ਹੁਸ਼ਿਆਰਪੁਰ, 16 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਦੇ ਐਮ.ਡੀ. ਯਸ਼ਨਜੀਤ ਸਿੰਘ ਨੇ ਕਿਹਾ ਕਿ ਸੂਬੇ ਵਿਚ ਕਣਕ ਦੀ ਸਰਕਾਰੀ ਖ਼ਰੀਦ ਨੂੰ ਲੈ ਕੇ ਸਾਰੇ ਪ੍ਰਬੰਧ ਪੂਰੇ ਹਨ ਅਤੇ ਮੰਡੀਆਂ ਵਿਚ ਕਣਕ ਦੀ ਖ਼ਰੀਦ ਸੁਚਾਰੂ ਢੰਗ ਨਾਲ ਚੱਲ ਰਹੀ ਹੈ | ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਬਾਰਦਾਨੇ ਨੂੰ ਲੈ ਕੇ ਕਿਤੇ ਵੀ ਕੋਈ ਕਮੀ ਨਹੀਂ ਹੈ | ਇਸ ਲਈ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਇਸ ਗੱਲ ਨੂੰ ਲੈ ਕੇ ਬਿਲਕੁੱਲ ਚਿੰਤਾ ਕਰਨ ਦੀ ਜ਼ਰੂਰਤ ਨਹੀਂ ਹੈ | ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ | ਇਸ ਦੌਰਾਨ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵੀ ਮੌਜੂਦ ਸਨ | ਮੀਟਿੰਗ ਤੋਂ ਬਾਅਦ ਉਨ੍ਹਾਂ ਦਾਣਾ ਮੰਡੀ ਹੁਸ਼ਿਆਰਪੁਰ ਵਿਚ ਕਣਕ ਦੀ ਖ਼ਰੀਦ ਸਬੰਧੀ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਤੇ ਆੜ੍ਹਤੀਆਂ ਨਾਲ ਗੱਲਬਾਤ ਕੀਤੀ | ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਕਣਕ ਦੀ ਖ਼ਰੀਦ ਨੂੰ ਲੈ ਕੇ ਕੀਤੇ ਗਏ ਪ੍ਰਬੰਧਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਸ ਸਿਸਟਮ ਰਾਹੀਂ ਮੰਡੀਆਂ ਵਿਚ ਕਿਸਾਨਾਂ ਦੀ ਫ਼ਸਲ ਆ ਰਹੀ ਹੈ ਅਤੇ ਕਿਸਾਨਾਂ, ਲੇਬਰ ਤੇ ਆੜ੍ਹਤੀਆਂ ਨੂੰ ਕੋਵਿਡ ਦੇ ਪ੍ਰਭਾਵ ਤੋਂ ਬਚਾਉਣ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ | ਮੰਡੀਆਂ ਵਿਚ ਵੈਕਸੀਨੇਸ਼ਨ ਕੈਂਪ ਤੋਂ ਇਲਾਵਾ ਮਾਸਕ ਪਹਿਨਣ, ਹੱਥ ਧੋਣ, ਸੈਨੇਟਾਈਜ਼ਰ ਤੋਂ ਇਲਾਵਾ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਦੂਜੇ ਸੂਬਿਆਂ ਤੋਂ ਜ਼ਿਲ੍ਹੇ ਵਿਚ ਆਉਣ ਵਾਲੀ ਕਣਕ 'ਤੇ ਰੋਕ ਲਗਾਉਣ ਲਈ 11 ਅੰਤਰਰਾਜੀ ਨਾਕੇ ਲਗਾ ਕੇ 24 ਘੰਟੇ ਨਿਗਰਾਨੀ ਯਕੀਨੀ ਬਣਾਈ ਗਈ ਹੈ | ਐਮ.ਡੀ. ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਨੇ ਜ਼ਿਲ੍ਹੇ ਵਿਚ ਕਣਕ ਦੀ ਖ਼ਰੀਦ, ਆਮਦ ਅਤੇ ਲਿਫ਼ਟਿੰਗ ਨੂੰ ਲੈ ਕੇ ਕੀਤੇ ਗਏ ਪ੍ਰਬੰਧਾਂ 'ਤੇ ਚਰਚਾ ਕਰਦਿਆਂ ਕਿਹਾ ਕਿ ਬਾਰਦਾਨੇ ਨੂੰ ਲੈ ਕੇ ਕਾਫੀ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਸਨ, ਜੋ ਕਿ ਸਹੀ ਨਹੀਂ ਸਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਾਰਦਾਨੇ ਨੂੰ ਲੈ ਕੇ ਪਹਿਲਾਂ ਤੋਂ ਹੀ ਗੰਭੀਰ ਸੀ ਅਤੇ ਸਾਰੇ ਪ੍ਰਬੰਧ ਪੂਰੇ ਕਰ ਲਏ ਗਏ ਹਨ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਵੀ ਬਾਰਦਾਨੇ ਦੀ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਦੀ ਕਣਕ ਦਾ ਇਕ ਇਕ ਦਾਣਾ ਖ਼ਰੀਦਣ ਲਈ ਸਰਕਾਰ ਵਚਨਬੱਧ ਹੈ | ਯਸ਼ਨਜੀਤ ਸਿੰਘ ਨੇ ਜ਼ਿਲ੍ਹਾ ਮੰਡੀ ਅਧਿਕਾਰੀ ਨੂੰ ਨਿਰਦੇਸ਼ ਦਿੱਤੇ ਕਿ ਮੰਡੀਆਂ ਵਿਚ ਪਾਸ ਸਿਸਟਮ ਰਾਹੀਂ ਹੀ ਫ਼ਸਲ ਨੂੰ ਮੰਡੀ ਵਿਚ ਆਉਣ ਦਿੱਤਾ ਜਾਵੇਗਾ | ਇਸ ਮੌਕੇ ਡੀ.ਜੀ.ਐਮ. ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਅਮਨਦੀਪ ਸਿੰਘ, ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਰਜਨੀਸ਼ ਕੌਰ, ਜ਼ਿਲ੍ਹਾ ਮੰਡੀ ਅਫ਼ਸਰ ਰਾਜਿੰਦਰ ਕੁਮਾਰ, ਸਕੱਤਰ ਮਾਰਕੀਟ ਕਮੇਟੀ ਹੁਸ਼ਿਆਰਪੁਰ ਯੁਗਰਾਜਪਾਲ ਸਿੰਘ ਸਾਹੀ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ |
ਮਾਹਿਲਪੁਰ, 16 ਅਪ੍ਰੈਲ (ਰਜਿੰਦਰ ਸਿੰਘ)- ਬੀਤੀ ਰਾਤ ਪਿੰਡ ਸ਼ੇਰਪੁਰ ਵਿਖੇ ਅਣਪਛਾਤੇ ਚੋਰਾਂ ਵਲੋਂ ਸਟਰੀਟ ਲਾਈਟਾਂ ਦੀਆਂ ਬੈਟਰੀਆਂ ਚੋਰੀ ਕਰ ਕੇ ਲੈ ਗਏ | ਜਾਣਕਾਰੀ ਅਨੁਸਾਰ ਪਿੰਡ ਦੀ ਸਰਪੰਚ ਨਰੇਸ਼ ਰਾਣੀ ਤੇ ਪੰਚ ਮੈਂਬਰ ਤਲਵਿੰਦਰ ਸਿੰਘ, ਦਿਲਬਾਗ ਸਿੰਘ, ਸਤਨਾਮ ...
ਹੁਸ਼ਿਆਰਪੁਰ, 16 ਅਪ੍ਰੈਲ (ਬਲਜਿੰਦਰਪਾਲ ਸਿੰਘ)- ਸੱਸ ਨਾਲ ਗੁਰਦੁਆਰਾ ਸਾਹਿਬ ਮੱਥਾ ਟੇਕਣ ਗਈ ਨੂੰਹ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਪਿੰਡ ਮਾਛੀਆਂ ਦੀ ਵਾਸੀ ਨੀਲਮ ਕੁਮਾਰੀ ਪਤਨੀ ਤਰਸੇਮ ਨੇ ਥਾਣਾ ਗੜ੍ਹਦੀਵਾਲਾ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਦੱਸਿਆ ਕਿ ...
ਹੁਸ਼ਿਆਰਪੁਰ, 16 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)- ਸਰਕਾਰ ਵਲੋਂ ਪੰਜਾਬ 'ਚ ਕਿਸਾਨਾਂ ਨੂੰ ਵੱਧ ਬਿਜਲੀ ਸਪਲਾਈ ਦੇਣ ਦੇ ਕੀਤੇ ਜਾ ਰਹੇ ਐਲਾਨਾਂ ਦੀ ਪੋਲ ਉਸ ਸਮੇਂ ਖੁੱਲ੍ਹੀ ਜਦੋਂ ਟਿਊਬਵੈਲਾਂ ਦੀ ਬਿਜਲੀ ਦੇ ਪਾਵਰ ਕੱਟਾਂ ਕਾਰਨ ਇਲਾਕੇ ਦੇ ਕਿਸਾਨਾਂ ਨੇ ਪਾਵਰਕਾਮ ...
ਬੁੱਲ੍ਹੋਵਾਲ, 16 ਅਪ੍ਰੈਲ (ਲੁਗਾਣਾ)-ਹੁਸ਼ਿਆਰਪੁਰ-ਟਾਂਡਾ ਰੋਡ 'ਤੇ ਅੱਡਾ ਚਡਿਆਲ ਕੋਲ ਲੁੁੱਕ ਪਲਾਂਟ ਨਜ਼ਦੀਕ ਮੋਟਰਸਾਈਕਲ ਤੇ ਟਰੱਕ ਦੀ ਟੱਕਰ ਦੌਰਾਨ ਇਕ ਨੌਜਵਾਨ ਦੀ ਮੌਤ ਹੋ ਗਈ | ਥਾਣਾ ਬੁੱਲ੍ਹੋਵਾਲ ਦੇ ਅਧਿਕਾਰੀ ਨੇ ਦੱਸਿਆ ਕਿ ਮੋਟਰ ਸਵਾਰ ਨੌਜਵਾਨ ਜਿਸ ਦੀ ...
ਹੁਸ਼ਿਆਰਪੁਰ, 16 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 204 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 15949 ਅਤੇ 3 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 661 ਹੋ ਗਈ ਹੈ | ਸਿਵਲ ...
ਚੌਲਾਂਗ, 16 ਅਪੈ੍ਰਲ (ਸੁਖਦੇਵ ਸਿੰਘ)- ਜਲੰਧਰ-ਪਠਾਨਕੋਟ ਹਾਈਵੇ 'ਤੇ ਸੜਕ ਹਾਦਸੇ 'ਚ 10 ਜਣਿਆਂ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਅੱਜ ਪੰਜ ਜਣੇ ਕਾਰ ਨੰਬਰ ਜੇ. ਕੇ. 08 ਬੀ. ਐਚ. 9899 ਜੰਮੂ-ਕਸ਼ਮੀਰ ਤੋਂ ਸਵਾਰ ਹੋ ਕੇ ਜਲੰਧਰ ਨੂੰ ਜਾ ਰਹੇ ਸਨ ਕਿ ...
ਹੁਸ਼ਿਆਰਪੁਰ, 16 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਹੁਸ਼ਿਆਰਪੁਰ ਵਿੱਚ ਕੋਵਿਡ-19 ਸਬੰਧੀ ਮੌਜੂਦਾ ਹਾਲਾਤ ਅਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਧਾਰਾ 144 ...
ਟਾਂਡਾ ਉੜਮੁੜ, 16 ਅਪ੍ਰੈਲ (ਕੁਲਬੀਰ ਸਿੰਘ ਗੁਰਾਇਆ)- ਆਮ ਆਦਮੀ ਪਾਰਟੀ ਦਾ ਆਧਾਰ ਦਿਨ-ਪ੍ਰਤੀ-ਦਿਨ ਵਧਦਾ ਜਾ ਰਿਹਾ ਹੈ ਅਤੇ ਬਹੁਤ ਸਾਰੀਆਂ ਪਾਰਟੀਆਂ ਦੇ ਲੋਕ ਇਸ ਵਿਚ ਸ਼ਾਮਿਲ ਹੋ ਰਹੇ ਹਨ | ਇਹ ਗੱਲ ਆਮ ਆਦਮੀ ਪਾਰਟੀ ਪੰਜਾਬ ਦੇ ਵਾਈਸ ਪ੍ਰਧਾਨ ਜਸਬੀਰ ਸਿੰਘ ਰਾਜਾ ਨੇ ...
ਭੰਗਾਲਾ, 14 ਅਪ੍ਰੈਲ (ਬਲਵਿੰਦਰਜੀਤ ਸਿੰਘ ਸੈਣੀ)- ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਸਥਿਤ ਕਸਬਾ ਭੰਗਾਲਾ ਦੇ ਬੱਸ ਅੱਡੇ ਉੱਤੇ ਕੋਈ ਟਰੈਫ਼ਿਕ ਲਾਈਟਾਂ ਨਾ ਹੋਣ ਕਰਕੇ ਆਏ ਦਿਨ ਕੋਈ ਨਾ ਕੋਈ ਹਾਦਸਾ ਵਾਪਰ ਰਿਹਾ ਹੈ | ਇਸ ਮੌਕੇ ਇਲਾਕਾ ਨਿਵਾਸੀ ਮੋਹਤਵਰਾਂ ਨੇ ...
ਬੁੱਲ੍ਹੋਵਾਲ, 16 ਅਪ੍ਰੈਲ (ਲੁਗਾਣਾ)- ਚੀਫ਼ ਖ਼ਾਲਸਾ ਦੀਵਾਨ ਸ੍ਰੀ ਅੰਮਿ੍ਤਸਰ ਸਾਹਿਬ ਦੀ ਅਗਵਾਈ ਹੇਠ ਚਲਦੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਨੰਦਾਚੌਰ ਦੇ ਹੋਣਹਾਰ ਵਿਦਿਆਰਥੀਆਂ ਵਿਚ ਗਿੱਧਾ, ਭੰਗੜਾ, ਪੇਂਟਿੰਗ, ਭਾਸ਼ਣ ਤੇ ਸੁੰਦਰ ਲਿਖਤ ਮੁਕਾਬਲੇ ਕਰਵਾਏ ...
ਸ਼ਾਮਚੁਰਾਸੀ, 16 ਅਪ੍ਰੈਲ (ਗੁਰਮੀਤ ਸਿੰਘ ਖ਼ਾਨਪੁਰੀ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਤਲਵੰਡੀ ਅਰਾਈਆਂ ਵਿਖੇ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਜਾਏ ਗਏ ਦੀਵਾਨ ਦੌਰਾਨ ਸੰਬੋਧਨ ਕਰਦੇ ਹੋਏ ਗੁਰਦੁਆਰਾ ...
ਹੁਸ਼ਿਆਰਪੁਰ, 16 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)- ਸ਼ਹਿਰੀ ਮੰਡਲ ਹੁਸ਼ਿਆਰਪੁਰ ਦੇ ਪਨੈਸ਼ਨਰਾਂ ਦੀ ਮੀਟਿੰਗ ਮੰਡਲ ਪ੍ਰਧਾਨ ਜਗਦੀਸ਼ ਕੁਮਾਰ ਦੀ ਅਗਵਾਈ ਹੇਠ 33 ਕੇ.ਵੀ. ਹੁਸ਼ਿਆਰਪੁਰ ਵਿਖੇ ਹੋਈ | ਮੀਟਿੰਗ 'ਚ ਦਿਲਬਾਗ ਸਿੰਘ, ਕਾਮਰੇਡ ਗੁਰਮੀਤ ਅਤੇ ਕਾਮਰੇਡ ਗੁਰਮੇਲ ...
ਹਾਜੀਪੁਰ, 16 ਅਪ੍ਰੈਲ (ਜੋਗਿੰਦਰ ਸਿੰਘ)- ਬਲਾਕ ਹਾਜੀਪੁਰ ਦੇ ਅਧੀਨ ਆਉਂਦੇ ਪਿੰਡ ਪਨਖ਼ੂਹ ਦੇ ਕੋਹਿਨੂਰ ਇੰਟਰਨੈਸ਼ਨਲ ਸਕੂਲ ਵਿਚ ਪਿ੍ੰਸੀਪਲ ਹਰਪ੍ਰੀਤ ਪੰਧੇਰ ਦੀ ਅਗਵਾਈ ਹੇਠ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ | ਇਕ ਪਾਸੇ ਜਿੱਥੇ ਸਕੂਲ ਦੇ ਵਿਦਿਆਰਥੀ ਆਨਲਾਈਨ ...
ਮਾਹਿਲਪੁਰ, 16 ਅਪ੍ਰੈਲ (ਰਜਿੰਦਰ ਸਿੰਘ/ ਦੀਪਕ ਅਗਨੀਹੋਤਰੀ)- ਦੇਸ਼ 'ਚ ਬੇਰੁਜ਼ਗਾਰੀ ਖ਼ਤਮ ਕਰਨ ਲਈ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਚਲਾਈ ਘਰ ਘਰ ਰੋਜ਼ਗਾਰ ਤਹਿਤ ਅੱਜ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਅਪਨੀਤ ਰਿਆਤ ਦੇ ਦਿਸ਼ਾ ਨਿਰਦੇਸ਼ ਅਨੁਸਾਰ ਬੀ.ਡੀ.ਈ.ਓ. ਦਫ਼ਤਰ ...
ਗੜ੍ਹਸ਼ੰਕਰ, 16 ਅਪ੍ਰੈਲ (ਧਾਲੀਵਾਲ)- ਇੱਥੋਂ ਦੇ ਨਜ਼ਦੀਕੀ ਪਿੰਡ ਬਗਵਾਈਾ ਦੇ ਰਕਬੇ 'ਚ ਪੈਂਦੇ ਖੇਤਾਂ 'ਚ ਅੱਗ ਲੱਗਣ ਨਾਲ 3 ਕਨਾਲ ਕਣਕ ਦੀ ਫ਼ਸਲ ਸੜ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਬਗਵਾਈਾ ਤੋਂ ਮਹਿਤਾਬਪੁਰ ਨੂੰ ਜਾਂਦੀ ਸੰਪਰਕ ਸੜਕ 'ਤੇ ਸਥਿਤ ਪਿੰਡ ਬਗਵਾਈਾ ...
ਹੁਸ਼ਿਆਰਪੁਰ, 16 ਅਪ੍ਰੈਲ (ਬਲਜਿੰਦਰਪਾਲ ਸਿੰਘ)- ਭਗਵਾਨ ਪਰਸ਼ੂਰਾਮ ਸੈਨਾ ਅਤੇ ਅਖਿਲ ਭਾਰੀਤ ਬ੍ਰਾਹਮਣ ਏਕਤਾ ਪਰਿਸ਼ਦ ਦੇ ਅਹੁਦੇਦਾਰਾਂ ਵਲੋਂ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਅਗਵਾਈ 'ਚ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਹੁਸ਼ਿਆਰਪੁਰ ਫੇਰੀ ...
ਗੜ੍ਹਦੀਵਾਲਾ, 16 ਅਪ੍ਰੈਲ (ਚੱਗਰ)- ਸੰਤ ਬਾਬਾ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਾਲਿਆਂ ਵਲੋਂ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸਮੂਹ ਸੇਵਾਦਾਰਾਂ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਰਮਦਾਸਪੁਰ ...
ਟਾਂਡਾ ਉੜਮੁੜ, 16 ਅਪ੍ਰੈਲ (ਭਗਵਾਨ ਸਿੰਘ ਸੈਣੀ)-ਸਿਵਲ ਸਰਜਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਬਲਾਕ ਟਾਂਡਾ ਅਧੀਨ ਪੈਂਦੇ ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਵਿਖੇ ਐੱਸ. ਐਮ. ਓ. ਟਾਂਡਾ ਡਾ. ਮਹਿੰਦਰ ਪ੍ਰੀਤ ਸਿੰਘ ਦੀ ਅਗਵਾਈ 'ਚ ਵਿਸਾਖੀ ਦੇ ਮੌਕੇ 'ਤੇ ...
ਹੁਸ਼ਿਆਰਪੁਰ, 16 ਅਪ੍ਰੈਲ (ਬਲਜਿੰਦਰਪਾਲ ਸਿੰਘ)-ਜੀ.ਐਮ.ਏ. ਸਿਟੀ ਪਬਲਿਕ ਸਕੂਲ ਸਿੰਗੜੀਵਾਲਾ ਵਿਖੇ 23ਵਾਂ ਸਥਾਪਨਾ ਦਿਵਸ ਮਨਾਇਆ ਗਿਆ | ਇਸ ਮੌਕੇ ਹਵਨ ਯੱਗ ਕਰਵਾਇਆ ਗਿਆ, ਜਿਸ 'ਚ ਸਕੂਲ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰਾਂ, ਪਿ੍ੰਸੀਪਲ, ਅਧਿਆਪਕਾਂ ਨੇ ਮੰਤਰਾਂ ਦਾ ...
ਚੱਬੇਵਾਲ, 16 ਅਪ©ੈਲ (ਥਿਆੜਾ)-ਸੱਤਵੇਂ ਪਾਤਸ਼ਾਹ ਸ©ੀ ਗੁਰੂ ਹਰਿ ਰਾਏ ਸਾਹਿਬ ਜੀ ਦੇ ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਹਰੀਆਂ ਵੇਲਾਂ ਦੀ ਮੁੱਖ ਇਮਾਰਤ ਦੇ ਨਜ਼ਦੀਕ ਬਣਾਈ ਨਵੀਂ ਇਮਾਰਤ, ਜਿੱਥੇ ਗੁਰੂ ਸਾਹਿਬ ਆਪਣੇ ਤੰਬੂ ਦੇ ਅੰਦਰ ਵਿਸ਼ਰਾਮ ਕਰਿਆ ਕਰਦੇ ਸਨ, ਦਾ ...
ਕੋਟਫ਼ਤੂਹੀ, 16 ਅਪ੍ਰੈਲ (ਅਟਵਾਲ)-ਇੱਥੋਂ ਨਜ਼ਦੀਕੀ ਪਿੰਡ ਕਾਲੇਵਾਲ ਫੱਤੂ ਦੇ ਨੌਜਵਾਨ ਸਭਾ ਸਪੋਰਟਸ ਕਲੱਬ ਮੈਂਬਰ ਜਸਪਾਲ ਸਿੰਘ ਪੁਰੇਵਾਲ, ਬਲਵੀਰ ਸਿੰਘ, ਏ. ਐੱਸ. ਆਈ. ਤਰਸੇਮ ਰਾਮ ਬੰਗਾ, ਪ੍ਰਦੀਪ ਬੰਗਾ ਤੇ ਕਮਲ ਬੰਗਾ ਵੱਲੋਂ ਈ. ਟੀ. ਓ. ਰਾਜ ਕੁਮਾਰ ਦਾ ਹੁਸ਼ਿਆਰਪੁਰ ...
ਹੁਸ਼ਿਆਰਪੁਰ, 16 ਅਪ੍ਰੈਲ (ਹਰਪ੍ਰੀਤ ਕੌਰ)-ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਨੇ ਪਿੰਡ ਅੱਤੋਵਾਲ ਵਿਖੇ ਯਾਤਰੀਆਂ ਦੀ ਸੁਵਿਧਾ ਲਈ ਨਵਾਂ ਬੱਸ ਸ਼ੈਲਟਰ ਲੋਕਾਂ ਨੂੰ ਸਮਰਪਿਤ ਕੀਤਾ | ਇਸ ਦਾ ਉਦਘਾਟਨ ਡਾ. ਰਾਜ ਨੇ ਪਿੰਡ ਦੇ ਹੀ ਇਕ ਬਜ਼ੁਰਗ ਹਰਮੇਲ ਸਿੰਘ ਸਾਬਕਾ ਸਰਪੰਚ ...
ਟਾਂਡਾ ਉੜਮੁੜ, 16 ਅਪ੍ਰੈਲ (ਭਗਵਾਨ ਸਿੰਘ ਸੈਣੀ)- ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ...
ਮੁਕੇਰੀਆਂ, 16 ਅਪ੍ਰੈਲ (ਰਾਮਗੜ੍ਹੀਆ)- ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਮੁਕੇਰੀਆਂ ਦਾ ਇਕ ਵਫ਼ਦ ਬਲਾਕ ਕਨਵੀਨਰ ਰਜਤ ਮਹਾਜਨ ਦੀ ਅਗਵਾਈ ਵਿਚ ਵਿਧਾਇਕਾ ਮੈਡਮ ਇੰਦੂ ਬਾਲਾ ਨੂੰ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਮਿਲਿਆ | ਮੈਡਮ ਇੰਦੂ ਬਾਲਾ ਨੇ ਵਫ਼ਦ ਨੂੰ ...
ਹੁਸ਼ਿਆਰਪੁਰ, 16 ਅਪ੍ਰੈਲ (ਹਰਪ੍ਰੀਤ ਕੌਰ)-ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਅਗਵਾਈ ਵਿੱਚ ਨਗਰ ਨਿਗਮ ਦੇ ਮੇਅਰ ਸੁਰਿੰਦਰ ਕੁਮਾਰ ਸ਼ਿੰਦਾ ਨੇ ਵਾਰਡ ਨੰਬਰ-28 ਦੇ ਮਾਊਾਟ ਐਵਨਿਊ ਵਿੱਚ ਕਰੀਬ 34 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦੇ ਕੰਮ ਦੀ ...
ਟਾਂਡਾ ਉੜਮੁੜ, 16 ਅਪ੍ਰੈਲ (ਕੁਲਬੀਰ ਸਿੰਘ ਗੁਰਾਇਆ)-ਸਮਾਜ ਸੇਵੀ ਸੰਸਥਾ ਸਹਾਰਾ ਵੈੱਲਫੇਅਰ ਕਲੱਬ (ਰਜਿ) ਟਾਂਡਾ ਦੀ ਇਕ ਵਿਸ਼ੇਸ਼ ਮੀਟਿੰਗ ਹੋਈ | ਕਲੱਬ ਦੇ ਚੇਅਰਮੈਨ ਸੁਖਵਿੰਦਰ ਸਿੰਘ ਅਰੋੜਾ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਦੌਰਾਨ ਕਲੱਬ ਦੇ ਪ੍ਰਧਾਨ ਨਵਦੀਪ ਸਿੰਘ ...
ਹੁਸ਼ਿਆਰਪੁਰ, 16 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)- ਬੀ. ਐੱਸ. ਐਨ. ਐੱਲ ਭਾਰਤ ਏਅਰ ਫਾਇਬਰ ਬਰਾਡ ਬੈਂਡ ਦਾ ਉਦਘਾਟਨ ਪਿ੍ੰ. ਜੀ. ਐਮ. ਬੀ. ਐੱਸ. ਐਨ ਹੁਸ਼ਿਆਰਪੁਰ ਹੇਮੰਤ ਕੁਮਾਰ ਮਹੇ ਵਲੋਂ ਟੈਲੀਫੋਨ ਐਕਸਚੇਂਜ ਬੋਹਣ ਵਿਖੇ ਕੀਤਾ ਗਿਆ | ਇਸ ਮੌਕੇ ਹੇਮੰਤ ਕੁਮਾਰ ਮਹੇ ਨੇ ...
ਭੰਗਾਲਾ, 16 ਅਪ੍ਰੈਲ (ਬਲਵਿੰਦਰਜੀਤ ਸਿੰਘ ਸੈਣੀ)- ਸੈਣੀ ਯੂਥ ਫੈਡਰੇਸ਼ਨ ਦੇ ਆਗੂਆਂ ਦੀ ਇੱਕ ਵਿਸ਼ੇਸ਼ ਮੀਟਿੰਗ ਭੁਪਿੰਦਰ ਸਿੰਘ ਪੁਰਾਣਾ ਭੰਗਾਲਾ ਦੀ ਅਗਵਾਈ ਹੇਠਾਂ ਭੰਗਾਲਾ ਵਿਖੇ ਹੋਈ, ਜਿਸ ਵਿਚ ਉਚੇਚੇ ਤੌਰ 'ਤੇ ਪੁਨੀਤ ਸੈਣੀ ਪਿੰਟਾ (ਪਠਾਨਕੋਟ) ਸ਼ਾਮਿਲ ਹੋਏ | ...
ਦਸੂਹਾ, 16 ਅਪ੍ਰੈਲ (ਭੁੱਲਰ)- ਅੱਜ ਇੰਜੀਨੀਅਰ ਜਸਵੰਤ ਸਿੰਘ ਪਾਬਲਾ ਵਧੀਕ ਨਿਗਰਾਨ ਇੰਜੀਨੀਅਰ ਨੇ ਮੰਡਲ ਦਫ਼ਤਰ ਦਸੂਹਾ ਦਾ ਚਾਰਜ ਸੰਭਾਲਿਆ | ਉਨ੍ਹਾਂ ਨੂੰ ਸਟਾਫ਼ ਵਲੋਂ 'ਜੀ ਆਇਆਂ' ਕਿਹਾ ਗਿਆ ਅਤੇ ਫੁੱਲਾਂ ਦਾ ਬੁੱਕਾ ਭੇਟ ਕਰਕੇ ਸਵਾਗਤ ਕੀਤਾ ਗਿਆ | ਉਨ੍ਹਾਂ ਦਸੂਹਾ ...
ਦਸੂਹਾ, 16 ਅਪ੍ਰੈਲ (ਭੁੱਲਰ)- ਡਿਪਟੀ ਡੀ.ਈ.ਓ. ਸੁਖਵਿੰਦਰ ਸਿੰਘ ਨੇ ਕਿਹਾ ਕਿ ਅਧਿਆਪਕ ਨੈਸ ਦੀ ਪੂਰੀ ਤਿਆਰੀ ਰੱਖਣ ਅਤੇ ਪੰਜਾਬ ਐਜੂਕੇਅਰ ਐਪ ਦੀ ਵਰਤੋਂ ਕਰਨ | ਉਨ੍ਹਾਂ ਕਿਹਾ ਕਿ ਅਧਿਆਪਕਾਂ ਲਈ ਸਰਕਾਰੀ ਸਕੂਲਾਂ ਵਿਚ ਦਾਖਲਾ ਵਧਾਉਣ ਲਈ ਇਹ ਸੁਨਹਿਰੀ ਮੌਕਾ ਹੈ ਜਦ ਕਿ ...
ਦਸੂਹਾ, 16 ਅਪ੍ਰੈਲ (ਕੌਸ਼ਲ)- ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਵਿਖੇ ਵਿਸਾਖੀ ਦਾ ਤਿਉਹਾਰ ਪਿ੍ੰਸੀਪਲ ਡਾ. ਵਰਿੰਦਰ ਕੌਰ ਦੀ ਅਗਵਾਈ ਹੇਠ ਬਹੁਤ ਵਧੀਆ ਢੰਗ ਨਾਲ ਕੋਵਿਡ-19 ਦੀਆਂ ਹਦਾਇਤਾਂ ਨੂੰ ਧਿਆਨ 'ਚ ਰੱਖਦੇ ਹੋਏ ਆਨਲਾਈਨ ਮਨਾਇਆ ਗਿਆ | ...
ਤਲਵਾੜਾ, 16 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)- ਆਮ ਆਦਮੀ ਪਾਰਟੀ ਵਲੋਂ ਜ਼ਿਲ੍ਹਾ ਯੂਥ ਵਿੰਗ ਦੇ ਨਵੇਂ ਬਣਾਏ ਪ੍ਰਧਾਨ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਦਾ ਆਮ ਆਦਮੀ ਪਾਰਟੀ ਤਲਵਾੜਾ ਦੇ ਮੁੱਖ ਦਫ਼ਤਰ ਵਿਖੇ ਪਹੁੰਚਣ 'ਤੇ ਵਰਕਰਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ ਤੇ ...
ਹੁਸ਼ਿਆਰਪੁਰ, 16 ਅਪ੍ਰੈਲ (ਬਲਜਿੰਦਰਪਾਲ ਸਿੰਘ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੋਆਬਾ ਲਾਚੋਵਾਲ ਵਲੋਂ ਲਾਚੋਵਾਲ ਟੋਲ ਪਲਾਜ਼ੇ 'ਤੇ ਲਗਾਇਆ ਧਰਨਾ ਲਗਾਤਾਰ ਜਾਰੀ ਰਿਹਾ | ਇਸ ਮੌਕੇ ਕਿਸਾਨ ਆਗੂ ਗੁਰਦੀਪ ...
ਕੋਟਫ਼ਤੂਹੀ, 16 ਅਪ੍ਰੈਲ (ਅਟਵਾਲ)-ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ ਵਿਚ ਸ਼ੁਰੂ ਕੀਤੀਆਂ ਐਲ.ਕੇ.ਜੀ. ਅਤੇ ਯੂ.ਕੇ.ਜੀ. ਦੀਆਂ ਜਮਾਤਾਂ ਨੂੰ ਪੜ੍ਹਾਉਣ ਵਾਲੇ ਅਧਿਆਪਕਾਂ ਦੀ ਦੋ ਰੋਜ਼ਾ ਟਰੇਨਿੰਗ ਦਿੱਤੀ ਗਈ ਜਿਸ ਤਹਿਤ ਅਧਿਆਪਕਾਂ ਨੂੰ ਬਲਾਕ ਪੱਧਰ 'ਤੇ ...
ਨੰਗਲ ਬਿਹਾਲਾਂ, 16 ਅਪ੍ਰੈਲ (ਵਿਨੋਦ ਮਹਾਜਨ)- ਕਲਯੁਗ ਵਿੱਚ ਸ੍ਰੀ ਹਰਿ ਨਾਮ ਸਿਮਰਨ ਹੀ ਮਾਨਵ ਜਾਤੀ ਨੂੰ ਭਵਸਾਗਰ ਵਿਚੋਂ ਪਾਰ ਕਰਨ ਲਈ ਇਕ ਵੱਡਾ ਸਹਾਰਾ ਹੈ | ਸਾਨੂੰ ਆਪਣੇ ਜੀਵਨ ਵਿੱਚ ਸਤ ਕਰਮ ਦੇ ਨਾਲ-ਨਾਲ ਪਰੋਪਕਾਰ, ਦਯਾ ਤੇ ਮਾਨਵ ਜਾਤੀ ਦੀ ਸੇਵਾ ਕਰਨ ਲਈ ਸਦਾ ਤਤਪਰ ...
ਹੁਸ਼ਿਆਰਪੁਰ, 16 ਅਪ੍ਰੈਲ (ਹਰਪ੍ਰੀਤ ਕੌਰ)- ਸਾਬਕਾ ਕੈਬਨਿਟ ਮੰਤਰੀ ਤੀਕਸ਼ਨ ਸੂਦ, ਜ਼ਿਲ੍ਹਾ ਭਾਜਪਾ ਪ੍ਰਧਾਨ ਨਿਪੁੰਨ ਸ਼ਰਮਾ, ਜ਼ਿਲ੍ਹਾ ਜਨਰਲ ਸੱਤਰ ਵਿਨੋਦ ਪਰਮਾਰ, ਉਪ ਪ੍ਰਧਾਨ ਸਤੀਸ਼ ਬਾਵਾ, ਸੁਰੇਸ਼ ਭਾਟੀਆ, ਐਸ.ਸੀ. ਮੋਰਚੇ ਦੇ ਪ੍ਰਧਾਵ ਜਸਵੀਰ ਸਿੰਘ ਆਦਿ ਨੇ ਅੱਜ ...
ਹੁਸ਼ਿਆਰਪੁਰ, 16 ਅਪ੍ਰੈਲ (ਬਲਜਿੰਦਰਪਾਲ ਸਿੰਘ)-ਸੰਸਥਾ 'ਕੋਸ਼ਿਸ਼' ਦੇ ਕੋ-ਚੇਅਰਮੈਨ ਡਾ: ਜਤਿੰਦਰ ਕੁਮਾਰ ਵਲੋਂ ਪਿੰਡ ਸਲੇਮਪੁਰ ਦਾ ਦੌਰਾ ਕਰਕੇ ਪਿੰਡ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਹਲਕਾ ਚੱਬੇਵਾਲ ਦੇ ...
ਦਸੂਹਾ, 16 ਅਪ੍ਰੈਲ (ਭੁੱਲਰ)- ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਗੌਤਮ ਦੀ ਅਗਵਾਈ ਹੇਠ ਪ੍ਰੀ ਪ੍ਰਾਇਮਰੀ ਅਧਿਆਪਕਾਂ ਦਾ ਦੋ ਰੋਜ਼ਾ ਸੈਮੀਨਾਰ ਸੀ.ਆਰ.ਸੀ. ਮਸਤੀਵਾਲ ਵਿਖੇ ਕਰਵਾਇਆ ਗਿਆ | ਬਲਾਕ ਮਾਸਟਰ ਟਰੇਨਰ ਨਵਜੋਤ ਸਿੰਘ ਨੇ ਅਧਿਆਪਕਾਂ ਨੂੰ ਟਰੇਨਿੰਗ ਦਿੱਤੀ | ਇਸ ...
ਕੋਟਫ਼ਤੂਹੀ, 16 ਅਪ੍ਰੈਲ (ਅਟਵਾਲ)-ਪਿੰਡ ਠੰਡਲ ਦੇ ਗੁਰਦੁਆਰਾ ਸਾਹਿਬ ਵਿਚ ਸ਼ਾਰਟ ਸਰਕਟ ਹੋਣ ਨਾਲ ਅੱਗ ਲੱਗਣ ਦੀ ਘਟਨਾ ਵਾਪਰ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਤੇ ਗ੍ਰੰਥੀ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਦੁਪਹਿਰ ...
ਹਾਜੀਪੁਰ, 16 ਅਪ੍ਰੈਲ (ਜੋਗਿੰਦਰ ਸਿੰਘ)- ਬਲਾਕ ਹਾਜੀਪੁਰ ਦੇ ਪਿੰਡ ਸਰਿਆਣਾ ਵਿਖੇ ਬਾਬਾ ਭਾਗ ਨਾਥ ਯੂਥ ਕਲੱਬ ਸਰਿਆਣਾ ਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਇੱਕ ਦਿਨਾਂ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ | ਟੂਰਨਾਮੈਂਟ ਵਿਚ ਵੱਖ-ਵੱਖ ਪਿੰਡਾਂ ਤੋਂ ਆਈਆਂ ...
ਭੰਗਾਲਾ, 16 ਅਪ੍ਰੈਲ (ਬਲਵਿੰਦਰਜੀਤ ਸਿੰਘ ਸੈਣੀ)- ਆਮ ਆਦਮੀ ਪਾਰਟੀ ਮੁਕੇਰੀਆਂ ਦੀ ਮੀਟਿੰਗ ਪਿੰਡ ਘਸੀਟਪੁਰ ਵਿਖੇ ਪੰਜਾਬ ਦੇ ਜੁਆਇੰਟ ਸੈਕਟਰੀ ਟਰੇਡ ਵਿੰਗ ਤੇ ਸਾਬਕਾ ਹਲਕਾ ਇੰਚਾਰਜ ਪ੍ਰੋਫੈਸਰ ਗੁਰਧਿਆਨ ਸਿੰਘ ਮੁਲਤਾਨੀ ਦੀ ਅਗਵਾਈ ਵਿਚ ਹੋਈ | ਮੀਟਿੰਗ ਦੌਰਾਨ ...
ਮਿਆਣੀ, 16 ਅਪ੍ਰੈਲ (ਹਰਜਿੰਦਰ ਸਿੰਘ ਮੁਲਤਾਨੀ)- ਪਿੰਡ ਜਲਾਲਪੁਰ ਵਿਖੇ ਸੁਤੰਤਰਤਾ ਸੈਨਾਨੀ ਗਿਆਨੀ ਹਰਨਾਮ ਸਿੰਘ ਜਲਾਲਪੁਰ ਦੀ ਬਰਸੀ ਜ਼ਿਲ੍ਹਾ ਪ੍ਰਧਾਨ ਲੁਬਾਣਾ ਸਮਾਜ ਜਸਵੰਤ ਸਿੰਘ ਬਿੱਟੂ ਤੇ ਗਿਆਨੀ ਹਰਨਾਮ ਸਿੰਘ ਮੈਮੋਰੀਅਲ ਚੈਰੀਟੇਬਲ ਟਰੱਸਟ ਵਲੋਂ ਮਨਾਈ ਗਈ | ...
ਦਸੂਹਾ ਵਿਖੇ ਪੀਣ ਵਾਲੇ ਪਾਣੀ ਦੇ ਟਿਊਬਵੈੱਲ ਦਾ ਉਦਘਾਟਨ ਦਸੂਹਾ, 16 ਅਪ੍ਰੈਲ (ਕੌਸ਼ਲ)- ਦਸੂਹਾ ਨਗਰ ਵਿਚ ਸਾਊਥ ਸਿਟੀ ਕਾਲੋਨੀ ਦੇ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਘਾਟ, ਕਾਲੋਨੀ ਵਿਚ ਸਟਰੀਟ ਲਾਈਟਾਂ ਦੀ ਘਾਟ ਦੀ ਮੰਗ ਕਾਫ਼ੀ ਸਮੇਂ ਤੋਂ ਚੱਲਦੀ ਆ ਰਹੀ ਸੀ | ਇਸ 'ਤੇ ...
ਹਰਜਿੰਦਰ ਸਿੰਘ ਮੁਲਤਾਨੀ 89689-81039 ਮਿਆਣੀ :- ਪਿੰਡ ਨੱਥੂਪੁਰ ਦੇਸ਼ ਦੀ ਵੰਡ ਤੋਂ ਪਹਿਲਾਂ ਮੁਸਲਮਾਨਾਂ ਦੀ ਆਬਾਦੀ ਵਾਲਾ ਪਿੰਡ ਸੀ | ਦੇਸ਼ ਦੀ ਵੰਡ ਤੋਂ ਬਾਅਦ ਪਾਕਿਸਤਾਨ ਤੋਂ ਉੱਜੜ ਕੇ ਆਏ ਲੁਬਾਣਾ ਬਰਾਦਰੀ ਦੇ ਵਸਨੀਕਾਂ ਨੂੰ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ...
ਮੁਕੇਰੀਆਂ, 16 ਅਪ੍ਰੈਲ (ਰਾਮਗੜ੍ਹੀਆ)- ਐਸ.ਡੀ.ਐਮ. ਮੁਕੇਰੀਆਂ ਸ੍ਰੀ ਅਸ਼ੋਕ ਸ਼ਰਮਾ ਦੀ ਅਗਵਾਈ ਵਿਚ ਤਹਿਸੀਲ ਮੁਕੇਰੀਆਂ ਅਧੀਨ ਪੈਂਦੇ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਇਕ ਮੀਟਿੰਗ ਕੀਤੀ ਗਈ, ਜਿਸ ਵਿਚ ਕੋਰੋਨਾ ਬਿਮਾਰੀ ਤੋਂ ਬਚਾਅ ਲਈ ਵਿਚਾਰ ਚਰਚਾ ਕੀਤੀ ਗਈ | ਸਮੂਹ ...
ਹੁਸ਼ਿਆਰਪੁਰ, 16 ਅਪ੍ਰੈਲ (ਹਰਪ੍ਰੀਤ ਕੌਰ)-ਸਿਹਤ ਵਿਭਾਗ ਅਤੇ ਥਾਣਾ ਮੇਹਟੀਆਣਾ ਤੇ ਚੱਬੇਵਾਲ ਦੀ ਪੁਲਿਸ ਨੇ ਅੱਜ ਇੱਥੇ ਸਾਂਝੇ ਤੌਰ 'ਤੇ ਬਸਾਂ ਤੇ ਹੋਰ ਵਾਹਨਾਂ ਦੀ ਚੈਕਿੰਗ ਕਰਕੇ ਬਿਨਾਂ ਮਾਸਕ ਵਾਲੇ ਲੋਕਾਂ ਦੇ ਚਲਾਨ ਕੱਟੇ | ਇਸ ਦੇ ਨਾਲ-ਨਾਲ ਉਨ੍ਹਾਂ ਨੇ ਲੋਕਾਂ ਨੂੰ ...
ਗੜ੍ਹਸ਼ੰਕਰ, 16 ਅਪ੍ਰੈਲ (ਧਾਲੀਵਾਲ)- ਪਿੰਡ ਮੋਰਾਂਵਾਲੀ ਵਿਖੇ ਸ਼ਾਮ ਸਮੇਂ ਅੱਗ ਲੱਗਣ ਨਾਲ 6 ਏਕੜ ਕਣਕ ਦੀ ਫਸਲ ਸੜ੍ਹ ਕੇ ਸੁਆਹ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਸ਼ਾਮ ਕਰੀਬ 4.30 ਕੁ ਵਜੇ ਅਚਾਨਕ ਜਸਵਿੰਦਰ ਸਿੰਘ ਪੁੱਤਰ ਗੁਰਮੁੱਖ ਸਿੰਘ ਦੇ ਕਣਕ ਦੇ ਖੇਤ ਨੂੰ ਅੱਗ ...
ਗੜ੍ਹਸ਼ੰਕਰ 16 ਅਪ੍ਰੈਲ (ਧਾਲੀਵਾਲ)- ਗੜ੍ਹਸ਼ੰਕਰ ਸ਼ਹਿਰ 'ਚ ਸਿਹਤ ਵਿਭਾਗ ਵਲੋਂ ਸਿਵਲ ਹਸਪਤਾਲ ਤੋਂ ਇਲਾਵਾ 3 ਨਵੇਂ ਟੀਕਾਕਰਨ ਕੇਂਦਰ ਆਰੰਭ ਕੀਤੇ ਗਏ ਹਨ ਜਿਥੇ 45 ਸਾਲ ਤੋਂ ਵਧੇਰੇ ਉਮਰ ਦਾ ਕੋਈ ਵੀ ਵਿਅਕਤੀ ਕੋਰੋਨਾ ਰੋਕੂ ਟੀਕਾ ਲਗਵਾ ਸਕੇਗਾ | ਐੱਸ.ਐੱਮ.ਓ. ਡਾ. ...
ਸੈਲਾ ਖ਼ੁਰਦ, 16 ਅਪੈ੍ਰਲ (ਹਰਵਿੰਦਰ ਸਿੰਘ ਬੰਗਾ)- ਪਿੰਡ ਨੂਰਪੁਰ ਜੱਟਾਂ ਵਿਖੇ ਖੇਤਾਂ 'ਚ ਖੜ੍ਹੀ ਕਣਕ ਨੂੰ ਬਿਜਲੀ ਦੀਆਂ ਤਾਰਾਂ ਨਾਲ ਸਪਾਰਕਿੰਗ ਹੋਣ ਕਾਰਨ ਡੇਢ ਕਿੱਲਾ ਕਣਕ ਸੜ ਕੇ ਸੁਆਹ ਹੋਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਅਨੁਸਾਰ ਪੀੜਤ ਕਿਸਾਨ ਮਜ਼ਦੂਰ ...
ਹੁਸ਼ਿਆਰਪੁਰ, 16 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਜ਼ਿਲ੍ਹੇ ਵਿਚ ਚੱਲ ਰਹੇ ਕੋਵਿਡ ਟੀਕਾਕਰਨ ਦਾ ਘੇਰਾ ਵਧਾਉਂਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਸਥਾਨਕ ਦਾਣਾ ਮੰਡੀ ਰਹੀਮਪੁਰ ਤੋਂ ਮੰਡੀਆਂ ਵਿਚ ਕਿਸਾਨਾਂ, ਆੜਤੀਆਂ, ਮਜ਼ਦੂਰਾਂ ਅਤੇ ਹੋਰਨਾਂ ਯੋਗ ...
ਤਲਵਾੜਾ, 16 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)- ਤਲਵਾੜਾ ਦਿਹਾਤੀ ਮੰਡਲ ਬੈਠਕ ਮੰਡਲ ਪ੍ਰਧਾਨ ਵਿਪਨ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਿਸ਼ੇਸ਼ ਰੂਪ ਵਿਚ ਸ਼ਾਮਿਲ ਹੋਏ | ਇਸ ਮੌਕੇ ਬਹਿ ਦੂਲੋ ਦੇ ਰੋਹਿਤ ਠਾਕੁਰ ਆਪਣੇ ...
ਹੁਸ਼ਿਆਰਪੁਰ, 16 ਅਪ੍ਰੈਲ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ ਦੇ ਸਰਕਾਰੀ ਸਕੂਲਾਂ 'ਚ ਨਵੇਂ ਵਿੱਦਿਅਕ ਸ਼ੈਸਨ ਲਈ ਦਾਖ਼ਲਾ ਮੁਹਿੰਮ ਨੂੰ ਹੁਲਾਰਾ ਦੇਣ ਦੇ ਮੰਤਵ ਨਾਲ ਗੁਰਸ਼ਰਨ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਹੁਸ਼ਿਆਰਪੁਰ ਵਲੋਂ ਬਲਾਕ ਨੋਡਲ ਅਫ਼ਸਰਾਂ ਨਾਲ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX