ਤਾਜਾ ਖ਼ਬਰਾਂ


ਦਿੱਲੀ 'ਚ ਕੋਰੋਨਾ ਦੇ ਇਕ ਮਾਰਚ ਤੋਂ ਬਾਅਦ ਰਿਕਾਰਡ ਕੀਤੇ ਗਏ ਸਭ ਤੋਂ ਘੱਟ ਕੇਸ
. . .  1 day ago
ਨਵੀਂ ਦਿੱਲੀ, 12 ਜੂਨ - ਦਿੱਲੀ ਵਿਚ ਕੋਰੋਨਾ ਦੇ ਨਵੇਂ ਮਾਮਲੇ ਨਿਰੰਤਰ ਘੱਟ ਰਹੇ ਹਨ। ਦਿੱਲੀ ਵਿਚ ਅੱਜ 213 ਨਵੇਂ ਮਾਮਲੇ ਸਾਹਮਣੇ ਆਏ ਅਤੇ 28 ਮਰੀਜ਼ਾਂ ਦੀ ਮੌਤ ਹੋਈ ਹੈ। ਜੋ ਇਕ ਮਾਰਚ ਤੋਂ ਬਾਅਦ ਸਭ ਤੋਂ ਘੱਟ...
ਪ੍ਰੇਸ਼ਾਨ ਨੌਜਵਾਨ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ
. . .  1 day ago
ਕਾਲਾ ਸੰਘਿਆਂ, 12 ਜੂਨ (ਬਲਜੀਤ ਸਿੰਘ ਸੰਘਾ) - ਨਜ਼ਦੀਕੀ ਪਿੰਡ ਸੰਧੂ ਚੱਠਾ ਜ਼ਿਲ੍ਹਾ ਕਪੂਰਥਲਾ ਦੇ ਨੌਜਵਾਨ ਵੱਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੇ ਭਰਾ ਅੱਛਰ ਸਿੰਘ ਹਾਲ ਵਾਸੀ ਲੁਧਿਆਣਾ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਨ੍ਹਾਂ ਦੀ ਮਾਂ...
ਲਾਸ਼ ਖਰੜ ਪੁੱਜਣ 'ਤੇ ਜੈਪਾਲ ਭੁੱਲਰ ਦੇ ਸਾਥੀ ਜਸਪ੍ਰੀਤ ਜੱਸੀ ਦਾ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਖਰੜ,12 ਜੂਨ (ਕੇਵਲ ਸਿੰਘ ਰਾਣਾ) - ਬੀਤੀ 9 ਜੂਨ ਨੂੰ ਕੋਲਕਾਤਾ ਵਿਖੇ ਜਗਰਾਉਂ ਪੁਲਿਸ ਕਤਲ ਕਾਂਡ ਦੇ ਦੋ ਮੁੱਖ ਦੋਸ਼ੀਆਂ ਗੈਂਗਸਟਰ ਜੈਪਾਲ ਭੁੱਲਰ ਤੇ ਜਸਪ੍ਰੀਤ ਜੱਸੀ ਖਰੜ ਦੇ ਹੋਏ ਐਨਕਾਊਂਟਰ...
ਅੰਮ੍ਰਿਤਸਰ ਵਿਚ 100 ਕੋਰੋਨਾ ਕੇਸ ਆਏ ਸਾਹਮਣੇ, 6 ਮੌਤਾਂ
. . .  1 day ago
ਅੰਮ੍ਰਿਤਸਰ, 12 ਜੂਨ (ਜਸਵੰਤ ਸਿੰਘ ਜੱਸ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 100 ਕੇਸ ਸਾਹਮਣੇ ਆਏ ਹਨ ਅਤੇ 6 ਮਰੀਜ਼ਾਂ ਦੀ...
ਨਹਿਰ 'ਚ ਡੁੱਬਣ ਕਾਰਨ ਬੱਚੇ ਦੀ ਮੌਤ
. . .  1 day ago
ਜੋਗਾ,(ਮਾਨਸਾ) 12 ਜੂਨ (ਹਰਜਿੰਦਰ ਸਿੰਘ ਚਹਿਲ) - ਅੱਜ ਪਿੰਡ ਰੱਲਾ ਮਾਨਸਾ 'ਚ ਪਿੰਡ ਵਿਚ ਦੀ ਲੰਘਦੀ ਨਹਿਰ ਵਿਚ ਬੱਚਾ ਡੁੱਬਣ ਦੇ ਕਾਰਣ ਮੌਤ ਹੋਣ ਦਾ ਸਮਾਚਾਰ ...
ਮੋਗਾ ਜ਼ਿਲ੍ਹੇ ਵਿਚ ਕੋਰੋਨਾ ਤੋਂ ਰਾਹਤ, ਆਏ ਨਵੇਂ 12 ਮਾਮਲੇ
. . .  1 day ago
ਮੋਗਾ, 12 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਤੋਂ ਥੋੜ੍ਹੀ ਰਾਹਤ ਮਿਲੀ ਹੈ ਅਤੇ ਅੱਜ ਮਹਿਜ 12 ਮਾਮਲੇ ਹੀ ਸਾਹਮਣੇ ਆਏ ਹਨ ...
ਗੈਂਗਸਟਰ ਜੈਪਾਲ ਭੁੱਲਰ ਅਤੇ ਉਸ ਦੇ ਸਾਥੀ ਨੇ ਕੋਲਕਾਤਾ ਵਿਚ ਰਹਿਣ ਲਈ ਕੀਤੇ ਸਨ ਜਾਅਲੀ ਦਸਤਾਵੇਜ਼ ਇਸਤੇਮਾਲ
. . .  1 day ago
ਚੰਡੀਗੜ੍ਹ,12 ਜੂਨ - ਪੰਜਾਬ ਪੁਲਿਸ ਨੇ ਗੈਂਗਸਟਰ ਜੈਪਾਲ ਭੁੱਲਰ ਅਤੇ ਉਸ ਦੇ ਸਾਥੀ ਜਸਪ੍ਰੀਤ ਸਿੰਘ ਨੂੰ ਕੋਲਕਾਤਾ ਦੇ ਵਿਚ ਰਹਿਣ ਲਈ ਜਿਸ ਵਿਅਕਤੀ ਦੇ ਦਸਤਾਵੇਜ਼ਾਂ ਦਾ ਇਸਤੇਮਾਲ ਕੀਤਾ...
ਜ਼ਹਿਰੀਲੀ ਚੀਜ਼ ਦੇ ਡੰਗਣ ਨਾਲ ਦੋ ਦੀ ਮੌਤ
. . .  1 day ago
ਗੁਰਾਇਆ,12 ਜੂਨ ( ਬਲਵਿੰਦਰ ਸਿੰਘ ) - ਗੁਰਾਇਆ ਦੇ ਨਜ਼ਦੀਕੀ ਬੜਾ ਪਿੰਡ ਵਿਖੇ ਇਕ ਮੋਟਰ 'ਤੇ ਸੁਤੇ ਪਏ ਦੋ ਪ੍ਰਵਾਸੀ ਮਜ਼ਦੂਰਾਂ ਦੇ ਜ਼ਹਿਰੀਲੀ ਚੀਜ਼ ਲੜਨ ਨਾਲ ਦੋਵਾਂ ਦੀ ਮੌਤ ਹੋ...
ਕਾਲੇ ਫੰਗਸ ਦੀ ਦਵਾਈ ਟੈਕਸ ਮੁਕਤ, ਕੋਰੋਨਾ ਟੀਕੇ 'ਤੇ 5% ਜੀ.ਐੱਸ.ਟੀ. ਬਰਕਰਾਰ
. . .  1 day ago
ਨਵੀਂ ਦਿੱਲੀ, 12 ਜੂਨ - ਜੀ.ਐੱਸ.ਟੀ. ਕੌਂਸਲ ਨੇ ਸਨਿਚਰਵਾਰ ਨੂੰ ਕੋਰੋਨਾ ਨਾਲ ਸਬੰਧਿਤ ਰਾਹਤ ਸਮਗਰੀ ਬਾਰੇ ਮੰਤਰੀਆਂ ਦੇ ਸਮੂਹ ਦੀਆਂ ਸਿਫ਼ਾਰਸ਼ਾਂ ਨੂੰ ਸਵੀਕਾਰ ਕਰ ...
ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਮੱਦੇਨਜ਼ਰ ਚੰਡੀਗੜ੍ਹ ਵਿਚ 14 ਜੂਨ ਨੂੰ ਜਨਤਕ ਛੁੱਟੀ
. . .  1 day ago
ਚੰਡੀਗੜ੍ਹ , 12 ਜੂਨ - ਚੰਡੀਗੜ੍ਹ ਵਿਚ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਮੱਦੇਨਜ਼ਰ 14 ਜੂਨ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ...
ਅੰਮ੍ਰਿਤਸਰ 'ਚ ਇਕ ਵਿਅਕਤੀ ਵਲੋਂ ਘਰਵਾਲੀ ਅਤੇ ਜਵਾਨ ਧੀ ਦਾ ਕਤਲ
. . .  1 day ago
ਅੰਮ੍ਰਿਤਸਰ, 12 ਜੂਨ (ਸੁਰਿੰਦਰਪਾਲ ਸਿੰਘ ਵਰਪਾਲ) - ਅੰਮ੍ਰਿਤਸਰ ਵਿਖੇ ਅੱਜ ਅਸ਼ੋਕ ਕੁਮਾਰ ਨਾਮਕ ਇਕ ਵਿਅਕਤੀ ਵਲੋਂ ਆਪਣੀ ਘਰਵਾਲੀ ਮਨਜੀਤ ਕੌਰ (45) ਅਤੇ ਜਵਾਨ ਧੀ ਪਾਇਲ ਦਾ ਕਤਲ ਕਰਕੇ...
ਕਾਬੁਲ ਵਿਚ ਹੋਏ ਬੰਬ ਧਮਾਕੇ
. . .  1 day ago
ਕਾਬੂਲ (ਅਫਗਾਨਿਸਤਾਨ), 12 ਜੂਨ - ਅਫਗਾਨਿਸਤਾਨ ਦੇ ਗ੍ਰਹਿ ਮੰਤਰਾਲੇ ਦਾ ਕਹਿਣਾ ਹੈ ਕਿ ਕਾਬੁਲ ਵਿਚ ਅੱਜ ਦੁਪਹਿਰ ਦੋ ਧਮਾਕੇ ਹੋਏ...
ਭਾਰਤੀ ਜਾਂਚ ਏਜੰਸੀਆਂ ਨੇ ਮੇਹੁਲ ਚੋਕਸੀ ਮਾਮਲੇ ਵਿਚ ਡੋਮੀਨਿਕਾ ਹਾਈ ਕੋਰਟ ਵਿਚ ਹਲਫਨਾਮਾ ਦਾਖ਼ਲ ਕੀਤਾ
. . .  1 day ago
ਨਵੀਂ ਦਿੱਲੀ ,12 ਜੂਨ -ਭਾਰਤੀ ਜਾਂਚ ਏਜੰਸੀਆਂ ਨੇ ਮੇਹੁਲ ਚੋਕਸੀ ਮਾਮਲੇ ਵਿਚ ਡੋਮੀਨਿਕਾ ਹਾਈ ਕੋਰਟ ਵਿਚ ਇਕ ਹਲਫਨਾਮਾ ਦਾਖ਼ਲ ਕੀਤਾ...
ਭਾਰਤ ਬਾਇਓਟੈਕ ਸੰਯੁਕਤ ਰਾਜ ਵਿਚ ਕਰੇਗਾ ਕੋਵੈਕਸਿਨ ਲਈ ਕਲੀਨਿਕਲ ਅਜ਼ਮਾਇਸ਼
. . .  1 day ago
ਨਵੀਂ ਦਿੱਲੀ,12 ਜੂਨ - ਕੋਵੈਕਸਿਨ ਲਈ ਮਾਰਕੀਟਿੰਗ ਐਪਲੀਕੇਸ਼ਨ ਦਾ ਸਮਰਥਨ ਕਰਨ ਲਈ ਭਾਰਤ ਬਾਇਓਟੈਕ ਸੰਯੁਕਤ ਰਾਜ ਵਿਚ ਕਲੀਨਿਕਲ...
100 ਫ਼ੀਸਦੀ ਕੋਵਿਡ ਵੈਕਸੀਨੇਸ਼ਨ ਮਿਸ਼ਨ ਪ੍ਰਾਪਤੀ ਅਧੀਨ ਪਿੰਡ ਭੀਖੀ ਖੱਟੜਾ ਬਣਿਆ ਪੰਜਾਬ ਦਾ ਪਹਿਲਾ ਪਿੰਡ
. . .  1 day ago
ਰਾੜਾ ਸਾਹਿਬ, 12 ਜੂਨ (ਸਰਬਜੀਤ ਸਿੰਘ ਬੋਪਾਰਾਏ) - ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਵੈਕਸੀਨੇਸ਼ਨ ਕਰਨ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਦੀ ਤਹਿਸੀਲ ਪਾਇਲ ਦੇ ਪਿੰਡ ਭੀਖੀ ਖੱਟੜਾ ਵਿਖੇ 100 ਫ਼ੀਸਦੀ...
ਤੇਜ਼ ਹਨੇਰੀ ਅਤੇ ਮੀਂਹ ਦੇ ਨਾਲ ਹਲਕੀ ਗੜੇਮਾਰੀ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਜੂਨ ( ਰਣਜੀਤ ਸਿੰਘ ਢਿੱਲੋਂ ) - ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਜਿੱਥੇ ਹਨੇਰੀ ਨਾਲ ਤੇਜ਼ ਬਾਰਸ਼ ਹੋ...
ਸ਼੍ਰੌਮਣੀ ਅਕਾਲੀ ਦਲ ਅਤੇ ਬਸਪਾ ਦਾ ਗੱਠ-ਜੋੜ ਮਹਿਜ ਸੱਤਾ ਪ੍ਰਾਪਤ ਕਰਨ ਦੀ ਲਾਲਸਾ - ਜਸਵੀਰ ਸਿੰਘ ਡਿੰਪਾ
. . .  1 day ago
ਸੁਲਤਾਨਪੁਰ ਲੋਧੀ, 12 ਜੂਨ (ਲਾਡੀ, ਹੈਪੀ, ਥਿੰਦ) - ਸੁਲਤਾਨਪੁਰ ਲੋਧੀ ਵਿਖੇ ਜਸਵੀਰ ਸਿੰਘ ਡਿੰਪਾ ਮੈਂਬਰ ਪਾਰਲੀਮੈਂਟ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ,ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ...
ਸਾਢੇ 6 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ
. . .  1 day ago
ਲੁਧਿਆਣਾ,12 ਜੂਨ (ਪਰਮਿੰਦਰ ਸਿੰਘ ਆਹੂਜਾ) ਐੱਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ...
ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗਠਜੋੜ ਪੰਜਾਬ ਵਿਚ ਨਵੀਂ ਰਾਜਨੀਤਿਕ ਅਤੇ ਸਮਾਜਿਕ ਸ਼ੁਰੂਆਤ : ਮਾਇਆਵਤੀ
. . .  1 day ago
ਨਵੀਂ ਦਿੱਲੀ, 12 ਜੂਨ - ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗਠਜੋੜ ਪੰਜਾਬ ਵਿਚ ਨਵੀਂ ਰਾਜਨੀਤਿਕ ਅਤੇ ਸਮਾਜਿਕ ਸ਼ੁਰੂਆਤ ਹੈ। ਇਸ ਇਤਿਹਾਸਕ ਕਦਮ ਲਈ...
ਸ੍ਰੀ ਮੁਕਤਸਰ ਸਾਹਿਬ ਵਿਚ ਬਾਰਸ਼ ਸ਼ੁਰੂ, ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ
. . .  1 day ago
ਸ੍ਰੀ ਮੁਕਤਸਰ ਸਾਹਿਬ 12 ਜੂਨ (ਰਣਜੀਤ ਸਿੰਘ ਢਿੱਲੋਂ ) ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅਸਮਾਨ ਵਿਚ...
ਸਕਾਲਰਸ਼ਿਪ ਘੁਟਾਲੇ ਵਿਰੁੱਧ ਆਮ ਆਦਮੀ ਪਾਰਟੀ ਨੇ ਸਾਧੂ ਸਿੰਘ ਧਰਮਸੋਤ ਦਾ ਫੂਕਿਆ ਪੁਤਲਾ
. . .  1 day ago
ਬਠਿੰਡਾ,12 ਜੂਨ (ਅੰਮ੍ਰਿਤਪਾਲ ਸਿੰਘ ਵਲਾਣ) - ਪੰਜਾਬ ਦੇ ਐੱਸ.ਸੀ.ਐੱਸ.ਟੀ. ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲਾ ...
ਬਸਤੀ ਨਿਵਾਸੀਆਂ ਨੇ ਸੂਬਾ ਸਰਕਾਰ ਅਤੇ ਸਬੰਧਿਤ ਅਧਿਕਾਰੀਆਂ ਦਾ ਕੀਤਾ ਪਿੱਟ ਸਿਆਪਾ
. . .  1 day ago
ਤਪਾ ਮੰਡੀ,12 ਜੂਨ (ਪ੍ਰਵੀਨ ਗਰਗ) ਸ਼ਹਿਰ ਦੀ ਅੰਬਰਸਰੀ ਅਤੇ ਯੋਗੀ ਬਸਤੀ ਨਿਵਾਸੀਆਂ ਵਲੋਂ....
ਹਨੇਰੀ ਨਾਲ ਡਿਗੇ ਰੁੱਖ ਹੇਠਾਂ ਆ ਕੇ ਕਿਸਾਨ ਦੀ ਮੌਤ
. . .  1 day ago
ਪੰਜਗਰਾਈਆਂ,12 ਜੂਨ (ਬਲਵਿੰਦਰ ਸਿੰਘ) ઠਨਜ਼ਦੀਕੀ ਪਿੰਡ ਭੰਬੋਈ ਦੀ ਬਹਿਕ 'ਤੇ ਰਹਿਣ ਵਾਲੇ 55 ਸਾਲਾ ...
ਜੰਮੂ ਕਸ਼ਮੀਰ : ਅੱਤਵਾਦੀ ਹਮਲੇ ਵਿਚ ਦੋ ਪੁਲਿਸ ਮੁਲਾਜ਼ਮ ਅਤੇ ਦੋ ਨਾਗਰਿਕ ਆਪਣੀ ਜਾਨ ਗਵਾ ਬੈਠੇ
. . .  1 day ago
ਸ੍ਰੀ ਨਗਰ, 12 ਜੂਨ - ਜੰਮੂ ਕਸ਼ਮੀਰ ਦੇ ਸੋਪੋਰ ਵਿਚ ਹੋਏ ਅੱਤਵਾਦੀ ਹਮਲੇ ਵਿਚ ਦੋ ਪੁਲਿਸ ਮੁਲਾਜ਼ਮ ਅਤੇ ਦੋ ਨਾਗਰਿਕ ਆਪਣੀ ਜਾਨ ਗਵਾ ਬੈਠੇ ਹਨ...
ਕਸਬੇ ਅੰਦਰ ਬਣੇ ਗੰਦੇ ਟੋਭਿਆਂ 'ਚ ਡੇਂਗੂ, ਮਲੇਰੀਆ ਦੀ ਰੋਕਥਾਮ ਲਈ ਗੰਬੂਜਾ ਮੱਛੀਆਂ ਛੱਡੀਆਂ
. . .  1 day ago
ਲੌਂਗੋਵਾਲ,12 ਜੂਨ ( ਸ.ਸ.ਖੰਨਾ,ਵਿਨੋਦ) ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਸੰਗਰੂਰ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਸਿਹਤ ਹਰ ਜੀਵ ਦੀ ਸਭ ਤੋਂ ਵੱਡੀ ਜਾਇਦਾਦ ਹੈ। -ਐਮਰਸਨ

ਪੰਜਾਬ / ਜਨਰਲ

ਬੱਸ ਕੰਡਕਟਰ/ਡਰਾਈਵਰ ਦੀ ਫਸੀ ਕੜਿੱਕੀ 'ਚ ਜਾਨ, 25 ਤੋਂ ਵੱਧ ਸਵਾਰੀਆਂ 'ਤੇ ਕੱਟੇਗਾ ਚਲਾਨ

ਜਲਾਲਾਬਾਦ, 22 ਅਪ੍ਰੈਲ (ਸਤਿੰਦਰ ਸਿੰਘ ਸੋਢੀ)-ਕੋਵਿਡ-19 ਦੇ ਵੱਧ ਰਹੇ ਪ੍ਰਕੋਪ ਦੇ ਚੱਲਦਿਆਂ ਸੂਬਾ ਪੰਜਾਬ ਅੰਦਰ ਰਾਤ ਦੇ ਕਰਫ਼ਿਊ ਉਪਰੰਤ ਐਤਵਾਰ ਨੂੰ ਤਾਲਾਬੰਦੀ ਲਗਾਉਣ ਦੇ ਹੁਕਮਾਂ ਦੇ ਨਾਲ ਹੀ ਬੱਸਾਂ 'ਚ 25 ਤੋਂ ਵੱਧ ਸਵਾਰੀਆਂ ਨਾ ਬਿਠਾਉਣ ਦੀਆਂ ਜਾਰੀ ਹਦਾਇਤਾਂ ਨੇ ਬੱਸ ਡਰਾਈਵਰਾਂ ਤੇ ਕੰਡਕਟਰਾਂ ਦੀਆਂ ਮੁਸ਼ਕਿਲਾਂ 'ਚ ਵਾਧਾ ਕਰਨ ਦੇ ਨਾਲ-ਨਾਲ ਆਮ ਜਨਤਾ ਲਈ ਵੀ ਬੱਸਾਂ ਦਾ ਸਫ਼ਰ ਕਰਨਾ ਔਖਾ ਕਰ ਦਿੱਤਾ ਹੈ | ਉਕਤ ਹੁਕਮਾਂ ਕਾਰਨ ਜਿੱਥੇ ਬੱਸ ਚਾਲਕਾਂ ਤੇ ਕੰਡਕਟਰਾਂ ਨੂੰ ਬੱਸ 'ਚ ਵੱਧ ਸਵਾਰੀ ਨੂੰ ਚੜ੍ਹਨ ਤੋਂ ਰੋਕਣ ਲਈ ਸਵਾਰੀਆਂ ਨਾਲ ਸਿਰ-ਖਪਾਈ ਕਰਨੀ ਪੈ ਰਹੀ ਹੈ | ਉੱਥੇ ਹੀ ਆਪਣੇ ਜ਼ਰੂਰੀ ਕੰਮ-ਕਾਜ ਲਈ ਬੱਸਾਂ ਰਾਹੀ ਸ਼ਹਿਰ ਜਾਂ ਦੂਰ-ਦੁਰਾਡੇ ਜਾਣ ਵਾਲੇ ਲੋਕਾਂ ਨੂੰ ਘੱਟ ਸਵਾਰੀਆਂ ਵਾਲੇ ਹੁਕਮ ਰਾਸ ਨਹੀਂ ਆ ਰਹੇ ਹਨ | ਇਸ ਸਬੰਧੀ ਜਿੱਥੇ ਰੋਡਵੇਜ਼ ਬੱਸ ਚਾਲਕਾਂ ਤੇ ਕੰਡਕਟਰਾਂ ਨੇ ਆਪਣੀ ਮਜਬੂਰੀ ਦੱਸਦੇ ਹੋਏ ਕਿਹਾ ਕਿ ਜੇਕਰ ਉਹ ਬੱਸ 'ਚ 25 ਤੋਂ ਵੱਧ ਸਵਾਰੀਆਂ ਬਿਠਾਉਂਦੇ ਹਨ ਤਾਂ ਉਨ੍ਹਾਂ ਨੂੰ ਕੋਵਿਡ ਦੇ ਨਿਯਮਾਂ ਤਹਿਤ ਚਲਾਨ ਹੋਣ ਦਾ ਡਰ ਰਹਿੰਦਾ ਹੈ ਤੇ ਜੇਕਰ ਉਹ ਵੱਧ ਸਵਾਰੀ ਨੂੰ ਨਿਯਮਾਂ ਦਾ ਹਵਾਲਾ ਦਿੰਦਿਆਂ ਬੱਸ 'ਚ ਸਵਾਰ ਹੋਣ ਤੋਂ ਰੋਕਦੇ ਹਨ ਤਾਂ ਉਲਟਾਂ ਸਵਾਰੀ ਉਨ੍ਹਾਂ ਦੇ ਗਲ ਹੀ ਪੈਂਦੀ ਹੈ, ਜਿਸ ਕਾਰਨ ਬੱਸ ਡਰਾਈਵਰਾਂ ਦੀ ਜਾਨ ਕੜਿੱਕੀ 'ਚ ਫਸੀ ਹੋਈ ਹੈ | ਓਧਰ ਦੂਜੇ ਪਾਸੇ ਆਮ ਲੋਕਾਂ ਦਾ ਕਹਿਣਾ ਹੈ ਕਿ ਫਿਰੋਜ਼ਪੁਰ-ਫਾਜ਼ਿਲਕਾ ਰੂਟ 'ਤੇ ਬੱਸਾਂ ਦੀ ਘਾਟ ਕਾਰਨ ਪਹਿਲਾਂ ਹੀ ਲੋਕ ਕਾਫ਼ੀ ਦੁਖੀ ਹਨ ਤੇ ਵਰਤਮਾਨ ਸਮੇਂ 'ਚ 25 ਸਵਾਰੀ ਵਾਲੇ ਹੁਕਮਾਂ ਨੇ ਲੋਕਾਂ ਨੂੰ ਹੋਰ ਮੁਸ਼ਕਿਲ 'ਚ ਪਾ ਦਿੱਤਾ ਹੈ | ਇਸ ਸਭ ਦੇ ਚੱਲਦਿਆਂ ਆਮ ਜਨਤਾ ਦੀ ਮੰਗ ਹੈ ਕਿ ਕੋਰੋਨਾ ਤੋਂ ਬਚਾਅ ਲਈ ਜੇਕਰ ਸਮਾਜਿਕ ਦੂਰੀ ਦਾ ਹਵਾਲਾ ਦੇ ਕੇ ਬੱਸਾਂ 'ਚ ਸਵਾਰੀਆਂ ਦੀ ਗਿਣਤੀ ਘੱਟ ਕਰ ਦਿੱਤੀ ਗਈ ਹੈ ਤਾਂ ਰੋਡਵੇਜ਼ ਨੂੰ ਚਾਹੀਦਾ ਹੈ ਕਿ ਬੱਸਾਂ ਦੀ ਗਿਣਤੀ 'ਚ ਵਾਧਾ ਕਰਦੇ ਹੋਏ ਬੱਸ ਸਰਵਿਸ 10 ਤੋਂ 15 ਮਿੰਟ ਦੀ ਕਰ ਦਿੱਤੀ ਜਾਵੇ ਤਾਂ ਜੋ ਜਿੱਥੇ ਸਵਾਰੀ ਖ਼ੱਜਲ਼-ਖ਼ੁਆਰ ਨਾ ਹੋਵੇ ਤੇ ਉਨ੍ਹਾਂ ਨੂੰ ਘੰਟਿਆਂ ਬੱਧੀ ਬੱਸ ਦਾ ਇੰਤਜ਼ਾਰ ਨਾ ਕਰਨਾ ਪਵੇ | ਉੱਥੇ ਹੀ ਬੱਸਾਂ ਦੀ ਗਿਣਤੀ ਵਧਣ ਨਾਲ ਬੱਸਾਂ 'ਚ ਭੀੜ ਵੀ ਘੱਟ ਹੋਵੇਗੀ ਤੇ ਕੋਰੋਨਾ ਦਾ ਖ਼ਤਰਾ ਵੀ ਟਲਿਆ ਰਹੇਗਾ |

ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਤੱਕ ਸੰਘਰਸ਼ ਜਾਰੀ ਰਹੇਗਾ-ਜਥੇ. ਦਾਦੂਵਾਲ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ 'ਅਜੀਤ' ਨਾਲ ਵਿਸ਼ੇਸ਼ ਮੁਲਾਕਾਤ

ਜਲੰਧਰ, 22 ਅਪ੍ਰੈਲ (ਜਸਪਾਲ ਸਿੰਘ)-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਦੇ ਮਾਮਲੇ 'ਚ ਕੌਮ ਨੂੰ ਅਜੇ ਤੱਕ ਇਨਸਾਫ਼ ਨਾ ਮਿਲਣ ਲਈ ਮੌਜੂਦਾ ...

ਪੂਰੀ ਖ਼ਬਰ »

ਬੁੱਲ੍ਹੋਵਾਲ ਨੇੜੇ ਔਰਤ ਦੀ ਗੋਲੀਆਂ ਮਾਰ ਕੇ ਹੱਤਿਆ

ਬੁੱਲ੍ਹੋਵਾਲ, 22 ਅਪ੍ਰੈਲ (ਲੁਗਾਣਾ)-ਪਿੰਡ ਖਡਿਆਲਾ ਸੈਣੀਆਂ ਦੀ ਵਿਆਹੁਤਾ ਮਨਪ੍ਰੀਤ ਕੌਰ ਪਤਨੀ ਪਵਨਦੀਪ ਸਿੰਘ, ਜਿਸ ਦਾ ਵਿਆਹ ਲਗਪਗ 9-10 ਸਾਲ ਪਹਿਲਾਂ ਹੋਇਆ ਸੀ, ਦੀ ਅੱਜ ਪਿੰਡ ਬੂਰੇ ਰਾਜਪੂਤਾਂ ਨਜ਼ਦੀਕ 5 ਗੋਲੀਆਂ ਮਾਰ ਕੇ ਹੱਤਿਆ ਕਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ...

ਪੂਰੀ ਖ਼ਬਰ »

ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮਨਾ ਕੇ ਸਿੱਖ ਸ਼ਰਧਾਲੂਆਂ ਦਾ ਜਥਾ ਭਾਰਤ ਪੁੱਜਾ

ਅਟਾਰੀ/ਅੰਮਿ੍ਤਸਰ, 22 ਅਪ੍ਰੈਲ (ਸੁਖਵਿੰਦਰਜੀਤ ਸਿੰਘ ਘਰਿੰਡਾ)ਖ਼ਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਤੇ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ 'ਚ ਹਿੱਸਾ ਲੈਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਹਰਪਾਲ ਸਿੰਘ ਜੱਲ੍ਹਾ ਦੀ ਅਗਵਾਈ ਹੇਠ 818 ਸਿੱਖ ...

ਪੂਰੀ ਖ਼ਬਰ »

ਫ਼ਰੀਦਕੋਟ ਜੇਲ੍ਹ ਵਲੋਂ ਪੈਰੋਲ 'ਤੇ ਭੇਜੇ 42 ਕੈਦੀ ਹੋਏ ਰੂਪੋਸ਼

ਫ਼ਰੀਦਕੋਟ, 22 ਅਪ੍ਰੈਲ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਸਥਾਨਕ ਕੇਂਦਰੀ ਮਾਡਰਨ ਜੇਲ੍ਹ ਵਲੋਂ ਕੋਰੋਨਾ ਮਹਾਂਮਾਰੀ ਦੌਰਾਨ ਪਿਛਲੇ ਸਾਲ ਤਰਸ ਦੇ ਆਧਾਰ 'ਤੇ ਪੈਰੋਲ ਉੱਪਰ ਭੇਜੇ 42 ਕੈਦੀ ਵਾਪਸ ਨਹੀਂ ਪਰਤੇ ਅਤੇ ਰੂਪੋਸ਼ ਹੋ ਗਏ ਹਨ | ਇਹ ਕੈਦੀ ਤੈਅ ਸਮੇਂ ਹੱਦ ...

ਪੂਰੀ ਖ਼ਬਰ »

ਭਾਰਤੀਆਂ ਦੇ ਦਾਖ਼ਲੇ 'ਤੇ ਲਗਾਈ ਰੋਕ ਨਾਲ ਪਾਕਿ ਨਾਗਰਿਕ ਭਾਰਤ 'ਚ ਫਸੇ

ਅੰਮਿ੍ਤਸਰ, 22 ਅਪ੍ਰੈਲ (ਸੁਰਿੰਦਰ ਕੋਛੜ)-ਕੋਵਿਡ-19 ਮਾਮਲਿਆਂ 'ਚ ਭਾਰੀ ਵਾਧਾ ਹੋਣ 'ਤੇ ਪਾਕਿਸਤਾਨ ਵਲੋਂ ਦੋ ਹਫ਼ਤਿਆਂ ਲਈ ਭਾਰਤੀ ਯਾਤਰੂਆਂ ਦੇ ਪਾਕਿ 'ਚ ਆਉਣ 'ਤੇ ਲਗਾਈ ਰੋਕ ਦਾ ਖ਼ਮਿਆਜ਼ਾ ਪਾਕਿ ਨਾਗਰਿਕਾਂ ਨੂੰ ਵੀ ਭੁਗਤਣਾ ਪੈ ਰਿਹਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਸਕੂਲਾਂ 'ਚ ਦਾਖ਼ਲੇ ਸਬੰਧੀ ਤਬਾਦਲਾ ਸਰਟੀਫਿਕੇਟ ਦੀ ਸ਼ਰਤ ਖ਼ਤਮ

ਚੰਡੀਗੜ੍ਹ, 22 ਅਪ੍ਰੈਲ (ਅਜੀਤ ਬਿਊਰੋ)-ਪੰਜਾਬ ਸਰਕਾਰ ਨੇ ਸਕੂਲਾਂ 'ਚ ਦਾਖ਼ਲੇ ਦੇ ਸਬੰਧ 'ਚ ਵਿਦਿਆਰਥੀਆਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਵਾਸਤੇ ਤਬਾਦਲਾ (ਟਰਾਂਸਫ਼ਰ) ਸਰਟੀਫਿਕੇਟ ਦੀ ਸ਼ਰਤ ਨੂੰ ਖ਼ਤਮ ਕਰ ਦਿੱਤਾ ਹੈ | ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਇਕ ...

ਪੂਰੀ ਖ਼ਬਰ »

ਕਿਸਾਨਾਂ ਨੇ ਮੁੱਖ ਮੰਤਰੀ ਦੇ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਦੀ ਗੱਡੀ ਨੂੰ ਪੰਜ ਘੰਟੇ ਘੇਰੀ ਰੱਖਿਆ

ਜਖਵਾਲੀ, 22 ਅਪ੍ਰੈਲ (ਨਿਰਭੈ ਸਿੰਘ)-ਪੰਜਾਬ ਦੀਆਂ ਮੰਡੀਆਂ 'ਚ ਬਾਰਦਾਨੇ ਦੀ ਘਾਟ ਨੂੰ ਲੈ ਕੇ ਸਰਹਿੰਦ-ਪਟਿਆਲਾ ਮਾਰਗ 'ਤੇ ਸਥਿਤ ਪਿੰਡ ਰੁੜਕੀ ਵਿਖੇ ਧਰਨੇ 'ਤੇ ਬੈਠੇ ਕਿਸਾਨਾਂ ਨੇ ਮੁੱਖ ਮੰਤਰੀ ਦੇ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਦੀ ਗੱਡੀ ਰੋਕ ਕੇ ਪੰਜਾਬ ਸਰਕਾਰ ...

ਪੂਰੀ ਖ਼ਬਰ »

ਪਾਕਿ 'ਚ ਸੀਨੀਅਰ ਪੱਤਰਕਾਰ 'ਤੇ ਜਾਨਲੇਵਾ ਹਮਲਾ

ਅੰਮਿ੍ਤਸਰ, 22 ਅਪ੍ਰੈਲ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਫ਼ੌਜ ਦੇ ਸੱਤਾ 'ਚ ਦਖ਼ਲ ਦੇ ਸਖ਼ਤ ਵਿਰੋਧੀ ਰਹੇ ਪੱਤਰਕਾਰ ਅਬਸਰ ਆਲਮ (50) ਨੂੰ ਅਣਪਛਾਤੇ ਹਮਲਾਵਰ ਨੇ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ | ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਪੱਤਰਕਾਰ ਆਲਮ ...

ਪੂਰੀ ਖ਼ਬਰ »

ਸਹਾਇਕ ਜੇਲ੍ਹ ਸੁਪਰਡੈਂਟ ਦੀਆਂ 48 ਅਸਾਮੀਆਂ ਦਾ ਨਤੀਜਾ ਪ੍ਰਵਾਨ-ਰਮਨ ਬਹਿਲ

ਐੱਸ.ਏ.ਐੱਸ. ਨਗਰ, 22 ਅਪ੍ਰੈਲ (ਕੇ.ਐੱਸ. ਰਾਣਾ)-ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਨੇ ਅੱਜ ਜੇਲ੍ਹ ਵਿਭਾਗ ਪੰਜਾਬ 'ਚ ਸਹਾਇਕ ਜੇਲ੍ਹ ਸੁਪਰਡੰਟ ਦੀਆਂ 48 ਅਸਾਮੀਆਂ ਦਾ ਨਤੀਜਾ ਪ੍ਰਵਾਨ ਕਰ ਲਿਆ ਹੈ | ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਰਮਨ ਬਹਿਲ ਨੇ ਦੱਸਿਆ ਕਿ ਅਧੀਨ ...

ਪੂਰੀ ਖ਼ਬਰ »

ਆਰ.ਸੀ.ਐੱਫ਼. ਨੇ ਗੁਰੂ ਨਾਨਕ ਮੈਡੀਕਲ ਕਾਲਜ ਅੰਮ੍ਰਿਤਸਰ ਨੂੰ ਭੇਜੀ 1210 ਕਿੱਲੋ ਤਰਲ ਆਕਸੀਜਨ

ਕਪੂਰਥਲਾ, 22 ਅਪ੍ਰੈਲ (ਅਮਰਜੀਤ ਕੋਮਲ)-ਕੋਰੋਨਾ ਮਹਾਂਮਾਰੀ ਕਾਰਨ ਹਸਪਤਾਲਾਂ 'ਚ ਵੱਧ ਰਹੀ ਆਕਸੀਜਨ ਦੀ ਮੰਗ ਨੂੰ ਗੰਭੀਰਤਾ ਨਾਲ ਲੈਂਦਿਆਂ ਕੇਂਦਰੀ ਰੇਲਵੇ ਮੰਤਰੀ ਪਿਊਸ਼ ਗੋਇਲ ਦੇ ਆਦੇਸ਼ਾਂ ਅਨੁਸਾਰ ਭਾਰਤੀ ਰੇਲਵੇ ਵਲੋਂ ਆਕਸੀਜਨ ਦੀ ਕਿੱਲਤ ਨੂੰ ਦੂਰ ਕਰਨ ਲਈ ਠੋਸ ...

ਪੂਰੀ ਖ਼ਬਰ »

ਪਾਕਿ 'ਚ ਘੱਟ-ਗਿਣਤੀਆਂ ਲਈ ਬਦਤਰ ਹੋਏ ਹਾਲਾਤ-ਰਿਪੋਰਟ

ਅੰਮਿ੍ਤਸਰ, 22 ਅਪ੍ਰੈਲ (ਸੁਰਿੰਦਰ ਕੋਛੜ)-ਯੂ.ਐਸ. ਹਿਊਮਨ ਰਾਈਟਸ ਕੌਂਸਲ ਨੇ ਆਪਣੀ ਸਾਲਾਨਾ ਰਿਪੋਰਟ 'ਚ ਪਾਕਿਸਤਾਨ 'ਚ ਬਣੀਆਂ ਗੰਭੀਰ ਸਥਿਤੀਆਂ ਦਾ ਵਿਸਥਾਰ ਨਾਲ ਹਵਾਲਾ ਦਿੰਦਿਆਂ ਦੱਸਿਆ ਹੈ ਕਿ ਪਾਕਿ 'ਚ ਧਾਰਮਿਕ ਆਜ਼ਾਦੀ ਦੀ ਸਥਿਤੀ ਤੇਜ਼ੀ ਨਾਲ ਖ਼ਰਾਬ ਹੋ ਰਹੀ ਹੈ ...

ਪੂਰੀ ਖ਼ਬਰ »

ਕੋਰੋਨਾ ਦੌਰਾਨ ਰੇਮਡਿਸੀਵਰ ਦੀ ਕਾਲਾਬਾਜ਼ਾਰੀ ਸਿਖਰਾਂ 'ਤੇ

ਮਰੀਜ਼ ਦੀ ਜ਼ਰੂਰਤ ਅਨੁਸਾਰ ਕਈ ਗੁਣਾ ਮੁਨਾਫ਼ੇ 'ਤੇ ਵੇਚੀ ਜਾ ਰਹੀ ਹੈ ਦਵਾਈ

ਐੱਮ. ਐੱਸ. ਲੋਹੀਆ ਜਲੰਧਰ, 22 ਅਪ੍ਰੈਲ-ਸਰੀਰ 'ਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਰੇਮਡਿਸੀਵਰ ਦੀ ਭੂਮਿਕਾ ਬਾਰੇ ਸਮੇਂ-ਸਮੇਂ 'ਤੇ ਵੱਖ-ਵੱਖ ਵਿਚਾਰਾਂ ਸਾਹਮਣੇ ਆਈਆਂ ਹਨ, ਪਰੰਤੂ ਐਂਟੀਵਾਇਰਲ ਦਵਾਈਆਂ ਦੀ ਕਮੀ ਹੋਣ ਕਰਕੇ ਇਸ ਨੂੰ ਹੀ ਕੋਰੋਨਾ ਦੀ ਕਾਰਗਰ ...

ਪੂਰੀ ਖ਼ਬਰ »

ਵਿਜੀਲੈਂਸ ਬਿਊਰੋ ਵਲੋਂ ਜੁਆਇੰਟ ਡਾਇਰੈਕਟਰ ਬੀ.ਕੇ. ਵਿਰਦੀ ਦੀ ਭਾਲ 'ਚ ਛਾਪਾ

ਜਲੰਧਰ, 22 ਅਪ੍ਰੈਲ (ਸ਼ਿਵ)-ਪਿਛਲੇ ਸਾਲ ਭਿ੍ਸ਼ਟਾਚਾਰ ਦੇ ਮਾਮਲੇ 'ਚ ਦਰਜ ਕੀਤੇ ਗਏ ਇਕ ਮਾਮਲੇ 'ਚ ਵਿਜੀਲੈਂਸ ਬਿਊਰੋ ਦੀ ਟੀਮ ਨੇ ਨੇ ਜੀ.ਐਸ.ਟੀ. ਵਿਭਾਗ ਦੇ ਡੀ.ਈ.ਟੀ.ਸੀ./ਜੁਆਇੰਟ ਡਾਇਰੈਕਟਰ ਬੀ.ਕੇ. ਵਿਰਦੀ ਦੀ ਭਾਲ 'ਚ ਕੋਠੀ 'ਤੇ ਛਾਪਾ ਮਾਰਿਆ ਹੈ ਪਰ ਵਿਜੀਲੈਂਸ ਬਿਊਰੋ ...

ਪੂਰੀ ਖ਼ਬਰ »

ਨੌਵੇਂ ਪਾਤਸ਼ਾਹ ਦੇ ਇਤਿਹਾਸਕ ਸਥਾਨ- (ਭਾਗ-13)

ਗੁਰਦੁਆਰਾ ਸ੍ਰੀ ਬਿਬਾਣਗੜ੍ਹ ਸਾਹਿਬ (ਕੀਰਤਪੁਰ ਸਾਹਿਬ)

ਬੀਰਅੰਮਿ੍ਤਪਾਲ ਸਿੰਘ ਸੰਨੀ ਕੀਰਤਪੁਰ ਸਾਹਿਬ-ਇਤਿਹਾਸਕ ਨਗਰੀ ਕੀਰਤਪੁਰ ਸਾਹਿਬ ਦਾ ਸਿੱਖ ਇਤਿਹਾਸ ਨਾਲ ਗੂੜ੍ਹਾ ਸਬੰਧ ਰਿਹਾ ਹੈ | ਇਸ ਨਗਰੀ 'ਚ ਸਿੱਖਾਂ ਦੇ ਦੋ ਗੁਰੂ ਸਾਹਿਬਾਨ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਅਤੇ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਜਨਮ ...

ਪੂਰੀ ਖ਼ਬਰ »

ਮਾਮਲਾ ਨਵੀਂ ਲੈਕਚਰਾਰ ਭਰਤੀ ਦਾ

ਸਿੱਖਿਆ ਵਿਭਾਗ ਵਲੋਂ ਸਮਾਜਿਕ ਸਿੱਖਿਆ ਵਿਸ਼ਿਆਂ ਵਾਲੇ ਬੇਰੁਜ਼ਗਾਰ ਅਧਿਆਪਕਾਂ ਨਾਲ ਵਿਤਕਰਾ

ਚੰਡੀਗੜ੍ਹ, 22 ਅਪ੍ਰੈਲ (ਅਜੀਤ ਬਿਊਰੋ)-ਘਰ-ਘਰ ਰੁਜ਼ਗਾਰ ਯੋਜਨਾ ਤਹਿਤ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਬਾਰਡਰ ਏਰੀਆ 'ਚ ਵੱਖ-ਵੱਖ ਵਿਸ਼ਿਆਂ ਦੇ ਲੈਕਚਰਾਰ ਦੀਆਂ 352 ਬੈਕਲਾਗ ਦੀਆਂ ਅਤੇ 191 ਨਵੀਆਂ ਅਸਾਮੀਆਂ ਲਈ ਵੱਖ-ਵੱਖ ਵਿਗਿਆਪਨ ਜਾਰੀ ਕੀਤੇ ਗਏ ਹਨ, ਜਿਨ੍ਹਾਂ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਗੁਰਸਿੱਖ ਨੌਜਵਾਨਾਂ ਲਈ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਵਾਸਤੇ ਕਰੇਗੀ ਅਕੈਡਮੀ ਸਥਾਪਿਤ

ਅੰਮ੍ਰਿਤਸਰ, 22 ਅਪ੍ਰੈਲ (ਹਰਮਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਪ੍ਰਧਾਨਗੀ ਹੇਠ ਹੋਈ, ਜਿਸ 'ਚ ਗੁਰਸਿੱਖ ਨੌਜਵਾਨਾਂ ਨੂੰ ਮੁਕਾਬਲਾ ਪ੍ਰੀਖਿਆਵਾਂ ਲਈ ਤਿਆਰ ਕਰਨ ਲਈ ...

ਪੂਰੀ ਖ਼ਬਰ »

ਦਿੱਲੀ ਤੋਂ ਪਰਤੇ ਕਿਸਾਨ ਦੀ ਮੌਤ

ਬੋਹਾ, 22 ਅਪ੍ਰੈਲ (ਰਮੇਸ਼ ਤਾਗੜੀ)-ਨਜ਼ਦੀਕੀ ਪਿੰਡ ਗੰਢੂ ਖੁਰਦ ਦੇ 63 ਸਾਲਾ ਕਿਸਾਨ ਹਰੀ ਸਿੰਘ ਸਪੱੁਤਰ ਹਰਨਾਮ ਸਿੰਘ ਦੀ ਟਿਕਰੀ ਬਾਰਡਰ 'ਤੇ ਅਚਨਚੇਤ ਸਿਹਤ ਖ਼ਰਾਬ ਹੋਈ, ਜਿਸ ਤੋਂ ਬਾਅਦ ਵਾਪਸ ਪਿੰਡ ਆਉਣ 'ਤੇ ਉਸ ਦੀ ਮੌਤ ਹੋ ਗਈ | ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ...

ਪੂਰੀ ਖ਼ਬਰ »

ਤਾਲਾਬੰਦੀ ਦੀ ਅਫ਼ਵਾਹ ਕਰਕੇ ਪਰਵਾਸੀ ਮਜ਼ਦੂਰ ਆਪਣੇ ਘਰੇਲੂ ਰਾਜਾਂ ਨੂੰ ਪਰਤਣ ਲੱਗੇ

ਲੁਧਿਆਣਾ, 22 ਅਪ੍ਰੈਲ (ਪੁਨੀਤ ਬਾਵਾ)-ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਮਾਮਲਿਆਂ ਕਰਕੇ ਤਾਲਾਬੰਦੀ ਲੱਗਣ ਦੀਆਂ ਅਫ਼ਵਾਹਾਂ ਫੈਲ ਰਹੀਆਂ ਹਨ, ਜਿਸ ਕਰਕੇ ਵੱਖ-ਵੱਖ ਰਾਜਾਂ ਤੋਂ ਪੰਜਾਬ 'ਚ ਕੰਮ ਕਰਨ ਲਈ ਆਏ ਪਰਵਾਸੀ ਮਜ਼ਦੂਰ ਆਪਣੀ ਘਰੇਲੂ ਰਾਜਾਂ ਨੂੰ ਪਰਤਣੇ ਸ਼ੁਰੂ ਹੋ ...

ਪੂਰੀ ਖ਼ਬਰ »

ਕੌਮ ਦੀ ਸੇਵਾ ਦਾ ਜਜ਼ਬਾ ਗੁਰੂ ਤੇਗ ਬਹਾਦਰ ਜੀ ਦੀ ਮਿਹਰ-ਬਾਬਾ ਜੱਗੀ ਪੰਧੇਰ

ਸੁਨਾਮ ਊਧਮ ਸਿੰਘ ਵਾਲਾ, 22 ਅਪ੍ਰੈਲ (ਸੱਗੂ, ਭੁੱਲਰ, ਧਾਲੀਵਾਲ)-ਪਿਛਲੇ ਲੰਮੇ ਸਮੇਂ ਤੋਂ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ 'ਚ ਲੰਗਰ ਦੀ ਸੇਵਾ ਕਰਨ ਤੋਂ ਇਲਾਵਾ 26 ਜਨਵਰੀ ਨੂੰ ਲਾਲ ਕਿਲੇ੍ਹ ਵਿਖੇ ਵਾਪਰੀ ਘਟਨਾ ਮੌਕੇ ਆਪਣੀ ਦਸਤਾਰ ਦੀ ਰਾਖੀ ਲਈ ਦਿੱਲੀ ਪੁਲਿਸ ...

ਪੂਰੀ ਖ਼ਬਰ »

ਆਨਲਾਈਨ ਪੋਰਟਲ 'ਤੇ ਰਜਿਸਟ੍ਰੇਸ਼ਨ ਲਈ ਮੰਡੀ ਬੋਰਡ ਵਲੋਂ ਅਨਾਜ ਮੰਡੀਆਂ 'ਚ 'ਕਿਸਾਨ ਸਹਾਇਤਾ ਕੇਂਦਰ' ਸਥਾਪਿਤ

ਚੰਡੀਗੜ੍ਹ, 22 ਅਪ੍ਰੈਲ (ਅਜੀਤ ਬਿਊਰੋ)-ਮੌਜੂਦਾ ਹਾੜ੍ਹੀ ਮੰਡੀਕਰਨ ਸੀਜ਼ਨ ਦੌਰਾਨ ਸਿੱਧੀ ਅਦਾਇਗੀ ਦੀ ਪ੍ਰਣਾਲੀ ਪਹਿਲੀ ਵਾਰ ਲਾਗੂ ਹੋਣ ਨਾਲ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਦੂਰ ਕਰਨ ਲਈ ਪੰਜਾਬ ਮੰਡੀ ਬੋਰਡ ਨੇ ਸੂਬੇ ਦੀਆਂ ਅਨਾਜ ਮੰਡੀਆਂ 'ਚ 'ਕਿਸਾਨ ਸਹਾਇਤਾ ...

ਪੂਰੀ ਖ਼ਬਰ »

ਹਸਪਤਾਲ ਦੀ ਗ਼ਲਤੀ ਨਾਲ ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਬਦਲੀ ਲਾਸ਼

ਕਿਸੇ ਹੋਰ ਪਰਿਵਾਰ ਵਲੋਂ ਲਾਸ਼ ਦਾ ਸਸਕਾਰ ਕੀਤੇ ਜਾਣ 'ਤੇ ਹਸਪਤਾਲ ਦੇ ਬਾਹਰ ਹੰਗਾਮਾ

ਐੱਸ.ਏ.ਐੱਸ. ਨਗਰ, 22 ਅਪ੍ਰੈਲ (ਜਸਬੀਰ ਸਿੰਘ ਜੱਸੀ)-ਸਥਾਨਕ ਫ਼ੇਜ਼-9 ਵਿਚਲੇ ਸ਼ੈਲਬੀ ਹਸਪਤਾਲ ਵਲੋਂ ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਮੌਤ ਹੋ ਜਾਣ ਮਗਰੋਂ ਉਸ ਦੀ ਲਾਸ਼ ਬਦਲਣ ਅਤੇ ਲਾਸ਼ ਦਾ ਸਸਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਮਾਮਲੇ ਦਾ ਉਸ ਸਮੇਂ ਖ਼ੁਲਾਸਾ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਪ੍ਰਾਇਮਰੀ ਸਿੱਖਿਆ ਡਾਇਰੈਕਟੋਰੇਟ ਤੋੜਨ ਦੀਆਂ ਘੜੀਆਂ ਜਾ ਰਹੀਆਂ ਵਿਉਂਤਬੰਦੀਆਂ ਖ਼ਿਲਾਫ਼ ਅਧਿਆਪਕ ਵਰਗ 'ਚ ਸਖ਼ਤ ਰੋਸ

ਸੰਗਰੂਰ, 22 ਅਪ੍ਰੈਲ (ਧੀਰਜ ਪਸ਼ੋਰੀਆ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਨੇ ਪ੍ਰੀ-ਨਰਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਸੀਨੀਅਰ ਸੈਕੰਡਰੀ ਸਕੂਲਾਂ 'ਚ ਬੱਚੇ ਦਾਖ਼ਲ ਕਰਨ ਲਈ ਉੱਚ ਅਧਿਕਾਰੀਆਂ ਵਲੋਂ ਸਕੂਲ ਮੁਖੀਆਂ ਨੂੰ ਆ ਰਹੇ ਜ਼ੁਬਾਨੀ ਹੁਕਮਾਂ ਨੂੰ ਪ੍ਰਾਇਮਰੀ ...

ਪੂਰੀ ਖ਼ਬਰ »

ਨਹੁੰ ਤੋਂ ਮਾਸ ਖੁਰਚ ਰਿਹਾ ਪ੍ਰਤੀ ਕੁਇੰਟਲ ਪੌਣੇ ਵੀਹ ਰੁਪਏ

ਮੰਡੀ ਕਿੱਲਿ੍ਹਆਂਵਾਲੀ, 22 ਅਪ੍ਰੈਲ (ਇਕਬਾਲ ਸਿੰਘ ਸ਼ਾਂਤ)-ਬਾਰਦਾਨੇ ਦੀ ਕਿੱਲਤ ਕਾਰਨ ਤੁਲਾਈ ਤੇ ਚੁਕਾਈ ਦੇ ਖੱਜਲ ਭਰੇ ਝੰਜਟਾਂ ਤੋਂ ਬਚਣ ਲਈ ਕਿਸਾਨਾਂ ਨੇ ਆੜ੍ਹਤੀਆਂ ਹੱਥੋਂ ਆਰਥਿਕ ਲੁੱਟ ਨੂੰ ਸਵੀਕਾਰ ਕਰ ਲਿਆ ਹੈ | ਲੰਬੀ ਹਲਕੇ ਦੀਆਂ ਦਾਣਾ ਮੰਡੀਆਂ 'ਚ ਬਗੈਰ ...

ਪੂਰੀ ਖ਼ਬਰ »

ਅੱਜ ਵਿਸ਼ਵ ਪੁਸਤਕ ਦਿਵਸ 'ਤੇ ਵਿਸ਼ੇਸ਼

ਕੋਰੋਨਾ ਵਾਇਰਸ ਤੇ ਤਾਲਾਬੰਦੀ 'ਚ ਕਿਤਾਬਾਂ ਦਾ ਚੰਗਾ ਸਹਾਰਾ

ਜਲੰਧਰ, 22 ਅਪ੍ਰੈਲ (ਸਾਬੀ)-ਦੁਨੀਆ ਭਰ 'ਚ 23 ਅਪ੍ਰੈਲ ਨੂੰ ਵਿਸ਼ਵ ਪੁਸਤਕ ਦਿਵਸ ਦੇ ਤੌਰ 'ਤੇ ਮਨਾਇਆ ਜਾਂਦਾ ਹੈ | ਇਸ ਨੂੰ ਵਿਸ਼ਵ ਪੁਸਤਕ ਤੇ ਕਾਪੀ ਰਾਈਟ ਦਿਵਸ ਵੀ ਕਿਹਾ ਜਾਂਦਾ ਹੈ | ਯੂਨੈਸਕੋ ਨੇ 23 ਅਪ©ੈਲ 1995 ਨੂੰ ਇਸ ਦਿਨ ਨੂੰ ਮਨਾਉਣ ਦੀ ਸ਼ੁਰੂਆਤ ਕੀਤੀ ਸੀ | ਇਸ ਦਿਨ ...

ਪੂਰੀ ਖ਼ਬਰ »

ਸਾਬਕਾ ਤੇ ਮੌਜੂਦਾ ਸੰਸਦ ਮੈਂਬਰਾਂ, ਵਿਧਾਇਕਾਂ ਦੇ ਮਾਮਲੇ 'ਚ ਹਾਈਕੋਰਟ ਨੇ ਹਲਫ਼ਨਾਮਾ ਮੰਗਿਆ

ਚੰਡੀਗੜ੍ਹ, 22 ਅਪ੍ਰੈਲ (ਬਿ੍ਜੇਂਦਰ ਗੌੜ)-ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਸਾਬਕਾ ਅਤੇ ਮੌਜੂਦਾ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨਾਲ ਜੁੜੇ ਕੇਸਾਂ ਦੀ ਤੇਜ਼ੀ ਨਾਲ ਸੁਣਵਾਈ ਨੂੰ ਲੈ ਕੇ ਆਪਣੇ ਇਰਾਦੇ ਨੂੰ ਸਾਫ਼ ਕਰ ਦਿੱਤਾ ਹੈ | ...

ਪੂਰੀ ਖ਼ਬਰ »

ਜਸਟਿਸ ਐਸ.ਐਸ. ਸਾਰੋਂ ਵਲੋਂ ਮਈ ਦੇ ਪਹਿਲੇ ਹਫ਼ਤੇ ਤੱਕ ਚਾਰਜ ਸੰਭਾਲਣ ਦੀ ਉਮੀਦ

ਚੰਡੀਗੜ੍ਹ, 22 ਅਪ੍ਰੈਲ (ਐਨ.ਐਸ. ਪਰਵਾਨਾ)-ਭਾਰਤ ਸਰਕਾਰ ਵਲੋਂ ਨਿਯੁਕਤ ਕੀਤੇ ਮੁੱਖ ਗੁਰਦੁਆਰਾ ਚੋਣ ਕਮਿਸ਼ਨਰ ਜਸਟਿਸ ਐਸ.ਐਸ. ਸਾਰੋਂ ਨੇ ਹੁਣ ਉਮੀਦ ਪ੍ਰਗਟ ਕੀਤੀ ਹੈ ਕਿ ਉਹ ਪੰਜਾਬ, ਹਰਿਆਣਾ, ਹਿਮਾਚਲ ਤੇ ਯੂ.ਟੀ. ਚੰਡੀਗੜ੍ਹ 'ਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਭਾਰਤ-ਪਾਕਿ ਸਰਹੱਦ 'ਤੇ ਘੁਸਪੈਠ ਦੀ ਨਾਕਾਮ ਕੋਸ਼ਿਸ਼

ਬਮਿਆਲ, 22 ਅਪ੍ਰੈਲ (ਰਾਕੇਸ਼ ਸ਼ਰਮਾ)-ਬੀਤੀ ਰਾਤ 10 ਵਜੇ ਦੇ ਕਰੀਬ ਬਮਿਆਲ ਸੈਕਟਰ ਅਧੀਨ ਆਉਂਦੇ ਪਿੰਡ ਪਹਾੜੀਪੁਰ ਦੇ ਨਜ਼ਦੀਕ ਭਾਰਤ-ਪਾਕਿ ਸਰਹੱਦ ਦੀ ਜ਼ੀਰੋ ਰੇਖਾ 'ਤੇ ਲੱਗੀ ਕੰਡਿਆਲੀ ਤਾਰ ਦੇ ਵਿਚਕਾਰ ਪੈਂਦੇ ਦਰਿਆ 'ਚੋਂ ਦੀ ਪਾਕਿਸਤਾਨ ਵਲੋਂ ਤਿੰਨ ਵਿਅਕਤੀਆਂ ...

ਪੂਰੀ ਖ਼ਬਰ »

ਜਲਿ੍ਹਆਂਵਾਲਾ ਬਾਗ ਵਿਖੇ ਅਮਰ ਜਯੋਤੀ ਦੀ ਸਥਾਪਨਾ ਕਰਨ ਵਾਲੇ ਮੋਤੀ ਲਾਲ ਖੁਰਾਣਾ ਨਹੀਂ ਰਹੇ

ਦਰਬਾਰ ਸਾਹਿਬ ਲੰਗਰ-ਘਰ ਲਈ ਗੈਸ ਸਪਲਾਈ ਦੀ ਕੀਤੀ ਸੀ ਸ਼ੁਰੂਆਤ

ਅੰਮਿ੍ਤਸਰ, 22 ਅਪ੍ਰੈਲ (ਸੁਰਿੰਦਰ ਕੋਛੜ)-ਜਲਿ੍ਹਆਂਵਾਲਾ ਬਾਗ਼ ਵਿਖੇ ਸ਼ਹੀਦਾਂ ਦੀ ਯਾਦ 'ਚ ਸਾਲ 2000 ਦੇ ਆਸ-ਪਾਸ 'ਅਮਰ ਜਯੋਤੀ' ਨਾਂਅ ਨਾਲ ਜਾਣੀ ਜਾਂਦੀ ਸ਼ਹੀਦੀ ਲਾਟ ਸਥਾਪਿਤ ਕਰਨ ਵਾਲੇ ਮੋਤੀ ਲਾਲ ਖੁਰਾਣਾ ਦਾ ਕੋਰੋਨਾ ਲਾਗ ਦਾ ਸ਼ਿਕਾਰ ਹੋਣ ਕਾਰਨ ਦਿਹਾਂਤ ਹੋ ਗਿਆ | ...

ਪੂਰੀ ਖ਼ਬਰ »

ਫਾਈਜ਼ਰ ਵਲੋਂ ਭਾਰਤ ਨੂੰ ਬਿਨਾਂ ਮੁਨਾਫ਼ਾ ਕੋਰੋਨਾ ਵੈਕਸੀਨ ਦੇਣ ਦੀ ਪੇਸ਼ਕਸ਼

ਵਾਸ਼ਿੰਗਟਨ, 22 ਅਪ੍ਰੈਲ (ਏਜੰਸੀ)- ਦਵਾਈਆਂ ਬਣਾਉਣ ਵਾਲੀ ਅਮਰੀਕਾ ਦੇ ਬਹੁ-ਰਾਸ਼ਟਰੀ ਕੰਪਨੀ ਫਾਈਜ਼ਰ ਨੇ ਕਿਹਾ ਕਿ ਉਸ ਨੇ ਭਾਰਤ 'ਚ ਸਰਕਾਰ ਦੀ ਟੀਕਾਕਰਨ ਮੁਹਿੰਮ ਲਈ ਆਪਣੇ ਟੀਕੇ ਨੂੰ ਬਿਨਾਂ ਲਾਭ ਵਾਲੇ ਮੁੱਲ 'ਤੇ ਉਪਲੱਬਧ ਕਰਵਾਉਣ ਦੀ ਪੇਸ਼ਕਸ਼ ਕੀਤੀ ਹੈ | ਕੰਪਨੀ ਨੇ ...

ਪੂਰੀ ਖ਼ਬਰ »

ਚੋਣ ਕਮਿਸ਼ਨ ਵਲੋਂ ਬੰਗਾਲ 'ਚ ਰੋਡ ਸ਼ੋਅ ਅਤੇ ਵਾਹਨ ਰੈਲੀਆਂ 'ਤੇ ਪਾਬੰਦੀ

ਨਵੀਂ ਦਿੱਲੀ, 22 ਅਪ੍ਰੈਲ (ਏਜੰਸੀ)-ਇਸ ਗੱਲ ਵੱਲ ਧਿਆਨ ਦਿੰਦਿਆਂ ਕਿ ਪੱਛਮੀ ਬੰਗਾਲ 'ਚ ਚੋਣ ਪ੍ਰਚਾਰ ਦੌਰਾਨ ਕੋਵਿਡ ਸੁਰੱਖਿਆਂ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਗਈਆਂ, ਚੋਣ ਕਮਿਸ਼ਨ ਨੇ ਵੀਰਵਾਰ ਨੂੰ ਸੂਬੇ 'ਚ ਰੋਡ ਸ਼ੋਅ ਅਤੇ ਵਾਹਨ ਰੈਲੀਆਂ 'ਤੇ ਤੁਰੰਤ ਪ੍ਰਭਾਵ ...

ਪੂਰੀ ਖ਼ਬਰ »

ਅਮਰੀਕਾ 'ਚ ਸਿੱਖਾਂ ਖ਼ਿਲਾਫ਼ ਨਸਲੀ ਹਮਲੇ ਵਧਣ 'ਤੇ ਮਨੀਸ਼ ਤਿਵਾੜੀ ਨੇ ਬਾਈਡਨ ਨੂੰ ਲਿਖਿਆ ਪੱਤਰ

ਨਵੀਂ ਦਿੱਲੀ, 22 ਅਪ੍ਰੈਲ (ਉਪਮਾ ਡਾਗਾ ਪਾਰਥ)-ਅਮਰੀਕਾ 'ਚ ਸਿੱਖਾਂ ਖ਼ਿਲਾਫ਼ ਨਸਲੀ ਹਮਲੇ ਵਧਣ 'ਤੇ ਕਾਂਗਰਸ ਦੇ ਸੀਨੀਅਰ ਆਗੂ ਮਨੀਸ਼ ਤਿਵਾੜੀ ਨੇ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਨੂੰ ਪੱਤਰ ਲਿਖ ਕੇ ਚਿੰਤਾ ਜ਼ਾਹਰ ਕਰਦਿਆਂ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ...

ਪੂਰੀ ਖ਼ਬਰ »

ਜਲਵਾਯੂ ਤਬਦੀਲੀ ਨਾਲ ਮੁਕਾਬਲਾ ਕਰਨ ਲਈ ਵੱਡੇ ਪੱਧਰ 'ਤੇ ਠੋਸ ਕਦਮ ਚੁੱਕਣ ਦੀ ਲੋੜ-ਮੋਦੀ

ਨਵੀਂ ਦਿੱਲੀ, 22 ਅਪ੍ਰੈਲ (ਏਜੰਸੀ)- ਜਲਵਾਯੂ ਤਬਦੀਲੀ ਨਾਲ ਮੁਕਾਬਲਾ ਕਰਨ ਲਈ ਅਮਰੀਕਾ ਦੀ ਮੇਜਬਾਨੀ 'ਚ ਡਿਜੀਟਲ ਸਿਖ਼ਰ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਸ ਸਬੰਧ 'ਚ ਠੋਸ ਕਦਮ ਚੁੱਕਣ ਦੀ ਲੋੜ ਹੈ | ਇਸ ਸੰਮੇਲਨ 'ਚ ਵਿਸ਼ਵ ...

ਪੂਰੀ ਖ਼ਬਰ »

ਸਹਾਇਕ ਜੇਲ੍ਹ ਸੁਪਰਡੈਂਟ ਦੀਆਂ 48 ਅਸਾਮੀਆਂ ਦਾ ਨਤੀਜਾ ਪ੍ਰਵਾਨ-ਰਮਨ ਬਹਿਲ

ਐੱਸ.ਏ.ਐੱਸ. ਨਗਰ, 22 ਅਪ੍ਰੈਲ (ਕੇ.ਐੱਸ. ਰਾਣਾ)-ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਨੇ ਅੱਜ ਜੇਲ੍ਹ ਵਿਭਾਗ ਪੰਜਾਬ 'ਚ ਸਹਾਇਕ ਜੇਲ੍ਹ ਸੁਪਰਡੰਟ ਦੀਆਂ 48 ਅਸਾਮੀਆਂ ਦਾ ਨਤੀਜਾ ਪ੍ਰਵਾਨ ਕਰ ਲਿਆ ਹੈ | ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਰਮਨ ਬਹਿਲ ਨੇ ਦੱਸਿਆ ਕਿ ਅਧੀਨ ...

ਪੂਰੀ ਖ਼ਬਰ »

ਪੱਛਮੀ ਬੰਗਾਲ 'ਚ 6ਵੇਂ ਪੜਾਅ ਦੌਰਾਨ 79.09 ਫ਼ੀਸਦੀ ਮਤਦਾਨ

ਕੋਲਕਾਤਾ, 22 ਅਪ੍ਰੈਲ (ਰਣਜੀਤ ਸਿੰਘ ਲੁਧਿਆਣਵੀ)-ਪੱਛਮੀ ਬੰਗਾਲ 'ਚ ਵਿਧਾਨ ਸਭਾ ਲਈ 6ਵੇਂ ਪੜਾਅ ਦੀਆਂ ਚੋਣਾਂ ਹਿੰਸਾ ਦੀਆਂ ਇੱਕਾ ਦੁਕਾ ਘਟਨਾਵਾਂ ਵਿਚਾਲੇ ਅਮਨ ਅਮਾਨ ਨਾਲ ਸਮਾਪਤ ਹੋਈਆਂ | 43 ਸੀਟਾਂ ਲਈ ਰਿਕਾਰਡ 79.09 ਫੀਸਦੀ ਵੋਟਾਂ ਪਈਆਂ | ਰਿਪੋਰਟ ਮੁਤਾਬਿਕ ਚੋਣਾਂ ...

ਪੂਰੀ ਖ਼ਬਰ »

ਦਿੱਲੀ ਕਮੇਟੀ ਚੋਣਾਂ ਅਗਲੇ ਹੁਕਮਾਂ ਤੱਕ ਮੁਲਤਵੀ

ਨਵੀਂ ਦਿੱਲੀ, 22 ਅਪ੍ਰੈਲ (ਜਗਤਾਰ ਸਿੰਘ)-ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਦੀ ਮੋਹਰ ਲਗਣ ਉਪਰੰਤ 25 ਅਪ੍ਰੈਲ ਨੂੰ ਹੋਣ ਵਾਲੀਆਂ ਦਿੱਲੀ ਗੁਰਦੁਆਰਾ ਚੋਣਾਂ ਅਗਲੇ ਹੁਕਮਾਂ ਤੱਕ ਮੁਲਤਵੀ ਹੋ ਗਈਆਂ ਹਨ | ਇਸ ਤੋਂ ਪਹਿਲਾਂ ਦਿੱਲੀ ਸਰਕਾਰ ਨੇ ਕੋਰੋਨਾ ਵਾਇਰਸ ਦੀ ਗੰਭੀਰ ...

ਪੂਰੀ ਖ਼ਬਰ »

ਦੀਪ ਸਿੱਧੂ ਦੀ ਆਵਾਜ਼ ਦਾ ਨਮੂਨਾ ਲਵੇਗੀ ਦਿੱਲੀ ਪੁਲਿਸ

ਨਵੀਂ ਦਿੱਲੀ, 22 ਅਪ੍ਰੈਲ (ਏਜੰਸੀ)-ਇਕ ਸਥਾਨਕ ਅਦਾਲਤ ਨੇ ਗਣਤੰਤਰ ਦਿਵਸ ਮੌਕੇ ਲਾਲ ਕਿਲ੍ਹੇ 'ਤੇ ਹੋਈ ਹਿੰਸਾ ਦੇ ਮਾਮਲੇ 'ਚ ਗਿ੍ਫ਼ਤਾਰ ਕੀਤੇ ਗਏ ਪੰਜਾਬੀ ਅਦਾਕਾਰ ਤੇ ਸਮਾਜ ਸੇਵੀ ਦੀਪ ਸਿੱਧੂ ਦੀ ਆਵਾਜ਼ ਦੇ ਨਮੂਨੇ ਲੈਣ ਦੀ ਦਿੱਲੀ ਪੁਲਿਸ ਨੂੰ ਆਗਿਆ ਦੇ ਦਿੱਤੀ ਹੈ | ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਪ੍ਰਾਇਮਰੀ ਅਧਿਆਪਕਾਂ ਦੀਆਂ ਬਦਲੀਆਂ ਲਾਗੂ ਨਾ ਕਰਨ ਦੀ ਡੀ.ਟੀ.ਐੱਫ. ਵਲੋਂ ਨਿਖੇਧੀ

ਚੰਡੀਗੜ੍ਹ 22 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ.) ਪੰਜਾਬ ਨੇ ਪ੍ਰਾਇਮਰੀ ਸਿੱਖਿਆ ਵਿਭਾਗ ਪੰਜਾਬ ਵਲੋਂ ਬਦਲੀ ਲਾਗੂ ਹੋਣ ਦੀ ਮਿਤੀ ਨੂੰ ਤੀਜੀ ਵਾਰ ਅੱਗੇ ਪਾ ਕੇ 28 ਅਪ੍ਰੈਲ ਕਰਨ ਅਤੇ ਪ੍ਰਾਇਮਰੀ ਵਰਗ ਦੀਆਂ ਬਦਲੀਆਂ ਲਟਕਾਉਣ ਦੀ ...

ਪੂਰੀ ਖ਼ਬਰ »

ਪਾਕਿ-ਈਰਾਨ ਸਰਹੱਦ ਬੰਦ ਹੋਣ ਕਾਰਨ ਉਥੇ ਫਸੇ 4 ਲੋਕਾਂ ਦੀ ਭੁੱਖ ਨਾਲ ਮੌਤ

ਅੰਮ੍ਰਿਤਸਰ, 22 ਅਪ੍ਰੈਲ (ਸੁਰਿੰਦਰ ਕੋਛੜ)-ਪਾਕਿਸਤਾਨ-ਈਰਾਨ ਸਰਹੱਦ ਦੇ ਬੰਦ ਹੋਣ ਕਾਰਨ ਪਾਕਿ ਦੇ ਸੂਬਾ ਬਲੋਚਿਸਤਾਨ ਦੇ ਮਕਰਾਨ 'ਚ 4 ਲੋਕਾਂ ਦੀ ਭੁੱਖ ਕਾਰਨ ਸਰਹੱਦ 'ਤੇ ਮੌਤ ਹੋ ਜਾਣ ਦੀ ਖ਼ਬਰ ਹੈ। ਪਾਕਿਸਤਾਨੀ ਅਧਿਕਾਰੀਆਂ ਨੇ ਇਕ ਮਹੀਨਾ ਪਹਿਲਾਂ ਗਵਾਦਰ, ਤੁਰਬਤ ਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX