ਤਾਜਾ ਖ਼ਬਰਾਂ


ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅਜਨਾਲਾ ਪੁੱਜੀ ਐਨ.ਐੱਸ.ਜੀ. ਟੀਮ
. . .  about 1 hour ago
ਅਜਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਦੇ ਸ਼ਰਮਾ ਫਿਲਿੰਗ ਸਟੇਸ਼ਨ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅੱਜ ਐਨ.ਐੱਸ.ਜੀ. ਦੀ ਇਕ ਟੀਮ ਅਜਨਾਲਾ ਪੁੱਜੀ ਹੈ। ਇਸ ਟੀਮ ਦੇ ਮੈਂਬਰਾਂ ਵਲੋਂ ਧਮਾਕੇ ਨਾਲ ਜੁੜੇ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ...
ਦਿੱਲੀ ਦੀ ਰੋਹਿਣੀ ਅਦਾਲਤ ਨੇ ਲੱਖਾ ਸਿਧਾਣਾ ਨੂੰ ਦਿੱਤੀ ਅਗਾਊਂ ਜ਼ਮਾਨਤ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਦਿੱਲੀ ਦੀ ਰੋਹਿਣੀ ਅਦਾਲਤ ਨੇ ਗਣਤੰਤਰ ਦਿਹਾੜੇ ਦੇ ਹਿੰਸਾ ਮਾਮਲੇ ਵਿਚ ਲਖਬੀਰ ਸਿੰਘ ਉਰਫ ਲੱਖਾ ਸਿਧਾਣਾ ਨੂੰ ਅਗਾਊਂ...
ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਕੀਤਾ ਅਗਵਾ
. . .  about 1 hour ago
ਟੱਲੇਵਾਲ, 17 ਸਤੰਬਰ (ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਇਕ ਕਾਰ ਸਵਾਰ ਵਿਅਕਤੀਆਂ ਵਲੋਂ ਅਗਵਾ ਕਰ ਲਿਆ ਗਿਆ | ਸਾਰਾ ਦਿਨ ਬੀਤ ਜਾਣ ਦੇ ਬਾਵਜੂਦ ਪੁਲਿਸ ਦੇ ਹੱਥ ਕੁਝ ਨਹੀਂ ਲੱਗਿਆ...
ਸ੍ਰੀ ਹਰਿਮੰਦਰ ਸਾਹਿਬ ਪਰਿਵਾਰ ਸਮੇਤ ਪਹੁੰਚੇ ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ
. . .  about 1 hour ago
ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ) - ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ ਅੱਜ ਸ਼ਾਮ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਐਨ.ਆਈ.ਏ. ਨੇ ਇਕ ਹੌਟਲਾਈਨ ਨੰਬਰ ਕੀਤਾ ਜਾਰੀ, ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਸੋਸ਼ਲ ਮੀਡੀਆ 'ਤੇ ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲੇ ਲੋਕਾਂ ਵਿਰੁੱਧ ਸ਼ਿਕਾਇਤਾਂ ਦਰਜ ਕਰਨ ਲਈ ਇਕ ਹੌਟਲਾਈਨ ਨੰਬਰ...
ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੁਟੇਰੇ ਕਾਬੂ
. . .  about 2 hours ago
ਅੰਮ੍ਰਿਤਸਰ, 17 ਸਤੰਬਰ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਲੁਟੇਰੇ ਕਾਬੂ ਕੀਤੇ ਗਏ ਹਨ | ਇਹ ਲੁਟੇਰੇ ਸਪਲੈਂਡਰ ਮੋਟਰਸਾਈਕਲ 'ਤੇ ਪਿਸਤੌਲ ...
ਕੈਬਨਿਟ ਮੀਟਿੰਗ ਵਿਚ ਪੰਜਾਬ ਕਸਟਮ ਮਿਲਿੰਗ ਨੀਤੀ ਨੂੰ ਪ੍ਰਵਾਨਗੀ
. . .  about 2 hours ago
ਚੰਡੀਗੜ੍ਹ, 17 ਸਤੰਬਰ - ਪੰਜਾਬ ਕੈਬਨਿਟ ਮੀਟਿੰਗ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ | ਇਸ ਦੌਰਾਨ ਸਾਉਣੀ 2021-22 ਲਈ ...
18 ਨਵੇਂ ਸਰਕਾਰੀ ਕਾਲਜਾਂ ਲਈ 160 ਸਹਾਇਕ ਪ੍ਰੋਫੈਸਰਾਂ ਅਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਮਨਜ਼ੂਰੀ
. . .  about 2 hours ago
ਚੰਡੀਗੜ੍ਹ, 17 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕੈਬਨਿਟ ਦੀ ਅਗਵਾਈ ਵਿਚ ਐੱਸ.ਬੀ.ਐੱਸ. ਨਗਰ ਵਿਚ 'ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਦੀ ਸਥਾਪਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ....
5 ਬੰਗਲਾਦੇਸ਼ੀ ਨਾਗਰਿਕ ਭਾਰਤੀ ਪਾਸਪੋਰਟ ਸਮੇਤ ਗ੍ਰਿਫ਼ਤਾਰ
. . .  about 3 hours ago
ਨਵੀਂ ਦਿੱਲੀ, 17 ਸਤੰਬਰ - ਡੀ.ਸੀ.ਪੀ. (ਏਅਰਪੋਰਟ) ਵਿਕਰਮ ਪੋਰਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 6 ਦੋਸ਼ੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿਚ 5 ਬੰਗਲਾਦੇਸ਼ੀ ਨਾਗਰਿਕ ਵੀ ਸ਼ਾਮਿਲ ਹਨ...
ਗਾਇਕ ਹਰਜੀਤ ਹਰਮਨ ਦਾ ਕਹਿਣਾ, ਮਹਿਲਾ ਕਮਿਸ਼ਨ ਸਾਹਮਣੇ ਪੇਸ਼ ਹੋ ਕੇ ਰੱਖਣਗੇ ਆਪਣਾ ਪੱਖ
. . .  about 3 hours ago
ਚੰਡੀਗੜ੍ਹ, 17 ਸਤੰਬਰ - ਪੰਜਾਬ ਮਹਿਲਾ ਕਮਿਸ਼ਨ ਵਲੋਂ ਪੰਜਾਬੀ ਗਾਇਕ ਹਰਜੀਤ ਹਰਮਨ ਸਮੇਤ ਕਰਨ ਔਜਲਾ ਨੂੰ ਨਿੱਜੀ ਸੁਣਵਾਈ ਲਈ ਬੁਲਾਇਆ ਗਿਆ ...
ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਤਾ ਗਿਆ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ
. . .  about 3 hours ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਵਲੋਂ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਾਰਜਕਾਰੀ ਮੈਜਿਸਟ੍ਰੇਟ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ ਹੈ ...
ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਵੱਡਾ ਬਿਆਨ
. . .  about 3 hours ago
ਚੰਡੀਗੜ੍ਹ, 17 ਸਤੰਬਰ (ਸੁਰਿੰਦਰ ) - ਪੰਜਾਬ ਦੇ ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵਲੋਂ ਕੋਈ ਵੀ ਬਕਾਇਆ...
ਜੰਗਲਾਤ ਮੰਤਰੀ ਦੀ ਰਿਹਾਇਸ਼ ਵਲ ਮਾਰਚ ਕਰਨਗੇ ਜੰਗਲਾਤ ਕਾਮੇ
. . .  about 3 hours ago
ਨਾਭਾ, 17 ਸਤੰਬਰ (ਕਰਮਜੀਤ ਸਿੰਘ) - ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਨੇ ਫ਼ੈਸਲਾ ਕੀਤਾ ਕਿ ਲੰਮੇ ਸਮੇਂ ਤੋ ਕੰਮ ਕਰਦੇ ਕੱਚੇ ਕਾਮੇ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਜੰਗਲਾਤ ...
ਬਿਕਰਮ ਸਿੰਘ ਮਜੀਠੀਆ ਮਾਣਹਾਨੀ ਕੇਸ ਦੀ ਅਗਲੀ ਸੁਣਵਾਈ 1 ਅਕਤੂਬਰ ਤਕ ਮੁਲਤਵੀ
. . .  about 4 hours ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਆਮ ਆਦਮੀ ਪਾਰਟੀ ਦੇ ਸਾਂਸਦ ਸੰਜੇ ਸਿੰਘ ਖ਼ਿਲਾਫ਼ ...
ਮੁੱਖ ਮੰਤਰੀ 20 ਸਤੰਬਰ ਨੂੰ ਬਰਨਾਲਾ ਵਿਖੇ ਸੁਪਰ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਰੱਖਣਗੇ ਨੀਂਹ ਪੱਥਰ
. . .  about 4 hours ago
ਬਰਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਲਾਡੀ) - ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੇ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ....
ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਪਾਕਿਸਤਾਨ ਦਾ ਦੌਰਾ ਕੀਤਾ ਰੱਦ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਨਿਊਜ਼ੀਲੈਂਡ ਸਰਕਾਰ ਦੀ ਸੁਰੱਖਿਆ ਚਿਤਾਵਨੀ ਤੋਂ ਬਾਅਦ ਆਪਣਾ ਪਾਕਿਸਤਾਨ ਦਾ ਦੌਰਾ ਰੱਦ ਕਰ...
ਟਿਫ਼ਨ ਬੰਬ ਮਾਮਲੇ ਨਾਲ ਸਬੰਧਿਤ ਗੁਰਮੁਖ ਸਿੰਘ ਰੋਡੇ ਨਾਲ ਜੁੜੇ ਦਰਵੇਸ਼ ਸਿੰਘ 'ਤੇ ਪੁਲਿਸ ਨੇ ਲਾਇਆ ਯੂ. ਏ. ਪੀ. ਏ. ਐਕਟ
. . .  about 4 hours ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਅਸਲਾ ਅਤੇ ਧਮਾਕਾਖ਼ੇਜ਼ ਸਮਗਰੀ ਤੇ ਹੈਰੋਇਨ ਸਮਗਲਿੰਗ ਦੇ ਦੋਸ਼ ਹੇਠ ਮਮਦੋਟ ਪੁਲਿਸ ਵਲੋਂ ਫੜੇ ਗਏ ਨਜ਼ਦੀਕੀ ਪਿੰਡ ਨਿਹਾਲਾ ਕਿਲਚਾ ਵਾਸੀ ਦਰਵੇਸ਼ ਸਿੰਘ ਖ਼ਿਲਾਫ਼ ਪੁਲਿਸ ਵਲੋਂ ...
ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ - ਰਾਘਵ ਚੱਢਾ
. . .  about 4 hours ago
ਨਵੀਂ ਦਿੱਲੀ, 17 ਸਤੰਬਰ - ਨਵਜੋਤ ਸਿੰਘ ਸਿੱਧੂ 'ਤੇ ਪਲਟਵਾਰ ਕਰਦੇ ਹੋਏ ਆਪ ਦੇ ਆਗੂ ਰਾਘਵ ਚੱਢਾ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ ਹੈ | ਜ਼ਿਕਰਯੋਗ ਹੈ ਕਿ ਸਿੱਧੂ ਵਲੋਂ ਖੇਤੀ ...
ਪਿੰਡ ਰਾਮਪੁਰ ਵਿਚ ਖ਼ੁਫ਼ੀਆ ਪੁਲਿਸ ਦੀ ਰੇਡ, ਇਕ ਘਰ ਵਿਚੋਂ ਬਰਾਮਦ ਕੀਤੀ ਖ਼ਾਲਿਸਤਾਨੀ ਸਮਗਰੀ
. . .  about 4 hours ago
ਦੋਰਾਹਾ,17 ਸਤੰਬਰ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ) - ਦੋਰਾਹਾ ਦੇ ਨੇੜਲੇ ਪਿੰਡ ਰਾਮਪੁਰ ਵਿਖੇ ਇਕ ਘਰ ਵਿਚ ਖ਼ੁਫ਼ੀਆ ਏਜੰਸੀਆਂ ਨੇ ਸਵੇਰ ਤੋਂ ਛਾਪਾ ਮਾਰਿਆ। ਜਿਸ ਦੇ ਵਿਚ ਕੁਝ ਖ਼ਾਲਸਾਤਾਨੀ ਸਮਗਰੀ ਤੇ ਪ੍ਰਿੰਟਿੰਗ ਪ੍ਰੈੱਸ ਬਰਾਮਦ ਕੀਤੀ ...
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕੱਲ੍ਹ ਤੋਂ ਸ਼ੁਰੂ
. . .  about 4 hours ago
ਅੰਮ੍ਰਿਤਸਰ, 17 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 18 ਸਤੰਬਰ ਤੋਂ ਸ਼ੁਰੂ ਹੋਵੇਗੀ | ਉਕਤ ਜਾਣਕਾਰੀ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ...
ਕਿਸਾਨੀ ਮੁੱਦੇ 'ਤੇ ਅਕਾਲੀ ਦਲ ਮਗਰਮੱਛ ਦੇ ਅੱਥਰੂ ਵਹਾ ਰਿਹਾ - ਰਾਣਾ ਸੋਢੀ
. . .  about 5 hours ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਖੇਡ ਮੰਤਰੀ ਰਾਣਾ ਸੋਢੀ ਨੇ ਕਿਹਾ ਕਿ ਅਕਾਲੀ ਦਲ ਕਿਸਾਨੀ ਮੁੱਦੇ 'ਤੇ ਮਗਰਮੱਛ ਦੇ ਅੱਥਰੂ ਵਹਾ ਰਿਹਾ ਹੈ ਅਤੇ ਸਿਆਸਤ ਕੀਤੀ ਜਾ ...
ਖੇਤੀ ਕਾਨੂੰਨ ਰੱਦ ਕਰੇ ਕੇਂਦਰ ਸਰਕਾਰ - ਕੈਪਟਨ
. . .  about 5 hours ago
ਚੰਡੀਗੜ੍ਹ, 17 ਸਤੰਬਰ - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਤੀਜੇ ਰਾਜ ਪੱਧਰੀ ਵਰਚੂਅਲ ਕਿਸਾਨ ਮੇਲੇ ਦਾ ਉਦਘਾਟਨ ਕਰਨ ਸਮੇਂ ਮੁੱਖ ਮੰਤਰੀ ਵਲੋਂ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਤੁਰੰਤ ਰੱਦ ਕਰਨ ਲਈ ਕਿਹਾ...
ਸਿੱਧੂ ਦਾ ਆਪ ਅਤੇ ਅਕਾਲੀ ਦਲ 'ਤੇ ਨਿਸ਼ਾਨਾ
. . .  about 5 hours ago
ਚੰਡੀਗੜ੍ਹ, 17 ਸਤੰਬਰ - ਨਵਜੋਤ ਸਿੰਘ ਸਿੱਧੂ ਵਲੋਂ ਸ਼੍ਰੋਮਣੀ ਅਕਾਲੀ ਦਲ ਵਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਜੋ ਰੋਸ ਮਾਰਚ ਕੀਤਾ ਜਾ ਰਿਹਾ ਹੈ...
ਨੈਸ਼ਨਲ ਅਥਲੈਟਿਕਸ ਚੈਂਪੀਅਨਸ਼ਿਪ 'ਚ ਪੰਜਾਬਣ ਰਮਨਦੀਪ ਕੌਰ ਨੇ ਰਾਸ਼ਟਰੀ ਰਿਕਾਰਡ ਬਣਾਉਂਦਿਆਂ ਜਿੱਤਿਆ ਸੋਨ ਤਗਮਾ
. . .  about 5 hours ago
ਪਟਿਆਲਾ,(ਅਮਰਬੀਰ ਸਿੰਘ ਆਹਲੂਵਾਲੀਆ), 17 ਸਤੰਬਰ - ਤੇਲੰਗਾਨਾ ਦੇ ਵਾਰੰਗਲ 'ਚ ਓਪਨ ਨੈਸ਼ਨਲ ਅਥਲੈਟਿਕਸ ਚੈਂਪੀਅਨਸ਼ਿਪ ਦੌਰਾਨ ਪਟਿਆਲਾ ਦੀ ਰਮਨਦੀਪ ਕੌਰ ਨੇ 35 ਕਿੱਲੋਮੀਟਰ ਵਾਕਿੰਗ...
ਸੁਖਬੀਰ ਸਿੰਘ ਬਾਦਲ,ਹਰਸਿਮਰਤ ਕੌਰ ਬਾਦਲ ਸਮੇਤ 15 ਪਾਰਟੀ ਲੀਡਰਾਂ ਦੀ ਗ੍ਰਿਫ਼ਤਾਰੀ
. . .  about 4 hours ago
ਨਵੀਂ ਦਿੱਲੀ, 17 ਸਤੰਬਰ - ਦਿੱਲੀ ਵਿਚ ਸ਼੍ਰਮੋਣੀ ਅਕਾਲੀ ਦਲ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕੀਤੇ ਜਾ ਰਹੇ ਰੋਸ ਮਾਰਚ ਦੌਰਾਨ ਸੁਖਬੀਰ ਸਿੰਘ ਬਾਦਲ,ਹਰਸਿਮਰਤ ਕੌਰ ਬਾਦਲ ਸਮੇਤ 15 ਪਾਰਟੀ ਲੀਡਰਾਂ ਦੀ ਗ੍ਰਿਫ਼ਤਾਰੀ ਪੁਲਿਸ ਵਲੋਂ ਕੀਤੀ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 21 ਫੱਗਣ ਸੰਮਤ 552

ਰੂਪਨਗਰ

ਨੂਰਪੁਰ ਬੇਦੀ-ਬੁੰਗਾ ਸਾਹਿਬ ਮਾਰਗ ਤੋਂ ਗੁਜ਼ਰਦੇ ਓਵਰਲੋਡ ਵਾਹਨਾਂ ਕਾਰਨ ਰਾਹਗੀਰ ਪ੍ਰੇਸ਼ਾਨ

ਨੂਰਪੁਰ ਬੇਦੀ, 3 ਮਾਰਚ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਬੀਤੇ ਦਿਨੀਂ ਲੋਕਾਂ ਦੀ ਮੰਗ 'ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨੂਰਪੁਰ ਬੇਦੀ-ਬੁੰਗਾ ਸਾਹਿਬ ਮਾਰਗ ਤੋਂ ਭਾਰੀ ਤੇ ਓਵਰਲੋਡ ਵਾਹਨਾਂ ਦੇ ਗੁਜ਼ਰਨ 'ਤੇ ਪਾਬੰਦੀ ਲਗਾਈ ਗਈ ਸੀ | ਮਗਰ ਪੁਲਿਸ ਦੀ ਢਿੱਲ ਕਾਰਨ ਰੋਜ਼ਾਨਾ ਉਕਤ ਮਾਰਗ ਤੋਂ ਸੈਂਕੜੇ ਓਵਰਲੋਡ ਵਾਹਨ ਗੁਜ਼ਰਦੇ ਹਨ ਜਿਸ ਕਾਰਨ ਉਕਤ ਮਾਰਗ ਟੁੱਟਣਾ ਸ਼ੁਰੂ ਹੋ ਗਿਆ ਹੈ | ਇਨ੍ਹਾਂ ਓਵਰਲੋਡ ਵਾਹਨਾਂ ਕਾਰਨ ਕਈ ਹਾਦਸਿਆਂ ਨੂੰ ਸੁਨੇਹਾ ਦਿੰਦੇ ਹਨ ਪਰੰਤੂ ਪੁਲਸ ਵੱਲੋਂ ਕੋਈ ਹਰਕਤ ਨਾ ਦਿਖਾਏ ਜਾਣ ਕਾਰਨ ਪ੍ਰੇਸ਼ਾਨ ਹੋਈ ਆਮ ਜਨਤਾ ਤੇ ਰਾਹਗੀਰਾਂ 'ਚ ਪ੍ਰਸ਼ਾਸਨ ਖ਼ਿਲਾਫ਼ ਰੋਸ ਪਾਇਆ ਜਾ ਰਿਹਾ ਹੈ | ਜ਼ਿਕਰਯੋਗ ਹੈ ਕਿ ਕੁੱਝ ਸਮਾਂ ਪਹਿਲਾਂ ਉਕਤ ਮਾਰਗ 'ਤੇ ਸਥਿਤ ਕਈ ਪਿੰਡਾਂ ਦੇ ਲੋਕਾਂ ਨੇ ਆਪਣੇ ਪੱਧਰ 'ਤੇ ਦਿਨ ਅਤੇ ਰਾਤ ਸਮੇਂ ਨਾਕੇ ਲਗਾ ਕੇ ਜਿੱਥੇ ਓਵਰਲੋਡ ਵਾਹਨਾਂ ਨੂੰ ਰੋਕਿਆ ਸੀ ਉੱਥੇ ਹੀ ਕਾਬੂ ਕੀਤੇ ਗਏ ਕਈ ਭਾਰੀ ਵਾਹਨਾਂ ਨੂੰ ਫੜਕੇ ਪੁਲਸ ਦੇ ਹਵਾਲੇ ਕੀਤਾ ਗਿਆ ਸੀ | ਲੋਕਾਂ ਅਨੁਸਾਰ ਉਕਤ ਮਾਰਗ ਭਾਵੇਂ 5 ਤੋਂ 10 ਟਨ ਭਾਰ ਸਮਰੱਥਾ ਲਈ ਪਾਸ ਹਨ | ਮਗਰ ਇਸ ਮਾਰਗ ਤੋਂ ਟ੍ਰਾਲੇ 40 ਤੋਂ 50 ਟਨ ਮਾਲ ਲੈ ਕੇ ਰੋਜ਼ਾਨਾ ਗੁਜ਼ਰਦੇ ਦੇਖੇ ਜਾ ਰਹੇ ਹਨ ਜਿਨ੍ਹਾਂ ਨੂੰ ਰੋਕਣ ਵਾਲਾ ਸ਼ਾਇਦ ਕੋਈ ਨਹੀਂ ਹੈ | ਜ਼ਿਕਰ ਕਰਨਾ ਬਣਦਾ ਹੈ ਕਿ ਵੱਖ-ਵੱਖ ਰਾਜਨੀਤਿਕ ਦਲਾਂ ਦੇ ਆਗੂ ਓਵਰਲੋਡ ਵਾਹਨਾਂ ਦੇ ਮੁੱਦੇ ਨੂੰ ਸਿਆਸੀ ਰੰਗਤ ਦੇ ਕੇ ਲਾਭ ਵੀ ਹਾਸਿਲ ਕਰਦੇ ਰਹੇ ਹਨ | ਮਗਰ ਹੁਣ ਕੋਈ ਵੀ ਰਾਜਨੀਤਿਕ ਦਲ ਲੋਕਾਂ ਦੀ ਇਸ ਸਮੱਸਿਆ ਵੱਲ ਧਿਆਨ ਦੇਣ ਲਈ ਅੱਗੇ ਨਹੀਂ ਆ ਰਿਹਾ ਹੈ | ਲੋਕਾਂ ਦਾ ਕਹਿਣਾ ਹੈ ਕਿ ਸ਼ਾਇਦ ਚੋਣਾਂ ਨੇੜੇ ਆਉਂਦੀਆਂ ਦੇਖ ਕੇ ਕਿਸੀ ਵੀ ਪ੍ਰਕਾਰ ਦਾ ਨੁਕਸਾਨ ਉਠਾਉਣ ਦੇ ਡਰੋਂ ਸਿਆਸੀ ਆਗੂਆਂ ਵਲੋਂ ਚੁੱਪ ਵੱਟੀਂ ਹੋਈ ਹੈ |

ਬਾਡੀ ਬਿਲਡਿੰਗ ਮੁਕਾਬਲੇ ਵਿਚ ਮੋਰਿੰਡਾ ਦੀ ਪ੍ਰੀਤੀ ਅਰੋੜਾ ਨੇ ਹਾਸਿਲ ਕੀਤਾ ਪਹਿਲਾ ਸਥਾਨ

ਮੋਰਿੰਡਾ, 3 ਮਾਰਚ (ਕੰਗ)-ਪੰਜਾਬੀ ਐਮੀਚਿਓਰ ਬਾਡੀ ਬਿਲਡਿੰਗ ਐਸੋਸੀਏਸ਼ਨ ਵਲੋਂ ਲੜਕੀਆਂ ਦੇ ਕਰਵਾਏ ਓਪਨ ਵੇਟ ਮੁਕਾਬਲੇ ਵਿਚ ਮੋਰਿੰਡਾ ਸ਼ਹਿਰ ਦੀ ਪ੍ਰੀਤੀ ਅਰੋੜਾ ਪੁੱਤਰੀ ਬਲਦੇਵ ਸਿੰਘ ਨੇ ਪਹਿਲਾ ਸਥਾਨ ਹਾਸਿਲ ਕਰਕੇ ਸ਼ਹਿਰ ਦਾ ਮਾਣ ਵਧਾਇਆ | ਪੰਜਾਬੀ ਐਮੀਚਿਓਰ ...

ਪੂਰੀ ਖ਼ਬਰ »

ਪੰਜਾਬ ਰਾਜ ਪੈਨਸ਼ਨਰਜ਼ ਮਹਾਂਸੰਘ ਸੀਨੀਅਰ ਸਿਟੀਜ਼ਨ ਵਲੋਂ ਕੀਤੀ ਇਕੱਤਰਤਾ

ਮੋਰਿੰਡਾ, 3 ਮਾਰਚ (ਤਰਲੋਚਨ ਸਿੰਘ ਕੰਗ)-ਪੰਜਾਬ ਰਾਜ ਪੈਨਸ਼ਨਰਜ ਮਹਾਸੰਘ ਸੀਨੀਅਰ ਸਿਟੀਜ਼ਨ ਇਕਾਈ ਮੋਰਿੰਡਾ ਦੀ ਐਗਜ਼ੈਕਟਿਵ ਬਾਡੀ ਵਲੋਂ ਪ੍ਰਧਾਨ ਰਾਮਸਰੂਪ ਸ਼ਰਮਾ ਦੀ ਅਗਵਾਈ ਹੇਠ ਇਕੱਤਰਤਾ ਕੀਤੀ | ਇਕੱਤਰਤਾ ਦੌਰਾਨ ਪੰਜਾਬ ਸਰਕਾਰ ਦੀ ਕਾਰਜਸ਼ੈਲੀ ਦੀ ...

ਪੂਰੀ ਖ਼ਬਰ »

9ਵੀਂ ਪੰਜਾਬ ਰਾਜ ਗਤਕਾ ਚੈਂਪੀਅਨਸ਼ਿੱਪ 'ਚ ਅਕਾਲ ਅਕੈਡਮੀ ਕਮਾਲਪੁਰ ਦੇ ਵਿਦਿਆਰਥੀ ਅੱਵਲ

ਰੂਪਨਗਰ, 3 ਮਾਰਚ (ਹੁੰਦਲ)-9ਵੀਂ ਪੰਜਾਬ ਰਾਜ ਗਤਕਾ ਚੈਂਪੀਅਨਸ਼ਿੱਪ 'ਚ ਜ਼ਿਲ੍ਹਾ ਰੂਪਨਗਰ ਵਲੋਂ ਖੇਡਣ ਗਏ ਅਕਾਲ ਅਕੈਡਮੀ ਕਮਾਲਪੁਰ ਦੇ ਵਿਦਿਆਰਥੀਆਂ ਨੇ ਚੰਗਾ ਪ੍ਰਦਰਸ਼ਨ ਕਰਕੇ ਸਕੂਲ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ | ਪਿ੍ੰਸੀਪਲ ਸ੍ਰੀਮਤੀ ਅਮਨਦੀਪ ਕੌਰ ਨੇ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਨਵਾਂ ਨੰਗਲ ਵਿਖੇ ਮਹਾਨ ਗੁਰਮਤਿ ਸਮਾਗਮ 6 ਮਾਰਚ ਨੂੰ

ਨੰਗਲ, 3 ਮਾਰਚ (ਪ੍ਰੀਤਮ ਸਿੰਘ ਬਰਾਰੀ)-ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਹੁਕਮ ਅਨੁਸਾਰ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਸੈਕਟਰ ਦੋ ਨਵਾਂ ਨੰਗਲ ਵਿਖੇ ਸਮੂਹ ਸੰਗਤਾਂ ਵਲੋਂ ਮਹਾਨ ਗੁਰਮਤਿ ਸਮਾਗਮ 6 ਮਾਰਚ ਦਿਨ ...

ਪੂਰੀ ਖ਼ਬਰ »

ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਖ਼ਿਲਾਫ਼ ਮੀਟਿੰਗ ਕੀਤੀ

ਢੇਰ, 3 ਮਾਰਚ (ਸ਼ਿਵ ਕੁਮਾਰ ਕਾਲੀਆ)-ਕਿਸਾਨ ਵਿਰੋਧੀ ਕਾਲੇ ਕਾਨੰੂਨਾਂ ਖ਼ਿਲਾਫ਼ ਕਿਸਾਨਾਂ ਦੀ ਇੱਕ ਵਿਸ਼ੇਸ਼ ਮੀਟਿੰਗ ਢੇਰ ਵਿਖੇ ਕੀਤੀ ਗਈ ਜਿਸ ਵਿਚ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਸੁਰਿੰਦਰਪਾਲ ਸਿੰਘ ਢੇਰ ਪ੍ਰਧਾਨ ਪੰਜਾਬ ਮੰਡੀ ਬੋਰਡ ਕਰਮਚਾਰੀ ਯੂਨੀਅਨ ਨੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਅੰਤਰਰਾਸ਼ਟਰੀ ਜੰਗਲੀ ਜੀਵ ਦਿਵਸ ਮੌਕੇ ਕਰਵਾਏ ਗਏ ਵੱਖ-ਵੱਖ ਮੁਕਾਬਲੇ

ਸ੍ਰੀ ਅਨੰਦਪੁਰ ਸਾਹਿਬ, 3 ਮਾਰਚ (ਕਰਨੈਲ ਸਿੰਘ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ਪਿ੍ੰਸੀਪਲ ਡਾ. ਜਸਵੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਪੋਸਟ ਗ੍ਰੈਜੂਏਟ ਜ਼ੂਆਲੌਜੀ ਵਿਭਾਗ ਵਲੋਂ ਅੰਤਰਰਾਸ਼ਟਰੀ ਜੰਗਲੀ ਜੀਵ ਦਿਵਸ ਮੌਕੇ ਵੱਖ-ਵੱਖ ...

ਪੂਰੀ ਖ਼ਬਰ »

ਲਾਪਤਾ ਨੌਜਵਾਨ ਦੀ ਲਾਸ਼ ਭਾਖੜਾ ਨਹਿਰ 'ਚੋਂ ਬਰਾਮਦ

ਰੂਪਨਗਰ, 3 ਮਾਰਚ (ਸਤਨਾਮ ਸਿੰਘ ਸੱਤੀ)-ਸ਼ਹਿਰ ਦੇ ਨਾਲ ਲੱਗਦੇ ਪਿੰਡ ਖੈਰਾਬਾਦ (ਮੁਸਤਫ਼ਾ ਨਗਰ) ਦੇ ਰਹਿਣ ਵਾਲੇ 23 ਸਾਲਾਂ ਲਾਪਤਾ ਨੌਜਵਾਨ ਦੀ 9 ਦਿਨਾਂ ਬਾਅਦ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਪਿੰਡ ਨਰਵਾਨਾ ਕੋਲੋਂ ਲੰਘਦੀ ਭਾਖੜਾ ਨਹਿਰ ਵਿਚੋਂ ਬਰਾਮਦ ਹੋਇਆ | ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ 100 ਗਰਾਮ ਹੈਰੋਇਨ ਅਤੇ ਨਸ਼ੀਲੇ ਟੀਕੇ ਬਰਾਮਦ

ਰੂਪਨਗਰ, 3 ਮਾਰਚ (ਸਤਨਾਮ ਸਿੰਘ ਸੱਤੀ)-ਸੀ.ਆਈ.ਏ. ਸਟਾਫ਼ ਰੋਪੜ ਦੀ ਟੀਮ ਨੇ ਚਮਕੌਰ ਸਾਹਿਬ ਦੇ ਪਿੰਡ ਭੋਜੇਮਾਜਰਾ ਪੁੱਲ ਦੇ ਕੋਲ ਨਾਕਾਬੰਦੀ ਦੇ ਦੌਰਾਨ ਸਵਿੱਫਟ ਡਿਜ਼ਾਇਰ ਕਾਰ 'ਤੇ ਸਵਾਰ 2 ਵਿਕਅਤੀਆਂ ਨੂੰ 100 ਗ੍ਰਾਮ ਹੈਰੋਈਨ ਸਮੇਤ ਗਿ੍ਫ਼ਤਾਰ ਕੀਤਾ ਹੈ | ਕਥਿਤ ...

ਪੂਰੀ ਖ਼ਬਰ »

ਚੰਡੀਗੜ੍ਹ ਵਿਖੇ ਪਤਨੀ ਦਾ ਇਲਾਜ ਕਰਵਾ ਰਹੇ ਅਲੀਪੁਰ ਦੇ ਵਿਅਕਤੀ ਦੀ ਕੋਰੋਨਾ ਨਾਲ ਮੌਤ

ਘਨੌਲੀ, 3 ਮਾਰਚ (ਜਸਵੀਰ ਸਿੰਘ ਸੈਣੀ)-ਸਰਕਾਰੀ ਹਸਪਤਾਲ ਚੰਡੀਗੜ੍ਹ ਵਿਖੇ ਆਪਣੀ ਪਤਨੀ ਦਾ ਇਲਾਜ ਕਰਵਾ ਰਹੇ ਨੇੜਲੇ ਪਿੰਡ ਅਲੀਪੁਰ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਹਰਬੰਸ ਸਿੰਘ (64) ਪੁੱਤਰ ਦਲੀਪ ਸਿੰਘ ਦੀ ਪਤਨੀ ਬਿਮਾਰ ਹੋਣ ਕਰਕੇ ਉਸ ਦਾ ਇਲਾਜ ਉਕਤ ...

ਪੂਰੀ ਖ਼ਬਰ »

ਕੋਰੋਨਾ ਟੈੱਸਟ ਕਰਾਉਣ ਲਿਆਂਦਾ ਮੁਲਜ਼ਮ ਪੁਲਿਸ ਨੂੰ ਹਸਪਤਾਲ 'ਚੋਂ ਝਕਾਨੀ ਦੇ ਕੇ ਫ਼ਰਾਰ

ਰੂਪਨਗਰ, 3 ਮਾਰਚ (ਸਤਨਾਮ ਸਿੰਘ ਸੱਤੀ)-ਸਿਵਲ ਹਸਪਤਾਲ ਰੋਪੜ 'ਚ ਕੋਰੋਨਾ ਟੈੱਸਟ ਕਰਵਾਉਣ ਆਇਆ ਮੁਲਜ਼ਮ ਦੁਪਹਿਰ ਸਮੇਂ ਪੁਲਿਸ ਨੂੰ ਝਕਾਨੀ ਦੇ ਕੇ ਫ਼ਰਾਰ ਹੋ ਗਿਆ | ਪੁਲਿਸ ਵਲੋਂ ਮੁਲਜ਼ਮ ਨੂੰ ਕਾਬੂ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ | ਮੁਲਜ਼ਮ ਦੀ ਪਹਿਚਾਣ ਗੁਰਜੀਤ ...

ਪੂਰੀ ਖ਼ਬਰ »

ਪਾਵਰ ਕਾਰਪੋਰੇਸ਼ਨ ਦੇ ਦੇਖੋ ਰੰਗ ਨਿਆਰੇ, ਭੰਗਾਲਾ 'ਚ ਬਿਜਲੀ ਸਪਲਾਈ ਖੰਭਿਆਂ ਦੀ ਬਜਾਏ ਬਾਂਸਾਂ ਸਹਾਰੇ

ਪੁਰਖਾਲੀ, 3 ਮਾਰਚ (ਅੰਮਿ੍ਤਪਾਲ ਸਿੰਘ ਬੰਟੀ)-ਇੱਥੋਂ ਨੇੜਲੇ ਪਿੰਡ ਭੰਗਾਲਾ ਵਿਖੇ ਬਿਜਲੀ ਦੀ ਸਪਲਾਈ ਖੰਭਿਆਂ ਦੀ ਬਜਾਏ ਬਾਂਸਾਂ ਸਹਾਰੇ ਚੱਲ ਰਹੀ ਹੈ | ਪ੍ਰੰਤੂ ਬਿਜਲੀ ਵਿਭਾਗ ਨੂੰ ਬਾਂਸਾਂ ਸਹਾਰੇ ਚੱਲ ਰਹੀ ਇਸ ਬਿਜਲੀ ਸਪਲਾਈ ਦੀ ਕੋਈ ਵੀ ਪਰਵਾਹ ਨਹੀਂ ਜਾਪਦੀ | ਇਸ ...

ਪੂਰੀ ਖ਼ਬਰ »

30 ਲੱਖ ਦੀ ਲਾਗਤ ਨਾਲ ਨਗਰ ਕੌਂਸਲ ਵਲੋਂ ਤਹਿਸੀਲ ਕੰਪਲੈਕਸ ਤੇ ਬੱਸ ਸਟੈਂਡ ਮੂਹਰੋਂ ਲੰਘਦੀ ਸੜਕ ਦਾ ਕਰਵਾਇਆ ਜਾ ਰਿਹਾ ਨਵੀਨੀਕਰਨ

ਨੰਗਲ, 6 ਮਾਰਚ (ਪ੍ਰੀਤਮ ਸਿੰਘ ਬਰਾਰੀ)-ਤਹਿਸੀਲ ਕੰਪਲੈਕਸ ਨੰਗਲ ਦੇ ਮੇਨ ਗੇਟ ਮੂਹਰੇ ਲੰਘਦੀ ਸੜਕ ਜੋ ਪ੍ਰਸ਼ਾਸਨਿਕ ਅਣਗਹਿਲੀ ਕਾਰਨ ਪਿਛਲੇ ਕਾਫ਼ੀ ਸਮੇਂ ਤੋਂ ਬੁਰੀ ਤਰ੍ਹਾਂ ਟੁੱਟ ਚੁੱਕੀ ਸੀ ਅਤੇ ਖੱਡੇ ਵੀ ਪੈ ਚੁੱਕੇ ਸਨ, ਜਿਸ ਕਾਰਨ ਜਿੱਥੇ ਰਾਹਗੀਰਾਂ ਨੂੰ ਲੰਘਣ ...

ਪੂਰੀ ਖ਼ਬਰ »

ਹਮਲਾਵਰ ਖ਼ਿਲਾਫ਼ ਹਫ਼ਤੇ ਬਾਅਦ ਵੀ ਕਾਰਵਾਈ ਨਾ ਹੋਣ ਕਾਰਨ ਪੀੜਤ ਪਰਿਵਾਰ 'ਚ ਸਹਿਮ ਦਾ ਮਾਹੌਲ

ਸ੍ਰੀ ਅਨੰਦਪੁਰ ਸਾਹਿਬ, 3 ਮਾਰਚ (ਕਰਨੈਲ ਸਿੰਘ)-ਸਥਾਨਕ ਮਹੱਲਾ ਕੇਸਗੜ੍ਹ ਸਾਹਿਬ ਨਿਵਾਸੀ ਹਰਮਨ ਕੰਪਿਊਟਰਜ਼ ਮਾਲਕ ਗੁਰਜੀਤ ਸਿੰਘ ਪੁੱਤਰ ਸੋਹਨ ਸਿੰਘ 'ਤੇ ਜਾਨਲੇਵਾ ਹਮਲਾ ਕਰਨ ਵਾਲੇ ਕਥਿਤ ਹਮਲਾਵਰ ਖ਼ਿਲਾਫ਼ ਹਫ਼ਤੇ ਤੋਂ ਵੀ ਵੱਧ ਸਮਾਂ ਬੀਤ ਜਾਣ ਬਾਅਦ ਕੋਈ ...

ਪੂਰੀ ਖ਼ਬਰ »

ਕਿਸਾਨੀ ਧਰਨੇ 'ਚ ਸ਼ਾਮਿਲ ਹੋਣ ਜਾ ਰਿਹਾ ਭਾਓਵਾਲ ਦਾ ਨੌਜਵਾਨ ਹਾਦਸੇ ਵਿਚ ਗੰਭੀਰ ਜ਼ਖ਼ਮੀ

ਬੇਲਾ, 3 ਮਾਰਚ (ਮਨਜੀਤ ਸਿੰਘ ਸੈਣੀ)-ਨੇੜਲੇ ਪਿੰਡ ਭਾਓਵਾਲ ਦੇ ਦੋ ਨੌਜਵਾਨ ਮੋਟਰਸਾਈਕਲ 'ਤੇ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਧਰਨੇ ਵਿਚ ਸ਼ਾਮਲ ਹੋਣ ਲੜੀ ਜਾ ਰਹੇ ਸਨ ਤਾਂ ਪਾਣੀਪਤ ਨੇੜੇ ਵਾਪਰੇ ਟਰੱਕ ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਲਈ ਪਹਿਲਾ ...

ਪੂਰੀ ਖ਼ਬਰ »

ਪਰਮਾਰ ਹਸਪਤਾਲ ਦੇ ਸਟਾਫ਼ ਦੀ ਮਾਨਵਤਾ ਵਾਦੀ ਪਹੁੰਚ ਦੀ ਸ਼ਲਾਘਾ

ਰੂਪਨਗਰ, 3 ਮਾਰਚ (ਸਤਨਾਮ ਸਿੰਘ ਸੱਤੀ)-ਪਰਮਾਰ ਹਸਪਤਾਲ ਰੂਪਨਗਰ ਦੇ ਪ੍ਰਬੰਧਕਾਂ ਅਤੇ ਸਟਾਫ਼ ਦੀ ਮਾਨਵਤਾ ਵਾਦੀ ਪਹੁੰਚ ਨੇ ਇੱਕ ਨੌਜਵਾਨ ਦੀ ਜਾਨ ਬਚਾ ਲਈ ਹੈ | ਇੱਕ ਨੌਜਵਾਨ ਗੌਰਵ ਗਿੰਡ 17 ਫਰਵਰੀ 21 ਨੂੰ ਧਰਮਸ਼ਾਲਾ (ਹਿਮਾਚਲ) ਤੋਂ ਇਕੱਲਾ ਮੋਟਰਸਾਈਕਲ ਤੇ ਚੰਡੀਗੜ੍ਹ ...

ਪੂਰੀ ਖ਼ਬਰ »

ਰੋਪੜ ਵਿਖੇ ਪਹਿਲੀ ਪੈਨਚੈੱਕ ਸਿਲਾਟ ਚੈਂਪੀਅਨਸ਼ਿੱਪ ਹੋਈ

ਰੂਪਨਗਰ, 3 ਮਾਰਚ (ਗੁਰਪ੍ਰੀਤ ਸਿੰਘ ਹੁੰਦਲ)-ਰੋਪੜ ਵਿਖੇ ਜ਼ਿਲ੍ਹਾ ਪੈਨਚੈੱਕ ਸਿਲਾਟ ਐਸੋਸੀਏਸ਼ਨ, ਰੋਪੜ (ਰਜਿ:) ਵਲੋਂ ਪਹਿਲੀ ਪੈਨਚੈੱਕ ਸਿਲਾਟ (ਮਾਰਸ਼ਲ ਆਰਟ) ਖੇਡ ਦੀ ਚੈਂਪੀਅਨਸ਼ਿਪ ਗਾਂਧੀ ਨੈਸ਼ਨਲ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਬੇਲਾ ਚੌਂਕ, ਰੋਪੜ ਵਿਖੇ ...

ਪੂਰੀ ਖ਼ਬਰ »

ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਨਗਰ ਕੀਰਤਨ ਸਜਾਇਆ

ਢੇਰ, 3 ਮਾਰਚ (ਸ਼ਿਵ ਕੁਮਾਰ ਕਾਲੀਆ)-ਗੁਰੂ ਰਵਿਦਾਸ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਇੱਕ ਵਿਸ਼ਾਲ ਨਗਰ ਕੀਰਤਨ ਪਿੰਡ ਸਜਮੋਰ ਤੋਂ ਸਜਾਇਆ ਗਿਆ | ਇਸ ਨਗਰ ਕੀਰਤਨ ਵਿਚ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਭਰੀ | ਇਸ ਨਗਰ ਕੀਰਤਨ ਦਾ ਪਿੰਡ ਸਜਮੋਰ, ...

ਪੂਰੀ ਖ਼ਬਰ »

ਕਿਰਤੀ ਕਿਸਾਨ ਮੋਰਚਾ ਵਲੋਂ 14 ਨੂੰ ਮੋਟਰਸਾਈਕਲ ਮਾਰਚ ਕੱਢਣ ਦਾ ਫੈਸਲਾ

ਨੂਰਪੁਰ ਬੇਦੀ, 3 ਮਾਰਚ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ ਤਖ਼ਤਗੜ੍ਹ)-ਕਿਰਤੀ ਕਿਸਾਨ ਮੋਰਚਾ ਬਲਾਕ ਕਮੇਟੀ ਨੂਰਪੁਰ ਬੇਦੀ ਦੀ ਮੀਟਿੰਗ ਗੁਰਦੁਆਰਾ ਬਾਣਗੜ੍ਹ ਸਾਹਿਬ ਦੇ ਵਿਚ ਕੀਤੀ ਗਈ | ਮੀਟਿੰਗ ਵਿਚ ਸਰਬਸੰਮਤੀ ਨਾਲ 14 ਮਾਰਚ ਨੂੰ ਨੂਰਪੁਰ ਬੇਦੀ ਦੇ ਪਿੰਡਾਂ ...

ਪੂਰੀ ਖ਼ਬਰ »

ਗੁ: ਮੰਜੀ ਸਾਹਿਬ ਭਰਤਗੜ੍ਹ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੱਕ ਮਾਰਚ 14 ਨੂੰ

ਭਰਤਗੜ੍ਹ, 3 ਮਾਰਚ (ਜਸਬੀਰ ਸਿੰਘ ਬਾਵਾ)-ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਵਾਬ ਕਪੂਰ ਸਿੰਘ ਦੇ ਨਾਂਅ ਹੇਠ ਖੇਤੀ ਕਾਨੂੰਨਾਂ ਦੇ ਰੋਸ ਅਤੇ ਝੂਠੇ ਪਰਚੇ ਰੱਦ ਕਰਵਾਉਣ ਦੇ ਮੰਤਵ ਨਾਲ ਗੁ: ਮੰਜੀ ਸਾਹਿਬ ਭਰਤਗੜ੍ਹ ਤੋਂ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ, ਸ਼੍ਰੀ ਅਨੰਦਪੁਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਵਲੋਂ ਪਿੰਡਾਂ ਵਿਚ ਲੜੀਵਾਰ ਮੀਟਿੰਗਾਂ ਦਾ ਸਿਲਸਿਲਾ ਜਾਰੀ

ਨੂਰਪੁਰ ਬੇਦੀ, 3 ਮਾਰਚ (ਹਰਦੀਪ ਸਿੰਘ ਢੀਂਡਸਾ)-ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਸ੍ਰੀ ਅਨੰਦਪੁਰ ਸਾਹਿਬ ਵਲੋਂ ਅੱਜ ਪਿੰਡ ਸਰਾਂ ਵਿਖੇ ਚੱਲ ਰਹੇ ਕਿਸਾਨ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਮੀਟਿੰਗਾਂ ਕੀਤੀਆਂ ਗਈਆਂ ਅਤੇ ਕਿਸਾਨਾਂ ਨੂੰ ਦਿੱਲੀ ਜਾਣ ਲਈ ਲਾਮਬੰਦ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਵਲੋਂ ਖੰਡ ਮਿੱਲ ਮੋਰਿੰਡਾ ਦੇ ਜੀ.ਐੱਮ. ਨੂੰ ਸੌਂਪਿਆ ਮੰਗ ਪੱਤਰ

ਮੋਰਿੰਡਾ, 3 ਮਾਰਚ (ਕੰਗ, ਪਿ੍ਤਪਾਲ ਸਿੰਘ)-ਅੱਜ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰਾਂ ਵਲੋਂ ਗੰਨੇ ਦੀ ਬਕਾਇਆ ਰਹਿੰਦੀ ਰਾਸ਼ੀ ਸਬੰਧੀ ਖੰਡ ਮਿੱਲ ਮੋਰਿੰਡਾ ਦੇ ਜਨਰਲ ਮੈਨੇਜਰ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਸੌਂਪਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਰੂਪਨਗਰ ਵਲੋਂ ਖੇੜੀ ਸਕੂਲ ਦਾ ਅਚਨਚੇਤ ਨਿਰੀਖਣ

ਸ੍ਰੀ ਚਮਕੌਰ ਸਾਹਿਬ, 3 ਮਾਰਚ(ਜਗਮੋਹਣ ਸਿੰਘ ਨਾਰੰਗ)-ਖੇੜੀ ਸਲਾਬਤਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਰੂਪਨਗਰ ਰਾਜ ਕੁਮਾਰ ਖੋਸਲਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਸ. ਪੀ. ਸਿੰਘ ਵਲੋਂ ਅਚਨਚੇਤ ਪੁੱਜ ਕੇ ...

ਪੂਰੀ ਖ਼ਬਰ »

ਗੈਰ ਕਾਨੂੰਨੀ ਮਾਈਨਿੰਗ ਤੇ ਓਵਰ ਲੋਡ ਟਿੱਪਰਾਂ ਨੂੰ ਬੰਦ ਕਰਨ ਸਬੰਧੀ ਐਸ. ਡੀ. ਐਮ. ਨੂੰ ਦਿੱਤਾ ਮੰਗ ਪੱਤਰ

ਸ੍ਰੀ ਚਮਕੌਰ ਸਾਹਿਬ, 3 ਮਾਰਚ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਨੇੜਲੇ ਪਿੰਡ ਰਸੀਦਪੁਰ ਨੇੜੇ ਸਤਲੁੱਜ ਦਰਿਆ ਵਿਚ ਹੋ ਡੀ ਸਿਲਟਿੰਗ ਦੀ ਆੜ ਵਿਚ ਹੋ ਰਹੀ ਗੈਰ ਕਾਨੂੰਨੀ ਮਾਈਨਿੰਗ ਅਤੇ ਰੇਤ ਦੇ ਓਵਰਲੋਡ ਭਰੇ ਜਾ ਰਹੇ ਟਿੱਪਰਾਂ ਨੂੰ ਰੋਕਣ ਸਬੰਧੀ ਅੱਜ ਬੇਟ ...

ਪੂਰੀ ਖ਼ਬਰ »

ਪਰਮ ਸੇਵਾ ਵੈੱਲਫੇਅਰ ਸੁਸਾਇਟੀ ਵਲੋਂ ਮਰੀਜ਼ ਦੀ ਵਿੱਤੀ ਸਹਾਇਤਾ ਕੀਤੀ

ਬੇਲਾ, 3 ਮਾਰਚ (ਮਨਜੀਤ ਸਿੰਘ ਸੈਣੀ)-ਪਰਮ ਸੇਵਾ ਵੈੱਲਫੇਅਰ ਸੁਸਾਇਟੀ ਦੇ ਸਰਪ੍ਰਸਤ ਸੰਤ ਸੁਰਿੰਦਰ ਪਾਲ ਸਿੰਘ ਰਿਟਾ ਪਿ੍ੰਸੀਪਲ ਗੱਲਬਾਤ ਦੌਰਾਨ ਦੱਸਿਆ ਕਿ ਪਰਮਜੀਤ ਸਿੰਘ ਪੁੱਤਰ ਗਿਆਨ ਚੰਦ ਪਿੰਡ ਬਹਿਰਾਮਪੁਰ ਬੇਟ ਜੋ ਇੱਕ ਇਮਾਰਤ ਉਸਾਰੀ ਕਰਦੇ ਸਮੇਂ ਹਾਦਸੇ ਦਾ ...

ਪੂਰੀ ਖ਼ਬਰ »

ਸਨਾਣਾ ਦੇ ਕਈ ਘਰਾਂ ਨੂੰ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਨਸੀਬ ਹੋਇਆ ਆਪਣੇ ਲੰਘਣ ਲਈ ਪੱਕਾ ਰਸਤਾ

ਪੁਰਖਾਲੀ, 3 ਮਾਰਚ (ਅੰਮਿ੍ਤਪਾਲ ਸਿੰਘ ਬੰਟੀ)-ਇੱਥੋਂ ਨੇੜਲੇ ਪਿੰਡਾਂ ਸਨਾਣਾ ਵਿਖੇ ਕਈ ਘਰਾਂ ਦੇ ਲੋਕਾਂ ਨੂੰ ਆਜ਼ਾਦੀ ਤੋਂ ਬਾਅਦ ਪਹਿਲੀ ਵਾਰੀ ਪੱਕਾ ਰਸਤਾ ਨਸੀਬ ਹੋਇਆ ਹੈ | ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਪੱਕਾ ਰਸਤਾ ਮਿਲਣ ਕਾਰਨ ਇਨ੍ਹਾਂ ਲੋਕਾਂ 'ਚ ਖ਼ੁਸ਼ੀ ਦਾ ...

ਪੂਰੀ ਖ਼ਬਰ »

ਹੋਲੇ ਮਹੱਲੇ ਦੇ ਮੱਦੇਨਜ਼ਰ ਪਤਵੰਤੇ ਸੱਜਣਾਂ ਵਲੋਂ ਸਵਾਰੀ ਰੇਲ ਗੱਡੀਆਂ ਚਲਾਉਣ ਦੀ ਮੰਗ

ਘਨੌਲੀ, 3 ਮਾਰਚ ( ਜਸਵੀਰ ਸਿੰਘ ਸੈਣੀ)-ਖ਼ਾਲਸੇ ਦਾ ਕੌਮੀ ਤਿਉਹਾਰ ਹੋਲੇ ਮਹੱਲੇ ਦੇ ਮੱਦੇਨਜ਼ਰ ਰੱਖਦਿਆਂ ਸਵਾਰੀ ਰੇਲ ਗੱਡੀਆਂ ਚਲਾਉਣ ਦੀ ਮੰਗ ਕੀਤੀ ਹੈ | ਇਸ ਦੌਰਾਨ ਘਨੌਲੀ ਰੇਲਵੇ ਸਟੇਸ਼ਨ ਤੇ ਇਕੱਤਰ ਹੋਏ ਪਤਵੰਤੇ ਸੱਜਣਾਂ ਲਾਭ ਸਿੰਘ ਸਾਬਕਾ ਜੀ. ਐਮ ਪੰਜਾਬ ...

ਪੂਰੀ ਖ਼ਬਰ »

ਨਵੇਂ ਰਜਿਸਟਰ ਕੀਤੇ ਵੋਟਰਾਂ ਦੇ ਈ.ਐਪਿਕ ਡਾਊਨਲੋਡ ਕਰਵਾਉਣ ਲਈ ਮਿਤੀ 6 ਤੇ 7 ਮਾਰਚ ਨੂੰ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ-ਕਨੂੰ ਗਰਗ

ਸ੍ਰੀ ਅਨੰਦਪੁਰ ਸਾਹਿਬ, 3 ਮਾਰਚ (ਕਰਨੈਲ ਸਿੰਘ)-ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01.01.2021 ਦੌਰਾਨ ਨਵੇਂ ਰਜਿਸਟਰ ਕੀਤੇ ਵੋਟਰਾਂ ਦੇ ਈ.ਐਪਿਕ ਡਾਊਨਲੋਡ ਕਰਵਾਉਣ ਲਈ ਮਿਤੀ 6 ਤੇ 7 ਮਾਰਚ ਨੂੰ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ | ਜਿਸ ਤਹਿਤ ...

ਪੂਰੀ ਖ਼ਬਰ »

ਸੁਰਮੁੱਖ ਸਿੰਘ ਕਮਾਲਪੁਰ ਨਮਿਤ ਅੰਤਿਮ ਅਰਦਾਸ 'ਚ ਵੱਖ-ਵੱਖ ਸ਼ਖ਼ਸੀਅਤਾਂ ਹੋਈਆਂ ਸ਼ਾਮਿਲ

ਰੂਪਨਗਰ, 3 ਮਾਰਚ (ਸਤਨਾਮ ਸਿੰਘ ਸੱਤੀ)-ਬਾਰ ਐਸੋ: ਰੂਪਨਗਰ ਦੇ ਜਨਰਲ ਸਕੱਤਰ ਅਤੇ ਯੂਥ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਕਮਾਲਪੁਰ ਦੇ ਪਿਤਾ ਸੁਰਮੁੱਖ ਸਿੰਘ ਕਮਾਲਪੁਰ ਨਮਿਤ ਅੰਤਿਮ ਅਰਦਾਸ ਅੱਜ ਪਿੰਡ ਕਮਾਲਪੁਰ ਦੇ ਗੁਰੂਘਰ 'ਚ ਹੋਈ | ਕੀਰਤਨੀ ...

ਪੂਰੀ ਖ਼ਬਰ »

ਗਊਸ਼ਾਲਾ ਰੂਪਨਗਰ 'ਚ ਲਗਾਇਆ ਗਊ ਭਲਾਈ ਕੈਂਪ

ਰੂਪਨਗਰ, 3 ਮਾਰਚ (ਸਤਨਾਮ ਸਿੰਘ ਸੱਤੀ)-ਗੋਪਾਲ ਗਊਸ਼ਾਲਾ ਰੂਪਨਗਰ ਵਿਖੇ ਗਊ ਭਲਾਈ ਕੈਂਪ ਲਗਾਇਆ ਗਿਆ ਜਿਸ ਵਿਚ ਗਊ ਸੇਵਾ ਦੇ ਚੇਅਰਮੈਨ ਸਚਿਨ ਸ਼ਰਮਾ ਅਤੇ ਸੀ. ਈ. ਓ. ਗਉ ਸੇਵਾ ਕਮਿਸ਼ਨ ਵਲੋਂ 25 ਹਜ਼ਾਰ ਰੁਪਏ ਦੀਆਂ ਦਵਾਈਆਂ ਮੁਫ਼ਤ ਭੇਟ ਕੀਤੀਆਂ ਗਈਆਂ | ਇਸ ਮੌਕੇ ਪਸ਼ੂ ...

ਪੂਰੀ ਖ਼ਬਰ »

ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਕੀਰਤਨ ਦਰਬਾਰ ਕਰਵਾਇਆ

ਢੇਰ, 3 ਮਾਰਚ (ਸ਼ਿਵ ਕੁਮਾਰ ਕਾਲੀਆ)-ਪਿੰਡ ਬੀਕਾਪੁਰ ਦੀ ਸੰਗਤ ਵਲੋਂ ਸ਼੍ਰੋਮਣੀ ਭਗਤ ਭਗਤ ਰਵਿਦਾਸ ਜੀ ਦੀ ਯਾਦ ਵਿਚ 12ਵਾਂ ਕੀਰਤਨ ਦਰਬਾਰ ਬਹੁਤ ਹੀ ਸ਼ਰਧਾ ਨਾਲ ਕਰਵਾਇਆ ਗਿਆ | ਇਸ ਮੌਕੇ ਪੰਥ ਪ੍ਰਸਿੱਧ ਰਾਗੀ ਭਾਈ ਦਵਿੰਦਰ ਸਿੰਘ ਸੋਢੀ ਦਾ ਰਾਗੀ ਜਥਾ, ਭਾਈ ਹਰਦੀਪ ...

ਪੂਰੀ ਖ਼ਬਰ »

ਰੋਪੜ ਮੋਟਰ ਪਾਰਟਸ ਮਕੈਨੀਕਲ ਯੂਨੀ. ਰਜਿ: ਦੀ ਕਾਰਜਕਾਰਨੀ ਕਮੇਟੀ ਮੀਟਿੰਗ

ਰੂਪਨਗਰ, 3 ਮਾਰਚ (ਸਤਨਾਮ ਸਿੰਘ ਸੱਤੀ)-ਰੋਪੜ ਮੋਟਰ ਪਾਰਟਸ ਮਕੈਨੀਕਲ ਯੂਨੀਅਨ ਰਜਿ: ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਯੂਨੀਅਨ ਦੇ ਦਫ਼ਤਰ ਰੋਪੜ ਆਟੋ ਸੈਂਟਰ ਕੁਰਾਲੀ ਰੋਡ ਰੂਪਨਗਰ ਵਿਖੇ ਪ੍ਰਧਾਨ ਕੁਲਵਿੰਦਰ ਸਿੰਘ ਗੋਗੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੇ ...

ਪੂਰੀ ਖ਼ਬਰ »

ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਜ਼ਿਲ੍ਹਾ ਯੂਥ ਕਲੱਬਜ਼ ਤਾਲਮੇਲ ਕਮੇਟੀ ਵਲੋਂ ਖੇਤ ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕਰਨ ਦੀ ਮੰਗ

ਸ੍ਰੀ ਚਮਕੌਰ ਸਾਹਿਬ,3 ਮਾਰਚ (ਜਗਮੋਹਣ ਸਿੰਘ ਨਾਰੰਗ)-ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਜ਼ਿਲ੍ਹਾ ਯੂਥ ਕਲੱਬਜ਼ ਤਾਲਮੇਲ ਕਮੇਟੀ ਜ਼ਿਲ੍ਹਾ ਰੂਪਨਗਰ ਵਲੋਂ ਅੱਜ ਪ੍ਰਧਾਨ ਸਮਸ਼ੇਰ ਸਿੰਘ ਭੋਜੇਮਾਜਰਾ ਦੀ ਅਗਵਾਈ ਹੇਠ ਮੀਟਿੰਗ ਕਰਕੇ ਪੰਜਾਬ ਦੇ ਮੁੱਖ ਮੰਤਰੀ ...

ਪੂਰੀ ਖ਼ਬਰ »

ਭਾਕਿਯੂ (ਲੱਖੋਵਾਲ) ਜ਼ਿਲ੍ਹਾ ਰੂਪਨਗਰ ਦੀ ਭਰਵੀਂ ਮੀਟਿੰਗ

ਸ੍ਰੀ ਚਮਕੌਰ ਸਾਹਿਬ, 3 ਮਾਰਚ (ਜਗਮੋਹਣ ਸਿੰਘ ਨਾਰੰਗ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਸਥਾਨਕ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ ਜ਼ਿਲ੍ਹਾ ਪ੍ਰਧਾਨ ਸਿੰਘ ਮੁੰਡੀਆ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਬਲਾਕ ਸ੍ਰੀ ਚਮਕੌਰ ਸਾਹਿਬ ...

ਪੂਰੀ ਖ਼ਬਰ »

ਭਾਈਚਾਰਕ ਸਾਂਝ ਦਾ ਪ੍ਰਤੀਕ ਗੁਰੂ ਰਵਿਦਾਸ ਦਾ ਸਾਲਾਨਾ ਸੰਤੋਖਗੜ੍ਹ (ਊਨਾ) ਦਾ ਜੋੜ ਮੇਲਾ ਸੰਪਨ ਹੋਇਆ

ਸੰਤੋਖਗੜ੍ਹ, 3 ਮਾਰਚ (ਮਲਕੀਅਤ ਸਿੰਘ)-ਸਥਾਨਕ ਨਗਰ ਸੰਤੋਖ ਗੜ੍ਹ (ਊਨਾ) ਵਿਖੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਇਆ ਗਿਆ ਦੋ ਰੋਜ਼ਾ ਸਾਲਾਨਾ ਜੋੜ ਮੇਲਾ ਜਿੱਥੇ ਗੁਰੂ ਰਵਿਦਾਸ ਦੇ ਉਪਦੇਸ਼ਾਂ ਨੂੰ ਸ਼ਰਧਾਲੂਆਂ ਲਈ ਜੀਵਨ ਮਾਰਗ ਦਰਸ਼ਕ ਬਣਿਆ, ਉੱਥੇ ...

ਪੂਰੀ ਖ਼ਬਰ »

ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਜ਼ਿਲ੍ਹਾ ਰੋਪੜ ਯੂਨਿਟ ਵਲੋਂ ਭੁੱਖ ਹੜਤਾਲ

ਰੂਪਨਗਰ, 3 ਮਾਰਚ (ਸਤਨਾਮ ਸਿੰਘ ਸੱਤੀ)-ਡਿਪਟੀ ਕਮਿਸ਼ਨਰ ਰੋਪੜ ਦਫ਼ਤਰ ਸਾਹਮਣੇ ਸਟੇਟ ਪੰਜਾਬ ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਕਮੇਟੀ ਵਲੋਂ ਪੰਜਾਬ ਸਰਕਾਰ ਵਿਰੁੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮਸਲੇ ਹੱਲ ਨਾ ਹੋਣ ਤੇ ...

ਪੂਰੀ ਖ਼ਬਰ »

ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਰੂਪਨਗਰ, 3 ਮਾਰਚ (ਸਤਨਾਮ ਸਿੰਘ ਸੱਤੀ)-ਪਿੰਡ ਮਾਹਲਾਂ ਵਿਖੇ ਇੱਕ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਖੇਤੀਬਾੜੀ ਕੈਂਪ ਵਿਚ ਬੀਜ ਕੰਪਨੀ ਦੇ ਏਰੀਆ ਮੈਨੇਜਰ ਤੇ ਸਹਾਇਕ ਅਧਿਕਾਰੀ ਕਰਨੈਲ ਸਿੰਘ ਸ਼ਾਮਲ ਹੋਏ | ਕੈਂਪ ਦੌਰਾਨ ਕਿਸਾਨਾਂ ਨੂੰ ਝੋਨੇ ਦੀ ਸਿੱਧੀ ...

ਪੂਰੀ ਖ਼ਬਰ »

23 ਮਾਰਚ 2021 ਨੂੰ ਮਨਾਇਆ ਜਾਵੇਗਾ ਸ਼ਹੀਦ ਏ-ਆਜ਼ਮ ਸ: ਭਗਤ ਸਿੰਘ, ਰਾਜ ਗੁਰੂ ਅਤੇ ਸੁਖਦੇਵ ਦਾ 90ਵਾਂ ਸ਼ਹੀਦੀ ਦਿਵਸ

ਰੂਪਨਗਰ, 3 ਮਾਰਚ (ਸਤਨਾਮ ਸਿੰਘ ਸੱਤੀ)-ਟਰੇਡ ਯੂਨੀਅਨ ਸੈਂਟਰ ਜ਼ਿਲ੍ਹਾ ਰੋਪੜ ਦੀ ਮੀਟਿੰਗ ਸਾਥੀ ਬੀ. ਐਸ. ਸੈਣੀ ਦੀ ਪ੍ਰਧਾਨਗੀ ਹੇਠ ਭਸੀਨ ਭਵਨ ਰੋਪੜ ਵਿਖੇ ਹੋਈ | ਮੀਟਿੰਗ ਵਿਚ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਵਲੋਂ ...

ਪੂਰੀ ਖ਼ਬਰ »

ਫਿਜ਼ੀਕਲ ਐਜੂਕੇਸ਼ਨ ਐਂਡ ਸਪੋਰਟਸ ਐਸੋ: ਜ਼ਿਲ੍ਹਾ ਰੂਪਨਗਰ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 3 ਮਾਰਚ (ਜਗਮੋਹਣ ਸਿੰਘ ਨਾਰੰਗ)-ਫਿਜ਼ੀਕਲ ਐਜੂਕੇਸ਼ਨ ਐਂਡ ਸਪੋਰਟਸ ਐਸੋ: ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਸਥਾਨਕ ਸਟੇਡੀਅਮ ਵਿਚ ਅੱਜ ਜ਼ਿਲ੍ਹਾ ਪ੍ਰਧਾਨ ਹਰਮਨਦੀਪ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਰੀਰਕ ਸਿੱਖਿਆ ਅਧਿਆਪਕਾਂ ...

ਪੂਰੀ ਖ਼ਬਰ »

ਸਵੈ-ਰੋਜ਼ਗਾਰ ਦੇ ਮਹੱਤਵ ਬਾਰੇ ਆਈ. ਟੀ. ਆਈ. ਨੰਗਲ 'ਚ ਸੈਮੀਨਾਰ

ਨੰਗਲ, 3 ਮਾਰਚ (ਗੁਰਪ੍ਰੀਤ ਸਿੰਘ ਗਰੇਵਾਲ)-ਭਾਰਤ ਸਰਕਾਰ ਦੇ ਬਹੁਤ ਹੀ ਛੋਟੇ, ਲਘੂ ਤੇ ਮੱਧ ਆਕਾਰ ਦੇ ਅਦਾਰਿਆਂ ਬਾਰੇ ਮੰਤਰਾਲਿਆਂ ਵਲੋਂ ਨੰਗਲ ਆਈ.ਟੀ.ਆਈ 'ਚ ਸਵੈ-ਰੋਜ਼ਗਾਰ ਦੇ ਮਹੱਤਵ ਬਾਰੇ ਇੱਕ ਸੈਮੀਨਾਰ ਕਰਵਾਇਆ ਗਿਆ | ਸਵੈ-ਰੁਜ਼ਗਾਰ ਦੇ ਮਹੱਤਵ ਬਾਰੇ ਕਰਵਾਏ ਇਸ ...

ਪੂਰੀ ਖ਼ਬਰ »

ਕਿਸਾਨ ਆਗੂ ਰਕੇਸ਼ ਟਕੈਤ ਦੇ ਹੱਕ 'ਚ ਕਿਸਾਨਾਂ ਤੇ ਪਤਵੰਤੇ ਸੱਜਣਾਂ ਦੀ ਭਰਵੀਂ ਇਕੱਤਰਤਾ

ਘਨੌਲੀ, 3 ਮਾਰਚ (ਜਸਵੀਰ ਸਿੰਘ ਸੈਣੀ)-ਕਿਸਾਨ ਆਗੂ ਰਾਕੇਸ਼ ਟਿਕੈਤ ਦੇ ਹੱਕ ਵਿਚ ਲੋਦੀਮਾਜਰਾ ਵਿਖੇ ਕਿਸਾਨਾਂ ਅਤੇ ਪਤਵੰਤੇ ਸੱਜਣਾਂ ਦੀ ਭਰਵੀਂ ਇਕੱਤਰਤਾ ਹੋਈ | ਇਸ ਮੌਕੇ ਨਿਰਮਲ ਸਿੰਘ ਲੋਦੀ ਮਾਜਰਾ, ਮਾਸਟਰ ਜਗਤਾਰ ਸਿੰਘ, ਸੋਹਣ ਸਿੰਘ, ਰਜਿੰਦਰ ਸਿੰਘ, ਰਣਜੀਤ ਸਿੰਘ, ...

ਪੂਰੀ ਖ਼ਬਰ »

ਨੌਕਰੀਆਂ ਨਾ ਮਿਲਣਾ ਹੀ ਜੁਰਮ ਤੇ ਨਸ਼ਿਆਂ ਦੇ ਪਸਾਰ ਦਾ ਮੁੱਖ ਕਾਰਨ-ਧਨੋਆ

ਐੱਸ. ਏ. ਐੱਸ. ਨਗਰ, 3 ਮਾਰਚ (ਕੇ. ਐੱਸ. ਰਾਣਾ)-ਪੰਜਾਬ ਅੰਦਰ ਬੇਰੁਜ਼ਗਾਰੀ ਲਗਾਤਾਰ ਵਧ ਰਹੀ ਹੈ ਅਤੇ ਨੌਕਰੀਆਂ ਨਾ ਮਿਲਣ ਕਾਰਨ ਹੀ ਸੂਬੇ ਅੰਦਰ ਜੁਰਮ ਅਤੇ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੇਜ਼ੀ ਨਾਲ ਪੈਰ ਪਸਾਰ ਰਹੀਆਂ ਹਨ | ਪੰਜਾਬ ਅੰਦਰ ਬੇਰੁਜ਼ਗਾਰੀ ਦੀ ...

ਪੂਰੀ ਖ਼ਬਰ »

ਹੁਣ ਨਹੀਂ ਬੱਚ ਸਕਣਗੇ ਅਪਰਾਧੀ, ਚੰਡੀਗੜ੍ਹ-ਅੰਬਾਲਾ ਮੁੱਖ ਸੜਕ 'ਤੇ ਲੱਗੇ ਸੀ. ਸੀ. ਟੀ. ਵੀ. ਕੈਮਰੇ

ਡੇਰਾਬੱਸੀ, 3 ਮਾਰਚ (ਗੁਰਮੀਤ ਸਿੰਘ)-ਵਾਰਦਾਤ ਕਰਕੇ ਆਸਾਨੀ ਨਾਲ ਫਰਾਰ ਹੋਏ ਵਾਲੇ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਪੁਲਿਸ ਵਲੋਂ ਚੰਡੀਗੜ੍ਹ-ਅੰਬਾਲਾ ਮੁੱਖ ਸੜਕ 'ਤੇ ਸੀ. ਸੀ. ਟੀ. ਵੀ. ਕੈਮਰੇ ਲਗਵਾਏ ਜਾ ਰਹੇ ਹਨ | ਡੇਰਾਬੱਸੀ, ਜ਼ੀਰਕੁਪਰ, ਲਾਲੜੂ ਖੇਤਰ 'ਚ ਸੜਕਾਂ 'ਤੇ ਬਣੇ ...

ਪੂਰੀ ਖ਼ਬਰ »

ਨਿਗਮ ਚੋਣਾਂ 'ਚ ਆਪਣੀ ਹਾਰ ਤੋਂ ਬੁਖਲਾਏ ਕਾਹਲੋਂ ਗ਼ਲਤ ਬਿਆਨਬਾਜ਼ੀ ਤੋਂ ਗੁਰੇਜ਼ ਕਰਨ-ਬੇਦੀ

ਐੱਸ. ਏ. ਐੱਸ. ਨਗਰ, 3 ਮਾਰਚ (ਕੇ. ਐੱਸ. ਰਾਣਾ)-ਸਥਾਨਕ ਵਾ. ਨੰ. 8 ਤੋਂ ਨਵੇਂ ਚੁਣੇ ਗਏ ਕੌਂਸਲਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਹੈ ਕਿ ਸਾਬਕਾ ਕੌਂਸਲਰ ਪਰਮਜੀਤ ਸਿੰਘ ਕਾਹਲੋਂ ਨਗਰ ਨਿਗਮ ਚੋਣਾਂ 'ਚ ਹੋਈ ਹਾਰ ਤੋਂ ਬੁਖਲਾ ਕੇ ਗ਼ਲਤ ਬਿਆਨਬਾਜ਼ੀ ਕਰ ਰਹੇ ਹਨ | ਉਨ੍ਹਾਂ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਮੁੱਖ ਦਫ਼ਤਰ ਵਿਖੇ 'ਸਮਾਰਟ ਸਕੂਲ ਪ੍ਰਾਜੈਕਟ ਅਧੀਨ ਦੋ ਰੋਜ਼ਾ ਵਰਕਸ਼ਾਪ ਸ਼ੁਰੂ

ਐੱਸ. ਏ. ਐੱਸ. ਨਗਰ, 3 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਮੁੱਖ ਦਫ਼ਤਰ ਵਿਖੇ 3 ਮਾਰਚ ਅਤੇ 4 ਮਾਰਚ ਨੂੰ ਦੋ ਰੋਜ਼ਾ ਵਰਕਸ਼ਾਪ ਕਰਵਾਈ ਜਾ ਰਹੀ ਹੈ | ਇਸ ਸਿਖਲਾਈ ਵਰਕਸ਼ਾਪ ਵਿਚ ਜ਼ਿਲ੍ਹਾ ਸਿੱਖਿਆ ਸੁਧਾਰ ਟੀਮਾਂ, ਡੀ. ਐੱਸ. ਐੱਮਜ਼, ਏ. ਸੀਜ਼ ਤੇ ...

ਪੂਰੀ ਖ਼ਬਰ »

ਸਾਂਝੇ ਅਧਿਆਪਕ ਮੋਰਚੇ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ

ਐੱਸ. ਏ. ਐੱਸ. ਨਗਰ, 3 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਅੱਜ ਮੋਰਚੇ ਦੀ ਮੁਹਾਲੀ ਇਕਾਈ ਵਲੋਂ ਅਧਿਆਪਕ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ ...

ਪੂਰੀ ਖ਼ਬਰ »

ਪਿੰਡ ਕਕਰਾਲੀ ਵਿਖੇ ਅੱਗ ਲੱਗਣ ਕਾਰਨ 7 ਝੁੱਗੀਆਂ ਸੜ ਕੇ ਸੁਆਹ

ਡੇਰਾਬੱਸੀ, 3 ਮਾਰਚ (ਗੁਰਮੀਤ ਸਿੰਘ)-ਬੀਤੀ ਰਾਤ ਰਾਮਗੜ੍ਹ ਸੜਕ 'ਤੇ ਸਥਿਤ ਪਿੰਡ ਕਕਰਾਲੀ ਵਿਖੇ ਪ੍ਰਵਾਸੀ ਮਜ਼ਦੂਰਾਂ ਦੀਆਂ 7 ਝੁੱਗੀਆਂ ਅੱਗ ਦੀ ਲਪੇਟ 'ਚ ਆਉਣ ਕਾਰਨ ਸੜਕ ਕੇ ਸੁਆਹ ਹੋ ਗਈਆਂ, ਪਰ ਜਾਨੀ ਨੁਕਸਾਨ ਤੋਂ ਬਚਾਅ ਰਿਹਾ | ਇਸ ਅੱਗ 'ਚ ਮਜ਼ਦੂਰਾਂ ਵਲੋਂ ਇਕੱਤਰ ...

ਪੂਰੀ ਖ਼ਬਰ »

ਨਵੇਂ ਵੋਟਰ ਘਰ ਬੈਠੇ ਵੋਟਰ ਕਾਰਡ ਹਾਸਲ ਕਰਨ ਬਾਰੇ ਜਾਣਕਾਰੀ

ਸੁਖਸਾਲ, 3 ਮਾਰਚ (ਧਰਮ ਪਾਲ)-ਸੁਪਰਵਾਈਜ਼ਰ ਸੋਹਣ ਸਿੰਘ ਚਾਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਘਰ ਬੈਠੇ ਹੀ ਵੋਟਰ ਕਾਰਡ ਹਾਸਿਲ ਕੀਤਾ ਜਾ ਸਕਦਾ ਹੈ | ਉਨ੍ਹਾਂ ਦੱਸਿਆ ਕਿ ਈ-ਐਪਿਕ ਦੇ ਪ੍ਰਯੋਗ ਨਾਲ ਇਲੈੱਕਟ੍ਰਾਨਿਕ ਵੋਟਰ ਫੋਟੋ ਪਛਾਣ ਪੱਤਰ ਡਾਊਨਲੋਡ ਕਰਨ ਲਈ ...

ਪੂਰੀ ਖ਼ਬਰ »

ਸਥਾਨਕ ਨੌਜਵਾਨਾਂ ਲਈ 75 ਫ਼ੀਸਦੀ ਨੌਕਰੀਆਂ ਰਾਖਵੀਂਆਂ ਕਰਨ ਦੀ ਮੰਗ

ਨੰਗਲ, 3 ਮਾਰਚ (ਗੁਰਪ੍ਰੀਤ ਸਿੰਘ ਗਰੇਵਾਲ)-ਨੰਗਲ ਦੇ ਵੱਖ-ਵੱਖ ਸਮਾਜ ਸੇਵੀਆਂ ਤੇ ਬੁੱਧੀਜੀਵੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਹਰਿਆਣਾ ਵਾਂਗ ਕਾਨੂੰਨ ਬਣਾ ਕੇ ਨਿੱਜੀ ਅਦਾਰਿਆਂ 'ਚ 75 ਫ਼ੀਸਦੀ ਨੌਕਰੀਆਂ ਰਾਖਵੀਆਂ ਕੀਤੀਆਂ ਜਾਣ | ਆਈ. ਐੱਮ. ਏ. ਨੰਗਲ ਦੇ ...

ਪੂਰੀ ਖ਼ਬਰ »

ਮੁੱਖ ਇੰਜ: ਵਲੋਂ ਨਵੇਂ ਨਿਯੁਕਤ ਕਰਮਚਾਰੀਆਂ ਨੂੰ ਬਿਜਲੀ ਖਪਤਕਾਰਾਂ ਲਈ ਚੰਗੀਆਂ ਸੇਵਾਵਾਂ ਦੀ ਪ੍ਰੇਰਨਾ

ਰੂਪਨਗਰ, 3 ਮਾਰਚ (ਸਤਨਾਮ ਸਿੰਘ ਸੱਤੀ)-ਬਿਜਲੀ ਨਿਗਮ ਦੇ ਮੁੱਖ ਇੰਜੀਨੀਅਰ/ਵੰਡ (ਦੱਖਣ) ਵਲੋਂ ਪੀ. ਐਸ. ਪੀ. ਸੀ. ਐਲ. ਦੇ ਨਵੇਂ ਨਿਯੁਕਤ ਹੋਏ ਜੇ. ਈ. ਤੇ ਹੇਠਲੀ ਸ਼੍ਰੇਣੀ ਕਲਰਕ ਕਰਮਚਾਰੀਆਂ ਨੂੰ ਰੋਪੜ ਸਰਕਲ ਵਿਖੇ ਬਿਜਲੀ ਦੇ ਖਪਤਕਾਰਾਂ ਨੂੰ ਵਧੀਆਂ ਸੇਵਾਵਾਂ ਦੇਣ ਲਈ ...

ਪੂਰੀ ਖ਼ਬਰ »

ਅਧਿਆਪਕਾਂ ਦੀਆਂ ਅਸਾਮੀਆਂ ਖ਼ਤਮ ਕਰਨ ਦੀਆਂ ਚਾਲਾਂ ਖਿਲਾਫ ਸਾਂਝੇ ਅਧਿਆਪਕ ਮੋਰਚੇ ਵਲੋਂ ਅਰਥੀ ਫੂਕ ਮੁਜ਼ਾਹਰਾ

ਰੂਪਨਗਰ, 3 ਮਾਰਚ (ਗੁਰਪ੍ਰੀਤ ਸਿੰਘ ਹੁੰਦਲ)-ਸਾਂਝਾ ਅਧਿਆਪਕ ਮੋਰਚਾ ਦੇ ਸੂਬਾਈ ਸੱਦੇ 'ਤੇ ਜ਼ਿਲ੍ਹਾ ਰੂਪਨਗਰ ਦੇ ਅਧਿਆਪਕਾਂ ਵਲੋਂ ਸਥਾਨਕ ਮਹਾਰਾਜਾ ਰਣਜੀਤ ਸਿੰਘ ਬਾਗ਼ ਵਿਖੇ ਧਰਮਿੰਦਰ ਸਿੰਘ ਭੰਗੂ, ਪਰਵਿੰਦਰ ਭਾਰਤੀ, ਗੁਰਿੰਦਰਪਾਲ ਸਿੰਘ ਖੇੜੀ ਅਰਥੀ ਫੂਕ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਵਿਖੇ ਕਰਵਾਈ ਸਾਲਾਨਾ ਅਥਲੈਟਿਕਸ ਮੀਟ

ਸ੍ਰੀ ਚਮਕੌਰ ਸਾਹਿਬ, 3 ਮਾਰਚ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਵਲੋਂ ਕਰਵਾਈ ਸਾਲਾਨਾ ਅਥਲੈਟਿਕਸ ਮੀਟ ਵਿਚ ਸਾਹਬਾਜ ਸਿੰਘ ਅਤੇ ਹਰਮਨਦੀਪ ਕੌਰ ਬੈੱਸਟ ਐਥਲੀਟ ਦੇ ਖ਼ਿਤਾਬ ਨਾਲ ...

ਪੂਰੀ ਖ਼ਬਰ »

ਭਰਤਗੜ੍ਹ-1 'ਚ ਅਧਿਆਪਕ-ਮਾਪੇ ਮਿਲਣੀ ਕਰਵਾਈ

ਭਰਤਗੜ੍ਹ, 3 ਮਾਰਚ (ਜਸਬੀਰ ਸਿੰਘ ਬਾਵਾ)-ਸਿੱਖਿਆ ਵਿਭਾਗ ਪੰਜਾਬ ਅਤੇ ਜ਼ਿਲ੍ਹੇ ਦੇ ਸਿੱਖਿਆ ਅਧਿਕਾਰੀ ਦੇ ਨਿਰਦੇਸ਼ਾਂ ਅਨੁਸਾਰ ਸਰਕਾਰੀ ਪ੍ਰਾਇਮਰੀ ਸਕੂਲ, ਭਰਤਗੜ੍ਹ-1 'ਚ ਅੱਜ ਕੇਂਦਰ ਦੇ ਮੁੱਖ ਅਧਿਆਪਕਾ ਸੰਗੀਤਾ ਦੀ ਅਗਵਾਈ ਹੇਠ ਅਧਿਆਪਕ-ਮਾਪੇ ਮਿਲਣੀ ਕਰਵਾਈ, ਜਿਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX