ਤਾਜਾ ਖ਼ਬਰਾਂ


ਦਿੱਲੀ 'ਚ ਕੋਰੋਨਾ ਦੇ ਇਕ ਮਾਰਚ ਤੋਂ ਬਾਅਦ ਰਿਕਾਰਡ ਕੀਤੇ ਗਏ ਸਭ ਤੋਂ ਘੱਟ ਕੇਸ
. . .  1 day ago
ਨਵੀਂ ਦਿੱਲੀ, 12 ਜੂਨ - ਦਿੱਲੀ ਵਿਚ ਕੋਰੋਨਾ ਦੇ ਨਵੇਂ ਮਾਮਲੇ ਨਿਰੰਤਰ ਘੱਟ ਰਹੇ ਹਨ। ਦਿੱਲੀ ਵਿਚ ਅੱਜ 213 ਨਵੇਂ ਮਾਮਲੇ ਸਾਹਮਣੇ ਆਏ ਅਤੇ 28 ਮਰੀਜ਼ਾਂ ਦੀ ਮੌਤ ਹੋਈ ਹੈ। ਜੋ ਇਕ ਮਾਰਚ ਤੋਂ ਬਾਅਦ ਸਭ ਤੋਂ ਘੱਟ...
ਪ੍ਰੇਸ਼ਾਨ ਨੌਜਵਾਨ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ
. . .  1 day ago
ਕਾਲਾ ਸੰਘਿਆਂ, 12 ਜੂਨ (ਬਲਜੀਤ ਸਿੰਘ ਸੰਘਾ) - ਨਜ਼ਦੀਕੀ ਪਿੰਡ ਸੰਧੂ ਚੱਠਾ ਜ਼ਿਲ੍ਹਾ ਕਪੂਰਥਲਾ ਦੇ ਨੌਜਵਾਨ ਵੱਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੇ ਭਰਾ ਅੱਛਰ ਸਿੰਘ ਹਾਲ ਵਾਸੀ ਲੁਧਿਆਣਾ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਨ੍ਹਾਂ ਦੀ ਮਾਂ...
ਲਾਸ਼ ਖਰੜ ਪੁੱਜਣ 'ਤੇ ਜੈਪਾਲ ਭੁੱਲਰ ਦੇ ਸਾਥੀ ਜਸਪ੍ਰੀਤ ਜੱਸੀ ਦਾ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਖਰੜ,12 ਜੂਨ (ਕੇਵਲ ਸਿੰਘ ਰਾਣਾ) - ਬੀਤੀ 9 ਜੂਨ ਨੂੰ ਕੋਲਕਾਤਾ ਵਿਖੇ ਜਗਰਾਉਂ ਪੁਲਿਸ ਕਤਲ ਕਾਂਡ ਦੇ ਦੋ ਮੁੱਖ ਦੋਸ਼ੀਆਂ ਗੈਂਗਸਟਰ ਜੈਪਾਲ ਭੁੱਲਰ ਤੇ ਜਸਪ੍ਰੀਤ ਜੱਸੀ ਖਰੜ ਦੇ ਹੋਏ ਐਨਕਾਊਂਟਰ...
ਅੰਮ੍ਰਿਤਸਰ ਵਿਚ 100 ਕੋਰੋਨਾ ਕੇਸ ਆਏ ਸਾਹਮਣੇ, 6 ਮੌਤਾਂ
. . .  1 day ago
ਅੰਮ੍ਰਿਤਸਰ, 12 ਜੂਨ (ਜਸਵੰਤ ਸਿੰਘ ਜੱਸ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 100 ਕੇਸ ਸਾਹਮਣੇ ਆਏ ਹਨ ਅਤੇ 6 ਮਰੀਜ਼ਾਂ ਦੀ...
ਨਹਿਰ 'ਚ ਡੁੱਬਣ ਕਾਰਨ ਬੱਚੇ ਦੀ ਮੌਤ
. . .  1 day ago
ਜੋਗਾ,(ਮਾਨਸਾ) 12 ਜੂਨ (ਹਰਜਿੰਦਰ ਸਿੰਘ ਚਹਿਲ) - ਅੱਜ ਪਿੰਡ ਰੱਲਾ ਮਾਨਸਾ 'ਚ ਪਿੰਡ ਵਿਚ ਦੀ ਲੰਘਦੀ ਨਹਿਰ ਵਿਚ ਬੱਚਾ ਡੁੱਬਣ ਦੇ ਕਾਰਣ ਮੌਤ ਹੋਣ ਦਾ ਸਮਾਚਾਰ ...
ਮੋਗਾ ਜ਼ਿਲ੍ਹੇ ਵਿਚ ਕੋਰੋਨਾ ਤੋਂ ਰਾਹਤ, ਆਏ ਨਵੇਂ 12 ਮਾਮਲੇ
. . .  1 day ago
ਮੋਗਾ, 12 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਤੋਂ ਥੋੜ੍ਹੀ ਰਾਹਤ ਮਿਲੀ ਹੈ ਅਤੇ ਅੱਜ ਮਹਿਜ 12 ਮਾਮਲੇ ਹੀ ਸਾਹਮਣੇ ਆਏ ਹਨ ...
ਗੈਂਗਸਟਰ ਜੈਪਾਲ ਭੁੱਲਰ ਅਤੇ ਉਸ ਦੇ ਸਾਥੀ ਨੇ ਕੋਲਕਾਤਾ ਵਿਚ ਰਹਿਣ ਲਈ ਕੀਤੇ ਸਨ ਜਾਅਲੀ ਦਸਤਾਵੇਜ਼ ਇਸਤੇਮਾਲ
. . .  1 day ago
ਚੰਡੀਗੜ੍ਹ,12 ਜੂਨ - ਪੰਜਾਬ ਪੁਲਿਸ ਨੇ ਗੈਂਗਸਟਰ ਜੈਪਾਲ ਭੁੱਲਰ ਅਤੇ ਉਸ ਦੇ ਸਾਥੀ ਜਸਪ੍ਰੀਤ ਸਿੰਘ ਨੂੰ ਕੋਲਕਾਤਾ ਦੇ ਵਿਚ ਰਹਿਣ ਲਈ ਜਿਸ ਵਿਅਕਤੀ ਦੇ ਦਸਤਾਵੇਜ਼ਾਂ ਦਾ ਇਸਤੇਮਾਲ ਕੀਤਾ...
ਜ਼ਹਿਰੀਲੀ ਚੀਜ਼ ਦੇ ਡੰਗਣ ਨਾਲ ਦੋ ਦੀ ਮੌਤ
. . .  1 day ago
ਗੁਰਾਇਆ,12 ਜੂਨ ( ਬਲਵਿੰਦਰ ਸਿੰਘ ) - ਗੁਰਾਇਆ ਦੇ ਨਜ਼ਦੀਕੀ ਬੜਾ ਪਿੰਡ ਵਿਖੇ ਇਕ ਮੋਟਰ 'ਤੇ ਸੁਤੇ ਪਏ ਦੋ ਪ੍ਰਵਾਸੀ ਮਜ਼ਦੂਰਾਂ ਦੇ ਜ਼ਹਿਰੀਲੀ ਚੀਜ਼ ਲੜਨ ਨਾਲ ਦੋਵਾਂ ਦੀ ਮੌਤ ਹੋ...
ਕਾਲੇ ਫੰਗਸ ਦੀ ਦਵਾਈ ਟੈਕਸ ਮੁਕਤ, ਕੋਰੋਨਾ ਟੀਕੇ 'ਤੇ 5% ਜੀ.ਐੱਸ.ਟੀ. ਬਰਕਰਾਰ
. . .  1 day ago
ਨਵੀਂ ਦਿੱਲੀ, 12 ਜੂਨ - ਜੀ.ਐੱਸ.ਟੀ. ਕੌਂਸਲ ਨੇ ਸਨਿਚਰਵਾਰ ਨੂੰ ਕੋਰੋਨਾ ਨਾਲ ਸਬੰਧਿਤ ਰਾਹਤ ਸਮਗਰੀ ਬਾਰੇ ਮੰਤਰੀਆਂ ਦੇ ਸਮੂਹ ਦੀਆਂ ਸਿਫ਼ਾਰਸ਼ਾਂ ਨੂੰ ਸਵੀਕਾਰ ਕਰ ...
ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਮੱਦੇਨਜ਼ਰ ਚੰਡੀਗੜ੍ਹ ਵਿਚ 14 ਜੂਨ ਨੂੰ ਜਨਤਕ ਛੁੱਟੀ
. . .  1 day ago
ਚੰਡੀਗੜ੍ਹ , 12 ਜੂਨ - ਚੰਡੀਗੜ੍ਹ ਵਿਚ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਮੱਦੇਨਜ਼ਰ 14 ਜੂਨ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ...
ਅੰਮ੍ਰਿਤਸਰ 'ਚ ਇਕ ਵਿਅਕਤੀ ਵਲੋਂ ਘਰਵਾਲੀ ਅਤੇ ਜਵਾਨ ਧੀ ਦਾ ਕਤਲ
. . .  1 day ago
ਅੰਮ੍ਰਿਤਸਰ, 12 ਜੂਨ (ਸੁਰਿੰਦਰਪਾਲ ਸਿੰਘ ਵਰਪਾਲ) - ਅੰਮ੍ਰਿਤਸਰ ਵਿਖੇ ਅੱਜ ਅਸ਼ੋਕ ਕੁਮਾਰ ਨਾਮਕ ਇਕ ਵਿਅਕਤੀ ਵਲੋਂ ਆਪਣੀ ਘਰਵਾਲੀ ਮਨਜੀਤ ਕੌਰ (45) ਅਤੇ ਜਵਾਨ ਧੀ ਪਾਇਲ ਦਾ ਕਤਲ ਕਰਕੇ...
ਕਾਬੁਲ ਵਿਚ ਹੋਏ ਬੰਬ ਧਮਾਕੇ
. . .  1 day ago
ਕਾਬੂਲ (ਅਫਗਾਨਿਸਤਾਨ), 12 ਜੂਨ - ਅਫਗਾਨਿਸਤਾਨ ਦੇ ਗ੍ਰਹਿ ਮੰਤਰਾਲੇ ਦਾ ਕਹਿਣਾ ਹੈ ਕਿ ਕਾਬੁਲ ਵਿਚ ਅੱਜ ਦੁਪਹਿਰ ਦੋ ਧਮਾਕੇ ਹੋਏ...
ਭਾਰਤੀ ਜਾਂਚ ਏਜੰਸੀਆਂ ਨੇ ਮੇਹੁਲ ਚੋਕਸੀ ਮਾਮਲੇ ਵਿਚ ਡੋਮੀਨਿਕਾ ਹਾਈ ਕੋਰਟ ਵਿਚ ਹਲਫਨਾਮਾ ਦਾਖ਼ਲ ਕੀਤਾ
. . .  1 day ago
ਨਵੀਂ ਦਿੱਲੀ ,12 ਜੂਨ -ਭਾਰਤੀ ਜਾਂਚ ਏਜੰਸੀਆਂ ਨੇ ਮੇਹੁਲ ਚੋਕਸੀ ਮਾਮਲੇ ਵਿਚ ਡੋਮੀਨਿਕਾ ਹਾਈ ਕੋਰਟ ਵਿਚ ਇਕ ਹਲਫਨਾਮਾ ਦਾਖ਼ਲ ਕੀਤਾ...
ਭਾਰਤ ਬਾਇਓਟੈਕ ਸੰਯੁਕਤ ਰਾਜ ਵਿਚ ਕਰੇਗਾ ਕੋਵੈਕਸਿਨ ਲਈ ਕਲੀਨਿਕਲ ਅਜ਼ਮਾਇਸ਼
. . .  1 day ago
ਨਵੀਂ ਦਿੱਲੀ,12 ਜੂਨ - ਕੋਵੈਕਸਿਨ ਲਈ ਮਾਰਕੀਟਿੰਗ ਐਪਲੀਕੇਸ਼ਨ ਦਾ ਸਮਰਥਨ ਕਰਨ ਲਈ ਭਾਰਤ ਬਾਇਓਟੈਕ ਸੰਯੁਕਤ ਰਾਜ ਵਿਚ ਕਲੀਨਿਕਲ...
100 ਫ਼ੀਸਦੀ ਕੋਵਿਡ ਵੈਕਸੀਨੇਸ਼ਨ ਮਿਸ਼ਨ ਪ੍ਰਾਪਤੀ ਅਧੀਨ ਪਿੰਡ ਭੀਖੀ ਖੱਟੜਾ ਬਣਿਆ ਪੰਜਾਬ ਦਾ ਪਹਿਲਾ ਪਿੰਡ
. . .  1 day ago
ਰਾੜਾ ਸਾਹਿਬ, 12 ਜੂਨ (ਸਰਬਜੀਤ ਸਿੰਘ ਬੋਪਾਰਾਏ) - ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਵੈਕਸੀਨੇਸ਼ਨ ਕਰਨ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਦੀ ਤਹਿਸੀਲ ਪਾਇਲ ਦੇ ਪਿੰਡ ਭੀਖੀ ਖੱਟੜਾ ਵਿਖੇ 100 ਫ਼ੀਸਦੀ...
ਤੇਜ਼ ਹਨੇਰੀ ਅਤੇ ਮੀਂਹ ਦੇ ਨਾਲ ਹਲਕੀ ਗੜੇਮਾਰੀ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਜੂਨ ( ਰਣਜੀਤ ਸਿੰਘ ਢਿੱਲੋਂ ) - ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਜਿੱਥੇ ਹਨੇਰੀ ਨਾਲ ਤੇਜ਼ ਬਾਰਸ਼ ਹੋ...
ਸ਼੍ਰੌਮਣੀ ਅਕਾਲੀ ਦਲ ਅਤੇ ਬਸਪਾ ਦਾ ਗੱਠ-ਜੋੜ ਮਹਿਜ ਸੱਤਾ ਪ੍ਰਾਪਤ ਕਰਨ ਦੀ ਲਾਲਸਾ - ਜਸਵੀਰ ਸਿੰਘ ਡਿੰਪਾ
. . .  1 day ago
ਸੁਲਤਾਨਪੁਰ ਲੋਧੀ, 12 ਜੂਨ (ਲਾਡੀ, ਹੈਪੀ, ਥਿੰਦ) - ਸੁਲਤਾਨਪੁਰ ਲੋਧੀ ਵਿਖੇ ਜਸਵੀਰ ਸਿੰਘ ਡਿੰਪਾ ਮੈਂਬਰ ਪਾਰਲੀਮੈਂਟ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ,ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ...
ਸਾਢੇ 6 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ
. . .  1 day ago
ਲੁਧਿਆਣਾ,12 ਜੂਨ (ਪਰਮਿੰਦਰ ਸਿੰਘ ਆਹੂਜਾ) ਐੱਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ...
ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗਠਜੋੜ ਪੰਜਾਬ ਵਿਚ ਨਵੀਂ ਰਾਜਨੀਤਿਕ ਅਤੇ ਸਮਾਜਿਕ ਸ਼ੁਰੂਆਤ : ਮਾਇਆਵਤੀ
. . .  1 day ago
ਨਵੀਂ ਦਿੱਲੀ, 12 ਜੂਨ - ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗਠਜੋੜ ਪੰਜਾਬ ਵਿਚ ਨਵੀਂ ਰਾਜਨੀਤਿਕ ਅਤੇ ਸਮਾਜਿਕ ਸ਼ੁਰੂਆਤ ਹੈ। ਇਸ ਇਤਿਹਾਸਕ ਕਦਮ ਲਈ...
ਸ੍ਰੀ ਮੁਕਤਸਰ ਸਾਹਿਬ ਵਿਚ ਬਾਰਸ਼ ਸ਼ੁਰੂ, ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ
. . .  1 day ago
ਸ੍ਰੀ ਮੁਕਤਸਰ ਸਾਹਿਬ 12 ਜੂਨ (ਰਣਜੀਤ ਸਿੰਘ ਢਿੱਲੋਂ ) ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅਸਮਾਨ ਵਿਚ...
ਸਕਾਲਰਸ਼ਿਪ ਘੁਟਾਲੇ ਵਿਰੁੱਧ ਆਮ ਆਦਮੀ ਪਾਰਟੀ ਨੇ ਸਾਧੂ ਸਿੰਘ ਧਰਮਸੋਤ ਦਾ ਫੂਕਿਆ ਪੁਤਲਾ
. . .  1 day ago
ਬਠਿੰਡਾ,12 ਜੂਨ (ਅੰਮ੍ਰਿਤਪਾਲ ਸਿੰਘ ਵਲਾਣ) - ਪੰਜਾਬ ਦੇ ਐੱਸ.ਸੀ.ਐੱਸ.ਟੀ. ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲਾ ...
ਬਸਤੀ ਨਿਵਾਸੀਆਂ ਨੇ ਸੂਬਾ ਸਰਕਾਰ ਅਤੇ ਸਬੰਧਿਤ ਅਧਿਕਾਰੀਆਂ ਦਾ ਕੀਤਾ ਪਿੱਟ ਸਿਆਪਾ
. . .  1 day ago
ਤਪਾ ਮੰਡੀ,12 ਜੂਨ (ਪ੍ਰਵੀਨ ਗਰਗ) ਸ਼ਹਿਰ ਦੀ ਅੰਬਰਸਰੀ ਅਤੇ ਯੋਗੀ ਬਸਤੀ ਨਿਵਾਸੀਆਂ ਵਲੋਂ....
ਹਨੇਰੀ ਨਾਲ ਡਿਗੇ ਰੁੱਖ ਹੇਠਾਂ ਆ ਕੇ ਕਿਸਾਨ ਦੀ ਮੌਤ
. . .  1 day ago
ਪੰਜਗਰਾਈਆਂ,12 ਜੂਨ (ਬਲਵਿੰਦਰ ਸਿੰਘ) ઠਨਜ਼ਦੀਕੀ ਪਿੰਡ ਭੰਬੋਈ ਦੀ ਬਹਿਕ 'ਤੇ ਰਹਿਣ ਵਾਲੇ 55 ਸਾਲਾ ...
ਜੰਮੂ ਕਸ਼ਮੀਰ : ਅੱਤਵਾਦੀ ਹਮਲੇ ਵਿਚ ਦੋ ਪੁਲਿਸ ਮੁਲਾਜ਼ਮ ਅਤੇ ਦੋ ਨਾਗਰਿਕ ਆਪਣੀ ਜਾਨ ਗਵਾ ਬੈਠੇ
. . .  1 day ago
ਸ੍ਰੀ ਨਗਰ, 12 ਜੂਨ - ਜੰਮੂ ਕਸ਼ਮੀਰ ਦੇ ਸੋਪੋਰ ਵਿਚ ਹੋਏ ਅੱਤਵਾਦੀ ਹਮਲੇ ਵਿਚ ਦੋ ਪੁਲਿਸ ਮੁਲਾਜ਼ਮ ਅਤੇ ਦੋ ਨਾਗਰਿਕ ਆਪਣੀ ਜਾਨ ਗਵਾ ਬੈਠੇ ਹਨ...
ਕਸਬੇ ਅੰਦਰ ਬਣੇ ਗੰਦੇ ਟੋਭਿਆਂ 'ਚ ਡੇਂਗੂ, ਮਲੇਰੀਆ ਦੀ ਰੋਕਥਾਮ ਲਈ ਗੰਬੂਜਾ ਮੱਛੀਆਂ ਛੱਡੀਆਂ
. . .  1 day ago
ਲੌਂਗੋਵਾਲ,12 ਜੂਨ ( ਸ.ਸ.ਖੰਨਾ,ਵਿਨੋਦ) ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਸੰਗਰੂਰ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਸਿਹਤ ਹਰ ਜੀਵ ਦੀ ਸਭ ਤੋਂ ਵੱਡੀ ਜਾਇਦਾਦ ਹੈ। -ਐਮਰਸਨ

ਪਟਿਆਲਾ

ਭਾਜਪਾ ਦੀ ਬੈਠਕ ਦੌਰਾਨ ਪਹੁੰਚੇ ਕਿਸਾਨ, ਕੀਤੀ ਨਾਅਰੇਬਾਜ਼ੀ

ਪਟਿਆਲਾ, 22 ਅਪ੍ਰੈਲ (ਮਨਦੀਪ ਸਿੰਘ ਖਰੋੜ)-ਇੱਥੋਂ ਦੇ ਬੱਸ ਅੱਡੇ ਲਾਗੇ ਇਕ ਮੰਦਰ ਦੀ ਧਰਮਸ਼ਾਲਾ 'ਚ ਭਾਜਪਾ ਦੀ ਜ਼ਿਲ੍ਹਾ ਪੱਧਰੀ ਹੋ ਰਹੀ ਬੈਠਕ ਦੌਰਾਨ ਕਿਸਾਨਾਂ ਦੇ ਪਹੁੰਚਣ ਉਪਰੰਤ ਪੁਲਿਸ ਨੇ ਭਾਜਪਾ ਦਾ ਨੇਤਾਵਾਂ ਨੂੰ ਧਰਨਾਕਾਰੀਆਂ ਤੋਂ ਬਚਾਉਂਦੇ ਸਰਕਾਰੀ ਗੱਡੀ 'ਚ ਸੁਰੱਖਿਅਤ ਸਥਾਨ 'ਤੇ ਪਹੁੰਚਾਇਆ | ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਭਾਜਪਾ ਦੇ ਪਟਿਆਲਾ ਸ਼ਹਿਰੀ ਦੇ ਇੰਚਾਰਜ ਡਾ. ਸੁਭਾਸ਼ ਵਰਮਾ ਲੁਧਿਆਣਾ ਤੋਂ ਪਟਿਆਲਾ ਵਿਖੇ ਸਵੇਰੇ 10 ਵਜੇ ਬੱਸ ਸਟੈਂਡ ਲਾਗੇ ਇਕ ਮੰਦਰ ਦੀ ਧਰਮਸ਼ਾਲਾ 'ਚ ਪਟਿਆਲਾ ਜ਼ਿਲ੍ਹਾ ਦੇ ਭਾਜਪਾ ਦੀ ਕੋਰ ਕਮੇਟੀ ਦੇ ਨੇਤਾਵਾਂ ਨਾਲ ਬੈਠਕ ਕਰਨ ਪੁੱਜੇ ਸਨ | ਇਸ ਦੌਰਾਨ ਕਿਸਾਨਾਂ ਨੂੰ ਭਾਜਪਾ ਦੇ ਬੈਠਕ ਬਾਰੇ ਭਿਣਕ ਪੈਣ 'ਤੇ ਵੱਡੀ ਗਿਣਤੀ 'ਚ ਕਿਸਾਨ ਯੂਨੀਅਨਾਂ ਦੇ ਕਾਰਕੁੰਨ ਤੇ ਬੀਬੀਆਂ ਉੱਥੇ ਪਹੁੰਚ ਕੇ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕਰਨ ਲੱਗ ਪਏ | ਮੌਕੇ 'ਤੇ ਪਹੁੰਚ ਕੇ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੇ ਮੰਦਰ 'ਚ ਬੈਠਕ ਕਰ ਰਹੇ ਭਾਜਪਾ ਪਟਿਆਲਾ ਦੇ ਇੰਚਾਰਜ ਡਾ. ਸੁਭਾਸ਼ ਵਰਮਾ, ਜ਼ਿਲ੍ਹਾ ਪ੍ਰਧਾਨ ਹਰਿੰਦਰ ਕੋਹਲੀ, ਕਾਰਜਕਾਰੀ ਕਮੇਟੀ ਦੇ ਮੈਂਬਰ ਗੁਰਤੇਜ ਢਿੱਲੋਂ ਤੇ ਪਾਰਟੀ ਦੇ ਹੋਰ ਲੀਡਰਾਂ ਨੂੰ ਸਰਕਾਰੀ ਗੱਡੀ 'ਚ ਬਿਠਾ ਕੇ ਸੁਰੱਖਿਅਤ ਸਥਾਨ 'ਤੇ ਪਹੁੰਚਾਇਆ | ਇਸ ਦੌਰਾਨ ਪੁਲਿਸ ਅਤੇ ਕਿਸਾਨ ਯੂਨੀਅਨਾਂ ਦੇ ਕਾਰਕੁਨਾਂ ਦੀ ਆਪਸ 'ਚ ਧੱਕਾ ਮੁੱਕੀ ਵੀ ਹੋਈ | ਕਿਸਾਨ ਯੂਨੀਅਨਾਂ ਦੇ ਮੈਂਬਰਾਂ ਨੇ ਦੱਸਿਆ ਕਿ ਪਟਿਆਲਾ ਪੁਲਿਸ ਪ੍ਰਸ਼ਾਸਨ ਵਲੋਂ ਕਿਸਾਨਾਂ ਨਾਲ ਮਾੜਾ ਵਿਹਾਰ ਕੀਤਾ ਗਿਆ ਖਾਸ ਤੌਰ 'ਤੇ ਔਰਤਾਂ ਨੂੰ ਵੀ ਧੱਕੇ ਮਾਰੇ ਗਏ ਅਤੇ ਨੌਜਵਾਨਾਂ ਨਾਲ ਗਾਲੀ ਗਲੋਚ ਕੀਤੀ ਗਈ | ਇਸ ਦੇ ਵਿਰੋਧ 'ਚ ਕਿਸਾਨਾਂ ਨੇ ਬੱਸ ਸਟੈਂਡ ਕੋਲ ਬੱਤੀਆਂ ਵਾਲਾ ਚੌਕ ਘੇਰ ਕੇ ਧਰਨਾ ਲਗਾ ਦਿੱਤਾ | ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਕਾਲੇ ਕਾਨੂੰਨ ਵਾਪਸ ਨਹੀਂ ਕੀਤੇ ਜਾਂਦੇ ਉਨ੍ਹੀ ਦੇਰ ਤੱਕ ਭਾਜਪਾ ਦੇ ਕਿਸੇ ਵੀ ਆਗੂ ਨੂੰ ਪਿੰਡਾਂ ਤੇ ਸ਼ਹਿਰਾਂ 'ਚ ਵੜਨ ਨਹੀਂ ਦਿੱਤਾ ਜਾਵੇਗਾ |

ਆਈ.ਪੀ.ਐਲ. ਮੈਚਾਂ 'ਤੇ ਸੱਟਾ ਲਗਵਾਉਣ ਵਾਲੇ 10 ਵਿਅਕਤੀਆਂ 'ਤੇ ਮਾਮਲਾ ਦਰਜ, ਇਕ ਕਾਬੂ

ਨਾਭਾ, 22 ਅਪ੍ਰੈਲ (ਕਰਮਜੀਤ ਸਿੰਘ)-ਅੱਜ ਨਾਭਾ ਵਿਖੇ ਕੋਤਵਾਲੀ ਪੁਲਿਸ ਦੇ ਮੁਖੀ ਸੁਰਿੰਦਰ ਭੱਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਵਿਕਰਮਜੀਤ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਉਪ ਪੁਲਿਸ ਕਪਤਾਨ ਰਾਜੇਸ਼ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ ਸਬੰਧੀ ਮਾਮਲਾ ਦਰਜ

ਨਾਭਾ, 22 ਅਪ੍ਰੈਲ (ਕਰਮਜੀਤ ਸਿੰਘ)-ਥਾਣਾ ਸਦਰ ਨਾਭਾ 'ਚ ਪ੍ਰਦੀਪ ਕੁਮਾਰ ਪੁੱਤਰ ਮੋਹਨ ਲਾਲ ਵਾਸੀ ਪਿੰਡ ਬੌੜਾਂ ਕਲਾਂ ਦੇ ਖ਼ਿਲਾਫ਼ ਰਾਤ ਦੇ ਕਰਫ਼ਿਊ ਦੀ ਉਲੰਘਣਾ ਕਰਨ ਸਬੰਧੀ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਅਨੁਸਾਰ ਥਾਣਾ ਸਦਰ ਨਾਭਾ ਦੇ ਸਹਾਇਕ ਥਾਣੇਦਾਰ ਲਾਭ ...

ਪੂਰੀ ਖ਼ਬਰ »

ਐਫ਼.ਸੀ.ਆਈ. ਗੁਦਾਮਾਂ 'ਚ ਚੌਲ ਲਗਾਉਣ ਦਾ ਮੈਣ ਵਾਸੀਆਂ ਵਲੋਂ ਵਿਰੋਧ

ਡਕਾਲਾ, 22 ਅਪ੍ਰੈਲ (ਪਰਗਟ ਸਿੰਘ ਬਲਬੇੜ੍ਹਾ)-ਨੇੜਲੇ ਪਿੰਡ ਮੈਣ ਵਿਖੇ ਬਣੇ ਐਫ਼.ਸੀ.ਆਈ. ਦੇ ਗੁਦਾਮਾਂ 'ਚ ਅੱਜ ਅਧਿਕਾਰੀਆਂ ਵਲੋਂ ਚੌਲ ਲਗਾਉਣ ਲਈ ਭੇਜੀ ਗੱਡੀਆਂ ਦਾ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਪਿੰਡ ਮੈਣ ਇਕਾਈ ਅਤੇ ਇਲਾਕੇ ਦੀਆਂ ਔਰਤਾਂ, ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਜ਼ਿਲੇ੍ਹ 'ਚ ਕੋਰੋਨਾ ਮਹਾਂਮਾਰੀ ਦੇ ਵਧਦੇ ਫੈਲਾਅ ਨੂੰ ਰੋਕਣ ਲਈ ਸਿਹਤ ਵਿਭਾਗ ਵਲੋਂ ਪੁਖਤਾ ਪ੍ਰਬੰਧਾਂ ਦਾ ਦਾਅਵਾ

ਪਟਿਆਲਾ, 22 ਅਪ੍ਰੈਲ (ਮਨਦੀਪ ਸਿੰਘ ਖਰੋੜ)-ਮੁੱਖ ਮੰਤਰੀ ਦੇ ਜ਼ਿਲੇ੍ਹ 'ਚ ਪਿਛਲੇ ਮਹੀਨਿਆਂ ਤੋਂ ਕੋਰੋਨਾ ਪੀੜਤ ਵਿਅਕਤੀਆਂ ਦੀ ਗਿਣਤੀ 'ਚ ਵਾਧਾ ਹੋਣ ਦੇ ਮੱਦੇਨਜ਼ਰ ਜ਼ਿਲ੍ਹਾ ਸਿਹਤ ਵਿਭਾਗ ਵਲੋਂ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ ਕਰਨ ...

ਪੂਰੀ ਖ਼ਬਰ »

ਘਾਹ ਕਲਾਕਾਰ ਅਭਿਸ਼ੇਕ ਚੌਹਾਨ ਦੁਨੀਆ ਦਾ ਆਪਣੀ ਕਲਾ ਵਿਚ ਮਾਹਿਰ ਪਹਿਲਾ ਵਿਅਕਤੀ ਬਣਿਆ

ਰਾਜਪੁਰਾ, 22 ਅਪ੍ਰੈਲ (ਜੀ.ਪੀ. ਸਿੰਘ)-ਇਤਿਹਾਸ ਦੁਹਰਾਇਆ ਨਹੀਂ ਜਾਂਦਾ ਪਰ ਸਮੇਂ ਦੇ ਨਾਲ ਸਿਰਜਿਆ ਜਾਂਦਾ ਹੈ | ਰਾਜਪੁਰਾ ਦੇ ਜੰਮਪਲ ਗਰਾਸ ਆਰਟਿਸਟ ਅਭਿਸ਼ੇਕ ਕੁਮਾਰ ਚੌਹਾਨ ਨੇ ਇਹ ਕਾਰਨਾਮਾ ਕਰ ਦਿਤਾ ਹੈ ਜਦੋਂ ਦੁਨੀਆ ਦੀ ਸਭ ਤੋਂ ਵੱਡੀ ਕਿਤਾਬ ਗਿੰਨੀਜ਼ ਬੁੱਕ ਆਫ਼ ...

ਪੂਰੀ ਖ਼ਬਰ »

ਬਾਹਰੀ ਰਾਜਾਂ ਤੋਂ ਆਉਂਦੇ ਕਣਕ ਦੇ ਟਰੱਕ ਸ਼ੁਤਰਾਣਾ ਪੁਲਿਸ ਵਲੋਂ ਕਾਬੂ

ਸ਼ੁਤਰਾਣਾ, 22 ਅਪ੍ਰੈਲ (ਬਲਦੇਵ ਸਿੰਘ ਮਹਿਰੋਕ)-ਮੱਧ ਪ੍ਰਦੇਸ਼, ਯੂ. ਪੀ., ਬਿਹਾਰ ਸਮੇਤ ਵੱਖ-ਵੱਖ ਰਾਜਾਂ ਤੋਂ ਪੰਜਾਬ ਵਿਚ ਭਾਰੀ ਤਾਦਾਦ 'ਚ ਕਣਕ ਲਿਆ ਰਹੇ ਲੋਕਾਂ ਨੂੰ ਪੁਲਿਸ ਵਲੋਂ ਕਾਬੂ ਕਰਕੇ ਉਨ੍ਹਾਂ ਦੇ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ | ਸ਼ੁਤਰਾਣਾ ...

ਪੂਰੀ ਖ਼ਬਰ »

ਪਟਿਆਲਾ 'ਚ ਕੋਰੋਨਾ ਨਾਲ ਪੰਜ ਹੋਰ ਮੌਤਾਂ, 448 ਨਵੇਂ ਕੇਸ

ਪਟਿਆਲਾ, 22 ਅਪ੍ਰੈਲ (ਮਨਦੀਪ ਸਿੰਘ ਖਰੋੜ)-ਕੋਰੋਨਾ ਨਾਲ ਜ਼ਿਲੇ੍ਹ ਦੇ 5 ਹੋਰ ਵਿਅਕਤੀਆਂ ਦੀ ਮੌਤ ਹੋਣ ਦੀ ਦੁਖਦਾਈ ਘਟਨਾ 448 ਹੋਰ ਵਿਅਕਤੀਆਂ ਦੀ ਕੋਵਿਡ ਰਿਪੋਰਟ ਪਾਜ਼ੀਟਿਵ ਆਈ ਹੈ, ਜਿਸ ਨਾਲ ਜ਼ਿਲੇ੍ਹ 'ਚ ਪਾਜ਼ੀਟਿਵ ਕੇਸਾਂ ਦੀ ਗਿਣਤੀ 29056 ਹੋ ਗਈ ਹੈ | ਇਨ੍ਹਾਂ 'ਚੋਂ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਅਮਲੋਹ ਦੇ ਸਬ ਯਾਰਡ ਮੰਡੀ ਗੋਬਿੰਦਗੜ੍ਹ 'ਚ ਲਗਾਇਆ ਕੈਂਪ

ਮੰਡੀ ਗੋਬਿੰਦਗੜ੍ਹ, 22 ਅਪ੍ਰੈਲ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀਆਂ ਅਨਾਜ ਮੰਡੀਆਂ 'ਚ ਕਣਕ ਦੀ ਖ਼ਰੀਦ ਦੌਰਾਨ ਕੋਵਿਡ-19 ਤੋਂ ਬਚਾਅ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਸਿਹਤ ਵਿਭਾਗ ਵਲੋਂ ਮੰਡੀਆਂ 'ਚ ਆਉਣ ਵਾਲੇ ਕਿਸਾਨਾਂ, ਆੜ੍ਹਤੀਆਂ ਤੇ ...

ਪੂਰੀ ਖ਼ਬਰ »

ਐਨ.ਆਰ.ਆਈ. ਨੇ ਵਿਦਿਆਰਥੀਆਂ ਨੂੰ ਵੰਡੀ ਸਟੇਸ਼ਨਰੀ

ਖਮਾਣੋਂ, 22 ਅਪ੍ਰੈਲ (ਜੋਗਿੰਦਰ ਪਾਲ)-ਪਿੰਡਾਂ ਦੇ ਪਤਵੰਤੇ ਸੱਜਣਾਂ ਅਤੇ ਐਨ.ਆਰ.ਆਈ. ਭਰਾਵਾਂ ਵਲੋਂ ਸਰਕਾਰੀ ਸਕੂਲਾਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਲਈ ਬਹੁਤ ਹੀ ਵਧੀਆ ਉਪਰਾਲੇ ਕੀਤੇ ਜਾ ਰਹੇ ਹਨ | ਇਸੇ ਤਹਿਤ ਪਿੰਡ ਲਖਣਪੁਰ ਦੇ ਸਮਾਜ ਸੇਵੀ ਵਿਅਕਤੀ ਜੰਗ ਸਿੰਘ ਅਤੇ ...

ਪੂਰੀ ਖ਼ਬਰ »

'ਦਿੱਲੀ ਚੱਲੋ' ਮੁਹਿੰਮ ਤਹਿਤ ਕਿਸਾਨਾਂ ਦਾ ਜਥਾ ਟਿਕਰੀ ਬਾਰਡਰ ਲਈ ਹੋਇਆ ਰਵਾਨਾ

ਫ਼ਤਹਿਗੜ੍ਹ ਸਾਹਿਬ, 22 ਅਪ੍ਰੈਲ (ਪੱਤਰ ਪ੍ਰੇਰਕ)-ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤਹਿਤ ਅੱਜ ਬਲਾਕ ਖੇੜਾ ਦੇ ਪਿੰਡ ਭਗੜਾਣਾ ਤੋਂ ਬਲਾਕ ਪ੍ਰਧਾਨ ਦਿਲਬਾਗ ਸਿੰਘ ਸੋਹੀ ਅਤੇ ਜਨਰਲ ਸਕੱਤਰ ਮੈਨੇਜਰ ਜਸਵੰਤ ਸਿੰਘ ਦੀ ਅਗਵਾਈ ਹੇਠ ਬਲਾਕ ਦੇ ਵੱਖ-ਵੱਖ ਪਿੰਡਾਂ ...

ਪੂਰੀ ਖ਼ਬਰ »

18 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਸਮਾਣਾ, 22 ਅਪ੍ਰੈਲ (ਸਾਹਿਬ ਸਿੰਘ)-ਥਾਣਾ ਸਦਰ ਸਮਾਣਾ ਦੀ ਪੁਲਿਸ ਨੇ ਦੋ ਵੱਖ-ਵੱਖ ਥਾਵਾਂ 'ਤੇ 18 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਇਕ ਔਰਤ ਸਮੇਤ ਦੋ ਜਣਿਆਂ ਨੂੰ ਨਾਮਜ਼ਦ ਕੀਤਾ ਹੈ | ਪੁਲਿਸ ਸੂਤਰਾਂ ਮੁਤਾਬਿਕ ਸਹਾਇਕ ਥਾਣੇਦਾਰ ਚਰਨਜੀਤ ਸਿੰਘ ਸਮੇਤ ਪੁਲਿਸ ...

ਪੂਰੀ ਖ਼ਬਰ »

ਕਾਰ ਸਵਾਰਾਂ ਵਲੋਂ ਬੱਸ ਡਰਾਈਵਰ ਦੀ ਕੁੱਟਮਾਰ

ਪਟਿਆਲਾ, 22 ਅਪ੍ਰੈਲ (ਗੁਰਵਿੰਦਰ ਸਿੰਘ ਔਲਖ)-ਸ਼ਹਿਰ ਦੇ ਬੱਸ ਅੱਡੇ ਅੰਦਰ ਆ ਕੇ ਕੁੱਝ ਲੋਕਾਂ ਵਲੋਂ ਪੀਆਰਟੀਸੀ ਦੇ ਇੱਕ ਬੱਸ ਡਰਾਈਵਰ ਦੀ ਕੁੱਟਮਾਰ ਕੀਤੀ ਗਈ | ਦੂਜੇ ਪਾਸੇ ਪਾਟੇ ਹੋਏ ਕੱਪੜਿਆਂ ਨਾਲ ਜਦੋਂ ਡਰਾਈਵਰ ਸਬੰਧਿਤ ਥਾਣੇ ਪਹੁੰਚਿਆ ਤਾਂ ਥਾਣਾ ਲਾਹੌਰੀ ਗੇਟ ...

ਪੂਰੀ ਖ਼ਬਰ »

ਕਣਕ ਦੀ ਖ਼ਰੀਦ ਦੇ ਗ਼ਲਤ ਅੰਕੜੇ ਪੇਸ਼ ਕਰਕੇ ਸਰਕਾਰ ਆਪਣੀਆਂ ਨਲਾਇਕੀਆਂ ਛੁਪਾ ਰਹੀ- ਚੰਦੂਮਾਜਰਾ

ਪਟਿਆਲਾ, 22 ਅਪ੍ਰੈਲ (ਗੁਰਵਿੰਦਰ ਸਿੰਘ ਔਲਖ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਕਣਕ ਦੀ ਖ਼ਰੀਦ ਦੇ ਗਲਤ ਅੰਕੜੇ ਭੇਜ ਕੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੀ ਹੈ | ਉਨ੍ਹਾਂ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਤੇ ਦੜਾ ਸੱਟਾ ਲਵਾਉਣ ਦੇ ਵੱਖ-ਵੱਖ ਮਾਮਲੇ ਦਰਜ

ਪਾਤੜਾਂ, 22 ਅਪ੍ਰੈਲ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਪੁਲਿਸ ਨੇ 2 ਵਿਅਕਤੀਆਂ ਨੂੰ ਰਾਤ ਦੇ ਕਰਫ਼ਿਊ ਦੀ ਉਲੰਘਣਾ 'ਚ ਕਾਬੂ ਕਰਕੇ ਇਨ੍ਹਾਂ ਦੇ ਖ਼ਿਲਾਫ਼ ਕੇਸ ਦਰਜ ਕੀਤੇ ਹਨ ਜਦੋਂ ਕਿ ਇਕ ਨੂੰ ਦੜਾ ਸੱਟਾ ਲਵਾਉਂਦੇ ਕਾਬੂ ਕਰਕੇ ਉਸ ਤੋਂ ਦੜੇ ਸੱਟੇ ਦੀ ਰਾਸ਼ੀ ਬਰਾਮਦ ...

ਪੂਰੀ ਖ਼ਬਰ »

ਕੌਮਾਂਤਰੀ ਪੱਧਰ 'ਤੇ ਨਸ਼ੀਲੀਆਂ ਵਸਤਾਂ ਦੀ ਤਸਕਰੀ ਰਾਜਸੀ ਜਮਾਤਾਂ ਦੀ ਸਰਪ੍ਰਸਤੀ ਹੇਠ ਹੋ ਰਹੀ-ਮਾਨ

ਫ਼ਤਹਿਗੜ੍ਹ ਸਾਹਿਬ, 22 ਅਪ੍ਰੈਲ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕੌਮਾਂਤਰੀ ਸਰਹੱਦਾਂ ਰਾਹੀ ਵੱਡੇ ਪੱਧਰ 'ਤੇ ਪੰਜਾਬ ਵਿਚ ਨਸ਼ੀਲੀਆਂ ਵਸਤਾਂ ਦੀ ਹੋ ਰਹੀ ਤਸਕਰੀ ਲਈ ਰਾਜਸੀ ਜਮਾਤਾਂ ਨੂੰ ਜ਼ਿੰਮੇਵਾਰ ਠਹਿਰਾਇਆ ...

ਪੂਰੀ ਖ਼ਬਰ »

ਤੀਜੀ ਵਾਰ ਕੋਵਿਡ ਦੇ ਮਰੀਜ਼ ਨੂੰ ਦਾਨ ਕੀਤਾ ਪਲਾਜ਼ਮਾ

ਰਾਜਪੁਰਾ, 22 ਅਪੈ੍ਰਲ (ਰਣਜੀਤ ਸਿੰਘ)-ਸਥਾਨਕ ਸ਼ਹਿਰ ਵਾਸੀ ਵਿਅਕਤੀ ਨੇ ਤੀਜੀ ਵਾਰ ਕੋਵਿਡ-19 ਦੇ ਮਰੀਜ਼ਾਂ ਨੂੰ ਪਲਾਜ਼ਮਾ ਦਾਨ ਕੀਤਾ ਹੈ, ਇਸ ਤੋਂ ਪਹਿਲਾਂ ਉਨ੍ਹਾਂ ਦਰਜਨਾਂ ਵਾਰ ਖੂਨਦਾਨ ਅਤੇ ਪਲੇਟਲੈਟਸ ਵੀ ਦਾਨ ਕੀਤੇ ਹਨ | ਇਸ ਸੰਬੰਧੀ ਐਨਜੀਓ ਲਿਵ ਫ਼ਾਰ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਕਣਕ ਦੀ ਖ਼ਰੀਦ ਕਰਵਾਉਣ 'ਚ ਨਾਕਾਮ ਸਿੱਧ ਹੋਈ-ਰੱਖੜਾ

ਪਟਿਆਲਾ, 22 ਅਪ੍ਰੈਲ (ਗੁਰਵਿੰਦਰ ਸਿੰਘ ਔਲਖ)-ਮੰਡੀਆਂ 'ਚ ਬਾਰਦਾਨੇ ਦੀ ਘਾਟ ਅਤੇ ਕਣਕ ਦੀ ਖ਼ਰੀਦ ਤੋਂ ਬਾਅਦ ਅਦਾਇਗੀ ਨਾ ਹੋਣ ਕਾਰਨ ਰੋਹ 'ਚ ਆਏ ਅਕਾਲੀ ਦਲ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਦੀ ...

ਪੂਰੀ ਖ਼ਬਰ »

ਦਿੱਲੀ ਧਰਨੇ 'ਤੇ ਬੈਠੇ ਕਿਸਾਨਾਂ ਨੂੰ ਫ਼ਰਿੱਜ ਭੇਟ

ਬਨੂੜ, 22 ਅਪ੍ਰੈਲ (ਭੁਪਿੰਦਰ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਕਾਰਪੋਰੇਟ ਘਰਾਨਿਆਂ ਨੂੰ ਲਾਭ ਪਹੰੁਚਾਉਣ ਲਈ ਬਣਾਏ ਗਏ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਲੰਮੇ ਸਮੇਂ ਤੋਂ ਕਿਸਾਨ ਦਿੱਲੀ ਦੇ ਵੱਖ-ਵੱਖ ਬਾਡਰਾਂ ਤੇ ਧਰਨਾ ਲਈ ਬੈਠੇ ਹਨ | ਇਨ੍ਹਾਂ ...

ਪੂਰੀ ਖ਼ਬਰ »

ਟੋਭੇ 'ਤੇ 5 ਕਿੱਲੋਵਾਟ ਦਾ ਸੋਲਰ ਪੰਪ ਲਗਾਉਣ ਨਾਲ ਕਿਸਾਨਾਂ ਨੂੰ ਮਿਲੇਗੀ ਵੱਡੀ ਰਾਹਤ-ਹਰਦੇਵ ਸਿੰਘ

ਫ਼ਤਹਿਗੜ੍ਹ ਸਾਹਿਬ, 22 ਅਪ੍ਰੈਲ (ਪੱਤਰ ਪ੍ਰੇਰਕ)-ਗ੍ਰਾਮ ਪੰਚਾਇਤ ਢੋਲਾਂ ਦੇ ਸਰਪੰਚ ਹਰਦੇਵ ਸਿੰਘ ਨੇ ਕਿਹਾ ਕਿ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਰਹਿਨੁਮਾਈ ਹੇਠ ਪਿੰਡ ਵਿਚ ਬਿਨਾਂ ਪੱਖਪਾਤ ਤੋਂ ਵਿਕਾਸ ਕਰਵਾਏ ਜਾ ਰਹੇ ਹਨ | ਉਨ੍ਹਾਂ ...

ਪੂਰੀ ਖ਼ਬਰ »

ਧਰਤੀ ਨੂੰ ਬਚਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਏ ਜਾਣਾ ਸਮੇਂ ਦੀ ਮੁੱਖ ਲੋੜ

ਖਮਾਣੋਂ, 22 ਅਪ੍ਰੈਲ (ਜੋਗਿੰਦਰ ਪਾਲ)-ਸਰਵਹਿੱਤਕਾਰੀ ਵਿੱਦਿਆ ਮੰਦਿਰ ਖਮਾਣੋਂ ਦੇ ਪਿ੍ੰਸੀਪਲ ਗੁਰਪ੍ਰੀਤ ਕੌਰ ਨੇ 'ਵਿਸ਼ਵ ਧਰਤੀ ਦਿਵਸ' ਮੌਕੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਇਸ ਦਿਹਾੜੇ ਮੌਕੇ ਸਾਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ ਅਤੇ ਲੱਗੇ ...

ਪੂਰੀ ਖ਼ਬਰ »

ਜਗਤਾਰ ਸਿੰਘ ਕੰਬੋਜ ਨੇ ਨਗਰ ਕੌ ਾਸਲ ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ

ਬਨੂੜ, 22 ਅਪ੍ਰੈਲ (ਭੁਪਿੰਦਰ ਸਿੰਘ)-ਨਗਰ ਕੌਂਸਲ ਦੇ ਸਰਬਸੰਮਤੀ ਨਾਲ ਚੁਣੇ ਗਏ ਪ੍ਰਧਾਨ ਜਗਤਾਰ ਸਿੰਘ ਕੰਬੋਜ ਤੇ ਉਪ ਪ੍ਰਧਾਨ ਜਗਦੀਸ਼ ਚੰਦ ਕਾਲਾ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ | ਨਗਰ ਕੌਂਸਲ ਅਹਾਤੇ ਵਿਚ ਕਰਵਾਏ ਗਏ ਸਾਦੇ ਸਮਾਰੋਹ 'ਚ ਹਲਕਾ ਵਿਧਾਇਕ ਹਰਦਿਆਲ ...

ਪੂਰੀ ਖ਼ਬਰ »

ਖੇਤੀਬਾੜੀ ਵਿਕਾਸ ਬੈਂਕ ਤੇ ਨਿਰਦੇਸ਼ਕਾਂ ਦੀ ਹੋਈ ਇਕ ਵਿਸ਼ੇਸ਼ ਬੈਠਕ

ਨਾਭਾ, 22 ਅਪ੍ਰੈਲ (ਕਰਮਜੀਤ ਸਿੰਘ)-ਸਥਾਨਕ ਕਾਲਜ ਸਟੇਡੀਅਮ ਦੇ ਸਾਹਮਣੇ ਸਥਿਤ ਖੇਤੀਬਾੜੀ ਵਿਕਾਸ ਬੈਂਕ ਦੇ ਨਿਰਦੇਸ਼ਕਾਂ ਦੀ ਇਕ ਅਹਿਮ ਬੈਠਕ ਬੈਂਕ ਦੇ ਸੀਨੀਅਰ ਨਿਰਦੇਸ਼ਕ ਅੰਮਿ੍ਤਪਾਲ ਸਿੰਘ ਚੌਹਾਨ ਦੀ ਅਗਵਾਈ ਹੇਠ ਹੋਈ | ਇਸ ਬੈਠਕ ਵਿਚ ਬੈਂਕ ਦੀ ਕਾਰਗੁਜ਼ਾਰੀ ...

ਪੂਰੀ ਖ਼ਬਰ »

ਰਾਤ ਦੇ ਕਰਫ਼ਿਊ ਦੀ ਉਲੰਘਣਾ ਦੇ ਦੋਸ਼ ਹੇਠ ਦੁਕਾਨਦਾਰ ਕਾਬੂ

ਸਮਾਣਾ, 22 ਅਪ੍ਰੈਲ (ਸਾਹਿਬ ਸਿੰਘ)-ਥਾਣਾ ਸਦਰ ਸਮਾਣਾ ਦੇ ਸਹਾਇਕ ਥਾਣੇਦਾਰ ਅੰਗਰੇਜ਼ ਸਿੰਘ ਨੇ ਸਮੇਤ ਪੁਲਿਸ ਪਾਰਟੀ ਪਿੰਡ ਬਦਨਪੁਰ ਵਿਖੇ ਛਾਪਾ ਮਾਰ ਕੇ ਇਕ ਦੁਕਾਨਦਾਰ ਨੂੰ ਕਾਬੂ ਕੀਤਾ ਹੈ ਜਿਸ ਨੇ ਡਿਪਟੀ ਕਮਿਸ਼ਨਰ ਪਟਿਆਲਾ ਦੇ ਹੁਕਮਾਂ ਦੀ ਉਲੰਘਣਾ ਕਰਦਿਆਂ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਨਲਾਈਨ ਗੁਰਬਾਣੀ ਗਾਇਨ ਕਰਵਾਇਆ

ਪਟਿਆਲਾ, 22 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਉਲੀਕੇ ਗਏ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਪੰਜਾਬੀ ਯੂਨੀਵਰਸਿਟੀ ਦੇ ਗੁਰਮਤਿ ਸੰਗੀਤ ਵਿਭਾਗ ਵਲੋਂ ਉੱਤਰ ਖੇਤਰੀ ਸਭਿਆਚਾਰਕ ...

ਪੂਰੀ ਖ਼ਬਰ »

ਨਗਰ ਕੌਂਸਲ ਪ੍ਰਧਾਨ ਰਣਵੀਰ ਸਿੰਘ ਤੇ ਸੀਨੀਅਰ ਮੀਤ ਪ੍ਰਧਾਨ ਪ੍ਰੇਮ ਚੰਦ ਗੁਪਤਾ ਦਾ ਤਾਜਪੋਸ਼ੀ ਸਮਾਗਮ

ਪਾਤੜਾਂ, 22 ਅਪ੍ਰੈਲ (ਜਗਦੀਸ਼ ਸਿੰਘ ਕੰਬੋਜ)-ਨਗਰ ਕੌਂਸਲ ਪਾਤੜਾਂ ਦੇ ਸਰਬਸੰਮਤੀ ਨਾਲ ਚੁਣੇ ਗਏ ਪ੍ਰਧਾਨ ਰਣਵੀਰ ਸਿੰਘ ਅਤੇ ਸੀਨੀਅਰ ਮੀਤ ਪ੍ਰਧਾਨ ਪ੍ਰੇਮ ਚੰਦ ਗੁਪਤਾ ਦਾ ਤਾਜਪੋਸ਼ੀ ਸਮਾਗਮ ਕੀਤਾ ਗਿਆ | ਇਸ ਮੌਕੇ ਲੋਕ ਸਭਾ ਮੈਂਬਰ ਸ਼੍ਰੀਮਤੀ ਪ੍ਰਨੀਤ ਕੌਰ ਵਲੋਂ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਛੱਡ ਕਾਂਗਰਸ 'ਚ ਹੋਏ ਸ਼ਾਮਿਲ

ਰਾਜਪੁਰਾ, 22 ਅਪ੍ਰੈਲ (ਰਣਜੀਤ ਸਿੰਘ)-ਸਥਾਨਕ ਸ਼ਹਿਰ 'ਚ ਵਾਰਡ ਨੰਬਰ 18 ਤੋਂ ਦਰਜਨਾ ਵਿਆਕਤੀ ਆਮ ਆਦਮੀ ਪਾਰਟੀ ਛੱਡ ਕੇ ਵਿਧਾਇਕ ਹਰਦਿਆਲ ਸਿੰਘ ਕੰਬੋਜ਼ ਵਲੋਂ ਹਲਕੇ 'ਚ ਕੀਤੇ ਜਾ ਰਹੇ ਵਿਕਾਸ ਦੇ ਕੰਮਾਂ ਕਾਰਨ ਕਾਂਗਰਸ 'ਚ ਸ਼ਾਮਲ ਹੋ ਗਏ ਹਨ | 'ਆਪ' ਛੱਡਣ ਵਾਲੇ ਵਿਆਕਤੀਆਂ ...

ਪੂਰੀ ਖ਼ਬਰ »

ਬਿਜਲੀ ਬਿੱਲਾਂ ਦੀਆਂ ਕਾਪੀਆਂ ਸਾੜ ਕੇ ਜਤਾਇਆ ਰੋਸ

ਪਟਿਆਲਾ, 22 ਅਪ੍ਰੈਲ (ਅ.ਸ. ਆਹਲੂਵਾਲੀਆ)-ਆਮ ਆਦਮੀ ਪਾਰਟੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਾਰਡ ਨੰਬਰ 2 ਆਦਰਸ਼ ਕਾਲੋਨੀ ਵਿਖੇ ਮੇਘ ਚੰਦ ਸ਼ੇਰਮਾਜਰਾ ਜ਼ਿਲ੍ਹਾ ਪ੍ਰਧਾਨ ਪਟਿਆਲਾ ਦਿਹਾਤੀ ਦੀ ਅਗਵਾਈ ਵਿਚ ਮੀਟਿੰਗ ਕੀਤੀ ਗਈ | ਵੱਧ ਰਹੇ ਬਿਜਲੀ ਦੇ ਰੇਟ ਦੇ ...

ਪੂਰੀ ਖ਼ਬਰ »

ਕਰਫ਼ਿਊ ਤੋੜਨ ਦੇ ਮਾਮਲੇ 'ਚ 4 'ਤੇ ਮਾਮਲਾ ਦਰਜ

ਨਾਭਾ, 22 ਅਪ੍ਰੈਲ (ਕਰਮਜੀਤ ਸਿੰਘ)-ਕੋਰੋਨਾ ਮਹਾਂਮਾਰੀ ਨੂੰ ਰੋਕਣ ਸਬੰਧੀ ਡਿਪਟੀ ਕਮਿਸ਼ਨਰ ਪਟਿਆਲਾ ਵਲੋਂ ਲਗਾਏ ਗਏ ਕਰਫ਼ਿਊ ਨੂੰ ਤੋੜਣ ਸਬੰਧੀ ਥਾਣਾ ਕੋਤਵਾਲੀ ਵਿਚ 2 ਅਤੇ ਥਾਣਾ ਸਦਰ ਨਾਭਾ ਵਿਚ 1 ਮਾਮਲਾ ਦਰਜ ਕੀਤਾ ਗਿਆ ਹੈ | ਪਹਿਲੇ ਮਾਮਲੇ ਵਿਚ ਥਾਣਾ ਕੋਤਵਾਲੀ ...

ਪੂਰੀ ਖ਼ਬਰ »

ਛੋਟੀ ਨਦੀ ਤੇ ਸਰਹਿੰਦ ਪਟਿਆਲਾ ਬਾਈਪਾਸ 'ਤੇ ਜੰਗਲਾਤ ਦੀ ਜਗ੍ਹਾ 'ਚੋਂ ਰੁੱਖ ਕੱਟਣ ਵਾਲਿਆਂ 'ਤੇ ਹੋਵੇਗੀ ਕਾਰਵਾਈ-ਡੀ.ਐਫ.ਓ.

ਪਟਿਆਲਾ, 22 ਅਪ੍ਰੈਲ (ਅਮਰਬੀਰ ਸਿੰਘ ਆਹਲੂਵਾਲੀਆ)-ਦੇਸ਼ ਦੇ ਮਹਾਂਨਗਰਾਂ ਅੰਦਰ ਮੌਤ ਦੇ ਕਲਾਵੇ 'ਚ ਜਾਂਦੀਆਂ ਅਨਮੋਲ ਜ਼ਿੰਦਾਂ ਲਈ ਅੱਜ ਆਕਸੀਜਨ ਦਾ ਕੀ ਮਹੱਤਵ ਸੀ ਹਰ ਇਕ ਨੂੰ ਪਤਾ ਲੱਗ ਗਿਆ, ਜਿਸ ਨੂੰ ਦੇਖਦਿਆਂ ਮਾਨਯੋਗ ਅਦਾਲਤ ਨੂੰ ਵੀ ਹਰ ਕਾਰੋਬਾਰ ਤੋਂ ਵੱਧ ਕੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX