ਤਾਜਾ ਖ਼ਬਰਾਂ


ਦਿੱਲੀ ਦੀ ਰੋਹਿਣੀ ਅਦਾਲਤ ਨੇ ਲੱਖਾ ਸਿਧਾਣਾ ਨੂੰ ਦਿੱਤੀ ਅਗਾਊਂ ਜ਼ਮਾਨਤ
. . .  6 minutes ago
ਨਵੀਂ ਦਿੱਲੀ, 17 ਸਤੰਬਰ - ਦਿੱਲੀ ਦੀ ਰੋਹਿਣੀ ਅਦਾਲਤ ਨੇ ਗਣਤੰਤਰ ਦਿਹਾੜੇ ਦੇ ਹਿੰਸਾ ਮਾਮਲੇ ਵਿਚ ਲਖਬੀਰ ਸਿੰਘ ਉਰਫ ਲੱਖਾ ਸਿਧਾਣਾ ਨੂੰ ਅਗਾਊਂ...
ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਕੀਤਾ ਅਗਵਾ
. . .  13 minutes ago
ਟੱਲੇਵਾਲ, 17 ਸਤੰਬਰ (ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਇਕ ਕਾਰ ਸਵਾਰ ਵਿਅਕਤੀਆਂ ਵਲੋਂ ਅਗਵਾ ਕਰ ਲਿਆ ਗਿਆ | ਸਾਰਾ ਦਿਨ ਬੀਤ ਜਾਣ ਦੇ ਬਾਵਜੂਦ ਪੁਲਿਸ ਦੇ ਹੱਥ ਕੁਝ ਨਹੀਂ ਲੱਗਿਆ...
ਸ੍ਰੀ ਹਰਿਮੰਦਰ ਸਾਹਿਬ ਪਰਿਵਾਰ ਸਮੇਤ ਪਹੁੰਚੇ ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ
. . .  20 minutes ago
ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ) - ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ ਅੱਜ ਸ਼ਾਮ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਐਨ.ਆਈ.ਏ. ਨੇ ਇਕ ਹੌਟਲਾਈਨ ਨੰਬਰ ਕੀਤਾ ਜਾਰੀ, ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  34 minutes ago
ਨਵੀਂ ਦਿੱਲੀ, 17 ਸਤੰਬਰ - ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਸੋਸ਼ਲ ਮੀਡੀਆ 'ਤੇ ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲੇ ਲੋਕਾਂ ਵਿਰੁੱਧ ਸ਼ਿਕਾਇਤਾਂ ਦਰਜ ਕਰਨ ਲਈ ਇਕ ਹੌਟਲਾਈਨ ਨੰਬਰ...
ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੁਟੇਰੇ ਕਾਬੂ
. . .  48 minutes ago
ਅੰਮ੍ਰਿਤਸਰ, 17 ਸਤੰਬਰ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਲੁਟੇਰੇ ਕਾਬੂ ਕੀਤੇ ਗਏ ਹਨ | ਇਹ ਲੁਟੇਰੇ ਸਪਲੈਂਡਰ ਮੋਟਰਸਾਈਕਲ 'ਤੇ ਪਿਸਤੌਲ ...
ਕੈਬਨਿਟ ਮੀਟਿੰਗ ਵਿਚ ਪੰਜਾਬ ਕਸਟਮ ਮਿਲਿੰਗ ਨੀਤੀ ਨੂੰ ਪ੍ਰਵਾਨਗੀ
. . .  55 minutes ago
ਚੰਡੀਗੜ੍ਹ, 17 ਸਤੰਬਰ - ਪੰਜਾਬ ਕੈਬਨਿਟ ਮੀਟਿੰਗ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ | ਇਸ ਦੌਰਾਨ ਸਾਉਣੀ 2021-22 ਲਈ ...
18 ਨਵੇਂ ਸਰਕਾਰੀ ਕਾਲਜਾਂ ਲਈ 160 ਸਹਾਇਕ ਪ੍ਰੋਫੈਸਰਾਂ ਅਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਮਨਜ਼ੂਰੀ
. . .  1 minute ago
ਚੰਡੀਗੜ੍ਹ, 17 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕੈਬਨਿਟ ਦੀ ਅਗਵਾਈ ਵਿਚ ਐੱਸ.ਬੀ.ਐੱਸ. ਨਗਰ ਵਿਚ 'ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਦੀ ਸਥਾਪਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ....
5 ਬੰਗਲਾਦੇਸ਼ੀ ਨਾਗਰਿਕ ਭਾਰਤੀ ਪਾਸਪੋਰਟ ਸਮੇਤ ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਡੀ.ਸੀ.ਪੀ. (ਏਅਰਪੋਰਟ) ਵਿਕਰਮ ਪੋਰਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 6 ਦੋਸ਼ੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿਚ 5 ਬੰਗਲਾਦੇਸ਼ੀ ਨਾਗਰਿਕ ਵੀ ਸ਼ਾਮਿਲ ਹਨ...
ਗਾਇਕ ਹਰਜੀਤ ਹਰਮਨ ਦਾ ਕਹਿਣਾ, ਮਹਿਲਾ ਕਮਿਸ਼ਨ ਸਾਹਮਣੇ ਪੇਸ਼ ਹੋ ਕੇ ਰੱਖਣਗੇ ਆਪਣਾ ਪੱਖ
. . .  about 1 hour ago
ਚੰਡੀਗੜ੍ਹ, 17 ਸਤੰਬਰ - ਪੰਜਾਬ ਮਹਿਲਾ ਕਮਿਸ਼ਨ ਵਲੋਂ ਪੰਜਾਬੀ ਗਾਇਕ ਹਰਜੀਤ ਹਰਮਨ ਸਮੇਤ ਕਰਨ ਔਜਲਾ ਨੂੰ ਨਿੱਜੀ ਸੁਣਵਾਈ ਲਈ ਬੁਲਾਇਆ ਗਿਆ ...
ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਤਾ ਗਿਆ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਵਲੋਂ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਾਰਜਕਾਰੀ ਮੈਜਿਸਟ੍ਰੇਟ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ ਹੈ ...
ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਵੱਡਾ ਬਿਆਨ
. . .  about 2 hours ago
ਚੰਡੀਗੜ੍ਹ, 17 ਸਤੰਬਰ (ਸੁਰਿੰਦਰ ) - ਪੰਜਾਬ ਦੇ ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵਲੋਂ ਕੋਈ ਵੀ ਬਕਾਇਆ...
ਜੰਗਲਾਤ ਮੰਤਰੀ ਦੀ ਰਿਹਾਇਸ਼ ਵਲ ਮਾਰਚ ਕਰਨਗੇ ਜੰਗਲਾਤ ਕਾਮੇ
. . .  about 2 hours ago
ਨਾਭਾ, 17 ਸਤੰਬਰ (ਕਰਮਜੀਤ ਸਿੰਘ) - ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਨੇ ਫ਼ੈਸਲਾ ਕੀਤਾ ਕਿ ਲੰਮੇ ਸਮੇਂ ਤੋ ਕੰਮ ਕਰਦੇ ਕੱਚੇ ਕਾਮੇ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਜੰਗਲਾਤ ...
ਬਿਕਰਮ ਸਿੰਘ ਮਜੀਠੀਆ ਮਾਣਹਾਨੀ ਕੇਸ ਦੀ ਅਗਲੀ ਸੁਣਵਾਈ 1 ਅਕਤੂਬਰ ਤਕ ਮੁਲਤਵੀ
. . .  about 2 hours ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਆਮ ਆਦਮੀ ਪਾਰਟੀ ਦੇ ਸਾਂਸਦ ਸੰਜੇ ਸਿੰਘ ਖ਼ਿਲਾਫ਼ ...
ਮੁੱਖ ਮੰਤਰੀ 20 ਸਤੰਬਰ ਨੂੰ ਬਰਨਾਲਾ ਵਿਖੇ ਸੁਪਰ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਰੱਖਣਗੇ ਨੀਂਹ ਪੱਥਰ
. . .  about 2 hours ago
ਬਰਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਲਾਡੀ) - ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੇ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ....
ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਪਾਕਿਸਤਾਨ ਦਾ ਦੌਰਾ ਕੀਤਾ ਰੱਦ
. . .  32 minutes ago
ਨਵੀਂ ਦਿੱਲੀ, 17 ਸਤੰਬਰ - ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਨਿਊਜ਼ੀਲੈਂਡ ਸਰਕਾਰ ਦੀ ਸੁਰੱਖਿਆ ਚਿਤਾਵਨੀ ਤੋਂ ਬਾਅਦ ਆਪਣਾ ਪਾਕਿਸਤਾਨ ਦਾ ਦੌਰਾ ਰੱਦ ਕਰ...
ਟਿਫ਼ਨ ਬੰਬ ਮਾਮਲੇ ਨਾਲ ਸਬੰਧਿਤ ਗੁਰਮੁਖ ਸਿੰਘ ਰੋਡੇ ਨਾਲ ਜੁੜੇ ਦਰਵੇਸ਼ ਸਿੰਘ 'ਤੇ ਪੁਲਿਸ ਨੇ ਲਾਇਆ ਯੂ. ਏ. ਪੀ. ਏ. ਐਕਟ
. . .  about 2 hours ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਅਸਲਾ ਅਤੇ ਧਮਾਕਾਖ਼ੇਜ਼ ਸਮਗਰੀ ਤੇ ਹੈਰੋਇਨ ਸਮਗਲਿੰਗ ਦੇ ਦੋਸ਼ ਹੇਠ ਮਮਦੋਟ ਪੁਲਿਸ ਵਲੋਂ ਫੜੇ ਗਏ ਨਜ਼ਦੀਕੀ ਪਿੰਡ ਨਿਹਾਲਾ ਕਿਲਚਾ ਵਾਸੀ ਦਰਵੇਸ਼ ਸਿੰਘ ਖ਼ਿਲਾਫ਼ ਪੁਲਿਸ ਵਲੋਂ ...
ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ - ਰਾਘਵ ਚੱਢਾ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਨਵਜੋਤ ਸਿੰਘ ਸਿੱਧੂ 'ਤੇ ਪਲਟਵਾਰ ਕਰਦੇ ਹੋਏ ਆਪ ਦੇ ਆਗੂ ਰਾਘਵ ਚੱਢਾ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ ਹੈ | ਜ਼ਿਕਰਯੋਗ ਹੈ ਕਿ ਸਿੱਧੂ ਵਲੋਂ ਖੇਤੀ ...
ਪਿੰਡ ਰਾਮਪੁਰ ਵਿਚ ਖ਼ੁਫ਼ੀਆ ਪੁਲਿਸ ਦੀ ਰੇਡ, ਇਕ ਘਰ ਵਿਚੋਂ ਬਰਾਮਦ ਕੀਤੀ ਖ਼ਾਲਿਸਤਾਨੀ ਸਮਗਰੀ
. . .  about 3 hours ago
ਦੋਰਾਹਾ,17 ਸਤੰਬਰ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ) - ਦੋਰਾਹਾ ਦੇ ਨੇੜਲੇ ਪਿੰਡ ਰਾਮਪੁਰ ਵਿਖੇ ਇਕ ਘਰ ਵਿਚ ਖ਼ੁਫ਼ੀਆ ਏਜੰਸੀਆਂ ਨੇ ਸਵੇਰ ਤੋਂ ਛਾਪਾ ਮਾਰਿਆ। ਜਿਸ ਦੇ ਵਿਚ ਕੁਝ ਖ਼ਾਲਸਾਤਾਨੀ ਸਮਗਰੀ ਤੇ ਪ੍ਰਿੰਟਿੰਗ ਪ੍ਰੈੱਸ ਬਰਾਮਦ ਕੀਤੀ ...
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕੱਲ੍ਹ ਤੋਂ ਸ਼ੁਰੂ
. . .  about 2 hours ago
ਅੰਮ੍ਰਿਤਸਰ, 17 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 18 ਸਤੰਬਰ ਤੋਂ ਸ਼ੁਰੂ ਹੋਵੇਗੀ | ਉਕਤ ਜਾਣਕਾਰੀ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ...
ਕਿਸਾਨੀ ਮੁੱਦੇ 'ਤੇ ਅਕਾਲੀ ਦਲ ਮਗਰਮੱਛ ਦੇ ਅੱਥਰੂ ਵਹਾ ਰਿਹਾ - ਰਾਣਾ ਸੋਢੀ
. . .  about 3 hours ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਖੇਡ ਮੰਤਰੀ ਰਾਣਾ ਸੋਢੀ ਨੇ ਕਿਹਾ ਕਿ ਅਕਾਲੀ ਦਲ ਕਿਸਾਨੀ ਮੁੱਦੇ 'ਤੇ ਮਗਰਮੱਛ ਦੇ ਅੱਥਰੂ ਵਹਾ ਰਿਹਾ ਹੈ ਅਤੇ ਸਿਆਸਤ ਕੀਤੀ ਜਾ ...
ਖੇਤੀ ਕਾਨੂੰਨ ਰੱਦ ਕਰੇ ਕੇਂਦਰ ਸਰਕਾਰ - ਕੈਪਟਨ
. . .  about 3 hours ago
ਚੰਡੀਗੜ੍ਹ, 17 ਸਤੰਬਰ - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਤੀਜੇ ਰਾਜ ਪੱਧਰੀ ਵਰਚੂਅਲ ਕਿਸਾਨ ਮੇਲੇ ਦਾ ਉਦਘਾਟਨ ਕਰਨ ਸਮੇਂ ਮੁੱਖ ਮੰਤਰੀ ਵਲੋਂ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਤੁਰੰਤ ਰੱਦ ਕਰਨ ਲਈ ਕਿਹਾ...
ਸਿੱਧੂ ਦਾ ਆਪ ਅਤੇ ਅਕਾਲੀ ਦਲ 'ਤੇ ਨਿਸ਼ਾਨਾ
. . .  about 4 hours ago
ਚੰਡੀਗੜ੍ਹ, 17 ਸਤੰਬਰ - ਨਵਜੋਤ ਸਿੰਘ ਸਿੱਧੂ ਵਲੋਂ ਸ਼੍ਰੋਮਣੀ ਅਕਾਲੀ ਦਲ ਵਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਜੋ ਰੋਸ ਮਾਰਚ ਕੀਤਾ ਜਾ ਰਿਹਾ ਹੈ...
ਨੈਸ਼ਨਲ ਅਥਲੈਟਿਕਸ ਚੈਂਪੀਅਨਸ਼ਿਪ 'ਚ ਪੰਜਾਬਣ ਰਮਨਦੀਪ ਕੌਰ ਨੇ ਰਾਸ਼ਟਰੀ ਰਿਕਾਰਡ ਬਣਾਉਂਦਿਆਂ ਜਿੱਤਿਆ ਸੋਨ ਤਗਮਾ
. . .  about 4 hours ago
ਪਟਿਆਲਾ,(ਅਮਰਬੀਰ ਸਿੰਘ ਆਹਲੂਵਾਲੀਆ), 17 ਸਤੰਬਰ - ਤੇਲੰਗਾਨਾ ਦੇ ਵਾਰੰਗਲ 'ਚ ਓਪਨ ਨੈਸ਼ਨਲ ਅਥਲੈਟਿਕਸ ਚੈਂਪੀਅਨਸ਼ਿਪ ਦੌਰਾਨ ਪਟਿਆਲਾ ਦੀ ਰਮਨਦੀਪ ਕੌਰ ਨੇ 35 ਕਿੱਲੋਮੀਟਰ ਵਾਕਿੰਗ...
ਸੁਖਬੀਰ ਸਿੰਘ ਬਾਦਲ,ਹਰਸਿਮਰਤ ਕੌਰ ਬਾਦਲ ਸਮੇਤ 15 ਪਾਰਟੀ ਲੀਡਰਾਂ ਦੀ ਗ੍ਰਿਫ਼ਤਾਰੀ
. . .  about 3 hours ago
ਨਵੀਂ ਦਿੱਲੀ, 17 ਸਤੰਬਰ - ਦਿੱਲੀ ਵਿਚ ਸ਼੍ਰਮੋਣੀ ਅਕਾਲੀ ਦਲ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕੀਤੇ ਜਾ ਰਹੇ ਰੋਸ ਮਾਰਚ ਦੌਰਾਨ ਸੁਖਬੀਰ ਸਿੰਘ ਬਾਦਲ,ਹਰਸਿਮਰਤ ਕੌਰ ਬਾਦਲ ਸਮੇਤ 15 ਪਾਰਟੀ ਲੀਡਰਾਂ ਦੀ ਗ੍ਰਿਫ਼ਤਾਰੀ ਪੁਲਿਸ ਵਲੋਂ ਕੀਤੀ ...
ਪਹਿਲੀ ਬੇਰੀਕੇਟਿੰਗ 'ਤੇ ਪੁਲਿਸ ਨੇ ਰੋਕਿਆ ਸ਼੍ਰੋਮਣੀ ਅਕਾਲੀ ਦਲ ਦਾ ਰੋਸ ਮਾਰਚ
. . .  about 4 hours ago
ਨਵੀਂ ਦਿੱਲੀ, 17 ਸਤੰਬਰ - ਅਕਾਲੀ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਕਹਿਣਾ ਹੈ ਕਿ ਅਸੀਂ ਆਪਣੀ ਲੜਾਈ ਉਦੋਂ ਤੱਕ ਜਾਰੀ ਰੱਖਾਂਗੇ ਜਦੋਂ ਤੱਕ ਤਿੰਨ ਖੇਤੀ ਕਾਨੂੰਨ ਰੱਦ ਨਹੀਂ ਹੋ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 22 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰਥਹੀਣ ਹੋ ਜਾਵੇਗਾ। -ਡਾ: ਇਕਬਾਲ

ਫ਼ਤਹਿਗੜ੍ਹ ਸਾਹਿਬ

ਦੁਕਾਨਦਾਰਾਂ ਵਲੋਂ ਸਰਹਿੰਦ-ਪਟਿਆਲਾ ਮਾਰਗ ਜਾਮ ਕਰਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਜਖਵਾਲੀ, 3 ਮਈ (ਨਿਰਭੈ ਸਿੰਘ)-ਸਰਹਿੰਦ-ਪਟਿਆਲਾ ਮਾਰਗ 'ਤੇ ਪੈਂਦੇ ਬੱਸ ਅੱਡੇ ਪਿੰਡ ਰੁੜਕੀ ਦੇ ਸਮੂਹ ਦੁਕਾਨਦਾਰਾਂ ਨੇ ਪ੍ਰਸ਼ਾਸਨ ਵਲੋਂ ਦੁਕਾਨਾਂ ਬੰਦ ਕਰਵਾਉਣ ਦੇ ਰੋਸ ਵਜੋਂ ਸਰਹਿੰਦ-ਪਟਿਆਲਾ ਮਾਰਗ ਦੀ ਆਵਾਜਾਈ ਰੋਕ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਪਹੁੰਚੇ ਥਾਣਾ ਮੂਲੇਪੁਰ ਦੀ ਮੁਖੀ ਸਬ-ਇੰਸਪੈਕਟਰ ਮਨਜੀਤ ਸਿੰਘ ਵਿਰਕ ਨੇ ਦੁਕਾਨਦਾਰਾਂ ਨੂੰ ਸ਼ਾਂਤ ਕੀਤਾ ਅਤੇ ਜ਼ਿਲ੍ਹਾ ਮੈਜਿਸਟ੍ਰੇਟ ਨੂੰ ਆਪਣੀ ਸਮੱਸਿਆ ਦੱਸਣ ਲਈ ਕਿਹਾ ਤਾਂ ਸਮੂਹ ਦੁਕਾਨਦਾਰ ਇਸ ਗੱਲ ਨਾਲ ਰਾਜ਼ੀ ਹੋ ਗਏ ਅਤੇ ਆਵਾਜਾਈ ਖੋਲ੍ਹ ਦਿੱਤੀ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੁਕਾਨਦਾਰਾਂ ਨੇ ਕਿਹਾ ਕਿ ਅਸੀਂ ਸਿਹਤ ਵਿਭਾਗ ਵਲੋਂ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰਕੇ ਆਪਣੀਆਂ ਦੁਕਾਨਾਂ ਖੋਲ੍ਹ ਰਹੇ ਹਾਂ ਪਰ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਦੁਕਾਨਾਂ ਨਹੀਂ ਖੋਲ੍ਹਣ ਦਿੱਤੀਆਂ ਜਾ ਰਹੀਆਂ | ਉਨ੍ਹਾਂ ਕਿਹਾ ਕਿ ਅਸੀਂ ਆਪਣੀਆਂ ਦੁਕਾਨਾਂ ਤੋਂ ਹੀ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਚਲਾ ਰਹੇ ਹਾਂ ਅਤੇ ਸਾਡੀਆਂ ਦੁਕਾਨਾਂ 'ਤੇ ਅਸੀਂ ਬੈਂਕ ਲੋਨ ਲਏ ਹੋਏ ਹਨ, ਜਿਸ ਕਰਕੇ ਬੈਂਕਾਂ ਦੀਆਂ ਕਿਸ਼ਤਾਂ ਵੀ ਭਰਨੀਆਂ ਔਖੀਆਂ ਹੋ ਰਹੀਆਂ ਹਨ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਰਫ਼ਿਊ ਦੀਆਂ ਹਦਾਇਤਾਂ ਦੀ ਸੌ ਫ਼ੀਸਦੀ ਪਾਲਣਾ ਕਰਕੇ ਹੀ ਆਪਣੀਆਂ ਦੁਕਾਨਾਂ ਖੋਲ੍ਹਣ ਦਾ ਵਾਅਦਾ ਕਰਦੇ ਹਾਂ ਅਤੇ ਸਾਨੂੰ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾਵੇ |

ਕਿਸਾਨੀ ਸੰਘਰਸ਼ ਦੌਰਾਨ ਅਕਾਲ ਚਲਾਣਾ ਕਰ ਗਏ ਕਿਸਾਨ ਦੇ ਪਰਿਵਾਰ ਨੂੰ ਦਿੱਤੀ ਇਕ ਲੱਖ ਦੀ ਆਰਥਿਕ ਸਹਾਇਤਾ

ਫ਼ਤਹਿਗੜ੍ਹ ਸਾਹਿਬ, 3 ਮਈ (ਬਲਜਿੰਦਰ ਸਿੰਘ)-ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ 'ਤੇ ਚੱਲ ਰਹੇ ਕਿਸਾਨ ਅੰਦੋਲਨ 'ਚ ਪੰਜਾਬ ਦੇ ਸੈਂਕੜੇ ਕਿਸਾਨ ਆਪਣੇ ਪ੍ਰਾਣਾਂ ਦੀ ਅਹੂਤੀ ਦੇ ਚੁੱਕੇ ਹਨ ਅਤੇ ਉਨ੍ਹਾਂ ਦੀ ਕੁਰਬਾਨੀ ਇਕ ਰੰਗ ਜ਼ਰੂਰ ...

ਪੂਰੀ ਖ਼ਬਰ »

ਭਾਕਿਯੂ (ਏਕਤਾ) ਸਿੱਧੂਪੁਰ ਨੇ ਐੱਸ. ਡੀ. ਓ. ਖਮਾਣੋਂ ਨੂੰ ਦਿੱਤਾ ਮੰਗ ਪੱਤਰ

ਖਮਾਣੋਂ, 3 ਮਈ (ਜੋਗਿੰਦਰ ਪਾਲ)-ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਬਲਾਕ ਖਮਾਣੋਂ ਵਲੋਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਖਮਾਣੋਂ ਦੇ ਐੱਸ. ਡੀ. ਓ. ਨੂੰ ਆਪਣੀਆਂ ਮੰਗਾਂ ਸਬੰਧੀ ਇਕ ਮੰਗ ਪੱਤਰ ਦਿੱਤਾ ਗਿਆ | ਇਸ ਮੰਗ ਪੱਤਰ 'ਚ ਉਨ੍ਹਾਂ ਮੰਗ ਕੀਤੀ ਕਿ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ 'ਤੇ 2 ਖ਼ਿਲਾਫ਼ ਮੁਕੱਦਮਾ ਦਰਜ

ਅਮਲੋਹ, 3 ਮਈ (ਰਿਸ਼ੂ ਗੋਇਲ)-ਕੋਰੋਨਾ ਮਹਾਂਮਾਰੀ ਦੇ ਵਧ ਰਹੇ ਪ੍ਰਕੋਪ ਕਾਰਨ ਸੂਬੇ 'ਚ ਲਗਾਈ ਤਾਲਾਬੰਦੀ ਦੀ ਉਲੰਘਣਾ ਕਰਨ 'ਤੇ ਥਾਣਾ ਅਮਲੋਹ ਅਧੀਨ ਆਉਂਦੀ ਪੁਲਿਸ ਚੌਂਕੀ ਬੁੱਗਾ ਕਲਾਂ ਦੀ ਪੁਲਿਸ ਵਲੋਂ ਇਕ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ | ਪ੍ਰਾਪਤ ...

ਪੂਰੀ ਖ਼ਬਰ »

ਕਈ ਦਹਾਕਿਆਂ ਤੋਂ ਬੈਠੇ ਸਿਕਲੀਗਰ ਪਰਿਵਾਰਾਂ ਨੂੰ ਬੇਘਰ ਕਰਨਾ ਧੱਕੇਸ਼ਾਹੀ ਤੇ ਬੇਇਨਸਾਫ਼ੀ-ਭੱਟੀ

ਫ਼ਤਹਿਗੜ੍ਹ ਸਾਹਿਬ, 3 ਮਈ (ਬਲਜਿੰਦਰ ਸਿੰਘ)-ਇਕ ਪਾਸੇ ਕੋਰੋਨਾ ਮਹਾਂਮਾਰੀ ਕਾਰਨ ਆਮ ਲੋਕਾਂ ਨੂੰ ਦੋ ਵਕਤ ਦੀ ਰੋਟੀ ਦੀ ਚਿੰਤਾ ਸਤਾ ਰਹੀ ਹੈ, ਦੂਜੇ ਪਾਸੇ ਨਗਰ ਕੌਂਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ ਕਰਮਚਾਰੀਆਂ ਵਲੋਂ ਕਈ ਦਹਾਕਿਆਂ ਤੋਂ ਬਾੜਾ ਇਲਾਕੇ 'ਚ ਰਹਿ ਰਹੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 2 ਕੋਰੋਨਾ ਪੀੜਤਾਂ ਦੀ ਮੌਤ, 111 ਨਵੇਂ ਮਰੀਜ਼ਾਂ ਦੀ ਪਛਾਣ ਹੋਈ ਪਛਾਣ

ਫ਼ਤਹਿਗੜ੍ਹ ਸਾਹਿਬ, 3 ਮਈ ਅਪ੍ਰੈਲ (ਬਲਜਿੰਦਰ ਸਿੰਘ)—ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਪ੍ਰਸ਼ਾਸਨ ਵਲੋਂ ਲਗਾਈਆਂ ਪਾਬੰਦੀਆਂ ਦੇ ਬਾਵਜੂਦ ਕੋਰੋਨਾ ਦਾ ਕਹਿਰ ਲਗਾਤਾਰ ਰਫ਼ਤਾਰ ਫੜਦਾ ਜਾ ਰਿਹਾ ਹੈ, ਜਿਸ ਦੇ ਨਤੀਜੇ ਵਜੋਂ ਅੱਜ ...

ਪੂਰੀ ਖ਼ਬਰ »

ਗੁਰੂ ਗ੍ਰੰਥ ਸਾਹਿਬ ਵਿਸ਼ਵ 'ਵਰਸਿਟੀ 'ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਂਅ 'ਤੇ ਚੇਅਰ ਹੋਵੇਗੀ ਸਥਾਪਿਤ

ਫ਼ਤਹਿਗੜ੍ਹ ਸਾਹਿਬ, 3 ਮਈ (ਬਲਜਿੰਦਰ ਸਿੰਘ)-ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ...

ਪੂਰੀ ਖ਼ਬਰ »

ਏ. ਟੀ. ਐੱਮ. ਤੋੜਨ ਦੀ ਕੋਸ਼ਿਸ਼ ਨਾਕਾਮ, ਮੁਕੱਦਮਾ ਦਰਜ

ਮੰਡੀ ਗੋਬਿੰਦਗੜ੍ਹ, 3 ਮਈ (ਮੁਕੇਸ਼ ਘਈ)-ਮੰਡੀ ਗੋਬਿੰਦਗੜ੍ਹ ਦੇ ਪੰਜਾਬ ਨੈਸ਼ਨਲ ਬੈਂਕ ਦੀ ਮੋਤੀਆ ਖਾਨ ਸ਼ਾਖਾ 'ਚ ਲੱਗੀ ਏ. ਟੀ. ਐੱਮ. ਮਸ਼ੀਨ ਨੂੰ ਬੀਤੀ ਰਾਤ ਚੋਰਾਂ ਵਲੋਂ ਤੋੜਨ ਦੀ ਕੋਸ਼ਿਸ਼ ਕੀਤੀ ਗਈ | ਬੈਂਕ ਦੇ ਸੀਨੀਅਰ ਮੈਨੇਜਰ ਜਸਕੰਵਰ ਸਿੰਘ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਖੇੜੀ ਨੌਧ ਸਿੰਘ ਤੋਂ ਸੰਘੋਲ ਨੂੰ ਜਾਣ ਵਾਲੀ ਸੜਕ ਦੀ ਹਾਲਤ ਤਰਸਯੋਗ

ਭੜੀ, 3 ਮਈ (ਭਰਪੂਰ ਸਿੰਘ ਹਵਾਰਾ)-ਨੇੜਲੇ ਕਸਬੇ ਖੇੜੀ ਨੌਧ ਸਿੰਘ ਤੋਂ ਸੰਘੋਲ ਨੂੰ ਜਾਂਦੀ ਸੜਕ ਦੀ ਹਾਲਤ ਅਤਿ ਤਰਸਯੋਗ ਹੋ ਗਈ ਹੈ | ਇਸ ਸਬੰਧੀ ਖੇੜੀ ਨੌਧ ਸਿੰਘ ਦੇ ਦੁਕਾਨਦਾਰਾਂ ਹਰਪ੍ਰੀਤ ਸਿੰਘ ਸ਼ਾਹੀ ਤੇ ਪਰਦੀਪ ਸਿੰਘ ਨੇ ਦੱਸਿਆ ਕਿ ਖੇੜੀ ਨੌਧ ਸਿੰਘ ਤੋਂ ਹਰਗਣਾਂ, ...

ਪੂਰੀ ਖ਼ਬਰ »

ਦਿ ਰੈਵੇਨਿਊ ਪਟਵਾਰ ਯੂਨੀਅਨ ਨੇ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ

ਅਮਲੋਹ, 3 ਮਈ (ਰਿਸ਼ੂ ਗੋਇਲ)-ਦਿ ਰੈਵੇਨਿਊ ਪਟਵਾਰ ਯੂਨੀਅਨ ਅਮਲੋਹ ਦੇ ਪਟਵਾਰੀਆਂ ਵਲੋਂ ਅੱਜ ਤਹਿਸੀਲ ਅਮਲੋਹ ਦੇ ਪ੍ਰਧਾਨ ਮਨਿੰਦਰਜੀਤ ਸਿੰਘ ਦੀ ਅਗਵਾਈ 'ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਂਅ 'ਤੇ ਹਲਕਾ ਵਿਧਾਇਕ ਰਣਦੀਪ ਸਿੰਘ ਨਾਭਾ ਦੇ ...

ਪੂਰੀ ਖ਼ਬਰ »

ਸ਼ਟਰ ਦੀ ਮੋਰੀ ਰਾਹੀਂ ਸ਼ਰਾਬ ਵੇਚਦੇ ਕਰਿੰਦੇ ਕਾਬੂ

ਮੰਡੀ ਗੋਬਿੰਦਗੜ੍ਹ, 3 ਮਈ (ਮੁਕੇਸ਼ ਘਈ)-ਦੁਨੀਆਂ ਭਰ 'ਚ ਫੈਲੇ ਕੋਵਿਡ-19 ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਲਗਾਈ ਗਈ ਤਾਲਾਬੰਦੀ ਅਤੇ ਕਰਫ਼ਿਊ ਦੇ ਦੌਰਾਨ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤੀ ਵਰਤੀ ਜਾ ਰਹੀ, ਜਿਸ ...

ਪੂਰੀ ਖ਼ਬਰ »

3 ਪੇਟੀਆਂ ਹਰਿਆਣਾ ਸ਼ਰਾਬ ਸਮੇਤ ਕਾਬੂ

ਪਟਿਆਲਾ, 3 ਮਈ (ਮਨਦੀਪ ਸਿੰਘ ਖਰੋੜ)-ਥਾਣਾ ਅਨਾਜ ਮੰਡੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਝਿੱਲ ਤੋਂ ਅਲੀਪੁਰ ਨੂੰ ਜੋੜਦੀ ਸੜਕ 'ਤੇ ਅਮਰੂਦ ਬਾਗ ਨੇੜੇ ਸ਼ਰਾਬ ਵੇਚ ਰਹੇ ਵਿਅਕਤੀ ਨੂੰ ਮੌਕੇ 'ਤੇ ਕਾਬੂ ਕਰਕੇ ਉਸ ਦੇ ਕਬਜ਼ੇ 'ਚੋਂ 36 ਬੋਤਲਾਂ ਹਰਿਆਣਾ ਦੀ ਦੇਸੀ ...

ਪੂਰੀ ਖ਼ਬਰ »

ਕੌਂਸਲ ਜ਼ਮੀਨ 'ਤੇ ਕਬਜ਼ਾ ਕਰਨ ਦੇ ਦੋਸ਼ਾਂ ਤਹਿਤ ਰਾਜਸੀ ਨੇਤਾ ਸਮੇਤ 3 ਖ਼ਿਲਾਫ਼ ਮਾਮਲਾ ਦਰਜ

ਫ਼ਤਹਿਗੜ੍ਹ ਸਾਹਿਬ, 3 ਮਈ (ਬਲਜਿੰਦਰ ਸਿੰਘ)-ਸਰਹਿੰਦ ਪੁਲਿਸ ਵਲੋਂ ਇਕ ਸਿਆਸੀ ਨੇਤਾ ਸਮੇਤ 3 ਵਿਅਕਤੀਆਂ ਖ਼ਿਲਾਫ਼ ਸਰਕਾਰੀ ਕੰਮ 'ਚ ਵਿਘਨ ਪਾਉਣ ਅਤੇ ਧਮਕੀਆਂ ਦੇਣ ਦੇ ਦੋਸ਼ਾਂ ਤਹਿਤ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕੀਤੇ ਜਾਣ ਦੀ ਖ਼ਬਰ ਹੈ | ਸ਼ਿਕਾਇਤਕਰਤਾ ...

ਪੂਰੀ ਖ਼ਬਰ »

ਮਿੰਨੀ ਲਾਕਡਾਊਨ ਦੇ ਪਹਿਲੇ ਦਿਨ ਸ਼ੰਭੂ ਬੈਰੀਅਰ 'ਤੇ ਚੈਕਿੰਗ ਦਿਸੀ ਬੇਅਸਰ

ਰਾਜਪੁਰਾ, 3 ਮਈ (ਜੀ.ਪੀ. ਸਿੰਘ)-ਪੰਜਾਬ ਸਰਕਾਰ ਵਲੋਂ ਕੋਵਿਡ-19 ਦੇ ਵਧਦੇ ਕੇਸਾਂ ਦੀ ਚੇਨ ਤੋੜਨ ਦੇ ਲਈ 3 ਮਈ ਤੋਂ ਮਿੰਨੀ ਲਾਕਡਾਊਨ ਲਗਾਉਣ ਦੇ ਦਿੱਤੇ ਨਿਰਦੇਸ਼ਾਂ ਤੋਂ ਬਾਅਦ ਮੁੱਖ ਕੌਮੀ ਸ਼ਾਹ ਮਾਰਗ 'ਤੇ ਪੰਜਾਬ ਦੇ ਪ੍ਰਵੇਸ਼ ਦੁਆਰ ਸ਼ੰਭੂ ਬੈਰੀਅਰ 'ਤੇ ਪਹਿਲੇ ਦਿਨ ...

ਪੂਰੀ ਖ਼ਬਰ »

ਕੰਵਰ ਵਿਜੇ ਪ੍ਰਤਾਪ ਸਿੰਘ ਦੀ ਫਾਈਲ ਬੰਦ ਕਰਨ ਦੇ ਵਿਰੋਧ 'ਚ ਜ਼ਿਲ੍ਹਾ ਸੈਸ਼ਨ ਕੋਰਟ ਮੂਹਰੇ ਕੀਤਾ ਪ੍ਰਦਰਸ਼ਨ

ਫ਼ਤਹਿਗੜ੍ਹ ਸਾਹਿਬ, 3 ਮਈ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਸ਼ਿੰਗਾਰਾ ਸਿੰਘ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਵਲੋਂ ਪੰਜਾਬ-ਹਰਿਆਣਾ ਹਾਈਕੋਰਟ ਵਲੋਂ ਕੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਬਣੀ ...

ਪੂਰੀ ਖ਼ਬਰ »

ਰਾਇਲੋਂ ਤੇ ਜਟਾਣਾ ਦੀ ਅਗਵਾਈ 'ਚ ਰਾਜੇਵਾਲ ਨਾਲ ਵਿਸ਼ੇਸ਼ ਮੁਲਾਕਾਤ

ਨੰਦਪੁਰ ਕਲੌੜ, 3 ਮਈ (ਜਰਨੈਲ ਸਿੰਘ ਧੁੰਦਾ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਆਗੂਆਂ ਨੇ ਦਿੱਲੀ ਸਿੰਘੂ ਬਾਰਡਰ ਵਿਖੇ ਹਰਭਜਨ ਸਿੰਘ ਰਾਇਲੋਂ ਤੇ ਕਸ਼ਮੀਰਾ ਸਿੰਘ ਉੱਚਾ ਜਟਾਣਾ ਸਰਕਲ ਪ੍ਰਧਾਨ ਖਮਾਣੋਂ ਦੀ ਅਗਵਾਈ 'ਚ ਯੂਨੀਅਨ ਦੇ ਕੌਮੀ ਪ੍ਰਧਾਨ ਬਲਵੀਰ ਸਿੰਘ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ 'ਚ ਪਲੇਸਮੈਂਟ ਡਰਾਈਵ ਦੌਰਾਨ 15 ਵਿਦਿਆਰਥੀਆਂ ਦੀ ਚੋਣ

ਫ਼ਤਹਿਗੜ੍ਹ ਸਾਹਿਬ, 3 ਮਈ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਟ੍ਰੇਨਿੰਗ ਅਤੇ ਪਲੇਸਮੈਂਟ ਸੈੱਲ ਦੇ ਸਹਿਯੋਗ ਨਾਲ ਵੈਨਚੂਰਾ ਸਿਕਿਓਰਿਟੀਜ਼ ਲਿਮਟਿਡ ਵਲੋਂ ਕਰਵਾਈ ਵਰਚੂਅਲ ਕੈਂਪਸ ਪਲੇਸਮੈਂਟ ਡਰਾਈਵ ਦੌਰਾਨ 15 ਵਿਦਿਆਰਥੀ ਚੁਣੇ ਗਏ ਹਨ | ...

ਪੂਰੀ ਖ਼ਬਰ »

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਕਾਬਲੇ ਕਰਵਾਏ

ਫ਼ਤਹਿਗੜ੍ਹ ਸਾਹਿਬ, 3 ਮਈ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲੇ੍ਹ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਆਨਲਾਈਨ ਮੁਕਾਬਲੇ ਕਰਵਾਏ ਜਾ ਰਹੇ ਹਨ, ਜਿਸ ਨਾਲ ਵਿਦਿਆਰਥੀਆਂ ...

ਪੂਰੀ ਖ਼ਬਰ »

ਬਸੀ ਪਠਾਣਾਂ ਦੀ ਸਬ ਜੇਲ੍ਹ ਨੂੰ ਮਿਊਜ਼ੀਅਮ ਦਾ ਰੂਪ ਦਿੱਤਾ ਜਾਵੇ-ਵਿਧਾਇਕ ਜੀ. ਪੀ.

ਬਸੀ ਪਠਾਣਾਂ, 3 ਮਈ (ਗੁਰਬਚਨ ਸਿੰਘ ਰੁਪਾਲ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵਲੋਂ ਕਈ ਨਵੇਂ ਪ੍ਰਾਜੈਕਟ ਸ਼ੁਰੂ ਕੀਤੇ ਜਾਣ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਐਲਾਨ ਦਾ ਇੱਥੋਂ ਦੇ ਕਾਂਗਰਸੀ ਹਲਕਿਆਂ ਵਿਚ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਬਾਰੇ ਗੁਰੂ ਘਰ ਪ੍ਰਬੰਧ ਸੁਧਾਰ ਲਹਿਰ ਵਲੋਂ ਮੋਦੀ ਸਰਕਾਰ ਨੂੰ ਚਿਤਾਵਨੀ

ਬਸੀ ਪਠਾਣਾਂ, 3 ਮਈ (ਗੁਰਬਚਨ ਸਿੰਘ ਰੁਪਾਲ)-ਗੁਰੂ ਘਰ ਪ੍ਰਬੰਧ ਸੁਧਾਰ ਲਹਿਰ ਪੰਜਾਬ ਨੇ ਕੇਂਦਰ ਵਿਚ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵਲੋਂ ਕਿਸਾਨ ਅੰਦੋਲਨ ਨੂੰ ਅਣਡਿੱਠ ਕਰਦੇ ਹੋਏ ਧਾਰੀ ਚੁੱਪ ਦੀ ਕਰੜੀ ਆਲੋਚਨਾ ਕੀਤੀ ਹੈ | ਅੱਜ ਇੱਥੇ ਬਾਜਵਾ ਨਿਵਾਸ ਵਿਖੇ ...

ਪੂਰੀ ਖ਼ਬਰ »

ਭਾਜਪਾ ਤੇ ਕਾਂਗਰਸ ਦੀ ਥਾਂ ਲੋਕਾਂ ਨੇ ਹੋਰਨਾਂ ਪਾਰਟੀਆਂ ਨੂੰ ਵਿਕਲਪ ਵਜੋਂ ਚੁਣਿਆ-ਸੰਧੂ

ਬਹਾਦਰਗੜ੍ਹ, 3 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜ ਸੂਬਿਆਂ 'ਚ ਹੋਈਆਂ ਚੋਣਾਂ ਦੇ ਨਤੀਜਿਆਂ 'ਚ ਪੱਛਮੀ ਬੰਗਾਲ ਸਮੇਤ ਭਾਜਪਾ ਅਤੇ ਕਾਂਗਰਸ ਦੀ ਹਾਰ ਨੇ ਦੇਸ਼ 'ਚ ਨਵੀਆਂ ਸੰਭਾਵਨਾਵਾਂ ਪੈਦਾ ਕੀਤੀਆਂ ਹਨ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਕਿਸਾਨ ਵਿੰਗ ਪੰਜਾਬ ਦੇ ...

ਪੂਰੀ ਖ਼ਬਰ »

ਹਲਕਾ ਸ਼ੁਤਰਾਣਾ ਦੇ ਪ੍ਰਧਾਨ ਕੁਲਦੀਪ ਸਿੰਘ ਕਕਰਾਲਾ ਬੀਬੀ ਲੂੰਬਾ ਵਲੋਂ ਸਨਮਾਨਿਤ

ਪਾਤੜਾਂ, 3 ਮਈ (ਜਗਦੀਸ਼ ਸਿੰਘ ਕੰਬੋਜ)-ਨੌਜਵਾਨ ਆਗੂ ਕੁਲਦੀਪ ਸਿੰਘ ਕਕਰਾਲਾ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦਿਆਂ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਯੂਥ ਅਕਾਲੀ ਦਲ ਦਾ ਹਲਕਾ ਸ਼ੁਤਰਾਣਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਨਿਯੁਕਤੀ ਮਗਰੋਂ ...

ਪੂਰੀ ਖ਼ਬਰ »

ਡੀ. ਸੀ. ਵਲੋਂ ਲੋਕਾਂ ਨੂੰ ਸਿਹਤ ਮਾਹਿਰਾਂ ਤੇ ਸਰਕਾਰ ਦੀਆਂ ਹਦਾਇਤਾਂ ਦਾ ਪਾਲਣ ਕਰਨ ਦੀ ਅਪੀਲ

ਪਟਿਆਲਾ, 3 ਮਈ (ਗੁਰਵਿੰਦਰ ਸਿੰਘ ਔਲਖ)-ਪੰਜਾਬ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਲੈਵਲ-2 ਅਤੇ ਲੈਵਲ-3 ਸਿਹਤ ਸੰਭਾਲ ਸਹੂਲਤਾਂ 'ਚ ਦਾਖਲ ਕੋਵਿਡ ਮਰੀਜ਼ਾਂ ਦੇ ਇਲਾਜ ਲਈ ਵਰਤੇ ਜਾ ਰਹੇ ਟੀਕਿਆਂ ਦੀ ਆ ਰਹੀ ਤੋਟ ਦੇ ਮੱਦੇਨਜ਼ਰ ਇਨ੍ਹਾਂ ...

ਪੂਰੀ ਖ਼ਬਰ »

ਭਮਾਰਸੀ ਮੰਡੀ 'ਚ ਕਣਕ ਦੀ ਚੁਕਾਈ ਨਾ ਹੋਣ ਕਾਰਨ ਬੋਰੀਆਂ ਦੇ ਲੱਗੇ ਅੰਬਾਰ

ਜਖਵਾਲੀ, 3 ਮਈ (ਪੱਤਰ ਪ੍ਰੇਰਕ)-ਬਲਾਕ ਸਰਹਿੰਦ ਦੇ ਪਿੰਡ ਭਮਾਰਸੀ ਬੁਲੰਦ ਦੀ ਅਨਾਜ ਮੰਡੀ ਵਿਚ ਕਣਕ ਦੀ ਚੁਕਾਈ ਨਾ ਹੋਣ ਕਰਕੇ ਕਿਸਾਨਾਂ, ਮਜ਼ਦੂਰਾਂ ਅਤੇ ਮੰਡੀ ਦੇ ਸਮੂਹ ਆੜ੍ਹਤੀਆਂ ਨੇ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਆੜ੍ਹਤੀ ਸੁਸ਼ੀਲ ਕੁਮਾਰ, ਪਰਮਜੀਤ ...

ਪੂਰੀ ਖ਼ਬਰ »

ਪਿਹੋਵਾ ਦੇ ਸਰਕਾਰੀ ਹਸਪਤਾਲ ਦੀ ਨਵੀਂ ਇਮਾਰਤ 'ਚ 40 ਲੱਖ ਤੋਂ ਵੱਧ ਦੀ ਲਾਗਤ ਨਾਲ ਨਵਾਂ ਆਕਸੀਜਨ ਪਲਾਂਟ ਲਗਾਇਆ ਜਾਵੇਗਾ-ਸੰਦੀਪ ਸਿੰਘ

ਪਿਹੋਵਾ, 3 ਮਈ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਹਰਿਆਣਾ ਦੇ ਖੇਡ ਮੰਤਰੀ ਸ. ਸੰਦੀਪ ਸਿੰਘ ਨੇ ਕਿਹਾ ਕਿ ਛੇਤੀ ਹੀ ਕੋਰੋਨਾ ਦੀ ਸਥਿਤੀ ਨਾਲ ਨਜਿੱਠਣ ਲਈ ਪਿਹੋਵਾ ਦੇ ਸਰਕਾਰੀ ਹਸਪਤਾਲ ਦੀ ਅਰੁਨਾਏ ਰੋਡ 'ਤੇ ਬਣੀ ਨਵੀਂ ਇਮਾਰਤ 'ਚ 45 ਸਿਲੰਡਰ ਦੀ ਕਪੈਸਿਟੀ ਵਾਲਾ ਆਕਸੀਜਨ ...

ਪੂਰੀ ਖ਼ਬਰ »

ਜੀ. ਪੀ. ਸੀ. ਦੇ ਵਿਦਿਆਰਥੀਆਂ ਨੇ ਕਾਲਜ ਨਾਂਅ ਕੀਤਾ ਰੌਸ਼ਨ

ਮੰਡੀ ਗੋਬਿੰਦਗੜ੍ਹ, 3 ਮਈ (ਮੁਕੇਸ਼ ਘਈ)-ਗੋਬਿੰਦਗੜ੍ਹ ਪਬਲਿਕ ਕਾਲਜ ਦੇ ਵਿਦਿਆਰਥੀਆਂ ਨੇ ਦਸੰਬਰ 2020 'ਚ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੁਆਰਾ ਲਈਆਂ ਬੀ. ਬੀ. ਏ.-3 ਅਤੇ 5ਵੇਂ ਸਮੈਸਟਰ ਦੀਆਂ ਪ੍ਰੀਖਿਆਵਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੀ ਸੂਝ-ਬੂਝ ਨੂੰ ਸਾਬਿਤ ...

ਪੂਰੀ ਖ਼ਬਰ »

ਜੀ. ਪੀ. ਐੱਸ. ਵਲੋਂ ਕੌਮੀ ਸਿੱਖਿਆ ਨੀਤੀ 'ਤੇ ਵਿਚਾਰ ਚਰਚਾ

ਮੰਡੀ ਗੋਬਿੰਦਗੜ੍ਹ, 3 ਮਈ (ਮੁਕੇਸ਼ ਘਈ)-ਗੋਬਿੰਦਗੜ੍ਹ ਪਬਲਿਕ ਸਕੂਲ ਮੰਡੀ ਗੋਬਿੰਦਗੜ੍ਹ ਵਿਖੇ ਕੌਮੀ ਸਿੱਖਿਆ ਨੀਤੀ 'ਤੇ ਵਿਚਾਰ ਚਰਚਾ ਕਰਨ ਲਈ ਇਕ ਵੈਬੀਨਾਰ ਕਰਵਾਇਆ ਗਿਆ, ਜਿਸ 'ਚ ਸਕੂਲ ਦੇ ਅਧਿਆਪਕ ਅਤੇ ਮਾਪਿਆਂ ਨੇ ਭਾਗ ਲਿਆ | ਇਸ ਵੈਬੀਨਾਰ 'ਚ ਕੌਮੀ ਸਿੱਖਿਆ ਨੀਤੀ ...

ਪੂਰੀ ਖ਼ਬਰ »

ਪੁਰਾਤਨ ਜੇਲ੍ਹ ਨੂੰ ਨੌਵੇਂ ਪਾਤਿਸ਼ਾਹ ਦੀ ਯਾਦ ਵਜੋਂ ਸੰਭਾਲਣ ਲਈ ਪੰਜਾਬ ਸਰਕਾਰ ਦਾ ਧੰਨਵਾਦ

ਬਸੀ ਪਠਾਣਾਂ, 3 ਮਈ (ਰਵਿੰਦਰ ਮੌਦਗਿਲ)-ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਪ੍ਰਬੰਧਕ ਕਮੇਟੀ ਨੇ ਪੰਜਾਬ ਸਰਕਾਰ ਵਲੋਂ ਬਸੀ ਪਠਾਣਾਂ ਦੀ ਪੁਰਾਤਨ ਜੇਲ੍ਹ ਨੂੰ ਨੌਵੇਂ ਪਾਤਿਸ਼ਾਹ ਦੀ ਯਾਦ ਵਜੋਂ ਸੰਭਾਲਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹਲਕਾ ...

ਪੂਰੀ ਖ਼ਬਰ »

ਆਸ਼ਾ ਵਰਕਰ ਤੇ ਫੈਸੀਲੀਟੇਟਰ ਯੂਨੀਅਨ ਦੀ ਇਕੱਤਰਤਾ

ਨੰਦਪੁਰ ਕਲੌੜ, 3 ਮਈ (ਜਰਨੈਲ ਸਿੰਘ ਧੁੰਦਾ)-ਆਸ਼ਾ ਵਰਕਰ ਤੇ ਫੈਸਿਲੀਟੇਟਰ ਯੂਨੀਅਨ ਦੀ ਇਕੱਤਰਤਾ ਬਲਾਕ ਪ੍ਰਧਾਨ ਨਿਰਮਲ ਕੌਰ ਅਤੇ ਗੁਰਵੀਰ ਕੌਰ ਦੀ ਅਗਵਾਈ 'ਚ ਮੁੱਢਲਾ ਸਿਹਤ ਕੇਂਦਰ ਨੰਦਪੁਰ ਕਲੌੜ ਵਿਖੇ ਹੋਈ, ਜਿਸ 'ਚ ਸੂਬਾ ਪ੍ਰਧਾਨ ਕਿਰਨਦੀਪ ਕੌਰ ਪੰਜੋਲਾ ਨੇ ...

ਪੂਰੀ ਖ਼ਬਰ »

ਖੁਸ਼ਵੰਤ ਰਾਏ ਨੂੰ ਸੇਵਾ-ਮੁਕਤੀ ਦਿੱਤੀ ਵਿਦਾਇਗੀ ਪਾਰਟੀ

ਫ਼ਤਹਿਗੜ੍ਹ ਸਾਹਿਬ, 3 ਮਈ (ਰਾਜਿੰਦਰ ਸਿੰਘ)-ਮਰਦਮਸ਼ੁਮਾਰੀ ਵਿਚ ਰਾਸ਼ਟਰਪਤੀ ਐਵਾਰਡ ਪ੍ਰਾਪਤ ਸਰਕਾਰੀ ਮਿਡਲ ਸਕੂਲ ਰੈਲੀ ਦੇ ਇੰਚਾਰਜ ਖੁਸ਼ਵੰਤ ਰਾਏ ਸਿੱਖਿਆ ਵਿਭਾਗ 'ਚ 28 ਸਾਲ ਦੀ ਸ਼ਾਨਦਾਰ ਸੇਵਾ ਕਰਨ ਉਪਰੰਤ ਸੇਵਾ-ਮੁਕਤ ਹੋ ਗਏ | ਇਸ ਮੌਕੇ ਉਨ੍ਹਾਂ ਨੂੰ ਸਟਾਫ਼ ...

ਪੂਰੀ ਖ਼ਬਰ »

ਕਾਰ ਸੇਵਾ ਦੇ ਨਾਂਅ 'ਤੇ ਲੰਗਰ ਸਮੱਗਰੀ ਇਕੱਤਰ ਕਰਨ ਵਾਲਿਆਂ ਤੋਂ ਸੰਗਤਾਂ ਨੂੰ ਸੁਚੇਤ ਹੋਣ ਦੀ ਅਪੀਲ

ਫ਼ਤਹਿਗੜ੍ਹ ਸਾਹਿਬ, 3 ਮਈ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਇਤਿਹਾਸਿਕ ਗੁਰਧਾਮਾਂ ਦੀਆਂ ਸੁੰਦਰ ਇਮਾਰਤਾਂ, ਲੰਗਰ ਹਾਲ, ਸਰਾਵਾਂ, ਦੀਵਾਨ ਹਾਲ ਅਤੇ ਹੋਰ ਵਡੇਰੇ ਕਾਰਜਾਂ ਲਈ ਸੰਤ ਬਾਬਾ ਬਚਨ ਸਿੰਘ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX