ਤਾਜਾ ਖ਼ਬਰਾਂ


'ਆਪ' ਅਤੇ 'ਕਾਂਗਰਸ' ਦੋਵਾਂ ਨੇ ਮਿਲ ਕੇ ਕੁੰਵਰ ਵਿਜੇ ਪ੍ਰਤਾਪ ਦੀਆਂ ਸੇਵਾਵਾਂ ਦੀ ਕੀਤੀ ਕੋਝੀ ਵਰਤੋਂ - ਹਰਸਿਮਰਤ
. . .  1 day ago
ਚੰਡੀਗੜ੍ਹ , 21 ਜੂਨ - ਸਾਬਕਾ ਕੇਂਦਰ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਬਿੱਲੀ ਥੈਲਿਓਂ ਬਾਹਰ ਆ ਚੁੱਕੀ ਹੈ ! ਜੋ ਅਸੀਂ ਪਹਿਲਾਂ ਤੋਂ ਦਾਅਵਾ ਕਰਦੇ ਆ ਰਹੇ ਹਾਂ, ਉਹ ਹੁਣ ਸਾਬਤ ਹੋ ਗਿਆ ਹੈ। 'ਆਪ' ਅਤੇ 'ਕਾਂਗਰਸ' ਦੋਵਾਂ ਨੇ ਮਿਲ ਕੇ ...
ਬ੍ਰੇਕਰ ਧਮਾਕਾ ਹੋਣ ਨਾਲ ਦੱਸ ਪਿੰਡਾਂ ’ਚ ਬਲੈਕ ਆਊਟ
. . .  1 day ago
ਅਮਰਕੋਟ, 21ਜੂਨ( ਗੁਰਚਰਨ ਸਿੰਘ ਭੱਟੀ)- ਸਥਾਨਕ ਬਿਜਲੀ ਘਰ ਵਿਖੇ ਬ੍ਰੇਕਰ ਲਾਉਣ ਸਮੇਂ ਬਹੁਤ ਵੱਡਾ ਧਮਾਕਾ ਹੋਇਆ ਜਿਸ ਨਾਲ ਜਾਨੀ ਨੁਕਸਾਨ ਹੋਣ ਤਾਂ ਬਚਾਅ ਹੋ ਗਿਆ ਪਰ ਲੱਗਭਗ ਦੱਸ ਪਿੰਡਾਂ ਦੀ ਬਿਜਲੀ ਸਪਲਾਈ ...
ਨਕਲੀ ਚਾਂਦੀ ਦੇ ਕੇ ਸੋਨੇ ਦੇ ਗਹਿਣੇ ਲੈ ਕੇ ਫ਼ਰਾਰ
. . .  1 day ago
ਘੋਗਰਾ, 21ਜੂਨ (ਆਰ. ਐੱਸ. ਸਲਾਰੀਆ)- ਅੱਡਾ ਘੋਗਰਾ ਦੇ ਨਜ਼ਦੀਕ ਪੇਂਦੇ ਤੋਏ ਮੌੜ ਤੇ ਰਵੀਦਾਸ ਮਾਰਕੀਟ ਵਿਚ ਸਿੱਧੀ ਜਿਊਲਰਜ਼ ਦੇ ਮਾਲਕ ਸੰਨੀ ਵਰਮਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੁਪਹਿਰ 12 ਵਜੇ ਦੇ ਕਰੀਬ ਅਣਪਛਾਤੀਆਂ ...
ਕਿਸ਼ਨਪੁਰਾ ਇਲਾਕੇ 'ਚ ਨੌਜਵਾਨ ਨੂੰ ਮਾਰੀ ਗੋਲੀ
. . .  1 day ago
ਜਲੰਧਰ , 21 ਜੂਨ - ਕਿਸ਼ਨਪੁਰਾ ਇਲਾਕੇ 'ਚ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਕੁੱਝ ਨੌਜਵਾਨਾ ਨੇ ਇਕ ਨੌਜਵਾਨ ਨੂੰ ਗੋਲੀ ਮਾਰ ਦਿੱਤੀ। ਹਸਪਤਾਲ ਪਹੁੰਚਦੇ ਹੀ ਉਸ ਦੀ ਮੌਤ ਹੋ ਗਈ ।ਕੁੱਝ ਸਮਾਂ ਪਹਿਲਾਂ ਇਸ ਨੌਜਵਾਨ ...
ਬਜ਼ੁਰਗ ਔਰਤ ਦੀ ਨਹਿਰ ਵਿਚ ਡਿੱਗਣ ਨਾਲ ਮੌਤ
. . .  1 day ago
ਕੋਟ ਫ਼ਤੂਹੀ, 21 ਜੂਨ (ਅਵਤਾਰ ਸਿੰਘ ਅਟਵਾਲ)-ਸਥਾਨਕ ਬਿਸਤ ਦੁਆਬ ਨਹਿਰ ਵਾਲੀ ਸੜਕ ਉੱਪਰ ਸੈਰ ਕਰਨ ਆਈ ਪੰਡੋਰੀ ਲੱਧਾ ਸਿੰਘ ਦੀ ਇਕ 80 ਕੁ ਸਾਲਾ ਬਜ਼ੁਰਗ ਔਰਤ ਦੇ ਨਹਿਰ ਵਿਚ ਡਿੱਗਣ ਨਾਲ ਉਸ ਦੀ ਮੌਤ ਹੋ ...
ਯੂਥ ਅਕਾਲੀ ਦਲ ਵਲੋਂ ਵਿਧਾਇਕ ਰਾਕੇਸ਼ ਪਾਂਡੇ ਦੇ ਘਰ ਦਾ ਘਿਰਾਓ
. . .  1 day ago
ਲੁਧਿਆਣਾ, 21 ਜੂਨ( ਪੁਨੀਤ ਬਾਵਾ)-ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਤੇ ਕੌਮੀ ਬੁਲਾਰੇ ਪ੍ਰਭਜੋਤ ਸਿੰਘ ਧਾਲੀਵਾਲ ਅਤੇ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਮੰਨਾ ਦੀ ਅਗਵਾਈ ਵਿਚ ...
ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਦੂਜਾ ਪੋਸਟਮਾਰਟਮ ਜਲਦੀ
. . .  1 day ago
ਚੰਡੀਗੜ੍ਹ , 21 ਜੂਨ -{ਗੌਰ}-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ, ਚੰਡੀਗੜ੍ਹ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਇੱਕ ਬੋਰਡ ਗਠਿਤ ਕਰੇ ...
ਸ੍ਰੀ ਅਮਰਨਾਥ ਯਾਤਰਾ ਹੋਈ ਰੱਦ
. . .  1 day ago
ਸ੍ਰੀ ਨਗਰ, 21 ਜੂਨ - ਜੰਮੂ ਕਸ਼ਮੀਰ ਸਰਕਾਰ ਨੇ ਸ੍ਰੀ ਅਮਰਨਾਥ ਯਾਤਰਾ ਨੂੰ ਰੱਦ ਕਰਨ ਦਾ ਫ਼ੈਸਲਾ ਕੀਤਾ...
ਮੋਗਾ ਜ਼ਿਲ੍ਹੇ ਵਿਚ ਕੋਰੋਨਾ ਲੈ ਗਿਆ 2 ਹੋਰ ਜਾਨਾਂ, ਆਏ 2 ਨਵੇਂ ਮਾਮਲੇ
. . .  1 day ago
ਮੋਗਾ, 21 ਜੂਨ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦੋ ਹੋਰ ਜਾਨਾਂ ਲੈਅ ਗਿਆ ਅਤੇ ਜ਼ਿਲ੍ਹੇ ਵਿਚ ਮੌਤਾਂ ਦਾ ਅੰਕੜਾ 226 ਹੋ...
ਜ਼ਿਲ੍ਹਾ ਅੰਮ੍ਰਿਤਸਰ ਵਿਚ 29 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ
. . .  1 day ago
ਅੰਮ੍ਰਿਤਸਰ, 21 ਜੂਨ ( ਰੇਸ਼ਮ ਸਿੰਘ ) - ਅੰਮ੍ਰਿਤਸਰ ਵਿਚ 29 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਕੁੱਲ ਮਾਮਲੇ...
ਰਸ਼ਪਾਲ ਸਿੰਘ ਕਰਮੂਵਾਲਾ ਅਕਾਲੀ ਦਲ ਜ਼ਿਲ੍ਹਾ ਫ਼ਿਰੋਜਪੁਰ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ
. . .  1 day ago
ਖੋਸਾ ਦਲ ਸਿੰਘ,21 ਜੂਨ (ਮਨਪ੍ਰੀਤ ਸਿੰਘ ਸੰਧੂ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਫ਼ਿਰੋਜ਼ਪੁਰ ਦੇ ਅਬਜ਼ਰਵਰ ਜਨਮੇਜਾ ਸਿੰਘ ਸੇਖੋਂ, ਜ਼ਿਲ੍ਹਾ ਜਥੇਦਾਰ ਵਰਦੇਵ ਸਿੰਘ ਨੋਨੀ ਮਾਨ ਵਲੋਂ ਜ਼ਿਲ੍ਹਾ...
ਬਿਕਰਮਜੀਤ ਸਿੰਘ ਮਜੀਠੀਆ ਦੇ ਕੁੰਵਰ ਵਿਜੇ ਪ੍ਰਤਾਪ ਸਿੰਘ 'ਤੇ ਨਿਸ਼ਾਨੇ
. . .  1 day ago
ਅੰਮ੍ਰਿਤਸਰ, 21 ਜੂਨ - ਪ੍ਰੈਸ ਵਾਰਤਾ ਦੌਰਾਨ ਬਿਕਰਮਜੀਤ ਸਿੰਘ ਮਜੀਠੀਆ ਨੇ ਅਰਵਿੰਦ ਕੇਜਰੀਵਾਲ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ, ਇਨ੍ਹਾਂ ਵਲੋਂ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ...
ਨੂੰਹ ਦੇ ਪੇਕਾ ਪਰਿਵਾਰ ਵਲੋਂ ਚਲਾਈ ਗੋਲੀ ਨਾਲ ਸਹੁਰਾ ਜ਼ਖ਼ਮੀ
. . .  1 day ago
ਅਜਨਾਲਾ, 21 ਜੂਨ (ਗੁਰਪ੍ਰੀਤ ਸਿੰਘ ਢਿੱਲੋਂ) - ਇੱਥੋਂ ਨਾਲ ਲੱਗਦੇ ਪਿੰਡ ਸਰਾਏ ਵਿਖੇ ਇਕ ਔਰਤ ਦੇ ਪੇਕਾ ਪਰਿਵਾਰ ਵਲੋਂ ਘਰੇਲੂ ਕਲੇਸ਼ ਦੇ ਚੱਲਦਿਆਂ ਗੋਲੀ ਚਲਾਉਣ ਤੋਂ ਬਾਅਦ ਸਹੁਰਾ ਅਜੀਤ ਸਿੰਘ...
ਪੈਟਰੋਲ ਤੇ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਕਿਸਾਨਾਂ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ
. . .  1 day ago
ਲੋਪੋਕੇ, 21 ਜੂਨ (ਗੁਰਵਿੰਦਰ ਸਿੰਘ ਕਲਸੀ) - ਖੇਤੀ ਦੇ ਤਿੰਨ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਅਤੇ ਕੇਂਦਰ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੀਤੇ ...
ਕੁੰਵਰ ਵਿਜੇ ਪ੍ਰਤਾਪ ਜਾਂਚ ਰਿਪੋਰਟ ਰੱਦ ਹੋਣ ਦੀ ਨਮੋਸ਼ੀ ਕਾਰਨ ਆਪ ਵਿਚ ਸ਼ਾਮਿਲ ਹੋਇਆ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 21 ਜੂਨ (ਜਸਵੰਤ ਸਿੰਘ ਜੱਸ ) - ਸਾਬਕਾ ਪੁਲਿਸ ਅਧਿਕਾਰੀ ਅਤੇ ਬੇਅਦਬੀ ਕਾਂਡ ਦੇ ਜਾਂਚ ਕਰਤਾ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਬਾਰੇ ਪ੍ਰਤੀਕਰਮ...
ਸੈਰ-ਸਪਾਟੇ ਦੇ ਮਕਸਦ ਨਾਲ ਬਣਾਈ ਗਈ ਸੀ "ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੀ ਪ੍ਰਤੀਕ੍ਰਿਤੀ"- ਸਿਰਸਾ
. . .  1 day ago
ਨਵੀਂ ਦਿੱਲੀ, 21 ਜੂਨ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ "ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੀ ਪ੍ਰਤੀਕ੍ਰਿਤੀ" ਜੋ ਬਣਾਈ ਜਾ ਰਹੀ ਸੀ, ਉਸ ਨੂੰ ਖ਼ਤਮ ਕਰਨ ਦੀ ਸ਼ੁਰੂਆਤ ਕੀਤੀ ...
ਜੰਮੂ-ਕਸ਼ਮੀਰ ਦੇ ਸੋਪੋਰ ਵਿਚ ਤਿੰਨ ਅੱਤਵਾਦੀ ਢੇਰ, ਅੱਤਵਾਦੀ ਮੁਦਾਸੀਰ ਪੰਡਿਤ ਦੇ ਨਾਮ 'ਤੇ 18 ਐਫ.ਆਈ.ਆਰ. ਦਰਜ
. . .  1 day ago
ਸ੍ਰੀ ਨਗਰ , 21 ਜੂਨ - ਜੰਮੂ-ਕਸ਼ਮੀਰ ਦੇ ਸੋਪੋਰ ਆਪ੍ਰੇਸ਼ਨ ਵਿਚ ਤਿੰਨ ਅੱਤਵਾਦੀ ਮਾਰੇ ਗਏ। ਇਹ ਭਾਰਤੀ ਫੌਜ, ਪੁਲਿਸ ਅਤੇ ਸੀਆਰਪੀਐਫ ਦਾ ਸਾਂਝਾ ਅਭਿਆਨ ਸੀ...
ਕਾਂਗਰਸ ਦੀ ਮੌਜੂਦਾ ਰਾਜਨੀਤਿਕ ਸਥਿਤੀ ਬਾਰੇ ਵਿਚਾਰ ਵਟਾਂਦਰੇ ਲਈ 24 ਜੂਨ ਨੂੰ ਮੀਟਿੰਗ
. . .  1 day ago
ਨਵੀਂ ਦਿੱਲੀ, 21 ਜੂਨ - ਕਾਂਗਰਸ ਦੇ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਮੌਜੂਦਾ ਰਾਜਨੀਤਿਕ ਸਥਿਤੀ ਬਾਰੇ ਵਿਚਾਰ ਵਟਾਂਦਰੇ ਲਈ ਵੀਡੀਓ ਕਾਨਫਰੰਸਿੰਗ ਰਾਹੀਂ 24 ਜੂਨ ਨੂੰ...
ਅਰਵਿੰਦ ਕੇਜਰੀਵਾਲ ਹੋਏ ਦਰਬਾਰ ਸਾਹਿਬ ਨਤਮਸਤਕ
. . .  1 day ago
ਅੰਮ੍ਰਿਤਸਰ, 21 ਜੂਨ - ਅਰਵਿੰਦ ਕੇਜਰੀਵਾਲ ਸਮੇਤ ਆਪ ਦੀ ਬਾਕੀ ਲੀਡਰਸ਼ਿਪ ਸੱਚਖੰਡ ਸ੍ਰੀ ਦਰਬਾਰ ਸਾਹਿਬ...
ਤਾਏ ਦੇ ਲੜਕੇ ਨੇ ਜ਼ਮੀਨੀ ਵਿਵਾਦ ਕਾਰਨ ਚਾਚੇ ਦੇ ਲੜਕੇ ਦੀ ਗੋਲੀ ਮਾਰ ਕੇ ਕੀਤੀ ਹੱਤਿਆ
. . .  1 day ago
ਬਠਿੰਡਾ, 21 ਜੂਨ ( ਨਾਇਬ ਸਿੱਧੂ ) - ਬਠਿੰਡਾ ਦੇ ਕਸਬਾ ਮੌੜ ਵਿਖੇ ਦੋ ਭਰਾਵਾ ਦਾ ਜ਼ਮੀਨੀ ਵਿਵਾਦ ਚੱਲ ਰਿਹਾ ਸੀ । ਅੱਜ ਇੱਕ ਪਰਿਵਾਰ ਕਿਸੇ ਕੰਮ ਲਈ ਪਟਿਆਲਾ ਤੋਂ ...
ਪਿੰਡ ਪਠਲਾਵਾ ਦੀ ਬੈਂਕ 'ਚ ਅਚਨਚੇਤ ਚੱਲੀ ਗੋਲੀ ਨਾਲ ਇਕ ਔਰਤ ਗੰਭੀਰ ਜ਼ਖ਼ਮੀ
. . .  1 day ago
ਬੰਗਾ, 21 ਜੂਨ (ਜਸਬੀਰ ਸਿੰਘ ਨੂਰਪੁਰ) - ਬੰਗਾ ਦੇ ਨਜ਼ਦੀਕ ਪਿੰਡ ਪਠਲਾਵਾ 'ਚ ਅਚਨਚੇਤ ਗੋਲੀ ਚੱਲਣ ਨਾਲ ਇਕ ਔਰਤ ਗੰਭੀਰ ਜ਼ਖ਼ਮੀ ਹੋ ਗਈ। ਮਿਲੀ ਜਾਣਕਾਰੀ ਅਨੁਸਾਰ...
ਪੰਜਾਬ ਦੇ ਲੋਕ ਤੀਜਾ ਫ਼ਰੰਟ ਚਾਹੁੰਦੇ ਹਨ : ਢੀਂਡਸਾ,ਬ੍ਰਹਮਪੁਰਾ
. . .  1 day ago
ਅੰਮ੍ਰਿਤਸਰ,21 ਜੂਨ (ਜਸਵੰਤ ਸਿੰਘ ਜੱਸ) ਆਉਂਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕ....
ਸਾਬਕਾ ਕਾਂਗਰਸੀ ਕੌਂਸਲਰ ਕਤਲ ਮਾਮਲੇ ਵਿਚ ਚਾਰ ਮੁਲਜ਼ਮ ਗ੍ਰਿਫ਼ਤਾਰ
. . .  1 day ago
ਜਲੰਧਰ, 21 ਜੂਨ (ਚੰਦੀਪ) - ਸਾਬਕਾ ਕਾਂਗਰਸੀ ਕੌਂਸਲਰ ਸੁਖਮੀਤ ਡਿਪਟੀ ਦੇ ਕਤਲ ਵਿਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ...
ਰਵਨੀਤ ਬਿੱਟੂ ਨੇ ਕਮਿਸ਼ਨ ਸਾਹਮਣੇ ਪੇਸ਼ ਹੋਣ ਤੋਂ ਬਾਅਦ ਰੱਖਿਆ ਆਪਣਾ ਪੱਖ
. . .  1 day ago
ਚੰਡੀਗੜ੍ਹ, 21 ਜੂਨ - ਰਵਨੀਤ ਸਿੰਘ ਬਿੱਟੂ ਐੱਸ.ਸੀ. ਕਮਿਸ਼ਨ ਸਾਹਮਣੇ ਪੇਸ਼ ਹੋਏ , ਜਿਸ ਤੋਂ ਬਾਅਦ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਾਬਕਾ ਆਈ....
ਜ਼ਮੀਨੀ ਵਿਵਾਦ ਕਾਰਨ ਮੌੜ ਖ਼ੁਰਦ ਚੱਲੀ ਗੋਲੀ : ਇਕ ਦੀ ਮੌਤ
. . .  1 day ago
ਬਠਿੰਡਾ, 21 ਜੂਨ ( ਅਮ੍ਰਿਤਪਾਲ ਸਿੰਘ ਵਲਾਣ) - ਅੱਜ ਜ਼ਮੀਨੀ ਵਿਵਾਦ ਦੇ ਚੱਲਦਿਆਂ ਪਿੰਡ ਮੌੜ ਖ਼ੁਰਦ ਵਿਖੇ ਗੋਲੀ ਚੱਲਣ ਕਾਰਨ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਸਿਹਤ ਹਰ ਜੀਵ ਦੀ ਸਭ ਤੋਂ ਵੱਡੀ ਜਾਇਦਾਦ ਹੈ। -ਐਮਰਸਨ

ਜਗਰਾਓਂ

4 ਦਿਨਾਂ ਤੋਂ ਬਾਰਦਾਨੇ ਦੀ ਅਦਾਇਗੀ ਨਾ ਹੋਣ ਕਾਰਨ ਕਿਸਾਨਾਂ ਵਲੋਂ ਰਾਜਮਾਰਗ 'ਤੇ ਧਰਨਾ




ਗੁਰੂਸਰ ਸੁਧਾਰ, 22 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)-ਅਨਾਜ ਮੰਡੀ ਸੁਧਾਰ ਵਿਖੇ ਪਿਛਲੇ ਚਾਰ ਦਿਨਾਂ ਤੋਂ ਬਾਰਦਾਨਾ ਨਾ ਹੋਣ ਕਾਰਨ ਗੁੱਸੇ 'ਚ ਭਰੇ ਪੀਤੇ ਕਿਸਾਨਾਂ ਨੇ ਅੱਜ ਕਰੀਬ 12 ਵਜੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਯੂਥ ਪ੍ਰਧਾਨ ਜਸਪ੍ਰੀਤ ਸਿੰਘ ਜੱਸੀ ਢੱਟ ਦੀ ਅਗਵਾਈ ਹੇਠ ਕਸਬੇ 'ਚੋਂ ਲੰਘਦੇ ਲੁਧਿਆਣਾ-ਬਠਿੰਡਾ ਰਾਜਮਾਰਗ 'ਤੇ ਧਰਨਾ ਦੇ ਕੇ ਆਵਾਜਾਈ ਠੱਪ ਕਰ ਦਿੱਤੀ ਤੇ ਬਾਰਦਾਨੇ ਦੀ ਕਮੀ ਸਮੇਤ ਕਿਸਾਨਾਂ ਨੂੰ ਜਿਣਸ ਦੀ ਪਿਛਲੇ 72 ਘੰਟਿਆਂ ਤੋਂ ਅਦਾਇਗੀ ਨਾ ਕੀਤੇ ਜਾਣ ਕਾਰਨ ਕੇਂਦਰ ਦੀ ਭਾਜਪਾ ਤੇ ਸੂਬੇ ਦੀ ਕਾਂਗਰਸ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਕਿਸਾਨਾਂ ਦੇ ਧਰਨੇ 'ਚ ਮੰਡੀ ਵਿਚ ਕੰਮ ਕਰਨ ਵਾਲੀ ਵਿਹਲੀ ਬੈਠੀ ਲੇਬਰ ਨੇ ਵੀ ਪੂਰਨ ਸਾਥ ਦਿੱਤਾ | ਕਿਸਾਨ ਆਗੂ ਜਸਪ੍ਰੀਤ ਢੱਟ ਤੇ ਆੜਤੀ ਹਰਮੇਲ ਸਿੰਘ ਨੇ ਖ਼ਰੀਦ ਏਜੰਸੀ ਪਨਸਪ ਸਮੇਤ ਸਰਕਾਰੀ ਪ੍ਰਬੰਧਾਂ ਉੱਪਰ ਨਿਰਾਸ਼ਾ ਪ੍ਰਗਟ ਕਰਦਿਆਂ ਕਿਹਾ ਕਿ ਇਕ ਤਾਂ ਖ਼ਰਾਬ ਮੌਸਮ ਦੇ ਚੱਲਦਿਆਂ ਕਿਸਾਨਾਂ ਦੀ ਜਿਣਸ ਖੁੱਲ੍ਹੇ ਆਸਮਾਨ ਹੇਠ ਪਈ ਹੈ, ਦੂਜੇ ਪਾਸੇ ਸੋਚੀ ਸਮਝੀ ਸਾਜਿਸ਼ ਤਹਿਤ ਕਿਸਾਨਾਂ ਨੂੰ ਮੰਡੀਆਂ ਵਿਚ ਖੱਜਲ ਖ਼ੁਆਰ ਕੀਤਾ ਜਾ ਰਿਹਾ | ਮੌਕੇ ਉੱਪਰ ਪਹੁੰਚੇ ਡੀ.ਐੱਸ.ਪੀ. ਦਾਖਾ ਗੁਰਬੰਸ ਸਿੰਘ ਬੈਂਸ, ਥਾਣਾ ਸੁਧਾਰ ਮੁਖੀ ਜਸਵੀਰ ਸਿੰਘ ਬੁੱਟਰ, ਥਾਣਾ ਦਾਖਾ ਮੁਖੀ ਇੰਸਪੈਕਟਰ ਪ੍ਰੇਮ ਸਿੰਘ ਭੰਗੂ ਆਦਿ ਨੇ ਕਿਸਾਨਾਂ ਨੂੰ ਵੱਖ-ਵੱਖ ਕਾਰਨਾਂ ਦਾ ਹਵਾਲਾ ਦਿੰਦਿਆਂ ਧਰਨਾ ਸਮਾਪਤ ਕਰਨ ਦੀ ਅਪੀਲ ਕੀਤੀ ਪਰ ਕਿਸਾਨ ਬਾਰਦਾਨੇ ਦੀ ਆਮਦ 'ਤੇ ਅੜ ਗਏ | ਇਸ ਉਪਰੰਤ ਜ਼ਿਲ੍ਹਾ ਫੂਡ ਕੰਟਰੋਲਰ ਸੁਖਵਿੰਦਰ ਸਿੰਘ ਵਲੋਂ ਕਿਸਾਨਾਂ ਨੂੰ ਕੁਝ ਘੰਟਿਆਂ 'ਚ ਬਾਰਦਾਨੇ ਦੀਆਂ ਗੱਠਾਂ ਮੁਹੱਈਆ ਕਰਵਾਏ ਜਾਣ ਦੇ ਭਰੋਸੇ ਬਾਅਦ ਹੀ ਕਿਸਾਨਾਂ ਨੇ ਦੋ ਘੰਟੇ ਬਾਅਦ ਆਪਣਾ ਧਰਨਾ ਸਮਾਪਤ ਕੀਤਾ | ਧਰਨਾਕਾਰੀਆਂ 'ਚ ਹਾਜ਼ਰ ਪ੍ਰਧਾਨ ਜਤਿੰਦਰ ਸਿੰਘ ਤਿੰਦੀ, ਪ੍ਰਧਾਨ ਰਜਿੰਦਰ ਸਿੰਘ ਧਾਲੀਵਾਲ, ਭਗਵੰਤ ਸਿੰਘ ਧਾਲੀਵਾਲ, ਰੁਪਿੰਦਰ ਸਿੰਘ ਪੱਪਾ, ਜਗਤਾਰ ਸਿੰਘ, ਊਧਮ ਸਿੰਘ, ਪ੍ਰੀਤਮ ਸਿੰਘ, ਜਗਤਾਰ ਸਿੰਘ ਗਿੱਲ ਤੇ ਹੋਰ ਕਿਸਾਨਾਂ ਨੇ ਕਿਹਾ ਕਿ ਜੇਕਰ ਸ਼ਾਮ ਤੱਕ ਮੰਡੀ ਵਿਚ ਬਾਰਦਾਨਾ ਨਾ ਪਹੁੰਚਿਆਂ ਤਾਂ ਮੁੜ ਤੋਂ ਰਾਜਮਾਰਗ 'ਤੇ ਆਵਾਜਾਈ ਠੱਪ ਕੀਤੀ ਜਾਵੇਗੀ |

ਵੈਕਸੀਨ ਦੀ ਕਮੀ ਕਾਰਨ ਟੀਕਾਕਰਨ ਮੁਹਿੰਮ ਨੂੰ ਲੱਗੀਆਂ ਬਰੇਕਾਂ

ਰਾਏਕੋਟ, 22 ਅਪ੍ਰੈਲ (ਸੁਸ਼ੀਲ)-ਕੋਵਿਡ-19 ਦੀ ਰੋਕਥਾਮ ਲਈ ਸਿਹਤ ਵਿਭਾਗ ਵਲੋਂ ਸ਼ੁਰੂ ਕੀਤੀ ਗਈ ਟੀਕਾਕਰਨ ਮੁਹਿੰਮ ਨੂੰ ਅੱਜ ਰਾਏਕੋਟ ਵਿਚ ਉਸ ਸਮੇਂ ਬਰੇਕਾਂ ਲੱਗ ਗਈਆਂ, ਜਦ ਵੈਕਸੀਨ ਦੀ ਘਾਟ ਕਾਰਨ ਸਿਹਤ ਵਿਭਾਗ ਵਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਲਗਾਏ ਜਾਣ ...

ਪੂਰੀ ਖ਼ਬਰ »

ਸੰਧੂ ਵਲੋਂ ਅਜੈ ਗਿੱਲ ਦੀ ਐੱਸ.ਸੀ ਵਿੰਗ ਸ਼ਹਿਰੀ ਮੁੱਖ ਬੁਲਾਰਾ ਵਜੋਂ ਨਿਯੁਕਤੀ

ਰਾਏਕੋਟ, 22 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਰਾਏਕੋਟ ਦੇ ਇੰਚਾਰਜ ਬਲਵਿੰਦਰ ਸਿੰਘ ਸੰਧੂ ਵਲੋਂ ਸਰਕਲ ਸ਼ਹਿਰੀ ਤੋਂ ਅਜੈ ਗਿੱਲ ਨੂੰ ਮੁੱਖ ਬੁਲਾਰਾ ਐੱਸ.ਸੀ. ਵਿੰਗ ਨਿਯੁਕਤ ਕੀਤਾ ਗਿਆ | ਇਸ ਮੌਕੇ ਹਲਕਾ ਇੰਚਾਰਜ ...

ਪੂਰੀ ਖ਼ਬਰ »

ਸਰਕਾਰੀ ਸਮਾਰਟ ਸਕੂਲ ਹੰਬੜਾਂ ਵਿਖੇ ਸਕੂਲ ਦਰਸ਼ਨ ਪ੍ਰੋਗਰਾਮ

ਹੰਬੜਾਂ, 22 ਅਪ੍ਰੈਲ (ਮੇਜਰ ਹੰਬੜਾਂ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹੰਬੜਾਂ ਵਿਖੇ ਸਰਕਾਰੀ ਸਕੂਲਾਂ ਦੀ ਗੁਣਵੱਤਾ ਤੇ ਸੁੰਦਰੀਕਰਨ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦੀ ਮੁਹਿੰਮ ਤਹਿਤ ਪਿ੍ੰ: ਮੈਡਮ ਚਰਨਜੀਤ ਕੌਰ ਆਹੂਜਾ ਦੀ ਅਗਵਾਈ ਹੇਠ 'ਸਕੂਲ ਦਰਸ਼ਨ' ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਵਲੋਂ ਦਾਖ਼ਲਾ ਰੈਲੀ

ਰਾਏਕੋਟ, 22 ਅਪ੍ਰੈਲ (ਸੁਸ਼ੀਲ)-ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ 'ਚ ਨਵੇਂ ਸੈਸ਼ਨ ਦਾ ਦਾਖ਼ਲਾ ਵਧਾਉਣ ਲਈ 30 ਅਪ੍ਰੈਲ ਤੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਦੇ ਤਹਿਤ ਸੈਂਟਰ ਸਕੂਲ ਤਲਵੰਡੀ ਰਾਏ ਅਧੀਨ ਆਉਂਦੇ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ...

ਪੂਰੀ ਖ਼ਬਰ »

ਧਰਤੀ ਦਿਵਸ ਮੌਕੇ ਬੂਟੇ ਵੰਡ ਕੇ ਆਲੇ-ਦੁਆਲੇ ਨੂੰ ਹਰਿਆ-ਭਰਿਆ ਕਰਨ ਦਾ ਸੁਨੇਹਾ ਦਿੱਤਾ

ਜਗਰਾਉਂ, 22 ਅਪ੍ਰੈਲ (ਜੋਗਿੰਦਰ ਸਿੰਘ)-ਧਰਤੀ ਦਿਵਸ ਮੌਕੇ ਅੱਜ ਇਥੇ ਗਰੀਨ ਮਿਸ਼ਨ ਪੰਜਾਬ ਵਲੋਂ ਆਲੇ-ਦੁਆਲੇ ਨੂੰ ਹਰਿਆ-ਭਰਿਆ ਬਣਾਉਣ ਲਈ ਬੂਟੇ ਵੰਡੇ ਗਏ | ਇਸ ਮੌਕੇ ਗਰੀਨ ਮਿਸ਼ਨ ਦੀ ਟੀਮ ਵਲੋਂ ਲੋਕਾਂ ਨੂੰ ਧਰਤੀ ਨੂੰ ਚੁਫੇਰਿਉਂ ਹਰਿਆ-ਭਰਿਆ ਬਣਾਉਣ ਤੇ ਧਰਤੀ ਦੀ ...

ਪੂਰੀ ਖ਼ਬਰ »

ਗੁਰਜੀਤ ਸਿੰਘ ਮੱਕੜ ਨਮਿਤ ਸ਼ਰਧਾਂਜਲੀ ਸਮਾਗਮ

ਭੂੰਦੜੀ, 14 ਅਪ੍ਰੈਲ (ਕੁਲਦੀਪ ਸਿੰਘ ਮਾਨ)-ਗੁਰਦੁਆਰਾ ਚੜ੍ਹਦੀ ਕਲਾ ਸਾਹਿਬ ਵਿਖੇ ਸਵ. ਗੁਰਜੀਤ ਸਿੰਘ ਮੱਕੜ ਨਮਿਤ ਪਾਠ ਦੇ ਭੋਗ ਤੇ ਅੰਤਿਮ ਅਰਦਾਸ ਮੌਕੇ ਸ਼ਰਧਾਂਜ਼ਲੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਭਾਈ ਪਰਮਿੰਦਰ ਸਿੰਘ ਦੇ ਰਾਗੀ ਜਥੇ ਵਲੋਂ ਕਥਾ-ਵਿਚਾਰਾਂ ਤੇ ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਤੇ ਚੇਅਰਮੈਨ ਨੇ ਕੋਰੋਨਾ ਵੈਕਸੀਨ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ

ਸਿੱਧਵਾਂ ਬੇਟ, 22 ਅਪ੍ਰੈਲ (ਜਸਵੰਤ ਸਿੰਘ ਸਲੇਮਪੁਰੀ)-ਦਿਨੋੋਂ-ਦਿਨ ਇਲਾਕੇ ਵਿਚ ਫ਼ੈਲ ਰਹੀ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਅਤੇ ਲੋਕਾਂ ਨੂੰ ਤੁਰੰਤ ਕੋਰੋਨਾ ਵੈਕਸੀਨ ਲਗਵਾਉਣ ਲਈ ਪ੍ਰੇਰਿਤ ਕਰਨ ਦੇ ਮੱਦੇਨਜ਼ਰ ਅੱਜ ਨਾਇਬ ਤਹਿਸੀਲਦਾਰ ਸਿੱਧਵਾਂ ਬੇਟ ...

ਪੂਰੀ ਖ਼ਬਰ »

ਕੈਪਟਨ ਸੰਦੀਪ ਸੰਧੂ ਵਲੋਂ ਆਂਗਨਵਾੜੀ ਸੈਂਟਰ ਦੀ ਨਵੀਂ ਇਮਾਰਤ ਦਾ ਉਦਘਾਟਨ

ਜੋਧਾਂ, 22 ਅਪ੍ਰੈਲ (ਗੁਰਵਿੰਦਰ ਸਿੰਘ ਹੈਪੀ)-ਕਾਂਗਰਸ ਪਾਰਟੀ ਦੇ ਹਲਕਾ ਦਾਖਾ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਸਿਆਸੀ ਸਲਾਹਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਲਕੇ ਦੇ ਨਾਮਵਰ ਪਿੰਡ ਗੁੱਜਰਵਾਲ ਵਿਖੇ ਆਂਗਨਵਾੜੀ ਸੈਂਟਰ ਦੀ ਨਵੀਂ ਇਮਾਰਤ ਦਾ ...

ਪੂਰੀ ਖ਼ਬਰ »

ਹੈਲਥ ਸੈਂਟਰ ਪਿੰਡ ਗੁੜੇ ਵਿਖੇ ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਟੀਕਾਕਰਨ

ਚੌਂਕੀਮਾਨ, 22 ਅਪ੍ਰੈਲ (ਤੇਜਿੰਦਰ ਸਿੰਘ ਚੱਢਾ)-ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸਿੱਧਵਾਂ ਬੇਟ ਵਲੋਂ ਹੈਲਥ ਸੈਂਟਰ ਪਿੰਡ ਗੁੜੇ ਵਿਖੇ ਸਿਹਤ ਵਿਭਾਗ ਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਟੀਕਾਕਰਨ ਕੀਤਾ ਗਿਆ | ਇਸ ਮੌਕੇ ਡਾ: ...

ਪੂਰੀ ਖ਼ਬਰ »

ਰਸੂਲਪੁਰ ਸਕੂਲ ਵਿਖੇ ਸਕੂਲ ਦਰਸ਼ਨ ਪ੍ਰੋਗਰਾਮ

ਹਠੂਰ, 22 ਅਪ੍ਰੈਲ (ਜਸਵਿੰਦਰ ਸਿੰਘ ਛਿੰਦਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਸੂਲਪੁਰ ਵਿਖੇ ਮਹਿਕਮੇ ਦੀਆਂ ਹਦਾਇਤਾਂ ਅਨੁਸਾਰ ਸਕੂਲ ਦਰਸ਼ਨ ਪ੍ਰੋਗਰਾਮ ਕਰਵਾਇਆ ਗਿਆ | ਜਿਸ 'ਚ ਕੋਵਿਡ-19 ਦੀਆਂ ਹਦਾਇਤਾਂ ਨੂੰ ਧਿਆਨ 'ਚ ਰੱਖਦਿਆਂ ਬੀ.ਐੱਮ. ਮਨਜਿੰਦਰ ਸਿੰਘ ਸਿੱਧੂ ...

ਪੂਰੀ ਖ਼ਬਰ »

ਬਾਰਦਾਨੇ ਦੀ ਕਮੀ ਕਾਰਨ ਕਿਸਾਨ ਮੰਡੀਆਂ 'ਚ ਰੁਲਣ ਲਈ ਮਜਬੂਰ-ਇਯਾਲੀ

ਹੰਬੜਾਂ, 22 ਅਪ੍ਰੈਲ (ਹਰਵਿੰਦਰ ਸਿੰਘ ਮੱਕੜ)-ਮੰਡੀਆਂ 'ਚ ਹਾੜੀ ਦੀ ਫ਼ਸਲ ਕਣਕ ਖ਼ਰੀਦਣ ਲਈ ਪੰਜਾਬ ਸਰਕਾਰ ਪੁਖ਼ਤਾ ਪ੍ਰਬੰਧ ਕਰਨ 'ਚ ਨਾਕਾਮ ਸਾਬਤ ਹੋਈ ਹੈ ਕਿਉਂਕਿ ਦਾਣਾ ਮੰਡੀਆਂ 'ਚ ਕਿਸਾਨਾਂ ਦੀ ਫ਼ਸਲ ਖ਼ਰੀਦ ਕੇ ਕਣਕ ਭਰਨ ਲਈ ਬਾਰਦਾਨੇ ਦੀ ਕਮੀ ਦੀ ਸਮੱਸਿਆ ਆ ਰਹੀ ...

ਪੂਰੀ ਖ਼ਬਰ »

ਪਿੰਡ ਚਚਰਾੜੀ 'ਚ ਸ਼ੁਰੂ ਹੋਈ ਹਾਕੀ ਅਕੈਡਮੀ

ਜਗਰਾਉਂ, 22 ਅਪ੍ਰੈਲ (ਜੋਗਿੰਦਰ ਸਿੰਘ)-ਮਾਲਵੇ 'ਚ ਹਾਕੀ ਖੇਡ 'ਚ ਨਾਮਣਾ ਖੱਟਣ ਵਾਲੇ ਪਿੰਡਾਂ 'ਚ ਗਿਣੇ ਜਾਂਦੇ ਚਚਰਾੜੀ ਪਿੰਡ 'ਚ ਨਵੀਂ ਹਾਕੀ ਅਕੈਡਮੀ ਦੀ ਸਥਾਪਨਾ ਕੀਤੀ ਗਈ ਹੈ, ਜੋ ਨਵੀਂ ਪਨੀਰੀ ਨੂੰ ਹਾਕੀ ਖੇਡ ਨਾਲ ਜੋੜਨ ਲਈ ਕੈਂਪ ਲਗਾ ਕੇ ਸਿਖਲਾਈ ਦੇਵੇਗੀ | ਇਹ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਪੁਲਿਸ ਦੇ ਸਹਿਯੋਗ ਨਾਲ ਕੋਰੋਨਾ ਵੈਕਸੀਨੇਸ਼ਨ ਕੈਂਪ

ਰਾਏਕੋਟ, 22 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਪਿੰਡ ਤੁੰਗਾਹੇੜੀ ਵਿਖੇ ਸਥਿਤ ਗੁਰਦੁਆਰਾ ਭਗਤ ਰਵਿਦਾਸ ਜੀ ਵਿਖੇ ਸਿਹਤ ਵਿਭਾਗ ਵਲੋਂ ਰਾਏਕੋਟ ਸਦਰ ਪੁਲਿਸ ਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਐੱਸ.ਐੱਚ.ਓ ਅਜੈਬ ਸਿੰਘ ਦੀ ਅਗਵਾਈ 'ਚ ਕੋਰੋਨਾ ਵੈਕਸੀਨੇਸ਼ਨ ਸਬੰਧੀ ...

ਪੂਰੀ ਖ਼ਬਰ »

ਮੁਨੀਸ਼ ਵਰਮਾ ਨਮਿਤ ਪ੍ਰਾਰਥਨਾ ਸਭਾ ਅੱਜ

ਪੱਖੋਵਾਲ/ਸਰਾਭਾ, 22 ਅਪ੍ਰੈਲ (ਕਿਰਨਜੀਤ ਕੌਰ ਗਰੇਵਾਲ)-ਮੁਨੀਸ਼ ਵਰਮਾ ਦਾ ਜਨਮ 9 ਸਤੰਬਰ 1980 ਨੂੰ ਪਿਤਾ ਜਸਵੰਤ ਰਾਏ (ਰਿਟਾ: ਚੀਫ ਫਾਰਮਾਸਿਸਟ) ਦੇ ਘਰ ਮਾਤਾ ਰਾਜ ਰਾਣੀ ਦੀ ਕੁੱਖੋਂ ਲੁਧਿਆਣਾ ਜ਼ਿਲ੍ਹੇ ਦੇ ਨਾਮਵਰ ਪਿੰਡ ਆਂਡਲੂ ਵਿਖੇ ਹੋਇਆ | 10ਵੀਂ ਤੱਕ ਦੀ ਪੜ੍ਹਾਈ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਮੂਨਕ ਦੀ ਚੇਅਰਪਰਸਨ ਨੇ ਧੱਕੇਸ਼ਾਹੀ ਖ਼ਿਲਾਫ਼ ਉਠਾਈ ਆਵਾਜ਼

ਜਗਰਾਉਂ, 22 ਅਪ੍ਰੈਲ (ਜੋਗਿੰਦਰ ਸਿੰਘ)-ਕਰੋੜਾਂ ਦੀ ਜਾਇਦਾਦ ਨੂੰ ਲੈ ਕੇ ਪਿੰਡ ਹਸਨਪੁਰ ਦੀਆਂ ਦੋ ਭੈਣਾਂ 'ਚ ਉੱਚ ਅਦਾਲਤਾਂ 'ਚ ਚੱਲ ਰਿਹਾ ਮਾਮਲਾ ਹੁਣ ਜ਼ਮੀਨੀ ਪੱਧਰ 'ਤੇ ਵੀ ਆ ਗਿਆ ਹੈ ਤੇ ਇਸ ਮਾਮਲੇ 'ਚ ਸੱਤਾਧਾਰੀ ਧਿਰ ਦੇ ਕਈ ਵੱਡੇ ਨੇਤਾਵਾਂ ਤੋਂ ਇਲਾਵਾ ਪੁਲਿਸ ਦੇ ...

ਪੂਰੀ ਖ਼ਬਰ »

ਜਤਿੰਦਰਾ ਗਰੀਨਫੀਲਡ ਸਕੂਲ ਦੇ ਵਿਦਿਆਰਥੀਆਂ ਨੇ 'ਧਰਤੀ ਦਿਵਸ' ਮਨਾਇਆ

ਗੁਰੂਸਰ ਸੁਧਾਰ, 22 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)-ਜਤਿੰਦਰਾ ਗਰੀਨਫੀਲਡ ਸਕੂਲ ਗੁਰੂਸਰ ਸੁਧਾਰ ਮਿਆਰੀ ਵਿੱਦਿਆ ਦੇਣ ਦੇ ਨਾਲ ਨਾਲ ਅੰਤਰਰਾਸ਼ਟਰੀ ਤੇ ਰਾਸ਼ਟਰੀ ਤਿਉਹਾਰਾਂ ਦੀ ਮਹੱਤਤਾ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਦੀ ਰਹਿੰਦੀ ਹੈ | ਇਸੇ ਕੜੀ ਤਹਿਤ ...

ਪੂਰੀ ਖ਼ਬਰ »

ਸਦਭਾਵਨਾ ਕਾਲਜ ਆਫ ਐਜੂਕੇਸ਼ਨ ਵਿਖੇ ਧਰਤੀ ਦਿਵਸ ਸਬੰਧੀ ਸੈਮੀਨਾਰ

ਰਾਏਕੋਟ 22 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਸਦਭਾਵਨਾ ਕਾਲਜ ਆਫ ਐਜੂਕੇਸ਼ਨ ਰਾਏਕੋਟ ਵਿਖੇ ਵਿਸ਼ਵ ਪੱਧਰੀ ਧਰਤੀ ਦਿਵਸ ਦੇ ਮੌਕੇ 'ਤੇ ਕਾਲਜ ਵਿਖੇ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਉਦਘਾਟਨੀ ਭਾਸ਼ਣ 'ਚ ਐਸੋਸੀਏਟ ਪ੍ਰੋਫੈਸਰ ਸੁਨੀਲ ਰਾਏ ਨੇ ਕਿਹਾ ਕਿ ਧਰਤੀ ਦਾ ...

ਪੂਰੀ ਖ਼ਬਰ »

ਸ਼ਹਿਰ ਦੇ ਜੌਹਲਾਂ ਰੋਡ 'ਤੇ ਲੱਗੇ ਗੰਦਗੀ ਦੇ ਢੇਰਾਂ ਤੋਂ ਮੁਹੱਲਾ ਵਾਸੀ ਪ੍ਰੇਸ਼ਾਨ

ਰਾਏਕੋਟ, 22 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਸ਼ਹਿਰ ਦੇ ਜੌਹਲਾਂ ਰੋਡ 'ਤੇ ਲੱਗੇ ਗੰਦਗੀ ਦੇ ਵੱਡੇ-ਵੱਡੇ ਢੇਰ ਜਿੱਥੇ 'ਸਵੱਛ ਭਾਰਤ ਅਭਿਆਨ' ਮੁਹਿੰਮ ਦੀਆਂ ਧੱਜੀਆਂ ਉਡਾ ਰਹੇ ਹਨ, ਉਥੇ ਹੀ ਇਨ੍ਹਾਂ ਗੰਦਗੀ ਦੇ ਢੇਰਾਂ ਤੋਂ ਮੁਹੱਲਾ ਵਾਸੀ ਡਾਢੇ ਪ੍ਰੇਸ਼ਾਨ ਹਨ, ...

ਪੂਰੀ ਖ਼ਬਰ »

2 ਨਸ਼ਾ ਸਮੱਗਲਰ ਹੈਰੋਇਨ ਸਮੇਤ ਕਾਬੂ

ਜਗਰਾਉਂ, 22 ਅਪ੍ਰੈਲ (ਜੋਗਿੰਦਰ ਸਿੰਘ)-ਸੀ.ਆਈ.ਏ. ਸਟਾਫ਼ ਜਗਰਾਉਂ ਦੀ ਪੁਲਿਸ ਨੇ ਦੋ ਨਸ਼ਾ ਸਮੱਗਲਰਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆ ਸਬ ਇੰਸਪੈਕਟਰ ਬਲਦੇਵ ਸਿੰਘ ਲੀਲਾਂ ਨੇ ਦੱਸਿਆ ਕਿ ਪੁਲਿਸ ...

ਪੂਰੀ ਖ਼ਬਰ »

ਟੋਲ ਪਲਾਜ਼ਾ ਚੌਂਕੀਮਾਨ 'ਤੇ ਸੁਖਬੀਰ ਨੂੰ ਦਿਖਾਈਆਂ ਕਾਲੀਆਂ ਝੰਡੀਆਂ

ਚੌਂਕੀਮਾਨ, 22 ਅਪ੍ਰੈਲ (ਤੇਜਿੰਦਰ ਸਿੰਘ ਚੱਢਾ)-ਲੁਧਿਆਣਾ-ਜਗਰਾਉਂ ਮੁੱਖ ਮਾਰਗ 'ਤੇ ਪਿੰਡ ਚੌਂਕੀਮਾਨ ਦੇ ਨਜ਼ਦੀਕ ਬਣੇ ਟੋਲ ਪਲਾਜ਼ਾ 'ਤੇ ਕਾਂਗਰਸੀ ਵਰਕਰਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ...

ਪੂਰੀ ਖ਼ਬਰ »

ਮੁਨੀਸ਼ ਵਰਮਾ ਨਮਿਤ ਪ੍ਰਾਰਥਨਾ ਸਭਾ ਅੱਜ

ਪੱਖੋਵਾਲ/ਸਰਾਭਾ, 22 ਅਪ੍ਰੈਲ (ਕਿਰਨਜੀਤ ਕੌਰ ਗਰੇਵਾਲ)-ਮੁਨੀਸ਼ ਵਰਮਾ ਦਾ ਜਨਮ 9 ਸਤੰਬਰ 1980 ਨੂੰ ਪਿਤਾ ਜਸਵੰਤ ਰਾਏ (ਰਿਟਾ: ਚੀਫ ਫਾਰਮਾਸਿਸਟ) ਦੇ ਘਰ ਮਾਤਾ ਰਾਜ ਰਾਣੀ ਦੀ ਕੁੱਖੋਂ ਲੁਧਿਆਣਾ ਜ਼ਿਲ੍ਹੇ ਦੇ ਨਾਮਵਰ ਪਿੰਡ ਆਂਡਲੂ ਵਿਖੇ ਹੋਇਆ | 10ਵੀਂ ਤੱਕ ਦੀ ਪੜ੍ਹਾਈ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਛੇੜਖਾਨੀ

ਲੁਧਿਆਣਾ, 22 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਲਾਦੀਆਂ ਕਲਾਂ ਦੀ ਰਹਿਣ ਵਾਲੀ ਇਕ ਔਰਤ ਦੀ ਸ਼ਿਕਾਇਤ 'ਤੇ ਗੋਲਡੀ ਵਾਸੀ ਲਾਦੀਆਂ ਕਲਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ 'ਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ 'ਤੇ ...

ਪੂਰੀ ਖ਼ਬਰ »

ਸਾਇੰਸ ਕਾਲਜ ਜਗਰਾਉਂ ਵਿਖੇ ਇੰਜੀਨੀਅਰ ਬਿੰਦਰਾ ਦੁਆਰਾ ਨਵੇਂ ਬਣੇ ਰੂਸਾ ਸੈਮੀਨਾਰ ਹਾਲ ਦਾ ਉਦਘਾਟਨ

ਜਗਰਾਉਂ, 22 ਅਪ੍ਰੈਲ (ਜੋਗਿੰਦਰ ਸਿੰਘ)-ਸਨਮਤੀ ਸਰਕਾਰੀ ਸਾਇੰਸ ਅਤੇ ਖੋਜ ਕਾਲਜ ਜਗਰਾਉਂ ਵਿਖੇ ਨਵੇਂ ਬਣੇ ਰੂਸਾ ਸੈਮੀਨਾਰ ਹਾਲ ਦਾ ਉਦਘਾਟਨ ਇੰਜੀਨੀਅਰ ਸੁਖਵਿੰਦਰ ਸਿੰਘ ਬਿੰਦਰਾ ਚੇਅਰਮੈਨ ਯੂਥ ਡਿਵੈਲਪਮੈਂਟ ਬੋਰਡ, ਪੰਜਾਬ ਸਰਕਾਰ ਨੇ ਕੀਤਾ | ਕਾਲਜ ਡਾਇਰੈਕਟਰ ਡਾ. ...

ਪੂਰੀ ਖ਼ਬਰ »

ਹੰਬੜਾਂ ਕੈਲੇ ਪਰਿਵਾਰ ਨੂੰ ਸਦਮਾ, ਗੁਰਦੇਵ ਸਿੰਘ ਦੀ ਮੌਤ

ਹੰਬੜਾਂ, 22 ਅਪ੍ਰੈਲ (ਮੇਜਰ ਹੰਬੜਾਂ)-ਦਾਣਾ ਮੰਡੀ ਹੰਬੜਾਂ ਦੇ ਆੜ੍ਹਤੀ ਜਗਤਾਰ ਸਿੰਘ ਕੈਲੇ ਦੇ ਚਾਚਾ ਤੇ ਸੁਖਦਰਸ਼ਨ ਸਿੰਘ ਕੈਨੇਡਾ, ਦਲਜੀਤ ਸਿੰਘ ਕੈਲੇ ਦੇ ਪਿਤਾ ਗੁਰਦੇਵ ਸਿੰਘ ਦੇ ਅਕਾਲ ਚਲਾਣਾ ਕਰ ਜਾਣ 'ਤੇ ਕੈਲੇ ਪਰਿਵਾਰ ਨੂੰ ਅਥਾਹ ਸਦਮਾ ਲੱਗਾ | ਕਸਬਾ ਹੰਬੜਾਂ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਹਮੇਸ਼ਾਂ ਵਿਕਾਸ ਨੂੰ ਤਰਜੀਹ ਦੇਣ 'ਚ ਹੀ ਯਕੀਨ ਰੱਖਦੀ ਹੈ-ਵੈਦ

ਹੰਬੜਾਂ, 22 ਅਪ੍ਰੈਲ (ਹਰਵਿੰਦਰ ਸਿੰਘ ਮੱਕੜ)-ਹਲਕਾ ਗਿੱਲ ਦੇ ਪਿੰਡ ਮਲਕਪੁਰ ਬੇਟ ਵਿਖੇ ਵਿਧਾਇਕ ਕੁਲਦੀਪ ਸਿੰਘ ਵੈਦ ਦੇ ਸਪੁੱਤਰ ਕੌਂਸਲਰ ਹਰਕਰਨ ਸਿੰਘ ਵੈਦ ਵਲੋਂ ਸਰਪੰਚ ਬਲਜਿੰਦਰ ਸਿੰਘ ਮਲਕਪੁਰ ਬੇਟ ਦੀ ਅਗਵਾਈ 'ਚ ਕਰਵਾਏ ਗਏ ਇਕ ਸਮਾਗਮ ਵਿਚ ਸ਼ਿਰਕਤ ਕੀਤੀ ਗਈ | ...

ਪੂਰੀ ਖ਼ਬਰ »

ਸਰਕਾਰੀ ਸੀਨੀ: ਸੈਕੰ: ਸਕੂਲ ਡੱਲਾ ਵਿਖੇ 'ਦਰਸ਼ਨ ਪ੍ਰੋਗਰਾਮ' ਕਰਵਾਇਆ

ਜਗਰਾਉਂ, 22 ਅਪ੍ਰੈਲ (ਜੋਗਿੰਦਰ ਸਿੰਘ)-ਸਕੂਲ ਸਿੱਖਿਆ ਸਕੱਤਰ ਪੰਜਾਬ ਸ੍ਰੀ ਕ੍ਰਿਸ਼ਨ ਕੁਮਾਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਹਰਜੀਤ ਸਿੰਘ ਅਤੇ ਡਿਪਟੀ ਡੀ.ਈ.ਓ. ਚਰਨਜੀਤ ਸਿੰਘ ਦੀ ਸੁਚੱਜੀ ਅਤੇ ਯੋਗ ਅਗਵਾਈ ਹੇਠ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

ਗਲੋਬਲ ਮਾਈਲਸਟੋਨ ਰਾਏਕੋਟ ਆਈਲੈਟਸ, ਪੀ. ਟੀ. ਟੀ. ਦੇ ਨਾਲ-ਨਾਲ ਨੈਨੀ ਕੋਰਸ ਕਰਵਾਉਣ 'ਚ ਮੋਹਰੀ ਬਣੀ

ਰਾਏਕੋਟ, 22 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਗਲੋਬਲ ਮਾਈਲਸਟੋਨ ਰਾਏਕੋਟ ਸੰਸਥਾ ਆਈਲੈਟਸ, ਪੀ.ਟੀ.ਟੀ. ਦੇ ਨਾਲ-ਨਾਲ ਨੈਨੀ ਟ੍ਰੇਨਿੰਗ ਲਈ ਵੀ ਬਹੁਤ ਹਰਮਨ ਪਿਆਰੀ ਸੰਸਥਾ ਬਣ ਚੁੱਕੀ ਹੈ | ਇਸ ਮੌਕੇ ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਸਰਬਜੀਤ ਕੌਰ ਨੇ ਦੱਸਿਆ ਕਿ ਜੋ ...

ਪੂਰੀ ਖ਼ਬਰ »

ਸ਼ਹੀਦ ਜਗਤ ਸਿੰਘ ਸਰਕਾਰੀ ਹਾਈ ਸਕੂਲ ਬਿੰਜਲ ਵਿਖੇ 'ਸਕੂਲ ਦਰਸ਼ਨ ਪ੍ਰੋਗਰਾਮ'

ਰਾਏਕੋਟ, 22 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਸ਼ਹੀਦ ਜਗਤ ਸਿੰਘ ਸਰਕਾਰੀ ਹਾਈ ਸਕੂਲ ਬਿੰਜਲ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ 'ਸਕੂਲ ਦਰਸ਼ਨ ਪ੍ਰੋਗਰਾਮ' ਉਲੀਕਿਆ ਗਿਆ | ਇਸ ਸਮਾਗਮ ਦੀ ਯੋਗ ਅਗਵਾਈ ਬਲਵੀਰ ਕੌਰ ਨੇ ਕੀਤੀ | ਇਸ ਮੌਕੇ ਸਰਪੰਚ, ਸਮੂਹ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀ ਯੂਨੀਅਨ ਨੇ ਡਿਪਟੀ ਡਾਇਰੈਕਟਰ ਦਾ ਖੜਕਾਇਆ ਦਰਵਾਜ਼ਾ

ਜਗਰਾਉਂ, 22 ਅਪ੍ਰੈਲ (ਹਰਵਿੰਦਰ ਸਿੰਘ ਖ਼ਾਲਸਾ)-ਨਗਰ ਕੌਂਸਲ ਜਗਰਾਉਂ ਦੀ ਸਫ਼ਾਈ ਸੇਵਕ ਯੂਨੀਅਨ ਨੇ ਆਪਣੀ ਮੰਗਾਂ ਦੀ ਪੂਰਤੀ ਲਈ ਡਿਪਟੀ ਡਾਇਰੈਕਟਰ ਲੁਧਿਆਣਾ ਦਾ ਦਰਵਾਜ਼ਾ ਖੜਕਾਇਆ | ਇਸ ਮੌਕੇ ਉਨ੍ਹਾਂ ਨਾਲ ਯੂਨੀਅਨ ਦੇ ਸੂਬਾ ਪ੍ਰਧਾਨ ਅਸ਼ੋਕ ਸਾਰਵਨ ਅਤੇ ਜਰਨਲ ...

ਪੂਰੀ ਖ਼ਬਰ »

ਸੰਧੂ ਨੇ ਕੋਰੋਨਾ ਟੀਕਾਕਰਨ ਕਰਵਾਇਆ

ਰਾਏਕੋਟ, 22 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਸਿਹਤ ਵਿਭਾਗ ਰਾਏਕੋਟ ਵਲੋਂ ਕੋਵਿਡ-19 ਮਹਾਂਮਾਰੀ ਤਹਿਤ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਟੀਕਾਕਰਨ ਕੈਂਪ ਸੀਨੀਅਰ ਫਾਰਮਾਸਿਸਟ ਜਸਵਿੰਦਰ ਸਿੰਘ ਵਾਲੀਆ ਦੀ ਅਗਵਾਈ ਹੇਠ ਲਗਾਇਆ ਗਿਆ | ਸ਼੍ਰੋਮਣੀ ਅਕਾਲੀ ...

ਪੂਰੀ ਖ਼ਬਰ »

ਸਾਹਿਤ ਸਭਾ ਦੀ ਮਹੀਨਾਵਾਰ ਇਕੱਤਰਤਾ

ਜਗਰਾਉਂ, 22 ਅਪ੍ਰੈਲ (ਜੋਗਿੰਦਰ ਸਿੰਘ)-ਸਾਹਿਤ ਸਭਾ ਜਗਰਾਉਂ ਦੀ ਮਹੀਨਾਵਾਰ ਇਕੱਤਰਤਾ ਆਈਲੈਟਸ ਇੰਸਟੀਚਿਊਟ ਜਗਰਾਉਂ ਵਿਖੇ ਹੋਈ | ਜਿਸ ਵਿਚ ਸਭਾ ਦੇ ਸੀਨੀ: ਮੈਂਬਰ ਤੇ ਸਾਬਕਾ ਪ੍ਰਧਾਨ ਹਰਕੋਮਲ ਬਰਿਆਰ ਦਾ ਦੂਸਰਾ ਗ਼ਜ਼ਲ ਸੰਗ੍ਰਹਿ 'ਸ਼ਬਦਾਂ ਦੀ ਲੋਅ' ਲੋਕ ਅਰਪਣ ਕੀਤਾ ...

ਪੂਰੀ ਖ਼ਬਰ »

ਕਿਸਾਨ ਮੋਰਚੇ 'ਚ ਧਰਤੀ ਦਿਵਸ 'ਤੇ ਧਰਤੀ ਬਚਾਉਣ ਦਾ ਸੱਦਾ

ਜਗਰਾਉਂ, 22 ਅਪ੍ਰੈਲ (ਜੋਗਿੰਦਰ ਸਿੰਘ)-ਰੇਲ ਪਾਰਕ ਜਗਰਾਉਂ 'ਚ 204ਵੇਂ ਦਿਨ 'ਚ ਦਾਖ਼ਲ ਹੋਏ ਕਿਸਾਨ ਮਜ਼ਦੂਰ ਸੰਘਰਸ਼ ਮੋਰਚੇ 'ਚ ਅੱਜ ਦਾ ਦਿਨ ਧਰਤੀ ਦਿਵਸ ਨੂੰ ਸਮਰਪਿਤ ਕੀਤਾ ਗਿਆ | ਇਸ ਸਮੇਂ ਕੌਮਾਂਤਰੀ ਮਜ਼ਦੂਰ ਲਹਿਰ ਦੇ ਮਹਾਨ ਆਗੂ ਆਈ ਲੈਨਿਨ ਦੇ 150ਵੇਂ ਜਨਮ ਦਿਨ 'ਤੇ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਭਨੋਹੜ ਵਲੋਂ ਦਾਖ਼ਲਾ ਪ੍ਰਚਾਰ ਮੁਹਿੰਮ ਜਾਰੀ

ਮੁੱਲਾਂਪੁਰ-ਦਾਖਾ, 22 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)-ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਤੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੇ ਨਿਰਦੇਸ਼ਾਂ ਤਹਿਤ ਸਰਕਾਰੀ ਸਕੂਲਾਂ ਅੰਦਰ ਵਿੱਦਿਅਕ ਸ਼ੈਸਨ 2021-22 ਲਈ ਦਾਖ਼ਲੇ ਵਧਾਉਣ ਤੇ ਵਿਦਿਆਰਥੀਆਂ ਨੂੰ ਵੱਧ ਤੋਂ ...

ਪੂਰੀ ਖ਼ਬਰ »

ਪੀਸ ਪਬਲਿਕ ਸਕੂਲ ਭਨੋਹੜ ਦੇ ਵਿਦਿਆਰਥੀਆਂ ਨੇ ਧਰਤੀ ਦਿਵਸ ਮਨਾਇਆ

ਮੁੱਲਾਂਪੁਰ-ਦਾਖਾ, 22 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)-ਪੀਸ ਪਬਲਿਕ ਸਕੂਲ ਨੈਸ਼ਨਲ ਹਾਈਵੇ ਭਨੋਹੜ (ਲੁਧਿ:) ਦੇ ਵਿਦਿਆਰਥੀਆਂ ਨੇ ਆਨਲਾਈਨ ਹੋ ਕੇ ਵਿਸ਼ਵ ਧਰਤੀ ਦਿਵਸ 'ਤੇ ਕੁਦਰਤ ਦੀ ਰਚਨਾ ਧਰਤੀ ਦੇ ਅਦਬ 'ਚ ਕਈ ਪੋਸਟਰ ਉਲੀਕੇ ਤੇ ਆਪਣੇ ਦਿਲ ਦੀਆਂ ਭਾਵਨਾਵਾਂ ਪੇਸ਼ ...

ਪੂਰੀ ਖ਼ਬਰ »

ਬੜੂੰਦੀ 'ਚ ਨਵੇਂ ਬੀ.ਐੱਸ.ਐੱਨ.ਐੱਲ ਵਾਈ ਫਾਈ ਕੁਨੈਕਸ਼ਨਾਂ ਬਦਲੇ ਠੇਕੇਦਾਰ ਵਲੋਂ ਅੰਨ੍ਹੀ ਲੁੱਟ

ਲੋਹਟਬੱਦੀ, 22 ਅਪ੍ਰੈਲ (ਕੁਲਵਿੰਦਰ ਸਿੰਘ ਡਾਂਗੋਂ)-ਪਿਛਲੇ ਸਮੇਂ ਦੌਰਾਨ ਭਾਰਤ ਅੰਦਰ ਪੈਰ ਪਸਾਰ ਰਹੀਆਂ ਨਿੱਜੀ ਇੰਟਰਨੈੱਟ ਕੰਪਨੀਆਂ ਦੇ ਮੁਕਾਬਲੇ ਨਵੀਨ ਤਕਨੀਕ ਲੈ ਕੇ ਆਈ ਭਾਰਤ ਸੰਚਾਰ ਨਿਗਮ ਲਿਮਟਿਡ (ਬੀ.ਐੱਸ.ਐੱਨ.ਐੱਲ) ਵਲੋਂ 'ਫਾਇਵਰ ਟੂ ਦਾ ਹੋਮ' ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX