ਤਾਜਾ ਖ਼ਬਰਾਂ


ਐਨ.ਸੀ.ਬੀ. ਅਧਿਕਾਰੀ ਸਮੀਰ ਵਾਨਖੇੜੇ ਦਿੱਲੀ ਪਹੁੰਚੇ, ਭਲਕੇ ਮਿਲ ਸਕਦੇ ਹਨ ਏਜੰਸੀ ਦੇ ਡੀ.ਜੀ. ਨੂੰ
. . .  1 day ago
ਮੰਤਰੀ ਨਰਿੰਦਰ ਮੋਦੀ 28 ਅਕਤੂਬਰ ਨੂੰ 18ਵੇਂ ਆਸੀਆਨ-ਭਾਰਤ ਸੰਮੇਲਨ ਵਿਚ ਲੈਣਗੇ ਹਿੱਸਾ
. . .  1 day ago
ਨਵੀਂ ਦਿੱਲੀ, 25 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਰੂਨੇਈ ਦੇ ਸੁਲਤਾਨ ਦੇ ਸੱਦੇ 'ਤੇ 28 ਅਕਤੂਬਰ ਨੂੰ ਹੋਣ ਵਾਲੇ 18ਵੇਂ ਆਸੀਆਨ -ਭਾਰਤ ਸੰਮੇਲਨ ਵਿਚ ਹਿੱਸਾ ਲੈਣਗੇ। ਇਸ ਸੰਮੇਲਨ ਦੌਰਾਨ ਆਸੀਆਨ ਦੇਸ਼ਾਂ ਦੇ ਰਾਜ ...
ਬੇਅਦਬੀ ਮਾਮਲੇ ’ਚ ਸੱਚਾ ਸੌਦਾ ਡੇਰਾ ਮੁਖੀ ਦੇ ਪ੍ਰੋਡਕਸ਼ਨ ਵਰੰਟ ਜਾਰੀ
. . .  1 day ago
ਫ਼ਰੀਦਕੋਟ, 25 ਅਕਤੂਬਰ (ਜਸਵੰਤ ਸਿੰਘ ਪੁਰਬਾ, ਸਰਜਬੀਤ ਸਿੰਘ) -ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ 1 ਜੂਨ 2015 ਨੂੰ ਗੁਰੂ ਗ੍ਰੰਥ ਸਾਹਿਬ ਦੇ ਚੋਰੀ ਹੋਏ ਸਰੂਪ ਅਤੇ ਬੇਅਦਬੀ ਕਰਨ ਦੇ ਦੋਸ਼ਾਂ ਤਹਿਤ ਦਰਜ ਹੋਏ ...
ਮੁੰਬਈ ਐਨ.ਡੀ.ਪੀ.ਐਸ. ਅਦਾਲਤ ਨੇ ਕਰੂਜ਼ ਡਰੱਗਜ਼ ਕੇਸ ‘ਚ ਦਖਲਅੰਦਾਜ਼ੀ ਵਿਰੁੱਧ ਐਨ.ਸੀ.ਬੀ. ਦੀ ਪਟੀਸ਼ਨ 'ਤੇ ਹਾਈ ਕੋਰਟ ਜਾਣ ਲਈ ਕਿਹਾ
. . .  1 day ago
ਜੰਮੂ-ਕਸ਼ਮੀਰ: ਪੁਲਵਾਮਾ ਦੇ ਕਾਕਪੋਰਾ ਇਲਾਕੇ 'ਚ ਅੱਤਵਾਦੀਆਂ ਨੇ ਪੁਲਿਸ ਚੌਕੀ 'ਤੇ ਗ੍ਰੇਨੇਡ ਨਾਲ ਕੀਤਾ ਹਮਲਾ
. . .  1 day ago
ਚੰਡੀਗੜ੍ਹ : 8 ਉੱਚ ਪੁਲਿਸ ਅਧਿਕਾਰੀਆਂ ਦੇ ਤਬਾਦਲੇ
. . .  1 day ago
ਜੰਮੂ –ਕਸ਼ਮੀਰ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼੍ਰੀਨਗਰ ਦੀ ਡਲ ਝੀਲ ਵਿਖੇ ਸ਼ਿਕਾਰਾ ਉਤਸਵ 'ਚ ਲਿਆ ਹਿੱਸਾ
. . .  1 day ago
ਮਨੋਜ ਬਾਜਪਾਈ ਨੇ ਭੋਂਸਲੇ ਲਈ ਆਪਣਾ ਤੀਜਾ ਰਾਸ਼ਟਰੀ ਪੁਰਸਕਾਰ ਜਿੱਤਿਆ
. . .  1 day ago
ਨਵੀਂ ਦਿੱਲੀ , 25 ਅਕਤੂਬਰ-ਪਦਮ ਸ਼੍ਰੀ ਵਿਜੇਤਾ ਅਤੇ ਭਾਰਤੀ ਸਿਨੇਮਾ ਦੇ ਉੱਤਮ ਅਭਿਨੇਤਾ ਮਨੋਜ ਵਾਜਪਾਈ ਨੇ 67ਵੇਂ ਰਾਸ਼ਟਰੀ ਫਿਲਮ ਅਵਾਰਡਾਂ ਵਿਚ ਆਪਣਾ ਤੀਜਾ ਰਾਸ਼ਟਰੀ ਪੁਰਸਕਾਰ ਜਿੱਤਿਆ।ਅਭਿਨੇਤਾ ਮਨੋਜ ਬਾਜਪਾਈ ਨੂੰ ...
ਕਿਸਾਨ ਜਥੇਬੰਦੀਆਂ ਨੇ ਫ਼ਸਲਾਂ ਦੇ ਹੋਏ ਖ਼ਰਾਬੇ ਦਾ ਕੀਤਾ ਦੌਰਾ
. . .  1 day ago
ਮੰਡੀ ਲਾਧੂਕਾ, 25 ਅਕਤੂਬਰ ( ਮਨਪ੍ਰੀਤ ਸਿੰਘ ਸੈਣੀ) - ਕਿਸਾਨ ਜਥੇਬੰਦੀਆਂ ਵਲੋਂ ਅੱਜ ਵੱਖ-ਵੱਖ ਪਿੰਡਾਂ 'ਚ ਮੀਂਹ ਤੇ ਗੜੇਮਾਰੀ ਕਾਰਨ ਹੋਏ ਝੋਨੇ ਦੀ ਫ਼ਸਲ ਦੇ ਖ਼ਰਾਬੇ ਨੂੰ ਲੈ ਕੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਗਈ...
ਹੰਸ ਰਾਜ ਜੋਸਨ ਵਲੋਂ ਮੀਂਹ ਅਤੇ ਗੜੇਮਾਰੀ ਨਾਲ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  1 day ago
ਮੰਡੀ ਲਾਧੂਕਾ, 25 ਅਕਤੂਬਰ (ਮਨਪ੍ਰੀਤ ਸਿੰਘ ਸੈਣੀ) - ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਉਮੀਦਵਾਰ ਤੇ ਸਾਬਕਾ ਮੰਤਰੀ ਹੰਸ ਰਾਜ ਜੋਸਨ ਵਲੋਂ ਮੰਡੀ ਲਾਧੂਕਾ ਦੇ ਨਾਲ ਲਗਦੇ ਪਿੰਡ ਜਮਾਲਕੇ, ਲੱਖੇ ਕੜਾਹੀਆ, ਧੁਨਕੀਆਂ, ਲਾਧੂਕਾ...
ਮਿਲਕ ਪਲਾਂਟ ਲੁਧਿਆਣਾ ਦੀ ਚੋਣ ਵਿਚ ਕਾਗਜ਼ ਰੱਦ ਹੋਣ ਦੇ ਕਾਰਨ ਅਕਾਲੀਆਂ ਨੇ ਲਗਾਇਆ ਧਰਨਾ
. . .  1 day ago
ਲੁਧਿਆਣਾ, 25 ਅਕਤੂਬਰ (ਪੁਨੀਤ ਬਾਵਾ) - ਵੇਰਕਾ ਮਿਲਕ ਪਲਾਂਟ ਲੁਧਿਆਣਾ ਦੀ ਚੋਣ ਲਈ ਅੱਜ ਨਾਮਜ਼ਦਗੀਆਂ ਦਾਖਲ ਕੀਤੀਆਂ ਗਈਆਂ, ਜਿਸ ਦੌਰਾਨ 6 ਉਮੀਦਵਾਰਾਂ ਦੇ ਨਾਮਜ਼ਦਗੀ ਕਾਗਜ਼ ਰੱਦ ਹੋਣ ਤੋਂ ਬਾਅਦ ਅਕਾਲੀਆਂ ਨੇ ਰੋਸ ਵਜੋਂ ਉਮੀਦਵਾਰਾਂ ਨਾਲ ਧਰਨਾ ਲਗਾ ਕੇ ਰੋਸ...
ਮਮਤਾ ਦੀ ਮੌਜੂਦਗੀ ਵਿਚ ਯੂ.ਪੀ. ਦੇ ਦੋ ਕਾਂਗਰਸੀ ਆਗੂ ਟੀ.ਐਮ.ਸੀ. ਵਿਚ ਹੋਏ ਸ਼ਾਮਿਲ
. . .  1 day ago
ਸਿਲੀਗੁੜੀ, 25 ਅਕਤੂਬਰ - ਉੱਤਰ ਪ੍ਰਦੇਸ਼ ਦੇ ਦੋ ਸੀਨੀਅਰ ਕਾਂਗਰਸੀ ਆਗੂ ਸੋਮਵਾਰ ਨੂੰ ਉੱਤਰੀ ਬੰਗਾਲ ਦੇ ਸਿਲੀਗੁੜੀ ਵਿਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਮੌਜੂਦਗੀ ਵਿਚ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ ਹੋ ਗਏ...
ਉੱਤਰਾਖੰਡ : ਮੀਂਹ ਦੌਰਾਨ ਰਾਜ ਵਿਚ ਸੈਲਾਨੀਆਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ - ਮੁੱਖ ਮੰਤਰੀ ਧਾਮੀ
. . .  1 day ago
ਦੇਹਰਾਦੂਨ, 25 ਅਕਤੂਬਰ - ਉੱਤਰਾਖੰਡ ਵਿਚ ਪਏ ਭਾਰੀ ਮੀਂਹ ਕਾਰਨ ਕਾਫੀ ਨੁਕਸਾਨ ਹੋਇਆ ਹੈ | ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦਾ ਕਹਿਣਾ ਹੈ ਕਿ ਸਾਡੀਆਂ ਤੁਰੰਤ ਕਾਰਵਾਈਆਂ ਕਾਰਨ ਮੀਂਹ ਦੌਰਾਨ ਰਾਜ ਵਿਚ ਸੈਲਾਨੀਆਂ ਦਾ ...
ਸਪੈਸ਼ਲ ਸੈਸ਼ਨ ਬੁਲਾ ਕੇ ਦੋਬਾਰਾ ਖੇਤੀ ਕਾਨੂੰਨ ਰੱਦ ਕਰਾਂਗੇ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਚੰਨੀ ਦਾ ਕਹਿਣਾ ਸੀ ਕਿ ਸਪੈਸ਼ਲ ਸੈਸ਼ਨ ਬੁਲਾ ਕੇ ਦੋਬਾਰਾ ਖੇਤੀ ...
ਪੰਜਾਬ ਦੇ ਹਿੱਤਾਂ ਲਈ ਸਾਰੇ ਅਹੁਦੇ ਕੁਰਬਾਨ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਪੰਜਾਬ ਦੇ ਹਿੱਤਾਂ ਲਈ ਸਾਰੇ ...
ਕੇਂਦਰ ਦੇ ਬੀ.ਐੱਸ.ਐੱਫ. ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਵੀ ਜਾਵਾਂਗੇ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਕੈਬਨਿਟ ਦੀ ਬੈਠਕ ਬੁਲਾ ਕੇ ਸਪੈਸ਼ਲ ਸੈਸ਼ਨ...
ਸੂਬੇ ਦੇ ਅੰਦਰ ਸੂਬਾ ਬਣਾਇਆ ਜਾ ਰਿਹਾ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕਿ...
ਕੌਣ ਕਹਿੰਦਾ ਹੈ ਰਾਸ਼ਟਰਪਤੀ ਸ਼ਾਸਨ ਨਹੀਂ ਲੱਗਿਆ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕੌਣ ਕਹਿੰਦਾ ਹੈ ਕਿ ਰਾਸ਼ਟਰਪਤੀ ਸ਼ਾਸਨ ਨਹੀਂ...
ਬੀ.ਐੱਸ.ਐੱਫ. ਦੀ ਪਰਿਭਾਸ਼ਾ ਬਦਲੀ ਜਾ ਰਹੀ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕਿ ਬੀ. ਐੱਸ. ਐੱਫ ਦੀ ਪਰਿਭਾਸ਼ਾ ਬਦਲੀ ਜਾ ਰਹੀ ਹੈ ...
ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਜਾਵੇਗਾ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਨੂੰ ਇਹ ਨੋਟੀਫਿਕੇਸ਼ਨ ਵਾਪਸ ...
ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ
. . .  1 day ago
ਫ਼ਾਜ਼ਿਲਕਾ, 25 ਅਕਤੂਬਰ (ਪ੍ਰਦੀਪ ਕੁਮਾਰ) - ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨਾਂ ਵਲੋਂ ਸੜਕੀ ਆਵਾਜਾਈ ਰੋਕਦਿਆਂ ਧਰਨਾ ਸ਼ੁਰੂ ਕਰ...
ਪੰਜਾਬ ਦੀ ਤਰ੍ਹਾਂ ਅਸੀਂ ਵੀ ਬੀ.ਐਸ.ਐਫ.ਦੇ ਅਧਿਕਾਰ ਖੇਤਰ ਦਾ ਕਰ ਰਹੇ ਹਾਂ ਵਿਰੋਧ - ਮਮਤਾ ਬੈਨਰਜੀ
. . .  1 day ago
ਸਿਲੀਗੁੜੀ, 25 ਅਕਤੂਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦਾ ਕਹਿਣਾ ਹੈ ਕਿ ਪੰਜਾਬ ਦੀ ਤਰ੍ਹਾਂ, ਅਸੀਂ ਵੀ ਬੀ.ਐਸ.ਐਫ. ਦੇ ਅਧਿਕਾਰ ਖੇਤਰ ਦਾ ਵਿਰੋਧ ਕਰ ਰਹੇ ਹਾਂ ਜੋ ਹਾਲ ਹੀ ਵਿਚ ਵਧਾਇਆ ਗਿਆ ਹੈ ...
ਸਰਬ ਪਾਰਟੀ ਮੀਟਿੰਗ ਖ਼ਤਮ
. . .  1 day ago
ਚੰਡੀਗੜ੍ਹ, 25 ਅਕਤੂਬਰ - ਚੰਡੀਗੜ੍ਹ ਵਿਚ ਚੱਲ ਰਹੀ ਸਰਬ ਪਾਰਟੀ ਮੀਟਿੰਗ ਖ਼ਤਮ...
ਸ਼੍ਰੋਮਣੀ ਕਮੇਟੀ ਵਲੋਂ ਨਵੰਬਰ ਮਹੀਨੇ ਚਲਾਈ ਜਾਏਗੀ ਅੰਮ੍ਰਿਤ ਸੰਚਾਰ ਲਹਿਰ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 25 ਅਕਤੂਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ, ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਵੰਬਰ ਮਹੀਨੇ ਅੰਮ੍ਰਿਤ ਸੰਚਾਰ ਲਹਿਰ ਚਲਾਈ ਜਾ ਰਹੀ ਹੈ, ਜਿਸ ਦੌਰਾਨ ਵੱਖ - ਵੱਖ ਥਾਵਾਂ 'ਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਏ ਜਾਣਗੇ ਤੇ ਸਿੰਘ ਸਾਹਿਬਾਨ ਵਲੋਂ ਹਜ਼ਾਰਾਂ ਅੰਮ੍ਰਿਤ ...
ਕੱਲ੍ਹ ਦੇ ਮੈਚ ਤੋਂ ਬਾਅਦ ਮੁਹੰਮਦ ਸ਼ ਮੀ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ - ਓਵੈਸੀ
. . .  1 day ago
ਹੈਦਰਾਬਾਦ, 25 ਅਕਤੂਬਰ - ਏ.ਆਈ.ਐਮ.ਆਈ.ਐਮ. ਦੇ ਮੁਖੀ ਅਸਦੁਦੀਨ ਓਵੈਸੀ ਦਾ ਕਹਿਣਾ ਹੈ ਕਿ ਕੱਲ੍ਹ ਦੇ ਭਾਰਤ ਅਤੇ ਪਾਕਿਸਤਾਨ ਦੇ ਹੋਏ ਮੈਚ ਤੋਂ ਬਾਅਦ ਮੁਹੰਮਦ ਸ਼ੰਮੀ ਨੂੰ ਸੋਸ਼ਲ ਮੀਡੀਆ 'ਤੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜੋ ਮੁਸਲਮਾਨਾਂ ਵਿਰੁੱਧ ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਜਿਥੇ ਕਾਨੂੰਨ ਦਾ ਅੰਤ ਹੁੰਦਾ ਹੈ, ਉਥੇ ਕੁਸ਼ਾਸਨ ਦਾ ਆਰੰਭ ਹੁੰਦਾ ਹੈ। ਵਿਲੀਅਮ ਪਿਟ

ਕਪੂਰਥਲਾ / ਫਗਵਾੜਾ

ਨਗਰ ਨਿਗਮ ਕਪੂਰਥਲਾ ਦੀ ਸਰਬਸੰਮਤੀ ਨਾਲ ਚੋਣ-ਕੁਲਵੰਤ ਕੌਰ ਪਹਿਲੀ ਮਹਿਲਾ ਮੇਅਰ ਬਣੀ

ਕਪੂਰਥਲਾ, 16 ਅਪ੍ਰੈਲ (ਅਮਰਜੀਤ ਕੋਮਲ, ਦੀਪਕ ਬਜਾਜ)-ਨਗਰ ਨਿਗਮ ਕਪੂਰਥਲਾ ਦੀ ਸਰਬਸੰਮਤੀ ਨਾਲ ਹੋਈ ਚੋਣ 'ਚ ਕੁਲਵੰਤ ਕੌਰ ਨੂੰ ਨਗਰ ਨਿਗਮ ਦੀ ਪਹਿਲੀ ਮਹਿਲਾ ਮੇਅਰ ਬਣਨ ਦਾ ਮਾਣ ਹਾਸਲ ਹੋਇਆ ਹੈ | ਚੋਣ ਦੌਰਾਨ ਰਾਹੁਲ ਕੁਮਾਰ ਸੀਨੀਅਰ ਡਿਪਟੀ ਮੇਅਰ, ਮਾਸਟਰ ਵਿਨੋਦ ਸੂਦ ਡਿਪਟੀ ਮੇਅਰ ਚੁਣੇ ਗਏ | ਚੋਣ ਪ੍ਰਕਿਰਿਆ ਗੁਰਪ੍ਰੀਤ ਕੌਰ ਸਪਰਾ ਡਵੀਜ਼ਨਲ ਕਮਿਸ਼ਨਰ ਜਲੰਧਰ ਦੀ ਨਿਗਰਾਨੀ ਹੇਠ ਹੋਈ, ਚੋਣ ਤੋਂ ਪਹਿਲਾਂ ਨਗਰ ਨਿਗਮ ਦੇ ਚੁਣੇ ਗਏ 50 ਮੈਂਬਰਾਂ ਨੂੰ ਸਹੁੰ ਚੁਕਾਈ ਗਈ | ਬਾਅਦ ਵਿਚ ਸੀਨੀਅਰ ਨਗਰ ਕੌਂਸਲਰ ਠਾਕਰ ਦਾਸ ਗਿੱਲ ਨੇ ਮੇਅਰ ਦੇ ਅਹੁਦੇ ਲਈ ਕੁਲਵੰਤ ਕੌਰ, ਸੀਨੀਅਰ ਡਿਪਟੀ ਮੇਅਰ ਲਈ ਰਾਹੁਲ ਕੁਮਾਰ ਤੇ ਡਿਪਟੀ ਮੇਅਰ ਲਈ ਮਾਸਟਰ ਵਿਨੋਦ ਸੂਦ ਦਾ ਨਾਂਅ ਪੇਸ਼ ਕੀਤਾ, ਜਿਸ ਨੂੰ ਸਾਰੇ ਹਾਊਸ ਨੇ ਸਰਬਸੰਮਤੀ ਨਾਲ ਪ੍ਰਵਾਨਗੀ ਦਿੱਤੀ | ਚੋਣ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਨਵੀਂ ਚੁਣੀ ਮੇਅਰ ਕੁਲਵੰਤ ਕੌਰ, ਸੀਨੀਅਰ ਡਿਪਟੀ ਮੇਅਰ ਰਾਹੁਲ ਕੁਮਾਰ ਤੇ ਡਿਪਟੀ ਮੇਅਰ ਵਿਨੋਦ ਸੂਦ ਨੂੰ ਮੁਬਾਰਕਬਾਦ ਦਿੱਤੀ | ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਸ਼ਹਿਰ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣਾ ਨਗਰ ਨਿਗਮ ਦੀ ਪਹਿਲੀ ਤਰਜੀਹ ਹੋਵੇਗੀ | ਉਨ੍ਹਾਂ ਕਿਹਾ ਕਿ ਜਿਹੜੇ ਵਾਰਡਾਂ 'ਚ ਵਿਕਾਸ ਦੇ ਕਾਰਜ ਅਜੇ ਅਧੂਰੇ ਹਨ, ਉਹ ਪਹਿਲ ਦੇ ਆਧਾਰ 'ਤੇ ਪੂਰੇ ਕੀਤੇ ਜਾਣਗੇ ਤੇ ਇਨ੍ਹਾਂ ਕਾਰਜਾਂ ਲਈ ਫ਼ੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਕਾਂਗਰਸੀ ਵਿਧਾਇਕ ਨੇ ਕਿਹਾ ਕਿ ਉਨ੍ਹਾਂ ਸ਼ਹਿਰ ਦੇ ਲੋਕਾਂ ਨਾਲ ਜਿੰਨੇ ਵੀ ਵਾਅਦੇ ਕੀਤੇ ਸਨ, ਉਹ ਪੂਰੇ ਕੀਤੇ ਹਨ ਤੇ ਭਵਿੱਖ ਵਿਚ ਵੀ ਉਹ ਸ਼ਹਿਰ ਦੇ ਲੋਕਾਂ ਦੀਆਂ ਆਸਾਂ 'ਤੇ ਖਰਾ ਉੱਤਰਨਗੇ | ਨਗਰ ਨਿਗਮ ਦੀ ਮੇਅਰ ਚੁਣੇ ਜਾਣ 'ਤੇ ਕੁਲਵੰਤ ਕੌਰ ਨੇ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ, ਰਾਜਬੰਸ ਕੌਰ ਰਾਣਾ ਤੇ ਪਾਰਟੀ ਨਾਲ ਸਬੰਧਿਤ ਸਮੂਹ ਕੌਂਸਲਰਾਂ ਤੇ ਸ਼ਹਿਰ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਉਹ ਕਾਂਗਰਸ ਵਿਧਾਇਕ ਦੀ ਅਗਵਾਈ 'ਚ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦਾ ਇਕਸਾਰ ਵਿਕਾਸ ਕਰਵਾਉਣਗੇ ਤੇ ਲੋਕਾਂ ਨੂੰ ਜੀਵਨ ਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ | ਨਿਗਮ ਦੀ ਮੇਅਰ ਕੁਲਵੰਤ ਕੌਰ ਦੇ ਹਮਾਇਤੀਆਂ ਨੇ ਢੋਲ ਦੀ ਤਾਲ 'ਤੇ ਭੰਗੜੇ ਪਾ ਕੇ ਜਸ਼ਨ ਮਨਾਏ | ਇੱਥੇ ਵਰਨਣਯੋਗ ਹੈ ਕਿ ਨਗਰ ਨਿਗਮ ਦੀ ਚੋਣ ਲਈ ਰਿਟਰਨਿੰਗ ਅਫ਼ਸਰ ਵਲੋਂ ਸਾਢੇ 3 ਵਜੇ ਦਾ ਸਮਾਂ ਨਿਸ਼ਚਿਤ ਕੀਤਾ ਗਿਆ ਸੀ, ਪ੍ਰੰਤੂ ਕੌਂਸਲਰ ਲਗਭਗ ਪੌਣੇ ਚਾਰ ਵਜੇ ਦੇ ਕਰੀਬ ਨਗਰ ਨਿਗਮ ਦੇ ਦਫ਼ਤਰ ਪੁੱਜੇ | ਅੱਜ ਸਵੇਰ ਤੋਂ ਚੋਣ ਹੋਣ ਤੱਕ ਵਾਰਡ ਨੰਬਰ 5 ਤੋਂ ਪਹਿਲੀ ਵਾਰ ਬਣੀ ਕੌਂਸਲਰ ਮਨਜੀਤ ਕੌਰ ਦੇ ਮੇਅਰ ਬਣਨ ਦੀ ਚਰਚਾ ਜ਼ੋਰ ਸ਼ੋਰ ਨਾਲ ਹੁੰਦੀ ਰਹੀ, ਚੋਣ ਲਈ ਨਿਸ਼ਚਿਤ ਕੀਤੇ ਸਮੇਂ ਤੋਂ ਕੁੱਝ ਸਮਾਂ ਪਹਿਲਾਂ ਇਸ ਵਿਚ ਫੇਰ ਬਦਲ ਹੋਣ ਨਾਲ ਸ਼ਹਿਰ ਦੇ ਲੋਕਾਂ ਤੇ ਕੌਂਸਲਰਾਂ ਨੇ ਹੈਰਾਨੀ ਪ੍ਰਗਟ ਕੀਤੀ | ਇਹ ਵੀ ਚਰਚਾ ਹੈ ਕਿ ਕੁਲਵੰਤ ਕੌਰ ਨੂੰ ਪਹਿਲਾਂ ਡਿਪਟੀ ਮੇਅਰ ਬਣਾਏ ਜਾਣ ਲਈ ਕਿਹਾ ਗਿਆ ਸੀ ਪ੍ਰੰਤੂ ਉਨ੍ਹਾਂ ਵਲੋਂ ਸਖ਼ਤ ਇਤਰਾਜ਼ ਕੀਤੇ ਜਾਣ 'ਤੇ ਚੋਣ ਤੋਂ ਕੁਝ ਸਮਾਂ ਪਹਿਲਾਂ ਹੀ ਮੇਅਰ ਬਣਾਉਣ ਦਾ ਫ਼ੈਸਲਾ ਲਿਆ ਗਿਆ | ਇਸੇ ਦੌਰਾਨ ਹੀ ਸੀਨੀਅਰ ਡਿਪਟੀ ਮੇਅਰ ਰਾਹੁਲ ਕੁਮਾਰ ਤੇ ਡਿਪਟੀ ਮੇਅਰ ਮਾਸਟਰ ਵਿਨੋਦ ਸੂਦ ਨੇ ਸ਼ਹਿਰ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਸਾਰੇ ਇੱਕਜੁੱਟ ਹੋ ਕੇ ਸ਼ਹਿਰ ਦੇ ਵਿਕਾਸ ਵਿਚ ਬਣਦਾ ਯੋਗਦਾਨ ਪਾਉਣਗੇ ਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ | ਮੀਟਿੰਗ ਵਿਚ ਡਿਪਟੀ ਕਮਿਸ਼ਨਰ ਦੀਪਤੀ ਉੱਪਲ, ਨਿਗਮ ਦੇ ਕਮਿਸ਼ਨਰ ਰਾਹੁਲ ਚਾਬਾ, ਕਾਰਜ ਸਾਧਕ ਅਫ਼ਸਰ ਆਦਰਸ਼ ਕੁਮਾਰ ਤੋਂ ਇਲਾਵਾ ਨਰਿੰਦਰ ਸਿੰਘ ਮਨਸੂ, ਮਨੋਜ ਅਰੋੜਾ, ਜਗਤਾਰ ਸਿੰਘ ਝੀਤਾ, ਮਨੀਸ਼ ਕੁਮਾਰ ਅਗਰਵਾਲ, ਬਲਜੀਤ ਸਿੰਘ ਕਾਲਾ, ਠਾਕਰ ਦਾਸ ਗਿੱਲ, ਵੀਨਾ, ਮਨਜਿੰਦਰ ਸਿੰਘ ਸਾਹੀ, ਮਨਜੀਤ ਕੌਰ, ਜੋਤੀ ਧੀਰ, ਹਰਸਿਮਰਨਜੀਤ ਸਿੰਘ ਪਿ੍ੰਸ, ਕੰਵਲਜੀਤ ਸਿੰਘ ਕਾਕਾ, ਹਰਮਿੰਦਰ ਕੌਰ ਸੌਂਦ, ਹਰਜੀਤ ਕੌਰ, ਅਜਮੇਰ ਸਿੰਘ, ਨਰਜੀਤ ਕੌਰ, ਪਿ੍ਤਪਾਲ ਕੌਰ, ਵਿਕਾਸ ਸ਼ਰਮਾ, ਅਮਨਦੀਪ ਕੌਰ, ਪ੍ਰਦੀਪ ਸਿੰਘ ਲਵੀ, ਊਸ਼ਾ ਅਰੋੜਾ, ਹਰਜੀਤ ਸਿੰਘ, ਬਿਮਲਾ ਦੇਵੀ, ਸੰਦੀਪ ਸਿੰਘ, ਜੀਨਤ, ਸ਼ਵੇਤਾ ਗੁਪਤਾ, ਹਰਜੀਤ ਕੌਰ, ਸਵਿਤਾ ਚੌਧਰੀ, ਗਰੀਸ ਭਸੀਨ, ਨਰਿੰਦਰ ਕੌਰ, ਅਸ਼ੋਕ ਕੁਮਾਰ, ਕੁਸਮ, ਕਰਨ ਮਹਾਜਨ, ਸਰਿਤਾ, ਨਰਿੰਦਰਜੀਤ ਕੌਰ, ਨਰਿੰਦਰ ਕੌਰ, ਕੇਹਰ ਸਿੰਘ, ਸਵਿਤਾ ਸ਼ਰਮਾ, ਕੁਲਬੀਰ ਕੌਰ, ਰੇਨੂੰ ਭੰਡਾਰੀ, ਸ਼ਮ੍ਹਾ ਹੰਸ, ਮਨਜੀਤ ਸਿੰਘ, ਗੁਰਸ਼ਰਨ ਕੌਰ, ਹਰੀਸ਼ ਕੁਮਾਰ, ਮਨਜੀਤ ਕੌਰ, ਦੇਸ਼ ਬੰਦੂ (ਸਾਰੇ ਕੌਂਸਲਰ) ਹਾਜ਼ਰ ਸਨ |

-ਮਾਮਲਾ ਅੰਬੇਡਕਰ ਜੰਯਤੀ ਮੌਕੇ ਮੁੱਖ ਮੰਤਰੀ ਦੀ ਵਰਚੁਅਲ ਮੀਟਿੰਗ 'ਚ ਸੱਦਾ ਨਾ ਦੇਣ ਦਾ-

ਬੇਲਗਾਮ ਨੌਕਰਸ਼ਾਹੀ ਦੀ ਲਗਾਮ ਕੱਸਣ ਲਈ ਜੋਗਿੰਦਰ ਸਿੰਘ ਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲਿਖਿਆ ਪੱਤਰ

ਫਗਵਾੜਾ, 16 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)- ਪੰਜਾਬ ਐਗਰੋ ਇੰਡਸਟ੍ਰੀਜ ਕਾਰਪੋਰੇਸ਼ਨ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ ਸਾਬਕਾ ਮੰਤਰੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਬੇਲਗਾਮ ਨੌਕਰਸ਼ਾਹੀ ਦੀ ਲਗਾਮ ਕੱਸਣ ਦੀ ਅਪੀਲ ਕੀਤੀ ਹੈ | ਇਸ ...

ਪੂਰੀ ਖ਼ਬਰ »

ਵਿਆਹਤਾ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਹੇਠ ਦੋ ਵਿਰੁੱਧ ਕੇਸ ਦਰਜ

ਕਪੂਰਥਲਾ, 16 ਅਪ੍ਰੈਲ (ਸਡਾਨਾ)-ਵਿਆਹੁਤਾ ਨੂੰ ਦਾਜ ਲਈ ਤੰਗ ਕਰਨ ਦੇ ਦੋਸ਼ ਹੇਠ ਸਿਟੀ ਪੁਲਿਸ ਨੇ ਇਕ ਔਰਤ ਸਮੇਤ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਸੁਖਵਿੰਦਰ ਕੌਰ ਵਾਸੀ ਔਜਲਾ ਫਾਟਕ ਨੇ ਦੱਸਿਆ ਕਿ ਉਸ ਦਾ ਵਿਆਹ ਸੁਖਦੀਪ ਸਿੰਘ ਵਾਸੀ ...

ਪੂਰੀ ਖ਼ਬਰ »

ਪਨਬਸ ਤੇ ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਨੇ ਸਰਕਾਰ ਦੇ ਪੁਤਲੇ ਸਾੜ ਕੇ ਕੀਤੀ ਨਾਅਰੇਬਾਜ਼ੀ

ਕਪੂਰਥਲਾ, 16 ਅਪ੍ਰੈਲ (ਵਿ.ਪ੍ਰ.)-ਪੰਜਾਬ ਰੋਡਵੇਜ਼ ਪਨਬਸ ਕੰਟਰੈਕਟ ਵਰਕਰ ਯੂਨੀਅਨ ਤੇ ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਵਲੋਂ ਅੱਜ ਪੀ.ਆਰ.ਟੀ.ਸੀ. ਦੇ ਗੇਟਾਂ 'ਤੇ ਪੰਜਾਬ ਸਰਕਾਰ ਦੇ ਪੁਤਲੇ ਜਲਾ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਪੀ.ਆਰ.ਟੀ.ਸੀ. ਦੇ ਪ੍ਰਧਾਨ ...

ਪੂਰੀ ਖ਼ਬਰ »

ਲੋਕਾਂ ਦੇ ਅੰਗ ਸੰਗ ਰਹਿ ਕੇ ਕੰਮ ਕਰਨ ਵਾਲੀ ਕੁਲਵੰਤ ਕੌਰ ਮੇਅਰ ਦਾ ਅਹੁਦਾ ਲੈਣ 'ਚ ਸਫਲ ਰਹੀ

ਕਪੂਰਥਲਾ, 16 ਅਪ੍ਰੈਲ (ਅਮਰਜੀਤ ਕੋਮਲ)-ਨਗਰ ਨਿਗਮ ਦੇ ਵਾਰਡ ਨੰਬਰ 3 ਤੋਂ ਜੇਤੂ ਰਹੀ ਕੁਲਵੰਤ ਕੌਰ, ਜਿਨ੍ਹਾਂ ਨੂੰ ਸ਼ਹਿਰ ਦੀ ਪਹਿਲੀ ਔਰਤ ਵਜੋਂ ਨਗਰ ਨਿਗਮ ਦੀ ਮੇਅਰ ਬਣਨ ਦਾ ਮਾਣ ਹਾਸਲ ਮਿਲਿਆ ਹੈ, ਨੇ 2015 ਵਿਚ ਪਹਿਲੀ ਵਾਰ ਨਗਰ ਕੌਂਸਲ ਦੀ ਚੋਣ ਲੜੀ ਸੀ, ਜਦਕਿ ਉਨ੍ਹਾਂ ਦੇ ...

ਪੂਰੀ ਖ਼ਬਰ »

ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਟੀਕਾਕਰਨ ਲਈ ਸਨਿਚਰਵਾਰ ਤੇ ਐਤਵਾਰ ਕੈਂਪ ਲੱਗਣਗੇੇ-ਦੀਪਤੀ ਉੱਪਲ

ਕਪੂਰਥਲਾ, 16 ਅਪ੍ਰੈਲ (ਅਮਰਜੀਤ ਕੋਮਲ)-ਜ਼ਿਲ੍ਹੇ 'ਚ ਜਿਹੜੇ ਸਰਕਾਰੀ ਅਧਿਕਾਰੀਆਂ ਜਾਂ ਕਰਮਚਾਰੀਆਂ ਦੇ ਕੋਰੋਨਾ ਦਾ ਟੀਕਾ ਨਹੀਂ ਲੱਗਾ, ਉਨ੍ਹਾਂ ਦੇ ਟੀਕਾਕਰਨ ਲਈ ਸ਼ਨੀਵਾਰ ਤੇ ਐਤਵਾਰ ਨੂੰ ਸਬ ਡਵੀਜ਼ਨ ਪੱਧਰ ਦੇ ਹਸਪਤਾਲਾਂ 'ਚ ਵਿਸ਼ੇਸ਼ ਕੈਂਪ ਲਗਾਏ ਜਾਣਗੇ | ਇਹ ...

ਪੂਰੀ ਖ਼ਬਰ »

ਦਾਣਾ ਮੰਡੀ ਸੁਲਤਾਨਪੁਰ ਲੋਧੀ ਵਿਚ ਲੱਗੇ ਕਣਕ ਦੇ ਅੰਬਾਰ-ਬਦਲ ਰਹੇ ਮੌਸਮ ਨੇ ਕਿਸਾਨਾਂ ਦੇ ਸਾਹ ਸੂਤੇ

ਮੰਡੀ ਵਿਚ ਬਾਰਦਾਨੇ ਦੀ ਕਮੀ ਤੋਂ ਕਿਸਾਨ ਪ੍ਰੇਸ਼ਾਨ ਸੁਲਤਾਨਪੁਰ ਲੋਧੀ, 16 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਨਵੀਂ ਦਾਣਾ ਮੰਡੀ ਸੁਲਤਾਨਪੁਰ ਲੋਧੀ ਵਿਖੇ ਕਣਕ ਵੇਚਣ ਆਏ ਕਿਸਾਨਾਂ ਨੂੰ ਮੰਡੀਆਂ ਵਿਚ ਬਾਰਦਾਨਾ ਪੂਰਾ ਨਾ ਹੋਣ ਕਰਕੇ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਸਿਟੀ ਨੇ ਮਹੀਨਾਵਾਰ ਪ੍ਰੋਜੈਕਟ ਤਹਿਤ 15 ਲੋੜਵੰਦਾਂ ਨੂੰ ਵੰਡਿਆ ਰਾਸ਼ਨ

ਫਗਵਾੜਾ, 16 ਅਪ੍ਰੈਲ (ਤਰਨਜੀਤ ਸਿੰਘ ਕਿੰਨੜਾ)-ਲਾਇਨਜ਼ ਕਲੱਬ ਫਗਵਾੜਾ ਸਿਟੀ ਵੱਲੋਂ ਕਲੱਬ ਦੇ ਚਾਰਟਰ ਪ੍ਰਧਾਨ ਗੁਰਦੀਪ ਸਿੰਘ ਕੰਗ ਜ਼ੋਨ ਚੇਅਰਮੈਨ ਦੀ ਅਗਵਾਈ ਹੇਠ ਮਹੀਨਾਵਾਰ ਰਾਸ਼ਨ ਵੰਡ ਪ੍ਰੋਜੈਕਟ ਤਹਿਤ ਕੋਵਿਡ-19 ਸਬੰਧੀ ਹਦਾਇਤਾਂ ਨੂੰ ਮੱਦੇਨਜ਼ਰ ਰੱਖਦਿਆਂ 15 ...

ਪੂਰੀ ਖ਼ਬਰ »

ਨਡਾਲਾ 'ਚ ਬਾਬਾ ਮੱਖਣ ਸ਼ਾਹ ਲੁਬਾਣਾ ਫਾਊਾਡੇਸ਼ਨ ਦੀ ਚੋਣ ਸਬੰਧ ਮੀਟਿੰਗ ਹੋਈ

ਨਡਾਲਾ, 16 ਅਪ੍ਰੈਲ (ਮਾਨ)-ਨਡਾਲਾ ਦੇ ਨਵਾਬ ਰੈਸਟੋਰੈਂਟ 'ਚ ਬਾਬਾ ਮੱਖਣ ਸ਼ਾਹ ਲੁਬਾਣਾ ਫਾਊਾਡੇਸ਼ਨ ਚੰਡੀਗੜ੍ਹ ਦੀ ਪ੍ਰਧਾਨਗੀ ਦੀ ਚੋਣ ਸਬੰਧੀ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਫਾਊਾਡੇਸ਼ਨ ਦੇ ਮੈਂਬਰਾਂ ਨੇ ਵੱਡੀ ਗਿਣਤੀ 'ਚ ਵੱਧ ਚੜ ਕੇ ਹਿੱਸਾ ਲੈਂਦਿਆਂ ਕਿਹਾ ਕਿ ...

ਪੂਰੀ ਖ਼ਬਰ »

ਡਾ. ਅੰਬੇਡਕਰ ਜਯੰਤੀ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ

ਫਗਵਾੜਾ, 16 ਅਪ੍ਰੈਲ (ਤਰਨਜੀਤ ਸਿੰਘ ਕਿੰਨੜਾ)-ਡਾ. ਬੀ.ਆਰ. ਅੰਬੇਡਕਰ ਬਲੱਡ ਡੋਨਰਜ਼ ਐਸੋਸੀਏਸ਼ਨ ਵਲੋਂ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੇ ਜਨਮ ਦਿਵਸ ਨੂੰ ਸਮਰਪਿਤ ਪਹਿਲਾ ਵਿਸ਼ਾਲ ਖ਼ੂਨਦਾਨ ਕੈਂਪ ਗੌਰਵ ਰੱਤੀ ਦੀ ਅਗਵਾਈ ਹੇਠ ਸਥਾਨਕ ਬਲੱਡ ਬੈਂਕ ਗੁਰੂ ...

ਪੂਰੀ ਖ਼ਬਰ »

ਰਾਇਲ ਟਰੈਵਲਜ਼ ਵਲੋਂ ਸੈਮੀਨਾਰ ਅੱਜ

ਸੁਲਤਾਨਪੁਰ ਲੋਧੀ, 16 ਅਪ੍ਰੈਲ (ਥਿੰਦ, ਹੈਪੀ)-ਜਿਹੜੇ ਵਿਦਿਆਰਥੀ ਕੈਨੇਡਾ ਵਿਚ ਪੜ੍ਹਾਈ ਕਰਨ ਦੇ ਚਾਹਵਾਨ ਹਨ, ਉਹ ਇਕ ਸਾਲ ਦੀ 3.75 ਲੱਖ ਰੁਪਏ ਅਦਾ ਕਰਕੇ ਸਮੇਤ ਵਰਕ ਪਰਮਿਟ ਕੈਨੇਡਾ ਜਾ ਸਕਦੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿਛਲੇ 21 ਸਾਲਾਂ ਤੋਂ ਵੀਜ਼ਾ ਐਕਸਪਰਟ ...

ਪੂਰੀ ਖ਼ਬਰ »

ਡਾਕਟਰ ਅੰਬੇਡਕਰ ਕਲੱਬ ਪਾਂਸ਼ਟਾ ਨੇ ਪਹਿਲਾ 7-ਸਾਈਡ ਫੁੱਟਬਾਲ ਟੂਰਨਾਮੈਂਟ ਕਰਵਾਇਆ

ਪਾਂਸ਼ਟਾ, 16 ਅਪ੍ਰੈਲ (ਸਤਵੰਤ ਸਿੰਘ)–ਡਾਕਟਰ ਬੀ. ਆਰ. ਅੰਬੇਦਕਰ ਸਪੋਰਟਸ ਕਲੱਬ ਪਾਂਸ਼ਟਾ ਵਲੋਂ ਪਬਲਿਕ ਸੀਨੀਅਰ ਸਕੂਲ ਪਾਂਸ਼ਟਾ-ਨਰੂੜ ਦੀ ਗਰਾਊਾਡ ਵਿਚ ਪਹਿਲਾ 7-ਸਾਈਡ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ | ਲੰਬੇ ਅਰਸੇ ਤੋਂ ਸਥਾਨਕ ਬੱਚਿਆਂ ਨੂੰ ਫੁੱਟਬਾਲ ਦੀ ...

ਪੂਰੀ ਖ਼ਬਰ »

ਪਿੰਡ ਗੰਢਵਾਂ ਵਿਖੇ ਡਾ: ਬੀ. ਆਰ ਅੰਬੇਡਕਰ ਦਾ ਜਨਮ ਦਿਨ ਮਨਾਇਆ

ਫਗਵਾੜਾ, 16 ਅਪ੍ਰੈਲ (ਤਰਨਜੀਤ ਸਿੰਘ ਕਿੰਨੜਾ)-ਬਾਬਾ ਸਾਹਿਬ ਡਾ: ਬੀ.ਆਰ ਅੰਬੇਡਕਰ ਦਾ 130ਵਾਂ ਜਨਮ ਦਿਨ ਪਿੰਡ ਗੰਢਵਾਂ ਵਿਖੇ ਡਾ: ਬੀ.ਆਰ ਅੰਬੇਡਕਰ ਸਪੋਰਟਸ ਐਂਡ ਵੈੱਲਫੇਅਰ ਸੁਸਾਇਟੀ (ਰਜਿ.) ਵਲੋਂ ਬਾਬਾ ਸਾਹਿਬ ਦੀ ਫ਼ੋਟੋ 'ਤੇ ਸ਼ਰਧਾ ਦੇ ਫ਼ੁਲ ਭੇਟ ਕੀਤੇ ਗਏ | ਇਸ ਮੌਕੇ ...

ਪੂਰੀ ਖ਼ਬਰ »

ਅੰਬੇਡਕਰ ਜਯੰਤੀ ਮੁਹੱਲਾ ਕਾਜੀ ਬਾਗ 'ਚ ਮਨਾਈ

ਸੁਲਤਾਨਪੁਰ ਲੋਧੀ 16 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਸੰਵਿਧਾਨ ਨਿਰਮਾਤਾ ਭਾਰਤ ਰਤਨ ਡਾ: ਭੀਮ ਰਾਓ ਅੰਬੇਡਕਰ ਦੀ 130ਵਾਂ ਜਨਮ ਦਿਨ ਮੁਹੱਲਾ ਕਾਜੀ ਬਾਗ ਵਿਚ ਬੜੀ ਧੂਮਧਾਮ ਨਾਲ ਮਨਾਇਆ | ਇਸ ਮੌਕੇ ਸਾਬਕਾ ਕੌਂਸਲਰ ਵਿੱਕੀ ਚੌਹਾਨ, ਸਾਬਕਾ ਕੌਂਸਲਰ ਪ੍ਰਵੀਨ ਚੌਹਾਨ, ਮਾਸਟਰ ...

ਪੂਰੀ ਖ਼ਬਰ »

ਸਿੱਧਵਾਂ ਦੋਨਾ 'ਚ ਥਾਪਰ ਮਾਡਲ ਤਹਿਤ ਬਣ ਰਹੇ ਛੱਪੜ ਦਾ ਬੀ. ਡੀ. ਪੀ. ਓ. ਵਲੋਂ ਨਿਰੀਖਣ

ਸਿੱਧਵਾਂ ਦੋਨਾ, 16 ਅਪ੍ਰੈਲ (ਅਵਿਨਾਸ਼ ਸ਼ਰਮਾ)-ਹਲਕਾ ਵਿਧਾਇਕ ਰਾਣਾ ਗੁਰਜੀਤ ਸਿੰਘ ਵਲੋਂ ਆਪਣੇ ਹਲਕੇ ਦੇ ਪਿੰਡਾਂ ਨੂੰ ਪੰਜਾਬ ਨਿਰਮਾਣ ਸਕੀਮ ਤਹਿਤ ਦਿੱਤੀਆਂ ਦਿਲ ਖੋਲ ਕੇ ਗ੍ਰਾਂਟਾਂ ਨਾਲ ਪਿੰਡਾਂ ਵਿਚ ਜੰਗੀ ਪੱਧਰ 'ਤੇ ਵਿਕਾਸ ਕੰਮ ਚੱਲ ਰਹੇ ਹਨ | ਇਸ ਲੜੀ ਤਹਿਤ ...

ਪੂਰੀ ਖ਼ਬਰ »

ਰਾਣੀਪੁਰ ਰਾਜਪੂਤਾ ਨੂੰ ਮਾਡਲ ਪਿੰਡ ਬਣਾਉਣ ਦਾ ਸੁਪਨਾ ਦੇਖ ਰਹੇ ਹਨ ਪੰਚਾਇਤ ਤੇ ਪ੍ਰਵਾਸੀ ਭਾਰਤੀ

ਫਗਵਾੜਾ:-ਫਗਵਾੜਾ ਤੋਂ 10 ਕਿੱਲੋਮੀਟਰ ਦੂਰੀ 'ਤੇ ਵਸਿਆ ਪਿੰਡ ਰਾਣੀਪੁਰ ਰਾਜਪੂਤਾਂ ਲਗਭਗ 20 ਪਿੰਡਾਂ ਦਾ ਹੱਬ ਹੈ ਤੇ 20 ਪਿੰਡਾਂ ਦੇ ਲੋਕ ਇੱਥਾੋ ਆਪਣੀਆਂ ਜ਼ਰੂਰਤ ਦੀਆਂ ਵਸਤਾਂ ਦੀ ਖ਼ਰੀਦ ਕਰਨ ਆੳਾੁਦੇ ਹਨ | ਅੰਗਰੇਜ਼ਾਂ ਦੇ ਸਮੇਂ ਇਸ ਪਿੰਡ ਨੂੰ ਰਾਣੀ ਥੇਹ ਨਾਲ ...

ਪੂਰੀ ਖ਼ਬਰ »

ਐਸ. ਐਚ. ਓ. ਭੁਲੱਥ ਦੇ ਹੱਕ 'ਚ ਨਿੱਤਰੀਆਂ ਪੰਚਾਇਤਾਂ ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਨ ਵਾਲੇ ਅਫ਼ਸਰਾਂ ਦੀ ਸ਼ਲਾਘਾ ਕਰਨੀ ਚਾਹੀਦੀ ਹੈ-ਸਤਵਿੰਦਰ ਸਿੰਘ ਸਰਪੰਚ

ਭੁਲੱਥ, 15 ਅਪ੍ਰੈਲ (ਮਨਜੀਤ ਸਿੰਘ ਰਤਨ)-ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਨ ਵਾਲਿਆਂ ਅਫ਼ਸਰਾਂ ਦੀ ਸ਼ਲਾਘਾ ਕਰਨੀ ਚਾਹੀਦੀ ਹੈ ਨਾਂਅ ਕਿ ਬਦਨਾਮੀ | ਇਹ ਗੱਲ ਪਿੰਡ ਖੱਸਣ ਦੇ ਸਰਪੰਚ ਸਤਵਿੰਦਰ ਸਿੰਘ ਪ੍ਰਧਾਨ ਸਰਪੰਚ ਯੂਨੀਅਨ ਨੇ ਪੂਰਨ ਸਿੰਘ ਸਾਬਕਾ ਚੇਅਰਮੈਨ ਖੇਤੀ ਵਿਕਾਸ ...

ਪੂਰੀ ਖ਼ਬਰ »

ਕੋਵਿਡ-19 ਦਾ ਖ਼ਤਰਾ ਟਾਲਣ ਲਈ ਹਰ ਨਾਗਰਿਕ ਨੂੰ ਲਗਵਾਉਣੀ ਚਾਹੀਦੀ ਹੈ ਕੋਰੋਨਾ ਵੈਕਸੀਨ-ਰਘਬੋਤਰਾ

ਫਗਵਾੜਾ, 16 ਅਪ੍ਰੈਲ (ਤਰਨਜੀਤ ਸਿੰਘ ਕਿੰਨੜਾ)-ਸ਼ਹਿਰ ਦੇ ਵਾਰਡ ਨੰਬਰ 37 ਵਿਖੇ ਨਗਰ ਕੌਂਸਲ ਫਗਵਾੜਾ ਦੇ ਸਾਬਕਾ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੇ ਯਤਨਾਂ ਸਦਕਾ ਪ੍ਰੇਮ ਨਗਰ ਸੇਵਾ ਸੁਸਾਇਟੀ ਤੇ ਸੀਨੀਅਰ ਸਿਟੀਜ਼ਨ ਵੈੱਲਫੇਅਰ ਸੁਸਾਇਟੀ ਵਲੋਂ ਪ੍ਰੇਮ ਨਗਰ ...

ਪੂਰੀ ਖ਼ਬਰ »

ਏ.ਐਸ.ਆਈ. ਜਸਬੀਰ ਸਿੰਘ ਨੇ ਨਡਾਲਾ ਦੇ ਨਵੇਂ ਚੌਕੀ ਮੁਖੀ ਵਜੋਂ ਅਹੁਦਾ ਸੰਭਾਲਿਆ

ਨਡਾਲਾ, 16 ਅਪ੍ਰੈਲ (ਮਾਨ)-ਨਡਾਲਾ ਦੇ ਚੌਂਕੀ ਮੁਖੀ ਸਬ ਇੰਸਪੈਕਟਰ ਦੀਪਕਾ ਨਾਹਰ ਦੀ ਬਦਲੀ ਕਾਲਾ ਸੰਘਿਆਂ ਚੌਂਕੀ ਦੀ ਹੋ ਜਾਣ ਦੇ ਬਾਅਦ ਏ.ਐਸ.ਆਈ. ਜਸਬੀਰ ਸਿੰਘ ਨੂੰ ਨਡਾਲਾ ਦਾ ਨਵਾਂ ਚੌਕੀ ਮੁਖੀ ਲਗਾਇਆ ਗਿਆ ਹੈ | ਇਸ ਸਬੰਧੀ ਉਨ੍ਹਾਂ ਨੇ ਆਪਣਾ ਅਹੁਦਾ ਸੰਭਾਲ ਕੇ ਕੰਮ ...

ਪੂਰੀ ਖ਼ਬਰ »

ਸਰਕਾਰ ਦੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਰੁਜ਼ਗਾਰ ਮੇਲੇ 22 ਅਪ੍ਰੈਲ ਤੋਂ-ਦੀਪਤੀ ਉੱਪਲ

ਕਪੂਰਥਲਾ, 16 ਅਪ੍ਰੈਲ (ਵਿ.ਪ੍ਰ.)-ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ 22 ਅਪ੍ਰੈਲ ਤੋਂ 30 ਅਪ੍ਰੈਲ ਤੱਕ ਰਾਜ ਭਰ ਵਿਚ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਦੀਪਤੀ ਉੱਪਲ ਡਿਪਟੀ ਕਮਿਸ਼ਨਰ ਕਮ ਚੇਅਰਪਰਸਨ ਜ਼ਿਲ੍ਹਾ ਰੁਜ਼ਗਾਰ ...

ਪੂਰੀ ਖ਼ਬਰ »

52ਵਾਂ ਸਵ: ਅਵਤਾਰ ਸਿੰਘ ਯਾਦਗਾਰੀ ਵਿਸਾਖੀ ਕਬੱਡੀ ਕੱਪ ਅਮਿੱਟ ਯਾਦਾਂ ਛੱਡਦਾ ਸਮਾਪਤ

ਭੁਲੱਥ, 16 ਅਪ੍ਰੈਲ (ਸੁਖਜਿੰਦਰ ਸਿੰਘ ਮੁਲਤਾਨੀ)-ਬੱਲ ਪਰਿਵਾਰ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 52ਵਾਂ ਸਵ: ਅਵਤਾਰ ਸਿੰਘ ਬੱਲ ਯਾਦਗਾਰੀ ਵਿਸਾਖੀ ਕਬੱਡੀ ਕੱਪ ਕਰਵਾਇਆ ਗਿਆ ਜਿਸ ਵਿਚ ਅੰਤਰਰਾਸ਼ਟਰੀ ਪੱਧਰ ਦੀਆਂ ਟੀਮਾਂ ਨੇ ਹਿੱਸਾ ਲਿਆ | ਇਹ ਕੱਪ ਗੁਰਦੁਆਰਾ ...

ਪੂਰੀ ਖ਼ਬਰ »

ਪੰਜਾਬ ਵਿਚ ਕਣਕ ਦੀ ਖ਼ਰੀਦ ਲਈ ਢੁਕਵੀਂ ਮਾਤਰਾ 'ਚ ਬਾਰਦਾਨਾ ਮੌਜੂਦ-ਜਸ਼ਨਜੀਤ ਸਿੰਘ

ਕਪੂਰਥਲਾ, 16 ਅਪ੍ਰੈਲ (ਅਮਰਜੀਤ ਕੋਮਲ)-ਪੰਜਾਬ ਵਿਚ ਕਣਕ ਦੀ ਖ਼ਰੀਦ ਲਈ ਢੁੱਕਣੀ ਮਾਤਰਾ 'ਚ ਬਾਰਦਾਨਾ ਮੌਜੂਦ ਹੈ ਤੇ ਖ਼ਰੀਦ ਦੌਰਾਨ ਕਿਸਾਨਾਂ ਤੇ ਆੜ੍ਹਤੀਆਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਇਹ ਗੱਲ ਜਸ਼ਨਜੀਤ ਸਿੰਘ ਮੈਨੇਜਿੰਗ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਦੀ ਉਸਾਰੂ ਸੋਚ ਨੇ ਆਰਥਿਕ ਪੱਖੋਂ ਤਬਾਹ ਹੋਏ ਸੂਬੇ ਨੂੰ ਮਜ਼ਬੂਤ ਕੀਤਾ-ਰਣਜੀਤ ਸਿੰਘ ਰਾਣਾ

ਭੁਲੱਥ, 16 ਅਪ੍ਰੈਲ (ਮਨਜੀਤ ਸਿੰਘ ਰਤਨ)-ਕੈਪਟਨ ਅਮਰਿੰਦਰ ਸਿੰਘ ਦੀ ਉਸਾਰੂ ਸੋਚ ਨੇ ਆਰਥਿਕ ਪੱਖੋਂ ਤਬਾਹ ਹੋਏ ਸੂਬੇ ਨੰੂ ਮਜ਼ਬੂਤ ਕੀਤਾ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਰਣਜੀਤ ਸਿੰਘ ਰਾਣਾ ਇੰਚਾਰਜ ਹਲਕਾ ਭੁਲੱਥ ਨੇ ਇਕ ਬਿਆਨ ਰਾਹੀਂ ਕੀਤਾ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਵਿਧਾਇਕ ਧਾਲੀਵਾਲ ਨੇ ਕਿੰਨੜਾ ਫਿਲਿੰਗ ਸਟੇਸ਼ਨ ਤੇ ਵੇਰਕਾ ਮਿਲਕ ਬਾਰ ਦਾ ਕੀਤਾ ਉਦਘਾਟਨ

ਫਗਵਾੜਾ, 16 ਅਪ੍ਰੈਲ (ਵਿ.ਪ੍ਰ.)-ਸਥਾਨਕ ਬੰਗਾ ਰੋਡ ਸਥਿਤ ਕਿੰਨੜਾ ਫਿਲਿੰਗ ਸਟੇਸ਼ਨ 'ਤੇ ਵੇਰਕਾ ਮਿਲਕ ਬਾਰ ਦਾ ਸ਼ੁੱਭ ਆਰੰਭ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਵਲੋਂ ਕਰਵਾਇਆ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਵੇਰਕਾ ਬਰਾਂਡ ਪੰਜਾਬੀਆਂ ਲਈ ਕਿਸੇ ਪਹਿਚਾਣ ਦਾ ...

ਪੂਰੀ ਖ਼ਬਰ »

ਡਾ. ਸੁਖਪਾਲ ਸਿੰਘ ਥਿੰਦ ਵਲੋਂ ਸਰਕਾਰੀ ਕਾਲਜ 'ਚ ਦਿੱਤੀਆਂ ਸੇਵਾਵਾਂ ਸ਼ਲਾਘਾਯੋਗ- ਪਿ੍ੰ. ਧੀਰ

ਕਪੂਰਥਲਾ, 16 ਅਪ੍ਰੈਲ (ਸਡਾਨਾ)-ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਵਿਖੇ ਪੰਜਾਬੀ ਵਿਭਾਗ ਦੇ ਮੁਖੀ ਵਜੋਂ ਆਪਣੀਆਂ ਸੇਵਾਵਾਂ ਦੇ ਰਹੇ ਪ੍ਰੋ. ਡਾ. ਸੁਖਪਾਲ ਸਿੰਘ ਥਿੰਦ ਦੀ ਜਲੰਧਰ ਵਿਖੇ ਬਦਲੀ ਹੋਣ ਤੋਂ ਬਾਅਦ ਉਨ੍ਹਾਂ ਨੂੰ ਕਾਲਜ ਸਟਾਫ਼ ਵਲੋਂ ਵਿਦਾਇਗੀ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼-ਅਧਿਆਪਕ ਆਗੂ ਪਿ੍ੰਸੀਪਲ ਰਕੇਸ਼ ਭਾਸਕਰ

ਕਪੂਰਥਲਾ-ਅਧਿਆਪਕ ਦਲ ਪੰਜਾਬ ਦੀ ਅਗਵਾਈ ਵਿਚ ਅਧਿਆਪਕਾਂ ਦੇ ਹੱਕਾਂ ਲਈ ਲੰਮਾ ਅਰਸਾ ਸੰਘਰਸ਼ਸ਼ੀਲ ਰਹੇ ਦਲ ਦੇ ਸੂਬਾਈ ਆਗੂ ਪਿ੍ੰਸੀਪਲ ਰਕੇਸ਼ ਭਾਸਕਰ, ਜੋ ਬੀਤੀ 7 ਅਪ੍ਰੈਲ ਨੂੰ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਸਨ, ਦੀਆਂ ਯਾਦਾਂ ਹਮੇਸ਼ਾ ਅਧਿਆਪਕ ਆਗੂਆਂ ...

ਪੂਰੀ ਖ਼ਬਰ »

ਰਾਜ ਕੁਮਾਰ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਢਿਲਵਾਂ, 16 ਅਪ੍ਰੈਲ (ਸੁਖੀਜਾ, ਪ੍ਰਵੀਨ)-ਨਗਰ ਪੰਚਾਇਤ ਢਿਲਵਾਂ ਦੀ ਪ੍ਰਧਾਨ ਕਿਰਨ ਕੁਮਾਰੀ ਦੇ ਪਤੀ ਸੀਨੀਅਰ ਕਾਂਗਰਸੀ ਆਗੂ ਰਾਜ ਕੁਮਾਰ ਅਰੋੜਾ ਦੇ ਦਿਹਾਂਤ 'ਤੇ ਬਾਬਾ ਬ੍ਰਹਮ ਦਾਸ ਮੇਲਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੰਬਰਦਾਰ ਕਰਮਜੀਤ ਸਿੰਘ ਢਿੱਲੋਂ, ਕਰਨਦੀਪ ...

ਪੂਰੀ ਖ਼ਬਰ »

ਪੰਜਾਬ ਤਕਨੀਕੀ ਯੂਨੀਵਰਸਿਟੀ 'ਚ ਕੋਰੋਨਾ ਤੋਂ ਬਚਾਅ ਲਈ ਟੀਕਾਕਰਨ ਦੀ ਸ਼ੁਰੂਆਤ

ਕਪੂਰਥਲਾ, 16 ਅਪ੍ਰੈਲ (ਅਮਰਜੀਤ ਕੋਮਲ)-ਆਈ. ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਵਿਚ ਕੋਰੋਨਾ ਵਾਇਰਸ ਤੋਂ ਬਚਣ ਲਈ ਟੀਕਾਕਰਨ ਦੀ ਸ਼ੁਰੂਆਤ ਕੀਤੀ ਗਈ ਹੈ | ਪਹਿਲੇ ਗੇੜ ਦੌਰਾਨ 45 ਸਾਲ ਜਾਂ ਇਸਤੋਂ ਵੱਧ ਉਮਰ ਦੇ ਮੁਲਾਜ਼ਮਾਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਸ਼੍ਰੋਮਣੀ ਸ਼ਹੀਦ ਬਾਬਾ ਸੰਗਤ ਸਿੰਘ ਖ਼ਾਲਸਾ ਦਲ (ਰਜਿ) ਪੰਜਾਬ ਦੇ ਪ੍ਰਧਾਨ ਮਹਿੰਦਰ ਸਿੰਘ ਮਾਹਲ ਵਲੋਂ ਅਸਤੀਫ਼ਾ

ਖਲਵਾੜਾ, 16 ਅਪ੍ਰੈਲ (ਮਨਦੀਪ ਸਿੰਘ ਸੰਧੂ)-ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਗੁਰਦੁਆਰਾ ਸ਼੍ਰੋਮਣੀ ਸ਼ਹੀਦ ਬਾਬਾ ਸੰਗਤ ਸਿੰਘ ਜੀ ਦਾ ਪ੍ਰਬੰਧ ਚਲਾ ਰਹੀ ਜਥੇਬੰਦੀ ਸ਼੍ਰੋਮਣੀ ਸ਼ਹੀਦ ਬਾਬਾ ਸੰਗਤ ਸਿੰਘ ਖ਼ਾਲਸਾ (ਰਜਿ) ਪੰਜਾਬ ਦੇ ਪ੍ਰਧਾਨ ਜਥੇਦਾਰ ਮਹਿੰਦਰ ਸਿੰਘ ...

ਪੂਰੀ ਖ਼ਬਰ »

ਸੇਵਾ ਮੁਕਤ ਕਰਮਚਾਰੀ ਲੋਕ ਭਲਾਈ ਐਸੋਸੀਏਸ਼ਨ ਪਿੰਡ ਖਲਵਾੜਾ ਦੀ ਮੀਟਿੰਗ

ਖਲਵਾੜਾ, 16 ਅਪ੍ਰੈਲ (ਮਨਦੀਪ ਸਿੰਘ ਸੰਧੂ)-ਸੇਵਾ ਮੁਕਤ ਕਰਮਚਾਰੀ ਲੋਕ ਭਲਾਈ ਐਸੋਸੀਏਸ਼ਨ ਪਿੰਡ ਖਲਵਾੜਾ ਦੀ ਮਹੀਨਾਵਾਰ ਮੀਟਿੰਗ ਖ਼ਜ਼ਾਨਚੀ ਸਤਪਾਲ ਦੇ ਗ੍ਰਹਿ ਵਿਖੇ ਸੋਹਣ ਲਾਲ ਦੀ ਪ੍ਰਧਾਨਗੀ 'ਚ ਹੋਈ ਜਿਸ ਵਿਚ ਸਮੂਹ ਮੈਂਬਰਾਂ ਨੇ ਹਿੱਸਾ ਲਿਆ | ਇਸ ਮੌਕੇ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ-5 ਲੋਕ ਜ਼ਖਮੀ

ਫਗਵਾੜਾ, 16 ਅਪ੍ਰੈਲ (ਹਰੀਪਾਲ ਸਿੰਘ)-ਜਲੰਧਰ-ਫਗਵਾੜਾ ਜੀ.ਟੀ ਰੋਡ 'ਤੇ ਚੱਕ ਹਕੀਮ ਦੇ ਨੇੜੇ ਇਕ ਕਾਰ ਤੇ ਫੋਰ ਵੀਲ੍ਹਰ ਦੀ ਟੱਕਰ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ 3 ਔਰਤਾਂ ਸਮੇਤ 5 ਵਿਅਕਤੀ ਜ਼ਖਮੀ ਹੋ ਗਏ | ਮਿਲੀ ਜਾਣਕਾਰੀ ਅਨੁਸਾਰ ਇਕ ਆਈ-20 ਕਾਰ ਨੰਬਰੀ ਪੀ.ਬੀ 10 ...

ਪੂਰੀ ਖ਼ਬਰ »

ਮਜ਼ਦੂਰੀ ਕਰਵਾਉਣ ਬਹਾਨੇ ਮਜ਼ਦੂਰ ਨੂੰ ਨਾਲ ਲਿਜਾ ਨੌਜਵਾਨ ਨੇ ਰਸਤੇ 'ਚ ਖੋਹਿਆ ਮੋਬਾਈਲ

ਕਾਲਾ ਸੰਘਿਆਂ, 16 ਅਪ੍ਰੈਲ (ਬਲਜੀਤ ਸਿੰਘ ਸੰਘਾ)-ਕਾਲਾ ਸੰਘਿਆਂ ਤੋਂ ਨਜ਼ਦੀਕੀ ਪਿੰਡ ਬਲੇਰਖਾਨਪੁਰ ਤੋਂ ਇਕ ਪ੍ਰਵਾਸੀ ਮਜ਼ਦੂਰ ਤੋਂ ਨੌਜਵਾਨ ਮੋਬਾਈਲ ਖੋਹ ਕੇ ਫ਼ਰਾਰ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੀੜਤ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਮਜ਼ਦੂਰ ਮਨਜੀਤ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ 108 ਮਾਮਲੇ ਆਏ ਸਾਹਮਣੇ-ਤਿੰਨ ਦੀ ਹੋਈ ਮੌਤ

ਕਪੂਰਥਲਾ, 16 ਅਪ੍ਰੈਲ (ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਅੱਜ 108 ਮਾਮਲੇ ਸਾਹਮਣੇ ਆਏ ਹਨ, ਜਦਕਿ ਦੋ ਔਰਤਾਂ ਸਮੇਤ ਤਿੰਨ ਵਿਅਕਤੀਆਂ ਦੀ ਕੋਰੋਨਾ ਪਾਜ਼ੀਟਿਵ ਆਉਣ ਉਪਰੰਤ ਮੌਤ ਹੋ ਗਈ, ਜ਼ਿਲ੍ਹੇ ਵਿਚ ਮੌਤਾਂ ਦੀ ਗਿਣਤੀ 300 ਹੋ ਗਈ ਹੈ ਤੇ ਇਹ ਆਂਕੜਾ ਰੋਜ਼ਾਨਾ ...

ਪੂਰੀ ਖ਼ਬਰ »

ਦਿਨ ਵੇਲੇ ਨਾਗਰਿਕਾਂ ਦੇ ਚਲਾਨ ਕੱਟਣ ਵਾਲੀ ਪੁਲਿਸ ਰਾਤ ਨੂੰ ਕਿੱਥੇ ਹੋ ਜਾਂਦੀ ਹੈ ਗ਼ਾਇਬ

ਫਗਵਾੜਾ, 16 ਅਪ੍ਰੈਲ (ਹਰੀਪਾਲ ਸਿੰਘ)-ਬੀਤੀ ਰਾਤ ਫਗਵਾੜਾ ਦੇ ਜੀ.ਟੀ.ਰੋਡ 'ਤੇ ਗੁਰੂ ਹਰਗੋਬਿੰਦ ਨਗਰ ਦੇ ਨੇੜੇ ਚੋਰ ਇੱਕ ਦਫ਼ਤਰ ਵਿਚੋਂ ਹਜ਼ਾਰਾਂ ਰੁਪਏ ਦਾ ਸਮਾਨ ਅਤੇ ਨਕਦੀ ਚੋਰੀ ਕਰਕੇ ਫ਼ਰਾਰ ਹੋ ਗਏ | ਕੋਰੋਨਾ ਦੇ ਚੱਲਦੇ ਫਗਵਾੜਾ ਵਿਚ ਜਿਸ ਦਿਨ ਤੋਂ ਰਾਤ ਦਾ ...

ਪੂਰੀ ਖ਼ਬਰ »

ਗੁਰਦੁਆਰਾ ਹੋਤੀ ਮਰਦਾਨ ਅਜੀਤ ਨਗਰ ਵਿਖੇ ਵਿਸਾਖੀ ਸਬੰਧੀ ਸਮਾਗਮ ਕਰਵਾਇਆ

ਕਪੂਰਥਲਾ, 16 ਅਪ੍ਰੈਲ (ਸਡਾਨਾ)-ਖ਼ਾਲਸਾ ਸਾਜਣਾ ਦਿਵਸ ਸਬੰਧੀ ਗੁਰਦੁਆਰਾ ਸਾਹਿਬ ਡੇਰਾ ਬਾਬਾ ਕਰਮ ਸਿੰਘ ਹੋਤੀ ਮਰਦਾਨ ਅਜੀਤ ਨਗਰ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਸੰਤ ਬਾਬਾ ਰੌਸ਼ਨ ਸਿੰਘ ਹੋਤੀ ਮਰਦਾਨ ਵਾਲਿਆਂ ਦੀ ਅਗਵਾਈ ਹੇਠ ਹੋਏ ਸਮਾਗਮ ਦੌਰਾਨ ਸਿਮਰਨਜੀਤ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਦਫ਼ਤਰ ਮਾਰਕੀਟ ਕਮੇਟੀ ਢਿਲਵਾਂ ਵਿਖੇ ਟੀਕਾਕਰਨ ਕੈਂਪ ਲਗਾਇਆ

ਢਿਲਵਾਂ, 16 ਅਪ੍ਰੈਲ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਮੁੱਖ ਦਾਣਾ ਮੰਡੀ ਢਿਲਵਾਂ ਵਿਖੇ ਕਣਕ ਦੀ ਖ਼ਰੀਦ ਸ਼ੁਰੂ ਹੋਣ ਦੇ ਨਾਲ ਹੀ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਸਿਹਤ ਵਿਭਾਗ ਵਲੋਂ ਦਫ਼ਤਰ ਮਾਰਕੀਟ ਕਮੇਟੀ ਢਿਲਵਾਂ ਵਿਖੇ ...

ਪੂਰੀ ਖ਼ਬਰ »

ਸੁਖਬੀਰ ਵਲੋਂ ਦਲਿਤ ਭਾਈਚਾਰੇ 'ਚੋਂ ਉਪ ਮੁੱਖ ਮੰਤਰੀ ਬਣਾਉਣ ਦਾ ਐਲਾਨ ਸ਼ਲਾਘਾਯੋਗ-ਅਵੀ ਰਾਜਪੂਤ

ਕਪੂਰਥਲਾ, 16 ਅਪ੍ਰੈਲ (ਸਡਾਨਾ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬੀਤੇ ਦਿਨ ਜਲੰਧਰ ਵਿਖੇ ਡਾ: ਅੰਬੇਡਕਰ ਦੇ 130ਵੇਂ ਜਨਮ ਦਿਨ ਮੌਕੇ ਅਕਾਲੀ ਦਲ ਦੀ ਸਰਕਾਰ ਆਉਣ 'ਤੇ ਸੂਬੇ ਦਾ ਉਪ ਮੁੱਖ ਮੰਤਰੀ ਦਲਿਤ ਭਾਈਚਾਰੇ ਨਾਲ ਸਬੰਧਿਤ ਵਿਧਾਇਕ ਨੂੰ ...

ਪੂਰੀ ਖ਼ਬਰ »

ਜਬਰ ਜਿਨਾਹ ਦੇ ਦੋਸ਼ ਹੇਠ ਇਕ ਵਿਰੁੱਧ ਕੇਸ ਦਰਜ

ਕਪੂਰਥਲਾ, 16 ਅਪ੍ਰੈਲ (ਸਡਾਨਾ)-ਇਕ ਵਿਆਹੁਤਾ ਨਾਲ ਜਬਰ ਜਿਨਾਹ ਕਰਨ ਦੇ ਕਥਿਤ ਦੋਸ਼ ਹੇਠ ਥਾਣਾ ਸਦਰ ਪੁਲਿਸ ਨੇ ਇਕ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਪੀੜਤ ਔਰਤ ਵਾਸੀ ਨੂਰਪੁਰ ਦੋਨਾ ਨੇ ਦੱਸਿਆ ਕਿ ਉਸ ਦਾ ਵਿਆਹ ਕਰੀਬ 3 ਸਾਲ ਪਹਿਲਾਂ ਹੋਇਆ ਤੇ ...

ਪੂਰੀ ਖ਼ਬਰ »

'ਆਪ' ਹਾਈਕਮਾਨ ਵਲੋਂ ਸਰਬਜੀਤ ਸਿੰਘ ਲੁਬਾਣਾ ਸੂਬਾ ਜੁਆਇੰਟ ਸੈਕਟਰੀ ਟਰੇਡ ਵਿੰਗ ਨਿਯੁਕਤ

ਭੁਲੱਥ, 16 ਅਪ੍ਰੈਲ (ਸੁਖਜਿੰਦਰ ਸਿੰਘ ਮੁਲਤਾਨੀ)-ਆਮ ਆਦਮੀ ਪਾਰਟੀ ਦੇ ਕੌਮੀ ਪ੍ਰਧਾਨ ਸ੍ਰੀ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਦਿੱਲੀ, ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਸਹਿ ਇੰਚਾਰਜ ਰਾਘਵ ਚੱਢਾ, ਪੰਜਾਬ ਦੇ ਪ੍ਰਧਾਨ ਭਗਵੰਤ ਸਿੰਘ ਮਾਨ ਮੈਂਬਰ ਪਾਰਲੀਮੈਂਟ ...

ਪੂਰੀ ਖ਼ਬਰ »

ਨਵਨਿਯੁਕਤ ਸਿਵਲ ਸਰਜਨ ਕਪੂਰਥਲਾ ਡਾ: ਪਰਮਿੰਦਰ ਕੌਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਨਤਮਸਤਕ ਹੋਏ

ਸੁਲਤਾਨਪੁਰ ਲੋਧੀ, 16 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਸਿਹਤ ਵਿਭਾਗ ਵਲੋਂ ਨਵਨਿਯੁਕਤ ਸਿਵਲ ਸਰਜਨ ਡਾ: ਪਰਮਿੰਦਰ ਕੌਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਏ | ਉਨ੍ਹਾਂ ਨਾਲ ਇਸ ਸਮੇਂ ਸੰਤ ਬਾਬਾ ਜਸਪਾਲ ਸਿੰਘ ਨਿਰਮਲ ਕੁਟੀਆ ਜੋਹਲਾਂ ...

ਪੂਰੀ ਖ਼ਬਰ »

ਫਗਵਾੜਾ ਵਿਖੇ ਪਸੂਆਂ ਲਈ ਗਲ ਘੋਟੂ ਵੈਕਸੀਨ ਦੀ ਹੋਈ ਅਰੰਭਤਾ

ਫਗਵਾੜਾ, 16 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਤੇ ਨਾਲ ਲੱਗਦੇ ਪਿੰਡਾਂ ਵਿਚ ਪਸ਼ੂਆਂ ਲਈ ਗਲ ਘੋਟੂ ਵੈਕਸੀਨ ਦੀ ਅਰੰਭਤਾ ਪੰਜਾਬ ਸਰਕਾਰ ਦੀਆ ਹਦਾਇਤਾਂ ਅਨੁਸਾਰ ਤੇ ਡਾ: ਐਚ.ਐਸ. ਕਾਹਲੋਂ ਨਿਰਦੇਸ਼ਕ ਪਸ਼ੂ ਪਾਲਕ ਵਿਭਾਗ ਦੀ ਸੁਚੱਜੀ ਅਗਵਾਈ ਵਿਚ ਸ਼ੁਰੂ ਕੀਤੀ ...

ਪੂਰੀ ਖ਼ਬਰ »

ਮੰਡੀ ਵਿਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ-ਰਸ਼ਪਾਲ ਸਿੰਘ ਬੱਚਾਜੀਵੀ

ਬੇਗੋਵਾਲ, 16 ਅਪ੍ਰੈਲ (ਸੁਖਜਿੰਦਰ ਸਿੰਘ)-ਮੰਡੀ ਵਿਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਇਹ ਗੱਲ ਮਾਰਕੀਟ ਕਮੇਟੀ ਭੁਲੱਥ ਦੇ ਚੇਅਰਮੈਨ ਰਸ਼ਪਾਲ ਸਿੰਘ ਬੱਚਾਜੀਵੀ ਨੇ ਗੱਲ ਬਰਿਆਰ ਮੰਡੀ ਵਿਚ ਰਸਮੀ ਤੌਰ ਤੇ ਖ਼ਰੀਦ ਸ਼ੁਰੂ ਕਰਵਾਉਣ ਸਮੇਂ ...

ਪੂਰੀ ਖ਼ਬਰ »

ਸ਼ਹਿਰ ਦੇ ਪਾਰਕਾਂ ਨੂੰ ਹਰ ਵਰਗ ਲਈ ਸੁੰਦਰ ਬਣਾਇਆ ਜਾਵੇਗਾ-ਧਾਲੀਵਾਲ

ਫਗਵਾੜਾ, 16 ਅਪ੍ਰੈਲ (ਟੀ.ਡੀ. ਚਾਵਲਾ, ਤਰਨਜੀਤ ਸਿੰਘ ਕਿੰਨੜਾ)-ਬੀਤੇ ਦਿਨ ਇੱਥੇ ਗੁਰੂ ਹਰਿਗੋਬਿੰਦ ਨਗਰ ਵਿਚ ਸਥਿਤ ਪਾਰਕ ਦੇ ਵਿਕਾਸ ਦੀ ਸ਼ੁਰੂਆਤ ਬਲਵਿੰਦਰ ਸਿੰਘ ਧਾਲੀਵਾਲ ਨੇ ਪੁੱਜ ਕੇ ਲੋਕਾਂ ਨਾਲ ਮੀਟਿੰਗ ਕਰਕੇ ਕਰਵਾਈ ਅਤੇ ਉੱਥੇ ਬਣੇ ਜਿੰਮ ਦਾ ਤੇ ਸੀਨੀਅਰ ...

ਪੂਰੀ ਖ਼ਬਰ »

ਸੁਖਬੀਰ ਵਲੋਂ ਦਲਿਤ ਉਪ ਮੁੱਖ ਮੰਤਰੀ ਬਣਾਉਣ ਸਬੰਧੀ ਕੀਤਾ ਐਲਾਨ ਸ਼ਲਾਘਾਯੋਗ-ਠੇਕੇਦਾਰ ਬਲਜਿੰਦਰ ਸਿੰਘ

ਫਗਵਾੜਾ, 16 ਅਪ੍ਰੈਲ (ਤਰਨਜੀਤ ਸਿੰਘ ਕਿੰਨੜਾ)-ਸ਼ੋ੍ਰਮਣੀ ਅਕਾਲੀ ਦਲ (ਬ) ਦੇ ਕੌਮੀ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਡਾ. ਬੀ.ਆਰ. ਅੰਬੇਡਕਰ ਦੇ 130ਵੇਂ ਜਨਮ ਦਿਵਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਦਲਿਤ ਸਮਾਜ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX