ਫ਼ਰੀਦਕੋਟ, 16 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਖਰੀਦ ਕੇਂਦਰਾਂ ਵਿਚ ਕਣਕ ਦੀ ਆਮਦ, ਟੋਕਨ ਸਿਸਟਮ, ਕੋਵਿਡ ਪ੍ਰੋਟੋਕਾਲ, ਕਣਕ ਦੀ ਖਰੀਦ, ਅਦਾਇਗੀ ਤੇ ਲਿਫ਼ਟਿੰਗ ਆਦਿ ਪ੍ਰਬੰਧਾਂ ਸਬੰਧੀ ਨਿਗਰਾਨੀ ਰੱਖਣ ਲਈ ਫ਼ਰੀਦਕੋਟ ਜ਼ਿਲ੍ਹੇ ਲਈ ਨਿਯੁਕਤ ਏ.ਐਸ.ਆਈ. ਅਧਿਕਾਰੀ ਦਿਲਰਾਜ ਸਿੰਘ ਮੈਨੇਜਿੰਗ ਡਾਇਰੈਕਟਰ ਪਨਸਪ ਵਲੋਂ ਫ਼ਰੀਦਕੋਟ ਜ਼ਿਲ੍ਹੇ ਦੇ ਖਰੀਦ ਪ੍ਰਬੰਧਾਂ ਸਬੰਧੀ ਜਾਣਕਾਰੀ ਲੈਣ ਲਈ ਮੰਡੀਆਂ ਦਾ ਦੌਰਾ ਕੀਤਾ ਗਿਆ | ਇਸ ਉਪਰੰਤ ਫ਼ਰੀਦਕੋਟ ਵਿਖੇ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਤੇ ਸਮੁੱਚੇ ਖਰੀਦ ਪ੍ਰਬੰਧਾਂ ਦੀ ਜਾਣਕਾਰੀ ਲਈ ਅਤੇ ਉਨ੍ਹਾਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ | ਉਨ੍ਹਾਂ ਬਾਰਦਾਨੇ ਸਬੰਧੀ ਹਦਾਇਤ ਕਰਦੇ ਹੋਏ ਕਿਹਾ ਕਿ ਜ਼ਿਲ੍ਹੇ ਵਿਚ ਉਪਲਬਧ ਬਾਰਦਾਨੇ ਨੂੰ ਸਾਂਝਾ ਪੂਲ ਵਿਚ ਲੈਂਦੇ ਹੋਏ ਬਾਰਦਾਨੇ ਦੀ ਵਰਤੋਂ ਕੀਤੀ ਜਾਵੇ ਅਤੇ ਕਿਸਾਨਾਂ ਨੂੰ ਬਣਦੀ ਕਣਕ ਦੀ ਕੀਮਤ ਸਿੱਧੇ ਖਾਤੇ ਵਿਚ ਸਮੇਂ ਸਿਰ ਕਰਵਾਈ ਜਾਣ ਨੂੰ ਯਕੀਨੀ ਬਣਾਇਆ ਜਾਵੇ | ਇਸ ਦੇ ਨਾਲ ਹੀ ਉਨ੍ਹਾਂ ਵਲੋਂ ਐਫ.ਸੀ.ਆਈ. ਨੂੰ ਮੰਡੀਆਂ ਵਿਚ ਖਰੀਦ ਦਾ ਕੰਮ ਸ਼ੇਅਰ ਮੁਤਾਬਿਕ ਕਰਨ ਦੀ ਹਦਾਇਤ ਵੀ ਕੀਤੀ | ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਦੱਸਿਆ ਕਿ ਕੱਲ੍ਹ ਸ਼ਾਮ ਤੱਕ ਜ਼ਿਲ੍ਹੇ ਦੇ ਖਰੀਦ ਕੇਂਦਰਾਂ ਵਿਚ 1 ਲੱਖ 40 ਹਜ਼ਾਰ 212 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ ਜਦੋਂ ਕਿ ਵੱਖ-ਵੱਖ ਖਰੀਦ ਏਜੰਸੀਆਂ ਵਲੋਂ 1 ਲੱਖ 24 ਹਜ਼ਾਰ 968 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਲਿਫ਼ਟਿੰਗ ਦਾ ਕੰਮ ਵੀ ਸੁਚੱਜੇ ਢੰਗ ਨਾਲ ਸ਼ੁਰੂ ਹੋ ਗਿਆ ਹੈ ਤੇ ਕੱਲ੍ਹ ਸ਼ਾਮ ਤੱਕ 12 ਹਜ਼ਾਰ ਮੀਟਰਿਕ ਟਨ ਦੇ ਕਰੀਬ ਕਣਕ ਦੀ ਲਿਫ਼ਟਿੰਗ ਵੀ ਕੀਤੀ ਗਈ ਹੈ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ 68 ਸਰਕਾਰੀ ਖਰੀਦ ਕੇਂਦਰ ਹਨ ਜਿਨ੍ਹਾਂ ਵਿਚ ਵੱਖ ਵੱਖ ਖਰੀਦ ਏਜੰਸੀਆਂ ਵਲੋਂ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਕੱਲ੍ਹ ਸ਼ਾਮ ਤੱਕ ਪਨਗ੍ਰੇਨ ਵਲੋਂ 51640 ਮੀਟਰਿਕ ਟਨ, ਮਾਰਕਫ਼ੈਡ ਵਲੋਂ 25085 ਮੀਟਰਿਕ ਟਨ, ਪਨਸਪ ਵਲੋਂ 27648 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਵਲੋਂ 19220 ਮੀਟਰਿਕ ਟਨ, ਐਫ.ਸੀ.ਆਈ. ਵਲੋਂ 1375 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀ ਬੋਰਡ ਵਲੋਂ ਸਾਰੇ ਖਰੀਦ ਕੇਂਦਰਾਂ ਵਿਚ ਕੋਵਿਡ-19 ਦੇ ਪ੍ਰੋਟੋਕਾਲ ਨੂੰ ਲਾਗੂ ਕੀਤਾ ਗਿਆ ਹੈ ਤੇ ਮੰਡੀਆਂ ਵਿਚ ਕਿਸਾਨਾਂ ਵਲੋਂ ਜਾਰੀ ਪਾਸ ਰਾਹੀਂ ਕਣਕ ਲਿਆਂਦੀ ਜਾ ਰਹੀ ਹੈ ਅਤੇ ਮੰਡੀ ਬੋਰਡ ਵਲੋਂ ਪਹਿਲਾਂ ਹੀ ਮਾਰਕ ਕੀਤੇ ਗਏ ਏਰੀਏ (ਬਾਕਸ) ਦੇ ਵਿਚ ਕਣਕ ਢੇਰੀ ਕੀਤੀ ਜਾ ਰਹੀ ਹੈ | ਇਸ ਤੋਂ ਇਲਾਵਾ ਮੰਡੀਆਂ ਵਿਚ ਕਿਸਾਨਾਂ, ਆੜ੍ਹਤੀਆਂ, ਲੇਬਰ, ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਮਾਸਕ ਪਾਉਣ, ਸਮਾਜਿਕ ਦੂਰੀ ਬਣਾਉਣ, ਸਮੇਂ ਸਮੇਂ 'ਤੇ ਹੱਥ ਧੋਣ ਆਦਿ ਲਈ ਵੀ ਪਾਬੰਦ ਕੀਤਾ ਜਾਂਦਾ ਹੈ | ਡਿਪਟੀ ਕਮਿਸ਼ਨਰ ਨੇ ਯਕੀਨ ਦਵਾਇਆ ਕਿ ਮੰਡੀਆਂ ਵਿਚ ਕਣਕ ਦੀ ਖਰੀਦ, ਲਿਫ਼ਟਿੰਗ, ਅਦਾਇਗੀ ਸਬੰਧੀ ਕਿਸਾਨਾਂ, ਆੜ੍ਹਤੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੀਟਿੰਗ ਵਿਚ ਐਸ.ਡੀ.ਐਮ. ਫ਼ਰੀਦਕੋਟ ਪੂਨਮ ਸਿੰਘ, ਐਸ.ਡੀ.ਐਮ. ਜੈਤੋ ਡਾ. ਮਨਦੀਪ ਕੌਰ, ਡੀ.ਐਫ.ਐਸ.ਸੀ. ਜਸਜੀਤ ਕੌਰ, ਜ਼ਿਲ੍ਹਾ ਮੰਡੀ ਅਫ਼ਸਰ ਗੌਰਵ ਗਰਗ ਸਮੇਤ ਵੱਖ ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦੇ ਹਾਜ਼ਰ ਸਨ |
ਫ਼ਰੀਦਕੋਟ, 16 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਕੋਵਿਡ ਦੇ ਵੱਖ-ਵੱਖ ਪਹਿਲੂਆਂ ਦੀ ਸਮੀਖਿਆ ਮੀਟਿੰਗ ਕੀਤੀ | ਉਨ੍ਹਾਂ ਕਿਹਾ ਕਿ ਕੋਰੋਨਾ ਦਾ ਪ੍ਰਸਾਰ ਅੱਗੇ ਨਾਲੋਂ ਵਧਿਆ ਹੈ, ਇਸ ...
ਫ਼ਰੀਦਕੋਟ, 16 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਸਥਾਨਕ ਮਾਰਕੀਟ ਕਮੇਟੀ ਦਫ਼ਤਰ ਵਿਖੇ ਸਿਹਤ ਵਿਭਾਗ ਫ਼ਰੀਦਕੋਟ ਦੀ ਟੀਮ ਵਲੋਂ ਕੋਵਿਡ-19 ਦੇ ਬਚਾਅ ਲਈ ਵੈਕਸੀਨ ਲਗਾਉਣ ਲਈ ਸਿਵਲ ਸਰਜਨ ਡਾ. ਸੰਜੇ ਕਪੂਰ ਅਤੇ ਐਸ.ਐਮ.ਓ ਡਾ. ਚੰਦਰ ਸ਼ੇਖਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਡਾ. ...
ਜੈਤੋ, 16 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਉਪ ਮੰਡਲ ਮੈਜਿਸਟਰੇਟ ਜੈਤੋ ਡਾ. ਮਨਦੀਪ ਕੌਰ ਨੇ ਦੱਸਿਆ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੇ ਆਦੇਸ਼ਾਂ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਕੋਰੋਨਾ ਵਾਇਰਸ ਤੋਂ ਬਚਾਅ ਲਈ ਜਾਰੀ ਹਦਾਇਤਾਂ ਦੀ ...
ਮਲੋਟ, 16 ਅਪ੍ਰੈਲ (ਅਜਮੇਰ ਸਿੰਘ ਬਰਾੜ)-ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਪ੍ਰੇਸ਼ਾਨ ਹੋ ਕੇ ਪਿੰਡ ਸ਼ਾਮ ਖੇੜਾ ਨਿਵਾਸੀ ਪਤੀ ਨੇ ਘਰ ਵਿਚ ਹੀ ਪੱਖੇ ਨਾਲ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰ ਲਈ, ਪੁਲਿਸ ਨੇ ਪਤਨੀ ਅਤੇ ਪ੍ਰੇਮੀ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਕਾਰਵਾਈ ...
ਸ੍ਰੀ ਮੁਕਤਸਰ ਸਾਹਿਬ, 16 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਦੇ 73 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਜਿਨ੍ਹਾਂ ਵਿਚ ਸ੍ਰੀ ਮੁਕਤਸਰ ਸਾਹਿਬ ਦੇ 20, ਮਲੋਟ 19, ਗਿੱਦੜਬਾਹਾ 5, ਪਿੰਡ ਮਲੋਟ 1, ...
ਫ਼ਰੀਦਕੋਟ, 16 ਅਪ੍ਰੈਲ (ਪੁਰਬਾ)-ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ (ਰਜਿ:) ਫ਼ਰੀਦਕੋਟ ਵਲੋਂ ਸਿਹਤ ਵਿਭਾਗ ਫ਼ਰੀਦਕੋਟ ਅਤੇ ਪ੍ਰਬੰਧਕੀ ਕਮੇਟੀ ਦੀ ਗੁਰੂ ਨਾਨਕ ਦੇਵ ਹਾਊਸ ਬਿਲਡਿੰਗ ਸੁਸਾਇਟੀ ਲਿਮ: ਫ਼ਰੀਦਕੋਟ ਦੇ ਸਹਿਯੋਗ ਨਾਲ 18 ਅਪ੍ਰੈਲ ਦਿਨ ਐਤਵਾਰ ਸਵੇਰੇ 9 ਵਜੇ ...
ਫ਼ਰੀਦਕੋਟ, 16 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਕੁਲਬੀਰ ਸਿੰਘ ਮੱਤਾ ਜ਼ਿਲ੍ਹਾ ਮੰਡੀ ਅਫ਼ਸਰ ਫ਼ਿਰੋਜ਼ੁਪਰ ਡਵੀਜ਼ਨ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਹਾੜੀ ਸੀਜ਼ਨ ਦੌਰਾਨ ਫ਼ਿਰੋਜ਼ਪੁਰ ਡਵੀਜ਼ਨ ਦੀਆਂ ਚਾਰ ਦਰਜਨ ਮਾਰਕੀਟ ਕਮੇਟੀਆਂ ਵਿਚ ਕੋਵਿਡ-19 ...
ਫ਼ਰੀਦਕੋਟ, 16 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਜ਼ਿਲੇ੍ਹ ਅੰਦਰ 74 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | ਜ਼ਿਲ੍ਹੇ ਅੰਦਰ ਐਕਟਿਵ ਕੇਸਾਂ ਦੀ ਗਿਣਤੀ ਹੁਣ 632 ਹੋ ਗਈ ਹੈ | ...
ਬਰਗਾੜੀ, 16 ਅਪ੍ਰੈਲ (ਸੁਖਰਾਜ ਸਿੰਘ ਗੋਂਦਾਰਾ, ਲਖਵਿੰਦਰ ਸ਼ਰਮਾ)-ਅੱਜ ਤੇਜ਼ ਹਨ੍ਹੇਰੀ ਕਾਰਨ ਕਸਬਾ ਬਰਗਾੜੀ ਦੇ ਖੇਤਾਂ 'ਚ ਅੱਗ ਲੱਗਣ ਕਾਰਨ ਕਿਸਾਨ ਜਗਦੀਸ਼ ਲਾਲ ਦੀ ਤਿੰਨ ਏਕੜ ਖੜੀ ਕਣਕ ਅਤੇ ਕਿਸਾਨ ਮੱਖਣ ਸਿੰਘ ਸਮੇਤ ਹੋਰ ਕਿਸਾਨਾਂ ਦੇ ਕਰੀਬ 7 ਕਣਕ ਦਾ ਨਾੜ ਸੜ ਕਿ ...
ਬਾਜਾਖਾਨਾ, 16 ਅਪ੍ਰੈਲ (ਜਗਦੀਪ ਸਿੰਘ ਗਿੱਲ)-ਅੰਤਰ ਰਾਸ਼ਟਰੀ ਕਬੱਡੀ ਖਿਡਾਰੀ ਮਰਹੂਮ ਹਰਜੀਤ ਬਰਾੜ ਬਾਜਾਖਾਨਾ ਦੀ 16 ਅਪ੍ਰੈਲ 1998 ਨੂੰ ਇਕ ਸੜਕ ਹਾਦਸੇ ਦੌਰਾਨ ਤਿੰਨ ਹੋਰ ਸਾਥੀਆਂ (ਤਲਵਾਰ ਕਾਊਾਕੇ, ਕੇਵਲ ਸੇਖਾ, ਅਤੇ ਕੇਵਲ ਲੋਪੋ) ਸਮੇਤ ਹਾਦਸੇ 'ਚ ਮੌਤ ਹੋ ਗਈ ਸੀ | ਅੱਜ ...
ਕੋਟਕਪੂਰਾ, 16 ਅਪ੍ਰੈਲ (ਮੋਹਰ ਸਿੰਘ ਗਿੱਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਵਿਖੇ ਪਿ੍ੰਸੀਪਲ ਸੰਜੀਵ ਦੂਆ ਦੀ ਅਗਵਾਈ ਵਿਚ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਦਾ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਲੈਕਚਰਾਰ ਗੁਰਮੀਤ ਸਿੰਘ ਬੱਧਣ ਅਤੇ ਮਨਦੀਪ ਸਿੰਘ ...
ਕੋਟਕਪੂਰਾ, 16 ਅਪ੍ਰੈਲ (ਗਿੱਲ, ਮੇਘਰਾਜ)-ਸਰਕਾਰੀ ਸਕੂਲਾਂ ਅੰਦਰ ਵਿਦਿਆਰਥੀਆਂ ਨੂੰ ਦਾਖ਼ਲ ਕਰਨ ਲਈ ਸਿੱਖਿਆ ਵਿਭਾਗ ਵਲੋਂ ਸ਼ੁਰੂ ਕੀਤੀ ਮੁਹਿੰਮ 'ਈਚ ਵਨ-ਬਰਿੰਗ ਵਨ' ਤਹਿਤ ਫ਼ਰੀਦਕੋਟ ਜ਼ਿਲ੍ਹਾ ਦੇ ਅਧਿਕਾਰੀ, ਅਧਿਆਪਕ, ਕਰਮਚਾਰੀ ਮਿਲ ਕੇ ਸਰਕਾਰੀ ਸਕੂਲਾਂ ਅੰਦਰ ...
ਸਾਦਿਕ, 16 ਅਪ੍ਰੈਲ (ਗੁਰਭੇਜ ਸਿੰਘ ਚੌਹਾਨ)-ਪਿੰਡ ਗੋਲੇਵਾਲਾ ਤੋਂ ਹੱਸਣਭੱਟੀ ਨੂੰ ਜਾਣ ਵਾਲੀ ਲਿੰਕ ਸੜਕ 'ਤੇ ਅੱਗ ਲੱਗ ਜਾਣ ਕਾਰਨ ਲਗਪਗ 300 ਏਕੜ ਕਣਕ ਦਾ ਨਾੜ ਅਤੇ ਕਿਸਾਨਾਂ ਦੀ ਖੇਤਾਂ ਵਿਚ ਬਣਾ ਕੇ ਰੱਖੀ ਤੂੜੀ ਸੜਕੇ ਸਵਾਹ ਹੋ ਗਈ | ਘਟਨਾ ਦੇ ਚਮਸ਼ਦੀਦ ਗਵਾਹ ਪਿਆਰਾ ...
ਫ਼ਰੀਦਕੋਟ, 16 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਮਾਰਕੀਟ ਕਮੇਟੀ ਫ਼ਰੀਦਕੋਟ ਦੇ ਚੇਅਰਮੈਨ ਗਿੰਦਰਜੀਤ ਸਿੰਘ ਸੇਖੋਂ ਤੇ ਸਕੱਤਰ ਮਾਰਕੀਟ ਕਮੇਟੀ ਗੁਰਦੀਪ ਸਿੰਘ ਬਰਾੜ ਨੇ ਪੇਂਡੂ ਖਰੀਦ ਕੇਂਦਰ ਪਿੰਡ ਕਿਲ੍ਹਾ ਨੌ ਵਿਖੇ ਪਨਸਪ ਦੇ ਇੰਸਪੈਕਟਰ ਦੀ ਅਗਵਾਈ 'ਚ ਕਣਕ ਦੀ ...
ਕੋਟਕਪੂਰਾ, 16 ਅਪ੍ਰੈਲ (ਮੋਹਰ ਸਿੰਘ ਗਿੱਲ, ਮੇਘਰਾਜ)-ਨੈਸ਼ਨਲ ਪੱਧਰ 'ਤੇ 33 ਕਿਲੋਵਰਗ ਤਾਈਕਵਾਂਡੋ ਖੇਡ ਵਿਚੋਂ ਸੋਨ ਤਗ਼ਮਾ ਜਿੱਤ ਕੇ ਜ਼ਿਲ੍ਹਾ ਫ਼ਰੀਦਕੋਟ ਦਾ ਨਾਂਅ ਰੌਸ਼ਨ ਕਰਨ ਵਾਲੇ ਗੁਣਤਾਸਇੰਦਰ ਸਿੰਘ ਬਰਾੜ ਦਾ ਕੋਟਕਪੂਰਾ ਸਾਈਕਲ ਰਾਈਡਰਜ਼ ਦੇ ਮੈਂਬਰਾਂ ਵਲੋਂ ...
ਸਾਦਿਕ, 16 ਅਪ੍ਰੈਲ (ਆਰ.ਐਸ.ਧੁੰਨਾ)-ਸਰਕਾਰੀ ਸਕੂਲਾਂ ਵਿਚ ਬੱਚਿਆਂ ਦਾ ਦਾਖ਼ਲਾ ਵਧਾਉਣ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਜਿੱਥੇ ਉਪਰਾਲੇ ਕੀਤੇ ਜਾ ਰਹੇ ਹਨ ਉੱਥੇ ਹੀ ਸਰਕਾਰੀ ਸਕੂਲਾਂ ਦੇ ਅਧਿਆਪਕ ਵੱਖ ਵੱਖ ਪਿੰਡਾਂ ਵਿਚ ਰੈਲੀਆਂ ਕਰਕੇ ਅਤੇ ਘਰ ਘਰ ਜਾ ਕੇ ...
ਫ਼ਰੀਦਕੋਟ, 16 ਅਪ੍ਰੈਲ (ਗੋਂਦਾਰਾ)-ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਮੁਫ਼ਤ ਟੀਕਾਕਰਨ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੀ ਕਲਾਂ 'ਚ ਪਿਪਲੀ ਹੈਲਥ ਸੈਂਟਰ ਦੀ ਟੀਮ ਵਲੋਂ ਬਲਵਿੰਦਰ ਸਿੰਘ ਐਸ.ਆਈ, ਰੁਪਾਲੀ ਜੈਨ ਜੀ.ਐਚ.ਓ, ...
ਫ਼ਰੀਦਕੋਟ, 16 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਕੋਵਿਡ-19 ਨੂੰ ਧਿਆਨ 'ਚ ਰੱਖਦਿਆ ਬੋਸਟਨ ਇੰਟਰਨੈਸ਼ਨਲ ਸਕੂਲ ਮਹਿਮੂਆਣਾ ਦੇ ਵਿਦਿਆਰਥੀਆਂ ਨੇ ਆਪਣੇ ਘਰਾਂ 'ਚ ਰਹਿ ਕਿ ਆਨਲਾਈਨ ਵਿਸਾਖੀ ਦਾ ਤਿਉਹਾਰ ਮਨਾਇਆ | ਬੱਚਿਆਂ ਨੇ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਕੀਤੀਆਂ ...
ਪੰਜਗਰਾੲੀਂ ਕਲਾਂ, 16 ਅਪ੍ਰੈਲ (ਸੁਖਮੰਦਰ ਸਿੰਘ ਬਰਾੜ)-ਆੜ੍ਹਤੀਆ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਅਤੇ ਪਿੰਡ ਔਲਖ ਦੇ ਸਰਪੰਚ ਊਧਮ ਸਿੰਘ ਔਲਖ ਨੂੰ ਉਸ ਵੇਲੇ ਡੂੰਘਾ ਸਦਮਾ ਲੱਗਾ ਜਦ ਉਨ੍ਹਾਂ ਦੇ ਚਚੇਰੇ ਭਰਾ ਗੁਰਾਂਦਿੱਤਾ ਸਿੰਘ ਔਲਖ (55) ਅਚਾਨਕ ਸਦੀਵੀ ਵਿਛੋੜਾ ਦੇ ...
ਕੋਟਕਪੂਰਾ, 16 ਅਪੈ੍ਰਲ (ਮੋਹਰ ਸਿੰਘ ਗਿੱਲ)-ਖੇਡ ਸਟੇਡੀਅਮ ਢੀਮਾਂ ਵਾਲੀ ਵਿਖੇ ਵਿਰਾਸਤੀ ਖੇਡਾਂ ਖ਼ਾਲਸਾ ਸਾਜਨਾ ਦਿਵਸ ਦੀ ਖੁਸ਼ੀ 'ਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸਹਿਯੋਗ ਨਾਲ ਗੁਰੂ ਨਾਨਕ ਦਰਬਾਰ ਗੁਰਦੁਆਰਾ ਕਮੇਟੀ ਵਲੋਂ ਕਰਵਾਈਆਂ ਗਈਆਂ | ਇਹ ਵੱਖ-ਵੱਖ ...
ਫ਼ਰੀਦਕੋਟ, 16 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਕੇਂਦਰ ਸਰਕਾਰ ਸੰਵਿਧਾਨ ਨੂੰ ਤੋੜ ਮਰੋੜ ਰਹੀ ਹੈ | ਇਸੇ ਲਈ ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਦੇਸ਼ ਭਰ ਵਿਚ ਸੰਵਿਧਾਨ ਬਚਾਓ ਦਿਵਸ ਮਨਾਇਆ ਗਿਆ | ਦਿੱਲੀ ਵਿਖੇ ਕੇਂਦਰ ਸਰਕਾਰ ਖ਼ਿਲਾਫ਼ ਤਿੰਨ ਖੇਤੀ ਕਾਨੂੰਨ ਰੱਦ ...
ਬਰਗਾੜੀ, 16 ਅਪ੍ਰੈਲ (ਲਖਵਿੰਦਰ ਸ਼ਰਮਾ)-ਲੋਕ ਸਭਾ ਮੈਂਬਰ ਅਤੇ ਵਿਧਾਨ ਸਭਾ ਹਲਕਾ ਜੈਤੋ ਦੇ ਇੰਚਾਰਜ ਜਨਾਬ ਮੁਹੰਮਦ ਸਦੀਕ ਨੇ ਬੀਤੇ ਕੱਲ੍ਹ ਪਿੰਡ ਸਰਾਵਾਂ ਅਤੇ ਬਰਗਾੜੀ ਦਾਣਾ ਮੰਡੀ ਵਿਖੇ ਕਣਕ ਦੀ ਖਰੀਦ ਦਾ ਉਦਘਾਟਨ ਕੀਤਾ | ਪਿੰਡ ਸਰਾਵਾਂ ਦਾਣਾ ਮੰਡੀ ਵਿਖੇ ਉਦਘਾਟਨ ...
ਫ਼ਰੀਦਕੋਟ, 16 ਅਪ੍ਰੈਲ (ਸਤੀਸ਼ ਬਾਗ਼ੀ)-ਗੁਰੂ ਆਸਰਾ ਕਲੱਬ ਕੈਨੇਡਾ ਵਲੋਂ ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਸੇਵ ਹਿਊਮੈਨਿਟੀ ਕੰਪਿਊਟਰ ਸੈਂਟਰ ਕੋਟਕਪੂਰਾ ਰੋਡ, ਵਿਖੇ ਕਰਵਾਇਆ ਗਿਆ | ਇਸ ਮੌਕੇ ਫ਼ਾਊਾਡੇਸ਼ਨ ਦੇ ਸੇਵਾਦਾਰਾਂ ਭਾਈ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX