ਤਾਜਾ ਖ਼ਬਰਾਂ


ਦਿੱਲੀ ਦੀ ਰੋਹਿਣੀ ਅਦਾਲਤ ਨੇ ਲੱਖਾ ਸਿਧਾਣਾ ਨੂੰ ਦਿੱਤੀ ਅਗਾਊਂ ਜ਼ਮਾਨਤ
. . .  10 minutes ago
ਨਵੀਂ ਦਿੱਲੀ, 17 ਸਤੰਬਰ - ਦਿੱਲੀ ਦੀ ਰੋਹਿਣੀ ਅਦਾਲਤ ਨੇ ਗਣਤੰਤਰ ਦਿਹਾੜੇ ਦੇ ਹਿੰਸਾ ਮਾਮਲੇ ਵਿਚ ਲਖਬੀਰ ਸਿੰਘ ਉਰਫ ਲੱਖਾ ਸਿਧਾਣਾ ਨੂੰ ਅਗਾਊਂ...
ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਕੀਤਾ ਅਗਵਾ
. . .  17 minutes ago
ਟੱਲੇਵਾਲ, 17 ਸਤੰਬਰ (ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਇਕ ਕਾਰ ਸਵਾਰ ਵਿਅਕਤੀਆਂ ਵਲੋਂ ਅਗਵਾ ਕਰ ਲਿਆ ਗਿਆ | ਸਾਰਾ ਦਿਨ ਬੀਤ ਜਾਣ ਦੇ ਬਾਵਜੂਦ ਪੁਲਿਸ ਦੇ ਹੱਥ ਕੁਝ ਨਹੀਂ ਲੱਗਿਆ...
ਸ੍ਰੀ ਹਰਿਮੰਦਰ ਸਾਹਿਬ ਪਰਿਵਾਰ ਸਮੇਤ ਪਹੁੰਚੇ ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ
. . .  24 minutes ago
ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ) - ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ ਅੱਜ ਸ਼ਾਮ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਐਨ.ਆਈ.ਏ. ਨੇ ਇਕ ਹੌਟਲਾਈਨ ਨੰਬਰ ਕੀਤਾ ਜਾਰੀ, ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  38 minutes ago
ਨਵੀਂ ਦਿੱਲੀ, 17 ਸਤੰਬਰ - ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਸੋਸ਼ਲ ਮੀਡੀਆ 'ਤੇ ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲੇ ਲੋਕਾਂ ਵਿਰੁੱਧ ਸ਼ਿਕਾਇਤਾਂ ਦਰਜ ਕਰਨ ਲਈ ਇਕ ਹੌਟਲਾਈਨ ਨੰਬਰ...
ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੁਟੇਰੇ ਕਾਬੂ
. . .  52 minutes ago
ਅੰਮ੍ਰਿਤਸਰ, 17 ਸਤੰਬਰ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਲੁਟੇਰੇ ਕਾਬੂ ਕੀਤੇ ਗਏ ਹਨ | ਇਹ ਲੁਟੇਰੇ ਸਪਲੈਂਡਰ ਮੋਟਰਸਾਈਕਲ 'ਤੇ ਪਿਸਤੌਲ ...
ਕੈਬਨਿਟ ਮੀਟਿੰਗ ਵਿਚ ਪੰਜਾਬ ਕਸਟਮ ਮਿਲਿੰਗ ਨੀਤੀ ਨੂੰ ਪ੍ਰਵਾਨਗੀ
. . .  59 minutes ago
ਚੰਡੀਗੜ੍ਹ, 17 ਸਤੰਬਰ - ਪੰਜਾਬ ਕੈਬਨਿਟ ਮੀਟਿੰਗ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ | ਇਸ ਦੌਰਾਨ ਸਾਉਣੀ 2021-22 ਲਈ ...
18 ਨਵੇਂ ਸਰਕਾਰੀ ਕਾਲਜਾਂ ਲਈ 160 ਸਹਾਇਕ ਪ੍ਰੋਫੈਸਰਾਂ ਅਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਮਨਜ਼ੂਰੀ
. . .  about 1 hour ago
ਚੰਡੀਗੜ੍ਹ, 17 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕੈਬਨਿਟ ਦੀ ਅਗਵਾਈ ਵਿਚ ਐੱਸ.ਬੀ.ਐੱਸ. ਨਗਰ ਵਿਚ 'ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਦੀ ਸਥਾਪਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ....
5 ਬੰਗਲਾਦੇਸ਼ੀ ਨਾਗਰਿਕ ਭਾਰਤੀ ਪਾਸਪੋਰਟ ਸਮੇਤ ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਡੀ.ਸੀ.ਪੀ. (ਏਅਰਪੋਰਟ) ਵਿਕਰਮ ਪੋਰਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 6 ਦੋਸ਼ੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿਚ 5 ਬੰਗਲਾਦੇਸ਼ੀ ਨਾਗਰਿਕ ਵੀ ਸ਼ਾਮਿਲ ਹਨ...
ਗਾਇਕ ਹਰਜੀਤ ਹਰਮਨ ਦਾ ਕਹਿਣਾ, ਮਹਿਲਾ ਕਮਿਸ਼ਨ ਸਾਹਮਣੇ ਪੇਸ਼ ਹੋ ਕੇ ਰੱਖਣਗੇ ਆਪਣਾ ਪੱਖ
. . .  about 1 hour ago
ਚੰਡੀਗੜ੍ਹ, 17 ਸਤੰਬਰ - ਪੰਜਾਬ ਮਹਿਲਾ ਕਮਿਸ਼ਨ ਵਲੋਂ ਪੰਜਾਬੀ ਗਾਇਕ ਹਰਜੀਤ ਹਰਮਨ ਸਮੇਤ ਕਰਨ ਔਜਲਾ ਨੂੰ ਨਿੱਜੀ ਸੁਣਵਾਈ ਲਈ ਬੁਲਾਇਆ ਗਿਆ ...
ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਤਾ ਗਿਆ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਵਲੋਂ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਾਰਜਕਾਰੀ ਮੈਜਿਸਟ੍ਰੇਟ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ ਹੈ ...
ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਵੱਡਾ ਬਿਆਨ
. . .  about 2 hours ago
ਚੰਡੀਗੜ੍ਹ, 17 ਸਤੰਬਰ (ਸੁਰਿੰਦਰ ) - ਪੰਜਾਬ ਦੇ ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵਲੋਂ ਕੋਈ ਵੀ ਬਕਾਇਆ...
ਜੰਗਲਾਤ ਮੰਤਰੀ ਦੀ ਰਿਹਾਇਸ਼ ਵਲ ਮਾਰਚ ਕਰਨਗੇ ਜੰਗਲਾਤ ਕਾਮੇ
. . .  about 2 hours ago
ਨਾਭਾ, 17 ਸਤੰਬਰ (ਕਰਮਜੀਤ ਸਿੰਘ) - ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਨੇ ਫ਼ੈਸਲਾ ਕੀਤਾ ਕਿ ਲੰਮੇ ਸਮੇਂ ਤੋ ਕੰਮ ਕਰਦੇ ਕੱਚੇ ਕਾਮੇ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਜੰਗਲਾਤ ...
ਬਿਕਰਮ ਸਿੰਘ ਮਜੀਠੀਆ ਮਾਣਹਾਨੀ ਕੇਸ ਦੀ ਅਗਲੀ ਸੁਣਵਾਈ 1 ਅਕਤੂਬਰ ਤਕ ਮੁਲਤਵੀ
. . .  about 2 hours ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਆਮ ਆਦਮੀ ਪਾਰਟੀ ਦੇ ਸਾਂਸਦ ਸੰਜੇ ਸਿੰਘ ਖ਼ਿਲਾਫ਼ ...
ਮੁੱਖ ਮੰਤਰੀ 20 ਸਤੰਬਰ ਨੂੰ ਬਰਨਾਲਾ ਵਿਖੇ ਸੁਪਰ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਰੱਖਣਗੇ ਨੀਂਹ ਪੱਥਰ
. . .  about 2 hours ago
ਬਰਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਲਾਡੀ) - ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੇ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ....
ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਪਾਕਿਸਤਾਨ ਦਾ ਦੌਰਾ ਕੀਤਾ ਰੱਦ
. . .  36 minutes ago
ਨਵੀਂ ਦਿੱਲੀ, 17 ਸਤੰਬਰ - ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਨਿਊਜ਼ੀਲੈਂਡ ਸਰਕਾਰ ਦੀ ਸੁਰੱਖਿਆ ਚਿਤਾਵਨੀ ਤੋਂ ਬਾਅਦ ਆਪਣਾ ਪਾਕਿਸਤਾਨ ਦਾ ਦੌਰਾ ਰੱਦ ਕਰ...
ਟਿਫ਼ਨ ਬੰਬ ਮਾਮਲੇ ਨਾਲ ਸਬੰਧਿਤ ਗੁਰਮੁਖ ਸਿੰਘ ਰੋਡੇ ਨਾਲ ਜੁੜੇ ਦਰਵੇਸ਼ ਸਿੰਘ 'ਤੇ ਪੁਲਿਸ ਨੇ ਲਾਇਆ ਯੂ. ਏ. ਪੀ. ਏ. ਐਕਟ
. . .  about 2 hours ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਅਸਲਾ ਅਤੇ ਧਮਾਕਾਖ਼ੇਜ਼ ਸਮਗਰੀ ਤੇ ਹੈਰੋਇਨ ਸਮਗਲਿੰਗ ਦੇ ਦੋਸ਼ ਹੇਠ ਮਮਦੋਟ ਪੁਲਿਸ ਵਲੋਂ ਫੜੇ ਗਏ ਨਜ਼ਦੀਕੀ ਪਿੰਡ ਨਿਹਾਲਾ ਕਿਲਚਾ ਵਾਸੀ ਦਰਵੇਸ਼ ਸਿੰਘ ਖ਼ਿਲਾਫ਼ ਪੁਲਿਸ ਵਲੋਂ ...
ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ - ਰਾਘਵ ਚੱਢਾ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਨਵਜੋਤ ਸਿੰਘ ਸਿੱਧੂ 'ਤੇ ਪਲਟਵਾਰ ਕਰਦੇ ਹੋਏ ਆਪ ਦੇ ਆਗੂ ਰਾਘਵ ਚੱਢਾ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ ਹੈ | ਜ਼ਿਕਰਯੋਗ ਹੈ ਕਿ ਸਿੱਧੂ ਵਲੋਂ ਖੇਤੀ ...
ਪਿੰਡ ਰਾਮਪੁਰ ਵਿਚ ਖ਼ੁਫ਼ੀਆ ਪੁਲਿਸ ਦੀ ਰੇਡ, ਇਕ ਘਰ ਵਿਚੋਂ ਬਰਾਮਦ ਕੀਤੀ ਖ਼ਾਲਿਸਤਾਨੀ ਸਮਗਰੀ
. . .  about 3 hours ago
ਦੋਰਾਹਾ,17 ਸਤੰਬਰ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ) - ਦੋਰਾਹਾ ਦੇ ਨੇੜਲੇ ਪਿੰਡ ਰਾਮਪੁਰ ਵਿਖੇ ਇਕ ਘਰ ਵਿਚ ਖ਼ੁਫ਼ੀਆ ਏਜੰਸੀਆਂ ਨੇ ਸਵੇਰ ਤੋਂ ਛਾਪਾ ਮਾਰਿਆ। ਜਿਸ ਦੇ ਵਿਚ ਕੁਝ ਖ਼ਾਲਸਾਤਾਨੀ ਸਮਗਰੀ ਤੇ ਪ੍ਰਿੰਟਿੰਗ ਪ੍ਰੈੱਸ ਬਰਾਮਦ ਕੀਤੀ ...
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕੱਲ੍ਹ ਤੋਂ ਸ਼ੁਰੂ
. . .  1 minute ago
ਅੰਮ੍ਰਿਤਸਰ, 17 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 18 ਸਤੰਬਰ ਤੋਂ ਸ਼ੁਰੂ ਹੋਵੇਗੀ | ਉਕਤ ਜਾਣਕਾਰੀ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ...
ਕਿਸਾਨੀ ਮੁੱਦੇ 'ਤੇ ਅਕਾਲੀ ਦਲ ਮਗਰਮੱਛ ਦੇ ਅੱਥਰੂ ਵਹਾ ਰਿਹਾ - ਰਾਣਾ ਸੋਢੀ
. . .  about 3 hours ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਖੇਡ ਮੰਤਰੀ ਰਾਣਾ ਸੋਢੀ ਨੇ ਕਿਹਾ ਕਿ ਅਕਾਲੀ ਦਲ ਕਿਸਾਨੀ ਮੁੱਦੇ 'ਤੇ ਮਗਰਮੱਛ ਦੇ ਅੱਥਰੂ ਵਹਾ ਰਿਹਾ ਹੈ ਅਤੇ ਸਿਆਸਤ ਕੀਤੀ ਜਾ ...
ਖੇਤੀ ਕਾਨੂੰਨ ਰੱਦ ਕਰੇ ਕੇਂਦਰ ਸਰਕਾਰ - ਕੈਪਟਨ
. . .  about 3 hours ago
ਚੰਡੀਗੜ੍ਹ, 17 ਸਤੰਬਰ - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਤੀਜੇ ਰਾਜ ਪੱਧਰੀ ਵਰਚੂਅਲ ਕਿਸਾਨ ਮੇਲੇ ਦਾ ਉਦਘਾਟਨ ਕਰਨ ਸਮੇਂ ਮੁੱਖ ਮੰਤਰੀ ਵਲੋਂ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਤੁਰੰਤ ਰੱਦ ਕਰਨ ਲਈ ਕਿਹਾ...
ਸਿੱਧੂ ਦਾ ਆਪ ਅਤੇ ਅਕਾਲੀ ਦਲ 'ਤੇ ਨਿਸ਼ਾਨਾ
. . .  about 4 hours ago
ਚੰਡੀਗੜ੍ਹ, 17 ਸਤੰਬਰ - ਨਵਜੋਤ ਸਿੰਘ ਸਿੱਧੂ ਵਲੋਂ ਸ਼੍ਰੋਮਣੀ ਅਕਾਲੀ ਦਲ ਵਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਜੋ ਰੋਸ ਮਾਰਚ ਕੀਤਾ ਜਾ ਰਿਹਾ ਹੈ...
ਨੈਸ਼ਨਲ ਅਥਲੈਟਿਕਸ ਚੈਂਪੀਅਨਸ਼ਿਪ 'ਚ ਪੰਜਾਬਣ ਰਮਨਦੀਪ ਕੌਰ ਨੇ ਰਾਸ਼ਟਰੀ ਰਿਕਾਰਡ ਬਣਾਉਂਦਿਆਂ ਜਿੱਤਿਆ ਸੋਨ ਤਗਮਾ
. . .  about 4 hours ago
ਪਟਿਆਲਾ,(ਅਮਰਬੀਰ ਸਿੰਘ ਆਹਲੂਵਾਲੀਆ), 17 ਸਤੰਬਰ - ਤੇਲੰਗਾਨਾ ਦੇ ਵਾਰੰਗਲ 'ਚ ਓਪਨ ਨੈਸ਼ਨਲ ਅਥਲੈਟਿਕਸ ਚੈਂਪੀਅਨਸ਼ਿਪ ਦੌਰਾਨ ਪਟਿਆਲਾ ਦੀ ਰਮਨਦੀਪ ਕੌਰ ਨੇ 35 ਕਿੱਲੋਮੀਟਰ ਵਾਕਿੰਗ...
ਸੁਖਬੀਰ ਸਿੰਘ ਬਾਦਲ,ਹਰਸਿਮਰਤ ਕੌਰ ਬਾਦਲ ਸਮੇਤ 15 ਪਾਰਟੀ ਲੀਡਰਾਂ ਦੀ ਗ੍ਰਿਫ਼ਤਾਰੀ
. . .  about 3 hours ago
ਨਵੀਂ ਦਿੱਲੀ, 17 ਸਤੰਬਰ - ਦਿੱਲੀ ਵਿਚ ਸ਼੍ਰਮੋਣੀ ਅਕਾਲੀ ਦਲ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕੀਤੇ ਜਾ ਰਹੇ ਰੋਸ ਮਾਰਚ ਦੌਰਾਨ ਸੁਖਬੀਰ ਸਿੰਘ ਬਾਦਲ,ਹਰਸਿਮਰਤ ਕੌਰ ਬਾਦਲ ਸਮੇਤ 15 ਪਾਰਟੀ ਲੀਡਰਾਂ ਦੀ ਗ੍ਰਿਫ਼ਤਾਰੀ ਪੁਲਿਸ ਵਲੋਂ ਕੀਤੀ ...
ਪਹਿਲੀ ਬੇਰੀਕੇਟਿੰਗ 'ਤੇ ਪੁਲਿਸ ਨੇ ਰੋਕਿਆ ਸ਼੍ਰੋਮਣੀ ਅਕਾਲੀ ਦਲ ਦਾ ਰੋਸ ਮਾਰਚ
. . .  about 4 hours ago
ਨਵੀਂ ਦਿੱਲੀ, 17 ਸਤੰਬਰ - ਅਕਾਲੀ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਕਹਿਣਾ ਹੈ ਕਿ ਅਸੀਂ ਆਪਣੀ ਲੜਾਈ ਉਦੋਂ ਤੱਕ ਜਾਰੀ ਰੱਖਾਂਗੇ ਜਦੋਂ ਤੱਕ ਤਿੰਨ ਖੇਤੀ ਕਾਨੂੰਨ ਰੱਦ ਨਹੀਂ ਹੋ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 21 ਫੱਗਣ ਸੰਮਤ 552

ਗੁਰਦਾਸਪੁਰ / ਬਟਾਲਾ / ਪਠਾਨਕੋਟ

6 ਕਿੱਲੋ 200 ਗਰਾਮ ਅਫ਼ੀਮ ਤੇ 40 ਗਰਾਮ ਸਮੈਕ ਸਮੇਤ ਦੋ ਤਸਕਰ ਗਿ੍ਫ਼ਤਾਰ

ਗੁਰਦਾਸਪੁਰ/ਕਲਾਨੌਰ 3 ਮਾਰਚ (ਆਰਿਫ਼, ਭਾਗਦੀਪ ਸਿੰਘ ਗੋਰਾਇਆ, ਪੁਰੇਵਾਲ)- ਗੁਰਦਾਸਪੁਰ ਪੁਲਿਸ ਨੰੂ ਅੱਜ ਉਸ ਵੇਲੇ ਵੱਡੀ ਸਫਲਤਾ ਹਾਸਲ ਹੋਈ, ਜਦੋਂ ਜ਼ਿਲ੍ਹੇ ਅਧੀਨ ਆਉਂਦੇ ਥਾਣਾ ਕਲਾਨੌਰ ਦੀ ਪੁਲਿਸ ਵਲੋਂ 6 ਕਿੱਲੋ 200 ਗਰਾਮ ਅਫ਼ੀਮ ਅਤੇ 40 ਗਰਾਮ ਸਮੈਕ ਸਮੇਤ ਦੋ ਤਸਕਰਾਂ ਨੰੂ ਕਾਬੂ ਕੀਤਾ ਗਿਆ | ਇਸ ਸਬੰਧੀ ਐਸ.ਐਸ.ਪੀ.ਡਾ: ਰਜਿੰਦਰ ਸਿੰਘ ਸੋਹਲ ਵਲੋਂ ਕੀਤੀ ਗਈ ਪੈੱ੍ਰਸ ਕਾਨਫ਼ਰੰਸ ਦੌਰਾਨ ਉਨ੍ਹਾਂ ਦੱਸਿਆ ਕਿ ਡੀ.ਜੀ.ਪੀ. ਪੰਜਾਬ ਵਲੋਂ ਦਿੱਤੇ ਨਿਰਦੇਸ਼ਾਂ ਤਹਿਤ ਸਮੁੱਚੇ ਸਮਾਜ ਵਿਰੋਧੀ ਮਾੜੇ ਅਨਸਰਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ 25 ਫਰਵਰੀ ਤੋਂ 3 ਮਾਰਚ ਤੱਕ ਸਪੈਸ਼ਲ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਪੰਜਾਬ ਦੇ ਸਾਰੇ ਜ਼ਿਲ੍ਹਾ ਵਿਚ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਸਮਗਲਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕੇ | ਇਸੇ ਤਹਿਤ ਥਾਣਾ ਕਲਾਨੌਰ ਦੀ ਪੁਲਿਸ ਵਲੋਂ ਇਕ ਚਿੱਟੇ ਰੰਗ ਦੀ ਬਲੈਰੋ ਗੱਡੀ ਨੰਬਰ ਪੀ.ਬੀ. 29ਜੀ 6534 ਵਿਚ ਨਸ਼ੀਲਾ ਪਦਾਰਥ ਦਾ ਸ਼ੱਕ ਹੋਣ 'ਤੇ ਅੰਗਰੇਜ਼ ਸਿੰਘ ਪੁੱਤਰ ਮਨਜੀਤ ਸਿੰਘ ਅਤੇ ਅਮਰਜੀਤ ਸਿੰਘ ਪੁੱਤਰ ਚਰਨ ਸਿੰਘ ਵਾਸੀਆਨ ਸੁੰਨ ਖਰੀ ਕਲਾਂ ਨਾਨਕ ਮਤਾ ਜ਼ਿਲ੍ਹਾ ਊਧਮ ਸਿੰਘ ਨਗਰ ਉੱਤਰਾਖੰਡ ਨੰੂ ਕਾਬੂ ਕੀਤਾ ਗਿਆ, ਜਿਸ ਦੇ ਬਾਅਦ ਡੀ.ਐਸ.ਪੀ. ਕਲਾਨੌਰ ਭਾਰਤ ਭੂਸ਼ਨ ਦੀ ਹਾਜ਼ਰੀ ਵਿਚ ਗੱਡੀ ਦੀ ਤਲਾਸ਼ੀ ਲੈਣ 'ਤੇ ਉਸ 'ਚੋਂ 6 ਕਿੱਲੋ 200 ਗਰਾਮ ਅਫ਼ੀਮ ਤੇ 40 ਗਰਾਮ ਸਮੈਕ ਬਰਾਮਦ ਹੋਈ | ਐਸ.ਐਸ.ਪੀ. ਨੇ ਦੱਸਿਆ ਕਿ ਦੋਵੇਂ ਸਮਗਲਰ ਰਿਸ਼ਤੇ ਵਜੋਂ ਚਾਚਾ-ਭਤੀਜਾ ਹਨ ਅਤੇ ਉਕਤ ਦੋਸ਼ੀਆਂ ਖ਼ਿਲਾਫ਼ ਥਾਣਾ ਕਲਾਨੌਰ ਵਿਖੇ ਮੁਕੱਦਮਾ ਨੰਬਰ 24, ਜ਼ੁਰਮ 18 (ਸੀ)/21 (ਬੀ)-61-85 ਐਨ.ਡੀ.ਪੀ.ਐਸ. ਤਹਿਤ ਮਾਮਲਾ ਦਰਜ ਕਰਕੇ ਬਰਾਮਦਸ਼ੁਦਾ ਅਫ਼ੀਮ ਅਤੇ ਸਮੈਕ ਨੰੂ ਪੁਲਿਸ ਨੇ ਕਬਜ਼ੇ ਵਿਚ ਲੈ ਲਿਆ ਹੈ, ਜਦੋਂ ਕਿ ਦੋਸ਼ੀਆਂ ਨੰੂ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ | ਉਨ੍ਹਾਂ ਨੇ ਆਮ ਜਨਤਾ ਨੰੂ ਅਪੀਲ ਕੀਤੀ ਕਿ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਸਮਗਲਰਾਂ ਦੀ ਪੁਲਿਸ ਨੰੂ ਇਤਲਾਹ ਦਿੱਤੀ ਜਾਵੇ, ਇਤਲਾਹ ਦੇਣ ਵਾਲੇ ਵਿਅਕਤੀ ਦਾ ਨਾਂਅ ਗੁਪਤ ਰੱਖਿਆ ਜਾਵੇਗਾ |

ਸੜਕ ਹਾਦਸੇ 'ਚ 2 ਨੌਜਵਾਨਾਂ ਦੀ ਮੌਤ

ਘੁਮਾਣ, 3 ਮਾਰਚ (ਬੰਮਰਾਹ)- ਘੁਮਾਣ ਦੇ ਨਜ਼ਦੀਕ ਪਿੰਡ ਸੰਧਵਾਂ ਕਲਾਂ ਦੇ 2 ਨੌਜਵਾਨਾਂ ਦੀ ਸੜਕ ਹਾਦਸੇ 'ਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪਿੰਡ ਦੇ ਸਰਪੰਚ ਹਰਮੀਤ ਸਿੰਘ ਸੰਧੂ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਅਨੁਸਾਰ ਹਰਜੀਤ ਸਿੰਘ (22) ਪੁੱਤਰ ਸੁੱਚਾ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਟੀਚਰਜ਼ ਫਰੰਟ ਵਲੋਂ 7 ਦੀ ਪਟਿਆਲਾ ਰੈਲੀ 'ਚ ਸ਼ਾਮਿਲ ਹੋਣ ਦਾ ਫ਼ੈਸਲਾ

ਬਟਾਲਾ, 3 ਮਾਰਚ (ਬੁੱਟਰ)- ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਦੀ ਜ਼ਰੂਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਵਡਾਲਾ ਬਾਂਗਰ ਦੀ ਪ੍ਰਧਾਨਗੀ ਹੇਠ ਹੋਈ | ਜਨਰਲ ਸਕੱਤਰ ਗੁਰਦਿਆਲ ਚੰਦ ਨੇ ਦੱਸਿਆ ਕਿ ਪੰਜਾਬ ਯੂ.ਟੀ. ਮੁਲਾਜ਼ਮ ...

ਪੂਰੀ ਖ਼ਬਰ »

ਪਿੰਡ ਅਲਾਵਲਵਾਲ ਦਾ 70 ਸਾਲਾ ਬਜ਼ੁਰਗ ਦੌੜ ਕੇ ਪਹੁੰਚੇਗਾ ਦਿੱਲੀ ਕਿਸਾਨ ਸੰਘਰਸ਼ 'ਚ

ਡੇਰਾ ਬਾਬਾ ਨਾਨਕ/ਤਲਵੰਡੀ ਰਾਮਾਂ, 3 ਮਾਰਚ (ਅਵਤਾਰ ਸਿੰਘ ਰੰਧਾਵਾ, ਹਰਜਿੰਦਰ ਸਿੰਘ ਖਹਿਰਾ)- ਮੈਨੂੰ ਚਾਹੇ ਕੋਈ ਵੀ ਕੁਰਬਾਨੀ ਦੇਣੀ ਪਵੇ, ਜਿਉਂਦਾ ਰਹਾਂ ਜਾਂ ਮਰਾਂ, ਮੈਂ ਇੱਥੋਂ 500 ਕਿਲੋਮੀਟਰ ਸਫ਼ਰ ਦੀ ਦੌੜ ਲਗਾ ਕੇ ਦਿੱਲੀ ਦੇ ਬਾਰਡਰਾਂ 'ਤੇ ਪਹੁੰਚਾਂਗਾ ਅਤੇ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਨਾਜਾਇਜ਼ ਸ਼ਰਾਬ ਸਮੇਤ ਦੋ ਔਰਤਾਂ ਸਣੇ ਤਿੰਨ ਕਾਬੂ

ਗੁਰਦਾਸਪੁਰ, 3 ਮਾਰਚ (ਭਾਗਦੀਪ ਸਿੰਘ ਗੋਰਾਇਆ)- ਥਾਣਾ ਸਿਟੀ ਪੁਲਿਸ ਵਲੋਂ ਇਕੋ ਪਿੰਡ ਦੀਆਂ ਦੋ ਔਰਤਾਂ ਨੰੂ ਉਨ੍ਹਾਂ ਦੇ ਘਰ 'ਚੋਂ ਨਾਜਾਇਜ਼ ਦੇਸੀ ਸ਼ਰਾਬ ਸਮੇਤ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਏ.ਐਸ.ਆਈ. ਜੈ ਸਿੰਘ ਨੇ ਦੱਸਿਆ ਕਿ ਕਿਸੇ ਖਾਸ ਮੁਖਬਰ ਦੀ ਇਤਲਾਹ 'ਤੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇੇ 59 ਨਵੇਂ ਮਾਮਲੇ

ਗੁਰਦਾਸਪੁਰ, 3 ਮਾਰਚ (ਸੁਖਵੀਰ ਸਿੰਘ ਸੈਣੀ)- ਜ਼ਿਲ੍ਹਾ ਗੁਰਦਾਸਪੁਰ ਅੰਦਰ ਅੱਜ ਕੋਰੋਨਾ ਪਾਜ਼ੀਟਿਵ ਦੇ 59 ਨਵੇਂ ਮਾਮਲੇ ਸਾਹਮਣੇ ਆਏ ਹਨ | ਇਸ ਸਬੰਧੀ ਏ.ਸੀ.ਐਸ. ਡਾ: ਭਾਰਤ ਭੂਸ਼ਨ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਕੁੱਲ 3,89,169 ਕੋਰੋਨਾ ਦੇ ਸ਼ੱਕੀ ਮਰੀਜ਼ਾਂ ਦੇ ਟੈੱਸਟ ਕੀਤੇ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਵਲੋਂ ਪ੍ਰਸ਼ਾਂਤ ਕਿਸ਼ੋਰ ਦੀ ਨਿਯੁਕਤੀ ਦੀ ਨਿਖੇਧੀ-ਬੱਲਪੁਰੀਆਂ

ਬਟਾਲਾ, 3 ਮਾਰਚ (ਕਾਹਲੋਂ)-ਪਿਛਲੀਆਂ ਵਿਧਾਨ ਸਭਾ ਚੋਣਾਂ 'ਚ ਪੰਜਾਬ ਵਾਸੀਆਂ ਨਾਲ ਕਰਨ ਤੇ ਕਰਵਾਉਣ ਵਾਲੇ ਪ੍ਰਸ਼ਾਂਤ ਕਿਸ਼ੋਰ ਨੂੰ ਕੈਬਨਿਟ ਮੰਤਰੀ ਦੀਆਂ ਸਹੂਲਤਾਂ ਦੇ ਕੇ ਮੁੱਖ ਮੰਤਰੀ ਦਾ ਸਲਾਹਕਾਰ ਨਿਯੁਕਤ ਕਰਨ 'ਤੇ ਬਿਜਲੀ ਮੁਲਾਜ਼ਮਾਂ ਦੀ ਸਿਰਮੌਰ ਜਥੇਬੰਦੀ ...

ਪੂਰੀ ਖ਼ਬਰ »

'ਇਕ ਦੇਸ਼ ਇਕ ਰਾਸ਼ਨ ਕਾਰਡ' ਸਕੀਮ ਤਹਿਤ ਲਾਭਪਾਤਰੀ ਕਿਸੇ ਵੀ ਡੀਪੂ ਹੋਲਡਰ ਤੋਂ ਰਾਸ਼ਨ ਲੈ ਸਕੇਗਾ-ਐੱਸ.ਡੀ.ਐੱਮ. ਬਟਾਲਾ

ਬਟਾਲਾ, 3 ਮਾਰਚ (ਕਾਹਲੋਂ)- ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਵਿਚ ਵੀ 'ਇਕ ਦੇਸ਼ ਇਕ ਰਾਸ਼ਨ ਕਾਰਡ' ਯੋਜਨਾ ਲਾਗੂ ਕਰ ਦਿੱਤੀ ਗਈ ਹੈ, ਜਿਸ ਤਹਿਤ ਪੂਰੇ ਪੰਜਾਬ ਵਿਚ ਕੋਈ ਵੀ ਵਿਅਕਤੀ ਜਿਸ ਦਾ ਸਮਾਰਟ ਰਾਸ਼ਨ ਕਾਰਡ ਬਣਿਆ ਹੋਇਆ ਹੈ, ਉਹ ਕਿਸੇ ਵੀ ਡੀਪੂ ਹੋਲਡਰ ਪਾਸੋਂ ਰਾਸ਼ਨ ...

ਪੂਰੀ ਖ਼ਬਰ »

ਹੁੱਲ੍ਹੜਬਾਜ਼ਾਂ ਨੇ ਸਕੂਲ ਪਿ੍ੰਸੀਪਲ 'ਤੇ ਪਿਸਤÏਲ ਤਾਣ ਕੇ ਜਾਨੋਂ ਮਾਰਨ ਦੀ ਕੀਤੀ ਕੋਸ਼ਿਸ਼

ਵਡਾਲਾ ਗ੍ਰੰਥੀਆਂ, 3 ਮਾਰਚ (ਗੁਰਪ੍ਰਤਾਪ ਸਿੰਘ ਕਾਹਲੋਂ)- ਨਜ਼ਦੀਕੀ ਪਿੰਡ ਮਸਾਣੀਆਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ੰਸੀਪਲ ਰਕੇਸ਼ ਕੁਮਾਰ ਸ਼ਰਮਾ ਨਾਲ ਪਿੰਡ ਦੇ ਹੀ ਕੁਝ ਲੜਕਿਆਂ ਵਲੋਂ ਪਿਸਤÏਲ ਦੀ ਨੋਕ 'ਤੇ ਹੁੱਲੜਬਾਜ਼ੀ ਕਰਨ ਦੀ ਖਬਰ ਹੈ | ਪਿ੍ੰ. ...

ਪੂਰੀ ਖ਼ਬਰ »

ਚੋਲਾ ਸਾਹਿਬ ਦੇ ਦਰਸ਼ਨਾਂ ਲਈ ਪੈਦਲ ਸੰਗ ਦਾ ਜ਼ਿਲ੍ਹਾ ਗੁਰਦਾਸਪੁਰ ਵਿਖੇ ਕੀਤਾ ਭਰਵਾਂ ਸਵਾਗਤ

ਗੁਰਦਾਸਪੁਰ, 3 ਮਾਰਚ (ਆਰਿਫ਼, ਸੁਖਵੀਰ ਸਿੰਘ ਸੈਣੀ)-ਸ੍ਰੀ ਚੋਲ੍ਹਾ ਸਾਹਿਬ ਜੋੜ ਮੇਲੇ ਦੇ ਦਰਸ਼ਨਾਂ ਲਈ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਚੰਡੀ ਦਾਸ ਦੇ ਗੁਰਦੁਆਰਾ ਸਾਹਿਬ ਤੋਂ ਸੰਤ ਬਾਬਾ ਮਹਿੰਗਾ ਸਿੰਘ ਦੀ ਅਗਵਾਈ ਹੇਠ ਡੇਰਾ ਬਾਬਾ ਨਾਨਕ ਨੂੰ ਜਾਣ ਵਾਲੇ ਪੈਦਲ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੇ ਪਿ੍ੰਸੀਪਲ 'ਤੇ ਹੋਏ ਹਮਲੇ ਦੀ ਨਿੰਦਾ

ਦੀਨਾਨਗਰ, 3 ਮਾਰਚ (ਸ਼ਰਮਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਸਾਨੀਆ ਦੇ ਪਿ੍ੰਸੀਪਲ 'ਤੇ ਹੋਏ ਹਮਲੇ ਦੀ ਮਨਿਸਟੀਰੀਅਲ ਸਟਾਫ਼ ਸਿੱਖਿਆ ਵਿਭਾਗ ਗੁਰਦਾਸਪੁਰ ਨੇ ਕੜੇ ਸ਼ਬਦਾਂ ਵਿਚ ਨਿੰਦਾ ਕੀਤੀ ਹੈ | ਪੀ.ਐਮ.ਐਸ.ਯੂ. ਸਿੱਖਿਆ ਵਿਭਾਗ ਗੁਰਦਾਸਪੁਰ ਦੇ ਪ੍ਰਧਾਨ ਨਰਿੰਦਰ ...

ਪੂਰੀ ਖ਼ਬਰ »

ਗਰੀਬ ਨਿਵਾਜ ਚੈਰੀਟੇਬਲ ਟਰੱਸਟ ਬਟਾਲਾ ਦੇ ਮੁਖੀ ਵਲੋਂ ਡੀ.ਸੀ. ਦਾ ਸਨਮਾਨ

ਬਟਾਲਾ, 3 ਮਾਰਚ (ਹਰਦੇਵ ਸਿੰਘ ਸੰਧੂ)-ਜ਼ਿਲ੍ਹਾ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਵਲੋਂ ਕੋਰੋਨਾ ਕਾਲ ਦੌਰਾਨ ਜ਼ਿਲ੍ਹੇ 'ਚ ਨਿਭਾਈਆਂ ਵਧੀਆ ਸੇਵਾਵਾਂ ਨੂੰ ਮੁੱਖ ਰੱਖਦਿਆਂ ਬਟਾਲਾ ਦੀ ਲੋਕ ਸੇਵਾ ਨੂੰ ਸਮਰਪਿਤ ਤੇ ਸਿਰਮੌਰ ਜਥੇਬੰਦੀ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਦੇ ਆਗੂਆਂ ਦੀ ਹੋਈ ਮੀਟਿੰਗ, ਦਿੱਲੀ ਵੱਲ ਹੋਰ ਜਥੇ ਭੇਜਣ ਦਾ ਲਿਆ ਫ਼ੈਸਲਾ

ਗੁਰਦਾਸਪੁਰ, 3 ਮਾਰਚ (ਆਰਿਫ਼)-ਜਮਹੂਰੀ ਕਿਸਾਨ ਸਭਾ ਗੁਰਦਾਸਪੁਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਰਵਾਲ ਦੀ ਪ੍ਰਧਾਨਗੀ ਹੇਠ ਸ਼ਹੀਦ ਬਲਜੀਤ ਸਿੰਘ ਯਾਦਗਾਰੀ ਭਵਨ ਵਿਖੇ ਹੋਈ | ਜਿਸ ਵਿਚ ਰਘਬੀਰ ਸਿੰਘ ਪਕੀਵਾਂ, ਜਗੀਰ ਸਿੰਘ ਸਲਾਚ, ਅਜੀਤ ਸਿੰਘ ਠੱਕਰ ...

ਪੂਰੀ ਖ਼ਬਰ »

ਲੋਧੀਨੰਗਲ ਵਲੋਂ ਫ਼ਤਹਿਗੜ੍ਹ ਚੂੜੀਆਂ ਤੋਂ ਚੋਣ ਲੜਨ ਦੇ ਐਲਾਨ ਨਾਲ ਹਲਕਾ ਬਟਾਲਾ ਦੇ ਅਕਾਲੀ ਆਗੂਆਂ/ਵਰਕਰਾਂ 'ਚ ਭਾਰੀ ਨਿਰਾਸ਼ਤਾ

ਵਡਾਲਾ ਗ੍ਰੰਥੀਆਂ/ਡੇਹਰੀਵਾਲ ਦਰੋਗਾ, 3 ਮਾਰਚ (ਗੁਰਪ੍ਰਤਾਪ ਸਿੰਘ ਕਾਹਲੋਂ, ਹਰਦੀਪ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਬਟਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਵਲੋਂ ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਚੋਣ ਲੜਨ ਦੇ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੀ ਵਾਰਡ ਨੰ: 39 'ਚ ਵਿਸ਼ੇਸ਼ ਮੀਟਿੰਗ

ਬਟਾਲਾ, 3 ਮਾਰਚ (ਬੁੱਟਰ)- ਬਟਾਲਾ ਨਗਰ ਨਿਗਮ ਦੇ ਵਾਰਡ ਨੰ: 39 ਵਿਚ ਵਿਸ਼ਾਲ ਰਾਜੂ ਦੇ ਗ੍ਰਹਿ ਵਿਖੇ ਪਾਰਟੀ ਦੇ ਸ਼ਹਿਰੀ ਪ੍ਰਧਾਨ ਅਮਿਤ ਸੋਢੀ ਦੀ ਅਗਵਾਈ ਵਿਚ ਅਕਾਲੀ ਦਲ ਦੀ ਹੋਰ ਮਜ਼ਬੂਤੀ ਲਈ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਮੌਕੇ ਅਮਿਤ ਸੋਢੀ ਨੇ ਕਿਹਾ ਕਿ ਜਲਦ ਹੀ ...

ਪੂਰੀ ਖ਼ਬਰ »

- ਜੱਗਾ, ਹਿੰਦਾ, ਦਰਸ਼ਨ ਯਾਦਗਾਰੀ ਫੁੱਟਬਾਲ ਟੂਰਨਾਮੈਂਟ - ਤੀਸਰੇ ਦਿਨ ਹਰਸੀਆਂ, ਦਿਆਲਗੜ੍ਹ ਤੇ ਧਿਆਨਪੁਰ ਟੀਮਾਂ ਜੇਤੂ

ਨਿੱਕੇ ਘੁੰਮਣ, 3 ਮਾਰਚ (ਸਤਬੀਰ ਸਿੰਘ ਘੁੰਮਣ)- ਪਿੰਡ ਬੂਲੇਵਾਲ ਵਿਖੇ ਸਵਰਗੀ ਹਰਬੰਸ ਸਿੰਘ ਰੰਧਾਵਾ ਸਟੇਡੀਅਮ ਵਿਖੇ ਚੱਲ ਰਹੇ ਪ੍ਰਸਿੱਧ ਫੁੱਟਬਾਲ ਖਿਡਾਰੀ ਜੱਗਾ, ਹਿੰਦਾ ਅਤੇ ਦਰਸ਼ਨ ਯਾਦਗਾਰੀ 4 ਰੋਜ਼ਾ ਫੁੱਟਬਾਲ ਟੂਰਨਾਮੈਂਟ 'ਚ ਤੀਸਰੇ ਦਿਨ ਮੈਚਾਂ ਦੀ ਸ਼ੁਰੂਆਤ ...

ਪੂਰੀ ਖ਼ਬਰ »

ਸਟਾਲਵਾਰਟ ਇੰਟਰਨੈਸ਼ਨਲ ਸਕੂਲ ਬਟਾਲਾ ਵਿਦਿਆਰਥੀਆਂ ਤੇ ਮਾਪਿਆਂ ਲਈ ਬਣਿਆ ਪਹਿਲੀ ਪਸੰਦ

ਬਟਾਲਾ, 3 ਮਾਰਚ (ਕਾਹਲੋਂ)- ਬੱਚਿਆਂ ਨੂੰ ਮਿਆਰੀ ਸਿੱਖਿਆ ਦੇ ਨਾਲ-ਨਾਲ ਅੰਤਰਰਾਸ਼ਟਰੀ ਭਾਸ਼ਾ ਅੰਗਰੇਜ਼ੀ ਵਿਚ ਚੰਗੀ ਮੁਹਾਰਤ ਹਾਸਲ ਕਰਵਾਉਣ ਅਤੇ ਸਰੀਰਕ ਤੰਦਰੁਸਤੀ ਲਈ ਵੱਖ-ਵੱਖ ਖੇਡਾਂ ਕਰਵਾਉਣ ਲਈ 'ਦ ਸਟਾਲਵਾਰਟ ਇੰਟਰਨੈਸ਼ਨਲ ਸਕੂਲ ਬਟਾਲਾ ਵਿਦਿਆਰਥੀਆਂ ਅਤੇ ...

ਪੂਰੀ ਖ਼ਬਰ »

ਸਟਾਲਵਾਰਟ ਇੰਟਰਨੈਸ਼ਨਲ ਸਕੂਲ ਬਟਾਲਾ ਵਿਦਿਆਰਥੀਆਂ ਤੇ ਮਾਪਿਆਂ ਲਈ ਬਣਿਆ ਪਹਿਲੀ ਪਸੰਦ

ਬਟਾਲਾ, 3 ਮਾਰਚ (ਕਾਹਲੋਂ)- ਬੱਚਿਆਂ ਨੂੰ ਮਿਆਰੀ ਸਿੱਖਿਆ ਦੇ ਨਾਲ-ਨਾਲ ਅੰਤਰਰਾਸ਼ਟਰੀ ਭਾਸ਼ਾ ਅੰਗਰੇਜ਼ੀ ਵਿਚ ਚੰਗੀ ਮੁਹਾਰਤ ਹਾਸਲ ਕਰਵਾਉਣ ਅਤੇ ਸਰੀਰਕ ਤੰਦਰੁਸਤੀ ਲਈ ਵੱਖ-ਵੱਖ ਖੇਡਾਂ ਕਰਵਾਉਣ ਲਈ 'ਦ ਸਟਾਲਵਾਰਟ ਇੰਟਰਨੈਸ਼ਨਲ ਸਕੂਲ ਬਟਾਲਾ ਵਿਦਿਆਰਥੀਆਂ ਅਤੇ ...

ਪੂਰੀ ਖ਼ਬਰ »

ਪੀੜਤ ਪਰਿਵਾਰ ਨੇ ਅਸਲ ਦੋਸ਼ੀਆਂ ਨੂੰ ਫੜਨ ਦੀ ਪੁਲਿਸ ਵਲੋਂ ਕੀਤੀ ਮੰਗ

ਭੈਣੀ ਮੀਆਂ ਖਾਂ, 3 ਮਾਰਚ (ਜਸਬੀਰ ਸਿੰਘ ਬਾਜਵਾ)- ਸਥਾਨਕ ਪੁਲਿਸ ਥਾਣਾ ਅਧੀਨ ਪੈਂਦੇ ਪਿੰਡ ਪਸਵਾਲ ਦੇ ਇਕ ਨÏਜਵਾਨ ਕਿਸਾਨ ਨੂੰ ਲਗਪਗ 6 ਮਹੀਨੇ ਪਹਿਲਾਂ ਕੁਝ ਲੋਕਾਂ ਨੇ ਉਸ ਦੇ ਘਰ ਕੋਲ ਹਮਲਾ ਕਰ ਕੇ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ ਸੀ | ਇਸ ਹਮਲੇ ਵਿਚ ਹਰਦੀਪ ਸਿੰਘ ...

ਪੂਰੀ ਖ਼ਬਰ »

ਹਲਕਾ ਕਾਦੀਆਂ 'ਚ ਚੱਲ ਰਹੇ ਵਿਕਾਸ ਕਾਰਜਾਂ ਨਾਲ ਪਿੰਡਾਂ ਦੀ ਹੋਵੇਗੀ ਕਾਇਆ ਕਲਪ-ਸਰਪੰਚ ਕਰਮ ਸਿੰਘ ਸੈਦੋਵਾਲ ਖੁਰਦ

ਘੱਲੂਘਾਰਾ ਸਾਹਿਬ, 3 ਮਾਰਚ (ਮਿਨਹਾਸ)-ਵਿਧਾਨ ਸਭਾ ਹਲਕਾ ਕਾਦੀਆਂ ਦੇ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦੀ ਯੋਗ ਅਗਵਾਈ ਹੇਠ ਹਲਕਾ ਕਾਦੀਆਂ 'ਚ ਚੱਲ ਰਹੇ ਵਿਕਾਸ ਕਾਰਜਾਂ ਦੁਆਰਾ ਪਿੰਡਾਂ ਦੀ ਕਾਇਆ-ਕਲਪ ਹੋਵੇਗੀ | ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਸਰਪੰਚ ਕਰਮ ਸਿੰਘ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦੀਆਂ ਨਾਕਾਮੀਆਂ ਖ਼ਿਲਾਫ਼ ਅਕਾਲੀ ਦਲ ਦੇਵੇਗਾ ਰੋਸ ਧਰਨਾ-ਖੁਸ਼ਹਾਲਪੁਰ

ਡੇਰਾ ਬਾਬਾ ਨਾਨਕ, 3 ਮਾਰਚ (ਵਿਜੇ ਸ਼ਰਮਾ)- ਕੈਪਟਨ ਸਰਕਾਰ ਦੀਆਂ ਵਾਅਦਾ ਖਿਲਾਫੀਆਂ ਦੇ ਰੋਸ ਵਜੋਂ ਸ਼ੋ੍ਰਮਣੀ ਅਕਾਲੀ ਦਲ ਵੱਲੋਂ ਸੂਬੇ ਭਰ ਅੰਦਰ ਦਿੱਤੇ ਜਾ ਰਹੇ ਹਲਕਾ ਪੱਧਰੀ ਧਰਨਿਆਂ ਤਹਿਤ ਹਲਕਾ ਡੇਰਾ ਬਾਬਾ ਨਾਨਕ ਦੇ ਅਕਾਲੀ ਵਰਕਰਾਂ ਵਲੋਂ ਇੱਥੋ ਦੇ ਪੁਰਾਣਾ ...

ਪੂਰੀ ਖ਼ਬਰ »

400 ਮੀਟਰ ਰਿਲੇਅ ਦੌੜ 'ਚ ਪਿੰਡ ਨਡਾਲਾ ਦੇ ਅਕਾਸ਼ਦੀਪ ਸਿੰਘ ਨੇ ਜਿੱਤੇ ਦੋ ਸੋਨ ਤਗਮੇ

ਪੁਰਾਣਾ ਸ਼ਾਲਾ, 3 ਮਾਰਚ (ਅਸ਼ੋਕ ਸ਼ਰਮਾ)- ਯੂਥ ਐਂਡ ਸਪੋਰਟਸ ਡਿਵੈਲਪਮੈਂਟ ਵਲੋਂ ਜਪਾਨ ਅਤੇ ਗੋਆ ਵਿਖੇ ਕਰਵਾਈ ਗਈ ਰਿਲੇਅ ਮੀਟ ਦੌੜ 400 ਮੀਟਰ 'ਚੋਂ ਕਸਬੇ ਦੇ ਪਿੰਡ ਨਡਾਲਾ ਦੇ ਵਾਸੀ ਅਤੇ ਐੱਚ.ਆਰ. ਸਕੂਲ ਗੁਰਦਾਸਪੁਰ ਦੇ ਵਿਦਿਆਰਥੀ ਅਕਾਸ਼ਦੀਪ ਸਿੰਘ ਪੁੱਤਰ ਰਣਜੀਤ ...

ਪੂਰੀ ਖ਼ਬਰ »

ਓਵਰਲੋਡ ਗੱਡੀਆਂ 'ਤੇ ਰੋਕ ਲਗਾਉਣ ਲਈ ਪੁਲ 'ਤੇ ਐਂਗਲ ਲਗਾਏ

ਘਰੋਟਾ, 3 ਮਾਰਚ (ਸੰਜੀਵ ਗੁਪਤਾ)- ਗੁਲਪੁਰ ਚੱਕੀ ਦਰਿਆ ਦੇ ਖਾਲ ਦਰਿਆ ਪੁਲ 'ਤੇ ਲੰਘਦੀਆਂ ਓਵਰਲੋਡ ਗੱਡੀਆਂ ਖ਼ਿਲਾਫ਼ ਆਰੰਭੇ ਸੰਘਰਸ਼ ਉਪਰੰਤ ਪ੍ਰਸ਼ਾਸਨ ਵਲੋਂ ਪੁਲ 'ਤੇ ਲੋਹੇ ਦੇ ਐਂਗਲ ਲਗਾ ਦਿੱਤੇ ਹਨ ਤਾਂ ਕਿ ਪੁਲ 'ਤੇ ਕਿਸੇ ਵੀ ਤਰ੍ਹਾਂ ਦੀ ਓਵਰਲੋਡ ਗੱਡੀ ਦੇ ਲੰਘਣ ...

ਪੂਰੀ ਖ਼ਬਰ »

ਨਾਬਾਲਗਾ ਨਾਲ ਗਲਤ ਹਰਕਤ ਕਰਨ ਵਾਲੇ 'ਤੇ ਜਬਰ ਜਨਾਹ ਦਾ ਮਾਮਲਾ ਦਰਜ

ਸ੍ਰੀ ਹਰਿਗੋਬਿੰਦਪੁਰ, 3 ਮਾਰਚ (ਕੰਵਲਜੀਤ ਸਿੰਘ ਚੀਮਾ)- ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਪਿੰਡ ਸੋਹੀਆਂ ਦੀ 5 ਸਾਲ ਦੀ ਬਾਲੜੀ ਨਾਲ ਬੀਤੇ ਸਮੇਂ ਦੌਰਾਨ ਗਲਤ ਹਰਕਤਾਂ ਕਰਨ 'ਤੇ ਸ੍ਰੀ ਹਰਿਗੋਬਿੰਦਪੁਰ ਪੁਲਿਸ ਥਾਣੇ ਵਿਚ ਪਿੰਡ ਧਾਲੀਵਾਲ ਦੇ ਇਕ ਵਿਅਕਤੀ 'ਤੇ ਜਬਰ ਜਨਾਹ ...

ਪੂਰੀ ਖ਼ਬਰ »

ਅਹਿਮਦੀਆ ਜਮਾਤ ਵਲੋਂ ਮੈਡੀਕਲ ਕੈਂਪ

ਕਾਦੀਆਂ, 3 ਮਾਰਚ (ਪ੍ਰਦੀਪ ਸਿੰਘ ਬੇਦੀ)-ਚੋਲ਼ਾ ਸਾਹਿਬ ਦੇ ਮੇਲੇ ਨੂੰ ਸਮਰਪਿਤ ਅਹਿਮਦੀਆ ਜਮਾਤ ਕਾਦੀਆਂ ਵਲੋਂ ਸੰਗਤ ਦੀ ਸਹੂਲਤ ਵਾਸਤੇ ਵੱਖ-ਵੱਖ ਥਾਵਾਂ 'ਤੇ ਮੁਫਤ ਮੈਡੀਕਲ ਕੈਂਪ ਲਗਾਇਆ ਗਿਆ,¢ਜਿਸ ਵਿਚ ਅਹਿਮਦੀਆ ਜਮਾਤ ਦੇ ਯੂਥ ਦੇ ਆਗੂਆਂ ਵਲੋਂ ਮੈਡੀਕਲ ਕੈਂਪ ਦੀ ...

ਪੂਰੀ ਖ਼ਬਰ »

ਸਾਡੇ ਚਾਨਣ ਮੁਨਾਰੇ : ਗੁਰੂ ਨਾਨਕ ਦੇਵ ਅਕੈਡਮੀ ਸੀਨੀਅਰ ਸੈਕੰਡਰੀ ਸਕੂਲ ਬਟਾਲਾ

ਬਟਾਲਾ, 3 ਮਾਰਚ (ਕਾਹਲੋਂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਗੁਰੂ ਨਾਨਕ ਦੇਵ ਅਕੈਡਮੀ ਜਲੰਧਰ ਰੋਡ ਬਟਾਲਾ ਵਿਚ ਵਿਦਿਆਰਥੀ ਪ੍ਰੀ-ਨਰਸਰੀ ਤੋਂ ਲੈ ਕੇ 10+2 ਤੱਕ ਦੀਆਂ ਕਲਾਸਾਂ ਵਿਚ ਤਾਲੀਮ ਹਾਸਲ ਕਰ ਰਹੇ ਹਨ | ...

ਪੂਰੀ ਖ਼ਬਰ »

ਸੇਂਟ ਸੋਲਜਰ ਸਕੂਲ ਬਟਾਲਾ ਦੀ ਇਕ ਹੋਰ ਵੱਡੀ ਪ੍ਰਾਪਤੀ

ਬਟਾਲਾ, 3 ਮਾਰਚ (ਹਰਦੇਵ ਸਿੰਘ ਸੰਧੂ)-ਸੇਂਟ ਸੋਲਜਰ ਮਾਡਰਨ ਸਕੂਲ ਦੀ ਪਿ੍ੰਸੀਪਲ ਸ੍ਰੀਮਤੀ ਮੀਨੂੰ ਸ਼ਰਮਾ ਨੂੰ ਬੀਤੇ ਦਿਨੀਂ ਗੋਆ ਦੇ ਲੀ ਮੇਰੀਡਿਅਨ ਵਿਚ ਹੋਈ ਈ.ਡੀ. ਲੀਡਰਸ਼ਿਪ ਕਾਨਫਰੰਸ ਅਤੇ ਏਸ਼ੀਆ ਪੈਸੀਫਿਕ ਐਕਸੀਲੈਂਸ ਐਵਾਰਡ 2021 ਵਿਚ ਭਾਰਤ ਸਰਕਾਰ ਦੁਆਰਾ ...

ਪੂਰੀ ਖ਼ਬਰ »

ਭਾਈ ਗੁਰਦਾਸ ਅਕੈਡਮੀ ਗਾਦੜੀਆਂ 'ਚ ਖੇਡਾਂ ਹੋਈਆਂ

ਬਟਾਲਾ, 3 ਮਾਰਚ (ਕਾਹਲੋਂ)-ਭਾਈ ਗੁਰਦਾਸ ਅਕੈਡਮੀ ਗਾਦੜੀਆਂ ਵਿਖੇ ਸਾਲਾਨਾ ਖੇਡਾਂ ਪਿ੍ੰਸੀਪਲ ਹਰਪ੍ਰੀਤ ਕੌਰ ਦੀ ਅਗਵਾਈ ਵਿਚ ਹੋਈਆਂ | ਇਸ ਐਥਲੈਟਿਕ ਮੀਟ ਦੌਰਾਨ ਸਰਬਜੀਤ ਸਿੰਘ ਐੱਸ.ਐੱਚ.ਓ. ਘੁੰਮਣ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਮੇਜਰ ਸਿੰਘ ...

ਪੂਰੀ ਖ਼ਬਰ »

ਆਰ.ਐੱਮ.ਪੀ. ਡਾਕਟਰਾਂ ਵਲੋਂ ਚੋਲਾ ਸਾਹਿਬ ਦੇ ਦਰਸ਼ਨ ਕਰਨ ਜਾਂਦੀਆਂ ਸੰਗਤਾਂ ਲਈ ਮੁਫ਼ਤ ਮੈਡੀਕਲ ਕੈਂਪ

ਬਟਾਲਾ, 3 ਮਾਰਚ (ਕਾਹਲੋਂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅੰਗ ਬਸਤਰ ਚੋਲਾ ਸਾਹਿਬ ਡੇਰਾ ਬਾਬਾ ਨਾਨਕ ਦੇ ਦਰਸ਼ਨ ਕਰਨ ਲਈ ਪੈਦਲ ਯਾਤਰਾ ਕਰਦੀਆਂ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਬਿਆਸ ਦਰਿਆ ਦੇ ਕੰਢੇ ਪਿੰਡ ਭੇਟ ਪੱਤਣ ਵਿਖੇ ਆਈਆਂ ਸੰਗਤਾਂ ਦੀ ਸੇਵਾ ਲਈ ...

ਪੂਰੀ ਖ਼ਬਰ »

ਸਿਰਜਣਾਤਮਕ ਸਿੱਖਿਆ ਤੇ ਖੇਡਾਂ ਨੂੰ ਸਮਰਪਿਤ ਚਾਨਣ ਮੁਨਾਰਾ ਗੁੱਡਵਿਲ ਸਕੂਲ ਢਡਿਆਲਾ ਨੱਤ

ਬਟਾਲਾ, 3 ਮਾਰਚ (ਕਾਹਲੋਂ)- ਸੀ.ਬੀ.ਐੱਸ.ਈ. ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਗੁੱਡਵਿਲ ਇੰਟਰਨੈਸ਼ਨਲ ਸਕੂਲ ਢਡਿਆਲਾ ਨੱਤ ਦੀ ਸਥਾਪਨਾ ਸੰਨ 2003 ਵਿਚ ਪੇਂਡੂ ਖੇਤਰ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਕੀਤੀ ਗਈ | ਇਸ ਸਕੂਲ ਦੇ ਸੰਸਥਾਪਕ ਗੁਰਦਿਆਲ ਸਿੰਘ ਰੈੱਡ ...

ਪੂਰੀ ਖ਼ਬਰ »

ਵਿਧਾਇਕ ਫ਼ਤਹਿਜੰਗ ਸਿੰਘ ਬਾਜਵਾ ਨੇ ਗਰੀਬ ਪਰਿਵਾਰਾਂ ਨੂੰ ਪਲਾਟ ਵੰਡੇ

ਡੇਹਰੀਵਾਲ ਦਰੋਗਾ, 3 ਮਾਰਚ (ਹਰਦੀਪ ਸਿੰਘ ਸੰਧੂ)- ਪੰਜਾਬ ਸਰਕਾਰ ਵਲੋਂ ਗਰੀਬਾਂ ਨੂੰ ਪਲਾਟ, ਪੈਨਸ਼ਨਾਂ ਤੇ ਹੋਰ ਸਹੂਲਤਾਂ ਪਿੰਡਾਂ ਵਿਚ ਦਿੱਤੀਆਂ ਜਾ ਰਹੀਆਂ ਹਨ ਅਤੇ ਪਿੰਡਾਂ ਦੇ ਵਿਕਾਸ ਕਾਰਜ ਵੀ ਜੰਗੀ ਪੱਧਰ 'ਤੇ ਕਰਵਾਏ ਜਾ ਰਹੇ ਹਨ | ਇਹ ਪ੍ਰਗਟਾਵਾ ਵਿਧਾਇਕ ...

ਪੂਰੀ ਖ਼ਬਰ »

ਵਿਜੇ ਸਾਂਪਲਾ ਨੰੂ ਐਸ.ਸੀ. ਕਮਿਸ਼ਨ ਦਾ ਚੇਅਰਮੈਨ ਬਣਾਉਣ 'ਤੇ ਲੋਕਾਂ 'ਚ ਖ਼ੁਸ਼ੀ-ਕੌ ਾਡਲ, ਚਾਵਲਾ

ਦੀਨਾਨਗਰ, 3 ਮਾਰਚ (ਸੰਧੂ, ਸੋਢੀ)- ਭਾਜਪਾ ਦੇ ਸੀਨੀਅਰ ਆਗੂ ਵਿਜੇ ਸਾਂਪਲਾ ਨੰੂ ਅਨੁਸੂਚਿਤ ਜਾਤੀ ਕਮਿਸ਼ਨ (ਭਾਰਤ ਸਰਕਾਰ) ਦਾ ਚੇਅਰਮੈਨ ਨਿਯੁਕਤ ਕੀਤੇ ਜਾਣ 'ਤੇ ਆਮ ਲੋਕਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ | ਉਕਤ ਪ੍ਰਗਟਾਵਾ ਭਾਜਪਾ ਐਸ.ਸੀ. ਮੋਰਚੇ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਐੱਚ.ਆਰ.ਏ. ਸਕੂਲ ਦੇ ਖਿਡਾਰੀ ਗੁਰਜੋਤ ਸਿੰਘ ਤੇ ਹਰਪਵਨ ਸਿੰਘ ਦਾ ਐੱਸ.ਐੱਸ.ਪੀ. ਵਲੋਂ ਸਨਮਾਨ

ਗੁਰਦਾਸਪੁਰ, 3 ਮਾਰਚ (ਆਰਿਫ਼)- ਐੱਸ.ਐੱਸ.ਪੀ. ਡਾ: ਰਜਿੰਦਰ ਸਿੰਘ ਸੋਹਲ ਦੀ ਅਗਵਾਈ ਹੇਠ ਗੋਆ ਵਿਖੇ ਹੋਈ ਨੈਸ਼ਨਲ ਚੈਂਪੀਅਨ ਸ਼ਪ ਵਿਚੋਂ ਐਚ.ਆਰ.ਏ ਸਕੂਲ ਦੇ ਖਿਡਾਰੀਆਂ ਦਾ ਅੱਜ ਵਿਸ਼ੇਸ਼ ਸਨਮਾਨ ਕੀਤਾ ਗਿਆ | ਸਕੂਲ ਦੇ ਗਿਆਰ੍ਹਵੀਂ ਜਮਾਤ ਦੇ ਗੋਲਡ ਮੈਡਲ ਜੇਤੂ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਪੰਜਾਬ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੰੂ ਸੌ ਾਪਿਆ ਰੋਸ ਪੱਤਰ

ਗੁਰਦਾਸਪੁਰ, 3 ਮਾਰਚ (ਪੰਕਜ ਸ਼ਰਮਾ)- ਸਾਂਝੇ ਅਧਿਆਪਕ ਮੋਰਚੇ ਦੇ ਜ਼ਿਲ੍ਹਾ ਕਨਵੀਨਰ ਕੁਲਦੀਪ ਪੁਰੋਵਾਲ, ਹਰਜਿੰਦਰ ਸਿੰਘ, ਵਡਾਲਾ ਬਾਂਗਰ, ਸੋਮ ਸਿੰਘ, ਸੁਖਰਾਜ ਸਿੰਘ ਕਾਹਲੋਂ ਦੀ ਸਾਂਝੀ ਪ੍ਰਧਾਨਗੀ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਦਾਸਪੁਰ ਨੰੂ ਰੋਸ ਪੱਤਰ ...

ਪੂਰੀ ਖ਼ਬਰ »

ਤੱਤਲਾ ਪਰਿਵਾਰ ਵਲੋਂ ਬਾਬਾ ਜੋਗਿੰਦਰ ਸਿੰਘ ਦਾ ਵਿਸ਼ੇਸ਼ ਸਨਮਾਨ

ਡੇਹਰੀਵਾਲ ਦਰੋਗਾ, 3 ਮਾਰਚ (ਹਰਦੀਪ ਸਿੰਘ ਸੰਧੂ)-ਧੰਨ-ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਾਲਾਨਾ ਜੋੜ ਮੇਲੇ ਚੋਲਾ ਸਾਹਿਬ ਨੂੰ ਸਮਰਪਿਤ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਖਡਿਆਲਾ ਸੈਣੀਆਂ ਤੋਂ ਬਾਬਾ ਜੋਗਿੰਦਰ ਸਿੰਘ ਦੀ ਅਗਵਾਈ ਵਿਚ ਸੰਗ ਦੇ ਰੂਪ ਵਿਚ ...

ਪੂਰੀ ਖ਼ਬਰ »

ਨਾਬਾਲਗਾ ਨੰੂ ਭਜਾਉਣ ਦੇ ਦੋਸ਼ 'ਚ ਮਾਮਲਾ ਦਰਜ

ਪੁਰਾਣਾ ਸ਼ਾਲਾ, 3 ਮਾਰਚ (ਅਸ਼ੋਕ ਸ਼ਰਮਾ)- ਇਕ ਨਾਬਾਲਗ ਲੜਕੀ ਨੰੂ ਭਜਾਉਣ ਦੇ ਦੋਸ਼ ਹੇਠ ਸ਼ਾਲਾ ਪੁਲਿਸ ਨੇ ਇਕ ਲੜਕੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਸਬ ਇੰਸਪੈਕਟਰ ਦਵਿੰਦਰ ਸਿੰਘ ਨੇ ਦੱਸਿਆ ਕਿ ਲੜਕੀ ਦੇ ਮਾਪਿਆਂ ਨੇ ਦਰਖਾਸਤ ਦਿੱਤੀ ਸੀ ਕਿ ਉਨ੍ਹਾਂ ਦੀ ਲੜਕੀ ਨੰੂ ...

ਪੂਰੀ ਖ਼ਬਰ »

ਬਜ਼ੁਰਗ ਦੌੜਾਕ ਸੂਬੇਦਾਰ ਹਰਭਜਨ ਸਿੰਘ ਨੇ ਅਥਲੈਟਿਕਸ ਚੈਂਪੀਅਨਸ਼ਿਪ 'ਚ ਤਗਮੇ ਜਿੱਤੇ

ਬਟਾਲਾ, 3 ਮਾਰਚ (ਕਾਹਲੋਂ)-ਮਾਸਟਰ ਖੇਡ ਐਸੋਸੀਏਸ਼ਨ ਪੰਜਾਬ ਵਲੋਂ ਲਵਲੀ ਯੂਨੀਵਰਸਿਟੀ ਜਲੰਧਰ ਵਿਖੇ ਹੋਈ ਅਥਲੈਟਿਕਸ ਚੈਂਪੀਅਨਸ਼ਿਪ 'ਚ 65 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਦੀਆਂ ਦੌੜਾਂ ਹੋਈਆਂ, ਜਿਨ੍ਹਾਂ ਵਿਚ ਇਸ ਵਰਗ ਦੇ 20 ਤੋਂ ਵੱਧ ਖਿਡਾਰੀਆਂ ਨੇ ਭਾਗ ਲਿਆ | ...

ਪੂਰੀ ਖ਼ਬਰ »

ਦਾਤਾਰ ਸਿੰਘ ਨੂੰ ਸ਼ਰਧਾਂਜਲੀ ਦੇਣ ਵੱਡੀ ਗਿਣਤੀ 'ਚ ਜਾਣਗੇ ਕਿਸਾਨ-ਦਿਲਬਾਗ ਡੋਗਰ

ਤਲਵੰਡੀ ਰਾਮਾਂ, 3 ਮਾਰਚ (ਹਰਜਿੰਦਰ ਸਿੰਘ ਖਹਿਰਾ)- ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਪ©ਧਾਨ ਦਾਤਾਰ ਸਿੰਘ ਦੀ ਹੋਈ ਬੇਵਕਤੀ ਮੌਤ 'ਤੇ ਕਿਸਾਨ ਆਗੂ ਦਿਲਬਾਗ ਸਿੰਘ ਡੋਗਰ ਅਤੇ ਸਰਪੰਚ ਦਲਜੀਤ ਸਿੰਘ ਨੇ ਦੁੱਖ ਪ©ਗਟ ਕਰਦਿਆਂ ਕਿਹਾ ਕਿ ਮਾਸਟਰ ਦਾਤਾਰ ਸਿੰਘ ਜਥੇਬੰਦੀ ਦੇ ...

ਪੂਰੀ ਖ਼ਬਰ »

ਰੱਕੜ ਸਾਹਿਬ ਗੁਰਦੁਆਰਾ ਮੁਸਤਫਾਪੁਰ ਵਿਖੇ ਭੋਗ ਪਾਏ

ਵਡਾਲਾ ਬਾਂਗਰ, 3 ਮਾਰਚ (ਮਨਪ੍ਰੀਤ ਸਿੰਘ ਘੁੰਮਣ)- ਨਜ਼ਦੀਕ ਪਿੰਡ ਮੁਸਤਫਾਪੁਰ ਦੇ ਗੁਰਦੁਆਰਾ ਸੰਗਤਸਰ ਰੱਕੜ ਸਾਹਿਬ ਵਿਖੇ ਚੋਲਾ ਸਾਹਿਬ ਦੇ ਮੇਲੇ ਦੇ ਸੰਬੰਧ ਵਿਚ ਗੁਰੂ ਨਾਨਕ ਨਾਮ ਲੇਵਾ ਸੰਗਤ ਰੂਪੀ ਸੰਗ ਦੇ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ ਜਾਵੇਗਾ | ਇਸ ਮÏਕੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਸਕੂਲ ਰਾਮਨਗਰ 'ਚ ਦਸਤਾਰਬੰਦੀ ਮੁਕਾਬਲੇ

ਗੁਰਦਾਸਪੁਰ, 3 ਮਾਰਚ (ਆਰਿਫ਼)- ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਰਾਮਨਗਰ ਵਿਖੇ ਸਕੂਲ ਦੇ ਚੇਅਰਮੈਨ ਸਰਵਣ ਸਿੰਘ ਛੀਨਾ ਤੇ ਪਿ੍ੰਸੀਪਲ ਰਮਾ ਗਾਰੀ ਦੇ ਵਿਸ਼ੇਸ਼ ਉਪਰਾਲੇ ਸਦਕਾ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੰੂ ਸਮਰਪਿਤ ਦਸਤਾਰ ਬੰਦੀ ...

ਪੂਰੀ ਖ਼ਬਰ »

ਆਰ.ਪੀ. ਅਰੋੜਾ ਮੈਡੀਸਿਟੀ 'ਚ ਨਵੇਂ ਆਧੁਨਿਕ ਮੈਡੀਕਲ ਆਈ.ਸੀ.ਯੂ. ਦਾ ਉਦਘਾਟਨ

ਗੁਰਦਾਸਪੁਰ, 3 ਮਾਰਚ (ਸੁਖਵੀਰ ਸਿੰਘ ਸੈਣੀ)- ਅੱਜ ਆਰ.ਪੀ. ਅਰੋੜਾ ਮੈਡੀਸਿਟੀ ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਡਾ: ਰਾਜਨ ਅਰੋੜਾ ਨੇ ਦੱਸਿਆ ਕਿ ਪਹਿਲਾਂ ਤੋਂ ਹੀ ਸੇਵਾ ਨਿਭਾਅ ਰਹੇ ਆਰ.ਪੀ. ਅਰੋੜਾ ਮੈਡੀਸਿਟੀ ਹਸਪਤਾਲ ਬੀ.ਐਸ.ਐੱਫ. ਰੋਡ ਗੁਰਦਾਸਪੁਰ ਵਿਚ ਆਧੁਨਿਕ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਦੇ ਆਗੂਆਂ ਦੀ ਹੋਈ ਮੀਟਿੰਗ, ਦਿੱਲੀ ਵੱਲ ਹੋਰ ਜਥੇ ਭੇਜਣ ਦਾ ਲਿਆ ਫ਼ੈਸਲਾ

ਗੁਰਦਾਸਪੁਰ, 3 ਮਾਰਚ (ਆਰਿਫ਼)-ਜਮਹੂਰੀ ਕਿਸਾਨ ਸਭਾ ਗੁਰਦਾਸਪੁਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਰਵਾਲ ਦੀ ਪ੍ਰਧਾਨਗੀ ਹੇਠ ਸ਼ਹੀਦ ਬਲਜੀਤ ਸਿੰਘ ਯਾਦਗਾਰੀ ਭਵਨ ਵਿਖੇ ਹੋਈ | ਜਿਸ ਵਿਚ ਰਘਬੀਰ ਸਿੰਘ ਪਕੀਵਾਂ, ਜਗੀਰ ਸਿੰਘ ਸਲਾਚ, ਅਜੀਤ ਸਿੰਘ ਠੱਕਰ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੀ ਵਾਰਡ ਨੰ: 39 'ਚ ਵਿਸ਼ੇਸ਼ ਮੀਟਿੰਗ

ਬਟਾਲਾ, 3 ਮਾਰਚ (ਬੁੱਟਰ)- ਬਟਾਲਾ ਨਗਰ ਨਿਗਮ ਦੇ ਵਾਰਡ ਨੰ: 39 ਵਿਚ ਵਿਸ਼ਾਲ ਰਾਜੂ ਦੇ ਗ੍ਰਹਿ ਵਿਖੇ ਪਾਰਟੀ ਦੇ ਸ਼ਹਿਰੀ ਪ੍ਰਧਾਨ ਅਮਿਤ ਸੋਢੀ ਦੀ ਅਗਵਾਈ ਵਿਚ ਅਕਾਲੀ ਦਲ ਦੀ ਹੋਰ ਮਜ਼ਬੂਤੀ ਲਈ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਮੌਕੇ ਅਮਿਤ ਸੋਢੀ ਨੇ ਕਿਹਾ ਕਿ ਜਲਦ ਹੀ ...

ਪੂਰੀ ਖ਼ਬਰ »

ਪੀੜਤ ਪਰਿਵਾਰ ਨੇ ਅਸਲ ਦੋਸ਼ੀਆਂ ਨੂੰ ਫੜਨ ਦੀ ਪੁਲਿਸ ਵਲੋਂ ਕੀਤੀ ਮੰਗ

ਭੈਣੀ ਮੀਆਂ ਖਾਂ, 3 ਮਾਰਚ (ਜਸਬੀਰ ਸਿੰਘ ਬਾਜਵਾ)- ਸਥਾਨਕ ਪੁਲਿਸ ਥਾਣਾ ਅਧੀਨ ਪੈਂਦੇ ਪਿੰਡ ਪਸਵਾਲ ਦੇ ਇਕ ਨÏਜਵਾਨ ਕਿਸਾਨ ਨੂੰ ਲਗਪਗ 6 ਮਹੀਨੇ ਪਹਿਲਾਂ ਕੁਝ ਲੋਕਾਂ ਨੇ ਉਸ ਦੇ ਘਰ ਕੋਲ ਹਮਲਾ ਕਰ ਕੇ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ ਸੀ | ਇਸ ਹਮਲੇ ਵਿਚ ਹਰਦੀਪ ਸਿੰਘ ...

ਪੂਰੀ ਖ਼ਬਰ »

ਵੋਟਰ ਐਪਲੀਕੇਸ਼ਨ ਨੰੂ ਡਾਊਨਲੋਡ ਕਰਕੇ ਪ੍ਰਾਪਤ ਕਰੋ ਆਪਣਾ ਵੋਟਰ ਕਾਰਡ-ਗੁਰਪ੍ਰੀਤ ਸਿੰਘ

ਪਠਾਨਕੋਟ, 3 ਮਾਰਚ (ਚੌਹਾਨ)- ਨਵੇਂ ਯੁਵਾ ਵੋਟਰ ਚੋਣ ਕਮਿਸ਼ਨ ਦੀ (ਨੈਸ਼ਨਲ ਵੋਟਰ ਸਰਵਿਸ ਪੋਰਟਲ) ਵੈਬਸਾਈਟ 'ਤੇ ਜਾ ਕੇ ਐਪਲੀਕੇਸ਼ਨ ਨੰੂ ਡਾਊਨਲੋਡ ਕਰਕੇ ਤੁਰੰਤ ਆਪਣੇ ਵੋਟਰ ਕਾਰਡ ਪ੍ਰਾਪਤ ਕਰ ਸਕਦਾ ਹੈ | ਇਹ ਜਾਣਕਾਰੀ ਵਧੀਕ ਨੋਡਲ ਅਫ਼ਸਰ ਸਵੀਪ ਪਠਾਨਕੋਟ ਕਮ ਮੰਡਲ ...

ਪੂਰੀ ਖ਼ਬਰ »

ਪਖ਼ਾਨੇ ਦੀ ਉਸਾਰੀ ਮੁਕੰਮਲ ਰੂਪ 'ਚ ਨਾ ਕਰਨ ਵਾਲੇ ਲਾਭਪਾਤਰੀਆਂ ਖ਼ਿਲਾਫ਼ ਕੀਤੀ ਜਾਵੇਗੀ ਕਾਰਵਾਈ-ਏ.ਡੀ.ਸੀ.

ਪਠਾਨਕੋਟ, 3 ਮਾਰਚ (ਸੰਧੂ)- ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਪਖ਼ਾਨੇ ਦੀ ਉਸਾਰੀ ਮੁਕੰਮਲ ਰੂਪ ਵਿਚ ਨਾ ਕਰਨ ਵਾਲੇ ਲਾਭਪਾਤਰੀਆਂ ਦੇ ਖ਼ਿਲਾਫ਼ ਬਣਦੀ ਕਾਨੰੂਨੀ ਕਾਰਵਾਈ ਕੀਤੀ ਜਾਵੇਗੀ | ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸੁਰਿੰਦਰ ਸਿੰਘ ਨੇ ਜਲ ਸਪਲਾਈ ...

ਪੂਰੀ ਖ਼ਬਰ »

ਹੈਰੋਇਨ ਤੇ ਮੋਟਰਸਾਈਕਲ ਸਮੇਤ ਦੋ ਕੀਤਾ

ਪਠਾਨਕੋਟ, 3 ਮਾਰਚ (ਚੌਹਾਨ)- ਜ਼ਿਲ੍ਹਾ ਪਠਾਨਕੋਟ ਦੀ ਥਾਣਾ ਮਾਮੂਨ ਕੈਂਟ ਪੁਲਿਸ ਵਲੋਂ ਦੋ ਨੌਜਵਾਨਾਂ ਕੋਲੋਂ 60 ਗ੍ਰਾਮ ਹੈਰੋਇਨ ਅਤੇ ਇਕ ਮੋਟਰਸਾਈਕਲ ਬਰਾਮਦ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਇਸ ਸਬੰਧੀ ਥਾਣਾ ਮੁਖੀ ਸਬ ਇੰਸਪੈਕਟਰ ਨਵਦੀਪ ਸ਼ਰਮਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕਿਰਤ ਤੇ ਸਲਾਹ ਅਫ਼ਸਰ ਦੇ ਦਫ਼ਤਰ 'ਚ ਖੱਜਲ-ਖ਼ੁਆਰ ਹੋ ਰਹੇ ਹਨ ਗਰੀਬ ਲੋਕ

ਪਠਾਨਕੋਟ, 3 ਮਾਰਚ (ਚੌਹਾਨ)- ਸਰਕਾਰਾਂ ਅਤੇ ਲੋਕ ਖਾਸ ਕਰਕੇ ਗਰੀਬ ਲੋਕਾਂ ਲਈ ਕਈ ਸਕੀਮਾਂ ਚਲਾਉਂਦੀ ਹੈ ਤਾਂ ਜੋ ਲੋਕ ਆਪਣਾ ਜੀਵਨ ਵਧੀਆ ਗੁਜ਼ਾਰ ਸਕਣ, ਪਰ ਕੁਝ ਅਧਿਕਾਰੀਆਂ ਤੇ ਦਫ਼ਤਰਾਂ 'ਚ ਲੱਗੇ ਸਟਾਫ਼ ਦੀ ਕਥਿਤ ਘਟੀਆ ਕਾਰਗੁਜ਼ਾਰੀ ਕਾਰਨ ਗਰੀਬ ਲੋਕ ਜਿੱਥੇ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ

ਪਠਾਨਕੋਟ, 3 ਮਾਰਚ (ਸੰਧੂ)- ਜ਼ਿਲ੍ਹਾ ਮੈਜਿਸਟ੍ਰੇਟ ਪਠਾਨਕੋਟ ਸੰਯਮ ਅਗਰਵਾਲ ਨੇ ਇਕ ਹੁਕਮ ਜਾਰੀ ਕਰਦਿਆਂ ਕਿਹਾ ਕਿ ਜ਼ਿਲ੍ਹਾ ਪਠਾਨਕੋਟ ਦੀ ਹਦੂਦ ਅੰਦਰ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਉੱਚੀ ਆਵਾਜ਼ ਵਿਚ ਚਲਾਏ ਜਾਣ ਵਾਲੇ ਲਾਊਡ ਸਪੀਕਰ/ਮਿਊਜ਼ਿਕ, ਗੱਡੀਆਂ ਦੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੰੂ ਸਮਾਰਟ ਫ਼ੋਨ ਵੰਡੇ

ਸ਼ਾਹਪੁਰ ਕੰਢੀ, 3 ਮਾਰਚ (ਰਣਜੀਤ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਾਹਪੁਰ ਕੰਢੀ ਟਾਊਨਸ਼ਿਪ ਵਿਖੇ ਪਿ੍ੰਸੀਪਲ ਮੋਨਿਕਾ ਸ਼ਰਮਾ ਦੀ ਪ੍ਰਧਾਨਗੀ ਹੇਠ ਫ਼ੋਨ ਵੰਡ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪੰਜਾਬ ਕਾਂਗਰਸ ਕਮੇਟੀ ਦੇ ਸੂਬਾ ਮੀਡੀਆ ਕੋਆਰਡੀਨੇਟਰ ...

ਪੂਰੀ ਖ਼ਬਰ »

ਆਤਮਾ ਸਕੀਮ ਅਧੀਨ ਕਿਸਾਨ ਗੋਸ਼ਟੀ ਕਰਵਾਈ

ਮਾਧੋਪੁਰ, 3 ਮਾਰਚ (ਨਰੇਸ਼ ਮਹਿਰਾ)-ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਦੇ ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਪਠਾਨਕੋਟ ਡਾ: ਹਰਤਰਨਪਾਲ ਸਿੰਘ ਸੈਣੀ ਦੀ ਅਗਵਾਈ ਹੇਠ ਅਤੇ ਬਲਾਕ ਖੇਤੀਬਾੜੀ ਅਫ਼ਸਰ ਧਾਰਕਲਾਂ ਡਾ: ਰਾਜਿੰਦਰ ਕੁਮਾਰ ਦੀ ...

ਪੂਰੀ ਖ਼ਬਰ »

ਸ਼ਾਹਪੁਰ ਕੰਢੀ ਡੈਮ ਔਸਤੀ ਸੰਘਰਸ਼ ਕਮੇਟੀ ਜੈਨੀ ਜੁਗਿਆਲ ਦਾ ਧਰਨਾ 43ਵੇਂ ਦਿਨ 'ਚ

ਸ਼ਾਹਪੁਰ ਕੰਢੀ, 3 ਮਾਰਚ (ਰਣਜੀਤ ਸਿੰਘ)-ਸ਼ਾਹਪੁਰ ਕੰਢੀ ਡੈਮ ਔਸਤੀ ਸੰਘਰਸ਼ ਕਮੇਟੀ ਜੈਨੀ ਜੁਗਿਆਲ ਵਲੋਂ ਆਪਣੀਆਂ ਮੰਗਾਂ ਨੰੂ ਲੈ ਕੇ ਰਣਜੀਤ ਸਾਗਰ ਡੈਮ ਦੇ ਮੁੱਖ ਇੰਜੀਨੀਅਰ ਦਫ਼ਤਰ ਸਾਹਮਣੇ ਪ੍ਰਧਾਨ ਦਿਆਲ ਸਿੰਘ ਦੀ ਅਗਵਾਈ ਹੇਠ ਸ਼ੁਰੂ ਕੀਤਾ ਗਿਆ ਧਰਨਾ ਅੱਜ ...

ਪੂਰੀ ਖ਼ਬਰ »

ਟ੍ਰੈਫ਼ਿਕ ਐਜੂਕੇਸ਼ਨ ਸੈੱਲ ਨੇ ਵਾਹਨ ਚਾਲਕਾਂ ਨੰੂ ਕੀਤਾ ਜਾਗਰੂਕ

ਪਠਾਨਕੋਟ, 3 ਮਾਰਚ (ਸੰਧੂ)- ਟਰੈਫ਼ਿਕ ਐਜੂਕੇਸ਼ਨ ਸੈੱਲ ਵਲੋਂ ਏ.ਐਸ.ਆਈ. ਪ੍ਰਦੀਪ ਕੁਮਾਰ ਦੀ ਦੇਖਰੇਖ ਹੇਠ ਆਰੀਆ ਮਹਿਲਾ ਕਾਲਜ ਦੀ ਬਾਹਰੀ ਵਾਹਨ ਚਾਲਕਾਂ ਨੰੂ ਟਰੈਫ਼ਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਗਿਆ | ਇਸ ਮੌਕੇ ਏ.ਐਸ.ਆਈ. ਪ੍ਰਦੀਪ ਕੁਮਾਰ, ਏ.ਐਸ.ਆਈ. ਮਨਜੀਤ ਸਿੰਘ ...

ਪੂਰੀ ਖ਼ਬਰ »

ਕਰਮਚਾਰੀਆਂ ਵਲੋਂ ਡੀ.ਸੀ. ਦਫ਼ਤਰ 'ਚ ਭੁੱਖ ਹੜਤਾਲ ਸ਼ੁਰੂ

ਪਠਾਨਕੋਟ, 3 ਮਾਰਚ (ਚੌਹਾਨ)- ਪੰਜਾਬ ਯੂ.ਟੀ. ਕਰਮਚਾਰੀ, ਪੈਨਸ਼ਨ ਤਾਲਮੇਲ ਸੰਘਰਸ਼ ਫਰੰਟ ਕਮੇਟੀ ਜ਼ਿਲ੍ਹਾ ਪਠਾਨਕੋਟ ਡਿਪਟੀ ਕਮਿਸ਼ਨਰ ਦਫ਼ਤਰ ਕੰਪਲੈਕਸ 'ਚ ਕਰਮਚਾਰੀਆਂ ਦੀਆਂ ਮੰਗਾਂ ਨੰੂ ਲੈ ਕੇ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਜਿਸ ਵਿਚ ਡਾ: ਲੇਖਰਾਜ, ਮਾਸਟਰ ਰਤਨ ...

ਪੂਰੀ ਖ਼ਬਰ »

ਪਠਾਨਕੋਟ 'ਚ ਕੋਰੋਨਾ ਦੇ 10 ਹੋਰ ਮਾਮਲੇ

ਪਠਾਨਕੋਟ, 3 ਮਾਰਚ (ਆਸ਼ੀਸ਼ ਸ਼ਰਮਾ)- ਪਠਾਨਕੋਟ ਵਿਚ ਸਿਹਤ ਵਿਭਾਗ ਨੰੂ ਮਿਲੀਆਂ ਜਾਂਚ ਰਿਪੋਰਟਾਂ ਮੁਤਾਬਿਕ ਅੱਜ 10 ਹੋਰ ਕੋਰੋਨਾ ਦੇ ਮਾਮਲੇ ਆਏ ਹਨ | ਇਸ ਦੀ ਪੁਸ਼ਟੀ ਸਿਵਲ ਹਸਪਤਾਲ ਪਠਾਨਕੋਟ ਦੇ ਐਸ. ਐਮ. ਓ. ਡਾ: ਰਾਕੇਸ਼ ਸਰਪਾਲ ਨੇ ਕਰਦੇ ਹੋਏ ਦੱਸਿਆ ਕਿ ਜ਼ਿਲ੍ਹਾ ...

ਪੂਰੀ ਖ਼ਬਰ »

5 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ

ਪਠਾਨਕੋਟ, 3 ਮਾਰਚ (ਆਸ਼ੀਸ਼ ਸ਼ਰਮਾ)- ਥਾਣਾ ਮਾਮੂਨ ਕੈਂਟ ਪੁਲਿਸ ਨੇ ਇਕ ਨੌਜਵਾਨ ਨੰੂ 5 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਥਾਣਾ ਇੰਚਾਰਜ ਮਾਮੂਨ ਕੈਂਟ ਸਬ ਇੰਸਪੈਕਟਰ ਨਵਦੀਪ ਸ਼ਰਮਾ ਨੇ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ਦੀ ...

ਪੂਰੀ ਖ਼ਬਰ »

ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਕੈਂਪ ਲਗਾਇਆ

ਡਮਟਾਲ, 3 ਮਾਰਚ (ਰਾਕੇਸ਼ ਕੁਮਾਰ)- ਨੰਗਲ ਥਾਣਾ ਮੁਖੀ ਦੀਪਕ ਕੁਮਾਰ ਵਲੋਂ ਅੱਜ ਪਿੰਡ ਢਾਕੀ ਸੈਦਾਂ ਵਿਚ ਸਰਪੰਚ ਗਗਨਦੀਪ ਦੀ ਦੇਖਰੇਖ ਵਿਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਵਿਚ ਡੀ.ਐਸ.ਪੀ. ਰਾਜੇਸ਼ ਮੱਟੂ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਉਨ੍ਹਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX