ਤਾਜਾ ਖ਼ਬਰਾਂ


ਐਨ.ਸੀ.ਬੀ. ਅਧਿਕਾਰੀ ਸਮੀਰ ਵਾਨਖੇੜੇ ਦਿੱਲੀ ਪਹੁੰਚੇ, ਭਲਕੇ ਮਿਲ ਸਕਦੇ ਹਨ ਏਜੰਸੀ ਦੇ ਡੀ.ਜੀ. ਨੂੰ
. . .  1 day ago
ਮੰਤਰੀ ਨਰਿੰਦਰ ਮੋਦੀ 28 ਅਕਤੂਬਰ ਨੂੰ 18ਵੇਂ ਆਸੀਆਨ-ਭਾਰਤ ਸੰਮੇਲਨ ਵਿਚ ਲੈਣਗੇ ਹਿੱਸਾ
. . .  1 day ago
ਨਵੀਂ ਦਿੱਲੀ, 25 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਰੂਨੇਈ ਦੇ ਸੁਲਤਾਨ ਦੇ ਸੱਦੇ 'ਤੇ 28 ਅਕਤੂਬਰ ਨੂੰ ਹੋਣ ਵਾਲੇ 18ਵੇਂ ਆਸੀਆਨ -ਭਾਰਤ ਸੰਮੇਲਨ ਵਿਚ ਹਿੱਸਾ ਲੈਣਗੇ। ਇਸ ਸੰਮੇਲਨ ਦੌਰਾਨ ਆਸੀਆਨ ਦੇਸ਼ਾਂ ਦੇ ਰਾਜ ...
ਬੇਅਦਬੀ ਮਾਮਲੇ ’ਚ ਸੱਚਾ ਸੌਦਾ ਡੇਰਾ ਮੁਖੀ ਦੇ ਪ੍ਰੋਡਕਸ਼ਨ ਵਰੰਟ ਜਾਰੀ
. . .  1 day ago
ਫ਼ਰੀਦਕੋਟ, 25 ਅਕਤੂਬਰ (ਜਸਵੰਤ ਸਿੰਘ ਪੁਰਬਾ, ਸਰਜਬੀਤ ਸਿੰਘ) -ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ 1 ਜੂਨ 2015 ਨੂੰ ਗੁਰੂ ਗ੍ਰੰਥ ਸਾਹਿਬ ਦੇ ਚੋਰੀ ਹੋਏ ਸਰੂਪ ਅਤੇ ਬੇਅਦਬੀ ਕਰਨ ਦੇ ਦੋਸ਼ਾਂ ਤਹਿਤ ਦਰਜ ਹੋਏ ...
ਮੁੰਬਈ ਐਨ.ਡੀ.ਪੀ.ਐਸ. ਅਦਾਲਤ ਨੇ ਕਰੂਜ਼ ਡਰੱਗਜ਼ ਕੇਸ ‘ਚ ਦਖਲਅੰਦਾਜ਼ੀ ਵਿਰੁੱਧ ਐਨ.ਸੀ.ਬੀ. ਦੀ ਪਟੀਸ਼ਨ 'ਤੇ ਹਾਈ ਕੋਰਟ ਜਾਣ ਲਈ ਕਿਹਾ
. . .  1 day ago
ਜੰਮੂ-ਕਸ਼ਮੀਰ: ਪੁਲਵਾਮਾ ਦੇ ਕਾਕਪੋਰਾ ਇਲਾਕੇ 'ਚ ਅੱਤਵਾਦੀਆਂ ਨੇ ਪੁਲਿਸ ਚੌਕੀ 'ਤੇ ਗ੍ਰੇਨੇਡ ਨਾਲ ਕੀਤਾ ਹਮਲਾ
. . .  1 day ago
ਚੰਡੀਗੜ੍ਹ : 8 ਉੱਚ ਪੁਲਿਸ ਅਧਿਕਾਰੀਆਂ ਦੇ ਤਬਾਦਲੇ
. . .  1 day ago
ਜੰਮੂ –ਕਸ਼ਮੀਰ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼੍ਰੀਨਗਰ ਦੀ ਡਲ ਝੀਲ ਵਿਖੇ ਸ਼ਿਕਾਰਾ ਉਤਸਵ 'ਚ ਲਿਆ ਹਿੱਸਾ
. . .  1 day ago
ਮਨੋਜ ਬਾਜਪਾਈ ਨੇ ਭੋਂਸਲੇ ਲਈ ਆਪਣਾ ਤੀਜਾ ਰਾਸ਼ਟਰੀ ਪੁਰਸਕਾਰ ਜਿੱਤਿਆ
. . .  1 day ago
ਨਵੀਂ ਦਿੱਲੀ , 25 ਅਕਤੂਬਰ-ਪਦਮ ਸ਼੍ਰੀ ਵਿਜੇਤਾ ਅਤੇ ਭਾਰਤੀ ਸਿਨੇਮਾ ਦੇ ਉੱਤਮ ਅਭਿਨੇਤਾ ਮਨੋਜ ਵਾਜਪਾਈ ਨੇ 67ਵੇਂ ਰਾਸ਼ਟਰੀ ਫਿਲਮ ਅਵਾਰਡਾਂ ਵਿਚ ਆਪਣਾ ਤੀਜਾ ਰਾਸ਼ਟਰੀ ਪੁਰਸਕਾਰ ਜਿੱਤਿਆ।ਅਭਿਨੇਤਾ ਮਨੋਜ ਬਾਜਪਾਈ ਨੂੰ ...
ਕਿਸਾਨ ਜਥੇਬੰਦੀਆਂ ਨੇ ਫ਼ਸਲਾਂ ਦੇ ਹੋਏ ਖ਼ਰਾਬੇ ਦਾ ਕੀਤਾ ਦੌਰਾ
. . .  1 day ago
ਮੰਡੀ ਲਾਧੂਕਾ, 25 ਅਕਤੂਬਰ ( ਮਨਪ੍ਰੀਤ ਸਿੰਘ ਸੈਣੀ) - ਕਿਸਾਨ ਜਥੇਬੰਦੀਆਂ ਵਲੋਂ ਅੱਜ ਵੱਖ-ਵੱਖ ਪਿੰਡਾਂ 'ਚ ਮੀਂਹ ਤੇ ਗੜੇਮਾਰੀ ਕਾਰਨ ਹੋਏ ਝੋਨੇ ਦੀ ਫ਼ਸਲ ਦੇ ਖ਼ਰਾਬੇ ਨੂੰ ਲੈ ਕੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਗਈ...
ਹੰਸ ਰਾਜ ਜੋਸਨ ਵਲੋਂ ਮੀਂਹ ਅਤੇ ਗੜੇਮਾਰੀ ਨਾਲ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  1 day ago
ਮੰਡੀ ਲਾਧੂਕਾ, 25 ਅਕਤੂਬਰ (ਮਨਪ੍ਰੀਤ ਸਿੰਘ ਸੈਣੀ) - ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਉਮੀਦਵਾਰ ਤੇ ਸਾਬਕਾ ਮੰਤਰੀ ਹੰਸ ਰਾਜ ਜੋਸਨ ਵਲੋਂ ਮੰਡੀ ਲਾਧੂਕਾ ਦੇ ਨਾਲ ਲਗਦੇ ਪਿੰਡ ਜਮਾਲਕੇ, ਲੱਖੇ ਕੜਾਹੀਆ, ਧੁਨਕੀਆਂ, ਲਾਧੂਕਾ...
ਮਿਲਕ ਪਲਾਂਟ ਲੁਧਿਆਣਾ ਦੀ ਚੋਣ ਵਿਚ ਕਾਗਜ਼ ਰੱਦ ਹੋਣ ਦੇ ਕਾਰਨ ਅਕਾਲੀਆਂ ਨੇ ਲਗਾਇਆ ਧਰਨਾ
. . .  1 day ago
ਲੁਧਿਆਣਾ, 25 ਅਕਤੂਬਰ (ਪੁਨੀਤ ਬਾਵਾ) - ਵੇਰਕਾ ਮਿਲਕ ਪਲਾਂਟ ਲੁਧਿਆਣਾ ਦੀ ਚੋਣ ਲਈ ਅੱਜ ਨਾਮਜ਼ਦਗੀਆਂ ਦਾਖਲ ਕੀਤੀਆਂ ਗਈਆਂ, ਜਿਸ ਦੌਰਾਨ 6 ਉਮੀਦਵਾਰਾਂ ਦੇ ਨਾਮਜ਼ਦਗੀ ਕਾਗਜ਼ ਰੱਦ ਹੋਣ ਤੋਂ ਬਾਅਦ ਅਕਾਲੀਆਂ ਨੇ ਰੋਸ ਵਜੋਂ ਉਮੀਦਵਾਰਾਂ ਨਾਲ ਧਰਨਾ ਲਗਾ ਕੇ ਰੋਸ...
ਮਮਤਾ ਦੀ ਮੌਜੂਦਗੀ ਵਿਚ ਯੂ.ਪੀ. ਦੇ ਦੋ ਕਾਂਗਰਸੀ ਆਗੂ ਟੀ.ਐਮ.ਸੀ. ਵਿਚ ਹੋਏ ਸ਼ਾਮਿਲ
. . .  1 day ago
ਸਿਲੀਗੁੜੀ, 25 ਅਕਤੂਬਰ - ਉੱਤਰ ਪ੍ਰਦੇਸ਼ ਦੇ ਦੋ ਸੀਨੀਅਰ ਕਾਂਗਰਸੀ ਆਗੂ ਸੋਮਵਾਰ ਨੂੰ ਉੱਤਰੀ ਬੰਗਾਲ ਦੇ ਸਿਲੀਗੁੜੀ ਵਿਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਮੌਜੂਦਗੀ ਵਿਚ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ ਹੋ ਗਏ...
ਉੱਤਰਾਖੰਡ : ਮੀਂਹ ਦੌਰਾਨ ਰਾਜ ਵਿਚ ਸੈਲਾਨੀਆਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ - ਮੁੱਖ ਮੰਤਰੀ ਧਾਮੀ
. . .  1 day ago
ਦੇਹਰਾਦੂਨ, 25 ਅਕਤੂਬਰ - ਉੱਤਰਾਖੰਡ ਵਿਚ ਪਏ ਭਾਰੀ ਮੀਂਹ ਕਾਰਨ ਕਾਫੀ ਨੁਕਸਾਨ ਹੋਇਆ ਹੈ | ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦਾ ਕਹਿਣਾ ਹੈ ਕਿ ਸਾਡੀਆਂ ਤੁਰੰਤ ਕਾਰਵਾਈਆਂ ਕਾਰਨ ਮੀਂਹ ਦੌਰਾਨ ਰਾਜ ਵਿਚ ਸੈਲਾਨੀਆਂ ਦਾ ...
ਸਪੈਸ਼ਲ ਸੈਸ਼ਨ ਬੁਲਾ ਕੇ ਦੋਬਾਰਾ ਖੇਤੀ ਕਾਨੂੰਨ ਰੱਦ ਕਰਾਂਗੇ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਚੰਨੀ ਦਾ ਕਹਿਣਾ ਸੀ ਕਿ ਸਪੈਸ਼ਲ ਸੈਸ਼ਨ ਬੁਲਾ ਕੇ ਦੋਬਾਰਾ ਖੇਤੀ ...
ਪੰਜਾਬ ਦੇ ਹਿੱਤਾਂ ਲਈ ਸਾਰੇ ਅਹੁਦੇ ਕੁਰਬਾਨ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਪੰਜਾਬ ਦੇ ਹਿੱਤਾਂ ਲਈ ਸਾਰੇ ...
ਕੇਂਦਰ ਦੇ ਬੀ.ਐੱਸ.ਐੱਫ. ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਵੀ ਜਾਵਾਂਗੇ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਕੈਬਨਿਟ ਦੀ ਬੈਠਕ ਬੁਲਾ ਕੇ ਸਪੈਸ਼ਲ ਸੈਸ਼ਨ...
ਸੂਬੇ ਦੇ ਅੰਦਰ ਸੂਬਾ ਬਣਾਇਆ ਜਾ ਰਿਹਾ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕਿ...
ਕੌਣ ਕਹਿੰਦਾ ਹੈ ਰਾਸ਼ਟਰਪਤੀ ਸ਼ਾਸਨ ਨਹੀਂ ਲੱਗਿਆ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕੌਣ ਕਹਿੰਦਾ ਹੈ ਕਿ ਰਾਸ਼ਟਰਪਤੀ ਸ਼ਾਸਨ ਨਹੀਂ...
ਬੀ.ਐੱਸ.ਐੱਫ. ਦੀ ਪਰਿਭਾਸ਼ਾ ਬਦਲੀ ਜਾ ਰਹੀ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕਿ ਬੀ. ਐੱਸ. ਐੱਫ ਦੀ ਪਰਿਭਾਸ਼ਾ ਬਦਲੀ ਜਾ ਰਹੀ ਹੈ ...
ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਜਾਵੇਗਾ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਨੂੰ ਇਹ ਨੋਟੀਫਿਕੇਸ਼ਨ ਵਾਪਸ ...
ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ
. . .  1 day ago
ਫ਼ਾਜ਼ਿਲਕਾ, 25 ਅਕਤੂਬਰ (ਪ੍ਰਦੀਪ ਕੁਮਾਰ) - ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨਾਂ ਵਲੋਂ ਸੜਕੀ ਆਵਾਜਾਈ ਰੋਕਦਿਆਂ ਧਰਨਾ ਸ਼ੁਰੂ ਕਰ...
ਪੰਜਾਬ ਦੀ ਤਰ੍ਹਾਂ ਅਸੀਂ ਵੀ ਬੀ.ਐਸ.ਐਫ.ਦੇ ਅਧਿਕਾਰ ਖੇਤਰ ਦਾ ਕਰ ਰਹੇ ਹਾਂ ਵਿਰੋਧ - ਮਮਤਾ ਬੈਨਰਜੀ
. . .  1 day ago
ਸਿਲੀਗੁੜੀ, 25 ਅਕਤੂਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦਾ ਕਹਿਣਾ ਹੈ ਕਿ ਪੰਜਾਬ ਦੀ ਤਰ੍ਹਾਂ, ਅਸੀਂ ਵੀ ਬੀ.ਐਸ.ਐਫ. ਦੇ ਅਧਿਕਾਰ ਖੇਤਰ ਦਾ ਵਿਰੋਧ ਕਰ ਰਹੇ ਹਾਂ ਜੋ ਹਾਲ ਹੀ ਵਿਚ ਵਧਾਇਆ ਗਿਆ ਹੈ ...
ਸਰਬ ਪਾਰਟੀ ਮੀਟਿੰਗ ਖ਼ਤਮ
. . .  1 day ago
ਚੰਡੀਗੜ੍ਹ, 25 ਅਕਤੂਬਰ - ਚੰਡੀਗੜ੍ਹ ਵਿਚ ਚੱਲ ਰਹੀ ਸਰਬ ਪਾਰਟੀ ਮੀਟਿੰਗ ਖ਼ਤਮ...
ਸ਼੍ਰੋਮਣੀ ਕਮੇਟੀ ਵਲੋਂ ਨਵੰਬਰ ਮਹੀਨੇ ਚਲਾਈ ਜਾਏਗੀ ਅੰਮ੍ਰਿਤ ਸੰਚਾਰ ਲਹਿਰ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 25 ਅਕਤੂਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ, ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਵੰਬਰ ਮਹੀਨੇ ਅੰਮ੍ਰਿਤ ਸੰਚਾਰ ਲਹਿਰ ਚਲਾਈ ਜਾ ਰਹੀ ਹੈ, ਜਿਸ ਦੌਰਾਨ ਵੱਖ - ਵੱਖ ਥਾਵਾਂ 'ਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਏ ਜਾਣਗੇ ਤੇ ਸਿੰਘ ਸਾਹਿਬਾਨ ਵਲੋਂ ਹਜ਼ਾਰਾਂ ਅੰਮ੍ਰਿਤ ...
ਕੱਲ੍ਹ ਦੇ ਮੈਚ ਤੋਂ ਬਾਅਦ ਮੁਹੰਮਦ ਸ਼ ਮੀ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ - ਓਵੈਸੀ
. . .  1 day ago
ਹੈਦਰਾਬਾਦ, 25 ਅਕਤੂਬਰ - ਏ.ਆਈ.ਐਮ.ਆਈ.ਐਮ. ਦੇ ਮੁਖੀ ਅਸਦੁਦੀਨ ਓਵੈਸੀ ਦਾ ਕਹਿਣਾ ਹੈ ਕਿ ਕੱਲ੍ਹ ਦੇ ਭਾਰਤ ਅਤੇ ਪਾਕਿਸਤਾਨ ਦੇ ਹੋਏ ਮੈਚ ਤੋਂ ਬਾਅਦ ਮੁਹੰਮਦ ਸ਼ੰਮੀ ਨੂੰ ਸੋਸ਼ਲ ਮੀਡੀਆ 'ਤੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜੋ ਮੁਸਲਮਾਨਾਂ ਵਿਰੁੱਧ ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਜਿਥੇ ਕਾਨੂੰਨ ਦਾ ਅੰਤ ਹੁੰਦਾ ਹੈ, ਉਥੇ ਕੁਸ਼ਾਸਨ ਦਾ ਆਰੰਭ ਹੁੰਦਾ ਹੈ। ਵਿਲੀਅਮ ਪਿਟ

ਮਾਨਸਾ

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਧਰਨਿਆਂ 'ਚ ਡਟੇ ਰਹੇ ਕਿਸਾਨ

ਮਾਨਸਾ, 16 ਅਪੈ੍ਰਲ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਵਿਰੋਧੀ ਕਾਨੂੰਨ ਰੱਦ ਅਤੇ ਐਮ.ਐਸ.ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਜ਼ਿਲੇ੍ਹ 'ਚ ਵੱਖ ਵੱਖ ਥਾਵਾਂ 'ਤੇ ਕਿਸਾਨ 199ਵੇਂ ਦਿਨ ਵੀ ਧਰਨਿਆਂ 'ਚ ਡਟੇ ਰਹੇ | ਉਨ੍ਹਾਂ ਅਹਿਦ ਕੀਤਾ ਕਿ ਕਾਲੇ ਕਾਨੂੰਨ ਵਾਪਸ ਕਰਵਾਉਣ ਤੱਕ ਮੋਰਚਾ ਜਾਰੀ ਰਹੇਗਾ | ਸਥਾਨਕ ਰੇਲਵੇ ਪਾਰਕਿੰਗ 'ਚ ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੰਯੁਕਤ ਮੋਰਚੇ ਦੇ ਫ਼ੈਸਲੇ ਅਨੁਸਾਰ ਦਿੱਲੀ ਅੰਦੋਲਨ 'ਚ ਸ਼ਿਰਕਤ ਜਾਰੀ ਰੱਖਣ | ਧਰਨੇ ਨੂੰ ਕਿਸਾਨ ਆਗੂ ਬਲਵਿੰਦਰ ਸ਼ਰਮਾ ਖਿਆਲਾ, ਤੇਜ ਸਿੰਘ ਚਕੇਰੀਆਂ, ਭਜਨ ਸਿੰਘ ਘੁੰਮਣ, ਜਸਵੰਤ ਸਿੰਘ ਜਵਾਹਰਕੇ ਆਦਿ ਨੇ ਸੰਬੋਧਨ ਕੀਤਾ |
21 ਨੂੰ ਕਾਫ਼ਲਿਆਂ ਨਾਲ ਦਿੱਲੀ ਅੰਦੋਲਨ 'ਚ ਪਹੁੰਚਣਗੇ ਕਿਸਾਨ
ਜ਼ਿਲੇ੍ਹ 'ਚੋਂ ਵੱਡੀ ਗਿਣਤੀ 'ਚ ਕਿਸਾਨ 21 ਅਪ੍ਰੈਲ ਨੂੰ ਕਾਫ਼ਲਿਆਂ ਦੇ ਰੂਪ 'ਚ ਦਿੱਲੀ ਅੰਦੋਲਨ 'ਚ ਸ਼ਾਮਿਲ ਹੋਣਗੇ | ਇਸ ਸਬੰਧੀ ਤਿਆਰੀਆਂ ਮੁਕੰਮਲ ਹਨ | ਇਹ ਪ੍ਰਗਟਾਵਾ ਭਾਕਿਯੂ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਬਾਬਾ ਸਿੱਧ ਭੋਇ ਕੋਟਲੱਲੂ ਵਿਖੇ ਜਥੇਬੰਦੀ ਦੀ ਇਕੱਤਰਤਾ ਨੂੰ ਸੰਬੋਧਨ ਕਰਨ ਮੌਕੇ ਕੀਤਾ | ਉਨ੍ਹਾਂ ਦਾਅਵਾ ਕੀਤਾ ਕਿ ਦਿੱਲੀ ਮੋਰਚੇ 'ਚ ਪੰਜਾਬ ਭਰ 'ਚੋਂ ਨਿੱਤ ਰੋਜ਼ ਕਿਸਾਨਾਂ ਦੇ ਜਥੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਕੋਰੋਨਾ ਦੀ ਆੜ ਹੇਠ ਕੇਂਦਰ ਸਰਕਾਰ ਵਲੋਂ ਸਰਮਾਏਦਾਰ ਪੱਖੀ ਅਤੇ ਕਿਸਾਨਾਂ ਤੇ ਆਮ ਲੋਕਾਂ ਦਾ ਗਲਾ ਘੁੱਟਣ ਵਾਲੇ ਲਿਆਂਦੇ ਤਿੰਨੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਅੰਤ ਤੱਕ ਲੜਿਆ ਜਾਵੇਗਾ | ਜ਼ਿਲ੍ਹਾ ਜਨਰਲ ਸਕੱਤਰ ਇੰਦਰਜੀਤ ਸਿੰਘ ਝੱਬਰ ਤੇ ਜੋਗਿੰਦਰ ਸਿੰਘ ਦਿਆਲਪੁਰਾ ਨੇ ਕਿਸਾਨਾਂ, ਆਮ ਲੋਕਾਂ, ਨੌਜਵਾਨਾਂ, ਔਰਤਾਂ ਨੂੰ ਅਪੀਲ ਕੀਤੀ ਕਿ ਵਾਢੀ ਦੇ ਜ਼ੋਰਦਾਰ ਕੰਮ ਦੇ ਬਾਵਜੂਦ ਭਾਵੇਂ ਦਿੱਲੀ ਮੋਰਚੇ ਵਿੱਚ ਵੱਡੀ ਗਿਣਤੀ ਵਿਚ ਕਿਸਾਨ ਬੈਠੇ ਹਨ ਪਰ 21 ਅਪ੍ਰੈਲ ਨੂੰ ਸਿਰੇ ਦਾ ਜ਼ੋਰ ਲਗਾ ਕੇ ਦਿੱਲੀ ਮੋਰਚੇ ਵੱਲ ਜਾ ਰਹੇ ਕਾਫ਼ਲਿਆਂ ਵਿਚ ਸ਼ਾਮਿਲ ਹੋਣ |
ਰਿਲਾਇੰਸ ਪੰਪ ਅੱਗੇ ਕਿਸਾਨਾਂ ਦਾ ਧਰਨਾ ਜਾਰੀ
ਬੁਢਲਾਡਾ ਤੋਂ ਸਵਰਨ ਸਿੰਘ ਰਾਹੀ ਅਨੁਸਾਰ- ਤਿੰਨ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਸਥਾਨਕ ਰਿਲਾਇੰਸ ਪੰਪ ਅੱਗੇ ਕਿਸਾਨਾਂ ਦਾ ਧਰਨਾ ਜਾਰੀ ਹੈ | ਬੁਲਾਰਿਆਂ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਤਿੰਨੇ ਖੇਤੀ ਕਾਨੂੰਨ ਰੱਦ ਨਹੀਂ ਕਰ ਦਿੰਦੀ ਉਦੋਂ ਤੱਕ ਕਿਸਾਨਾਂ ਦਾ ਸੰਘਰਸ਼ ਲਗਾਤਾਰ ਚਲਦਾ ਰਹੇਗਾ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੁਸ਼ਕਿਲਾਂ ਵੱਲ ਤੁਰੰਤ ਧਿਆਨ ਦੇ ਕੇ ਕਣਕ ਦੀ ਖ਼ਰੀਦ ਸਬੰਧੀ ਨਿਯਮਾਂ 'ਚ ਛੋਟ ਦੇਵੇ ਤਾਂ ਜੋ ਕਿਸਾਨ ਮੰਡੀਆਂ 'ਚ ਪ੍ਰੇਸ਼ਾਨ ਹੋਣੋਂ ਬਚ ਸਕਣ | ਇਸ ਮੌਕੇ ਐਡਵੋਕੇਟ ਸਵਰਨਜੀਤ ਸਿੰਘ ਦਲਿਓ, ਹਰਿੰਦਰ ਸਿੰਘ ਸੋਢੀ, ਭੂਰਾ ਸਿੰਘ ਅਹਿਮਦਪੁਰ, ਬਲਵੀਰ ਸਿੰਘ ਗੁਰਨੇ ਖੁਰਦ, ਬਸੰਤ ਸਿੰਘ ਸਹਾਰਨਾ, ਸਵਰਨ ਸਿੰਘ ਬੋੜਾਵਾਲ, ਜਸਵੰਤ ਸਿੰਘ ਬੀਰੋਕੇ, ਗੁਰਦੇਵ ਦਾਸ ਬੋੜਾਵਾਲ, ਮੱਖਣ ਸਿੰਘ ਸਾਬਕਾ ਸਰਪੰਚ ਗੁਰਨੇ ਖੁਰਦ ਆਦਿ ਹਾਜ਼ਰ ਸਨ |
ਬਰੇਟਾ ਵਿਖੇ ਖੇਤੀ ਕਾਨੰੂਨਾਂ ਖ਼ਿਲਾਫ਼ ਧਰਨਾ ਜਾਰੀ
ਬਰੇਟਾ ਤੋਂ ਜੀਵਨ ਸ਼ਰਮਾ/ਪਾਲ ਸਿੰਘ ਮੰਡੇਰ ਅਨੁਸਾਰ-ਸਥਾਨਕਰੇਲਵੇ ਪਾਰਕਿੰਗ ਵਿਖੇ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਸੰਘਰਸ਼ ਕਾਲੇ ਕਾਨੂੰਨ ਰੱਦ ਕਰਵਾਉਣ ਤੱਕ ਜਾਰੀ ਰਹੇਗਾ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦਾ ਪੂਰੇ ਦੇਸ਼ ਅੰਦਰ ਡਟ ਕੇ ਵਿਰੋਧ ਹੋ ਰਿਹਾ ਹੈ ਕਿਉਂਕਿ ਦੇਸ਼ ਦੀ ਜਨਤਾ ਕਿਸਾਨਾਂ ਨਾਲ਼ ਡਟ ਕੇ ਖੜ੍ਹੀ ਹੈ | ਇਸ ਮੌਕੇ ਸੌਣ ਸਿੰਘ, ਜਗਰੂਪ ਸਿੰਘ ਮੰਘਾਣੀਆਂ, ਅਮਰਜੀਤ ਕੌਰ ਬਹਾਦਰਪੁਰ, ਚਰਨਜੀਤ ਕੌਰ ਧਰਮਪੁਰਾ, ਨਿਰਮਲ ਸਿੰਘ ਬਹਾਦਰਪੁਰ ਨੇ ਸੰਬੋਧਨ ਕੀਤਾ |
ਰਿਲਾਇੰਸ ਪੰਪ ਦਾ ਘਿਰਾਓ
ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵਲੋਂ ਸਥਾਨਕ ਰਿਲਾਇੰਸ ਪੈਟਰੋਲ ਪੰਪ ਦਾ ਘਿਰਾਓ ਜਾਰੀ ਰੱਖਿਆ ਹੋਇਆ ਹੈ | ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਸਿਰਫ਼ ਵਪਾਰੀਆਂ ਤੇ ਵੱਡੇ ਘਰਾਣਿਆਂ ਦੀ ਸਰਕਾਰ ਬਣ ਕੇ ਰਹਿ ਗਈ ਹੈ | ਉਨ੍ਹਾਂ ਕਿਹਾ ਕਿ ਜਦੋਂ ਤੱਕ ਕਾਲੇ ਕਾਨੂੰਨ ਵਾਪਸ ਨਹੀਂ ਹੋ ਜਾਂਦੇ ਉਦੋਂ ਤੱਕ ਕਾਰਪੋਰੇਟ ਘਰਾਣਿਆਂ ਦਾ ਵਿਰੋਧ ਜਾਰੀ ਰਹੇਗਾ | ਇਸ ਮੌਕੇ ਸੁਖਪਾਲ ਸਿੰਘ ਗੋਰਖਨਾਥ, ਅਮਰੀਕ ਸਿੰਘ ਕਿਸ਼ਨਗੜ੍ਹ, ਜਗਦੇਵ ਸਿੰਘ ਖੁਡਾਲ, ਮੇਵਾ ਸਿੰਘ ਖੁਡਾਲ, ਲਾਭ ਸਿੰਘ ਬਹਾਦਰਪੁਰ, ਕਰਮਜੀਤ ਸਿੰਘ ਸੰਘਰੇੜੀ ਨੇ ਸੰਬੋਧਨ ਕੀਤਾ |

ਰੁਜ਼ਗਾਰ ਮੇਲੇ 23, 27 ਤੇ 29 ਨੂੰ

ਮਾਨਸਾ, 16 ਅਪ੍ਰੈਲ (ਸ. ਰਿ.)-ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਅਪ੍ਰੈਲ ਮਹੀਨੇ ਦੌਰਾਨ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਦੁਆਰਾ ਰੁਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ | ਇਨ੍ਹਾਂ ਮੇਲਿਆਂ ਲਈ ਵੱਖ-ਵੱਖ ਨਿਯੋਜਕਾਂ ਤੋਂ 10975 ...

ਪੂਰੀ ਖ਼ਬਰ »

ਮਾਨਸਾ ਪੁਲਿਸ ਵਲੋਂ 3 ਵਰਿ੍ਹਆਂ ਤੋਂ ਭਗੌੜੀ ਔਰਤ ਕਾਬੂ

ਮਾਨਸਾ, 16 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਪੁਲਿਸ ਮਾਨਸਾ ਨੇ 3 ਵਰਿ੍ਹਆਂ ਤੋਂ ਭਗੌੜੀ ਇਕ ਔਰਤ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਸੁਰੇਂਦਰ ਲਾਂਬਾ ਐਸ.ਐਸ.ਪੀ. ਮਾਨਸਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ਼ਤਿਹਾਰੀ ਮੁਜਰਮ ਭੂਰੀ ਪਤਨੀ ਖਾਨ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਨੂੰ ਸੁੱਕੀ ਕਣਕ ਹੀ ਲਿਆਉਣ ਦੀ ਅਪੀਲ

ਮਾਨਸਾ, 16 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆ)-ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੀ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ ਹੁਣ ਤੱਕ ਮਾਨਸਾ, ਬੁਢਲਾਡਾ, ਬਰੇਟਾ, ਭੀਖੀ, ਸਰਦੂਲਗੜ੍ਹ ਅਤੇ ਬੋਹਾ ...

ਪੂਰੀ ਖ਼ਬਰ »

ਮਾਨਸਾ 'ਚ ਕੋਰੋਨਾ ਦੇ 76 ਨਵੇਂ ਮਾਮਲਿਆਂ ਦੀ ਪੁਸ਼ਟੀ

ਮਾਨਸਾ, 16 ਅਪ੍ਰੈਲ (ਸ. ਰਿ.)- ਮਾਨਸਾ ਜ਼ਿਲ੍ਹੇ 'ਚ ਅੱਜ ਕੋਰੋਨਾ ਦੇ 76 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ਜਦਕਿ 17 ਪੀੜਤ ਸਿਹਤਯਾਬ ਵੀ ਹੋਏ ਹਨ | ਜਾਣਕਾਰੀ ਅਨੁਸਾਰ ਐਕਟਿਵ ਕੇਸਾਂ ਦੀ ਗਿਣਤੀ 620 ਹੋ ਗਈ ਹੈ ਅਤੇ ਹੁਣ ਤੱਕ ਜ਼ਿਲੇ੍ਹ 'ਚ 56 ਜਣਿਆਂ ਦੀ ਮੌਤ ਹੋ ਚੁੱਕੀ ਹੈ | ...

ਪੂਰੀ ਖ਼ਬਰ »

ਮੌਸਮ ਦੇ ਬਦਲਦੇ ਮਿਜਾਜ਼ ਨੇ ਕਿਸਾਨਾਂ ਦੀਆਂ ਚਿੰਤਾਵਾਂ 'ਚ ਕੀਤਾ ਵਾਧਾ

ਮਾਨਸਾ, 16 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)-ਬੀਤੀ ਰਾਤ ਆਈ ਹਨੇਰੀ ਤੋਂ ਬਾਅਦ ਅੱਜ ਤੇਜ਼ ਹਨੇਰੀ ਉਪਰੰਤ ਹਲਕੇ ਮੀਂਹ ਨੇ ਜਿੱਥੇ ਹਾੜੀ ਦੀ ਮੁੱਖ ਫ਼ਸਲ ਕਣਕ ਦੀ ਕਟਾਈ ਤੇ ਖ਼ਰੀਦ ਨੂੰ ਪ੍ਰਭਾਵਿਤ ਕੀਤਾ ਉੱਥੇ ਮੌਸਮ ਦੇ ਬਦਲਦੇ ਮਿਜ਼ਾਜ ...

ਪੂਰੀ ਖ਼ਬਰ »

ਪ੍ਰਬੰਧਕੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਮਨਾਹੀ ਦੇ ਹੁਕਮ

ਮਾਨਸਾ, 16 ਅਪ੍ਰੈਲ (ਸ. ਰਿ.)-ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸੁਖਪ੍ਰੀਤ ਸਿੰਘ ਸਿੱਧੂ ਨੇ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਜਲੂਸ ...

ਪੂਰੀ ਖ਼ਬਰ »

6505 ਈ.ਟੀ.ਟੀ. ਅਧਿਆਪਕਾਂ ਦਾ ਏ.ਸੀ.ਪੀ. ਲਗਵਾਉਣ ਲਈ ਡੀ.ਟੀ.ਐੱਫ. ਦਾ ਵਫ਼ਦ ਬੀ.ਪੀ.ਈ.ਓ. ਨੂੰ ਮਿਲਿਆ

ਤਲਵੰਡੀ ਸਾਬੋ, 16 ਅਪ੍ਰੈਲ (ਰਵਜੋਤ ਸਿੰਘ ਰਾਹੀ)-ਅੱਜ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੇ ਆਗੂਆਂ ਦਾ ਇਕ ਵਫ਼ਦ 6505 ਈ.ਟੀ.ਟੀ.ਅਧਿਆਪਕਾਂ ਦਾ ਏ.ਸੀ.ਪੀ.ਲਗਵਾਉਣ ਦੀ ਮੰਗ ਨੂੰ ਲੈ ਕੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਤਲਵੰਡੀ ਸਾਬੋ ਨੂੰ ਮਿਲਿਆ | ਇਸ ਸਬੰਧੀ ਡੀ.ਟੀ.ਐਫ ਦੇ ...

ਪੂਰੀ ਖ਼ਬਰ »

ਕਣਕ ਦੀ ਖ਼ਰੀਦ ਸਬੰਧੀ ਕਿਸਾਨਾਂ ਦੀ ਖੱਜਲ ਖੁਆਰੀ ਬਰਦਾਸ਼ਤ ਨਹੀਂ ਹੋਵੇਗੀ-ਜੇਠੂਕੇ

ਚਾਉਕੇ, 16 ਅਪ੍ਰੈਲ (ਮਨਜੀਤ ਸਿੰਘ ਘੜੈਲੀ)-ਭਾਕਿਯੂ ਏਕਤਾ ਡਕੌਂਦਾ ਬਲਾਕ ਰਾਮਪੁਰਾ ਦੇ ਪ੍ਰਧਾਨ ਬਲਵਿੰਦਰ ਸਿੰਘ ਫ਼ੌਜੀ ਜੇਠੂਕੇ ਨੇ ਦੱਸਿਆ ਕਿ ਕੇਂਦਰ ਦੀ ਖ਼ਰੀਦ ਏਜੰਸੀ ਐਫ ਸੀ ਆਈ ਵਲੋਂ ਕਣਕ ਦੀ ਖ਼ਰੀਦ ਸਬੰਧੀ ਨਮੀ ਦੀ ਮਾਤਰਾ 14 ਫ਼ੀਸਦੀ ਤੋਂ ਘਟਾਕੇ 12 ਫ਼ੀਸਦੀ ...

ਪੂਰੀ ਖ਼ਬਰ »

ਟੀ. ਐੱਸ. ਯੂ. ਵਲੋਂ ਜੀਓ ਦੇ ਸਿੰਮਾਂ ਅਤੇ ਹੋਰ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ

ਬਠਿੰਡਾ, 16 ਅਪ੍ਰੈਲ (ਸਟਾਫ਼ ਰਿਪੋਰਟਰ)-ਟੀ. ਐੱਸ. ਯੂ. ਵਲੋਂ ਪੰਜਾਬ ਰਾਜ ਬਿਜਲੀ ਬੋਰਡ ਦੀ ਸੂਬਾ ਕਮੇਟੀ ਦੇ ਸੱਦੇ 'ਤੇ ਅੱਜ ਸਰਕਲ ਬਠਿੰਡਾ ਦੇ ਸਾਰੇ ਮੰਡਲ ਵਿਚ ਮੰਡਲ ਬਠਿੰਡਾ, ਮੰਡਲ ਮੌੜ, ਮੰਡਲ ਬੁਢਲਾਡਾ, ਮੰਡਲ ਮਾਨਸਾ ਵਿਚ ਸਾਰੀਆਂ ਸਬ-ਡਵੀਜ਼ਨਾਂ ਵਿਚ ਕਾਲੇ ਝੰਡੇ ...

ਪੂਰੀ ਖ਼ਬਰ »

ਲਾਇਬੇ੍ਰਰੀਅਨ ਦੀ ਭਰਤੀ ਲਈ ਉਮਰ ਹੱਦ ਵਧਾਉਣ ਦੀ ਮੰਗ

ਲਹਿਰਾ ਮੁਹੱਬਤ, 16 ਅਪ੍ਰੈਲ (ਭੀਮ ਸੈਨ ਹਦਵਾਰੀਆ)-ਅਧੀਨ ਸੇਵਾਵਾਂ ਚੋਣ ਬੋਰਡ ਵਲੋਂ ਸਕੂਲ ਸਿੱਖਿਆ ਵਿਭਾਗ ਵਿਚ ਲਾਇਬੇ੍ਰਰੀਅਨਾਂ ਦੀਆਂ 750 ਅਸਾਮੀਆਂ ਭਰਨ ਸਬੰਧੀ ਜਾਰੀ ਕੀਤੇ ਗਏ ਇਸ਼ਤਿਹਾਰ ਨਾਲ ਜਨਰਲ ਕੈਟਾਗਰੀ ਦੇ ਉਮਰ ਹੱਦ ਪਾਰ ਕਰ ਚੁੱਕੇ ਉਮੀਦਵਾਰਾਂ ਵਿਚ ...

ਪੂਰੀ ਖ਼ਬਰ »

ਨਗਰ ਨਿਗਮ ਬਠਿੰਡਾ ਦੇ ਮੇਅਰ ਦੀ ਚੋਣ 'ਤੇ ਸਾਬਕਾ ਵਿਧਾਇਕ ਨੇ ਚੁੱਕੇ ਸਵਾਲ

ਬਠਿੰਡਾ, 16 ਅਪ੍ਰੈਲ (ਸ.ਰ)-ਨਗਰ ਨਿਗਮ ਬਠਿੰਡਾ ਦੇ ਮੇਅਰ ਦੀ ਚੋਣ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਤਿੱਖੇ ਸਵਾਲ ਚੁੱਕੇ ਹਨ | ਅੱਜ ਬਠਿੰਡਾ ਵਿਖੇ ਪੈੱ੍ਰਸ ਕਾਨਫ਼ਰੰਸ ਦੌਰਾਨ ਸਰੂਪ ਚੰਦ ਸਿੰਗਲਾ ਨੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਘਰ-ਘਰ ਰੁਜ਼ਗਾਰ ਦੇਣ ਦੇ ਉਲਟ ਬੇਰੁਜ਼ਗਾਰਾਂ 'ਤੇ ਤਸ਼ੱਦਦ ਢਾਹ ਰਹੀ ਹੈ-ਵਿਧਾਇਕ ਬੁੱਧ ਰਾਮ

ਮਾਨਸਾ, 16 ਅਪ੍ਰੈਲ (ਵਿ. ਪ੍ਰਤੀ.)-ਆਦਮੀ ਪਾਰਟੀ ਦੇ ਕੋਰ ਕਮੇਟੀ ਦੇ ਚੇਅਰਮੈਨ ਅਤੇ ਹਲਕਾ ਬੁਢਲਾਡਾ ਦੇ ਵਿਧਾਇਕ ਬੁੱਧ ਰਾਮ ਨੇ ਦੋਸ਼ ਲਗਾਇਆ ਹੈ ਕਿ ਪੰਜਾਬ ਸਰਕਾਰ ਘਰ ਘਰ ਰੁਜ਼ਗਾਰ ਦੇਣ ਦੀ ਬਜਾਏ ਬੇਰੁਜ਼ਗਾਰਾਂ 'ਤੇ ਤਸ਼ੱਦਦ ਢਾਹ ਰਹੀ ਹੈ | ਪਟਿਆਲਾ ਵਿਖੇ ਟਾਵਰ 'ਤੇ ...

ਪੂਰੀ ਖ਼ਬਰ »

ਈਕੋ ਵੀਲਰਜ਼ ਸਾਈਕਲ ਕਲੱਬ ਵਲੋਂ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਮਾਨਸਾ, 16 ਅਪ੍ਰੈਲ (ਧਾਲੀਵਾਲ)-ਈਕੋ ਵੀਲਰਜ਼ ਸਾਈਕਲ ਕਲੱਬ ਮਾਨਸਾ ਵਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਪ੍ਰਧਾਨ ਬਲਵਿੰਦਰ ਸਿੰਘ ਕਾਕਾ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ...

ਪੂਰੀ ਖ਼ਬਰ »

ਰੋਡਵੇਜ਼ ਕਾਮਿਆਂ ਵਲੋਂ ਗੇਟ ਰੈਲੀ

ਬੁਢਲਾਡਾ, 16 ਅਪ੍ਰੈਲ (ਸਵਰਨ ਸਿੰਘ ਰਾਹੀ)-ਪੰਜਾਬ ਰੋਡਵੇਜ਼, ਪਨਬਸ, ਪੀ. ਆਰ. ਟੀ. ਸੀ. ਅਤੇ ਕੱਚੇ ਮੁਲਾਜ਼ਮਾਂ ਦੀ ਨੁਮਾਇੰਦਗੀ ਕਰਦੀਆਂ ਯੂਨੀਅਨਾਂ ਵਲੋਂ ਦਿੱਤੇ ਸੱਦੇ ਤਹਿਤ ਸਥਾਨਕ ਡਿਪੂ ਵਿਖੇ ਵੀ ਕਾਮਿਆ ਵਲੋਂ ਗੇਟ ਰੈਲੀ ਕੀਤੀ ਗਈ | ਬੁਲਾਰਿਆਂ ਨੇ ਕਿਹਾ ਕਿ ਉਹ ...

ਪੂਰੀ ਖ਼ਬਰ »

ਗੁੜੱਦੀ ਵਿਖੇ ਅੱਗ ਲੱਗਣ ਨਾਲ ਢਾਈ ਏਕੜ ਕਣਕ ਦੀ ਖੜ੍ਹੀ ਫ਼ਸਲ ਸੜ ਕੇ ਸੁਆਹ

ਬੁਢਲਾਡਾ, 16 ਅਪ੍ਰੈਲ (ਸਵਰਨ ਸਿੰਘ ਰਾਹੀ)-ਬਾਅਦ ਦੁਪਹਿਰ ਪਿੰਡ ਗੁੜੱਦੀ ਦੇ ਖੇਤਾਂ 'ਚ ਅੱਗ ਲੱਗਣ ਨਾਲ 2 ਕਿਸਾਨਾਂ ਦੀ ਢਾਈ ਏਕੜ ਕਣਕ ਦੀ ਖੜ੍ਹੀ ਫ਼ਸਲ ਸੜ ਕੇ ਸੁਆਹ ਹੋ ਜਾਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਬਾਅਦ ਦੁਪਹਿਰ ਅਚਾਨਕ ਅੱਗ ਲੱਗਣ ਕਾਰਨ ਗੁਰਜੀਤ ...

ਪੂਰੀ ਖ਼ਬਰ »

ਸਿੰਚਾਈ ਪਾਈਪ ਲਾਈਨ ਦਾ ਕੀਤਾ ਉਦਘਾਟਨ

ਝੁਨੀਰ, 16 ਅਪ੍ਰੈਲ (ਨਿ. ਪ. ਪ.)-ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਬਿਕਰਮ ਸਿੰਘ ਮੋਫਰ ਨੇ ਪਿੰਡ ਚਚੋਹਰ ਵਿਖੇ ਸਿੰਚਾਈ ਪਾਈਪ ਲਾਈਨ ਦਾ ਉਦਘਾਟਨ ਕੀਤਾ | ਉਨ੍ਹਾਂ ਦੱਸਿਆ ਕਿ ਇਹ ਪਾਈਪ ਲਾਈਨ 12 ਲੱਖ ਰੁਪਏ ਦੀ ਕੀਮਤ ਨਾਲ ਪਾਈ ਗਈ ਹੈ | ਇਸ ਨਾਲ ਕਿਸਾਨਾਂ ਨੂੰ ਬਹੁਤ ...

ਪੂਰੀ ਖ਼ਬਰ »

ਨਗਰ ਪੰਚਾਇਤ ਜੋਗਾ ਦੀ ਪ੍ਰਧਾਨਗੀ ਦੀ ਚੋਣ ਹੋਈ ਮੁਲਤਵੀ

ਜੋਗਾ, 16 ਅਪ੍ਰੈਲ (ਹਰਜਿੰਦਰ ਸਿੰਘ ਚਹਿਲ)-ਪ੍ਰਸ਼ਾਸਨ ਵਲੋਂ ਸਥਾਨਕ ਨਗਰ ਪੰਚਾਇਤ ਦੇ ਪ੍ਰਧਾਨ ਦੀ ਚੋਣ ਅੱਜ ਅਚਾਨਕ ਮੌਕੇ 'ਤੇ ਰੱਦ ਕਰ ਦਿੱਤੀ | ਚੋਣ ਰੱਦ ਹੋਣ ਤੋਂ ਬਾਅਦ ਕੌਂਸਲਰਾਂ ਨੇ ਸਰਬਸੰਮਤੀ ਨਾਲ ਪ੍ਰਧਾਨਗੀ ਦਾ ਸਿਹਰਾ ਕਾ: ਗੁਰਮੀਤ ਸਿੰਘ ਦੇ ਸਿਰ ਬੰਨਿ੍ਹਆ ਹੈ ...

ਪੂਰੀ ਖ਼ਬਰ »

ਦਸਤਾਰ ਸਿਖਲਾਈ ਕੈਂਪ 'ਚ ਨੌਜਵਾਨਾਂ ਨੂੰ ਦਸਤਾਰਾਂ ਸਜਾਉਣ ਦੇ ਵੱਖ-ਵੱਖ ਢੰਗ ਸਿਖਾਏ

ਮਾਨਸਾ, 16 ਅਪ੍ਰੈਲ (ਸੱਭਿ. ਪ੍ਰਤੀ.)-ਬਾਬਾ ਫ਼ਤਿਹ ਸਿੰਘ ਦਸਤਾਰ-ਏ-ਖ਼ਾਲਸਾ ਟਰੱਸਟ ਮਾਨਸਾ ਵਲੋਂ ਐਤਕੀਂ ਵਿਸਾਖੀ 'ਤੇ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਲਗਾਏ ਗਏ ਦਸਤਾਰ ਸਿਖਲਾਈ ਕੈਂਪ ਨੂੰ ਭਰਵਾਂ ਹੁੰਗਾਰਾ ਮਿਲਿਆ | ਕੈਂਪ ਦੌਰਾਨ ਜਿੱਥੇ ਵੱਡੀ ...

ਪੂਰੀ ਖ਼ਬਰ »

ਪਿੰਡ ਭੰਮੇ ਕਲਾਂ ਦੇ ਖ਼ਰੀਦ ਕੇਂਦਰ 'ਚ ਲਿਫ਼ਟਿੰਗ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ

ਝੁਨੀਰ, 16 ਅਪ੍ਰੈਲ (ਰਮਨਦੀਪ ਸਿੰਘ ਸੰਧੂ)-ਨੇੜਲੇ ਪਿੰਡ ਭੰਮੇ ਕਲਾਂ ਦੇ ਖ਼ਰੀਦ ਕੇਂਦਰ 'ਚ ਲਿਫ਼ਟਿੰਗ ਨਾ ਹੋਣ ਕਾਰਨ ਕਿਸਾਨਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਕਣਕ ਦੇ ਅੰਬਾਰ ਲੱਗ ਚੁੱਕੇ ਹਨ | ਲਿਫ਼ਟਿੰਗ ਨਾ ਹੋਣ ਕਾਰਨ ਕਿਸਾਨਾਂ ਨੇ ਰੋਸ ...

ਪੂਰੀ ਖ਼ਬਰ »

ਮਾਨਸਾ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਦੇ ਮਿਲ ਰਹੇ ਨੇ ਸਾਰਥਿਕ ਸਿੱਟੇ-ਐੱਸ.ਐੱਸ.ਪੀ.

ਮਾਨਸਾ, 16 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਪੁਲਿਸ ਮੁਖੀ ਸੁਰੇਂਦਰ ਲਾਂਬਾ ਨੇ ਦਾਅਵਾ ਕੀਤਾ ਹੈ ਕਿ ਮਾਨਸਾ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਦੇ ਸਾਰਥਿਕ ਸਿੱਟੇ ਸਾਹਮਣੇ ਆ ਰਹੇ ਹਨ | ਜਾਰੀ ਪ੍ਰੈੱਸ ਨੋਟ 'ਚ ਉਨ੍ਹਾਂ ਦੱਸਿਆ ਕਿ ਪੰਜਾਬ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX