ਤਾਜਾ ਖ਼ਬਰਾਂ


ਸਰਕਾਰੀ ਸਕੂਲ ਦੀ ਇਕ ਕੰਧ ਡਿੱਗੀ, ਛੱਤ ਤੋਂ ਡਿੱਗੇ ਸਕੂਲੀ ਸੱਤ ਬੱਚੇ ਹੋਏ ਜ਼ਖਮੀ
. . .  5 minutes ago
ਕਰਨਾਲ , 26 ਨਵੰਬਰ ( ਗੁਰਮੀਤ ਸਿੰਘ ਸੱਗੂ )-ਸਰਕਾਰੀ ਆਦਰਸ਼ ਸੰਸਕ੍ਰਿਤੀ ਸੀਨੀਅਰ ਸੈਕੰਡਰੀ ਸਕੂਲ ਤਰਾਵੜੀ ਦੀ ਛਤ ਦੀ ਚਾਰ ਦੀਵਾਰੀ ਦੀ ਇਕ ਕੰਧ ਉਸ ਸਮੇਂ ਡਿਗ ਗਈ ਜਦ ਸਕੂਲ ਦੇ ਬੱਚੇ ...
ਉੱਤਰ ਪ੍ਰਦੇਸ਼ : ਮੇਰਠ ਦੇ ਮੋਹੀਉਦੀਨਪੁਰ ਵਿਚ ਇੱਕ ਸ਼ੂਗਰ ਮਿੱਲ ਵਿਚ ਲੱਗੀ ਅੱਗ
. . .  13 minutes ago
ਡੇਰਾਬੱਸੀ ਤੋਂ 2 ਸਾਲ ਦਾ ਬੱਚਾ ਅਗਵਾ, 6 ਦਿਨ ਪਹਿਲਾਂ ਹੋਇਆ ਸੀ ਅਗਵਾ
. . .  about 1 hour ago
ਡੇਰਾਬੱਸੀ, 26 ਨਵੰਬਰ (ਗੁਰਮੀਤ ਸਿੰਘ) - ਡੇਰਾਬੱਸੀ ਤੋਂ ਇਕ 2 ਸਾਲ ਦੇ ਬੱਚੇ ਦੇ ਅਗਵਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ । ਬੀਤੀ 21 ਨਵੰਬਰ ਸ਼ਾਮ ਸਾਡੇ 4 ਵਜੇ ਇਕ ਵਿਅਕਤੀ ਬੱਚੇ ਨੂੰ ਪਾਰਕ ਵਿਚੋਂ ...
ਨਾਜਾਇਜ਼ ਹਥਿਆਰਾਂ ਦੀ ਫੈਕਟਰੀ ਫੜੀ, 4 ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 26 ਨਵੰਬਰ - ਗਾਜ਼ੀਆਬਾਦ ਦੀ ਭੋਜਪੁਰ ਪੁਲਿਸ ਅਤੇ ਐਸ.ਓ.ਜੀ. ਗ੍ਰਾਮੀਣ ਗਾਜ਼ੀਆਬਾਦ ਨੇ ਗੈਰ-ਕਾਨੂੰਨੀ ਹਥਿਆਰ ਬਣਾਉਣ ਵਾਲੀ ਇਕ ਫੈਕਟਰੀ ਦਾ ਪਰਦਾਫਾਸ਼ ਕੀਤਾ ਹੈ । ਪੁਲਿਸ ਨੇ ਛਾਪਾ ਮਾਰ ਕੇ ...
ਪ੍ਰੋ. ਰਾਓ ਧਰੇਨਵਰ ਨੇ ਗੀਤਾਂ ਰਾਹੀਂ 'ਗੰਨ ਕਲਚਰ' ਪ੍ਰਮੋਟ ਕਰਨ ਵਾਲਿਆਂ ਖ਼ਿਲਾਫ਼ ਖੋਲ੍ਹਿਆ ਮੋਰਚਾ
. . .  about 2 hours ago
ਜ਼ੀਰਕਪੁਰ, 26 ਨਵੰਬਰ (ਹੈਪੀ ਪੰਡਵਾਲਾ)-ਕਰਨਾਟਕ ਰਾਜ ਨਾਲ ਸੰਬੰਧਿਤ ਅਤੇ ਚੰਡੀਗੜ੍ਹ 'ਚ ਸਿੱਖਿਆ ਪ੍ਰਦਾਨ ਕਰ ਰਹੇ ਪੰਡਿਤ ਪ੍ਰੋ. ਰਾਓ ਧਰੇਨਵਰ ਨੇ ਅੱਜ ਜ਼ੀਰਕਪੁਰ ਦੀਆਂ ਸੜਕਾਂ 'ਤੇ ਹੱਥਾਂ 'ਚ ਬੋਰਡ ਫੜ ਕੇ ਗੀਤਾਂ ਰਾਹੀਂ ਗੰਨ ਕਲਚਰ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲਿਆਂ ਨੂੰ ਲਾਹਨਤਾਂ...
ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ ਅਕਾਲ ਤਖ਼ਤ ਸਕੱਤਰੇਤ ਪੁੱਜੇ
. . .  about 2 hours ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਹਿਬਾਨ ਵਲੋਂ ਬੀਤੇ ਦਿਨ ਪੰਥ ਚੋਂ ਛੇਕੇ ਗਏ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ ਇਸ ਹੁਕਮਨਾਮੇ ਦੇ ਵਿਰੁੱਧ ਆਪਣੀ ਸ਼ਿਕਾਇਤ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ ਹਨ। ਪ੍ਰਾਪਤ ਵੇਰਵਿਆਂ...
ਪੰਜਾਬ ਦੇ 35 ਜ਼ਿਲ੍ਹਾ ਸਿੱਖਿਆ ਅਫਸਰਾਂ/ਪ੍ਰਿੰਸੀਪਲਾਂ ਦੇ ਤਬਾਦਲੇ
. . .  about 2 hours ago
ਚੰਡੀਗੜ੍ਹ, 26 ਨਵੰਬਰ-ਪੰਜਾਬ ਸਰਕਾਰ ਵਲੋਂ ਪੰਜਾਬ ਦੇ 35 ਜ਼ਿਲ੍ਹਾ ਸਿੱਖਿਆ ਅਫਸਰਾਂ/ਪ੍ਰਿੰਸੀਪਲਾਂ ਦੇ ਤਬਾਦਲੇ ਕੀਤੇ ਗਏ...
ਕਿਸਾਨਾਂ ਵਲੋਂ ਆਪਣਾ ਧਰਨਾ ਸਮਾਪਤ ਕਰਨ ਦਾ ਐਲਾਨ
. . .  about 2 hours ago
ਚੰਡੀਗੜ੍ਹ, 26 ਨਵੰਬਰ (ਅਜਾਇਬ ਸਿੰਘ ਔਜਲਾ)-ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਵਿਚ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਦੇ ਬਾਹਰ ਇਕੱਠੇ ਹੋਏ ਕਿਸਾਨਾਂ ਨੇ ਆਪਣਾ ਧਰਨਾ ਸਮਾਪਤ ਕਰਨ ਦਾ ਐਲਾਨ ਕਰ ਦਿੱਤਾ। ਇਸ ਮੌਕੇ ਮੁਹਾਲੀ ਚੰਡੀਗੜ੍ਹ ਦੀ ਸਾਂਝੀ ਸਰਹੱਦ ਉੱਤੇ ਰਾਜਪਾਲ...
ਦਿੱਗਜ ਅਦਾਕਾਰ ਵਿਕਰਮ ਗੋਖਲੇ ਦਾ ਪੁਣੇ 'ਚ ਦਿਹਾਂਤ
. . .  about 3 hours ago
ਪੁਣੇ, 26 ਨਵੰਬਰ-ਦਿੱਗਜ ਅਦਾਕਾਰ ਵਿਕਰਮ ਗੋਖਲੇ ਦਾ ਅੱਜ ਪੁਣੇ 'ਚ ਦਿਹਾਂਤ ਹੋ ਗਿਆ।ਉਹ ਪਿਛਲੇ ਕਈ ਦਿਨਾਂ ਤੋਂ ਦੀਨਾਨਾਥ ਮੰਗੇਸ਼ਕਰ ਹਸਪਤਾਲ 'ਚ ਦਾਖ਼ਲ...
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਰਾਵੀ ਦਰਿਆ 'ਤੇ 2 ਪਲਟੂਨ ਪੁਲਾਂ ਦਾ ਰੱਖਿਆ ਨੀਂਹ ਪੱਥਰ
. . .  about 4 hours ago
ਗੱਗੋਮਾਹਲ, ਅਜਨਾਲਾ, 26 ਨਵੰਬਰ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਖੇਤਰ ‘ਚ ਰਾਵੀ ਦਰਿਆ ਤੋਂ ਪਾਰ ਖੇਤੀ ਕਰਦੇ ਕਿਸਾਨਾਂ ਦੀ ਦਹਾਕਿਆਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰੀ ਕਰਦਿਆਂ ਪੰਜਾਬ ਦੇ ਪੇਂਡੂ ਵਿਕਾਸ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ ਮਾਮਲਿਆਂ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ, 26 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਬੀਤੀ ਸ਼ਾਮ ਸੁਨਾਮ-ਮਾਨਸਾ ਸੜਕ 'ਤੇ ਸਥਾਨਕ ਨਾਮ ਚਰਚਾ ਘਰ ਨੇੜੇ ਹੋਏ ਸੜਕ ਹਾਦਸੇ 'ਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦੀ ਖ਼ਬਰ ਹੈ।ਇਹ ਹਾਦਸਾ ਉਸ ਸਮੇਂ ਹੋਇਆ...
ਵੱਖਰੀ ਵਿਧਾਨ ਸਭਾ ਦੇ ਮੁੱਦੇ 'ਤੇ ਰਾਜਪਾਲ ਪੰਜਾਬ ਨੂੰ ਮਿਲੇ ਸੁਖਬੀਰ ਸਿੰਘ ਬਾਦਲ
. . .  about 4 hours ago
ਚੰਡੀਗੜ੍ਹ, 26 ਨਵੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਖਰੀ ਵਿਧਾਨ ਸਭਾ ਦੇ ਮੁੱਦੇ 'ਤੇ ਪੰਜਾਬ ਦੇ ਰਾਜਪਾਲ ਨੂੰ ਮਿਲੇ। ਉਨ੍ਹਾਂ ਨਾਲ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਡਾ. ਦਲਜੀਤ ਸਿੰਘ ਚੀਮਾ ਵੀ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੀ.ਐਸ.ਪੀ.ਸੀ.ਐਲ. ਵਲੋਂ ਭਰਤੀ ਕੀਤੇ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
. . .  about 4 hours ago
ਚੰਡੀਗੜ੍ਹ 26 ਨਵੰਬਰ-ਮੁੱਖ ਮੰਤਰੀ ਭਗਵੰਤ ਮਾਨ ਨੇ ਮਿਊਂਸਪਲ ਭਵਨ ਸੈਕਟਰ-35 ਚੰਡੀਗੜ੍ਹ ਵਿਖੇ ਪੀ.ਐਸ.ਪੀ.ਸੀ.ਐਲ. ਵਲੋਂ ਭਰਤੀ ਕੀਤੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ...।
ਪ੍ਰਵਾਸੀ ਸਿੱਖ ਥਮਿੰਦਰ ਸਿੰਘ ਆਨੰਦ ਸਿੱਖ ਪੰਥ ਵਿਚੋਂ ਖ਼ਾਰਜ, ਜਥੇਦਾਰ ਸੁੱਚਾ ਸਿੰਘ ਲੰਗਾਹ ਨੂੰ ਲਾਈ ਧਾਰਮਿਕ ਤਨਖਾਹ
. . .  about 4 hours ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਉਪਰੰਤ ਗੁਰਬਾਣੀ ਦੀਆਂ ਲਗਾਂ ਮਾਤਰਾਂ ਨਾਲ ਛੇੜਛਾੜ ਕਰਨ ਦੇ ਦੋਸ਼ ਤਹਿਤ ਸਿੰਘ ਸਾਹਿਬਾਨ ਵਲੋਂ ਪ੍ਰਵਾਸੀ ਸਿੱਖ ਥਮਿੰਦਰ ਸਿੰਘ ਆਨੰਦ ਨੂੰ ਸਿੱਖ ਪੰਥ ਵਿਚੋਂ...
ਜੇਕਰ ਭਾਰਤ ਏਸ਼ੀਆ ਕੱਪ 'ਚ ਨਹੀਂ ਆਉਂਦਾ ਤਾਂ ਪਾਕਿਸਤਾਨ ਵੀ 2023 ਵਿਸ਼ਵ ਕੱਪ 'ਚ ਨਹੀਂ ਜਾਵੇਗਾ ਭਾਰਤ- ਰਮੀਜ਼ ਰਾਜਾ
. . .  about 5 hours ago
ਇਸਲਾਮਾਬਾਦ, 26 ਨਵੰਬਰ - ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਦੇ ਚੇਅਰਮੈਨ ਰਮੀਜ਼ ਰਾਜਾ ਨੇ ਕਿਹਾ ਹੈ ਕਿ ਜੇਕਰ ਭਾਰਤ ਅਗਲੇ ਸਾਲ ਪਾਕਿਸਤਾਨ 'ਚ ਹੋਣ ਵਾਲੇ ਏਸ਼ੀਆ ਕੱਪ ਤੋਂ ਬਾਹਰ ਹੋਣ ਦੀ ਚੋਣ...
ਡੀ.ਜੀ.ਪੀ. ਪੰਜਾਬ ਵਲੋਂ ਸੋਸ਼ਲ ਮੀਡੀਆ ਹੈਂਡਲ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਸਵੈ-ਇੱਛਾ ਨਾਲ ਹਟਾਉਣ ਦੀ ਅਪੀਲ
. . .  about 4 hours ago
ਚੰਡੀਗੜ੍ਹ, 26 ਨਵੰਬਰ-ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰ ਸਾਰਿਆਂ ਨੂੰ ਅਗਲੇ 72 ਘੰਟਿਆਂ ਵਿਚ ਸੋਸ਼ਲ ਮੀਡੀਆ ਹੈਂਡਲ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਸਵੈ-ਇੱਛਾ ਨਾਲ ਹਟਾਉਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਪੰਜਾਬ ਨੇ ਨਿਰਦੇਸ਼...
ਨੌਵੇਂ ਪਾਤਸ਼ਾਹ ਦੇ ਸ਼ਹੀਦੀ ਪੁਰਬ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ
. . .  about 5 hours ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗਰੂ ਤੇਗ ਬਹਾਦਰ ਸਾਹਿਬ ਦੇ 28 ਨਵੰਬਰ ਨੂੰ ਆ ਰਹੇ ਸ਼ਹੀਦੀ ਪੁਰਬ ਦੇ ਸੰਬੰਧ ਵਿਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਪੰਜ ਪਿਆਰਿਆਂ...
ਸੜਕ ਹਾਦਸੇ 'ਚ ਦੋ ਚਚੇਰੇ ਭਰਾਵਾਂ ਦੀ ਮੌਤ
. . .  about 5 hours ago
ਲੌਂਗੋਵਾਲ, 26 ਨਵੰਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਕਸਬੇ ਦੇ 2 ਚਚੇਰੇ ਭਰਾਵਾਂ ਦੀ ਸੜਕ ਹਾਦਸੇ ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕਾਂ ਦੀ ਪਛਾਣ ਕੁਲਦੀਪ ਸਿੰਘ ਪੁੱਤਰ ਹਾਕਮ ਸਿੰਘ ਅਤੇ ਰਣਜੀਤ ਸਿੰਘ ਪੁੱਤਰ ਸਰਵਨ ਸਿੰਘ ਦੋਵੇਂ ਵਾਸੀ ਪਿੰਡੀ ਬਟੁਹਾ‌...
ਨੌਜਵਾਨ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ
. . .  about 2 hours ago
ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਵਿਨੈ ਕੁਮਾਰ ਉਮਰ 28 ਸਾਲ ਪੁੱਤਰ ਲੇਖ ਰਾਜ ਵਾਸੀ ਗਿੱਲ ਰੋਡ ਲੁਧਿਆਣਾ ਆਪਣੇ ਚਾਚਾ ਹਰੀਸ਼ ਕੁਮਾਰ ਪੁੱਤਰ ਚਿਮਨ ਲਾਲ ਮਹੱਲਾ ਕਸ਼ਮੀਰੀਆਂ ਵਾਲਾ ਕੋਟਕਪੂਰਾ ਵਿਖੇ ਆਇਆ...
ਸ਼੍ਰੋਮਣੀ ਕਮੇਟੀ ਤੇ ਸਿੱਖ ਜਥੇਬੰਦੀਆਂ ਵਲੋਂ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦਾ ਸਨਮਾਨ
. . .  about 6 hours ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਲੰਬਾ ਅਰਸਾ ਸੇਵਾਵਾਂ ਨਿਭਾਉਣ ਤੋਂ ਬਾਅਦ ਬੀਤੇ ਦਿਨੀਂ ਸੇਵਾ ਮੁਕਤ ਹੋਏ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੂੰ ਅੱਜ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਏ ਸਮਾਗਮ ਦੌਰਾਨ ਉਨ੍ਹਾਂ...
ਪੇਸ਼ੀ ਲਈ ਲਿਆਂਦਾ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ
. . .  about 6 hours ago
ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਨਵੀਨ ਕੁਮਾਰ ਪੁੱਤਰ ਵੀਰ ਸਿੰਘ ਵਾਸੀ ਅਜੀਤ ਸਿੰਘ ਨਗਰ ਮੋਗਾ ਜੋ ਕਿ ਜੇਲ੍ਹ ਐਕਟ ਤਹਿਤ ਫ਼ਰੀਦਕੋਟ ਦੀ ਮਾਡਰਨ ਜੇਲ 'ਚ ਬੰਦ ਸੀ, ਫ਼ਰੀਦਕੋਟ ਦੀ ਅਦਾਲਤ 'ਚ ਪੇਸ਼ੀ ਲਈ...
ਭਾਰਤ-ਪਾਕਿ ਸਰਹੱਦ ਨੇੜਿਓਂ ਮਿਲਿਆ ਪਾਕਿਸਤਾਨੀ ਗੁਬਾਰਾ
. . .  about 6 hours ago
ਗੁਰੂ ਹਰਸਹਾਏ 26 ਨਵੰਬਰ (ਕਪਿਲ ਕੰਧਾਰੀ)-ਗੁਰੂਹਰਸਹਾਏ ਦੇ ਨਜ਼ਦੀਕ ਪੈਂਦੀ ਬੀ.ਐਸ.ਐਫ. ਦੀ ਚੌਂਕੀ ਵਿਖੇ ਬੀਤੀ ਰਾਤ ਕਰੀਬ 2:30 ਵਜੇ ਬੀ.ਐਸ.ਐਫ. 160 ਬਟਾਲੀਅਨ ਦੇ ਜਵਾਨਾਂ ਵਲੋਂ ਬੀ.ਐਸ.ਐਫ. ਚੌਂਕੀ ਬਹਾਦਰ ਕੇ ਪਿੱਲਰ ਨੰਬਰ 217/8 ਦੇ ਨਜ਼ਦੀਕ...
ਕਿਸਾਨਾਂ ਦਾ ਕਾਫ਼ਲਾ ਚੰਡੀਗੜ੍ਹ ਲਈ ਹੋਇਆ ਰਵਾਨਾ
. . .  about 6 hours ago
ਓਠੀਆਂ, 26 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨੀ ਹੱਕੀ ਮੰਗਾਂ ਲਈ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦੇਣ ਲਈ ਅੱਜ ਬੱਸਾਂ ਰਾਹੀਂ ਕਿਸਾਨਾਂ ਦਾ ਕਾਫ਼ਲਾ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ...
ਸਾਬਕਾ ਉਪ ਮੁਖ ਮੰਤਰੀ ਸੋਨੀ ਵਿਜੀਲੈਂਸ ਮੂਹਰੇ ਨਹੀਂ ਹੋਏ ਪੇਸ਼, ਨਾਸਾਜ ਸਿਹਤ ਦਾ ਦਿੱਤਾ ਹਵਾਲਾ
. . .  about 7 hours ago
ਅੰਮ੍ਰਿਤਸਰ, 26 ਨਵੰਬਰ (ਰੇਸ਼ਮ ਸਿੰਘ)-ਸਾਬਕਾ ਉਪ ਮੁੱਖ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਓਮ ਪ੍ਰਕਾਸ਼ ਸੋਨੀ, ਜਿਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਵਿਜੀਲੈਂਸ ਵਲੋਂ ਸੰਮਨ ਜ਼ਾਰੀ ਕੀਤੇ ਗਏ ਸਨ ਅਤੇ 26 ਨਵੰਬਰ ਨੂੰ ਵਿਜੀਲੈਂਸ ਦਫਤਰ ਅੰਮ੍ਰਿਤਸਰ...
ਮਨੁੱਖਤਾ ਨੂੰ ਖ਼ਤਰਾ ਹੈ ਅੱਤਵਾਦ-26/11 ਅੱਤਵਾਦੀ ਹਮਲੇ ਦੀ ਬਰਸੀ 'ਤੇ ਜੈਸ਼ੰਕਰ
. . .  about 8 hours ago
ਨਵੀਂ ਦਿੱਲੀ, 26 ਨਵੰਬਰ-26/11 ਮੁੰਬਈ ਅੱਤਵਾਦੀ ਹਮਲੇ ਦੀ ਬਰਸੀ 'ਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ ਕਿ ਅੱਤਵਾਦ ਮਨੁੱਖਤਾ ਨੂੰ ਖ਼ਤਰਾ ਹੈ। ਅੱਜ 26/11 ਨੂੰ ਵਿਸ਼ਵ ਆਪਣੇ ਪੀੜਤਾਂ ਨੂੰ ਯਾਦ ਕਰਨ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਵੈਸਾਖ ਸੰਮਤ 553

ਦਿੱਲੀ / ਹਰਿਆਣਾ

ਤਾਜ ਸ਼ੂਟਿੰਗ ਅਕੈਡਮੀ ਦੇ 3 ਖਿਡਾਰੀਆਂ ਨੇ ਰਾਸ਼ਟਰੀ ਚੈਂਪੀਅਨਸ਼ਿਪ ਲਈ ਕੀਤਾ ਕੁਆਲੀਫ਼ਾਈ

ਪਿਹੋਵਾ, 16 ਅਪ੍ਰੈਲ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਤਾਜ ਸ਼ੂਟਿੰਗ ਅਕੈਡਮੀ ਦੇ ਤਿੰਨ ਖਿਡਾਰੀਆਂ ਨੇ ਜੈਪੁਰ 'ਚ ਆਯੋਜਿਤ 40ਵੀਂ ਉੱਤਰੀ ਜੋਨ ਸ਼ੂਟਿੰਗ ਚੈਂਪੀਅਨਸ਼ਿਪ ਵਿਚ ਰਾਸ਼ਟਰੀ ਚੈਂਪੀਅਨਸ਼ਿਪ ਲਈ ਕੁਆਲੀਫ਼ਾਈ ਕੀਤਾ ਹੈ | ਅਕੈਡਮੀ ਦੇ ਐਮ.ਡੀ. ਸਰਦਾਰ ਬਖਸ਼ੀਸ਼ ਸਿੰਘ ਅਤੇ ਕੋਚ ਸੁਰਿੰਦਰ ਪ੍ਰੀਤ ਸਿੰਘ ਨੇ ਦੱਸਿਆ ਕਿ ਇਸ 'ਚ 10 ਰਾਜਾਂ ਦੇ ਖਿਡਾਰੀਆਂ ਨੇ ਭਾਗ ਲਿਆ ਸੀ | ਅਕੈਡਮੀ ਦੇ 7 ਬੱਚਿਆਂ ਨੇ ਖੇਡਾਂ ਵਿਚ ਹਿੱਸਾ ਲਿਆ | ਇਨ੍ਹਾਂ ਵਿਚੋਂ ਮਾਹੀ ਸੇਠੀ, ਸਾਨਾ ਅਤੇ ਅਦਿੱਤਿਆ ਕੁਸ ਨੇ ਰਾਸ਼ਟਰੀ ਚੈਂਪੀਅਨਸ਼ਿਪ ਲਈ ਕੁਆਲੀਫ਼ਾਈ ਕੀਤਾ ਹੈ | ਹੁਣ ਤਿੰਨੋਂ ਖਿਡਾਰੀ ਅਗਲੇ ਪੜਾਅ 'ਚ ਨੈਸ਼ਨਲ ਸ਼ੂਟਿੰਗ ਚੈਂਪੀਅਨਸ਼ਿਪ 'ਚ ਹਿੱਸਾ ਲੈਣਗੇ | ਉਨ੍ਹਾਂ ਕਿਹਾ ਕਿ ਅਕੈਡਮੀ ਵਿਚ ਅਭਿਆਸ ਕਰਨ ਵਾਲੇ ਬੱਚਿਆਂ ਨੂੰ ਉਲੰਪਿਕ ਖੇਡਾਂ ਲਈ ਤਿਆਰ ਕੀਤਾ ਜਾ ਰਿਹਾ ਹੈ | ਤਾਂ ਜੋ ਚੰਗੇ ਖਿਡਾਰੀ ਇੱਥੋਂ ਨਿਕਲ ਕੇ ਕੌਮਾਂਤਰੀ ਪੱਧਰ 'ਤੇ ਦੇਸ਼ ਦਾ ਨਾਂਅ ਰੌਸ਼ਨ ਕਰ ਸਕਣ |

ਵਿਆਹ ਸਮਾਰੋਹ ਨਾਲ ਜੁੜੇ ਲੋਕਾਂ ਨੇ ਰੁਜ਼ਗਾਰ ਬਚਾਉਣ ਦੀ ਗੁਹਾਰ ਲਗਾਈ

ਏਲਨਾਬਾਦ, 16 ਅਪ੍ਰੈਲ (ਜਗਤਾਰ ਸਮਾਲਸਰ)-ਏਲਨਾਬਾਦ ਅਤੇ ਰਾਣੀਆ ਦੇ ਹੋਟਲ, ਕੈਟਰਿੰਗ, ਟੈਂਟ ਹਾਊਸ, ਸਜਾਵਟ, ਲਾਈਟਿੰਗ, ਡੀਜੇ ਅਤੇ ਬੈਂਡ ਐਸੋਸੀਏਸ਼ਨ ਨੇ ਅੱਜ ਏਲਨਾਬਾਦ ਦੇ ਐੱਸ.ਡੀ.ਐਮ. ਰਾਹੀ ਹਰਿਆਣਾ ਦੇ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਕੇ ਉਨ੍ਹਾਂ ਦੇ ਕਾਰੋਬਾਰ ...

ਪੂਰੀ ਖ਼ਬਰ »

11 ਗਰਾਮ ਹੈਰੋਇਨ ਸਮੇਤ ਮੋਟਰਸਾਈਕਲ ਸਵਾਰ ਕਾਬੂ

ਏਲਨਾਬਾਦ,16 ਅਪ੍ਰੈਲ (ਜਗਤਾਰ ਸਮਾਲਸਰ)-ਸੀ.ਆਈ.ਏ. ਡੱਬਵਾਲੀ ਪੁਲਿਸ ਟੀਮ ਨੇ ਗਸ਼ਤ ਅਤੇ ਚੈਕਿੰਗ ਦÏਰਾਨ ਪਿੰਡ ਢੁੱਡੀਆਂਵਾਲੀ ਖੇਤਰ 'ਚੋਂ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਨੂੰ 11 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਸੀ.ਆਈ.ਏ. ਡੱਬਵਾਲੀ ਇੰਚਾਰਜ ਅਜੇ ਕੁਮਾਰ ਨੇ ...

ਪੂਰੀ ਖ਼ਬਰ »

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਸਾਹਿਬ ਪਾ: ਨੌਵੀਂ ਸੁੱਢਲ ਤੋਂ ਅੰਬਾਲਾ ਲਈ ਰਵਾਨਾ

ਅੰਮਿ੍ਤਸਰ, 16 ਅਪ੍ਰੈਲ (ਸਟਾਫ ਰਿਪੋਰਟਰ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿਛਲੇ ਦਿਨੀਂ ਗੁਰਦੁਆਰਾ ਗੁਰੂ ਕੇ ਮਹਿਲ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਸੁੱਢਲ (ਹਰਿਆਣਾ) ਤੋਂ ਅਗਲੇ ...

ਪੂਰੀ ਖ਼ਬਰ »

ਸਰਬ ਸਮਾਜ ਸਭਾ ਵਲੋਂ ਸ਼ਹਿਰ ਦੀ ਉੱਭੜ-ਖਾਬੜ ਸੜਕ ਨੂੰ ਪੱਧਰਾ ਕਰਨ ਦੀ ਮੰਗ

ਰਤੀਆ, 16 ਅਪ੍ਰੈਲ (ਬੇਅੰਤ ਕੌਰ ਮੰਡੇਰ)-ਸਰਬ ਸਮਾਜ ਸਭਾ ਦੀ ਮਾਸਿਕ ਅਤੇ ਮਹੱਤਵਪੂਰਨ ਮੀਟਿੰਗ ਲਾਇਨਜ਼ ਕਲੱਬ ਭਵਨ ਵਿਖੇ ਸਭਾ ਦੇ ਪ੍ਰਧਾਨ ਸਤਪਾਲ ਜਿੰਦਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਸਾਰੇ ਬੁਲਾਰਿਆਂ ਨੇ ਸ਼ਹਿਰ ਦੀਆਂ ਮੁੱਖ ਸਮੱਸਿਆਵਾਂ ਬਾਰੇ ...

ਪੂਰੀ ਖ਼ਬਰ »

ਸਰਕਾਰ ਨੂੰ ਕਿਸਾਨਾਂ ਨਾਲ ਤਿੰਨਾਂ ਕਾਲੇ ਕਾਨੂੰਨਾਂ 'ਤੇ ਗੱਲਬਾਤ ਕਰਨੀ ਚਾਹੀਦੀ ਹੈ: ਮਾਜਰਾ

ਗੂਹਲਾ-ਚੀਕਾ, 16 ਅਪ੍ਰੈਲ (ਓ.ਪੀ. ਸੈਣੀ)-ਸਾਬਕਾ ਮੁੱਖ ਸੰਸਦੀ ਸਕੱਤਰ ਰਾਮਪਾਲ ਮਾਜਰਾ ਨੇ ਕਿਹਾ ਕਿ ਸਰਕਾਰ ਨੂੰ ਇਨ੍ਹਾਂ ਤਿੰਨਾਂ ਕਾਲੇ ਕਾਨੂੰਨਾਂ ਦੇ ਮਸਲੇ ਦਾ ਹੱਲ ਲੱਭਣ ਲਈ ਬੇਤੁਕੀ ਅਤੇ ਅੜੀਅਲਤਾ ਛੱਡ ਕੇ ਤੁਰੰਤ ਕਿਸਾਨਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ | ...

ਪੂਰੀ ਖ਼ਬਰ »

ਕਣਕ ਦੇ ਸੀਜ਼ਨ ਦੇ ਚੱਲਦਿਆਂ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ: ਈਸ਼ਵਰ ਸਿੰਘ

ਗੂਹਲਾ-ਚੀਕਾ, 16 ਅਪ੍ਰੈਲ (ਓ.ਪੀ. ਸੈਣੀ)-ਵਿਧਾਇਕ ਈਸ਼ਵਰ ਸਿੰਘ ਨੇ ਕਿਹਾ ਕਿ ਮੰਡੀਆਂ 'ਚ ਖ਼ਰੀਦ ਦਾ ਕੰਮ ਵਧੀਆ ਚੱਲ ਰਿਹਾ ਹੈ ਅਤੇ ਕਿਸਾਨ ਪੂਰੀ ਤਰ੍ਹਾਂ ਸੰਤੁਸ਼ਟ ਹਨ | ਮੰਡੀਆਂ 'ਚ ਫ਼ਸਲਾਂ ਦੇ ਵਾਧੇ ਦੇ ਕੰਮ ਵਿਚ ਕੋਈ ਦਿੱਕਤ ਨਹੀਂ ਹੈ ਅਤੇ ਫ਼ਸਲਾਂ ਦੀ ਵਿਕਰੀ ਸਮੇਂ ...

ਪੂਰੀ ਖ਼ਬਰ »

ਘੱਟ ਗਿਣਤੀ ਫਿਰਕੇ ਦੇ ਲੋਕਾਂ ਨੂੰ ਸਹੂਲਤਾਂ ਲਈ ਹਰ ਸੰਭਵ ਮਦਦ ਕੀਤੀ ਜਾਵੇਗੀ-ਸੁਮਰਦੀਪ ਸਿੰਘ ਸੰਨੀ

ਨਵੀਂ ਦਿੱਲੀ, 16 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦਿੱਲੀ ਵਲੋਂ ਰੋਹਿਣੀ ਦੇ ਵਾਰਡ ਨੰਬਰ ਇਕ ਤੋਂ ਸੁਮਰਦੀਪ ਸਿੰਘ ਸੰਨੀ ਨੂੰ ਉਮੀਦਵਾਰ ਵਜੋਂ ਉਤਾਰਿਆ ਗਿਆ ਹੈ ਜੋ ਆਪਣੇ ਇਲਾਕੇ ...

ਪੂਰੀ ਖ਼ਬਰ »

ਸ਼ਰਾਬ ਦੇ ਠੇਕੇ ਅਤੇ ਚਿੱਟੇ ਖ਼ਿਲਾਫ਼ ਦਿੱਤਾ ਮੰਗ ਪੱਤਰ

ਕਾਲਾਂਵਾਲੀ, 16 ਅਪ੍ਰੈਲ (ਅ.ਬ.)-ਖੇਤਰ ਦੇ ਪਿੰਡ ਫੱਗੂ ਵਿਚ ਚੱਲ ਰਹੇ ਸ਼ਰਾਬ ਦੇ ਠੇਕੇ ਨੂੰ ਪਿੰਡੋਂ ਦੂਰ ਕਰਨ ਅਤੇ ਚਿੱਟੇ ਦੀ ਤਸਕਰੀ ਰੋਕਣ ਲਈ ਪਿੰਡ ਵਾਸੀਆਂ ਵੱਲੋਂ ਅੱਜ ਸਿਰਸਾ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਅਤੇ ਕਾਰਵਾਈ ਦੀ ਮੰਗ ਕੀਤੀ ਹੈ | ਪਿੰਡ ...

ਪੂਰੀ ਖ਼ਬਰ »

ਮੀਂਹ ਨਾਲ ਖੁੱਲ੍ਹੇ ਅਸਮਾਨ ਹੇਠ ਪਈ ਕਣਕ ਭਿੱਜੀ

ਕਾਲਾਂਵਾਲੀ, 16 ਅਪ੍ਰੈਲ (ਅ.ਬ.)-ਕਾਲਾਂਵਾਲੀ ਦੀ ਅਨਾਜ ਮੰਡੀ ਵਿਚ ਅੱਜ ਬਾਅਦ ਦੁਪਹਿਰ ਆਈ ਹਨੇਰੀ ਅਤੇ ਮੀਂਹ ਨਾਲ ਖੁੱਲ੍ਹੇ ਅਸਮਾਨ ਹੇਠ ਪਈ ਕਣਕ ਭਿੱਜ ਗਈ | ਜਿਸ ਨਾਲ ਕਿਸਾਨਾਂ ਅਤੇ ਆੜ੍ਹਤੀਆਂ ਦੀ ਪ੍ਰੇਸ਼ਾਨੀ ਵਧ ਗਈ ਹੈ | ਕਣਕ ਦੀ ਸੀਜ਼ਨ ਹੋਣ ਕਰਕੇ ਮੰਡੀ ਵਿਚ ਕਣਕ ...

ਪੂਰੀ ਖ਼ਬਰ »

-ਦਿੱਲੀ ਗੁਰਦੁਆਰਾ ਚੋਣਾਂ 2021-

ਬਾਦਲ ਅਤੇ ਸਰਨਾ ਧੜੇ ਸਮੇਤ 7 ਪਾਰਟੀਆਂ ਨੂੰ ਮਿਲੇ ਰਾਖਵੇਂ ਚੋਣ ਨਿਸ਼ਾਨ

ਜਗਤਾਰ ਸਿੰਘ ਨਵੀਂ ਦਿੱਲੀ, 16 ਅਪ੍ਰੈਲ -25 ਅਪ੍ਰੈਲ ਨੂੰ ਹੋਣ ਵਾਲੀਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਮੇਤ ਕੱੁਲ 7 ਪਾਰਟੀਆਂ ਨੂੰ ਰਾਖਵੇਂ ਚੋਣ ਨਿਸ਼ਾਨ ਅਲਾਟ ਹੋਏ ਹਨ ...

ਪੂਰੀ ਖ਼ਬਰ »

ਫਗਵਾੜਾ ਕਾਰਪੋਰੇਸ਼ਨ ਚੋਣਾਂ 'ਚ ਨਾ ਲਗਾਈ ਜਾਵੇ ਲੋਕਲ ਕਰਮਚਾਰੀਆਂ ਦੀ ਡਿਊਟੀ- ਅਰੁਣ ਖੋਸਲਾ

ਫਗਵਾੜਾ, 16 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ, ਹਰੀਪਾਲ ਸਿੰਘ)-ਸ਼ਹਿਰ ਦੇ ਸਾਬਕਾ ਮੇਅਰ ਤੇ ਸੀਨੀਅਰ ਭਾਜਪਾ ਆਗੂ ਅਰੁਣ ਖੋਸਲਾ ਨੇ ਐੱਸ. ਡੀ. ਐੱਮ. ਫਗਵਾੜਾ ਸਮੇਤ ਚੋਣ ਕਮਿਸ਼ਨ ਪੰਜਾਬ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਫਗਵਾੜਾ ਕਾਰਪੋਰੇਸ਼ਨ ਚੋਣਾਂ ਵਿਚ ਲੋਕਲ ਸਰਕਾਰੀ ...

ਪੂਰੀ ਖ਼ਬਰ »

ਜੱਜ ਮਿਸਿਜ ਸ਼ਰੂਤੀ ਦਾ ਬਾਰ ਐਸੋਸੀਏਸ਼ਨ ਵਲੋਂ ਸਨਮਾਨ

ਸੁਲਤਾਨਪੁਰ ਲੋਧੀ, 16 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਬਾਰ ਐਸੋਸੀਏਸ਼ਨ ਸੁਲਤਾਨਪੁਰ ਲੋਧੀ ਵਲੋਂ ਸਿਵਲ ਜੱਜ ਜੂਨੀਅਰ ਡਵੀਜ਼ਨ ਸੁਲਤਾਨਪੁਰ ਲੋਧੀ ਮਿਸਿਜ ਸ਼ਰੂਤੀ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਸਮੇਂ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਸਤਨਾਮ ਸਿੰਘ ...

ਪੂਰੀ ਖ਼ਬਰ »

ਇਸਾਈ ਤੇ ਮੁਸਲਿਮ ਭਾਈਚਾਰੇ ਵਾਸਤੇ ਕਬਰਿਸਤਾਨ ਲਈ ਜਗਾ ਦੇਣ ਦੀ ਮੰਗ

ਤਲਵੰਡੀ ਚੌਧਰੀਆਂ, 16 ਅਪ੍ਰੈਲ (ਪਰਸਨ ਲਾਲ ਭੋਲਾ)-ਪੰਜਾਬ ਯੂਨੀਵਰਸਿਟੀ ਦੇ ਡੀਨ ਅਤੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਡਾ. ਇੰਮਾਨੂਏਲ ਨਾਹਰ ਨਾਲ ਇਕ ਵਿਸ਼ੇਸ਼ ਮੀਟਿੰਗ ਪੈਂਤੀਕੋਸਟਲ ਕਿ੍ਸਚੀਅਨ ਯੂਥ ਫੈਲੋਸ਼ਿਪ ਸੁਸਾਇਟੀ ਪੰਜਾਬ ਦੇ ਚੇਅਰਮੈਨ ਚਰਨਜੀਤ ਗਿੱਲ ...

ਪੂਰੀ ਖ਼ਬਰ »

ਦਿੱਲੀ ਬਣਿਆ ਕੋਰੋਨਾ ਪ੍ਰਭਾਵਿਤ ਸ਼ਹਿਰ

ਨਵੀਂ ਦਿੱਲੀ, 16 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਲੋਕ ਕੋਰੋਨਾ ਦੀ ਚੌਥੀ ਲਹਿਰ ਦਾ ਸਾਹਮਣਾ ਕਰ ਰਹੇ ਹਨ ਅਤੇ ਦਿੱਲੀ ਦੇ ਹਸਪਤਾਲਾਂ ਵਿਚ ਮਰੀਜ਼ ਭਰਤੀ ਹਨ | ਹਾਲਾਂਕਿ ਬੈੱਡ ਹਸਪਤਾਲਾਂ ਵਿਚ ਵਧਾਏ ਜਾ ਰਹੇ ਹਨ ਪ੍ਰੰਤੂ ਫਿਰ ਵੀ ਘੱਟ ਪੈ ਰਹੇ ਹਨ | ਦਿੱਲੀ ...

ਪੂਰੀ ਖ਼ਬਰ »

ਜਥੇਦਾਰ ਬਘੌਰਾ ਨੇ ਰੇਲ ਮੰਤਰੀ ਨੂੰ ਭੇਜਿਆ ਮੰਗ ਪੱਤਰ

ਨਵੀਂ ਦਿੱਲੀ, 16 ਅਪ੍ਰੈਲ (ਅ.ਬ.)-ਸੱਚਖੰਡ ਐਕਸਪ੍ਰੈੱਸ ਟ੍ਰੇਨ ਦਾ ਰੂਟ ਬਦਲਣ ਕਾਰਨ ਪੰਜਾਬ ਦੇ ਬਹੁਤ ਸਾਰੇ ਯਾਤਰੀਆਂ ਨੂੰ ਮੁਸ਼ਕਿਲ ਹੋ ਰਹੀ ਹੈ | ਇਸ ਸਬੰਧੀ ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਕਿਹਾ ਕਿ ਸੰਤ ਮਹਾਂਪੁਰਸ਼ ਬਾਬਾ ਬਲਵਿੰਦਰ ਸਿੰਘ ਜੀ ਕਾਰ ਸੇਵਾ ਦੇ ...

ਪੂਰੀ ਖ਼ਬਰ »

ਕੋਵਿਡ ਦੀਆਂ ਲਾਸ਼ਾਂ ਨੂੰ ਦਫ਼ਨਾਉਣ ਸਬੰਧੀ ਪੀ. ਪੀ. ਈ. ਕਿੱਟ ਤੇ ਸੁਰੱਖਿਆ ਬੀਮਾ ਨਾ ਹੋਣ 'ਤੇ ਸੇਵਾਦਾਰ ਹੋਏ ਦੁਖੀ

ਨਵੀਂ ਦਿੱਲੀ, 16 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਮਹਾਂਮਾਰੀ ਦੇ ਕਾਰਨ ਕਬਰਸਤਾਨ ਪੂਰੀ ਤਰ੍ਹਾਂ ਭਰ ਚੁੱਕੇ ਹਨ ਅਤੇ ਮਿ੍ਤਕਾਂ ਨੂੰ ਦਫ਼ਨਾਉਣ ਲਈ ਬਹੁਤ ਹੀ ਦਿੱਕਤ ਆ ਰਹੀ ਹੈ | ਇਸ ਸਮੇਂ ਲਾਸ਼ਾਂ ਦੇ ਲਗਾਤਾਰ ਆਉਣ 'ਤੇ 5 ਵਿਘੇ ਜ਼ਮੀਨ ਦਿੱਤੀ ਗਈ ਸੀ ਪ੍ਰੰਤੂ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰ ਦੀਆਂ ਲੜਕੀਆਂ ਦੇ ਵਿਆਹ ਲਈ ਨਕਦ ਰਾਸ਼ੀ ਦਿੱਤੀ ਜਾਵੇਗੀ-ਇੰਦਰਜੀਤ ਸਿੰਘ ਆਸ਼ਟ

ਨਵੀਂ ਦਿੱਲੀ, 16 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਜਿਵੇਂ -ਜਿਵੇਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਉਸ ਦੇ ਨਾਲ ਹੀ ਉਮੀਦਵਾਰ ਆਪਣੇ ਇਲਾਕੇ ਵਿਚ ਦੌਰਿਆਂ ਦੀ ਰਫ਼ਤਾਰ ਤੇਜ਼ ਕਰ ਰਹੇ ਹਨ | ਪੰਥਕ ਸੇਵਾ ਦਲ ਵਲੋਂ ਦੇਵ ਨਗਰ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX