ ਵਾਲੇ ਮੁਲਾਜ਼ਮਾਂ ਦਾ ਸਾਥ ਦਿੱਤਾ | ਬੇਸ਼ੱਕ ਅੱਗ ਦੇ ਕਾਰਨਾਂ ਅਤੇ ਹੋਏ ਨੁਕਸਾਨ ਦਾ ਅਜੇ ਅੰਦਾਜਾ ਨਹੀਂ ਲਗਾਇਆ ਜਾ ਸਕਦਾ | ਇਸ ਸਬੰਧੀ ਐਸ. ਡੀ.ਐਮ. ਮਾਲੇਰਕੋਟਲਾ ਟੀ.ਬੈਨਥ, ਤਹਿਸੀਲਦਾਰ ਬਾਦਲਦੀਨ ਅਤੇ ਪ੍ਰਸ਼ਾਸਨ ਵੱਲੋਂ ਘਟਨਾ ਵਾਲੀ ਥਾਂ 'ਤੇ ਪਹੁੰਚ ਕੇ ਮੁਆਇਨਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਫ਼ੈਕਟਰੀ ਨਾਲ ਸੰਬੰਧਤ ਪੈਂਦੇ 9 ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਤੋਂ ਜਾਂਚ ਦੀਆਂ ਰਿਪੋਰਟਾਂ ਮੰਗੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਰਿਪੋਰਟ ਆਉਣ ਤੋਂ ਬਾਅਦ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ | ਇਸ ਦੇ ਨਾਲ ਹੀ ਫ਼ੈਕਟਰੀ ਮਾਲਕ ਦਾ ਪੱਖ ਵੀ ਜਾਣਿਆ ਜਾਵੇਗਾ |

ਕੇਵਲ ਐਸ.ਡੀ.ਐਮ. ਦੀ ਬਦਲੀ ਨਾਲ ਕੰਮ ਨਹੀਂ ਚੱਲਣਾ- ਢੀਂਡਸਾ

ਸੰਗਰੂਰ, 2 ਮਾਰਚ (ਸੁਖਵਿੰਦਰ ਸਿੰਘ ਫੁੱਲ) - ਵਿਧਾਨ ਸਭਾ ਹਲਕਾ ਲਹਿਰਾਗਾਗਾ ਤੋਂ ਵਿਧਾਇਕ ਸ. ਪਰਮਿੰਦਰ ਸਿੰਘ ਢੀਂਡਸਾ ਨੇ ਹੈ ਕਿਹਾ ਕਿ ਲਹਿਰਾ ਵਾਸੀਆਂ ਨੰੂ ਕੇਵਲ ਉਪ ਮੰਡਲ ਅਫ਼ਸਰ ਦੀ ਬਦਲੀ ਮਨਜ਼ੂਰ ਨਹੀਂ ਹੈ | ਉਨ੍ਹਾਂ ਚੋਣ ਨਤੀਜਿਆਂ ਦੀ ਘਪਲੇਬਾਜ਼ੀ ਲਈ ਕਾਂਗਰਸ ...

ਪੂਰੀ ਖ਼ਬਰ »

ਭਵਾਨੀਗੜ੍ਹ ਇਲਾਕੇ ਵਿਚ ਕੀਤੀਆਂ ਚੋਰੀਆਂ 2 ਕਾਬੂ, 2 ਫਰਾਰ

ਭਵਾਨੀਗੜ੍ਹ, 2 ਮਾਰਚ (ਰਣਧੀਰ ਸਿੰਘ ਫੱਗੂਵਾਲਾ)- ਪਿੰਡ ਬਾਸੀਆਰਕ ਵਿਖੇ ਇਕ ਘਰ ਵਿਚ ਹੋਈ ਚੋਰੀ ਦੌਰਾਨ ਚੋਰਾਂ ਵਲੋਂ ਸੋਨੇ ਦੇ ਗਹਿਣੇ, 2 ਲੈਪਟਾਪ, 2 ਮੋਬਾਇਲ ਫ਼ੋਨ, ਡੀ.ਵੀ.ਆਰ. ਅਤੇ ਨਕਦ ਰਾਸ਼ੀ ਚੋਰੀ ਕਰ ਲੈਣ ਦਾ ਸਮਾਚਾਰ ਮਿਲਿਆ | ਇਸ ਸਬੰਧੀ ਚੇਤਨ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦੇ ਮਾਮਲੇ 'ਚ ਦੋ ਸਾਲ ਦੀ ਕੈਦ

ਸੰਗਰੂਰ, 2 ਮਾਰਚ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਸ਼ਾਮ ਲਾਲ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਦੇ ਇਕ ਮਾਮਲੇ ਵਿਚ ਇਕ ਵਿਅਕਤੀ ਨੂੰ ਦੋ ਸਾਲ ਕੈਦ ਦੀ ਸਜਾ ਸੁਣਾਈ ਹੈ | ਪੁਲਿਸ ਥਾਮਾ ਸਿਟੀ ਸੁਨਾਮ ਵਿਖੇ 28 ਅਕਤੂਬਰ 2018 ਨੰੂ ਦਰਜ ਮਾਮਲੇ ਮੁਤਾਬਿਕ ਪੁਲਿਸ ਪਾਰਟੀ ...

ਪੂਰੀ ਖ਼ਬਰ »

120 ਬੋਤਲਾਂ ਸ਼ਰਾਬ ਸਮੇਤ ਇਕ ਕਾਬੂ

ਭਵਾਨੀਗੜ੍ਹ, 2 ਮਾਰਚ (ਰਣਧੀਰ ਸਿੰਘ ਫੱਗੂਵਾਲਾ) - ਪੁਲਿਸ ਵਲੋਂ 120 ਬੋਤਲਾਂ ਸ਼ਰਾਬ ਬਰਾਮਦ ਕਰ ਕੇ ਇਕ ਵਿਅਕਤੀ ਨੂੰ ਕਾਬੂ ਕਰਦਿਆਂ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹੌਲਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ਤੇ ...

ਪੂਰੀ ਖ਼ਬਰ »

ਤਹਿਦਿਲ 15 ਮਾਰਚ ਤੋਂ ਆਈਲੈਟਸ ਦੇ ਸ਼ੁਰੂ ਕਰੇਗਾ ਤਿੰਨ ਨਵੇਂ ਬੈਚ - ਸੁਖਵਿੰਦਰ ਸਿੰਘ

ਸੰਗਰੂਰ, 2 ਮਾਰਚ (ਅਮਨਦੀਪ ਸਿੰਘ ਬਿੱਟਾ)- ਤਹਿਦਿਲ ਅਕੈਡਮੀ ਦੇ ਡਾਇਰੈਕਟਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਲਾਕਡਾਊਨ ਉਪਰੰਤ ਨੌਜਵਾਨਾਂ ਦੀ ਵਿਦੇਸ਼ ਜਾਣ ਦੀ ਚਾਹਤ ਵਿਚ ਬੇਹੱਦ ਵਾਧਾ ਹੋਇਆ ਹੈ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਮੰਗ ਨੂੰ ਧਿਆਨ ਵਿਚ ਰੱਖਦਿਆਂ ...

ਪੂਰੀ ਖ਼ਬਰ »

ਚਾਰ ਸਾਲ ਪਹਿਲਾਂ ਹੋਈ ਚੋਰੀ ਦੇ ਮਾਮਲੇ 'ਚੋਂ ਬਰੀ

ਸੰਗਰੂਰ, 2 ਮਾਰਚ (ਧੀਰਜ ਪਸ਼ੌਰੀਆ) - ਸੀ.ਜੇ.ਐਮ. ਅਜੀਤਪਾਲ ਸਿੰਘ ਦੀ ਅਦਾਲਤ ਨੇ ਚਾਰ ਸਾਲ ਪਹਿਲਾਂ ਹੋਈ ਚੋਰੀ ਦੇ ਮਾਮਲੇ ਦੀ ਬਚਾਅ ਪੱਖ ਦੇ ਵਕੀਲ ਗੁਰਿੰਦਰਪਾਲ ਕਰਤਾਰਪੁਰਾ ਵਲੋਂ ਕੀਤੀ ਪੈਰਵੀ ਤੋਂ ਬਾਅਦ ਨਿਰਪਾਲ ਸਿੰਘ ਵਾਸੀ ਪੁੰਨਾਵਾਲ ਨੰੂ ਬਰੀ ਕਰਨ ਦਾ ਹੁਕਮ ...

ਪੂਰੀ ਖ਼ਬਰ »

ਆਤਮ-ਹੱਤਿਆ ਲਈ ਮਜਬੂਰ ਕਰਨ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 2 ਮਾਰਚ (ਧੀਰਜ ਪਸ਼ੌਰੀਆ) - ਵਧੀਕ ਸ਼ੈਸ਼ਨ ਜੱਜ ਗੁਰਪ੍ਰਤਾਪ ਸਿੰਘ ਦੀ ਅਦਾਲਤ ਆਤਮ ਹੱਤਿਆ ਦੇ ਇਕ ਮਾਮਲੇ ਵਿਚ ਬਚਾਅ ਪੱਖ ਦੇ ਵਕੀਲ ਅਸ਼ਵਨੀ ਚੌਧਰੀ ਅਤੇ ਰਾਜ ਕੁਮਾਰ ਗੋਇਲ ਵਲੋਂ ਕੀਤੀ ਗਈ ਪੈਰਵੀ ਤੋਂ ਬਾਅਦ ਨਰੇਸ਼ ਕੁਮਾਰ ਵਾਸੀ ਧੂਰੀ ਨੂੰ ਆਤਮ ਹੱਤਿਆ ਲਈ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ ਵਿਚ ਕਿਸਾਨ ਧਰਨਿਆਂ ਦੌਰਾਨ ਕੇਂਦਰ ਸਰਕਾਰ ਖਿਲਾਫ਼ ਹੋਈ ਜ਼ੋਰਦਾਰ ਨਾਅਰੇਬਾਜ਼ੀ

 ਸੰਗਰੂਰ, 2 ਮਾਰਚ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਪੰਜਾਬ ਦੇ ਮਾਲਵਾ ਖਿੱਤੇ ਵਿਚ ਕਿਸਾਨ ਸੰਘਰਸ਼ ਦਾ ਵੱਡਾ ਕੇਂਦਰ ਬਣ ਚੁੱਕੇ ਜ਼ਿਲ੍ਹਾ ਸੰਗਰੂਰ ਵਿਚ ਕਿਸਾਨਾਂ ਦੇ ਪ੍ਰਭਾਵਸ਼ਾਲੀ ਧਰਨੇ ਅੱਜ ਵੀ ਜਾਰੀ ਰਹੇ। ਸੰਯੁਕਤ ਕਿਸਾਨ ਮੋਰਚੇ ਵਲੋਂ ਰੇਲਵੇ ਸਟੇਸ਼ਨ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦੀ ਤਸ਼ਕਰੀ ਦੇ ਦੋਸ਼ਾਂ ਵਿਚ ਦੋ ਨੂੰ ਦਸ-ਦਸ ਸਾਲ ਦੀ ਕੈਦ ਅਤੇ ਇਕ-ਇਕ ਲੱਖ ਰੁਪਏ ਜੁਰਮਾਨਾ

ਸੰਗਰੂਰ, 2 ਮਾਰਚ (ਧੀਰਜ ਪਸ਼ੌਰੀਆ)- ਵਧੀਕ ਸੈਸ਼ਨ ਜੱਜ ਗੁਰਪ੍ਰਤਾਪ ਸਿੰਘ ਦੀ ਅਦਾਲਤ ਨੇ ਇਕ ਔਰਤ ਅਤੇ ਇਕ ਪੁਰਸ਼ ਨੂੰ ਨਸ਼ੀਲੀਆਂ ਦਵਾਈਆਂ ਦੀ ਤਸ਼ਕਰੀ ਦੇ ਦੋਸ਼ਾਂ ਵਿਚ ਦਸ-ਦਸ ਸਾਲ ਦੀ ਕੈਦ ਅਤੇ ਇਕ-ਇਕ ਲੱਖ ਰੁਪਏ ਜੁਰਮਾਨੇ ਦੀ ਸਜਾ ਸੁਣਾਈ ਹੈ | ਪੁਲਿਸ ਥਾਣਾ ਲਹਿਰਾ ...

ਪੂਰੀ ਖ਼ਬਰ »

ਫਾਦਰ ਆਫ਼ ਸਾਈਕਲਿੰਗ ਡਾ: ਅੰਮਿ੍ਤ ਸੇਠੀ ਦੀ ਯਾਦ ਵਿਚ 300 ਕਿੱਲੋਮੀਟਰ ਦਾ ਟੀਚਾ ਪੂਰਾ ਕਰ ਕੇ ਦਿੱਤੀ ਨਿੱਘੀ ਸ਼ਰਧਾਂਜਲੀ

ਸੁਨਾਮ ਊਧਮ ਸਿੰਘ ਵਾਲਾ, 2 ਮਾਰਚ (ਰੁਪਿੰਦਰ ਸਿੰਘ ਸੱਗੂ) - ਫਾਦਰ ਆਫ਼ ਸਾਈਕਲਿੰਗ ਦੇ ਨਾਮ ਤੇ ਜਾਣੇ ਜਾਂਦੇ ਮਰਹੂਮ ਡਾ ਅੰਮਿ੍ਤ ਸੇਠੀ ਦੀ ਯਾਦ ਵਿਚ ਵੱਡੀ ਗਿਣਤੀ ਵਿਚ ਕਈ ਸਾਈਕਲਿੰਗ ਕਲੱਬ ਦੇ ਮੈਂਬਰਾਂ ਨੇ 300 ਕਿੱਲੋਮੀਟਰ ਤੱਕ ਦਾ ਟੀਚਾ ਪੂਰਾ ਕਰ ਕੇ ਡਾ ਸੇਠੀ ਨੂੰ ...

ਪੂਰੀ ਖ਼ਬਰ »

ਟਰੱਕ ਆਪ੍ਰੇਟਰ ਐਸੋਸੀਏਸ਼ਨ ਦਿੜ੍ਹਬਾ ਪ੍ਰਧਾਨਗੀ ਨੂੰ ਲੈ ਕੇ ਦੋਫਾੜ
ਇਕ ਧੜੇ ਨੇ ਜੱਸੀ ਨੂੰ ਪ੍ਰਧਾਨ ਅਤੇ ਦੂਜੇ ਧੜੇ ਨੇ ਸਿੰਗਲਾ ਨੂੰ ਪ੍ਰਧਾਨ ਚੁਣਿਆ

ਦਿੜ੍ਹਬਾ ਮੰਡੀ, 2 ਮਾਰਚ (ਹਰਬੰਸ ਸਿੰਘ ਛਾਜਲੀ)- ਟਰੱਕ ਅਪਰੇਟਰ ਐਸੋਸੀਏਸ਼ਨ ਦਿੜ੍ਹਬਾ ਦੀ ਪ੍ਰਧਾਨਗੀ ਨੂੰ ਲੈ ਕੇ ਅਪਰੇਟਰ ਦੋ ਧੜਿਆਂ ਵਿਚ ਵੰਡੇ ਗਏ ਹਨ | ਦੋਨੋਂ ਧੜਿਆਂ ਨੇ ਆਪਣੇ-ਆਪਣੇ ਵੱਖਰੇ ਪ੍ਰਧਾਨ ਚੁਣ ਲਏ ਗਏ | ਪ੍ਰਧਾਨ ਦੀ ਚੋਣ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ...

ਪੂਰੀ ਖ਼ਬਰ »

ਟ੍ਰੈਫ਼ਿਕ ਪੁਲਿਸ ਨੇ ਸਕੂਲ ਬੱਸਾਂ ਉੱਤੇ ਕੱਸਿਆ ਸ਼ਿਕੰਜਾ

ਸੰਗਰੂਰ, 2 ਮਾਰਚ (ਅਮਨਦੀਪ ਸਿੰਘ ਬਿੱਟਾ)- ਟ੍ਰੈਫ਼ਿਕ ਪੁਲਿਸ ਸੰਗਰੂਰ ਵਲੋਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨਵਨੀਤ ਕੌਰ ਤੂਰ ਅਤੇ ਸਿੱਖਿਆ ਵਿਭਾਗ ਵਲੋਂ ਪ੍ਰਵੀਨ ਮਨਚੰਦਾ ਦੇ ਸਾਂਝੇ ਸਹਿਯੋਗ ਨਾਲ ਸਕੂਲ ਬੱਸਾਂ ਖਿਲਾਫ ਵੱਡੀ ਮੁਹਿੰਮ ਛੇੜਦਿਆਂ ਚਲਾਨ ਕੱਟੇ ਗਏ | ...

ਪੂਰੀ ਖ਼ਬਰ »

ਐਸ.ਡੀ.ਐਮ, ਡੀ.ਐਸ.ਪੀ ਅਤੇ ਨਾਇਬ ਤਹਿਸੀਲਦਾਰ ਨੇ ਲਗਵਾਇਆ ਕੋਰੋਨਾ ਰੋਧਕ ਟੀਕਾ

ਭਵਾਨੀਗੜ੍ਹ, 2 ਮਾਰਚ (ਰਣਧੀਰ ਸਿੰਘ ਫੱਗੂਵਾਲਾ) - ਕੋਰੋਨਾ ਦੇ ਟੀਕਾਕਰਨ ਦੇ ਦੂਜੇ ਗੇੜ ਦੀ ਰਾਸ਼ਟਰ ਪੱਧਰ 'ਤੇ ਹੋਈ ਸ਼ੁਰੂਆਤ ਦੌਰਾਨ ਸਥਾਨਕ ਸਰਕਾਰੀ ਹਸਪਾਤਲ ਵਿਖੇ ਪ੍ਰਸਾਸ਼ਨਿਕ ਅਧਿਕਾਰੀਆਂ ਨੇ ਟੀਕਾ ਕਰਨ ਕਰਵਾਇਆ | ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਮਹੇਸ਼ ...

ਪੂਰੀ ਖ਼ਬਰ »

7 ਮਾਰਚ ਨੂੰ ਪਟਿਆਲਾ ਵਿਖੇ ਹੋਵੇਗੀ ਕੱਚੇ ਕਾਮਿਆਂ ਦੀ ਮਹਾਂ ਰੈਲੀ

ਖਨੌਰੀ, 2 ਮਾਰਚ (ਬਲਵਿੰਦਰ ਸਿੰਘ ਥਿੰਦ)- ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਵਲੋਂ ਖਨੌਰੀ ਇਲਾਕੇ ਦੇ ਮਿਡ-ਡੇ-ਮੀਲ ਵਰਕਰਾਂ ਅਤੇ ਮੁਲਾਜ਼ਮਾਂ ਦੀ ਖਨੌਰੀ ਅਨਾਜ ਮੰਡੀ ਵਿਖੇ ਇਕ ਅਹਿਮ ਮੀਟਿੰਗ ਕਰ ਕੇ ਪੰਜਾਬ ਅਤੇ ਯੂ.ਟੀ. ਮੁਲਾਜ਼ਮ ਸੰਘਰਸ਼ ਮੋਰਚੇ ਦੇ ਬੈਨਰ ਹੇਠ 7 ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਓ ਭਲਕੇ

ਸੰਗਰੂਰ, 2 ਮਾਰਚ (ਧੀਰਜ ਪਸ਼ੋਰੀਆ) - 4 ਮਾਰਚ ਨੂੰ ਸਿੱਖਿਆ ਮੰਤਰੀ ਵਿਦਿਆਰਥੀ ਵਿਜੈਇੰਦਰ ਸਿੰਗਲਾ ਦੀ ਕੋਠੀ ਦੇ ਕੀਤੇ ਜਾ ਰਹੇ ਘਿਰਾਓ ਦੀ ਤਿਆਰੀ ਵਜੋਂ ਸਰਕਾਰੀ ਰਣਬੀਰ ਕਾਲਜ (ਸੰਗਰੂਰ) ਵਿਖੇ ਵਿਦਿਆਰਥੀ ਮੰਗਾਂ ਸੰਬੰਧੀ ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ, ...

ਪੂਰੀ ਖ਼ਬਰ »

ਵਿਧਾਇਕ ਧੀਮਾਨ ਨੇ ਹਲਕੇ ਅੰਦਰ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਕੁੱਪ ਕਲਾਂ, 2 ਮਾਰਚ (ਮਨਜਿੰਦਰ ਸਿੰਘ ਸਰੌਦ) - ਹਲਕਾ ਅਮਰਗੜ੍ਹ ਦੇ ਪਿੰਡਾਂ ਅੰਦਰ ਵੱਡੀ ਪੱਧਰ ਉੱਤੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲੈਣ ਲਈ ਵਿਧਾਇਕ ਸੁਰਜੀਤ ਸਿੰਘ ਧੀਮਾਨ ਪਿੰਡ ਨੱਥੂਮਾਜਰਾ ਤੇ ਉਮਰਪੁਰਾ ਵਿਖੇ ਪਹੁੰਚੇ, ਉੱਥੇ ਪਿੰਡਾਂ ਵਿਚ ਪੰਚਾਇਤਾਂ ...

ਪੂਰੀ ਖ਼ਬਰ »

ਨਗਰ ਕੀਰਤਨ ਸਜਾਇਆ

ਸੰਦੌੜ, 2 ਮਾਰਚ (ਗੁਰਪ੍ਰੀਤ ਸਿੰਘ ਚੀਮਾ) - ਨਜ਼ਦੀਕੀ ਪਿੰਡ ਜਲਵਾਣਾ ਵਿਖੇ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਦੀ ਕਮੇਟੀ ਵਲੋਂ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ | ਇਹ ਨਗਰ ਕੀਰਤਨ ...

ਪੂਰੀ ਖ਼ਬਰ »

ਬੱਚਿਆਂ ਨੂੰ ਸਕੂਲ ਸਹੂਲਤਾਂ ਤੋਂ ਜਾਣੂ ਕਰਵਾਉਣ ਲਈ ਸਾਂਝੀਆਂ ਥਾਵਾਂ 'ਤੇ ਫਲੈਕਸ ਲਗਾਏ

ਮਹਿਲ ਕਲਾਂ, 2 ਮਾਰਚ (ਤਰਸੇਮ ਸਿੰਘ ਗਹਿਲ)-ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੇ ਦਾਖ਼ਲੇ ਵਧਾਉਣ ਲਈ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਬਲਾਕ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਧਨੇਰ ਵਿਖੇ ਸਕੂਲ ਅਧਿਆਪਕ ਪਲਵਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਦੀਆਂ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ 'ਚ ਅੱਜ ਫਿਰ ਹੋਈ ਇਕ 65 ਸਾਲਾ ਕੋਰੋਨਾ ਪੀੜਤ ਵਿਅਕਤੀ ਦੀ ਮੌਤ

18 ਨਵੇਂ ਮਾਮਲਿਆਂ ਨਾਲ ਸਰਗਰਮ ਮਰੀਜ਼ਾਂ ਦੀ ਗਿਣਤੀ ਹੋਈ 100 ਤੋਂ ਪਾਰ ਸੰਗਰੂਰ, 2 ਮਾਰਚ (ਧੀਰਜ ਪਸ਼ੌਰੀਆ) - ਜ਼ਿਲ੍ਹਾ ਸੰਗਰੂਰ ਵਿਚ ਅੱਜ ਫਿਰ ਇਕ 65 ਸਾਲਾ ਕੋਰੋਨਾ ਪੀੜਤ ਵਿਅਕਤੀ ਦੀ ਮੌਤ ਹੋਈ ਹੈ | ਸੰਗਰੂਰ ਦਾ ਰਹਿਣ ਵਾਲਾ ਇਕ ਕੋਰੋਨਾ ਪੀੜਤ ਵਿਅਕਤੀ ਡੀ.ਐਮ.ਸੀ. ...

ਪੂਰੀ ਖ਼ਬਰ »

ਮੁੱਖ ਖੇਤੀਬਾੜੀ ਅਫ਼ਸਰ ਦੀਆਂ ਕੋਸ਼ਿਸ਼ਾਂ ਸਦਕਾ ਗੰਨਾ ਕਾਸ਼ਤਕਾਰਾਂ ਦਾ ਦੇਰ ਰਾਤੀ ਮਸਲਾ ਹੋਇਆ ਹੱਲ

ਸੰਗਰੂਰ, 2 ਮਾਰਚ (ਅਮਨਦੀਪ ਸਿੰਘ ਬਿੱਟਾ)- ਧੂਰੀ ਖੰਡ ਮਿੱਲ ਤੋਂ ਆਪਣੀ ਬਕਾਇਆ ਰਕਮ ਦੀ ਭਰਪਾਈ ਨੂੰ ਲੈ ਕੇ ਕੱਲ੍ਹ ਬਾਅਦ ਦੁਪਹਿਰ ਪਾਣੀ ਦੀ ਟੈਂਕੀ ਉੱਤੇ ਚੜ੍ਹੇ ਗੰਨਾ ਕਾਸ਼ਤਕਾਰਾਂ ਦਾ ਮਸਲਾ ਦੇਰ ਰਾਤੀ ਹੱਲ ਹੋ ਗਿਆ ਜਦ ਜ਼ਿਲ੍ਹਾ ਪ੍ਰਸ਼ਾਸਨ ਦੇ ਵਲੋਂ ਤਹਿਸੀਲਦਾਰ ...

ਪੂਰੀ ਖ਼ਬਰ »

ਮਾਤਾ ਗੁਰਦੇਵ ਕੌਰ ਢੀਂਡਸਾ ਦਾ ਜਲਾਲਗੜ੍ਹ ਵਿਖੇ ਕੀਤਾ ਗਿਆ ਅੰਤਿਮ ਸੰਸਕਾਰ

ਅਮਰਗੜ੍ਹ, 2 ਮਾਰਚ (ਸੁਖਜਿੰਦਰ ਸਿੰਘ ਝੱਲ) - ਸਵ. ਜਗਤ ਸਿੰਘ ਢੀਂਡਸਾ ਅਤੇ ਅਲਵੇਲ ਸਿੰਘ ਢੀਂਡਸਾ ਦੀ ਮਾਤਾ, ਪਰਗਟ ਸਿੰਘ ਜਲਾਲਗੜ੍ਹ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਜਵਾਲਾ ਸਿੰਘ ਜਲਾਲਗੜ੍ਹ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਅਮਰਗੜ੍ਹ, ਅਮਨਿੰਦਰ ਸਿੰਘ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚੇ ਵਲੋਂ ਪੰਜਾਬ ਭਰ 'ਚ ਸਰਕਾਰ ਦੇ ਅਰਥੀ ਫੂਕ ਮੁਜ਼ਾਹਰੇ ਅੱਜ

ਸੰਗਰੂਰ, 2 ਮਾਰਚ (ਧੀਰਜ ਪਸ਼ੌਰੀਆ)- ਸਾਂਝਾ ਅਧਿਆਪਕ ਮੋਰਚਾ ਵਲੋਂ ਪੰਜਾਬ ਭਰ ਵਿਚ ਉਲੀਕੇ ਪ੍ਰੋਗਰਾਮ ਅਨੁਸਾਰ ਸਾਂਝਾ ਅਧਿਆਪਕ ਮੋਰਚਾ ਸੰਗਰੂਰ ਵਲੋਂ 3 ਮਾਰਚ ਨੂੰ ਰੋਸ ਮਾਰਚ ਕਰ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਦੇ ਮੁੱਖ ਗੇਟ ਤੇ ਪੰਜਾਬ ਸਰਕਾਰ ਦੀ ...

ਪੂਰੀ ਖ਼ਬਰ »

'ਆਪ' ਵਲੋਂ ਇੰਜ. ਗਿਆਸਪੁਰਾ ਦੇ ਮੋਢਿਆਂ ਤੇ 'ਸਿਆਸੀ ਪੰਜਾਲੀ' ਧਰਨ ਨਾਲ ਕਈ ਹਲਕਿਆਂ ਦਾ 'ਰਾਜਨੀਤਕ ਗੁਣੀਆ' ਹਿੱਲਣ ਦੀ ਸੰਭਾਵਨਾ

ਕੁੱਪ ਕਲਾਂ, 2 ਮਾਰਚ (ਮਨਜਿੰਦਰ ਸਿੰਘ ਸਰੌਦ)- ਹੋਂਦ ਚਿੱਲੜ ਤਾਲਮੇਲ ਕਮੇਟੀ ਦੇ ਪ੍ਰਧਾਨ ਤੇ ਨਵੰਬਰ 84 ਦੀ ਸਿੱਖ ਨਸਲਕੁਸ਼ੀ ਦੇ ਪੀੜਤਾਂ ਦੀ ਲੜਾਈ ਨੂੰ ਇਨਸਾਫ਼ ਦੀਆਂ ਬਰੂਹਾਂ ਤੱਕ ਲੈ ਕੇ ਜਾਣ ਵਾਲੇ ਇੰਜ. ਮਨਵਿੰਦਰ ਸਿੰਘ ਗਿਆਸਪੁਰਾ ਜਿਨ੍ਹਾਂ ਵਲੋਂ ਅੱਜ ਆਮ ਆਦਮੀ ...

ਪੂਰੀ ਖ਼ਬਰ »

ਕੌ ਾਸਲਰ ਮਹਿੰਦਰ ਸਿੰਘ ਪਰੂਥੀ ਦਾ ਗੁਰਦੁਆਰਾ ਟਰੱਸਟ ਅਤੇ ਸੰਗਤ ਵਲੋਂ

ਮਲੇਰਕੋਟਲਾ, 2 ਮਾਰਚ (ਪਾਰਸ ਜੈਨ)- ਨਗਰ ਕੌਂਸਲ ਚੋਣਾਂ ਵਿਚ ਬਹੁਤ ਵੱਡੀ ਲੀਡ ਨਾਲ ਜਿੱਤ ਹਾਸਲ ਕਰਕੇ ਕੌਂਸਲਰ ਬਣੇ ਸ: ਮਹਿੰਦਰ ਸਿੰਘ ਪਰੂਥੀ ਅਤੇ ਉਹਨਾਂ ਦੀ ਪਤਨੀ ਇੰਦਰਜੀਤ ਕੌਰ ਪਰੂਥੀ ਨੂੰ ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ...

ਪੂਰੀ ਖ਼ਬਰ »

ਸਰਕਾਰੀ ਕਾਲਜ ਸੰਗਰੂਰ ਵਲੋਂ ਗੋਦ ਲਏ ਪਿੰਡ ਸੋਹੀਆਂ ਕਲਾਂ ਵਿਖੇ ਦਿੱਤੀ ਫਸਟ-ਏਡ, ਫਾਇਰ ਸੇਫ਼ਟੀ ਦੀ ਟਰੇਨਿੰਗ

ਸੰਗਰੂਰ, 2 ਮਾਰਚ (ਸੁਖਵਿੰਦਰ ਸਿੰਘ ਫੁੱਲ)- ਸਰਕਾਰੀ ਰਣਬੀਰ ਕਾਲਜ ਸੰਗਰੂਰ ਦੇ ਪਿ੍ੰਸੀਪਲ ਸ੍ਰੀ ਸੁਖਬੀਰ ਸਿੰਘ ਦੀ ਰਹਿਨੁਮਾਈ ਅਤੇ ਐਨ.ਐਸ.ਐਸ. ਯੂਨਿਟ-1 ਦੇ ਪ੍ਰੋਗਰਾਮ ਅਫ਼ਸਰ ਪ੍ਰੋ. ਰੁਪਿੰਦਰ ਸ਼ਰਮਾ ਅਤੇ ਐਨ.ਐਸ.ਐਸ. ਯੂਨਿਟ-2 ਦੇ ਪ੍ਰੋਗਰਾਮ ਅਫ਼ਸਰ ਪ੍ਰੋ. ਸੁਧਾ ...

ਪੂਰੀ ਖ਼ਬਰ »

ਭਗਤ ਰਵਿਦਾਸ ਜੀ ਦੀ ਬਾਣੀ 'ਤੇ ਚੱਲਣ ਦੀ ਲੋੜ- ਰਾਜਾ ਬੀਰ ਕਲਾਂ

ਸੂਲਰ ਘਰਾਟ, 2 ਮਾਰਚ (ਜਸਵੀਰ ਸਿੰਘ ਔਜਲਾ)- ਗੁਰਦੁਆਰਾ ਪ੍ਰਬੰਧਕ ਕਮੇਟੀ ਭਗਤ ਰਵਿਦਾਸ ਜੀ ਵਲੋਂ ਸ੍ਰੀ ਗੁਰੂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਮਨਾਉਣ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਭੋਗ ਦੇ ਸਮੇਂ ਤੇ ਕਾਂਗਰਸ ...

ਪੂਰੀ ਖ਼ਬਰ »

ਸਮਾਜ ਸੇਵੀ ਕੁਲਦੀਪ ਸਿੰਘ ਬਾਪਲਾ ਦਾ ਦਿਹਾਂਤ

ਸੰਦੌੜ, 2 ਮਾਰਚ (ਜਸਵੀਰ ਸਿੰਘ ਜੱਸੀ)- ਪਿੰਡ ਬਾਪਲਾ ਤੋਂ ਉੱਘੇ ਸਮਾਜਸੇਵੀ ਅਤੇ ਮਾਰਕਫੈੱਡ ਦੇ ਸਾਬਕਾ ਮੈਨੇਜਰ ਕੁਲਦੀਪ ਸਿੰਘ ਬਾਪਲਾ, ਮਨੀਲਾ ਵਾਲੇ ਉਮਰ 68 ਸਾਲ ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਏ | ਉਨ੍ਹਾਂ ਦੇ ਜਾਣ ਕਾਰਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX