ਤਾਜਾ ਖ਼ਬਰਾਂ


ਰਾਘਵ ਚੱਡਾ ਨੇ ਮਾਲਵੇ ਦੇ ਕਿਸਾਨਾਂ ਦੀਆਂ ਫ਼ਸਲਾਂ ਖਰਾਬ ਹੋਣ 'ਤੇ ਸਰਕਾਰ ਤੋਂ ਮੁਆਵਜ਼ਾ ਦੇਣ ਦੀ ਕੀਤੀ ਮੰਗ
. . .  5 minutes ago
ਜਲੰਧਰ, 28 ਸਤੰਬਰ (ਸ਼ਿਵ) - ਆਮ ਆਦਮੀ ਪਾਰਟੀ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਡਾ ਨੇ ਮਾਲਵੇ ਦੇ ਕਿਸਾਨਾਂ ਦੀਆਂ ਫ਼ਸਲਾਂ ਖਰਾਬ ਹੋਣ 'ਤੇ ਸਰਕਾਰ ਤੋਂ ਮੁਆਵਜ਼ਾ ਦੇਣ ...
ਅਰਵਿੰਦ ਕੇਜਰੀਵਾਲ ਕੱਲ੍ਹ ਤੋਂ ਦੋ ਦਿਨ ਦੇ ਪੰਜਾਬ ਦੌਰੇ 'ਤੇ, ਕੱਲ੍ਹ ਪਹੁੰਚ ਰਹੇ ਹਨ ਲੁਧਿਆਣਾ
. . .  19 minutes ago
ਜਲੰਧਰ, 28 ਸਤੰਬਰ - ਅਰਵਿੰਦ ਕੇਜਰੀਵਾਲ ਕੱਲ੍ਹ ਤੋਂ ਦੋ ਦਿਨ ਦੇ ਪੰਜਾਬ ਦੌਰੇ 'ਤੇ ਹੋਣਗੇ | ਕੇਜਰੀਵਾਲ ਲੁਧਿਆਣਾ ਵਿਖੇ ਆ ਰਹੇ ਹਨ ...
ਸ਼ਹੀਦ ਭਗਤ ਸਿੰਘ ਦੇ ਜਨਮ ਦਿਨ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਖਟਕੜ ਕਲਾਂ 'ਚ ਸਮਾਰਕ 'ਤੇ ਸਿਜਦਾ
. . .  57 minutes ago
ਬੰਗਾ, 28 ਸਤੰਬਰ (ਜਸਬੀਰ ਸਿੰਘ ਨੂਰਪੁਰ ) - ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮਦਿਨ 'ਤੇ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸ਼ਹੀਦਾਂ ਦੇ ਸਮਾਰਕ 'ਤੇ ਸਿਜਦਾ ਕੀਤਾ ਗਿਆ ...
ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਆਪ ਦੀ ਜ਼ਿਲ੍ਹਾ ਪੱਧਰੀ ਟੀਮ ਵਲੋਂ ਨਸ਼ਅਿਾਂ ਵਿਰੁੱਧ ਮੋਟਰਸਾਈਕਲ ਜਾਗਰੂਕਤਾ ਮਾਰਚ
. . .  about 1 hour ago
ਫ਼ਿਰੋਜ਼ਪੁਰ,ਸੰਗਰੂਰ 28 ਸਤੰਬਰ (ਕੁਲਬੀਰ ਸਿੰਘ ਸੋਢੀ,ਧੀਰਜ ਪਸ਼ੋਰੀਆ ) ਫ਼ਿਰੋਜ਼ਪੁਰ ਵਿਚ ਆਪ ਦੀ ਜ਼ਿਲ੍ਹਾ ਪੱਧਰੀ ਟੀਮ ਵਲੋਂ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਜਨਮ ਦਿਨ ਦਿਹਾੜੇ ਨੂੰ ਸਮਰਪਿਤ ਨਸ਼ਿਆਂ ਵਿਰੁੱਧ ਮੋਟਰਸਾਈਕਲ ਜਾਗਰੂਕਤਾ ਮਾਰਚ ...
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਜਾਣਗੇ ਦਿੱਲੀ - ਸੂਤਰ
. . .  49 minutes ago
ਚੰਡੀਗੜ੍ਹ, 28 ਸਤੰਬਰ - ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਜਾਣਗੇ...
ਕਾਲੇ ਕਾਨੂੰਨ ਰੱਦ ਕਰਨ ਲਈ ਪਾਰਲੀਮੈਂਟ ਦਾ ਫੌਰੀ ਹੰਗਾਮੀ ਸੈਸ਼ਨ ਸੱਦਿਆ ਜਾਵੇ - ਸੁਖਬੀਰ ਸਿੰਘ ਬਾਦਲ
. . .  about 1 hour ago
ਚੰਡੀਗੜ੍ਹ, 28 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸੁਖਬੀਰ ਸਿੰਘ ਬਾਦਲ ਨੇ ਮੰਗ ਕੀਤੀ ਹੈ ਕਿ ਖੇਤੀਬਾੜੀ ਕਾਨੂੰਨ ਰੱਦ ਕਰਨ ਲਈ ਪਾਰਲੀਮੈਂਟ ਦਾ ਫੌਰੀ ਹੰਗਾਮੀ ਸੈਸ਼ਨ ਸੱਦਿਆ ਜਾਵੇ | ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਕਿਹਾ ਹੈ ਕਿ ਕਿਸਾਨਾਂ ਨੂੰ...
ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਸਪੀਕਰ ਸ੍ਰੀ ਰਾਣਾ ਕੇ.ਪੀ ਸਿੰਘ ਨੂੰ ਮਿਲਣ ਉਨ੍ਹਾਂ ਦੀ ਰਹਾਇਸ਼ 'ਤੇ ਪਹੁੰਚੇ
. . .  about 1 hour ago
ਰੂਪਨਗਰ, 28 ਸਤੰਬਰ - ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਖਟਕੜ ਕਲਾਂ ਨੂੰ ਜਾਂਦੇ ਹੋਏ ਅਚਾਨਕ ਰੋਪੜ ਵਿਖੇ ਸਪੀਕਰ ਸ੍ਰੀ ਰਾਣਾ ਕੇ.ਪੀ ਸਿੰਘ ਨੂੰ ਮਿਲਣ ਉਨ੍ਹਾਂ ਦੀ ਰਹਾਇਸ਼ 'ਤੇ ਪਹੁੰਚੇ। ਜਿੱਥੇ ਸਪੀਕਰ ਸ੍ਰੀ ਰਾਣਾ ਕੇ.ਪੀ. ਜੀ ਨੇ.....
ਮੁੱਖ ਮੰਤਰੀ ਚੰਨੀ ਨੇ ਵੰਡੇ ਮੰਤਰੀਆਂ ਨੂੰ ਮਹਿਕਮੇ, ਜਾਣੋ ਕਿਸਨੂੰ ਮਿਲਿਆ ਕਿਹੜਾ ਮਹਿਕਮਾ
. . .  16 minutes ago
ਚੰਡੀਗੜ੍ਹ, 28 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਚੰਨੀ ਸੰਭਾਂਲਣਗੇ ਵਿਜੀਲੈਂਸ ਮਹਿਕਮਾ, ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਦਿੱਤਾ ਗਿਆ ਗ੍ਰਹਿ ...
ਮੁੱਖ ਮੰਤਰੀ ਚੰਨੀ ਦੀ ਅੱਜ ਹੋਵੇਗੀ ਬੇਰੁਜ਼ਗਾਰ ਅਧਿਆਪਕਾਂ ਨਾਲ ਬੈਠਕ
. . .  about 2 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚੰਨੀ ਦੀ ਅੱਜ ਬੇਰੁਜ਼ਗਾਰ ਅਧਿਆਪਕਾਂ ਨਾਲ ਬੈਠਕ ਹੋਵੇਗੀ...
ਹਰਿਆਣਾ ਦੀ ਏਲਨਾਬਾਦ ਸੀਟ 'ਤੇ 30 ਅਕਤੂਬਰ ਨੂੰ ਹੋਵੇਗੀ ਜ਼ਿਮਨੀ ਚੋਣ
. . .  about 2 hours ago
ਚੰਡੀਗੜ੍ਹ, 28 ਸਤੰਬਰ (ਰਾਮ ਸਿੰਘ ਬਰਾੜ) - ਹਰਿਆਣਾ ਦੀ ਏਲਨਾਬਾਦ ਸੀਟ 'ਤੇ 30 ਅਕਤੂਬਰ ਨੂੰ ਜ਼ਿਮਨੀ ਚੋਣ ਹੋਵੇਗੀ | 2 ਨਵੰਬਰ ਨੂੰ ਨਤੀਜੇ ਆਉਣਗੇ। ਜ਼ਿਕਰਯੋਗ ਹੈ ਕਿ ਇਨੈਲੋ ਵਿਧਾਇਕ ਅਭੈ ਸਿੰਘ ਚੌਟਾਲਾ ਵਲੋਂ...
30 ਅਕਤੂਬਰ ਨੂੰ ਹੋਣਗੀਆਂ 30 ਵਿਧਾਨ ਸਭਾ ਹਲਕਿਆਂ ਦੀਆਂ ਉਪ ਚੋਣਾਂ
. . .  about 2 hours ago
ਨਵੀਂ ਦਿੱਲੀ,28 ਸਤੰਬਰ - ਕੇਂਦਰ ਸ਼ਾਸਿਤ ਪ੍ਰਦੇਸ਼ ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ ਅਤੇ ਦੀਵ, ਮੱਧ ਪ੍ਰਦੇਸ਼ ਅਤੇ ਹਿਮਾਚਲ ਪ੍ਰਦੇਸ਼ ਦੇ ਤਿੰਨ ਸੰਸਦੀ ਹਲਕਿਆਂ ਅਤੇ ਵੱਖ-ਵੱਖ ਰਾਜਾਂ ਦੇ 30 ਵਿਧਾਨ ਸਭਾ ਹਲਕਿਆਂ ਦੀਆਂ ਉਪ ਚੋਣਾਂ 30 ਅਕਤੂਬਰ ...
ਸ਼ੁਤਰਾਣਾ ਵਿਖੇ ਪਤੀ ਵਲੋਂ ਪਤਨੀ ਦਾ ਕਤਲ
. . .  about 2 hours ago
ਸ਼ੁਤਰਾਣਾ, 28 ਸਤੰਬਰ (ਬਲਦੇਵ ਸਿੰਘ ਮਹਿਰੋਕ) - ਪਟਿਆਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਕਸਬਾ ਸ਼ੁਤਰਾਣਾ ਵਿਖੇ ਗ੍ਰਾਮ ਪੰਚਾਇਤ ਹੀਰਾ ਨਗਰ ਵਿਚ ਬੀਤੀ ਦੇਰ ਰਾਤ ਇਕ ਔਰਤ ਦਾ ਕਤਲ ਕੀਤਾ ਗਿਆ ਹੈ। ...
ਗੁਰਦੁਆਰੇ ਦੀ ਜਗ੍ਹਾ 'ਤੇ ਦੁਕਾਨਾਂ ਪਾਉਣ ਨੂੰ ਲੈ ਕੇ ਹੋਏ ਵਿਵਾਦ 'ਚ ਸਰਪੰਚ ਵਲੋਂ ਗੋਲੀ ਚਲਾਉਣ ਨਾਲ ਇਕ ਗੰਭੀਰ ਜ਼ਖ਼ਮੀ,ਸਰਪੰਚ ਸਮੇਤ 30 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  about 2 hours ago
ਭਿੱਖੀਵਿੰਡ 28ਸਤੰਬਰ (ਬੌਬੀ) ਪਿੰਡ ਦਿਆਲਪੁਰਾ ਦੇ ਮੌਜੂਦਾ ਸਰਪੰਚ ਅੰਮ੍ਰਿਤਪਾਲ ਸਿੰਘ ਵਲੋਂ ਪਿੰਡ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਦੀ ਜਗ੍ਹਾ 'ਤੇ ਪੰਚਾਇਤੀ ਦੁਕਾਨਾਂ ....
ਪੁਲਵਾਮਾ ਵਿਚ ਦੋ ਜ਼ਮੀਨੀ ਕਰਮਚਾਰੀ ਗ੍ਰਿਫ਼ਤਾਰ
. . .  about 3 hours ago
ਸ੍ਰੀਨਗਰ, 28 ਸਤੰਬਰ - ਪੁਲਿਸ ਨੇ ਮੰਗਲਵਾਰ ਨੂੰ ਪੁਲਵਾਮਾ ਵਿਚ ਦੋ ਅੱਤਵਾਦੀਆਂ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ੍ਰੀਨਗਰ ਪੁਲਿਸ ਨੇ ਪੁਲਵਾਮਾ ਪੁਲਿਸ ਅਤੇ 50 ਆਰ.ਆਰ. ਦੀ ਸਹਾਇਤਾ ਨਾਲ ...
ਕਰਿਆਨਾ ਸਟੋਰ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ
. . .  about 3 hours ago
ਭਵਾਨੀਗੜ੍ਹ,28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਭਵਾਨੀਗੜ੍ਹ ਮੁੱਖ ਸੜਕ 'ਤੇ ਇਕ ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਹੋ ਜਾਣ ਦੀ ਖ਼ਬਰ ਹੈ। ਦੁਕਾਨ ਦੇ ਮਾਲਕ ਡਿਪਟੀ ਚੰਦ ਗਰਗ ਨੇ ਦੱਸਿਆ ਕਿ ਉਹ ਬੀਤੀ....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ , 79 ਮੌਤਾਂ
. . .  about 3 hours ago
ਨਵੀਂ ਦਿੱਲੀ, 28 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ ਆਏ 79 ....
ਰਾਹੁਲ ਗਾਂਧੀ ਦਿੱਲੀ ਤੋਂ ਪੰਜਾਬ ਦੀ ਸਰਕਾਰ ਚਲਾਉਣਾ ਬੰਦ ਕਰੇ - ਮਜੀਠੀਆ
. . .  1 minute ago
ਬੰਗਾ,28 ਸਤੰਬਰ (ਜਸਬੀਰ ਸਿੰਘ ਨੂਰਪੁਰ) ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮਦਿਨ 'ਤੇ ਸ਼ਰਧਾ ਦੇ ਫੁਲ ਭੇਟ ਕਰਨ ਪੁੱਜੇ ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਨੇ ਆਖਿਆ ਕਿ ....
ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ - ਪ੍ਰਧਾਨ ਮੰਤਰੀ
. . .  about 4 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਸ ਦੀ ਸੁਰੀਲੀ ਆਵਾਜ਼ ਦੁਨੀਆ ਭਰ ਵਿਚ ਗੂੰਜਦੀ ਹੈ। ਭਾਰਤੀ ਸੰਸਕ੍ਰਿਤੀ ਪ੍ਰਤੀ ਉਸ ਦੀ ਨਿਮਰਤਾ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ
. . .  about 4 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਉਹ ਹਰ ਭਾਰਤੀ ਦੇ ਦਿਲ ਵਿਚ ਵੱਸਦੇ....
ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਭਗਤ ਸਿੰਘ ਦੀ ਸੋਚ 'ਤੇ ਪਹਿਰਾ ਦਈਏ ਤੇ ਉਨ੍ਹਾਂ ਦੀ ਹੋਂਦ ਨੂੰ ਅਮਰ ਰੱਖੀਏ - ਚਰਨਜੀਤ ਸਿੰਘ ਚੰਨੀ
. . .  about 4 hours ago
ਨਵੀਂ ਦਿੱਲੀ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਹਰ ਭਾਰਤੀ ਦੀ ਰੂਹ 'ਚ ਵੱਸਦੇ ਹਨ। ਸਾਡੀ ਆਜ਼ਾਦੀ ਉਨ੍ਹਾਂ ਦੀ ਹੀ ਦੇਣ ਹੈ। ਨੌਜਵਾਨ ਉਮਰ ਵਿਚ ਦੇਸ਼ ਤੇ ਆਪਣੇ ਲੋਕਾਂ ਲਈ ....
ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ
. . .  about 5 hours ago
ਵਾਸ਼ਿੰਗਟਨ, 28 ਸਤੰਬਰ - ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ ਦੋ -ਪੱਖੀ ਮੀਟਿੰਗਾਂ, ਸਿਵਲ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਕਰਨਗੇ ਪ੍ਰਧਾਨਗੀ
. . .  about 5 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ....
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
. . .  about 5 hours ago
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 22 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰਥਹੀਣ ਹੋ ਜਾਵੇਗਾ। -ਡਾ: ਇਕਬਾਲ

ਰੂਪਨਗਰ

ਅੱਧ ਅਧੂਰੀ ਤਾਲਾਬੰਦੀ ਨੇ ਮੁੜ ਪੱਕੀ ਤਾਲਾਬੰਦੀ ਦਾ ਡਰ ਕੀਤਾ ਪੈਦਾ

ਰੂਪਨਗਰ, 3 ਮਈ (ਸਤਨਾਮ ਸਿੰਘ ਸੱਤੀ)-ਅਪ੍ਰੈਲ ਮਹੀਨੇ ਵਧੇ ਕੋਰੋਨਾ ਦੇ ਅਥਾਹ ਕੇਸਾਂ ਨੇ ਇਕ ਵਾਰ ਫੇਰ ਮੁਕੰਮਲ ਤਾਲਾਬੰਦੀ ਦੀ ਨੌਬਤ ਨੂੰ ਹੱਥ ਲਾ ਦਿੱਤੇ ਹਨ ਪਰ ਹੁਣ ਲੋਕ ਪਹਿਲਾਂ ਨਾਲੋਂ ਬੇਪ੍ਰਵਾਹ ਦਿਖਾਈ ਦਿੰਦੇ ਹਨ | ਅੱਜ ਤੋਂ ਆਰੰਭ ਹੋਈ ਅੱਧ ਅਧੂਰੀ ਤਾਲਾਬੰਦੀ ਨੇ ਲੋਕਾਂ ਦੇ ਮਨਾਂ ਅੰਦਰ ਪੱਕੀ ਤਾਲਾਬੰਦੀ ਦਾ ਡਰ ਤਾਂ ਪੈਦਾ ਕੀਤਾ ਹੈ ਪਰ ਲੋਕ ਨਾ ਭੀੜ ਕਰਨੋਂ ਹਟਦੇ ਹਨ ਤੇ ਨਾ ਹੀ ਮਾਸਕ ਦੀ ਪ੍ਰਵਾਹ ਕਰਦੇ ਹਨ | ਦੋ ਦਿਨ ਦੀ ਹਫ਼ਤਾਵਾਰੀ ਤਾਲਾਬੰਦੀ ਖ਼ਤਮ ਹੁੰਦਿਆਂ ਹੀ ਅੱਜ 15 ਮਈ ਤੱਕ ਲੱਗੀ ਮਿੰਨੀ ਤਾਲਾਬੰਦੀ ਆਰੰਭ ਹੋਣ ਕਾਰਨ ਲੋਕਾਂ 'ਚ ਹਫੜਾ-ਦਫੜੀ ਮੱਚ ਗਈ | ਲੋਕਾਂ ਨੇ ਪੁਰਾਣੀ ਸਬਜ਼ੀ ਮੰਡੀ 'ਚ ਅੱਜ ਇੰਨੀ ਭੀੜ ਕਰ ਲਈ ਕਿ ਕੋਰੋਨਾ ਨਿਯਮਾਂ ਦਾ ਖ਼ਿਆਲ ਤੇ ਖ਼ੌਫ਼ ਦੋਨੋਂ ਭੁੱਲ ਗਏ | ਬਾਜ਼ਾਰਾਂ ਤੇ ਰਾਜ ਮਾਰਗਾਂ 'ਤੇ ਆਵਾਜਾਈ ਤੱਕ ਘੱਟ ਰਹੀ ਪਰ ਮੋਬਾਈਲਾਂ ਦੀਆਂ ਦੁਕਾਨਾਂ ਮੈਡੀਕਲ ਸਟੋਰਾਂ ਤੇ ਲੈਬਾਰਟਰੀਆਂ ਤੇ ਵੀ ਭੀੜ ਨੋਟ ਕੀਤੀ ਗਈ ਹਾਲਾਂਕਿ ਜਿੰਮ ਬੰਦ ਹੋਣ ਕਾਰਨ ਖੇਡ ਮੈਦਾਨਾਂ 'ਚ ਖੇਡਣ ਦੇ ਸ਼ੌਕੀਨ ਵੱਡੀ ਗਿਣਤੀ 'ਚ ਇਕੱਤਰ ਹੁੰਦੇ ਹਨ ਪਰ ਖਿਡਾਰੀਆਂ ਤੇ ਕੋਚਾਂ ਦਾ ਤਰਕ ਹੈ ਕਿ ਸਿਹਤ ਦੀ ਤੰਦਰੁਸਤੀ ਲਈ ਖੇਡਾਂ ਤੇ ਕਸਰਤ ਵੀ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਕੋਵਿਡ ਨਿਯਮਾਂ ਦਾ ਪਾਲਣ ਕਰਕੇ ਖਿਡਾਰੀਆਂ ਨੂੰ ਅਭਿਆਸ ਕਰਨਾ ਚਾਹੀਦਾ ਹੈ |
ਜ਼ਿਲ੍ਹਾ ਪੁਲਿਸ ਮੁਖੀ ਦੀ ਅਪੀਲ
ਜ਼ਿਲ੍ਹਾ ਪੁਲਿਸ ਮੁਖੀ ਡਾ. ਅਖਿਲ ਚੌਧਰੀ ਦਾ ਕਹਿਣਾ ਹੈ ਕਿ ਪੁਲਿਸ ਕੋਵਿਡ ਨੂੰ ਲੈ ਕੇ ਲੋਕਾਂ 'ਤੇ ਸਖ਼ਤੀ ਨਹੀਂ ਕਰਨਾ ਚਾਹੁੰਦੀ ਪਰ ਲਗਾਤਾਰ ਕੋਰੋਨਾ ਕੇਸ ਵਧਣ ਕਾਰਨ ਕੋਰੋਨਾ ਦਾ ਕਹਿਰ ਵੀ ਲੋਕਾਂ 'ਤੇ ਹੀ ਫੈਲਣਾ ਹੈ | ਇਸ ਕਰ ਕੇ ਸਰਕਾਰ ਵਲੋਂ ਲੋਕਾਂ ਨੂੰ ਜੋ ਵੀ ਹਦਾਇਤਾਂ ਕੀਤੀਆਂ ਗਈਆਂ ਹਨ, ਜੇ ਲੋਕ ਇਨ੍ਹਾਂ ਦਾ ਪਾਲਣ ਕਰਨ ਲੈਣ ਤਾਂ ਪੁਲਿਸ ਨੂੰ ਡੰਡਾ ਚੁੱਕਣ ਦੀ ਲੋੜ ਵੀ ਨਾ ਪਵੇ |
ਮੋਟਰ ਪਾਰਟਸ ਮਕੈਨੀਕਲ ਯੂਨੀਅਨ ਦੀ ਪ੍ਰਸ਼ਾਸਨ ਨੂੰ ਗੁਹਾਰ
ਰੋਪੜ ਮੋਟਰ ਪਾਰਟਸ ਮਕੈਨੀਕਲ ਯੂਨੀਅਨ ਨੇ ਡਿਪਟੀ ਕਮਿਸ਼ਨਰ ਰੂਪਨਗਰ ਨੂੰ ਮੰਗ-ਪੱਤਰ ਸੌਂਪ ਕੇ ਗੁਹਾਰ ਲਾਈ ਹੈ ਕਿ ਕਣਕ ਦੀ ਵਾਢੀ ਕਾਰਨ ਉਨ੍ਹਾਂ ਦਾ ਇਹੀ ਸੀਜ਼ਨ ਹੈ ਜਿਸ ਕਰ ਕੇ ਦੁਕਾਨਾਂ ਖੋਲ੍ਹਣ ਬਿਨਾਂ ਨਹੀਂ ਸਰਦਾ | ਉਨ੍ਹਾਂ ਕਿਹਾ ਕਿ ਕੰਬਾਈਨਾਂ, ਟਰੱਕ, ਟੈਂਪੂ, ਮੋਟਰਸਾਈਕਲ ਆਦਿ ਦੀ ਰਿਪੇਅਰ ਇਕ ਦੂਜੇ ਨਾਲ ਜੁੜੇ ਹੋਏ ਹਨ | ਉਨ੍ਹਾਂ ਕਿਹਾ ਕਿ ਅਜਿਹਾ ਪ੍ਰਬੰਧ ਕੀਤਾ ਜਾਵੇ ਜਿਸ ਨਾਲ ਉਹ ਦੁਕਾਨਾਂ 'ਤੇ ਕੰਮ ਕਰ ਸਕਣ ਤੇ ਕੋਵਿਡ ਨਿਯਮਾਂ ਦਾ ਪਾਲਣ ਵੀ ਹੋ ਜਾਵੇ ਪਰ ਦੁਕਾਨਾਂ ਬੰਦ ਨਾ ਕਰਵਾਈਆਂ ਜਾਣ |
ਕੌਂਸਲ ਪ੍ਰਧਾਨ ਤੇ ਵਪਾਰ ਮੰਡਲ ਪ੍ਰਧਾਨ ਵਲੋਂ ਦੁਕਾਨਾਂ ਖੋਲ੍ਹਣ ਸਬੰਧੀ ਡੀ. ਸੀ. ਨਾਲ ਮੁਲਾਕਾਤ
ਨਗਰ ਕੌਂਸਲ ਰੂਪਨਗਰ ਦੇ ਪ੍ਰਧਾਨ ਸੰਜੇ ਵਰਮਾ ਬੇਲੇ ਵਾਲੇ ਤੇ ਵਪਾਰ ਮੰਡਲ ਰੋਪੜ ਦੇ ਪ੍ਰਧਾਨ ਪਰਵਿੰਦਰਪਾਲ ਸਿੰਘ ਬਿੰਟਾ ਵਲੋਂ ਸਾਰੇ ਵਪਾਰੀਆਂ ਦੀ ਮੰਗ ਅਨੁਸਾਰ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨਾਲ ਮੁਲਾਕਾਤ ਕੀਤੀ ਗਈ | ਨਗਰ ਕੌਂਸਲ ਪ੍ਰਧਾਨ ਸੰਜੇ ਵਰਮਾ ਨੇ ਕਿਹਾ ਕਿ ਕੋਵਿਡ 19 ਕਾਰਨ ਪੰਜਾਬ ਸਰਕਾਰ ਵਲੋਂ ਲਗਾਈ ਤਾਲਾਬੰਦੀ ਦੇ ਬਾਰੇ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨਾਲ ਚਰਚਾ ਕੀਤੀ ਗਈ | ਇਸ ਦੌਰਾਨ ਡੀ. ਸੀ. ਤੋਂ ਮੰਗ ਕੀਤੀ ਗਈ ਕਿ ਲਾਕਡਾਊਨ ਦੌਰਾਨ ਸਾਰੇ ਵਪਾਰੀਆਂ ਦੀਆਂ ਦੁਕਾਨਾਂ ਖੋਲ੍ਹਣ ਦਾ ਸਮਾਂ ਵਧਾਇਆ ਜਾਵੇ, ਕਿਉਂਕਿ ਸ਼ਾਮ 5 ਵਜੇ ਤੱਕ ਹੀ ਦੁਕਾਨਾਂ ਖੋਲ੍ਹਣ ਦੀ ਮਨਜ਼ੂਰੀ ਹੈ ਤੇ ਇਸ ਤੋਂ ਬਾਅਦ ਕੋਈ ਵੀ ਦੁਕਾਨਦਾਰ ਆਪਣੀ ਦੁਕਾਨ ਨਹੀਂ ਖੋਲ੍ਹ ਸਕਦਾ, ਜਦੋਂ ਕਿ ਸ਼ਾਮ ਦੇ ਸਮੇਂ ਹੀ ਗਾਹਕ ਜ਼ਿਆਦਾਤਰ ਦੁਕਾਨਾਂ 'ਤੇ ਆਉਂਦੇ ਹਨ ਅਤੇ ਖ਼ਰੀਦਦਾਰੀ ਕਰਦੇ ਹਨ, ਗਰਮੀ ਦਾ ਮੌਸਮ ਹੋਣ ਕਾਰਨ ਵੀ ਲੋਕ ਘਰਾਂ ਤੋਂ ਬਾਹਰ ਨਹੀਂ ਆਉਂਦੇ, ਜਿਸ ਕਾਰਨ ਵਪਾਰੀਆਂ ਦਾ ਕਾਰੋਬਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ ਤੇ ਵਪਾਰੀਆਂ ਦੀ ਸਮੱਸਿਆਵਾਂ ਨੂੰ ਦੇਖਦੇ ਹੋਏ ਤਾਲਾਬੰਦੀ ਦੌਰਾਨ ਦੁਕਾਨਾਂ ਖੋਲ੍ਹਣ ਦਾ ਸਮਾਂ ਵਧਾਉਣ ਦੀ ਮੰਗ ਕੀਤੀ ਗਈ |

ਕਰਿਆਨੇ ਤੇ ਹੋਰ ਜ਼ਰੂਰੀ ਸਾਮਾਨ ਦੀਆਂ ਦੁਕਾਨਾਂ ਬੰਦ ਰਹਿਣ ਕਾਰਨ ਲੋਕਾਂ 'ਚ ਹਾਹਾਕਾਰ ਮਚੀ

ਪੁਰਖਾਲੀ, 3 ਮਈ (ਅੰਮਿ੍ਤਪਾਲ ਸਿੰਘ ਬੰਟੀ)-ਲਗਾਤਾਰ ਤਿੰਨ ਦਿਨ ਤੋਂ ਕਰਿਆਨੇ ਤੇ ਹੋਰ ਜ਼ਰੂਰੀ ਸਾਮਾਨ ਦੀਆਂ ਦੁਕਾਨਾਂ ਬੰਦ ਰਹਿਣ ਕਾਰਨ ਆਮ ਲੋਕਾਂ ਤੇ ਦੁਕਾਨਦਾਰਾਂ 'ਚ ਹਾਹਾਕਾਰ ਮਚੀ ਹੋਈ ਹੈ | ਦੁਕਾਨਾਂ ਬੰਦ ਰਹਿਣ ਕਾਰਨ ਲੋਕਾਂ ਨੂੰ ਆਪਣੇ ਘਰਾਂ ਲਈ ਜ਼ਰੂਰੀ ...

ਪੂਰੀ ਖ਼ਬਰ »

ਜੰਗਲੀ ਜੀਵ ਸੁਰੱਖਿਆ ਵਿਭਾਗ ਤੇ ਜਾਗਿ੍ਤੀ ਸੰਸਥਾ ਵਲੋਂ ਫਾਰਮ ਹਾਊਸ 'ਤੇ ਛਾਪਾ

ਰੂਪਨਗਰ, 3 ਮਈ (ਸਤਨਾਮ ਸਿੰਘ ਸੱਤੀ)-ਨੰਗਲ ਦੀ ਵਾਇਲਡ ਲਾਈਫ਼ ਸੰਸਥਾ 'ਜਾਗਿ੍ਤੀ' ਨੂੰ ਮਿਲੀ ਗੁਪਤ ਸੂਚਨਾ ਦੇ ਆਧਾਰ 'ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਪੰਜਾਬ ਦੇ ਚੀਫ਼ ਵਾਰਡਨ ਵਿੱਦਿਆ ਭੂਸ਼ਨ ਕੁਮਾਰ ਵਲੋਂ ਗਠਿਤ ਟੀਮ ਨੇ ਰੂਪਨਗਰ ਨੇੜਲੇ ਕਾਠਗੜ੍ਹ ਖੇਤਰ 'ਚ ਸਥਿਤ ...

ਪੂਰੀ ਖ਼ਬਰ »

ਸ਼ਾਮ 6 ਤੋਂ ਸਵੇਰੇ 5 ਵਜੇ ਤੱਕ ਪਾਰਕਾਂ 'ਚ ਘੁੰਮਣ 'ਤੇ ਪੂਰਨ ਪਾਬੰਦੀ

ਰੂਪਨਗਰ, 3 ਮਈ (ਗੁਰਪ੍ਰੀਤ ਸਿੰਘ ਹੁੰਦਲ)-ਜ਼ਿਲ੍ਹਾ ਮੈਜਿਸਟਰੇਟ, ਰੂਪਨਗਰ ਵਲੋਂ ਜ਼ਿਲ੍ਹਾ ਰੂਪਨਗਰ ਵਿਚ ਪੈਂਦੇ ਸਾਰੇ ਪਾਰਕਾਂ 'ਚ ਸਮਾਂ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫ਼ਿਊ/ ਲਾਕਡਾਊਨ ਦੇ ਸਮੇਂ ਦੌਰਾਨ ਆਮ ਪਬਲਿਕ ਦੇ ਘੁੰਮਣ ਦੇ ਪੂਰਨ ਤੌਰ 'ਤੇ ਪਾਬੰਦੀ ਲਗਾ ...

ਪੂਰੀ ਖ਼ਬਰ »

ਕਿਰਤੀ ਕਿਸਾਨ ਮੋਰਚਾ ਦੇ ਆਗੂਆਂ 'ਤੇ ਕੀਤੇ ਮਾਮਲਿਆਂ ਦਾ ਵਿਰੋਧ

ਘਨੌਲੀ, 3 ਮਈ (ਜਸਵੀਰ ਸਿੰਘ ਸੈਣੀ)-ਕਿਰਤੀ ਕਿਸਾਨ ਮੋਰਚਾ ਵਲੋਂ ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਕਾਲੇ ਕਾਨੂੰਨਾਂ ਦੇ ਵਿਰੋਧ 'ਚ ਬੀਤੇ ਦਿਨ ਪਹਿਲਾ ਕਸਬਾ ਨੂਰਪੁਰ ਬੇਦੀ ਦੇ ਚੈਹੜ ਮਾਜਰਾ ਵਿਖੇ ਕਿਸਾਨ ਕਾਨਫ਼ਰੰਸ 'ਚ ਮੋਹਰੀ ਰਹਿ ਰਹੇ ਕਿਸਾਨ ਆਗੂਆਂ 'ਤੇ ਪੁਲਿਸ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਮੋਰਿੰਡਾ ਵਲੋਂ ਡੀਪੋ ਸਬੰਧੀ ਇਕੱਤਰਤਾ

ਮੋਰਿੰਡਾ, 3 ਮਈ (ਕੰਗ)-ਐੱਸ. ਡੀ. ਐੱਮ. ਮੋਰਿੰਡਾ ਜਸਬੀਰ ਸਿੰਘ ਦੇ ਦਫ਼ਤਰ 'ਚ ਪੰਜਾਬ ਦੇ ਨੌਜਵਾਨਾਂ ਤੇ ਹੋਰ ਵਿਅਕਤੀਆਂ ਨੂੰ , ਜੋ ਨਸ਼ੇ ਦੇ ਆਦੀ ਹਨ, ਉਨ੍ਹਾਂ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਇਕੱਤਰਤਾ ਕੀਤੀ ਗਈ | ਇਸ ਸਬੰਧੀ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ ਨੇ ਪਿੰਡ ਕਲਸੇੜਾ 'ਚ ਜੀਓ ਦੇ ਨਵੇਂ ਟਾਵਰ ਦਾ ਕੰਮ ਬੰਦ ਕਰਵਾਇਆ

ਨੰਗਲ, 3 ਮਈ (ਪ੍ਰੋ. ਅਵਤਾਰ ਸਿੰਘ)-ਪਿੰਡ ਕਲਸੇੜਾ 'ਚ ਜੀਓ ਫਾਈਬਰ ਜੀ ਦਾ ਨਵਾਂ ਟਾਵਰ ਲੱਗ ਰਿਹਾ ਸੀ ਜਿਸ ਦਾ ਪਿੰਡ ਵਾਸੀਆਂ ਨੇ ਸੰਯੁਕਤ ਕਿਸਾਨ ਮੋਰਚਾ ਦੇ ਸਹਿਯੋਗ ਨਾਲ ਬੰਦ ਕਰਵਾ ਦਿੱਤਾ ਗਿਆ | ਇਸ ਮੌਕੇ ਪਿੰਡ ਵਾਸੀਆਂ ਨੇ ਭਾਰੀ ਇਕੱਠ ਵਾਟਰ ਸਪਲਾਈ ਦੇ ਨੇੜੇ ਕੀਤਾ | ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ 34 ਵਿਅਕਤੀਆਂ ਦੇ ਲਏ ਕੋਰੋਨਾ ਦੇ ਨਮੂਨੇ

ਸ੍ਰੀ ਚਮਕੌਰ ਸਾਹਿਬ, 3 ਮਈ (ਜਗਮੋਹਣ ਸਿੰਘ ਨਾਰੰਗ)-ਕੋਰੋਨਾ ਦੇ ਵੱਧ ਰਹੇ ਪ੍ਰਕੋਪ ਨੂੰ ਰੋਕਣ ਲਈ ਜਿਥੇ ਪੁਲਿਸ ਵਿਭਾਗ ਸਖ਼ਤ ਵਰਤ ਰਿਹਾ ਹੈ, ਉਥੇ ਸਿਹਤ ਵਿਭਾਗ ਵੀ ਕੋਰੋਨਾ ਦੇ ਸੈਂਪਲ ਲੈ ਕੇ ਲੋਕਾਂ ਨੂੰ ਸੁਚੇਤ ਕਰ ਰਿਹਾ ਹੈ | ਸਥਾਨਕ ਸਰਕਾਰੀ ਹਸਪਤਾਲ ਦੇ ਡਾ: ...

ਪੂਰੀ ਖ਼ਬਰ »

ਅਕਾਲੀ ਦਲ ਦੇ ਆਗੂਆਂ ਦੀ ਮੀਟਿੰਗ

ਨੂਰਪੁਰ ਬੇਦੀ, 3 ਮਈ (ਪੱਤਰ ਪੇ੍ਰਰਕਾਂ ਰਾਹੀਂ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਅਕਾਲੀ ਆਗੂਆਂ ਦੀ ਮੀਟਿੰਗ ਸਰਕਲ ਪ੍ਰਧਾਨ ਸਤਨਾਮ ਸਿੰਘ ਝੱਜ ਦੀ ਅਗਵਾਈ ਹੇਠ ਨੂਰਪੁਰ ਬੇਦੀ ਵਿਖੇ ਕੀਤੀ ਗਈ | ਜਾਣਕਾਰੀ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਅਦਾਲਤ ਵਲੋਂ ਜਦੋਂ ਪਹਿਲਾਂ ...

ਪੂਰੀ ਖ਼ਬਰ »

ਕਿਸਾਨ ਸਭਾ ਵਲੋਂ ਟਿਕਰੀ ਬਾਰਡਰ 'ਤੇ ਦਵਾਈਆਂ ਤੇ ਜ਼ਰੂਰੀ ਸਮਗਰੀ ਭੇਜੀ

ਮੋਰਿੰਡਾ, 3 ਮਈ (ਪਿ੍ਤਪਾਲ ਸਿੰਘ)-ਕੋਰੋਨਾ ਦੇ ਵੱਧ ਰਹੇ ਕਹਿਰ ਨੂੰ ਵੇਖਦਿਆਂ ਟਿਕਰੀ ਬਾਰਡਰ ਦਿੱਲੀ ਵਿਖੇ ਮੋਦੀ ਸਰਕਾਰ ਵਿਰੁੱਧ ਅੰਦੋਲਨ ਕਰ ਰਹੇ ਕਿਸਾਨ ਵੀਰਾਂ ਲਈ ਨੌਜਵਾਨ ਕਿਸਾਨ ਸਭਾ ਮੋਰਿੰਡਾ ਵਲੋਂ ਦਵਾਈਆਂ ਤੇ ਜ਼ਰੂਰੀ ਸਮਗਰੀ ਭੇਜੀ ਗਈ | ਇਸ ਸਬੰਧੀ ਕਿਸਾਨ ...

ਪੂਰੀ ਖ਼ਬਰ »

ਕਿਸਾਨ ਦਾ ਪੁੱਤ ਹੋਣ ਦੇ ਨਾਤੇ ਕਿਸਾਨ ਮਾਰੂ ਕਾਲੇ ਬਿੱਲਾਂ ਦੇ ਰੱਦ ਹੋਣ ਤੱਕ ਬਣਦਾ ਯੋਗਦਾਨ ਪਾਉਂਦਾ ਰਹਾਂਗਾ-ਪੰਮਾ ਡੂਮੇਵਾਲ

ਕਾਹਨਪੁਰ ਖੂਹੀ, 3 ਮਈ (ਗੁਰਬੀਰ ਸਿੰਘ ਵਾਲੀਆ)-ਲੰਘੀ ਪਹਿਲੀ ਮਈ ਨੂੰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਤੇ ਮਜ਼ਦੂਰ ਦਿਵਸ ਨੂੰ ਸਮਰਪਿਤ ਨੂਰਪੁਰ ਬੇਦੀ ਦੇ ਨਜ਼ਦੀਕੀ ਪਿੰਡ ਚਹਿੜ ਮਜਾਰਾ ਵਿਖੇ ਇਕ ਵਿਸਾਲ ਕਿਸਾਨ ਮਜ਼ਦੂਰ ...

ਪੂਰੀ ਖ਼ਬਰ »

ਭੱਕੂ ਮਾਜਰਾ ਵਿਖੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਮੁਕਾਬਲੇ

ਸ੍ਰੀ ਚਮਕੌਰ ਸਾਹਿਬ, 3 ਮਈ (ਜਗਮੋਹਣ ਸਿੰਘ ਨਾਰੰਗ)-ਪਿੰਡ ਭੱਕੂ ਮਾਜਰਾ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਓਲਡ ਸਟੂਡੈਂਟਸ ਐਸੋਸੀਏਸ਼ਨ ਵਲੋਂ ਗੁਰਦੁਆਰਾ ਸਾਹਿਬ ਵਿਖੇ ਅੱਠਵੀਂ ਜਮਾਤ ਤੱਕ ਦੇ ਬੱਚਿਆਂ ਦੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਸਬੰਧੀ ਲੇਖ ਤੇ ...

ਪੂਰੀ ਖ਼ਬਰ »

ਭਾਕਿਯੂ (ਲੱਖੋਵਾਲ) ਬਲਾਕ ਸ੍ਰੀ ਚਮਕੌਰ ਸਾਹਿਬ ਦੀ ਆਨ-ਲਾਈਨ ਮੀਟਿੰਗ

ਸ੍ਰੀ ਚਮਕੌਰ ਸਾਹਿਬ, 3 ਮਈ (ਜਗਮੋਹਣ ਸਿੰਘ ਨਾਰੰਗ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਬਲਾਕ ਸ੍ਰੀ ਚਮਕੌਰ ਸਾਹਿਬ ਦੀ ਆਨ ਲਾਈਨ ਮੀਟਿੰਗ ਹੋਈ ਜਿਸ 'ਚ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਮੁੰਡੀਆਂ, ਜ਼ਿਲ੍ਹਾ ਵਿੱਤ ਸਕੱਤਰ ਕਰਨੈਲ ਸਿੰਘ ਰਸੀਦਪੁਰ, ਬਲਾਕ ਪ੍ਰਧਾਨ ...

ਪੂਰੀ ਖ਼ਬਰ »

ਮਾਸਟਰ ਕੇਡਰ ਯੂਨੀਅਨ ਵਲੋਂ ਸਕੂਲਾਂ ਦਾ ਸਮਾਂ ਘਟਾਉਣ ਤੇ ਅੱਧਾ ਸਟਾਫ਼ ਬੁਲਾਉਣ ਦੀ ਮੰਗ

ਨੂਰਪੁਰ ਬੇਦੀ, 3 ਮਈ (ਹਰਦੀਪ ਸਿੰਘ ਢੀਂਡਸਾ)-ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਸੰਯੁਕਤ ਸਕੱਤਰ ਕਮਲਜੀਤ ਸਮੀਰੋਵਾਲ, ਮਾਲਵਾ ਜ਼ੋਨ ਪ੍ਰਧਾਨ ਮੁਹਿੰਦਰ ਸਿੰਘ ਰਾਣਾ, ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਸ਼ਾਤਪੁਰੀ, ਉਪ ਪ੍ਰਧਾਨ ਗੁਰਜਤਿੰਦਰਪਾਲ ਸਿੰਘ ...

ਪੂਰੀ ਖ਼ਬਰ »

ਇਸਤਰੀ ਅਕਾਲੀ ਦਲ ਦੀ ਪ੍ਰਧਾਨ ਕੁਲਵਿੰਦਰ ਕੌਰ ਨੂੰ ਸਦਮਾ, ਪਿਤਾ ਦਾ ਦਿਹਾਂਤ

ਸ੍ਰੀ ਅਨੰਦਪੁਰ ਸਾਹਿਬ, 3 ਮਈ (ਕਰਨੈਲ ਸਿੰਘ)-ਸ਼੍ਰੋਮਣੀ ਇਸਤਰੀ ਅਕਾਲੀ ਦਲ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਬੀਬੀ ਕੁਲਵਿੰਦਰ ਕੌਰ ਵਿਰਕ ਨੂੰ ਉਦੋਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਿਤਾ ਜਥੇਦਾਰ ਚਰਨ ਸਿੰਘ ਟੌਹੜਾ (86) ਪੁੱਤਰ ਸਵ: ਫੂਲਾ ਸਿੰਘ ਵਾਸੀ ਪੱਟੀ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਨਿਯਮ ਅਪਣਾਉਣ ਲਈ ਹਦਾਇਤ

ਭਰਤਗੜ੍ਹ, 3 ਮਈ (ਜਸਬੀਰ ਸਿੰਘ ਬਾਵਾ)-ਸਿਵਲ ਸਰਜਨ ਦੇ ਨਿਰਦੇਸ਼ਾਂ ਤਹਿਤ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦੌਰਾਨ ਇਨਸਾਨੀ ਜਿੰਦਗੀਆਂ ਬਚਾਉਣ ਦੇ ਮੰਤਵ ਨਾਲ ਭਰਤਗੜ੍ਹ ਦੇ ਕਮਿਊਨਟੀ ਸਿਹਤ ਕੇਂਦਰ 'ਚ ਐਸ. ਐਮ. ਓ. ਅਨੰਦ ਘਈ, ਬੀ. ਈ. ਈ. ਰਵਿੰਦਰ ਸਿੰਘ ਆਦਿ ਨੇ ਲੋਕਾਂ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਲੋਂ 'ਵਿਸ਼ਵ ਪ੍ਰੈੱਸ ਆਜ਼ਾਦੀ ਦਿਵਸ' ਨੂੰ ਸਮਰਪਿਤ ਮੁਕਾਬਲਾ ਕਰਵਾਇਆ

ਸ੍ਰੀ ਅਨੰਦਪੁਰ ਸਾਹਿਬ, 3 ਮਈ (ਕਰਨੈਲ ਸਿੰਘ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ 'ਪੱਤਰਕਾਰੀ ਤੇ ਜਨ-ਸੰਚਾਰ ਵਿਭਾਗ' ਵਲੋਂ 'ਵਿਸ਼ਵ ਪ੍ਰੈੱਸ ਆਜ਼ਾਦੀ ਦਿਵਸ' ਨੂੰ ਸਮਰਪਿਤ ਆਨਲਾਈਨ ਲੇਖ ਲਿਖਣ ਮੁਕਾਬਲਾ ਕਰਵਾਇਆ ਗਿਆ | ਮੁਕਾਬਲੇ 'ਚ ਤਕਰੀਬਨ 25 ...

ਪੂਰੀ ਖ਼ਬਰ »

ਬਾਬਾ ਬਲਵਿੰਦਰ ਸਿੰਘ ਨਾਨਕਸਰ ਕਲੇਰਾਂ ਵਾਲੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਸ੍ਰੀ ਅਨੰਦਪੁਰ ਸਾਹਿਬ, 3 ਮਈ (ਕਰਨੈਲ ਸਿੰਘ)-ਪ੍ਰਸਿੱਧ ਧਾਰਮਿਕ ਅਸਥਾਨ ਨਾਨਕਸਰ ਕਲੇਰਾ ਵਿਖੇ ਸੱਚਖੰਡ ਗੁ: ਭੋਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਬਲਵਿੰਦਰ ਸਿੰਘ ਮੋਟੀ ਆਪਣੇ ਸਮੁੱਚੇ ਜਥੇ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੇ ਇਥੋਂ ਦੇ ਹੋਰ ਧਾਰਮਿਕ ...

ਪੂਰੀ ਖ਼ਬਰ »

ਐਸ. ਪੀ. ਊਨਾ ਅਰਜਿੱਤ ਸੈਨ ਠਾਕੁਰ ਵਲੋਂ ਪੰਜਾਬ ਦੀ ਸਰਹੱਦ ਨਾਲ ਲਗਾਏ ਨਾਕਿਆਂ ਦੀ ਚੈਕਿੰਗ

ਸੰਤੋਖਗੜ੍ਹ, 3 ਮਈ (ਮਲਕੀਅਤ ਸਿੰਘ)-ਕੋਵਿਡ ਦੀ ਵਧਦੀ ਮਹਾਂਮਾਰੀ ਨੂੰ ਵੇਖਦਿਆਂ ਜ਼ਿਲ੍ਹਾ ਊਨਾ ਦੇ ਪ੍ਰਸ਼ਾਸਨ ਨੇ ਸਖ਼ਤੀ ਵਧਾ ਦਿੱਤੀ ਹੈ | ਡੀ. ਸੀ. ਊਨਾ ਰਾਘਵ ਸ਼ਰਮਾ ਨੇ ਬਿਆਨ ਜਾਰੀ ਕਰਦਿਆਂ ਆਖਿਆ ਕਿ ਸਰਕਾਰ ਵਲੋਂ ਲਗਾਏ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ...

ਪੂਰੀ ਖ਼ਬਰ »

ਕੋਵਿਡ ਕੇਅਰ ਸੈਂਟਰ ਸਿਵਲ ਹਸਪਤਾਲ ਰੂਪਨਗਰ ਨੂੰ ਪੰਜ ਸਟਰੈਚਰ ਤੇ ਵੀਲ੍ਹ ਚੇਅਰਾਂ ਭੇਟ

ਰੂਪਨਗਰ, 3 ਮਈ (ਗੁਰਪ੍ਰੀਤ ਸਿੰਘ ਹੁੰਦਲ)-ਜ਼ਿਲ੍ਹਾ ਰੈੱਡ ਕਰਾਸ ਰੂਪਨਗਰ ਵਲੋਂ ਕੋਵਿਡ ਕੇਅਰ ਸੈਂਟਰ ਸਿਵਲ ਹਸਪਤਾਲ ਰੂਪਨਗਰ ਲਈ ਪੰਜ ਸਟਰੈਚਰ ਤੇ ਪੰਜ ਵੀਲ ਚੇਅਰਾਂ ਪ੍ਰਦਾਨ ਕੀਤੀਆਂ ਗਈਆਂ | ਇਸ ਸਮੇਂ ਰੈੱਡ ਕਰਾਸ ਭਵਨ ਵਿਖੇ ਸ੍ਰੀਮਤੀ ਸੋਨਾਲੀ ਗਿਰੀ ਆਈ. ਏ. ਐਸ. ...

ਪੂਰੀ ਖ਼ਬਰ »

ਪਟਵਾਰ ਯੂਨੀਅਨ ਵਲੋਂ ਸਪੀਕਰ ਰਾਣਾ ਕੇ. ਪੀ. ਸਿੰਘ ਨੂੰ ਦਿੱਤਾ ਮੰਗ-ਪੱਤਰ

ਰੂਪਨਗਰ, 3 ਮਈ (ਸਤਨਾਮ ਸਿੰਘ ਸੱਤੀ)-ਰੈਵੀਨਿਊ ਪਟਵਾਰ ਯੂਨੀਅਨ ਰੂਪਨਗਰ ਵਲੋਂ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਨੇ ਪਟਵਾਰ ਵਰਗ ਦੀਆਂ ਮੰਗਾਂ ਸਬੰਧੀ ਇਕ ਮੈਮੋਰੰਡਮ ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੇ. ਪੀ. ਸਿੰਘ ਨੂੰ ਦਿੱਤਾ ਗਿਆ | ਸਪੀਕਰ ਵਲੋਂ ਯੂਨੀਅਨ ਦੀਆਂ ...

ਪੂਰੀ ਖ਼ਬਰ »

ਆਈ. ਆਈ. ਟੀ. ਰੂਪਨਗਰ ਵਲੋਂ ਖੇਤੀਬਾੜੀ ਤੇ ਆਰਟੀਫ਼ੀਸ਼ੀਅਲ ਇੰਟੈਲੀਜੈਂਸ ਨਾਲ ਸਬੰਧਤ ਸਰਟੀਫ਼ਿਕੇਟ ਕੋਰਸ ਦੀ ਸ਼ੁਰੂਆਤ

ਰੂਪਨਗਰ, 3 ਮਈ (ਗੁਰਪ੍ਰੀਤ ਸਿੰਘ ਹੁੰਦਲ)-ਆਈ. ਆਈ. ਟੀ. ਰੋਪੜ ਨੇ ਖੇਤੀਬਾੜੀ ਸਵੈਚਾਲਨ ਲਈ ਆਰਟੀਫਿਸੀਅਲ ਇੰਟੈਲੀਜੈਂਸ ਤੇ ਸਾਈਬਰ ਫਿਜ਼ੀਕਲ ਸਿਸਟਮਜ਼ 'ਤੇ ਇਕ ਪ੍ਰਮਾਣ ਪੱਤਰ ਕੋਰਸ ਸ਼ੁਰੂ ਕੀਤਾ ਹੈ | ਇਹ ਕੋਰਸ 2 ਜੂਨ ਤੋਂ ਸ਼ੁਰੂ ਹੋਵੇਗਾ, ਜਿਸ ਦੀਆਂ ਕਲਾਸਾਂ ਆਨਲਾਈਨ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਸ੍ਰੀ ਅਨੰਦਪੁਰ ਸਾਹਿਬ, 3 ਮਈ (ਕਰਨੈਲ ਸਿੰਘ)-ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਸਥਾਨਕ ਗੁਰਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਪ੍ਰਬੰਧ ਵਲੋਂ ਸਮੂਹ ਸੰਗਤਾਂ ਦੇ ...

ਪੂਰੀ ਖ਼ਬਰ »

ਗਾਇਕ ਪੰਮਾ ਡੂਮੇਵਾਲ ਤੇ ਕਿਸਾਨ ਆਗੂਆਂ 'ਤੇ ਦਰਜ ਕੀਤੇ ਪਰਚੇ ਰੱਦ ਕੀਤੇ ਜਾਣ

ਨੂਰਪੁਰ ਬੇਦੀ, 3 ਮਈ (ਹਰਦੀਪ ਸਿੰਘ ਢੀਂਡਸਾ)-ਪਿੰਡ ਚੈਹਿੜਮਜਾਰਾ ਵਿਖੇ ਕਿਸਾਨ ਮਜ਼ਦੂਰ ਕਾਨਫ਼ਰੰਸ ਦੌਰਾਨ ਇਲਾਕੇ ਦੇ ਲੋਕ ਗਾਇਕ ਪੰਮਾ ਡੂਮੇਵਾਲ ਤੇ ਕਿਸਾਨ ਆਗੂਆਂ ਖ਼ਿਲਾਫ਼ ਕੀਤੇ ਪਰਚੇ ਤੁਰੰਤ ਰੱਦ ਕੀਤੇ ਜਾਣ | ਇਹ ਪ੍ਰਗਟਾਵਾ ਯੂਥ ਅਕਾਲੀ ਦਲ ਪੰਜਾਬ ਦੇ ਜਰਨਲ ...

ਪੂਰੀ ਖ਼ਬਰ »

ਡਾ: ਮਨਿੰਦਰ ਕੌਰ ਤੇ ਐਡ. ਕੁਲਤਾਰ ਸਿੰਘ ਵਲੋਂ ਰੈੱਡ ਕਰਾਸ ਸੁਸਾਇਟੀ ਰੂਪਨਗਰ ਲਈ ਇਕ ਲੱਖ ਦੀ ਸਹਾਇਤਾ

ਰੂਪਨਗਰ, 3 ਮਈ (ਸਤਨਾਮ ਸਿੰਘ ਸੱਤੀ)-ਡਾ: ਮਨਿੰਦਰ ਕੌਰ ਤੇ ਐਡਵੋਕੇਟ ਕੁਲਤਾਰ ਸਿੰਘ ਵਲੋਂ ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਨੂੰ ਰੈੱਡ ਕਰਾਸ ਸੁਸਾਇਟੀ ਲਈ ਇਕ ਲੱਖ ਰੁਪਏ ਦਾ ਚੈੱਕ ਸੌਂਪਿਆ | ਕੋਵਿਡ 19 ਦੇ ਚੱਲਦਿਆਂ ਉਨ੍ਹਾਂ ਨੇ ਇਮਿਊਨ ਰਤਨ ਨਾਂਅ ਦੀਆਂ ...

ਪੂਰੀ ਖ਼ਬਰ »

ਵਿਸ਼ਵ ਪੈੱ੍ਰਸ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੈੱ੍ਰਸ ਕਲੱਬ ਐਸੋ: ਵਲੋਂ ਵੈਬੀਨਾਰ

ਰੂਪਨਗਰ, 3 ਮਈ (ਸਤਨਾਮ ਸਿੰਘ ਸੱਤੀ)-ਵਿਸ਼ਵ ਪੈੱ੍ਰਸ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੈੱ੍ਰਸ ਕਲੱਬ ਐਸੋ: ਵਲੋਂ ਵੈਬੀਨਾਰ ਕਰਵਾਇਆ ਗਿਆ | ਇਸ ਮੌਕੇ ਜ਼ਿਲ੍ਹਾ ਰੂਪਨਗਰ ਦੇ ਪੱਤਰਕਾਰਾਂ ਨਾਲ ਵਰਚੂਅਲ ਤੋਰ 'ਤੇ ਵਿਸ਼ੇਸ਼ ਗੱਲਬਾਤ ਕਰਦਿਆਂ ਪੰਜਾਬ ਵਿਧਾਨ ਸਭਾ ਦੇ ...

ਪੂਰੀ ਖ਼ਬਰ »

ਡੀ. ਈ. ਓ. ਐਲੀਮੈਂਟਰੀ ਵਲੋਂ ਸਰਕਾਰੀ ਸਕੂਲਾਂ 'ਚ ਦਾਖ਼ਲੇ ਵਧਾਉਣ ਲਈ ਮੀਟਿੰਗ

ਨੂਰਪੁਰ ਬੇਦੀ, 3 ਮਈ (ਹਰਦੀਪ ਸਿੰਘ ਢੀਂਡਸਾ)-ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਕੂਲ ਰੂਪਨਗਰ ਜਰਨੈਲ ਸਿੰਘ ਵਲੋਂ ਬੀ. ਪੀ. ਈ. ਓ. ਦਫ਼ਤਰ ਨੂਰਪੁਰ ਬੇਦੀ ਵਿਖੇ ਸਰਕਾਰੀ ਸਕੂਲਾਂ 'ਚ ਦਾਖ਼ਲੇ ਵਧਾਉਣ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ ਗਈ | ਜਿਸ 'ਚ ਉਨ੍ਹਾਂ ਨੇ ਕਿਹਾ ...

ਪੂਰੀ ਖ਼ਬਰ »

ਟਿੱਬਾ ਨੰਗਲ ਵਿਖੇ ਭੂਰੀ ਵਾਲੇ ਸੀਨੀਅਰ ਸੈਕੰਡਰੀ ਸਕੂਲ 'ਚ ਦਾਖ਼ਲੇ ਸ਼ੁਰੂ

ਨੂਰਪੁਰ ਬੇਦੀ, 3 ਮਈ (ਵਿੰਦਰ ਪਾਲ ਝਾਂਡੀਆ)-ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਭੂਰੀਆਂ ਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੇ ਮਹਾਰਾਜ ਬ੍ਰਹਮ ਸਾਗਰ ਬ੍ਰਹਮਾ ਨੰਦ ਭੂਰੀਆਂ ਵਾਲੇ ਗਰੀਬਦਾਸੀ ਸੀਨੀਅਰ ਸੈਕੰਡਰੀ ਸਕੂਲ ਟਿੱਬਾ ਨੰਗਲ ਵਿਖੇ ਨਵੇਂ ਦਾਖ਼ਲੇ ਸ਼ੁਰੂ ...

ਪੂਰੀ ਖ਼ਬਰ »

ਸਤਸੰਗ ਭਵਨ ਨੂਰਪੁਰ ਬੇਦੀ ਵਿਖੇ ਕੋਵਿਡ ਟੀਕਾਕਰਨ ਕੈਂਪ

ਨੂਰਪੁਰ ਬੇਦੀ, 3 ਮਈ (ਹਰਦੀਪ ਸਿੰਘ ਢੀਂਡਸਾ)-ਪੰਜਾਬ ਦੇ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਤੇ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਡਾ: ਵਿਧਾਨ ਚੰਦਰ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਹੇਠ ਸਤਿਸੰਗ ਭਵਨ ਨੂਰਪੁਰ ਬੇਦੀ ਵਿਖੇ ਕੋਵਿਡ ...

ਪੂਰੀ ਖ਼ਬਰ »

ਸਾਂਝੀ ਸੱਥ ਦੀ ਟੀਮ ਵਲੋਂ ਭਾਜਪਾ ਦੀ ਹੋਈ ਕਰਾਰੀ ਹਾਰ ਦੀ ਖ਼ੁਸ਼ੀ 'ਚ ਵੰਡੇ ਲੱਡੂ

ਨੂਰਪੁਰ ਬੇਦੀ, 3 ਮਈ (ਹਰਦੀਪ ਸਿੰਘ ਢੀਂਡਸਾ)-ਦਿੱਲੀ ਵਿਖੇ ਕਿਸਾਨੀ ਸੰਘਰਸ਼ 'ਚ ਸ਼ਮੂਲੀਅਤ ਕਰਨ ਵਾਲੀ ਸਾਂਝੀ ਸੱਥ ਦੇ ਨੌਜਵਾਨਾਂ ਨੇ ਭਾਜਪਾ ਦੀ ਬੰਗਾਲ ਵਿਚ ਹੋਈ ਕਰਾਰੀ ਹਾਰ ਦੀ ਖ਼ੁਸ਼ੀ ਵਿਚ ਲੱਡੂ ਵੰਡੇ | ਸਾਂਝੀ ਸੱਥ ਦੇ ਸਥਾਨਕ ਆਗੂ ਸੁਖਵਿੰਦਰ ਸਿੰਘ ਬੜਵਾ, ...

ਪੂਰੀ ਖ਼ਬਰ »

ਕਰੈਸ਼ਰ ਯੂਨੀਅਨ ਵਲੋਂ ਕਰੈਸ਼ਰ ਇੰਡਸਟਰੀ ਨੂੰ ਚਾਲੂ ਕਰਨ ਦੀ ਮੰਗ

ਕਾਹਨਪੁਰ ਖੂਹੀ, 3 ਮਈ (ਗੁਰਬੀਰ ਸਿੰਘ ਵਾਲੀਆ)-ਪਿਛਲੇ ਕਈ ਦਿਨਾਂ ਤੋਂ ਬੰਦ ਪਈ ਕਰੈਸ਼ਰ ਇੰਡਸਟਰੀ ਨੂੰ ਚਾਲੂ ਕਰਵਾਉਣ ਲਈ ਕਰੈਸ਼ਰ ਯੂਨੀਅਨ ਰੋਪੜ ਤੇ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ, ਪੰਚਾਂ ਤੇ ਨੰਬਰਦਾਰਾਂ ਦੀ ਇਕ ਹੰਗਾਮੀ ਮੀਟਿੰਗ, ਨਜ਼ਦੀਕੀ ...

ਪੂਰੀ ਖ਼ਬਰ »

ਢੰਗਰਾਲੀ ਵਿਖੇ ਮਨਾਇਆ ਮਜ਼ਦੂਰ ਦਿਵਸ

ਮੋਰਿੰਡਾ, 3 ਮਈ (ਕੰਗ)-ਪਿੰਡ ਢੰਗਰਾਲੀ ਵਿਖੇ ਸ੍ਰੀ ਅਲਟਰਾ ਸੀਮਿੰਟ ਕੰਪਨੀ ਵਲੋਂ ਗ੍ਰਾਮ ਪੰਚਾਇਤ ਢੰਗਰਾਲੀ ਦੇ ਸਹਿਯੋਗ ਨਾਲ ਮਜ਼ਦੂਰ ਦਿਵਸ ਮਨਾਇਆ | ਇਸ ਸਬੰਧੀ ਸਰਪੰਚ ਗੁਰਪ੍ਰੀਤ ਸਿੰਘ ਬਾਠ ਵਲੋਂ ਮਜਦੂਰ ਦਿਵਸ ਮਨਾਉਣ ਮੌਕੇ ਸਰਕਾਰ ਦੀਆਂ ਉਸਾਰੀ ਕਿਰਤੀ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਵਲੋਂ ਅਬਿਆਣਾ ਵਿਖੇ 12 ਨੂੰ ਕਿਸਾਨ ਮਜ਼ਦੂਰ ਮਹਾਂ ਸੰਮੇਲਨ ਕਰਨ ਦਾ ਐਲਾਨ

ਨੂਰਪੁਰ ਬੇਦੀ, 3 ਮਈ (ਹਰਦੀਪ ਸਿੰਘ ਢੀਂਡਸਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਸਰਹਿੰਦ ਫ਼ਤਹਿ ਦਿਵਸ ਮੌਕੇ 12 ਮਈ ਨੂੰ ਨੂਰਪੁਰ ਬੇਦੀ ਬਲਾਕ ਦੇ ਪਿੰਡ ਅਬਿਆਣਾ ਵਿਖੇ ਵਿਸ਼ਾਲ ਕਿਸਾਨ ਮਜ਼ਦੂਰ ਮਹਾਂ ਸੰਮੇਲਨ ਕਰਨ ਦਾ ਐਲਾਨ ਕੀਤਾ ਹੈ | ਮਹਾਂ ਸੰਮੇਲਨ ਨੂੰ ਲੈ ਕੇ ਅੱਜ ...

ਪੂਰੀ ਖ਼ਬਰ »

ਕੌਂਸਲ ਪ੍ਰਧਾਨ ਵਲੋਂ ਅਧਿਕਾਰੀਆਂ ਸਮੇਤ ਵੱਖ-ਵੱਖ ਵਾਰਡਾਂ ਦਾ ਦੌਰਾ

ਨੰਗਲ, 3 ਮਈ (ਪ੍ਰੀਤਮ ਸਿੰਘ ਬਰਾਰੀ)-ਨਗਰ ਕੌਂਸਲ ਨੰਗਲ ਵਲੋਂ ਸ਼ਹਿਰ ਦੇ ਵੱਖ-ਵੱਖ ਵਾਰਡਾਂ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨੂੰ ਤੇਜ਼ ਗਤੀ ਪ੍ਰਦਾਨ ਕਰਨ ਲਈ ਨਗਰ ਕੌਂਸਲ ਨੰਗਲ ਦੇ ਪ੍ਰਧਾਨ ਸੰਜੇ ਸਾਹਨੀ ਵਲੋਂ ਵੱਖ ਵੱਖ ਵਾਰਡਾਂ ਦਾ ਕੌਂਸਲ ਅਧਿਕਾਰੀਆਂ ਨੂੰ ...

ਪੂਰੀ ਖ਼ਬਰ »

400 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਕੱਢੀਆਂ ਜਾਂਦੀਆਂ ਰਾਤਰੀ ਸ਼ਬਦ ਫੇਰੀਆਂ ਸਮਾਪਤ

ਸ੍ਰੀ ਅਨੰਦਪੁਰ ਸਾਹਿਬ, 3 ਮਈ (ਜੇ. ਐੱਸ. ਨਿੱਕੂਵਾਲ, ਕਰਨੈਲ ਸਿੰਘ)-ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੱਢੀਆਂ ਜਾਂਦੀਆਂ ਰਾਤਰੀ ਸ਼ਬਦ ਫੇਰੀਆਂ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਸ਼ੁਕਰਾਨਾ ...

ਪੂਰੀ ਖ਼ਬਰ »

ਦੀ ਰੈਵੀਨਿਊ ਪਟਵਾਰ ਯੂਨੀਅਨ ਨੇ ਰਾਣਾ ਕੇ. ਪੀ. ਸਿੰਘ ਨੂੰ ਸੌਂਪਿਆ ਮੰਗ-ਪੱਤਰ

ਨੰਗਲ, 3 ਮਈ (ਪ੍ਰੀਤਮ ਸਿੰਘ ਬਰਾਰੀ)-ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਤਹਿਸੀਲ ਨੰਗਲ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸਪੀਕਰ ਪੰਜਾਬ ਰਾਣਾ ਕੇ. ਪੀ. ਸਿੰਘ ਨੂੰ ਮੰਗ-ਪੱਤਰ ਸੌਂਪਿਆ ਗਿਆ | ਇਸ ਸਬੰਧੀ ਤਹਿਸੀਲ ਪ੍ਰਧਾਨ ਬਲਜਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜ਼ਿਲ੍ਹਾ ਰੂਪਨਗਰ 'ਚ 160 ਪਾਜ਼ੀਟਿਵ ਕੇਸ

ਰੂਪਨਗਰ, 3 ਮਈ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਰੂਪਨਗਰ 'ਚ ਅੱਜ 60 ਕੋਰੋਨਾ ਪਾਜ਼ੀਟਿਵ ਕੇਸ ਆਏ ਹਨ | ਇਸ ਸਬੰਧੀ ਸਿਵਲ ਸਰਜਨ ਰੂਪਨਗਰ ਦਵਿੰਦਰ ਕੁਮਾਰ ਢਾਂਡਾ ਨੇ ਦੱਸਿਆ ਕਿ ਅੱਜ 73 ਜਣੇ ਸਿਹਤਯਾਬ ਹੋ ਕੇ ਘਰਾਂ ਨੂੰ ਵੀ ਪਰਤੇ ਹਨ ਜਦ ਕਿ 1478 ਜਣਿਆਂ ਦੇ ਸੈਂਪਲ ਇਕੱਤਰ ਕੀਤੇ ...

ਪੂਰੀ ਖ਼ਬਰ »

ਤਹਿਸੀਲ ਨੰਗਲ 'ਚ ਛੋਟੇ ਅਸ਼ਟਾਮਾਂ ਦੀ ਘਾਟ ਕਾਰਨ ਲੋਕ ਪ੍ਰੇਸ਼ਾਨ

ਨੰਗਲ, 3 ਮਈ (ਪ੍ਰੀਤਮ ਸਿੰਘ ਬਰਾਰੀ)-ਨੰਗਲ ਤਹਿਸੀਲ 'ਚ ਪਿਛਲੇ ਕਈ ਦਿਨਾਂ ਤੋਂ ਛੋਟੇ ਅਸ਼ਟਾਮਾਂ ਦੀ ਘਾਟ ਪਾਈ ਜਾ ਰਹੀ ਹੈ ਤੇ ਅਸ਼ਟਾਮ ਨਾ ਮਿਲਣ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸਬੰਧੀ ਨੰਗਲ ਤਹਿਸੀਲ 'ਚ ਅਸ਼ਟਾਮ ਫਰੋਸ਼ਾਂ ਨਾਲ ...

ਪੂਰੀ ਖ਼ਬਰ »

ਪ੍ਰਸ਼ਾਸਨ ਨੇ ਬੀ. ਬੀ. ਐਮ. ਬੀ. ਤੇ ਐਨ. ਐਫ. ਐਲ. ਕੋਲੋਂ ਆਪਣੇ ਕਬਜ਼ੇ 'ਚ ਲਏ ਆਕਸੀਜਨ ਸਿਲੰਡਰ

ਨੰਗਲ, 3 ਮਈ (ਪ੍ਰੀਤਮ ਸਿੰਘ ਬਰਾਰੀ)-ਕਰੋਨਾ ਮਹਾਂਮਾਰੀ ਦੇ ਚੱਲਦਿਆਂ ਆਕਸੀਜਨ ਦੀ ਆਈ ਭਾਰੀ ਕਿੱਲਤ ਮਗਰੋਂ ਆਕਸੀਜਨ ਸਿਲੰਡਰਾਂ ਦੀ ਹੋ ਰਹੀ ਕਾਲਾ ਬਜ਼ਾਰੀ ਰੋਕਣ ਲਈ ਸਰਕਾਰ ਵਲੋਂ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਕੀਤੀਆਂ ਸਨ ਕਿ ਜਿਥੇ ਕਿਤੇ ਵੀ ਆਕਸੀਜਨ ...

ਪੂਰੀ ਖ਼ਬਰ »

ਨੰਗਲ ਦਾ ਦਯਾਨੰਦ ਪਬਲਿਕ ਸਕੂਲ ਚੜਿ੍ਹਆ ਕੋਰੋਨਾ ਕਾਲ ਦੀ ਭੇਟ, 22 ਅਧਿਆਪਕ ਹੋਏ ਬੇਰੁਜ਼ਗਾਰ

ਨੰਗਲ, 3 ਮਈ (ਪ੍ਰੋ. ਅਵਤਾਰ ਸਿੰਘ)-ਨਯਾ ਨੰਗਲ ਵਿਖੇ ਬਣਿਆ ਦਯਾਨੰਦ ਪਬਲਿਕ ਸਕੂਲ ਕੋਰੋਨਾ ਕਾਲ ਦੇ ਚੱਲਦੇ ਤਾਲਾਬੰਦੀ ਦਾ ਸ਼ਿਕਾਰ ਹੋ ਗਿਆ | ਸਕੂਲ ਮੈਨੇਜਮੈਂਟ ਨੇ ਨਾ ਤਾਂ ਸਕੂਲ ਦੇ ਸਟਾਫ਼ ਤੇ ਨਾ ਹੀ ਵਿਦਿਆਰਥੀਆਂ ਦੇ ਪਰਿਵਾਰਾਂ ਤੋਂ ਇਸ ਬਾਰੇ ਵਿਚ ਕੋਈ ਵਿਚਾਰ ...

ਪੂਰੀ ਖ਼ਬਰ »

ਤਿੰਨ ਸੱਤਾਧਾਰੀਆਂ ਸਮੇਤ 2 ਅਕਾਲੀ ਦਲ ਤੇ 2 ਆਜ਼ਾਦ ਕੌਂਸਲਰਾਂ ਨੇ ਸਹੁੰ ਚੁੱਕੀ

ਰੂਪਨਗਰ, 3 ਮਈ (ਸਤਨਾਮ ਸਿੰਘ ਸੱਤੀ)-ਸੱਤਾਧਾਰੀ ਪਾਰਟੀ ਕਾਂਗਰਸ ਦੇ ਦੋ ਦਿੱਗਜ ਕੌਂਸਲਰਾਂ ਅਸ਼ੋਕ ਵਾਹੀ ਸਾਬਕਾ ਪ੍ਰਧਾਨ ਤੇ ਤਿੰਨ ਵਾਰ ਦੇ ਸੀਨੀਅਰ ਕੌਂਸਲਰ ਪੋਮੀ ਸੋਨੀ ਉਨ੍ਹਾਂ ਦੀ ਕੌਂਸਲਰ ਬਣੀ ਪਤਨੀ ਕਿਰਨ ਸੋਨੀ ਸਮੇਤ ਅਕਾਲੀ ਦਲ ਦੀਆਂ ਦੋਵੇਂ ਕੌਂਸਲਰਾਂ ...

ਪੂਰੀ ਖ਼ਬਰ »

ਨੰਗਲ ਦਾ ਦਯਾਨੰਦ ਪਬਲਿਕ ਸਕੂਲ ਚੜਿ੍ਹਆ ਕੋਰੋਨਾ ਕਾਲ ਦੀ ਭੇਟ, 22 ਅਧਿਆਪਕ ਹੋਏ ਬੇਰੁਜ਼ਗਾਰ

ਨੰਗਲ, 3 ਮਈ (ਪ੍ਰੋ. ਅਵਤਾਰ ਸਿੰਘ)-ਨਯਾ ਨੰਗਲ ਵਿਖੇ ਬਣਿਆ ਦਯਾਨੰਦ ਪਬਲਿਕ ਸਕੂਲ ਕੋਰੋਨਾ ਕਾਲ ਦੇ ਚੱਲਦੇ ਤਾਲਾਬੰਦੀ ਦਾ ਸ਼ਿਕਾਰ ਹੋ ਗਿਆ | ਸਕੂਲ ਮੈਨੇਜਮੈਂਟ ਨੇ ਨਾ ਤਾਂ ਸਕੂਲ ਦੇ ਸਟਾਫ਼ ਤੇ ਨਾ ਹੀ ਵਿਦਿਆਰਥੀਆਂ ਦੇ ਪਰਿਵਾਰਾਂ ਤੋਂ ਇਸ ਬਾਰੇ ਵਿਚ ਕੋਈ ਵਿਚਾਰ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਸਿੰਘਪੁਰ 'ਚ ਕੋਰੋਨਾ ਵੈਕਸੀਨ ਖ਼ਤਮ

ਨੂਰਪੁਰ ਬੇਦੀ, 3 ਮਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸਰਕਾਰੀ ਹਸਪਤਾਲ ਸਿੰਘਪੁਰ ਵਿਖੇ ਕੋਰੋਨਾ ਵੈਕਸੀਨ ਦਾ ਸਟਾਕ ਅੱਜ ਖ਼ਤਮ ਹੋ ਗਿਆ ਜਿਸ ਕਰ ਕੇ ਕੋਰੋਨਾ ਤੋਂ ਬਚਾਅ ਲਈ ਟੀਕਾ ਲਗਵਾਉਣ ਲਈ ਹਸਪਤਾਲ ਵਿਖੇ ਪਹੁੰਚੇ ਜ਼ਿਆਦਾਤਰ ਨਾਗਰਿਕਾਂ ਨੂੰ ਬਿਨਾਂ ਟੀਕਾ ਲਗਵਾਏ ...

ਪੂਰੀ ਖ਼ਬਰ »

ਅਨਾਜ ਮੰਡੀਆਂ 'ਚ ਸਮੱਸਿਆਵਾਂ ਨੂੰ ਲੈ ਕੇ ਅਧਿਕਾਰੀਆਂ ਨਾਲ ਮੀਟਿੰਗ

ਨੂਰਪੁਰ ਬੇਦੀ, 3 ਮਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਖੇਤਰ ਨੂਰਪੁਰ ਬੇਦੀ ਦੀਆਂ ਅਨਾਜ ਮੰਡੀਆਂ 'ਚ ਬਾਰਦਾਨੇ ਦੀ ਘਾਟ ਸੁਸਤ ਚੁਕਾਈ ਤੇ ਅਦਾਇਗੀ ਯਾਦ ਮਾਮਲੇ ਨੂੰ ਲੈ ਕੇ ਸੰਯੁਕਤ ਮੋਰਚਾ ਕਿਸਾਨ ਮੋਰਚਾ ਰੋਪੜ ਦੇ ਵਫ਼ਦ ਨੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX