ਤਾਜਾ ਖ਼ਬਰਾਂ


ਦਿੱਲੀ 'ਚ ਕੋਰੋਨਾ ਦੇ ਇਕ ਮਾਰਚ ਤੋਂ ਬਾਅਦ ਰਿਕਾਰਡ ਕੀਤੇ ਗਏ ਸਭ ਤੋਂ ਘੱਟ ਕੇਸ
. . .  1 day ago
ਨਵੀਂ ਦਿੱਲੀ, 12 ਜੂਨ - ਦਿੱਲੀ ਵਿਚ ਕੋਰੋਨਾ ਦੇ ਨਵੇਂ ਮਾਮਲੇ ਨਿਰੰਤਰ ਘੱਟ ਰਹੇ ਹਨ। ਦਿੱਲੀ ਵਿਚ ਅੱਜ 213 ਨਵੇਂ ਮਾਮਲੇ ਸਾਹਮਣੇ ਆਏ ਅਤੇ 28 ਮਰੀਜ਼ਾਂ ਦੀ ਮੌਤ ਹੋਈ ਹੈ। ਜੋ ਇਕ ਮਾਰਚ ਤੋਂ ਬਾਅਦ ਸਭ ਤੋਂ ਘੱਟ...
ਪ੍ਰੇਸ਼ਾਨ ਨੌਜਵਾਨ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ
. . .  1 day ago
ਕਾਲਾ ਸੰਘਿਆਂ, 12 ਜੂਨ (ਬਲਜੀਤ ਸਿੰਘ ਸੰਘਾ) - ਨਜ਼ਦੀਕੀ ਪਿੰਡ ਸੰਧੂ ਚੱਠਾ ਜ਼ਿਲ੍ਹਾ ਕਪੂਰਥਲਾ ਦੇ ਨੌਜਵਾਨ ਵੱਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੇ ਭਰਾ ਅੱਛਰ ਸਿੰਘ ਹਾਲ ਵਾਸੀ ਲੁਧਿਆਣਾ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਨ੍ਹਾਂ ਦੀ ਮਾਂ...
ਲਾਸ਼ ਖਰੜ ਪੁੱਜਣ 'ਤੇ ਜੈਪਾਲ ਭੁੱਲਰ ਦੇ ਸਾਥੀ ਜਸਪ੍ਰੀਤ ਜੱਸੀ ਦਾ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਖਰੜ,12 ਜੂਨ (ਕੇਵਲ ਸਿੰਘ ਰਾਣਾ) - ਬੀਤੀ 9 ਜੂਨ ਨੂੰ ਕੋਲਕਾਤਾ ਵਿਖੇ ਜਗਰਾਉਂ ਪੁਲਿਸ ਕਤਲ ਕਾਂਡ ਦੇ ਦੋ ਮੁੱਖ ਦੋਸ਼ੀਆਂ ਗੈਂਗਸਟਰ ਜੈਪਾਲ ਭੁੱਲਰ ਤੇ ਜਸਪ੍ਰੀਤ ਜੱਸੀ ਖਰੜ ਦੇ ਹੋਏ ਐਨਕਾਊਂਟਰ...
ਅੰਮ੍ਰਿਤਸਰ ਵਿਚ 100 ਕੋਰੋਨਾ ਕੇਸ ਆਏ ਸਾਹਮਣੇ, 6 ਮੌਤਾਂ
. . .  1 day ago
ਅੰਮ੍ਰਿਤਸਰ, 12 ਜੂਨ (ਜਸਵੰਤ ਸਿੰਘ ਜੱਸ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 100 ਕੇਸ ਸਾਹਮਣੇ ਆਏ ਹਨ ਅਤੇ 6 ਮਰੀਜ਼ਾਂ ਦੀ...
ਨਹਿਰ 'ਚ ਡੁੱਬਣ ਕਾਰਨ ਬੱਚੇ ਦੀ ਮੌਤ
. . .  1 day ago
ਜੋਗਾ,(ਮਾਨਸਾ) 12 ਜੂਨ (ਹਰਜਿੰਦਰ ਸਿੰਘ ਚਹਿਲ) - ਅੱਜ ਪਿੰਡ ਰੱਲਾ ਮਾਨਸਾ 'ਚ ਪਿੰਡ ਵਿਚ ਦੀ ਲੰਘਦੀ ਨਹਿਰ ਵਿਚ ਬੱਚਾ ਡੁੱਬਣ ਦੇ ਕਾਰਣ ਮੌਤ ਹੋਣ ਦਾ ਸਮਾਚਾਰ ...
ਮੋਗਾ ਜ਼ਿਲ੍ਹੇ ਵਿਚ ਕੋਰੋਨਾ ਤੋਂ ਰਾਹਤ, ਆਏ ਨਵੇਂ 12 ਮਾਮਲੇ
. . .  1 day ago
ਮੋਗਾ, 12 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਤੋਂ ਥੋੜ੍ਹੀ ਰਾਹਤ ਮਿਲੀ ਹੈ ਅਤੇ ਅੱਜ ਮਹਿਜ 12 ਮਾਮਲੇ ਹੀ ਸਾਹਮਣੇ ਆਏ ਹਨ ...
ਗੈਂਗਸਟਰ ਜੈਪਾਲ ਭੁੱਲਰ ਅਤੇ ਉਸ ਦੇ ਸਾਥੀ ਨੇ ਕੋਲਕਾਤਾ ਵਿਚ ਰਹਿਣ ਲਈ ਕੀਤੇ ਸਨ ਜਾਅਲੀ ਦਸਤਾਵੇਜ਼ ਇਸਤੇਮਾਲ
. . .  1 day ago
ਚੰਡੀਗੜ੍ਹ,12 ਜੂਨ - ਪੰਜਾਬ ਪੁਲਿਸ ਨੇ ਗੈਂਗਸਟਰ ਜੈਪਾਲ ਭੁੱਲਰ ਅਤੇ ਉਸ ਦੇ ਸਾਥੀ ਜਸਪ੍ਰੀਤ ਸਿੰਘ ਨੂੰ ਕੋਲਕਾਤਾ ਦੇ ਵਿਚ ਰਹਿਣ ਲਈ ਜਿਸ ਵਿਅਕਤੀ ਦੇ ਦਸਤਾਵੇਜ਼ਾਂ ਦਾ ਇਸਤੇਮਾਲ ਕੀਤਾ...
ਜ਼ਹਿਰੀਲੀ ਚੀਜ਼ ਦੇ ਡੰਗਣ ਨਾਲ ਦੋ ਦੀ ਮੌਤ
. . .  1 day ago
ਗੁਰਾਇਆ,12 ਜੂਨ ( ਬਲਵਿੰਦਰ ਸਿੰਘ ) - ਗੁਰਾਇਆ ਦੇ ਨਜ਼ਦੀਕੀ ਬੜਾ ਪਿੰਡ ਵਿਖੇ ਇਕ ਮੋਟਰ 'ਤੇ ਸੁਤੇ ਪਏ ਦੋ ਪ੍ਰਵਾਸੀ ਮਜ਼ਦੂਰਾਂ ਦੇ ਜ਼ਹਿਰੀਲੀ ਚੀਜ਼ ਲੜਨ ਨਾਲ ਦੋਵਾਂ ਦੀ ਮੌਤ ਹੋ...
ਕਾਲੇ ਫੰਗਸ ਦੀ ਦਵਾਈ ਟੈਕਸ ਮੁਕਤ, ਕੋਰੋਨਾ ਟੀਕੇ 'ਤੇ 5% ਜੀ.ਐੱਸ.ਟੀ. ਬਰਕਰਾਰ
. . .  1 day ago
ਨਵੀਂ ਦਿੱਲੀ, 12 ਜੂਨ - ਜੀ.ਐੱਸ.ਟੀ. ਕੌਂਸਲ ਨੇ ਸਨਿਚਰਵਾਰ ਨੂੰ ਕੋਰੋਨਾ ਨਾਲ ਸਬੰਧਿਤ ਰਾਹਤ ਸਮਗਰੀ ਬਾਰੇ ਮੰਤਰੀਆਂ ਦੇ ਸਮੂਹ ਦੀਆਂ ਸਿਫ਼ਾਰਸ਼ਾਂ ਨੂੰ ਸਵੀਕਾਰ ਕਰ ...
ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਮੱਦੇਨਜ਼ਰ ਚੰਡੀਗੜ੍ਹ ਵਿਚ 14 ਜੂਨ ਨੂੰ ਜਨਤਕ ਛੁੱਟੀ
. . .  1 day ago
ਚੰਡੀਗੜ੍ਹ , 12 ਜੂਨ - ਚੰਡੀਗੜ੍ਹ ਵਿਚ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਮੱਦੇਨਜ਼ਰ 14 ਜੂਨ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ...
ਅੰਮ੍ਰਿਤਸਰ 'ਚ ਇਕ ਵਿਅਕਤੀ ਵਲੋਂ ਘਰਵਾਲੀ ਅਤੇ ਜਵਾਨ ਧੀ ਦਾ ਕਤਲ
. . .  1 day ago
ਅੰਮ੍ਰਿਤਸਰ, 12 ਜੂਨ (ਸੁਰਿੰਦਰਪਾਲ ਸਿੰਘ ਵਰਪਾਲ) - ਅੰਮ੍ਰਿਤਸਰ ਵਿਖੇ ਅੱਜ ਅਸ਼ੋਕ ਕੁਮਾਰ ਨਾਮਕ ਇਕ ਵਿਅਕਤੀ ਵਲੋਂ ਆਪਣੀ ਘਰਵਾਲੀ ਮਨਜੀਤ ਕੌਰ (45) ਅਤੇ ਜਵਾਨ ਧੀ ਪਾਇਲ ਦਾ ਕਤਲ ਕਰਕੇ...
ਕਾਬੁਲ ਵਿਚ ਹੋਏ ਬੰਬ ਧਮਾਕੇ
. . .  1 day ago
ਕਾਬੂਲ (ਅਫਗਾਨਿਸਤਾਨ), 12 ਜੂਨ - ਅਫਗਾਨਿਸਤਾਨ ਦੇ ਗ੍ਰਹਿ ਮੰਤਰਾਲੇ ਦਾ ਕਹਿਣਾ ਹੈ ਕਿ ਕਾਬੁਲ ਵਿਚ ਅੱਜ ਦੁਪਹਿਰ ਦੋ ਧਮਾਕੇ ਹੋਏ...
ਭਾਰਤੀ ਜਾਂਚ ਏਜੰਸੀਆਂ ਨੇ ਮੇਹੁਲ ਚੋਕਸੀ ਮਾਮਲੇ ਵਿਚ ਡੋਮੀਨਿਕਾ ਹਾਈ ਕੋਰਟ ਵਿਚ ਹਲਫਨਾਮਾ ਦਾਖ਼ਲ ਕੀਤਾ
. . .  1 day ago
ਨਵੀਂ ਦਿੱਲੀ ,12 ਜੂਨ -ਭਾਰਤੀ ਜਾਂਚ ਏਜੰਸੀਆਂ ਨੇ ਮੇਹੁਲ ਚੋਕਸੀ ਮਾਮਲੇ ਵਿਚ ਡੋਮੀਨਿਕਾ ਹਾਈ ਕੋਰਟ ਵਿਚ ਇਕ ਹਲਫਨਾਮਾ ਦਾਖ਼ਲ ਕੀਤਾ...
ਭਾਰਤ ਬਾਇਓਟੈਕ ਸੰਯੁਕਤ ਰਾਜ ਵਿਚ ਕਰੇਗਾ ਕੋਵੈਕਸਿਨ ਲਈ ਕਲੀਨਿਕਲ ਅਜ਼ਮਾਇਸ਼
. . .  1 day ago
ਨਵੀਂ ਦਿੱਲੀ,12 ਜੂਨ - ਕੋਵੈਕਸਿਨ ਲਈ ਮਾਰਕੀਟਿੰਗ ਐਪਲੀਕੇਸ਼ਨ ਦਾ ਸਮਰਥਨ ਕਰਨ ਲਈ ਭਾਰਤ ਬਾਇਓਟੈਕ ਸੰਯੁਕਤ ਰਾਜ ਵਿਚ ਕਲੀਨਿਕਲ...
100 ਫ਼ੀਸਦੀ ਕੋਵਿਡ ਵੈਕਸੀਨੇਸ਼ਨ ਮਿਸ਼ਨ ਪ੍ਰਾਪਤੀ ਅਧੀਨ ਪਿੰਡ ਭੀਖੀ ਖੱਟੜਾ ਬਣਿਆ ਪੰਜਾਬ ਦਾ ਪਹਿਲਾ ਪਿੰਡ
. . .  1 day ago
ਰਾੜਾ ਸਾਹਿਬ, 12 ਜੂਨ (ਸਰਬਜੀਤ ਸਿੰਘ ਬੋਪਾਰਾਏ) - ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਵੈਕਸੀਨੇਸ਼ਨ ਕਰਨ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਦੀ ਤਹਿਸੀਲ ਪਾਇਲ ਦੇ ਪਿੰਡ ਭੀਖੀ ਖੱਟੜਾ ਵਿਖੇ 100 ਫ਼ੀਸਦੀ...
ਤੇਜ਼ ਹਨੇਰੀ ਅਤੇ ਮੀਂਹ ਦੇ ਨਾਲ ਹਲਕੀ ਗੜੇਮਾਰੀ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਜੂਨ ( ਰਣਜੀਤ ਸਿੰਘ ਢਿੱਲੋਂ ) - ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਜਿੱਥੇ ਹਨੇਰੀ ਨਾਲ ਤੇਜ਼ ਬਾਰਸ਼ ਹੋ...
ਸ਼੍ਰੌਮਣੀ ਅਕਾਲੀ ਦਲ ਅਤੇ ਬਸਪਾ ਦਾ ਗੱਠ-ਜੋੜ ਮਹਿਜ ਸੱਤਾ ਪ੍ਰਾਪਤ ਕਰਨ ਦੀ ਲਾਲਸਾ - ਜਸਵੀਰ ਸਿੰਘ ਡਿੰਪਾ
. . .  1 day ago
ਸੁਲਤਾਨਪੁਰ ਲੋਧੀ, 12 ਜੂਨ (ਲਾਡੀ, ਹੈਪੀ, ਥਿੰਦ) - ਸੁਲਤਾਨਪੁਰ ਲੋਧੀ ਵਿਖੇ ਜਸਵੀਰ ਸਿੰਘ ਡਿੰਪਾ ਮੈਂਬਰ ਪਾਰਲੀਮੈਂਟ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ,ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ...
ਸਾਢੇ 6 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ
. . .  1 day ago
ਲੁਧਿਆਣਾ,12 ਜੂਨ (ਪਰਮਿੰਦਰ ਸਿੰਘ ਆਹੂਜਾ) ਐੱਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ...
ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗਠਜੋੜ ਪੰਜਾਬ ਵਿਚ ਨਵੀਂ ਰਾਜਨੀਤਿਕ ਅਤੇ ਸਮਾਜਿਕ ਸ਼ੁਰੂਆਤ : ਮਾਇਆਵਤੀ
. . .  1 day ago
ਨਵੀਂ ਦਿੱਲੀ, 12 ਜੂਨ - ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗਠਜੋੜ ਪੰਜਾਬ ਵਿਚ ਨਵੀਂ ਰਾਜਨੀਤਿਕ ਅਤੇ ਸਮਾਜਿਕ ਸ਼ੁਰੂਆਤ ਹੈ। ਇਸ ਇਤਿਹਾਸਕ ਕਦਮ ਲਈ...
ਸ੍ਰੀ ਮੁਕਤਸਰ ਸਾਹਿਬ ਵਿਚ ਬਾਰਸ਼ ਸ਼ੁਰੂ, ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ
. . .  1 day ago
ਸ੍ਰੀ ਮੁਕਤਸਰ ਸਾਹਿਬ 12 ਜੂਨ (ਰਣਜੀਤ ਸਿੰਘ ਢਿੱਲੋਂ ) ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅਸਮਾਨ ਵਿਚ...
ਸਕਾਲਰਸ਼ਿਪ ਘੁਟਾਲੇ ਵਿਰੁੱਧ ਆਮ ਆਦਮੀ ਪਾਰਟੀ ਨੇ ਸਾਧੂ ਸਿੰਘ ਧਰਮਸੋਤ ਦਾ ਫੂਕਿਆ ਪੁਤਲਾ
. . .  1 day ago
ਬਠਿੰਡਾ,12 ਜੂਨ (ਅੰਮ੍ਰਿਤਪਾਲ ਸਿੰਘ ਵਲਾਣ) - ਪੰਜਾਬ ਦੇ ਐੱਸ.ਸੀ.ਐੱਸ.ਟੀ. ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲਾ ...
ਬਸਤੀ ਨਿਵਾਸੀਆਂ ਨੇ ਸੂਬਾ ਸਰਕਾਰ ਅਤੇ ਸਬੰਧਿਤ ਅਧਿਕਾਰੀਆਂ ਦਾ ਕੀਤਾ ਪਿੱਟ ਸਿਆਪਾ
. . .  1 day ago
ਤਪਾ ਮੰਡੀ,12 ਜੂਨ (ਪ੍ਰਵੀਨ ਗਰਗ) ਸ਼ਹਿਰ ਦੀ ਅੰਬਰਸਰੀ ਅਤੇ ਯੋਗੀ ਬਸਤੀ ਨਿਵਾਸੀਆਂ ਵਲੋਂ....
ਹਨੇਰੀ ਨਾਲ ਡਿਗੇ ਰੁੱਖ ਹੇਠਾਂ ਆ ਕੇ ਕਿਸਾਨ ਦੀ ਮੌਤ
. . .  1 day ago
ਪੰਜਗਰਾਈਆਂ,12 ਜੂਨ (ਬਲਵਿੰਦਰ ਸਿੰਘ) ઠਨਜ਼ਦੀਕੀ ਪਿੰਡ ਭੰਬੋਈ ਦੀ ਬਹਿਕ 'ਤੇ ਰਹਿਣ ਵਾਲੇ 55 ਸਾਲਾ ...
ਜੰਮੂ ਕਸ਼ਮੀਰ : ਅੱਤਵਾਦੀ ਹਮਲੇ ਵਿਚ ਦੋ ਪੁਲਿਸ ਮੁਲਾਜ਼ਮ ਅਤੇ ਦੋ ਨਾਗਰਿਕ ਆਪਣੀ ਜਾਨ ਗਵਾ ਬੈਠੇ
. . .  1 day ago
ਸ੍ਰੀ ਨਗਰ, 12 ਜੂਨ - ਜੰਮੂ ਕਸ਼ਮੀਰ ਦੇ ਸੋਪੋਰ ਵਿਚ ਹੋਏ ਅੱਤਵਾਦੀ ਹਮਲੇ ਵਿਚ ਦੋ ਪੁਲਿਸ ਮੁਲਾਜ਼ਮ ਅਤੇ ਦੋ ਨਾਗਰਿਕ ਆਪਣੀ ਜਾਨ ਗਵਾ ਬੈਠੇ ਹਨ...
ਕਸਬੇ ਅੰਦਰ ਬਣੇ ਗੰਦੇ ਟੋਭਿਆਂ 'ਚ ਡੇਂਗੂ, ਮਲੇਰੀਆ ਦੀ ਰੋਕਥਾਮ ਲਈ ਗੰਬੂਜਾ ਮੱਛੀਆਂ ਛੱਡੀਆਂ
. . .  1 day ago
ਲੌਂਗੋਵਾਲ,12 ਜੂਨ ( ਸ.ਸ.ਖੰਨਾ,ਵਿਨੋਦ) ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਸੰਗਰੂਰ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 21 ਫੱਗਣ ਸੰਮਤ 552

ਖੰਨਾ / ਸਮਰਾਲਾ

6 ਨੂੰ ਦਿੱਲੀ ਚੱਲੋ ਕਿਸਾਨ ਅੰਦੋਲਨ ਸਬੰਧੀ ਕੀਤੀ ਮੀਟਿੰਗ

ਦੋਰਾਹਾ, 3 ਮਾਰਚ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ)-ਕਿਸਾਨ, ਮਜ਼ਦੂਰ ਤੇ ਲੋਕ ਵਿਰੋਧੀ ਖੇਤੀ ਬਿੱਲਾਂ ਖ਼ਿਲਾਫ਼ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਨਾਲ ਵਿੱਢੇ ਹੱਕੀ ਸੰਘਰਸ਼ ਨੂੰ 6 ਮਾਰਚ ਨੂੰ 100 ਦਿਨ ਪੂਰੇ ਹੋ ਜਾਣੇ ਹਨ | ਪਰ ਕੇਂਦਰ ਸਰਕਾਰ ਆਪਣੇ ਅੜੀਅਲ ਰਵਈਏ 'ਤੇ ਅੜੀ ਹੋਈ ਹੈ | ਜਿਸ ਦੇ ਬਾਰੇ ਕਿਸਾਨ ਯੂਨੀਅਨ ਪੰਜਾਬ ਦੇ ਮੀਤ ਪ੍ਰਧਾਨ ਹਰਜੀਤ ਸਿੰਘ ਗਰੇਵਾਲ, ਸਕੱਤਰ ਜਗਜੀਤ ਸਿੰਘ ਜੱਗੀ ਚਣਕੋਈਆਂ, ਸਿਮਰਜੀਤ ਦੋਬੁਰਜੀ, ਦਿਲਬਾਗ ਸਿੰਘ ਅਤੇ ਮੇਵਾ ਸਿੰਘ ਲੰਢ੍ਹਾ ਨੇ ਦੱਸਿਆ ਕਿ ਦੋਰਾਹਾ ਪਿੰਡ ਵਿਖੇ ਕਿਸਾਨਾਂ ਸੱਦੀ ਮੀਟਿੰਗ ਰੈਲੀ ਦਾ ਰੂਪ ਧਾਰ ਗਈ | ਜਿਸ ਨੂੰ ਸੰਬੋਧਨ ਕਰਦੇ ਹੋਏ ਆਗੂਆਂ ਨੇ ਰਿਹਾ ਕਿ ਦੋਰਾਹਾ ਇਲਾਕੇ ਦੇ ਪਿੰਡਾਂ ਤੋਂ 6 ਮਾਰਚ ਨੂੰ ਕੇ. ਐਮ. ਪੀ. (ਵੈਸਟਰਨ ਪੈਰੀਫੇਰਲ) ਐਕਸਪ੍ਰੈਸ ਵੇਅ ਤੇ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਚੱਕਾ ਜਾਮ ਕਰਨ ਤੇ ਇਸ ਤੇ ਸਥਿੱਤ ਟੋਲ ਪਲਾਜ਼ੇ ਫ਼ੀਸ ਮੁਕਤ ਕਰਵਾਉਣ ਲਈ ਕਿਸਾਨ, ਲੇਖਕ ਅਤੇ ਆਮ ਲੋਕ ਹੰੁਮ-ਹੰੁਮਾ ਕੇ ਪਹੁੰਚਣ | ਇਸ ਸਮੇਂ ਗੁਰਜੀਤ ਸਿੰਘ ਚਣਕੋਈਆਂ, ਜਸਵੀਰ ਸਿੰਘ ਲੰਢ੍ਹਾ, ਵਿੱਕੀ, ਸ਼ੈਰੀ ਬੁਆਣੀ, ਕਾਕਾ ਬਾਜਵਾ, ਰਣਜੀਤ ਸਿੰਘ ਤੇ ਹਰਨੇਕ ਸਿੰਘ ਨੇਕੀ ਤਿੰਨੇ ਨਵ-ਨਿਯੁੱਕਤ ਕੌਂਸਲਰ, ਰਮਨਦੀਪ ਗੋਲਡੀ, ਟੋਨਾ ਦੋਰਾਹਾ ਆਦਿ ਹਾਜ਼ਰ ਸਨ |

ਨਾਬਾਲਗ ਲੜਕੀ ਵਲੋਂ ਖੁਦਕੁਸ਼ੀ

ਮਾਛੀਵਾੜਾ ਸਾਹਿਬ, 3 ਮਾਰਚ (ਸੁਖਵੰਤ ਸਿੰਘ ਗਿੱਲ)-ਪਿੰਡ ਤੱਖਰਾਂ-ਖੋਖਰਾਂ 'ਚ ਅੱਠਵੀਂ ਕਲਾਸ 'ਚ ਪੜ੍ਹਦੀ ਨਾਬਾਲਗ ਲੜਕੀ ਵਰਸ਼ਾ (14) ਨੇ ਘਰ 'ਚ ਪੱਖੇ ਨਾਲ ਫਾਹਾ ਲੈ ਕੇ ਆਤਮ-ਹੱਤਿਆ ਕਰ ਲਈ | ਮਿ੍ਤਕ ਲੜਕੀ ਦੇ ਪਿਤਾ ਪਿੰਟੂ ਨੇ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਕਿਹਾ ਕਿ ਮੈਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ

ਮਲੌਦ, 3 ਮਾਰਚ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਪਿੰਡ ਲਸਾੜਾ ਤੇ ਜਰਗੜੀ ਵਿਖੇ ਕਿਸਾਨ ਬੀਬੀਆਂ ਤੇ ਕਿਸਾਨਾਂ ਦੀ ਮੀਟਿੰਗ ਹੋਈ, ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ...

ਪੂਰੀ ਖ਼ਬਰ »

ਕੁਹਾੜਾ 'ਚ ਲਾਭਪਾਤਰੀਆਂ ਨੂੰ ਸਮਾਰਟ ਕਾਰਡ ਵੰਡਣ ਦੀ ਸ਼ੁਰੂਆਤ

ਕੁਹਾੜਾ, 3 ਮਾਰਚ (ਸੰਦੀਪ ਸਿੰਘ ਕੁਹਾੜਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੈਬਨਿਟ ਮੰਤਰੀ ਭਰਤ ਭੂਸ਼ਣ ਆਸ਼ੂ ਦੀ ਰਹਿਨੁਮਾਈ ਹੇਠ ਸਾਰੇ ਪੰਜਾਬ ਵਿਚ ਲੋੜਵੰਦ ਪਰਿਵਾਰਾਂ ਨੂੰ ਪੂਰੀ ਪਾਰਦਰਸ਼ਤਾ ਨਾਲ ਰਾਸ਼ਨ ...

ਪੂਰੀ ਖ਼ਬਰ »

ਪੀ. ਐਨ. ਬੀ. ਸੇਵਾ ਮੁਕਤ ਐਸੋਸੀਏਸ਼ਨ ਵਲੋਂ ਦੂਲੋ ਨੂੰ ਮੰਗ ਪੱਤਰ

ਖੰਨਾ, 3 ਮਾਰਚ (ਹਰਜਿੰਦਰ ਸਿੰਘ ਲਾਲ)-ਪੀ. ਐਨ. ਬੀ. ਸੇਵਾ ਮੁਕਤ ਐਸੋਸੀਏਸ਼ਨ ਯੂਨਿਟ ਖੰਨਾ ਵਲੋਂ ਬੈਂਕ ਤੋਂ ਸੇਵਾ ਮੁਕਤ ਹੋਏ ਮੁਲਾਜ਼ਮਾਂ ਦੀ ਪੈਨਸ਼ਨ ਦੀ ਅਪਡੇਸ਼ਨ ਤੇ ਹੋਰ ਮੁੱਦਿਆਂ ਸਬੰਧੀ ਇਕ ਮੰਗ ਪੱਤਰ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋਂ ਨੂੰ ਦਿੱਤਾ ਗਿਆ | ...

ਪੂਰੀ ਖ਼ਬਰ »

ਖੰਨਾ-ਸਮਰਾਲਾ ਸੜਕ ਬਣਾਉਣ ਲਈ ਦਿੱਤਾ ਮੰਗ ਪੱਤਰ

ਖੰਨਾ, 3 ਮਾਰਚ (ਹਰਜਿੰਦਰ ਸਿੰਘ ਲਾਲ)-ਅੱਜ ਭਾਰਤੀ ਕਿਸਾਨ ਯੂਨੀਅਨ ਵਲੋਂ ਖੰਨਾ ਤੋਂ ਸਮਰਾਲਾ ਟੁੱਟੀ ਹੋਈ ਸੜਕ ਬਣਾਉਣ ਲਈ ਇਕ ਮੰਗ ਪੱਤਰ ਖੰਨਾ ਦੇ ਐੱਸ. ਡੀ. ਐਮ. ਹਰਬੰਸ ਸਿੰਘ ਨੂੰ ਦਿੱਤਾ ਗਿਆ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਜਿੰਦਰ ਸਿੰਘ ਬੈਨੀਪਾਲ, ...

ਪੂਰੀ ਖ਼ਬਰ »

ਦਿੱਲੀ ਵਿਖੇ ਕੌਮਾਂਤਰੀ ਔਰਤ ਦਿਵਸ ਮਨਾਉਣ ਸਬੰਧੀ ਕਿਸਾਨਾਂ ਦੀ ਮੀਟਿੰਗ

ਰਾੜਾ ਸਾਹਿਬ, 3 ਮਾਰਚ (ਸਰਬਜੀਤ ਸਿੰਘ ਬੋਪਾਰਾਏ)-ਕੌਮਾਂਤਰੀ ਔਰਤ ਦਿਵਸ 8 ਮਾਰਚ ਨੂੰ ਟਿਕਰੀ ਬਾਰਡਰ ਦਿੱਲੀ ਵਿਖੇ ਮਨਾਉਣ ਸੰਬੰਧੀ ਪਿੰਡ ਘੁਡਾਣੀ ਕਲਾਂ ਵਿਖੇ ਕਿਸਾਨਾਂ ਦੀ ਮੀਟਿੰਗ ਕੀਤੀ ਗਈ¢ ਮੀਟਿੰਗ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ...

ਪੂਰੀ ਖ਼ਬਰ »

ਸਰਪੰਚ ਦੇ ਲੜਕੇ ਸਮੇਤ 3 ਜਣਿਆਂ 'ਤੇ ਮਾਮਲਾ ਦਰਜ

ਖੰਨਾ, 3 ਮਾਰਚ (ਮਨਜੀਤ ਸਿੰਘ ਧੀਮਾਨ)-ਕੁੱਟਮਾਰ ਕਰਨ ਦੇ ਦੋਸ਼ ਅਧੀਨ ਪੁਲਿਸ ਵਲੋਂ ਪਿੰਡ ਦਹਿੜੂ ਦੇ ਸਰਪੰਚ ਦੇ ਲੜਕੇ ਸਮੇਤ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਕੋਲ ਦਰਜ ਕਰਵਾਈ ਰਿਪੋਰਟ ਰਾਹੀਂ ਬਹਾਦਰ ਸਿੰਘ ਪੁੱਤਰ ਕੇਹਰ ਸਿੰਘ ਵਾਸੀ ਦਹਿੜੂ ...

ਪੂਰੀ ਖ਼ਬਰ »

ਨੰਬਰਦਾਰ ਐਸੋਸੀਏਸ਼ਨ ਗਾਲਿਬ ਦੇ ਸਮੂਹ ਨੰਬਰਦਾਰਾਂ ਦੀ ਮੀਟਿੰਗ

ਸਮਰਾਲਾ, 3 ਮਾਰਚ (ਕੁਲਵਿੰਦਰ ਸਿੰਘ)-ਨੰਬਰਦਾਰ ਐਸੋਸੀਏਸ਼ਨ ਗਾਲਿਬ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਰਮੁੱਖ ਸਿੰਘ ਹਰਬੰਸਪੁਰਾ ਤੇ ਤਹਿਸੀਲ ਪ੍ਰਧਾਨ ਸੋਹਣ ਸਿੰਘ ਦੀ ਪ੍ਰਧਾਨਗੀ ਹੇਠ ਤਹਿਸੀਲ ਕੰਪਲੈਕਸ ਸਮਰਾਲਾ ਵਿਖੇ ਹੋਈ | ਮੀਟਿੰਗ 'ਚ ਨੰਬਰਦਾਰ ...

ਪੂਰੀ ਖ਼ਬਰ »

ਗਿਆਸਪੁਰਾ ਦਾ ਪਾਇਲ ਪੁੱਜਣ 'ਤੇ ਪਾਰਟੀ ਵਰਕਰਾਂ ਵਲੋਂ ਸਵਾਗਤ

ਪਾਇਲ, 3 ਮਾਰਚ (ਨਿਜ਼ਾਮਪੁਰ/ਰਾਜਿੰਦਰ ਸਿੰਘ)-ਲੋਕ ਇਨਸਾਫ਼ ਪਾਰਟੀ ਨੂੰ ਅਲਵਿਦਾ ਆਖ ਹੋਂਦ ਚਿੱਲੜ ਕਾਂਡ ਦੇ ਖੋਜਕਰਤਾ ਇੰਜ: ਮਨਵਿੰਦਰ ਸਿੰਘ ਗਿਆਸਪੁਰਾ ਨੇ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਣ 'ਤੇ ਪਾਇਲ ਪੁੱਜਣ 'ਤੇ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਹਾਰ ਤੇ ...

ਪੂਰੀ ਖ਼ਬਰ »

ਔਰਤ ਨੇ ਐੱਸ. ਐੱਸ. ਪੀ. ਖੰਨਾ ਨੂੰ ਦਿੱਤੀ ਦਰਖਾਸਤ

ਖੰਨਾ, 3 ਮਾਰਚ (ਹਰਜਿੰਦਰ ਸਿੰਘ ਲਾਲ)-ਅਸ਼ਲੀਲ ਹਰਕਤਾਂ, ਗਾਲੀ ਗਲੋਚ ਕਰਨ ਤੇ ਜਾਨੋ ਮਾਰਨ ਦੀਆਂ ਧਮਕੀਆਂ ਤੇ ਜਾਤੀ ਸੂਚਕ ਸ਼ਬਦ ਬੋਲਣ ਦੇ ਦੋਸ਼ ਲਗਾ ਕੇ ਮਾਛੀਵਾੜਾ ਦੀ ਵਸਨੀਕ ਜਸਵੀਰ ਕੌਰ ਨੇ ਖੰਨਾ ਦੇ ਐੱਸ. ਐੱਸ. ਪੀ. ਨੂੰ ਤਿੰਨ ਹੋਰ ਮਾਛੀਵਾੜਾ ਵਾਸੀਆਂ ਦੇ ਖਿਲਾਫ ...

ਪੂਰੀ ਖ਼ਬਰ »

ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੀ ਸਟੇਟ ਬਾਡੀ ਦੀ ਮੀਟਿੰਗ

ਦੋਰਾਹਾ, 3 ਮਾਰਚ (ਮਨਜੀਤ ਸਿੰਘ ਗਿੱਲ, ਜਸਵੀਰ ਝੱਜ)-ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੀ ਸਟੇਟ ਬਾਡੀ ਦੀ ਮੀਟਿੰਗ ਸੂਬਾ ਪ੍ਰਧਾਨ ਹਾਕਮ ਸਿੰਘ ਤੇ ਸਰਪ੍ਰਸਤ ਸੁਖਦੇਵ ਸਿੰਘ ਰਾਣਾ ਦੀ ਪ੍ਰਧਾਨਗੀ ਹੇਠ ਹੋਈ | ਪ੍ਰਧਾਨ ਹਾਕਮ ਸਿੰਘ ਦੀ ਸੇਵਾਮੁਕਤੀ ਕਾਰਨ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਨਾਨਕ ਦੇਵ ਜੀ ਵਿਖੇ ਧਾਰਮਿਕ ਸਮਾਗਮ

ਦੋਰਾਹਾ, 3 ਮਾਰਚ (ਮਨਜੀਤ ਸਿੰਘ ਗਿੱਲ, ਜਸਵੀਰ ਝੱਜ)-ਗੁਰਦੁਆਰਾ ਗੁਰੂ ਨਾਨਕ ਦੇਵ ਜੀ ਜ਼ੈਲਦਾਰ ਮੁਹੱਲਾ ਦੋਰਾਹਾ ਵਿਖੇ ਸਮੂਹ ਸੰਗਤਾਂ ਦੇ ਸਾਂਝੇ ਸਹਿਯੋਗ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਵਿਸ਼ਾਲ ਧਾਰਮਿਕ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ 10 ਤੱਕ ਕੈਂਪ ਲਗਾ ਕੇ ਬਣਾਏ ਜਾਣਗੇ ਕਾਰਡ-ਐਸ. ਡੀ. ਐਮ.

ਅਹਿਮਦਗੜ੍ਹ, 3 ਮਾਰਚ (ਸੋਢੀ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਬ ਡਵੀਜ਼ਨ ਅਹਿਮਦਗੜ੍ਹ ਦੇ ਵੱਖ-ਵੱਖ ਪਿੰਡਾਂ 'ਚ ਸਪੈਸ਼ਲ ਕੈਂਪ ਲਗਾ ਕੇ ਸਿਹਤ ਬੀਮਾ ਯੋਜਨਾ ਤਹਿਤ ਈ. ਕਾਰਡ ਬਣਾਉਣ ਦੀ ਚਲ ਰਹੀ ਪ੍ਰਕਿਰਿਆ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦੀਆਂ 30 ਪੇਟੀਆਂ ਸਮੇਤ 2 ਕਾਰ ਸਵਾਰ ਕਾਬੂ

ਖੰਨਾ, 3 ਮਾਰਚ (ਮਨਜੀਤ ਸਿੰਘ ਧੀਮਾਨ)- ਥਾਣਾ ਸਦਰ ਦੀ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਦੀਆਂ 30 ਪੇਟੀਆਂ ਸਮੇਤ ਦੋ ਵਿਅਕਤੀਆਂ ਨੂੰ ੂ ਕਾਬੂ ਕੀਤਾ ਗਿਆ ਹੈ | ਮਾਮਲੇ ਦੀ ਜਾਣਕਾਰੀ ਦਿੰਦੇ ਥਾਣਾ ਸਦਰ ਦੇ ਐੱਸ. ਐੱਚ. ਓ. ਹੇਮੰਤ ਕੁਮਾਰ ਮਲਹੋਤਰਾ ਨੇ ਦੱਸਿਆ ਕਿ ਏ. ਐੱਸ. ਆਈ. ...

ਪੂਰੀ ਖ਼ਬਰ »

ਪਿ੍ੰਸੀਪਲ ਜਤਿੰਦਰ ਪਾਲ ਸ਼ਰਮਾ ਦੀ ਸੇਵਾ ਮੁਕਤੀ 'ਤੇ ਸਮਾਗਮ

ਮਲੌਦ, 3 ਮਾਰਚ (ਸਹਾਰਨ ਮਾਜਰਾ)-ਸਿੱਖਿਆ ਵਿਭਾਗ ਦੀ ਨਾਮੀ ਸ਼ਖ਼ਸੀਅਤ ਪਿ੍ੰਸੀਪਲ ਜਤਿੰਦਰਪਾਲ ਸ਼ਰਮਾ ਦੀ ਸੇਵਾ ਮੁਕਤੀ 'ਤੇ ਸ. ਸ. ਸ. ਸਮਾਰਟ ਸਕੂਲ (ਮੁੰਡੇ) ਸਿਆੜ੍ਹ ਵਿਖੇ ਵਾਈਸ ਪਿ੍ੰ: ਜਸਵੀਰ ਕੌਰ, ਹਰਮੀਤ ਸਿੰਘ ਜਵੰਧਾ, ਮਾ: ਰਾਜ ਸਿੰਘ ਸਹਾਰਨਮਾਜਰਾ, ਸੁਨੀਤਾ ਸ਼ਰਮਾ, ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਘੁਮੈਤ 'ਚ ਅਧਿਆਪਕ-ਮਾਪੇ ਮਿਲਣੀ

ਕੁਹਾੜਾ, 3 ਮਾਰਚ (ਸੰਦੀਪ ਸਿੰਘ ਕੁਹਾੜਾ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਤੇ ਪ੍ਰਾਇਮਰੀ ਸਿੱਖਿਆ ਅਫ਼ਸਰ ਆਸ਼ਾ ਰਾਣੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਪ੍ਰਾਇਮਰੀ ਸਕੂਲ ਘੁਮੈਤ 'ਚ ਅਧਿਆਪਕ ਮਾਪੇ ਮਿਲਣੀ ਕੀਤੀ ਗਈ¢ ਇਸ ਮੌਕੇ ਸਕੂਲ ਇੰਚਾਰਜ ਨਰਿੰਦਰ ਕੌਰ ...

ਪੂਰੀ ਖ਼ਬਰ »

ਤੇਲ ਕੀਮਤਾਂ ਤੇ ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

ਮਾਛੀਵਾੜਾ ਸਾਹਿਬ, 3 ਮਾਰਚ (ਸੁਖਵੰਤ ਸਿੰਘ ਗਿੱਲ)-ਕੁੱਲ ਹਿੰਦ ਕਿਸਾਨ ਸਭਾ ਵਲੋਂ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਚੱਲ ਰਹੇ ਕਿਸਾਨੀ ਸੰਘਰਸ਼ ਦੀ ਮਜ਼ਬੂਤੀ ਤੇ ਤੇਲ ਕੀਮਤਾਂ 'ਚ ਵਾਧੇ ਦੇ ਰੋਸ ਵਜੋਂ ਝੜੌਦੀ ਵਿਖੇ ...

ਪੂਰੀ ਖ਼ਬਰ »

ਸਾਕਾ ਨਨਕਾਣਾ ਸਾਹਿਬ ਦੇ 100 ਸਾਲਾ ਸ਼ਤਾਬਦੀ ਸਮਾਗਮ ਉਲੀਕਣ ਲਈ ਮੀਟਿੰਗ

ਸਮਰਾਲਾ, 3 ਮਾਰਚ (ਗੋਪਾਲ ਸੋਫਤ)-ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਹੁਕਮਾਂ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਬੀਬੀ ਹਰਜਿੰਦਰ ਕੌਰ ਪਵਾਤ ਵਲੋਂ ਜਥੇਦਾਰ ਹਰਜਤਿੰਦਰ ਸਿੰਘ ਪਵਾਤ ਦੀ ਅਗਵਾਈ 'ਚ ਸਾਕਾ ਨਨਕਾਣਾ ਸਾਹਿਬ ਦੇ 100 ਸਾਲਾਂ ...

ਪੂਰੀ ਖ਼ਬਰ »

ਏ. ਐੱਸ. ਕਾਲਜਾਂ ਤੇ ਸਕੂਲਾਂ ਦੀ ਸੰਸਥਾ ਦਾ ਪ੍ਰਧਾਨ ਬਣਨ 'ਤੇ ਮਿੰਟੂ ਸਨਮਾਨਿਤ

ਖੰਨਾ, 3 ਮਾਰਚ (ਹਰਜਿੰਦਰ ਸਿੰਘ ਲਾਲ)- ਸਥਾਨਕ ਜੀ. ਟੀ. ਰੋਡ ਸਥਿਤ ਰਾਮਗੜ੍ਹੀਆ ਭਵਨ ਵਿਖੇ ਬਾਬਾ ਵਿਸ਼ਵਕਰਮਾ ਰਾਮਗੜ੍ਹੀਆ ਸਭਾ ਤੇ ਸ਼੍ਰੀ ਵਿਸ਼ਵਕਰਮਾ ਐਜ਼ੂਕੇਸ਼ਨਲ ਐਂਡ ਵੈੱਲਫੇਅਰ ਸਭਾ ਖੰਨਾ, ਬਾਬਾ ਵਿਸ਼ਵਕਰਮਾ ਰਾਮਗੜ੍ਹੀਆ ਆਰਗੇਨਾਈਜ਼ੇਸ਼ਨ ਤੇ ਖੰਨਾ ਟਿੰਬਰ ...

ਪੂਰੀ ਖ਼ਬਰ »

ਵਿਧਾਇਕ ਵਲੋਂ ਵਾਰਡ ਨੰ. 12, 13 ਤੇ 14 'ਚ 4 ਕਰੋੜ ਦੇ ਸੀਵਰੇਜ ਦੇ ਕੰਮ ਦਾ ਉਦਘਾਟਨ

ਖੰਨਾ, 3 ਮਾਰਚ (ਹਰਜਿੰਦਰ ਸਿੰਘ ਲਾਲ)-ਅੱਜ ਵਾਰਡ ਨੰਬਰ 12 ਨਿਊ ਮਾਡਲ ਟਾਊਨ ਅਮਲੋਹ ਰੋਡ ਵਿਖੇ ਕੌਂਸਲਰ ਗੁਰਮੀਤ ਸਿੰਘ ਨਾਗਪਾਲ ਵਲੋਂ ਇਕ ਸਮਾਗਮ 'ਚ ਸੀਵਰੇਜ ਦਾ ਕੰਮ ਸ਼ੁਰੂ ਕਰਵਾਉਣ, ਦਾ ਉਦਘਾਟਨ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਤੋਂ ਕਰਵਾਇਆ ਗਿਆ | ਵਿਧਾਇਕ ...

ਪੂਰੀ ਖ਼ਬਰ »

ਗੁਰਦੀਪ ਸਿੰਘ ਨੂੰ ਤਿਹਾੜ ਜੇਲ੍ਹ 'ਚੋਂ ਰਿਹਾਅ ਹੋਣ 'ਤੇ ਪਿੰਡ ਰੌਣੀ ਵਿਖੇ ਕੀਤਾ ਸਨਮਾਨਿਤ

ਜੌੜੇਪੁਲ ਜਰਗ, 3 ਮਾਰਚ (ਪਾਲਾ ਰਾਜੇਵਾਲੀਆ)-ਪਿੰਡ ਰੌਣੀ ਦੇ ਨੌਜਵਾਨ ਕਿਸਾਨ ਗੁਰਦੀਪ ਸਿਘੰ ਨੂੰ ਕਿਸਾਨੀ ਅੰਦੋਲਨ ਦੌਰਾਨ ਦਿੱਲੀ ਵਿਖੇ ਉੱਥੋਂ ਦੀ ਪੁਲਿਸ ਵਲੋਂ ਗਿ੍ਫ਼ਤਾਰ ਕਰਕੇ ਤਿਹਾੜ ਜੇਲ੍ਹ ਭੇਜ ਦਿੱਤਾ ਗਿਆ ਸੀ | ਜੋ ਬੀਤੇ ਕੱਲ੍ਹ ਜੇਲ੍ਹ ਤੋਂ ਬਹਾਰ ਆਏ | ...

ਪੂਰੀ ਖ਼ਬਰ »

ਬਲਾਕ ਸਿੱਖਿਆ ਦਫ਼ਤਰ ਅੱਗੇ ਅਧਿਆਪਕ ਦੀ ਪਤਨੀ ਨੇ ਪਤੀ ਖਿਲਾਫ਼ ਲਗਾਇਆ ਧਰਨਾ

ਮਾਛੀਵਾੜਾ ਸਾਹਿਬ, 3 ਮਾਰਚ (ਸੁਖਵੰਤ ਸਿੰਘ ਗਿੱਲ)-ਮਾਛੀਵਾੜਾ ਬਲਾਕ ਦੇ ਇੱਕ ਪਿੰਡ 'ਚ ਪ੍ਰਾਇਮਰੀ ਅਧਿਆਪਕ ਵਜੋਂ ਨੌਕਰੀ ਕਰਦੇ ਅਧਿਆਪਕ ਦੀ ਪਤਨੀ ਨੇ ਬਲਾਕ ਸਿੱਖਿਆ ਅਫ਼ਸਰ ਅੱਗੇ ਆਪਣੇ ਪਤੀ ਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵਲੋਂ ਉਸ ਦੀ ਸੁਣਵਾਈ ਨਾ ਕਰਨ 'ਤੇ ...

ਪੂਰੀ ਖ਼ਬਰ »

ਵਿਧਾਨ ਸਭਾ 'ਚ ਵਿਧਾਇਕ ਬੈਂਸ ਨੇ ਲਹਿਰਾ ਟੋਲ ਪਲਾਜ਼ਾ ਦਾ ਮੁੱਦਾ ਉਠਾਇਆ

ਅਹਿਮਦਗੜ੍ਹ, 3 ਮਾਰਚ (ਪੁਰੀ)-ਲੁਧਿਆਣਾ ਮਾਲੇਰਕੋਟਲਾ ਹਾਈਵੇਜ 'ਤੇ ਅਹਿਮਦਗੜ੍ਹ ਨੇੜੇ ਲਹਿਰਾ ਟੋਲ ਟੈਕਸ ਬੈਰੀਅਰ ਤੋਂ ਅਹਿਮਦਗੜ੍ਹ ਦੇ ਲੋਕਾਂ ਨੂੰ ਡੇਲੀ ਪਾਸ ਦੀ ਸਹੂਲਤ ਦਵਾਉਣ ਲਈ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਵਿਧਾਨ ਸਭਾ ਅੰਦਰ ਇਸ ਮੁੱਦਾ ਨੂੰ ਪੇਸ਼ ...

ਪੂਰੀ ਖ਼ਬਰ »

ਹੈਰੋਇਨ ਸਮੇਤ 2 ਨੌਜਵਾਨ ਕਾਬੂ

ਅਹਿਮਦਗੜ੍ਹ, 3 ਮਾਰਚ (ਸੋਢੀ)-ਅਹਿਮਦਗੜ੍ਹ ਸਿਟੀ ਪੁਲਿਸ ਵਲੋਂ 10 ਗ੍ਰਾਮ ਹੈਰੋਇਨ ਸਮੇਤ 2 ਨੌਜਵਾਨਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ¢ ਥਾਣਾ ਸਿਟੀ ਦੇ ਮੁਖੀ ਮੇਜਰ ਸਿੰਘ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਵਿਵੇਕ ਸੀਲ ਸੋਨੀ ਦੇ ...

ਪੂਰੀ ਖ਼ਬਰ »

ਆੜ੍ਹਤੀਆਂ ਦੇ 131 ਕਰੋੜ ਬਕਾਏ ਦੀ ਰਾਸ਼ੀ ਜਾਰੀ ਕਰੇ ਸਰਕਾਰ : ਹਰਜਿੰਦਰ ਖੇੜ੍ਹਾ

ਮਾਛੀਵਾੜਾ ਸਾਹਿਬ, 3 ਮਾਰਚ (ਸੁਖਵੰਤ ਸਿੰਘ ਗਿੱਲ)-ਅਨਾਜ ਮੰਡੀ ਮਾਛੀਵਾੜਾ ਦੀ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਹਰਜਿੰਦਰ ਸਿੰਘ ਖੇੜ੍ਹਾ ਨੇ ਪੰਜਾਬ ਸਰਕਾਰ ਤੋਂ ਆੜ੍ਹਤੀਆਂ ਦੇ ਕਮਿਸ਼ਨ ਤੇ ਲੋਡਿੰਗ ਦੀ 131 ਕਰੋੜ ਰੁਪਏ ਦੀ ਰਾਸ਼ੀ ਦਿੱਤੇ ਜਾਣ ਦੀ ਗੱਲ ਕਰਦਿਆਂ ...

ਪੂਰੀ ਖ਼ਬਰ »

ਸੁਣਨ ਸ਼ਕਤੀ ਸਬੰਧੀ ਵਿਸ਼ਵ ਦਿਵਸ ਮਨਾਇਆ

ਖੰਨਾ, 3 ਮਾਰਚ (ਹਰਜਿੰਦਰ ਸਿੰਘ ਲਾਲ)-ਸਿਵਲ ਸਰਜਨ ਲੁਧਿਆਣਾ ਡਾ. ਸੁਖਜੀਵਨ ਕੱਕੜ ਦੀਆ ਹਦਾਇਤਾਂ ਤੇ ਡਾ. ਰਵੀ ਦੱਤ ਐੱਸ. ਐਮ. ਓ. ਮਾਨੂੰਪੁਰ ਦੀ ਅਗਵਾਈ ਵਿਚ ਸੁਣਨ ਸ਼ਕਤੀ ਸਬੰਧੀ ਵਿਸ਼ਵ ਦਿਵਸ ਮਨਾਇਆ ਗਿਆ¢ ਇਸ ਸਮੇਂ ਡਾ. ਰਵੀ ਦੱਤ ਨੇ ਕਿਹਾ ਕਿ ਟੀ. ਵੀ, ਰੇਡੀਓ, ਈਅਰਫੋਨ, ...

ਪੂਰੀ ਖ਼ਬਰ »

ਛਾਹੜੀਆ ਕੇਂਦਰੀ ਵਿੱਤ ਰਾਜ ਮੰਤਰੀ ਠਾਕੁਰ ਨੂੰ ਮਿਲੇ

ਖੰਨਾ, 3 ਮਾਰਚ (ਹਰਜਿੰਦਰ ਸਿੰਘ ਲਾਲ)-ਪੰਜਾਬ ਭਾਜਪਾ ਦੀ ਕਾਰਜਕਾਰਨੀ ਮੈਂਬਰ ਅਨੁਜ ਛਾਹੜੀਆ ਨੇ ਕੇਂਦਰੀ ਵਿੱਤ ਰਾਜ ਮੰਤਰੀ ਅਨੁਰਾਗ ਠਾਕੁਰ ਨਾਲ ਪੰਜਾਬ ਦੀ ਰਾਜਨੀਤਿਕ ਤੇ ਆਰਥਿਕ ਸਥਿਤੀ 'ਤੇ ਦਿੱਲੀ ਉਨ੍ਹਾਂ ਦੇ ਗ੍ਰਹਿ ਸਥਾਨ 'ਤੇ ਚਰਚਾ ਕੀਤੀ | ਗੱਲਬਾਤ ਵਿਚ ਨਗਰ ...

ਪੂਰੀ ਖ਼ਬਰ »

ਜਾਗਰੂਕਤਾ ਦੇ ਬਾਵਜੂਦ ਆਮ ਲੋਕਾਂ 'ਚ ਕੋਰੋਨਾ ਦਾ ਹਊਆ ਅਜੇ ਵੀ ਬਰਕਰਾਰ

ਮਾਛੀਵਾੜਾ ਸਾਹਿਬ, 3 ਮਾਰਚ (ਮਨੋਜ ਕੁਮਾਰ)-ਬੜੀ ਹੈਰਾਨੀ ਹੁੰਦੀ ਹੈ ਕਿ ਅੱਜ ਵੀ ਜਦੋਂ ਕੋਈ ਆਸ-ਪਾਸ ਕਿਸੇ ਦੇ ਕੋਰੋਨਾ ਪਾਜ਼ੀਟਿਵ ਹੋਣ ਦਾ ਪਤਾ ਚੱਲਦਾ ਹੈ ਤਾਂ ਆਮ ਲੋਕ ਉਸ ਨੰੂ ਇੰਨੀ ਦਹਿਸ਼ਤ ਨਾਲ ਤੇ ਹਊਏ ਦੀ ਤਰ੍ਹਾਂ ਦੇਖਦੇ ਹਨ, ਜਿਵੇਂ ਕੋਰੋਨਾ ਪੀੜਤ ਨੇ ਕੋਈ ਬਹੁਤ ...

ਪੂਰੀ ਖ਼ਬਰ »

ਨੌਜਵਾਨ ਵਲੋਂ ਭੇਦਭਰੇ ਹਲਾਤ 'ਚ ਖ਼ੁਦਕੁਸ਼ੀ

ਸਮਰਾਲਾ, 3 ਮਾਰਚ (ਕੁਲਵਿੰਦਰ ਸਿੰਘ)-ਪਿੰਡ ਮਾਣਕੀ ਦੇ ਨੌਜਵਾਨ ਇੰਦਰਜੀਤ ਸਿੰਘ ਉਰਫ਼ ਗੋਲਡੀ ਪੁੱਤਰ ਭਿੰਦਰ ਸਿੰਘ ਤਕਰੀਬਨ ਉਮਰ 42 ਸਾਲ ਵਾਸੀ ਮਾਣਕੀ ਨੇ ਅੱਜ ਤੜਕਸਾਰ ਹੀ ਆਪਣੀ ਮੋਟਰ 'ਤੇ ਭੇਦਭਰੀ ਹਾਲਤ 'ਚ ਖ਼ੁਦਕੁਸ਼ੀ ਕਰ ਲਈ | ਮਿਲੀ ਜਾਣਕਾਰੀ ਅਨੁਸਾਰ ਮਿ੍ਤਕ ਦੇ ...

ਪੂਰੀ ਖ਼ਬਰ »

ਐੱਸ. ਐਮ. ਓ. ਡਾ. ਸਤਪਾਲ ਦੀ ਅਗਵਾਈ 'ਚ ਸੁਣਨ ਸ਼ਕਤੀ ਵਿਸ਼ਵ ਦਿਵਸ ਮਨਾਇਆ

ਖੰਨਾ, 3 ਮਾਰਚ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਦੇ ਸਿਵਲ ਹਸਪਤਾਲ ਵਿਚ ਐੱਸ. ਐਮ. ਓ. ਡਾ. ਸਤਪਾਲ ਦੀ ਅਗਵਾਈ 'ਚ ਸੁਣਨ ਸ਼ਕਤੀ ਸਬੰਧੀ ਵਿਸ਼ਵ ਦਿਵਸ ਮਨਾਇਆ ਗਿਆ ¢ ਇਸ ਸਮੇਂ ਐੱਸ. ਐਮ. ਓ. ਨੇ ਕਿਹਾ ਕਿ ਟੀ. ਵੀ, ਰੇਡੀਓ, ਏਅਰਫੋਨ, ਹਾਰਨ ਆਦਿ ਦੀ ਉੱਚੀ ਆਵਾਜ਼ ਕੰਨਾ ਦੀ ਸੁਣਨ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਫੇਸਬੁੱਕ ਲਾਈਵ ਸੈਸ਼ਨ ਰਾਹੀਂ ਜ਼ਿਲ੍ਹਾ ਲੁਧਿਆਣਾ ਦੇ ਵਾਸੀਆਂ ਨਾਲ ਗੱਲਬਾਤ

ਲੁਧਿਆਣਾ, 3 ਮਾਰਚ (ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਸ਼ਾਮ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਲੁਧਿਆਣਾ ਦੇ ਅਧਿਕਾਰਤ ਫੇਸਬੁੱਕ ਪੇਜ 'ਤੇ ਵਸਨੀਕਾਂ ਨਾਲ ਗੱਲਬਾਤ ਕੀਤੀ ਤੇ ਦੱਸਿਆ ਹੈ ਕਿ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ...

ਪੂਰੀ ਖ਼ਬਰ »

ਪ੍ਰਮੁੱਖ ਸਮਾਜ ਸੇਵਕ ਤੇ ਵਪਾਰੀ ਨਿਰਮਲ ਪ੍ਰਕਾਸ਼ ਸੋਫ਼ਤ ਦਾ ਕੋਰੋਨਾ ਕਾਰਨ ਦਿਹਾਂਤ

ਖੰਨਾ, 3 ਮਾਰਚ (ਹਰਜਿੰਦਰ ਸਿੰਘ ਲਾਲ)-ਖੰਨਾ ਸ਼ਹਿਰ ਦੇ ਉੱਘੇ ਸਮਾਜ ਸੇਵੀ, ਵਪਾਰੀ ਤੇ ਵਿੱਦਿਅਕ ਸੰਸਥਾਵਾਂ ਦੇ ਮੁਖੀ ਨਿਰਮਲ ਪ੍ਰਕਾਸ਼ ਸੋਫ਼ਤ ਚੇਅਰਮੈਨ ਰਾਧਾ ਵਾਟਿਕਾ ਐਜੂਕੇਸ਼ਨਲ ਇੰਸਟੀਚਿਊਟਸ ਅੱਜ ਅਕਾਲ ਚਲਾਣਾ ਕਰ ਗਏ | ਉਹ ਪਿਛਲੇ ਕਈ ਦਿਨਾਂ ਤੋਂ ਲੁਧਿਆਣਾ ਦੇ ...

ਪੂਰੀ ਖ਼ਬਰ »

ਸੂਚਨਾ ਨਾ ਦੇਣ 'ਤੇ ਲੋਕ ਸੂਚਨਾ ਅਫ਼ਸਰ ਤੇ ਐੱਸ. ਡੀ. ਐਮ. ਸਮਰਾਲਾ ਨੂੰ ਨੋਟਿਸ ਜਾਰੀ

ਮਾਛੀਵਾੜਾ ਸਾਹਿਬ, 3 ਮਾਰਚ (ਮਨੋਜ ਕੁਮਾਰ)-ਆਮ ਆਦਮੀ ਪਾਰਟੀ ਹਲਕਾ ਸਮਰਾਲਾ ਦੇ ਸੀਨੀਅਰ ਆਗੂ ਜਗਤਾਰ ਸਿੰਘ ਦਿਆਲਪੁਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੇ ਆਰ. ਟੀ. ਆਈ. ਐਕਟ 2005 ਅਧੀਨ 24 ਸਤੰਬਰ 2020 ਨੂੰ ਐੱਸ. ਡੀ. ਐਮ. ਦਫ਼ਤਰ ਸਮਰਾਲਾ ਤੋਂ ਸੂਚਨਾ ਦੀ ਮੰਗ ...

ਪੂਰੀ ਖ਼ਬਰ »

ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਤੇ ਸੁੰਦਰੀਕਰਨ ਲਈ ਯਤਨਸ਼ੀਲ- ਘਵੱਦੀ

ਡੇਹਲੋਂ, 3 ਮਾਰਚ (ਅੰਮਿ੍ਤਪਾਲ ਸਿੰਘ ਕੈਲੇ)-ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਵਿਕਾਸ ਤੇ ਸੁੰਦਰੀਕਰਨ ਲਈ ਵਿਸ਼ੇਸ਼ ਹੰਭਲਾ ਮਾਰਨ ਲਈ ਵੱਡੀ ਰਾਸ਼ੀ ਵਿਚ ਗਰਾਂਟਾਂ ਦੇ ਗੱਫੇ ਦਿੱਤੇ ਗਏ ਹਨ, ਜਿਨ੍ਹਾਂ ਸਦਕਾ ਹਲਕਾ ਗਿੱਲ ਦੇ ਪਿੰਡਾਂ ਅੰਦਰ ਜੰਗੀ ਪੱਧਰ 'ਤੇ ਵਿਕਾਸ ...

ਪੂਰੀ ਖ਼ਬਰ »

ਬੀ-ਮੈਕਸ ਰਿਜ਼ੋਰਟਸ ਦਾ ਸ਼ੁੱਭ ਆਰੰਭ ਹੋਇਆ

ਅਹਿਮਦਗੜ੍ਹ, 3 ਮਾਰਚ (ਪੁਰੀ)-ਲੁਧਿਆਣਾ ਮਾਲੇਰਕੋਟਲਾ ਹਾਈਵੇਜ 'ਤੇ ਪੋਹੀੜ ਨੇੜੇ ਨਵੇਂ ਬਣੇ ਰਿਜੋਰਟ ਬੀ-ਮੈਕਸ ਦਾ ਅੱਜ ਸ਼ੁੱਭ ਆਰੰਭ ਹੋ ਗਿਆ | ਇਲਾਕੇ ਦੀਆਂ ਨਾਮਵਰ ਸ਼ਖ਼ਸੀਅਤਾਂ ਨੇ ਇਸ ਮੌਕੇ 'ਤੇ ਸ਼ਾਮਿਲ ਹੋ ਕੇ ਵਧਾਈ ਦਿੱਤੀ | ਸੀਨੀਅਰ ਕਾਂਗਰਸ ਆਗੂ ਜਸਵਿੰਦਰ ...

ਪੂਰੀ ਖ਼ਬਰ »

ਨੰਗਲ ਵਿਖੇ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ

ਡੇਹਲੋਂ, 3 ਮਾਰਚ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਨੰਗਲ ਵਿਖੇ ਗੁਰੂ ਰਵਿਦਾਸ ਜੀ ਦਾ ਆਗਮਨ ਪੁਰਬ ਗੁਰਦੁਆਰਾ ਸ਼ਹੀਦ ਬਾਬਾ ਸੰਗਤ ਸਿੰਘ ਵਿਖੇ ਧੂਮਧਾਮ ਨਾਲ ਮਨਾਇਆ ਗਿਆ¢ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ...

ਪੂਰੀ ਖ਼ਬਰ »

ਸਵੱਛ ਭਾਰਤ ਮੁਹਿੰਮ ਦੇ ਬਾਵਜੂਦ ਸਫ਼ਾਈ ਨੂੰ ਲੱਗਿਆ ਗ੍ਰਹਿਣ

ਖੰਨਾ, 3 ਮਾਰਚ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਸਵੱਛ ਭਾਰਤ ਮੁਹਿੰਮ ਤਹਿਤ ਸਫ਼ਾਈ ਦਾ ਪੂਰਾ ਧਿਆਨ ਰੱਖਣ ਦੀਆਂ ਗੱਲਾਂ ਕੀਤੀਆਂ ਜਾਂਦੀਆਂ ਹਨ, ਪਰ ਸੜਕਾਂ 'ਤੇ ਬਣੇ ਕੂੜੇ ਦੇ ਡੰਪਾਂ ਦਾ ਕੂੜਾ ਸਫ਼ਾਈ ਕਰਮਚਾਰੀ ਵਲੋਂ ਸੜਕ ਕਿਨਾਰੇ ਹੀ ਸੁੱਟਿਆ ਜਾ ਰਿਹਾ ਹੈ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਸਬੰਧੀ ਗੁਰਮਤਿ ਸਮਾਗਮ

ਲੁਧਿਆਣਾ, 3 ਮਾਰਚ (ਅ.ਬ.)-ਗੁਰਦੁਆਰਾ ਸਤਿਗੁਰੂ ਰਵਿਦਾਸ ਮਹਾਰਾਜ ਜੀ ਪਿੰਡ ਦੌਲਤਪੁਰ ਜ਼ਿਲ੍ਹਾ ਲੁਧਿਆਣਾ ਵਲੋਂ ਗੁਰੂ ਰਵਿਦਾਸ ਜੀ ਮਹਾਰਾਜ ਦੇ ਜਨਮ ਦਿਹਾੜੇ ਸਬੰਧੀ ਗੁਰਮਤਿ ਸਮਾਗਮ ਕਰਵਾਇਆ ਗਿਆ | ਸਮਾਗਮ ਆਰੰਭ ਹੋਣ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ...

ਪੂਰੀ ਖ਼ਬਰ »

ਅਫ਼ੀਮ ਸਮੇਤ ਕਾਬੂ

ਮਾਛੀਵਾੜਾ ਸਾਹਿਬ, 3 ਮਾਰਚ (ਸੁਖਵੰਤ ਸਿੰਘ ਗਿੱਲ)-ਮਾਛੀਵਾੜਾ ਪੁਲਿਸ ਨੇ 400 ਗ੍ਰਾਮ ਅਫ਼ੀਮ ਸਮੇਤ ਗੁਰਮੁਖ ਸਿੰਘ ਵਾਸੀ ਰਾਏਪੁਰ ਬੇਟ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਰਾਜੇਸ਼ ਠਾਕੁਰ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਜਰਨੈਲ ਸਿੰਘ ਪਿੰਡ ਰਾਏਪੁਰ ਨੇੜ੍ਹੇ ਗਸ਼ਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX