ਤਾਜਾ ਖ਼ਬਰਾਂ


ਇੰਡੀਅਨ ਪ੍ਰੀਮੀਅਰ ਲੀਗ 2021- ਚੇਨਈ ਸੁਪਰ ਕਿੰਗਜ਼ ਨੇ ਰਾਇਲ ਚੈਲੰਜਰਜ਼ ਬੰਗਲੌਰ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ-ਰਾਸ਼ਟਰਪਤੀ ਜੋ ਬਾਈਡਨ ਦੀ ਮੁਲਾਕਾਤ 2 ਘੰਟਿਆਂ ਬਾਅਦ ਸਮਾਪਤ ਹੋਈ
. . .  1 day ago
ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਾਰਟੀ ਨੇਤਾ ਰਾਹੁਲ ਗਾਂਧੀ ਦੇ ਘਰ ਪਹੁੰਚੇ
. . .  1 day ago
ਭਾਰਤ ਅਤੇ ਅਮਰੀਕਾ ਵਿਚਕਾਰ ਅਤੇ ਬਹੁਤ ਮਜ਼ਬੂਤ ਦੋਸਤੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਨਵਦੀਪ ਸਿੰਘ ਬੱਬੂ ਬਰਾੜ ਪੀ.ਸੀ.ਸੀ. ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ’ਚ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ 'ਚ ਹੋਏ ਸ਼ਾਮਿਲ
. . .  1 day ago
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਵਿਚਾਲੇ ਵ੍ਹਾਈਟ ਹਾਊਸ 'ਚ ਮੀਟਿੰਗ ਜਾਰੀ
. . .  1 day ago
ਵਿਧਾਨ ਸਭਾ ਹਲਕਾ ਭੋਆ ਤੋਂ ਰਾਕੇਸ਼ ਕੁਮਾਰ ਮਾਜਰਾ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਐਲਾਨੇ
. . .  1 day ago
ਪਠਾਨਕੋਟ , 24 ਸਤੰਬਰ (ਸੰਧੂ)- ਜ਼ਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਵਲੋਂ ਰਾਕੇਸ਼ ਕੁਮਾਰ ਨੂੰ ਉਮੀਦਵਾਰ ਐਲਾਨਿਆ ਹੈ । ਉਮੀਦਵਾਰ ਐਲਾਨਣ ਤੋਂ ਬਾਅਦ ਉਹ ਪਠਾਨਕੋਟ ...
ਲੇਹ, ਲੱਦਾਖ ‘ਚ ਆਯੋਜਿਤ ਕੀਤੇ ਜਾ ਰਹੇ ਪਹਿਲੇ ਹਿਮਾਲੀਅਨ ਫਿਲਮ ਫੈਸਟੀਵਲ ‘ਚ ਸਿਧਾਰਥ ਮਲਹੋਤਰਾ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਦੇ ਨਾਲ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 4 ਦਿਨਾਂ ਵਿਚ ਤੀਸਰੀ ਵਾਰ ਫਿਰ ਦਿੱਲੀ ਪਹੁੰਚੇ
. . .  1 day ago
ਡਾ: ਨਿਤੀਸ਼ ਗੁਪਤਾ ਨੇ ਆਲ ਇੰਡੀਆ ਸਿਵਲ ਸਰਵਿਸਿਜ਼ ਦੀ ਪ੍ਰਤੀਯੋਗਤਾ ਵਿਚੋਂ 287 ਵਾਂ ਸਥਾਨ ਪ੍ਰਾਪਤ ਕੀਤਾ
. . .  1 day ago
ਭਦੌੜ ,24 ਸਤੰਬਰ ( ਰਜਿੰਦਰ ਬੱਤਾ, ਵਿਨੋਦ ਕਲਸੀ )- ਕਸਬਾ ਭਦੌੜ ਵਿਖੇ ਉਸ ਵੇਲੇ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਵਿੱਦਿਅਕ ਸਖ਼ਸੀਅਤ ਮਾ: ਸੋਮ ਨਾਥ ਗੁਪਤਾ ਦੇ ਸਪੁੱਤਰ ਅਤੇ ਕੈਮਿਸਟ ਐਸੋਸੀਏਸ਼ਨ ਦੇ ਸੂਬਾ ਸਕੱਤਰ ਵਿਪਨ ਕੁਮਾਰ ...
ਸਾਬਕਾ ਮੈਂਬਰ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਕੁਲਵੰਤ ਬਾਠ ਤੇ ਉਨ੍ਹਾਂ ਦੀ ਧਰਮ ਪਤਨੀ ਗੁਰਜੀਤ ਕੌਰ ਆਪ ‘ ਚ ਹੋਏ ਸ਼ਾਮਿਲ
. . .  1 day ago
ਸ੍ਰੀ ਅਨੰਦਪੁਰ ਸਾਹਿਬ/ਢੇਰ ,24 ਸਤੰਬਰ (ਜੇ. ਐਸ .ਨਿੱਕੂਵਾਲ,ਕਾਲੀਆ)-ਇਲਾਕੇ ਦੇ ਪਿੰਡ ਮਜਾਰੀ ਦੇ ਜੰਮ-ਪਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਭਾਜਪਾ ਆਗੂ ਕੁਲਵੰਤ ਸਿੰਘ ਬਾਠ ਅਤੇ ਉਨ੍ਹਾਂ ਦੀ ...
ਆਈ. ਪੀ. ਐੱਲ. 2021: ਚੇਨਈ ਸੁਪਰ ਕਿੰਗਜ਼ ਨੇ ਜਿੱਤਿਆ ਟਾਸ, ਬੰਗਲੌਰ ਦੀ ਪਹਿਲਾਂ ਬੱਲੇਬਾਜ਼ੀ
. . .  1 day ago
ਯੂ.ਪੀ.ਐਸ.ਸੀ. ਸਿਵਲ ਸੇਵਾਵਾਂ 2020 ਦੇ ਐਲਾਨੇ ਗਏ ਨਤੀਜੇ, 761 ਉਮੀਦਵਾਰ ਪਾਸ, ਸ਼ੁਭਮ ਕੁਮਾਰ ਟਾਪ
. . .  1 day ago
ਲੁਧਿਆਣਾ ’ਚ ਸੋਨਾ ਕਾਰੋਬਾਰੀ ਪਾਸੋਂ ਹਥਿਆਰਬੰਦ ਲੁਟੇਰੇ 35 ਲੱਖ ਦੀ ਨਕਦੀ ਲੁੱਟ ਕੇ ਹੋਏ ਫ਼ਰਾਰ
. . .  1 day ago
ਲੁਧਿਆਣਾ ,24 ਸਤੰਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਮਿਲਰਗੰਜ ਚੌਂਕੀ ਦੇ ਬਿਲਕੁਲ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਸੋਨੇ ਦਾ ਕਾਰੋਬਾਰ ਕਰਨ ਵਾਲੇ ਕਾਰੋਬਾਰੀ ਪਾਸੋਂ ਦੋ ਹਥਿਆਰਬੰਦ ਲੁਟੇਰੇ 35 ਲੱਖ ਰੁਪਏ ...
ਅਬੋਹਰ 'ਚ ਭਿਆਨਕ ਸੜਕ ਹਾਦਸਾ ,4 ਦੀ ਮੌਤ
. . .  1 day ago
ਅਬੋਹਰ, 24 ਸਤੰਬਰ ( ਕੁਲਦੀਪ ਸਿੰਘ ਸੰਧੂ)-ਸਥਾਨਕ ਬਾਈਪਾਸ ’ਤੇ ਸਥਿਤ ਇਕ ਪੈਲੇਸ ਦੇ ਸਾਹਮਣੇ ਦੋ ਵਾਹਨਾਂ ਦੀ ਹੋਈ ਆਹਮੋ ਸਾਹਮਣੀ ਟੱਕਰ ਵਿਚ ਚਾਰ ਜਣਿਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ...
ਸ੍ਰੀ ਮੁਕਤਸਰ ਸਾਹਿਬ : ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ: ਰਾਜ ਬਹਾਦਰ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)-ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਫ਼ਰੀਦਕੋਟ ਦੇ ਉੱਪ-ਕੁਲਪਤੀ ਡਾ: ਰਾਜ ਬਹਾਦਰ, ਡਾ: ਹਰਮੋਹਿੰਦਰ ਸਿੰਘ ਮੋਹਾਲੀ, ਡਾ: ਨਰਿੰਦਰ ਕੌਰ, ਡਾ: ਨਰੇਸ਼ ਵਰਮਾ ਹਿਮਾਚਲ ...
ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਪਹਿਲਵਾਨ ਦੀ ਹੋਈ ਮੌਤ
. . .  1 day ago
ਰਾਮ ਤੀਰਥ , 24 ਸਤੰਬਰ ( ਧਰਵਿੰਦਰ ਸਿੰਘ ਔਲਖ )- ਬਿਜਲੀ ਦਾ ਜ਼ੋਰਦਾਰ ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਇਕ ਪਹਿਲਵਾਨ ਨੌਜਵਾਨ ਨਿਸ਼ਾਨ ਸਿੰਘ (26 ) ਪੁੱਤਰ ਹਰਭਜਨ ਸਿੰਘ ਦੀ ਦਰਦਨਾਕ ਮੌਤ ਹੋ ਗਈ , ਜੋ ਦੋ ਭੈਣਾਂ ਦਾ ਇਕਲੌਤਾ ਲਾਡਲਾ ...
ਸਿੱਖਿਆ ਬੋਰਡ ਵਲੋਂ ਰੈਗੂਲਰ ਪਰੀਖਿਆਰਥੀਆਂ ਲਈ ਅਕਾਦਮਿਕ ਸੈਸ਼ਨ ਨੂੰ 2 ਟਰਮਜ਼ ਵਿਚ ਵੰਡਿਆ
. . .  1 day ago
ਐੱਸ. ਏ. ਐੱਸ. ਨਗਰ, 24 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸਾਲ 2021-22 ਦੌਰਾਨ ਰੈਗੂਲਰ ਪਰੀਖਿਆਰਥੀਆਂ ਲਈ ਪਰੀਖਿਆਵਾਂ ਦੀ ਨੀਤੀ ਨੂੰ ਤਰਕਸੰਗਤ ਬਣਾਏ ...
ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਮੰਗੀਆਂ ਗਈਆਂ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ
. . .  1 day ago
ਨਵੀਂ ਦਿੱਲੀ, 24 ਸਤੰਬਰ - ਪਹਿਲੀ ਵਾਰ ਯੂ.ਪੀ.ਐਸ.ਸੀ. ਨੇ ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਦਾਖ਼ਲਾ ਪ੍ਰੀਖਿਆ ਲਈ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ...
ਆਰਥਿਕ ਤੰਗੀ ਕਾਰਨ ਮਜ਼ਦੂਰ ਨੇ ਕੀਤੀ ਖ਼ੁਦਕੁਸ਼ੀ
. . .  1 day ago
ਚਾਉਕੇ, 24 ਸਤੰਬਰ (ਮਨਜੀਤ ਸਿੰਘ ਘੜੈਲੀ) - ਪਿੰਡ ਪਿੱਥੋ ਵਿਖੇ ਆਰਥਿਕ ਤੰਗੀ ਕਾਰਨ ਇਕ ਮਜ਼ਦੂਰ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ। ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਸਵੱਛ ਸਰਵੇਖਣ ਗ੍ਰਾਮੀਣ (ਐੱਸ.ਐੱਸ.ਜੀ.) 2021 ਦੀ ਸ਼ੁਰੂਆਤ
. . .  1 day ago
ਚੰਡੀਗੜ੍ਹ, 24 ਸਤੰਬਰ - ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਵਲੋਂ ਗਿਣਾਤਮਿਕ ਅਤੇ ਗੁਣਾਤਮਿਕ ਸੈਨੀਟੇਸ਼ਨ (ਸਵੱਛਤਾ) ਮਾਪਦੰਡਾਂ ਦੇ ਅਧਾਰ 'ਤੇ ਕੌਮੀ ਰੈਂਕਿੰਗ ਪ੍ਰਾਪਤ ਕਰਨ ਦੇ ਉਦੇਸ਼ ਨਾਲ ਸਵੱਛ ਸਰਵੇਖਣ...
ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 24 ਸਤੰਬਰ - ਦੋ ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ ਕੀਤੇ ਗਏ ...
ਮਹਾਰਾਸ਼ਟਰ ਵਿਚ 4 ਅਕਤੂਬਰ ਤੋਂ ਖੁੱਲਣਗੇ ਸਕੂਲ
. . .  1 day ago
ਮੁੰਬਈ, 24 ਸਤੰਬਰ - ਮਹਾਰਾਸ਼ਟਰ ਸਰਕਾਰ ਨੇ 4 ਅਕਤੂਬਰ ਤੋਂ ਸਕੂਲ ਦੁਬਾਰਾ ਖੋਲ੍ਹਣ ਦਾ ਐਲਾਨ ਕੀਤਾ ਹੈ | ਪੇਂਡੂ ਖੇਤਰਾਂ ਵਿਚ 5 ਵੀਂ ਤੋਂ 12 ਵੀਂ ਦੀਆਂ ਜਮਾਤਾਂ ...
ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ
. . .  1 day ago
ਚੰਡੀਗੜ੍ਹ 24 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਕੋਆਰਡੀਨੇਟਰ ਸਿਕੰਦਰ ਸਿੰਘ ਮਲੂਕਾ, ਮੁਲਾਜ਼ਮ ਵਿੰਗ
ਸਾਉਣੀ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਮੁੱਖ ਮੰਤਰੀ ਚੰਨੀ ਦੀ ਕੇਂਦਰ ਨੂੰ ਮਦਦ ਦੀ ਅਪੀਲ
. . .  1 day ago
ਚੰਡੀਗੜ੍ਹ, 24 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਉਣ ਵਾਲੇ ਸਾਉਣੀ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਖੁਰਾਕ ਅਤੇ ਜਨਤਕ ਵੰਡ ਦੇ ਕੇਂਦਰੀ ਸਕੱਤਰ ਨਾਲ ਵਿਸਥਾਰਤ ਵਿਚਾਰ ਵਟਾਂਦਰਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 22 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰਥਹੀਣ ਹੋ ਜਾਵੇਗਾ। -ਡਾ: ਇਕਬਾਲ

ਮੋਗਾ

ਆਪਸੀ ਧੜੇਬੰਦੀ ਹੋਣ ਕਾਰਨ ਨਗਰ ਪੰਚਾਇਤ ਬੱਧਨੀ ਕਲਾਂ ਦੇ ਪ੍ਰਧਾਨ ਦੀ ਚੋਣ ਹੋਈ ਮੁਲਤਵੀ

ਬੱਧਨੀ ਕਲਾਂ, 3 ਮਈ (ਸੰਜੀਵ ਕੋਛੜ)-ਨਗਰ ਨਿਵਾਸੀਆਂ ਦੀਆਂ ਆਸਾਂ 'ਤੇ ਉਸ ਸਮੇਂ ਪਾਣੀ ਫਿਰ ਗਿਆ ਜਦੋਂ ਕਾਂਗਰਸ ਪਾਰਟੀ ਦੇ ਜੇਤੂ 9 ਉਮੀਦਵਾਰਾਂ ਦੀ ਆਪਸੀ ਧੜੇਬੰਦੀ ਕਾਰਨ ਨਗਰ ਪੰਚਾਇਤ ਦੇ ਪ੍ਰਧਾਨ ਦੀ ਚੋਣ ਮੁਲਤਵੀ ਹੋ ਗਈ | ਇੱਥੇ ਨਗਰ ਪੰਚਾਇਤ ਦਫ਼ਤਰ ਵਿਖੇ ਅੱਜ ਪ੍ਰਧਾਨ ਦੀ ਚੋਣ ਲਈ ਧਰਮਕੋਟ ਦੇ ਨਾਇਬ ਤਹਿਸੀਲਦਾਰ ਮਨਿੰਦਰ ਸਿੰਘ ਨੂੰ ਡਿਊਟੀ ਅਫ਼ਸਰ ਨਿਯੁਕਤ ਕੀਤਾ ਗਿਆ ਸੀ | ਕਾਰਵਾਈ ਸ਼ੁਰੂ ਕਰਦਿਆਂ 13 ਵਾਰਡਾਂ ਦੇ ਕੌਂਸਲਰਾਂ ਦੇ ਹੋਏ ਸਹੁੰ ਚੁੱਕ ਸਮਾਗਮ ਉਪਰੰਤ ਪ੍ਰਧਾਨਗੀ ਦੀ ਚੋਣ ਸਮੇਂ ਆਪਸੀ ਰੌਲ਼ਾ-ਰੱਪਾ ਸ਼ੁਰੂ ਹੋ ਗਿਆ ਤੇ ਕੌਂਸਲਰਾਂ ਦੀ ਧੜੇਬੰਦੀ ਕਾਰਨ ਨਗਰ ਨਿਵਾਸੀਆਂ ਦੇ ਪੱਲੇ ਨਿਰਾਸ਼ਾ ਹੀ ਪਈ | ਇਕੱਤਰ ਕੀਤੀ ਜਾਣਕਾਰੀ ਮੁਤਾਬਿਕ ਪ੍ਰਧਾਨਗੀ ਦੇ ਦਾਅਵੇਦਾਰ ਮੰਨੇ ਜਾਂਦੇ ਵਾਰਡ ਨੰ. 2 ਤੋਂ ਕਾਂਗਰਸ ਪਾਰਟੀ ਦੇ ਟਕਸਾਲੀ ਕੌਂਸਲਰ ਜਗਜੀਤ ਸਿੰਘ ਦੀਸ਼ਾ ਦਾ ਨਾਂਅ ਵਾਰਡ ਨੰ. 4 ਤੋਂ ਕੌਂਸਲਰ ਮੇਜਰ ਸਿੰਘ ਨੇ ਪੇਸ਼ ਕੀਤਾ ਜਿਸ ਦੀ ਤਾਈਦ ਵਾਰਡ ਨੰ. 1 ਦੇ ਕੌਂਸਲਰ ਸੁਖਦੀਪ ਕੌਰ ਨੇ ਕੀਤੀ ਤਾਂ ਦੂਸਰੇ ਪਾਸੇ ਪ੍ਰਧਾਨਗੀ ਦੇ ਦਾਅਵੇਦਾਰ ਵਾਰਡ ਨੰ. 8 ਦੇ ਕੌਂਸਲਰ ਜੀਵਨ ਗਰਗ ਦਾ ਨਾਂਅ ਪ੍ਰਧਾਨ ਵਜੋਂ ਅਤੇ ਵਾਰਡ ਨੰ. 6 ਤੋਂ ਕੌਂਸਲਰ ਕੁਲਦੀਪ ਸਿੰਘ ਮਿਆਣਾ ਦਾ ਨਾਂਅ ਮੀਤ ਪ੍ਰਧਾਨ ਵਜੋਂ ਵਾਰਡ ਨੰ. 5 ਦੇ ਕੌਂਸਲਰ ਗੁਰਨਾਮ ਸਿੰਘ ਗਾਮਾ ਨੇ ਪੇਸ਼ ਕੀਤਾ | ਇਸ ਸਮੇਂ ਟਕਸਾਲੀ ਕਾਂਗਰਸੀ ਆਗੂ ਜਗਜੀਤ ਸਿੰਘ ਦੀਸ਼ਾ ਨੇ ਵੋਟਾਂ ਰਾਹੀਂ ਪ੍ਰਧਾਨ ਚੁਣਨ ਦੀ ਮੰਗ ਕੀਤੀ ਤਾਂ ਦੂਸਰੇ ਪਾਸੇ ਜੀਵਨ ਗਰਗ ਦੇ ਧੜੇ ਨੇ ਇਸ ਕਾਰਵਾਈ ਨੂੰ ਨਾ ਮਨਜ਼ੂਰ ਕਰਦਿਆਂ ਪਹਿਲਾਂ ਸਾਰੇ ਮੈਂਬਰਾਂ ਦੀ ਹਾਜ਼ਰੀ ਲਗਵਾਉਣ ਦੀ ਗੱਲ ਆਖੀ ਜਦੋਂ ਕਿ ਜਗਜੀਤ ਸਿੰਘ ਦੀਸ਼ਾ ਕੌਂਸਲਰ ਨੇ ਕਿਹਾ ਕਿ ਪ੍ਰਧਾਨ ਦੀ ਚੋਣ ਲਈ ਵੋਟਰਾਂ ਵਲੋਂ ਚੁਣੇ ਗਏ ਹਰ ਕੌਂਸਲਰ ਨੂੰ ਵੋਟ ਪਾਉਣ ਦਾ ਲੋਕਤੰਤਰਿਕ ਅਧਿਕਾਰ ਹੈ ਤੇ ਵੋਟਾਂ ਨਾਲ ਹੀ ਪ੍ਰਧਾਨ ਦੀ ਚੋਣ ਕੀਤੀ ਜਾਵੇ | ਇਸ ਸਮੇਂ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਲੋਕਤੰਤਰ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ | ਪ੍ਰਧਾਨ ਬੰਦ ਲਿਫ਼ਾਫ਼ੇ 'ਚ ਨਹੀਂ ਸਗੋਂ ਕੌਂਸਲਰਾਂ ਦੀ ਸਹਿਮਤੀ ਨਾਲ ਬਣਾਇਆ ਜਾਂਦਾ ਹੈ | ਕਾਂਗਰਸ ਪਾਰਟੀ ਕੋਲ ਜੇਕਰ ਆਪਣੇ 9 ਉਮੀਦਵਾਰ ਹਨ ਤਾਂ ਉਹ ਬਹੁਮਤ ਸਾਬਤ ਕਰ ਕੇ ਆਪਣਾ ਪ੍ਰਧਾਨ ਬਣਾ ਸਕਦੇ ਹਨ | ਤਕਰਾਰਬਾਜ਼ੀ ਤੋਂ ਬਾਅਦ ਇਕ ਧੜੇ ਵਲੋਂ ਵਾਕਆਊਟ ਕਰਨ ਉਪਰੰਤ ਮੌਕੇ 'ਤੇ ਚੋਣ ਮੁਲਤਵੀ ਹੋ ਗਈ ਜਿਸ ਸਬੰਧੀ ਧਰਮਕੋਟ ਦੇ ਨਾਇਬ ਤਹਿਸੀਲਦਾਰ ਡਿਊਟੀ ਅਫ਼ਸਰ ਮਨਿੰਦਰ ਸਿੰਘ ਚੋਣ ਰੱਦ ਹੋਣ ਸਬੰਧੀ ਪੱਤਰਕਾਰਾਂ ਨੂੰ ਕੋਈ ਵੀ ਤਸੱਲੀਬਖ਼ਸ਼ ਜੁਆਬ ਨਾ ਦੇ ਸਕੇ ਤੇ ਆਪਣੀ ਗੱਡੀ 'ਚ ਬੈਠ ਕੇ ਚਲੇ ਗਏ | ਨਗਰ ਪੰਚਾਇਤ ਦਾ ਸਾਰਾ ਏਰੀਆ ਲੋਪੋ ਰੋਡ ਪੁਲਿਸ ਛਾਉਣੀ 'ਚ ਤਬਦੀਲ ਕਰ ਕੇ ਸੀਲ ਕਰ ਦਿੱਤਾ ਗਿਆ ਤੇ ਪੁਲਿਸ ਪ੍ਰਸ਼ਾਸਨ ਵਲੋਂ ਐਸ.ਪੀ.ਡੀ. ਜਗਤਪ੍ਰੀਤ ਸਿੰਘ, ਡੀ.ਐਸ.ਪੀ. ਪਰਸਨ ਸਿੰਘ, ਡੀ.ਐਸ.ਪੀ. ਇੰਦਰਪਾਲ ਸਿੰਘ, ਡੀ.ਐਸ.ਪੀ. ਗਮਦੂਰ ਸਿੰਘ, ਥਾਣਾ ਮੁਖੀ ਕਰਮਜੀਤ ਸਿੰਘ ਧਾਲੀਵਾਲ ਸਮੇਤ ਵੱਡੀ ਗਿਣਤੀ 'ਚ ਪੁਲਿਸ ਫੋਰਸ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ | ਪੁਲਿਸ ਪ੍ਰਸ਼ਾਸਨ ਨੇ ਹਲਕੇ ਤੋਂ ਬਾਹਰਲੇ ਕਿਸੇ ਵੀ ਵਿਅਕਤੀ ਨੂੰ ਨਗਰ ਪੰਚਾਇਤ ਦਫ਼ਤਰ ਦੇ ਨੇੜੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ |

ਕੋਟਕਪੂਰਾ ਗੋਲੀ ਕਾਂਡ 'ਚ ਬਾਦਲ ਪਰਿਵਾਰ ਨੂੰ ਫਸਾਉਣ ਦੀ ਆਮ ਆਦਮੀ ਪਾਰਟੀ ਤੇ ਕਾਂਗਰਸ ਨੇ ਰਚੀ ਸੀ ਡੂੰਘੀ ਸਾਜਿਸ਼ -ਜਥੇਦਾਰ ਤੋਤਾ ਸਿੰਘ

ਮੋਗਾ, 3 ਮਈ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਕੋਟਕਪੂਰਾ ਗੋਲੀ ਕਾਂਡ ਵਿਚ ਬਾਦਲ ਪਰਿਵਾਰ ਨੂੰ ਫਸਾਉਣ ਦੀ ਕਾਂਗਰਸ ਤੇ ਆਮ ਆਦਮੀ ਪਾਰਟੀ ਵਲੋਂ ਰਲ ਕੇ ਡੂੰਘੀ ਸਾਜ਼ਿਸ਼ ਰਚੀ ਗਈ ਸੀ ਤੇ ਜੋ ਜਾਂਚ ਲਈ ਸਿੱਟ ਬਿਠਾਈ ਗਈ ਸੀ ਉਹ ਵੀ ਅਸਲ ਮੁੱਦੇ ਤੋਂ ਭਟਕ ਕੇ ਬਾਦਲਾਂ ...

ਪੂਰੀ ਖ਼ਬਰ »

ਐਸ.ਡੀ. ਕਾਲਜ ਫ਼ਾਰ ਵੋਮੈਨ ਔਰਤਾਂ ਦੀ ਸੁਰੱਖਿਆ ਵਿਸ਼ੇ 'ਤੇ ਆਨਲਾਈਨ ਵਿਸਥਾਰ ਭਾਸ਼ਨ ਕਰਵਾਇਆ

ਮੋਗਾ, 3 ਮਈ (ਜਸਪਾਲ ਸਿੰਘ ਬੱਬੀ)-ਐਸ.ਡੀ. ਕਾਲਜ ਫ਼ਾਰ ਵੁਮੈਨ ਮੋਗਾ ਵਿਖੇ ਪਿ੍ੰਸੀਪਲ ਡਾ. ਨੀਨਾ ਅਨੇਜਾ ਦੀ ਅਗਵਾਈ ਵਿਚ ਯੂ.ਜੀ.ਸੀ. ਦੇ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਦੇ ਸਹਿਯੋਗ ਨਾਲ ਆਨਲਾਈਨ ਵਿਸਥਾਰ ਭਾਸ਼ਣ ਕਰਵਾਇਆ ਗਿਆ | ...

ਪੂਰੀ ਖ਼ਬਰ »

ਮੰਡੀਆਂ 'ਚ ਪਹੁੰਚੀ 70,37,130 ਕੁਇੰਟਲ ਕਣਕ 'ਚੋਂ 99 ਫ਼ੀਸਦੀ ਦੀ ਕੀਤੀ ਖ਼ਰੀਦ - ਡਿਪਟੀ ਕਮਿਸ਼ਨਰ

ਮੋਗਾ, 3 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਮੋਗਾ ਦੀਆਂ ਮੰਡੀਆਂ ਵਿਚ 2 ਮਈ ਦੀ ਸ਼ਾਮ ਤੱਕ ਕੁੱਲ 70,37,130 ਕੁਇੰਟਲ ਕਣਕ ਪੁੱਜੀ | ਆਮਦ ਹੋਈ ਕਣਕ ਵਿਚੋਂ 69,90,744 ਕੁਇੰਟਲ ਕਣਕ ਦੀ ਖ਼ਰੀਦ ...

ਪੂਰੀ ਖ਼ਬਰ »

ਹੜੰਬੇ ਦੀ ਲਪੇਟ 'ਚ ਆਉਣ ਨਾਲ ਬੱਚੇ ਦੀ ਮੌਤ

ਨਿਹਾਲ ਸਿੰਘ ਵਾਲਾ, 3 ਮਈ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਨਜ਼ਦੀਕੀ ਪਿੰਡ ਭਾਗੀਕੇ ਵਿਖੇ ਇਕ ਦਲਿਤ ਪਰਿਵਾਰ 'ਤੇ ਉਸ ਸਮੇਂ ਦੱੁਖਾਂ ਦਾ ਪਹਾੜ ਟੁੱਟ ਪਿਆ ਜਦੋਂ ਅਚਾਨਕ ਉਨ੍ਹਾਂ ਦੇ 9 ਸਾਲਾ ਨਬਾਲਗ ਬੱਚੇ ਹਰਮਨ ਸਿੰਘ ਪੁੱਤਰ ਜਗਸੀਰ ਸਿੰਘ ਦੀ ਹੜੰਬੇ ...

ਪੂਰੀ ਖ਼ਬਰ »

ਅਸੰਗਠਿਤ ਭੱਠਾ ਮਜ਼ਦੂਰ ਯੂਨੀਅਨ ਵਲੋਂ ਮੰਗਾਂ ਮਨਵਾਉਣ ਲਈ ਕੀਤੀ ਹੜਤਾਲ

ਮੋਗਾ, 3 ਮਈ (ਜਸਪਾਲ ਸਿੰਘ ਬੱਬੀ)-ਅਸੰਗਠਿਤ ਭੱਠਾ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਧਰਮਵੀਰ ਜੌੜਾ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਦੇ ਮੈਂਬਰਾਂ ਦੀਆਂ ਮੰਗਾਂ ਸਬੰਧੀ ਡਿਮਾਂਡ ਨੋਟਿਸ ਸਹਾਇਕ ਲੇਬਰ ਕਮਿਸ਼ਨਰ ਰਾਹੀਂ ਭੱਠਾ ਮਾਲਕਾਂ ਦੀ ਐਸੋਸੀਏਸ਼ਨਾਂ ਨੂੰ ...

ਪੂਰੀ ਖ਼ਬਰ »

ਕੋਵਿਡ-19 ਦੇ ਚੱਲਦਿਆਂ ਤਾਲਾਬੰਦੀ ਦੀ ਉਲੰਘਣਾ ਕਰਨ ਵਾਲੇ 9 ਜਣਿਆਂ 'ਤੇ ਹੋਈ ਪੁਲਿਸ ਕਾਰਵਾਈ

ਮੋਗਾ, 3 ਮਈ (ਗੁਰਤੇਜ ਸਿੰਘ)-ਕੋਵਿਡ-19 ਦੀ ਫੈਲੀ ਮਹਾਂਮਾਰੀ ਦੌਰਾਨ ਪੰਜਾਬ ਸਰਕਾਰ ਵਲੋਂ ਲਾਕ ਡਾਊਨ ਅਤੇ ਰਾਤ ਦਾ ਕਰਫ਼ਿਊ ਲਗਾਇਆ ਗਿਆ ਹੈ | ਇਸ ਭਿਆਨਕ ਮਹਾਂਮਾਰੀ ਤੋਂ ਬਚਾਓ ਲਈ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵਲੋਂ ਹਦਾਇਤਾਂ ਜਾਰੀ ...

ਪੂਰੀ ਖ਼ਬਰ »

ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਦਿਹਾੜਾ

ਕਿਸ਼ਨਪੁਰਾ ਕਲਾਂ, 3 ਮਈ (ਅਮੋਲਕ ਸਿੰਘ ਕਲਸੀ)-ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਪੰਜਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾਪੂਰਵਕ ਮਨਾਇਆ ਗਿਆ | ਅਨਿਆਂ ਦੇ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕਰਨ ਵਾਲੇ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ...

ਪੂਰੀ ਖ਼ਬਰ »

ਘੋੜੇ ਟਰਾਲੇ ਤੇ ਮੋਟਰਸਾਈਕਲ ਦੀ ਟੱਕਰ 'ਚ ਇਕ ਹਲਾਕ, ਇਕ ਗੰਭੀਰ ਫੱਟੜ

ਬਾਘਾ ਪੁਰਾਣਾ, 3 ਮਈ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਤੋਂ ਥੋੜ੍ਹੀ ਦੂਰ ਪਿੰਡ ਆਲਮ ਵਾਲਾ ਵਿਖੇ ਇਕ ਘੋੜੇ ਟਰਾਲੇ ਅਤੇ ਮੋਟਰਸਾਈਕਲ ਦੀ ਜਬਰਦਸਤ ਟੱਕਰ ਵਿਚ ਇਕ ਵਿਅਕਤੀ ਹਲਾਕ ਅਤੇ ਇਕ ਗੰਭੀਰ ਫੱਟੜ ਹੋਣ ਦਾ ਸਮਾਚਾਰ ਮਿਲਿਆ ਹੈ | ਘਟਨਾ ਸਥਾਨ ਤੋਂ ਇਕੱਤਰ ਕੀਤੀ ...

ਪੂਰੀ ਖ਼ਬਰ »

ਸੀ.ਆਈ.ਏ. ਸਟਾਫ਼ ਬਾਘਾ ਪੁਰਾਣਾ ਨੂੰ ਮਿਲੀ ਵੱਡੀ ਕਾਮਯਾਬੀ

ਬਾਘਾ ਪੁਰਾਣਾ, 3 ਮਈ (ਬਲਰਾਜ ਸਿੰਗਲਾ)-ਮੋਗਾ ਪੁਲਿਸ ਵਲੋਂ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਹਰਮਨਬੀਰ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਜਗਤਪ੍ਰੀਤ ਸਿੰਘ ਪੀ.ਪੀ.ਐਸ. ਕਪਤਾਨ ਪੁਲਿਸ ...

ਪੂਰੀ ਖ਼ਬਰ »

ਕੋਰੋਨਾ ਪੀੜਤ ਇਕ ਦੀ ਮੌਤ ਅੱਜ ਆਏ 66 ਹੋਰ ਨਵੇ ਮਾਮਲੇ

ਮੋਗਾ, 3 ਮਈ (ਗੁਰਤੇਜ ਸਿੰਘ)-ਸਿਹਤ ਵਿਭਾਗ ਨੂੰ ਜੋ ਅੱਜ ਕੋਰੋਨਾ ਸੰਬੰਧੀ ਰਿਪੋਰਟਾਂ ਮਿਲੀਆਂ ਹਨ ਉਸ ਮੁਤਾਬਿਕ ਮੋਗਾ 'ਚ ਇਕ ਕੋਰੋਨਾ ਪੀੜਤ ਦੀ ਮੌਤ ਹੋ ਹੋਣ ਦੇ ਨਾਲ-ਨਾਲ 66 ਹੋਰ ਨਵੇਂ ਮਾਮਲੇ ਸਾਹਮਣੇ ਆਉਣ ਨਾਲ ਜ਼ਿਲ੍ਹੇ ਵਿਚ ਮਰੀਜ਼ਾਂ ਦੀ ਕੁੱਲ ਗਿਣਤੀ 5639 ਹੋ ਗਈ ਹੈ ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰ ਲਈ ਕਣਕ ਦੀ ਭਰੀ ਟਰੈਕਟਰ ਟਰਾਲੀ ਰਵਾਨਾ

ਬਾਘਾ ਪੁਰਾਣਾ, 3 ਮਈ (ਬਲਰਾਜ ਸਿੰਗਲਾ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਦੀ ਅਗਵਾਈ ਹੇਠ ਸਥਾਨਕ ਨਵੀਂ ਦਾਣਾ ਮੰਡੀ ਤੋਂ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ ਵਿਖੇ ਲੰਗਰ ਲਈ ਕਣਕ ਦੀ ਭਰੀ ਟਰੈਕਟਰ ਟਰਾਲੀ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਸਰਕਾਰੀ ਸਕੂਲਾਂ 'ਚ ਹੁਣ ਤੱਕ 6130 ਵਿਦਿਆਰਥੀਆਂ ਦਾ ਵਾਧਾ-ਡੀ.ਈ.ਓ.

ਮੋਗਾ, 3 ਮਈ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ) ਸੁਸ਼ੀਲ ਨਾਥ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ) ਵਰਿੰਦਰਪਾਲ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਨਵੇਂ ਸੈਸ਼ਨ 'ਚ 6130 ਵਿਦਿਆਰਥੀਆਂ ਦਾ ਵਾਧਾ ਦਰਜ ਕੀਤਾ ਗਿਆ ਹੈ | ਐਲ.ਕੇ.ਜੀ. ਤੋਂ ਲੈ ਕੇ 12ਵੀਂ ਜਮਾਤ ...

ਪੂਰੀ ਖ਼ਬਰ »

ਮਾਰਕਫੈੱਡ ਵਲੋਂ ਖ਼ਰੀਦ ਕੀਤੇ ਮਾਲ ਦੀ ਚੁਕਾਈ ਨਾ ਹੋਣ ਕਾਰਨ ਆੜ੍ਹਤੀਏ ਤੇ ਮਜ਼ਦੂਰ ਪ੍ਰੇਸ਼ਾਨ

ਫ਼ਤਿਹਗੜ੍ਹ ਪੰਜਤੂਰ, 3 ਮਈ (ਜਸਵਿੰਦਰ ਸਿੰਘ ਪੋਪਲੀ)-ਸਰਕਾਰ ਵਲੋਂ ਮੰਡੀਆਂ ਸਬੰਧੀ ਕੀਤੇ ਗਏ ਦਾਅਵੇ ਵਿਚ ਆੜ੍ਹਤੀਆਂ, ਕਿਸਾਨਾਂ, ਮਜ਼ਦੂਰਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ | ਇਨ੍ਹਾਂ ਦਾਅਵਿਆਂ ਦੀ ਪੋਲ ਖੋਲ੍ਹਦਿਆਂ ਹੋਇਆ ਸਥਾਨਕ ...

ਪੂਰੀ ਖ਼ਬਰ »

ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਦੀ ਅਗਵਾਈ ਹੇਠ ਸ਼ਹਿਰ ਦਾ ਹੋ ਰਿਹਾ ਸਰਬਪੱਖੀ ਵਿਕਾਸ-ਬੰਟੀ

ਧਰਮਕੋਟ, 3 ਮਈ (ਪਰਮਜੀਤ ਸਿੰਘ)-ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਵਲੋਂ ਸ਼ਹਿਰ ਵਾਸੀਆਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਦਿਆਂ ਅੱਜ ਜਿੱਥੇ ਸ਼ਹਿਰ ਦੇ ਹਰ ਚੁਰਸਤਿਆਂ 'ਤੇ ਬਣਾਏ ਗਏ ਸੁੰਦਰ ਫੁਹਾਰੇ ਤੇ ਉਨ੍ਹਾਂ ਨਾਲ ਬਣਾਈਆਂ ਗਈਆਂ ਵੱਖ-ਵੱਖ ਮੂਰਤੀਆਂ ਤੋਂ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ (ਰਜਿ.) ਦੀ ਮੀਟਿੰਗ

ਨਿਹਾਲ ਸਿੰਘ ਵਾਲਾ, 3 ਮਈ (ਸੁਖਦੇਵ ਸਿੰਘ ਖ਼ਾਲਸਾ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ (ਰਜਿ.) ਸਬ-ਡਵੀਜ਼ਨ ਨਿਹਾਲ ਸਿੰਘ ਵਾਲਾ ਦੀ ਇਕ ਵਿਸ਼ੇਸ਼ ਮੀਟਿੰਗ ਪ੍ਰਧਾਨ ਭਜਨ ਸਿੰਘ ਗਿੱਲ ਦੀ ਅਗਵਾਈ ਹੇਠ ਸੱਘੜ ਸਿੰਘ ਯਾਦਗਾਰੀ ਹਾਲ 'ਚ ਹੋਈ | ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਕਿਰਤੀ) ਜ਼ਿਲ੍ਹਾ ਮੋਗਾ ਦੇ ਅਹੁਦੇਦਾਰਾਂ ਦੀ ਮੀਟਿੰਗ

ਮੋਗਾ, 3 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼ੋ੍ਰ੍ਰਮਣੀ ਅਕਾਲੀ ਦਲ (ਕਿਰਤੀ) ਜ਼ਿਲ੍ਹਾ ਮੋਗਾ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਮੀਟਿੰਗ ਪਾਰਟੀ ਦੇ ਕਨਵੀਨਰ ਜਥੇਦਾਰ ਬੂਟਾ ਸਿੰਘ ਰਣਸੀਂਹ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਪੱਛਮੀ ਬੰਗਾਲ ਦੇ ਚੋਣ ਨਤੀਜਿਆਂ ਦੀ ਖ਼ੁਸ਼ੀ ਵਿਚ ਲੱਡੂ ਵੰਡੇ

ਅਜੀਤਵਾਲ, 3 ਮਈ (ਹਰਦੇਵ ਸਿੰਘ ਮਾਨ)-4 ਰਾਜਾਂ ਤੇ ਇਕ ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਹੋਈਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦੌਰਾਨ ਪੱਛਮੀ ਬੰਗਾਲ ਦੀਆਂ 292 ਸੀਟਾਂ 'ਚੋਂ ਤਿ੍ਣਮੂਲ ਕਾਂਗਰਸ ਦੀ 213 ਸੀਟਾਂ ਪ੍ਰਾਪਤ ਕਰ ਕੇ ਹੋਈ ਸ਼ਾਨਦਾਰ ਜਿੱਤ ਤੇ ਭਾਜਪਾ ਦੀ ਹਾਰ ਨਾਲ ...

ਪੂਰੀ ਖ਼ਬਰ »

ਘਰ-ਘਰ ਜਾ ਕੇ ਆਪਣੇ ਬੱਚੇ ਸਰਕਾਰੀ ਸਕੂਲ 'ਚ ਪੜ੍ਹਾਉਣ ਦੀ ਕੀਤੀ ਅਪੀਲ

ਕਿਸ਼ਨਪੁਰਾ ਕਲਾਂ, 3 ਮਈ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਬੀ.ਪੀ.ਓ. ਧਰਮਕੋਟ-1 ਜਸਕਰਨ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬੀ.ਐਮ.ਟੀ. ਸਤੀਸ਼ ਕੁਮਾਰ ਸਹਿਯੋਗ ਨਾਲ ਮਾਸਟਰ ਅਵਤਾਰ ਸਿੰਘ ਕਪੂਰੇ ਦੀ ਯੋਗ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ...

ਪੂਰੀ ਖ਼ਬਰ »

500 ਕੁਇੰਟਲ ਕਣਕ ਲੰਗਰ ਸੇਵਾ ਵਾਸਤੇ ਭੇਜੀ

ਨੱਥੂਵਾਲਾ ਗਰਬੀ, 3 ਮਈ (ਸਾਧੂ ਰਾਮ ਲੰਗੇਆਣਾ)-ਸ਼ੋ੍ਰਮਣੀ ਅਕਾਲੀ ਦਲ (ਬ) ਪਾਰਟੀ ਸਰਕਲ ਬਾਘਾ ਪੁਰਾਣਾ ਦੇ ਸਮੂਹ ਪਿੰਡਾਂ ਵਲੋਂ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਲੰਗਰ ਵਾਸਤੇ 500 ਕੁਇੰਟਲ ਕਣਕ ਇਕੱਠੀ ਗੁਰਦੁਆਰਾ ਹਰਗੋਬਿੰਦਸਰ ਸਾਹਿਬ ਪਿੰਡ ਲੰਗੇਆਣਾ ਕਲਾਂ ਤੋਂ ...

ਪੂਰੀ ਖ਼ਬਰ »

ਕਿਸਾਨੀ ਅੰਦੋਲਨ 'ਚ ਅਹਿਮ ਜ਼ਿੰਮੇਵਾਰੀ ਨਿਭਾਅ ਰਹੀ ਐਡ. ਰਵਿੰਦਰ ਕੌਰ

ਮੋਗਾ, 3 ਮਈ (ਗੁਰਤੇਜ ਸਿੰਘ)-ਕੋਠੇ ਪੱਤੀ ਮੁਹੱਬਤ ਦੇ ਨੌਜਵਾਨ ਕਿਸਾਨ ਕੁਲਦੀਪ ਸਿੰਘ ਗਿੱਲ ਨੇ ਦੱਸਿਆ ਕਿ ਸਾਡੇ ਨਗਰ ਕੋਠੇ ਪੱਤੀ ਮੁਹੱਬਤ ਦੇ ਮਿਹਨਤੀ ਅਗਾਂਹਵਧੂ ਕਿਸਾਨ ਸੁਖਚੈਨ ਸਿੰਘ ਧਾਲੀਵਾਲ ਜਿਨ੍ਹਾਂ ਦੀ ਹੋਣਹਾਰ ਬੇਟੀ ਐਡਵੋਕੇਟ ਰਵਿੰਦਰ ਕੌਰ ਕਿਸਾਨੀ ...

ਪੂਰੀ ਖ਼ਬਰ »

ਪਾਬੰਦੀਸ਼ੂਦਾ ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ, ਮਾਮਲਾ ਦਰਜ

ਫ਼ਰੀਦਕੋਟ, 3 ਮਈ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ 1000 ਪਾਬੰਦੀ ਸ਼ੂਦਾ ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਾਬੂ ਕੀਤੇ ਗਏ ਵਿਅਕਤੀਆਂ ਵਿਰੁੱਧ ਥਾਣਾ ਸਿਟੀ ਫ਼ਰੀਦਕੋਟ ਵਿਖੇ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਉਗਰਾਹਾਂ) ਨੇ ਕੀਤੀ ਸੂਬਾਈ ਸਿੱਖਿਆ ਮੀਟਿੰਗ

ਨਿਹਾਲ ਸਿੰਘ ਵਾਲਾ, 3 ਮਈ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਸਬ-ਡਵੀਜ਼ਨ ਨਿਹਾਲ ਸਿੰਘ ਵਾਲਾ ਦੇ ਪਿੰਡ ਹਿੰਮਤਪੁਰਾ ਵਿਖੇ ਭਾਕਿਯੂ ਏਕਤਾ (ਉਗਰਾਹਾਂ) ਦੀ ਸੂਬਾਈ ਸਿੱਖਿਆ ਮੀਟਿੰਗ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਦੀ ...

ਪੂਰੀ ਖ਼ਬਰ »

ਡੀ.ਐਸ.ਪੀ. ਪਰਸਨ ਸਿੰਘ ਨੇ ਬਾਜ਼ਾਰਾਂ 'ਚ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਬੱਧਨੀ ਕਲਾਂ, 3 ਮਈ (ਕੋਛੜ)- ਕੋਰੋਨਾ ਵਾਇਰਸ (ਕੋਵਿਡ-19) ਦੇ ਪ੍ਰਭਾਵ ਨੂੰ ਰੋਕਣ ਅਤੇ ਲੋਕਾਂ ਦੀ ਸੁਰੱਖਿਆ ਲਈ ਹੀ ਸੂਬਾ ਸਰਕਾਰ ਵਲੋਂ 15 ਮਈ ਤੱਕ ਫਲਾਂ, ਸਬਜ਼ੀਆਂ, ਦੁੱਧ ਦੀਆਂ ਡੇਅਰੀਆਂ, ਦਵਾਈਆਂ ਦੀਆਂ ਦੁਕਾਨਾਂ ਤੋਂ ਇਲਾਵਾ ਹੋਰ ਜ਼ਰੂਰੀ ਵਸਤਾਂ ਅਤੇ ਆਵਾਜਾਈ ਨੂੰ ...

ਪੂਰੀ ਖ਼ਬਰ »

ਪਿੰਡਾਂ 'ਚ ਪੈਰ ਪਸਾਰਨ ਲੱਗਾ ਕੋਰੋਨਾ

ਪਿੰਡ ਬੰਬੀਹਾ ਭਾਈ ਦੀ ਆਸ਼ਾ ਵਰਕਰ ਸਮੇਤ 6 ਪਾਜ਼ੀਟਿਵ ਠੱਠੀ ਭਾਈ, 3 ਮਈ (ਜਗਰੂਪ ਸਿੰਘ ਮਠਾੜੂ)-ਸ਼ਹਿਰਾਂ ਤੋਂ ਬਾਅਦ ਹੁਣ ਕੋਰੋਨਾ ਵਾਇਰਸ ਪਿੰਡਾਂ ਵਿਚ ਵੀ ਆਪਣੇ ਪੈਰ ਪਸਾਰਨ ਲੱਗਾ ਹੈ ਜਿਸ ਦੀ ਪੁਸ਼ਟੀ ਕਰਦਿਆਂ ਸਿਹਤ ਵਿਭਾਗ ਨੇ ਦੱਸਿਆ ਕਿ ਬੰਬੀਹਾ ਭਾਈ ਦੀ ਆਸ਼ਾ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਉਤਸਵ ਮਨਾਇਆ

ਮੋਗਾ, 3 ਮਈ (ਜਸਪਾਲ ਸਿੰਘ ਬੱਬੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਮਾਤਾ ਦਮੋਦਰੀ ਖ਼ਾਲਸਾ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਡਰੋਲੀ ਭਾਈ (ਮੋਗਾ) ਵਿਖੇ ਪਿ੍ੰਸੀਪਲ ਡਾ. ਰਾਗਿਨੀ ਸ਼ਰਮਾ ਦੀ ਅਗਵਾਈ ਵਿਚ ਸ੍ਰੀ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਨੇ ਕੋਰੋਨਾ ਦੀਆਂ ਪਹਿਲੀਆਂ ਪਾਬੰਦੀਆਂ ਦੀ ਲਗਾਤਾਰਤਾ 'ਚ ਲਗਾਈਆਂ ਹੋਰ ਵਾਧੂ ਪਾਬੰਦੀਆਂ

ਮੋਗਾ, 3 ਮਈ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸੰਦੀਪ ਹੰਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਵਿਡ-19 ਦੇ ਵਧ ਰਹੇ ਕੇਸਾਂ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਮੋਗਾ ਦੀ ਹਦੂਦ ...

ਪੂਰੀ ਖ਼ਬਰ »

ਵਾਲਮੀਕਿ ਮਜ਼੍ਹਬੀ ਸਿੱਖ ਮਹਾਂ ਸਭਾ ਨੇ ਲਿਆ ਦਲਿਤ ਥਾਣੇਦਾਰ ਦੀ ਖ਼ੁਦਕੁਸ਼ੀ ਦਾ ਸਖ਼ਤ ਨੋਟਿਸ

ਮੋਗਾ, 3 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਵਾਲਮੀਕਿ ਮਜ਼੍ਹਬੀ ਸਿੱਖ ਮਹਾਂ ਸਭਾ ਦੇ ਚੇਅਰਮੈਨ ਬਚਿੱਤਰ ਸਿੰਘ, ਉਪ ਚੇਅਰਮੈਨ ਜਗਤਾਰ ਸਿੰਘ ਮਖੂ, ਮਹਾਂ ਸਭਾ ਦੇ ਪ੍ਰਧਾਨ ਬਲਜਿੰਦਰ ਧਾਲੀਵਾਲ, ਮੀਤ ਪ੍ਰਧਾਨ ਰਾਜੂ ਸਹੋਤਾ ਅਤੇ ਬਲਾਕ ਪ੍ਰਧਾਨ ਸ਼ਿਵ ਧਾਲੀਵਾਲ ...

ਪੂਰੀ ਖ਼ਬਰ »

ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਨੇ ਵਿਧਾਇਕ ਡਾ. ਕਮਲ ਨੂੰ ਮੰਗ ਪੱਤਰ ਦਿੱਤਾ

ਮੋਗਾ, 3 ਮਈ (ਜਸਪਾਲ ਸਿੰਘ ਬੱਬੀ)-ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਤਹਿਸੀਲ ਮੋਗਾ ਵਲੋਂ ਤਹਿਸੀਲ ਪ੍ਰਧਾਨ ਮਨਪ੍ਰੀਤ ਸਿੰਘ ਬਰਾੜ, ਜਨਰਲ ਸਕੱਤਰ ਦੀ ਕਾਨੂੰਨਗੋ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਚਮਕੌਰ ਸਿੰਘ ਡਾਲਾ ਦੀ ਅਗਵਾਈ ਹੇਠ ਜਥੇਬੰਦੀ ਦੀਆਂ ਮੰਗਾਂ ਸਬੰਧੀ ...

ਪੂਰੀ ਖ਼ਬਰ »

ਅਨੰਦ ਸਾਗਰ ਅਕੈਡਮੀ ਵਲੋਂ ਆਨਲਾਈਨ ਮਜ਼ਦੂਰ ਦਿਵਸ ਮਨਾਇਆ

ਸਮਾਧ ਭਾਈ, 3 ਮਈ (ਗੁਰਮੀਤ ਸਿੰਘ ਮਾਣੂੰਕੇ)-ਸੰਤ ਬਾਬਾ ਭਜਨ ਸਿੰਘ ਅਤੇ ਬੀਬੀ ਕਰਤਾਰ ਕੌਰ ਵਲੋਂ ਚਲਾਈ ਜਾ ਰਹੀ ਇਲਾਕੇ ਦੀ ਨਾਮਵਰ ਸੰਸਥਾ ਅਨੰਦ ਸਾਗਰ ਅਕੈਡਮੀ ਕੋਇਰ ਸਿੰਘ ਵਾਲਾ ਦੇ ਵਿਦਿਆਰਥੀਆਂ ਵਲੋਂ ਆਨਲਾਈਨ ਮਜ਼ਦੂਰ ਦਿਵਸ ਮਨਾਇਆ ਗਿਆ | ਵਿਦਿਆਰਥੀਆਂ ਵਲੋਂ ...

ਪੂਰੀ ਖ਼ਬਰ »

ਕੇਰਲਾ ਵਿਚ ਖੱਬੇ ਮੁਹਾਜ਼ ਦੀ ਇਤਿਹਾਸਕ ਜਿੱਤ ਦੀ ਖ਼ੁਸ਼ੀ 'ਚ ਵੰਡੇ ਲੱਡੂ

ਕੋਟ ਈਸੇ ਖਾਂ, 3 ਮਈ (ਨਿਰਮਲ ਸਿੰਘ ਕਾਲੜਾ)-ਕੇਰਲ ਰਾਜ ਵਿਚ ਜਿੱਥੇ ਕਿ ਕਾਮਰੇਡਾਂ ਵਲੋਂ ਇਤਿਹਾਸਕ ਜਿੱਤ ਪ੍ਰਾਪਤ ਕੀਤੀ, ਦੀ ਖ਼ੁਸ਼ੀ ਵਿਚ ਲੱਡੂ ਵੰਡੇ ਗਏ | ਇਸ ਸਮੇਂ ਸੀ.ਪੀ.ਆਈ. ਐਮ. ਦੇ ਜ਼ਿਲ੍ਹਾ ਮੋਗਾ ਦੇ ਸਕੱਤਰ ਕਾਮਰੇਡ ਸੁਰਜੀਤ ਸਿੰਘ ਗਗੜਾ ਨੇ ਬੋਲਦਿਆਂ ਕਿਹਾ ਕਿ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX