ਤਾਜਾ ਖ਼ਬਰਾਂ


ਦਿੱਲੀ ਦੀ ਰੋਹਿਣੀ ਅਦਾਲਤ ਨੇ ਲੱਖਾ ਸਿਧਾਣਾ ਨੂੰ ਦਿੱਤੀ ਅਗਾਊਂ ਜ਼ਮਾਨਤ
. . .  24 minutes ago
ਨਵੀਂ ਦਿੱਲੀ, 17 ਸਤੰਬਰ - ਦਿੱਲੀ ਦੀ ਰੋਹਿਣੀ ਅਦਾਲਤ ਨੇ ਗਣਤੰਤਰ ਦਿਹਾੜੇ ਦੇ ਹਿੰਸਾ ਮਾਮਲੇ ਵਿਚ ਲਖਬੀਰ ਸਿੰਘ ਉਰਫ ਲੱਖਾ ਸਿਧਾਣਾ ਨੂੰ ਅਗਾਊਂ...
ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਕੀਤਾ ਅਗਵਾ
. . .  31 minutes ago
ਟੱਲੇਵਾਲ, 17 ਸਤੰਬਰ (ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਇਕ ਕਾਰ ਸਵਾਰ ਵਿਅਕਤੀਆਂ ਵਲੋਂ ਅਗਵਾ ਕਰ ਲਿਆ ਗਿਆ | ਸਾਰਾ ਦਿਨ ਬੀਤ ਜਾਣ ਦੇ ਬਾਵਜੂਦ ਪੁਲਿਸ ਦੇ ਹੱਥ ਕੁਝ ਨਹੀਂ ਲੱਗਿਆ...
ਸ੍ਰੀ ਹਰਿਮੰਦਰ ਸਾਹਿਬ ਪਰਿਵਾਰ ਸਮੇਤ ਪਹੁੰਚੇ ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ
. . .  38 minutes ago
ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ) - ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ ਅੱਜ ਸ਼ਾਮ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਐਨ.ਆਈ.ਏ. ਨੇ ਇਕ ਹੌਟਲਾਈਨ ਨੰਬਰ ਕੀਤਾ ਜਾਰੀ, ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  52 minutes ago
ਨਵੀਂ ਦਿੱਲੀ, 17 ਸਤੰਬਰ - ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਸੋਸ਼ਲ ਮੀਡੀਆ 'ਤੇ ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲੇ ਲੋਕਾਂ ਵਿਰੁੱਧ ਸ਼ਿਕਾਇਤਾਂ ਦਰਜ ਕਰਨ ਲਈ ਇਕ ਹੌਟਲਾਈਨ ਨੰਬਰ...
ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੁਟੇਰੇ ਕਾਬੂ
. . .  about 1 hour ago
ਅੰਮ੍ਰਿਤਸਰ, 17 ਸਤੰਬਰ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਲੁਟੇਰੇ ਕਾਬੂ ਕੀਤੇ ਗਏ ਹਨ | ਇਹ ਲੁਟੇਰੇ ਸਪਲੈਂਡਰ ਮੋਟਰਸਾਈਕਲ 'ਤੇ ਪਿਸਤੌਲ ...
ਕੈਬਨਿਟ ਮੀਟਿੰਗ ਵਿਚ ਪੰਜਾਬ ਕਸਟਮ ਮਿਲਿੰਗ ਨੀਤੀ ਨੂੰ ਪ੍ਰਵਾਨਗੀ
. . .  about 1 hour ago
ਚੰਡੀਗੜ੍ਹ, 17 ਸਤੰਬਰ - ਪੰਜਾਬ ਕੈਬਨਿਟ ਮੀਟਿੰਗ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ | ਇਸ ਦੌਰਾਨ ਸਾਉਣੀ 2021-22 ਲਈ ...
18 ਨਵੇਂ ਸਰਕਾਰੀ ਕਾਲਜਾਂ ਲਈ 160 ਸਹਾਇਕ ਪ੍ਰੋਫੈਸਰਾਂ ਅਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਮਨਜ਼ੂਰੀ
. . .  about 1 hour ago
ਚੰਡੀਗੜ੍ਹ, 17 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕੈਬਨਿਟ ਦੀ ਅਗਵਾਈ ਵਿਚ ਐੱਸ.ਬੀ.ਐੱਸ. ਨਗਰ ਵਿਚ 'ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਦੀ ਸਥਾਪਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ....
5 ਬੰਗਲਾਦੇਸ਼ੀ ਨਾਗਰਿਕ ਭਾਰਤੀ ਪਾਸਪੋਰਟ ਸਮੇਤ ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਡੀ.ਸੀ.ਪੀ. (ਏਅਰਪੋਰਟ) ਵਿਕਰਮ ਪੋਰਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 6 ਦੋਸ਼ੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿਚ 5 ਬੰਗਲਾਦੇਸ਼ੀ ਨਾਗਰਿਕ ਵੀ ਸ਼ਾਮਿਲ ਹਨ...
ਗਾਇਕ ਹਰਜੀਤ ਹਰਮਨ ਦਾ ਕਹਿਣਾ, ਮਹਿਲਾ ਕਮਿਸ਼ਨ ਸਾਹਮਣੇ ਪੇਸ਼ ਹੋ ਕੇ ਰੱਖਣਗੇ ਆਪਣਾ ਪੱਖ
. . .  about 2 hours ago
ਚੰਡੀਗੜ੍ਹ, 17 ਸਤੰਬਰ - ਪੰਜਾਬ ਮਹਿਲਾ ਕਮਿਸ਼ਨ ਵਲੋਂ ਪੰਜਾਬੀ ਗਾਇਕ ਹਰਜੀਤ ਹਰਮਨ ਸਮੇਤ ਕਰਨ ਔਜਲਾ ਨੂੰ ਨਿੱਜੀ ਸੁਣਵਾਈ ਲਈ ਬੁਲਾਇਆ ਗਿਆ ...
ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਤਾ ਗਿਆ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਵਲੋਂ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਾਰਜਕਾਰੀ ਮੈਜਿਸਟ੍ਰੇਟ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ ਹੈ ...
ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਵੱਡਾ ਬਿਆਨ
. . .  about 2 hours ago
ਚੰਡੀਗੜ੍ਹ, 17 ਸਤੰਬਰ (ਸੁਰਿੰਦਰ ) - ਪੰਜਾਬ ਦੇ ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵਲੋਂ ਕੋਈ ਵੀ ਬਕਾਇਆ...
ਜੰਗਲਾਤ ਮੰਤਰੀ ਦੀ ਰਿਹਾਇਸ਼ ਵਲ ਮਾਰਚ ਕਰਨਗੇ ਜੰਗਲਾਤ ਕਾਮੇ
. . .  about 2 hours ago
ਨਾਭਾ, 17 ਸਤੰਬਰ (ਕਰਮਜੀਤ ਸਿੰਘ) - ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਨੇ ਫ਼ੈਸਲਾ ਕੀਤਾ ਕਿ ਲੰਮੇ ਸਮੇਂ ਤੋ ਕੰਮ ਕਰਦੇ ਕੱਚੇ ਕਾਮੇ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਜੰਗਲਾਤ ...
ਬਿਕਰਮ ਸਿੰਘ ਮਜੀਠੀਆ ਮਾਣਹਾਨੀ ਕੇਸ ਦੀ ਅਗਲੀ ਸੁਣਵਾਈ 1 ਅਕਤੂਬਰ ਤਕ ਮੁਲਤਵੀ
. . .  about 2 hours ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਆਮ ਆਦਮੀ ਪਾਰਟੀ ਦੇ ਸਾਂਸਦ ਸੰਜੇ ਸਿੰਘ ਖ਼ਿਲਾਫ਼ ...
ਮੁੱਖ ਮੰਤਰੀ 20 ਸਤੰਬਰ ਨੂੰ ਬਰਨਾਲਾ ਵਿਖੇ ਸੁਪਰ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਰੱਖਣਗੇ ਨੀਂਹ ਪੱਥਰ
. . .  about 2 hours ago
ਬਰਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਲਾਡੀ) - ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੇ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ....
ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਪਾਕਿਸਤਾਨ ਦਾ ਦੌਰਾ ਕੀਤਾ ਰੱਦ
. . .  50 minutes ago
ਨਵੀਂ ਦਿੱਲੀ, 17 ਸਤੰਬਰ - ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਨਿਊਜ਼ੀਲੈਂਡ ਸਰਕਾਰ ਦੀ ਸੁਰੱਖਿਆ ਚਿਤਾਵਨੀ ਤੋਂ ਬਾਅਦ ਆਪਣਾ ਪਾਕਿਸਤਾਨ ਦਾ ਦੌਰਾ ਰੱਦ ਕਰ...
ਟਿਫ਼ਨ ਬੰਬ ਮਾਮਲੇ ਨਾਲ ਸਬੰਧਿਤ ਗੁਰਮੁਖ ਸਿੰਘ ਰੋਡੇ ਨਾਲ ਜੁੜੇ ਦਰਵੇਸ਼ ਸਿੰਘ 'ਤੇ ਪੁਲਿਸ ਨੇ ਲਾਇਆ ਯੂ. ਏ. ਪੀ. ਏ. ਐਕਟ
. . .  about 3 hours ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਅਸਲਾ ਅਤੇ ਧਮਾਕਾਖ਼ੇਜ਼ ਸਮਗਰੀ ਤੇ ਹੈਰੋਇਨ ਸਮਗਲਿੰਗ ਦੇ ਦੋਸ਼ ਹੇਠ ਮਮਦੋਟ ਪੁਲਿਸ ਵਲੋਂ ਫੜੇ ਗਏ ਨਜ਼ਦੀਕੀ ਪਿੰਡ ਨਿਹਾਲਾ ਕਿਲਚਾ ਵਾਸੀ ਦਰਵੇਸ਼ ਸਿੰਘ ਖ਼ਿਲਾਫ਼ ਪੁਲਿਸ ਵਲੋਂ ...
ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ - ਰਾਘਵ ਚੱਢਾ
. . .  about 3 hours ago
ਨਵੀਂ ਦਿੱਲੀ, 17 ਸਤੰਬਰ - ਨਵਜੋਤ ਸਿੰਘ ਸਿੱਧੂ 'ਤੇ ਪਲਟਵਾਰ ਕਰਦੇ ਹੋਏ ਆਪ ਦੇ ਆਗੂ ਰਾਘਵ ਚੱਢਾ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ ਹੈ | ਜ਼ਿਕਰਯੋਗ ਹੈ ਕਿ ਸਿੱਧੂ ਵਲੋਂ ਖੇਤੀ ...
ਪਿੰਡ ਰਾਮਪੁਰ ਵਿਚ ਖ਼ੁਫ਼ੀਆ ਪੁਲਿਸ ਦੀ ਰੇਡ, ਇਕ ਘਰ ਵਿਚੋਂ ਬਰਾਮਦ ਕੀਤੀ ਖ਼ਾਲਿਸਤਾਨੀ ਸਮਗਰੀ
. . .  about 3 hours ago
ਦੋਰਾਹਾ,17 ਸਤੰਬਰ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ) - ਦੋਰਾਹਾ ਦੇ ਨੇੜਲੇ ਪਿੰਡ ਰਾਮਪੁਰ ਵਿਖੇ ਇਕ ਘਰ ਵਿਚ ਖ਼ੁਫ਼ੀਆ ਏਜੰਸੀਆਂ ਨੇ ਸਵੇਰ ਤੋਂ ਛਾਪਾ ਮਾਰਿਆ। ਜਿਸ ਦੇ ਵਿਚ ਕੁਝ ਖ਼ਾਲਸਾਤਾਨੀ ਸਮਗਰੀ ਤੇ ਪ੍ਰਿੰਟਿੰਗ ਪ੍ਰੈੱਸ ਬਰਾਮਦ ਕੀਤੀ ...
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕੱਲ੍ਹ ਤੋਂ ਸ਼ੁਰੂ
. . .  about 3 hours ago
ਅੰਮ੍ਰਿਤਸਰ, 17 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 18 ਸਤੰਬਰ ਤੋਂ ਸ਼ੁਰੂ ਹੋਵੇਗੀ | ਉਕਤ ਜਾਣਕਾਰੀ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ...
ਕਿਸਾਨੀ ਮੁੱਦੇ 'ਤੇ ਅਕਾਲੀ ਦਲ ਮਗਰਮੱਛ ਦੇ ਅੱਥਰੂ ਵਹਾ ਰਿਹਾ - ਰਾਣਾ ਸੋਢੀ
. . .  about 3 hours ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਖੇਡ ਮੰਤਰੀ ਰਾਣਾ ਸੋਢੀ ਨੇ ਕਿਹਾ ਕਿ ਅਕਾਲੀ ਦਲ ਕਿਸਾਨੀ ਮੁੱਦੇ 'ਤੇ ਮਗਰਮੱਛ ਦੇ ਅੱਥਰੂ ਵਹਾ ਰਿਹਾ ਹੈ ਅਤੇ ਸਿਆਸਤ ਕੀਤੀ ਜਾ ...
ਖੇਤੀ ਕਾਨੂੰਨ ਰੱਦ ਕਰੇ ਕੇਂਦਰ ਸਰਕਾਰ - ਕੈਪਟਨ
. . .  about 4 hours ago
ਚੰਡੀਗੜ੍ਹ, 17 ਸਤੰਬਰ - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਤੀਜੇ ਰਾਜ ਪੱਧਰੀ ਵਰਚੂਅਲ ਕਿਸਾਨ ਮੇਲੇ ਦਾ ਉਦਘਾਟਨ ਕਰਨ ਸਮੇਂ ਮੁੱਖ ਮੰਤਰੀ ਵਲੋਂ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਤੁਰੰਤ ਰੱਦ ਕਰਨ ਲਈ ਕਿਹਾ...
ਸਿੱਧੂ ਦਾ ਆਪ ਅਤੇ ਅਕਾਲੀ ਦਲ 'ਤੇ ਨਿਸ਼ਾਨਾ
. . .  about 4 hours ago
ਚੰਡੀਗੜ੍ਹ, 17 ਸਤੰਬਰ - ਨਵਜੋਤ ਸਿੰਘ ਸਿੱਧੂ ਵਲੋਂ ਸ਼੍ਰੋਮਣੀ ਅਕਾਲੀ ਦਲ ਵਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਜੋ ਰੋਸ ਮਾਰਚ ਕੀਤਾ ਜਾ ਰਿਹਾ ਹੈ...
ਨੈਸ਼ਨਲ ਅਥਲੈਟਿਕਸ ਚੈਂਪੀਅਨਸ਼ਿਪ 'ਚ ਪੰਜਾਬਣ ਰਮਨਦੀਪ ਕੌਰ ਨੇ ਰਾਸ਼ਟਰੀ ਰਿਕਾਰਡ ਬਣਾਉਂਦਿਆਂ ਜਿੱਤਿਆ ਸੋਨ ਤਗਮਾ
. . .  about 4 hours ago
ਪਟਿਆਲਾ,(ਅਮਰਬੀਰ ਸਿੰਘ ਆਹਲੂਵਾਲੀਆ), 17 ਸਤੰਬਰ - ਤੇਲੰਗਾਨਾ ਦੇ ਵਾਰੰਗਲ 'ਚ ਓਪਨ ਨੈਸ਼ਨਲ ਅਥਲੈਟਿਕਸ ਚੈਂਪੀਅਨਸ਼ਿਪ ਦੌਰਾਨ ਪਟਿਆਲਾ ਦੀ ਰਮਨਦੀਪ ਕੌਰ ਨੇ 35 ਕਿੱਲੋਮੀਟਰ ਵਾਕਿੰਗ...
ਸੁਖਬੀਰ ਸਿੰਘ ਬਾਦਲ,ਹਰਸਿਮਰਤ ਕੌਰ ਬਾਦਲ ਸਮੇਤ 15 ਪਾਰਟੀ ਲੀਡਰਾਂ ਦੀ ਗ੍ਰਿਫ਼ਤਾਰੀ
. . .  about 3 hours ago
ਨਵੀਂ ਦਿੱਲੀ, 17 ਸਤੰਬਰ - ਦਿੱਲੀ ਵਿਚ ਸ਼੍ਰਮੋਣੀ ਅਕਾਲੀ ਦਲ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕੀਤੇ ਜਾ ਰਹੇ ਰੋਸ ਮਾਰਚ ਦੌਰਾਨ ਸੁਖਬੀਰ ਸਿੰਘ ਬਾਦਲ,ਹਰਸਿਮਰਤ ਕੌਰ ਬਾਦਲ ਸਮੇਤ 15 ਪਾਰਟੀ ਲੀਡਰਾਂ ਦੀ ਗ੍ਰਿਫ਼ਤਾਰੀ ਪੁਲਿਸ ਵਲੋਂ ਕੀਤੀ ...
ਪਹਿਲੀ ਬੇਰੀਕੇਟਿੰਗ 'ਤੇ ਪੁਲਿਸ ਨੇ ਰੋਕਿਆ ਸ਼੍ਰੋਮਣੀ ਅਕਾਲੀ ਦਲ ਦਾ ਰੋਸ ਮਾਰਚ
. . .  about 5 hours ago
ਨਵੀਂ ਦਿੱਲੀ, 17 ਸਤੰਬਰ - ਅਕਾਲੀ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਕਹਿਣਾ ਹੈ ਕਿ ਅਸੀਂ ਆਪਣੀ ਲੜਾਈ ਉਦੋਂ ਤੱਕ ਜਾਰੀ ਰੱਖਾਂਗੇ ਜਦੋਂ ਤੱਕ ਤਿੰਨ ਖੇਤੀ ਕਾਨੂੰਨ ਰੱਦ ਨਹੀਂ ਹੋ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ 'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਫਰੀਦਕੋਟ

ਬਾਰਦਾਨੇ ਦੀ ਕਮੀ ਤੇ ਲਿਫ਼ਟਿੰਗ ਦੀ ਸੁਸਤ ਰਫ਼ਤਾਰ ਨੂੰ ਲੈ ਕੇ ਭਾਕਿਯੂ (ਸਿੱਧੂਪੁਰ) ਵਲੋਂ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਸਾਰੀਆਂ ਅਨਾਜ ਮੰਡੀਆਂ ਵਿਚ ਬਾਰਦਾਨੇ ਦੀ ਘਾਟ ਅਤੇ ਲਿਫ਼ਟਿੰਗ ਦੀ ਸੁਸਤ ਰਫ਼ਤਾਰ ਨੂੰ ਲੈ ਕੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਸਥਾਨਕ ਬਠਿੰਡਾ ਰੋਡ ਸਥਿਤ ਮੀਨਾਰ-ਏ-ਮੁਕਤੇ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਕਿਸਾਨ ਪਹਿਲਾਂ ਹੀ ਕੁਦਰਤ ਦੀ ਕਰੋਪੀ ਦੇ ਸਤਾਏ ਹੋਏ ਹਨ, ਉੱਤੋਂ ਮੰਡੀਆਂ ਵਿਚ ਖ਼ਰੀਦ ਪ੍ਰਬੰਧ ਪੂਰੇ ਨਾ ਹੋਣ ਕਾਰਨ ਉਨ੍ਹਾਂ ਨੂੰ ਵੱਡੀ ਸਮੱਸਿਆ ਪੇਸ਼ ਆ ਰਹੀ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਜ਼ਿਆਦਾਤਰ ਮੰਡੀਆਂ ਵਿਚ ਬਾਰਦਾਨੇ ਦੀ ਭਾਰੀ ਘਾਟ ਹੈ ਅਤੇ ਕਣਕ ਦੀ ਲਿਫ਼ਟਿੰਗ ਬਹੁਤ ਹੀ ਸੁਸਤ ਰਫ਼ਤਾਰ ਨਾਲ ਚੱਲ ਰਹੀ ਹੈ, ਜਿਸ ਕਾਰਨ ਮੰਡੀਆਂ ਵਿਚ ਕਣਕ ਦੇ ਅੰਬਾਰ ਲੱਗੇ ਹੋਏ ਹਨ | ਉਨ੍ਹਾਂ ਮੰਗ ਕੀਤੀ ਕਿ ਕਣਕ ਦੀ ਸਰਕਾਰੀ ਖ਼ਰੀਦ ਦੀ ਰਫ਼ਤਾਰ ਤੇਜ਼ ਕੀਤੀ ਜਾਵੇ, ਕਣਕ ਦੀ ਲਿਫ਼ਟਿੰਗ ਦੇ ਕੰਮ ਵਿਚ ਤੇਜ਼ੀ ਲਿਆਂਦੀ ਜਾਵੇ, ਤਾਂ ਜੋ ਮੰਡੀ ਵਿਚ ਫ਼ਸਲ ਲਿਆ ਰਹੇ ਕਿਸਾਨਾਂ ਨੂੰ ਜਗ੍ਹਾ ਮਿਲ ਸਕੇ, ਬਾਰਦਾਨੇ ਦੀ ਘਾਟ ਨੂੰ ਪੂਰਾ ਕੀਤਾ ਜਾਵੇ ਅਤੇ ਸਰਕਾਰੀ ਵਾਅਦੇ ਮੁਤਾਬਕ ਖ਼ਰੀਦੀ ਹੋਈ ਕਣਕ ਦੇ ਪੈਸੇ ਜਲਦੀ ਤੋਂ ਜਲਦੀ ਕਿਸਾਨਾਂ ਦੇ ਖਾਤਿਆਂ ਵਿਚ ਪਾਏ ਜਾਣ | ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਉਦੇ ਸਿੰਘ ਘੁੜਿਆਣਾ ਨੇ ਕਿਹਾ ਕਿ ਖ਼ਰੀਦ ਤੋਂ ਪਹਿਲਾਂ ਸਰਕਾਰ ਸਾਰੇ ਪ੍ਰਬੰਧ ਮੁਕੰਮਲ ਹੋਣ ਦੇ ਵਾਅਦੇ ਕਰਦੀ ਰਹੀ ਹੈ, ਪਰ ਅਸਲ ਸੱਚਾਈ ਇਹ ਹੈ ਕਿ ਜ਼ਿਆਦਾਤਰ ਮੰਡੀਆਂ ਵਿਚ ਅਜੇ ਤੱਕ ਵੀ ਪ੍ਰਬੰਧਾਂ ਦੀ ਭਾਰੀ ਘਾਟ ਹੈ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਧਰਨੇ ਲਾ ਕੇ ਹੀ ਬਾਰਦਾਨਾ ਮੰਗਵਾਉਣਾ ਪੈਂਦਾ ਹੈ, ਲਿਫ਼ਟਿੰਗ ਕਰਵਾਉਣੀ ਪੈਂਦੀ ਹੈ ਅਤੇ ਧਰਨੇ ਲਾ ਕੇ ਹੀ ਫ਼ਸਲ ਦੀ ਅਦਾਇਗੀ ਕਰਵਾਉਣੀ ਪੈਂਦੀ ਹੈ | ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਆਵਾਰਾ ਪਸ਼ੂ ਵੱਡੀ ਗਿਣਤੀ ਵਿਚ ਘੁੰਮਦੇ-ਫ਼ਿਰਦੇ ਰਹਿੰਦੇ ਹਨ, ਜੋ ਕਿਸਾਨਾਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਕਰਦੇ ਹਨ ਅਤੇ ਹਾਦਸਿਆਂ ਦਾ ਕਾਰਨ ਵੀ ਬਣਦੇ ਹਨ | ਉਨ੍ਹਾਂ ਕਿਹਾ ਕਿ ਅੱਜ ਪ੍ਰਸ਼ਾਸਨ ਵਲੋਂ ਪ੍ਰਬੰਧਾਂ ਨੂੰ ਜਲਦੀ ਮੁਕੰਮਲ ਕਰਨ ਦਾ ਵਾਅਦਾ ਕੀਤਾ ਗਿਆ ਹੈ ਅਤੇ ਜੇਕਰ ਅਜਿਹਾ ਨਹੀਂ ਹੁੰਦਾ ਤਾਂ ਆਉਣ ਵਾਲੇ 2-3 ਦਿਨਾਂ ਵਿਚ ਵੱਡਾ ਸੰਘਰਸ਼ ਵਿੱਢਿਆ ਜਾਵੇਗਾ | ਬਲਾਕ ਬਰੀਵਾਲਾ ਦੇ ਪ੍ਰਧਾਨ ਖ਼ੁਸ਼ਵੰਤ ਸਿੰਘ ਨੇ ਕਿਹਾ ਕਿ ਪਿੰਡ ਮਰਾੜ੍ਹ ਕਲਾਂ ਦੀ ਅਨਾਜ ਮੰਡੀ ਵਿਚ ਪਿਛਲੇ 10 ਦਿਨਾਂ ਤੋਂ ਬਾਰਦਾਨਾ ਨਹੀਂ ਪਹੁੰਚਿਆ, ਜਿਸ ਕਾਰਨ ਕਿਸਾਨਾਂ ਵਿਚ ਭਾਰੀ ਰੋਸ ਹੈ | ਉਨ੍ਹਾਂ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਮੌਸਮ ਦੀ ਖ਼ਰਾਬੀ ਚੱਲ ਰਹੀ ਹੈ ਅਤੇ ਬਾਰਦਾਨੇ ਤੋਂ ਇਲਾਵਾ ਹੋਰ ਪ੍ਰਬੰਧ ਮੁਕੰਮਲ ਨਾ ਹੋਣ ਕਾਰਨ ਕਿਸਾਨਾਂ ਦੀ ਫ਼ਸਲ ਮੰਡੀਆਂ ਵਿਚ ਰੁਲ ਰਹੀ ਹੈ | ਉਨ੍ਹਾਂ ਕਿਹਾ ਕਿ ਜੇਕਰ ਮੰਡੀਆਂ ਵਿਚ ਪ੍ਰਬੰਧਾਂ ਨੂੰ ਜਲਦੀ ਮੁਕੰਮਲ ਨਾ ਕੀਤਾ ਗਿਆ, ਤਾਂ ਸੜਕਾਂ ਨੂੰ ਜਾਮ ਕਰਕੇ ਧਰਨੇ ਦਿੱਤੇ ਜਾਣਗੇ | ਇਸ ਉਪਰੰਤ ਪਹੁੰਚੇ ਸੁਪਰਡੈਂਟ ਰਜਿੰਦਰ ਸਿੰਘ ਬੁੱਟਰ ਨੂੰ ਕਿਸਾਨਾਂ ਵਲੋਂ ਡਿਪਟੀ ਕਮਿਸ਼ਨਰ ਦੇ ਨਾਂਅ ਮੰਗ ਪੱਤਰ ਵੀ ਸੌਂਪਿਆ ਗਿਆ | ਇਸ ਮੌਕੇ ਸਮੁੰਦ ਸਿੰਘ ਸੰਧੂ, ਗੋਰਾ ਸਿੰਘ, ਬਾਹਲਾ ਸਿੰਘ ਬਰੀਵਾਲਾ, ਗੁਰਦੇਵ ਸਿੰਘ ਵੱਟੂ, ਗਿਆਨ ਸਿੰਘ ਭੁੱਟੀਵਾਲਾ ਆਦਿ ਵੱਡੀ ਗਿਣਤੀ 'ਚ ਕਿਸਾਨ ਹਾਜ਼ਰ ਸਨ |

--ਦੀਪ ਸਿੰਘ ਵਾਲਾ ਕਤਲ ਮਾਮਲਾ--

ਨਸ਼ੇ ਦੀ ਪੂਰਤੀ ਲਈ ਪੁੱਤ ਨੇ ਹੀ ਕੀਤਾ ਪਿਤਾ ਦਾ ਕਤਲ

ਫ਼ਰੀਦਕੋਟ, 21 ਅਪ੍ਰੈਲ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਪਿੰਡ ਦੀਪ ਸਿੰਘ ਵਾਲਾ ਵਿਖੇ ਹੋਏ ਇਕ ਵਿਅਕਤੀ ਦੇ ਅੰਨੇ ਕਤਲ ਦੀ ਫ਼ਰੀਦਕੋਟ ਪੁਲਿਸ ਨੇ ਚਾਰ ਦਿਨਾਂ 'ਚ ਹੀ ਗੁੱਥੀ ਸੁਲਝਾਉਣ ਦਾ ਦਾਅਵਾ ਕੀਤਾ ਗਿਆ | ਪੁਲਿਸ ਨੇ ਅੱਜ ਇੱਥੇ ਕੀਤੀ ਗਈ ਪੈ੍ਰਸ ਕਾਨਫਰੰਸ ...

ਪੂਰੀ ਖ਼ਬਰ »

ਬਾਰਦਾਨੇ ਦੀ ਘਾਟ ਕਾਰਨ ਖ਼ਰੀਦ 'ਚ ਦੇਰੀ ਤੇ ਬਦਲਦੇ ਮੌਸਮ ਨੇ ਵੀ ਕਿਸਾਨਾਂ ਦੇ ਸਾਹ ਸੁਕਾਏ

ਮਲੋਟ, 21 ਅਪ੍ਰੈਲ (ਅਜਮੇਰ ਸਿੰਘ ਬਰਾੜ)-ਹਰ ਸਾਲ 1 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੀ ਕਣਕ ਦੀ ਖ਼ਰੀਦ ਇਸ ਵਾਰ ਪਹਿਲਾਂ ਹੀ 10 ਦਿਨ ਲੇਟ ਸ਼ੁਰੂ ਹੋਈ ਹੈ, ਪਰ ਅੱਜ 10 ਦਿਨ ਬੀਤ ਜਾਣ ਦੇ ਬਾਵਜੂਦ ਵੀ ਕਿਸਾਨ ਆਪਣੀ ਕਣਕ ਦੀ ਰਾਖੀ ਲਈ ਮਜ਼ਬੂਰਨ ਮੰਡੀਆਂ 'ਚ ਰੁਲ ਰਹੇ ਹਨ, ਕਿਉਂਕਿ ...

ਪੂਰੀ ਖ਼ਬਰ »

ਨਗਰ ਕੌ ਾਸਲ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਤੇ ਮੀਤ ਪ੍ਰਧਾਨ ਰਾਜਪਾਲ ਦਾ ਜ਼ੋਰਦਾਰ ਸਵਾਗਤ

ਮਲੋਟ, 21 ਅਪ੍ਰੈਲ (ਅਜਮੇਰ ਸਿੰਘ ਬਰਾੜ)-ਸ: ਸ਼ੁਭਦੀਪ ਸਿੰਘ ਬਿੱਟੂ ਨੂੰ ਨਗਰ ਕੌਂਸਲ ਮਲੋਟ ਦਾ ਪ੍ਰਧਾਨ ਬਣਾਏ ਜਾਣ 'ਤੇ ਕਾਂਗਰਸੀ ਵਰਕਰਾਂ ਤੇ ਉਨ੍ਹਾਂ ਨੂੰ ਚਾਹੁਣ ਵਾਲਿਆਂ ਦੇ ਮਨਾਂ 'ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸ ਦੇ ਨਾਲ ਹੀ ਵੀਰ ਰਾਜਪਾਲ ਨੂੰ ਮੀਤ ...

ਪੂਰੀ ਖ਼ਬਰ »

40 ਮੁਕਤਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪ੍ਰਭਾਤ ਫੇਰੀਆਂ 25 ਤੋਂ

ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-40 ਮੁਕਤਿਆਂ ਦਾ ਸ਼ਹੀਦੀ ਦਿਹਾੜਾ ਸਮੂਹ ਸੰਗਤ ਦੇ ਸਹਿਯੋਗ ਨਾਲ 3 ਮਈ ਨੂੰ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੁਲਦੀਪ ਸਿੰਘ ਪਰੂਥੀ ਅਤੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਖੁਦ ਬਰਗਾੜੀ ਦਾਣਾ ਮੰਡੀ ਪਹੁੰਚ ਕੇ ਲਿਆ ਜਾਇਜ਼ਾ

ਬਰਗਾੜੀ, 21 ਅਪ੍ਰੈਲ (ਲਖਵਿੰਦਰ ਸ਼ਰਮਾ)-ਪਿਛਲੇ ਕੁਝ ਦਿਨਾਂ ਤੋਂ ਬਰਗਾੜੀ ਦੀ ਆਰਜੀ ਦਾਣਾ ਮੰਡੀ ਵਿਖੇ ਕਿਸਾਨਾਂ ਨੂੰ ਬਾਰਦਾਨੇ ਦੀ ਘਾਟ ਕਾਰਨ ਆ ਰਹੀਆਂ ਮੁਸ਼ਕਿਲਾਂ ਸਬੰਧੀ ਅਖਬਾਰਾਂ ਵਿਚ ਛਪ ਰਹੀਆਂ ਲਗਾਤਾਰ ਖਬਰਾਂ ਅਤੇ ਬੀਤੀ ਦੇਰ ਸ਼ਾਮ ਸਾਬਕਾ ਸਰਪੰਚ ...

ਪੂਰੀ ਖ਼ਬਰ »

ਮੁਫ਼ਤ ਫ਼ੈਬਰੋਸਕੈਨ ਕੈਂਪ 'ਚ 65 ਵਿਅਕਤੀਆਂ ਦੀ ਜਾਂਚ

ਫ਼ਰੀਦਕੋਟ, 21 ਅਪ੍ਰੈਲ (ਸਤੀਸ਼ ਬਾਗ਼ੀ)-ਰੋਟਰੀ ਕਲੱਬ ਵਲੋਂ ਗਰਗ ਮਲਟੀਸ਼ਪੈਸ਼ਲਿਟੀ ਹਸਪਤਾਲ ਫ਼ਰੀਦਕੋਟ ਵਿਖੇ ਮੁਫ਼ਤ ਫ਼ੈਬਰੋਸਕੈਨ ਕੈਂਪ ਲਗਾਇਆ ਗਿਆ | ਕੈਂਪ 'ਚ ਡਾ.ਬਿਮਲ ਗਰਗ ਦੀ ਦੇਖ-ਰੇਖ ਹੇਠ 65 ਲੋਕਾਂ ਦੀ ਮੁਫ਼ਤ ਜਾਂਚ ਕੀਤੀ ਗਈ | ਕਲੱਬ ਦੇ ਪ੍ਰਧਾਨ ਭਾਰਤ ...

ਪੂਰੀ ਖ਼ਬਰ »

ਕਿਸਾਨ ਦੀ ਦਾਣਾ ਮੰਡੀ 'ਚ ਦਿਲ ਦਾ ਦੌਰਾ ਪੈਣ ਨਾਲ ਮੌਤ

ਪੰਜਗਰਾੲੀਂ ਕਲਾਂ, 21 ਅਪ੍ਰੈਲ (ਸੁਖਮੰਦਰ ਸਿੰਘ ਬਰਾੜ)-ਪੰਜਗਰਾੲੀਂ ਕਲਾਂ ਦੇ ਕਿਸਾਨ ਦੀ ਦੇਰ ਰਾਤ ਕੋਟਕਪੂਰਾ ਦੀ ਦਾਣਾ ਮੰਡੀ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸੰਤਾ ਸਿੰਘ ਪੁੱਤਰ ਮੱਲ ਸਿੰਘ ਪਿਛਲੇ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ 126 ਕੋਰੋਨਾ ਮਰੀਜ਼ਾਂ ਦੀ ਪੁਸ਼ਟੀ

ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਦੇ 126 ਨਵੇਂ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿਚ ਸ੍ਰੀ ਮੁਕਤਸਰ ਸਾਹਿਬ ਦੇ 25, ਮਲੋਟ 38, ਗਿੱਦੜਬਾਹਾ 3, ਜ਼ਿਲ੍ਹਾ ਜੇਲ੍ਹ 11, ...

ਪੂਰੀ ਖ਼ਬਰ »

ਅਨਾਜ ਮੰਡੀ 'ਚ ਪ੍ਰਬੰਧਾਂ ਦੀ ਘਾਟ ਤੋਂ ਕਿਸਾਨ ਹੋ ਰਹੇ ਨੇ ਪ੍ਰੇਸ਼ਾਨ

ਮੰਡੀ ਲੱਖੇਵਾਲੀ, 21 ਅਪ੍ਰੈਲ (ਮਿਲਖ ਰਾਜ)-ਇਲਾਕੇ ਦੀ ਸਭ ਤੋਂ ਪੁਰਾਣੀ ਅਨਾਜ ਮੰਡੀ 'ਚ ਪ੍ਰਬੰਧਾਂ ਦੀ ਘਾਟ ਦੇ ਚੱਲਦੇ ਇਸ ਇਲਾਕੇ ਦੇ ਕਿਸਾਨ ਪ੍ਰੇਸ਼ਾਨ ਹੋ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਲੱਖੇਵਾਲੀ ਯੂਥ ਸਰਕਲ ਅਕਾਲੀ ਦਲ ਦੇ ਪ੍ਰਧਾਨ ਐਡਵੋਕੇਟ ...

ਪੂਰੀ ਖ਼ਬਰ »

ਪੱਤਰਕਾਰਾਂ ਵਲੋਂ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਬਾਈਕਾਟ ਦਾ ਐਲਾਨ

ਮਲੋਟ, 21 ਅਪ੍ਰੈਲ (ਅਜਮੇਰ ਸਿੰਘ ਬਰਾੜ)-ਬੀਤੇ ਦਿਨੀਂ ਮਲੋਟ ਵਿਖੇ ਨਗਰ ਪਾਲਿਕਾ ਦੇ ਪ੍ਰਧਾਨ ਦੀ ਚੋਣ ਮੌਕੇ ਪ੍ਰਸ਼ਾਸਨ ਦੇ ਮਾੜੇ ਰਵੱਈਏ ਨੂੰ ਲੈ ਕੇ ਪੱਤਰਕਾਰਾਂ ਵਿਚ ਰੋਸ ਹੈ | ਇਸ ਸਬੰਧੀ ਵਰਕਿੰਗ ਜਰਨਲਿਸਟ ਐਸੋਸੀਏਸ਼ਨ ਮਲੋਟ ਦੀ ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ...

ਪੂਰੀ ਖ਼ਬਰ »

ਜੈਤੋ ਪੁਲਿਸ ਨੇ 100 ਲੀਟਰ ਲਾਹਣ ਕੀਤੀ ਬਰਾਮਦ

ਜੈਤੋ, 21 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਪੁਲਿਸ ਨੇ 100 ਲੀਟਰ ਲਾਹਣ ਬਰਾਮਦ ਕੀਤੀ ਹੈ ਜਦਕਿ ਕਥਿਤ ਦੋਸ਼ੀ ਫ਼ਰਾਰ ਹੋਣ ਵਿਚ ਸਫ਼ਲ ਰਿਹਾ ਹੈ | ਥਾਣਾ ਜੈਤੋ ਦੇ ਐਸ.ਐਚ.ਓ ਰਾਜੇਸ਼ ਕੁਮਾਰ ਨੇ ਦੱਸਿਆ ਏ.ਐਸ.ਆਈ. ਗੁਰਦੀਪ ਸਿੰਘ ਮੱਲ੍ਹਣ ਆਪਣੇ ਸਮੇਤ ਸਾਥੀ ਪੁਲਿਸ ...

ਪੂਰੀ ਖ਼ਬਰ »

ਰਾਮ ਨੌਮੀ ਪੁਰਬ ਮਨਾਇਆ

ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਬੈਂਕ ਰੋਡ ਸਥਿਤ ਸ੍ਰੀ ਮਹਾਂਦੇਵ ਮੰਦਰ ਵਿਖੇ ਚੇਤ ਨਰਾਤਿਆਂ ਮੌਕੇ ਰੱਖੇ ਗਏ ਸ੍ਰੀ ਰਮਾਇਣ ਪਾਠਾਂ ਦੇ ਭੋਗ ਅੱਜ ਰਾਮ ਨੌਮੀ ਮੌਕੇ ਪਾਏ ਗਏ | ਭੋਗ ਉਪਰੰਤ ਕੰਜਕ ਪੂਜਣ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਲੋਕ ਭਲਾਈ ਸੇਵਾ ਕਲੱਬ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਲੋਕ ਭਲਾਈ ਸੇਵਾ ਕਲੱਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜੱਸਲ ਸਿੰਘ ਰਹੂੜਿਆਂਵਾਲੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਰਨਲ ਸਕੱਤਰ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਵਲੋਂ ਕਿਸਾਨ ਅੰਦੋਲਨ 'ਚ ਮੈਡੀਕਲ ਸੇਵਾਵਾਂ ਜਾਰੀ

ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪ੍ਰਸਿੱਧ ਸਮਾਜਸੇਵੀ ਸ਼ਖ਼ਸੀਅਤ ਤੇ ਸਰਬੱਤ ਦਾ ਭਲਾ ਟਰੱਸਟ ਦੇ ਸੰਸਥਾਪਕ ਡਾ: ਐਸ.ਪੀ. ਸਿੰਘ ਉਬਰਾਏ ਦੀ ਅਗਵਾਈ ਹੇਠ ਕਿਸਾਨ ਸੰਘਰਸ਼ ਦੌਰਾਨ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਟਿਕਰੀ, ਸ਼ੰਭੂ, ...

ਪੂਰੀ ਖ਼ਬਰ »

ਸ੍ਰੀ ਰਘੂਨਾਥ ਮੰਦਰ ਵਿਖੇ ਰਾਮ ਨੌਮੀ ਮੌਕੇ ਰਮਾਇਣ ਦੇ ਪਾਠ ਕਰਵਾਏ

ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਸ੍ਰੀ ਰਘੂਨਾਥ ਮੰਦਰ ਵਿਖੇ ਰਾਮ ਨੌਮੀ ਮੌਕੇ ਸ੍ਰੀ ਰਮਾਇਣ ਪਾਠ ਅੱਜ ਸਮਾਪਤ ਹੋ ਗਏ | ਨਰਾਤਿਆਂ ਦੇ ਆਰੰਭ ਤੋਂ ਹੀ ਮੰਦਰ 'ਚ 31 ਸ੍ਰੀ ਰਮਾਇਣ ਪਾਠ ਹੋ ਰਹੇ ਸਨ | ਪਾਠਾਂ ਦੀ ਸਮਾਪਤੀ ...

ਪੂਰੀ ਖ਼ਬਰ »

ਹਨੀ ਫ਼ੱਤਣਵਾਲਾ ਵਲੋਂ ਦੁੱਖ ਸਾਂਝਾ

ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਾਸੀ ਇਕਬਾਲ ਸਿੰਘ ਮਾਨ ਪੁੱਤਰ ਜਗਜੀਤ ਸਿੰਘ ਮਾਨ (52) ਪਿਛਲੇ ਦਿਨੀਂ ਬੇਵਕਤ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਦੇ ਦਿਹਾਂਤ 'ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਜਗਜੀਤ ...

ਪੂਰੀ ਖ਼ਬਰ »

ਭਾਈਚਾਰਕ ਸਾਂਝ ਵਾਲਾ ਚੌਧਰੀਆਂ ਦਾ ਵਸਾਇਆ ਪਿੰਡ ਕਰਮਗੜ੍ਹ

ਰਣਜੀਤ ਸਿੰਘ ਪਾਟਿਲ 9814460621 ਪਿਛੋਕੜ-ਮਲੋਟ ਤੇ ਅਬੋਹਰ ਰੋਡ ਤੋਂ ਿਲੰਕ ਰੋਡ ਨੂੰ ਜਾਂਦੀ ਸੜਕ 'ਤੇ ਸਥਿਤ ਪਿੰਡ ਕਰਮਗੜ੍ਹ ਚੌਧਰੀਆਂ ਵਲੋਂ ਵਸਾਇਆ ਗਿਆ ਇਕ ਭਾਈਚਾਰਕ ਸਾਂਝ ਵਾਲਾ ਪਿੰਡ ਹੈ, ਜਿਸ ਨੂੰ ਪਹਿਲਾਂ ਕਰਮਖੇੜਾ ਦੇ ਨਾਂਅ ਨਾਲ ਵੀ ਜਾਣਿਆਂ ਜਾਂਦਾ ਰਿਹਾ ਹੈ | ...

ਪੂਰੀ ਖ਼ਬਰ »

ਬਸਤੀ 'ਚੋਂ ਪਾਣੀ ਦੀ ਨਿਕਾਸੀ ਦੀ ਮੰਗ

ਮੰਡੀ ਬਰੀਵਾਲਾ, 21 ਅਪ੍ਰੈਲ (ਨਿਰਭੋਲ ਸਿੰਘ)-ਸੁਰਿੰਦਰ ਕੁਮਾਰ, ਸਰਾਂਸ ਕੁਮਾਰ, ਰਾਮ ਲਾਲ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥੋੜ੍ਹੀ ਜਿਹੀ ਬਾਰਿਸ਼ ਹੋਣ ਕਾਰਨ ਹੀ ਨਹਿਰੂ ਬਸਤੀ ਵਿਚ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਾਣੀ ਨੀਵੀਂ ਜਗ੍ਹਾ 'ਤੇ ਇਕੱਠਾ ਹੋ ਜਾਂਦਾ ...

ਪੂਰੀ ਖ਼ਬਰ »

ਪੰਜਾਬ ਦੇ ਭਲੇ ਲਈ ਡੈਮੋਕ੍ਰੇਟਿਕ ਤੇ ਟਕਸਾਲੀ ਅਕਾਲੀ ਦਲ ਦਾ ਸਿਰਜੋੜਨਾ ਸ਼ੁਭ ਸੰਕੇਤ-ਜਥੇਦਾਰ ਨੰਗਲ

ਕੋਟਕਪੂਰਾ, 21 ਅਪ੍ਰੈਲ (ਮੋਹਰ ਸਿੰਘ ਗਿੱਲ)-ਪੰਜਾਬ ਦੇ ਭਲੇ ਲਈ ਸ਼ੋ੍ਰਮਣੀ ਅਕਾਲੀ ਦਲ ਟਕਸਾਲੀ ਅਤੇ ਅਕਾਲੀ ਦਲ ਡੈਮੋਕੇ੍ਰਟਿਕ ਦਾ ਸਿਰ ਜੋੜ ਕੇ ਬੈਠਣਾ ਸ਼ੁੱਭ ਸੰਕੇਤ ਹੈ | ਇਸ ਗੱਲ ਦੀ ਲੋੜ ਪਿਛਲੇ ਸਮੇਂ ਤੋਂ ਮਹਿਸੂਸ ਕੀਤੀ ਜਾ ਰਹੀ ਸੀ | ਇਹ ਪ੍ਰਗਟਾਵਾ ਸ਼ੋ੍ਰਮਣੀ ...

ਪੂਰੀ ਖ਼ਬਰ »

ਕੋਰੋਨਾ ਪੀੜਤ ਵਿਅਕਤੀ ਦਾ ਇਲਾਜ ਹਸਪਤਾਲਾਂ 'ਚ ਮੁਫ਼ਤ ਕੀਤਾ ਜਾਵੇ-ਡਾ: ਗੁੁਰਚਰਨ ਭਗਤੂਆਣਾ

ਜੈਤੋ, 21 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਪੂਰੇ ਭਾਰਤ ਅਤੇ ਪੰਜਾਬ ਵਿਚ ਪਿਛਲੇ ਇਕ ਸਾਲ ਤੋਂ ਸ਼ੁੁਰੂ ਹੋਈ ਕੋਰੋਨਾ ਦੀ ਬਿਮਾਰੀ ਕਾਰਨ ਹਜ਼ਾਰਾਂ ਲੋਕ ਮੌਤ ਦੇ ਮੂੰਹ ਵਿਚ ਜਾ ਚੁੱਕੇ ਹਨ | ਇਸ ਦਹਿਸ਼ਤ ਦੇ ਮਾਹੌਲ 'ਚ ਪ੍ਰਾਈਵੇਟ ਹਸਪਤਾਲਾਂ ਵਿਚ ਮਹਿੰਗੇ ਇਲਾਜ ...

ਪੂਰੀ ਖ਼ਬਰ »

ਦੁਕਾਨਾਂ ਦੇ ਜਿੰਦਰੇ ਤੋੜ ਕੇ ਨਕਦੀ ਚੋਰੀ

ਕੋਟਕਪੂਰਾ, 21 ਅਪ੍ਰੈਲ (ਮੋਹਰ ਸਿੰਘ ਗਿੱਲ, ਮੇਘਰਾਜ)-ਅੱਜ ਤੜਕਸਾਰ ਸਥਾਨਕ ਸ਼ਹਿਰ ਦੀਆਂ ਦੁਕਾਨਾਂ ਦੇ ਜਿੰਦਰੇ ਟੁੱਟਣ ਦੀਆਂ ਘਟਨਾਵਾਂ ਵਾਪਰੀਆਂ | ਚੋਰਾਂ ਨੇ ਦੁਕਾਨਾਂ 'ਚੋਂ ਨਕਦ ਰਕਮਾਂ ਹੀ ਚੋਰੀ ਕਰਨ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ | ਲਗਾਤਾਰ ਵਾਪਰੀਆਂ ...

ਪੂਰੀ ਖ਼ਬਰ »

ਮੈਡੀਕਲ ਕਾਲਜ ਦੇ ਡਾਕਟਰ ਤੋਂ ਮੋਬਾਈਲ ਖੋਹ ਕੇ ਫ਼ਰਾਰ

ਫ਼ਰੀਦਕੋਟ, 21 ਅਪ੍ਰੈਲ (ਸਰਬਜੀਤ ਸਿੰਘ)-ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਦੇ ਇਕ ਡਾਕਟਰ ਤੋਂ ਮੋਟਰਸਾਈਕਲ ਸਵਾਰ ਇਕ ਵਿਅਕਤੀ ਵਲੋਂ ਝਪਟ ਮਾਰ ਕੇ ਮੋਬਾਈਲ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ | ਮੋਟਰਸਾਈਕਲ ਸਵਾਰ ਮੋਬਾਈਲ ਖੋਹ ਕੇ ਮੌਕੇ ਤੋਂ ...

ਪੂਰੀ ਖ਼ਬਰ »

ਕ੍ਰਿਸ਼ਨਾਵੰਤੀ ਸੇਵਾ ਸੁਸਾਇਟੀ ਨੇ ਕੋਰੋਨਾ ਵੈਕਸੀਨੇਸ਼ਨ ਦਾ ਕੈਂਪ ਲਗਾਇਆ

ਫ਼ਰੀਦਕੋਟ, 21 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਕੋਰੋਨਾ ਦੀ ਬਿਮਾਰੀ 'ਤੇ ਕਾਬੂ ਪਾਉਣ ਲਈ ਸਿਹਤ ਵਿਭਾਗ ਵਲੋਂ ਵਿੱਢੀ ਗਈ ਮੁਹਿੰਮ ਤਹਿਤ ਕ੍ਰਿਸ਼ਨਾਵੰਤੀ ਸੇਵਾ ਸੁਸਾਇਟੀ ਫ਼ਰੀਦਕੋਟ ਵਲੋਂ ਸਿਹਤ ਵਿਭਾਗ ਫ਼ਰੀਦਕੋਟ ਦੇ ਸਹਿਯੋਗ ਨਾਲ ਕੋਰੋਨਾ ਵੈਕਸੀਨ ਟੀਕਾਕਰਨ ਦਾ ...

ਪੂਰੀ ਖ਼ਬਰ »

ਪੰਜਗਰਾੲੀਂ ਕਲਾਂ ਦੇ ਬੱਸ ਅੱਡੇ 'ਤੇ ਸਥਿਤ ਸਬਜ਼ੀ ਦੀ ਦੁਕਾਨ 'ਚ ਚੋਰੀ

ਪੰਜਗਰਾੲੀਂ ਕਲਾਂ, 21 ਅਪ੍ਰੈਲ (ਸੁਖਮੰਦਰ ਸਿੰਘ ਬਰਾੜ)-ਸਥਾਨਕ ਬੱਸ ਅੱਡੇ 'ਤੇ ਸਥਿਤ ਸਬਜ਼ੀ ਦੀ ਦੁਕਾਨ ਦੇ ਸ਼ਟਰ ਦਾ ਜਿੰਦਰਾ ਭੰਨ ਕੇ ਚੋਰਾਂ ਵਲੋਂ ਚੋਰੀ ਕੀਤੇ ਜਾਣ ਦੀ ਖ਼ਬਰ ਹੈ | ਦੁਕਾਨ ਦੇ ਮਾਲਕ ਗੁਰਮੀਤ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਪੰਜਗਰਾੲੀਂ ਕਲਾਂ ਨੇ ...

ਪੂਰੀ ਖ਼ਬਰ »

ਨਵਜੋਤ ਸਿੰਘ ਸਿੱਧੂ ਤੇ ਕੁੰਵਰ ਵਿਜੈ ਪ੍ਰਤਾਪ ਸਿੰਘ ਬੇਅਦਬੀ ਮਾਮਲੇ 'ਚ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ-ਪਰਮਬੰਸ ਸਿੰਘ ਰੋਮਾਣਾ

ਫ਼ਰੀਦਕੋਟ, 21 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਅੱਜ ਆਪਣੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਸ਼ ਲਗਾਇਆ ਕਿ ਬੇਅਦਬੀ ਮਾਮਲੇ 'ਚ ਸਾਬਕਾ ਸਾਂਸਦ ਅਤੇ ਵਿਧਾਇਕ ਨਵਜੋਤ ਸਿੰਘ ਸਿੱਧੂ ਅਤੇ ...

ਪੂਰੀ ਖ਼ਬਰ »

ਬਲਦੇਵ ਸਿੰਘ ਬਰਾੜ ਨਮਿਤ ਅੰਤਿਮ ਅਰਦਾਸ ਕੱਲ੍ਹ

ਬਰਗਾੜੀ, 21 ਅਪ੍ਰੈਲ (ਸੁਖਰਾਜ ਸਿੰਘ ਗੋਂਦਾਰਾ)-ਪਿੰਡ ਬੁਰਜ ਹਰੀਕਾ ਨਿਵਾਸੀ ਸਤਨਾਮ ਸਿੰਘ ਬਰਾੜ ਅਤੇ ਸੁਖਰਾਜ ਸਿੰਘ ਰਾਜਾ ਬਰਾੜ ਦੇ ਸਤਿਕਾਰਤ ਪਿਤਾ ਸ: ਬਲਦੇਵ ਸਿੰਘ ਬਰਾੜ ਸਪੁੱਤਰ ਸਵ. ਮੇਲਾ ਸਿੰਘ ਬਰਾੜ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਨਮਿਤ ...

ਪੂਰੀ ਖ਼ਬਰ »

ਬੀ. ਕੇ. ਯੂ. ਏਕਤਾ ਸਿੱਧੂਪੁੁਰ ਵਲੋਂ ਦਿੱਲੀ 'ਚ ਚੱਲ ਰਹੇ ਅੰਦੋਲਨ 'ਚ ਸ਼ਾਮਿਲ ਹੋਣ ਦਾ ਦਿੱਤਾ ਸੱਦਾ

ਜੈਤੋ, 21 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁੁਰ ਵਲੋਂ ਵੱਖ-ਵੱਖ ਪਿੰਡਾਂ ਵਿਚ ਜਾ ਕੇ ਕਿਸਾਨ ਭਰਾਵਾਂ ਨੂੰ ਵੱਡੀ ਗਿਣਤੀ ਵਿਚ ਦਿੱਲੀ ਵਿਖੇ ਚੱਲ ਰਹੇ ਅੰਦੋਲਨ ਵਿਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ ਗਿਆ | ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

140 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਪੁਲਿਸ ਵਲੋਂ ਕਾਬੂ

ਨਿਹਾਲ ਸਿੰਘ ਵਾਲਾ, 21 ਅਪ੍ਰੈਲ (ਪਲਵਿੰਦਰ ਸਿੰਘ ਟਿਵਾਣਾ)-ਡੀ.ਐਸ.ਪੀ. ਨਿਹਾਲ ਸਿੰਘ ਵਾਲਾ ਪਰਸ਼ਨ ਸਿੰਘ ਵਲੋਂ ਨਸਾ ਸਮਗਲਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫ਼ਸਰ ਗੁਰਵਿੰਦਰ ਸਿੰਘ ਦੀਆਂ ਵਿਸ਼ੇਸ਼ ਹਦਾਇਤਾਂ 'ਤੇ ਥਾਣਾ ਨਿਹਾਲ ...

ਪੂਰੀ ਖ਼ਬਰ »

ਖੱਤਰੀ ਭਵਨ 'ਚ ਰਾਮ ਨੌਮੀ ਦਾ ਤਿਉਹਾਰ ਮਨਾਇਆ

ਮੋਗਾ, 21 ਅਪ੍ਰੈਲ (ਜਸਪਾਲ ਸਿੰਘ ਬੱਬੀ)-ਖੱਤਰੀ ਭਵਨ ਮੋਗਾ ਵਿਖੇ ਖੱਤਰੀ ਸਭਾ, ਮਹਿਲਾ ਖੱਤਰੀ ਸਭਾ ਅਤੇ ਯੁਵਾ ਖੱਤਰੀ ਸਭਾ ਨੇ ਰਾਮਨੌਮੀ ਦਾ ਤਿਉਹਾਰ ਕੋਰੋਨਾ ਦੀਆਂ ਸਾਵਧਾਨੀਆਂ ਅਤੇ ਪਾਬੰਦੀਆਂ ਦਰਮਿਆਨ ਖੱਤਰੀ ਸਭਾ ਪ੍ਰਧਾਨ ਵਿਜੇ ਧੀਰ ਐਡਵੋਕੇਟ, ਮਹਿਲਾ ਖੱਤਰੀ ...

ਪੂਰੀ ਖ਼ਬਰ »

ਮੰਡੀਆਂ 'ਚ ਆਈ ਕਣਕ ਨੂੰ ਮੀਂਹ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਕੀਤੇ ਪੁਖ਼ਤਾ ਪ੍ਰਬੰਧ

ਮੋਗਾ, 21 ਅਪ੍ਰੈਲ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)–ਕਣਕ ਦੇ ਖ਼ਰੀਦ ਪ੍ਰਕਿਰਿਆ ਦੌਰਾਨ ਮੀਂਹ ਦੇ ਮੌਸਮ ਨੂੰ ਧਿਆਨ ਵਿਚ ਰਖਦਿਆਂ ਜ਼ਿਲ੍ਹਾ ਮੋਗਾ ਦੀਆਂ ਮੰਡੀਆਂ ਵਿਚ ਆਈ ਕਣਕ ਨੂੰ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ | ਇਹ ...

ਪੂਰੀ ਖ਼ਬਰ »

ਗਾਇਕ ਗੁਰਪ੍ਰੀਤ ਗੈਰੀ ਦਾ ਨਵਾਂ ਗੀਤ 'ਯਾਦਾਂ' 1 ਮਈ ਨੂੰ ਹੋਵੇਗਾ ਰਿਲੀਜ਼

ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਨੌਜਵਾਨ ਪੰਜਾਬੀ ਗਾਇਕ ਗੁਰਪ੍ਰੀਤ ਗੈਰੀ ਦਾ ਨਵਾਂ ਗੀਤ 'ਯਾਦਾਂ' 1 ਮਈ ਨੂੰ ਰਿਲੀਜ਼ ਹੋਵੇਗਾ | ਇਸ ਗੀਤ ਦੇ ਨਿਰਮਾਤਾ ਜਤਿੰਦਰ ਧਾਲੀਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਗੀਤ ਨੂੰ ਗੀਤਕਾਰ ਸਤਨਾਮ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਆਗੂ ਜਸਵੰਤ ਸਿੰਘ ਸੰਧੂ ਵਲੋਂ ਅਨਾਜ ਮੰਡੀਆਂ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਦੇ ਆਗੂ ਜਸਵੰਤ ਸਿੰਘ ਸੰਧੂ ਵਲੋਂ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਕੀਤਾ ਗਿਆ | ਇਸ ਮੌਕੇ 'ਆਪ' ਦੇ ਜ਼ਿਲ੍ਹਾ ਜਨਰਲ ਸਕੱਤਰ ਸਰਬਜੀਤ ਸਿੰਘ ਹੈਪੀ ਭੁੱਲਰ ਵੀ ਹਾਜ਼ਰ ਸਨ | ਉਨ੍ਹਾਂ ਪਿੰਡ ...

ਪੂਰੀ ਖ਼ਬਰ »

ਕੂੜਾ ਡੰਪ ਨੂੰ ਲੈ ਕੇ ਪਿੰਡ ਵਾਸੀਆਂ ਤੇ ਪ੍ਰਸ਼ਾਸਨ 'ਚ ਭਖਿਆ ਵਿਵਾਦ ਹੋਇਆ ਸ਼ਾਂਤ

ਬੀੜ ਚਹਿਲ (ਫ਼ਰੀਦਕੋਟ), 21 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਪਿੰਡ ਬੀੜ ਚਹਿਲ ਅੰਦਰ ਫ਼ਰੀਦਕੋਟ ਸ਼ਹਿਰ ਦੇ ਕੂੜੇ ਨੂੰ ਸੁੱਟਣ ਲਈ ਸਰਕਾਰ ਵਲੋਂ ਅਲਾਟ ਜਗ੍ਹਾ 'ਤੇ ਕੂੜਾ ਸੁੱਟਣ ਨੂੰ ਲੈ ਕੇ ਸਥਾਨਕ ਪਿੰਡ ਵਾਸੀਆਂ ਤੇ ਨਗਰ ਕੌਂਸਲ ਦੇ ਅਧਿਕਾਰੀਆਂ ਵਿਚਕਾਰ ਕਾਫ਼ੀ ...

ਪੂਰੀ ਖ਼ਬਰ »

ਕਣਕ ਦੀ ਚੁਕਾਈ ਨਾ ਹੋਣ ਕਾਰਨ ਅਨਾਜ ਮੰਡੀਆਂ 'ਚ ਬੋਰੀਆਂ ਦੇ ਅੰਬਾਰ ਲੱਗੇ

ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਕਣਕ ਦੀ ਲਿਫ਼ਟਿੰਗ ਨਾ ਹੋਣ ਕਾਰਨ ਅਨਾਜ ਮੰਡੀਆਂ ਵਿਚ ਕਣਕ ਦੀਆਂ ਬੋਰੀਆਂ ਦੇ ਅੰਬਾਰ ਲੱਗ ਗਏ ਹਨ | ਇਸ ਸਮੇਂ ਕਿਸਾਨ ਅਤੇ ਆੜ੍ਹਤੀਏ ਦੋ ਸਮੱਸਿਆਵਾਂ ਨਾਲ ਜੂਝ ਰਹੇ ਹਨ, ਜਿਨ੍ਹਾਂ ਵਿਚ ਵੱਡੀ ਸਮੱਸਿਆ ...

ਪੂਰੀ ਖ਼ਬਰ »

ਫ਼ਰੀਦਕੋਟ 'ਚ 166 ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ, 1 ਮਰੀਜ਼ ਦੀ ਮੌਤ

ਫ਼ਰੀਦਕੋਟ, 21 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਜ਼ਿਲੇ੍ਹ ਅੰਦਰ 166 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | ਜਦਕਿ ਇਕ ਕੋਰੋਨਾ ਮਰੀਜ਼ ਦੀ ਮੌਤ ਹੋ ਗਈ ਹੈ | ਜ਼ਿਲ੍ਹੇ ਅੰਦਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX