ਤਾਜਾ ਖ਼ਬਰਾਂ


ਭਾਰਤ ਬੰਦ ਦੌਰਾਨ ਕਿਸਾਨਾਂ ਬਠਿੰਡਾ-ਚੰਡੀਗੜ੍ਹ ਮੁੱਖ ਸੜਕ 'ਤੇ ਟੈਂਟ ਲਗਾ ਕੇ ਕੀਤੀ ਸੜਕ ਜਾਮ
. . .  3 minutes ago
ਲਾਡੋਵਾਲ ਟੋਲ ਪਲਾਜ਼ਾ 'ਤੇ ਕਿਸਾਨਾਂ ਅਤੇ ਮਜ਼ਦੂਰਾਂ ਨੇ ਕੀਤਾ ਚੱਕਾ ਜਾਮ
. . .  4 minutes ago
ਸ੍ਰੀ ਮੁਕਤਸਰ ਸਾਹਿਬ 'ਚ ਦੁਕਾਨਾਂ ਮੁਕੰਮਲ ਬੰਦ -ਸੜਕੀ ਆਵਾਜਾਈ ਠੱਪ
. . .  5 minutes ago
ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਰਣਜੀਤ ਸਿੰਘ ਢਿੱਲੋਂ ) - 3 ਕਾਲੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ , ਸਵੇਰ ਤੋਂ ਹੀ ਦੁਕਾਨਾਂ ਮੁਕੰਮਲ ਤੌਰ 'ਤੇ ਬੰਦ ਹਨ।
ਭੂੰਗਾ ਵਿਖੇ ਕਿਸਾਨ ਯੂਨੀਅਨ ਵਲੋਂ ਕੀਤੀ ਸੜਕ ਜਾਮ
. . .  15 minutes ago
ਲੋਹੀਆਂ ਵਿਖੇ ਕਿਸਾਨਾਂ ਵਲੋਂ ਨੈਸ਼ਨਲ ਹਾਈਵੇ ਜਾਮ
. . .  10 minutes ago
ਫ਼ਿਰੋਜ਼ਪੁਰ-ਜ਼ੀਰਾ ਮਾਰਗ ਕੁੱਲਗੜ੍ਹੀ ਅੱਡੇ 'ਤੇ ਕਿਸਾਨਾਂ ਵਲੋਂ ਕੀਤਾ ਗਿਆ ਠੱਪ
. . .  22 minutes ago
ਕੁੱਲਗੜ੍ਹੀ, 27 ਸਤੰਬਰ (ਸੁਖਜਿੰਦਰ ਸਿੰਘ ਸੰਧੂ) - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ ਵਲੋਂ ਫ਼ਿਰੋਜ਼ਪੁਰ-ਜ਼ੀਰਾ ਮਾਰਗ ਕੁੱਲਗੜ੍ਹੀ ਅੱਡੇ 'ਤੇ ਠੱਪ...
ਪਟਿਆਲਾ ਵਿਚ ਬੰਦ ਦਾ ਅਸਰ
. . .  18 minutes ago
ਪਟਿਆਲਾ, 27 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ) - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ ਵਲੋਂ ਪਟਿਆਲਾ ਵਿਚ ਵੀ ਠੱਪ ਕਰ ਦਿੱਤਾ ਗਿਆ...
ਜੰਡਿਆਲਾ ਗੁਰੂ ਨਜਦੀਕ ਟੋਲ ਪਲਾਜਾ ਨਿੱਝਰਪੁਰਾ ਵਿਖੇ ਵੀ ਕਿਸਾਨਾਂ ਵੱਲੋਂ ਜਾਮ ਲਾ ਕੇ ਨੈਸ਼ਨਲ ਹਾਈਵੇ ਤੇ ਆਵਾਜਾਈ ਕੀਤੀ ਠੱਪ
. . .  30 minutes ago
ਜੰਡਿਆਲਾ ਗੁਰੂ, 27 ਸਤੰਬਰ (ਰਣਜੀਤ ਸਿੰਘ ਜੋਸਨ) - ਕਿਸਾਨ ਜਥੇਬੰਦੀਆਂ ਵੱਲੋਂ ਭਾਰਤ ਬੰਦ ਦੇ ਸੱਦੇ ਤਹਿਤ ਅੱਜ...
ਬੰਦ ਦਾ ਲੁਧਿਆਣਾ 'ਚ ਭਰਵਾਂ ਹੁੰਗਾਰਾ
. . .  33 minutes ago
ਲੁਧਿਆਣਾ, 27 ਸਤੰਬਰ (ਪਰਮਿੰਦਰ ਸਿੰਘ ਆਹੂਜਾ, ਰੁਪੇਸ਼ ਕੁਮਾਰ) - ਸੰਯੁਕਤ ਕਿਸਾਨ ਮੋਰਚੇ ਵੱਲੋਂ 27 ਸਤੰਬਰ ਨੂੰ ਦਿੱਤੀ ਗਈ ਭਾਰਤ ਬੰਦ ਦੇ ਕੌਲ ਦੇ ਤਹਿਤ ਅੱਜ ਜਿੱਥੇ ਪੂਰਾ ਭਾਰਤ ਬੰਦ ਹੈ। ਉੱਥੇ ਇਸ ਬੰਦ ਦਾ ਅਸਰ ਲੁਧਿਆਣਾ ਵਿਚ ਵੀ ਦੇਖਣ ਨੂੰ ਮਿਲ ਰਿਹਾ ਹੈ...
ਕਿਸਾਨਾਂ ਵਲੋਂ 'ਭਾਰਤ ਬੰਦ' ਦੇ ਸੱਦੇ 'ਤੇ ਮੰਡਿਆਲਾਂ ਵਿਖੇ ਹੁਸ਼ਿਆਰਪੁਰ-ਜਲੰਧਰ ਰੋਡ ਜਾਮ
. . .  36 minutes ago
ਕਸਬਾ ਹਰੀਕੇ ਪੱਤਣ ਵਿਖੇ ਬਾਜ਼ਾਰ ਮੁਕੰਮਲ ਬੰਦ
. . .  37 minutes ago
ਕਿਸਾਨਾਂ ਆਰਿਫ਼ਕੇ 'ਚ ਮਾਝਾ ਮਾਲਵਾ ਫਿਰੋਜ਼ਪੁਰ ਮੱਖੂ, ਅੰਮ੍ਰਿਤਸਰ ਕੀਤਾ ਜਾਮ
. . .  39 minutes ago
ਆਰਿਫ਼ ਕੇ (ਫਿਰੋਜ਼ਪੁਰ) 27 ਸਤੰਬਰ (ਬਲਬੀਰ ਸਿੰਘ ਜੋਸਨ) - ਕਸਬਾ ਆਰਿਫ਼ ਕੇ ਦੇ ਮੇਨ ਚੌਕ ਤੇ ਫਿਰੋਜ਼ਪੁਰ ਮੱਖੂ ਰੋਡ ਤੇ ਮਾਝਾ...
ਬੰਦ ਦੇ ਸੱਦੇ ਤਹਿਤ ਕਿਸਾਨਾਂ ਵੱਲੋਂ ਪਟਿਆਲਾ- ਕੈਥਲ ਸਟੇਟ ਹਾਈਵੇ ਜਾਮ
. . .  41 minutes ago
ਮੰਡੀ ਲਾਧੂਕਾ ਦਾ ਜੀ.ਟੀ. ਰੋਡ ਜਾਮ
. . .  42 minutes ago
ਭਾਰਤ ਬੰਦ ਨੂੰ ਮਲੌਦ 'ਚ ਮਿਲਿਆ ਭਰਵਾਂ ਹੁੰਗਾਰਾ
. . .  44 minutes ago
ਭਾਰਤ ਬੰਦ ਸੱਦੇ 'ਤੇ ਸਥਾਨਕ ਲੋਕਾਂ, ਦੁਕਾਨਦਾਰਾਂ ਨੇ ਮਿਲ ਕੇ ਜਲੰਧਰ ਪਠਾਨਕੋਟ ਜੰਮੂ ਕੌਮੀ ਸ਼ਾਹ ਮਾਰਗ ਨੂੰ ਕੀਤਾ ਬੰਦ
. . .  45 minutes ago
ਪਠਾਨਕੋਟ 27 ਸਤੰਬਰ (ਸੰਧੂ) - ਜਾਮ ਵਿਚ ਫਸੇ ਲੋਕਾਂ ਨੂੰ ਬਰੈੱਡ ਅਤੇ ਚਾਹ ਦਾ ਲੰਗਰ ਵਰਤਾ ਰਹੇ ਹਨ ਪ੍ਰਦਰਸ਼ਨ ਵਿਚ ਸ਼ਾਮਲ ਲੋਕ...
ਗੁਰੂ ਹਰਸਹਾਏ, ਹੰਡਿਆਇਆ, ਕੁਹਾੜਾ 'ਚ ਬੰਦ ਨੂੰ ਭਰਵਾਂ ਸਮਰਥਨ
. . .  50 minutes ago
ਗੁਰੂ ਹਰਸਹਾਏ/ਹੰਡਿਆਇਆ/ਕੁਹਾੜਾ, 27 ਸਤੰਬਰ (ਹਰਚਰਨ ਸਿੰਘ ਸੰਧੂ/ਗੁਰਜੀਤ ਸਿੰਘ ਖੁੱਡੀ/ਸੰਦੀਪ ਸਿੰਘ ਕੁਹਾੜਾ) - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ ਵਲੋਂ ਬੰਦ ਨੂੰ ਸਫਲ ਬਣਾਇਆ ਜਾ ਰਿਹਾ ਹੈ। ਜਿਸ...
ਜ਼ਿਲ੍ਹਾ ਬਰਨਾਲਾ ਵਿਚ ਭਾਰਤ ਬੰਦ ਦੇ ਸੱਦੇ ਨੂੰ ਪੂਰਨ ਸਮਰਥਨ, ਸੜਕਾਂ ਤੇ ਰੇਲਵੇ ਟਰੈਕ ਜਾਮ
. . .  56 minutes ago
ਬਰਨਾਲਾ, 27 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਨੂੰ ਜ਼ਿਲ੍ਹਾ ਬਰਨਾਲਾ ਵਿਚ ਪੂਰਨ ਸਮਰਥਨ ਮਿਲਿਆ ਹੈ। ਜ਼ਿਲ੍ਹਾ ਬਰਨਾਲਾ ਨੂੰ ਆਉਣ ਵਾਲੀਆਂ ਸਾਰੀਆਂ ਮੁੱਖ ਸੜਕਾਂ ਅਤੇ ਰੇਲਵੇ ਟਰੈਕ ਕਿਸਾਨਾਂ ਵਲੋਂ ਜਾਮ ਕਰ ਦਿੱਤੇ ਗਏ ਹਨ ਅਤੇ ਸ਼ਹਿਰਾਂ ਵਿਚ ਬਾਜ਼ਾਰ ਪੂਰਨ ਤੌਰ 'ਤੇ ਬੰਦ ਹਨ...
ਭਾਰਤ ਬੰਦ ਦੇ ਸੱਦੇ 'ਤੇ ਫਗਵਾੜਾ ਤੇ ਸੁਲਤਾਨਪੁਰ ਲੋਧੀ 'ਚ ਮੁਕੰਮਲ ਬੰਦ
. . .  58 minutes ago
ਫਗਵਾੜਾ/ਸੁਲਤਾਨਪੁਰ ਲੋਧੀ, 27 ਸਤੰਬਰ (ਹਰਜੋਤ ਸਿੰਘ ਚਾਨਾ/ਥਿੰਦ, ਹੈਪੀ, ਲਾਡੀ) - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ ਵਲੋਂ ਬੰਦ ਨੂੰ ਸਫਲ ਬਣਾਇਆ ਜਾ ਰਿਹਾ ਹੈ। ਜਿਸ ਤਹਿਤ ਫਗਵਾੜਾ ਵਿਖੇ ਸ਼ੂਗਰ ਮਿਲ...
ਸੰਯੁਕਤ ਕਿਸਾਨ ਮੋਰਚਾ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਵੱਡਾ ਹੁੰਗਾਰਾ
. . .  about 1 hour ago
ਖੰਨਾ, 27 ਸਤੰਬਰ (ਹਰਜਿੰਦਰ ਸਿੰਘ ਲਾਲ) - ਸੰਯੁਕਤ ਕਿਸਾਨ ਮੋਰਚਾ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਵੱਡਾ ਹੁੰਗਾਰਾ ਮਿਲ ਰਿਹਾ ਹੈ। ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਸਮੇਤ ਭਾਰਤੀ ਕਿਸਾਨ ਯੂਨੀਅਨ ਏਕਤਾ ਬੰਦ ਨੂੰ ਸਫ਼ਲ ਬਣਾਇਆ ਜਾ ਰਿਹਾ ਹੈ...
ਮਲੋਟ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਕਿਸਾਨ ਔਰਤਾਂ ਵਲੋਂ ਧਰਨੇ ਦੀ ਸ਼ੁਰੂਆਤ, ਤਪਾ ਮੰਡੀ ਵੀ ਬੰਦ, ਯਾਤਰੀਆਂ ਨੂੰ ਦਿੱਕਤਾਂ
. . .  about 1 hour ago
ਮਲੋਟ/ਤਪਾ ਮੰਡੀ, 27 ਸਤੰਬਰ (ਪਾਟਿਲ/ਪ੍ਰਵੀਨ ਗਰਗ, ਵਿਜੇ ਸ਼ਰਮਾ) - ਸ੍ਰੀ ਗੁਰੂ ਨਾਨਕ ਦੇਵ ਜੀ ਚੌਕ ਮਲੋਟ ਵਿਖੇ ਸੰਯੁਕਤ ਕਿਸਾਨ ਮੋਰਚੇ ਦੀਆਂ ਔਰਤਾਂ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਆਰੰਭ ਕਰਕੇ ਧਰਨੇ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਉੱਤੇ ਹੀ, ਤਪਾ ਮੰਡੀ ਵਿਚ ਬੰਦ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ...
ਅੰਮ੍ਰਿਤਸਰ ਵਿਚ ਬੰਦ ਕਾਰਨ ਬੱਸਾਂ ਬੰਦ
. . .  about 1 hour ago
ਅੰਮ੍ਰਿਤਸਰ, 27 ਸਤੰਬਰ (ਸੁਰਿੰਦਰ ਕੋਛੜ) - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ ਵਲੋਂ ਬੰਦ ਨੂੰ ਸਫਲ ਬਣਾਇਆ ਜਾ ਰਿਹਾ ਹੈ। ਅੰਮ੍ਰਿਤਸਰ ਵਿਚ ਬੱਸਾਂ ਬੰਦ ਹਨ ਤੇ ਬੱਸਾਂ ਬੱਸ ਅੱਡੇ ਅੰਦਰ ਖੜੀਆਂ ਹੋਈਆਂ ਹਨ। ਇਸ ਦੇ ਨਾਲ ਹੀ ਮੁੱਖ ਰਸਤਿਆਂ ਨੂੰ ਬਦਲਿਆ ਗਿਆ ਹੈ...
ਟਾਂਡਾ ਤੇ ਦੋਰਾਹਾ 'ਚ ਭਾਰਤ ਬੰਦ ਨੂੰ ਭਰਪੂਰ ਸਮਰਥਨ
. . .  about 1 hour ago
ਟਾਂਡਾ/ਦੋਰਾਹਾ, 27 ਸਤੰਬਰ (ਭਗਵਾਨ ਸਿੰਘ ਸੈਣੀ/ਜਸਵੀਰ ਝੱਜ, ਮਨਜੀਤ ਸਿੰਘ ਗਿੱਲ) - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਟਾਂਡਾ ਵਿਖੇ ਦੋਆਬਾ ਕਿਸਾਨ ਕਮੇਟੀ ਨੇ ਚੱਕਾ ਜਾਮ ਕਰ ਦਿੱਤਾ ਅਤੇ ਦੋਰਾਹਾ ਵਿਖੇ ਕਿਸਾਨਾਂ ਵਲੋਂ ਨੈਸ਼ਨਲ ਹਾਈਵੇ ਠੱਪ ਕਰ ਦਿੱਤਾ ਗਿਆ...
ਭਾਰਤ ਬੰਦ ਨੂੰ ਅਜਨਾਲਾ 'ਚ ਮਿਲਿਆ ਪੂਰਾ ਸਮਰਥਨ
. . .  about 1 hour ago
ਅਜਨਾਲਾ, 27 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ 'ਤੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਅਜਨਾਲਾ ਖੇਤਰ 'ਚ ਪੂਰਾ ਸਮਰਥਨ ਮਿਲਿਆ ਹੈ। ਸਾਰੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਹਨ...
ਭਾਰਤ ਬੰਦ : ਕਿਸਾਨਾਂ ਵਲੋਂ ਦਿੱਲੀ-ਮੇਰਠ ਐਕਸਪ੍ਰੈਸ ਵੇਅ ਕੀਤਾ ਠੱਪ, ਗਾਜੀਪੁਰ ਬਾਰਡਰ ਵੀ ਬੰਦ
. . .  about 1 hour ago
ਭਾਰਤ ਬੰਦ : ਕਿਸਾਨਾਂ ਵਲੋਂ ਦਿੱਲੀ-ਮੇਰਠ ਐਕਸਪ੍ਰੈਸ ਵੇਅ ਕੀਤਾ ਠੱਪ, ਗਾਜੀਪੁਰ ਬਾਰਡਰ ਵੀ ਬੰਦ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 22 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰਥਹੀਣ ਹੋ ਜਾਵੇਗਾ। -ਡਾ: ਇਕਬਾਲ

ਲੁਧਿਆਣਾ

ਤਾਲਾਬੰਦੀ ਦੇ ਹੁਕਮਾਂ ਦੀ ਉਲੰਘਣਾ ਕਰਕੇ ਦੁਕਾਨਾਂ ਖੋਲ੍ਹਣ ਵਾਲੇ ਦੁਕਾਨਦਾਰਾਂ ਖ਼ਿਲਾਫ਼ ਪੁਲਿਸ ਵਲੋਂ ਕਾਰਵਾਈ

ਲੁਧਿਆਣਾ, 3 ਮਈ (ਪਰਮਿੰਦਰ ਸਿੰਘ ਆਹੂਜਾ)- ਤਾਲਾਬੰਦੀ ਦੇ ਹੁਕਮਾਂ ਦੀ ਉਲੰਘਣਾ ਕਰਕੇ ਦੁਕਾਨਾਂ ਖੋਲ੍ਹਣ ਵਾਲੇ ਦੁਕਾਨਦਾਰਾਂ 'ਤੇ ਸਖ਼ਤੀ ਕਰਦਿਆਂ ਪੁਲਿਸ ਨੇ ਅੱਜ ਸਵੇਰੇ ਹੀ ਦੁਕਾਨਾਂ ਬੰਦ ਕਰਵਾ ਦਿੱਤੀਆਂ | ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵਲੋਂ ਤਾਲਾਬੰਦੀ ਕਰਨ ਸਬੰਧੀ ਵੱਖ ਵੱਖ ਹੁਕਮ ਜਾਰੀ ਕੀਤੇ ਸਨ ਸਰਕਾਰ ਵਲੋਂ ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਨੂੰ ਵੇਖਦਿਆਂ ਇਹ ਹੁਕਮ ਜਾਰੀ ਕੀਤੇ ਗਏ ਸਨ | ਜਾਣਕਾਰੀ ਅਨੁਸਾਰ ਸੂਬੇ ਭਰ ਵਿਚ ਸਿਰਫ਼ ਜ਼ਰੂਰੀ ਵਸਤਾਂ ਵੇਚਣ ਵਾਲੇ ਦੁਕਾਨਦਾਰਾ ਨੂੰ ਦੁਕਾਨਾਂ ਖੋਲ੍ਹਣ ਦੀ ਛੋਟ ਦਿੱਤੀ ਸੀ, ਪਰ ਅੱਜ ਸਵੇਰੇ ਜਦੋਂ ਬਾਜ਼ਾਰ ਖੁੱਲ੍ਹੇ ਤਾਂ ਵੱਖ ਵੱਖ ਥਾਵਾਂ 'ਤੇ ਦੂਜੇ ਕਾਰੋਬਾਰ ਕਰਨ ਵਾਲੇ ਦੁਕਾਨਦਾਰਾਂ ਨੇ ਵੀ ਆਪਣੀਆਂ ਦੁਕਾਨਾਂ ਖੋਲ੍ਹ ਲਈਆਂ ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਉਨ੍ਹਾਂ ਨੇ ਸਖ਼ਤੀ ਕਰਦਿਆਂ ਦੁਕਾਨਾਂ ਬੰਦ ਕਰਵਾ ਦਿੱਤੀਆਂ | ਮਾਤਾ ਰਾਣੀ ਚੌਕ ਵਿਚ ਕੁਝ ਦੁਕਾਨਦਾਰਾਂ ਵਲੋਂ ਇਸ ਦਾ ਵਿਰੋਧ ਵੀ ਕੀਤਾ ਗਿਆ ਪਰ ਪੁਲਿਸ ਵਲੋਂ ਸਖ਼ਤੀ ਵਰਤਦਿਆਂ ਦੁਕਾਨਾਂ ਨੂੰ ਤੁਰੰਤ ਕਾਰਵਾਈ ਕਰਦਿਆਂ ਇਹ ਦੁਕਾਨਾਂ ਬੰਦ ਕਰਵਾ ਦਿੱਤੀਆਂ ਗਈਆਂ | ਇਸ ਤੋਂ ਇਲਾਵਾ ਸਥਾਨਕ ਕੋਚਰ ਮਾਰਕੀਟ ਵਿਚ ਵੀ ਕੁਝ ਦੁਕਾਨਦਾਰਾਂ ਵਲੋਂ ਸਵੇਰੇ ਆਪਣੀਆਂ ਦੁਕਾਨਾਂ ਖੋਲ੍ਹੀਆਂ ਗਈਆਂ ਸਨ ਪਰ ਪੁਲਿਸ ਵਲੋਂ ਇਨ੍ਹਾਂ ਨੂੰ ਵੀ ਬੰਦ ਕਰਵਾ ਦਿੱਤੀਆਂ | ਪੂਰਨ ਤਾਲਾਬੰਦੀ ਹੋਣ ਦੀ ਅਫ਼ਵਾਹ ਫੈਲਣ 'ਤੇ ਲੋਕਾਂ ਦੀ ਭਾਰੀ ਭੀੜ ਸਬਜ਼ੀ ਅਤੇ ਕਰਿਆਨਾ ਸਟੋਰਾਂ 'ਤੇ ਵੇਖਣ ਨੂੰ ਮਿਲੀ | ਇੱਥੇ ਸਮਾਜਿਕ ਦੂਰੀ ਦੇ ਨੇਮਾਂ ਦੀ ਜੰਮ ਕੇ ਉਲੰਘਣਾ ਕੀਤੀ ਗਈ ਪਰ ਪੁਲਿਸ ਵਲੋਂ ਕੋਈ ਵੀ ਕਾਰਵਾਈ ਅਮਲ ਵਿਚ ਨਹੀਂ ਲਿਆਂਦੀ ਗਈ | ਇਸ ਤੋਂ ਇਲਾਵਾ ਸ਼ਹਿਰ ਵਿਚ ਦੋ ਪਹੀਆ ਵਾਹਨਾਂ 'ਤੇ ਇਕ ਸਵਾਰੀ ਅਤੇ ਚਾਰ ਪਹੀਆ ਵਾਹਨਾਂ 'ਤੇ ਦੋ ਸਵਾਰੀਆਂ ਸਬੰਧੀ ਜਾਰੀ ਕੀਤੇ ਗਏ ਹੁਕਮਾਂ ਨੂੰ ਵੀ ਪੁਲਿਸ ਵਲੋਂ ਲਾਗੂ ਨਹੀਂ ਕਰਵਾਇਆ ਜਾ ਸਕਿਆ | ਪੁਲਿਸ ਅਧਿਕਾਰੀ ਖੁਦ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਦੇ ਨਜ਼ਰ ਆਏ ਜਦਕਿ ਦੂਜੇ ਪਾਸੇ ਪੁਲਿਸ ਅਧਿਕਾਰੀਆਂ ਦਾ ਮੰਨਣਾ ਸੀ ਕਿ ਅੱਜ ਪਹਿਲਾ ਦਿਨ ਹੋਣ ਕਾਰਨ ਕਈ ਲੋਕਾਂ ਨੂੰ ਇਨ੍ਹਾਂ ਨਿਯਮਾ ਪ੍ਰਤੀ ਪੂਰੀ ਜਾਣਕਾਰੀ ਨਹੀਂ ਸੀ ਪਰ ਫਿਰ ਵੀ ਪੁਲਿਸ ਵਲੋਂ ਵਾਹਨ ਚਾਲਕਾਂ ਦੇ ਕੁਝ ਥਾਵਾਂ 'ਤੇ ਚਾਲਾਨ ਵੀ ਕੱਟੇ ਗਏ ਹਨ |
ਕਰਫਿਊ ਦੀ ਉਲੰਘਣਾ ਕਰਨ ਵਾਲੇ 15 ਵਿਅਕਤੀਆਂ ਖ਼ਿਲਾਫ਼ ਕੇਸ ਦਰਜ
ਲੁਧਿਆਣਾ, 3 ਮਈ (ਪਰਮਿੰਦਰ ਸਿੰਘ ਆਹੂਜਾ)- ਲਾਕਡਾਊਨ ਅਤੇ ਕਰਫਿਊ ਦੀ ਉਲੰਘਣਾ ਕਰਨ ਵਾਲੇ 15 ਵਿਅਕਤੀਆਂ ਖ਼ਿਲਾਫ਼ ਪੁਲਿਸ ਨੇ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤੇ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਆਦੇਸ਼ ਕੁਮਾਰ ਵਾਸੀ ਕਾਕੋਵਾਲ ਰੋਡ ਨੂੰ ਗਿ੍ਫ਼ਤਾਰ ਕੀਤਾ ਹੈ | ਦੋਸ਼ੀ ਆਪਣੀ ਕਰਿਆਨਾ ਦੀ ਦੁਕਾਨ ਖੋਲ੍ਹ ਕੇ ਲੋਕਾਂ ਨੂੰ ਸਾਮਾਨ ਸਪਲਾਈ ਕਰ ਰਿਹਾ ਸੀ | ਦੂਜੇ ਅਜਿਹੇ ਮਾਮਲੇ ਵਿਚ ਪੁਲਿਸ ਨੇ ਰਾਜਪੁਰਾ ਚੌਕ ਸਥਿਤ ਜੁਗਨੂੰ ਅਹਾਤੇ ਦੇ ਮਾਲਕ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਕਥਿਤ ਦੋਸ਼ੀ ਲਾਕਡਾਊਨ ਦੌਰਾਨ ਅਹਾਤਾ ਖੋਲ੍ਹ ਕੇ ਲੋਕਾਂ ਨੂੰ ਸ਼ਰਾਬ ਪਿਲਾ ਰਿਹਾ ਸੀ | ਛਾਪਾਮਾਰੀ ਦੌਰਾਨ ਮਾਲਕ ਮੌਕੇ ਤੋਂ ਫ਼ਰਾਰ ਹੋ ਗਿਆ | ਇਸੇ ਤਰ੍ਹਾਂ ਹੀ ਪੁਲਿਸ ਨੇ ਵੱਖ ਵੱਖ ਥਾਈਾ ਕਰਫਿਊ ਦੀ ਉਲੰਘਣਾ ਕਰਨ ਦੇ ਦੋਸ਼ 'ਚ 15 ਵਿਅਕਤੀਆਂ 'ਤੇ ਮਾਮਲਾ ਦਰਜ ਕੀਤਾ ਹੈ |

ਬੇਅਦਬੀ ਮਾਮਲਿਆਂ 'ਚ ਹਾਈਕੋਰਟ ਵਲੋਂ ਰੱਦ ਕੀਤੀ ਰਿਪੋਰਟ 'ਤੇ ਚਰਚਾ ਲਈ ਵਿਧਾਨ ਸਭਾ ਦਾ ਇਕ ਦਿਨ ਦਾ ਸੈਸ਼ਨ ਬੁਲਾਵੇ ਸਰਕਾਰ- ਬੈਂਸ

ਲੁਧਿਆਣਾ, 3 ਮਈ (ਪਰਮਿੰਦਰ ਸਿੰਘ ਆਹੂਜਾ)- ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਸਿਮਰਜੀਤ ਸਿੰਘ ਬੈਂਸ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਪੱਤਰ ਲਿਖ ਕੇ ਹਾਈਕੋਰਟ ਵੱਲੋਂ ਰੱਦ ਕੀਤੀ ਐਸ.ਆਈ.ਟੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਦੋ ਮੋਟਰਸਾਇਕਲ ਸਵਾਰਾਂ ਦੀ ਮੌਤ

ਲੁਧਿਆਣਾ, 3 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਟਿੱਬਾ ਸੜਕ 'ਤੇ ਹੋਏ ਸੜਕ ਹਾਦਸੇ ਵਿਚ ਦੋ ਮੋਟਰਸਾਇਕਲ ਸਵਾਰਾਂ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕਾਂ ਦੀ ਸ਼ਨਾਖਤ ਸੁਰਿੰਦਰ (65) ਅਤੇ ਮਦਨ ਲਾਲ (45) ਵਜੋਂ ਕੀਤੀ ਗਈ ਹੈ | ਘਟਨਾ ਅੱਜ ਉਸ ਵਕਤ ਵਾਪਰੀ ਜਦੋਂ ਇਹ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਰੋਨਾ ਨਾਲ ਸਬੰਧਤ 24 ਘੰਟੇ ਚੱਲਣ ਵਾਲਾ ਕੰਟਰੋਲ ਰੂਮ ਸਥਾਪਿਤ

ਲੁਧਿਆਣਾ, 2 ਮਈ (ਪੁਨੀਤ ਬਾਵਾ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਰੋਨਾ ਨਾਲ ਸਬੰਧਤ ਵੱਖ-ਵੱਖ ਜਾਣਕਾਰੀ ਲੈਣ ਲਈ 24 ਘੰਟੇ ਚੱਲਣ ਵਾਲੇ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ | ਅੱਜ ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀਕ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ...

ਪੂਰੀ ਖ਼ਬਰ »

ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਸੂਬਾ ਪੱਧਰੀ ਮੀਟਿੰਗ

ਲੁਧਿਆਣਾ, 3 ਮਈ (ਸਲੇਮਪੁਰੀ)- ਪੰਜਾਬ ਸਰਕਾਰ ਦੀ ਬੇਰੁਖੀ ਦੇ ਖ਼ਿਲਾਫ਼“ ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ” ਦੀ ਅਗਵਾਈ ਹੇਠ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਵਲੋਂ ਹੜਤਾਲ 'ਤੇ ਜਾਣ ਦਾ ਫ਼ੈਸਲਾ ਕੀਤਾ ਹੈ | ਅੱਜ ਇੱਥੇ ਪੰਜਾਬ-ਯੂ.ਟੀ. ਮੁਲਾਜ਼ਮ ਅਤੇ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਮਾਲ ਅਧਿਕਾਰੀ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਗਏ

ਲੁਧਿਆਣਾ, 3 ਮਈ (ਸਲੇਮਪੁਰੀ)- ਪੰਜਾਬ ਸਰਕਾਰ ਦੇ ਮਾਲ ਵਿਭਾਗ ਵਿਚ ਤਾਇਨਾਤ ਮਾਲ ਅਧਿਕਾਰੀਆਂ ਜਿਨ੍ਹਾਂ ਵਿਚ ਨਾਇਬ ਤਹਿਸੀਲਦਾਰ, ਤਹਿਸੀਲਦਾਰ ਅਤੇ ਜ਼ਿਲ੍ਹਾ ਮਾਲ ਅਫ਼ਸਰ ਸ਼ਾਮਿਲ ਹਨ, ਮੰਗਾਂ ਨੂੰ ਲੈ ਕੇ ਅੱਜ ਤੋਂ ਅਣਮਿੱਥੇ ਸਮੇਂ ਲਈ ਹੜਤਾਲ’'ਤੇ ਚਲੇ ਗਏ ਹਨ ਜਿਸ ...

ਪੂਰੀ ਖ਼ਬਰ »

ਖ਼ਤਰਨਾਕ ਲੁਟੇਰਾ ਗਰੋਹ ਦੇ 3 ਮੈਂਬਰ ਗਿ੍ਫ਼ਤਾਰ

ਲੁਧਿਆਣਾ, 3 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਖਤਰਨਾਕ ਲੁਟੇਰਾ ਗਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਮੋਟਰਸਾਈਕਲ ਤੇ ਹਥਿਆਰ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ...

ਪੂਰੀ ਖ਼ਬਰ »

ਵਾਹਨ ਚੋਰ ਗਰੋਹ ਦਾ ਸਰਗਣਾ ਗਿ੍ਫ਼ਤਾਰ

ਲੁਧਿਆਣਾ, 3 ਮਈ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਨੇ ਵਾਹਨ ਚੋਰ ਗਰੋਹ ਦੇ ਸਰਗਣਾ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ ਦੋ ਮੋਟਰਸਾਈਕਲ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਸ਼ੈਲਿੰਦਰ ਸਿੰਘ ਵਾਸੀ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਐਸ.ਸੀ. ਵਿੰਗ ਮਾਲਵਾ ਜ਼ੋਨ-2 ਦੇ ਜੁਝਾਰ ਸਿੰਘ ਪ੍ਰਧਾਨ ਨਿਯੁਕਤ

ਲੁਧਿਆਣਾ, 3 ਮਈ (ਪਰਮਿੰਦਰ ਸਿੰਘ ਆਹੂਜਾ)-ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸ. ਸਿਮਰਜੀਤ ਸਿੰਘ ਬੈਂਸ ਨੇ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਅਤੇ ਐਸ.ਸੀ. ਵਿੰਗ ਪੰਜਾਬ ਦੇ ਪ੍ਰਧਾਨ ਜਰਨੈਲ ਸਿੰਘ ਦੀ ਸਿਫਾਰਿਸ਼ 'ਤੇ ਜੁਝਾਰ ਸਿੰਘ ਨੂੰ ਲੋਕ ਇਨਸਾਫ ਪਾਰਟੀ ...

ਪੂਰੀ ਖ਼ਬਰ »

ਬੰਗਾਲ 'ਚ ਮਮਤਾ ਬੈਨਰਜੀ ਦੀ ਪਾਰਟੀ ਨੂੰ ਜਿੱਤ ਪ੍ਰਾਪਤ ਹੋਣ ਨਾਲ ਭਾਜਪਾ ਆਗੂਆਂ ਦਾ ਹੰਕਾਰ ਟੁੱਟਿਆ-ਜਤਿੰਦਰ ਆਦਿਆ

ਲੁਧਿਆਣਾ, 3 ਮਈ (ਕਵਿਤਾ ਖੁੱਲਰ)- ਲਵਕੁਸ਼ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਜਤਿੰਦਰ ਆਦਿਆ ਨੇ ਕਿਹਾ ਹੈ ਕਿ ਬੰਗਾਲ ਦੀਆਂ ਵਿਧਾਨ ਸਭਾ ਚੋਣਾਂ 'ਚ ਮਮਤਾ ਬੈਨਰਜੀ ਦੀ ਪਾਰਟੀ ਟੀ. ਐਮ.ਸੀ. ਨੂੰ ਮਿਲੀ ਭਾਰੀ ਜਿੱਤ ਕਾਰਨ ਭਾਜਪਾ ਆਗੂਆਂ ਦਾ ਹੰਕਾਰ ਟੁੱਟ ਗਿਆ ਹੈ ਅਤੇ ...

ਪੂਰੀ ਖ਼ਬਰ »

ਲੋਕਾਂ ਨੂੰ ਸਿਹਤ ਸਹੂਲਤਾਂ ਦੇਣ 'ਚ ਅਸਫ਼ਲ ਹੋਈ ਸਰਕਾਰ-ਸਲੂਜਾ

ਲੁਧਿਆਣਾ, 3 ਮਈ (ਪਰਮਿੰਦਰ ਸਿੰਘ ਆਹੂਜਾ)- ਲੋਕ ਇਨਸਾਫ਼ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਪੀ.ਏ.ਸੀ. ਮੈਂਬਰ ਜਤਿੰਦਰਪਾਲ ਸਿੰਘ ਸਲੂਜਾ ਨੇ ਕਿਹਾ ਹੈ ਕਿ ਸਰਕਾਰ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵਿਚ ਅਸਫ਼ਲ ਹੋ ਗਈ ਹੈ ਅਤੇ ਅੱਜ ਪੰਜਾਬ ਦੇ ਹਾਲਤ ...

ਪੂਰੀ ਖ਼ਬਰ »

ਪੀ.ਸੀ.ਟੀ.ਈ. ਗਰੁੱਪ ਆਫ਼ ਇੰਡਸਟੀਚਿਊਟ ਦੀ ਵਿਦਿਆਰਥਣ ਨੂੰ 4 ਲੱਖ ਰੁਪਏ ਦੀ ਗ੍ਰਾਂਟ ਮਿਲੀ

ਲੁਧਿਆਣਾ, 3 ਮਈ (ਪੁਨੀਤ ਬਾਵਾ)-ਪੀ.ਸੀ.ਟੀ.ਈ. ਗਰੁੱਪ ਆਫ਼ ਇੰਸਟੀਟਿਊਟ ਦੀ ਐਮ.ਬੀ.ਏ. ਪਹਿਲੇ ਸਾਲ ਦੀ ਵਿਦਿਆਰਥਣ ਸਵਨੀਤ ਕੌਰ ਦੇ ਸਟਾਰਟਅਪ ਮੁਮਜ਼ ਚੁਆਇਸ ”ਨੇ ਟੈਕਨੋਲੋਜੀ ਬਿਜ਼ਨਸ ਇੰਕੁਬੇਟਰ ਫਾਊਾਡੇਸ਼ਨ (ਟੀ.ਬੀ.ਆਈ.ਐਫ਼.) ਆਈ.ਆਈ.ਟੀ. ਰੋਪੜ ਵਲੋਂ 4 ਲੱਖ ਰੁਪਏ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਨੇ ਅਰਬਨ ਅਸਟੇਟ ਦੁੱਗਰੀ ਫੇਸ-1 ਤੇ ਦੁਗਰੀ ਫੇਸ-2 'ਚੋਂ ਤਾਲਾਬੰਦੀ ਹਟਾਈ

ਲੁਧਿਆਣਾ, 3 ਮਈ (ਪੁਨੀਤ ਬਾਵਾ)- ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ 14 ਦਿਨ ਤੋਂ ਵੱਧ ਸਮਾਂ ਹੋਣ ਕਰਕੇ ਲੁਧਿਆਣਾ ਦੇ ਹਲਕਾ ਆਤਮ ਨਗਰ ਦੇ ਅਰਬਨ ਅਸਟੇਟ ਦੁੱਗਰੀ ਫੇਸ-1 ਤੇ ਅਰਬਨ ਅਸਟੇਟ ਦੁੱਗਰੀ ਫੇਸ-1 ਦੇ ਕੁੱਝ ...

ਪੂਰੀ ਖ਼ਬਰ »

ਬੱਸ ਵਿਚ 80 ਸਵਾਰੀਆਂ ਲਿਜਾਉਂਦਾ ਚਾਲਕ ਗਿ੍ਫ਼ਤਾਰ

ਲੁਧਿਆਣਾ, 3 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਬੱਸ ਸਟੈਂਡ ਨੇੜੇ ਪੁਲਿਸ ਨੇ ਛਾਪਾਮਾਰੀ ਕਰਕੇ ਇਕ ਬੱਸ ਚਾਲਕ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕੁਝ ਬੱਸ ਚਾਲਕ ਪ੍ਰਵਾਸੀ ਮਜ਼ਦੂਰਾਂ ਨੂੰ ਉੱਤਰ ਪ੍ਰਦੇਸ਼ ਅਤੇ ਬਿਹਾਰ ...

ਪੂਰੀ ਖ਼ਬਰ »

ਸੂਬੇ ਦੇ ਡੀ. ਸੀ. ਦਫ਼ਤਰਾਂ ਦੇ ਕਾਮੇ 7 ਮਈ ਤੱਕ ਹੜਤਾਲ 'ਤੇ

ਲੁਧਿਆਣਾ, 3 ਮਈ (ਸਲੇਮਪੁਰੀ)- ਸੂਬੇ ਦੇ ਸਮੂਹ ਜ਼ਿਲਿ੍ਹਆਂ ਦੇ ਡੀ. ਸੀ. ਦਫ਼ਤਰਾਂ ਵਿਚ ਤਾਇਨਾਤ ਦਫ਼ਤਰੀ ਕਾਮਿਆਂ ਵਲੋਂ ਮੰਗਾਂ ਨੂੰ ਲੈ ਕੇ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ | ਪੰਜਾਬ ਰਾਜ ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਦੀ ...

ਪੂਰੀ ਖ਼ਬਰ »

ਨਵੀਂ ਸਬਜ਼ੀ ਮੰਡੀ 'ਚ ਆੜ੍ਹਤੀ ਤੇ ਗਾਹਕਾਂ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਕੀਤੀ ਜਾ ਰਹੀ ਉਲੰਘਣਾ

ਲੁਧਿਆਣਾ, 3 ਮਈ (ਅਮਰੀਕ ਸਿੰਘ ਬੱਤਰਾ)-ਲੁਧਿਆਣਾ ਵਿਚ ਵੱਧ ਰਹੀ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਾਰੀ ਕੀਤੀਆਂ ਹਦਾਇਤਾਂ ਦਾ ਨਵੀਂ ਸਬਜ਼ੀ ਮੰਡੀ ਵਿਚ ਪਾਲਣ ਨਾ ਹੋਣ ਕਾਰਨ ਮਰੀਜ਼ਾਂ ਦੀ ਗਿਣਤੀ 'ਚ ਵਾਧਾ ਹੋ ...

ਪੂਰੀ ਖ਼ਬਰ »

ਪੱਛਮੀ ਬੰਗਾਲ ਦੇ ਲੋਕਾਂ ਨੇ ਕਿਸਾਨੀ ਦਰਦ ਨੂੰ ਸਮਝ ਕੇ ਮੋਦੀ ਨੂੰ ਬੁਰੀ ਤਰ੍ਹਾਂ ਨਕਾਰਿਆ-ਕੁਲਾਰ

ਲੁਧਿਆਣਾ, 3 ਮਈ (ਪੁਨੀਤ ਬਾਵਾ)- ਸ਼੍ਰੋਮਣੀ ਅਕਾਲੀ ਦਲ ਹਲਕਾ ਆਤਮ ਨਗਰ ਦੇ ਇੰਚਾਰਜ ਗੁਰਮੀਤ ਸਿੰਘ ਕੁਲਾਰ ਨੇ ਕਿਹਾ ਕਿ ਪੱਛਮੀ ਬੰਗਾਲ ਵਿਧਾਨ ਸਭਾ ਦੇ ਆਏ ਨਤੀਜਿਆਂ ਨੇ ਸਾਫ਼ ਕਰ ਦਿੱਤਾ ਕਿ ਦੇਸ਼ ਦੇ ਲੋਕ ਹੁਣ ਕੀ ਚਾਹੁੰਦੇ ਹਨ | ਪੱਛਮੀ ਬੰਗਾਲ ਦੇ ਲੋਕਾਂ ਨੇ ਕਿਸਾਨ ...

ਪੂਰੀ ਖ਼ਬਰ »

ਬੰਗਾਲ 'ਚ ਹਾਰ ਤੋਂ ਬਾਅਦ ਭਾਜਪਾ ਦੀ ਉਲਟੀ ਗਿਣਤੀ ਸ਼ੁਰੂ- ਬਾਂਗਰ

ਆਲਮਗੀਰ, 3 ਮਈ (ਜਰਨੈਲ ਸਿੰਘ ਪੱਟੀ)- ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਵਲੋਂ ਬੰਗਾਲ ਵਿਚ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਵਿਰੁੱਧ ਕੀਤੇ ਚੋਣ ਪ੍ਰਚਾਰ ਦਾ ਨਤੀਜਾ ਹੀ ਹੈ ਕਿ ਬੀ.ਜੇ.ਪੀ. ਉੱਥੇ ਸ਼ਰਮਨਾਕ ਹਾਲਾਤ 'ਚ ਹਾਰੀ ਹੈ ਅਤੇ ...

ਪੂਰੀ ਖ਼ਬਰ »

ਦੇਸ਼ ਵਿਚ ਪਈ ਮੁਸੀਬਤ ਦੀ ਘੜੀ ਦੌਰਾਨ ਨੌਜਵਾਨ ਵਰਗ ਖੂਨਦਾਨ ਲਈ ਅੱਗੇ ਆਵੇ-ਗਗਨ ਮਰਜਾਰਾ

ਡਾਬਾ/ਲੁਹਾਰਾ, 3 ਮਈ (ਕਲਵੰਤ ਸਿੰਘ ਸੱਪਲ)-ਯੂਥ ਅਕਾਲੀ ਦਲ ਲੁਧਿਆਣਾ ਸ਼ਹਿਰੀ ਦੇ ਜਨਰਲ ਸਕੱਤਰ ਗੁਰਦੇਵ ਸਿੰਘ ਗਗਨ ਮਰਜਾਰਾ ਨੇ ਇਕ ਪ੍ਰਾਈਵੇਟ ਹਸਪਤਾਲ ਵਿਖੇ ਸਵੈ ਇੱਛਾ ਤਹਿਤ ਖੂਨਦਾਨ ਕਰਨ ਮੌਕੇ ਕਿਹਾ ਕਿ ਦੇਸ਼ ਅੰਦਰ ਪਈ ਮੁਸੀਬਤ ਦੀ ਘੜੀ ਦੌਰਾਨ ਨੌਜਵਾਨ ਵਰਗ ...

ਪੂਰੀ ਖ਼ਬਰ »

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਪ੍ਰਕਾਸ਼ਨ ਕਮੇਟੀ ਦੀ ਆਨਲਾਈਨ ਮੀਟਿੰਗ

ਲੁਧਿਆਣਾ, 3 ਮਈ (ਪੁਨੀਤ ਬਾਵਾ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਪ੍ਰਕਾਸ਼ਨਾ ਕਮੇਟੀ ਦੀ ਯੂਨੀਵਰਸਿਟੀ ਦੇ ਸੰਚਾਰ ਕੇਂਦਰ ਵਲੋਂ ਆਨਲਾਈਨ ਮੀਟਿੰਗ ਕਰਵਾਈ ਗਈ | ਮੀਟਿੰਗ ਦੀ ਪ੍ਰਧਾਨਗੀ ਪੀ.ਏ.ਯੂ. ਦੇ ਉਪ ਕੁਲਪਤੀ ਡਾ: ਬਲਦੇਵ ...

ਪੂਰੀ ਖ਼ਬਰ »

ਪਿੰਡ ਆਲਮਗੀਰ 'ਚ ਚੱਲ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ

ਆਲਮਗੀਰ, 3 ਮਈ (ਰਣਜੀਤ ਸਿੰਘ ਨੰਗਲ)- ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੀ ਚਰਨਛੋਹ ਪ੍ਰਾਪਤ ਇਤਿਹਾਸਕ ਪਿੰਡ ਆਲਮਗੀਰ ਵਿਖੇ ਚੱਲ ਰਹੇ ਵਿਕਾਸਕਾਰਜਾਂ ਦਾ ਕਾਂਗਰਸੀ ਆਗੂ ਪਹਿਲਵਾਨ ਉਪਦੇਸ਼ ਸਿੰਘ ਗਰੇਵਾਲ ਆਲਮਗੀਰ ਵਲੋਂ ...

ਪੂਰੀ ਖ਼ਬਰ »

ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਸਬੰਧੀ ਪੀ.ਏ.ਯੂ. 'ਚ ਭਾਸ਼ਨ ਲੜੀ ਕਰਵਾਈ

ਲੁਧਿਆਣਾ, 3 ਮਈ (ਪੁਨੀਤ ਬਾਵਾ)-ਪਸਾਰ ਸਿੱਖਿਆ ਤੇ ਸੰਚਾਰ ਪ੍ਰਬੰਧਣ ਵਿਭਾਗ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਵਿਦਿਆਰਥੀਆਂ ਨੂੰ ਵੱਖ-ਵੱਖ ਮੁਕਾਬਲਾ ਪ੍ਰੀਖਿਆਵਾਂ ਲਈ ਤਿਆਰ ਕਰਨ ਵਾਸਤੇ ਆਨਲਾਈਨ ਭਾਸ਼ਣ ਲੜੀ ਕਰਵਾਈ ਗਈ | ਭਾਸ਼ਣ ਲੜੀ ਰਾਹੀਂ ਵਿਦਿਆਰਥੀਆਂ ...

ਪੂਰੀ ਖ਼ਬਰ »

ਕੌਮੀ ਸਿਹਤ ਮਿਸ਼ਨ ਦੇ ਠੇਕਾ ਮੁਲਾਜ਼ਮਾਂ ਵਲੋਂ ਅੱਜ ਤੋਂ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਜਾਣ ਦਾ ਫ਼ੈਸਲਾ

ਲੁਧਿਆਣਾ, 3 ਮਈ (ਸਲੇਮਪੁਰੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਿਚ ਕੌਮੀ ਸਿਹਤ ਮਿਸ਼ਨ ਤਹਿਤ ਤਾਇਨਾਤ ਠੇਕਾ ਮੁਲਾਜ਼ਮਾਂ ਵਲੋਂ ਸੰਘਰਸ਼ ਤੇਜ਼ ਕਰਨ ਦਾ ਫੈਸਲਾ ਕੀਤਾ ਗਿਆ ਹੈ | ਕੌਮੀ ਸਿਹਤ ਮਿਸ਼ਨ ਇੰਪਲਾਈਜ਼ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਡਾ. ਇੰਦਰਜੀਤ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਦੇ ਸੀਨੀਅਰ ਸਹਾਇਕ ਪਰਮਜੀਤ ਸਿੰਘ ਦਾ ਸੇਵਾਮੁਕਤੀ 'ਤੇ ਸਨਮਾਨ

ਲੁਧਿਆਣਾ, 3 ਮਈ (ਪਰਮਿੰਦਰ ਸਿੰਘ ਆਹੂਜਾ)- ਕੇਂਦਰੀ ਜੇਲ੍ਹ ਲੁਧਿਆਣਾ ਵਿਖੇ ਸ਼ਾਨਦਾਰ ਸੇਵਾਵਾਂ ਦੇਣ ਮਗਰੋਂ ਪਰਮਜੀਤ ਸਿੰਘ ਸੀਨੀਅਰ ਸਹਾਇਕ ਦੇ ਅਹੁਦੇ ਤੋਂ ਸੇਵਾਮੁੱਕਤ ਹੋ ਗਏ | ਇਸ ਮੌਕੇ ਉਨ੍ਹਾਂ ਨੂੰ ਜੇਲ੍ਹ ਸਟਾਫ ਵਲੋਂ ਸਨਮਾਨ ਵਜੋਂ ਵਿਦਾਇਗੀ ਪਾਰਟੀ ਵੀ ...

ਪੂਰੀ ਖ਼ਬਰ »

ਜੇਲ੍ਹ 'ਚ ਬੰਦੀ ਪਾਸੋਂ ਨਸ਼ੀਲਾ ਪਾਊਡਰ ਬਰਾਮਦ

ਲੁਧਿਆਣਾ, 3 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਕੀਤੀ ਗਈ ਚੈਕਿੰਗ ਦੌਰਾਨ ਹਵਾਲਾਤੀ ਗੁਰਮੀਤ ਸਿੰਘ ਪਾਸੋਂ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ | ਜੇਲ੍ਹ ਅਧਿਕਾਰੀਆਂ ਵਲੋਂ ਗੁਰਮੀਤ ਸਿੰਘ ਖ਼ਿਲਾਫ਼ ਪੁਲਿਸ ਪਾਸ ਵੀ ਅਪਰਾਧਿਕ ...

ਪੂਰੀ ਖ਼ਬਰ »

ਬਾਗਬਾਨੀ ਫਸਲਾਂ 'ਚ ਪਾਣੀ ਦੀ ਢੁੱਕਵੀਂ ਵਰਤੋਂ ਬਾਰੇ ਪੀ.ਏ.ਯੂ. ਨੇ ਦਿੱਤੀ ਆਨਲਾਈਨ ਸਿਖਲਾਈ

ਲੁਧਿਆਣਾ, 3 ਮਈ (ਪੁਨੀਤ ਬਾਵਾ)-ਹੁਨਰ ਵਿਕਾਸ ਕੇਂਦਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਬਾਗਬਾਨੀ ਫਸਲਾਂ ਵਿਚ ਪਾਣੀ ਦੀ ਢੁੱਕਵੀਂ ਵਰਤੋਂ ਬਾਰੇ ਆਨਲਾਈਨ ਸਿਖਲਾਈ ਦਿੱਤੀ | ਕੋਰਸ ਵਿਚ ਖੇਤੀਬਾੜੀ, ਬਾਗਬਾਨੀ ਅਤੇ ਭੂਮੀ ਸੰਭਾਲ ਵਿਭਾਗਾਂ ਤੋਂ ਬਿਨਾਂ ਕਿ੍ਸ਼ੀ ...

ਪੂਰੀ ਖ਼ਬਰ »

ਸਰਕਾਰੀ ਦਾਅਵੇ ਹਵਾ ਹਵਾਈ, ਬੇ-ਰੋਕ ਟੋਕ ਲੱਗੀ ਹਫ਼ਤਾਵਾਰੀ ਸਬਜ਼ੀ ਮੰਡੀ

ਫੁੱਲਾਂਵਾਲ, 3 ਮਈ (ਮਨਜੀਤ ਸਿੰਘ ਦੁੱਗਰੀ)- ਕੋਰੋਨਾ ਮਹਾਂਮਾਰੀ ਦੇ ਨਿੱਤ ਵਧ ਰਹੇ ਫੈਲਾਅ ਨੂੰ ਲੈ ਕੇ ਕੋਰੋਨਾ ਹੱਬ ਬਣੇ ਸਮਾਰਟ ਸ਼ਹਿਰ ਵਿਚ ਕੋਰੋਨਾ ਨੂੰ ਠੱਲ੍ਹ ਪਾਉਣ ਲਈ ਪ੍ਰਸ਼ਾਸਨ ਵਲੋਂ ਲਗਾਈਆਂ ਪਾਬੰਦੀਆਂ ਦੇ ਦਾਅਵੇ ਉਦੋਂ ਹਵਾ ਹਵਾਈ ਹੁੰਦੇ ਜਾਪੇ, ਜਦੋਂ ...

ਪੂਰੀ ਖ਼ਬਰ »

ਸ਼ੱਕੀ ਹਾਲਾਤ 'ਚ ਨੌਜਵਾਨ ਵਲੋਂ ਖ਼ੁਦਕੁਸ਼ੀ

ਲੁਧਿਆਣਾ, 3 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਫੁੱਲਾਂਵਾਲ ਵਿਚ ਇਕ ਨੌਜਵਾਨ ਵਲੋਂ ਸ਼ੱਕੀ ਹਾਲਾਤ ਵਿਚ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਨੌਜਵਾਨ ਦੀ ਸ਼ਨਾਖਤ ਹਰਮਨਦੀਪ ...

ਪੂਰੀ ਖ਼ਬਰ »

ਸਰਕਾਰ ਨੇ ਕਾਰਖਾਨੇ ਚਲਾਉਣ ਲਈ ਕੱਚੇ ਉਤਪਾਦਾਂ ਦੀਆਂ ਦੁਕਾਨਾਂ ਬੰਦ ਕਰਨ ਦਾ ਹੁਕਮ ਜਾਰੀ ਕਰਕੇ ਸਨਅਤਕਾਰਾਂ ਨੂੰ ਕਸੂਤਾ ਫ਼ਸਾਇਆ

ਲੁਧਿਆਣਾ, 3 ਮਈ (ਪੁਨੀਤ ਬਾਵਾ)- ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਗੈਰ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਬੰਦ ਕਰਨ ਦਾ ਹੁਕਮ ਜਾਰੀ ਕੀਤਾ ਗਿਆ ਹੈ, ਇਹ ਹੁਕਮ ਕਾਰਖਾਨੇ ਚਲਾਉਣ ਦੇ ਰਾਹ ਵਿਚ ਵੱਡਾ ਅੜਿੱਕਾ ਬਣ ਗਿਆ ਹੈ, ਕਿਉਂਕਿ ਜਿੰਨ•ਾਂ ਦੁਕਾਨਾਂ ਨੂੰ ਸਰਕਾਰ ਗੈਰ ...

ਪੂਰੀ ਖ਼ਬਰ »

ਸ਼ਹਿਰ ਦੇ ਵਪਾਰੀਆਂ ਨੇ ਗੈਰ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਬੰਦ ਰੱਖ ਕੇ ਪ੍ਰਸ਼ਾਸਨ ਦੇ ਹੁਕਮ ਦੀ ਕੀਤੀ ਪਾਲਣਾ

ਲੁਧਿਆਣਾ, 3 ਮਈ (ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਸ਼ਹਿਰ ਵਾਸੀਆਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਪ੍ਰਸ਼ਾਸਨ ਦਾ ਸਾਥ ਦੇਣ ਲਈ ਕਈ ਹੁਕਮ ਜਾਰੀ ਕੀਤੇ ਗਏ ਸਨ ਜਿਸ ਦੀ ਪਾਲਣਾ ਕਰਦੇ ਹੋਏ ਤੇ ...

ਪੂਰੀ ਖ਼ਬਰ »

ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾਪੂਰਵਕ ਮਨਾਇਆ

ਲੁਧਿਆਣਾ, 3 ਮਈ (ਕਵਿਤਾ ਖੁਲੱਰ)- ਸਿੱਖ ਸ਼ਹੀਦਾਂ ਦੀ ਯਾਦਗਾਰ ਗੁਰਦੁਆਰਾ ਸ਼ਹੀਦਾਂ (ਫ਼ੇਰੂਮਾਨ) ਢੋਲੇਵਾਲ ਚੌਕ ਵਿਖੇ ਹਫਤਾਵਾਰੀ ਗੁਰਮਤਿ ਸਮਾਗਮ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਤੇ ਪੰਚਮ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ...

ਪੂਰੀ ਖ਼ਬਰ »

ਅਕਾਲੀ ਆਗੂ ਤੇ ਸੀਨੀਅਰ ਐਡਵੋਕੇਟ ਢਾਂਡਾ ਖ਼ਿਲਾਫ਼ ਪੁਲਿਸ ਵਲੋਂ ਦਰਜ ਕੀਤੇ ਮਾਮਲੇ ਨੂੰ ਲੈ ਕੇ ਸੂਬੇ ਭਰ ਦੇ ਵਕੀਲਾਂ 'ਚ ਭਾਰੀ ਰੋਸ

ਲੁਧਿਆਣਾ, 3 ਮਈ (ਪਰਮਿੰਦਰ ਸਿੰਘ ਆਹੂਜਾ)- ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸੀਨੀਅਰ ਵਕੀਲ ਹਰੀਸ਼ ਰਾਏ ਢਾਂਡਾ ਖ਼ਿਲਾਫ਼ ਪੁਲਿਸ ਵਲੋਂ ਦਰਜ ਕੀਤੇ ਗਏ ਮਾਮਲੇ ਨੂੰ ਲੈ ਕੇ ਸੂਬੇ ਭਰ ਦੇ ਵਕੀਲਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਵਕੀਲਾਂ ਵਲੋਂ ਇਸ ਮਾਮਲੇ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਨੂੰ ਕਾਰਖਾਨਿਆਂ ਦੇ ਮਾਲਕਾਂ ਨੇ 91 ਆਕਸੀਜਨ ਸਿਲੰਡਰ ਕੀਤੇ ਵਾਪਸ

ਲੁਧਿਆਣਾ, 3 ਮਈ (ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵਲੋਂ ਕੀਮਤੀ ਜਾਨਾਂ ਬਚਾਉਣ ਲਈ ਜੀਵਨ ਬਚਾਉਣ ਵਾਲੀ ਗੈਸ ਦੀ ਮੰਗ ਵਿਚ ਵੱਧ ਰਹੇ ਵਾਧੇ ਨੂੰ ਪੂਰਾ ਕਰਨ ਲਈ ਪ੍ਰਸ਼ਾਸਨ ਨੂੰ ਆਕਸੀਜਨ ਸਿਲੰਡਰ ਵਾਪਸ ਕਰਨ ਦੀ ਅਪੀਲ ਦਾ ਹਾਂ ਪੱਖੀ ਹੁੰਗਾਰਾ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਤਾਜ਼ਾ ਆਏ ਹੁਕਮਾਂ ਤੋਂ ਬਾਅਦ ਪੁਲਿਸ ਨੇ ਸ਼ਹਿਰ 'ਚ ਸਖ਼ਤੀ ਵਧਾਈ

ਲੁਧਿਆਣਾ, 3 ਮਈ (ਪਰਮਿੰਦਰ ਸਿੰਘ ਆਹੂਜਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਭਰ ਵਿਚ ਕੋਰੋਨਾ ਵਾਇਰਸ ਦੇ ਵਧ ਰਹੇ ਮਾਮਲਿਆਂ ਨੂੰ ਵੇਖਦਿਆਂ ਪੁਲਿਸ ਅਧਿਕਾਰੀਆਂ ਨੂੰ ਲਾਕਡਾਊਨ ਨੂੰ ਸਖ਼ਤੀ ਨਾਲ ਲਾਗੂ ਕਰਵਾਉਣ ਦੇ ਹੁਕਮ ਦਿੱਤੇ ਹਨ, ਜਿਸ ਤਹਿਤ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਕਰਕੇ ਖ਼ਾਲੀ ਪਏ ਹਸਪਤਾਲਾਂ ਨੂੰ ਚਾਲੂ ਕਰਨ ਲਈ ਅਕਾਲੀ ਦਲ ਦੇ ਵਫ਼ਦ ਨੇ ਡਿਪਟੀ ਕਮਿਸ਼ਨਰ ਨੂੰ ਸੌ ਾਪਿਆ ਮੰਗ ਪੱਤਰ

ਲੁਧਿਆਣਾ, 3 ਮਈ (ਪੁਨੀਤ ਬਾਵਾ)-ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ, ਜਿਸ ਨਾਲ ਮੁਕਾਬਲਾ ਕਰਨ ਲਈ ਭਾਵੇਂ ਸਰਕਾਰ ਤੇ ਪ੍ਰਸ਼ਾਸਨ ਵਲੋਂ ਹਰ ਯਤਨ ਕੀਤਾ ਜਾ ਰਿਹਾ ਹੈ ਪਰ ਇਸ ਦੇ ਬਾਵਜੂਦ ਖ਼ਾਲੀ ਬੈੱਡਾਂ ਦੀ ਘਾਟ ਨਾਲ ਮਰੀਜ਼ਾਂ ਨੂੰ ਜੂਝਣਾ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਜਵੱਦੀ ਸਰਕਾਰੀ ਹਸਪਤਾਲ ਤੇ ਮੈਰੀਟੋਰੀਅਸ ਸਕੂਲ 'ਚ ਪੱਧਰ-2 ਦੇ 100 ਬੈੱਡਾਂ ਵਾਲੇ ਹਸਪਤਾਲ ਖੋਲ੍ਹਣ ਦਾ ਫ਼ੈਸਲਾ

ਲੁਧਿਆਣਾ, 3 ਮਈ (ਕਵਿਤਾ ਖੁੱਲਰ/ਪੁਨੀਤ ਬਾਵਾ)- ਜ਼ਿਲਾ ਪ੍ਰਸ਼ਾਸਨ ਵਲੋਂ ਲੁਧਿਆਣਾ ਵਿਚ ਅਸਥਾਈ ਕੋਵਿਡ ਹਸਪਤਾਲਾਂ ਰਾਹੀਂ ਕੋਰੋਨਾ ਦੀ ਦੂਜੀ ਲਹਿਰ ਨਾਲ ਨਜਿੱਠਣ ਦਾ ਯਤਨ ਕੀਤਾ ਜਾ ਰਿਹਾ ਹੈ, ਪ੍ਹਸ਼ਾਸਨ ਵਲੋਂ ਇਹ ਪੱਧਰ-2 ਦੇ ਹਸਪਤਾਲ ਸਰਕਾਰੀ ਮੈਰਿਟਿਅਰਸ ਸਕੂਲ ...

ਪੂਰੀ ਖ਼ਬਰ »

ਕੋਰੋਨਾ ਦਾ ਵੱਡਾ ਕਹਿਰ, ਇਕੋ ਦਿਨ ਹੋਈਆਂ 35 ਮਰੀਜ਼ਾਂ ਦੀਆਂ ਮੌਤਾਂ

ਲੁਧਿਆਣਾ, 3 ਮਈ (ਸਲੇਮਪੁਰੀ)- ਲੁਧਿਆਣਾ ਸ਼ਹਿਰ ਦੇ ਵੱਖ ਵੱਖ ਹਸਪਤਾਲਾਂ ਵਿਚ ਜੇਰੇ ਇਲਾਜ ਕੋਰੋਨਾ ਪੀੜਤ ਮਰੀਜ਼ਾਂ ਵਿਚੋਂ ਅੱਜ ਇਕੋ ਦਿਨ ਵਿਚ 35 ਜਣਿਆਂ ਦੀ ਮੌਤ ਹੋ ਗਈ ਹੈ | ਮਿ੍ਤਕ ਮਰੀਜ਼ਾਂ ਵਿਚ 21 ਜਣੇ ਜ਼ਿਲ੍ਹਾ ਲੁਧਿਆਣਾ ਨਾਲ, ਜਦਕਿ 1 ਜ਼ਿਲ੍ਹਾ ਪਟਿਆਲਾ, 1 ...

ਪੂਰੀ ਖ਼ਬਰ »

ਕੈਪਟਨ ਸਰਕਾਰ ਹਰੇਕ ਫਰੰਟ 'ਤੇ ਹੋਈ ਫੇਲ੍ਹ-ਗਿੱਲ

ਲੁਧਿਆਣਾ, 3 ਮਈ (ਪਰਮਿੰਦਰ ਸਿੰਘ ਆਹੂਜਾ)-ਲੋਕ ਇਨਸਾਫ ਪਾਰਟੀ ਦੇ ਹਲਕਾ ਪੂਰਬੀ ਦੇ ਇੰਚਾਰਜ ਗੁਰਜੋਧ ਸਿੰਘ ਗਿੱਲ ਨੇ ਕਿਹਾ ਕਿ ਕੈਪਟਨ ਸਰਕਾਰ ਹਰ ਫਰੰਟ 'ਤੇ ਫੇਲ੍ਹ ਹੋ ਗਈ ਹੈ | ਉਨ੍ਹਾਂ ਦੱਸਿਆ ਕਿ ਅੱਜ ਹਰੇਕ ਵਰਗ ਸਰਕਾਰ ਤੋਂ ਦੁਖੀ ਹੈ | ਲੋਕ ਆਉਣ ਵਾਲੀਆਂ ਵਿਧਾਨ ਸਭਾ ...

ਪੂਰੀ ਖ਼ਬਰ »

ਕੈਨੇਡੀਅਨ ਮੈਂਬਰ ਪਾਰਲੀਮੈਂਟ ਸੁੱਖ ਧਾਲੀਵਾਲ ਨੇ ਕੈਨੇਡਾ ਸੰਸਦ 'ਚ ਗੁਰੂ ਤੇਗ ਬਹਾਦਰ ਜੀ ਦੇ ਜੀਵਨ 'ਤੇ ਰੌਸ਼ਨੀ ਪਾਈ

ਲੁਧਿਆਣਾ, 3 ਮਈ (ਕਵਿਤਾ ਖੁੱਲਰ)- ਲੁਧਿਆਣਾ ਦੇ ਨੌਜਵਾਨ ਸਮਾਜ ਸੇਵੀ ਸੁਖਦੇਵ ਸਿੰਘ ਵਾਲੀਆ ਵਲੋਂ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਤ ਕੈਨੇਡੀਅਨ ਮੈਂਬਰ ਪਾਰਲੀਮੈਂਟ ਸੁੱਖ ਧਾਲੀਵਾਲ ਨੂੰ ਭੇਜੇ ਸੰਦੇਸ਼ ਰੂਪੀ ਸੁਝਾਅ 'ਤੇ ਕੈਨੇਡਾ ਦੀ ਸੰਸਦ ਵਿਚ ਸ੍ਰੀ ਗੁਰੂ ਤੇਗ ...

ਪੂਰੀ ਖ਼ਬਰ »

ਸੀ.ਪੀ.ਐਫ. ਯੂਨੀਅਨ ਵਲੋਂ 20-21 ਮਈ ਨੂੰ ਕਲਮਛੋੜ ਹੜਤਾਲ ਨੂੰ ਕੀਤਾ ਜਾਵੇਗਾ ਇੰਨ ਬਿੰਨ ਲਾਗੂ- ਭਾਂਬਕ

ਲੁਧਿਆਣਾ, 3 ਮਈ (ਸਲੇਮਪੁਰੀ)- ਪੈਨਸ਼ਨ ਵਿਹੂਣੇ ਮੁਲਾਜ਼ਮਾਂ ਦੀ ਸਾਂਝੀ ਜਥੇਬੰਦੀ ਸੀ.ਪੀ.ਐਫ. ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ ਅਤੇ ਰਣਬੀਰ ਢੰਡੇ ਵਲੋਂ ਐਲਾਨ ਕੀਤਾ ਗਿਆ ਹੈ ਕਿ ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੇ ਸੱਦੇ 'ਤੇ 20 ...

ਪੂਰੀ ਖ਼ਬਰ »

ਪਾਬੰਦੀ ਦੇ ਹੁਕਮਾਂ ਦੀ ਹੋ ਰਹੀ ਹੈ ਸ਼ਰੇਆਮ ਉਲੰਘਣਾ

ਢੰਡਾਰੀ ਕਲਾਂ, 3 ਮਈ (ਪਰਮਜੀਤ ਸਿੰਘ ਮਠਾੜੂ)-ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਦੇ ਲਗਾਤਾਰ ਵਧ ਰਹੇ ਪ੍ਰਕੋਪ ਨੂੰ ਲੈ ਕੇ 15 ਮਈ ਤੱਕ ਨਵੀਂਆਂ ਪਾਬੰਦੀਆਂ ਲਗਾਈਆਂ ਹਨ, ਜਿਸ ਤਹਿਤ ਸੂਬੇ ਵਿਚ ਗੈਰ ਜ਼ਰੂਰੀ ਸਾਮਾਨ ਦੀਆਂ ਦੁਕਾਨਾਂ ਬੰਦ ਰਹਿਣਗੀਆਂ | ਢੰਡਾਰੀ ਇਲਾਕੇ ...

ਪੂਰੀ ਖ਼ਬਰ »

ਧਾਂਦਰਾ ਕਲੱਸਟਰ ਅੰਦਰ ਚੱਲ ਰਹੇ ਵਿਕਾਸ ਦੇ ਕੰਮਾਂ ਨੂੰ ਲੈ ਕੇ ਸਾਬਕਾ ਵਿਧਾਇਕ ਸ਼ਿਵਾਲਿਕ ਨੇ ਕਾਂਗਰਸ ਨੂੰ ਘੇਰਿਆ

ਇਯਾਲੀ/ਥਰੀਕੇ, 3 ਮਈ (ਮਨਜੀਤ ਸਿੰਘ ਦੁੱਗਰੀ)- ਧਾਂਦਰਾ ਪਿੰਡ ਨਾਲ ਲੱਗਦੀਆਂ ਕਾਲੋਨੀਆਂ ਅਤੇ ਕੁੱਝ ਪਿੰਡਾਂ ਦਾ ਕਲੱਸਟਰ ਬਣਾ ਕੇ ਕੇਂਦਰ ਸਰਕਾਰ ਦੀ ਯੋਜਨਾ ਰਾਹੀ 100 ਕਰੋੜ ਦੀ ਲਾਗਤ ਨਾਲ ਸਰਬਪੱਖੀ ਵਿਕਾਸ ਕਰਨ ਲਈ 2016 ਵਿਚ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਸੀ, ਜਿਸ ਲਈ ...

ਪੂਰੀ ਖ਼ਬਰ »

ਨਗਰ ਨਿਗਮ ਪ੍ਰਸ਼ਾਸਨ ਨੇ ਕਈ ਕਰਮਚਾਰੀਆਂ ਦਾ ਈ. ਐਸ. ਆਈ. ਫੰਡ ਰਾਜ ਕਰਮਚਾਰੀ ਬੀਮਾ ਨਿਗਮ ਕੋਲ ਨਹੀਂ ਕਰਾਇਆ ਜਮ੍ਹਾਂ

ਲੁਧਿਆਣਾ, 3 ਮਈ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸਾਸਨ ਵਲੋਂ ਪਿਛਲੇ ਕਈ ਸਾਲ ਤੋਂ ਆਪਣੇ ਮੁਲਾਜ਼ਮਾਂ ਦਾ ਕਰੋੜਾਂ ਰੁਪਏ ਈ. ਐਸ. ਆਈ. ਫੰਡ ਕਰਮਚਾਰੀ ਰਾਜ ਬੀਮਾ ਨਿਗਮ ਕੋਲ ਜਮ੍ਹਾਂ ਨਹੀਂ ਕਰਾਇਆ ਹੈ, ਇਹ ਖੁਲਾਸਾ ਕੌਂਸਲ ਆਫ ਆਰ. ਟੀ. ਆਈ. ਐਕਟਵਿਸਟ ਦੇ ਪ੍ਰਧਾਨ ...

ਪੂਰੀ ਖ਼ਬਰ »

ਰੁੱਖ ਸਾਨੂੰ ਅਨੇਕਾਂ ਹੀ ਤਰ੍ਹਾਂ ਦੇ ਸੁੱਖ ਦਿੰਦੇ ਹਨ-ਜੌਲੀ

ਲੁਧਿਆਣਾ, 3 ਮਈ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਨੌਜਵਾਨ ਕਾਰੋਬਾਰੀ ਆਗੂ ਅਤੇ ਵੱਖ ਵੱਖ ਸਮਾਜ ਸੇਵੀ ਜਥੇਬੰਦੀਆਂ ਨਾਲ ਜੁੜੇ ਹੋਏ ਗੁਰਿੰਦਰ ਸਿੰਘ ਜੌਲੀ ਨੇ ਕਿਹਾ ਕਿ ਰੁੱਖ ਸਾਨੂੰ ਫੱਲ ਫੁੱਲ, ਠੰਡੀ ਛਾਂ, ਆਕਸੀਜ਼ਨ ਤੇ ਹੋਰ ਅਨੇਕਾਂ ਤਰ੍ਹਾਂ ਦੇ ...

ਪੂਰੀ ਖ਼ਬਰ »

ਪ੍ਰਾਈਵੇਟ ਬੱਸ ਪ੍ਰਬੰਧਕਾਂ ਨੇ ਮਜ਼ਦੂਰਾਂ ਨੂੰ ਘਰਾਂ ਤੋਂ ਹੀ ਚੁੱਕਣ ਦਾ ਕੀਤਾ ਪ੍ਰਬੰਧ

ਢੰਡਾਰੀ ਕਲਾਂ, 3 ਮਈ (ਪਰਮਜੀਤ ਸਿੰਘ ਮਠਾੜੂ)- ਕਾਰਖਾਨਿਆਂ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਦੇ ਦਿਲਾਂ ਵਿੱਚ ਤਾਲਾਬੰਦੀ ਲੱਗਣ ਦਾ ਇੰਨਾ ਡਰ ਬੈਠ ਗਿਆ ਹੈ ਕਿ ਉਹ ਜਲਦੀ ਤੋਂ ਜਲਦੀ ਆਪਣੇ ਘਰਾਂ ਨੂੰ ਵਾਪਸ ਪਰਤਣਾ ਚਾਹੁੰਦੇ ਹਨ | ਢੰਡਾਰੀ ਇਲਾਕੇ ਦੇ ਵੱਖਰੇ-ਵੱਖਰੇ ...

ਪੂਰੀ ਖ਼ਬਰ »

ਸਰਕਾਰਾਂ ਨੂੰ ਸਫ਼ਾਈ ਕਰਮਚਾਰੀ ਸਿਰਫ਼ ਕੋਰੋਨਾ ਮਹਾਂਮਾਰੀ ਵਰਗੇ ਸਮੇਂ ਹੀ ਕਿਉਂ ਯਾਦ ਆਉਂਦੇ ਹਨ-ਲਵ ਦਾਵਿ੍ੜ

ਲੁਧਿਆਣਾ, 3 ਮਈ (ਕਵਿਤਾ ਖੁੱਲਰ)- ਪੂਰੀ ਦੁਨੀਆਂ ਜਿਥੇ ਕੋਰੋਨਾ ਮਹਾਂਮਾਰੀ ਨਾਲ ਜੂਝ ਰਹੀ ਹੈ ਅਤੇ ਇਸ ਕੋਰੋਨਾ ਮਹਾਂਮਾਰੀ ਨਾਲ ਡਾਕਟਰ, ਸਿਹਤ ਕਾਮੇ ਤੇ ਸਫ਼ਾਈ ਕਰਮਚਾਰੀ ਮੁੱਢਲੀ ਲੜਾਈ ਲੜ ਰਹੇ ਹਨ ਪਰ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸਰਕਾਰਾਂ ਨੂੰ ਸਫ਼ਾਈ ...

ਪੂਰੀ ਖ਼ਬਰ »

ਬਲੌਸਮ ਸੀਨੀਅਰ ਸੈਕੰਡਰੀ ਸਕੂਲ ਵਿਖੇ ਕੋਰੋਨਾ ਵੈਕਸੀਨ ਕੈਂਪ ਲਗਾਇਆ

ਭਾਮੀਆਂ ਕਲਾਂ, 3 ਮਈ (ਜਤਿੰਦਰ ਭੰਬੀ )-ਮਹਾਂਮਾਰੀ ਕੋਰੋਨਾ ਦੀ ਰੋਕਥਾਮ ਲਈ ਵਿੱਢੀ ਗਈ ਮੁਹਿੰਮ ਤਹਿਤ ਸਥਾਨਕ ਚੰਡੀਗੜ੍ਹ ਰੋਡ 'ਤੇ ਪੈਂਦੇ ਪਿੰਡ ਮੁੰਡੀਆਂ ਕਲਾਂ ਸਥਿਤ ਬਲੌਸਮ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਪਿ੍ੰਸੀਪਲ ਮੈਡਮ ਪ੍ਰਵੀਨ ਦੱਤਾ ਅਤੇ ਸਕੂਲ ਦੇ ...

ਪੂਰੀ ਖ਼ਬਰ »

ਪਿ੍ੰਸੀਪਲ ਅਮਰਜੀਤ ਕੌਰ 33 ਸਾਲ ਸੇਵਾ ਨਿਭਾਉਣ ਤੋਂ ਬਾਅਦ ਹੋਏ ਸੇਵਾ ਮੁਕਤ

ਲੁਧਿਆਣਾ-ਪਿ੍ੰਸੀਪਲ ਅਮਰਜੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਗੁਰਮ ਤੋਂ 30 ਮਈ 2021 ਨੂੰ ਸਿੱਖਿਆ ਵਿਭਾਗ ਵਿਚ 33 ਸਾਲ ਸੇਵਾ ਨਿਭਾਉਣ ਤੋਂ ਬਾਅਦ ਸੇਵਾ ਮੁਕਤ ਹੋਏ ਹਨ | ਆਪ ਦਾ ਜਨਮ ਮਿਤੀ 01-05-1963 ਨੂੰ ਪਿਤਾ ਮੇਹਰ ਸਿੰਘ ਦੇ ਘਰ ਮਾਤਾ ਸਰਦਾਰਨੀ ਮਹਿੰਦਰ ਕੌਰ ...

ਪੂਰੀ ਖ਼ਬਰ »

ਕੈਪਟਨ ਸੰਧੂ ਨੇ ਸੋਨੂੰ ਭੱਠਾ ਧੂਹਾ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਹੰਬੜਾਂ, 3 ਮਈ (ਹਰਵਿੰਦਰ ਸਿੰਘ ਮੱਕੜ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਬਲਾਕ ਹੰਬੜਾਂ ਮੁਲਾਜ਼ਮ ਆਗੂ ਲੇਖ ਰਾਜ ਦੇ ਪੋਤੇ ਤੇ ਪੱਤਰਕਾਰ ਸੋਨੂੰ ਭੱਠਾ ਧੂਹਾ ਦੇ ਨੌਜਵਾਨ ਸਪੁੱਤਰ ਉਦੇਵੀਰ (17 ਸਾਲ) ਦੇ ਪਿਛਲੇ ਦਿਨੀਂ ਅਚਾਨਕ ਅਕਾਲ ਚਲਾਣਾ ਕਰ ਜਾਣ 'ਤੇ ਇਲਾਕੇ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨ ਕੈਂਪ ਲਗਾਇਆ

ਡਾਬਾ/ਲੁਹਾਰਾ, 3 ਮਈ (ਕੁਲਵੰਤ ਸਿੰਘ ਸੱਪਲ)-ਗੁਰਦੁਆਰਾ ਗੁਰੂ ਨਾਨਕ ਦਰਬਾਰ ਪਿੰਡ ਡਾਬਾ ਦੀ ਪ੍ਰਬੰਧਕ ਕਮੇਟੀ ਵਲੋਂ ਕੋਰੋਨਾ ਬਿਮਾਰੀ ਤੋਂ ਬਚਾਅ ਲਈ ਕੋਰੋਨਾ ਵੈਕਸੀਨ ਕੈਂਪ ਲਗਾਇਆਗਿਆ | ਸਿਹਤ ਵਿਭਾਗ ਲੁਧਿਆਣਾ ਦੇ ਸਹਿਯੋਗ ਨਾਲ ਲਗਾਏ ਟੀਕਾਕਰਨ ਕੈਂਪ ਦੌਰਾਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX