ਤਾਜਾ ਖ਼ਬਰਾਂ


ਅਸੀਂ ਸਾਕਾ ਨੀਲਾ ਤਾਰਾ ਕਾਰਨ ਕਾਂਗਰਸ ਨਾਲ ਨਹੀਂ ਜਾ ਸਕਦੇ- ਮਹੇਸ਼ਇੰਦਰ ਸਿੰਘ ਗਰੇਵਾਲ
. . .  47 minutes ago
ਚੰਡੀਗੜ੍ਹ, 6 ਜੂਨ- 2024 ਦੀਆਂ ਚੋਣਾਂ ਸੰਬੰਧੀ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ....
ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਵਿਚ ਹੋਇਆ ਜ਼ਬਰਦਸਤ ਹੰਗਾਮਾ
. . .  51 minutes ago
ਚੰਡੀਗੜ੍ਹ, 6 ਜੂਨ- ਨਗਰ ਨਿਗਮ ਹਾਊਸ ਦੀ ਮੀਟਿੰਗ ’ਚ ਜ਼ਬਰਦਸਤ ਹੰਗਾਮਾ ਹੋ ਗਿਆ। ਇਸ ਹੰਗਾਮੇ ਵਿਚ ਆਪ ਕੌਂਸਲਰ ਅਤੇ ਕਿਰਨ ਖ਼ੇਰ ਆਹਮੋ ਸਾਹਮਣੇ ਹੋ ਗਏ। ਕਿਰਨ ਖ਼ੇਰ ਨੇ ਪ੍ਰਧਾਨ ਮੰਤਰੀ ਵਿਰੁੱਧ....
ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਦੇ ਸਰਵਉੱਚ ਨਾਗਰਿਕ ਸਨਮਾਨ ਨਾਲ ਸਨਮਾਨਿਤ
. . .  about 1 hour ago
ਪਰਮਾਰੀਬੋ, 6 ਜੂਨ- ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਸੂਰੀਨਾਮ ਦੇ ਸਰਵਉਚ ਨਾਗਰਿਕ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। ਸੂਰੀਨਾਮ ਦੇ ਰਾਸ਼ਟਰਪਤੀ ਚੰਦਰਕੀਪ੍ਰਸਾਦ ਸੰਤੋਖੀ ਨੇ ਮਜ਼ਬੂਤ ​​ਦੁਵੱਲੇ ਸੰਬੰਧਾਂ ’ਤੇ ਰਾਸ਼ਟਰਪਤੀ ਮੁਰਮੂ ਨੂੰ ਵਧਾਈ ਦਿੱਤੀ। ਗ੍ਰਹਿ ਮੰਤਰਾਲੇ ਨੇ ਟਵੀਟ...
ਕਟਾਰੂਚੱਕ ਮਾਮਲੇ ਵਿਚ ਐਨ.ਸੀ.ਐਸ.ਸੀ. ਵਲੋਂ ਰਾਜ ਸਰਕਾਰ ਨੂੰ ਤੀਜਾ ਨੋਟਿਸ ਜਾਰੀ
. . .  about 1 hour ago
ਚੰਡੀਗੜ੍ਹ, 6 ਜੂਨ- ਅਨੁਸੂਚਿਤ ਜਾਤੀਆਂ ਲਈ ਕੌਮੀ ਕਮਿਸ਼ਨ (ਐਨ.ਸੀ.ਐਸ.ਸੀ.) ਨੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਉਪਰ ਲਗਾਏ....
ਅੱਜ ਸਾਨੂੰ ਸਾਰਿਆਂ ਨੂੰ ਇਕੱਠੇ ਹੋਣ ਦੀ ਲੋੜ- ਗਿਆਨੀ ਹਰਪ੍ਰੀਤ ਸਿੰਘ
. . .  about 1 hour ago
ਅੰਮ੍ਰਿਤਸਰ, 6 ਜੂਨ- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਘੱਲੂਘਾਰਾ ਦਿਵਸ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ। ਆਪਣੇ ਸੰਦੇਸ਼ ਵਿਚ ਉਨ੍ਹਾਂ ਕਿਹਾ ਕਿ ਸਾਡਾ ਏਕਾ ਹੀ ਸਾਡੀ ਤਾਕਤ ਹੈ। ਜਥੇਦਾਰ ਨੇ...
ਖ਼ਾਲਿਸਤਾਨ ਦਾ ਕੋਈ ਰੋਡਮੈਪ ਨਹੀਂ- ਰਾਜਾ ਵੜਿੰਗ
. . .  about 2 hours ago
ਅਮਰੀਕਾ, 6 ਜੂਨ- ਖ਼ਾਲਿਸਤਾਨ ਮੁੱਦੇ ਸੰਬੰਧੀ ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਕ ਟਵੀਟ ਕੀਤਾ ਹੈ। ਆਪਣੇ ਟਵੀਟ ਵਿਚ ਉਨ੍ਹਾਂ ਕਿਹਾ ਕਿ ਨਾ ਤਾਂ ਖ਼ਾਲਿਸਤਾਨ ਦਾ ਕੋਈ ਵਜੂਦ ਹੈ ਅਤੇ ...
ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ਕੀਤਾ ਜਾਮ
. . .  about 1 hour ago
ਕੁਰੂਕਸ਼ੇਤਰ, 6 ਜੂਨ- ਸੂਰਜਮੁਖੀ ਦੀ ਐਮ.ਐਸ. ਪੀ. ’ਤੇ ਖ਼ਰੀਦ ਦੇ ਮੁੱਦੇ ਨੂੰ ਲੈ ਕੇ ਅੱਜ ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ’ਤੇ ਜਾਮ ਲਗਾ ਦਿੱਤਾ ਅਤੇ ਸ਼ਾਹਬਾਦ ਮਾਰਕੰਡਾ ਹਾਈਵੇਅ...
ਅਸੀਂ ਹਮੇਸ਼ਾ ‘ਅਜੀਤ’ ਨਾਲ ਖੜ੍ਹੇ ਹਾਂ- ਬੂਟਾ ਸਿੰਘ ਸ਼ਾਦੀਪੁਰ
. . .  about 2 hours ago
ਪਟਿਆਲਾ, 6 ਜੂਨ (ਅਮਨਦੀਪ ਸਿੰਘ)- ਪੰਜਾਬ ਸਰਕਾਰ ਵਲੋਂ ਲੋਕਤੰਤਰ ਦੇ ਚੌਥੇ ਥੰਮ ਮੀਡੀਆ ਪ੍ਰਤੀ ਵਰਤੀ ਜਾ ਰਹੀ ਦਮਨਕਾਰੀ ਨੀਤੀ ਤਹਿਤ ‘ਅਜੀਤ’ ਅਖ਼ਬਾਰ ਦੇ ਮੁੱਖ ਸੰਪਾਦਕ ਡਾ. ਬਰਜਿੰਦਰ....
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਮਾਗਮ ਲਈ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਵੀਜ਼ੇ ਜਾਰੀ
. . .  about 2 hours ago
ਨਵੀਂ ਦਿੱਲੀ, 6 ਜੂਨ- ਪਾਕਿਸਤਾਨੀ ਹਾਈ ਕਮਿਸ਼ਨ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 8 ਤੋਂ17 ਜੂਨ 2023 ਤੱਕ ਪਾਕਿਸਤਾਨ ਵਿਚ ਹੋਣ ਵਾਲੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੀ ਪੂਰਵ ਸੰਧਿਆ....
ਕਿਸਾਨਾਂ ਵਲੋਂ ਅੱਜ ਸ਼ਾਹਬਾਦ ਮਾਰਕੰਡਾ ਵਿਖੇ ਕੀਤੀਆਂ ਜਾ ਸਕਦੀਆਂ ਹਨ ਸੜਕਾਂ ਜਾਮ
. . .  about 2 hours ago
ਸ਼ਾਹਬਾਦ ਮਾਰਕੰਡਾ, 6 ਜੂਨ- ਸੂਰਜਮੁਖੀ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਵਲੋਂ ਅੱਜ ਇੱਥੇ ਸੜਕਾਂ ਜਾਮ ਕੀਤੀਆਂ ਜਾ ਸਕਦੀਆਂ ਹਨ। ਜਾਣਕਾਰੀ ਅਨੁਸਾਰ ਸ਼ਾਹਬਾਦ ਦਾ ਬਰਾੜਾ ਰੋਡ ਪੁਲਿਸ ਛਾਉਣੀ ਵਿਚ....
“MAURH” ਲਹਿੰਦੀ ਰੁੱਤ ਦੇ ਨਾਇਕ ਤਿੰਨ ਦਿਨਾਂ ਬਾਅਦ ਯਾਨੀ 9 ਜੂਨ 2023 ਨੂੰ ਦੇਖੋ ਸਿਨੇਮਾ ਘਰਾਂ ਵਿਚ, ਇਕ ਹੋਰ ਪੋਸਟਰ ਹੋਇਆ ਰਿਲੀਜ਼
. . .  about 2 hours ago
“MAURH” ਲਹਿੰਦੀ ਰੁੱਤ ਦੇ ਨਾਇਕ ਤਿੰਨ ਦਿਨਾਂ ਬਾਅਦ ਯਾਨੀ 9 ਜੂਨ 2023 ਨੂੰ ਦੇਖੋ ਸਿਨੇਮਾ ਘਰਾਂ ਵਿਚ, ਇਕ ਹੋਰ ਪੋਸਟਰ ਹੋਇਆ ਰਿਲੀਜ਼
ਬਾਲਾਸੋਰ ਹਾਦਸਾ: ਘਟਨਾ ਵਾਲੀ ਥਾਂ ’ਤੇ ਜਾਂਚ ਲਈ ਪੁੱਜੀ ਸੀ.ਬੀ.ਆਈ. ਟੀਮ
. . .  about 3 hours ago
ਭੁਵਨੇਸ਼ਵਰ, 6 ਜੂਨ- ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ’ਤੇ ਸੀ.ਬੀ.ਆਈ. ਦੀ 10 ਮੈਂਬਰੀ ਟੀਮ ਜਾਂਚ ਲਈ ਪੁੱਜ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਦੱਖਣੀ ਪੂਰਬੀ ਰੇਲਵੇ ਦੇ ਸੀ.ਪੀ.ਆਰ. ਓ.....
ਮਨੀਪੁਰ: ਸੁਰੱਖਿਆ ਬਲਾਂ ਤੇ ਵਿਦਰੋਹੀਆਂ ਵਿਚਕਾਰ ਹੋਈ ਗੋਲੀਬਾਰੀ
. . .  about 3 hours ago
ਇੰਫ਼ਾਲ, 6 ਜੂਨ- ਭਾਰਤੀ ਫੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ 5-6 ਜੂਨ ਦੀ ਦਰਮਿਆਨੀ ਰਾਤ ਨੂੰ ਮਨੀਪੁਰ ਦੇ ਸੁਗਨੂ/ਸੇਰਾਉ ਖ਼ੇਤਰਾਂ ਵਿਚ ਅਸਾਮ ਰਾਈਫ਼ਲਜ਼, ਬੀ.ਐਸ.ਐਫ਼. ਅਤੇ ਪੁਲਿਸ ਵਲੋਂ ਇਕ....
ਐਨ.ਆਈ.ਏ. ਵਲੋਂ ਪੰਜਾਬ ਤੇ ਹਰਿਆਣਾ ਵਿਚ 10 ਥਾਵਾਂ ’ਤੇ ਛਾਪੇਮਾਰੀ
. . .  about 3 hours ago
ਨਵੀਂ ਦਿੱਲੀ, 6 ਜੂਨ- ਅੱਜ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਖ਼ਾਲਿਸਤਾਨ ਟਾਈਗਰ ਫ਼ੋਰਸ ਨਾਲ ਜੁੜੇ ਇਕ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ’ਚ 10....
ਕੈਲੀਫ਼ੋਰਨੀਆ ’ਚ ਸੈਨਟ ਵਲੋਂ ਸਿੱਖਾਂ ਨੂੰ ਵੱਡੀ ਰਾਹਤ, ਬਿਨਾਂ ਹੈਲਮਟ ਬਾਈਕ ਚਲਾਉਣ ਸੰਬੰਧੀ ਬਿੱਲ ਪਾਸ
. . .  about 3 hours ago
ਸੈਕਰਾਮੈਂਟੋ,ਕੈਲੀਫੋਰਨੀਆ, 6 ਜੂਨ (ਹੁਸਨ ਲੜੋਆ ਬੰਗਾ)- ਕੈਲੀਫੋਰਨੀਆ ਵਿਚ ਸਟੇਟ ਸੈਨਟ ਨੇ ਸਿੱਖਾਂ ਨੂੰ ਵੱਡੀ ਰਾਹਤ ਦਿੰਦਿਆਂ ਇਕ ਬਿੱਲ ਉਪਰ ਮੋਹਰ ਲਾ ਦਿੱਤੀ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਸਿੱਖ....
ਬੰਦ ਦੇ ਦਿੱਤੇ ਸੱਦੇ ’ਤੇ ਓਠੀਆ ਕਸਬਾ ਪੂਰਨ ਤੌਰ ’ਤੇ ਬੰਦ
. . .  about 4 hours ago
ਓਠੀਆਂ, 6 ਜੂਨ (ਗੁਰਵਿੰਦਰ ਸਿੰਘ ਛੀਨਾ)- ਦਲ ਖ਼ਾਲਸਾ ਵਲੋਂ ਘੱਲੂਘਾਰੇ ਦਿਵਸ ’ਤੇ ਬੰਦ ਦੇ ਸੱਦੇ ’ਤੇ ਕਸਬੇ ਦੇ ਦੁਕਾਨਦਾਰਾਂ ਵਲੋਂ ਏਕਤਾ ਦਾ ਸਬੂਤ ਦਿੰਦਿਆਂ ਦੁਕਾਨਦਾਰ ਯੂਨੀਅਨ ਦੇ ਪ੍ਰਧਾਨ ਹਰਜਿੰਦਰ ਸਿੰਘ ਛੀਨਾ....
ਕਰਨਾਟਕ:ਸੜਕ ਹਾਦਸੇ ਚ 5 ਲੋਕਾਂ ਦੀ ਮੌਤ, 13 ਜ਼ਖ਼ਮੀ
. . .  about 4 hours ago
ਯਾਦਗਿਰੀ, 6 ਜੂਨ -ਕਰਨਾਟਕ ਦੇ ਯਾਦਗਿਰੀ ਜ਼ਿਲ੍ਹੇ ਵਿਚ ਇਕ ਕਾਰ ਦੇ ਸਟੇਸ਼ਨਰੀ ਟਰੱਕ ਨਾਲ ਟਕਰਾਉਣ ਕਾਰਨ 5 ਲੋਕਾਂ ਦੀ ਮੌਤ ਹੋ ਗਈ ਅਤੇ 13 ਗੰਭੀਰ ਰੂਪ ਵਿਚ ਜ਼ਖਮੀ...
ਐਨ.ਆਈ.ਏ. ਵਲੋਂ ਤਲਵੰਡੀ ਭਾਈ ਖੇਤਰ ਚ ਛਾਪੇਮਾਰੀ
. . .  about 4 hours ago
ਤਲਵੰਡੀ ਭਾਈ, 6 ਜੂਨ (ਕੁਲਜਿੰਦਰ ਸਿੰਘ ਗਿੱਲ)-ਕੌਮੀਂ ਜਾਂਚ ਏਜੰਸੀ (ਐਨ.ਆਈ.ਏ.) ਵਲੋਂ ਤਲਵੰਡੀ ਭਾਈ ਖੇਤਰ ਵਿਚ ਅੱਜ ਮੁੜ ਦਸਤਕ ਦਿੰਦਿਆਂ ਤਲਵੰਡੀ ਭਾਈ, ਪਿੰਡ ਲੱਲੇ, ਘੱਲ ਖੁਰਦ,ਬੂਈਆਂ ਵਾਲਾ...
ਦਲ ਖ਼ਾਲਸਾ ਵਲੋਂ ਦਿੱਤੇ ਗਏ ਅੰਮ੍ਰਿਤਸਰ ਬੰਦ ਦੇ ਸੱਦੇ 'ਤੇ ਸ਼ਹਿਰ ਦੇ ਸਾਰੇ ਬਾਜ਼ਾਰ ਬੰਦ
. . .  about 4 hours ago
ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ)-ਅੱਜ ਘੱਲੂਘਾਰਾ ਦਿਵਸ ਮੌਕੇ ਦਲ ਖ਼ਾਲਸਾ ਵਲੋਂ ਦਿੱਤੇ ਗਏ ਅੰਮ੍ਰਿਤਸਰ ਬੰਦ ਦੇ ਸੱਦੇ 'ਤੇ ਸ਼ਹਿਰ ਦੇ ਕਰੀਬ ਸਾਰੇ ਬਾਜ਼ਾਰ ਬੰਦ...
ਅੱਜ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਨਗੇ ਜਰਮਨੀ ਦੇ ਰੱਖਿਆ ਮੰਤਰੀ ਬੋਰਿਸ ਪਿਸਟੋਰੀਅਸ
. . .  about 5 hours ago
ਨਵੀਂ ਦਿੱਲੀ, 6 ਜੂਨ-ਜਰਮਨੀ ਦੇ ਰੱਖਿਆ ਮੰਤਰੀ ਬੋਰਿਸ ਪਿਸਟੋਰੀਅਸ ਅੱਜ ਦਿੱਲੀ ਵਿਚ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਨਗੇ।ਬੋਰਿਸ ਪਿਸਟੋਰੀਅਸ ਭਾਰਤ ਦੇ ਚਾਰ ਦਿਨਾਂ...
ਮੁਤਵਾਜੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਜਾਰੀ ਕੀਤਾ ਕੌਮ ਦੇ ਨਾਂਅ ਸੰਦੇਸ਼
. . .  about 5 hours ago
ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਘੱਲੂਘਾਰਾ ਦਿਵਸ ਦੀ ਸਮਾਪਤੀ ਉਪਰੰਤ ਅਕਾਲ ਤਖ਼ਤ ਸਕਤਰੇਤ ਦੇ ਬਾਹਰ ਸਰਬੱਤ ਖਾਲਸਾ ਵਲੋਂ ਥਾਪੇ ਕਾਰਜਕਾਰੀ...
ਸ੍ਰੀ ਮੁਕਤਸਰ ਸਾਹਿਬ ਵਿਖੇ ਐਨ.ਆਈ.ਏ. ਦੀ ਦਸਤਕ
. . .  about 6 hours ago
ਸ੍ਰੀ ਮੁਕਤਸਰ ਸਾਹਿਬ,6 ਜੂਨ (ਬਲਕਰਨ ਸਿੰਘ ਖਾਰਾ)-ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਫਿਰ ਐਨ.ਆਈ.ਏ. ਦੀ ਟੀਮ ਨੇ ਅਬੋਹਰ ਰੋਡ ਬਾਈਪਾਸ 'ਤੇ ਰਹਿਣ ਵਾਲੇ ਇਕ ਵਿਅਕਤੀ ਤੋਂ ਪੁੱਛ-ਗਿੱਛ ਕੀਤੀ।ਫਿਲਹਾਲ ਐਨ.ਆਈ.ਏ. ਦੀ ਟੀਮ ਦੁਆਰਾ...
ਘੱਲੂਘਾਰਾ ਦਿਵਸ ਮੌਕੇ ਹੋਏ ਸਮਾਗਮ ਦੀ ਸਮਾਪਤੀ ਉਪਰੰਤ ਗੁਰਦੁਆਰਾ ਸ੍ਰੀ ਥੜਾ ਸਾਹਿਬ ਨੇੜੇ ਸੰਗਤਾਂ ਨੂੰ ਸਿਮਰਨਜੀਤ ਸਿੰਘ ਮਾਨ ਦਾ ਸੰਬੋਧਨ
. . .  about 6 hours ago
ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ)-ਘੱਲੂਘਾਰਾ ਦਿਵਸ ਮੌਕੇ ਹੋਏ ਸਮਾਗਮ ਦੀ ਸਮਾਪਤੀ ਉਪਰੰਤ ਗੁਰਦੁਆਰਾ ਸ੍ਰੀ ਥੜਾ ਸਾਹਿਬ ਨੇੜੇ ਸਿਮਰਨਜੀਤ ਸਿੰਘ ਮਾਨ ਨੇ ਸੰਗਤਾਂ...
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਘੱਲੂਘਾਰਾ ਦਿਵਸ ਨੂੰ ਸਮਰਪਿਤ ਕਰਵਾਇਆ ਜਾ ਰਿਹਾ ਸਮਾਗਮ ਸੰਪੂਰਨ
. . .  about 6 hours ago
ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਘੱਲੂਘਾਰਾ ਦਿਵਸ ਨੂੰ ਸਮਰਪਿਤ ਕਰਵਾਇਆ ਜਾ ਰਿਹਾ ਸਮਾਗਮ ਸੰਪੂਰਨ ਹੋ ਗਿਆ ਹੈ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ...
ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਘੱਲੂਘਾਰਾ ਦਿਵਸ ਮੌਕੇ ਖ਼ਾਲਿਸਤਾਨ ਪੱਖੀ ਨਾਅਰੇਬਾਜ਼ੀ ਕਰਦੇ ਹੋਏ ਨੌਜਵਾਨ
. . .  about 5 hours ago
ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਘੱਲੂਘਾਰਾ ਦਿਵਸ ਮੌਕੇ ਖ਼ਾਲਿਸਤਾਨ ਪੱਖੀ ਨਾਅਰੇਬਾਜ਼ੀ ਕਰਦੇ ਹੋਏ ਨੌਜਵਾਨ
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਵੈਸਾਖ ਸੰਮਤ 553

ਬਠਿੰਡਾ

ਪੀ.ਆਰ.ਟੀ.ਸੀ. ਅਤੇ ਪਨਬੱਸ ਮੁਲਾਜ਼ਮਾਂ ਵਲੋਂ ਗੇਟ ਰੈਲੀਆਂ

ਬਠਿੰਡਾ, 16 ਅਪ੍ਰੈਲ (ਅਵਤਾਰ ਸਿੰਘ)-ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ ਆਰ ਟੀ ਸੀ ਦੇ ਕੱਚੇ ਮੁਲਾਜ਼ਮਾਂ ਵਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਪੀ ਆਰ ਟੀ ਸੀ ਬਠਿੰਡਾ ਦੇ ਸਮੇਤ 9 ਡੀਪੂਆਂ 'ਤੇ ਗੇਟ ਰੈਲੀਆਂ ਕੀਤੀਆਂ ਗਈਆਂ | ਇਸ ਗੇਟ ਰੈਲੀ 'ਤੇ ਬੋਲਦਿਆਂ ਪਨਬੱਸ ਦੇ ਸੂਬਾ ਸਰਪ੍ਰਸਤ ਕਮਲ ਕੁਮਾਰ ਨੇ ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਮੁਫ਼ਤ ਸਫ਼ਰ ਸਹੂਲਤਾਂ ਦੇਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਰੋਡਵੇਜ਼ ਅਤੇ ਪੀ ਆਰ ਟੀ ਸੀ ਦੀਆਂ ਬੱਸਾਂ ਬਹੁਤ ਘੱਟ ਹੋਣ ਕਾਰਨ ਔਰਤ ਨੂੰ ਬੱਸਾਂ ਵਿਚ ਸਫ਼ਰ ਕਰਨ ਲਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਉਨ੍ਹਾਂ ਪੰਜਾਬ ਸਰਕਾਰ ਤੋਂ ਤੁਰੰਤ ਬੱਸਾਂ ਦੀ ਗਿਣਤੀ ਵਧਾਉਣ ਲਈ ਕਿਹਾ ਅਤੇ ਬੱਸਾਂ ਦੀ ਗਿਣਤੀ 10,000 ਦੇ ਕਰੀਬ ਕਰਕੇ ਲੋਕਾਂ ਨੂੰ ਟਰਾਂਸਪੋਰਟ ਦੀਆਂ ਸਹੀ ਸਹੂਲਤਾਂ ਮਿਲਣ ਅਤੇ ਔਰਤਾਂ ਨੂੰ ਖੱਜਲ ਖੁਆਰੀ ਤੋਂ ਬਚਾਇਆ ਜਾ ਸਕੇ | ਇਸ ਮੌਕੇ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਤੋਂ ਸੈਕਟਰੀ ਤਰਸੇਮ ਸਿੰਘ ਨੇ ਕਿਹਾ ਪੰਜਾਬ ਸਰਕਾਰ ਵਲੋਂ ਪਿਛਲੇ ਲੰਮੇ ਸਮੇਂ ਤੋਂ ਟਰਾਂਸਪੋਰਟ ਵਿਭਾਗ ਅੰਦਰ ਰੱਖੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਮੁਲਾਜ਼ਮਾਂ ਦਾ ਠੇਕੇਦਾਰ ਵਲੋਂ ਮੁਲਾਜ਼ਮਾਂ ਦਾ ਸ਼ੋਸ਼ਣ ਕਰਨਾ ਬੰਦ ਕੀਤਾ ਜਾਵੇ | ਉਨ੍ਹਾਂ ਇਸ ਦਾ ਵੀ ਵਿਰੋਧ ਕੀਤਾ ਕਿ ਠੇਕੇਦਾਰ ਵਲੋਂ ਮਾਰੂ ਕੰਡੀਸਨਾਂ ਵਾਲੀਆਂ ਬੱਸਾਂ ਨਾਲ ਮੁਲਾਜ਼ਮਾਂ ਦੀ ਲੁੱਟ ਕਰਵਾਉਣੀ ਬੰਦ ਹੋਵੇ ਅਤੇ ਪੰਜਾਬ ਰੋਡਵੇਜ਼ ਪਨਬੱਸ ਅਤੇ ਪੀ ਆਰ ਟੀ ਸੀ ਦੇ ਕੱਚੇ ਮੁਲਾਜ਼ਮਾਂ ਨੂੰ ਤੁਰੰਤ ਪੱਕਾ ਨਾ ਕੀਤਾ ਗਿਆ ਤਾਂ ਸੰਘਰਸ਼ ਕਰਨ ਲਈ ਮਜਬੂਰ ਹੋਣਗੇ | ਉਨ੍ਹਾਂ ਮਾਨਯੋਗ ਸੁਪਰੀਮ ਕੋਰਟ ਦੇ ਫ਼ੈਸਲੇ ਅਨੁਸਾਰ ਬਰਾਬਰ ਕੰਮ ਬਰਾਬਰ ਤਨਖ਼ਾਹ ਲਾਗੂ ਕੀਤੀ ਜਾਵੇ, ਪੀ ਆਰ ਟੀ ਸੀ ਦੀ ਮੈਨੇਜਮੈਂਟ ਇਸ ਨੂੰ ਲਾਗੂ ਕਰਨ ਤੋਂ ਭੱਜ ਰਹੀ ਹੈ | ਇਸ ਮੌਕੇ ਗੁਰਸਿਕੰਦਰ ਸਿੰਘ (ਸੰਦੀਪ ਸਿੰਘ), ਗੁਰਦੀਪ ਸਿੰਘ, ਹਰਤਾਰ ਸਿੰਘ, ਰਵਿੰਦਰ ਸਿੰਘ, ਪਰਮਜੀਤ ਸਿੰਘ, ਮਨਦੀਪ ਸਿੰਘ,ਹਰਚੇਤ ਸਿੰਘ, ਬਲਦੇਵ ਸਿੰਘ, ਦਰਸਨ ਸਿੰਘ, ਜਗਵੀਰ ਸਿੰਘ, ਮਨਜੀਤ ਸਿੰਘ, ਜਸਕਰਨਪ੍ਰੀਤ ਸਿੰਘ ਆਦਿ ਹਾਜ਼ਰ ਸਨ | ਆਗੂਆਂ ਨੇ ਕਿਹਾ ਕਿ 26 ਅਪ੍ਰੈਲ ਨੂੰ ਪੰਜਾਬ ਦੇ ਸਾਰੇ ਸ਼ਹਿਰਾਂ ਵਿਚ ਬੱਸ ਸਟੈਂਡ ਬੰਦ ਕਰਕੇ ਸਰਕਾਰ ਦੇ ਪੁਤਲੇ ਫੂਕ ਕੇ ਲੋਕਾਂ ਨੂੰ ਸਰਕਾਰ ਦੀਆਂ ਮਾਰੂ ਨੀਤੀਆਂ ਬਾਰੇ ਜਾਗਰੂਕ ਕਰਨ ਦੀ ਮੁਹਿੰਮ ਬੱਸ ਸਟੈਂਡ ਤੋਂ ਘਰ ਘਰ ਸ਼ੁਰੂ ਕੀਤੀ ਜਾ ਰਹੀ ਹੈ |

ਮਾਈਸਰਖਾਨਾ ਦੀ ਹਦੂਦ ਅੰਦਰ 18 ਅਪ੍ਰੈਲ ਨੂੰ ਸ਼ਰਾਬ ਦੇ ਠੇਕੇ ਰਹਿਣਗੇ ਬੰਦ-ਵਧੀਕ ਜ਼ਿਲ੍ਹਾ ਮੈਜਿਸਟੇ੍ਰਟ

ਬਠਿੰਡਾ, 16 ਅਪ੍ਰੈਲ (ਕੰਵਲਜੀਤ ਸਿੰਘ ਸਿੱਧੂ)-ਵਧੀਕ ਜ਼ਿਲ੍ਹਾ ਮੈਜਿਸਟੇ੍ਰਟ ਰਾਜਦੀਪ ਸਿੰਘ ਬਰਾੜ ਨੇ ਮਾਈਸਰਖਾਨਾ ਵਿਖੇ ਲੱਗਣ ਵਾਲੇ ਧਾਰਮਿਕ ਮੇਲੇ ਦੇ ਮੱਦੇਨਜ਼ਰ ਮਾਈਸਰਖਾਨਾ ਦੀ ਹਦੂਦ ਅੰਦਰ 18 ਅਪ੍ਰੈਲ ਨੂੰ ਦੇਸੀ ਅਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਬੰਦ ਰੱਖਣ ...

ਪੂਰੀ ਖ਼ਬਰ »

ਆਈਲੈਟਸ ਤੇ ਕੋਚਿੰਗ ਸੈਂਟਰ 30 ਅਪ੍ਰੈਲ ਤੱਕ ਰਹਿਣਗੇ ਬੰਦ-ਜ਼ਿਲ੍ਹਾ ਮੈਜਿਸਟੇ੍ਰਟ

ਬਠਿੰਡਾ, 16 ਅਪ੍ਰੈਲ (ਕੰਵਲਜੀਤ ਸਿੰਘ ਸਿੱਧੂ)-ਜ਼ਿਲ੍ਹਾ ਮੈਜਿਸਟੇ੍ਰਟ-ਕਮ-ਡਿਪਟੀ ਕਮਿਸ਼ਨਰ ਬੀ. ਸ਼੍ਰੀਨਿਵਾਸਨ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿਚ ਕੋਵਿਡ-19 ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੋਣ ਦੇ ਮੱਦੇਨਜ਼ਰ ਵਿਦਿਆਰਥੀਆਂ ਦੇ ਇਕੱਠ ਨੂੰ ਰੋਕਣ ...

ਪੂਰੀ ਖ਼ਬਰ »

ਹਨ੍ਹੇਰੀ-ਝੱਖੜ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਵਧਾਈਆਂ

ਭਾਗੀਵਾਂਦਰ, 16 ਅਪ੍ਰੈਲ (ਮਹਿੰਦਰ ਸਿੰਘ ਰੂਪ)-ਅੱਜ ਦੁਪਹਿਰ ਬਾਅਦ ਆਈ ਤੇਜ਼ ਹਨ੍ਹੇਰੀ ਨਾਲ ਗਰਜ-ਚਮਕ ਨਾਲ ਪਈ ਬਰਸਾਤ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਹੋਰ ਵਧਾ ਦਿੱਤੀਆਂ ਹਨ | ਜਿੱਥੇ ਕਿਸਾਨਾਂ ਨੂੰ ਖੜ੍ਹੀ ਪੱਕੀ ਕਣਕ ਦੀ ਕਟਾਈ ਕਰਨ 'ਚ ਖੜੋਤ ਪੈ ਗਈ ਹੈ, ਉਥੇ ...

ਪੂਰੀ ਖ਼ਬਰ »

ਲਾਈਨਾਂ ਦੀ ਮੁਰੰਮਤ ਕਾਰਨ ਫਾਟਕ ਸੰਖਿਆ ਨੰ.168 ਬੰਦ ਰਹੇਗਾ

ਰਾਮਾਂ ਮੰਡੀ, 16 ਅਪ੍ਰੈਲ (ਤਰਸੇਮ ਸਿੰਗਲਾ)-ਰੇਲਵੇ ਲਾਈਨਾਂ ਦੀ ਮੁਰੰਮਤ ਕਾਰਨ ਸਿਰਸਾ-ਬਠਿੰਡਾ ਵਿਚਕਾਰ ਰਾਮਾਂ ਰੇਲਵੇ ਸਟੇਸ਼ਨ ਦੇ ਨੇੜੇ ਫਾਟਕ ਸੰਖਿਆ ਨੰ.168 ਸਵੇਰ 5 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰਹੇਗਾ | ਵਾਹਨ ਚਾਲਕ ਇਸ ਦੌਰਾਨ ਫਾਟਕ ਸੰਖਿਆ ਨੰ.169 ਦੀ ਵਰਤੋਂ ਕਰਨ | ...

ਪੂਰੀ ਖ਼ਬਰ »

ਵਿਰਕ ਖ਼ੁਰਦ ਦੇ ਨੌਜਵਾਨ ਦੀ ਸ਼ੱਕੀ ਹਾਲਤ 'ਚ ਖੇਤ 'ਚੋਂ ਮਿਲੀ ਲਾਸ਼

ਬੱਲੂਆਣਾ, 16 ਅਪੈ੍ਰਲ (ਗੁਰਨੈਬ ਸਾਜਨ)-ਪੁਲਿਸ ਥਾਣਾ ਸਦਰ ਬਠਿੰਡਾ ਦੇ ਅਧੀਨ ਪੈਂਦੇ ਪਿੰਡ ਵਿਰਕ ਖ਼ੁਰਦ ਦੇ ਨੌਜਵਾਨ ਦੀ ਮੌਤ ਸ਼ੱਕੀ ਹਾਲਤ ਵਿਚ ਹੋਣ ਦਾ ਸਮਾਚਾਰ ਮਿਲਿਆ ਹੈ | ਮਿਲੀ ਜਾਣਕਾਰੀ ਅਨੁਸਾਰ ਬਲਵਿੰਦਰ ਸਿੰਘ ਪੁੱਤਰ ਹਰਫੂਲ ਸਿੰਘ ਪਿੰਡ ਵਿਰਕ ਖ਼ੁਰਦ ਜੋ ਕਿ ...

ਪੂਰੀ ਖ਼ਬਰ »

ਸ਼ਾਮ 7 ਤੋਂ ਸਵੇਰੇ 8 ਵਜੇ ਤੱਕ ਕੰਬਾਈਨਾਂ ਨਾਲ ਕਣਕ ਕੱਟਣ 'ਤੇ ਪਾਬੰਦੀ-ਵਧੀਕ ਜ਼ਿਲ੍ਹਾ ਮੈਜਿਸਟੇ੍ਰਟ

ਬਠਿੰਡਾ, 16 ਅਪ੍ਰੈਲ (ਕੰਵਲਜੀਤ ਸਿੰਘ ਸਿੱਧੂ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਰਾਜਦੀਪ ਸਿੰਘ ਬਰਾੜ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਬਠਿੰਡਾ ਅੰਦਰ ਸ਼ਾਮ 7 ਤੋਂ ਅਗਲੇ ਦਿਨ ਸਵੇਰੇ 8 ਵਜੇ ਤੱਕ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਲਗਵਾਈ ਕੋਵਿਡ ਵੈਕਸੀਨ ਦੀ ਪਹਿਲੀ ਡੋਜ਼

ਬਠਿੰਡਾ, 16 ਅਪ੍ਰੈਲ (ਕੰਵਲਜੀਤ ਸਿੰਘ ਸਿੱਧੂ)-ਸਿਹਤ ਵਿਭਾਗ ਦੇ ਕਰਮੀਆਂ ਵਲੋਂ ਕੋਵਿਡ ਤੋਂ ਬਚਾਅ ਸਬੰਧੀ ਜ਼ਿਲ੍ਹਾ ਪ੍ਰਸ਼ੀਦ ਵਿਖੇ ਵਿਸ਼ੇਸ਼ ਟੀਕਾਕਰਨ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪਰਮਵੀਰ ਸਿੰਘ ਨੇ ਕੋਵਿਡ ਵੈਕਸੀਨ ਦੀ ...

ਪੂਰੀ ਖ਼ਬਰ »

ਪਤੀ-ਪਤਨੀ ਸਮੇਤ 3 ਜਣੇ ਨਸ਼ੀਲੀਆਂ ਗੋਲੀਆਂ ਤੇ 8 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ

ਬਠਿੰਡਾ, 16 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੁਲਿਸ ਨੇ ਸਥਾਨਕ ਸ਼ਹਿਰ ਵਿਚ ਦੋ ਥਾਵਾਂ ਤੋਂ ਇਕ ਪਤੀ-ਪਤਨੀ ਸਮੇਤ 3 ਜਣਿਆਂ ਨੂੰ 26 ਨਸ਼ੀਲੀਆਂ ਗੋਲੀਆਂ ਅਤੇ 8 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਥਾਣਾ ਕੈਨਾਲ ਕਾਲੋਨੀ ਵਿਚ ਤਿੰਨਾਂ ਖ਼ਿਲਾਫ਼ ਨਸ਼ਾ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਪਿੰਡ ਘੁੱਦਾ ਦੇ ਨੌਜਵਾਨ ਦੀ ਲਾਸ਼ ਬਰਾਮਦ

ਸੰਗਤ ਮੰਡੀ, 16 ਅਪ੍ਰੈਲ (ਅੰਮਿ੍ਤਪਾਲ ਸ਼ਰਮਾ)-ਥਾਣਾ ਨੰਦਗੜ੍ਹ ਦੇ ਪਿੰਡ ਘੁੱਦਾ ਵਿਖੇ ਸ਼ੱਕੀ ਹਾਲਤਾਂ 'ਚ ਪਿੰਡ ਦੇ ਨੌਜਵਾਨ ਦੀ ਲਾਸ਼ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਨੰਦਗੜ੍ਹ ਦੇ ਮੁਖੀ ਰਜਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਘੁੱਦਾ ਵਾਸੀ ਭਰਪੂਰ ...

ਪੂਰੀ ਖ਼ਬਰ »

ਵਿਧਾਇਕਾ ਪ੍ਰੋ: ਬਲਜਿੰਦਰ ਕੌਰ ਨੇ ਅਨਾਜ ਮੰਡੀ ਰਾਮਾਂ ਦਾ ਕੀਤਾ ਦੌਰਾ

ਰਾਮਾਂ ਮੰਡੀ, 16 ਅ੍ਰਪੈਲ (ਅਮਰਜੀਤ ਸਿੰਘ ਲਹਿਰੀ, ਤਰਸੇਮ ਸਿੰਗਲਾ)-ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ: ਬਲਜਿੰਦਰ ਕੌਰ ਨੇ ਅਨਾਜ ਮੰਡੀ ਰਾਮਾਂ ਦੀਆਂ ਦਾਣਾ ਮੰਡੀਆਂ ਦਾ ਦੌਰਾ ਕਰਕੇ ਕਣਕ ਖ੍ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ | ਇਸ ਮੌਕੇ ਵਿਧਾਇਕਾ ਨੇ ਕਿਸਾਨਾਂ ...

ਪੂਰੀ ਖ਼ਬਰ »

6505 ਈ.ਟੀ.ਟੀ. ਅਧਿਆਪਕਾਂ ਦਾ ਏ.ਸੀ.ਪੀ. ਲਗਵਾਉਣ ਲਈ ਡੀ.ਟੀ.ਐੱਫ. ਦਾ ਵਫ਼ਦ ਬੀ.ਪੀ.ਈ.ਓ. ਨੂੰ ਮਿਲਿਆ

ਤਲਵੰਡੀ ਸਾਬੋ, 16 ਅਪ੍ਰੈਲ (ਰਵਜੋਤ ਸਿੰਘ ਰਾਹੀ)-ਅੱਜ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੇ ਆਗੂਆਂ ਦਾ ਇਕ ਵਫ਼ਦ 6505 ਈ.ਟੀ.ਟੀ.ਅਧਿਆਪਕਾਂ ਦਾ ਏ.ਸੀ.ਪੀ.ਲਗਵਾਉਣ ਦੀ ਮੰਗ ਨੂੰ ਲੈ ਕੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਤਲਵੰਡੀ ਸਾਬੋ ਨੂੰ ਮਿਲਿਆ | ਇਸ ਸਬੰਧੀ ਡੀ.ਟੀ.ਐਫ ਦੇ ...

ਪੂਰੀ ਖ਼ਬਰ »

ਮੀਂਹ ਕਾਰਨ ਭਿੱਜੀ ਕਣਕ ਤੇ ਕਿਸਾਨਾਂ ਜਤਾਇਆ ਰੋਸ-ਨਮੀ ਦੀ ਵਧੀ ਮਾਤਰਾ ਕਿਸਾਨਾਂ ਲਈ ਬਣੀ ਪ੍ਰੇਸ਼ਾਨੀ

ਬਠਿੰਡਾ, 16 ਅਪ੍ਰੈਲ (ਕੰਵਲਜੀਤ ਸਿੰਘ ਸਿੱਧੂ)-ਅੱਜ ਬਠਿੰਡਾ ਵਿਚ ਆਏ ਤੇਜ਼ ਝੱਖੜ ਉਪਰੰਤ ਪਈ ਵਰਖਾ ਕਾਰਨ ਮੰਡੀਆਂ ਵਿਚ ਪਈ ਕਣਕ ਦੀ ਫ਼ਸਲ ਭਿੱਜ ਗਈ | ਇਸ ਮੌਕੇ ਮੰਡੀਆਂ ਵਿਚ ਕਣਕ ਲੈ ਕੇ ਆਏ ਕਿਸਾਨਾਂ ਨੇ ਸਰਕਾਰ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਸਰਕਾਰ ਦੇ ਦਾਅਵਿਆਂ ਤੇ ...

ਪੂਰੀ ਖ਼ਬਰ »

ਕਣਕ ਦੀ ਖ਼ਰੀਦ ਸਬੰਧੀ ਕਿਸਾਨਾਂ ਦੀ ਖੱਜਲ ਖੁਆਰੀ ਬਰਦਾਸ਼ਤ ਨਹੀਂ ਹੋਵੇਗੀ-ਜੇਠੂਕੇ

ਚਾਉਕੇ, 16 ਅਪ੍ਰੈਲ (ਮਨਜੀਤ ਸਿੰਘ ਘੜੈਲੀ)-ਭਾਕਿਯੂ ਏਕਤਾ ਡਕੌਂਦਾ ਬਲਾਕ ਰਾਮਪੁਰਾ ਦੇ ਪ੍ਰਧਾਨ ਬਲਵਿੰਦਰ ਸਿੰਘ ਫ਼ੌਜੀ ਜੇਠੂਕੇ ਨੇ ਦੱਸਿਆ ਕਿ ਕੇਂਦਰ ਦੀ ਖ਼ਰੀਦ ਏਜੰਸੀ ਐਫ ਸੀ ਆਈ ਵਲੋਂ ਕਣਕ ਦੀ ਖ਼ਰੀਦ ਸਬੰਧੀ ਨਮੀ ਦੀ ਮਾਤਰਾ 14 ਫ਼ੀਸਦੀ ਤੋਂ ਘਟਾਕੇ 12 ਫ਼ੀਸਦੀ ...

ਪੂਰੀ ਖ਼ਬਰ »

ਦੁਕਾਨਦਾਰ 'ਤੇ ਹਮਲਾ ਕਰਨ ਦੇ ਕਥਿਤ ਦੋਸ਼ਾਂ ਤਹਿਤ ਤਲਵੰਡੀ ਸਾਬੋ ਪੁਲਿਸ ਵਲੋਂ ਦੋ ਨਿਹੰਗਾਂ ਨੂੰ ਕਾਬੂ ਕਰਨ ਦਾ ਦਾਅਵਾ

ਤਲਵੰਡੀ ਸਾਬੋ, 16 ਅਪ੍ਰੈਲ (ਰਣਜੀਤ ਸਿੰਘ ਰਾਜੂ)-ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਡਿਊਢੀ ਦੇ ਨੇੜੇ ਇਕ ਦੁਕਾਨਦਾਰ 'ਤੇ ਬੀਤੇ ਦਿਨ ਹਮਲਾ ਕਰਨ ਵਾਲੇ ਕਥਿਤ ਦੋਸ਼ੀ ਨਿਹੰਗਾਂ ਖ਼ਿਲਾਫ਼ ਥਾਣਾ ਤਲਵੰਡੀ ਸਾਬੋ ਵਿਖੇ ਮਾਮਲਾ ਦਰਜ ਕਰਨ ਉਪਰੰਤ ਤਲਵੰਡੀ ਸਾਬੋ ਪੁਲਿਸ ਨੇ ਦੋ ...

ਪੂਰੀ ਖ਼ਬਰ »

ਨਗਰ ਨਿਗਮ ਬਠਿੰਡਾ ਦੇ ਮੇਅਰ ਦੀ ਚੋਣ 'ਤੇ ਸਾਬਕਾ ਵਿਧਾਇਕ ਨੇ ਚੁੱਕੇ ਸਵਾਲ

ਬਠਿੰਡਾ, 16 ਅਪ੍ਰੈਲ (ਸ.ਰ)-ਨਗਰ ਨਿਗਮ ਬਠਿੰਡਾ ਦੇ ਮੇਅਰ ਦੀ ਚੋਣ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਤਿੱਖੇ ਸਵਾਲ ਚੁੱਕੇ ਹਨ | ਅੱਜ ਬਠਿੰਡਾ ਵਿਖੇ ਪੈੱ੍ਰਸ ਕਾਨਫ਼ਰੰਸ ਦੌਰਾਨ ਸਰੂਪ ਚੰਦ ਸਿੰਗਲਾ ਨੇ ...

ਪੂਰੀ ਖ਼ਬਰ »

ਟੀ. ਐੱਸ. ਯੂ. ਵਲੋਂ ਜੀਓ ਦੇ ਸਿੰਮਾਂ ਅਤੇ ਹੋਰ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ

ਬਠਿੰਡਾ, 16 ਅਪ੍ਰੈਲ (ਸਟਾਫ਼ ਰਿਪੋਰਟਰ)-ਟੀ. ਐੱਸ. ਯੂ. ਵਲੋਂ ਪੰਜਾਬ ਰਾਜ ਬਿਜਲੀ ਬੋਰਡ ਦੀ ਸੂਬਾ ਕਮੇਟੀ ਦੇ ਸੱਦੇ 'ਤੇ ਅੱਜ ਸਰਕਲ ਬਠਿੰਡਾ ਦੇ ਸਾਰੇ ਮੰਡਲ ਵਿਚ ਮੰਡਲ ਬਠਿੰਡਾ, ਮੰਡਲ ਮੌੜ, ਮੰਡਲ ਬੁਢਲਾਡਾ, ਮੰਡਲ ਮਾਨਸਾ ਵਿਚ ਸਾਰੀਆਂ ਸਬ-ਡਵੀਜ਼ਨਾਂ ਵਿਚ ਕਾਲੇ ਝੰਡੇ ...

ਪੂਰੀ ਖ਼ਬਰ »

ਲਾਇਬੇ੍ਰਰੀਅਨ ਦੀ ਭਰਤੀ ਲਈ ਉਮਰ ਹੱਦ ਵਧਾਉਣ ਦੀ ਮੰਗ

ਲਹਿਰਾ ਮੁਹੱਬਤ, 16 ਅਪ੍ਰੈਲ (ਭੀਮ ਸੈਨ ਹਦਵਾਰੀਆ)-ਅਧੀਨ ਸੇਵਾਵਾਂ ਚੋਣ ਬੋਰਡ ਵਲੋਂ ਸਕੂਲ ਸਿੱਖਿਆ ਵਿਭਾਗ ਵਿਚ ਲਾਇਬੇ੍ਰਰੀਅਨਾਂ ਦੀਆਂ 750 ਅਸਾਮੀਆਂ ਭਰਨ ਸਬੰਧੀ ਜਾਰੀ ਕੀਤੇ ਗਏ ਇਸ਼ਤਿਹਾਰ ਨਾਲ ਜਨਰਲ ਕੈਟਾਗਰੀ ਦੇ ਉਮਰ ਹੱਦ ਪਾਰ ਕਰ ਚੁੱਕੇ ਉਮੀਦਵਾਰਾਂ ਵਿਚ ...

ਪੂਰੀ ਖ਼ਬਰ »

ਸੰਘਰਸ਼ ਕਮੇਟੀ ਵਲੋਂ ਨਗਰ ਪੰਚਾਇਤ ਦਫ਼ਤਰ ਅੱਗੇ ਪ੍ਰਧਾਨਗੀ ਲਈ ਅਹੁਦੇਦਾਰਾਂ ਦੀ ਚੋਣ ਦੇ ਵਿਰੋਧ 'ਚ ਰੋਸ ਧਰਨਾ

ਲਹਿਰਾ ਮੁਹੱਬਤ, 16 ਅਪ੍ਰੈਲ (ਭੀਮ ਸੈਨ ਹਦਵਾਰੀਆ)-ਨਗਰ ਪੰਚਾਇਤ ਦੀ ਪ੍ਰਧਾਨਗੀ ਲਈ ਅਹੁਦੇਦਾਰਾਂ ਦੀ ਚੋਣ ਲਈ ਨਗਰ ਪੰਚਾਇਤ ਦਫਤਰ ਲਹਿਰਾ ਮੁਹੱਬਤ ਵਿਖੇ ਰੱਖਿਆ ਪ੍ਰੋਗਰਾਮ ਉਸ ਸਮੇਂ ਤਬਦੀਲ ਹੋ ਗਿਆ ਜਦ ਸੰਘਰਸ਼ ਕਮੇਟੀ ਵਲੋਂ ਪਿੰਡ ਦੇ ਗੁਰੂ ਘਰਾਂ ਤੋਂ ...

ਪੂਰੀ ਖ਼ਬਰ »

ਆਈਲੈਟਸ ਕੇਂਦਰ ਦੇ ਸੰਚਾਲਕਾਂ ਵਲੋਂ ਬਠਿੰਡਾ 'ਚ ਰੋਸ ਰੈਲੀ ਕੱਢ ਕੇ ਪ੍ਰਸ਼ਾਸਨਿਕ ਫ਼ੈਸਲੇ ਖਿਲਾਫ਼ ਜਤਾਇਆ ਰੋਸ

ਬਠਿੰਡਾ, 16 ਅਪ੍ਰੈਲ (ਕੰਵਲਜੀਤ ਸਿੰਘ ਸਿੱਧੂ)-ਆਈਲੈਟਸ ਕੇਂਦਰਾਂ ਦੇ ਸੰਚਾਲਕਾਂ ਵਲੋਂ ਅੱਜ ਬਠਿੰਡਾ 'ਚ ਰੋਸ ਮਾਰਚ ਕੱਢ ਕੇ ਪ੍ਰਸ਼ਾਸਨਿਕ ਫ਼ੈਸਲੇ ਖਿਲਾਫ਼ ਰੋਸ ਜ਼ਾਹਰ ਕਰਦਿਆਂ 30 ਅਪ੍ਰੈਲ ਤੱਕ ਇਨ੍ਹਾਂ ਸੈਂਟਰਾਂ ਨੂੰ ਬੰਦ ਕਰਨ ਦੇ ਰੋਸ ਵਜੋਂ ਬਠਿੰਡਾ ਦੇ ਅਜੀਤ ...

ਪੂਰੀ ਖ਼ਬਰ »

ਗੁੱਗਾ ਮੇਲੇ ਕਾਰਨ ਪੰਜਾਬ ਦੇ ਕੋਨੇ ਕੋਨੇ 'ਚ ਪ੍ਰਸਿੱਧ ਹੈ ਪਿੰਡ ਰਾਈਆ

ਵਰਿੰਦਰ ਲੱਕੀ 99151-30484 ਭਾਈਰੂਪਾ: ਪਿੰਡ ਰਾਈਆ-ਬਠਿੰਡਾ ਤੋਂ ਤਕਰੀਬਨ 48 ਕਿੱਲੋਮੀਟਰ ਦੂਰ ਤਪਾ-ਭਦੌੜ ਸੜਕ 'ਤੇ ਸਥਿਤ ਪਿੰਡ ਰਾਈਆ ਪੰਜਾਬ ਦੇ ਦੂਰ-ਦੂਰ ਤੱਕ ਪ੍ਰਸਿੱਧ ਹੈ, ਇਸ ਦਾ ਇਕ ਪਾਸਾ ਜ਼ਿਲ੍ਹਾ ਬਰਨਾਲਾ ਨਾਲ ਜਾ ਲਗਦਾ ਹੈ, ਪਿੰਡ ਢਿੱਲੋਂ ਪੱਤੀ, ਭਲੇਰੀਆ ਪੱਤੀ, ...

ਪੂਰੀ ਖ਼ਬਰ »

ਕੁਸ਼ਟ ਆਸ਼ਰਮ ਨੂੰ ਐਲਾਨਿਆ ਮਾਈਕਰੋ ਕੰਟੇਨਮੈਂਟ ਜ਼ੋਨ-ਜ਼ਿਲ੍ਹਾ ਮੈਜਿਸਟੇ੍ਰਟ

ਬਠਿੰਡਾ, 16 ਅਪ੍ਰੈਲ (ਸਟਾਫ਼ ਰਿਪੋਰਟਰ)-ਜ਼ਿਲ੍ਹਾ ਮੈਜਿਸਟੇ੍ਰਟ-ਕਮ-ਡਿਪਟੀ ਕਮਿਸ਼ਨਰ ਬੀ. ਸ਼੍ਰੀਨਿਵਾਸਨ ਨੇ ਜਾਰੀ ਹੁਕਮਾਂ ਅਨੁਸਾਰ ਸਥਾਨਕ ਕੁਸ਼ਟ ਆਸ਼ਰਮ ਨੂੰ ਮਾਈਕਰੋ ਜ਼ੋਨ ਐਲਾਨਿਆ ਹੈ | ਇਸ ਮਾਈਕਰੋ ਕੰਟੇਨਮੈਂਟ ਜ਼ੋਨ ਦੀ ਮਿਆਦ ਘੱਟੋ-ਘੱਟ 10 ਦਿਨਾਂ ਲਈ ...

ਪੂਰੀ ਖ਼ਬਰ »

ਕਸਬਾ ਭਾਈਰੂਪਾ ਦੇ ਅਕਾਲੀਆਂ ਨੇ ਯੂਥ ਆਗੂ ਦੀ ਰਿਹਾਈ ਕਰਵਾਉਣ ਲਈ ਥਾਣਾ ਫੂਲ ਅੱਗੇ ਮਾਰਿਆ ਧਰਨਾ

ਭਾਈਰੂਪਾ, 16 ਅਪ੍ਰੈਲ (ਵਰਿੰਦਰ ਲੱਕੀ)-ਥਾਣਾ ਫੂਲ ਪੁਲਿਸ ਵਲੋਂ ਅੱਜ ਸਵੇਰ ਗਿ੍ਫ਼ਤਾਰ ਕੀਤੇ ਗਏ ਕਸਬਾ ਭਾਈਰੂਪਾ ਦੇ ਯੂਥ ਅਕਾਲੀ ਆਗੂ ਦੀ ਰਿਹਾਈ ਨੂੰ ਲੈ ਕੇ ਕਸਬਾ ਭਾਈਰੂਪਾ ਦੇ ਅਕਾਲੀ ਵਰਕਰਾਂ ਨੇ ਥਾਣਾ ਫੂਲ ਅੱਗੇ ਧਰਨਾ ਲਗਾਉਂਦੇ ਹੋਏ ਪੁਲਿਸ ਪ੍ਰਸ਼ਾਸਨ ...

ਪੂਰੀ ਖ਼ਬਰ »

3 ਕੋਰੋਨਾ ਪਾਜ਼ੀਟਿਵ ਔਰਤਾਂ ਦੀ ਹੋਈ ਮੌਤ

ਬਠਿੰਡਾ, 16 ਅਪ੍ਰੈਲ (ਅਵਤਾਰ ਸਿੰਘ)-ਸਥਾਨਕ ਸ਼ਹਿਰ ਦੇ ਮਹੇਸ਼ਵਰੀ ਰੋਡ ਸਥਿਤ ਲਾਈਫ਼ ਲਾਇਨ ਹਸਪਤਾਲ ਵਿਚ ਦਾਖ਼ਲ ਕੋਰੋਨਾ ਪਾਜ਼ੀਟਿਵ ਔਰਤ ਅਮਰਜੀਤ ਕੌਰ (75) ਨਿਵਾਸੀ ਪਿੰਡ ਝੰੂਬਾ ਦੀ ਇਲਾਜ ਅਧੀਨ 15/16 ਅਪ੍ਰੈਲ ਦੇ ਦਰਮਿਆਨ ਮੌਤ ਹੋ ਜਾਣ ਦੀ ਸੂਚਨਾ ਜ਼ਿਲ੍ਹਾ ...

ਪੂਰੀ ਖ਼ਬਰ »

ਵਕੀਲ ਹਰਪਾਲ ਖਾਰਾ ਵਲੋਂ ਕੋਟਕਪੂਰਾ ਗੋਲੀਕਾਂਡ ਸਬੰਧੀ ਚਲਾਨ ਦੀ ਰਿਪੋਰਟ ਜਨਤਕ

ਬਠਿੰਡਾ, 16 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਕੋਟਕਪੂਰਾ ਗੋਲੀਕਾਂਡ ਸਬੰਧੀ ਸਿੱਟ ਮੁਖੀ ਕੁੰਵਰ ਵਿਜੈ ਪ੍ਰਤਾਪ ਦੁਆਰਾ ਹਾਈਕੋਰਟ 'ਚ ਪੇਸ਼ ਕੀਤੇ ਚਲਾਨ ਨੰ. 129 ਅਤੇ 130 ਦੀ ਰਿਪੋਰਟ ਬਠਿੰਡਾ ਦੇ ਸੀਨੀਅਰ ਵਕੀਲ ਹਰਪਾਲ ਸਿੰਘ ਖਾਰਾ ਨੇ ਜਨਤਕ ਕੀਤੀ ਹੈ | ਰਿਪੋਰਟ 'ਚ ...

ਪੂਰੀ ਖ਼ਬਰ »

16 ਸਾਲ ਬਾਅਦ ਨਗਰ ਕੌ ਾਸਲ ਰਾਮਾਂ 'ਤੇ ਕਾਂਗਰਸ ਪਾਰਟੀ ਦਾ ਕਬਜ਼ਾ

ਰਾਮਾਂ ਮੰਡੀ, 16 ਅ੍ਰਪੈਲ (ਅਮਰਜੀਤ ਸਿੰਘ ਲਹਿਰੀ, ਤਰਸੇਮ ਸਿੰਗਲਾ)-ਸਥਾਨਕ ਨਗਰ ਕੌਂਸਲ ਦਫ਼ਤਰ ਵਿਖੇ ਚੋਣ ਅਬਜ਼ਰਵਰ ਨਾਇਬ ਤਹਿਸੀਲਦਾਰ ਦੀ ਦੇਖਰੇਖ ਹੇਠ ਨਗਰ ਕੌਂਸਲ ਰਾਮਾਂ ਦੇ ਪ੍ਰਧਾਨਗੀ ਅਤੇ ਮੀਤ ਪ੍ਰਧਾਨਗੀ ਦੀ ਚੋਣ ਸਰਬਸੰਮਤੀ ਨਾਲ ਨੇਪਰੇ ਚੜ੍ਹ ਗਈ | ਇਸ ਮੌਕੇ ...

ਪੂਰੀ ਖ਼ਬਰ »

ਬੇਮੌਸਮੀ ਵਰਖਾ ਨੇ ਦਾਣਾ ਮੰਡੀਆਂ 'ਚ ਪਈ ਕਣਕ ਕੀਤੀ ਗਿੱਲੀ

ਸ਼ੀਗੋ ਮੰਡੀ, 16 ਅਪ੍ਰੈਲ (ਲੱਕਵਿੰਦਰ ਸ਼ਰਮਾ)-ਖੇਤਰ 'ਚ ਬਾਅਦ ਦੁਪਹਿਰ ਆਈ ਹਨ੍ਹੇਰੀ ਨਾਲ ਜਿੱਥੇ ਤੂੜੀ ਤੇ ਕਣਕ ਦਾ ਲਾਗਾ ਤੇ ਦਰੱਖਤਾਂ ਦਾ ਡਿੱਗਣ ਨਾਲ ਵਣ ਵਿਭਾਗ ਦਾ ਨੁਕਸਾਨ ਹੋਇਆ ਹੈ, ਉੱਥੇ ਹੀ ਕਿਸਾਨਾਂ ਦੀ ਵੇਚਣ ਲਈ ਮੰਡੀ 'ਚ ਸੁੱਟੀ ਕਣਕ ਭਿੱਜ ਗਈ ਹੈ | ਜਿਸ ਲਈ ...

ਪੂਰੀ ਖ਼ਬਰ »

ਬਿਜਲੀ ਕਰਮਚਾਰੀਆਂ ਦੀ ਅਣਗਹਿਲੀ ਕਾਰਨ ਲੱਗੀ ਅੱਗ, ਮੌਕੇ 'ਤੇ ਕਾਬੂ ਪਾ ਕੇ ਵੱਡੇ ਨੁਕਸਾਨ ਤੋਂ ਹੋਇਆ ਬਚਾਅ

ਭੁੱਚੋ ਮੰਡੀ, 16 ਅਪ੍ਰੈਲ (ਬਿੱਕਰ ਸਿੰਘ ਸਿੱਧੂ)-ਮੰਡੀ ਤੋਂ ਲਹਿਰਾ ਬੇਗਾ ਨੂੰ ਜਾਣ ਵਾਲੀ ਸੜਕ 'ਤੇ ਨਿਰੰਕਾਰੀ ਭਵਨ ਦੇ ਨੇੜੇ ਕਿਸਾਨ ਅੰਮਿ੍ਤ ਸਾਗਰ ਸਿੰਘ ਦੇ ਖੇਤ ਦੇ ਮੱਥੇ 'ਤੇ ਲੱਗੇ ਬਿਜਲੀ ਦੇ ਟਰਾਂਸਫ਼ਾਰਮ ਦੀ ਸਵਿੱਚ ਵਿਚੋਂ ਨਿਕਲੀ ਅੱਗ ਦੀ ਚਿੰਗਾਰੀ ਨਾਲ ਅੱਗ ...

ਪੂਰੀ ਖ਼ਬਰ »

ਤੁੰਗਵਾਲੀ ਸਕੂਲ ਦੇ 9 ਅਧਿਆਪਕ ਕੋਰੋਨਾ ਪਾਜ਼ੀਟਿਵ ਆਉਣ ਨਾਲ ਸਹਿਮ ਦਾ ਮਾਹੌਲ

ਭੁੱਚੋ ਮੰਡੀ, 16 ਅਪ੍ਰੈਲ (ਪਰਵਿੰਦਰ ਸਿੰਘ ਜੌੜਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੁੰਗਵਾਲੀ ਦੇ 9 ਅਧਿਆਪਕ ਕੋਰੋਨਾ ਪਾਜ਼ੀਟਿਵ ਆ ਜਾਣ ਨਾਲ ਸਹਿਮ ਦਾ ਮਾਹੌਲ ਬਣ ਗਿਆ ਹੈ | ਕੁਝ ਦਿਨ ਪਹਿਲਾਂ ਇੱਥੇ ਇਕ ਅਧਿਆਪਕ ਨੂੰ ਬੁਖ਼ਾਰ ਦੇ ਲੱਛਣ ਸਨ | ਜਦੋਂ ਉਸ ਦੀ ਕੋਰੋਨਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX