ਤਾਜਾ ਖ਼ਬਰਾਂ


ਦਿੱਲੀ 'ਚ ਕੋਰੋਨਾ ਦੇ ਇਕ ਮਾਰਚ ਤੋਂ ਬਾਅਦ ਰਿਕਾਰਡ ਕੀਤੇ ਗਏ ਸਭ ਤੋਂ ਘੱਟ ਕੇਸ
. . .  1 day ago
ਨਵੀਂ ਦਿੱਲੀ, 12 ਜੂਨ - ਦਿੱਲੀ ਵਿਚ ਕੋਰੋਨਾ ਦੇ ਨਵੇਂ ਮਾਮਲੇ ਨਿਰੰਤਰ ਘੱਟ ਰਹੇ ਹਨ। ਦਿੱਲੀ ਵਿਚ ਅੱਜ 213 ਨਵੇਂ ਮਾਮਲੇ ਸਾਹਮਣੇ ਆਏ ਅਤੇ 28 ਮਰੀਜ਼ਾਂ ਦੀ ਮੌਤ ਹੋਈ ਹੈ। ਜੋ ਇਕ ਮਾਰਚ ਤੋਂ ਬਾਅਦ ਸਭ ਤੋਂ ਘੱਟ...
ਪ੍ਰੇਸ਼ਾਨ ਨੌਜਵਾਨ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ
. . .  1 day ago
ਕਾਲਾ ਸੰਘਿਆਂ, 12 ਜੂਨ (ਬਲਜੀਤ ਸਿੰਘ ਸੰਘਾ) - ਨਜ਼ਦੀਕੀ ਪਿੰਡ ਸੰਧੂ ਚੱਠਾ ਜ਼ਿਲ੍ਹਾ ਕਪੂਰਥਲਾ ਦੇ ਨੌਜਵਾਨ ਵੱਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੇ ਭਰਾ ਅੱਛਰ ਸਿੰਘ ਹਾਲ ਵਾਸੀ ਲੁਧਿਆਣਾ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਨ੍ਹਾਂ ਦੀ ਮਾਂ...
ਲਾਸ਼ ਖਰੜ ਪੁੱਜਣ 'ਤੇ ਜੈਪਾਲ ਭੁੱਲਰ ਦੇ ਸਾਥੀ ਜਸਪ੍ਰੀਤ ਜੱਸੀ ਦਾ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਖਰੜ,12 ਜੂਨ (ਕੇਵਲ ਸਿੰਘ ਰਾਣਾ) - ਬੀਤੀ 9 ਜੂਨ ਨੂੰ ਕੋਲਕਾਤਾ ਵਿਖੇ ਜਗਰਾਉਂ ਪੁਲਿਸ ਕਤਲ ਕਾਂਡ ਦੇ ਦੋ ਮੁੱਖ ਦੋਸ਼ੀਆਂ ਗੈਂਗਸਟਰ ਜੈਪਾਲ ਭੁੱਲਰ ਤੇ ਜਸਪ੍ਰੀਤ ਜੱਸੀ ਖਰੜ ਦੇ ਹੋਏ ਐਨਕਾਊਂਟਰ...
ਅੰਮ੍ਰਿਤਸਰ ਵਿਚ 100 ਕੋਰੋਨਾ ਕੇਸ ਆਏ ਸਾਹਮਣੇ, 6 ਮੌਤਾਂ
. . .  1 day ago
ਅੰਮ੍ਰਿਤਸਰ, 12 ਜੂਨ (ਜਸਵੰਤ ਸਿੰਘ ਜੱਸ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 100 ਕੇਸ ਸਾਹਮਣੇ ਆਏ ਹਨ ਅਤੇ 6 ਮਰੀਜ਼ਾਂ ਦੀ...
ਨਹਿਰ 'ਚ ਡੁੱਬਣ ਕਾਰਨ ਬੱਚੇ ਦੀ ਮੌਤ
. . .  1 day ago
ਜੋਗਾ,(ਮਾਨਸਾ) 12 ਜੂਨ (ਹਰਜਿੰਦਰ ਸਿੰਘ ਚਹਿਲ) - ਅੱਜ ਪਿੰਡ ਰੱਲਾ ਮਾਨਸਾ 'ਚ ਪਿੰਡ ਵਿਚ ਦੀ ਲੰਘਦੀ ਨਹਿਰ ਵਿਚ ਬੱਚਾ ਡੁੱਬਣ ਦੇ ਕਾਰਣ ਮੌਤ ਹੋਣ ਦਾ ਸਮਾਚਾਰ ...
ਮੋਗਾ ਜ਼ਿਲ੍ਹੇ ਵਿਚ ਕੋਰੋਨਾ ਤੋਂ ਰਾਹਤ, ਆਏ ਨਵੇਂ 12 ਮਾਮਲੇ
. . .  1 day ago
ਮੋਗਾ, 12 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਤੋਂ ਥੋੜ੍ਹੀ ਰਾਹਤ ਮਿਲੀ ਹੈ ਅਤੇ ਅੱਜ ਮਹਿਜ 12 ਮਾਮਲੇ ਹੀ ਸਾਹਮਣੇ ਆਏ ਹਨ ...
ਗੈਂਗਸਟਰ ਜੈਪਾਲ ਭੁੱਲਰ ਅਤੇ ਉਸ ਦੇ ਸਾਥੀ ਨੇ ਕੋਲਕਾਤਾ ਵਿਚ ਰਹਿਣ ਲਈ ਕੀਤੇ ਸਨ ਜਾਅਲੀ ਦਸਤਾਵੇਜ਼ ਇਸਤੇਮਾਲ
. . .  1 day ago
ਚੰਡੀਗੜ੍ਹ,12 ਜੂਨ - ਪੰਜਾਬ ਪੁਲਿਸ ਨੇ ਗੈਂਗਸਟਰ ਜੈਪਾਲ ਭੁੱਲਰ ਅਤੇ ਉਸ ਦੇ ਸਾਥੀ ਜਸਪ੍ਰੀਤ ਸਿੰਘ ਨੂੰ ਕੋਲਕਾਤਾ ਦੇ ਵਿਚ ਰਹਿਣ ਲਈ ਜਿਸ ਵਿਅਕਤੀ ਦੇ ਦਸਤਾਵੇਜ਼ਾਂ ਦਾ ਇਸਤੇਮਾਲ ਕੀਤਾ...
ਜ਼ਹਿਰੀਲੀ ਚੀਜ਼ ਦੇ ਡੰਗਣ ਨਾਲ ਦੋ ਦੀ ਮੌਤ
. . .  1 day ago
ਗੁਰਾਇਆ,12 ਜੂਨ ( ਬਲਵਿੰਦਰ ਸਿੰਘ ) - ਗੁਰਾਇਆ ਦੇ ਨਜ਼ਦੀਕੀ ਬੜਾ ਪਿੰਡ ਵਿਖੇ ਇਕ ਮੋਟਰ 'ਤੇ ਸੁਤੇ ਪਏ ਦੋ ਪ੍ਰਵਾਸੀ ਮਜ਼ਦੂਰਾਂ ਦੇ ਜ਼ਹਿਰੀਲੀ ਚੀਜ਼ ਲੜਨ ਨਾਲ ਦੋਵਾਂ ਦੀ ਮੌਤ ਹੋ...
ਕਾਲੇ ਫੰਗਸ ਦੀ ਦਵਾਈ ਟੈਕਸ ਮੁਕਤ, ਕੋਰੋਨਾ ਟੀਕੇ 'ਤੇ 5% ਜੀ.ਐੱਸ.ਟੀ. ਬਰਕਰਾਰ
. . .  1 day ago
ਨਵੀਂ ਦਿੱਲੀ, 12 ਜੂਨ - ਜੀ.ਐੱਸ.ਟੀ. ਕੌਂਸਲ ਨੇ ਸਨਿਚਰਵਾਰ ਨੂੰ ਕੋਰੋਨਾ ਨਾਲ ਸਬੰਧਿਤ ਰਾਹਤ ਸਮਗਰੀ ਬਾਰੇ ਮੰਤਰੀਆਂ ਦੇ ਸਮੂਹ ਦੀਆਂ ਸਿਫ਼ਾਰਸ਼ਾਂ ਨੂੰ ਸਵੀਕਾਰ ਕਰ ...
ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਮੱਦੇਨਜ਼ਰ ਚੰਡੀਗੜ੍ਹ ਵਿਚ 14 ਜੂਨ ਨੂੰ ਜਨਤਕ ਛੁੱਟੀ
. . .  1 day ago
ਚੰਡੀਗੜ੍ਹ , 12 ਜੂਨ - ਚੰਡੀਗੜ੍ਹ ਵਿਚ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਮੱਦੇਨਜ਼ਰ 14 ਜੂਨ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ...
ਅੰਮ੍ਰਿਤਸਰ 'ਚ ਇਕ ਵਿਅਕਤੀ ਵਲੋਂ ਘਰਵਾਲੀ ਅਤੇ ਜਵਾਨ ਧੀ ਦਾ ਕਤਲ
. . .  1 day ago
ਅੰਮ੍ਰਿਤਸਰ, 12 ਜੂਨ (ਸੁਰਿੰਦਰਪਾਲ ਸਿੰਘ ਵਰਪਾਲ) - ਅੰਮ੍ਰਿਤਸਰ ਵਿਖੇ ਅੱਜ ਅਸ਼ੋਕ ਕੁਮਾਰ ਨਾਮਕ ਇਕ ਵਿਅਕਤੀ ਵਲੋਂ ਆਪਣੀ ਘਰਵਾਲੀ ਮਨਜੀਤ ਕੌਰ (45) ਅਤੇ ਜਵਾਨ ਧੀ ਪਾਇਲ ਦਾ ਕਤਲ ਕਰਕੇ...
ਕਾਬੁਲ ਵਿਚ ਹੋਏ ਬੰਬ ਧਮਾਕੇ
. . .  1 day ago
ਕਾਬੂਲ (ਅਫਗਾਨਿਸਤਾਨ), 12 ਜੂਨ - ਅਫਗਾਨਿਸਤਾਨ ਦੇ ਗ੍ਰਹਿ ਮੰਤਰਾਲੇ ਦਾ ਕਹਿਣਾ ਹੈ ਕਿ ਕਾਬੁਲ ਵਿਚ ਅੱਜ ਦੁਪਹਿਰ ਦੋ ਧਮਾਕੇ ਹੋਏ...
ਭਾਰਤੀ ਜਾਂਚ ਏਜੰਸੀਆਂ ਨੇ ਮੇਹੁਲ ਚੋਕਸੀ ਮਾਮਲੇ ਵਿਚ ਡੋਮੀਨਿਕਾ ਹਾਈ ਕੋਰਟ ਵਿਚ ਹਲਫਨਾਮਾ ਦਾਖ਼ਲ ਕੀਤਾ
. . .  1 day ago
ਨਵੀਂ ਦਿੱਲੀ ,12 ਜੂਨ -ਭਾਰਤੀ ਜਾਂਚ ਏਜੰਸੀਆਂ ਨੇ ਮੇਹੁਲ ਚੋਕਸੀ ਮਾਮਲੇ ਵਿਚ ਡੋਮੀਨਿਕਾ ਹਾਈ ਕੋਰਟ ਵਿਚ ਇਕ ਹਲਫਨਾਮਾ ਦਾਖ਼ਲ ਕੀਤਾ...
ਭਾਰਤ ਬਾਇਓਟੈਕ ਸੰਯੁਕਤ ਰਾਜ ਵਿਚ ਕਰੇਗਾ ਕੋਵੈਕਸਿਨ ਲਈ ਕਲੀਨਿਕਲ ਅਜ਼ਮਾਇਸ਼
. . .  1 day ago
ਨਵੀਂ ਦਿੱਲੀ,12 ਜੂਨ - ਕੋਵੈਕਸਿਨ ਲਈ ਮਾਰਕੀਟਿੰਗ ਐਪਲੀਕੇਸ਼ਨ ਦਾ ਸਮਰਥਨ ਕਰਨ ਲਈ ਭਾਰਤ ਬਾਇਓਟੈਕ ਸੰਯੁਕਤ ਰਾਜ ਵਿਚ ਕਲੀਨਿਕਲ...
100 ਫ਼ੀਸਦੀ ਕੋਵਿਡ ਵੈਕਸੀਨੇਸ਼ਨ ਮਿਸ਼ਨ ਪ੍ਰਾਪਤੀ ਅਧੀਨ ਪਿੰਡ ਭੀਖੀ ਖੱਟੜਾ ਬਣਿਆ ਪੰਜਾਬ ਦਾ ਪਹਿਲਾ ਪਿੰਡ
. . .  1 day ago
ਰਾੜਾ ਸਾਹਿਬ, 12 ਜੂਨ (ਸਰਬਜੀਤ ਸਿੰਘ ਬੋਪਾਰਾਏ) - ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਵੈਕਸੀਨੇਸ਼ਨ ਕਰਨ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਦੀ ਤਹਿਸੀਲ ਪਾਇਲ ਦੇ ਪਿੰਡ ਭੀਖੀ ਖੱਟੜਾ ਵਿਖੇ 100 ਫ਼ੀਸਦੀ...
ਤੇਜ਼ ਹਨੇਰੀ ਅਤੇ ਮੀਂਹ ਦੇ ਨਾਲ ਹਲਕੀ ਗੜੇਮਾਰੀ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਜੂਨ ( ਰਣਜੀਤ ਸਿੰਘ ਢਿੱਲੋਂ ) - ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਜਿੱਥੇ ਹਨੇਰੀ ਨਾਲ ਤੇਜ਼ ਬਾਰਸ਼ ਹੋ...
ਸ਼੍ਰੌਮਣੀ ਅਕਾਲੀ ਦਲ ਅਤੇ ਬਸਪਾ ਦਾ ਗੱਠ-ਜੋੜ ਮਹਿਜ ਸੱਤਾ ਪ੍ਰਾਪਤ ਕਰਨ ਦੀ ਲਾਲਸਾ - ਜਸਵੀਰ ਸਿੰਘ ਡਿੰਪਾ
. . .  1 day ago
ਸੁਲਤਾਨਪੁਰ ਲੋਧੀ, 12 ਜੂਨ (ਲਾਡੀ, ਹੈਪੀ, ਥਿੰਦ) - ਸੁਲਤਾਨਪੁਰ ਲੋਧੀ ਵਿਖੇ ਜਸਵੀਰ ਸਿੰਘ ਡਿੰਪਾ ਮੈਂਬਰ ਪਾਰਲੀਮੈਂਟ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ,ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ...
ਸਾਢੇ 6 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ
. . .  1 day ago
ਲੁਧਿਆਣਾ,12 ਜੂਨ (ਪਰਮਿੰਦਰ ਸਿੰਘ ਆਹੂਜਾ) ਐੱਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ...
ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗਠਜੋੜ ਪੰਜਾਬ ਵਿਚ ਨਵੀਂ ਰਾਜਨੀਤਿਕ ਅਤੇ ਸਮਾਜਿਕ ਸ਼ੁਰੂਆਤ : ਮਾਇਆਵਤੀ
. . .  1 day ago
ਨਵੀਂ ਦਿੱਲੀ, 12 ਜੂਨ - ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗਠਜੋੜ ਪੰਜਾਬ ਵਿਚ ਨਵੀਂ ਰਾਜਨੀਤਿਕ ਅਤੇ ਸਮਾਜਿਕ ਸ਼ੁਰੂਆਤ ਹੈ। ਇਸ ਇਤਿਹਾਸਕ ਕਦਮ ਲਈ...
ਸ੍ਰੀ ਮੁਕਤਸਰ ਸਾਹਿਬ ਵਿਚ ਬਾਰਸ਼ ਸ਼ੁਰੂ, ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ
. . .  1 day ago
ਸ੍ਰੀ ਮੁਕਤਸਰ ਸਾਹਿਬ 12 ਜੂਨ (ਰਣਜੀਤ ਸਿੰਘ ਢਿੱਲੋਂ ) ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅਸਮਾਨ ਵਿਚ...
ਸਕਾਲਰਸ਼ਿਪ ਘੁਟਾਲੇ ਵਿਰੁੱਧ ਆਮ ਆਦਮੀ ਪਾਰਟੀ ਨੇ ਸਾਧੂ ਸਿੰਘ ਧਰਮਸੋਤ ਦਾ ਫੂਕਿਆ ਪੁਤਲਾ
. . .  1 day ago
ਬਠਿੰਡਾ,12 ਜੂਨ (ਅੰਮ੍ਰਿਤਪਾਲ ਸਿੰਘ ਵਲਾਣ) - ਪੰਜਾਬ ਦੇ ਐੱਸ.ਸੀ.ਐੱਸ.ਟੀ. ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲਾ ...
ਬਸਤੀ ਨਿਵਾਸੀਆਂ ਨੇ ਸੂਬਾ ਸਰਕਾਰ ਅਤੇ ਸਬੰਧਿਤ ਅਧਿਕਾਰੀਆਂ ਦਾ ਕੀਤਾ ਪਿੱਟ ਸਿਆਪਾ
. . .  1 day ago
ਤਪਾ ਮੰਡੀ,12 ਜੂਨ (ਪ੍ਰਵੀਨ ਗਰਗ) ਸ਼ਹਿਰ ਦੀ ਅੰਬਰਸਰੀ ਅਤੇ ਯੋਗੀ ਬਸਤੀ ਨਿਵਾਸੀਆਂ ਵਲੋਂ....
ਹਨੇਰੀ ਨਾਲ ਡਿਗੇ ਰੁੱਖ ਹੇਠਾਂ ਆ ਕੇ ਕਿਸਾਨ ਦੀ ਮੌਤ
. . .  1 day ago
ਪੰਜਗਰਾਈਆਂ,12 ਜੂਨ (ਬਲਵਿੰਦਰ ਸਿੰਘ) ઠਨਜ਼ਦੀਕੀ ਪਿੰਡ ਭੰਬੋਈ ਦੀ ਬਹਿਕ 'ਤੇ ਰਹਿਣ ਵਾਲੇ 55 ਸਾਲਾ ...
ਜੰਮੂ ਕਸ਼ਮੀਰ : ਅੱਤਵਾਦੀ ਹਮਲੇ ਵਿਚ ਦੋ ਪੁਲਿਸ ਮੁਲਾਜ਼ਮ ਅਤੇ ਦੋ ਨਾਗਰਿਕ ਆਪਣੀ ਜਾਨ ਗਵਾ ਬੈਠੇ
. . .  1 day ago
ਸ੍ਰੀ ਨਗਰ, 12 ਜੂਨ - ਜੰਮੂ ਕਸ਼ਮੀਰ ਦੇ ਸੋਪੋਰ ਵਿਚ ਹੋਏ ਅੱਤਵਾਦੀ ਹਮਲੇ ਵਿਚ ਦੋ ਪੁਲਿਸ ਮੁਲਾਜ਼ਮ ਅਤੇ ਦੋ ਨਾਗਰਿਕ ਆਪਣੀ ਜਾਨ ਗਵਾ ਬੈਠੇ ਹਨ...
ਕਸਬੇ ਅੰਦਰ ਬਣੇ ਗੰਦੇ ਟੋਭਿਆਂ 'ਚ ਡੇਂਗੂ, ਮਲੇਰੀਆ ਦੀ ਰੋਕਥਾਮ ਲਈ ਗੰਬੂਜਾ ਮੱਛੀਆਂ ਛੱਡੀਆਂ
. . .  1 day ago
ਲੌਂਗੋਵਾਲ,12 ਜੂਨ ( ਸ.ਸ.ਖੰਨਾ,ਵਿਨੋਦ) ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਸੰਗਰੂਰ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 21 ਫੱਗਣ ਸੰਮਤ 552

ਮਾਨਸਾ

ਖੇਤੀ ਕਾਨੂੰਨਾਂ ਖਿਲਾਫ਼ 155ਵੇਂ ਦਿਨ ਵੀ ਕਿਸਾਨਾਂ ਵਲੋਂ ਜ਼ਿਲ੍ਹੇ 'ਚ ਰੋਸ ਪ੍ਰਦਰਸ਼ਨ

ਨੂੰ ਕੌਮਾਂਤਰੀ ਔਰਤ ਦਿਵਸ ਮੌਕੇ ਔਰਤਾਂ ਦੇ ਵੱਡੇ ਇਕੱਠ ਕਰਨ ਦਾ ਐਲਾਨ

ਮਾਨਸਾ, 3 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹੇ ਭਰ 'ਚ ਕਿਸਾਨਾਂ ਵਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਅਤੇ ਐਮ. ਐਸ. ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ 155ਵੇਂ ਦਿਨ ਵੀ ਅੰਦੋਲਨ ਜਾਰੀ ਰਿਹਾ | ਬੁਲਾਰਿਆਂ ਨੇ ਕਿਹਾ ਕਿ ਜਿੰਨੀ ਦੇਰ ਕੇਂਦਰ ਸਰਕਾਰ ਇਹ ਕਾਨੂੰਨ ਰੱਦ ਨਹੀਂ ਕਰਦੀ ਤਦ ਤੱਕ ਸੰਘਰਸ਼ ਜਾਰੀ ਰਹੇਗਾ | ਸਥਾਨਕ ਰੇਲਵੇ ਪਾਰਕ 'ਚ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਮਹਿੰਦਰ ਸਿੰਘ ਭੈਣੀ ਬਾਘਾ, ਤੇਜ ਸਿੰਘ ਚਕੇਰੀਆਂ, ਸੁਖਚਰਨ ਸਿੰਘ ਦਾਨੇਵਾਲੀਆ, ਇਕਬਾਲ ਸਿੰਘ ਮਾਨਸਾ, ਬਲਾਕ ਪ੍ਰਧਾਨ ਬਲਵਿੰਦਰ ਸ਼ਰਮਾ ਖ਼ਿਆਲਾ ਨੇ ਦੱਸਿਆ ਕਿ 6 ਮਾਰਚ ਨੂੰ ਰੇਲਵੇ ਪਾਰਕ ਮਾਨਸਾ ਵਿਚ ਭਾਰੀ ਇਕੱਠ ਕੀਤਾ ਜਾਵੇਗਾ ਅਤੇ ਕਿਸਾਨ ਸੰਯੁਕਤ ਮੋਰਚਾ ਦਿੱਲੀ ਦੇ ਸੱਦੇ ਤਹਿਤ ਮਾਨਸਾ ਵਿਖੇ ਚੱਲ ਰਹੇ ਧਰਨੇ 'ਚ 8 ਮਾਰਚ ਨੂੰ ਔਰਤਾਂ ਦਾ ਵੱਡਾ ਇਕੱਠ ਕਰ ਕੇ ਔਰਤ ਦਿਵਸ ਮਨਾਇਆ ਜਾਵੇਗਾ | ਕਿਸਾਨਾਂ ਨੇ ਕਿਹਾ ਕਿ ਇਸ ਮੌਕੇ ਵੱਡਾ ਇਕੱਠ ਕਰਨ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਪਿੰਡਾਂ ਦੇ ਵਿਚ ਰੈਲੀਆਂ ਨੁੱਕੜ ਮੀਟਿੰਗਾਂ ਕਰ ਕੇ ਕਿਸਾਨਾਂ ਨੂੰ ਲਾਮਬੰਦ ਕੀਤਾ ਜਾਵੇਗਾ | ਕਿਸਾਨ ਆਗੂ ਨੇ ਕਿਹਾ ਕਿ ਜਿੰਨਾ ਚਿਰ ਇਹ ਮੋਦੀ ਸਰਕਾਰ ਤਿੰਨੇ ਕਾਲੇ ਖੇਤੀ ਕਾਨੂੰਨ ਵਾਪਸ ਨਹੀਂ ਲੈਂਦੀ ਓਨਾ ਚਿਰ ਇਹ ਸੰਘਰਸ਼ ਲਗਾਤਾਰ ਜਾਰੀ ਰਹੇਗਾ | ਇਸ ਮੌਕੇ ਰਤਨ ਭੋਲਾ, ਸੀਤਾ ਰਾਮ ਆਦਿ ਹਾਜ਼ਰ ਸਨ |
ਰਿਲਾਇੰਸ ਤੇਲ ਪੰਪ 'ਤੇ ਧਰਨਾ ਜਾਰੀ
ਬੁਢਲਾਡਾ ਤੋਂ ਸੁਨੀਲ ਮਨਚੰਦਾ ਅਨੁਸਾਰ- ਸਥਾਨਕ ਰਿਲਾਇੰਸ ਪੈਟਰੋਲ ਪੰਪ 'ਤੇ ਧਰਨੇ ਦੌਰਾਨ ਪਿੰਡ ਬੋੜਾਵਾਲ ਤੋਂ ਮਾਤਾ ਸੁਰਜੀਤ ਕੌਰ ਦੇ ਪਰਿਵਾਰ ਵਲੋਂ ਬਿਸਕੁਟ, ਬਰੈੱਡਾਂ ਅਤੇ ਚਾਹ ਦਾ ਦੁਪਹਿਰ ਸਮੇਂ ਲੰਗਰ ਵਰਤਾਇਆ ਗਿਆ | ਸੰਬੋਧਨ ਕਰਦਿਆਂ ਮਾਸਟਰ ਹਰਚਰਨ ਸਿੰਘ ਮੋੜ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਦੀਆਂ ਮਨਮਾਨੀਆਂ ਕਰਨ ਅਤੇ ਹਿੰਦੂਤਵ ਦੇ ਮਖੌਟੇ ਹੇਠ ਲੁੱਟਣ-ਕੁੱਟਣ ਦੇ ਦਿਨ ਪੁੱਗ ਚੁੱਕੇ ਹਨ | ਭਵਿੱਖ ਦਾ ਸਮਾਂ ਲੋਕਾਂ ਦੇ ਅੰਦੋਲਨਾਂ ਦਾ ਹੋਵੇਗਾ ਜਿਸ ਕਾਰਨ ਦੇਸ਼ ਅੰਦਰ ਨਵਾਂ ਦੌਰ ਆਰੰਭ ਹੋਵੇਗਾ | ਉਨ੍ਹਾਂ ਕਿਹਾ ਕਿ ਕਾਨੂੰਨ ਰੱਦ ਹੋਣ ਤੱਕ ਸੰਘਰਸ਼ ਜਾਰੀ ਰਹੇਗਾ | ਇਸ ਮੌਕੇ ਗਮਦੂਰ ਸਿੰਘ ਆਲਮਪੁਰ ਮੰਦਰਾਂ, ਨਾਇਬ ਸਿੰਘ ਬੋੜਾਵਾਲ, ਭੋਲਾ ਸਿੰਘ ਪਿੱਪਲੀਆਂ, ਸਰੂਪ ਸਿੰਘ ਗੁਰਨੇ ਕਲਾਂ, ਅਮਰੀਕ ਸਿੰਘ ਮੰਦਰਾਂ, ਨੰਬਰਦਾਰ ਜਰਨੈਲ ਸਿੰਘ ਗੁਰਨੇ ਕਲਾਂ, ਬਸੰਤ ਸਿੰਘ ਸਹਾਰਨਾ, ਭੂਰਾ ਸਿੰਘ ਅਹਿਮਦਪੁਰ, ਤੇਜਾ ਸਿੰਘ ਗੁਰਨੇ ਕਲਾਂ , ਕੌਰ ਸਿੰਘ ਮੰਡੇਰ , ਚਿੜੀਆ ਸਿੰਘ ਗੁਰਨੇ ਕਲਾਂ, ਸਾਧੂ ਸਿੰਘ ਆਲਮਪੁਰ ਮੰਦਰਾਂ, ਮਨਪ੍ਰੀਤ ਸਿੰਘ ਬੋਹਾ ਨੇ ਵੀ ਸੰਬੋਧਨ ਕੀਤਾ |
ਖੇਤੀ ਕਾਨੂੰਨ ਰੱਦ ਕਰਵਾਉਣ ਲਈ ਸੰਘਰਸ਼ ਜਾਰੀ
ਬਰੇਟਾ ਤੋਂ ਪਾਲ ਸਿੰਘ ਮੰਡੇਰ/ਜੀਵਨ ਸ਼ਰਮਾ ਅਨੁਸਾਰ- ਸਥਾਨਕ ਰੇਲਵੇ ਪਾਰਕਿੰਗ 'ਚ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨਾਂ ਕਿਹਾ ਕਿ ਭਾਜਪਾ ਸਰਕਾਰ ਤਾਨਾਸ਼ਾਹੀ ਰਵੱਈਆ ਅਪਣਾ ਕੇ ਅੰਦੋਲਨ ਨੂੰ ਕਮਜ਼ੋਰ ਕਰ ਰਹੀ ਹੈ | ਪਰ ਕਿਸਾਨੀ ਸੰਘਰਸ਼ ਅੰਦੋਲਨ ਜਿੱਤ ਕੇ ਹੀ ਸਮਾਪਤ ਹੋਵੇਗਾ | ਆਗੂਆਂ ਨੇ ਕਿਹਾ ਦਿੱਲੀ ਸੰਘਰਸ਼ 'ਚ ਜਿੱਤ ਕਿਸਾਨਾਂ ਦੀ ਹੀ ਹੋਵੇਗੀ | ਧਰਨੇ ਨੂੰ ਤਾਰਾ ਚੰਦ ਬਰੇਟਾ, ਜਗਰੂਪ ਸਿੰਘ ਮੰਘਾਣੀਆ, ਰਾਮਫਲ ਸਿੰਘ ਬਹਾਦਰਪੁਰ, ਨਿਰਮਲ ਸਿੰਘ ਬਹਾਦਰਪੁਰ, ਜਗਮੇਲ ਸਿੰਘ ਕੁੱਲਰੀਆਂ, ਬਲਜੀਤ ਕੌਰ ਧਰਮਪੁਰਾ, ਤਾਰ ਸਿੰਘ ਚੱਕ ਅਲੀਸ਼ੇਰ, ਅਮਰੀਕ ਸਿੰਘ ਬਰੇਟਾ, ਦਿਆਲਾ ਸਿੰਘ ਨੇ ਸੰਬੋਧਨ ਕੀਤਾ |
ਰਿਲਾਇੰਸ ਪੰਪ ਦਾ ਘਿਰਾਓ ਜਾਰੀ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਸਥਾਨਕ ਰਿਲਾਇੰਸ ਪੰਪ ਦੇ ਅੱਗੇ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਕਾਰੋਬਾਰਾਂ ਨੂੰ ਉਤਸ਼ਾਹਿਤ ਕਰਨ ਲਈ ਖੇਤੀ ਵਿਰੋਧੀ ਕਾਨੂੰਨ ਲਾਗੂ ਕਰ ਰਹੀ ਹੈ, ਜਿਸ ਨਾਲ ਕਿਸਾਨ ਅਤੇ ਮਜ਼ਦੂਰ ਵਰਗ ਤਬਾਹ ਹੋ ਜਾਵੇਗਾ | ਧਰਨੇ ਨੂੰ ਸੁਖਪਾਲ ਸਿੰਘ ਗੋਰਖਨਾਥ, ਮੱਖਣ ਸਿੰਘ ਬਰੇਟਾ, ਸੁਰਜੀਤ ਸਿੰਘ ਬਰੇਟਾ, ਲੀਲਾ ਸਿੰਘ ਕਿਸ਼ਨਗੜ੍ਹ, ਮੇਜਰ ਸਿੰਘ ਗੋਬਿੰਦਪੁਰਾ, ਕਰਮਜੀਤ ਸਿੰਘ ਸੰਘਰੇੜੀ, ਜਸਵਿੰਦਰ ਕੌਰ ਬਹਾਦਰਪੁਰ, ਸੁਖਵੰਤ ਕੌਰ ਖੁਡਾਲ, ਸੁਖਜੀਤ ਕੌਰ ਬਹਾਦਰਪੁਰ ਨੇ ਸੰਬੋਧਨ ਕੀਤਾ |

7ਵੀਆਂ ਇੰਡੋ-ਨੇਪਾਲ ਖੇਡਾਂ ਵਿਚ ਕੁੱਲਰੀਆਂ ਸਕੂਲ ਦੇ ਖਿਡਾਰੀ ਛਾਏ

ਬਰੇਟਾ, 3 ਮਾਰਚ (ਜੀਵਨ ਸ਼ਰਮਾ)- ਇੰਟਰਨੈਸ਼ਨਲ ਯੂਥ ਰੂਰਲ ਗੇਮਜ਼ ਐਂਡ ਸਪੋਰਟਸ ਫੈਡਰੇਸ਼ਨ ਅਤੇ ਯੂਥ ਰੂਰਲ ਗੇਮਜ਼ ਐਂਡ ਸਪੋਰਟਸ ਫੈਡਰੇਸ਼ਨ ਆਫ਼ ਇੰਡੀਆ ਵੱਲੋਂ ਨੇਪਾਲ ਦੇ ਪੋਖਰਾ ਵਿਖੇ ਕਰਵਾਈਆਂ 7ਵੀਆਂ ਇੰਡੋ-ਨੇਪਾਲ ਖੇਡਾਂ ਵਿਚ ਕੁੱਲਰੀਆਂ ਦੇ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਡਿਪਟੀ ਕਮਿਸ਼ਨਰ ਦਫ਼ਤਰ ਨੇੜੇ ਭੁੱਖ ਹੜਤਾਲ ਜਾਰੀ

ਮਾਨਸਾ, 3 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ- ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝੇ ਮੁਹਾਜ਼ ਦੇ ਸੱਦੇ 'ਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਦੂਜੇ ਦਿਨ ਵੀ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਨੇੜੇ ਭੁੱਖ ਹੜਤਾਲ ਜਾਰੀ ਰੱਖੀ | ਅੱਜ ਭੁੱਖ ਹੜਤਾਲ 'ਤੇ ਸਿਕੰਦਰ ...

ਪੂਰੀ ਖ਼ਬਰ »

ਪ੍ਰਸ਼ਾਂਤ ਕਿਸ਼ੋਰ ਨੂੰ ਨਾਲ ਲੈ ਕੇ ਕੈਪਟਨ ਫਿਰ ਲੋਕਾਂ ਨਾਲ ਝੂਠੇ ਵਾਅਦੇ ਕਰਨ ਲਈ ਤਿਆਰ- ਹਰਸਿਮਰਤ ਕੌਰ

ਮਾਨਸਾ, 3 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ)- ਸਾਬਕਾ ਕੇਂਦਰੀ ਕੈਬਨਿਟ ਮੰਤਰੀ ਤੇ ਅਕਾਲੀ ਆਗੂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਸ਼ਾਂਤ ਕਿਸ਼ੋਰ ਨੂੰ ਆਪਣੀ ਟੀਮ 'ਚ ਸ਼ਾਮਿਲ ਕਰ ਕੇ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਫਿਰ ...

ਪੂਰੀ ਖ਼ਬਰ »

ਵਿਧਾਇਕ ਬੁੱਧ ਰਾਮ ਨੇ ਵਿਧਾਨ ਸਭਾ 'ਚ ਕਈ ਅਹਿਮ ਮੁੱਦੇ ਉਠਾਏ

ਮਾਨਸਾ/ਬੁਢਲਾਡਾ, 3 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ/ਸਵਰਨ ਸਿੰਘ ਰਾਹੀ)- ਹਲਕਾ ਬੁਢਲਾਡਾ ਦੇ ਵਿਧਾਇਕ ਬੁੱਧ ਰਾਮ ਨੇ ਪੰਜਾਬ ਵਿਧਾਨ ਸਭਾ ਦੇ ਜਾਰੀ ਬਜਟ ਸੈਸ਼ਨ ਦੇ ਜ਼ੀਰੋ ਆਵਰ ਦੌਰਾਨ ਵੱਖ-ਵੱਖ ਮੁੱਦੇ ਉਠਾਏ | ਬੀਤੇ ਕੱਲ੍ਹ ਉਨ੍ਹਾਂ ਕੋਰੋਨਾ ਕਾਲ ਸਮੇਂ ਸ਼ੰਭੂ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਣੇ ਪੁਲਿਸ ਨੇ 38 ਵਿਅਕਤੀ ਕੀਤੇ ਗਿ੍ਫ਼ਤਾਰ

ਮਾਨਸਾ, 3 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹਾ ਪੁਲਿਸ ਵਲੋਂ ਚਲਾਈ ਵਿਸ਼ੇਸ਼ ਮੁਹਿੰਮ ਨਾਲ ਵੱਖ-ਵੱਖ ਨਸ਼ੀਲੇ ਪਦਾਰਥਾਂ ਸਣੇ ਪੁਲਿਸ ਨੇ 38 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਸੁਰੇਂਦਰ ਲਾਂਬਾ ਐਸ. ਐਸ. ਪੀ ਮਾਨਸਾ ਨੇ ਪੈੱ੍ਰਸ ਨੋਟ ਰਾਹੀਂ ਦੱਸਿਆ ਕਿ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਧੀ ਦੀ ਮੌਤ, ਮਾਂ ਗੰਭੀਰ ਜ਼ਖ਼ਮੀ

ਭੀਖੀ, 3 ਮਾਰਚ (ਗੁਰਿੰਦਰ ਸਿੰਘ ਔਲਖ)- ਪਿੰਡ ਕੋਟੜਾ ਕਲਾਂ ਨਜ਼ਦੀਕ ਸੜਕ ਹਾਦਸੇ 'ਚ ਧੀ ਦੀ ਮੌਤ ਹੋ ਗਈ ਜਦਕਿ ਉਸ ਦੀ ਮਾਤਾ ਗੰਭੀਰ ਰੂਪ 'ਚ ਜ਼ਖਮੀ ਹੋ ਗਈ | ਜਾਣਕਾਰੀ ਦਿੰਦਿਆਂ ਥਾਣਾ ਭੀਖੀ ਦੇ ਸਹਾਇਕ ਥਾਣੇਦਾਰ ਗੰਗਾ ਰਾਮ ਨੇ ਦੱਸਿਆ ਕਿ ਮਮਤਾ ਰਾਣੀ (30) ਪੁੱਤਰੀ ਨਰਾਇਣ ...

ਪੂਰੀ ਖ਼ਬਰ »

ਫ਼ੌਜ ਦੇ ਪੇਪਰ ਦੀ ਤਿਆਰੀ ਲਈ ਰਜਿਸਟ੍ਰੇਸ਼ਨ ਕੱਲ੍ਹ ਤੱਕ

ਮਾਨਸਾ, 3 ਮਾਰਚ (ਵਿ. ਪ੍ਰਤੀ.)- ਸੀ-ਪਾਈਟ ਕੈਂਪ ਬੋੜਾਵਾਲ ਦੇ ਕੈਂਪ ਇੰਚਾਰਜ ਜਸਵੰਤ ਸਿੰਘ ਨੇ ਦੱਸਿਆ ਕਿ ਬੀ. ਆਰ. ਓ. ਪਟਿਆਲਾ ਵਿਖੇ 25 ਅਪ੍ਰੈਲ ਨੂੰ ਹੋਣ ਵਾਲੇ ਫ਼ੌਜ ਦੇ ਪੇਪਰ ਦੀ ਤਿਆਰੀ ਲਈ ਮਾਨਸਾ, ਸੰਗਰੂਰ ਅਤੇ ਬਰਨਾਲਾ ਦੇ ਨੌਜਵਾਨਾਂ ਲਈ ਕੈਂਪ ਜ਼ਿਲ੍ਹੇ ਦੇ ਪਿੰਡ ...

ਪੂਰੀ ਖ਼ਬਰ »

ਕੋਵਿਡ ਵੈਕਸੀਨ ਰਜਿਸਟ੍ਰੇਸ਼ਨ ਅੱਜ ਤੋਂ ਸੇਵਾ ਕੇਂਦਰਾਂ 'ਚ

ਮਾਨਸਾ, 3 ਮਾਰਚ (ਵਿ. ਪ੍ਰਤੀ.)-ਕੋਵਿਡ ਵੈਕਸੀਨ ਰਜਿਸਟਰੇਸ਼ਨ 4 ਮਾਰਚ ਤੋਂ ਸੇਵਾ ਕੇਂਦਰਾਂ ਵਿਚ ਸ਼ੁਰੂ ਕੀਤੀ ਜਾ ਰਹੀ ਹੈ | ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋੜੀਂਦੇ ਦਸਤਾਵੇਜ਼ਾਂ ਸਮੇਤ 30 ਰੁਪਏ ਫ਼ੀਸ ਭਰ ਕੇ ਕੋਈ ਵਿਅਕਤੀ ਨੇੜੇ ...

ਪੂਰੀ ਖ਼ਬਰ »

ਡੇਰਾ ਬਾਬਾ ਮਸਤ ਦਾਸ ਰੱਲਾ ਦੀ ਗੱਦੀ ਨੂੰ ਲੈ ਕੇ ਵਿਵਾਦ ਮੁੜ ਭਖਿਆ

•ਮਹੰਤ ਗੋਪਾਲ ਦਾਸ ਦੇ ਹਮਾਇਤੀਆਂ 'ਤੇ ਪਰਚਾ ਦਰਜ

ਜੋਗਾ, 3 ਮਾਰਚ (ਹਰਜਿੰਦਰ ਸਿੰਘ ਚਹਿਲ)- ਪਿੰਡ ਰੱਲਾ 'ਚ ਪੈਂਦੇ ਡੇਰਾ ਬਾਬਾ ਮਸਤ ਰਾਮ ਜੀ ਦੇ ਡੇਰੇ ਦਾ ਵਿਵਾਦ ਮੁੜ ਭਖ ਗਿਆ ਹੈ | ਦੱਸਣਾ ਬਣਦਾ ਹੈ ਕਿ ਡੇਰੇ ਦੇ ਮਹੰਤ ਗੋਪਾਲ ਦਾਸ ਤੇ ਉਨ੍ਹਾਂ ਦੇ ਚੇਲੇ ਸੁਰਮੁੱਖ ਦਾਸ ਅਤੇ ਪਿੰਡ ਵਾਸੀਆਂ ਵਿਚਾਲੇ ਕਈ ਮਹੀਨੇ ਪਹਿਲਾਂ ਵੀ ...

ਪੂਰੀ ਖ਼ਬਰ »

ਤੇਲ ਤੇ ਰਸੋਈ ਗੈਸ ਦੀਆਂ ਕੀਮਤਾਂ ਦੇ ਵਾਧੇ ਖ਼ਿਲਾਫ਼ ਸੀ. ਪੀ. ਆਈ. ਵਲੋਂ ਰੋਸ ਮੁਜ਼ਾਹਰਾ

ਬੁਢਲਾਡਾ, 3 ਮਾਰਚ (ਸੁਨੀਲ ਮਨਚੰਦਾ)- ਭਾਰਤੀ ਕਮਿਊਨਿਸਟ ਪਾਰਟੀ (ਸੀ. ਪੀ. ਆਈ.) ਵਲੋਂ ਤੇਲ ਅਤੇ ਰਸੋਈ ਗੈਸ ਕੀਮਤਾਂ ਦੇ ਲਗਾਤਾਰ ਕੀਤੇ ਜਾ ਰਹੇ ਵਾਧੇ ਖ਼ਿਲਾਫ਼ ਸ਼ਹਿਰ ਵਿੱਚ ਰੋਸ ਮਾਰਚ ਕੱਢਣ ਉਪਰੰਤ ਗੋਲ ਚੱਕਰ ਕੋਲ ਸਰਕਾਰ ਦੀ ਅਰਥੀ ਫੂਕੀ ਗਈ | ਪਾਰਟੀ ਦੇ ਕੌਮੀ ਕੌਂਸਲਰ ...

ਪੂਰੀ ਖ਼ਬਰ »

ਬੋਹਾ ਪੁਲਿਸ ਨੇ ਪਿੰਡ ਮੱਲ ਸਿੰਘ ਵਾਲਾ ਦੇ ਨੌਜਵਾਨਾਂ ਨੂੰ ਜੁਰਮਾਂ ਤੋਂ ਕੀਤਾ ਸੁਚੇਤ

ਬੋਹਾ, 3 ਮਾਰਚ (ਰਮੇਸ਼ ਤਾਂਗੜੀ)- ਪਿੰਡ ਮੱਲ ਸਿੰਘ ਵਾਲਾ ਸਥਿਤ ਐਸ.ਐਚ.ਓ. ਬੋਹਾ ਜਗਦੇਵ ਸਿੰਘ ਦੀ ਅਗਵਾਈ ਹੇਠ ਲੋਕਾਂ ਨਸ਼ਿਆਂ ਤੋਂ ਦੂਰ ਰਹਿਣ, ਆਪਸੀ ਵੈਰ ਵਿਰੋਧ ਬੰਦ ਕਰਨ ਅਤੇ ਪਿੰਡਾਂ ਦੇ ਰਵਾਇਤੀ ਚੋਰਾਂ ਤੋਂ ਸਾਵਧਾਨ ਰਹਿਣ ਬਾਰੇ ਕਈ ਨੁਕਤਿਆਂ 'ਤੇ ਸਮਝਾਇਆ ਗਿਆ | ...

ਪੂਰੀ ਖ਼ਬਰ »

ਝੁਨੀਰ ਵਿਖੇ ਮਹਿਲਾ ਪੰਚਾਂ-ਸਰਪੰਚਾਂ ਦਾ ਸਿਖਲਾਈ ਕੈਂਪ ਲਗਾਇਆ

ਝੁਨੀਰ, 3 ਮਾਰਚ (ਰਮਨਦੀਪ ਸਿੰਘ ਸੰਧੂ)- ਬਾਲ ਵਿਕਾਸ ਅਤੇ ਪੰਚਾਇਤ ਦਫ਼ਤਰ ਵਲੋਂ ਸਥਾਨਕ ਕਸਬੇ ਦੇ ਡੇਰਾ ਬਾਬਾ ਧਿਆਨ ਦਾਸ ਵਿਖੇ ਮਹਿਲਾ ਪੰਚਾਂ ਤੇ ਸਰਪੰਚਾਂ ਦਾ ਸਿਖਲਾਈ ਕੈਂਪ ਲਗਾਇਆ ਗਿਆ | ਵਿਸ਼ੇਸ਼ ਤੌਰ 'ਤੇ ਪਹੁੰਚੇ ਬੀ.ਡੀ.ਪੀ.ਓ. ਸੁਖਦੀਪ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਵੁਸ਼ੂ ਚੈਂਪੀਅਨਸ਼ਿਪ ਮੁਕਾਬਲੇ 'ਚ ਜੇਤੂ ਇੰਦਰਪ੍ਰੀਤ ਸਿੰਘ ਦਿਉਲ ਦਾ ਸਨਮਾਨ • ਮਾਰਕੀਟ ਕਮੇਟੀ ਬੋਹਾ ਤੇ ਕਾਂਗਰਸ ਪਾਰਟੀ ਨੇ ਕੀਤਾ ਸ਼ਾਨਦਾਰ ਸਨਮਾਨ

ਬੋਹਾ, 3 ਮਾਰਚ (ਰਮੇਸ਼ ਤਾਂਗੜੀ)-ਮਾਰਕੀਟ ਕਮੇਟੀ ਬੋਹਾ ਦੇ ਦਫ਼ਤਰ ਵਿਖੇ ਵੁਸ਼ੂ ਚੈਂਪੀਅਨਸ਼ਿਪ ਮੁਕਾਬਲੇ 'ਚ ਕੌਮੀ ਪੱਧਰ 'ਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਖਿਡਾਰੀ ਇੰਦਰਪ੍ਰੀਤ ਸਿੰਘ ਦਿਉਲ ਦਾ ਮਾਰਕੀਟ ਕਮੇਟੀ ਬੋਹਾ ਦੇ ਚੇਅਰਮੈਨ ਜਗਦੇਵ ਸਿੰਘ ਘੋਗਾ ਜੋਈਆਂ ਅਤੇ ...

ਪੂਰੀ ਖ਼ਬਰ »

ਨਸ਼ਿਆਂ ਤੇ ਸਮਾਜਿਕ ਬੁਰਾਈਆਂ ਦੀ ਰੋਕਥਾਮ ਸਬੰਧੀ ਜਾਗਰੂਕਤਾ ਸਮਾਗਮ

ਬੁਢਲਾਡਾ, 3 ਮਾਰਚ (ਸਵਰਨ ਸਿੰਘ ਰਾਹੀ)- ਪੰਜਾਬ ਪੁਲਿਸ ਵਲੋਂ ਨਸ਼ਿਆਂ ਅਤੇ ਸਾਈਬਰ ਕ੍ਰਾਈਮ ਜਿਹੀਆਂ ਹੋਰਨਾਂ ਬੁਰਾਈਆਂ ਤੋਂ ਦੂਰ ਰਹਿਣ ਅਤੇ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਜਾਰੀ ਜਾਗਰੂਕਤਾ ਮੁਹਿੰਮ ਤਹਿਤ ਕਿ੍ਸ਼ਨਾ ਕਾਲਜ ਰੱਲੀ ਵਿਖੇ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਸੜਕਾਂ, ਨਹਿਰਾਂ, ਰਜਵਾਹਿਆਂ ਤੇ ਡਰੇਨਾਂ ਦੇ ਕੰਢਿਆਂ 'ਤੇ ਉੱਗੇ ਨਦੀਨਾਂ ਨੂੰ ਤੁਰੰਤ ਨਸ਼ਟ ਕੀਤਾ ਜਾਵੇ-ਡੀ. ਸੀ.

ਮਾਨਸਾ, 3 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਮਹਿੰਦਰਪਾਲ ਡਿਪਟੀ ਕਮਿਸ਼ਨਰ ਮਾਨਸਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕੱਤਰਤਾ ਮੌਕੇ ਸੜਕਾਂ, ਨਹਿਰਾਂ, ਰਜਵਾਹਿਆਂ ਅਤੇ ਡਰੇਨਾਂ ਦੇ ਕੰਢਿਆਂ 'ਤੇ ਉੱਗੇ ਨਦੀਨਾਂ ਨੂੰ ਤੁਰੰਤ ਨਸ਼ਟ ਕਰਨ ਦੀ ਹਦਾਇਤ ਕੀਤੀ ...

ਪੂਰੀ ਖ਼ਬਰ »

ਸੜਕਾਂ, ਨਹਿਰਾਂ, ਰਜਵਾਹਿਆਂ ਤੇ ਡਰੇਨਾਂ ਦੇ ਕੰਢਿਆਂ 'ਤੇ ਉੱਗੇ ਨਦੀਨਾਂ ਨੂੰ ਤੁਰੰਤ ਨਸ਼ਟ ਕੀਤਾ ਜਾਵੇ-ਡੀ. ਸੀ.

ਮਾਨਸਾ, 3 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਮਹਿੰਦਰਪਾਲ ਡਿਪਟੀ ਕਮਿਸ਼ਨਰ ਮਾਨਸਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕੱਤਰਤਾ ਮੌਕੇ ਸੜਕਾਂ, ਨਹਿਰਾਂ, ਰਜਵਾਹਿਆਂ ਅਤੇ ਡਰੇਨਾਂ ਦੇ ਕੰਢਿਆਂ 'ਤੇ ਉੱਗੇ ਨਦੀਨਾਂ ਨੂੰ ਤੁਰੰਤ ਨਸ਼ਟ ਕਰਨ ਦੀ ਹਦਾਇਤ ਕੀਤੀ ...

ਪੂਰੀ ਖ਼ਬਰ »

ਸਾਂਝੇ ਅਧਿਆਪਕ ਮੋਰਚੇ ਵਲੋਂ ਪੰਜਾਬ ਸਰਕਾਰ ਦਾ ਅਰਥੀ ਫੂਕ ਮੁਜ਼ਾਹਰਾ

ਮਾਨਸਾ, 3 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਸਾਂਝੇ ਅਧਿਆਪਕ ਮੋਰਚੇ ਵਲੋਂ ਪੰਜਾਬ ਸਰਕਾਰ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਖ਼ਿਲਾਫ਼ ਰੋਸ ਮੁਜ਼ਾਹਰਾ ਕੱਢਣ ਉਪਰੰਤ ਅਰਥੀ ਫੂਕੀ ਗਈ | ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਕੈਪਟਨ ਸਰਕਾਰ ਸਿੱਖਿਆ ਦੇ ਨਿੱਜੀਕਰਨ, ...

ਪੂਰੀ ਖ਼ਬਰ »

ਪਿੰਡ ਸਿਰਸੀਵਾਲਾ ਵਿਖੇ ਖ਼ੂਨਦਾਨ ਕੈਂਪ ਲਗਾਇਆ

ਬਰੇਟਾ, 3 ਮਾਰਚ (ਪ. ਪ.)- ਪਿੰਡ ਸਿਰਸੀਵਾਲਾ ਵਿਖੇ ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਕਮੇਟੀ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ ਗਿਆ | ਕੈਂਪ ਦੌਰਾਨ 46 ਯੂਨਿਟ ਖ਼ੂਨਦਾਨ ਇਕੱਤਰ ਹੋਇਆ | ...

ਪੂਰੀ ਖ਼ਬਰ »

ਕੰਨਾਂ ਦੀ ਦੇਖਭਾਲ ਤੇ ਸਾਂਭ-ਸੰਭਾਲ ਬਹੁਤ ਜ਼ਰੂਰੀ - ਸਿਵਲ ਸਰਜਨ

ਬਰੇਟਾ, 3 ਮਾਰਚ (ਪਾਲ ਸਿੰਘ ਮੰਡੇਰ)- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਿੰਡ ਕੁੱਲਰੀਆਂ ਵਿਖੇ ਅੰਤਰਰਾਸ਼ਟਰੀ ਕੰਨ ਦੇਖਭਾਲ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਚੇਤਨਾ ਸੈਮੀਨਾਰ ਤੇ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ | ਮੁੱਖ ਮਹਿਮਾਨ ਸਿਵਲ ਸਰਜਨ ਮਾਨਸਾ ਡਾ: ...

ਪੂਰੀ ਖ਼ਬਰ »

ਕੰਨਾਂ ਦੀ ਦੇਖਭਾਲ ਤੇ ਸਾਂਭ-ਸੰਭਾਲ ਬਹੁਤ ਜ਼ਰੂਰੀ - ਸਿਵਲ ਸਰਜਨ

ਬਰੇਟਾ, 3 ਮਾਰਚ (ਪਾਲ ਸਿੰਘ ਮੰਡੇਰ)- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਿੰਡ ਕੁੱਲਰੀਆਂ ਵਿਖੇ ਅੰਤਰਰਾਸ਼ਟਰੀ ਕੰਨ ਦੇਖਭਾਲ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਚੇਤਨਾ ਸੈਮੀਨਾਰ ਤੇ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ | ਮੁੱਖ ਮਹਿਮਾਨ ਸਿਵਲ ਸਰਜਨ ਮਾਨਸਾ ਡਾ: ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਦੇ 4 ਵਿਦਿਆਰਥੀਆਂ ਨੇ ਯੂ. ਜੀ. ਸੀ. ਨੈੱਟ ਪ੍ਰੀਖਿਆ ਕੀਤੀ ਪਾਸ

ਬੁਢਲਾਡਾ, 3 ਮਾਰਚ (ਸਵਰਨ ਸਿੰਘ ਰਾਹੀ)- ਗੁਰੂ ਨਾਨਕ ਕਾਲਜ ਬੁਢਲਾਡਾ ਦੇ ਪੰਜਾਬੀ ਵਿਭਾਗ ਦੇ ਚਾਰ ਵਿਦਿਆਰਥੀਆਂ ਨੇ ਯੂ. ਜੀ. ਸੀ. ਨੈੱਟ ਪ੍ਰੀਖਿਆ ਪਾਸ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਜਾਣਕਾਰੀ ਦਿੰਦਿਆਂ ਵਿਭਾਗ ਦੇ ਮੁਖੀ ਡਾ: ਸਤਗੁਰ ਸਿੰਘ ਨੇ ਦੱਸਿਆ ਕਿ ਇਨ੍ਹਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX