ਤਾਜਾ ਖ਼ਬਰਾਂ


'ਆਪ' ਅਤੇ 'ਕਾਂਗਰਸ' ਦੋਵਾਂ ਨੇ ਮਿਲ ਕੇ ਕੁੰਵਰ ਵਿਜੇ ਪ੍ਰਤਾਪ ਦੀਆਂ ਸੇਵਾਵਾਂ ਦੀ ਕੀਤੀ ਕੋਝੀ ਵਰਤੋਂ - ਹਰਸਿਮਰਤ
. . .  1 day ago
ਚੰਡੀਗੜ੍ਹ , 21 ਜੂਨ - ਸਾਬਕਾ ਕੇਂਦਰ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਬਿੱਲੀ ਥੈਲਿਓਂ ਬਾਹਰ ਆ ਚੁੱਕੀ ਹੈ ! ਜੋ ਅਸੀਂ ਪਹਿਲਾਂ ਤੋਂ ਦਾਅਵਾ ਕਰਦੇ ਆ ਰਹੇ ਹਾਂ, ਉਹ ਹੁਣ ਸਾਬਤ ਹੋ ਗਿਆ ਹੈ। 'ਆਪ' ਅਤੇ 'ਕਾਂਗਰਸ' ਦੋਵਾਂ ਨੇ ਮਿਲ ਕੇ ...
ਬ੍ਰੇਕਰ ਧਮਾਕਾ ਹੋਣ ਨਾਲ ਦੱਸ ਪਿੰਡਾਂ ’ਚ ਬਲੈਕ ਆਊਟ
. . .  1 day ago
ਅਮਰਕੋਟ, 21ਜੂਨ( ਗੁਰਚਰਨ ਸਿੰਘ ਭੱਟੀ)- ਸਥਾਨਕ ਬਿਜਲੀ ਘਰ ਵਿਖੇ ਬ੍ਰੇਕਰ ਲਾਉਣ ਸਮੇਂ ਬਹੁਤ ਵੱਡਾ ਧਮਾਕਾ ਹੋਇਆ ਜਿਸ ਨਾਲ ਜਾਨੀ ਨੁਕਸਾਨ ਹੋਣ ਤਾਂ ਬਚਾਅ ਹੋ ਗਿਆ ਪਰ ਲੱਗਭਗ ਦੱਸ ਪਿੰਡਾਂ ਦੀ ਬਿਜਲੀ ਸਪਲਾਈ ...
ਨਕਲੀ ਚਾਂਦੀ ਦੇ ਕੇ ਸੋਨੇ ਦੇ ਗਹਿਣੇ ਲੈ ਕੇ ਫ਼ਰਾਰ
. . .  1 day ago
ਘੋਗਰਾ, 21ਜੂਨ (ਆਰ. ਐੱਸ. ਸਲਾਰੀਆ)- ਅੱਡਾ ਘੋਗਰਾ ਦੇ ਨਜ਼ਦੀਕ ਪੇਂਦੇ ਤੋਏ ਮੌੜ ਤੇ ਰਵੀਦਾਸ ਮਾਰਕੀਟ ਵਿਚ ਸਿੱਧੀ ਜਿਊਲਰਜ਼ ਦੇ ਮਾਲਕ ਸੰਨੀ ਵਰਮਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੁਪਹਿਰ 12 ਵਜੇ ਦੇ ਕਰੀਬ ਅਣਪਛਾਤੀਆਂ ...
ਕਿਸ਼ਨਪੁਰਾ ਇਲਾਕੇ 'ਚ ਨੌਜਵਾਨ ਨੂੰ ਮਾਰੀ ਗੋਲੀ
. . .  1 day ago
ਜਲੰਧਰ , 21 ਜੂਨ - ਕਿਸ਼ਨਪੁਰਾ ਇਲਾਕੇ 'ਚ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਕੁੱਝ ਨੌਜਵਾਨਾ ਨੇ ਇਕ ਨੌਜਵਾਨ ਨੂੰ ਗੋਲੀ ਮਾਰ ਦਿੱਤੀ। ਹਸਪਤਾਲ ਪਹੁੰਚਦੇ ਹੀ ਉਸ ਦੀ ਮੌਤ ਹੋ ਗਈ ।ਕੁੱਝ ਸਮਾਂ ਪਹਿਲਾਂ ਇਸ ਨੌਜਵਾਨ ...
ਬਜ਼ੁਰਗ ਔਰਤ ਦੀ ਨਹਿਰ ਵਿਚ ਡਿੱਗਣ ਨਾਲ ਮੌਤ
. . .  1 day ago
ਕੋਟ ਫ਼ਤੂਹੀ, 21 ਜੂਨ (ਅਵਤਾਰ ਸਿੰਘ ਅਟਵਾਲ)-ਸਥਾਨਕ ਬਿਸਤ ਦੁਆਬ ਨਹਿਰ ਵਾਲੀ ਸੜਕ ਉੱਪਰ ਸੈਰ ਕਰਨ ਆਈ ਪੰਡੋਰੀ ਲੱਧਾ ਸਿੰਘ ਦੀ ਇਕ 80 ਕੁ ਸਾਲਾ ਬਜ਼ੁਰਗ ਔਰਤ ਦੇ ਨਹਿਰ ਵਿਚ ਡਿੱਗਣ ਨਾਲ ਉਸ ਦੀ ਮੌਤ ਹੋ ...
ਯੂਥ ਅਕਾਲੀ ਦਲ ਵਲੋਂ ਵਿਧਾਇਕ ਰਾਕੇਸ਼ ਪਾਂਡੇ ਦੇ ਘਰ ਦਾ ਘਿਰਾਓ
. . .  1 day ago
ਲੁਧਿਆਣਾ, 21 ਜੂਨ( ਪੁਨੀਤ ਬਾਵਾ)-ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਤੇ ਕੌਮੀ ਬੁਲਾਰੇ ਪ੍ਰਭਜੋਤ ਸਿੰਘ ਧਾਲੀਵਾਲ ਅਤੇ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਮੰਨਾ ਦੀ ਅਗਵਾਈ ਵਿਚ ...
ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਦੂਜਾ ਪੋਸਟਮਾਰਟਮ ਜਲਦੀ
. . .  1 day ago
ਚੰਡੀਗੜ੍ਹ , 21 ਜੂਨ -{ਗੌਰ}-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ, ਚੰਡੀਗੜ੍ਹ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਇੱਕ ਬੋਰਡ ਗਠਿਤ ਕਰੇ ...
ਸ੍ਰੀ ਅਮਰਨਾਥ ਯਾਤਰਾ ਹੋਈ ਰੱਦ
. . .  1 day ago
ਸ੍ਰੀ ਨਗਰ, 21 ਜੂਨ - ਜੰਮੂ ਕਸ਼ਮੀਰ ਸਰਕਾਰ ਨੇ ਸ੍ਰੀ ਅਮਰਨਾਥ ਯਾਤਰਾ ਨੂੰ ਰੱਦ ਕਰਨ ਦਾ ਫ਼ੈਸਲਾ ਕੀਤਾ...
ਮੋਗਾ ਜ਼ਿਲ੍ਹੇ ਵਿਚ ਕੋਰੋਨਾ ਲੈ ਗਿਆ 2 ਹੋਰ ਜਾਨਾਂ, ਆਏ 2 ਨਵੇਂ ਮਾਮਲੇ
. . .  1 day ago
ਮੋਗਾ, 21 ਜੂਨ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦੋ ਹੋਰ ਜਾਨਾਂ ਲੈਅ ਗਿਆ ਅਤੇ ਜ਼ਿਲ੍ਹੇ ਵਿਚ ਮੌਤਾਂ ਦਾ ਅੰਕੜਾ 226 ਹੋ...
ਜ਼ਿਲ੍ਹਾ ਅੰਮ੍ਰਿਤਸਰ ਵਿਚ 29 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ
. . .  1 day ago
ਅੰਮ੍ਰਿਤਸਰ, 21 ਜੂਨ ( ਰੇਸ਼ਮ ਸਿੰਘ ) - ਅੰਮ੍ਰਿਤਸਰ ਵਿਚ 29 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਕੁੱਲ ਮਾਮਲੇ...
ਰਸ਼ਪਾਲ ਸਿੰਘ ਕਰਮੂਵਾਲਾ ਅਕਾਲੀ ਦਲ ਜ਼ਿਲ੍ਹਾ ਫ਼ਿਰੋਜਪੁਰ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ
. . .  1 day ago
ਖੋਸਾ ਦਲ ਸਿੰਘ,21 ਜੂਨ (ਮਨਪ੍ਰੀਤ ਸਿੰਘ ਸੰਧੂ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਫ਼ਿਰੋਜ਼ਪੁਰ ਦੇ ਅਬਜ਼ਰਵਰ ਜਨਮੇਜਾ ਸਿੰਘ ਸੇਖੋਂ, ਜ਼ਿਲ੍ਹਾ ਜਥੇਦਾਰ ਵਰਦੇਵ ਸਿੰਘ ਨੋਨੀ ਮਾਨ ਵਲੋਂ ਜ਼ਿਲ੍ਹਾ...
ਬਿਕਰਮਜੀਤ ਸਿੰਘ ਮਜੀਠੀਆ ਦੇ ਕੁੰਵਰ ਵਿਜੇ ਪ੍ਰਤਾਪ ਸਿੰਘ 'ਤੇ ਨਿਸ਼ਾਨੇ
. . .  1 day ago
ਅੰਮ੍ਰਿਤਸਰ, 21 ਜੂਨ - ਪ੍ਰੈਸ ਵਾਰਤਾ ਦੌਰਾਨ ਬਿਕਰਮਜੀਤ ਸਿੰਘ ਮਜੀਠੀਆ ਨੇ ਅਰਵਿੰਦ ਕੇਜਰੀਵਾਲ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ, ਇਨ੍ਹਾਂ ਵਲੋਂ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ...
ਨੂੰਹ ਦੇ ਪੇਕਾ ਪਰਿਵਾਰ ਵਲੋਂ ਚਲਾਈ ਗੋਲੀ ਨਾਲ ਸਹੁਰਾ ਜ਼ਖ਼ਮੀ
. . .  1 day ago
ਅਜਨਾਲਾ, 21 ਜੂਨ (ਗੁਰਪ੍ਰੀਤ ਸਿੰਘ ਢਿੱਲੋਂ) - ਇੱਥੋਂ ਨਾਲ ਲੱਗਦੇ ਪਿੰਡ ਸਰਾਏ ਵਿਖੇ ਇਕ ਔਰਤ ਦੇ ਪੇਕਾ ਪਰਿਵਾਰ ਵਲੋਂ ਘਰੇਲੂ ਕਲੇਸ਼ ਦੇ ਚੱਲਦਿਆਂ ਗੋਲੀ ਚਲਾਉਣ ਤੋਂ ਬਾਅਦ ਸਹੁਰਾ ਅਜੀਤ ਸਿੰਘ...
ਪੈਟਰੋਲ ਤੇ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਕਿਸਾਨਾਂ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ
. . .  1 day ago
ਲੋਪੋਕੇ, 21 ਜੂਨ (ਗੁਰਵਿੰਦਰ ਸਿੰਘ ਕਲਸੀ) - ਖੇਤੀ ਦੇ ਤਿੰਨ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਅਤੇ ਕੇਂਦਰ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੀਤੇ ...
ਕੁੰਵਰ ਵਿਜੇ ਪ੍ਰਤਾਪ ਜਾਂਚ ਰਿਪੋਰਟ ਰੱਦ ਹੋਣ ਦੀ ਨਮੋਸ਼ੀ ਕਾਰਨ ਆਪ ਵਿਚ ਸ਼ਾਮਿਲ ਹੋਇਆ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 21 ਜੂਨ (ਜਸਵੰਤ ਸਿੰਘ ਜੱਸ ) - ਸਾਬਕਾ ਪੁਲਿਸ ਅਧਿਕਾਰੀ ਅਤੇ ਬੇਅਦਬੀ ਕਾਂਡ ਦੇ ਜਾਂਚ ਕਰਤਾ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਬਾਰੇ ਪ੍ਰਤੀਕਰਮ...
ਸੈਰ-ਸਪਾਟੇ ਦੇ ਮਕਸਦ ਨਾਲ ਬਣਾਈ ਗਈ ਸੀ "ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੀ ਪ੍ਰਤੀਕ੍ਰਿਤੀ"- ਸਿਰਸਾ
. . .  1 day ago
ਨਵੀਂ ਦਿੱਲੀ, 21 ਜੂਨ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ "ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੀ ਪ੍ਰਤੀਕ੍ਰਿਤੀ" ਜੋ ਬਣਾਈ ਜਾ ਰਹੀ ਸੀ, ਉਸ ਨੂੰ ਖ਼ਤਮ ਕਰਨ ਦੀ ਸ਼ੁਰੂਆਤ ਕੀਤੀ ...
ਜੰਮੂ-ਕਸ਼ਮੀਰ ਦੇ ਸੋਪੋਰ ਵਿਚ ਤਿੰਨ ਅੱਤਵਾਦੀ ਢੇਰ, ਅੱਤਵਾਦੀ ਮੁਦਾਸੀਰ ਪੰਡਿਤ ਦੇ ਨਾਮ 'ਤੇ 18 ਐਫ.ਆਈ.ਆਰ. ਦਰਜ
. . .  1 day ago
ਸ੍ਰੀ ਨਗਰ , 21 ਜੂਨ - ਜੰਮੂ-ਕਸ਼ਮੀਰ ਦੇ ਸੋਪੋਰ ਆਪ੍ਰੇਸ਼ਨ ਵਿਚ ਤਿੰਨ ਅੱਤਵਾਦੀ ਮਾਰੇ ਗਏ। ਇਹ ਭਾਰਤੀ ਫੌਜ, ਪੁਲਿਸ ਅਤੇ ਸੀਆਰਪੀਐਫ ਦਾ ਸਾਂਝਾ ਅਭਿਆਨ ਸੀ...
ਕਾਂਗਰਸ ਦੀ ਮੌਜੂਦਾ ਰਾਜਨੀਤਿਕ ਸਥਿਤੀ ਬਾਰੇ ਵਿਚਾਰ ਵਟਾਂਦਰੇ ਲਈ 24 ਜੂਨ ਨੂੰ ਮੀਟਿੰਗ
. . .  1 day ago
ਨਵੀਂ ਦਿੱਲੀ, 21 ਜੂਨ - ਕਾਂਗਰਸ ਦੇ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਮੌਜੂਦਾ ਰਾਜਨੀਤਿਕ ਸਥਿਤੀ ਬਾਰੇ ਵਿਚਾਰ ਵਟਾਂਦਰੇ ਲਈ ਵੀਡੀਓ ਕਾਨਫਰੰਸਿੰਗ ਰਾਹੀਂ 24 ਜੂਨ ਨੂੰ...
ਅਰਵਿੰਦ ਕੇਜਰੀਵਾਲ ਹੋਏ ਦਰਬਾਰ ਸਾਹਿਬ ਨਤਮਸਤਕ
. . .  1 day ago
ਅੰਮ੍ਰਿਤਸਰ, 21 ਜੂਨ - ਅਰਵਿੰਦ ਕੇਜਰੀਵਾਲ ਸਮੇਤ ਆਪ ਦੀ ਬਾਕੀ ਲੀਡਰਸ਼ਿਪ ਸੱਚਖੰਡ ਸ੍ਰੀ ਦਰਬਾਰ ਸਾਹਿਬ...
ਤਾਏ ਦੇ ਲੜਕੇ ਨੇ ਜ਼ਮੀਨੀ ਵਿਵਾਦ ਕਾਰਨ ਚਾਚੇ ਦੇ ਲੜਕੇ ਦੀ ਗੋਲੀ ਮਾਰ ਕੇ ਕੀਤੀ ਹੱਤਿਆ
. . .  1 day ago
ਬਠਿੰਡਾ, 21 ਜੂਨ ( ਨਾਇਬ ਸਿੱਧੂ ) - ਬਠਿੰਡਾ ਦੇ ਕਸਬਾ ਮੌੜ ਵਿਖੇ ਦੋ ਭਰਾਵਾ ਦਾ ਜ਼ਮੀਨੀ ਵਿਵਾਦ ਚੱਲ ਰਿਹਾ ਸੀ । ਅੱਜ ਇੱਕ ਪਰਿਵਾਰ ਕਿਸੇ ਕੰਮ ਲਈ ਪਟਿਆਲਾ ਤੋਂ ...
ਪਿੰਡ ਪਠਲਾਵਾ ਦੀ ਬੈਂਕ 'ਚ ਅਚਨਚੇਤ ਚੱਲੀ ਗੋਲੀ ਨਾਲ ਇਕ ਔਰਤ ਗੰਭੀਰ ਜ਼ਖ਼ਮੀ
. . .  1 day ago
ਬੰਗਾ, 21 ਜੂਨ (ਜਸਬੀਰ ਸਿੰਘ ਨੂਰਪੁਰ) - ਬੰਗਾ ਦੇ ਨਜ਼ਦੀਕ ਪਿੰਡ ਪਠਲਾਵਾ 'ਚ ਅਚਨਚੇਤ ਗੋਲੀ ਚੱਲਣ ਨਾਲ ਇਕ ਔਰਤ ਗੰਭੀਰ ਜ਼ਖ਼ਮੀ ਹੋ ਗਈ। ਮਿਲੀ ਜਾਣਕਾਰੀ ਅਨੁਸਾਰ...
ਪੰਜਾਬ ਦੇ ਲੋਕ ਤੀਜਾ ਫ਼ਰੰਟ ਚਾਹੁੰਦੇ ਹਨ : ਢੀਂਡਸਾ,ਬ੍ਰਹਮਪੁਰਾ
. . .  1 day ago
ਅੰਮ੍ਰਿਤਸਰ,21 ਜੂਨ (ਜਸਵੰਤ ਸਿੰਘ ਜੱਸ) ਆਉਂਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕ....
ਸਾਬਕਾ ਕਾਂਗਰਸੀ ਕੌਂਸਲਰ ਕਤਲ ਮਾਮਲੇ ਵਿਚ ਚਾਰ ਮੁਲਜ਼ਮ ਗ੍ਰਿਫ਼ਤਾਰ
. . .  1 day ago
ਜਲੰਧਰ, 21 ਜੂਨ (ਚੰਦੀਪ) - ਸਾਬਕਾ ਕਾਂਗਰਸੀ ਕੌਂਸਲਰ ਸੁਖਮੀਤ ਡਿਪਟੀ ਦੇ ਕਤਲ ਵਿਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ...
ਰਵਨੀਤ ਬਿੱਟੂ ਨੇ ਕਮਿਸ਼ਨ ਸਾਹਮਣੇ ਪੇਸ਼ ਹੋਣ ਤੋਂ ਬਾਅਦ ਰੱਖਿਆ ਆਪਣਾ ਪੱਖ
. . .  1 day ago
ਚੰਡੀਗੜ੍ਹ, 21 ਜੂਨ - ਰਵਨੀਤ ਸਿੰਘ ਬਿੱਟੂ ਐੱਸ.ਸੀ. ਕਮਿਸ਼ਨ ਸਾਹਮਣੇ ਪੇਸ਼ ਹੋਏ , ਜਿਸ ਤੋਂ ਬਾਅਦ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਾਬਕਾ ਆਈ....
ਜ਼ਮੀਨੀ ਵਿਵਾਦ ਕਾਰਨ ਮੌੜ ਖ਼ੁਰਦ ਚੱਲੀ ਗੋਲੀ : ਇਕ ਦੀ ਮੌਤ
. . .  1 day ago
ਬਠਿੰਡਾ, 21 ਜੂਨ ( ਅਮ੍ਰਿਤਪਾਲ ਸਿੰਘ ਵਲਾਣ) - ਅੱਜ ਜ਼ਮੀਨੀ ਵਿਵਾਦ ਦੇ ਚੱਲਦਿਆਂ ਪਿੰਡ ਮੌੜ ਖ਼ੁਰਦ ਵਿਖੇ ਗੋਲੀ ਚੱਲਣ ਕਾਰਨ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਸਿਹਤ ਹਰ ਜੀਵ ਦੀ ਸਭ ਤੋਂ ਵੱਡੀ ਜਾਇਦਾਦ ਹੈ। -ਐਮਰਸਨ

ਅੰਮ੍ਰਿਤਸਰ

ਕੋਰੋਨਾ ਦੇ 462 ਨਵੇਂ ਮਾਮਲੇ, 7 ਔਰਤਾਂ ਸਮੇਤ 10 ਹੋਰ ਮਰੀਜ਼ਾਂ ਦੀ ਮੌਤ

ਅੰਮਿ੍ਤਸਰ, 22 ਅਪੈ੍ਰਲ (ਰੇਸ਼ਮ ਸਿੰਘ)–ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ ਜਿੱਥੇ ਅੱਜ 462 ਨਵੇਂ ਮਾਮਲੇ ਮਿਲੇ ਹਨ, ਉੱਥੇ 7 ਔਰਤਾਂ ਸਮੇਤ 10 ਹੋਰ ਮਰੀਜ਼ਾਂ ਦੀ ਵੀ ਮੌਤ ਹੋਣ ਦੀ ਖ਼ਬਰ ਮਿਲੀ ਹੈ | ਇਹ ਮਰੀਜ਼ ਇੱਥੇ ਵੱਖ-ਵੱਖ ਸਰਕਾਰੀ ਤੇ ਗ਼ੈਰ-ਸਰਕਾਰੀ ਹਸਪਤਾਲਾਂ 'ਚ ਜ਼ੇਰੇ ਇਲਾਜ ਸਨ | ਦੂਜੇ ਪਾਸੇ ਆਕਸੀਜ਼ਨ ਸਪਲਾਈ ਦੀ ਕਿੱਲਤ ਉਪਰੰਤ ਕੋਰੋਨਾ ਵੈਕਸੀਨ ਦਾ ਸਟਾਕ ਵੀ ਮੁੱਕ ਗਿਆ ਹੈ ਅਤੇ ਸਰਕਾਰੀ ਹਸਪਤਾਲਾਂ 'ਚ ਟੀਕਾਕਰਨ ਮੁਹਿੰਮ ਬੰਦ ਹੋਣ ਦੇ ਕੰਢੇ 'ਤੇ ਹੈ | ਦੂਜੇ ਪਾਸੇ ਸਿਵਲ ਸਰਜਨ ਵਲੋਂ ਸਵੇਰ ਤੋਂ ਕੋਰੋਨਾ ਵੈਕਸੀਨ ਲੈਣ ਗਈ ਭੇਜੀ ਗੱਡੀ ਸ਼ਾਮ ਤੱਕ ਵੀ ਇੱਥੇ ਨਹੀਂ ਪੁੱਜੀ |
ਮਿ੍ਤਕ ਮਰੀਜ਼ਾਂ ਦੀ ਸ਼ਨਾਖਤ ਗੁਰਮੇਜ ਸਿੰਘ (30) ਵਾਸੀ ਪਿੰਡ ਭਿੰਡੀ ਸੈਦਾ (ਆਈ.ਵੀ.ਵਾਈ.) ਗੁਰਮੀਤ ਕੌਰ (70) ਵਾਸੀ ਖੇੜੇਵਾਲਾ ਚੱਕ (ਗੁਰੁੂ ਨਾਨਕ ਦੇਵ ਹਸਪਤਾਲ), ਸ੍ਰੀਮਤੀ ਆਸ਼ਾ (53) ਵਾਸੀ ਗਿਲਵਾਲੀ ਗੇਟ (ਗੁਰੂ ਨਾਨਕ ਦੇਵ ਹਸਪਤਾਲ), ਕਮਲਾ ਰਾਣੀ (62) ਵਾਸੀ ਸੁਲਤਾਨਵਿੰਡ ਰੋਡ (ਗੁਰੂ ਨਾਨਕ ਦੇਵ ਹਸਪਤਾਲ), ਕਿਰਨ (62) ਵਾਸੀ ਛੇਹਰਟਾ (ਗੁਰੂ ਨਾਨਕ ਦੇਵ ਹਸਪਤਾਲ), ਸੁਖਵਿੰਦਰ ਕੌਰ (56) ਵਾਸੀ ਬਾਬਾ ਦੀਨ ਦਿਆਲ ਕਾਲੋਨੀ ਵੇਰਕਾ (ਈ.ਐੱਮ.ਸੀ.) ਸਵਿੰਦਰ ਕੌਰ (60) ਵਾਸੀ ਨਿਊ ਅੰਮਿ੍ਤਸਰ (ਮਿਲਟਰੀ ਹਸਪਤਾਲ) ਕੁਲਵੰਤ ਕੌਰ (68) ਵਾਸੀ ਮੁੱਛਲ (ਕਾਰਪੋਰੇਟ ਹਸਪਤਾਲ), ਸੰਦੀਪ ਕੁਮਾਰ (50) ਵਾਸੀ ਨਿਊ ਬੀ. ਆਰ. ਮੋਹਨ ਸਕੂਲ (ਕਾਰਪੋਰੇਟ ਹਸਪਤਾਲ), ਹਰਭਜਨ ਸਿੰਘ (53) ਵਾਸੀ ਹੁੰਦਪੁਰਾ (ਗੁਰੂ ਨਾਨਕ ਦੇਵ ਹਸਪਤਾਲ) ਵਜੋਂ ਹੋਈ ਹੈ | ਇਨ੍ਹਾਂ ਮੌਤਾਂ ਨਾਲ ਹੁਣ ਤੱਕ ਦੀਆਂ ਮੌਤਾਂ ਦੀ ਕੁੱਲ ਗਿਣਤੀ 857 ਹੋ ਗਈ ਹੈ | ਦੂਜੇ ਪਾਸੇ ਅੱਜ ਦੇ 462 ਨਵੇਂ ਮਾਮਲੇ ਮਿਲਣ ਨਾਲ ਹੁਣ ਤੱਕ ਦੇ ਕੁੱਲ ਮਾਮਲਿਆਂ ਦੀ ਗਿਣਤੀ 28,489 ਹੋ ਗਈ ਹੈ, ਜਿਨ੍ਹਾਂ 'ਚੋਂ 23,249 ਮਰੀਜ਼ ਕੋਰੋਨਾ ਮੁਕਤ ਹੋ ਕੇ ਸਿਹਤਯਾਬ ਹੋ ਚੁੱਕੇ ਹਨ | ਇੱਥੇ ਇਸ ਵੇਲੇ 4383 ਮਰੀਜ਼ ਸਰਗਰਮ ਹਨ ਜੋ ਕਿ ਵੱਖ-ਵੱਖ ਹਸਪਤਾਲਾਂ ਤੇ ਇਕਾਂਤਵਾਸ ਕੇਂਦਰਾਂ 'ਚ ਇਲਾਜ ਅਧੀਨ ਹਨ |
ਸੁਵਿਧਾ ਕੇਂਦਰ ਦੇ 2 ਹੋਰ ਮੁਲਾਜ਼ਮ ਨਿਕਲੇ ਕੋਰੋਨਾ ਪਾਜ਼ੀਟਿਵ-
ਦੂਜੇ ਪਾਸੇ ਇੱਥੇ ਤਹਿਸੀਲ ਦਫਤਰ ਦੇ ਬਿਲਕੁਲ ਨਾਲ ਤੇ ਆਮ ਲੋਕਾਂ ਦੇ ਭੀੜ-ਭੜੱਕੇ ਵਾਲੀ ਥਾਂ ਸੁਵਿਧਾ ਕੇਂਦਰ ਦੇ 2 ਹੋਰ ਮੁਲਾਜ਼ਮ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ, ਜਿਸ ਕਾਰਨ ਸੁਵਿਧਾ ਕੇਂਦਰ 'ਚ ਲੋਕਾਂ ਦੀ ਭੀੜ ਘੱਟ ਗਈ ਹੈ ਤੇ ਲੋਕ ਡਰ ਕਾਰਨ ਆਪਣੇ ਸਰਕਾਰੀ ਕੰਮ ਕਰਵਾਉਣ ਤੋਂ ਵੀ ਗੁਰੇਜ਼ ਕਰ ਰਹੇ ਹਨ | ਇੱਥੇ ਕੇਂਦਰ ਵਿਖੇ 3 ਮੁਲਾਜ਼ਮ ਪਹਿਲਾਂ ਵੀ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ ਅਤੇ 2 ਹੋਰ ਮੁਲਾਜ਼ਮਾਂ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਕਾਰਨ ਅੱਜ ਸਿਹਤ ਵਿਭਾਗ ਵਲੋਂ ਇੱਥੇ ਸੈਨੇਟਾਈਜ਼ ਕਰਦਿਆਂ ਦਵਾਈਆਂ ਦਾ ਛਿੜਕਾਅ ਵੀ ਕੀਤਾ ਗਿਆ | ਦੋ ਹੋਰ ਮੁਲਾਜ਼ਮਾਂ ਦੇ ਕੋਰੋਨਾ ਪਾਜ਼ੀਟਿਵ ਨਿਕਲਣ ਦੀ ਪੁਸ਼ਟੀ ਸੁਵਿਧਾ ਕੇਂਦਰ ਦੇ ਏ. ਡੀ. ਐੱਮ. ਸਾਹਿਲ ਜੋਸ਼ੀ ਵਲੋਂ ਕੀਤੀ ਗਈ ਹੈ |
ਗੁਰੂ ਨਾਨਕ ਦੇਵ ਹਸਪਤਾਲ ਤੇ ਸਿਵਲ ਹਸਪਤਾਲ 'ਚ ਵੀ ਕੋਰੋਨਾ ਵੈਕਸੀਨ ਦਾ ਸਟਾਕ ਖ਼ਤਮ-
ਕੋਰੋਨਾ ਮਾਮਲਿਆਂ ਦੀ ਰਫਤਾਰ ਜਿੱਥੇ ਤੇਜ਼ੀ ਨਾਲ ਵੱਧ ਰਹੀ ਹੈ ਤੇ ਸਰਕਾਰ ਵੀ ਟੀਕਾਕਰਨ ਲਈ ਪ੍ਰਚਾਰ ਕਰ ਰਹੀ ਹੈ, ਉੱਥੇ ਕੋਰੋਨਾ ਵੈਕਸੀਨ ਦਾ ਸਟਾਕ ਵੀ ਮੁੱਕ ਗਿਆ ਹੈ ਅਤੇ ਅੱਜ ਇੱਥੇ ਸਿਵਲ ਹਸਪਤਾਲ ਤੇ ਗੁਰੂ ਨਾਨਕ ਦੇਵ ਹਸਪਤਾਲ 'ਚ ਟੀਕਾਕਰਨ ਵੀ ਪ੍ਰਭਾਵਿਤ ਹੋਇਆ ਤੇ ਕੇਵਲ 1500 ਦੇ ਕਰੀਬ ਹੀ ਲੋਕਾਂ ਨੂੰ ਟੀਕਾਕਰਨ ਕੀਤਾ ਜਾ ਸਕਿਆ | ਅੱਜ ਇੱਥੇ ਸਿਵਲ ਹਸਪਤਾਲ 'ਚ ਤਾਂ ਨੋਟਿਸ ਵੀ ਲਿਖ ਕੇ ਲਗਾ ਦਿੱਤਾ ਗਿਆ ਕਿ ਸਟਾਕ ਉਪਲੱਬਧ ਨਾ ਹੋਣ ਕਾਰਨ ਟੀਕਾਕਰਨ ਰੋਕਿਆ ਗਿਆ ਹੈ, ਇਸ ਕਾਰਨ ਦੂਜੀ ਡੋਜ਼ ਲੈਣ ਵਾਲੇ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਸਿਵਲ ਸਰਜਨ ਡਾ. ਚਰਨਜੀਤ ਸਿੰਘ ਨਾਲ ਸਵੇਰੇ ਜਦੋਂ ਕੋਰੋਨਾ ਵੈਕਸੀਨ ਸਬੰਧੀ ਗੱਲਬਾਤ ਕੀਤੀ ਗਈ ਤਾਂ ਕੋਰੋਨਾ ਵੈਕਸੀਨ ਦਾ ਸਟਾਕ ਖਤਮ ਹੋਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਕੋਰੋਨਾ ਵੈਕਸੀਨ ਦੀ ਸਪਲਾਈ ਲੈਣ ਲਈ ਗੱਡੀ ਚੰਡੀਗੜ੍ਹ ਭੇਜੀ ਗਈ ਹੈ ਜੋ ਕਿ ਸ਼ਾਮ ਤੱਕ ਸਪਲਾਈ ਇੱਥੇ ਆ ਜਾਵੇਗੀ | ਦੂਜੇ ਪਾਸੇ ਇਹ ਸਪਲਾਈ ਸ਼ਾਮ ਤੱਕ ਵੀ ਇੱਥੇ ਨਹੀਂ ਪੁੱਜੀ ਤੇ ਨਾ ਹੀ ਸ਼ਾਮ ਵੇਲੇ ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਆਪਣਾ ਫੋਨ ਹੀ ਚੁੱਕਿਆ |
ਰੇਮਡੇਸਵਿਰ ਟੀਕੇ ਵੀ ਬਾਜ਼ਾਰ 'ਚੋਂ ਮੁੱਕੇ, ਮਰੀਜ਼ਾਂ 'ਚ ਹਾਹਾਕਾਰ
ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਕਾਰਗਾਰ ਦੱਸੇ ਗਏ ਰੇਮਡੇਸਿਵਰ ਟੀਕੇ ਵੀ ਬਾਜ਼ਾਰ 'ਚੋਂ ਮੁੱਕ ਗਏ ਹਨ ਅਤੇ ਇਸ ਦੀ ਕੁਝ ਹਸਪਤਾਲਾਂ ਤੇ ਡਾਕਟਰਾਂ ਵਲੋਂ ਵੀ ਕਾਲਾ ਬਾਜ਼ਾਰੀ ਕੀਤੀ ਜਾ ਰਹੀ ਹੈ, ਜਿਸ ਕਾਰਨ ਇਹ ਟੀਕੇ ਦੀ ਕਿੱਲਤ ਆ ਰਹੀ ਹੈ | ਇਸ ਟੀਕੇ ਸਬੰਧੀ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸੁਰਿੰਦਰ ਦੁੱਗਲ ਨੇ ਦੱਸਿਆ ਕਿ ਇਹ ਟੀਕਾ ਬਾਜ਼ਾਰ 'ਚ ਉਪਲੱਬਧ ਨਹੀਂ ਹੈ ਅਤੇ ਇਸ ਦੀ ਸਪਲਾਈ ਲਈ ਕੰਪਨੀ ਨੂੰ ਲਿਖਿਆ ਗਿਆ ਹੈ | ਉਨ੍ਹਾਂ ਕਿਹਾ ਕਿ ਇਹ ਟੀਕਾ ਪਹਿਲ ਦੇ ਆਧਾਰ 'ਤੇ ਪਹਿਲਾਂ ਅੰਮਿ੍ਤਸਰ ਅਤੇ ਬਾਅਦ 'ਚ ਬਾਕੀ ਜ਼ਿਲਿ੍ਹਆਂ ਤੇ ਰਾਜ਼ਾਂ ਨੂੰ ਸਪਲਾਈ ਹੋਵੇਗਾ |

ਪਾਕਿ 'ਚ ਸੀਨੀਅਰ ਪੱਤਰਕਾਰ 'ਤੇ ਜਾਨਲੇਵਾ ਹਮਲਾ

ਅੰਮਿ੍ਤਸਰ, 22 ਅਪ੍ਰੈਲ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਫ਼ੌਜ ਦੇ ਸੱਤਾ 'ਚ ਦਖ਼ਲ ਦੇ ਸਖ਼ਤ ਵਿਰੋਧੀ ਰਹੇ ਪੱਤਰਕਾਰ ਅਬਸਰ ਆਲਮ (50) ਨੂੰ ਅਣਪਛਾਤੇ ਹਮਲਾਵਰ ਨੇ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ | ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਪੱਤਰਕਾਰ ...

ਪੂਰੀ ਖ਼ਬਰ »

ਨਵਜੋਤ ਸਿੰਘ ਸਿੱਧੂ ਦੀ ਪੈੜ ਨੱਪਣ ਲਈ ਨਗਰ ਸੁਧਾਰ ਟਰੱਸਟ ਪੁੱਜੀ ਵਿਜੀਲੈਂਸ ਦੀ ਟੀਮ

ਅੰਮਿ੍ਤਸਰ, 22 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਰਹਿ ਚੁੱਕੇ ਨਵਜੋਤ ਸਿੰਘ ਸਿੱਧੂ ਦੇ ਕਾਰਜਕਾਲ ਨਾਲ ਸਬੰਧਿਤ ਕਥਿਤ ਤੌਰ 'ਤੇ ਫਾਈਲਾਂ ਦੀ ਪੁਣਛਾਣ ਕਰਨ ਵਾਸਤੇ ਅੱਜ ਵਿਜੀਲੈਂਸ ਵਿਭਾਗ ਦੀ ਟੀਮ ਨਗਰ ਸੁਧਾਰ ਟਰੱਸਟ ...

ਪੂਰੀ ਖ਼ਬਰ »

ਤਹਿਸੀਲਦਾਰਾਂ ਦੀ ਹੜਤਾਲ ਕਾਰਨ ਤਹਿਸੀਲਾਂ 'ਚ ਕੰਮਕਾਜ ਠੱਪ, ਖ਼ਜਲ-ਖੁਆਰ ਹੋਏ ਲੋਕ

ਅੰਮਿ੍ਤਸਰ, 22 ਅਪੈ੍ਰਲ (ਰੇਸ਼ਮ ਸਿੰਘ)-ਪੰਜਾਬ ਰੈਵਨਿਊ ਅਫਸਰ ਐਸੋਸੀਏਸ਼ਨ ਦੇ ਸੱਦੇ ਜ਼ਿਲ੍ਹੇ ਭਰ ਦੇ ਮਾਲ ਅਧਿਕਾਰੀਆਂ ਦੀ ਹੜਤਾਲ ਦਾ ਖਮਿਆਜ਼ਾ ਆਮ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ ਜੋ ਸਾਰਾ ਦਿਨ ਜ਼ਿਲ੍ਹਾ ਕਚਿਹਰੀਆਂ ਤੇ ਤਹਿਸੀਲਾਂ 'ਚ ਖੱਜਲ ਖੁਆਰ ਹੋ ਕੇ ਘਰਾਂ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਅਸਥਾਨ ਗੁ: ਗੁਰੂ ਕੇ ਮਹਿਲ ਵਿਖੇ 400 ਸਾਲਾ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਜ਼ੋਰਾਂ 'ਤੇ

ਅੰਮਿ੍ਤਸਰ, 22 ਅਪ੍ਰੈਲ (ਹਰਮਿੰਦਰ ਸਿੰਘ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ 'ਚ ਉਨ੍ਹਾਂ ਦੇ ਪ੍ਰਕਾਸ਼ ਅਸਥਾਨ ਗੁ: ਗੁਰੂ ਕੇ ਮਹਿਲ ਵਿਖੇ ਤਿਆਰੀਆਂ ਤੇਜ਼ੀ ਨਾਲ ਚੱਲ ਰਹੀਆਂ ਹਨ | ਇਸ ਸਬੰਧ 'ਚ ਜਿੱਥੇ ਸ਼ੋ੍ਰਮਣੀ ਕਮੇਟੀ ਵਲੋਂ ਸਮਾਗਮਾਂ ...

ਪੂਰੀ ਖ਼ਬਰ »

...ਜਦੋਂ ਤਹਿਸੀਲਦਾਰ ਨੂੰ ਆਪਣੇ ਦਫ਼ਤਰ 'ਚ ਔਰਤਾਂ ਨੂੰ ਚਾਹ ਪੀਂਦਿਆ ਦੇਖ ਕੇ ਚੜਿ੍ਹਆ ਗੁੱਸਾ

ਅੰਮਿ੍ਤਸਰ, 22 ਅਪੈ੍ਰਲ (ਰੇਸ਼ਮ ਸਿੰਘ)-ਅਚਾਨਕ ਆਪਣੇ ਦਫਤਰ 'ਚ ਪਰਤੇ ਤਹਿਸੀਲਦਾਰ ਵਲੋਂ ਜਦੋਂ ਉੱਥੇ ਮੌਜੂਦ 2 ਔਰਤਾਂ ਤੇ ਕੁਝ ਮਰਦਾਂ ਨੂੰ ੂ ਜਦੋਂ ਇਕੱਠੇ ਚਾਹ ਪੀਂਦੇ ਦੇਖਿਆ ਤਾਂ ਉਨ੍ਹਾਂ ਦਾ ਪਾਰਾ ਚੜ੍ਹ ਗਿਆ | ਉਨ੍ਹਾਂ ਔਰਤਾਂ ਨੂੰ ਉੱਥੋਂ ਜਾਣ ਲਈ ਕਿਹਾ ਤੇ ਆਪਣੇ ...

ਪੂਰੀ ਖ਼ਬਰ »

ਐਥਲੈਟਿਕਸ 'ਚ ਨੈਸ਼ਨਲ ਰਿਕਾਰਡ ਬਣਾਉਣ ਵਾਲੇ ਸਿੱਖ ਨੌਜਵਾਨ ਦਾ 2 ਲੱਖ ਰੁਪਏ ਨਾਲ ਸਨਮਾਨ

ਅੰਮਿ੍ਤਸਰ, 22 ਅਪ੍ਰੈਲ (ਹਰਮਿੰਦਰ ਸਿੰਘ)-ਅੰਤਿ੍ੰਗ ਕਮੇਟੀ ਦੀ ਇਕੱਤਰਤਾ ਉਪਰੰਤ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਐਥਲੈਟਿਕਸ 'ਚ ਨੈਸ਼ਨਲ ਰਿਕਾਰਡ ਬਣਾਉਣ ਵਾਲੇ ਖਾਲਸਾ ਕਾਲਜ ਜਲੰਧਰ ਦੇ ਵਿਦਿਆਰਥੀ ਗੁਰਿੰਦਰਵੀਰ ਸਿੰਘ ਨੂੰ 2 ਲੱਖ ਰੁਪਦੇ ਦਾ ਚੈੱਕ ...

ਪੂਰੀ ਖ਼ਬਰ »

ਚਾਲੂ ਭੱਠੀ, ਦੇਸੀ ਲਾਹਣ ਸਮੇਤ ਦੋਸ਼ੀ ਕਾਬੂ

ਬਾਬਾ ਬਕਾਲਾ ਸਾਹਿਬ, 22 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਏ. ਐੱਸ. ਆਈ. ਚਰਨ ਸਿੰਘ ਪਹਿਲਵਾਨ ਚੌਂਕੀ ਇੰਚਾਰਜ ਬਾਬਾ ਬਕਾਲਾ ਸਾਹਿਬ ਦੀ ਅਗਵਾਈ ਹੇਠ ਬਾਬਾ ਬਕਾਲਾ ਸਾਹਿਬ ਦੀ ਪੁਲਿਸ ਨੇ ਇਕ ਦੋਸ਼ੀ ਨੂੰ ਚਾਲੂ ਭੱਠੀ ਅਤੇ ਦੇਸੀ ਲਾਹਣ ਸਮੇਤ ਕਾਬੂ ਕਰਨ 'ਚ ...

ਪੂਰੀ ਖ਼ਬਰ »

ਪਾਕਿ 'ਚ ਘੱਟ-ਗਿਣਤੀਆਂ ਲਈ ਬਦਤਰ ਹੋਏ ਹਾਲਾਤ-ਰਿਪੋਰਟ

ਅੰਮਿ੍ਤਸਰ, 22 ਅਪ੍ਰੈਲ (ਸੁਰਿੰਦਰ ਕੋਛੜ)-ਯੂ.ਐਸ. ਹਿਊਮਨ ਰਾਈਟਸ ਕੌਂਸਲ ਨੇ ਆਪਣੀ ਸਾਲਾਨਾ ਰਿਪੋਰਟ 'ਚ ਪਾਕਿਸਤਾਨ 'ਚ ਬਣੀਆਂ ਗੰਭੀਰ ਸਥਿਤੀਆਂ ਦਾ ਵਿਸਥਾਰ ਨਾਲ ਹਵਾਲਾ ਦਿੰਦਿਆਂ ਦੱਸਿਆ ਹੈ ਕਿ ਪਾਕਿ 'ਚ ਧਾਰਮਿਕ ਆਜ਼ਾਦੀ ਦੀ ਸਥਿਤੀ ਤੇਜ਼ੀ ਨਾਲ ਖ਼ਰਾਬ ਹੋ ਰਹੀ ਹੈ ...

ਪੂਰੀ ਖ਼ਬਰ »

ਅਮਰਬੀਰ ਸਿੰਘ ਢੋਟ ਨਾਲ ਮਜੀਠੀਆ ਤੇ ਹੋਰਨਾਂ ਨੇ ਕੀਤਾ ਦੁੱਖ ਸਾਂਝਾ

ਅੰਮਿ੍ਤਸਰ, 22 ਅਪ੍ਰੈਲ (ਹਰਮਿੰਦਰ ਸਿੰਘ)–ਸਿੱਖ ਸਟੂਡੈਂਟਸ ਫੈੱਡਰੇਸ਼ਨ ਮਹਿਤਾ ਦੇ ਪ੍ਰਧਾਨ ਅਮਰਬੀਰ ਸਿੰਘ ਢੋਟ ਦੇ ਪਿਤਾ ਫੈੱਡਰੇਸ਼ਨ ਸਾਬਕਾ ਮੁੱਖ ਸਲਾਹਕਾਰ ਅਤੇ ਸੀਨੀਅਰ ਅਕਾਲੀ ਆਗੂ ਕੁਲਵੰਤ ਸਿੰਘ ਢੋਟ ਦੇ ਅਚਾਨਕ ਅਕਾਲ ਚਲਾਣੇ 'ਤੇ ਢੋਟ ਪਰਿਵਾਰ ਨਾਲ ਦੁੱਖ ...

ਪੂਰੀ ਖ਼ਬਰ »

2 ਘਰਾਂ 'ਚੋਂ ਕਰੀਬ 8 ਲੱਖ ਦੇ ਗਹਿਣੇ ਤੇ ਨਕਦੀ ਚੋਰੀ

ਰਮਦਾਸ, 22 ਅਪ੍ਰੈਲ (ਜਸਵੰਤ ਸਿੰਘ ਵਾਹਲਾ)-ਰਮਦਾਸ ਦੇ ਵਾਰਡ ਨੰ: 10 ਦੇ ਵੀਰਵਰਸ਼ ਸ਼ਰਮਾ ਪੁੱਤਰ ਸਾਲਗ ਸ਼ਰਮਾ ਨੇ ਦੱਸਿਆ ਕਿ ਬੀਤੇ ਦਿਨੀਂ ਮੈਂ ਆਪਣੀ ਭਤੀਜੀ ਦੀ ਸੱਸ ਦੀ ਕਿਰਿਆ 'ਤੇ ਪਿੰਡ ਵੱਲਾ ਨਜ਼ਦੀਕ ਅੰਮਿ੍ਤਸਰ ਵਿਖੇ ਗਿਆ ਸੀ ਅਤੇ ਜਦ ਮੈਂ ਘਰ ਆ ਕੇ ਵੇਖਿਆ ਤਾਂ ...

ਪੂਰੀ ਖ਼ਬਰ »

ਕੰਵਲਜੀਤ ਸਿੰਘ ਬੰਟੀ ਨੇ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਿਆ

ਛੇਹਰਟਾ, 22 ਅਪ੍ਰੈਲ (ਵਡਾਲੀ)-ਪੰਜਾਬ ਸਰਕਾਰ ਵਲੋਂ ਬੀਤੇ ਦਿਨੀਂ ਕੀਤੇ ਤਬਾਦਲਿਆਂ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਵਜੋਂ ਸੇਵਾਵਾਂ ਨਿਭਾਅ ਰਹੇ ਕੰਵਲਜੀਤ ਸਿੰਘ ਬੰਟੀ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਵਡਾਲੀ ਗੁਰੂ ਵਿਖੇ ਬਤੌਰ ਪਿ੍ੰਸੀਪਲ ...

ਪੂਰੀ ਖ਼ਬਰ »

ਪਨਗ੍ਰੇਨ ਨੇ ਕਣਕ ਦੀ ਖ਼ਰੀਦ ਪੱਖੋਂ ਬਾਕੀ ਏਜੰਸੀਆਂ ਨੂੰ ਪਛਾੜਿਆ-ਡੀ. ਸੀ.

ਅੰਮਿ੍ਤਸਰ, 22 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਜ਼ਿਲ੍ਹੇ ਦੇ ਸਾਰੇ ਸਰਕਾਰੀ ਖ਼ਰੀਦ ਕੇਦਰਾਂ ਤੇ ਕਣਕ ਦੀ ਖ਼ਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ ਅਤੇ ਵੱਖ-ਵੱਖ ਏਜੰਸੀਆਂ ਵਲੋਂ ਖ਼ਰੀਦ ਕੀਤੀ ਜਾ ਰਹੀ ਹੈ ਤੇ ਜ਼ਿਲ੍ਹੇ 'ਚ ਪਨਗਰੇਨ ਏਜੰਸੀ ਨੇ ਬਾਕੀ ਖ਼ਰੀਦ ...

ਪੂਰੀ ਖ਼ਬਰ »

ਦਿਮਾਗੀ ਪ੍ਰੇਸ਼ਾਨੀ ਲਈ ਵਹਿਮਾਂ-ਭਰਮਾਂ 'ਚ ਪੈਣ ਦੀ ਬਜਾਏ ਸਿਰਫ ਡਾਕਟਰੀ ਇਲਾਜ ਹੀ ਜ਼ਰੂਰੀ-ਡਾ:ਗੁਰਪ੍ਰੀਤ

ਜਲੰਧਰ, 22 ਅਪ੍ਰੈਲ (ਅ.ਬ)-ਅੰਮਿ੍ਤਸਰ ਸਥਾਨਕ 100 ਫੁੱਟੀ ਰੋਡ 'ਤੇ ਸਥਿਤ ਗੁਰਪ੍ਰੀਤ ਹਸਪਤਾਲ ਵਿਖੇ ਡਾ. ਗੁਰਪ੍ਰੀਤ ਇੰਦਰ ਸਿੰਘ ਨੇ ਅੱਜਕੱਲ੍ਹ ਦਿਮਾਗੀ ਪ੍ਰੇਸ਼ਾਨੀ ਦੇ ਵਧ ਰਹੇ ਮਰੀਜ਼ਾਂ ਬਾਰੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਕੋਰੋਨਾ ਮਹਾਂਮਾਰੀ ਬਾਰੇ ਗੱਲਬਾਤ ਕਰਦੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਖੇਡ ਮੈਦਾਨ 'ਚ ਲੜਕੀਆਂ ਦੇ ਹਾਕੀ ਟਰਾਇਲ ਕਰਵਾਏ

ਅੰਮਿ੍ਤਸਰ, 22 ਅਪ੍ਰੈਲ (ਹਰਮਿੰਦਰ ਸਿੰਘ)-ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀ ਖ਼ਾਲਸਾ ਹਾਕੀ ਅਕਾਦਮੀ (ਭਾਰਤ ਸਰਕਾਰ ਦੁਆਰਾ ਖੇਲੋ ਇੰਡੀਆ ਪ੍ਰੋਗਰਾਮ ਤਹਿਤ ਮਨਜ਼ੂਰਸ਼ੁਦਾ) ਵਲੋਂ ਅੱਜ ਅੰਡਰ-14, 17, 19 ਅਤੇ ਕਾਲਜ ਵਿਦਿਆਰਥਣਾਂ ਦੀ ਭਰਤੀ ਲਈ ਹਾਕੀ ਟਰਾਇਲ ...

ਪੂਰੀ ਖ਼ਬਰ »

ਫਿੱਕੀ ਫਲੋ ਵਲੋਂ ਵਿਸ਼ਵ ਧਰਤੀ ਦਿਵਸ ਮੌਕੇ 'ਫਲੋ ਫੋਰੇਸਟ' ਦੀ ਸ਼ੁਰੂਆਤ

ਅੰਮਿ੍ਤਸਰ 22 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਫਿੱਕੀ ਫਲੋ ਅੰਮਿ੍ਤਸਰ ਵਲੋਂ ਚੇਅਰਪਰਸਨ ਮਨਜੋਤ ਢਿੱਲੋਂ ਦੀ ਅਗਵਾਈ ਹੇਠ ਸਥਾਨਕ ਪੁਲਿਸ ਲਾਈਨਜ਼ ਦੇ ਆਸ-ਪਾਸ ਫਲੋ ਫੋਰੈਸਟ ਲਗਾ ਕੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ | ਇਸ ਸੂਖਮ ਜੰਗਲਾਤ ਦਾ ਉਦਘਾਟਨ ਫਿੱਕੀ ਫਲੋ ...

ਪੂਰੀ ਖ਼ਬਰ »

400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਨਿਗਮ ਦੇ ਪ੍ਰਬੰਧਾਂ ਦਾ ਮੇਅਰ ਨੇ ਲਿਆ ਜਾਇਜ਼ਾ

ਅੰਮਿ੍ਤਸਰ, 22 ਅਪ੍ਰੈਲ (ਹਰਮਿੰਦਰ ਸਿੰਘ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ 'ਚ ਨਗਰ ਨਿਗਮ ਵਲੋਂ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਗੁ: ਗੁਰੂ ਕੇ ਬਾਗ਼ ਅਤੇ ਹੋਰ ਇਲਾਕਿਆਂ ਦਾ ਜਾਇਜ਼ਾ ਲਿਆ ਗਿਆ | ਇਸ ...

ਪੂਰੀ ਖ਼ਬਰ »

ਪੀ. ਐੱਚ. ਸੀ. ਇੱਬਣ ਕਲਾਂ ਵਿਖੇ ਕੀਤੇ ਕੋਰੋਨਾ ਟੈਸਟ

ਚੱਬਾ, 22 ਅਪ੍ਰੈਲ (ਜੱਸਾ ਅਨਜਾਣ)–ਸੀਨੀਅਰ ਮੈਡੀਕਲ ਅਫ਼ਸਰ ਡਾ. ਰਾਜ ਕੁਮਾਰ ਵੇਰਕਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਡਾ. ਤਾਰਾ ਕਰਤਾਰ ਦੀ ਰਹਿਨੁਮਾਈ ਹੇਠ ਮਿੰਨੀ ਪੀ. ਐੱਚ. ਸੀ. ਇੱਬਣ ਕਲਾਂ ਵਿਖੇ ਪੁਲਿਸ ਨਾਕਾ ਲਗਾ ਕੇ ਕੋਵਿਡ-19 ਰੈਪਿਡ ਅਤੇ ਆਰ. ਟੀ. ਪੀ. ਸੀ. ਆਰ. ਦੇ ...

ਪੂਰੀ ਖ਼ਬਰ »

ਜ਼ਿਲ਼੍ਹਾ ਸਿੱਖਿਆ ਅਫਸਰ (ਐ.ਸਿੱ.) ਵਜੋਂ ਸੁਸ਼ੀਲ ਕੁਮਾਰ ਤੁਲੀ ਨੇ ਅਹੁਦਾ ਸੰਭਾਲਿਆ

ਅੰਮਿ੍ਤਸਰ, 22 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਅੰਮਿ੍ਤਸਰ ਵਿਖੇ ਜ਼ਿਲ਼੍ਹਾ ਸਿੱਖਿਆ ਅਫਸਰ (ਐ. ਸਿੱ.) ਵਜੋਂ ਨਿਯੁਕਤ ਕੀਤੇ ਗਏ ਸੁਸ਼ੀਲ ਕੁਮਾਰ ਤੁਲੀ ਵਲੋਂ ਅੱਜ ਆਪਣਾ ਕਾਰਜਭਾਰ ਸੰਭਾਲ ਲਿਆ ਗਿਆ | ਇੱਥੇ ਦੱਸਣਯੋਗ ਹੈ ਕਿ ਇਸ ਤੋਂ ...

ਪੂਰੀ ਖ਼ਬਰ »

'ਆਪ' ਵਲੋਂ ਮਹਿੰਗੀ ਬਿਜਲੀ ਦੇ ਬਿੱਲ ਸਾੜ ਕੇ ਵਿਰੋਧ ਪ੍ਰਦਰਸ਼ਨ

ਅੰਮਿ੍ਤਸਰ, 22 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਵਲੋਂ ਹਲਕਾ ਉੱਤਰੀ ਤੋਂ ਵਿਧਾਨ ਸਭਾ ਦੀ ਚੋਣ ਲੜ ਚੁੱਕੇ ਅਤੇ ਮੌਜੂਦਾ ਪੰਜਾਬ ਸਟੇਟ ਟਰੇਡ ਵਿੰਗ ਦੇ ਜੁਆਇੰਟ ਸੈਕਟਰੀ ਮਨੀਸ਼ ਅਗਰਵਾਲ ਦੀ ਅਗਵਾਈ ਹੇਠ ਬਿਜਲੀ ਦੇ ਬਿੱਲ ਸਾੜ ਕੇ ਵਿਰੋਧ ...

ਪੂਰੀ ਖ਼ਬਰ »

ਸਿਹਤ ਸੰਸਥਾਵਾਂ ਨੂੰ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਵਾਈ ਜਾਵੇਗੀ ਆਕਸੀਜਨ-ਸੋਨੀ

ਅੰਮਿ੍ਤਸਰ, 22 ਅਪੈ੍ਰਲ (ਰੇਸ਼ਮ ਸਿੰਘ)- ਭਾਵੇਂ ਕਿ ਦੇਸ਼ ਭਰ 'ਚ ਆਕਸੀਜ਼ਨ ਦੀ ਕਿੱਲਤ ਚੱਲ ਰਹੀ ਹੈ ਅਤੇ ਇੱਥੇ ਗੁਰੂ ਨਾਨਕ ਦੇਵ ਹਸਪਤਾਲ 'ਚ ਸਪਲਾਈ ਬਫਰ ਸਟਾਕ 'ਤੇ ਹੈ ਪਰ ਇਸ ਦੇ ਬਾਵਜੂਦ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਸੋਨੀ ਨੇ ਇਹ ਦਾਅਵਾ ਕੀਤਾ ਹੈ ਕਿ ...

ਪੂਰੀ ਖ਼ਬਰ »

ਕਿਸਾਨ ਝੱਲ ਰਹੇ ਨੇ ਮੌਸਮ ਤੇ ਸਰਕਾਰ ਦੀ ਬੇਰੁਖੀ ਦੀ ਦੋਹਰੀ ਮਾਰ, ਖ਼ਰੀਦ ਪ੍ਰਬੰਧ ਅਧੂਰੇ

ਬੱਚੀਵਿੰਡ, 22 ਅਪ੍ਰੈਲ (ਬਲਦੇਵ ਸਿੰਘ ਕੰਬੋ)-ਕਿਸਾਨ ਕਣਕ ਦੇ ਖ਼ਰੀਦ ਪ੍ਰਬੰਧਾਂ 'ਚ ਸਰਕਾਰੀ ਬੇਰੁਖ਼ੀ ਅਤੇ ਮੌਸਮ ਦੀ ਅਨਿਸ਼ਚਿਤਤਾ ਦੀ ਦੂਹਰੀ ਮਾਰ ਝੱਲਣ ਲਈ ਮਜ਼ਬੂਰ ਹੈ | ਸਵੇਰ ਦੀ ਰੁਕ ਰੁਕ ਕੇ ਹੋ ਰਹੀ ਬਾਰਿਸ਼ ਨੇ ਕਿਸਾਨਾਂ ਦੇ ਮੱਥੇ 'ਤੇ ਚਿੰਤਾ ਵਾਲੀਆਂ ...

ਪੂਰੀ ਖ਼ਬਰ »

ਚਾਲੂ ਭੱਠੀ, ਦੇਸੀ ਲਾਹਣ ਸਮੇਤ ਦੋਸ਼ੀ ਕਾਬੂ

ਬਾਬਾ ਬਕਾਲਾ ਸਾਹਿਬ, 22 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਏ. ਐੱਸ. ਆਈ. ਚਰਨ ਸਿੰਘ ਪਹਿਲਵਾਨ ਚੌਂਕੀ ਇੰਚਾਰਜ ਬਾਬਾ ਬਕਾਲਾ ਸਾਹਿਬ ਦੀ ਅਗਵਾਈ ਹੇਠ ਬਾਬਾ ਬਕਾਲਾ ਸਾਹਿਬ ਦੀ ਪੁਲਿਸ ਨੇ ਇਕ ਦੋਸ਼ੀ ਨੂੰ ਚਾਲੂ ਭੱਠੀ ਅਤੇ ਦੇਸੀ ਲਾਹਣ ਸਮੇਤ ਕਾਬੂ ਕਰਨ 'ਚ ...

ਪੂਰੀ ਖ਼ਬਰ »

ਕੇਂਦਰ ਤੇ ਪੰਜਾਬ ਸਰਕਾਰ ਨੇ ਕਿਸਾਨ ਮਜ਼ਦੂਰਾਂ ਆੜਤੀ ਨੂੰ ਬੁਰੀ ਤਰ੍ਹਾਂ ਰੋਲਿਆ-ਰਣੀਕੇ

ਅਟਾਰੀ, 22 ਅਪ੍ਰੈਲ (ਸੁਖਵਿੰਦਰਜੀਤ ਸਿੰਘ ਘਰਿੰਡਾ)-ਪੰਜਾਬ ਵਿਚਲੀ ਕੈਪਟਨ ਸਰਕਾਰ ਵਲੋਂ ਕੇਂਦਰ ਸਰਕਾਰ ਨਾਲ ਮਿਲੀਭੁਗਤ ਕਰਕੇ ਪੰਜਾਬ ਦੀਆਂ ਦਾਣਾ ਮੰਡੀਆਂ 'ਚ ਕਣਕ ਦੀ ਫਸਲ ਵੇਚਣ ਆਏ ਕਿਸਾਨਾਂ ਨੂੰ ਜਿੱਥੇ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ...

ਪੂਰੀ ਖ਼ਬਰ »

ਚਰਚ 'ਤੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇ-ਮਸੀਹ ਭਾਈਚਾਰਾ

ਗੱਗੋਮਾਹਲ, 22 ਅਪ੍ਰੈਲ (ਬਲਵਿੰਦਰ ਸਿੰਘ ਸੰਧੂ)-ਪ੍ਰੋਫਿਟ ਬਜਿੰਦਰ ਸਿੰਘ ਮਨਿਸਟਰੀ ਦੇ ਚਰਚ ਨਿਊ ਚੰਡੀਗੜ੍ਹ ਸਿਸਵਾ ਰੋਡ ਵਿਖੇ ਚਰਚ 'ਚ ਚੱਲ ਰਹੇ ਮਸੀਹ ਸਤਿਸੰਗ ਦੌਰਾਨ ਕੁਝ ਸ਼ਰਾਰਤੀ ਅਨਸਰਾਂ ਵਲੋਂ ਚਰਚ ਦੇ ਸੇਵਾਦਾਰਾਂ ਦੇ ਹਮਲਾ ਕਰਨ, ਚਰਚ ਦੀ ਭੰਨ੍ਹਤੋੜ ਕਰਨ ਦੇ ...

ਪੂਰੀ ਖ਼ਬਰ »

ਵਿਧਾਇਕ ਡੀ. ਸੀ. ਵਲੋਂ ਜੇਠੂਵਾਲ 'ਚ ਵਿਕਾਸ ਕਾਰਜਾਂ ਦਾ ਉਦਘਾਟਨ

ਜੇਠੂਵਾਲ, 22 ਅਪਰੈਲ (ਮਿੱਤਰਪਾਲ ਸਿੰਘ ਰੰਧਾਵਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋ ਸੁੂਬੇ ਵਿਚਲੇ ਪਿੰਡਾਂ ਦੇ ਅਧੂਰੇ ਪਏ ਵਿਕਾਸ ਕੰਮ ਜੰਗੀ ਪੱਧਰ 'ਤੇ ਕਰਵਾਉਣ ਲਈ ਹਰੇਕ ਹਲਕੇ ਨੂੰ ਲੱਖਾਂ ਰੁਪਏ ਦੀਆਂ ਗ੍ਰਾਂਟਾਂ ...

ਪੂਰੀ ਖ਼ਬਰ »

ਸ਼੍ਰੋਮਣੀ ਯੂਥ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਗਾਂਧੀ ਨਿੱਬਰਵਿੰਡ ਨੂੰ ਕੀਤਾ ਸਨਮਾਨਿਤ

ਮਜੀਠਾ, 22 ਅਪ੍ਰੈਲ (ਮਨਿੰਦਰ ਸਿੰਘ ਸੋਖੀ)-ਸੱਤਾ 'ਚ ਆਉਣ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਨੌਜਵਾਨਾਂ ਸਮੇਤ ਸੂਬੇ ਦੇ ਲੋਕਾਂ ਨਾਲ ਜਿਹੜੇ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰਾ ਕਰਨ 'ਚ ਨਾਕਾਮ ਰਹਿਣ ਕਰਕੇ ਆਉਂਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ...

ਪੂਰੀ ਖ਼ਬਰ »

ਸ੍ਰੀ ਰਾਮ ਨੌਮੀ ਦਾ ਪਵਿੱਤਰ ਤਿਉਹਾਰ ਸ਼ਰਧਾਪੂਰਵਕ ਮਨਾਇਆ

ਰਈਆ, 22 ਅਪ੍ਰੈਲ (ਸ਼ਰਨਬੀਰ ਸਿੰਘ ਕੰਗ)–ਮੰਦਰ ਸ੍ਰੀ ਰਾਮਵਾੜਾ ਰਈਆ ਵਿਖੇ ਪ੍ਰਧਾਨ ਕੇ. ਕੇ. ਸ਼ਰਮਾ ਦੀ ਅਗਵਾਈ ਹੇਠ ਸ੍ਰੀ ਰਾਮ ਨੌਮੀ ਦਾ ਪਵਿੱਤਰ ਤਿਉਹਾਰ ਬਹੁਤ ਹੀ ਸ਼ਰਧਾਪੂਰਵਕ ਮਨਾਇਆ ਗਿਆ | ਸਵੇਰੇ ਸਭ ਤੋਂ ਪਹਿਲਾਂ ਸ੍ਰੀ ਰਮਾਇਣ ਦੇ ਪਾਠ ਦੇ ਭੋਗ ਪਾਏ ਗਏ, ਬਾਅਦ 'ਚ ...

ਪੂਰੀ ਖ਼ਬਰ »

ਕੰਵਰਪ੍ਰਤਾਪ ਅਜਨਾਲਾ ਵਲੋਂ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ

ਅਜਨਾਲਾ, 22 ਅਪ੍ਰੈਲ (ਐੱਸ. ਪ੍ਰਸ਼ੋਤਮ)-ਹਲਕਾ ਵਿਧਾਇਕ ਸ. ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਤੇ ਕਾਂਗਰਸ ਜ਼ਿਲ੍ਹਾ ਦਿਹਾਤੀ ਸੀਨੀਅਰ ਮੀਤ ਪ੍ਰਧਾਨ ਸ. ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਹਲਕੇ ਦੇ ਸਰਹੱਦੀ ਪਿੰਡ ਸ਼ੇਖ ਭੱਟੀ ਵਿਖੇ ਇਕ ਸਮਾਜਿਕ ਸਮਾਗਮ 'ਚ ਸ਼ਾਮਿਲ ...

ਪੂਰੀ ਖ਼ਬਰ »

ਕੋਟਲਾ ਸੁਰਾਜ ਲੁਹਾਰ ਵਿਖੇ ਬਿਜਲੀ ਬਿੱਲ ਸਾੜ ਕੇ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

ਅਜਨਾਲਾ, 22 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਪੰਜਾਬ ਵਲੋਂ ਚਲਾਏ ਜਾ ਰਹੇ ਬਿਜਲੀ ਅੰਦੋਲਨ ਤਹਿਤ ਸਰਹੱਦੀ ਪਿੰਡ ਕੋਟਲਾ ਸੁਰਾਜ ਲੁਹਾਰ 'ਆਪ' ਆਗੂ ਬਲਦੇਵ ਸਿੰਘ ਮਿਆਦੀਆਂ ਦੀ ਅਗਵਾਈ 'ਚ ਬਿਜਲੀ ਦੇ ਬਿੱਲ ਸਾੜੇ ਗਏ | ਇਸ ਮੌਕੇ ਬਲਦੇਵ ਸਿੰਘ ...

ਪੂਰੀ ਖ਼ਬਰ »

ਕੋਰੋਨਾ ਸਬੰਧੀ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ 4 ਖ਼ਿਲਾਫ਼ ਮਾਮਲੇ ਦਰਜ

ਅਜਨਾਲਾ, 22 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਚੀਨ ਦੇ ਵੂਹਾਨ ਸ਼ਹਿਰ ਤੋਂ ਸ਼ੁਰੂ ਹੋ ਕੇ ਵਿਸ਼ਵ ਭਰ 'ਚ ਫੈਲੀ ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦੀ ਚੱਲ ਰਹੀ ਦੂਸਰੀ ਲਹਿਰ ਨੂੰ ਅੱਗੇ ਵਧਣ ਤੋਂ ਰੋਕਣ ਲਈ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ 4 ...

ਪੂਰੀ ਖ਼ਬਰ »

ਸਿਆਸੀ ਪਾਰਟੀਆਂ ਲੋਕਾਂ ਦੀਆਂ ਸਿਹਤ ਸਹੂਲਤਾਂ ਵੱਲ ਧਿਆਨ ਦੇਣ-ਛੱਜਲਵੱਡੀ

ਬਾਬਾ ਬਕਾਲਾ ਸਾਹਿਬ, 22 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਜਦੋਂ ਸਮੁੱਚਾ ਦੇਸ਼ ਕੋਰੋਨਾ ਵਰਗੀ ਨਾਮੁਰਾਦ ਬਿਮਾਰੀ ਨਾਲ ਜੂਝ ਰਿਹਾ ਹੈ ਤਾਂ ਕੇਂਦਰ ਤੇ ਸੂਬੇ ਦੀਆਂ ਸਰਕਾਰਾਂ ਨੂੰ ਆਪਣੇ ਵੋਟਰਾਂ ਨੂੰ ਭਰਮਾਉਣ ਅਤੇ ਅਗਲੀ ਸਰਕਾਰ ਬਣਾਉਣ ਦਾ ਫਿਕਰ ਛੱਡ ਕੇ ...

ਪੂਰੀ ਖ਼ਬਰ »

ਬੇਮੌਸਮੀ ਬਰਸਾਤ ਨਾਲ ਕਿਸਾਨਾਂ ਦੀਆਂ ਮੁਸ਼ਕਿਲਾਂ ਵਧੀਆਂ, ਕੰਬਾਈਨਾਂ ਦੇ ਚੱਕੇ ਹੋਏ ਜਾਮ

ਅਜਨਾਲਾ, 22 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਪੂਰੇ ਸੂਬੇ ਦੀ ਤਰ੍ਹਾਂ ਸਰਹੱਦੀ ਖੇਤਰ 'ਚ ਰੁਕ-ਰੁਕ ਕੇ ਹੋ ਰਹੀ ਬੇਮੌਸਮੀ ਬਰਸਾਤ ਨਾਲ ਕਿਸਾਨਾਂ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ | ਸਰਹੱਦੀ ਖੇਤਰ 'ਚ ਕਣਕ ਦੀ ਵਾਢੀ ਲੇਟ ਸ਼ੁਰੂ ਹੋਣ ਦੇ ਚੱਲਦਿਆਂ ...

ਪੂਰੀ ਖ਼ਬਰ »

ਤਹਿਸੀਲ ਅਜਨਾਲਾ ਦੇ ਕਿਸਾਨ ਵੱਡੀ ਗਿਣਤੀ 'ਚ ਮੋਤੀ ਮਹਿਲ ਦੇ ਘਿਰਾਓ 'ਚ ਹੋਣਗੇ ਸ਼ਾਮਿਲ- ਸੁੱਖ ਅਦਲੀਵਾਲ

ਰਾਜਾਸਾਂਸੀ, 22 ਅਪ੍ਰੈਲ (ਹਰਦੀਪ ਸਿੰਘ ਖੀਵਾ)-ਭਾਰਤ ਮਾਲਾ ਪ੍ਰਾਜੈਕਟ ਤਹਿਤ ਬਣ ਰਹੇ ਦਿੱਲੀ ਕਟੜਾ ਐਕਸਪ੍ਰੈੱਸ ਵੇਅ ਲਈ ਪੰਜਾਬ ਦੇ 12 ਜ਼ਿਲਿ੍ਹਆਂ ਦੇ ਸੈਂਕੜੇ ਪਿੰਡਾਂ ਦੀ ਕੌਡੀਆਂ ਦੇ ਭਾਅ ਹਥਿਆਈ ਜਾ ਰਹੀ ਜ਼ਮੀਨ ਦਾ ਉੱਚਿਤ ਮੁਆਵਜ਼ਾ ਨਾ ਦਿੱਤੇ ਜਾਣ ਦੇ ...

ਪੂਰੀ ਖ਼ਬਰ »

ਸਿਵਲ ਹਸਪਤਾਲ ਦੇ ਐੱਸ. ਐੱਮ. ਓ. ਤੇ ਸਟਾਫ਼ ਵਲੋਂ ਪ੍ਰਧਾਨ ਦੀਪਕ ਅਰੋੜਾ ਦਾ ਸਨਮਾਨ

ਅਜਨਾਲਾ, 22 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਸਿਵਲ ਹਸਪਤਾਲ ਅਜਨਾਲਾ ਵਿਖੇ ਅੱਜ ਸੀਨੀਅਰ ਮੈਡੀਕਲ ਅਫਸਰ ਡਾ. ਓਮ ਪ੍ਰਕਾਸ਼ ਦੀ ਅਗਵਾਈ ਹੇਠ ਸਟਾਫ਼ ਵਲੋਂ ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਦੀਪਕ ਅਰੋੜਾ ਇਲੈਕਟ੍ਰਾਨਿਕ ਵਾਲਿਆਂ ਨੂੰ ਯਾਦਗਾਰੀ ਚਿੰਨ੍ਹ ਭੇਟ ...

ਪੂਰੀ ਖ਼ਬਰ »

ਪਾਖਰਪੁਰ ਦਾਣਾ ਮੰਡੀ ਕਾਗਜ਼ਾਂ 'ਚ ਪੱਕੀ ਪਰ ਸਹੂਲਤਾਂ ਦੇਣ ਪੱਖੋਂ ਕੱਚੀ

ਜੈਤੀਪੁਰ, 22 ਅਪਰੈਲ (ਭੁਪਿੰਦਰ ਸਿੰਘ ਗਿੱਲ)-ਹਲਕਾ ਮਜੀਠਾ ਦੇ ਅਹਿਮ ਪਿੰਡ ਜੈਂਤੀਪੁਰ ਜੋ ਜ਼ਿਲ੍ਹਾ ਅੰਮਿ੍ਤਸਰ ਤੇ ਗੁਰਦਾਸਪੁਰ ਦੀ ਹੱਦ 'ਤੇ ਸਥਿਤ ਹੈ, ਉਸ ਦੇ ਨਜ਼ਦੀਕ ਪੈਂਦੀ ਦਾਣਾ ਮੰਡੀ ਪਾਖਰਪੁਰ ਸਰਕਾਰੀ ਕਾਗਜ਼ਾਂ 'ਚ ਪੱਕੀ ਚੱਲਦੀ ਆ ਰਹੀ ਹੈ ਪਰ ਕਿਸਾਨਾਂ ਤੇ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਪਿੰਡਾਂ 'ਚ ਮੋਦੀ ਤੇ ਕੈਪਟਨ ਦੇ ਪੁਤਲੇ ਫੂਕੇ

ਮਜੀਠਾ, 22 ਅਪ੍ਰੈਲ (ਮਨਿੰਦਰ ਸਿੰਘ ਸੋਖੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਤਿੰਨ ਕਾਲੇ ਕਾਨੂੰਨ ਰੱਦ ਕਰਨ, ਨੌਜਵਾਨਾਂ 'ਤੇ ਹੋਏ ਝੂਠੇ ਪਰਚੇ ਰੱਦ ਕਰਨ, ਕਣਕ ਦੀ ਖਰੀਦ 'ਚ ਲਗਾਈਆਂ ਪਾਬੰਦੀਆਂ ਹਟਾਉਣ, ਮੰਡੀਆਂ 'ਚ ਬਾਰਦਾਨਾ ਦੇਣ 'ਚ ਦੇਰੀ ਕਰਨ, ਐੱਫ. ਸੀ. ਆਈ. ...

ਪੂਰੀ ਖ਼ਬਰ »

ਇੰਜੀ: ਸੁਖਜਿੰਦਰ ਸਿੰਘ ਨੂੰ ਮਿਲਿਆ ਇਨਸਾਫ, ਇਰਾਦਾ ਕਤਲ ਦਾ ਮੁਕੱਦਮਾ ਖ਼ਾਰਿਜ

ਮਜੀਠਾ, 22 ਅਪ੍ਰੈਲ (ਮਨਿੰਦਰ ਸਿੰਘ ਸੋਖੀ)-ਪਾਵਰਕਾਮ ਦੇ ਉੱਪ ਮੰਡਲ ਮਜੀਠਾ ਵਿਖੇ ਤਾਇਨਾਤ ਸਹਾਇਕ ਕਾਰਜਕਾਰੀ ਇੰਜੀ: ਸੁਖਜਿੰਦਰ ਸਿੰਘ ਦੇ ਖ਼ਿਲਾਫ਼ ਦਰਜ ਇਰਾਦਾ ਕਤਲ ਦਾ ਮੁਕੱਦਮਾ ਪੁਲਿਸ ਵਲੋਂ ਨਿਰਪੱਖ ਜਾਂਚ ਕਰਕੇ ਝੂਠਾ ਕਰਾਰ ਦਿੰਦੇ ਹੋਏ ਇਸੇ ਮੁਕੱਦਮੇ ਵਿਚ ਦਰਜ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX