ਤਾਜਾ ਖ਼ਬਰਾਂ


ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅਜਨਾਲਾ ਪੁੱਜੀ ਐਨ.ਐੱਸ.ਜੀ. ਟੀਮ
. . .  56 minutes ago
ਅਜਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਦੇ ਸ਼ਰਮਾ ਫਿਲਿੰਗ ਸਟੇਸ਼ਨ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅੱਜ ਐਨ.ਐੱਸ.ਜੀ. ਦੀ ਇਕ ਟੀਮ ਅਜਨਾਲਾ ਪੁੱਜੀ ਹੈ। ਇਸ ਟੀਮ ਦੇ ਮੈਂਬਰਾਂ ਵਲੋਂ ਧਮਾਕੇ ਨਾਲ ਜੁੜੇ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ...
ਦਿੱਲੀ ਦੀ ਰੋਹਿਣੀ ਅਦਾਲਤ ਨੇ ਲੱਖਾ ਸਿਧਾਣਾ ਨੂੰ ਦਿੱਤੀ ਅਗਾਊਂ ਜ਼ਮਾਨਤ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਦਿੱਲੀ ਦੀ ਰੋਹਿਣੀ ਅਦਾਲਤ ਨੇ ਗਣਤੰਤਰ ਦਿਹਾੜੇ ਦੇ ਹਿੰਸਾ ਮਾਮਲੇ ਵਿਚ ਲਖਬੀਰ ਸਿੰਘ ਉਰਫ ਲੱਖਾ ਸਿਧਾਣਾ ਨੂੰ ਅਗਾਊਂ...
ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਕੀਤਾ ਅਗਵਾ
. . .  about 1 hour ago
ਟੱਲੇਵਾਲ, 17 ਸਤੰਬਰ (ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਇਕ ਕਾਰ ਸਵਾਰ ਵਿਅਕਤੀਆਂ ਵਲੋਂ ਅਗਵਾ ਕਰ ਲਿਆ ਗਿਆ | ਸਾਰਾ ਦਿਨ ਬੀਤ ਜਾਣ ਦੇ ਬਾਵਜੂਦ ਪੁਲਿਸ ਦੇ ਹੱਥ ਕੁਝ ਨਹੀਂ ਲੱਗਿਆ...
ਸ੍ਰੀ ਹਰਿਮੰਦਰ ਸਾਹਿਬ ਪਰਿਵਾਰ ਸਮੇਤ ਪਹੁੰਚੇ ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ
. . .  about 1 hour ago
ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ) - ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ ਅੱਜ ਸ਼ਾਮ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਐਨ.ਆਈ.ਏ. ਨੇ ਇਕ ਹੌਟਲਾਈਨ ਨੰਬਰ ਕੀਤਾ ਜਾਰੀ, ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਸੋਸ਼ਲ ਮੀਡੀਆ 'ਤੇ ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲੇ ਲੋਕਾਂ ਵਿਰੁੱਧ ਸ਼ਿਕਾਇਤਾਂ ਦਰਜ ਕਰਨ ਲਈ ਇਕ ਹੌਟਲਾਈਨ ਨੰਬਰ...
ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੁਟੇਰੇ ਕਾਬੂ
. . .  about 2 hours ago
ਅੰਮ੍ਰਿਤਸਰ, 17 ਸਤੰਬਰ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਲੁਟੇਰੇ ਕਾਬੂ ਕੀਤੇ ਗਏ ਹਨ | ਇਹ ਲੁਟੇਰੇ ਸਪਲੈਂਡਰ ਮੋਟਰਸਾਈਕਲ 'ਤੇ ਪਿਸਤੌਲ ...
ਕੈਬਨਿਟ ਮੀਟਿੰਗ ਵਿਚ ਪੰਜਾਬ ਕਸਟਮ ਮਿਲਿੰਗ ਨੀਤੀ ਨੂੰ ਪ੍ਰਵਾਨਗੀ
. . .  about 2 hours ago
ਚੰਡੀਗੜ੍ਹ, 17 ਸਤੰਬਰ - ਪੰਜਾਬ ਕੈਬਨਿਟ ਮੀਟਿੰਗ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ | ਇਸ ਦੌਰਾਨ ਸਾਉਣੀ 2021-22 ਲਈ ...
18 ਨਵੇਂ ਸਰਕਾਰੀ ਕਾਲਜਾਂ ਲਈ 160 ਸਹਾਇਕ ਪ੍ਰੋਫੈਸਰਾਂ ਅਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਮਨਜ਼ੂਰੀ
. . .  about 2 hours ago
ਚੰਡੀਗੜ੍ਹ, 17 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕੈਬਨਿਟ ਦੀ ਅਗਵਾਈ ਵਿਚ ਐੱਸ.ਬੀ.ਐੱਸ. ਨਗਰ ਵਿਚ 'ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਦੀ ਸਥਾਪਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ....
5 ਬੰਗਲਾਦੇਸ਼ੀ ਨਾਗਰਿਕ ਭਾਰਤੀ ਪਾਸਪੋਰਟ ਸਮੇਤ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਡੀ.ਸੀ.ਪੀ. (ਏਅਰਪੋਰਟ) ਵਿਕਰਮ ਪੋਰਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 6 ਦੋਸ਼ੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿਚ 5 ਬੰਗਲਾਦੇਸ਼ੀ ਨਾਗਰਿਕ ਵੀ ਸ਼ਾਮਿਲ ਹਨ...
ਗਾਇਕ ਹਰਜੀਤ ਹਰਮਨ ਦਾ ਕਹਿਣਾ, ਮਹਿਲਾ ਕਮਿਸ਼ਨ ਸਾਹਮਣੇ ਪੇਸ਼ ਹੋ ਕੇ ਰੱਖਣਗੇ ਆਪਣਾ ਪੱਖ
. . .  about 3 hours ago
ਚੰਡੀਗੜ੍ਹ, 17 ਸਤੰਬਰ - ਪੰਜਾਬ ਮਹਿਲਾ ਕਮਿਸ਼ਨ ਵਲੋਂ ਪੰਜਾਬੀ ਗਾਇਕ ਹਰਜੀਤ ਹਰਮਨ ਸਮੇਤ ਕਰਨ ਔਜਲਾ ਨੂੰ ਨਿੱਜੀ ਸੁਣਵਾਈ ਲਈ ਬੁਲਾਇਆ ਗਿਆ ...
ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਤਾ ਗਿਆ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ
. . .  about 3 hours ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਵਲੋਂ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਾਰਜਕਾਰੀ ਮੈਜਿਸਟ੍ਰੇਟ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ ਹੈ ...
ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਵੱਡਾ ਬਿਆਨ
. . .  about 3 hours ago
ਚੰਡੀਗੜ੍ਹ, 17 ਸਤੰਬਰ (ਸੁਰਿੰਦਰ ) - ਪੰਜਾਬ ਦੇ ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵਲੋਂ ਕੋਈ ਵੀ ਬਕਾਇਆ...
ਜੰਗਲਾਤ ਮੰਤਰੀ ਦੀ ਰਿਹਾਇਸ਼ ਵਲ ਮਾਰਚ ਕਰਨਗੇ ਜੰਗਲਾਤ ਕਾਮੇ
. . .  about 3 hours ago
ਨਾਭਾ, 17 ਸਤੰਬਰ (ਕਰਮਜੀਤ ਸਿੰਘ) - ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਨੇ ਫ਼ੈਸਲਾ ਕੀਤਾ ਕਿ ਲੰਮੇ ਸਮੇਂ ਤੋ ਕੰਮ ਕਰਦੇ ਕੱਚੇ ਕਾਮੇ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਜੰਗਲਾਤ ...
ਬਿਕਰਮ ਸਿੰਘ ਮਜੀਠੀਆ ਮਾਣਹਾਨੀ ਕੇਸ ਦੀ ਅਗਲੀ ਸੁਣਵਾਈ 1 ਅਕਤੂਬਰ ਤਕ ਮੁਲਤਵੀ
. . .  about 3 hours ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਆਮ ਆਦਮੀ ਪਾਰਟੀ ਦੇ ਸਾਂਸਦ ਸੰਜੇ ਸਿੰਘ ਖ਼ਿਲਾਫ਼ ...
ਮੁੱਖ ਮੰਤਰੀ 20 ਸਤੰਬਰ ਨੂੰ ਬਰਨਾਲਾ ਵਿਖੇ ਸੁਪਰ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਰੱਖਣਗੇ ਨੀਂਹ ਪੱਥਰ
. . .  about 3 hours ago
ਬਰਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਲਾਡੀ) - ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੇ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ....
ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਪਾਕਿਸਤਾਨ ਦਾ ਦੌਰਾ ਕੀਤਾ ਰੱਦ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਨਿਊਜ਼ੀਲੈਂਡ ਸਰਕਾਰ ਦੀ ਸੁਰੱਖਿਆ ਚਿਤਾਵਨੀ ਤੋਂ ਬਾਅਦ ਆਪਣਾ ਪਾਕਿਸਤਾਨ ਦਾ ਦੌਰਾ ਰੱਦ ਕਰ...
ਟਿਫ਼ਨ ਬੰਬ ਮਾਮਲੇ ਨਾਲ ਸਬੰਧਿਤ ਗੁਰਮੁਖ ਸਿੰਘ ਰੋਡੇ ਨਾਲ ਜੁੜੇ ਦਰਵੇਸ਼ ਸਿੰਘ 'ਤੇ ਪੁਲਿਸ ਨੇ ਲਾਇਆ ਯੂ. ਏ. ਪੀ. ਏ. ਐਕਟ
. . .  about 4 hours ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਅਸਲਾ ਅਤੇ ਧਮਾਕਾਖ਼ੇਜ਼ ਸਮਗਰੀ ਤੇ ਹੈਰੋਇਨ ਸਮਗਲਿੰਗ ਦੇ ਦੋਸ਼ ਹੇਠ ਮਮਦੋਟ ਪੁਲਿਸ ਵਲੋਂ ਫੜੇ ਗਏ ਨਜ਼ਦੀਕੀ ਪਿੰਡ ਨਿਹਾਲਾ ਕਿਲਚਾ ਵਾਸੀ ਦਰਵੇਸ਼ ਸਿੰਘ ਖ਼ਿਲਾਫ਼ ਪੁਲਿਸ ਵਲੋਂ ...
ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ - ਰਾਘਵ ਚੱਢਾ
. . .  about 4 hours ago
ਨਵੀਂ ਦਿੱਲੀ, 17 ਸਤੰਬਰ - ਨਵਜੋਤ ਸਿੰਘ ਸਿੱਧੂ 'ਤੇ ਪਲਟਵਾਰ ਕਰਦੇ ਹੋਏ ਆਪ ਦੇ ਆਗੂ ਰਾਘਵ ਚੱਢਾ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ ਹੈ | ਜ਼ਿਕਰਯੋਗ ਹੈ ਕਿ ਸਿੱਧੂ ਵਲੋਂ ਖੇਤੀ ...
ਪਿੰਡ ਰਾਮਪੁਰ ਵਿਚ ਖ਼ੁਫ਼ੀਆ ਪੁਲਿਸ ਦੀ ਰੇਡ, ਇਕ ਘਰ ਵਿਚੋਂ ਬਰਾਮਦ ਕੀਤੀ ਖ਼ਾਲਿਸਤਾਨੀ ਸਮਗਰੀ
. . .  about 4 hours ago
ਦੋਰਾਹਾ,17 ਸਤੰਬਰ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ) - ਦੋਰਾਹਾ ਦੇ ਨੇੜਲੇ ਪਿੰਡ ਰਾਮਪੁਰ ਵਿਖੇ ਇਕ ਘਰ ਵਿਚ ਖ਼ੁਫ਼ੀਆ ਏਜੰਸੀਆਂ ਨੇ ਸਵੇਰ ਤੋਂ ਛਾਪਾ ਮਾਰਿਆ। ਜਿਸ ਦੇ ਵਿਚ ਕੁਝ ਖ਼ਾਲਸਾਤਾਨੀ ਸਮਗਰੀ ਤੇ ਪ੍ਰਿੰਟਿੰਗ ਪ੍ਰੈੱਸ ਬਰਾਮਦ ਕੀਤੀ ...
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕੱਲ੍ਹ ਤੋਂ ਸ਼ੁਰੂ
. . .  about 4 hours ago
ਅੰਮ੍ਰਿਤਸਰ, 17 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 18 ਸਤੰਬਰ ਤੋਂ ਸ਼ੁਰੂ ਹੋਵੇਗੀ | ਉਕਤ ਜਾਣਕਾਰੀ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ...
ਕਿਸਾਨੀ ਮੁੱਦੇ 'ਤੇ ਅਕਾਲੀ ਦਲ ਮਗਰਮੱਛ ਦੇ ਅੱਥਰੂ ਵਹਾ ਰਿਹਾ - ਰਾਣਾ ਸੋਢੀ
. . .  about 4 hours ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਖੇਡ ਮੰਤਰੀ ਰਾਣਾ ਸੋਢੀ ਨੇ ਕਿਹਾ ਕਿ ਅਕਾਲੀ ਦਲ ਕਿਸਾਨੀ ਮੁੱਦੇ 'ਤੇ ਮਗਰਮੱਛ ਦੇ ਅੱਥਰੂ ਵਹਾ ਰਿਹਾ ਹੈ ਅਤੇ ਸਿਆਸਤ ਕੀਤੀ ਜਾ ...
ਖੇਤੀ ਕਾਨੂੰਨ ਰੱਦ ਕਰੇ ਕੇਂਦਰ ਸਰਕਾਰ - ਕੈਪਟਨ
. . .  about 5 hours ago
ਚੰਡੀਗੜ੍ਹ, 17 ਸਤੰਬਰ - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਤੀਜੇ ਰਾਜ ਪੱਧਰੀ ਵਰਚੂਅਲ ਕਿਸਾਨ ਮੇਲੇ ਦਾ ਉਦਘਾਟਨ ਕਰਨ ਸਮੇਂ ਮੁੱਖ ਮੰਤਰੀ ਵਲੋਂ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਤੁਰੰਤ ਰੱਦ ਕਰਨ ਲਈ ਕਿਹਾ...
ਸਿੱਧੂ ਦਾ ਆਪ ਅਤੇ ਅਕਾਲੀ ਦਲ 'ਤੇ ਨਿਸ਼ਾਨਾ
. . .  about 5 hours ago
ਚੰਡੀਗੜ੍ਹ, 17 ਸਤੰਬਰ - ਨਵਜੋਤ ਸਿੰਘ ਸਿੱਧੂ ਵਲੋਂ ਸ਼੍ਰੋਮਣੀ ਅਕਾਲੀ ਦਲ ਵਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਜੋ ਰੋਸ ਮਾਰਚ ਕੀਤਾ ਜਾ ਰਿਹਾ ਹੈ...
ਨੈਸ਼ਨਲ ਅਥਲੈਟਿਕਸ ਚੈਂਪੀਅਨਸ਼ਿਪ 'ਚ ਪੰਜਾਬਣ ਰਮਨਦੀਪ ਕੌਰ ਨੇ ਰਾਸ਼ਟਰੀ ਰਿਕਾਰਡ ਬਣਾਉਂਦਿਆਂ ਜਿੱਤਿਆ ਸੋਨ ਤਗਮਾ
. . .  about 5 hours ago
ਪਟਿਆਲਾ,(ਅਮਰਬੀਰ ਸਿੰਘ ਆਹਲੂਵਾਲੀਆ), 17 ਸਤੰਬਰ - ਤੇਲੰਗਾਨਾ ਦੇ ਵਾਰੰਗਲ 'ਚ ਓਪਨ ਨੈਸ਼ਨਲ ਅਥਲੈਟਿਕਸ ਚੈਂਪੀਅਨਸ਼ਿਪ ਦੌਰਾਨ ਪਟਿਆਲਾ ਦੀ ਰਮਨਦੀਪ ਕੌਰ ਨੇ 35 ਕਿੱਲੋਮੀਟਰ ਵਾਕਿੰਗ...
ਸੁਖਬੀਰ ਸਿੰਘ ਬਾਦਲ,ਹਰਸਿਮਰਤ ਕੌਰ ਬਾਦਲ ਸਮੇਤ 15 ਪਾਰਟੀ ਲੀਡਰਾਂ ਦੀ ਗ੍ਰਿਫ਼ਤਾਰੀ
. . .  about 4 hours ago
ਨਵੀਂ ਦਿੱਲੀ, 17 ਸਤੰਬਰ - ਦਿੱਲੀ ਵਿਚ ਸ਼੍ਰਮੋਣੀ ਅਕਾਲੀ ਦਲ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕੀਤੇ ਜਾ ਰਹੇ ਰੋਸ ਮਾਰਚ ਦੌਰਾਨ ਸੁਖਬੀਰ ਸਿੰਘ ਬਾਦਲ,ਹਰਸਿਮਰਤ ਕੌਰ ਬਾਦਲ ਸਮੇਤ 15 ਪਾਰਟੀ ਲੀਡਰਾਂ ਦੀ ਗ੍ਰਿਫ਼ਤਾਰੀ ਪੁਲਿਸ ਵਲੋਂ ਕੀਤੀ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 22 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰਥਹੀਣ ਹੋ ਜਾਵੇਗਾ। -ਡਾ: ਇਕਬਾਲ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹ 'ਚ ਪ੍ਰਸ਼ਾਸਨ ਨੇ 11 ਤੱਕ ਲਗਾਈਆਂ ਸਖ਼ਤ ਪਾਬੰਦੀਆਂ

ਚੰਡੀਗੜ੍ਹ, 3 ਮਈ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਪ੍ਰਸ਼ਾਸਨ ਨੇ ਕੋਰੋਨਾ ਵਾਇਰਸ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਪੰਜਾਬ ਦੀ ਤਰਜ਼ 'ਤੇ 11 ਮਈ ਤੱਕ ਸਖ਼ਤ ਪਾਬੰਦੀਆਂ ਲਗਾਈਆਂ ਗਈਆਂ ਹਨ | ਇਹ ਪਾਬੰਦੀਆਂ 4 ਮਈ ਸ਼ਾਮ ਪੰਜ ਵਜੇ ਤੋਂ 11 ਮਈ ਸਵੇਰ ਪੰਜ ਵਜੇ ਤੱਕ ਜਾਰੀ ਰਹਿਣਗੀਆਂ | ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ. ਪੀ. ਸਿੰਘ ਬਦਨੌਰ ਦੀ ਅਗਵਾਈ ਹੇਠ ਵਾਰ ਰੂਮ 'ਚ ਹੋਈ ਬੈਠਕ 'ਚ ਕਈ ਅਹਿਮ ਫ਼ੈਸਲੇ ਲਏ ਗਏ, ਜਿਸ ਤਹਿਤ ਚੰਡੀਗੜ੍ਹ 'ਚ ਰਾਤ ਦਾ ਕਰਫਿਊ ਸ਼ਾਮ 6 ਵਜੇ ਤੋਂ ਸਵੇਰ 5 ਵਜੇ ਤੱਕ ਜਾਰੀ ਰਹੇਗਾ | ਗੈਰ ਜ਼ਰੂਰੀ ਚੀਜ਼ਾਂ ਵੇਚਣ ਵਾਲੀਆਂ ਸਾਰੀਆਂ ਦੁਕਾਨਾਂ ਬੰਦ ਰਹਿਣਗੀਆਂ | ਸਾਰੇ ਸਰਕਾਰੀ ਦਫ਼ਤਰਾਂ ਤੇ ਬੈਂਕਾਂ ਵਿਚ 50 ਫ਼ੀਸਦੀ ਸਮਰੱਥਾ ਨਾਲ ਸਟਾਫ਼ ਕੰਮ ਕਰੇਗਾ, ਜਿਥੇ ਤੱਕ ਸੰਭਵ ਹੋ ਸਕੇ, ਸਾਰੇ ਪ੍ਰਾਈਵੇਟ ਦਫ਼ਤਰ ਇਹ ਸੁਨਿਸਚਿਤ ਕਰਨਗੇ ਕਿ ਉਨ੍ਹਾਂ ਦਾ ਸਟਾਫ਼ ਘਰ ਤੋਂ ਕੰਮ ਕਰੇ | ਪਬਲਿਕ ਟਰਾਂਸਪੋਰਟ 50 ਫ਼ੀਸਦੀ ਸਮਰੱਥਾ ਨਾਲ ਚੱਲੇਗੀ | ਸਿਨੇਮਾ ਹਾਲ, ਜਿੰਮ, ਸਪਾ, ਬਾਰ, ਸਵੀਮਿੰਗ ਪੂਲ, ਕੋਚਿੰਗ ਸੈਂਟਰਾਂ 'ਤੇ ਪਾਬੰਦੀ ਜਾਰੀ ਰਹੇਗੀ | ਸਪੋਰਟਸ ਕੰਪਲੈਕਸ ਬੰਦ ਰਹਿਣਗੇ | ਓਲੰਪਿਕ ਆਦਿ ਦੀ ਤਿਆਰੀ ਕਰਨ ਵਾਲੇ ਅਥਲੀਟਾਂ ਨੂੰ ਸਕੱਤਰ (ਖੇਡਾਂ) ਵਲੋਂ ਵਿਸ਼ੇਸ਼ ਇਜਾਜ਼ਤ ਦਿੱਤੀ ਜਾ ਸਕਦੀ ਹੈ | ਰੈਸਟੋਰੈਂਟਾਂ ਸਮੇਤ ਹੋਟਲ, ਕੈਫੇ, ਕਾਫੀ ਦੀਆਂ ਦੁਕਾਨਾਂ, ਖਾਣ ਪੀਣ ਵਾਲੀਆਂ ਥਾਵਾਂ ਤੋਂ ਸਿਰਫ ਸਾਮਾਨ ਲਿਜਾਣ ਦੀ ਇਜਾਜ਼ਤ ਹੋਵੋਗੀ, ਜਦ ਕਿ ਉਕਤ ਥਾਵਾਂ 'ਤੇ ਬੈਠਣ ਦੀ ਆਗਿਆ ਨਹੀਂ ਹੋਵੇਗੀ | ਖਾਣੇ ਦੀ ਹੋਮ ਡਲਿਵਰੀ ਰਾਤ 9 ਵਜੇ ਤੱਕ ਹੋ ਸਕੇਗੀ | ਇਸ ਦੇ ਨਾਲ ਹੀ ਸਾਰੇ ਸਮਾਜਿਕ, ਸੱਭਿਅਚਾਰਕ, ਖੇਡ ਤੇ ਰਾਜਨੀਤਕ ਗਤੀਵਿਧੀਆਂ 'ਤੇ ਪੂਰਨ ਪਾਬੰਦੀ ਹੋਵੇਗੀ | ਭੀੜ ਵਾਲੀਆਂ ਥਾਵਾਂ ਜਿਵੇਂ ਕਿ ਸੁਖਨਾ ਝੀਲ, ਅਜਾਇਬ ਘਰ, ਲਾਇਬ੍ਰੇਰੀਆਂ, ਰਾਕ ਗਾਰਡਨ ਆਦਿ ਬੰਦ ਰਹਿਣਗੀਆਂ | ਸਕੂਲ, ਕਾਲਜ, ਕੋਚਿੰਗ ਸੈਂਟਰ ਬੰਦ ਰਹਿਣਗੇ, ਹਾਲਾਂਕਿ ਸਿੱਖਿਆ ਵਿਭਾਗ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਧਿਆਪਨ ਅਮਲੇ ਨੂੰ ਆਉਣਾ ਲਾਜ਼ਮੀ ਹੋਵੇਗਾ ਜਦ ਕਿ ਦਿਨ ਦੇ ਦੌਰਾਨ ਵਾਹਨਾਂ ਦੀ ਆਵਾਜਾਈ ਦੀ ਆਗਿਆ ਦਿੱਤੀ ਗਈ ਹੈ | ਦੁੱਧ, ਰੋਟੀ, ਸਬਜ਼ੀਆਂ, ਫਲਾਂ, ਡੇਅਰੀ ਉਤਪਾਦ, ਅੰਡੇ, ਮੀਟ, ਮੋਬਾਈਲ ਰਿਪੇਅਰ ਵਰਗੀਆਂ ਜ਼ਰੂਰੀ ਚੀਜ਼ਾਂ ਵੇਚਣ ਵਾਲੀਆਂ ਦੁਕਾਨਾਂ ਖੁੱਲ੍ਹੀਆਂ ਰਹਿਣਗੀਆਂ | ਬੈਠਕ ਦੌਰਾਨ ਪ੍ਰਸ਼ਾਸਕ ਨੇ ਆਦੇਸ਼ ਦਿੱਤਾ ਕਿ ਸੈਕਟਰ-16, 32 ਤੇ 48 ਹਸਪਤਾਲਾਂ ਵਿਚ ਹੋਈਆਂ ਮੌਤਾਂ ਦੀ ਉਚਿਤ ਆਡੀਟਿਗ ਨੂੰ ਯਕੀਨੀ ਬਣਾਉਣ ਲਈ ਪਿ੍ੰਸੀਪਲ ਸੈਕਟਰੀ ਸਿਹਤ ਦੇ ਅਧੀਨ ਇਕ ਵਿਸ਼ੇਸ਼ ਟਾਸਕ ਫੋਰਸ ਦਾ ਗਠਨ ਕੀਤਾ ਜਾਵੇ | ਇਹ ਪ੍ਰਸ਼ਾਸਨ ਨੂੰ ਅੰਦਰੂਨੀ ਡਾਕਟਰੀ ਇਲਾਜ ਵਿਚ ਸੁਧਾਰ ਤੇ ਸੁਧਾਰਤਮਕ ਉਪਾਅ ਕਰਨ ਵਿਚ ਸਹਾਇਤਾ ਕਰੇਗਾ | ਬੈਠਕ ਦੌਰਾਨ ਇਹ ਫ਼ੈਸਲਾ ਵੀ ਲਿਆ ਗਿਆ ਕਿ ਚੰਡੀਗੜ੍ਹ ਦੇ ਮਾਨਤਾ ਪ੍ਰਾਪਤ ਪੱਤਰਕਾਰਾਂ ਨੂੰ ਫਰੰਟ ਲਾਈਨ ਵਾਰੀਅਰਜ਼ ਦੀ ਅਧਿਕਾਰਤ ਸੂਚੀ 'ਚ ਸ਼ਾਮਿਲ ਕੀਤਾ ਜਾਏਗਾ | ਇਸ ਦੇ ਨਾਲ ਹੀ ਪ੍ਰਸ਼ਾਸਕ ਨੇ ਮਿੰਨੀ ਕੋਵਿਡ ਕੇਅਰ ਸੈਂਟਰ ਬਾਰੇ ਪ੍ਰਾਪਤ ਹੁੰਗਾਰੇ ਬਾਰੇ ਤਸੱਲੀ ਪ੍ਰਗਟਾਈ | ਜ਼ਿਕਰਯੋਗ ਹੈ ਕਿ ਸੈਕਟਰ-23 ਦੇ ਬਾਲ ਭਵਨ 'ਚ 50 ਬਿਸਤਰਿਆਂ ਵਾਲਾ ਕੋਵਿਡ ਕੇਅਰ ਸੈਂਟਰ ਸਥਾਪਿਤ ਹੋ ਰਿਹਾ ਹੈ | ਇਸੇ ਤਰ੍ਹਾਂ ਸੈਕਟਰ-24 ਵਿਖੇ ਇੰਦਰਾ ਹੋਲੀਡੇ ਹੋਮ 'ਚ ਸੈਂਟਰ ਸਥਾਪਿਤ ਕੀਤਾ ਜਾ ਰਿਹਾ ਹੈ | ਪ੍ਰਸ਼ਾਸਕ ਨੇ ਪੰਜਾਬ ਯੂਨੀਵਰਸਿਟੀ 'ਚ ਅੰਤਰ ਰਾਸ਼ਟਰੀ ਹੋਸਟਲ ਵਿਚ 100 ਬਿਸਤਰਿਆਂ ਵਾਲਾ ਹਸਪਤਾਲ ਸਥਾਪਿਤ ਕਰਨ ਲਈ ਸੈਨਾ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ |

ਕਰਫ਼ਿਊ ਦੌਰਾਨ ਬਿਨਾਂ ਜ਼ਰੂਰੀ ਕੰਮ ਦੇ ਬਾਹਰ ਘੁੰਮਦੇ 13 ਗਿ੍ਫ਼ਤਾਰ

ਚੰਡੀਗੜ੍ਹ, 3 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)-ਸ਼ਹਿਰ 'ਚ ਬੀਤੇ ਦਿਨ ਕਰਫ਼ਿਊ ਦੌਰਾਨ ਬਿਨਾਂ ਕੰਮ ਤੋਂ ਘੁੰਮ ਰਹੇ 13 ਲੋਕਾਂ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਹਫ਼ਤੇ ਦੇ ਆਖ਼ਰੀ ਦੋ ਦਿਨ ਪੂਰੀ ਤਰ੍ਹਾਂ ਸ਼ਹਿਰ ...

ਪੂਰੀ ਖ਼ਬਰ »

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਪਿਛਲੇ ਵਿੱਤੀ ਸਾਲ ਦੌਰਾਨ ਹੁਣ ਤੱਕ ਦਾ ਸਭ ਤੋਂ ਵੱਧ 62 ਫ਼ੀਸਦੀ ਖ਼ਰਚ

ਚੰਡੀਗੜ੍ਹ, 3 ਮਈ (ਅਜੀਤ ਬਿਊਰੋ)-ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਹੁਣ ਤੱਕ ਦਾ ਸਭ ਤੋਂ ਵੱਧ 62 ਫ਼ੀਸਦ ਖ਼ਰਚਾ ਕੀਤਾ ਹੈ, ਜਿਸ ਨਾਲ ਪਿਛਲੇ ਵਿੱਤੀ ਵਰ੍ਹੇ ਦੌਰਾਨ 60 ਫ਼ੀਸਦੀ ਵਾਧੂ ਦਿਹਾੜੀਦਾਰਾਂ ਨੂੰ ਰੋਜ਼ਗਾਰ ਦਿੱਤਾ ਗਿਆ | ...

ਪੂਰੀ ਖ਼ਬਰ »

ਸਤਿੰਦਰ ਸਿੰਘ ਚੌਹਾਨ ਪੰਜਾਬ ਸਟੇਟ ਅਕਾਊਾਟਸ ਸਰਵਿਸਿਸ ਆਫ਼ਿਸਰਜ਼ ਐਸੋਸੀਏਸ਼ਨ ਦੇ ਪ੍ਰਧਾਨ ਨਿਯੁਕਤ

ਚੰਡੀਗੜ੍ਹ, 3 ਮਈ (ਅਜੀਤ ਬਿਊਰੋ)-ਸਤਿੰਦਰ ਸਿੰਘ ਚੌਹਾਨ ਡੀ. ਸੀ. ਐਫ. ਏ. ਨੂੰ ਪੰਜਾਬ ਸਟੇਟ ਅਕਾਊਾਟਸ ਸਰਵਿਸਿਸ ਆਫ਼ਿਸਰਸ ਐਸੋਸੀਏਸ਼ਨ ਦੀ ਵਰਚੂਅਲ ਮੀਟਿੰਗ ਰਾਹੀਂ ਪ੍ਰਧਾਨ ਨਿਯੁਕਤ ਕੀਤਾ ਗਿਆ | ਵਰਚੂਅਲ ਮੀਟਿੰਗ ਰਾਹੀਂ ਹੋਈ ਇਸ ਚੋਣ 'ਚ ਐਸੋਸੀਏਸ਼ਨ ਦੇ 150 ਤੋਂ ਵੱਧ ...

ਪੂਰੀ ਖ਼ਬਰ »

ਸੈਨੇਟ ਚੋਣਾਂ ਤੋਂ ਪਹਿਲਾਂ ਵੋਟਰ ਸੂਚੀ 'ਚ ਨਾਂਅ ਸ਼ਾਮਿਲ ਕਰਨ ਦੀ ਮੰਗ 'ਤੇ ਯੂਨੀਵਰਸਿਟੀ ਨੂੰ ਆਦੇਸ਼ ਜਾਰੀ

ਚੰਡੀਗੜ੍ਹ, 3 ਮਈ (ਬਿ੍ਜੇਂਦਰ ਗੌੜ)-ਤਕਨੀਕੀ ਤੇ ਪ੍ਰੋਫੈਸ਼ਨਲ ਕਾਲਜਾਂ ਦੇ ਪਿ੍ੰਸੀਪਲਾਂ ਵਲੋਂ ਤਿੰਨ ਆਮ ਫੈਲੋਸ਼ਿਪ ਨੂੰ ਚੁਣੇ ਜਾਣ ਸਬੰਧੀ ਕਾਰਵਾਈ ਤੋਂ ਪਹਿਲਾਂ ਇਕ ਪਿ੍ੰਸੀਪਲ ਡਾਕਟਰ ਗੁਰਵਿੰਦਰ ਕੌਰ ਨੇ ਪੰਜਾਬ ਯੂਨੀਵਰਸਿਟੀ ਤੇ ਹੋਰਨਾਂ ਨੂੰ ਪਾਰਟੀ ...

ਪੂਰੀ ਖ਼ਬਰ »

ਸਲਾਹਕਾਰ ਵਲੋਂ ਮਿੰਨੀ ਕੋਵਿਡ ਕੇਅਰ ਸੈਂਟਰ ਦਾ ਦੌਰਾ

ਚੰਡੀਗੜ੍ਹ, 3 ਮਈ (ਮਨਜੋਤ ਸਿੰਘ ਜੋਤ)-ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਰੀਦਾ ਨੇ ਸੈਕਟਰ-23 ਬਾਲ ਭਵਨ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਸੁਸਾਇਟੀ, ਤੇਰਾ ਹੀ ਤੇਰਾ ਮਿਸ਼ਨ ਵਲੋਂ ਸਥਾਪਿਤ ਕੀਤੇ ਮਿੰਨੀ ਕੋਵਿਡ ਕੇਅਰ ਸੈਂਟਰ ਦਾ ਦੌਰਾ ਕੀਤਾ ਗਿਆ | ਇਸ ਮੌਕੇ ਤੇਰੀ ਹੀ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਕਾਰਨ 11 ਹੋਰ ਮੌਤਾਂ, 890 ਨਵੇਂ ਮਾਮਲੇ

ਚੰਡੀਗੜ੍ਹ, 3 ਮਈ (ਮਨਜੋਤ ਸਿੰਘ ਜੋਤ)-ਚੰਡੀਗੜ੍ਹ 'ਚ ਅੱਜ ਕੋਰੋਨਾ ਵਾਇਰਸ ਪੀੜਤ 11 ਹੋਰ ਮਰੀਜ਼ਾਂ ਦੀ ਮੌਤ ਹੋ ਗਈ ਹੈ ਜਦ ਕਿ ਸ਼ਹਿਰ 'ਚ 890 ਹੋਰ ਵਿਅਕਤੀਆਂ ਨੂੰ ਕੋਰੋਨਾ ਹੋਣ ਦੀ ਪੁਸ਼ਟੀ ਹੋਈ ਹੈ | ਸਿਹਤਯਾਬ ਹੋਣ ਉਪਰੰਤ ਅੱਜ 528 ਮਰੀਜ਼ਾਂ ਨੂੰ ਘਰੇਲੂ ਇਕਾਂਤਵਾਸ ਤੋਂ ...

ਪੂਰੀ ਖ਼ਬਰ »

ਕੋਵਿਡ ਸੈਂਟਰ ਤੋਂ ਫ਼ਰਾਰ ਹੋਣ 'ਤੇ ਕੋਰੋਨਾ ਦੇ ਮਰੀਜ਼ ਖ਼ਿਲਾਫ਼ ਮਾਮਲਾ ਦਰਜ

ਚੰਡੀਗੜ੍ਹ, 3 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)-ਕੋਵਿਡ ਪਾਜ਼ੀਟਿਵ ਇਕ ਵਿਅਕਤੀ ਸੈਕਟਰ-22 ਦੀ ਸੂਦ ਧਰਮਸ਼ਾਲਾ ਤੋਂ ਬਿਨ੍ਹਾ ਕਿਸੇ ਨੂੰ ਦੱਸੇ ਫ਼ਰਾਰ ਹੋ ਗਿਆ | ਮਾਮਲੇ ਦੀ ਸ਼ਿਕਾਇਤ 'ਤੇ ਪੁਲਿਸ ਨੇ ਉਸ ਵਿਅਕਤੀ ਖ਼ਿਲਾਫ਼ ਸਬੰਧਤ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ...

ਪੂਰੀ ਖ਼ਬਰ »

ਹਰਿਆਣਾ 'ਚ ਤਾਲਾਬੰਦੀ ਦਾ ਫ਼ੈਸਲਾ ਮੰਤਰੀ ਮੰਡਲ ਨੂੰ ਵਿਚਾਰ ਕਰਨ ਤੋਂ ਬਾਅਦ ਲੈਣਾ ਚਾਹੀਦਾ ਸੀ-ਹੁੱਡਾ

ਚੰਡੀਗੜ੍ਹ, 3 ਮਈ (ਐਨ. ਐਸ. ਪਰਵਾਨਾ)-ਹਰਿਆਣੇ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਟਿੱਪਣੀ ਕਰਕੇ ਕਿਹਾ ਕਿ ਗ੍ਰਹਿ ਮੰਤਰੀ ਅਨਿਲ ਵਿਜ ਬੜਬੋਲੇ ਤਰ੍ਹਾਂ ਦੇ ਫ਼ੈਸਲੇ ਲੈਣ ਤੇ ਆਦੇਸ਼ ਜਾਰੀ ਕਰਨ ਦੇ ਆਦੀ ਹਨ | ਉਹ ਬਹੁਤ ਅਹਿਮੀਅਤ ਵਾਲੇ ਅਹੁਦੇ 'ਤੇ ਬੈਠੇ ...

ਪੂਰੀ ਖ਼ਬਰ »

ਨਵਜੋਤ ਸਿੱਧੂ ਕਾਂਗਰਸ 'ਚ ਰਹਿਣਾ ਚਾਹੁੰਦਾ ਤਾਂ ਉਹ ਸੰਭਲ ਜਾਵੇ-ਕੰਬੋਜ

ਚੰਡੀਗੜ੍ਹ, 3 ਮਈ (ਐਨ. ਐਸ. ਪਰਵਾਨਾ)-ਕਾਂਗਰਸ ਵਿਧਾਇਕ ਦਲ ਪੰਜਾਬ ਦੇ ਚੀਫ਼ ਵਹਿਪ ਹਰਦਿਆਲ ਸਿੰਘ ਕੰਬੋਜ ਨੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਕਾਂਗਰਸੀ ਆਗੂਆਂ ਵਿਸ਼ੇਸ਼ ਤੌਰ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ...

ਪੂਰੀ ਖ਼ਬਰ »

ਫੋਰਟਿਸ ਹਸਪਤਾਲ ਮੁਹਾਲੀ 'ਚ 18 ਤੋਂ 45 ਸਾਲ ਦੇ 300 ਲੋਕਾਂ ਨੇ ਕਰਵਾਈ ਕੋਵਿਡ ਵੈਕਸੀਨੇਸ਼ਨ

ਐੱਸ. ਏ. ਐੱਸ. ਨਗਰ, 3 ਮਈ (ਕੇ. ਐੱਸ. ਰਾਣਾ)-ਫੋਰਟਿਸ ਹਸਪਤਾਲ ਮੁਹਾਲੀ ਵਿਖੇ ਸੋਮਵਾਰ ਨੂੰ 18 ਤੋਂ 45 ਸਾਲ ਦੇ 300 ਲੋਕਾਂ ਦੀ ਕੋਵਿਡ ਵੈਕਸੀਨੇਸ਼ਨ ਕੀਤੀ ਗਈ | ਸੋਮਵਾਰ ਨੂੰ ਫੋਰਟਿਸ ਹਸਪਤਾਲ ਮੁਹਾਲੀ 'ਚ ਕੁੱਲ 380 ਲੋਕਾਂ ਦੀ ਕੋਵਿਡ ਵੈਕਸੀਨੇਸ਼ਨ ਕੀਤੀ ਗਈ | ਡਾ: ਅਨੀਤਾ ...

ਪੂਰੀ ਖ਼ਬਰ »

ਬੰਗਾਲ 'ਚ ਮਮਤਾ ਦੀ ਜਿੱਤ-'ਕਰੈਡਿਟ' ਸਿੱਖਾਂ ਤੇ ਮੁਸਲਮਾਨਾਂ ਨੂੰ

ਚੰਡੀਗੜ੍ਹ, 3 ਮਈ (ਐਨ.ਐਸ. ਪਰਵਾਨਾ)-ਆਮ ਆਦਮੀ ਪਾਰਟੀ (ਆਪ) ਵਿਧਾਇਕ ਦਲ ਪੰਜਾਬ ਦੇ ਨੇਤਾ ਹਰਪਾਲ ਸਿੰਘ ਚੀਮਾ ਤੇ ਚੀਫ਼ ਵਹਿਪ ਕੁਲਤਾਰ ਸਿੰਘ ਸੰਧਵਾਂ ਨੇ ਵਿਚਾਰ ਪ੍ਰਗਟ ਕੀਤਾ ਹੈ ਕਿ ਪੱਛਮੀ ਬੰਗਾਲ ਵਿਧਾਨ ਸਭਾ ਦੀਆਂ ਆਮ ਚੋਣਾਂ 'ਚ ਮਮਤਾ ਬੈਨਰਜੀ ਦੀ ਅਗਵਾਈ ਵਾਲੀ ...

ਪੂਰੀ ਖ਼ਬਰ »

14 ਐਚ. ਸੀ. ਐਸ. ਅਧਿਕਾਰੀਆਂ ਦੇ ਤੁਰੰਤ ਤਬਾਦਲੇ ਸਬੰਧੀ ਡੀ. ਸੀ. ਨੂੰ ਹਦਾਇਤਾਂ

ਚੰਡੀਗੜ੍ਹ, 3 ਮਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਕੋਵਿਡ 19 ਖ਼ਿਲਾਫ਼ ਲੜਾਈ 'ਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਮਜ਼ਬੂਤ ਕਰਨ ਲਈ ਤੁਰੰਤ ਪ੍ਰਭਾਵ ਨਾਲ 14 ਐਚ. ਸੀ. ਐਸ. ਅਧਿਕਾਰੀਆਂ ਦੀ ਨਿਯੁਕਤੀ ਕੀਤੀ ਹੈ | ਇਕ ਸਰਕਾਰੀ ਬੁਲਾਰੇ ਨੇ ਇਸ ਸਬੰਧੀ ਦੱਸਿਆ ਕਿ ਜ਼ਿਲ੍ਹਾ ...

ਪੂਰੀ ਖ਼ਬਰ »

ਕੋਵਿਡ ਮਿ੍ਤਕਾਂ ਦੇ ਅੰਤਿਮ ਸੰਸਕਾਰ ਦੇ ਪ੍ਰਬੰਧਾਂ ਲਈ ਜ਼ਿਲ੍ਹੇ 'ਚ ਨੋਡਲ ਅਫ਼ਸਰ ਨਿਯੁਕਤ

ਐੱਸ. ਏ .ਐੱਸ. ਨਗਰ, 3 ਮਈ (ਕੇ. ਐੱਸ. ਰਾਣਾ)-ਕੋਰੋਨਾ ਮਰੀਜ਼ਾਂ ਦੇ ਮੱਦੇਨਜ਼ਰ ਜ਼ਿਲ੍ਹਾ ਐੱਸ. ਏ. ਐੱਸ. ਨਗਰ ਪ੍ਰਸ਼ਾਸਨ ਵਲੋਂ ਮਿ੍ਤਕਾਂ ਦਾ ਅੰਤਿਮ ਸੰਸਕਾਰ ਕਰਨ ਲਈ ਬਣਦੇ ਪ੍ਰਬੰਧ ਕੀਤੇ ਜਾਣ ਸਬੰਧੀ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ | ਇਸ ਸਬੰਧੀ ਜ਼ਿਲ੍ਹਾ ...

ਪੂਰੀ ਖ਼ਬਰ »

ਸੂਬੇ 'ਚ ਕੋਵਿਡ ਮਰੀਜ਼ਾਂ ਤੋਂ ਵੱਧ ਚਾਰਜ ਕਰਨ ਵਾਲੇ ਹਸਪਤਾਲਾਂ ਖ਼ਿਲਾਫ਼ ਹੋਵੇਗੀ ਕਾਰਵਾਈ-ਵਿਜ

ਚੰਡੀਗੜ੍ਹ, 3 ਮਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਸਿਹਤ ਤੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ ਹੈ ਕਿ ਸੂਬੇ 'ਚ ਕੋਵਿਡ ਮਰੀਜ਼ਾਂ ਤੋਂ ਵੱਧ ਚਾਰਜ ਕਰਨ ਵਾਲੇ ਹਸਪਤਾਲਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਸ੍ਰੀ ਵਿਜ ਨੇ ਦੱਸਿਆ ਕਿ ਸੂਬੇ ਦੇ ਨਿੱਜੀ ...

ਪੂਰੀ ਖ਼ਬਰ »

ਸੂਬੇ 'ਚ ਖ਼ਰੀਦ ਦੇ 24ਵੇਂ ਦਿਨ 3,18,915 ਮੀਟਿ੍ਕ ਟਨ ਕਣਕ ਦੀ ਖ਼ਰੀਦ

ਚੰਡੀਗੜ੍ਹ, 3 ਮਈ (ਅਜੀਤ ਬਿਊਰੋ)-ਪੰਜਾਬ ਰਾਜ 'ਚ ਅੱਜ ਕਣਕ ਦੀ ਖਰੀਦ ਦੇ 24ਵੇਂ ਦਿਨ 3,18,915 ਮੀਟਿ੍ਕ ਟਨ ਕਣਕ ਦੀ ਖਰੀਦ ਕੀਤੀ ਗਈ, ਜਿਸ 'ਚੋਂ ਸਰਕਾਰੀ ਏਜੰਸੀਆਂ ਵਲੋਂ 318851 ਮੀਟਿ੍ਕ ਟਨ ਅਤੇ ਆੜਤੀਆਂ ਵਲੋਂ 64 ਮੀਟਿ੍ਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਕਿਸਾਨ ਆਗੂਆਂ ਨੇ ਗੁੱਜਰਾਂ ਦੇ ਡੇਰੇ 'ਚ ਬੰਧਕ ਬਣਾਏ ਬਜ਼ੁਰਗ ਨੂੰ ਆਜ਼ਾਦ ਕਰਵਾਇਆ

ਮੁੱਲਾਂਪੁਰ ਗਰੀਬਦਾਸ, 3 ਮਈ (ਖੈਰਪੁਰ)-ਕਿਸਾਨ ਆਗੂਆਂ ਨੇ ਨਿਊ ਚੰਡੀਗੜ੍ਹ ਖੇਤਰ ਵਿਚਲੇ ਗੁੱਜਰਾਂ ਦੇ ਇਕ ਡੇਰੇ 'ਚ ਬੰਧਕ ਬਣਾਏ ਬਜ਼ੁਰਗ ਨੂੰ ਆਜ਼ਾਦ ਕਰਵਾ ਕੇ ਉਸ ਦਾ ਇਲਾਜ ਸ਼ੁਰੂ ਕਰਵਾ ਦਿੱਤਾ ਹੈ | ਇਸ ਸਬੰਧੀ ਰੇਸ਼ਮ ਸਿੰਘ ਬਡਾਲੀ ਦੀ ਅਗਵਾਈ 'ਚ ਕਿਸਾਨ ਯੂਨੀਅਨ ਦੇ ...

ਪੂਰੀ ਖ਼ਬਰ »

ਡੇਰਾਬੱਸੀ ਵਿਖੇ ਸੋਮਵਾਰ ਨੂੰ ਲੱਗਣ ਵਾਲੀ ਕੱਪੜਾ ਮੰਡੀ 'ਚ ਉਡਾਈਆਂ ਕੋਰੋਨਾ ਨਿਯਮਾਂ ਦੀਆਂ ਧੱਜੀਆਂ

ਡੇਰਾਬੱਸੀ, 3 ਮਈ (ਗੁਰਮੀਤ ਸਿੰਘ)-ਗੁਲਾਬਗੜ੍ਹ ਸੜਕ 'ਤੇ ਸੋਮਵਾਰ ਨੂੰ ਲੱਗਣ ਵਾਲੀ ਪੁਰਾਣੇ ਕੱਪੜਿਆਂ ਦੀ ਮੰਡੀ 'ਚ ਦੁਕਾਨਦਾਰਾਂ ਤੇ ਖ਼ਰੀਦਦਾਰਾਂ ਵਲੋਂ ਕੋਰੋਨਾ ਦੇ ਨਿਯਮਾਂ ਦੀ ਜਮ ਕੇ ਧੱਜੀਆਂ ਉੱਡਾਈਆਂ ਜਾ ਰਹੀਆਂ ਹਨ, ਜਿਸ ਕਰਕੇ ਲੋਕਾਂ 'ਚ ਕੋਰੋਨਾ ਬਿਮਾਰੀ ਦੇ ...

ਪੂਰੀ ਖ਼ਬਰ »

ਲੇਖਕ ਸੁਖਵਿੰਦਰ ਸਿੰਘ ਸਿੱਧੂ ਨੂੰ ਸਦਮਾ, ਸਹੁਰੇ ਦਾ ਦਿਹਾਂਤ

ਕੁਰਾਲੀ, 3 ਮਈ (ਹਰਪ੍ਰੀਤ ਸਿੰਘ)-ਪੰਜਾਬੀ ਨਾਮਵਰ ਕਵੀ, ਲੇਖਕ ਤੇ ਸਮਾਜਸੇਵੀ ਸੁਖਵਿੰਦਰ ਸਿੰਘ ਸਿੱਧੂ ਨੂੰ ਉਸ ਸਮੇਂ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਸਹੁਰਾ ਸਾਹਿਬ ਅਜਮੇਰ ਸਿੰਘ ਦਾ ਅਚਾਨਕ ਦਿਹਾਂਤ ਹੋ ਗਿਆ | ਉਨ੍ਹਾਂ ਦਾ ਸੰਸਕਾਰ ਜੱਦੀ ਪਿੰਡ ਜਿਊਣਪੁਰਾ ਵਿਖੇ ...

ਪੂਰੀ ਖ਼ਬਰ »

ਸਵਾਲਾਂ 'ਚ ਘਿਰੀ ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਡੇਰਾਬੱਸੀ ਦੀ ਪ੍ਰਬੰਧਕ ਕਮੇਟੀ

ਡੇਰਾਬੱਸੀ, 3 ਮਈ (ਗੁਰਮੀਤ ਸਿੰਘ)-ਕਰੋੜਾਂ ਰੁਪਏ ਦੀ ਲਾਗਤ ਨਾਲ ਤਿਆਰ ਹੋ ਰਹੇ ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਜੀ ਦੀ ਕਮੇਟੀ ਬਦਲਣ ਦਾ ਮਾਮਲਾ ਭੱਖਦਾ ਜਾ ਰਿਹਾ ਹੈ | ਕਰੀਬ 15 ਸਾਲਾਂ ਤੋਂ ਗੁਰਦੁਆਰਾ ਸਾਹਿਬ ਦੀ ਕਮੇਟੀ ਜੋ ਗੁਰਦੁਆਰਾ ਸਾਹਿਬ ਦੀ ਇਮਾਰਤ ਵੀ ਤਿਆਰ ...

ਪੂਰੀ ਖ਼ਬਰ »

ਕੋਰੋਨਾ ਖ਼ਿਲਾਫ਼ ਜੰਗ ਲੜਨ ਵਾਲੀ ਠੇਕੇ 'ਤੇ ਰੱਖੀ ਫ਼ੌਜ ਅੱਜ ਤੋਂ ਅਣਮਿੱਥੇ ਸਮੇਂ ਲਈ ਹੜਤਾਲ 'ਤੇ-ਡਾ: ਰਾਣਾ

ਐੱਸ. ਏ. ਐੱਸ. ਨਗਰ, 3 ਮਈ (ਕੇ. ਐੱਸ. ਰਾਣਾ)-ਸਿਹਤ ਵਿਭਾਗ ਦੇ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਅਧੀਨ ਕੰਮ ਕਰਦੇ 9000 ਦੇ ਕਰੀਬ ਕਰਮਚਾਰੀ ਜਿਨ੍ਹਾਂ 'ਚ ਆਊਟਸੋਰਸ ਕਰਮਚਾਰੀ ਵੀ ਸ਼ਾਮਿਲ ਹਨ, ਪਿਛਲੇ ਕਈ ਸਾਲਾਂ ਤੋਂ ਸਿਹਤ ਵਿਭਾਗ 'ਚ ਬਹੁਤ ਹੀ ਘੱਟ ਤਨਖ਼ਾਹਾਂ 'ਤੇ ਨੌਕਰੀ ਕਰਦੇ ਆ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਕੋਰੋਨਾ ਦੇ 534 ਨਵੇਂ ਮਾਮਲੇ, 12 ਦੀ ਮੌਤ

ਐੱਸ. ਏ. ਐੱਸ. ਨਗਰ, 3 ਮਈ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਰੋਨਾ ਮਹਾਂਮਾਰੀ ਦੇ 534 ਨਵੇਂ ਮਰੀਜ਼ ਸਾਹਮਣੇ ਆਏ ਹਨ ਜਦ ਕਿ ਕੋਰੋਨਾ ਤੋਂ ਪੀੜਤ 12 ਹੋਰਨਾਂ ਮਰੀਜ਼ਾਂ ਨੇ ਦਮ ਤੋੜ ਦਿੱਤਾ ਹੈ ਤੇ 1042 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਸ ...

ਪੂਰੀ ਖ਼ਬਰ »

ਪੰਚਕੂਲਾ 'ਚ ਕੋਰੋਨਾ ਦੇ 250 ਨਵੇਂ ਮਾਮਲੇ

ਪੰਚਕੂਲਾ, 3 ਮਈ (ਕਪਿਲ)-ਪੰਚਕੂਲਾ ਅੰਦਰ ਕੋਰੋਨਾ ਵਾਇਰਸ ਦੇ 250 ਨਵੇਂ ਮਰੀਜ਼ ਸਾਹਮਣੇ ਆਏ ਹਨ | ਇਸ ਸਬੰਧੀ ਪੰਚਕੂਲਾ ਦੀ ਸਿਵਲ ਸਰਜਨ ਡਾ: ਜਸਜੀਤ ਕੌਰ ਨੇ ਦੱਸਿਆ ਕਿ ਪੰਚਕੂਲਾ ਅੰਦਰ ਹੁਣ ਤੱਕ ਕੋਰੋਨਾ ਵਾਇਰਸ ਦੇ ਕੁੱਲ 30,282 ਮਰੀਜ਼ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ 'ਚੋਂ ...

ਪੂਰੀ ਖ਼ਬਰ »

ਜ਼ੀਰਕਪੁਰ ਪੁਲਿਸ ਲੋਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਮੁਸਤੈਦ

ਜ਼ੀਰਕਪੁਰ, 3 ਮਈ (ਹੈਪੀ ਪੰਡਵਾਲਾ)-ਕੋਰੋਨਾ ਵਾਇਰਸ ਤੋਂ ਲੋਕਾਂ ਨੂੰ ਬਚਾਉਣ ਤੇ ਉਨ੍ਹਾਂ ਨੂੰ ਜਾਗਰੂਕ ਕਰਨ ਲਈ ਜ਼ੀਰਕਪੁਰ ਪੁਲਿਸ ਪ੍ਰਸ਼ਾਸਨ ਤਨਦੇਹੀ ਨਾਲ ਕੰਮ ਕਰ ਰਿਹਾ ਹੈ | ਇਸ ਸਬੰਧ 'ਚ ਡੀ. ਐੱਸ. ਪੀ. ਅਮਰੋਜ ਸਿੰਘ ਵਲੋਂ ਥਾਣਾ ਮੁਖੀ ਇੰਸਪੈਕਟਰ ਓਾਕਾਰ ਸਿੰਘ ...

ਪੂਰੀ ਖ਼ਬਰ »

53 ਸਾਲਾ ਵਿਅਕਤੀ ਦੀ ਭੇਦਭਰੀ ਹਾਲਤ 'ਚ ਮੌਤ

ਜ਼ੀਰਕਪੁਰ, 3 ਮਈ (ਹੈਪੀ ਪੰਡਵਾਲਾ)-ਪਰਿਵਾਰ ਤੋਂ ਇਕੱਲਾ ਰਹਿ ਰਹੇ ਇਕ ਵਿਅਕਤੀ ਦੀ ਭੇਦਭਰੀ ਹਾਲਤ 'ਚ ਮੌਤ ਹੋ ਗਈ | ਮਿ੍ਤਕ ਦੀ ਪਛਾਣ ਸੁਰੇਸ਼ ਕੁਮਾਰ (53) ਮੂਲ ਵਾਸੀ ਉੱਤਰ ਪ੍ਰਦੇਸ਼ ਹਾਲ ਵਾਸੀ ਜਰਨੈਲ ਇਨਕਲੇਵ-2 ਜ਼ੀਰਕਪੁਰ ਵਜੋਂ ਹੋਈ | ਮਾਮਲੇ ਬਾਬਤ ਜਾਂਚ ਅਧਿਕਾਰੀ ਏ. ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀਆਂ ਨਵੀਆਂ ਹਦਾਇਤਾਂ ਦੇ ਚਲਦਿਆਂ ਸ਼ਹਿਰ ਅੰਦਰ ਆਵਾਜਾਈ ਘਟੀ

ਐੱਸ. ਏ. ਐੱਸ. ਨਗਰ, 3 ਮਈ (ਕੇ. ਐੱਸ. ਰਾਣਾ)-ਕੋਰੋਨਾ ਦੇ ਪ੍ਰਕੋਪ ਦੇ ਚਲਦਿਆਂ ਪੰਜਾਬ ਸਰਕਾਰ ਵਲੋਂ ਜਾਰੀ ਕੀਤੀਆਂ ਗਈਆਂ ਨਵੀਆਂ ਹਦਾਇਤਾਂ 'ਤੇ ਅਮਲ ਕਰਦਿਆਂ ਮੁਹਾਲੀ ਦੇ ਦੁਕਾਨਦਾਰਾਂ ਵਲੋਂ ਖੁਦ ਹੀ ਮਾਰਕੀਟਾਂ ਬੰਦ ਕਰ ਦਿੱਤੀਆਂ ਗਈਆਂ ਤੇ ਸਿਰਫ ਜ਼ਰੂਰੀ ਸਾਮਾਨ ਦੀਆਂ ...

ਪੂਰੀ ਖ਼ਬਰ »

ਨਗਰ ਨਿਗਮ ਦੀ ਟੀਮ ਵਲੋਂ ਸੜਕਾਂ ਦੇ ਕਿਨਾਰਿਆਂ ਤੋਂ ਨਾਜਾਇਜ਼ ਕਬਜ਼ਿਆਂ ਦਾ ਸਫਾਇਆ

ਐੱਸ. ਏ. ਐੱਸ. ਨਗਰ, 3 ਮਈ (ਕੇ. ਐੱਸ. ਰਾਣਾ)-ਨਗਰ ਨਿਗਮ ਮੁਹਾਲੀ ਦੀ ਟੀਮ ਵਲੋਂ ਸ਼ਹਿਰ ਦੀਆਂ ਮੁੱਖ ਸੜਕਾਂ 'ਤੇ ਰੇਹੜੀਆਂ ਆਦਿ ਲਗਾ ਕੇ ਫਲ ਤੇ ਹੋਰ ਸਾਮਾਨ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਇਨ੍ਹਾਂ ਕਬਜ਼ਿਆਂ ਦਾ ਸਫਾਇਆ ਕੀਤਾ ਗਿਆ | ਇਸ ਸਬੰਧੀ ਨਗਰ ਨਿਗਮ ਦੇ ...

ਪੂਰੀ ਖ਼ਬਰ »

ਨਗਰ ਕੌਂਸਲ ਖਰੜ ਦੇ ਪ੍ਰਧਾਨ ਤੇ ਹੋਰਨਾਂ ਅਹੁਦੇਦਾਰਾਂ ਦੀ ਚੋਣ ਮੁੜ ਮੁਲਤਵੀ

ਖਰੜ, 3 ਮਈ (ਗੁਰਮੁੱਖ ਸਿੰਘ ਮਾਨ)-ਨਗਰ ਕੌਂਸਲ ਖਰੜ ਦੇ ਪ੍ਰਧਾਨ ਤੇ ਹੋਰਨਾਂ ਅਹੁਦੇਦਾਰਾਂ ਦੀ ਚੋਣ ਅੱਜ ਮੁੜ ਤੋਂ ਮੁਲਤਵੀ ਕਰ ਦਿੱਤੀ ਗਈ | ਇਸ ਸਬੰਧੀ ਚੋਣ ਕਨਵੀਨਰ-ਕਮ-ਐਸ. ਡੀ. ਐਮ. ਖਰੜ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਨਗਰ ਕੌਂਸਲ ਖਰੜ ਦੇ ਚੁਣੇ ਗਏ ਮੈਂਬਰਾਂ 'ਚੋਂ ...

ਪੂਰੀ ਖ਼ਬਰ »

ਜਾਅਲੀ ਪਾਵਰ ਆਫ਼ ਅਟਾਰਨੀ ਬਣਾ ਕੇ ਧੋਖਾਧੜੀ ਕਰਨ ਦੋਸ਼ ਤਹਿਤ 5 ਖ਼ਿਲਾਫ਼ ਮਾਮਲਾ ਦਰਜ

ਮਾਜਰੀ, 3 ਮਈ (ਕੁਲਵੰਤ ਸਿੰਘ ਧੀਮਾਨ)-ਸਬ ਤਹਿਸੀਲ ਮਾਜਰੀ ਅਧੀਨ ਪੈਂਦੇ ਪਿੰਡ ਘੰਡੌਲੀ ਦੀ ਜ਼ਮੀਨ ਦੀ ਜਾਅਲੀ ਪਾਵਰ ਆਫ਼ ਅਟਾਰਨੀ ਬਣਾਉਣ ਦੇ ਦੋਸ਼ ਤਹਿਤ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਰਮਨਦੀਪ ਕੌਰ ਪੁੱਤਰੀ ਸਵ. ਮਨਜੀਤ ਸਿੰਘ ਵਾਸੀ ਮ. ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਪਲੱਬਧ ਸ੍ਰੋਤਾਂ ਦੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਯਤਨ ਜਾਰੀ

ਐੱਸ. ਏ. ਐੱਸ. ਨਗਰ, 3 ਮਈ (ਕੇ. ਐੱਸ. ਰਾਣਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਪਲੱਬਧ ਸ੍ਰੋਤਾਂ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਉਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ | ਇਸ ਲੜੀ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਿਲ੍ਹਾ ਹਸਪਤਾਲ ਮੁਹਾਲੀ ਵਿਖੇ 5, ਸੈਨਾ ਦੀ ਮਦਦ ...

ਪੂਰੀ ਖ਼ਬਰ »

ਘਰ ਅੱਗੇ ਖੜ੍ਹਾ ਆਟੋ ਚੋਰੀ

ਮਾਜਰੀ, 3 ਮਈ (ਧੀਮਾਨ)-ਨਵਾਂਗਰਾਉਂ ਦੇ ਸੂਰਜ ਕੰਪਲੈਕਸ ਵਿਖੇ ਘਰ ਅੱਗੇ ਖੜ੍ਹਾ ਆਟੋ ਚੋਰੀ ਹੋਣ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਆਟੋ ਚਾਲਕ ਰਾਕੇਸ਼ ਕੁਮਾਰ ਪੁੱਤਰ ਸਤਪਾਲ ਵਾਸੀ ਮੁਹੱਲਾ ਨਵੀਂ ਆਬਾਦੀ ਨਵਾਂਸ਼ਹਿਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਹੈ ...

ਪੂਰੀ ਖ਼ਬਰ »

ਚੇਅਰਮੈਨ ਮੱਛਲੀ ਕਲਾਂ ਨੇ ਦਾਊਾਮਾਜਰਾ ਮੰਡੀ ਵਿਖੇ ਚੁਕਾਈ ਦੇ ਕੰਮ ਦਾ ਲਿਆ ਜਾਇਜ਼ਾ

ਐੱਸ. ਏ. ਐੱਸ. ਨਗਰ, 3 ਮਈ (ਕੇ. ਐੱਸ. ਰਾਣਾ)-ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਵਲੋਂ ਦਾਊਾਮਾਜਰਾ ਦੀ ਅਨਾਜ ਮੰਡੀ ਵਿਖੇ ਜਾਰੀ ਕਣਕ ਦੀ ਚੁਕਾਈ ਦੇ ਕੰਮ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਉਨ੍ਹਾਂ ਮੰਡੀ 'ਚ ਮੌਜੂਦ ਕਿਸਾਨਾਂ ਨਾਲ ...

ਪੂਰੀ ਖ਼ਬਰ »

ਤਹਿਸੀਲਦਾਰਾਂ ਵਲੋਂ ਮੰਗਾਂ ਨੂੰ ਲੈ ਕੇ ਕੰਮਕਾਜ ਠੱਪ

ਖਰੜ, 3 ਮਈ (ਜੰਡਪੁਰੀ)-ਖਰੜ ਤਹਿਸੀਲ ਕੰਪਲੈਕਸ ਵਿਖੇ ਤਹਿਸੀਲਦਾਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੰਮਕਾਜ ਠੱਪ ਕਰਕੇ ਹੜਤਾਲ ਕੀਤੀ ਗਈ | ਇਸ ਸਬੰਧੀ ਐਸੋਸੀਏਸ਼ਨ ਦੇ ਇਕ ਬੁਲਾਰੇ ਨੇ ਦੱਸਿਆ ਕਿ ਮਾਲ ਅਫ਼ਸਰਾਂ ਵਿਰੁੱਧ ਬੇਲੋੜੀਆਂ ਚਾਰਜਸ਼ੀਟਾਂ ਦਾਖ਼ਲ ਕਰਨਾ, ...

ਪੂਰੀ ਖ਼ਬਰ »

ਹਰਿਆਣਾ, ਹਿਮਾਚਲ ਤੇ ਦਿੱਲੀ ਦੇ ਕੋਵਿਡ ਪੀੜਤ ਮਰੀਜ਼ ਪੰਜਾਬ 'ਚ ਇਲਾਜ ਕਰਵਾਉਣ ਨੂੰ ਤਰਸੇ

ਐੱਸ. ਏ. ਐੱਸ. ਨਗਰ, 3 ਮਈ (ਕੇ. ਐੱਸ. ਰਾਣਾ)-ਦੇਸ਼ ਭਰ 'ਚ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਦੌਰਾਨ ਵੱਧ ਰਹੇ ਮਾਮਲਿਆਂ ਕਾਰਨ ਜਿਥੇ ਦਿੱਲੀ ਅੰਦਰ ਹਾਹਾਕਾਰ ਮਚੀ ਹੋਈ ਹੈ, ਉਥੇ ਹੀ ਇਥੋਂ ਦੇ ਮਰੀਜ਼ਾਂ ਦੇ ਇਲਾਜ ਲਈ ਉਨ੍ਹਾਂ ਦੇ ਪਰਿਵਾਰਕ ਮੈਂਬਰ ਹਰ ਹਰਬਾ ਵਰਤ ਕੇ ਆਪਣੇ ...

ਪੂਰੀ ਖ਼ਬਰ »

ਹਵਾਈ ਯਾਤਰੀਆਂ ਲਈ 72 ਘੰਟੇ ਪੁਰਾਣੀ ਕੋਵਿਡ ਨੈਗੇਟਿਵ ਰਿਪੋਰਟ ਜਾਂ 2 ਹਫ਼ਤੇ ਪੁਰਾਣਾ ਟੀਕਾਕਰਨ ਸਰਟੀਫ਼ਿਕੇਟ ਪੇਸ਼ ਕਰਨਾ ਲਾਜ਼ਮੀ

ਐੱਸ. ਏ. ਐੱਸ. ਨਗਰ, 3 ਮਈ (ਕੇ. ਐੱਸ. ਰਾਣਾ)-ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਨੂੰ ਮੱਦੇਨਜ਼ਰ ਰੱਖਦਿਆਂ ਬਿਮਾਰੀ ਦੇ ਪਸਾਰੇ ਨੂੰ ਰੋਕਣ ਤੇ ਪ੍ਰਭਾਵਸ਼ਾਲੀ ਨਿਗਰਾਨੀ, ਯਾਤਰੀਆਂ ਦੀ ਆਵਾਜਾਈ ਦੀ ਟ੍ਰੇਸਿੰਗ ਤੇ ਟ੍ਰੈਕਿੰਗ ਦੇ ਉਦੇਸ਼ ਲਈ ਪੰਜਾਬ ਸਰਕਾਰ ਤੋਂ ਪ੍ਰਾਪਤ ...

ਪੂਰੀ ਖ਼ਬਰ »

ਤਾਲਾਬੰਦੀ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਡੇਰਾਬੱਸੀ ਪੁਲਿਸ ਨੇ ਕੱਟੇ ਚਲਾਨ

ਡੇਰਾਬੱਸੀ, 3 ਮਈ (ਗੁਰਮੀਤ ਸਿੰਘ)-ਤਾਲਾਬੰਦੀ ਦੌਰਾਨ ਸਰਕਾਰ ਵਲੋਂ ਜਾਰੀ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਲੋਕਾਂ ਖ਼ਿਲਾਫ਼ ਡੇਰਾਬੱਸੀ ਪੁਲਿਸ ਵਲੋਂ ਸਖ਼ਤੀ ਵਰਤਦੇ ਹੋਏ ਚਲਾਨ ਕੱਟੇ ਗਏ | ਡੀ. ਐਸ. ਪੀ. ਡੇਰਾਬੱਸੀ ਗੁਰਬਖ਼ਸ਼ੀਸ਼ ਸਿੰਘ ਦੀ ਅਗਵਾਈ ਹੇਠ ਡੇਰਾਬੱਸੀ ...

ਪੂਰੀ ਖ਼ਬਰ »

ਪੰਜ ਹੋਰਨਾਂ ਸਕੂਲਾਂ ਨੂੰ ਗੈਸ ਚੁੱਲ੍ਹੇ ਵੰਡੇ

ਲਾਲੜੂ, 3 ਮਈ (ਰਾਜਬੀਰ ਸਿੰਘ)-ਹਲਕਾ ਡੇਰਾਬੱਸੀ ਦੇ ਸਕੂਲਾਂ ਨੂੰ ਪ੍ਰਦੂਸ਼ਣ ਮੁਕਤ ਕਰਨ ਦੀ ਮੁਹਿੰਮ ਨੂੰ ਅੱਗੇ ਤੋਰਦਿਆਂ ਸ਼ੈਲਟਰ ਚੈਰੀਟੇਬਲ ਟਰੱਸਟ ਵਲੋਂ ਰਿਟਾ. ਸਿਵਲ ਸਰਜਨ ਤੇ ਟਰੱਸਟ ਦੇ ਪ੍ਰਧਾਨ ਡਾ: ਦਲੇਰ ਸਿੰਘ ਮੁਲਤਾਨੀ ਦੀ ਅਗਵਾਈ ਹੇਠ ਪੰਜ ਹੋਰਨਾਂ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਵਲੋਂ ਸ਼ਹੀਦ ਹੋਏ ਕਿਸਾਨ ਦੇ ਪਰਿਵਾਰ ਨੂੰ ਇਕ ਲੱਖ ਦਾ ਚੈੱਕ ਭੇਟ

ਕੁਰਾਲੀ, 3 ਮਈ (ਹਰਪ੍ਰੀਤ ਸਿੰਘ)-ਕਿਸਾਨੀ ਸੰਘਰਸ਼ ਦੌਰਾਨ ਬਿਮਾਰ ਹੋ ਕੇ ਦਮ ਤੋੜਨ ਵਾਲੇ ਚਿੰਤਗੜ੍ਹ ਦੇ ਸ਼ਹੀਦ ਕਿਸਾਨ ਦੇ ਪਰਿਵਾਰ ਨੂੰ ਐਸ. ਜੀ. ਪੀ. ਸੀ. ਵਲੋਂ ਇਕ ਲੱਖ ਦੀ ਸਹਾਇਤਾ ਦਿੱਤੀ ਗਈ ਹੈ | ਇਸ ਸਹਾਇਤਾ ਰਾਸ਼ੀ ਦਾ ਚੈੱਕ ਐਸ. ਜੀ. ਪੀ. ਸੀ. ਦੇ ਵਰਕਿੰਗ ਕਮੇਟੀ ...

ਪੂਰੀ ਖ਼ਬਰ »

ਡੇਰਾਬੱਸੀ ਬਾਰ ਐਸੋਸੀਏਸ਼ਨ ਨੇ ਪੱਛਮੀ ਬੰਗਾਲ 'ਚ ਭਾਜਪਾ ਦੀ ਹਾਰ 'ਤੇ ਵੰਡੇ ਲੱਡੂ

ਡੇਰਾਬੱਸੀ, 3 ਮਈ (ਗੁਰਮੀਤ ਸਿੰਘ)-ਡੇਰਾਬੱਸੀ ਬਾਰ ਐਸੋਸੀਏਸ਼ਨ ਨਾਲ ਸਬੰਧਿਤ ਵਕੀਲਾਂ ਵਲੋਂ ਪੱਛਮੀ ਬੰਗਾਲ ਸਮੇਤ ਹੋਰ ਕਈ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਦੀ ਹੋਈ ਕਰਾਰੀ ਹਾਰ 'ਤੇ ਲੱਡੂ ਵੰਡੇ ਗਏ | ਇਸ ਮੌਕੇ ਵਕੀਲਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ...

ਪੂਰੀ ਖ਼ਬਰ »

ਆਂਗਣਵਾੜੀ ਯੂਨੀਅਨ ਨੇ ਪੰਜਾਬ ਭਰ ਅੰਦਰ ਕਾਂਗਰਸੀ ਵਿਧਾਇਕਾਂ ਨੂੰ ਸੌਂਪੇ ਮੰਗ-ਪੱਤਰ-ਹਰਗੋਬਿੰਦ ਕੌਰ

ਐੱਸ. ਏ. ਐੱਸ. ਨਗਰ, 3 ਮਈ (ਤਰਵਿੰਦਰ ਸਿੰਘ ਬੈਨੀਪਾਲ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਸੂਬੇ ਭਰ 'ਚ ਹੁਕਮਰਾਨ ਪਾਰਟੀ ਨਾਲ ਸਬੰਧਿਤ ਕਾਂਗਰਸੀ ਵਿਧਾਇਕਾਂ ਦੇ ਘਰਾਂ 'ਚ ਜਾ ਕੇ ਉਨ੍ਹਾਂ ਨੂੰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਪਿਛਲੇ ਲੰਮੇ ਸਮੇਂ ...

ਪੂਰੀ ਖ਼ਬਰ »

ਡੀ. ਟੀ. ਐੱਫ. ਨੇ ਪੰਜਾਬ ਸਰਕਾਰ ਤੋਂ 12ਵੀਂ ਦੀ ਪ੍ਰੀਖਿਆ ਬਾਰੇ ਜਲਦ ਫ਼ੈਸਲਾ ਲੈਣ ਦੀ ਕੀਤੀ ਮੰਗ

ਐੱਸ. ਏ. ਐੱਸ. ਨਗਰ, 3 ਮਈ (ਤਰਵਿੰਦਰ ਸਿੰਘ ਬੈਨੀਪਾਲ)-ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ ਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਪੰਜਾਬ ਸਰਕਾਰ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਪੰਜਾਬ ...

ਪੂਰੀ ਖ਼ਬਰ »

ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵਲੋਂ ਨਵੀਂ ਟ੍ਰੀ ਪਰੂਨਿੰਗ ਮਸ਼ੀਨ ਦੀ ਕਾਰਗੁਜ਼ਾਰੀ ਦਾ ਨਿਰੀਖਣ

ਐੱਸ. ਏ. ਐੱਸ. ਨਗਰ, 3 ਮਈ (ਕੇ. ਐੱਸ. ਰਾਣਾ)-ਮੁਹਾਲੀ ਨਗਰ ਨਿਗਮ ਵਲੋਂ ਪਿਛਲੇ ਦਿਨੀਂ ਖ਼ਰੀਦ ਕੀਤੀ ਦਰੱਖ਼ਤਾਂ ਦੀ ਛੰਗਾਈ ਕਰਨ ਵਾਲੀ ਟ੍ਰੀ ਪਰੂਨਿੰਗ ਮਸ਼ੀਨ ਤੇ ਟਰੈਕਟਰ ਦੀ ਕਾਰਗੁਜਾਰੀ ਦਾ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਤੇ ਉਨ੍ਹਾਂ ਦੀ ਟੀਮ ਵਲੋਂ ਮੌਕੇ 'ਤੇ ਜਾ ...

ਪੂਰੀ ਖ਼ਬਰ »

ਬਿਨਾਂ ਮਾਸਕਾਂ ਤੋਂ ਘੁੰਮਣ ਵਾਲਿਆਂ ਦੇ ਕੱਟੇ ਚਲਾਨ

ਖਰੜ, 3 ਮਈ (ਮਾਨ)-ਸਰਕਾਰ ਵਲੋਂ ਕੋਵਿਡ-19 ਨੂੰ ਲੈ ਕੇ ਜਾਰੀ ਹਦਾਇਤਾਂ ਦੀ ਪਾਲਣਾ ਹਿੱਤ ਸਦਰ ਪੁਲਿਸ ਖਰੜ ਵਲੋਂ ਵੱਖ-ਵੱਖ ਥਾਵਾਂ 'ਤੇ ਨਾਕੇ ਲਗਾ ਕੇ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਦੇ ਚਲਾਨ ਕੱਟੇ ਗਏ | ਇਸ ਸਬੰਧੀ ਥਾਣਾ ਸਦਰ ਖਰੜ ਦੇ ਐਸ. ਐਚ. ਓ. ਇੰਸਪੈਕਟਰ ...

ਪੂਰੀ ਖ਼ਬਰ »

ਹਵਾਈ ਯਾਤਰੀਆਂ ਲਈ 72 ਘੰਟੇ ਪੁਰਾਣੀ ਕੋਵਿਡ ਨੈਗੇਟਿਵ ਰਿਪੋਰਟ ਜਾਂ 2 ਹਫ਼ਤੇ ਪੁਰਾਣਾ ਟੀਕਾਕਰਨ ਸਰਟੀਫ਼ਿਕੇਟ ਪੇਸ਼ ਕਰਨਾ ਲਾਜ਼ਮੀ

ਐੱਸ. ਏ. ਐੱਸ. ਨਗਰ, 3 ਮਈ (ਕੇ. ਐੱਸ. ਰਾਣਾ)-ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਨੂੰ ਮੱਦੇਨਜ਼ਰ ਰੱਖਦਿਆਂ ਬਿਮਾਰੀ ਦੇ ਪਸਾਰੇ ਨੂੰ ਰੋਕਣ ਤੇ ਪ੍ਰਭਾਵਸ਼ਾਲੀ ਨਿਗਰਾਨੀ, ਯਾਤਰੀਆਂ ਦੀ ਆਵਾਜਾਈ ਦੀ ਟ੍ਰੇਸਿੰਗ ਤੇ ਟ੍ਰੈਕਿੰਗ ਦੇ ਉਦੇਸ਼ ਲਈ ਪੰਜਾਬ ਸਰਕਾਰ ਤੋਂ ਪ੍ਰਾਪਤ ...

ਪੂਰੀ ਖ਼ਬਰ »

ਡਾ: ਜਸਮੇਰ ਸਿੰਘ ਕੰਬਾਲਾ ਦਾ ਦਿਹਾਂਤ

ਐੱਸ. ਏ. ਐੱਸ. ਨਗਰ, 3 ਮਈ (ਕੇ. ਐੱਸ. ਰਾਣਾ)-ਖੇਤਰ ਦੀ ਪ੍ਰਸਿੱਧ ਸ਼ਖ਼ਸੀਅਤ ਡਾ. ਜਸਮੇਰ ਸਿੰਘ ਕੰਬਾਲਾ (76) ਦਾ ਅੱਜ ਦਿਹਾਂਤ ਹੋ ਗਿਆ | ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ | ਉਨ੍ਹਾਂ ਦੇ ਨਜ਼ਦੀਕੀ ਕਰਮਜੀਤ ਸਿੰਘ ਚਿੱਲਾ ਨੇ ਦੱਸਿਆ ਕਿ ਅੱਜ ਸਵੇਰੇ 7 ਕੁ ਵਜੇ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX