ਤਾਜਾ ਖ਼ਬਰਾਂ


ਦਿੱਲੀ 'ਚ ਕੋਰੋਨਾ ਦੇ ਇਕ ਮਾਰਚ ਤੋਂ ਬਾਅਦ ਰਿਕਾਰਡ ਕੀਤੇ ਗਏ ਸਭ ਤੋਂ ਘੱਟ ਕੇਸ
. . .  1 day ago
ਨਵੀਂ ਦਿੱਲੀ, 12 ਜੂਨ - ਦਿੱਲੀ ਵਿਚ ਕੋਰੋਨਾ ਦੇ ਨਵੇਂ ਮਾਮਲੇ ਨਿਰੰਤਰ ਘੱਟ ਰਹੇ ਹਨ। ਦਿੱਲੀ ਵਿਚ ਅੱਜ 213 ਨਵੇਂ ਮਾਮਲੇ ਸਾਹਮਣੇ ਆਏ ਅਤੇ 28 ਮਰੀਜ਼ਾਂ ਦੀ ਮੌਤ ਹੋਈ ਹੈ। ਜੋ ਇਕ ਮਾਰਚ ਤੋਂ ਬਾਅਦ ਸਭ ਤੋਂ ਘੱਟ...
ਪ੍ਰੇਸ਼ਾਨ ਨੌਜਵਾਨ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ
. . .  1 day ago
ਕਾਲਾ ਸੰਘਿਆਂ, 12 ਜੂਨ (ਬਲਜੀਤ ਸਿੰਘ ਸੰਘਾ) - ਨਜ਼ਦੀਕੀ ਪਿੰਡ ਸੰਧੂ ਚੱਠਾ ਜ਼ਿਲ੍ਹਾ ਕਪੂਰਥਲਾ ਦੇ ਨੌਜਵਾਨ ਵੱਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੇ ਭਰਾ ਅੱਛਰ ਸਿੰਘ ਹਾਲ ਵਾਸੀ ਲੁਧਿਆਣਾ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਨ੍ਹਾਂ ਦੀ ਮਾਂ...
ਲਾਸ਼ ਖਰੜ ਪੁੱਜਣ 'ਤੇ ਜੈਪਾਲ ਭੁੱਲਰ ਦੇ ਸਾਥੀ ਜਸਪ੍ਰੀਤ ਜੱਸੀ ਦਾ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਖਰੜ,12 ਜੂਨ (ਕੇਵਲ ਸਿੰਘ ਰਾਣਾ) - ਬੀਤੀ 9 ਜੂਨ ਨੂੰ ਕੋਲਕਾਤਾ ਵਿਖੇ ਜਗਰਾਉਂ ਪੁਲਿਸ ਕਤਲ ਕਾਂਡ ਦੇ ਦੋ ਮੁੱਖ ਦੋਸ਼ੀਆਂ ਗੈਂਗਸਟਰ ਜੈਪਾਲ ਭੁੱਲਰ ਤੇ ਜਸਪ੍ਰੀਤ ਜੱਸੀ ਖਰੜ ਦੇ ਹੋਏ ਐਨਕਾਊਂਟਰ...
ਅੰਮ੍ਰਿਤਸਰ ਵਿਚ 100 ਕੋਰੋਨਾ ਕੇਸ ਆਏ ਸਾਹਮਣੇ, 6 ਮੌਤਾਂ
. . .  1 day ago
ਅੰਮ੍ਰਿਤਸਰ, 12 ਜੂਨ (ਜਸਵੰਤ ਸਿੰਘ ਜੱਸ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 100 ਕੇਸ ਸਾਹਮਣੇ ਆਏ ਹਨ ਅਤੇ 6 ਮਰੀਜ਼ਾਂ ਦੀ...
ਨਹਿਰ 'ਚ ਡੁੱਬਣ ਕਾਰਨ ਬੱਚੇ ਦੀ ਮੌਤ
. . .  1 day ago
ਜੋਗਾ,(ਮਾਨਸਾ) 12 ਜੂਨ (ਹਰਜਿੰਦਰ ਸਿੰਘ ਚਹਿਲ) - ਅੱਜ ਪਿੰਡ ਰੱਲਾ ਮਾਨਸਾ 'ਚ ਪਿੰਡ ਵਿਚ ਦੀ ਲੰਘਦੀ ਨਹਿਰ ਵਿਚ ਬੱਚਾ ਡੁੱਬਣ ਦੇ ਕਾਰਣ ਮੌਤ ਹੋਣ ਦਾ ਸਮਾਚਾਰ ...
ਮੋਗਾ ਜ਼ਿਲ੍ਹੇ ਵਿਚ ਕੋਰੋਨਾ ਤੋਂ ਰਾਹਤ, ਆਏ ਨਵੇਂ 12 ਮਾਮਲੇ
. . .  1 day ago
ਮੋਗਾ, 12 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਤੋਂ ਥੋੜ੍ਹੀ ਰਾਹਤ ਮਿਲੀ ਹੈ ਅਤੇ ਅੱਜ ਮਹਿਜ 12 ਮਾਮਲੇ ਹੀ ਸਾਹਮਣੇ ਆਏ ਹਨ ...
ਗੈਂਗਸਟਰ ਜੈਪਾਲ ਭੁੱਲਰ ਅਤੇ ਉਸ ਦੇ ਸਾਥੀ ਨੇ ਕੋਲਕਾਤਾ ਵਿਚ ਰਹਿਣ ਲਈ ਕੀਤੇ ਸਨ ਜਾਅਲੀ ਦਸਤਾਵੇਜ਼ ਇਸਤੇਮਾਲ
. . .  1 day ago
ਚੰਡੀਗੜ੍ਹ,12 ਜੂਨ - ਪੰਜਾਬ ਪੁਲਿਸ ਨੇ ਗੈਂਗਸਟਰ ਜੈਪਾਲ ਭੁੱਲਰ ਅਤੇ ਉਸ ਦੇ ਸਾਥੀ ਜਸਪ੍ਰੀਤ ਸਿੰਘ ਨੂੰ ਕੋਲਕਾਤਾ ਦੇ ਵਿਚ ਰਹਿਣ ਲਈ ਜਿਸ ਵਿਅਕਤੀ ਦੇ ਦਸਤਾਵੇਜ਼ਾਂ ਦਾ ਇਸਤੇਮਾਲ ਕੀਤਾ...
ਜ਼ਹਿਰੀਲੀ ਚੀਜ਼ ਦੇ ਡੰਗਣ ਨਾਲ ਦੋ ਦੀ ਮੌਤ
. . .  1 day ago
ਗੁਰਾਇਆ,12 ਜੂਨ ( ਬਲਵਿੰਦਰ ਸਿੰਘ ) - ਗੁਰਾਇਆ ਦੇ ਨਜ਼ਦੀਕੀ ਬੜਾ ਪਿੰਡ ਵਿਖੇ ਇਕ ਮੋਟਰ 'ਤੇ ਸੁਤੇ ਪਏ ਦੋ ਪ੍ਰਵਾਸੀ ਮਜ਼ਦੂਰਾਂ ਦੇ ਜ਼ਹਿਰੀਲੀ ਚੀਜ਼ ਲੜਨ ਨਾਲ ਦੋਵਾਂ ਦੀ ਮੌਤ ਹੋ...
ਕਾਲੇ ਫੰਗਸ ਦੀ ਦਵਾਈ ਟੈਕਸ ਮੁਕਤ, ਕੋਰੋਨਾ ਟੀਕੇ 'ਤੇ 5% ਜੀ.ਐੱਸ.ਟੀ. ਬਰਕਰਾਰ
. . .  1 day ago
ਨਵੀਂ ਦਿੱਲੀ, 12 ਜੂਨ - ਜੀ.ਐੱਸ.ਟੀ. ਕੌਂਸਲ ਨੇ ਸਨਿਚਰਵਾਰ ਨੂੰ ਕੋਰੋਨਾ ਨਾਲ ਸਬੰਧਿਤ ਰਾਹਤ ਸਮਗਰੀ ਬਾਰੇ ਮੰਤਰੀਆਂ ਦੇ ਸਮੂਹ ਦੀਆਂ ਸਿਫ਼ਾਰਸ਼ਾਂ ਨੂੰ ਸਵੀਕਾਰ ਕਰ ...
ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਮੱਦੇਨਜ਼ਰ ਚੰਡੀਗੜ੍ਹ ਵਿਚ 14 ਜੂਨ ਨੂੰ ਜਨਤਕ ਛੁੱਟੀ
. . .  1 day ago
ਚੰਡੀਗੜ੍ਹ , 12 ਜੂਨ - ਚੰਡੀਗੜ੍ਹ ਵਿਚ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਮੱਦੇਨਜ਼ਰ 14 ਜੂਨ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ...
ਅੰਮ੍ਰਿਤਸਰ 'ਚ ਇਕ ਵਿਅਕਤੀ ਵਲੋਂ ਘਰਵਾਲੀ ਅਤੇ ਜਵਾਨ ਧੀ ਦਾ ਕਤਲ
. . .  1 day ago
ਅੰਮ੍ਰਿਤਸਰ, 12 ਜੂਨ (ਸੁਰਿੰਦਰਪਾਲ ਸਿੰਘ ਵਰਪਾਲ) - ਅੰਮ੍ਰਿਤਸਰ ਵਿਖੇ ਅੱਜ ਅਸ਼ੋਕ ਕੁਮਾਰ ਨਾਮਕ ਇਕ ਵਿਅਕਤੀ ਵਲੋਂ ਆਪਣੀ ਘਰਵਾਲੀ ਮਨਜੀਤ ਕੌਰ (45) ਅਤੇ ਜਵਾਨ ਧੀ ਪਾਇਲ ਦਾ ਕਤਲ ਕਰਕੇ...
ਕਾਬੁਲ ਵਿਚ ਹੋਏ ਬੰਬ ਧਮਾਕੇ
. . .  1 day ago
ਕਾਬੂਲ (ਅਫਗਾਨਿਸਤਾਨ), 12 ਜੂਨ - ਅਫਗਾਨਿਸਤਾਨ ਦੇ ਗ੍ਰਹਿ ਮੰਤਰਾਲੇ ਦਾ ਕਹਿਣਾ ਹੈ ਕਿ ਕਾਬੁਲ ਵਿਚ ਅੱਜ ਦੁਪਹਿਰ ਦੋ ਧਮਾਕੇ ਹੋਏ...
ਭਾਰਤੀ ਜਾਂਚ ਏਜੰਸੀਆਂ ਨੇ ਮੇਹੁਲ ਚੋਕਸੀ ਮਾਮਲੇ ਵਿਚ ਡੋਮੀਨਿਕਾ ਹਾਈ ਕੋਰਟ ਵਿਚ ਹਲਫਨਾਮਾ ਦਾਖ਼ਲ ਕੀਤਾ
. . .  1 day ago
ਨਵੀਂ ਦਿੱਲੀ ,12 ਜੂਨ -ਭਾਰਤੀ ਜਾਂਚ ਏਜੰਸੀਆਂ ਨੇ ਮੇਹੁਲ ਚੋਕਸੀ ਮਾਮਲੇ ਵਿਚ ਡੋਮੀਨਿਕਾ ਹਾਈ ਕੋਰਟ ਵਿਚ ਇਕ ਹਲਫਨਾਮਾ ਦਾਖ਼ਲ ਕੀਤਾ...
ਭਾਰਤ ਬਾਇਓਟੈਕ ਸੰਯੁਕਤ ਰਾਜ ਵਿਚ ਕਰੇਗਾ ਕੋਵੈਕਸਿਨ ਲਈ ਕਲੀਨਿਕਲ ਅਜ਼ਮਾਇਸ਼
. . .  1 day ago
ਨਵੀਂ ਦਿੱਲੀ,12 ਜੂਨ - ਕੋਵੈਕਸਿਨ ਲਈ ਮਾਰਕੀਟਿੰਗ ਐਪਲੀਕੇਸ਼ਨ ਦਾ ਸਮਰਥਨ ਕਰਨ ਲਈ ਭਾਰਤ ਬਾਇਓਟੈਕ ਸੰਯੁਕਤ ਰਾਜ ਵਿਚ ਕਲੀਨਿਕਲ...
100 ਫ਼ੀਸਦੀ ਕੋਵਿਡ ਵੈਕਸੀਨੇਸ਼ਨ ਮਿਸ਼ਨ ਪ੍ਰਾਪਤੀ ਅਧੀਨ ਪਿੰਡ ਭੀਖੀ ਖੱਟੜਾ ਬਣਿਆ ਪੰਜਾਬ ਦਾ ਪਹਿਲਾ ਪਿੰਡ
. . .  1 day ago
ਰਾੜਾ ਸਾਹਿਬ, 12 ਜੂਨ (ਸਰਬਜੀਤ ਸਿੰਘ ਬੋਪਾਰਾਏ) - ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਵੈਕਸੀਨੇਸ਼ਨ ਕਰਨ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਦੀ ਤਹਿਸੀਲ ਪਾਇਲ ਦੇ ਪਿੰਡ ਭੀਖੀ ਖੱਟੜਾ ਵਿਖੇ 100 ਫ਼ੀਸਦੀ...
ਤੇਜ਼ ਹਨੇਰੀ ਅਤੇ ਮੀਂਹ ਦੇ ਨਾਲ ਹਲਕੀ ਗੜੇਮਾਰੀ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਜੂਨ ( ਰਣਜੀਤ ਸਿੰਘ ਢਿੱਲੋਂ ) - ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਜਿੱਥੇ ਹਨੇਰੀ ਨਾਲ ਤੇਜ਼ ਬਾਰਸ਼ ਹੋ...
ਸ਼੍ਰੌਮਣੀ ਅਕਾਲੀ ਦਲ ਅਤੇ ਬਸਪਾ ਦਾ ਗੱਠ-ਜੋੜ ਮਹਿਜ ਸੱਤਾ ਪ੍ਰਾਪਤ ਕਰਨ ਦੀ ਲਾਲਸਾ - ਜਸਵੀਰ ਸਿੰਘ ਡਿੰਪਾ
. . .  1 day ago
ਸੁਲਤਾਨਪੁਰ ਲੋਧੀ, 12 ਜੂਨ (ਲਾਡੀ, ਹੈਪੀ, ਥਿੰਦ) - ਸੁਲਤਾਨਪੁਰ ਲੋਧੀ ਵਿਖੇ ਜਸਵੀਰ ਸਿੰਘ ਡਿੰਪਾ ਮੈਂਬਰ ਪਾਰਲੀਮੈਂਟ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ,ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ...
ਸਾਢੇ 6 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ
. . .  1 day ago
ਲੁਧਿਆਣਾ,12 ਜੂਨ (ਪਰਮਿੰਦਰ ਸਿੰਘ ਆਹੂਜਾ) ਐੱਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ...
ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗਠਜੋੜ ਪੰਜਾਬ ਵਿਚ ਨਵੀਂ ਰਾਜਨੀਤਿਕ ਅਤੇ ਸਮਾਜਿਕ ਸ਼ੁਰੂਆਤ : ਮਾਇਆਵਤੀ
. . .  1 day ago
ਨਵੀਂ ਦਿੱਲੀ, 12 ਜੂਨ - ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗਠਜੋੜ ਪੰਜਾਬ ਵਿਚ ਨਵੀਂ ਰਾਜਨੀਤਿਕ ਅਤੇ ਸਮਾਜਿਕ ਸ਼ੁਰੂਆਤ ਹੈ। ਇਸ ਇਤਿਹਾਸਕ ਕਦਮ ਲਈ...
ਸ੍ਰੀ ਮੁਕਤਸਰ ਸਾਹਿਬ ਵਿਚ ਬਾਰਸ਼ ਸ਼ੁਰੂ, ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ
. . .  1 day ago
ਸ੍ਰੀ ਮੁਕਤਸਰ ਸਾਹਿਬ 12 ਜੂਨ (ਰਣਜੀਤ ਸਿੰਘ ਢਿੱਲੋਂ ) ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅਸਮਾਨ ਵਿਚ...
ਸਕਾਲਰਸ਼ਿਪ ਘੁਟਾਲੇ ਵਿਰੁੱਧ ਆਮ ਆਦਮੀ ਪਾਰਟੀ ਨੇ ਸਾਧੂ ਸਿੰਘ ਧਰਮਸੋਤ ਦਾ ਫੂਕਿਆ ਪੁਤਲਾ
. . .  1 day ago
ਬਠਿੰਡਾ,12 ਜੂਨ (ਅੰਮ੍ਰਿਤਪਾਲ ਸਿੰਘ ਵਲਾਣ) - ਪੰਜਾਬ ਦੇ ਐੱਸ.ਸੀ.ਐੱਸ.ਟੀ. ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲਾ ...
ਬਸਤੀ ਨਿਵਾਸੀਆਂ ਨੇ ਸੂਬਾ ਸਰਕਾਰ ਅਤੇ ਸਬੰਧਿਤ ਅਧਿਕਾਰੀਆਂ ਦਾ ਕੀਤਾ ਪਿੱਟ ਸਿਆਪਾ
. . .  1 day ago
ਤਪਾ ਮੰਡੀ,12 ਜੂਨ (ਪ੍ਰਵੀਨ ਗਰਗ) ਸ਼ਹਿਰ ਦੀ ਅੰਬਰਸਰੀ ਅਤੇ ਯੋਗੀ ਬਸਤੀ ਨਿਵਾਸੀਆਂ ਵਲੋਂ....
ਹਨੇਰੀ ਨਾਲ ਡਿਗੇ ਰੁੱਖ ਹੇਠਾਂ ਆ ਕੇ ਕਿਸਾਨ ਦੀ ਮੌਤ
. . .  1 day ago
ਪੰਜਗਰਾਈਆਂ,12 ਜੂਨ (ਬਲਵਿੰਦਰ ਸਿੰਘ) ઠਨਜ਼ਦੀਕੀ ਪਿੰਡ ਭੰਬੋਈ ਦੀ ਬਹਿਕ 'ਤੇ ਰਹਿਣ ਵਾਲੇ 55 ਸਾਲਾ ...
ਜੰਮੂ ਕਸ਼ਮੀਰ : ਅੱਤਵਾਦੀ ਹਮਲੇ ਵਿਚ ਦੋ ਪੁਲਿਸ ਮੁਲਾਜ਼ਮ ਅਤੇ ਦੋ ਨਾਗਰਿਕ ਆਪਣੀ ਜਾਨ ਗਵਾ ਬੈਠੇ
. . .  1 day ago
ਸ੍ਰੀ ਨਗਰ, 12 ਜੂਨ - ਜੰਮੂ ਕਸ਼ਮੀਰ ਦੇ ਸੋਪੋਰ ਵਿਚ ਹੋਏ ਅੱਤਵਾਦੀ ਹਮਲੇ ਵਿਚ ਦੋ ਪੁਲਿਸ ਮੁਲਾਜ਼ਮ ਅਤੇ ਦੋ ਨਾਗਰਿਕ ਆਪਣੀ ਜਾਨ ਗਵਾ ਬੈਠੇ ਹਨ...
ਕਸਬੇ ਅੰਦਰ ਬਣੇ ਗੰਦੇ ਟੋਭਿਆਂ 'ਚ ਡੇਂਗੂ, ਮਲੇਰੀਆ ਦੀ ਰੋਕਥਾਮ ਲਈ ਗੰਬੂਜਾ ਮੱਛੀਆਂ ਛੱਡੀਆਂ
. . .  1 day ago
ਲੌਂਗੋਵਾਲ,12 ਜੂਨ ( ਸ.ਸ.ਖੰਨਾ,ਵਿਨੋਦ) ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਸੰਗਰੂਰ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 21 ਫੱਗਣ ਸੰਮਤ 552

ਹੁਸ਼ਿਆਰਪੁਰ / ਮੁਕੇਰੀਆਂ

ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਨੂੰ ਲੈ ਕੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਹੁਸ਼ਿਆਰਪੁਰ, 3 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਸ਼ਿਵ ਸੈਨਾ ਬਾਲ ਠਾਕਰੇ ਦੇ ਜਿਲ੍ਹਾ ਪ੍ਰਧਾਨ ਸ਼ਸ਼ੀ ਡੋਗਰਾ ਦੀ ਅਗਵਾਈ 'ਚ ਹੁਸ਼ਿਆਰਪੁਰ ਦੇ ਬੁਲਾਬਾੜੀ ਚੌਂਕ 'ਚ ਪੈਟਰੋਲ, ਡੀਜਲ ਅਤੇ ਰਸੋਈ ਗੈਸ ਦੀਆਂ ਵਧ ਰਹੀਆਂ ਕੀਮਤਾਂ ਦੇ ਵਿਰੋਧ 'ਚ ਸ਼ਿਵ ਸੈਨਿਕਾਂ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ | ਇਸ ਮੌਕੇ 'ਤੇ ਸ਼ਸ਼ੀ ਡੋਗਰਾ ਨੇ ਬੋਲਿਆਂ ਕਿਹਾ ਡੀਜਲ, ਪੈਟਰੋਲ ਅਤੇ ਰਸੋਈ ਗੈਸ ਦੀਆਂ ਵਧਦੀਆਂ ਕੀਮਤਾਂ ਨੇ ਟਰਾਂਸਪੋਰਟ, ਨੌਕਰੀ ਪੇਸੇ ਅਤੇ ਹਰ ਵਰਗ ਦਾ ਦਿਵਾਲਾ ਕੱਢ ਕੇ ਰੱਖ ਦਿੱਤਾ ਹੈ | ਅੱਜ ਕੇਂਦਰ ਸਰਕਾਰ ਅਤੇ ਰਾਜ ਸਰਕਾਰ ਨੇ ਡੀਜਲ ਅਤੇ ਪੈਟਰੋਲ 'ਤੇ ਭਾਰੀ ਟੈਕਸ ਲਗਾਇਆ ਹੈ ਜਿਸ ਨਾਲ ਆਮ ਜਨਤਾ ਦਾ ਜਿਊਣਾ ਮੁਸ਼ਕਲ ਹੋ ਗਿਆ ਹੈ | ਇਸ ਮੌਕੇ 'ਤੇ ਜਿਲ੍ਹਾ ਪ੍ਰਧਾਨ ਸੋਮ ਰਾਜ ਬਾਜਵਾ ਨੇ ਕਿਹਾ ਕਿ ਵਧ ਰਹੀਆਂ ਤੇਲ ਦੀਆਂ ਕੀਮਤਾਂ ਨਾਲ ਵਪਾਰੀਆਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਛੋਟੇ ਵਪਾਰੀ ਤਾਂ ਇਸ ਮਹਿੰਗਾਈ ਦੇ ਦੌਰ ਵਿਚ ਪੀਸ ਰਹੇ ਹਨ | ਉਨ੍ਹਾਂ ਨੂੰ ਤਾਂ ਦੋ ਵਕਤ ਦੀ ਰੋਟੀ ਖਾਣੀ ਵੀ ਨਸੀਬ ਨਹੀਂ ਹੋ ਰਹੀ | ਇਸ ਮੌਕੇ 'ਤੇ ਬਜਵਾੜਾ ਪ੍ਰਧਾਨ ਰਾਜੀਵ ਕੁਮਾਰ, ਸ਼ਹਿਰੀ ਜਨਰਲ ਸਕੱਤਰ ਸੂਰਜ ਭਾਟੀਆਂ, ਸੰਜੇ ਠਾਕੁਰ, ਕੁਲਵਿੰਦਰ ਕੌਰ, ਰਾਜ ਰਾਣੀ, ਪੁਸ਼ਪਾ ਦੇਵੀ, ਸਾਬੀ ਬਜਵਾੜਾ, ਹੈਪੀ, ਦੀਪਾ ਰਾਜ ਕੁਮਾਰ, ਸਰਬਜੀਤ ਰਾਮ, ਪਵਨ, ਸੰਦੀਪ ਵਿਕਰਮ ਸ਼ੈਣੀ, ਅੋਮ ਪਾਲ, ਪ੍ਰਦੀਪ ਕੁਮਾਰ, ਨਵ ਬਾਗਰ, ਗੁਰਮੁਖ ਗੁਰਚਰਨ ਸਾਹਿਲ, ਅਜੈ ਸੰਦੀਪ ਕੁਮਾਰ, ਗੌਰਵ ਸਫੀ ਆਦਿ ਇਸ ਮੌਕੇ ਤੇ ਹਾਜ਼ਰ ਹੋਏ |

ਬੈਕਫਿੰਕੋ ਵਲੋਂ 9 ਲਾਭਪਾਤਰੀਆਂ ਦੇ 26 ਲੱਖ ਰੁਪਏ ਦੇ ਕਰਜ਼ੇ ਮਨਜ਼ੂਰ-ਪੰਚਾਲ

ਹੁਸ਼ਿਆਰਪੁਰ, 3 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਪੰਜਾਬ ਪੱਛੜੀਆਂ ਸ਼ੇ੍ਰਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵਲੋਂ ਵੱਖ-ਵੱਖ ਕੰਮਕਾਜ ਚਲਾ ਰਹੇ ਨੌਜਵਾਨਾਂ ਨੂੰ ਆਪਣੇ ਪੈਰੀਂ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ

ਹੁਸ਼ਿਆਰਪੁਰ, 1 ਮਾਰਚ (ਬਲਜਿੰਦਰਪਾਲ ਸਿੰਘ)- ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਇਕ ਔਰਤ ਸਮੇਤ 5 ਨਸ਼ਾ ਤਸ਼ਕਰਾਂ ਨੂੰ ਕਾਬੂ ਕਰਕੇ ਭਾਰੀ ਮਾਤਰਾ ਵਿਚ ਸਰਾਬ ਬਰਾਮਦ ਕੀਤੀ ਹੈ | ਜਾਣਕਾਰੀ ਦੇ ਮੁਤਾਬਿਕ ਥਾਣਾ ਸਿਟੀ ਦੀ ਪੁਲਿਸ ਨੇ ਇਲਾਕੇ ਵਿਚ ਨਾਕਾਬੰਦੀ ਦੇ ਦੌਰਾਨ ਦੋ ...

ਪੂਰੀ ਖ਼ਬਰ »

ਸਾਂਝੇ ਅਧਿਆਪਕ ਮੋਰਚੇ ਨੇ ਸਿੱਖਿਆ ਵਿਰੋਧੀ ਮਸਲਿਆਂ ਦੇ ਵਿਰੋਧ 'ਚ ਦਿੱਤਾ ਰੋਸ ਪੱਤਰ

ਹੁਸ਼ਿਆਰਪੁਰ, 3 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਅਧਿਆਪਕ ਅਤੇ ਸਿੱਖਿਆ ਵਿਰੋਧੀ ਕੀਤੇ ਜਾ ਰਹੇ ਫੈਸਲਿਆਂ ਦੇ ਵਿਰੋਧ 'ਚ ਸਿੱਖਿਆ ਮੰਤਰੀ ਪੰਜਾਬ ਦੇ ਨਾਮ ਆਪਣਾ ਰੋਸ ਪੱਤਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਰਾਕੇਸ਼ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ, ਦੂਜਾ ਜ਼ਖ਼ਮੀ

ਹੁਸ਼ਿਆਰਪੁਰ, 3 ਮਾਰਚ (ਬਲਜਿੰਦਰਪਾਲ ਸਿੰਘ)- ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇਕ ਜ਼ਖ਼ਮੀ ਹੋ ਗਿਆ | ਥਾਣਾ ਮੇਹਟੀਆਣਾ ਦੀ ਪੁਲਿਸ ਨੇ ਮਾਮਲਾ ਦਰਜ ਕਰਕੇ ਕਰਵਾਈ ਸ਼ੁਰੂ ਕਰ ਦਿੱਤੀ ਹੈ | ਪਿੰਡ ਅਹਿਰਾਣਾ ਕਲ੍ਹਾਂ ਦੀ ਨਿਵਾਸੀ ਕੁਲਵਿੰਦਰ ਕੌਰ ਨੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 90 ਨਵੇਂ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ, 1 ਮੌਤ

ਹੁਸ਼ਿਆਰਪੁਰ, 3 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 90 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 8760 ਅਤੇ 1 ਮਰੀਜ਼ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 375 ਹੋ ਗਈ ਹੈ | ਇਸ ਸਬੰਧੀ ਸਿਵਲ ...

ਪੂਰੀ ਖ਼ਬਰ »

ਕੇਂਦਰੀ ਗ੍ਰਹਿ ਵਿਭਾਗ ਦੀ ਉੱਚ ਪੱਧਰੀ ਟੀਮ ਵਲੋਂ ਕੋਰੋਨਾ ਮਹਾਂਮਾਰੀ ਸਬੰਧੀ ਗੜ੍ਹਸ਼ੰਕਰ ਦਾ ਦੌਰਾ

ਗੜ੍ਹਸ਼ੰਕਰ, 3 ਮਾਰਚ (ਧਾਲੀਵਾਲ)- ਕੇਂਦਰੀ ਗ੍ਰਹਿ ਦੀ ਉੱਚ ਪੱਧਰੀ ਟੀਮ ਵਲੋਂ ਕੋਰੋਨਾ ਮਹਾਂਮਾਰੀ ਸਬੰਧੀ ਗੜ੍ਹਸ਼ੰਕਰ ਦਾ ਦੌਰਾ ਕੀਤਾ ਗਿਆ | ਟੀਮ ਵਿਚ ਕੇਂਦਰੀ ਗ੍ਰਹਿ ਵਿਭਾਗ ਦੇ ਜੁਆਇੰਟ ਸੈਕਟਰੀ ਡਾ. ਮਨਦੀਪ ਕੇ ਭੰਡਾਰੀ, ਸਕੂਲ ਆਫ਼ ਪਬਲਿਕ ਹੈਲਥ ਪੀ.ਜੀ.ਆਈ.ਤੋਂ ...

ਪੂਰੀ ਖ਼ਬਰ »

ਅੱਗ ਲੱਗਣ ਕਾਰਨ ਗੰਨੇ ਦੀ ਸਵਾ ਏਕੜ ਫ਼ਸਲ ਸੜੀ

ਭੰਗਾਲਾ, 3 ਮਾਰਚ (ਬਲਵਿੰਦਰਜੀਤ ਸਿੰਘ ਸੈਣੀ)- ਭੰਗਾਲਾ ਦੇ ਨਜ਼ਦੀਕ ਪੈਂਦੇ ਪਿੰਡ ਸਨਿਆਲ ਦੇ ਖੇਤਾਂ ਵਿਚ ਖੜ੍ਹੇ ਗੰਨੇ ਦੀ ਫ਼ਸਲ ਨੂੰ ਅੱਗ ਲੱਗ ਦੇ ਕਾਰਨ ਕਰੀਬ ਸਵਾ ਏਕੜ ਗੰਨਾ ਬੁਰੀ ਤਰ੍ਹਾਂ ਝੁਲਸ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਕਿਸਾਨ ਅਮਰ ਨਾਥ ਪੁੱਤਰ ਊਧਮ ...

ਪੂਰੀ ਖ਼ਬਰ »

'ਬੇਟੀ ਬਚਾਓ, ਬੇਟੀ ਪੜ੍ਹਾਓ' ਯੋਜਨਾ ਸਬੰਧੀ ਕਰਵਾਏ ਪੇਂਟਿੰਗ ਮੁਕਾਬਲਿਆਂ ਦੇ ਜੇਤੂਆਂ ਦੀ ਕੀਤੀ ਚੋਣ

ਹੁਸ਼ਿਆਰਪੁਰ, 3 ਮਾਰਚ (ਬਲਜਿੰਦਰਪਾਲ ਸਿੰਘ)-ਬੇਟੀ ਬਚਾਓ, ਬੇਟੀ ਪੜ੍ਹਾਓ ਯੋਜਨਾ ਸਬੰਧੀ ਕਰਵਾਏ ਗਏ ਪੇਂਟਿੰਗ ਮੁਕਾਬਲਿਆਂ ਦੇ ਜੇਤੂਆਂ ਦੀ ਚੋਣ ਕਰਨ ਸਬੰਧੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਕੁਮਾਰ ਪੰਚਾਲ ...

ਪੂਰੀ ਖ਼ਬਰ »

ਮਹਿਲਾ ਪੰਚਾਂ-ਸਰਪੰਚਾਂ ਲਈ ਸਿਖਲਾਈ ਕੈਂਪ ਲਗਾਇਆ

ਗੜ੍ਹਸ਼ੰਕਰ, 3 ਮਾਰਚ (ਧਾਲੀਵਾਲ)-ਇੱਥੇ ਬੀ.ਡੀ.ਪੀ.ਓ. ਦਫ਼ਤਰ ਵਿਖੇ ਐੱਸ.ਆਈ.ਆਰ.ਡੀ. ਅਤੇ ਸੇਵਾ ਸੰਸਥਾ ਦੇ ਸਾਂਝੇ ਪ੍ਰੋਗਰਾਮ ਤਹਿਤ ਬਲਾਕ ਦੀਆਂ ਮਹਿਲਾ ਪੰਚਾਂ-ਸਰਪੰਚਾਂ ਦਾ ਸਿਖਲਾਈ ਕੈਂਪ ਲਗਾਇਆ ਗਿਆ | ਕੈਂਪ ਵਿਚ ਬੀ.ਡੀ.ਪੀ.ਓ. ਮਹਿਕਮੀਤ ਸਿੰਘ ਗਿੱਲ ਅਤੇ ਸੀ.ਡੀ.ਪੀ.ਓ. ...

ਪੂਰੀ ਖ਼ਬਰ »

ਇੰਗਲਿਸ਼ ਉਲੰਪੀਆਡ 'ਚ ਵੁੱਡਲੈਂਡ ਸਕੂਲ ਵਲੋਂ ਸ਼ਾਨਦਾਰ ਪ੍ਰਦਰਸ਼ਨ

ਹੁਸ਼ਿਆਰਪੁਰ, 3 ਮਾਰਚ (ਬਲਜਿੰਦਰਪਾਲ ਸਿੰਘ)- ਵੁੱਡਲੈਂਡ ਓਵਰਸੀਜ਼ ਸਕੂਲ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਨੇ ਇੰਗਲਿਸ਼ ਉਲੰਪੀਆਡ 'ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਪ੍ਰਾਪਤੀ 'ਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਪਿ੍ੰ: ਪੂਜਾ ...

ਪੂਰੀ ਖ਼ਬਰ »

ਵਿਆਹੁਤਾ ਨੂੰ ਅਗਵਾ ਕਰਨ 'ਤੇ ਮਾਮਲਾ ਦਰਜ

ਹੁਸ਼ਿਆਰਪੁਰ, 3 ਮਾਰਚ (ਬਲਜਿੰਦਰਪਾਲ ਸਿੰਘ)- ਪੇਕੇ ਘਰ ਆਈ ਵਿਆਹੁਤਾ ਨੂੰ ਅਗਵਾਹ ਕਰਨ ਦੋਸ਼ ਵਿਚ ਥਾਣਾ ਮੇਹਟੀਆਣਾ ਦੀ ਪੁਲਿਸ ਨੇ ਇਕ ਕਥਿਤ ਦੋਸ਼ੀ ਨੂੰ ਨਾਮਜਦ ਕਰਕੇ 5 ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਦੇ ਮੁਤਾਬਿਕ ਪਿੰਡ ਹੂੱਕੜਾਂ ਦੇ ...

ਪੂਰੀ ਖ਼ਬਰ »

ਬਲਾਕ ਸੰਮਤੀ ਹਾਜੀਪੁਰ ਦੀ ਮੀਟਿੰਗ

ਹਾਜੀਪੁਰ, 3 ਮਾਰਚ (ਜੋਗਿੰਦਰ ਸਿੰਘ)-ਬਲਾਕ ਸੰਮਤੀ ਹਾਜੀਪੁਰ ਦੀ ਮੀਟਿੰਗ ਬਲਾਕ ਦਫ਼ਤਰ ਵਿਖੇ ਚੇਅਰਪਰਸਨ ਰਾਜ ਰਾਣੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵਾਈਸ ਚੇਅਰਪਰਸਨ ਸੁਨੀਤਾ ਦੇਵੀ ਤੇ ਸਮੂਹ ਮੈਂਬਰ ਬਲਾਕ ਸੰਮਤੀ ਹਾਜ਼ਰ ਹੋਏ | ਮੀਟਿੰਗ ਦੇ ਸ਼ੁਰੂਆਤ ਵਿਚ ਬਲਾਕ ...

ਪੂਰੀ ਖ਼ਬਰ »

ਕੋਵਿਡ ਵੈਕਸੀਨ ਲਈ ਹੁਣ ਸੇਵਾ ਕੇਂਦਰਾਂ ਰਾਹੀਂ ਵੀ ਕਰਵਾਈ ਜਾ ਸਕੇਗੀ ਰਜਿਸਟ੍ਰੇਸ਼ਨ-ਪੰਚਾਲ

ਹੁਸ਼ਿਆਰਪੁਰ, 3 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੋਰੋਨਾ ਵਾਇਰਸ ਦੀ ਰੋਕਥਾਮ ਲਈ ਸ਼ੁਰੂ ਹੋਏ ਕੋਵਿਡ ਵੈਕਸੀਨ ਦੇ ਤੀਜੇ ਪੜਾਅ ਦੌਰਾਨ 60 ਸਾਲ ਜਾਂ ਇਸ ਤੋਂ ਵੱਧ ਉਮਰ ਵਰਗ ਦੇ ਲੋਕਾਂ ਅਤੇ 45 ਤੋਂ 59 ਸਾਲ ਤੱਕ ਦੇ ਵੱਖ-ਵੱਖ ਬਿਮਾਰੀਆਂ ਤੋਂ ਗ੍ਰਸਤ ਲੋਕਾਂ ਦੀ ...

ਪੂਰੀ ਖ਼ਬਰ »

ਖਿਆਲਾ ਵਿਖੇ 3 ਦਿਨਾਂ ਵਿਸ਼ੇਸ਼ ਗੁਰਮਤਿ ਸਮਾਗਮ ਕੱਲ੍ਹ ਤੋਂ

ਗੜ੍ਹਦੀਵਾਲਾ, 3 ਮਾਰਚ (ਚੱੱਗਰ)- ਏਕਸ ਕੇ ਹਮ ਬਾਰਿਕ ਵਿੱਦਿਅਕ ਤੇ ਸਮਾਜਿਕ ਨਿਸ਼ਕਾਮ ਸਭਾ ਖਿਆਲਾ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਬਾਣੀਕਾਰ ਸਮੂਹ ਭਗਤਾਂ ਦੀ ਯਾਦ 'ਚ 5 ਤੋਂ 7 ਮਾਰਚ ਤੱਕ ਮਹਾਨ ਵਿਸ਼ੇਸ਼ ਗੁਰਮਤਿ ...

ਪੂਰੀ ਖ਼ਬਰ »

ਕੈਂਬਰਿਜ ਓਵਰਸੀਜ਼ ਸਕੂਲ ਵਿਖੇ ਸਕੂਲ ਅਨਲਾਕ ਪ੍ਰੋਗਰਾਮ ਕਰਵਾਇਆ

ਮੁਕੇਰੀਆਂ, 3 ਮਾਰਚ (ਰਾਮਗੜ੍ਹੀਆ)- ਸਮਿਆਲ ਐਜੂਕੇਸ਼ਨਲ ਸੁਸਾਇਟੀ ਵਲੋਂ ਸੰਚਾਲਿਤ ਕੈਂਬਰਿਜ ਓਵਰਸੀਜ਼ ਸਕੂਲ ਮੁਕੇਰੀਆਂ 'ਚ ਪਿ੍ੰਸੀਪਲ ਠਾ. ਪ੍ਰਵੀਨ ਸਿੰਘ ਦੀ ਅਗਵਾਈ ਹੇਠ ਸਕੂਲ ਅਨਲਾਕ ਪ੍ਰੋਗਰਾਮ ਵਰਥਨ ਸੰਸਥਾ ਦੇ ਮੈਂਬਰਾਂ ਵਲੋਂ ਆਯੋਜਿਤ ਕੀਤਾ ਗਿਆ | ਜਿਸ 'ਚ ...

ਪੂਰੀ ਖ਼ਬਰ »

ਲਾਚੋਵਾਲ ਟੋਲ ਪਲਾਜ਼ੇ 'ਤੇ ਧਰਨਾ 147ਵੇਂ ਦਿਨ ਵੀ ਜਾਰੀ

ਹੁਸ਼ਿਆਰਪੁਰ, 3 ਮਾਰਚ (ਬਲਜਿੰਦਰਪਾਲ ਸਿੰਘ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਵਲੋਂ ਲਾਚੋਵਾਲ ਟੋਲ ਪਲਾਜ਼ੇ 'ਤੇ ਲਗਾਇਆ ਰੋਸ ਧਰਨਾ 147ਵੇਂ ਦਿਨ ਵੀ ਜਾਰੀ ਰਿਹਾ | ਇਸ ਮੌਕੇ ਕਿਸਾਨ ਆਗੂ ਗੁਰਦੀਪ ਸਿੰਘ ਖੁਣਖੁਣ , ਉਂਕਾਰ ਸਿੰਘ ...

ਪੂਰੀ ਖ਼ਬਰ »

ਕਿੱਤਣਾ ਵਿਖੇ ਫੁੱਟਬਾਲ ਟੂਰਨਾਮੈਂਟ ਸ਼ੁਰੂ

ਗੜ੍ਹਸ਼ੰਕਰ, 3 ਮਾਰਚ (ਧਾਲੀਵਾਲ)-ਪਿੰਡ ਕਿੱਤਣਾ ਵਿਖੇ ਨਗਰ ਨਿਵਾਸੀਆਂ ਵਲੋਂ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਝੰਡੇ ਜੀ ਵਾਲੇ ਬਾਬਾ ਖੜਕ ਸਿੰਘ ਅਤੇ ਬਾਬਾ ਜਵਾਹਰ ਸਿੰਘ ਨੂੰ ਸਮਰਪਿਤ ਕਰਵਾਇਆ ਜਾ ਰਿਹਾ 9 ਸਾਈਡ ਫੁੱਟਬਾਲ ਟੂਰਨਾਮੈਂਟ ਆਰੰਭ ਹੋ ਗਿਆ | ਟੂਰਨਾਮੈਂਟ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ

ਗੜ੍ਹਸ਼ੰਕਰ, 3 ਮਾਰਚ (ਧਾਲੀਵਾਲ)-ਗੜ੍ਹਸ਼ੰਕਰ ਨੇੜੇ ਐੱਸ.ਆਈ. ਮਨਜੀਤ ਲਾਲ ਦੀ ਪੁਲਿਸ ਪਾਰਟੀ ਵਲੋਂ ਗਸ਼ਤ ਦੌਰਾਨ ਕੱਚੀ ਪਟੜੀ ਨਹਿਰ ਕੋਲ ਇਕ ਸ਼ੱਕੀ ਔਰਤ ਨੂੰ ਕਾਬੂ ਕੀਤਾ ਗਿਆ ਜਿਸ ਦੀ ਪਛਾਣ ਕੁਲਵਿੰਦਰ ਕੌਰ ਪਤਨੀ ਬਲਵੀਰ ਰਾਮ ਵਾਸੀ ਦੇਨੋਵਾਲ ਖ਼ੁਰਦ ਵਜੋਂ ਹੋਈ ਹੈ ...

ਪੂਰੀ ਖ਼ਬਰ »

ਆਸਮਾ ਚੌਧਰੀ ਨੂੰ ਖੁਦਕੁਸ਼ੀ ਕਰਨ ਲਈ ਮਜਬੂਰ ਕਰਨ ਵਾਲਿਆਂ ਨੂੰ 2 ਦਿਨਾਂ ਅੰਦਰ ਨਾ ਫੜਿਆ 'ਤੇ ਧਰਨਾ ਲਗਾਇਆ ਜਾਵੇਗਾ - ਐ. ਸਿੱਧੂ

ਤਲਵਾੜਾ, 3 ਮਾਰਚ (ਅਜੀਤ ਪ੍ਰਤੀਨਿਧੀ)- ਬਲਾਕ ਤਲਵਾੜਾ ਦੇ ਅਧੀਨ ਪੈਂਦੇ ਪਿੰਡ ਭੂੰਬੋਤਾੜ ਵਿਖੇ ਨਾਬਾਲਗ ਲੜਕੀ ਆਸਮਾ ਚੌਧਰੀ ਨੂੰ ਮਨਚਲੇ ਲੜਕਿਆਂ ਤੰਗ ਪ੍ਰੇਸ਼ਾਨ ਕਰ ਕੇ ਆਤਮ ਹੱਤਿਆ ਕਰਨ ਲਈ ਮਜਬੂਰ ਕਰ ਦਿੱਤਾ, ਜਿਸ ਕਾਰਨ ਆਸੇ ਪਾਸੇ 'ਤੇ ਇਲਾਕੇ ਦੇ ਲੋਕਾਂ 'ਚ ਸੋਕ ...

ਪੂਰੀ ਖ਼ਬਰ »

ਬੀ. ਕੇ. ਯੂ. (ਕਾਦੀਆਂ) ਨੇ ਲੋਕਾਂ ਨੂੰ ਕਿਸਾਨੀ ਸੰਘਰਸ਼ ਪ੍ਰਤੀ ਕੀਤਾ ਲਾਮਬੰਦ

ਬੁੱਲ੍ਹੋਵਾਲ, 3 ਮਾਰਚ (ਲੁਗਾਣਾ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਹੁਸ਼ਿਆਰਪੁਰ ਵਲੋਂ ਕਿਸਾਨੀ ਸੰਘਰਸ਼ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਪਿੰਡਾਂ ਵਿਚ ਕੀਤੀਆਂ ਜਾ ਰਹੀਆਂ ਮੀਟਿੰਗਾਂ ਦੀ ਲੜੀ ਤਹਿਤ ਪਿੰਡ ਆਹਰਾ ਕੂੰਟਾਂ ਵਿਖੇ ਮੀਟਿੰਗ ਕੀਤੀ ਗਈ | ਜਿਸ 'ਚ ...

ਪੂਰੀ ਖ਼ਬਰ »

ਡੇਰਾ ਬਾਬਾ ਚਰਨਸ਼ਾਹ 'ਚ ਸੰਤ ਕ੍ਰਿਸ਼ਨਾ ਨੰਦ ਦੀ 17ਵੀਂ ਮੌਕੇ ਸਮਾਗਮ

ਹੁਸ਼ਿਆਰਪੁਰ, 3 ਮਾਰਚ (ਬਲਜਿੰਦਰਪਾਲ ਸਿੰਘ)-ਉਦਾਸੀਨ ਆਸ਼ਰਮ ਡੇਰਾ ਬਾਬਾ ਚਰਨਸ਼ਾਹ ਬਹਾਦਰਪੁਰ, ਹੁਸ਼ਿਆਰਪੁਰ ਵਿਖੇ ਸੰਤ ਕਿ੍ਸ਼ਨਾ ਨੰਦ ਦੀ 17ਵੀਂ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਭਾਈ ਪਿਆਰਾ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰ ਨੂੰ ਪੱਕਾ ਘਰ ਬਣਾ ਕੇ ਦਿੱਤਾ

ਹੁਸ਼ਿਆਰਪੁਰ, 3 ਮਾਰਚ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਸੰਸਥਾ 'ਹੋਮ ਫ਼ਾਰ ਹੋਮਲੈਸ' ਵਲੋਂ ਪਿੰਡ ਅੱਜੋਵਾਲ ਵਿਖੇ ਝੌਂਪੜੀ 'ਚ ਰਹਿੰਦੇ ਇਕ ਗਰੀਬ ਲੋੜਵੰਦ ਪਰਿਵਾਰ ਨੂੰ ਪੱਕਾ ਘਰ ਬਣਾ ਕੇ ਦਿੱਤਾ ਗਿਆ | ਇਸ ਘਰ ਦੀ ਸ਼ੁਰੂਆਤ ਸੰਸਥਾ ਵਲੋਂ ਗੁਰੂ ਰਵਿਦਾਸ ਜੀ ਦੇ ...

ਪੂਰੀ ਖ਼ਬਰ »

ਕਿਸਾਨ 6 ਮਾਰਚ ਦੇ ਜਾਮ ਦੀ ਸਫਲਤਾ ਲਈ ਸਿੰਘੂ ਬਾਰਡਰ ਪਹੁੰਚਣ-ਭਿੰਡਰ

ਹੁਸ਼ਿਆਰਪੁਰ, 3 ਮਾਰਚ (ਨਰਿੰਦਰ ਸਿੰਘ ਬੱਡਲਾ)-ਸਿੰਘੂ ਬਾਰਡਰ ਦਿੱਲੀ ਵਿਖੇ ਕਿਰਤੀ ਕਿਸਾਨ ਯੂਨੀਅਨ ਹੁਸ਼ਿਆਰਪੁਰ ਦੀ ਮੀਟਿੰਗ ਹੋਈ | ਜਿਸ 'ਚ ਸੰਯੁਕਤ ਕਿਸਾਨ ਮੋਰਚੇ ਵਲੋਂ 6 ਮਾਰਚ ਨੂੰ ਕੇ.ਐਮ.ਪੀ. (ਵੈਸਟਰਨ ਪੇਰੀਫਰਲ) ਐਕਸਪੈੱ੍ਰਸ ਵੇਅ 'ਤੇ ਲਗਾਏ ਜਾਣ ਵਾਲੇ ਜਾਮ ਨੂੰ ...

ਪੂਰੀ ਖ਼ਬਰ »

ਕੁਲਵੰਤ ਸਿੰਘ ਜਲੋਟਾ ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਣੇ

ਹੁਸ਼ਿਆਰਪੁਰ, 3 ਮਾਰਚ (ਬਲਜਿੰਦਰਪਾਲ ਸਿੰਘ)-ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਦੀ ਮੀਟਿੰਗ ਸੂਬਾ ਪ੍ਰਧਾਨ ਬਲਜੀਤ ਸਿੰਘ ਸਲਾਣਾ ਦੀ ਪ੍ਰਧਾਨਗੀ ਹੇਠ ਸ਼ਹੀਦ ਊਧਮ ਸਿੰਘ ਪਾਰਕ ਹੁਸ਼ਿਆਰਪੁਰ ਵਿਖੇ ਹੋਈ | ਮੀਟਿੰਗ ਵਿਚ ਜ਼ਿਲ੍ਹਾ ਕਮੇਟੀ ਦੀ ਚੋਣ ਕੀਤੀ ਗਈ, ਜਿਸ ਵਿਚ ...

ਪੂਰੀ ਖ਼ਬਰ »

ਆਸ਼ਾ ਕਿਰਨ ਸਕੂਲ ਕੰਪਲੈਕਸ ਅੰਦਰ ਬੂਟੇ ਲਗਾਏ

ਹੁਸ਼ਿਆਰਪੁਰ, 3 ਮਾਰਚ (ਹਰਪ੍ਰੀਤ ਕੌਰ)-ਜੇ. ਐਸ. ਐਸ ਆਸ਼ਾ ਕਿਰਨ ਟ੍ਰੇਨਿੰਗ ਇੰਸਟੀਚਿਊਟ ਜਹਾਨਖੇਲਾਂ ਦੇ ਡੀ. ਐਡ ਦੇ ਵਿਦਿਆਰਥੀਆਂ ਵਲੋਂ ਯੰਗ ਸਪੋਰਟਸ ਕਲੱਬ ਬਜਵਾੜਾ ਦੇ ਸਹਿਯੋਗ ਨਾਲ ਆਸ਼ਾ ਕਿਰਨ ਸਕੂਲ ਕੰਪਲੈਕਸ ਅੰਦਰ ਬੂਟੇ ਲਗਾਏ ਗਏ | ਆਸ਼ਾਦੀਪ ਵੈਲਫ਼ੇਅਰ ...

ਪੂਰੀ ਖ਼ਬਰ »

ਲੋਕ ਵਿਰੋਧੀ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ

ਹਾਜੀਪੁਰ, 3 ਮਾਰਚ (ਜੋਗਿੰਦਰ ਸਿੰਘ)- ਬਲਾਕ ਹਾਜੀਪੁਰ ਦੇ ਅਧੀਨ ਆਉਂਦੇ ਪਿੰਡ ਨਵੇਂ ਘਰ ਵਿਖੇ ਕਿਸਾਨਾਂ, ਔਰਤਾਂ, ਮਜ਼ਦੂਰਾਂ ਅਤੇ ਨੌਜਵਾਨਾਂ ਨੇ ਕੁੱਲ ਹਿੰਦ ਕਿਸਾਨ ਸਭਾ ਦੀ ਅਗਵਾਈ 'ਚ ਅੰਦੋਲਨ ਕਰ ਰਹੇ ਕਿਸਾਨਾਂ ਦੇ ਸਮਰਥਨ ਵਿਚ ਅਤੇ ਲੋਕ ਵਿਰੋਧੀ ਕਾਲੇ ਕਾਨੂੰਨ ...

ਪੂਰੀ ਖ਼ਬਰ »

ਭਾਰਤੀਯ ਕਿਸਾਨ ਸੰਘ ਦੀ ਮੀਟਿੰਗ

ਮੁਕੇਰੀਆਂ, 3 ਮਾਰਚ (ਰਾਮਗੜ੍ਹੀਆ)- ਭਾਰਤੀਯ ਕਿਸਾਨ ਸੰਘ ਦੀ ਮਾਸਿਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਰਿੰਦਰ ਸਿੰਘ ਦੀ ਅਗਵਾਈ 'ਚ ਕੇਸ਼ਵ ਭਵਨ ਵਿਖੇ ਹੋਈ | ਇਸ ਮੀਟਿੰਗ 'ਚ ਭਾਰਤੀ ਕਿਸਾਨ ਸੰਘ ਦੇ ਸਾਬਕਾ ਸਕੱਤਰ ਪੰਜਾਬ ਸ. ਅਮਰੀਕ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਵਿਸ਼ਵ ਕੰਨ ਦੇਖਭਾਲ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸੈਮੀਨਾਰ

ਹੁਸ਼ਿਆਰਪੁਰ, 3 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਬੋਲੇਪਣ ਤੋਂ ਬਚਾਅ ਸਬੰਧੀ ਕੌਮੀ ਪ੍ਰੋਗਰਾਮ ਅਧੀਨ ਦਿੱਤੇ ਗਏ ਵਿਸ਼ੇ 'ਆਪਣੀ ਸੁਣਨ ਸ਼ਕਤੀ ਦੀ ਜਾਂਚ ਕਰਵਾਓ' ਤਹਿਤ ਸਿਵਲ ਸਰਜਨ ਡਾ: ਰਣਜੀਤ ਸਿੰਘ ਘੋਤੜਾ ਦੀ ਪ੍ਰਧਾਨਗੀ ਹੇਠ ਸਿਵਲ ਹਸਪਤਾਲ ...

ਪੂਰੀ ਖ਼ਬਰ »

ਸਿਬੋਚੱਕ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਹਾਜੀਪੁਰ, 3 ਮਾਰਚ (ਜੋਗਿੰਦਰ ਸਿੰਘ)- ਧੰਨ-ਧੰਨ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 644ਵਾਂ ਪ੍ਰਕਾਸ਼ ਪੁਰਬ ਪਿੰਡ ਸਿਬੋਚੱਕ ਵਿਖੇ ਸ੍ਰੀ ਗੁਰੂ ਰਵਿਦਾਸ ਧਾਰਮਿਕ ਸਭਾ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ਸਵੇਰੇ ਅੰਮਿ੍ਤ ਬਾਣੀ ਦੇ ਪਾਠ ਉਪਰੰਤ ਭੋਗ ...

ਪੂਰੀ ਖ਼ਬਰ »

ਪਿੰਡ ਮੋਰੀਆਂ ਵਿਖੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ

ਦਸੂਹਾ, 3 ਮਾਰਚ (ਭੁੱਲਰ)- ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਪਿੰਡ ਮੋਰੀਆਂ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਰਾਗੀ ਨਿਰਮਲ ਸਿੰਘ ਦੇ ਜਥੇ ਵਲੋਂ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ...

ਪੂਰੀ ਖ਼ਬਰ »

ਅਰੋੜਾ ਵਲੋਂ ਅੱਜੋਵਾਲ 'ਚ ਲਾਭਪਾਤਰੀਆਂ ਨੂੰ ਸਮਾਰਟ ਰਾਸ਼ਨ ਕਾਰਡ ਵੰਡਣ ਦੀ ਸ਼ੁਰੂਆਤ

ਹੁਸ਼ਿਆਰਪੁਰ, 3 ਮਾਰਚ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਇੱਥੋਂ ਦੇ ਪਿੰਡ ਅੱਜੋਵਾਲ ਵਿਚ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿਚ 2,04,588 ਸਮਾਰਟ ਰਾਸ਼ਨ ਕਾਰਡ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ 'ਚ ਲੇਖ ਮੁਕਾਬਲਾ ਕਰਵਾਇਆ

ਗੜ੍ਹਸ਼ੰਕਰ, 3 ਮਾਰਚ (ਧਾਲੀਵਾਲ)-ਸਥਾਨਕ ਡੀ.ਏ.ਵੀ. ਕਾਲਜ ਫ਼ਾਰ ਗਰਲਜ਼ ਵਿਖੇ ਕਾਲਜ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਵੀ.ਪੀ. ਬੇਦੀ ਦੀ ਰਹਿਨੁਮਾਈ ਹੇਠ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਆਰਥਣਾਂ ਦਾ ਆਨਲਾਈਨ ਲੇਖ ਲਿਖਣ ਮੁਕਾਬਲਾ ਕਰਵਾਇਆ ...

ਪੂਰੀ ਖ਼ਬਰ »

ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਭੁੱਖ ਹੜਤਾਲ ਦੂਜੇ ਦਿਨ ਵੀ ਜਾਰੀ

ਹੁਸ਼ਿਆਰਪੁਰ, 3 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਮੰਗਾਂ ਨੂੰ ਲੈ ਕੇ ਅਤੇ ਸਰਕਾਰ ਦੀ ਵਾਅਦਾ-ਖਿਲਾਫੀ ਵਿਰੁੱਧ ਪੰਜਾਬ ਸਰਕਾਰ ਦੇ ਬਜਟ ਸੈਸ਼ਨ ਦੌਰਾਨ ਮਿੰਨੀ ਸਕੱਤਰੇਤ ਹੁਸ਼ਿਆਰਪੁਰ ...

ਪੂਰੀ ਖ਼ਬਰ »

ਬਲਾਕ ਗੜ੍ਹਸ਼ੰਕਰ ਸਣੇ ਦੋਆਬਾ ਖੇਤਰ ਵਿਚ ਪੰਚਾਇਤ ਸਕੱਤਰਾਂ ਦੀ ਘਾਟ - ਰੌੜੀ

ਬੀਣੇਵਾਲ, 3 ਮਾਰਚ (ਬੈਜ ਚੌਧਰੀ)-ਗੜਸ਼ੰਕਰ ਤੋ ਵਿਧਾਇਕ ਜੈ ਕਿਸ਼ਨ ਸਿੰਘ ਰੌੜੀ ਨੇ ਵਿਧਾਨ ਸਭਾ 'ਚ ਪ੍ਰਸ਼ਨ ਕਾਲ ਦੌਰਾਨ ਬਲਾਕ ਗੜ੍ਹਸ਼ੰਕਰ ਅਤੇ ਮਾਹਿਲਪੁਰ 'ਚ ਪੰਚਾਇਤ ਸਕੱਤਰਾਂ ਦੀ ਘਾਟ ਵਾਰੇ ਸਵਾਲ ਕੀਤਾ ਤਾਂ ਪੰਚਾਇਤ ਮੰਤਰੀ ਤਿ੍ਪਤਰਜਿੰਦਰ ਸਿੰਘ ਬਾਜਵਾ ਨੇ ...

ਪੂਰੀ ਖ਼ਬਰ »

ਹਲਕਾ ਚੱਬੇਵਾਲ 'ਚ ਅਕਾਲੀ ਦਲ ਵਲੋਂ ਰੋਸ ਪ੍ਰਦਰਸ਼ਨ 8 ਨੂੰ -ਠੰਡਲ

ਹੁਸ਼ਿਆਰਪੁਰ, 3 ਮਾਰਚ (ਨਰਿੰਦਰ ਸਿੰਘ ਬੱਡਲਾ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਦਿੱਤੀਆਂ ਹਦਾਇਤਾਂ ਦੇ ਚੱਲਦਿਆਂ 8 ਮਾਰਚ ਦਿਨ ਸੋਮਵਾਰ ਨੂੰ ਸੂਬੇ ਦੇ ਸਮੂਹ ਵਿਧਾਨ ਸਭਾ ਹਲਕਿਆਂ 'ਚ ਅਕਾਲੀ ਦਲ ਵਲੋਂ ...

ਪੂਰੀ ਖ਼ਬਰ »

2022 ਵਿਚ ਆਮ ਆਦਮੀ ਪਾਰਟੀ ਦੇ ਹੱਕ ਵਿਚ ਹਨੇਰੀ ਆਵੇਗੀ - ਪ੍ਰੋ. ਮੁਲਤਾਨੀ

ਮੁਕੇਰੀਆਂ, 3 ਮਾਰਚ (ਰਾਮਗੜ੍ਹੀਆ)-ਆਮ ਆਦਮੀ ਪਾਰਟੀ ਮੁਕੇਰੀਆਂ ਦੀ ਮੀਟਿੰਗ ਪਿੰਡ ਢੋਹਰ ਵਿਖੇ ਪ੍ਰੋ. ਜੀ.ਐੱਸ. ਮੁਲਤਾਨੀ ਸਾਬਕਾ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਮੁਕੇਰੀਆਂ ਦੀ ਅਗਵਾਈ ਹੇਠ ਹੋਈ, ਜਿਸ ਵਿਚ ਪਿੰਡ ਦੇ ਬਹੁਤ ਸਾਰੇ ਪਤਵੰਤੇ ਲੋਕਾਂ ਨੇ ਹਿੱਸਾ ਲਿਆ ਅਤੇ ...

ਪੂਰੀ ਖ਼ਬਰ »

ਤੇਲ ਤੇ ਰਸੋਈ ਗੈਸ ਦੀਆਂ ਬੇਲਗ਼ਾਮ ਹੋਈਆਂ ਕੀਮਤਾਂ 'ਤੇ ਸਰਕਾਰਾਂ ਲਗਾਮ ਪਾਉਣ-ਮਝੋਟ, ਰੌੜੀ

ਭੱਦੀ, 3 ਮਾਰਚ (ਨਰੇਸ਼ ਧੌਲ)-ਆਏ ਦਿਨ ਤੇਲ ਤੇ ਰਸੋਈ ਗੈਸ ਦੀਆਂ ਬੇਲਗ਼ਾਮ ਹੋਈਆਂ ਜਾ ਰਹੀਆਂ ਕੀਮਤਾਂ ਨੂੰ ਕੇਂਦਰ ਤੇ ਸੂਬਾ ਸਰਕਾਰਾਂ ਤੁਰੰਤ ਲਗਾਮ ਪਾਉਣ ਤਾਂ ਜੋ ਹਰ ਵਰਗ ਨੂੰ ਵੱਡੀ ਰਾਹਤ ਮਹਿਸੂਸ ਹੋ ਸਕੇ | ਇਹ ਪ੍ਰਗਟਾਵਾ ਕੰਢੀ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਚੰਗੇ ਕਰਮਾਂ ਤੇ ਨਾਮ ਸਿਮਰਨ ਕਰਨ ਨਾਲ ਹੀ ਮਨੁੱਖਾ ਜੀਵਨ ਸਫਲਾ ਹੁੰਦਾ ਹੈ-ਸਵਾਮੀ ਅੰਮਿ੍ਤਾ ਨੰਦ

ਪੋਜੇਵਾਲ ਸਰਾਂ, 3 ਮਾਰਚ (ਰਮਨ ਭਾਟੀਆ)-ਗੁਰੂ ਸ਼ਬਦ ਦੇ ਨਾਮ ਦਾ ਸਿਮਰਨ ਕਰਨ ਤੇ ਚੰਗੇ ਕਰਮ ਕਰਨ ਨਾਲ ਸਾਰੇ ਪਾਪਾਂ ਦਾ ਨਾਸ਼ ਹੁੰਦਾ ਹੈ ਤੇ ਮਨੁੱਖਾ ਜੀਵਨ ਸਫਲ ਹੋ ਜਾਂਦਾ ਹੈ | ਇਹ ਪ੍ਰਵਚਨ ਸਵਾਮੀ ਅੰਮਿ੍ਤਾ ਨੰਦ ਜਲੂਰ ਧਾਮ ਵਾਲਿਆਂ ਨੇ ਪਿੰਡ ਮੁੱਖੂਪੁਰ ਦੇ ਸਰਪੰਚ ...

ਪੂਰੀ ਖ਼ਬਰ »

ਨਵਾਂਸ਼ਹਿਰ ਦੇ ਰੋਸ ਮਾਰਚ ਸਬੰਧੀ ਕਾਜ਼ਮਪੁਰ ਵਿਖੇ ਮੀਟਿੰਗ

ਉਸਮਾਨਪੁਰ, 3 ਮਾਰਚ (ਸੰਦੀਪ ਮਝੂਰ)- ਦਿੱਲੀ ਕਿਸਾਨੀ ਸੰਘਰਸ਼ ਵਿਚ ਦਿੱਲੀ ਪੁਲਿਸ ਦੇ ਜ਼ੁਲਮ ਦਾ ਸ਼ਿਕਾਰ ਹੋਏ ਅੰਮਿ੍ਤਧਾਰੀ ਨੌਜਵਾਨ ਰਣਜੀਤ ਸਿੰਘ ਦੇ ਗ੍ਰਹਿ ਨਿਵਾਸ ਪਿੰਡ ਕਾਜ਼ਮਪੁਰ ਵਿਖੇ ਵੱਖ-ਵੱਖ ਜਥੇਬੰਦੀਆਂ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਸੰਧੂ ਹਸਪਤਾਲ ਚੰਡੀਗੜ੍ਹ ਰੋਡ (ਨੇੜੇ ਬਰਨਾਲਾ ਗੇਟ) ਦੀ ਨਵੀਂ ਇਮਾਰਤ ਦਾ ਉਦਘਾਟਨ

ਨਵਾਂਸ਼ਹਿਰ, 3 ਮਾਰਚ (ਗੁਰਬਖਸ਼ ਸਿੰਘ ਮਹੇ)-ਸਥਾਨੀਆਂ ਸਲੋਹ ਰੋਡ, ਨਵਾਂਸ਼ਹਿਰ 'ਤੇ ਸਥਿਤ ਸੰਧੂ ਹਸਪਤਾਲ ਹੁਣ ਆਪਣੀ ਨਵੀਂ ਇਮਾਰਤ ਚੰਡੀਗੜ੍ਹ ਰੋਡ (ਨੇੜੇ ਬਰਨਾਲਾ ਗੇਟ) 'ਤੇ ਚਲਾ ਗਿਆ ਹੈ | ਸੁਖਮਨੀ ਸਾਹਿਬ ਦੇ ਪਾਠ ਉਪਰੰਤ ਹਸਪਤਾਲ ਦੀ ਨਵੀਂ ਇਮਾਰਤ ਦਾ ਉਦਘਾਟਨ ਕੀਤਾ ...

ਪੂਰੀ ਖ਼ਬਰ »

ਪਿ੍ੰ: ਸੋਨਾਲੀ ਸ਼ਰਮਾ ਦੀ ਬਤੌਰ ਸੀ.ਬੀ.ਐੱਸ.ਈ. ਕੁਆਰਡੀਨੇਟਰ ਨਵਾਂਸ਼ਹਿਰ ਲਈ ਚੋਣ

ਨਵਾਂਸ਼ਹਿਰ, 3 ਮਾਰਚ (ਹਰਿੰਦਰ ਸਿੰਘ)- ਆਰ.ਐਮ.ਬੀ.ਡੀ.ਏ.ਵੀ. ਪਬਲਿਕ ਸਕੂਲ ਨਵਾਂਸ਼ਹਿਰ ਦੀ ਪਿ੍ੰਸੀਪਲ ਸੋਨਾਲੀ ਸ਼ਰਮਾ ਦੀ ਚੋਣ ਬਤੌਰ ਸੀ.ਬੀ.ਐੱਸ.ਈ.ਕੁਆਰਡੀਨੇਟਰ ਨਵਾਂਸ਼ਹਿਰ ਵਜੋਂ ਕੀਤੀ ਗਈ ਹੈ | ਇਹ ਜਾਣਕਾਰੀ ਸਾਂਝੀ ਕਰਦਿਆਂ ਸੰਸਥਾ ਦੇ ਚੇਅਰਮੈਨ ਅਰਵਿੰਦ ਘਈ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਵਲੋਂ ਸਕੂਲ ਦੀ ਮੁਰੰਮਤ ਲਈ 50 ਹਜ਼ਾਰ ਦੀ ਮਦਦ

ਗੜ੍ਹਦੀਵਾਲਾ, 3 ਮਾਰਚ (ਚੱੱਗਰ)- ਪਿੰਡ ਤਲਵੰਡੀ ਜੱਟਾਂ ਦੇ ਐੱਨ. ਆਰ. ਆਈ. ਵਲੋਂ ਪਿੰਡ ਦੇ ਸਰਕਾਰੀ ਸਕੂਲ ਦੀ ਮੁਰੰਮਤ ਲਈ 50 ਹਜਾਰ ਦੀ ਮਦਦ ਕੀਤੀ ਗਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਿੰਡ ਤਲਵੰਡੀ ਜੱਟਾਂ ਦੇ ਸਰਪੰਚ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਸਰਕਾਰੀ ...

ਪੂਰੀ ਖ਼ਬਰ »

ਚੋਰਾਂ ਨੇ ਅੱਡਾ ਝਾਂਵਾਂ 'ਚ ਦੁਕਾਨ ਨੂੰ ਬਣਾਇਆ ਨਿਸ਼ਾਨਾ

ਅੱਡਾ ਸਰਾਂ, 3 ਮਾਰਚ (ਹਰਜਿੰਦਰ ਸਿੰਘ ਮਸੀਤੀ)-ਚੋਰਾਂ ਨੇ ਬੀਤੀ ਰਾਤ ਨਜ਼ਦੀਕੀ ਅੱਡਾ ਝਾਂਵਾ ਵਿਚ ਇਕ ਦੁਕਾਨ ਨੂੰ ਨਿਸ਼ਾਨਾਂ ਬਣਾਉਂਦੇ ਹੋਏ ਨਕਦੀ ਅਤੇ ਸਾਮਾਨ ਚੋਰੀ ਕਰ ਲਿਆ | ਚੋਰਾਂ ਨੇ ਮੱਖਣ ਸਵੀਟ ਅਤੇ ਕਰਿਆਨਾ ਸਟੋਰ ਦਾ ਦਰਵਾਜਾ ਤੋੜ ਕੇ ਇਹ ਚੋਰੀ ਕੀਤੀ ਹੈ | ...

ਪੂਰੀ ਖ਼ਬਰ »

ਮਾਨਗੜ੍ਹ ਟੋਲ ਪਲਾਜ਼ਾ 'ਤੇ 146ਵੇਂ ਦਿਨ ਵੀ ਕੇਂਦਰ ਖ਼ਿਲਾਫ਼ ਨਾਅਰੇਬਾਜ਼ੀ

ਗੜ੍ਹਦੀਵਾਲਾ, 3 ਮਾਰਚ (ਚੱਗਰ)- ਮਾਨਗੜ੍ਹ ਟੋਲ ਪਲਾਜ਼ਾ 'ਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 146ਵੇਂ ਦਿਨ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਕੇ ਰੋਸ ਪ੍ਰਗਟਾਇਆ | ਇਸ ਮੌਕੇ ਬੁਲਾਰਿਆਂ ਨੇੇ ਕਿਹਾ ...

ਪੂਰੀ ਖ਼ਬਰ »

ਜੀਓ ਰਿਲਾਇੰਸ ਕੰਪਨੀ ਦੇ ਦਫ਼ਤਰਾਂ ਸਾਹਮਣੇ ਲਗਾਇਆ ਧਰਨਾ 112ਵੇਂ ਦਿਨ ਵੀ ਜਾਰੀ

ਹੁਸ਼ਿਆਰਪੁਰ, 3 ਮਾਰਚ (ਬਲਜਿੰਦਰਪਾਲ ਸਿੰਘ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਵਲੋਂ ਜੀਓ ਰਿਲਾਇੰਸ ਕੰਪਨੀ ਦੇ ਦਫ਼ਤਰਾਂ ਸਾਹਮਣੇ ਹੁਸ਼ਿਆਰਪੁਰ ਵਿਖੇ ਲਗਾਇਆ ਰੋਸ ਸਧਰਨਾ 112ਵੇਂ ਦਿਨ ਵੀ ਜਾਰੀ ਰਿਹਾ | ਇਸ ਮੌਕੇ ਆਗੂਆਂ ਨੇ ਕਿਹਾ ...

ਪੂਰੀ ਖ਼ਬਰ »

ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਸਜਾਇਆ

ਗੜ੍ਹਦੀਵਾਲਾ, 3 ਮਾਰਚ (ਚੱਗਰ)-ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਵਿਖੇ ਸੰਤ ਹਰਚਰਨ ਸਿੰਘ ਖਾਲਸਾ ਰਮਦਾਸਪੁਰ ਵਲੋਂ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਤ ਮਹਾਨ ਕੀਰਤਨ ਤੇ ਢਾਡੀ ਦਰਬਾਰ ਸਮਾਗਮ ਕਰਵਾਇਆ ਗਿਆ, ਜਿਸ ਵਿਚ ਭਾਈ ਮੋਹਨ ਸਿੰਘ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਗੁੱਜਰਾਂ ਦੇ ਡੇਰੇ 'ਚੋਂ 5 ਹਜ਼ਾਰ ਰੁ: ਤੇ 1 ਕਿੱਲੋ ਚਾਂਦੀ ਲੈ ਹੋਏ ਫ਼ਰਾਰ

ਐਮਾਂ ਮਾਂਗਟ, 3 ਮਾਰਚ (ਗੁਰਾਇਆ)- ਉਪ ਮੰਡਲ ਮੁਕੇਰੀਆਂ ਅਧੀਨ ਪੈਂਦੇ ਪਿੰਡ ਸਾਹਿਬ ਦਾ ਪਿੰਡ ਵਿਖੇ ਇਕ ਗੁਜ਼ਰ ਦੇ ਡੇਰੇ 'ਚ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਚੋਰੀ ਕਰ ਲੈਣ ਦਾ ਸਮਾਚਾਰ ਹੈ | ਇਸ ਸਬੰਧੀ ਮੂਸਾ ਪੁੱਤਰ ਨਥਿਆ ਵਾਸੀ ਸਾਹਿਬ ਦਾ ਪਿੰਡ ਨੇ ਦੱਸਿਆ ਕਿ ਮੇਰਾ ...

ਪੂਰੀ ਖ਼ਬਰ »

31ਵੇਂ ਦਿਨ ਵੀ ਜਾਰੀ ਰਿਹਾ ਪੰਚਾਇਤੀ ਰਾਜ ਪੈਨਸ਼ਨਰਾਂ ਦਾ ਧਰਨਾ

ਬੀਣੇਵਾਲ, 3 ਮਾਰਚ (ਬੈਜ ਚੌਧਰੀ)-ਪੰਚਾਇਤੀ ਰਾਜ ਪੈਨਸ਼ਨਰ ਯੂਨੀਅਨ ਦੀ ਅਗਵਾਈ 'ਚ ਪੰਚਾਇਤੀ ਰਾਜ ਦੇ ਪੈਨਸ਼ਨਰਾਂ ਵਲੋਂ ਵਿਭਾਗ ਦੇ ਮੁੱਖ ਦਫਤਰ ਵਿਕਾਸ ਭਵਨ ਮੁਹਾਲੀ ਵਿੱਖੇ ਲਗਾਇਆ ਸੂਬਾਈ ਧਰਨਾ ਅੱਜ 31ਵੇਂ ਦਿਨ ਵੀ ਜਾਰੀ ਰਿਹਾ ਜਿਸ 'ਚ ਵੱਖ-ਵੱਖ ਜਿਲਿ੍ਹਆਂ ਤੋਂ ...

ਪੂਰੀ ਖ਼ਬਰ »

ਮਿ੍ਤਕ ਕਿਸਾਨ ਪਿਉ-ਪੁੱਤ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ

ਦਸੂਹਾ, 3 ਮਾਰਚ (ਭੁੱਲਰ)- ਅੱਜ ਗੁਰਦੁਆਰਾ ਸਿੰਘ ਸਭਾ ਮਿਆਣੀ ਰੋਡ ਦਸੂਹਾ ਵਿਖੇ ਪਿੰਡ ਮਹੱਦੀਪੁਰ ਦੇ ਕਿਸਾਨੀ ਸੰਘਰਸ਼ ਤੇ ਕਰਜ਼ਿਆਂ ਤੋਂ ਦੁਖੀ ਹੋ ਕੇ ਖ਼ੁਦਕੁਸ਼ੀ ਕਰਨ ਵਾਲੇ ਪਿਉ-ਪੁੱਤ ਜਗਤਾਰ ਸਿੰਘ ਬਾਜਵਾ ਤੇ ਕਿਰਪਾਲ ਸਿੰਘ ਬਾਜਵਾ ਨਮਿਤ ਪਾਠ ਦੇ ਭੋਗ ਪਾਏ ਗਏ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX