ਤਾਜਾ ਖ਼ਬਰਾਂ


ਅਮਰਨਾਥ ਯਾਤਰਾ : ਫ਼ੌਜ ਵਲੋਂ ਰਿਕਾਰਡ ਸਮੇਂ 'ਚ ਨੁਕਸਾਨੇ ਗਏ ਪੁਲਾਂ ਦਾ ਪੁਨਰ ਨਿਰਮਾਣ
. . .  31 minutes ago
ਊਧਮਪੁਰ, 2 ਜੁਲਾਈ - ਅਮਰਨਾਥ ਯਾਤਰਾ ਦੌਰਾਨ ਭਾਰਤੀ ਫ਼ੌਜ ਨੇ ਰਿਕਾਰਡ ਸਮੇਂ 'ਚ ਬਾਲਟਾਲ ਰੂਟ 'ਤੇ ਜ਼ਮੀਨ ਖਿਸਕਣ ਕਾਰਨ ਨੁਕਸਾਨੇ ਗਏ ਪੁਲਾਂ ਦਾ ਪੁਨਰ ਨਿਰਮਾਣ ਕੀਤਾ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਡੀ.ਜੀ.ਪੀ. ਭਾਵਰਾ ਦੀ ਛੁੱਟੀ ਮਨਜ਼ੂਰ
. . .  44 minutes ago
ਚੰਡੀਗੜ੍ਹ, 2 ਜੁਲਾਈ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਡੀ.ਜੀ.ਪੀ. ਵੀ.ਕੇ. ਭਾਵਰਾ ਵਲੋਂ 2 ਮਹੀਨਿਆਂ ਲਈ ਛੁੱਟੀ 'ਤੇ ਜਾਣ ਲਈ ਦਿੱਤੀ ਅਰਜ਼ੀ ਨੂੰ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਮਨਜ਼ੂਰ...
ਗ਼ੁੱਸੇ 'ਚ ਆਏ ਲੋਕਾਂ ਵਲੋਂ ਉਦੈਪੁਰ ਹੱਤਿਆਕਾਂਡ ਦੇ ਦੋਸ਼ੀਆਂ ਉੱਪਰ ਹਮਲਾ
. . .  about 1 hour ago
ਜੈਪੁਰ, 2 ਜੁਲਾਈ - ਉਦੈਪੁਰ ਹੱਤਿਆਕਾਂਡ ਦੇ ਦੋਸ਼ੀਆਂ ਨੂੰ ਜੈਪੁਰ ਵਿਖੇ ਐਨ.ਆਈ.ਏ.ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਕਿ ਗ਼ੁੱਸੇ ਵਿਚ ਆਏ ਲੋਕਾਂ ਨੇ ਦੋਸ਼ੀਆਂ ਉੱਪਰ ਹਮਲਾ ਕਰ ਦਿੱਤਾ। ਐਨ.ਆਈ.ਏ. ਅਦਾਲਤ ...
ਰਵੀ ਸਿੰਘ ਖ਼ਾਲਸਾ ਦਾ ਟਵਿੱਟਰ ਅਕਾਊਂਟ ਬੰਦ ਕਰਨ ਦੀ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਨਿਖੇਧੀ
. . .  about 2 hours ago
ਚੰਡੀਗੜ੍ਹ, 2 ਜੁਲਾਈ - ਖ਼ਾਲਸਾ ਏਡ ਦੇ ਸੰਚਾਲਕ ਰਵੀ ਸਿੰਘ ਖ਼ਾਲਸਾ ਦਾ ਟਵਿੱਟਰ ਅਕਾਊਂਟ ਬੰਦ ਹੋਣ 'ਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਟਵੀਟ ਕਰ ਕਿਹਾ ਕਿ ਰਵੀ ਸਿੰਘ ਖ਼ਾਲਸਾ...
ਪੀਣ ਵਾਲੇ ਪਾਣੀ ਦੀ ਬੋਤਲ ਨੂੰ ਲੈ ਕੇ ਪ੍ਰਵਾਸੀ ਮਜ਼ਦੂਰ ਦਾ ਸਾਥੀ ਮਜ਼ਦੂਰਾਂ ਵਲੋਂ ਕਤਲ
. . .  about 2 hours ago
ਮਲੋਟ, 2 ਜੁਲਾਈ (ਪਾਟਿਲ) - ਪਿੰਡ ਈਨਾ ਖੇੜਾ ਵਿਖੇ ਇਕ ਪਾਈਪ ਫ਼ੈਕਟਰੀ ਵਿਚ ਕੰਮ ਕਰਦੇ ਬਿਹਾਰੀ ਮਜ਼ਦੂਰ ਦਾ ਸਾਥੀ ਮਜ਼ਦੂਰਾਂ ਨੇ ਪੀਣ ਵਾਲੇ ਪਾਣੀ ਦੀ ਬੋਤਲ ਨੂੰ ਲੈ ਕੇ ਲੋਹੇ ਦੀਆਂ ਰਾਡਾਂ ਮਾਰ ਕੇ ਬੇਰਹਿਮੀ ਨਾਲ...
ਕੰਧ ਨੂੰ ਲੈ ਕੇ ਹੋਏ ਝਗੜੇ ਦੌਰਾਨ ਪੋਤੇ ਵਲੋਂ ਦਾਦੇ ਤੇ ਤਾਏ ਦੀ ਗੋਲੀਆਂ ਮਾਰ ਕੇ ਹੱਤਿਆ, ਦਾਦੀ ਗੰਭੀਰ ਜ਼ਖਮੀਂ
. . .  about 2 hours ago
ਮਲੋਟ, 2 ਜੁਲਾਈ (ਪਾਟਿਲ) - ਥਾਣਾ ਸਦਰ ਮਲੋਟ ਦੇ ਪਿੰਡ ਬਾਮ ਵਿਖੇ ਅੱਜ ਹੋਈ ਬਹਿਸ ਦੌਰਾਨ ਇਕ ਵਿਅਕਤੀ ਵਲੋਂ ਦੋ ਬਜ਼ੁਰਗਾਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜਦ ਕਿ ਇੱਕ ਬਜ਼ੁਰਗ ਔਰਤ ਗੰਭੀਰ ਰੂਪ ਵਿਚ ਜ਼ਖਮੀ ਹੋ...
ਪੰਜਾਬ ਸਰਕਾਰ ਕਰੇਗੀ ਐਮ.ਐਸ.ਪੀ. ਤੋਂ ਘੱਟ ਖ਼ਰੀਦੀ ਗਈ ਮੂੰਗੀ ਦੇ ਨੁਕਸਾਨ ਦੀ ਭਰਪਾਈ - ਭਗਵੰਤ ਮਾਨ
. . .  about 2 hours ago
ਚੰਡੀਗੜ੍ਹ, 2 ਜੁਲਾਈ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਮੇਰੀ ਅਪੀਲ ਹੈ ਕਿ ਜਿਨ੍ਹਾਂ ਕਿਸਾਨਾਂ ਨੇ ਮੂੰਗੀ ਦੀ ਫ਼ਸਲ ਬੀਜੀ ਸੀ, ਉਨ੍ਹਾਂ ਨੂੰ ਸਾਡੀ ਸਰਕਾਰ ਕਿਸੇ ਤਰਾਂ ਦੀ ਦਿੱਕਤ ਨਹੀਂ ਆਉਣ...
ਖ਼ਾਲਸਾ ਏਡ ਦੇ ਸੰਚਾਲਕ ਰਵੀ ਸਿੰਘ ਦਾ ਟਵਿੱਟਰ ਅਕਾਊਂਟ ਹੋਇਆ ਬੰਦ
. . .  about 2 hours ago
ਮਹਿਲ ਕਲਾਂ, 2 ਜੁਲਾਈ (ਗੁਰਪ੍ਰੀਤ ਸਿੰਘ ਅਣਖੀ)-ਟਵਿੱਟਰ ਵਲੋਂ ਕਿਸਾਨ ਏਕਤਾ ਮੋਰਚਾ ਅਤੇ ਟਰੈੱਕਟ ਟੂ ਟਵਿੱਟਰ ਦੇ ਖਾਤੇ ਬੰਦ ਕਰਨ ਤੋਂ ਬਾਅਦ ਅੱਜ ਟਵਿੱਟਰ ਨੇ ਵਿਸ਼ਵ ਪ੍ਰਸਿੱਧ ਸਮਾਜ ਸੇਵੀ ਸੰਸਥਾ ਖ਼ਾਲਸਾ ਏਡ ਦੇ ਮੁੱਖ ਸੰਚਾਲਕ ਰਵੀ ਸਿੰਘ...
ਮੂੰਗੀ ਦੀ ਖ਼ਰੀਦ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਲੈ ਸਕਦੇ ਹਨ ਵੱਡਾ ਫ਼ੈਸਲਾ
. . .  about 3 hours ago
ਚੰਡੀਗੜ੍ਹ, 2 ਜੁਲਾਈ (ਅਵਤਾਰ ਸਿੰਘ) - ਮੂੰਗੀ ਦੀ ਖ਼ਰੀਦ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਅਨੁਸਾਰ ਮੂੰਗੀ ਦੀ ਖ਼ਰੀਦ ਨੂੰ ਲੈ ਕੇ ਸਰਕਾਰ ਕਿਸਾਨਾਂ ਨੂੰ ਰਾਹਤ ਦੇ ਸਕਦੀ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਕੋਈ ਵੱਡਾ ਫ਼ੈਸਲਾ...
ਭਾਰਤ-ਇੰਗਲੈਂਡ 5ਵਾਂ ਟੈਸਟ : ਪਹਿਲੀ ਪਾਰੀ 'ਚ ਭਾਰਤ ਦੀ ਪੂਰੀ ਟੀਮ 416 ਦੌੜਾਂ ਬਣਾ ਕੇ ਆਊਟ
. . .  about 3 hours ago
ਬਰਮਿੰਘਮ, 2 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਕ੍ਰਿਕੇਟ ਟੀਮਾਂ ਵਿਚਕਾਰ ਚੱਲ ਰਹੇ 5ਵੇਂ ਟੈਸਟ ਮੈਚ ਦੇ ਦੂਸਰੇ ਦਿਨ ਪਹਿਲੀ ਪਾਰੀ 'ਚ ਭਾਰਤ ਦੀ ਪੂਰੀ ਟੀਮ 416 ਦੌੜਾਂ ਬਣਾ ਕੇ ਆਊਟ ਹੋ ਗਈ। ਭਾਰਤ...
ਨੂਪੁਰ ਸ਼ਰਮਾ ਦਾ ਸਮਰਥਨ ਕਰਨ ਵਾਲੇ ਦੁਕਾਨ ਮਾਲਕ ਦੀ ਹੱਤਿਆ ਦੀ ਨਿਆਇਕ ਜਾਂਚ ਦੇ ਹੁਕਮ
. . .  about 3 hours ago
ਨਵੀਂ ਦਿੱਲੀ, 2 ਜੁਲਾਈ - ਮੁਅੱਤਲ ਭਾਜਪਾ ਆਗੂ ਨੂਪੁਰ ਸ਼ਰਮਾ ਦਾ ਸਮਰਥਨ ਕਰਨ 'ਤੇ ਅਮਰਾਵਤੀ ਵਿਖੇ ਦੁਕਾਨ ਮਾਲਕ ਦੀ ਹੱਤਿਆ ਦੀ ਨਿਆਇਕ ਜਾਂਚ ਦੇ ਹੁਕਮ ਦਿੱਤੇ ਗਏ...
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 2 ਦਿਨਾਂ ਗੁਜਰਾਤ ਦੌਰੇ 'ਤੇ
. . .  about 4 hours ago
ਨਵੀਂ ਦਿੱਲੀ, 2 ਜੁਲਾਈ- 'ਆਪ' ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਗੁਜਰਾਤ ਦੇ ਦੌਰੇ 'ਤੇ ਹਨ, ਉਹ 3-4 ਜੁਲਾਈ ਨੂੰ ਅਹਿਮਦਾਬਾਦ 'ਚ ਹੋਣਗੇ। 3 ਜੁਲਾਈ ਨੂੰ ਉਹ ਪਾਰਟੀ ਦੇ ਨਵੇਂ ਅਹੁਦੇਦਾਰਾਂ ਨੂੰ ਸਹੁੰ ਚੁਕਾਉਣਗੇ ਅਤੇ 4 ਜੁਲਾਈ ਨੂੰ ਉਹ ਟਾਊਨ ਹਾਲ ਮੀਟਿੰਗ 'ਚ ਸ਼ਾਮਿਲ ਹੋਣਗੇ।
ਮੁਹੰਮਦ ਜ਼ੁਬੈਰ ਨੂੰ ਵੱਡਾ ਝਟਕਾ, ਜ਼ਮਾਨਤ ਅਰਜ਼ੀ ਖ਼ਾਰਿਜ, ਕੋਰਟ ਨੇ 14 ਦਿਨ ਦੀ ਨਿਆਇਕ ਹਿਰਾਸਤ ’ਚ ਭੇਜਿਆ
. . .  about 4 hours ago
ਨਵੀਂ ਦਿੱਲੀ, 2 ਜੁਲਾਈ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਨਿੱਜੀ ਚੈਨਲ ਦੇ ਸਹਿ-ਸੰਸਥਾਪਕ ਮੁਹੰਮਦ ਜ਼ੁਬੈਰ ਦੀ ਜ਼ਮਾਨਤ ਪਟੀਸ਼ਨ ਖ਼ਾਰਜ ਕਰ ਦਿੱਤੀ ਹੈ। ਅਦਾਲਤ ਨੇ ਮੁਹੰਮਦ ਜ਼ੁਬੈਰ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ।
ਜੀ.ਆਰ.ਪੀ. ਦੇ ਏ.ਆਈ.ਜੀ. ਵਲੋਂ ਰੇਲਵੇ ਸਟੇਸ਼ਨ ਦੀ ਚੈਕਿੰਗ
. . .  about 5 hours ago
ਅੰਮ੍ਰਿਤਸਰ, 2 ਜੁਲਾਈ (ਗਗਨਦੀਪ ਸ਼ਰਮਾ)-ਜੀ.ਆਰ.ਪੀ. ਦੇ ਏ.ਆਈ.ਜੀ. ਅਜੇ ਮਲੂਜਾ ਵਲੋਂ ਅੰਮ੍ਰਿਤਸਰ ਰੇਲਵੇ ਸਟੇਸ਼ਨ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਕਿ ਯਾਤਰੀਆਂ ਦੀ ਸੁਰੱਖਿਆ ਨੂੰ ਲੈ ਕੇ ਕਿਸੇ ਤਰ੍ਹਾਂ ਦੀ ਢਿੱਲ ਨਾ ਵਰਤੀ ਜਾਵੇ। ਇਸ ਦੌਰਾਨ ਯਾਤਰੀਆਂ ਦੇ ਸਾਮਾਨ ਨੂੰ ਵੀ ਚੈੱਕ ਕੀਤਾ ਗਿਆ।
ਬਰਗਾੜੀ ਬੇਅਦਬੀ ਮਾਮਲਾ: ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਿੱਖ ਆਗੂਆਂ ਨੂੰ ਸੌਂਪੀ ਜਾਂਚ ਰਿਪੋਰਟ
. . .  about 5 hours ago
ਅਜਨਾਲਾ, 2 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਸਿੱਖ ਆਗੂਆਂ ਨੂੰ ਬਰਗਾੜੀ ਬੇਅਦਬੀ ਮਾਮਲੇ ਦੀ ਜਾਂਚ ਰਿਪੋਰਟ ਸੌਂਪ ਦਿੱਤੀ ਹੈ। ਇਸ ਸੰਬੰਧੀ 'ਅਜੀਤ' ਨਾਲ ਜਾਣਕਾਰੀ ਸਾਂਝੀ ਕਰਦਿਆਂ ਗੁਰਮੀਤ ਵਿਦਿਆਲਾ ਦਮਦਮੀ ਟਕਸਾਲ...
ਜਬਰ ਜਨਾਹ ਮਾਮਲੇ 'ਚ ਸਾਬਕਾ ਵਿਧਾਇਕ ਬੈਂਸ ਦਾ ਭਰਾ ਗ੍ਰਿਫ਼ਤਾਰ
. . .  about 5 hours ago
ਲੁਧਿਆਣਾ, 2 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਜਬਰ ਜਨਾਹ ਦੇ ਮਾਮਲੇ 'ਚ ਪੁਲਿਸ ਨੇ ਅੱਜ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੀ ਪੁਸ਼ਟੀ ਕਰਦਿਆਂ ਜੁਆਇੰਟ ਪੁਲਿਸ ਕਮਿਸ਼ਨਰ...
ਗਗਨਦੀਪ ਸਿੰਘ ਚੱਢਾ ਦੀ ਅੰਤਿਮ ਅਰਦਾਸ ਮੌਕੇ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
. . .  about 6 hours ago
ਪਟਿਆਲਾ, 2 ਜੁਲਾਈ (ਅਮਨਦੀਪ ਸਿੰਘ)-ਪਟਿਆਲਾ ਵਿਖੇ ਕੁਝ ਦਿਨ ਪਹਿਲਾਂ ਆਮ ਆਦਮੀ ਪਾਰਟੀ ਦੇ ਸਟੇਟ ਸੈਕਟਰੀ ਗਗਨਦੀਪ ਸਿੰਘ ਚੱਢਾ ਅਕਾਲ ਚਲਾਣਾ ਕਰ ਗਏ ਸਨ, ਜਿਨ੍ਹਾਂ ਦੀ ਅੰਤਿਮ ਅਰਦਾਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਸ਼ੇਸ਼ ਤੌਰ 'ਤੇ ਪਹੁੰਚੇ...
ਮਣੀਪੁਰ ਜ਼ਮੀਨ ਖਿਸਕਣ 'ਚ ਮਰਨ ਵਾਲਿਆਂ ਦੀ ਗਿਣਤੀ ਹੋਈ 24
. . .  about 6 hours ago
ਗੁਹਾਟੀ, 2 ਜੁਲਾਈ-ਮਣੀਪੁਰ ਦੇ ਨੋਨੀ ਜ਼ਿਲ੍ਹੇ 'ਚ ਇਕ ਰੇਲਵੇ ਨਿਰਮਾਣ ਸਥਾਨ 'ਤੇ ਜ਼ਮੀਨ ਖਿਸਕਣ ਕਾਰਨ ਮਰਨ ਵਾਲਿਆਂ ਦੀ ਗਿਣਤੀ 24 ਹੋ ਗਈ ਹੈ। ਦਸ ਦੇਈਏ ਕਿ ਤੁਪੁਲ ਇਲਾਕੇ 'ਚ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ।
ਸ੍ਰੀ ਦਰਬਾਰ ਸਾਹਿਬ 'ਤੇ 1955 'ਚ ਕੀਤੇ ਹਮਲੇ ਦੀ ਯਾਦ 'ਚ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਅਖੰਡ ਪਾਠ ਆਰੰਭ
. . .  about 7 hours ago
ਅੰਮ੍ਰਿਤਸਰ, 2 ਜੁਲਾਈ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਪੰਜਾਬੀ ਸੂਬਾ ਮੋਰਚਾ ਦੌਰਾਨ 4 ਜੁਲਾਈ 1955 ਨੂੰ ਉਸ ਵੇਲੇ ਦੀ ਸਰਕਾਰ ਵਲੋਂ ਸ੍ਰੀ ਦਰਬਾਰ ਸਾਹਿਬ 'ਤੇ ਕਰਵਾਏ ਗਏ ਹਮਲੇ ਦੀ ਯਾਦ 'ਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਆਰੰਭ ਕਰਵਾਇਆ...
ਦਿੱਲੀ ਪੁਲਿਸ ਨੇ ਮੁਹੰਮਦ ਜ਼ੁਬੈਰ ਦੀ ਨਿਆਇਕ ਹਿਰਾਸਤ ਦੀ ਕੀਤੀ ਮੰਗ
. . .  about 7 hours ago
ਨਵੀਂ ਦਿੱਲੀ, 2 ਜੁਲਾਈ-ਦਿੱਲੀ ਪੁਲਿਸ ਨੇ ਮੁਹੰਮਦ ਜ਼ੁਬੈਰ ਦੀ ਨਿਆਇਕ ਹਿਰਾਸਤ ਦੀ ਕੀਤੀ ਮੰਗ
ਅਮਰੀਕਾ 'ਚ ਵਾਰੰਟਾਂ ਦੀ ਤਾਮੀਲ ਕਰਵਾਉਣ ਗਏ ਪੁਲਿਸ ਅਫ਼ਸਰਾਂ 'ਤੇ ਚਲਾਈ ਗੋਲੀ, 2 ਦੀ ਮੌਤ 6 ਜ਼ਖ਼ਮੀ
. . .  about 6 hours ago
ਸੈਕਰਾਮੈਂਟੋ, 2 ਜੁਲਾਈ (ਹੁਸਨ ਲੜੋਆ ਬੰਗਾ)- ਅਮਰੀਕਾ ਦੇ ਕੈਂਟੁਕੀ ਰਾਜ 'ਚ ਅਦਾਲਤ ਵਲੋਂ ਜਾਰੀ ਵਾਰੰਟਾਂ ਦੀ ਤਾਮੀਲ ਕਰਵਾਉਣ ਗਏ ਪੁਲਿਸ ਅਧਿਕਾਰੀਆਂ 'ਤੇ ਸ਼ੱਕੀ ਦੋਸ਼ੀ ਨੇ ਰਾਈਫ਼ਲ ਨਾਲ ਗੋਲੀਆਂ ਚਲਾ ਦਿੱਤੀਆਂ, ਜਿਸ ਦੇ ਸਿੱਟੇ ਵਜੋਂ 2 ਪੁਲਿਸ ਅਫ਼ਸਰਾਂ ਦੀ ਮੌਤ ਹੋ ਗਈ ਤੇ 6 ਹੋਰ ਜ਼ਖ਼ਮੀ ਹੋ ਗਏ।
ਇਕਬਾਲ ਸਿੰਘ ਲਾਲਪੁਰਾ ਸ੍ਰੀ ਚਮਕੌਰ ਸਾਹਿਬ ਹੋਏ ਨਤਮਸਤਕ
. . .  about 8 hours ago
ਸ੍ਰੀ ਚਮਕੌਰ ਸਾਹਿਬ, 2ਜੁਲਾਈ (ਜਗਮੋਹਨ ਸਿੰਘ ਨਾਰੰਗ)-ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਅੱਜ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਅਤੇ ਗੁਰਦੁਆਰਾ ਸ੍ਰੀ ਗੜੀ ਸਾਹਿਬ ਵਿਖੇ ਨਤਮਸਤਕ ਹੋਏ...
ਸੀਵਰੇਜ ਟਰੀਟਮੈਂਟ ਪਲਾਂਟ 'ਚ ਗੈਸ ਲੀਕ, ਇਕ ਮੁਲਾਜ਼ਮ ਦੀ ਵਿਗੜੀ ਸਿਹਤ
. . .  about 8 hours ago
ਤਲਵੰਡੀ ਸਾਬੋ, 2 ਜੁਲਾਈ (ਰਣਜੀਤ ਸਿੰਘ ਰਾਜੂ)-ਸਥਾਨਕ ਨਗਰ ਦੇ ਸੀਵਰੇਜ ਟਰੀਟਮੈਂਟ ਪਲਾਂਟ 'ਚ ਬੀਤੀ ਅੱਧੀ ਰਾਤ ਤੋਂ ਬਾਅਦ ਪਾਣੀ ਸਾਫ਼ ਕਰਨ ਵਾਲੀ ਗੈਸ ਲੀਕ ਹੋਣ ਕਾਰਨ ਇਕ ਮੁਲਾਜ਼ਮ ਦੀ ਸਿਹਤ ਵਿਗੜ ਜਾਣ ਦੀ ਖ਼ਬਰ ਸਾਹਮਣੇ...
ਜਬਰ-ਜਨਾਹ ਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਾ ਹੋਣ ਦੇ ਰੋਸ 'ਚ ਟੈਂਕੀ ਪੀੜਤਾਂ ਦੇ ਦੋ ਦਿਉਰ ਟੈਂਕੀ 'ਤੇ ਚੜੇ
. . .  about 8 hours ago
ਭਗਤਾ ਭਾਈਕਾ, 2 ਜੁਲਾਈ (ਵਰਿੰਦਰ ਲੱਕੀ,ਸੁਖਪਾਲ ਸਿੰਘ ਸੋਨੀ)-ਜਬਰ-ਜਨਾਹ ਦੇ ਕਥਿਤ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਅੱਜ ਪੀੜਤਾਂ ਦੇ ਦੋ ਦਿਉਰ ਪਿੰਡ ਦਿਆਲਪੁਰਾ ਭਾਈਕਾ ਵਿਖੇ ਪਾਣੀ ਵਾਲੀ ਟੈਂਕੀ ਉਪਰ ਚੜ ਗਏ ਹਨ।ਇਸ ਸਮੇਂ ਪੀੜਤ ਪਰਿਵਾਰ ਦੇ ਵੱਡੀ ਗਿਣਤੀ ਸਹਿਯੋਗੀਆਂ...
ਭਾਰਤ ਦੀ ਸਰਹੱਦ ਅੰਦਰ ਦਾਖ਼ਲ ਹੋਇਆ 3 ਸਾਲਾ ਪਾਕਿਸਤਾਨੀ ਬੱਚਾ, ਬੀ.ਐੱਸ.ਐੱਫ. ਜਵਾਨਾਂ ਨੇ ਪਾਕਿ ਰੇਂਜਰਾਂ ਹਵਾਲੇ ਕੀਤਾ
. . .  about 9 hours ago
ਫਿਰੋਜ਼ਪੁਰ, 2 ਜੁਲਾਈ- ਇਕ ਪਾਕਿਸਤਾਨੀ 3 ਸਾਲਾ ਬੱਚਾ ਜੋ ਅਣਜਾਣੇ 'ਚ ਭਾਰਤ ਸਰਹੱਦ ਅੰਦਰ ਗਲਤੀ ਨਾਲ ਦਾਖ਼ਲ ਹੋ ਗਿਆ ਸੀ, ਨੂੰ ਬੀ.ਐੱਸ.ਐੱਫ. ਨੇ ਪਾਕਿਸਤਾਨ ਰੇਂਜਰਾਂ ਦੇ ਹਵਾਲੇ ਕਰ ਦਿੱਤਾ। ਉਸ ਕੋਲੋਂ ਕੋਈ ਵੀ ਇਤਰਾਜ਼ਯੋਗ ਚੀਜ਼ ਬਰਾਮਦ ਨਹੀਂ ਹੋਈ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਵੈਸਾਖ ਸੰਮਤ 553

ਖੇਡ ਸੰਸਾਰ

ਪੰਜਾਬ ਦੇ ਸ਼ੇਰ ਚੇਨਈ ਅੱਗੇ ਹੋਏ ਢੇਰ

ਮੁੰਬਈ, 16 ਅਪ੍ਰੈਲ (ਏਜੰਸੀਆਂ)-ਆਈ.ਪੀ.ਐਲ. 2021 ਦਾ 8ਵਾਂ ਮੈਚ ਚੇਨਈ ਸੁਪਰ ਕਿੰਗਜ਼ ਅਤੇ ਪੰਜਾਬ ਸੁਪਰ ਕਿੰਗਜ਼ ਦਰਮਿਆਨ ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਖੇਡਿਆ ਗਿਆ | ਜਿਸ 'ਚ ਪੰਜਾਬ ਕਿੰਗਜ਼ ਨੇ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਚੇਨਈ ਨੂੰ ਸਿਰਫ਼ 107 ਦੌੜਾਂ ਦਾ ਟੀਚਾ ਦਿੱਤਾ | ਜਿਸ ਦੇ ਜਵਾਬ 'ਚ ਚੇਨਈ ਸੁਪਰ ਕਿੰਗਜ਼ ਨੇ 15ਵੇਂ ਓਵਰ 'ਚ ਮੈਚ 6 ਵਿਕਟਾਂ ਨਾਲ ਜਿੱਤ ਲਿਆ | ਚੇਨਈ ਨੇ ਇਸ ਸੀਜ਼ਨ ਦਾ ਆਪਣਾ ਪਹਿਲਾ ਮੈਚ ਜਿੱਤ ਲਿਆ ਹੈ | ਚੇਨਈ ਸੁਪਰ ਕਿੰਗਜ਼ ਦੀ ਪੰਜਾਬ ਖ਼ਿਲਾਫ਼ ਪਿਛਲੇ 10 ਮੈਚਾਂ 'ਚੋਂ ਇਹ 8ਵੀਂ ਜਿੱਤ ਹੈ | ਚੇਨਈ ਟੀਮ 2 'ਚੋਂ ਇਕ ਮੈਚ ਜਿੱਤ ਕੇ ਅੰਕਾਂ ਦੇ ਟੇਬਲ 'ਚ ਦੂਸਰੇ ਨੰਬਰ 'ਤੇ ਪਹੁੰਚ ਗਈ ਹੈ | ਪੰਜਾਬ ਕਿੰਗਜ਼ ਨੇ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ 'ਚ 8 ਵਿਕਟਾਂ ਦੇ ਨੁਕਸਾਨ 'ਤੇ 106 ਦੌੜਾਂ ਬਣਾਈਆਂ, ਜਿਸ ਦੇ ਪਿੱਛਾ ਕਰਦੇ ਹੋਏ ਚੇਨਈ ਨੇ 15.4 ਓਵਰਾਂ 'ਚ 4 ਵਿਕਟਾਂ ਗੁਆ ਕੇ 107 ਦੌੜਾਂ ਬਣਾਉਂਦੇ ਹੋਏ ਮੈਚ ਆਪਣੇ ਨਾਂਅ ਕਰ ਲਿਆ | ਬੱਲੇਬਾਜ਼ ਮੋਇਨ ਅਲੀ ਨੇ 31 ਗੇਂਦਾਂ ਖੇਡ ਕੇ ਸਭ ਤੋਂ ਜ਼ਿਆਦਾ 46 ਦੌੜਾਂ ਦੀ ਪਾਰੀ ਖੇਡੀ ਅਤੇ ਉਨ੍ਹਾਂ ਤੋਂ ਇਲਾਵਾ ਫਾਫ ਡੂਪਲੇਸੀ ਨੇ 33 ਗੇਂਦਾਂ ਖੇਡ ਕੇ ਨਾਬਾਦ 36 ਦੌੜਾਂ ਬਣਾਈਆਂ | ਚੇਨਈ ਟੀਮ ਦੇ ਤੇਜ਼ ਗੇਂਦਬਾਜ਼ ਦੀਪਕ ਚਾਹਰ ਨੇ 4 ਓਵਰਾਂ 'ਚ 13 ਦੌੜਾਂ ਦੇ ਕੇ 4 ਵਿਕਟਾਂ ਲਈਆਂ ਅਤੇ ਪੰਜਾਬ ਦੇ ਦਿੱਗਜ਼ ਬੱਲੇਬਾਜ਼ਾਂ ਨੂੰ ਤਾਸ਼ ਦੇ ਪੱਤਿਆਂ ਦੀ ਤਰ੍ਹਾਂ ਉਡਾ ਦਿੱਤਾ | ਪੰਜਾਬ ਕਿੰਗਜ਼ ਦੇ ਟਾਪ-5 ਬੱਲੇਬਾਜ਼ ਮਿਲ ਕੇ ਸਿਰਫ਼ 25 ਦੌੜਾਂ ਹੀ ਬਣਾ ਸਕੇ | ਕਪਤਾਨ ਲੋਕੇਸ਼ ਰਾਹੁਲ ਨੇ 5, ਕ੍ਰਿਸ ਗੇਲ ਅਤੇ ਦੀਪਕ ਹੁੱਡਾ ਨੇ 10-10 ਦੌੜਾਂ ਬਣਾਈਆਂ | ਮਿਯੰਕ ਅਗਰਵਾਲ ਅਤੇ ਨਿਕੋਲਸ ਪੂਰਨ ਆਪਣਾ ਖਾਤਾ ਵੀ ਨਹੀਂ ਖੋਲ੍ਹ ਸਕੇ | ਪੰਜਾਬ ਦੀ ਟੀਮ ਨੇ 8 ਵਿਕਟਾਂ ਗੁਆ ਕੇ ਵੀਹ ਓਵਰਾਂ 'ਚ 106 ਦੌੜਾਂ ਬਣਾਈਆਂ | ਟੀਮ ਲਈ ਸ਼ਾਹਰੁਖ ਖ਼ਾਨ ਨੇ 36 ਗੇਂਦਾਂ 'ਤੇ 47 ਦੌੜਾਂ ਦੀ ਪਾਰੀ ਖੇਡੀ | ਉਨ੍ਹਾਂ ਤੋਂ ਬਾਅਦ ਜੋ ਰਿਚਰਡਸਨ ਨੇ ਸਭ ਤੋਂ ਜ਼ਿਆਦਾ 15 ਦੌੜਾਂ ਬਣਾਈਆਂ | ਜਦਕਿ ਬਾਕੀ ਕੋਈ ਵੀ ਬੱਲੇਬਾਜ਼ ਕਰੀਜ 'ਤੇ ਟਿਕ ਨਹੀਂ ਸਕਿਆ |
ਚਾਹਰ ਨੇ ਤਹਿਸ ਨਹਿਸ ਕੀਤੀ ਪੰਜਾਬ ਦੀ ਬੱਲੇਬਾਜ਼ੀ
ਪੰਜਾਬ ਕਿੰਗਜ਼ ਦੀ ਸ਼ੁਰਆਤ ਬਹੁਤ ਮਾੜੀ ਰਹੀ | ਟੀਮ ਨੇ ਪਹਿਲੇ ਹੀ ਓਵਰ 'ਚ ਬਿਨਾਂ ਖਾਤਾ ਖੋਲ੍ਹੇ ਹੀ ਪਹਿਲਾਂ ਵਿਕਟ ਗੁਆ ਦਿੱਤਾ | ਦੀਪਕ ਚਾਹਰ ਨੇ ਸਲਾਮੀ ਬੱਲੇਬਾਜ਼ ਮਿਅੰਕ ਅਗਰਵਾਲ ਨੂੰ ਸਿਫਰ 'ਤੇ ਬੋਲਡ ਕਰ ਦਿੱਤਾ | 16 ਦੌੜਾਂ 'ਤੇ ਟੀਮ ਨੂੰ ਦੂਸਰਾ ਝਟਕਾ ਜਦੋਂ ਇਕ ਦੌੜ

ਵਿਨੇਸ਼ ਨੇ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ 'ਚ ਪਹਿਲੀ ਵਾਰ ਜਿੱਤਿਆ ਸੋਨ ਤਗਮਾ

ਅਲਮਾਟੀ, 16 ਅਪ੍ਰੈਲ (ਏਜੰਸੀਆਂ)-ਉਲੰਪਿਕ ਟਿਕਟ ਹਾਸਿਲ ਕਰ ਚੁੱਕੀ ਵਿਨੇਸ਼ ਫੋਗਟ ਨੇ ਅੱਜ ਏਸ਼ੀਆਈ ਚੈਂਪੀਅਨਸ਼ਿਪ ਦੇ ਫਾਈਨਲ 'ਚ ਆਪਣੀ ਵਿਰੋਧੀ ਖਿਡਾਰਨ ਨੂੰ ਇਕਤਰਫ਼ਾ ਮੁਕਾਬਲੇ 'ਚ ਪਟਖਾਨੀ ਮਾਰਦੇ ਹੋਏ ਸੋਨ ਤਗਮਾ ਹਾਸਿਲ ਕੀਤਾ | ਕਈ ਵੱਡੇ ਖਿਡਾਰੀਆਂ ਦੇ ਬਿਨਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX