ਤਾਜਾ ਖ਼ਬਰਾਂ


ਦਿੱਲੀ 'ਚ ਕੋਰੋਨਾ ਦੇ ਇਕ ਮਾਰਚ ਤੋਂ ਬਾਅਦ ਰਿਕਾਰਡ ਕੀਤੇ ਗਏ ਸਭ ਤੋਂ ਘੱਟ ਕੇਸ
. . .  1 day ago
ਨਵੀਂ ਦਿੱਲੀ, 12 ਜੂਨ - ਦਿੱਲੀ ਵਿਚ ਕੋਰੋਨਾ ਦੇ ਨਵੇਂ ਮਾਮਲੇ ਨਿਰੰਤਰ ਘੱਟ ਰਹੇ ਹਨ। ਦਿੱਲੀ ਵਿਚ ਅੱਜ 213 ਨਵੇਂ ਮਾਮਲੇ ਸਾਹਮਣੇ ਆਏ ਅਤੇ 28 ਮਰੀਜ਼ਾਂ ਦੀ ਮੌਤ ਹੋਈ ਹੈ। ਜੋ ਇਕ ਮਾਰਚ ਤੋਂ ਬਾਅਦ ਸਭ ਤੋਂ ਘੱਟ...
ਪ੍ਰੇਸ਼ਾਨ ਨੌਜਵਾਨ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ
. . .  1 day ago
ਕਾਲਾ ਸੰਘਿਆਂ, 12 ਜੂਨ (ਬਲਜੀਤ ਸਿੰਘ ਸੰਘਾ) - ਨਜ਼ਦੀਕੀ ਪਿੰਡ ਸੰਧੂ ਚੱਠਾ ਜ਼ਿਲ੍ਹਾ ਕਪੂਰਥਲਾ ਦੇ ਨੌਜਵਾਨ ਵੱਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੇ ਭਰਾ ਅੱਛਰ ਸਿੰਘ ਹਾਲ ਵਾਸੀ ਲੁਧਿਆਣਾ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਨ੍ਹਾਂ ਦੀ ਮਾਂ...
ਲਾਸ਼ ਖਰੜ ਪੁੱਜਣ 'ਤੇ ਜੈਪਾਲ ਭੁੱਲਰ ਦੇ ਸਾਥੀ ਜਸਪ੍ਰੀਤ ਜੱਸੀ ਦਾ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਖਰੜ,12 ਜੂਨ (ਕੇਵਲ ਸਿੰਘ ਰਾਣਾ) - ਬੀਤੀ 9 ਜੂਨ ਨੂੰ ਕੋਲਕਾਤਾ ਵਿਖੇ ਜਗਰਾਉਂ ਪੁਲਿਸ ਕਤਲ ਕਾਂਡ ਦੇ ਦੋ ਮੁੱਖ ਦੋਸ਼ੀਆਂ ਗੈਂਗਸਟਰ ਜੈਪਾਲ ਭੁੱਲਰ ਤੇ ਜਸਪ੍ਰੀਤ ਜੱਸੀ ਖਰੜ ਦੇ ਹੋਏ ਐਨਕਾਊਂਟਰ...
ਅੰਮ੍ਰਿਤਸਰ ਵਿਚ 100 ਕੋਰੋਨਾ ਕੇਸ ਆਏ ਸਾਹਮਣੇ, 6 ਮੌਤਾਂ
. . .  1 day ago
ਅੰਮ੍ਰਿਤਸਰ, 12 ਜੂਨ (ਜਸਵੰਤ ਸਿੰਘ ਜੱਸ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 100 ਕੇਸ ਸਾਹਮਣੇ ਆਏ ਹਨ ਅਤੇ 6 ਮਰੀਜ਼ਾਂ ਦੀ...
ਨਹਿਰ 'ਚ ਡੁੱਬਣ ਕਾਰਨ ਬੱਚੇ ਦੀ ਮੌਤ
. . .  1 day ago
ਜੋਗਾ,(ਮਾਨਸਾ) 12 ਜੂਨ (ਹਰਜਿੰਦਰ ਸਿੰਘ ਚਹਿਲ) - ਅੱਜ ਪਿੰਡ ਰੱਲਾ ਮਾਨਸਾ 'ਚ ਪਿੰਡ ਵਿਚ ਦੀ ਲੰਘਦੀ ਨਹਿਰ ਵਿਚ ਬੱਚਾ ਡੁੱਬਣ ਦੇ ਕਾਰਣ ਮੌਤ ਹੋਣ ਦਾ ਸਮਾਚਾਰ ...
ਮੋਗਾ ਜ਼ਿਲ੍ਹੇ ਵਿਚ ਕੋਰੋਨਾ ਤੋਂ ਰਾਹਤ, ਆਏ ਨਵੇਂ 12 ਮਾਮਲੇ
. . .  1 day ago
ਮੋਗਾ, 12 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਤੋਂ ਥੋੜ੍ਹੀ ਰਾਹਤ ਮਿਲੀ ਹੈ ਅਤੇ ਅੱਜ ਮਹਿਜ 12 ਮਾਮਲੇ ਹੀ ਸਾਹਮਣੇ ਆਏ ਹਨ ...
ਗੈਂਗਸਟਰ ਜੈਪਾਲ ਭੁੱਲਰ ਅਤੇ ਉਸ ਦੇ ਸਾਥੀ ਨੇ ਕੋਲਕਾਤਾ ਵਿਚ ਰਹਿਣ ਲਈ ਕੀਤੇ ਸਨ ਜਾਅਲੀ ਦਸਤਾਵੇਜ਼ ਇਸਤੇਮਾਲ
. . .  1 day ago
ਚੰਡੀਗੜ੍ਹ,12 ਜੂਨ - ਪੰਜਾਬ ਪੁਲਿਸ ਨੇ ਗੈਂਗਸਟਰ ਜੈਪਾਲ ਭੁੱਲਰ ਅਤੇ ਉਸ ਦੇ ਸਾਥੀ ਜਸਪ੍ਰੀਤ ਸਿੰਘ ਨੂੰ ਕੋਲਕਾਤਾ ਦੇ ਵਿਚ ਰਹਿਣ ਲਈ ਜਿਸ ਵਿਅਕਤੀ ਦੇ ਦਸਤਾਵੇਜ਼ਾਂ ਦਾ ਇਸਤੇਮਾਲ ਕੀਤਾ...
ਜ਼ਹਿਰੀਲੀ ਚੀਜ਼ ਦੇ ਡੰਗਣ ਨਾਲ ਦੋ ਦੀ ਮੌਤ
. . .  1 day ago
ਗੁਰਾਇਆ,12 ਜੂਨ ( ਬਲਵਿੰਦਰ ਸਿੰਘ ) - ਗੁਰਾਇਆ ਦੇ ਨਜ਼ਦੀਕੀ ਬੜਾ ਪਿੰਡ ਵਿਖੇ ਇਕ ਮੋਟਰ 'ਤੇ ਸੁਤੇ ਪਏ ਦੋ ਪ੍ਰਵਾਸੀ ਮਜ਼ਦੂਰਾਂ ਦੇ ਜ਼ਹਿਰੀਲੀ ਚੀਜ਼ ਲੜਨ ਨਾਲ ਦੋਵਾਂ ਦੀ ਮੌਤ ਹੋ...
ਕਾਲੇ ਫੰਗਸ ਦੀ ਦਵਾਈ ਟੈਕਸ ਮੁਕਤ, ਕੋਰੋਨਾ ਟੀਕੇ 'ਤੇ 5% ਜੀ.ਐੱਸ.ਟੀ. ਬਰਕਰਾਰ
. . .  1 day ago
ਨਵੀਂ ਦਿੱਲੀ, 12 ਜੂਨ - ਜੀ.ਐੱਸ.ਟੀ. ਕੌਂਸਲ ਨੇ ਸਨਿਚਰਵਾਰ ਨੂੰ ਕੋਰੋਨਾ ਨਾਲ ਸਬੰਧਿਤ ਰਾਹਤ ਸਮਗਰੀ ਬਾਰੇ ਮੰਤਰੀਆਂ ਦੇ ਸਮੂਹ ਦੀਆਂ ਸਿਫ਼ਾਰਸ਼ਾਂ ਨੂੰ ਸਵੀਕਾਰ ਕਰ ...
ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਮੱਦੇਨਜ਼ਰ ਚੰਡੀਗੜ੍ਹ ਵਿਚ 14 ਜੂਨ ਨੂੰ ਜਨਤਕ ਛੁੱਟੀ
. . .  1 day ago
ਚੰਡੀਗੜ੍ਹ , 12 ਜੂਨ - ਚੰਡੀਗੜ੍ਹ ਵਿਚ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਮੱਦੇਨਜ਼ਰ 14 ਜੂਨ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ...
ਅੰਮ੍ਰਿਤਸਰ 'ਚ ਇਕ ਵਿਅਕਤੀ ਵਲੋਂ ਘਰਵਾਲੀ ਅਤੇ ਜਵਾਨ ਧੀ ਦਾ ਕਤਲ
. . .  1 day ago
ਅੰਮ੍ਰਿਤਸਰ, 12 ਜੂਨ (ਸੁਰਿੰਦਰਪਾਲ ਸਿੰਘ ਵਰਪਾਲ) - ਅੰਮ੍ਰਿਤਸਰ ਵਿਖੇ ਅੱਜ ਅਸ਼ੋਕ ਕੁਮਾਰ ਨਾਮਕ ਇਕ ਵਿਅਕਤੀ ਵਲੋਂ ਆਪਣੀ ਘਰਵਾਲੀ ਮਨਜੀਤ ਕੌਰ (45) ਅਤੇ ਜਵਾਨ ਧੀ ਪਾਇਲ ਦਾ ਕਤਲ ਕਰਕੇ...
ਕਾਬੁਲ ਵਿਚ ਹੋਏ ਬੰਬ ਧਮਾਕੇ
. . .  1 day ago
ਕਾਬੂਲ (ਅਫਗਾਨਿਸਤਾਨ), 12 ਜੂਨ - ਅਫਗਾਨਿਸਤਾਨ ਦੇ ਗ੍ਰਹਿ ਮੰਤਰਾਲੇ ਦਾ ਕਹਿਣਾ ਹੈ ਕਿ ਕਾਬੁਲ ਵਿਚ ਅੱਜ ਦੁਪਹਿਰ ਦੋ ਧਮਾਕੇ ਹੋਏ...
ਭਾਰਤੀ ਜਾਂਚ ਏਜੰਸੀਆਂ ਨੇ ਮੇਹੁਲ ਚੋਕਸੀ ਮਾਮਲੇ ਵਿਚ ਡੋਮੀਨਿਕਾ ਹਾਈ ਕੋਰਟ ਵਿਚ ਹਲਫਨਾਮਾ ਦਾਖ਼ਲ ਕੀਤਾ
. . .  1 day ago
ਨਵੀਂ ਦਿੱਲੀ ,12 ਜੂਨ -ਭਾਰਤੀ ਜਾਂਚ ਏਜੰਸੀਆਂ ਨੇ ਮੇਹੁਲ ਚੋਕਸੀ ਮਾਮਲੇ ਵਿਚ ਡੋਮੀਨਿਕਾ ਹਾਈ ਕੋਰਟ ਵਿਚ ਇਕ ਹਲਫਨਾਮਾ ਦਾਖ਼ਲ ਕੀਤਾ...
ਭਾਰਤ ਬਾਇਓਟੈਕ ਸੰਯੁਕਤ ਰਾਜ ਵਿਚ ਕਰੇਗਾ ਕੋਵੈਕਸਿਨ ਲਈ ਕਲੀਨਿਕਲ ਅਜ਼ਮਾਇਸ਼
. . .  1 day ago
ਨਵੀਂ ਦਿੱਲੀ,12 ਜੂਨ - ਕੋਵੈਕਸਿਨ ਲਈ ਮਾਰਕੀਟਿੰਗ ਐਪਲੀਕੇਸ਼ਨ ਦਾ ਸਮਰਥਨ ਕਰਨ ਲਈ ਭਾਰਤ ਬਾਇਓਟੈਕ ਸੰਯੁਕਤ ਰਾਜ ਵਿਚ ਕਲੀਨਿਕਲ...
100 ਫ਼ੀਸਦੀ ਕੋਵਿਡ ਵੈਕਸੀਨੇਸ਼ਨ ਮਿਸ਼ਨ ਪ੍ਰਾਪਤੀ ਅਧੀਨ ਪਿੰਡ ਭੀਖੀ ਖੱਟੜਾ ਬਣਿਆ ਪੰਜਾਬ ਦਾ ਪਹਿਲਾ ਪਿੰਡ
. . .  1 day ago
ਰਾੜਾ ਸਾਹਿਬ, 12 ਜੂਨ (ਸਰਬਜੀਤ ਸਿੰਘ ਬੋਪਾਰਾਏ) - ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਵੈਕਸੀਨੇਸ਼ਨ ਕਰਨ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਦੀ ਤਹਿਸੀਲ ਪਾਇਲ ਦੇ ਪਿੰਡ ਭੀਖੀ ਖੱਟੜਾ ਵਿਖੇ 100 ਫ਼ੀਸਦੀ...
ਤੇਜ਼ ਹਨੇਰੀ ਅਤੇ ਮੀਂਹ ਦੇ ਨਾਲ ਹਲਕੀ ਗੜੇਮਾਰੀ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਜੂਨ ( ਰਣਜੀਤ ਸਿੰਘ ਢਿੱਲੋਂ ) - ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਜਿੱਥੇ ਹਨੇਰੀ ਨਾਲ ਤੇਜ਼ ਬਾਰਸ਼ ਹੋ...
ਸ਼੍ਰੌਮਣੀ ਅਕਾਲੀ ਦਲ ਅਤੇ ਬਸਪਾ ਦਾ ਗੱਠ-ਜੋੜ ਮਹਿਜ ਸੱਤਾ ਪ੍ਰਾਪਤ ਕਰਨ ਦੀ ਲਾਲਸਾ - ਜਸਵੀਰ ਸਿੰਘ ਡਿੰਪਾ
. . .  1 day ago
ਸੁਲਤਾਨਪੁਰ ਲੋਧੀ, 12 ਜੂਨ (ਲਾਡੀ, ਹੈਪੀ, ਥਿੰਦ) - ਸੁਲਤਾਨਪੁਰ ਲੋਧੀ ਵਿਖੇ ਜਸਵੀਰ ਸਿੰਘ ਡਿੰਪਾ ਮੈਂਬਰ ਪਾਰਲੀਮੈਂਟ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ,ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ...
ਸਾਢੇ 6 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ
. . .  1 day ago
ਲੁਧਿਆਣਾ,12 ਜੂਨ (ਪਰਮਿੰਦਰ ਸਿੰਘ ਆਹੂਜਾ) ਐੱਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ...
ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗਠਜੋੜ ਪੰਜਾਬ ਵਿਚ ਨਵੀਂ ਰਾਜਨੀਤਿਕ ਅਤੇ ਸਮਾਜਿਕ ਸ਼ੁਰੂਆਤ : ਮਾਇਆਵਤੀ
. . .  1 day ago
ਨਵੀਂ ਦਿੱਲੀ, 12 ਜੂਨ - ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗਠਜੋੜ ਪੰਜਾਬ ਵਿਚ ਨਵੀਂ ਰਾਜਨੀਤਿਕ ਅਤੇ ਸਮਾਜਿਕ ਸ਼ੁਰੂਆਤ ਹੈ। ਇਸ ਇਤਿਹਾਸਕ ਕਦਮ ਲਈ...
ਸ੍ਰੀ ਮੁਕਤਸਰ ਸਾਹਿਬ ਵਿਚ ਬਾਰਸ਼ ਸ਼ੁਰੂ, ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ
. . .  1 day ago
ਸ੍ਰੀ ਮੁਕਤਸਰ ਸਾਹਿਬ 12 ਜੂਨ (ਰਣਜੀਤ ਸਿੰਘ ਢਿੱਲੋਂ ) ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅਸਮਾਨ ਵਿਚ...
ਸਕਾਲਰਸ਼ਿਪ ਘੁਟਾਲੇ ਵਿਰੁੱਧ ਆਮ ਆਦਮੀ ਪਾਰਟੀ ਨੇ ਸਾਧੂ ਸਿੰਘ ਧਰਮਸੋਤ ਦਾ ਫੂਕਿਆ ਪੁਤਲਾ
. . .  1 day ago
ਬਠਿੰਡਾ,12 ਜੂਨ (ਅੰਮ੍ਰਿਤਪਾਲ ਸਿੰਘ ਵਲਾਣ) - ਪੰਜਾਬ ਦੇ ਐੱਸ.ਸੀ.ਐੱਸ.ਟੀ. ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲਾ ...
ਬਸਤੀ ਨਿਵਾਸੀਆਂ ਨੇ ਸੂਬਾ ਸਰਕਾਰ ਅਤੇ ਸਬੰਧਿਤ ਅਧਿਕਾਰੀਆਂ ਦਾ ਕੀਤਾ ਪਿੱਟ ਸਿਆਪਾ
. . .  1 day ago
ਤਪਾ ਮੰਡੀ,12 ਜੂਨ (ਪ੍ਰਵੀਨ ਗਰਗ) ਸ਼ਹਿਰ ਦੀ ਅੰਬਰਸਰੀ ਅਤੇ ਯੋਗੀ ਬਸਤੀ ਨਿਵਾਸੀਆਂ ਵਲੋਂ....
ਹਨੇਰੀ ਨਾਲ ਡਿਗੇ ਰੁੱਖ ਹੇਠਾਂ ਆ ਕੇ ਕਿਸਾਨ ਦੀ ਮੌਤ
. . .  1 day ago
ਪੰਜਗਰਾਈਆਂ,12 ਜੂਨ (ਬਲਵਿੰਦਰ ਸਿੰਘ) ઠਨਜ਼ਦੀਕੀ ਪਿੰਡ ਭੰਬੋਈ ਦੀ ਬਹਿਕ 'ਤੇ ਰਹਿਣ ਵਾਲੇ 55 ਸਾਲਾ ...
ਜੰਮੂ ਕਸ਼ਮੀਰ : ਅੱਤਵਾਦੀ ਹਮਲੇ ਵਿਚ ਦੋ ਪੁਲਿਸ ਮੁਲਾਜ਼ਮ ਅਤੇ ਦੋ ਨਾਗਰਿਕ ਆਪਣੀ ਜਾਨ ਗਵਾ ਬੈਠੇ
. . .  1 day ago
ਸ੍ਰੀ ਨਗਰ, 12 ਜੂਨ - ਜੰਮੂ ਕਸ਼ਮੀਰ ਦੇ ਸੋਪੋਰ ਵਿਚ ਹੋਏ ਅੱਤਵਾਦੀ ਹਮਲੇ ਵਿਚ ਦੋ ਪੁਲਿਸ ਮੁਲਾਜ਼ਮ ਅਤੇ ਦੋ ਨਾਗਰਿਕ ਆਪਣੀ ਜਾਨ ਗਵਾ ਬੈਠੇ ਹਨ...
ਕਸਬੇ ਅੰਦਰ ਬਣੇ ਗੰਦੇ ਟੋਭਿਆਂ 'ਚ ਡੇਂਗੂ, ਮਲੇਰੀਆ ਦੀ ਰੋਕਥਾਮ ਲਈ ਗੰਬੂਜਾ ਮੱਛੀਆਂ ਛੱਡੀਆਂ
. . .  1 day ago
ਲੌਂਗੋਵਾਲ,12 ਜੂਨ ( ਸ.ਸ.ਖੰਨਾ,ਵਿਨੋਦ) ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਸੰਗਰੂਰ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ 'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਸੰਪਾਦਕੀ

ਕੋਰੋਨਾ ਮਹਾਂਮਾਰੀ ਦਾ ਪ੍ਰਕੋਪ

ਟੀਕਾਕਰਨ ਤੇ ਮਰੀਜ਼ਾਂ ਦੀ ਸੰਭਾਲ ਲਈ ਯਤਨ ਤੇਜ਼ ਕਰਨ ਦੀ ਲੋੜ

ਦੇਸ਼ ਵਿਚ ਚਿੰਤਾਜਨਕ ਹੱਦ ਤੱਕ ਵਧ ਰਹੀ ਕੋਰੋਨਾ ਦੀ ਬਿਮਾਰੀ ਦੌਰਾਨ ਇਕ ਵਾਰ ਫਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਮਸਲੇ ਪ੍ਰਤੀ ਦੇਸ਼ ਵਾਸੀਆਂ ਨੂੰ ਸੰਬੋਧਨ ਕੀਤਾ ਹੈ। ਪਿਛਲੇ ਸਾਲ ਤੋਂ ਹੀ ਸਮੇਂ-ਸਮੇਂ ਉਹ ਕਈ ਵਾਰ ਅਜਿਹਾ ਕਰ ਚੁੱਕੇ ਹਨ। ਇਸ ਸਬੰਧੀ ਉਹ ਬਹੁਤ ਸਾਰੀਆਂ ਲੰਮੀਆਂ ਮੀਟਿੰਗਾਂ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਵੀ ਕਰ ਚੁੱਕੇ ਹਨ। ਇਸ ਨਾਲ ਸਬੰਧਿਤ ਸਾਰੇ ਪਹਿਲੂਆਂ ਨਾਲ ਜੁੜੇ ਹੋਏ ਅਹਿਮ ਵਿਅਕਤੀਆਂ ਅਤੇ ਅਦਾਰਿਆਂ ਨਾਲ ਵੀ ਉਨ੍ਹਾਂ ਨੇ ਅਹਿਮ ਵਿਚਾਰ-ਵਟਾਂਦਰਾ ਕੀਤਾ ਹੈ। ਪਿਛਲੇ ਦਿਨੀਂ ਵੀ ਦਵਾਈਆਂ ਬਣਾਉਣ ਵਾਲੀਆਂ ਵੱਡੀਆਂ ਕੰਪਨੀਆਂ ਦੇ ਅਹੁਦੇਦਾਰਾਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਨੇ ਇਸ ਬਿਮਾਰੀ ਨਾਲ ਸਬੰਧਿਤ ਟੀਕਿਆਂ ਦੇ ਉਤਪਾਦਨ ਵਿਚ ਵੱਧ ਤੋਂ ਵੱਧ ਤੇਜ਼ੀ ਲਿਆਉਣ ਲਈ ਕਿਹਾ ਸੀ।
ਪਹਿਲੀ ਮਈ ਤੋਂ 18 ਸਾਲ ਤੋਂ ਵੱਧ ਦੀ ਉਮਰ ਤੱਕ ਦੇ ਸਾਰੇ ਲੋਕਾਂ ਨੂੰ ਟੀਕਾਕਰਨ ਦੇ ਘੇਰੇ ਵਿਚ ਲਿਆਉਣ ਦਾ ਐਲਾਨ ਵੀ ਕੀਤਾ ਗਿਆ ਹੈ। ਬਿਨਾਂ ਸ਼ੱਕ ਇਹ ਰਸਤਾ ਬਹੁਤ ਲੰਮਾ ਹੈ ਕਿਉਂਕਿ ਭਾਰਤ ਦੀ ਆਬਾਦੀ ਸਵਾ ਅਰਬ ਤੋਂ ਵੀ ਵਧ ਚੁੱਕੀ ਹੈ। ਹਾਲੇ ਤੱਕ 12 ਕਰੋੜ ਦੇ ਲਗਪਗ ਲੋਕਾਂ ਨੂੰ ਟੀਕਾ ਲਗਾਇਆ ਗਿਆ ਹੈ। ਚਾਹੇ ਸਰਕਾਰ ਨੇ ਰੋਜ਼ 50 ਲੱਖ ਲੋਕਾਂ ਨੂੰ ਟੀਕਾ ਲਾਉਣ ਦਾ ਨਿਸ਼ਾਨਾ ਮਿਥਿਆ ਸੀ ਪਰ ਇਸ ਟੀਚੇ 'ਤੇ ਪੁੱਜ ਸਕਣਾ ਹਾਲ ਦੀ ਘੜੀ ਬੇਹੱਦ ਮੁਸ਼ਕਿਲ ਜਾਪਦਾ ਹੈ। ਵੱਡੀ ਪੱਧਰ 'ਤੇ ਕੀਤੀ ਗਈ ਯੋਜਨਾਬੰਦੀ ਦੇ ਬਾਵਜੂਦ ਆਪਣੇ-ਆਪ ਵਿਚ ਇਹ ਏਨਾ ਖਿਲਾਰੇ ਵਾਲੇ ਕੰਮ ਹੈ, ਜਿਸ ਨੂੰ ਸਾਂਭਣਾ ਕਿਸੇ ਤਰ੍ਹਾਂ ਵੀ ਸੌਖਾ ਨਹੀਂ ਜਾਪਦਾ। ਇਸ ਦੇ ਨਾਲ-ਨਾਲ ਨਵੀਆਂ ਵਿਦੇਸ਼ੀ ਕੰਪਨੀਆਂ ਦੇ ਟੀਕਿਆਂ ਨੂੰ ਮਨਜ਼ੂਰੀ ਦੇਣੀ ਵੀ ਹਾਲੇ ਬਾਕੀ ਹੈ। ਚਾਹੇ ਰੂਸ ਦਾ ਟੀਕਾ 'ਸਪੂਤਨਿਕ' ਇਨ੍ਹਾਂ ਪੜਾਵਾਂ 'ਚੋਂ ਗੁਜ਼ਰ ਚੁੱਕਾ ਹੈ। ਵੱਡੀ ਮਾਤਰਾ ਵਿਚ ਉਸ ਦੀ ਖੇਪ ਆਉਣ ਦਾ ਇੰਤਜ਼ਾਰ ਹੈ ਪਰ ਜਿੰਨੀ ਵੱਡੀ ਪੱਧਰ 'ਤੇ ਇਸ ਮਹਾਂਮਾਰੀ ਨੇ ਹਮਲਾ ਬੋਲਿਆ ਹੈ, ਉਸ ਨੇ ਇਕ ਵਾਰ ਤਾਂ ਪ੍ਰਸ਼ਾਸਨ ਸਮੇਤ ਹਰ ਪਾਸੇ ਤਰਥੱਲੀ ਪੈਦਾ ਕਰ ਦਿੱਤੀ ਹੈ। ਵੱਡੀ ਗਿਣਤੀ ਵਿਚ ਪਹੁੰਚਦੇ ਬਿਮਾਰਾਂ ਨੂੰ ਸਾਂਭਣ ਲਈ ਸਹੂਲਤਾਂ ਦੀ ਘਾਟ ਰੜਕਣ ਲੱਗੀ ਹੈ। ਹਸਪਤਾਲਾਂ ਦੇ ਬੈੱਡ ਭਰ ਗਏ ਹਨ। ਇਸ ਦੇ ਨਾਲ ਹੀ ਮੌਤਾਂ ਦੀ ਗਿਣਤੀ ਵੀ ਵਧਣ ਲੱਗੀ ਹੈ। ਹਰ ਰੋਜ਼ ਦੇਸ਼ ਭਰ 'ਚ ਮਰੀਜ਼ਾਂ ਦੀ ਗਿਣਤੀ 3 ਲੱਖ ਤੋਂ ਵੀ ਟੱਪਣ ਲੱਗੀ ਹੈ। ਹੁਣ ਤੱਕ ਮੌਤਾਂ ਦੀ ਗਿਣਤੀ ਇਕ ਲੱਖ 80 ਹਜ਼ਾਰ ਤੋਂ ਟੱਪ ਚੁੱਕੀ ਹੈ। ਅੰਦਾਜ਼ੇ ਅਨੁਸਾਰ ਰੋਜ਼ਾਨਾ ਇਹ ਗਿਣਤੀ ਔਸਤਨ ਡੇਢ ਹਜ਼ਾਰ ਤੋਂ ਵਧੇਰੇ ਹੋ ਗਈ ਹੈ। ਹਾਲਾਤ ਇਥੋਂ ਤੱਕ ਪਹੁੰਚ ਗਈ ਹੈ ਕਿ ਦੇਸ਼ ਦੇ ਮਿਲਟਰੀ ਹਸਪਤਾਲਾਂ ਨੂੰ ਵੀ ਵਧਦੇ ਮਰੀਜ਼ਾਂ ਨੂੰ ਸੰਭਾਲਣ ਲਈ ਲੋੜੀਂਦੀ ਸਹਾਇਤਾ ਦੇਣ ਲਈ ਕਿਹਾ ਗਿਆ ਹੈ। ਪਹਿਲਾਂ ਅਮਰੀਕਾ ਸਭ ਤੋਂ ਪ੍ਰਭਾਵਿਤ ਦੇਸ਼ ਸੀ। ਉਸ ਤੋਂ ਬਾਅਦ ਬ੍ਰਾਜ਼ੀਲ ਆਉਂਦਾ ਸੀ ਪਰ ਹੁਣ ਭਾਰਤ ਇਸ ਮਾਮਲੇ ਵਿਚ ਇਨ੍ਹਾਂ ਦੇਸ਼ਾਂ ਤੋਂ ਵੀ ਉੱਪਰ ਟੱਪ ਗਿਆ ਹੈ। ਇਸ ਮਹਾਂਮਾਰੀ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਨੇ ਸਮੁੱਚੇ ਦੇਸ਼ ਵਿਚ ਤਾਲਾਬੰਦੀ ਦਾ ਐਲਾਨ ਕੀਤਾ ਸੀ ਤਾਂ ਜੋ ਇਸ ਦੇ ਵਧਣ ਨੂੰ ਰੋਕਿਆ ਜਾ ਸਕੇ। ਉਸ ਤੋਂ ਬਾਅਦ ਵੱਖ-ਵੱਖ ਵੱਡੇ ਪ੍ਰਭਾਵਿਤ ਖੇਤਰਾਂ ਵਿਚ ਤਾਲਾਬੰਦੀਆਂ ਕੀਤੀਆਂ ਗਈਆਂ ਸਨ ਪਰ ਇਸ ਨਾਲ ਇਕ ਤਰ੍ਹਾਂ ਨਾਲ ਦੇਸ਼ ਦਾ ਸਮੁੱਚਾ ਢਾਂਚਾ ਹੀ ਤਿੜਕ ਗਿਆ ਸੀ। ਆਮ ਲੋਕਾਂ ਨੂੰ ਰੋਟੀ-ਰੋਜ਼ੀ ਦੇ ਲਾਲੇ ਪੈ ਗਏ ਸਨ। ਸਰਕਾਰ ਵਲੋਂ ਕੀਤੀ ਗਈ ਅੰਨ ਦੀ ਵੰਡ ਦੀ ਯੋਜਨਾਬੰਦੀ ਵੀ ਬਹੁਤੀ ਪ੍ਰਭਾਵਸ਼ਾਲੀ ਸਾਬਤ ਨਹੀਂ ਸੀ ਹੋਈ। ਹੁਣ ਜਦੋਂ ਕਿ ਕੋਰੋਨਾ ਨੇ ਦੂਸਰੀ ਵਾਰ ਵੱਡਾ ਹਮਲਾ ਬੋਲਿਆ ਹੈ ਤਾਂ ਇਸ ਗੱਲ ਦਾ ਅਹਿਸਾਸ ਜ਼ਰੂਰ ਹੋ ਚੁੱਕਾ ਹੈ ਕਿ ਇਸ ਬਿਮਾਰੀ ਦੇ ਹੁੰਦਿਆਂ ਵੀ ਅਣਮਿੱਥੇ ਸਮੇਂ ਲਈ ਲੋਕਾਂ ਨੂੰ ਰੋਟੀ ਅਤੇ ਰੋਜ਼ੀ ਤੋਂ ਵਿਰਵਿਆਂ ਨਹੀਂ ਰੱਖਿਆ ਜਾ ਸਕਦਾ। ਇਸੇ ਲਈ ਪ੍ਰਧਾਨ ਮੰਤਰੀ ਨੇ ਆਪਣੀ ਅਪੀਲ ਵਿਚ ਸਪੱਸ਼ਟ ਰੂਪ ਵਿਚ ਇਹ ਕਿਹਾ ਹੈ ਕਿ ਇਸ ਮਹਾਂਮਾਰੀ ਨਾਲ ਨਜਿੱਠਣ ਲਈ ਤਾਲਾਬੰਦੀ ਆਖ਼ਰੀ ਰਸਤਾ ਹੀ ਹੋਣਾ ਚਾਹੀਦਾ ਹੈ। ਕਿਉਂਕਿ ਲੋਕਾਂ ਨੂੰ ਅਣਮਿੱਥੇ ਸਮੇਂ ਲਈ ਵੱਡੀਆਂ ਬੰਦਸ਼ਾਂ ਵਿਚ ਨਹੀਂ ਜਕੜਿਆ ਜਾ ਸਕਦਾ। ਸਿਰਫ ਬਹੁਤ ਪ੍ਰਭਾਵਿਤ ਖੇਤਰਾਂ ਵਿਚ ਹੀ ਸੀਮਤ ਸਮੇਂ ਲਈ ਕੰਮਕਾਰ ਨੂੰ ਰੋਕਿਆ ਜਾ ਸਕਦਾ ਹੈ।
ਇਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਹ ਵੀ ਕਿਹਾ ਹੈ ਕਿ ਅਸੀਂ ਦੇਸ਼ ਨੂੰ ਤਾਲਾਬੰਦੀ ਤੋਂ ਬਚਾਉਣਾ ਹੈ ਤਾਂ ਜੋ ਮਜ਼ਦੂਰਾਂ ਤੇ ਹੋਰ ਲੋੜਵੰਦਾਂ ਨੂੰ ਕੰਮ ਦੀ ਗਾਰੰਟੀ ਦੇ ਕੇ ਆਪਣੇ ਟਿਕਾਣਿਆਂ ਤੋਂ ਉਖੜਨ ਤੋਂ ਰੋਕਿਆ ਜਾਵੇ। ਪਰ ਇਸ ਦੇ ਨਾਲ ਹੀ ਅੱਜ ਸਿਹਤ ਖੇਤਰ ਵਿਚ ਮੁਢਲੀਆਂ ਸਹੂਲਤਾਂ ਦੀ ਰੜਕਦੀ ਘਾਟ ਨੂੰ ਪੂਰਾ ਕਰਨਾ ਵੀ ਸਰਕਾਰ ਅਤੇ ਪ੍ਰਸ਼ਾਸਨ ਲਈ ਇਕ ਬਹੁਤ ਵੱਡੀ ਚੁਣੌਤੀ ਹੈ। ਇਨ੍ਹਾਂ ਸਹੂਲਤਾਂ ਦੀ ਘਾਟ ਨੇ ਵੱਡੀ ਗਿਣਤੀ ਵਿਚ ਲੋਕਾਂ ਦੇ ਸੰਤਾਪ ਨੂੰ ਹੋਰ ਵੀ ਗਹਿਰਾ ਕੀਤਾ ਹੈ। ਬਿਨਾਂ ਸ਼ੱਕ ਹੁਣ ਤਾਂ ਇਸ ਬਿਮਾਰੀ ਦੇ ਨਾਲ ਹੀ ਜਿਊਣ ਦੀ ਜਾਚ ਸਿੱਖਣੀ ਪਵੇਗੀ, ਜਿਸ ਲਈ ਵੱਧ ਤੋਂ ਵੱਧ ਸਾਵਧਾਨੀਆਂ ਵਰਤੇ ਜਾਣ ਦੀ ਜ਼ਰੂਰਤ ਹੋਵੇਗੀ। ਇਸ ਸਮੇਂ ਮਰੀਜ਼ਾਂ ਨੂੰ ਵੱਧ ਤੋਂ ਵੱਧ ਸੰਭਾਲਣ ਅਤੇ ਟੀਕਾਕਰਨ ਦੇ ਖੇਤਰ ਵਿਚ ਕੇਂਦਰ ਤੇ ਰਾਜ ਸਰਕਾਰਾਂ ਵਲੋਂ ਜਿੰਨੀ ਤੇਜ਼ੀ ਲਿਆਂਦੀ ਜਾਏਗੀ, ਉਸ ਨੂੰ ਹੀ ਪ੍ਰਾਪਤੀ ਮੰਨਿਆ ਜਾਏਗਾ। ਸਮਾਜ ਅਤੇ ਸਰਕਾਰੀ ਪ੍ਰਸ਼ਾਸਨਾਂ ਵਿਚ ਆਈ ਨਵੀਂ ਚੇਤਨਾ ਹੀ ਇਸ ਮਹਾਂਮਾਰੀ ਦੇ ਤੇਜ ਨੂੰ ਘਟਾਉਣ ਵਿਚ ਸਹਾਈ ਹੋ ਸਕੇਗੀ।


-ਬਰਜਿੰਦਰ ਸਿੰਘ ਹਮਦਰਦ

ਕੀ ਕਿਸਾਨ ਅੰਦੋਲਨ ਦੇਸ਼ ਦੀ ਰਾਜਨੀਤੀ ਨੂੰ ਨਵੀਂ ਦਿਸ਼ਾ ਦੇ ਸਕੇਗਾ ?

ਕੇਂਦਰ ਸਰਕਾਰ ਵਲੋਂ ਕਿਸਾਨੀ, ਕਿਸਾਨੀ ਅਰਥਚਾਰੇ ਅਤੇ ਕਿਸਾਨਾਂ ਵਿਰੁੱਧ ਲਿਆਂਦੇ ਗਏ ਤਿੰਨ ਮਾਰੂ ਕਾਨੂੰਨਾਂ ਵਿਰੁੱਧ ਲੜਿਆ ਜਾ ਰਿਹਾ ਸੰਘਰਸ਼ ਕਈ ਉਤਰਾਵਾਂ-ਚੜ੍ਹਾਵਾਂ ਦਾ ਸਾਹਮਣਾ ਕਰਦਾ 9 ਮਹੀਨੇ ਪੂਰੇ ਕਰ ਚੁੱਕਾ ਹੈ। ਕਿਸਾਨ ਕਈ ਤਰ੍ਹਾਂ ਦੇ ਬਾਹਰੀ ਤੇ ...

ਪੂਰੀ ਖ਼ਬਰ »

ਵਿਦੇਸ਼ੀਆਂ ਲਈ ਖੁੱਲ੍ਹੇ ਰਹਿਣਗੇ ਕੈਨੇਡਾ ਦੇ ਦਰਵਾਜ਼ੇ

ਕੈਨੇਡਾ ਵਿਚ ਕੋਰੋਨਾ ਵਾਇਰਸ ਦੀਆਂ ਪਾਬੰਦੀਆਂ ਤਾਂ ਭਾਵੇਂ ਅਜੇ ਜਾਰੀ ਹਨ ਪਰ ਉਪਲੱਬਧ ਸਾਧਨਾਂ ਰਾਹੀਂ ਵਿਦੇਸ਼ਾਂ ਤੋਂ ਪਰਵਾਸ ਕਰਨ ਵਾਲੇ ਲੋਕਾਂ ਦੀ ਗਿਣਤੀ ਦੇਸ਼ ਵਿਚ ਕੁਝ ਵਧ ਰਹੀ ਹੈ। ਸੀਮਤ ਗਿਣਤੀ ਵਿਚ ਵਿਦੇਸ਼ੀ ਵਿਦਿਆਰਥੀ ਵੀ ਪੁੱਜਣੇ ਜਾਰੀ ਹਨ, ਜਿਨ੍ਹਾਂ ਵਿਚ ...

ਪੂਰੀ ਖ਼ਬਰ »

ਵਿਸ਼ਵ ਧਰਤੀ ਦਿਵਸ 'ਤੇ ਵਿਸ਼ੇਸ਼

ਆਓ, ਧਰਤੀ ਦਾ ਅਦਬ ਕਰੀਏ

ਮਨੁੱਖ ਕੁਦਰਤ ਦੀ ਬਿਹਤਰੀਨ ਪੈਦਾਵਾਰ ਹੈ। ਮਨੁੱਖ ਆਦਿਕਾਲ ਤੋਂ ਹੀ ਆਪਣੀਆਂ ਬੁਨਿਆਦੀ ਲੋੜਾਂ ਦੀ ਪੂਰਤੀ ਲਈ ਕੁਦਰਤੀ ਸਰੋਤਾਂ ਦੀ ਵਰਤੋਂ ਕਰਦਾ ਆ ਰਿਹਾ ਹੈ। ਸਾਡੇ ਪੁਰਖਿਆਂ ਦਾ ਜੀਵਨ ਸਾਦਾ ਅਤੇ ਕੁਦਰਤੀ ਨਿਜ਼ਾਮ ਨਾਲ ਇਕ-ਮਿਕ ਸੀ। ਸਾਡੇ ਪੂਰਵਜਾਂ ਦੀ ਗਿਣਤੀ ਵੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX