ਤਾਜਾ ਖ਼ਬਰਾਂ


ਸਿੰਘੂ ਬਾਰਡਰ ਕਤਲ ਮਾਮਲੇ ਦੀ ਜਾਂਚ ਮੌਜੂਦਾ ਜੱਜ ਕੋਲੋਂ ਕਰਵਾਈ ਜਾਵੇ - ਸੁਖਜਿੰਦਰ ਸਿੰਘ ਰੰਧਾਵਾ
. . .  about 1 hour ago
ਚੰਡੀਗੜ੍ਹ, 16 ਅਕਤੂਬਰ - ਸਿੰਘੂ ਬਾਰਡਰ 'ਤੇ ਹੋਏ ਕਤਲ ਮਾਮਲੇ ਵਿਚ ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮੰਗ ਕੀਤੀ ਹੈ ਕਿ ਇਸ ਕੇਸ ਦੀ ਜਾਂਚ ਮੌਜੂਦਾ ਜੱਜ ਕੋਲੋਂ ਕਰਾਈ ਜਾਵੇ। ਉਨ੍ਹਾਂ ਮੰਗ ਕੀਤੀ ਕਿ ਅਜਿਹੇ ਸਮਾਜ ਵਿਰੋਧੀ ਤੱਤਾਂ ਦੀ ਪਹਿਚਾਣ ਹੋਵੇ, ਜੋ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ...
ਕੇਰਲ 'ਚ ਭਾਰੀ ਮੀਂਹ ਕਾਰਨ 5 ਮੌਤਾਂ, ਕਈ ਲੋਕ ਲਾਪਤਾ
. . .  about 3 hours ago
ਨਵੀਂ ਦਿੱਲੀ, 16 ਅਕਤੂਬਰ - ਕੇਰਲ ਵਿਚ ਪਿਛਲੇ ਕਈ ਦਿਨਾਂ ਤੋਂ ਹੋ ਰਹੀ ਤੇਜ ਬਾਰਸ਼ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਲਗਾਤਾਰ ਬਾਰਸ਼ ਕਾਰਨ ਕਈ ਜ਼ਿਲ੍ਹਿਆਂ ਵਿਚ ਹੜ ਆ ਗਿਆ ਹੈ। ਜਿਸ ਕਾਰਨ ਕੇਰਲ 'ਚ 5 ਲੋਕਾਂ ਦੀ ਮੌਤ ਹੋ ਗਈ ਹੈ ਤੇ ਕੋਟਾਇਅਮ 'ਚ ਜ਼ਮੀਨ ਖਿਸਕਣ ਕਾਰਨ ਵਾਪਰੀ ਘਟਨਾ 'ਚ 16 ਲੋਕ ਲਾਪਤਾ ਹੋ ਗਏ ਹਨ।
ਅੱਤਵਾਦੀਆਂ ਵਲੋਂ ਪੁਲਵਾਮਾ ਤੇ ਸ੍ਰੀਨਗਰ 'ਚ ਬਾਹਰੀ ਸੂਬਿਆਂ ਤੋਂ ਆਏ ਦੋ ਵਿਅਕਤੀ ਹਲਾਕ
. . .  about 2 hours ago
ਸ੍ਰੀਨਗਰ, 16 ਅਕਤੂਬਰ - ਜੰਮੂ ਕਸ਼ਮੀਰ 'ਚ ਹਿੰਸਾ ਦੀਆਂ ਵੱਧ ਰਹੀਆਂ ਵਾਰਦਾਤਾਂ ਚਿੰਤਾ ਦਾ ਕਾਰਨ ਬਣਦੀਆਂ ਜਾ ਰਹੀਆਂ ਹਨ। ਅੱਜ ਇਕ ਵਾਰ ਫਿਰ ਸ੍ਰੀਨਗਰ ਤੇ ਪੁਲਵਾਮਾ ਵਿਚ ਅੱਤਵਾਦੀਆਂ ਨੇ ਦੋ ਬਾਹਰਲੇ ਸੂਬਿਆਂ ਤੋਂ ਕੰਮ ਕਰਨ ਲਈ ਆਏ ਵਿਅਕਤੀਆਂ ਦੀਆਂ ਹੱਤਿਆਵਾਂ ਕਰ ਦਿੱਤੀਆਂ ਗਈਆਂ...
ਸਿੰਘੂ ਬਾਰਡਰ ਦੀ ਘਟਨਾ ਬੇਅਦਬੀ ਦੇ ਦੋਸ਼ੀਆਂ ਪ੍ਰਤੀ ਸਰਕਾਰ ਦੀ ਨਰਮੀ ਦਾ ਨਤੀਜਾ - ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ
. . .  about 3 hours ago
ਚੌਕ ਮਹਿਤਾ, 16 ਅਕਤੂਬਰ (ਧਰਮਿੰਦਰ ਸਿੰਘ ਭੰਮਰਾ) - ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕੁੰਡਲੀ ਸਿੰਘੂ ਬਾਰਡਰ 'ਤੇ ਵਾਪਰੀ ਘਟਨਾ ਸੰਬੰਧੀ ਟਿੱਪਣੀ ਕਰਦਿਆਂ ਕਿਹਾ ਕਿ ਇਹ ਘਟਨਾ ਕੋਈ ਅਚਨਚੇਤ ਵਾਪਰੀ ਘਟਨਾ ਨਹੀਂ ਹੈ। ਇਹ ਸ੍ਰੀ ਗੁਰੂ...
ਲੁਧਿਆਣਾ 'ਚ ਵਪਾਰੀਆਂ ਨਾਲ ਸੁਖਬੀਰ ਬਾਦਲ ਨੇ ਕੀਤੀ ਮੁਲਾਕਾਤ
. . .  about 3 hours ago
ਲੁਧਿਆਣਾ, 16 ਅਕਤੂਬਰ (ਕਵਿਤਾ ਖੁੱਲਰ, ਰੁਪੇਸ਼ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਲੁਧਿਆਣਾ ਦੇ ਗੁਰੂ ਨਾਨਕ ਭਵਨ ਵਿਖੇ ਵਪਾਰੀਆਂ ਦੇ ਨਾਲ ਮੀਟਿੰਗ ਕਰਨ ਲਈ ਪੁੱਜੇ। ਇਸ ਦੌਰਾਨ ਉਨ੍ਹਾਂ ਦੇ ਨਾਲ ਸੀਨੀਅਰ ਅਕਾਲੀ ਆਗੂ ਬਿਪਨ ਕਾਕਾ ਸੂਦ, ਮਹੇਸ਼ਇੰਦਰ ਸਿੰਘ ਗਰੇਵਾਲ ਸਮੇਤ ਕਈ ਸੀਨੀਅਰ ਅਕਾਲੀ ਆਗੂ ਮੌਜੂਦ ਰਹੇ...
ਕਿਸਾਨ ਯੂਨੀਅਨ ਡਕੌਦਾ ਨੇ ਕੀਤਾ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਦਾ ਵਿਰੋਧ
. . .  about 4 hours ago
ਮੰਡੀ ਲਾਧੂਕਾ 16 ਅਕਤੂਬਰ (ਮਨਪ੍ਰੀਤ ਸਿੰਘ ਸੈਣੀ) -ਭਾਰਤੀ ਕਿਸਾਨ ਯੂਨੀਅਨ ਡਕੌਦਾ ਵਲੋਂ ਅੱਜ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਦੇ ਪਿੰਡ ਰਾਣਾ ਪਹੁੰਚਣ...
ਤਾਲਿਬਾਨ ਦੀ ਮਾਨਤਾ ਦਾ ਮਾਮਲਾ ਚੱਲ ਰਿਹਾ ਹੈ ਪਰ ਇਹ ਉਹ ਰਾਜ ਹੈ ਜਿੱਥੇ ਘੱਟ ਗਿਣਤੀ ਸੁਰੱਖਿਅਤ ਨਹੀਂ - ਸੁਖਬੀਰ ਸਿੰਘ ਬਾਦਲ
. . .  about 5 hours ago
ਨਵੀਂ ਦਿੱਲੀ,16 ਅਕਤੂਬਰ - ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਨੇ ਅਫ਼ਗਾਨਿਸਤਾਨ ਦੀ ਇਸਲਾਮਿਕ ਅਮੀਰਾਤ ਦੀ ਵਿਸ਼ੇਸ਼ ਇਕਾਈ ਦੇ ਭਾਰੀ ਹਥਿਆਰਬੰਦ ਅਧਿਕਾਰੀ ਜੋ ਜ਼ਬਰਦਸਤੀ ਕਾਬੁਲ ਦੇ ਗੁਰਦੁਆਰੇ ਵਿਚ...
ਕੇਰਲ 'ਚ ਭਾਰੀ ਮੀਂਹ ਦੇ ਚਲਦੇ ਇਕ ਦੀ ਮੌਤ, 12 ਲਾਪਤਾ
. . .  about 5 hours ago
ਤਿਰੂਵਨੰਤਪੁਰਮ, 16 ਅਕਤੂਬਰ - ਕੇਰਲ ਵਿਚ ਭਾਰੀ ਮੀਂਹ ਦੇ ਚਲਦੇ ਇਕ ਦੀ ਮੌਤ ਦੀ ਖ਼ਬਰ ਦੇ ਨਾਲ - ਨਾਲ 12 ਲੋਕਾਂ ਦੇ ਲਾਪਤਾ ਹੋਣ ਦੀ ਜਾਣਕਾਰੀ ...
ਰਾਣਾ ਗੁਰਜੀਤ ਸਿੰਘ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਿੰਡ ਭੋਗਪੁਰ ਵਿਖੇ ਪਹੁੰਚੇ
. . .  about 5 hours ago
ਖਲਵਾੜਾ, 16 ਅਕਤੂਬਰ (ਮਨਦੀਪ ਸਿੰਘ ਸੰਧੂ) - ਰਾਣਾ ਗੁਰਜੀਤ ਸਿੰਘ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਿੰਡ ਭੋਗਪੁਰ ਵਿਖੇ ਪਹੁੰਚੇ | ਇਸ ਮੌਕੇ ਉਨ੍ਹਾਂ ਨਾਲ ਸਾਬਕਾ ਕੈਬਨਿਟ ਮੰਤਰੀ ਜੋਗਿੰਦਰ ਸਿੰਘ ਮਾਨ ਅਤੇ...
ਜੇਕਰ ਮੋਦੀ ਸਰਕਾਰ ਨੇ ਬੀ.ਐੱਸ.ਐਫ. ਨੂੰ ਵੱਧ ਅਧਿਕਾਰ ਦਿੱਤੇ ਜਾਣ ਦਾ ਫ਼ੈਸਲਾ ਵਾਪਸ ਨਾ ਲਿਆ ਤਾਂ ਸ਼੍ਰੋਮਣੀ ਅਕਾਲੀ ਦਲ ਵਲੋਂ ਜੇਲ੍ਹ ਭਰੋ ਅੰਦੋਲਨ ਕੀਤਾ ਜਾ ਸਕਦਾ ਹੈ ਸ਼ੁਰੂ - ਬਿਕਰਮ ਸਿੰਘ ਮਜੀਠੀਆ
. . .  about 5 hours ago
ਅੰਮ੍ਰਿਤਸਰ, 16 ਅਕਤੂਬਰ (ਜਸਵੰਤ ਸਿੰਘ ਜੱਸ) - ਕੇਂਦਰ ਦੀ ਮੋਦੀ ਸਰਕਾਰ ਵਲੋਂ ਬੀ.ਐੱਸ.ਐਫ. ਨੂੰ ਸਰਹੱਦੀ ਖੇਤਰ ਵਿਚ ਦਿੱਤੇ ਵਾਧੂ ਅਧਿਕਾਰਾਂ ਦੀ ਕਰੜੀ ਆਲੋਚਨਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ...
ਸਿੰਘੂ ਬਾਰਡਰ ਘਟਨਾ ਵਿਚ ਇਕ ਹੋਰ ਗ੍ਰਿਫ਼ਤਾਰੀ
. . .  about 5 hours ago
ਜੰਡਿਆਲਾ ਗੁਰੂ, 16 ਅਕਤੂਬਰ ( ਪ੍ਰਮਿੰਦਰ ਸਿੰਘ ਜੋਸਨ ) - ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਵਿਚ ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਨਿਹੰਗ ਨਰੈਣ ਸਿੰਘ ਦੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੱਲ੍ਹ ਡੇਰਾ ਸਵਾਮੀ ਜਗਤ ਗਿਰੀ ਵਿਖੇ ਹੋਣਗੇ ਨਤਮਸਤਕ
. . .  about 6 hours ago
ਪਠਾਨਕੋਟ, 16 ਅਕਤੂਬਰ ( ਸੰਧੂ ) - ਮੁੱਖ ਮੰਤਰੀ ਚਰਨਜੀਤ ਚੰਨੀ ਕੱਲ੍ਹ 17 ਅਕਤੂਬਰ ਦਿਨ ਐਤਵਾਰ ਨੂੰ ਪਠਾਨਕੋਟ ਨੇੜੇ ਪੈਂਦੇ ਹਿਮਾਚਲ ਪ੍ਰਦੇਸ਼ ਦੇ ਭਦਰੋਆ ਵਿਖੇ ਸਥਿਤ ਡੇਰਾ ਸਵਾਮੀ ਜਗਤ ਗਿਰੀ ਵਿਖੇ...
ਸਿਪਾਹੀ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 6 hours ago
ਮਾਨਸਾ, 16 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ) - ਪੁਲਿਸ ਲਾਈਨ ਮਾਨਸਾ ਵਿਖੇ ਤਾਇਨਾਤ ਸਿਪਾਹੀ ਵਲੋਂ ਖ਼ੁਦਕੁਸ਼ੀ ਕਰ ਲਈ ਗਈ ਹੈ। ਡੀ.ਐੱਸ.ਪੀ. (ਐੱਚ.) ਮਾਨਸਾ ਸੰਜੀਵ ਗੋਇਲ ਨੇ ਦੱਸਿਆ ਕਿ ਪਿੰਡ ਖਾਰਾ ਦੇ ਵਸਨੀਕ ਸਿਪਾਹੀ ਅਰਸ਼ਦੀਪ ਸਿੰਘ ਨੇ ਡਿਊਟੀ ਸਮੇਂ ...
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਪਾਸ ਹੋਏ ਤਿੰਨ ਮਤੇ
. . .  about 6 hours ago
ਨਵੀਂ ਦਿੱਲੀ, 16 ਅਕਤੂਬਰ - ਸੀ. ਡਬਲਯੂ. ਸੀ. ਦੀ ਮੀਟਿੰਗ ਤੋਂ ਬਾਅਦ ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ ਵੇਣੂਗੋਪਾਲ ਦਾ ਕਹਿਣਾ ਹੈ ਕਿ ਅਸੀਂ ਰਾਜਨੀਤਿਕ ਸਥਿਤੀ, ਮਹਿੰਗਾਈ ਅਤੇ ਗੰਭੀਰ ਖੇਤੀ ਸੰਕਟ ਅਤੇ ਭਾਰਤ ਦੇ ਕਿਸਾਨਾਂ 'ਤੇ ਸ਼ੈਤਾਨੀ ਹਮਲੇ...
ਕਾਂਗਰਸ ਪਾਰਟੀ ਇੱਕਜੁੱਟ - ਅੰਬਿਕਾ ਸੋਨੀ
. . .  about 7 hours ago
ਨਵੀਂ ਦਿੱਲੀ, 16 ਅਕਤੂਬਰ - ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਤੋਂ ਬਾਅਦ ਸੀਨੀਅਰ ਕਾਂਗਰਸੀ ਨੇਤਾ ਅੰਬਿਕਾ ਸੋਨੀ ਦਾ ਕਹਿਣਾ ਸੀ ਕਿ ਹਰ ਕਿਸੇ ਦੀ ਰਾਏ ਹੈ ਕਿ ਰਾਹੁਲ ਗਾਂਧੀ ਨੂੰ ਪਾਰਟੀ ਪ੍ਰਧਾਨ ਬਣਨਾ ਚਾਹੀਦਾ ...
ਮਨੀਸ਼ ਸਿਸੋਦੀਆ ਨੇ ਪੰਜਾਬ ਸਰਕਾਰ 'ਤੇ ਕੱਸਿਆ ਤਨਜ਼
. . .  about 7 hours ago
ਜਲੰਧਰ, 16 ਅਕਤੂਬਰ - ਜਲੰਧਰ ਪਹੁੰਚੇ ਆਪ ਦੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵਲੋਂ ਜੋ ਪੰਜ ਮਰਲਾ ਪਲਾਟ ਦੇਣ ਦੀ ਗੱਲ ਕਹੀ ਜਾ ਰਹੀ ਹੈ,ਉਸ ਵਿਚ ਜ਼ਮੀਨ ਕਿਸੇ ਨੂੰ ਨਹੀਂ ਦਿੱਤੀ ਜਾ ਰਹੀ ਸਿਰਫ਼ ...
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵਾਲਮੀਕੀ ਤੀਰਥ ਵਿਖੇ ਹੋਏ ਨਤਮਸਤਕ
. . .  about 7 hours ago
ਰਾਮ ਤੀਰਥ , 16 ਅਕਤੂਬਰ ( ਧਰਵਿੰਦਰ ਸਿੰਘ ਔਲਖ ) ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੱਜ ਭਗਵਾਨ ਵਾਲਮੀਕੀ ਤੀਰਥ ਵਿਖੇ ਨਤਮਸਤਕ ਹੋਏ। ਜਿੱਥੇ ਪਹੁੰਚਣ 'ਤੇ ਪ੍ਰਬੰਧਕਾਂ ਵਲੋਂ ਭਗਵਾਨ ....
ਕੋਰੋਨਾ ਵਲੰਟੀਅਰ ਵਲੋਂ ਰੋਸ ਪ੍ਰਦਰਸ਼ਨ ਕਰਦੇ ਹੋਏ ਬੱਸ ਸਟੈਂਡ ਖਰੜ ਨੇੜੇ ਕੀਤਾ ਧਰਨਾ ਪ੍ਰਦਰਸ਼ਨ
. . .  about 7 hours ago
ਖਰੜ,16 ਅਕਤੂਬਰ (ਗੁਰਮੁੱਖ ਸਿੰਘ ਮਾਨ) - ਪੰਜਾਬ ਭਰ ਦੇ ਕੋਰੋਨਾ ਵਲੰਟੀਅਰ ਵਲੋਂ ਰੋਸ ਪ੍ਰਦਰਸ਼ਨ ਕਰਦੇ ਹੋਏ ਖਰੜ ਚੰਡੀਗੜ੍ਹ ਹਾਈਵੇਅ 'ਤੇ ਬੱਸ ਸਟੈਂਡ ਖਰੜ ਨੇੜੇ ਧਰਨੇ-ਪ੍ਰਦਰਸ਼ਨ ਕਰਦੇ ਹੋਏ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ...
ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ ਖ਼ਤਮ
. . .  about 7 hours ago
ਨਵੀਂ ਦਿੱਲੀ, 16 ਅਕਤੂਬਰ - ਸਵੇਰ ਤੋਂ ਚੱਲ ਰਹੀ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਖ਼ਤਮ...
ਸਿੰਘੂ ਬਾਰਡਰ ਘਟਨਾ : ਕਿਸਾਨ ਆਗੂਆਂ ਨੇ ਸਾਰੀ ਘਟਨਾ ਤੋਂ ਹੱਥ ਧੋਤੇ - ਵਿਜੈ ਸਾਂਪਲਾ
. . .  about 7 hours ago
ਨਵੀਂ ਦਿੱਲੀ, 16 ਅਕਤੂਬਰ - ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ 'ਤੇ ਵਿਜੈ ਸਾਂਪਲਾ ਚੇਅਰਮੈਨ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦਾ ਕਹਿਣਾ ਸੀ ਕਿ ਅੱਜ ਦਲਿਤ ਭਾਈਚਾਰੇ ਦੀਆਂ ਵੱਖ -ਵੱਖ ਸੰਸਥਾਵਾਂ ਮੈਨੂੰ...
ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵਲੋਂ ਵੱਖ - ਵੱਖ ਪਿੰਡਾਂ ਦੇ ਕੱਚੇ ਰਸਤਿਆਂ ਨੂੰ ਪੱਕੇ ਕਰਨ ਦਾ ਉਦਘਾਟਨ
. . .  1 minute ago
ਓਠੀਆਂ 16 ਅਕਤੂਬਰ (ਗੁਰਵਿੰਦਰ ਸਿੰਘ ਛੀਨਾ) - ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵਲੋਂ ਹਲਕਾ ਰਾਜਾਸਾਂਸੀ ਦੇ ਵੱਖ - ਵੱਖ ਪਿੰਡਾਂ ਦੇ ਕੱਚੇ ਰਸਤਿਆਂ ਨੂੰ ਪੱਕੇ ਕਰਨ ਦਾ ਉਦਘਾਟਨ ਕੀਤਾ ...
ਅਕਾਲੀ ਆਗੂ ਕੁਲਜੀਤ ਸਿੰਘ ਸਰਹਾਲ ਆਮ ਆਦਮੀ ਪਾਰਟੀ 'ਚ ਸ਼ਾਮਿਲ
. . .  about 8 hours ago
ਬੰਗਾ, 16 ਅਕਤੂਬਰ( ਜਸਬੀਰ ਸਿੰਘ ਨੂਰਪੁਰ ) - ਬੰਗਾ ਹਲਕੇ ਦੇ ਸੀਨੀਅਰ ਆਗੂ ਅਤੇ ਬਲਾਕ ਸੰਮਤੀ ਦੇ ਚੇਅਰਮੈਨ ਅਤੇ ਸੀਨੀਅਰ ਅਕਾਲੀ ਆਗੂ ਕੁਲਜੀਤ ਸਿੰਘ ਸਰਹਾਲ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਛੱਡ ...
ਸੁਰੱਖਿਆ ਬਲਾਂ ਨੇ ਢੇਰ ਕੀਤੇ ਦੋ ਅੱਤਵਾਦੀ
. . .  about 8 hours ago
ਸ੍ਰੀਨਗਰ, 16 ਅਕਤੂਬਰ - ਪੰਪੋਰ ਐਨਕਾਉਂਟਰ ਵਿਚ ਦੋ ਅੱਤਵਾਦੀ ਮਾਰੇ ਗਏ ਹਨ | ਹਥਿਆਰ ਅਤੇ ਗੋਲਾ ਬਾਰੂਦ ਸਮੇਤ ਅਪਮਾਨਜਨਕ ਸਮਗਰੀ ਬਰਾਮਦ ਕੀਤੀ...
ਸਿੰਘੂ ਬਾਰਡਰ ਘਟਨਾ - ਨਿਹੰਗ ਸਰਵਜੀਤ ਸਿੰਘ ਨੂੰ ਅਦਾਲਤ ਨੇ ਸੱਤ ਦਿਨਾਂ ਦੀ ਪੁਲਿਸ ਹਿਰਾਸਤ 'ਚ ਭੇਜਿਆ
. . .  about 8 hours ago
ਨਵੀਂ ਦਿੱਲੀ, 16 ਅਕਤੂਬਰ - ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੀ ਜ਼ਿੰਮੇਵਾਰੀ ਲੈਣ ਵਾਲੇ ਨਿਹੰਗ ਸਰਵਜੀਤ ਸਿੰਘ ਨੂੰ ਅਦਾਲਤ ਨੇ ਸੱਤ ਦਿਨਾਂ ਦੀ ਪੁਲਿਸ ਹਿਰਾਸਤ 'ਚ...
ਸ਼ਿਵਰਾਜ ਸਿੰਘ ਚੌਹਾਨ ਦਾ ਰਾਹੁਲ ਗਾਂਧੀ 'ਤੇ ਤਨਜ਼
. . .  about 8 hours ago
ਬੁਰਹਾਨਪੁਰ (ਮੱਧ ਪ੍ਰਦੇਸ਼), 16 ਅਕਤੂਬਰ - ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਾਂਗਰਸ ਪਾਰਟੀ 'ਤੇ ਤਨਜ਼ ਕੱਸਿਆ ਅਤੇ ਕਿਹਾ ਕਿ ਰਾਹੁਲ ਗਾਂਧੀ ਕਾਂਗਰਸ ਵਿਚ ਕੁਝ ਵੀ ਨਹੀਂ ਹਨ,ਪਰ ਮੁੱਖ ਮੰਤਰੀ ਨੂੰ ਹਟਾਉਣ ਦਾ ਫ਼ੈਸਲਾ ਕਰਦੇ ਹਨ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਜਿਥੇ ਕਾਨੂੰਨ ਦਾ ਅੰਤ ਹੁੰਦਾ ਹੈ, ਉਥੇ ਕੁਸ਼ਾਸਨ ਦਾ ਆਰੰਭ ਹੁੰਦਾ ਹੈ। ਵਿਲੀਅਮ ਪਿਟ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹ 'ਚ ਮੁੜ ਹਫ਼ਤਾਵਾਰੀ ਤਾਲਾਬੰਦੀ ਦਾ ਐਲਾਨ

ਚੰਡੀਗੜ੍ਹ, 16 ਅਪ੍ਰੈਲ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਵਿਚ ਯੂ.ਕੇ. ਕੋਵਿਡ ਸਟਰੇਨ ਦੀ ਦਸਤਕ ਤੋਂ ਬਾਅਦ ਪ੍ਰਸ਼ਾਸਨ ਵਲੋਂ ਹਫ਼ਤਾਵਾਰੀ ਤਾਲਾਬੰਦੀ ਲਾਗੂ ਕਰ ਦਿੱਤੀ ਗਈ ਹੈ | ਇਹ ਫ਼ੈਸਲਾ ਅੱਜ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਦੀ ਅਗਵਾਈ ਵਿਚ ਹੋਈ ਅਹਿਮ ਬੈਠਕ ਦੌਰਾਨ ਲਿਆ ਗਿਆ ਹੈ | ਚੰਡੀਗੜ੍ਹ ਵਿਚ 16 ਅਪ੍ਰੈਲ ਸ਼ੁੱਕਰਵਾਰ ਰਾਤ 10 ਵਜੇ ਤੋਂ ਲੈ ਕੇ 19 ਅਪ੍ਰੈਲ ਸੋਮਵਾਰ ਸਵੇਰ ਪੰਜ ਵਜੇ ਤੱਕ ਤਾਲਾਬੰਦੀ ਰਹੇਗੀ | ਇਸ ਦੇ ਨਾਲ ਹੀ ਚੰਡੀਗੜ੍ਹ ਪ੍ਰਸ਼ਾਸਨ ਵਲੋਂ 30 ਅਪ੍ਰੈਲ ਤੱਕ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ ਜਿਸ ਤਹਿਤ ਸਾਰੇ ਜਿਮਨਾਜ਼ੀਅਮ ਅਤੇ ਸਪਾ 30 ਅਪ੍ਰੈਲ ਤੱਕ ਬੰਦ ਰਹਿਣਗੇ | ਸਿਨੇਮਾ ਹਾਲ 50 ਫ਼ੀਸਦੀ ਸਮਰੱਥਾ ਨਾਲ ਚੱਲ ਸਕਣਗੇ | ਚੰਡੀਗੜ੍ਹ ਪ੍ਰਸ਼ਾਸਨ ਵਲੋਂ ਤਾਲਾਬੰਦੀ ਦੌਰਾਨ ਸ਼ਹਿਰ ਵਾਸੀਆਂ ਨੂੰ ਘਰ ਵਿਚ ਰਹਿਣ ਦੀ ਅਪੀਲ ਕੀਤੀ ਗਈ ਹੈ | ਕੇਵਲ ਜ਼ਰੂਰੀ ਕੰਮਾਂ ਵਾਸਤੇ ਹੀ ਬਾਹਰ ਜਾਣ ਦੀ ਆਗਿਆ ਹੋਵੇਗੀ | ਸਾਰੇ ਸਰਕਾਰੀ ਦਫ਼ਤਰਾਂ ਵਿਚ 30 ਅਪ੍ਰੈਲ ਤੱਕ 50 ਫ਼ੀਸਦੀ ਸਟਾਫ਼ ਕੰਮ ਕਰੇਗਾ | ਅਧਿਕਾਰੀਆਂ ਨਾਲ ਮੁਲਾਕਾਤ ਕਰਨ ਵਾਲਿਆਂ ਨੂੰ ਪਹਿਲਾਂ ਸਮਾਂ ਲੈਣਾ ਹੋਵੇਗਾ | ਸਮਾਜਿਕ, ਸੱਭਿਆਚਾਰਕ, ਰਾਜਨੀਤਕ, ਧਾਰਮਿਕ ਸਮਾਗਮਾਂ 'ਤੇ ਪਾਬੰਦੀ ਹੋਵੇਗੀ | ਇਸ ਦੇ ਨਾਲ ਹੀ ਇਜਾਜ਼ਤ ਵਾਲੇ ਕਾਰਜਾਂ ਵਿਚ ਇਕੱਤਰ ਹੋਣ ਦੀ ਮੌਜੂਦਾ ਸੀਮਾ ਨੂੰ ਘਟਾ ਦੇ 100 (ਬਾਹਰੀ) ਅਤੇ 50 (ਇਨਡੋਰ) ਕਰਨ ਦਾ ਫ਼ੈਸਲਾ ਲਿਆ ਗਿਆ ਹੈ | ਅਜਾਇਬ ਘਰਾਂ, ਲਾਇਬ੍ਰੇਰੀਆਂ, ਕੋਚਿੰਗ ਸੈਂਟਰਾਂ ਆਦਿ ਬੰਦ ਰਹਿਣਗੀਆਂ, ਹਾਲਾਂ ਕਿ ਆਨਲਾਈਨ ਕੋਚਿੰਗ ਦੀ ਆਗਿਆ ਹੋਵੇਗੀ | ਤਾਲਾਬੰਦੀ ਦੇ ਸਮੇਂ ਦੌਰਾਨ ਜਿਹੜੇ ਲੋਕ ਪ੍ਰੀਖਿਆ ਵਿਚ ਆਉਣਗੇ ਅਤੇ ਪ੍ਰੀਖਿਆ ਡਿਊਟੀ 'ਤੇ ਹੋਣਗੇ, ਉਨ੍ਹਾਂ ਨੂੰ ਸ਼ਨਾਖ਼ਤੀ ਕਾਰਡ ਨਾਲ ਜਾਣ ਦਿੱਤਾ ਜਾਏਗਾ | ਹਵਾਈ ਅੱਡੇ, ਰੇਲਵੇ ਸਟੇਸ਼ਨ, ਆਈ.ਐਸ.ਬੀ.ਟੀ. 'ਤੇ ਆਉਣ ਵਾਲਿਆਂ ਦੀ ਸਕਰੀਨਿੰਗ ਹੋਵੇਗੀ | ਹਫ਼ਤਾਵਾਰੀ ਤਾਲਾਬੰਦੀ ਦੌਰਾਨ ਭੋਜਨ ਦੀ ਹੋਮ ਡਿਲਿਵਰੀ ਦੀ ਆਗਿਆ ਹੋਵੇਗੀ | ਸਾਰੇ ਟੀਕਾਕਰਨ ਕੇਂਦਰ/ ਟੈਸਟਿੰਗ ਸੈਂਟਰ/ ਡਿਸਪੈਂਸਰੀਆਂ/ ਡਾਕਟਰੀ ਸਹੂਲਤਾਂ ਤਾਲਾਬੰਦੀ ਦੌਰਾਨ ਖੁੱਲ੍ਹੀਆਂ ਰਹਿਣਗੀਆਂ ਅਤੇ ਉੱਥੇ ਜਾਣ ਵਾਸਤੇ ਲੋਕਾਂ ਨੂੰ ਆਗਿਆ ਦਿੱਤੀ ਜਾਏਗੀ | ਇਸ ਤੋਂ ਇਲਾਵਾ ਚੰਡੀਗੜ੍ਹ ਵਿਚ ਤਿੰਨੋਂ ਮੈਡੀਕਲ ਸੰਸਥਾਵਾਂ ਪੀ.ਜੀ.ਆਈ., ਸਰਕਾਰੀ ਹਸਪਤਾਲ ਸੈਕਟਰ- 32, ਜੀ.ਐਮ.ਐਸ.ਐਚ- 16 ਨੂੰ ਕੋਰੋਨਾ ਮਰੀਜ਼ਾਂ ਦੀ ਵੱਧ ਰਹੀ ਗਿਣਤੀ ਦੇ ਅਨੁਕੂਲ ਹੋਣ ਲਈ ਆਪਣੀਆਂ ਸਹੂਲਤਾਂ ਵਧਾਉਣ ਲਈ ਕਿਹਾ ਗਿਆ ਹੈ | ਸਾਰੇ ਹਸਪਤਾਲਾਂ ਵਿਚ ਲੋੜੀਂਦੀਆਂ ਦਵਾਈਆਂ ਦੇ ਨਾਲ ਕੋਰੋਨਾ ਦੇ ਮਰੀਜ਼ਾਂ ਦੀ ਵਰਤੋਂ ਲਈ ਲੋੜੀਂਦੀ ਆਕਸੀਜਨ, ਟੀਕਿਆਂ ਆਦਿ ਨੂੰ ਸਟੋਰ ਕਰਨ ਦੇ ਆਦੇਸ਼ ਦਿੱਤੇ ਗਏ ਹਨ |

ਚੰਡੀਗੜ੍ਹ ਵਿਚ ਕੋਰੋਨਾ ਦੇ 481 ਨਵੇਂ ਮਾਮਲੇ, 1 ਮੌਤ

ਚੰਡੀਗੜ੍ਹ, 16 ਅਪ੍ਰੈਲ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਵਿਚ ਅੱਜ ਕੋਰੋਨਾ ਵਾਇਰਸ ਦੇ 481 ਨਵੇਂ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਦਕਿ ਸੈਕਟਰ-24 ਨਿਵਾਸੀ 53 ਸਾਲਾ ਕੋਰੋਨਾ ਪੀੜਤ ਵਿਅਕਤੀ ਦੀ ਪੀ.ਜੀ.ਆਈ. ਵਿਚ ਮੌਤ ਵੀ ਹੋ ਗਈ ਹੈ | ਸ਼ਹਿਰ ਵਿਚ 428 ਮਰੀਜ਼ਾਂ ਨੂੰ ਘਰੇਲੂ ...

ਪੂਰੀ ਖ਼ਬਰ »

ਡਾ. ਭੀਮਰਾਓ ਅੰਬੇਡਕਰ ਦੇ ਜਨਮ ਦਿਨ ਸਬੰਧੀ ਪ੍ਰੋਗਰਾਮ ਮੁਲਤਵੀ

ਚੰਡੀਗੜ੍ਹ,16 ਅਪ੍ਰੈਲ (ਮਨਜੋਤ ਸਿੰਘ ਜੋਤ)- ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ (ਰਜਿ) ਸੈਕਟਰ 30 ਏ ਚੰਡੀਗੜ੍ਹ ਦੀ ਕਮੇਟੀ ਵਲੋਂ ਓਮ ਪ੍ਰਕਾਸ਼ ਚੌਪੜਾ ਦੀ ਕਮੇਟੀ ਦੇ ਮੈਂਬਰਾਂ ਨਾਲ ਬੈਠਕ ਕੀਤੀ ਗਈ | ਇਸ ਸਬੰਧੀ ਕਮੇਟੀ ਦੇ ਪੈੱ੍ਰਸ ਸਕੱਤਰ ਸ੍ਰੀ ਅਧਿਆਤਮ ...

ਪੂਰੀ ਖ਼ਬਰ »

ਸੰਖੇਪ ਰਿਪੋਰਟ ਨੂੰ ਲੈ ਕੇ ਉਪ ਕੁਲਪਤੀ ਨੂੰ ਲਿਖਿਆ ਪੱਤਰ

ਚੰਡੀਗੜ੍ਹ, 16 ਅਪ੍ਰੈਲ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਦੇ ਸੈਨੇਟ ਮੈਂਬਰ ਰਹੇ ਅਤੇ ਗਰੈਜੂਏਟ ਕਾਂਸਚੀਟਿਐਂਸੀ ਦੇ ਉਮੀਦਵਾਰ ਡਾ. ਰਬਿੰਦਰ ਨਾਥ ਸ਼ਰਮਾ ਵਲੋਂ ਉਪ ਕੁਲਪਤੀ ਪ੍ਰੋ. ਰਾਜ ਕੁਮਾਰ ਨੂੰ ਪੱਤਰ ਲਿਖ ਕੇ 8 ਦਸੰਬਰ 2018 ਨੂੰ ਹੋਈ ਸਿੰਡੀਕੇਟ ਬੈਠਕ ਦੇ ...

ਪੂਰੀ ਖ਼ਬਰ »

ਟਾਟਾ ਸਕਾਈ ਵਲੋਂ ਪੇਸ਼ ਹੈ 'ਡੇਲਨਾਜ ਕੀ ਪਾਠਸ਼ਾਲਾ'

ਜਲੰਧਰ, 16 ਅਪ੍ਰੈਲ (ਅ. ਬਾ.)-ਟਾਟਾ ਸਕਾਈ ਕਾਮੇਡੀ ਉਤੇ 'ਡੇਲਨਾਜ਼ ਕੀ ਪਾਠਸ਼ਾਲਾ' ਦੇ ਨਾਲ ਆਪਣੇ ਸਕੂਲ ਦੇ ਪੁਰਾਣੇ ਦਿਨਾਂ ਨੂੰ ਯਾਦ ਕਰੀਏ ਅਤੇ ਇਨ੍ਹਾਂ ਬੋਰਿੰਗ ਦਿਨਾਂ ਵਿਚ ਗੱਡੀਏ ਹਾਸੇ ਦਾ ਤੜਕਾ | ਲੋਕਾਂ ਨੂੰ ਹਸਾਉਣਾ ਕਿਸੇ ਵੀ ਤਰ੍ਹਾਂ ਆਸਾਨ ਨਹੀਂ ਹੈ | ਮੌਜੂਦਾ ...

ਪੂਰੀ ਖ਼ਬਰ »

ਪ੍ਰਾਈਵੇਟ ਸਕੂਲਾਂ ਵਲੋਂ ਫ਼ੀਸਾਂ ਦੇ ਮਾਮਲੇ ਵਿਚ ਰਾਹਤ ਦੇ ਕੇ ਵੱਡੇ ਸਕੂਲਾਂ ਤੇ ਸਰਕਾਰ ਲਈ ਕਾਇਮ ਕੀਤੀ ਇਕ ਮਿਸਾਲ

ਚੰਡੀਗੜ੍ਹ, 16 ਅਪ੍ਰੈਲ (ਅਜੀਤ ਬਿਊਰੋ)-ਸਕੂਲ ਫ਼ੀਸਾਂ ਦਾ ਝਗੜਾ ਪ੍ਰਾਈਵੇਟ ਸਕੂਲ ਮਾਫੀਏ ਨੂੰ ਲਾਭ ਪਹੁੰਚਾਉਣ ਅਤੇ ਪੰਜਾਬ ਬੋਰਡ ਦੇ ਛੋਟੇ ਸਕੂਲਾਂ ਨੂੰ ਖ਼ਤਮ ਕਰਨ ਲਈ ਸਰਕਾਰ ਵਲੋਂ ਖੜ੍ਹਾ ਕੀਤਾ ਗਿਆ | ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਜੁੜੇ ਪੰਜਾਬ ਦੇ ਦਰਜਨਾਂ ...

ਪੂਰੀ ਖ਼ਬਰ »

ਮੰਡੀ ਬੋਰਡ ਦੇ ਸਕੱਤਰ ਵਲੋਂ ਮੁਹਾਲੀ ਤੇ ਰੂਪਨਗਰ ਜ਼ਿਲਿ੍ਹਆਂ ਦੀਆਂ ਮੰਡੀਆਂ ਦਾ ਦੌਰਾ

ਚੰਡੀਗੜ੍ਹ, 16 ਅਪ੍ਰੈਲ (ਅਜੀਤ ਬਿਊਰੋ)- ਸੂਬੇ ਦੀਆਂ ਮੰਡੀਆਂ ਵਿਚ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਮੰਡੀ ਬੋਰਡ ਦੇ ਸਕੱਤਰ ਅਤੇ ਖੁਰਾਕ ਤੇ ਸਿਵਲ ਸਪਲਾਈਜ਼ ਦੇ ਡਾਇਰੈਕਟਰ ਰਵੀ ਭਗਤ ਨੇ ਅੱਜ ਮੁਹਾਲੀ ਅਤੇ ਰੂਪਨਗਰ ਜ਼ਿਲਿ੍ਹਆਂ ਦੀਆਂ ਮੰਡੀਆਂ ਦਾ ...

ਪੂਰੀ ਖ਼ਬਰ »

ਬਜਾਜ ਆਟੋ ਨੇ ਐਕਸਟਰਾ ਕੜਕ ਫੀਚਰਜ਼ ਦੇ ਨਾਲ ਲਾਂਚ ਕੀਤੀ ਸੀਟੀ 110 ਐਕਸ

ਜਲੰਧਰ, 16 ਅਪ੍ਰੈਲ (ਅ.ਬ.)-ਬਜਾਜ ਆਟੋ ਨੇ ਪੋਰਟਫੋਲੀਉ ਦੇ ਸਰਬੋਤਮ ਵੈਰਿਐਂਟ-ਸੀਟੀ 110 ਐਕਸ ਨੂੰ ਐਕਸਟਰਾ ਕੜੱਕ ਲੁਕ ਪ੍ਰਦਰਸ਼ਨ ਅਤੇ ਮਜਬੂਤ ਬਨਾਵਟ ਨਾਲ ਮਾਰਕੀਟ ਵਿਚ ਲਾਂਚ ਕੀਤਾ ਹੈ | ਦੇਸ਼ ਵਿਚ ਸਾਰੇ ਬਜਾਜ ਡੀਲਰਸ਼ਿਪ ਤੇ ਚਾਰ ਰੰਗਾਂ ਵਿਚ ਉਪਲਬਧ ਹੈ | ਆਪਣੇ ਚੌੜੇ ...

ਪੂਰੀ ਖ਼ਬਰ »

ਸਿੱਖਿਆ ਦੇ ਮਿਆਰ ਵਿਚ ਸੁਧਾਰ ਲਈ ਤਕਨਾਲੋਜੀ ਦੀ ਅਹਿਮ ਭੂਮਿਕਾ-ਮੁੱਖ ਸਕੱਤਰ

ਚੰਡੀਗੜ੍ਹ, 16 ਅਪ੍ਰੈਲ (ਅਜੀਤ ਬਿਊਰੋ)-ਪੰਜਾਬ ਦੀ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਕਿਹਾ ਹੈ ਕਿ ਦੇਸ਼ ਵਿਚ ਸਿੱਖਿਆ ਦੇ ਮਿਆਰ ਵਿਚ ਸੁਧਾਰ ਲਿਆਉਣ ਅਤੇ ਸਿੱਖਿਆ ਤੱਕ ਲੋਕਾਂ ਦੀ ਪਹੁੰਚ ਨੂੰ ਵਧਾਉਣ ਲਈ ਤਕਨਾਲੋਜੀ ਮਹੱਤਵਪੂਰਨ ਭੂਮਿਕਾ ਅਦਾ ਕਰ ਰਹੀ ਹੈ | ਉਹ ...

ਪੂਰੀ ਖ਼ਬਰ »

ਕੋਟਕਪੂਰਾ ਗੋਲੀਕਾਂਡ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਨਵੀਂ ਐਸ.ਆਈ.ਟੀ. ਕਾਇਮ ਕੀਤੀ ਜਾਵੇ-ਬਾਜਵਾ

ਚੰਡੀਗੜ੍ਹ, 16 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)-ਸੀਨੀਅਰ ਕਾਂਗਰਸ ਨੇਤਾ ਤੇ ਮੈਂਬਰ ਰਾਜ ਸਭਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕੋਟਕਪੂਰਾ ਮਾਮਲੇ 'ਚ ਹਾਈਕੋਰਟ ਦਾ ਤਾਜ਼ਾ ਫ਼ੈਸਲਾ ਐਡਵੋਕੇਟ ਜਨਰਲ ਪੰਜਾਬ ਤੇ ਉਨ੍ਹਾਂ ਦੇ ਦਫ਼ਤਰ ਦੀ ਬਹੁਤ ਵੱਡੀ ਅਸਫਲਤਾ ਹੈ | ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਨੇ ਕੋਰੋਨਾ ਵਾਇਰਸ ਦੇ ਪਸਾਰੇ ਨੂੰ ਰੋਕਣ ਲਈ ਹੋਰ ਪਾਬੰਦੀਆਂ ਲਗਾਈਆਂ

ਐੱਸ. ਏ. ਐੱਸ. ਨਗਰ, 16 ਅਪ੍ਰੈਲ (ਕੇ. ਐੱਸ. ਰਾਣਾ)-ਕੋਵਿਡ ਦੇ ਕੇਸਾਂ ਵਿਚ ਤੇਜ਼ੀ ਨਾਲ ਹੋ ਰਹੇ ਵਾਧੇ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਵਿਡ ਸਬੰਧੀ ਸੁਰੱਖਿਆ ਪ੍ਰੋਟੋਕੋਲਾਂ ਨੂੰ ਸਖ਼ਤੀ ਨਾਲ ਲਾਗੂ ਕਰਦਿਆਂ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਵਾਧੂ ...

ਪੂਰੀ ਖ਼ਬਰ »

ਡੇਰਾਬੱਸੀ ਅੰਦਰ ਵਿਕ ਰਿਹੈ ਵੇਰਕਾ ਦਾ ਨਕਲੀ ਦੇਸੀ ਘਿਓ

ਡੇਰਾਬੱਸੀ, 16 ਅਪ੍ਰੈਲ (ਗੁਰਮੀਤ ਸਿੰਘ)-ਸ਼ਹਿਰ ਅੰਦਰ ਵੇਰਕਾ ਕੰਪਨੀ ਦਾ ਨਕਲੀ ਦੇਸੀ ਘਿਓ ਵਿਕਣ ਦੀ ਸੂਚਨਾ ਮਿਲਣ 'ਤੇ ਵੇਰਕਾ ਕੰਪਨੀ ਵਲੋਂ ਇਸ ਦੀ ਸ਼ਿਕਾਇਤ ਸਿਹਤ ਵਿਭਾਗ ਨੂੰ ਦਿੱਤੀ ਗਈ, ਜਿਸ ਦੇ ਚਲਦਿਆਂ ਅੱਜ ਫੂਡ ਸੇਫਟੀ ਵਿਭਾਗ ਦੀ ਟੀਮ ਵਲੋਂ ਸ਼ਹਿਰ ਵਿਚਲੀਆਂ 3 ...

ਪੂਰੀ ਖ਼ਬਰ »

ਕਣਕ ਦੀ ਫ਼ਸਲ ਤੇ ਨਾੜ ਨੂੰ ਲੱਗੀ ਅੱਗ

ਜ਼ੀਰਕਪੁਰ, 16 ਅਪ੍ਰੈਲ (ਅਵਤਾਰ ਸਿੰਘ)-ਜ਼ੀਰਕਪੁਰ ਖੇਤਰ ਅੰਦਰ ਅੱਜ ਤਿੰਨ ਥਾਵਾਂ 'ਤੇ ਅੱਗ ਲੱਗਣ ਦੀਆਂ ਘਟਨਾਵਾਂ ਵਾਪਰਨ ਦੀ ਸੂਚਨਾ ਮਿਲੀ ਹੈ | ਇਨ੍ਹਾਂ ਘਟਨਾਵਾਂ ਦੌਰਾਨ ਤਿੰਨ ਕਿਸਾਨਾਂ ਦੀ ਖੇਤ 'ਚ ਖੜ੍ਹੀ ਕਣਕ ਅਤੇ ਨਾੜ ਸੜ ਗਈ, ਜਦਕਿ ਘਰਾਂ ਵਿਚ ਲੱਗੀ ਅੱਗ ਦੌਰਾਨ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰਾਂ ਨੇ ਚੇਨੀ ਝਪਟੀ

ਜ਼ੀਰਕਪੁਰ, 16 ਅਪ੍ਰੈਲ (ਹੈਪੀ ਪੰਡਵਾਲਾ)-ਅੱਜ ਸਵੇਰੇ ਬਲਟਾਣਾ ਖੇਤਰ 'ਚੋਂ ਮੋਟਰਸਾਈਕਲ ਸਵਾਰ ਦੋ ਨੌਜਵਾਨ ਇਕ ਔਰਤ ਦੇ ਗਲ 'ਚੋਂ ਸੋਨੇ ਦੀ ਚੇਨੀ ਝਪਟ ਕੇ ਫ਼ਰਾਰ ਹੋ ਗਏ | ਮਾਮਲੇ ਬਾਬਤ ਬਲਟਾਣਾ ਪੁਲਿਸ ਚੌਕੀ ਦੇ ਇੰਚਾਰਜ ਐੱਸ. ਆਈ. ਭਿੰਦਰ ਸਿੰਘ ਖੰਗੂੜਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕੇਂਦਰ ਸਰਕਾਰ ਤੇ ਰਾਜ ਸਰਕਾਰ ਤੋਂ ਦੋ ਵਾਰ ਲੈ ਚੁੱਕਾ ਹੈ ਪੁਰਸਕਾਰ ਪਿੰਡ ਨੱਗਲ ਗੜ੍ਹੀਆਂ

ਬਿੱਲਾ ਅਕਾਲਗੜ੍ਹੀਆ 98154-77957 ਪਿੰਡ ਦੀ ਮਾਣਮੱਤੀ ਪ੍ਰਾਪਤੀ ਅਤੇ ਪਿਛੋਕੜ-ਕੁਰਾਲੀ ਤੋਂ ਚੰਡੀਗੜ੍ਹ ਸੜਕ (ਸੀਸਵਾਂ ਮਾਰਗ) 'ਤੇ ਚੜ੍ਹਦੇ ਪਾਸੇ ਪੈਂਦੇ ਪਿੰਡ ਨੱਗਲ ਗੜ੍ਹੀਆਂ ਜ਼ਿਲ੍ਹਾ ਮੁਹਾਲੀ ਦਾ ਇਕ ਅਜਿਹਾ ਇਕਲੌਤਾ ਪਿੰਡ ਹੈ, ਜਿਥੇ ਆਜ਼ਾਦੀ ਤੋਂ ਬਾਅਦ ਅੱਜ ਤੱਕ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਨਾਲ ਭਰੀ ਕਾਰ, ਚਾਲਕ ਛੱਡ ਕੇ ਫ਼ਰਾਰ

ਮਾਜਰੀ, 16 ਅਪ੍ਰੈਲ (ਕੁਲਵੰਤ ਸਿੰਘ ਧੀਮਾਨ)-ਪਿੰਡ ਖੇੜਾ ਵਿਖੇ ਪੁਲਿਸ ਵਲੋਂ ਇਕ ਨਾਜਾਇਜ਼ ਸ਼ਰਾਬ ਸਮੇਤ ਕਾਰ ਨੂੰ ਕਬਜ਼ੇ 'ਚ ਲਿਆ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸ਼ੈਵਰਲੇਟ ਕੰਪਨੀ ਦੀ ਇਕ ਕਾਰ ਜੋ ਕਿ ਚੰਡੀਗੜ੍ਹ ਵਲੋਂ ਆ ਰਹੀ ਸੀ ਪਿੰਡ ਖੇੜਾ ਦੇ ਮੋੜ 'ਤੇ ...

ਪੂਰੀ ਖ਼ਬਰ »

ਦਿੱਲੀ ਧਰਨੇ ਤੋਂ ਬਿਮਾਰ ਹਾਲਤ 'ਚ ਪਰਤੇ ਨੌਜਵਾਨ ਦੀ ਮੌਤ

ਕੁਰਾਲੀ, 16 ਅਪ੍ਰੈਲ (ਬਿੱਲਾ ਅਕਾਲਗੜ੍ਹੀਆ)-ਕੁਰਾਲੀ ਨੇੜਲੇ ਪਿੰਡ ਚਿੰਤਗੜ੍ਹ ਦੇ ਨੌਜਵਾਨ ਕਿਸਾਨ ਮਨਦੀਪ ਸਿੰਘ (32) ਪੁੱਤਰ ਸਵ. ਜੋਗਿੰਦਰ ਸਿੰਘ ਦੀ ਦਿੱਲੀ ਕਿਸਾਨ ਮੋਰਚੇ ਤੋਂ ਪਰਤਣ ਤੋਂ ਬਾਅਦ ਮੌਤ ਹੋਣ ਦੀ ਖ਼ਬਰ ਮਿਲੀ ਹੈ | ਇਸ ਸਬੰਧੀ 'ਅਜੀਤ' ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX