ਤਾਜਾ ਖ਼ਬਰਾਂ


ਓਠੀਆਂ ਕਸਬਾ ਪੂਰਨ ਤੌਰ 'ਤੇ ਬੰਦ
. . .  0 minutes ago
ਓਠੀਆਂ 27 ਸਤੰਬਰ (ਗੁਰਵਿੰਦਰ ਸਿੰਘ ਛੀਨਾ) - ਸੰਯੁਕਤ ਕਿਸਾਨ ਮੋਰਚੇ ਵਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਭਾਰਤ ਬੰਦ ਦੇ ਦਿੱਤੇ ਗਏ ਸੱਦੇ 'ਤੇ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਓਠੀਆਂ ਦੇ...
ਕੇਰਲਾ 'ਚ ਵੀ ਪੂਰਨ ਬੰਦ
. . .  1 minute ago
ਕੋਚੀ, 27 ਸਤੰਬਰ - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ ਤੇ ਹੋਰ ਵੱਖ-ਵੱਖ ਟਰੇਡ ਯੂਨੀਅਨਾਂ ਵਲੋਂ ਕੇਰਲਾ 'ਚ ਠੱਪ ਕਰ ਦਿੱਤਾ ਗਿਆ...
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਮਾਨਸਾ ਜ਼ਿਲ੍ਹਾ ਪੂਰਨ ਤੌਰ 'ਤੇ ਬੰਦ
. . .  5 minutes ago
ਮਾਨਸਾ, 27 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ) - ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਦੇ ਤਹਿਤ ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਭਾਰਤ ਬੰਦ ਨੂੰ ਮਾਨਸਾ ਜ਼ਿਲ੍ਹੇ 'ਚ ਮੁਕੰਮਲ ਹੁੰਗਾਰਾ...
ਮੰਡੀ ਅਰਨੀਵਾਲਾ 'ਚ ਕਿਸਾਨਾਂ ਵਲੋਂ ਲਗਾਇਆ ਗਿਆ ਧਰਨਾ
. . .  10 minutes ago
ਭਾਰਤ ਬੰਦ ਦੌਰਾਨ ਕਿਸਾਨਾਂ ਬਠਿੰਡਾ-ਚੰਡੀਗੜ੍ਹ ਮੁੱਖ ਸੜਕ 'ਤੇ ਟੈਂਟ ਲਗਾ ਕੇ ਕੀਤੀ ਸੜਕ ਜਾਮ
. . .  18 minutes ago
ਲਾਡੋਵਾਲ ਟੋਲ ਪਲਾਜ਼ਾ 'ਤੇ ਕਿਸਾਨਾਂ ਅਤੇ ਮਜ਼ਦੂਰਾਂ ਨੇ ਕੀਤਾ ਚੱਕਾ ਜਾਮ
. . .  19 minutes ago
ਸ੍ਰੀ ਮੁਕਤਸਰ ਸਾਹਿਬ 'ਚ ਦੁਕਾਨਾਂ ਮੁਕੰਮਲ ਬੰਦ -ਸੜਕੀ ਆਵਾਜਾਈ ਠੱਪ
. . .  20 minutes ago
ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਰਣਜੀਤ ਸਿੰਘ ਢਿੱਲੋਂ ) - 3 ਕਾਲੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ , ਸਵੇਰ ਤੋਂ ਹੀ ਦੁਕਾਨਾਂ ਮੁਕੰਮਲ ਤੌਰ 'ਤੇ ਬੰਦ ਹਨ।
ਭੂੰਗਾ ਵਿਖੇ ਕਿਸਾਨ ਯੂਨੀਅਨ ਵਲੋਂ ਕੀਤੀ ਸੜਕ ਜਾਮ
. . .  30 minutes ago
ਲੋਹੀਆਂ ਵਿਖੇ ਕਿਸਾਨਾਂ ਵਲੋਂ ਨੈਸ਼ਨਲ ਹਾਈਵੇ ਜਾਮ
. . .  25 minutes ago
ਫ਼ਿਰੋਜ਼ਪੁਰ-ਜ਼ੀਰਾ ਮਾਰਗ ਕੁੱਲਗੜ੍ਹੀ ਅੱਡੇ 'ਤੇ ਕਿਸਾਨਾਂ ਵਲੋਂ ਕੀਤਾ ਗਿਆ ਠੱਪ
. . .  37 minutes ago
ਕੁੱਲਗੜ੍ਹੀ, 27 ਸਤੰਬਰ (ਸੁਖਜਿੰਦਰ ਸਿੰਘ ਸੰਧੂ) - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ ਵਲੋਂ ਫ਼ਿਰੋਜ਼ਪੁਰ-ਜ਼ੀਰਾ ਮਾਰਗ ਕੁੱਲਗੜ੍ਹੀ ਅੱਡੇ 'ਤੇ ਠੱਪ...
ਪਟਿਆਲਾ ਵਿਚ ਬੰਦ ਦਾ ਅਸਰ
. . .  33 minutes ago
ਪਟਿਆਲਾ, 27 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ) - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ ਵਲੋਂ ਪਟਿਆਲਾ ਵਿਚ ਵੀ ਠੱਪ ਕਰ ਦਿੱਤਾ ਗਿਆ...
ਜੰਡਿਆਲਾ ਗੁਰੂ ਨਜਦੀਕ ਟੋਲ ਪਲਾਜਾ ਨਿੱਝਰਪੁਰਾ ਵਿਖੇ ਵੀ ਕਿਸਾਨਾਂ ਵੱਲੋਂ ਜਾਮ ਲਾ ਕੇ ਨੈਸ਼ਨਲ ਹਾਈਵੇ ਤੇ ਆਵਾਜਾਈ ਕੀਤੀ ਠੱਪ
. . .  45 minutes ago
ਜੰਡਿਆਲਾ ਗੁਰੂ, 27 ਸਤੰਬਰ (ਰਣਜੀਤ ਸਿੰਘ ਜੋਸਨ) - ਕਿਸਾਨ ਜਥੇਬੰਦੀਆਂ ਵੱਲੋਂ ਭਾਰਤ ਬੰਦ ਦੇ ਸੱਦੇ ਤਹਿਤ ਅੱਜ...
ਬੰਦ ਦਾ ਲੁਧਿਆਣਾ 'ਚ ਭਰਵਾਂ ਹੁੰਗਾਰਾ
. . .  48 minutes ago
ਲੁਧਿਆਣਾ, 27 ਸਤੰਬਰ (ਪਰਮਿੰਦਰ ਸਿੰਘ ਆਹੂਜਾ, ਰੁਪੇਸ਼ ਕੁਮਾਰ) - ਸੰਯੁਕਤ ਕਿਸਾਨ ਮੋਰਚੇ ਵੱਲੋਂ 27 ਸਤੰਬਰ ਨੂੰ ਦਿੱਤੀ ਗਈ ਭਾਰਤ ਬੰਦ ਦੇ ਕੌਲ ਦੇ ਤਹਿਤ ਅੱਜ ਜਿੱਥੇ ਪੂਰਾ ਭਾਰਤ ਬੰਦ ਹੈ। ਉੱਥੇ ਇਸ ਬੰਦ ਦਾ ਅਸਰ ਲੁਧਿਆਣਾ ਵਿਚ ਵੀ ਦੇਖਣ ਨੂੰ ਮਿਲ ਰਿਹਾ ਹੈ...
ਕਿਸਾਨਾਂ ਵਲੋਂ 'ਭਾਰਤ ਬੰਦ' ਦੇ ਸੱਦੇ 'ਤੇ ਮੰਡਿਆਲਾਂ ਵਿਖੇ ਹੁਸ਼ਿਆਰਪੁਰ-ਜਲੰਧਰ ਰੋਡ ਜਾਮ
. . .  51 minutes ago
ਕਸਬਾ ਹਰੀਕੇ ਪੱਤਣ ਵਿਖੇ ਬਾਜ਼ਾਰ ਮੁਕੰਮਲ ਬੰਦ
. . .  52 minutes ago
ਕਿਸਾਨਾਂ ਆਰਿਫ਼ਕੇ 'ਚ ਮਾਝਾ ਮਾਲਵਾ ਫਿਰੋਜ਼ਪੁਰ ਮੱਖੂ, ਅੰਮ੍ਰਿਤਸਰ ਕੀਤਾ ਜਾਮ
. . .  54 minutes ago
ਆਰਿਫ਼ ਕੇ (ਫਿਰੋਜ਼ਪੁਰ) 27 ਸਤੰਬਰ (ਬਲਬੀਰ ਸਿੰਘ ਜੋਸਨ) - ਕਸਬਾ ਆਰਿਫ਼ ਕੇ ਦੇ ਮੇਨ ਚੌਕ ਤੇ ਫਿਰੋਜ਼ਪੁਰ ਮੱਖੂ ਰੋਡ ਤੇ ਮਾਝਾ...
ਬੰਦ ਦੇ ਸੱਦੇ ਤਹਿਤ ਕਿਸਾਨਾਂ ਵੱਲੋਂ ਪਟਿਆਲਾ- ਕੈਥਲ ਸਟੇਟ ਹਾਈਵੇ ਜਾਮ
. . .  56 minutes ago
ਮੰਡੀ ਲਾਧੂਕਾ ਦਾ ਜੀ.ਟੀ. ਰੋਡ ਜਾਮ
. . .  57 minutes ago
ਭਾਰਤ ਬੰਦ ਨੂੰ ਮਲੌਦ 'ਚ ਮਿਲਿਆ ਭਰਵਾਂ ਹੁੰਗਾਰਾ
. . .  59 minutes ago
ਭਾਰਤ ਬੰਦ ਸੱਦੇ 'ਤੇ ਸਥਾਨਕ ਲੋਕਾਂ, ਦੁਕਾਨਦਾਰਾਂ ਨੇ ਮਿਲ ਕੇ ਜਲੰਧਰ ਪਠਾਨਕੋਟ ਜੰਮੂ ਕੌਮੀ ਸ਼ਾਹ ਮਾਰਗ ਨੂੰ ਕੀਤਾ ਬੰਦ
. . .  about 1 hour ago
ਪਠਾਨਕੋਟ 27 ਸਤੰਬਰ (ਸੰਧੂ) - ਜਾਮ ਵਿਚ ਫਸੇ ਲੋਕਾਂ ਨੂੰ ਬਰੈੱਡ ਅਤੇ ਚਾਹ ਦਾ ਲੰਗਰ ਵਰਤਾ ਰਹੇ ਹਨ ਪ੍ਰਦਰਸ਼ਨ ਵਿਚ ਸ਼ਾਮਲ ਲੋਕ...
ਗੁਰੂ ਹਰਸਹਾਏ, ਹੰਡਿਆਇਆ, ਕੁਹਾੜਾ 'ਚ ਬੰਦ ਨੂੰ ਭਰਵਾਂ ਸਮਰਥਨ
. . .  about 1 hour ago
ਗੁਰੂ ਹਰਸਹਾਏ/ਹੰਡਿਆਇਆ/ਕੁਹਾੜਾ, 27 ਸਤੰਬਰ (ਹਰਚਰਨ ਸਿੰਘ ਸੰਧੂ/ਗੁਰਜੀਤ ਸਿੰਘ ਖੁੱਡੀ/ਸੰਦੀਪ ਸਿੰਘ ਕੁਹਾੜਾ) - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ ਵਲੋਂ ਬੰਦ ਨੂੰ ਸਫਲ ਬਣਾਇਆ ਜਾ ਰਿਹਾ ਹੈ। ਜਿਸ...
ਜ਼ਿਲ੍ਹਾ ਬਰਨਾਲਾ ਵਿਚ ਭਾਰਤ ਬੰਦ ਦੇ ਸੱਦੇ ਨੂੰ ਪੂਰਨ ਸਮਰਥਨ, ਸੜਕਾਂ ਤੇ ਰੇਲਵੇ ਟਰੈਕ ਜਾਮ
. . .  about 1 hour ago
ਬਰਨਾਲਾ, 27 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਨੂੰ ਜ਼ਿਲ੍ਹਾ ਬਰਨਾਲਾ ਵਿਚ ਪੂਰਨ ਸਮਰਥਨ ਮਿਲਿਆ ਹੈ। ਜ਼ਿਲ੍ਹਾ ਬਰਨਾਲਾ ਨੂੰ ਆਉਣ ਵਾਲੀਆਂ ਸਾਰੀਆਂ ਮੁੱਖ ਸੜਕਾਂ ਅਤੇ ਰੇਲਵੇ ਟਰੈਕ ਕਿਸਾਨਾਂ ਵਲੋਂ ਜਾਮ ਕਰ ਦਿੱਤੇ ਗਏ ਹਨ ਅਤੇ ਸ਼ਹਿਰਾਂ ਵਿਚ ਬਾਜ਼ਾਰ ਪੂਰਨ ਤੌਰ 'ਤੇ ਬੰਦ ਹਨ...
ਭਾਰਤ ਬੰਦ ਦੇ ਸੱਦੇ 'ਤੇ ਫਗਵਾੜਾ ਤੇ ਸੁਲਤਾਨਪੁਰ ਲੋਧੀ 'ਚ ਮੁਕੰਮਲ ਬੰਦ
. . .  about 1 hour ago
ਫਗਵਾੜਾ/ਸੁਲਤਾਨਪੁਰ ਲੋਧੀ, 27 ਸਤੰਬਰ (ਹਰਜੋਤ ਸਿੰਘ ਚਾਨਾ/ਥਿੰਦ, ਹੈਪੀ, ਲਾਡੀ) - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ ਵਲੋਂ ਬੰਦ ਨੂੰ ਸਫਲ ਬਣਾਇਆ ਜਾ ਰਿਹਾ ਹੈ। ਜਿਸ ਤਹਿਤ ਫਗਵਾੜਾ ਵਿਖੇ ਸ਼ੂਗਰ ਮਿਲ...
ਸੰਯੁਕਤ ਕਿਸਾਨ ਮੋਰਚਾ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਵੱਡਾ ਹੁੰਗਾਰਾ
. . .  about 1 hour ago
ਖੰਨਾ, 27 ਸਤੰਬਰ (ਹਰਜਿੰਦਰ ਸਿੰਘ ਲਾਲ) - ਸੰਯੁਕਤ ਕਿਸਾਨ ਮੋਰਚਾ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਵੱਡਾ ਹੁੰਗਾਰਾ ਮਿਲ ਰਿਹਾ ਹੈ। ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਸਮੇਤ ਭਾਰਤੀ ਕਿਸਾਨ ਯੂਨੀਅਨ ਏਕਤਾ ਬੰਦ ਨੂੰ ਸਫ਼ਲ ਬਣਾਇਆ ਜਾ ਰਿਹਾ ਹੈ...
ਮਲੋਟ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਕਿਸਾਨ ਔਰਤਾਂ ਵਲੋਂ ਧਰਨੇ ਦੀ ਸ਼ੁਰੂਆਤ, ਤਪਾ ਮੰਡੀ ਵੀ ਬੰਦ, ਯਾਤਰੀਆਂ ਨੂੰ ਦਿੱਕਤਾਂ
. . .  about 1 hour ago
ਮਲੋਟ/ਤਪਾ ਮੰਡੀ, 27 ਸਤੰਬਰ (ਪਾਟਿਲ/ਪ੍ਰਵੀਨ ਗਰਗ, ਵਿਜੇ ਸ਼ਰਮਾ) - ਸ੍ਰੀ ਗੁਰੂ ਨਾਨਕ ਦੇਵ ਜੀ ਚੌਕ ਮਲੋਟ ਵਿਖੇ ਸੰਯੁਕਤ ਕਿਸਾਨ ਮੋਰਚੇ ਦੀਆਂ ਔਰਤਾਂ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਆਰੰਭ ਕਰਕੇ ਧਰਨੇ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਉੱਤੇ ਹੀ, ਤਪਾ ਮੰਡੀ ਵਿਚ ਬੰਦ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 22 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰਥਹੀਣ ਹੋ ਜਾਵੇਗਾ। -ਡਾ: ਇਕਬਾਲ

ਸੰਗਰੂਰ

ਮਿੰਨੀ ਲਾਕਡਾਊਨ ਦੇ ਬਾਵਜੂਦ ਸੰਗਰੂਰ ਦੇ ਬਾਜ਼ਾਰਾਂ 'ਚ ਰਹੀ ਚਹਿਲ-ਪਹਿਲ

ਸੰਗਰੂਰ, 3 ਮਈ (ਦਮਨਜੀਤ ਸਿੰਘ) - ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਨੰੂ ਲੈ ਕੇ ਪੰਜਾਬ ਅੰਦਰ ਲਗਾਏ ਗਏ ਮਿਨੀ ਲਾਕਡਾਊਨ ਨੰੂ ਲੈ ਕੇ ਜਿੱਥੇ ਬਾਜ਼ਾਰਾਂ ਵਿਚ ਲੋਕਾਂ ਦੀ ਆਵਾਜਾਈ ਜਾਂ ਭੀੜ ਘਟੀ ਦਿਖਾਈ ਨਹੀਂ ਦਿੱਤੀ ਉੱਥੇ ਹੀ ਪੰਜਾਬ ਦੇ ਵਪਾਰੀ ਵਰਗ ਵਿਚ ਵੀ ਇਸ ਮਿਨੀ ਲਾਕਡਾਊਨ ਦਾ ਵੱਡਾ ਰੋਸ ਵੇਖਣ ਨੰੂ ਮਿਲ ਰਿਹਾ ਹੈ | ਸ਼ਹਿਰ ਸੰਗਰੂਰ ਦੇ ਬਾਜ਼ਾਰਾਂ ਵਿਚ ਆਵਾਜਾਈ ਲਗਭਗ ਆਮ ਦਿਨਾਂ ਵਾਂਗ ਹੀ ਦਿਖਾਈ ਦਿੱਤੀ | ਪੂਰਨ ਲਾਕਡਾਊਨ ਲੱਗਣ ਦੀਆਂ ਚੱਲ ਰਹੀਆਂ ਚਰਚਾਵਾਂ ਕਾਰਨ ਅੱਜ ਬੈਂਕਾਂ ਅਤੇ ਏ.ਟੀ.ਐਮਜ਼. ਵਿਚ ਲੋਕਾਂ ਦੀ ਭਾਰੀ ਭੀੜ ਵਿਖਾਈ ਦਿੱਤੀ ਅਤੇ ਇਸ ਭੀੜ ਵਿਚ ਆਪਸੀ ਦੂਰੀ ਅਤੇ ਹੋਰਨਾਂ ਹਦਾਇਤਾਂ ਦੀਆਂ ਵੀ ਰੱਜ ਕੇ ਧੱਜੀਆਂ ਉਡਦੀਆਂ ਦਿਖ ਰਹੀਆਂ ਸਨ ਅਤੇ ਹੈਰਾਨੀਜਨਕ ਗੱਲ ਇਹ ਰਹੀ ਕਿ ਬੈਂਕਾਂ ਜਾਂ ਏ.ਟੀ.ਐਮਜ਼. ਅੱਗੇ ਲੋਕਾਂ ਦੇ ਹੋਏ ਇਨ੍ਹਾਂ ਇਕੱਠਾਂ ਨੰੂ ਕੰਟਰੋਲ ਕਰਨ ਲਈ ਵੀ ਕੋਈ ਦਿਖਾਈ ਨਹੀਂ ਸੀ ਦੇ ਰਿਹਾ |
ਕੀ ਕਹਿਣਾ ਹੈ ਐਸ.ਡੀ.ਐਮ. ਸੰਗਰੂਰ ਦਾ ਵਪਾਰ ਮੰਡਲ ਸੰਗਰੂਰ ਦੇ ਆਗੂਆਂ ਅਤੇ ਵੱਖ-ਵੱਖ ਵਪਾਰੀ ਵਰਗਾਂ ਨਾਲ ਸਾਂਝੀ ਮੀਟਿੰਗ ਕਰਨ ਉਪਰੰਤ ਸੰਗਰੂਰ ਦੇ ਐਸ.ਡੀ.ਐਮ. ਯਸਪਾਲ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਭਾਵੇਂ ਸਰਕਾਰ ਵਲੋਂ ਦਵਾਈਆਂ ਅਤੇ ਰਾਸ਼ਨ ਦੀਆਂ ਦੁਕਾਨਾਂ ਨੰੂ ਜ਼ਰੂਰੀ ਵਸਤੂਆਂ ਵਿਚ ਰੱਖਦਿਆਂ ਖੋਲ੍ਹਣ ਦੀ ਪ੍ਰਵਾਨਗੀ ਦਿੱਤੀ ਗਈ ਹੈ ਪਰ ਦਵਾਈਆਂ ਅਤੇ ਰਾਸ਼ਨ ਵਿਕਰੇਤਾਵਾਂ ਦੇ ਨੁਮਾਇੰਦਿਆਂ ਵਲੋਂ ਪ੍ਰਸ਼ਾਸਨ ਨੰੂ ਵਿਸ਼ਵਾਸ ਦਿਵਾਇਆ ਗਿਆ ਹੈ ਕਿ ਕੋਰੋਨਾ ਮਹਾਂਮਾਰੀ ਕਾਰਨ ਹਾਲਾਤਾਂ ਨੰੂ ਮੁੱਖ ਰੱਖਦਿਆਂ ਉਹ ਸ਼ਹਿਰ ਵਿਚਲੀਆਂ ਆਪਣੀਆਂ ਦੁਕਾਨਾਂ ਨੰੂ ਵਾਰੀ ਸਿਰ ਖੋਲ੍ਹਣ ਦੀ ਤਜਵੀਜ ਤਿਆਰ ਕਰ ਰਹੇ ਹਨ | ਉਨ੍ਹਾਂ ਦੱਸਿਆ ਕਿ ਭਾਵੇਂ ਥੋਕ ਵਾਲੀ ਵੱਡੀ ਸਬਜ਼ੀ ਮੰਡੀ ਨੰੂ ਖੋਲ੍ਹਣ ਦੀ ਛੂਟ ਦਿੱਤੀ ਗਈ ਹੈ ਪਰ ਰਟੇਲ ਵਾਲੀ ਸਬਜ਼ੀ ਮੰਡੀ ਪੂਰਨ ਤੌਰ ਉੱਤੇ ਬੰਦ ਰਹੇਗੀ | ਸਬਜ਼ੀਆਂ ਅਤੇ ਫਰੂਟ ਵਿਕਰੇਤਾ ਰੇਹੜੀਆਂ ਰਾਹੀਂ ਤੁਰ ਫਿਰ ਕੇ ਆਪਣਾ ਸਾਮਾਨ ਸ਼ਹਿਰ ਅੰਦਰ ਵੇਚ ਸਕਣਗੇ | ਐਸ.ਡੀ.ਐਮ. ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੰੂ ਸ਼ਿਕਾਇਤਾਂ ਮਿਲ ਰਹੀਆਂ ਹਨ ਕਿ ਸ਼ਰਾਬ ਠੇਕੇਦਾਰਾਂ ਵਲੋਂ ਚੋਰ ਮੋਰੀਆਂ ਰਾਹੀਂ ਆਪਣੇ ਠੇਕੇ ਖੋਲ੍ਹੇ ਜਾ ਰਹੇ ਹਨ | ਉਨ੍ਹਾਂ ਸਪੱਸ਼ਟ ਕੀਤਾ ਕਿ ਸ਼ਰਾਬ ਦੀ ਵਿਕਰੀ ਉੱਤੇ ਵੀ ਪੂਰਨ ਪਾਬੰਦੀ ਲਗਾਈ ਗਈ ਹੈ ਅਤੇ ਜੇਕਰ ਇਸ ਪਾਬੰਦੀ ਦੀ ਕੋਈ ਠੇਕੇ ਵਾਲਾ ਉਲੰਘਣ ਕਰੇਗਾ ਤਾਂ ਸਖ਼ਤ ਕਾਰਵਾਈ ਹੋਵੇਗੀ |
ਮੋਬਾਈਲ ਫ਼ੋਨਾਂ ਦੀ ਆੜ ਵਿਚ ਖੁੱਲ੍ਹੀਆਂ ਰਹੀਆਂ ਬਹੁਤੀਆਂ ਦੁਕਾਨਾਂ
-ਪੰਜਾਬ ਸਰਕਾਰ ਵਲੋਂ ਮੋਬਾਇਲ ਫ਼ੋਨਾਂ ਦੀਆਂ ਦੁਕਾਨਾਂ ਨੰੂ ਜ਼ਰੂਰੀ ਵਸਤੂਆਂ ਵਾਲੀਆਂ ਦੁਕਾਨਾਂ ਦੀ ਸੂਚੀ ਵਿਚ ਸ਼ਾਮਲ ਕੀਤੇ ਜਾਣ ਉਪਰੰਤ ਅੱਜ ਸ਼ਹਿਰ ਅੰਦਰ ਬਹੁਤਾਂਤ ਦੁਕਾਨਾਂ ਇਸੇ ਬਹਾਨੇ ਨਾਲ ਖੁੱਲ੍ਹੀਆਂ ਰਹੀਆਂ ਕਿ ਉਹ ਮੋਬਾਇਲ ਫ਼ੋਨਾਂ ਨਾਲ ਸੰਬੰਧਤ ਕੁਝ ਨਾ ਕੁਝ ਕੰਮ ਆਪਣੀ ਦੁਕਾਨ ਵਿਚ ਕਰਦੇ ਹਨ | ਇਸ ਆੜ ਵਿਚ ਖੁੱਲ੍ਹੀਆਂ ਦੁਕਾਨਾਂ ਵਿਚੋਂ ਬਹੁਤੀਆਂ ਦੁਕਾਨਾਂ ਦੇ ਮਾਲਕਾਂ ਦਾ ਇਹ ਕਹਿਣਾ ਸੀ ਕਿ ਭਾਵੇਂ ਉਹ ਆਪਣੀ ਦੁਕਾਨ ਉੱਤੇ ਕੋਈ ਹੋਰ ਕੰਮ ਕਰਦੇ ਹਨ ਪਰ ਮੋਬਾਇਲ ਫ਼ੋਨ ਰਿਚਾਰਜ ਜਾਂ ਰੀਪੇਅਰ ਵੀ ਕਰਦੇ ਹਨ ਇਸ ਲਈ ਉਨ੍ਹਾਂ ਨੇ ਆਪਣੀਆਂ ਦੁਕਾਨਾਂ ਖੋਲ੍ਹੀਆਂ ਹਨ |
ਕੈਪਟਨ ਨੇ ਕਿਹਾ ਲਾਕਡਾਊਨ ਮਸਲੇ ਦਾ ਹੱਲ ਨਹੀਂ ਤਾਂ ਫੇਰ ਲੱਗਿਆ ਕਿਉਂ - ਵਪਾਰੀ
ਪੰਜਾਬ ਸਰਕਾਰ ਵਲੋਂ ਮਿਨੀ ਲਾਕਡਾਊਨ ਦੇ ਚੱਲਦਿਆਂ ਜਾਰੀ ਕੀਤੇ ਬੰਦ ਦੇ ਹੁਕਮਾਂ ਨੰੂ ਲੈ ਕੇ ਭੜਕੇ ਵਪਾਰੀਆਂ ਨੇ ਜਿੱਥੇ ਸਥਾਨਕ ਸਦਰ ਬਾਜ਼ਾਰ ਅੰਦਰ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਉੱਥੇ ਹੀ ਆਪਣੀਆਂ ਮੰਗਾਂ ਸੰਬੰਧੀ ਸੰਗਰੂਰ ਦੇ ਡਿਪਟੀ ਕਮਿਸ਼ਨਰ ਰਾਹੀਂ ਇਕ ਮੰਗ ਪੱਤਰ ਵੀ ਸਰਕਾਰ ਨੰੂ ਭੇਜਿਆ | ਸਥਾਨਕ ਸਦਰ ਬਾਜ਼ਾਰ ਵਿਚ ਇਕੱਤਰ ਹੋਏ ਵਪਾਰੀਆਂ ਦੀ ਅਗਵਾਈ ਕਰ ਰਹੇ ਵਪਾਰ ਮੰਡਲ ਦੇ ਪ੍ਰਧਾਨ ਜਸਵਿੰਦਰ ਸਿੰਘ ਪਿ੍ੰਸ ਨੇ ਕਿਹਾ ਕਿ ਅੱਜ ਤੋਂ ਦੋ-ਤਿੰਨ ਦਿਨ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਾਰ-ਵਾਰ ਇਹ ਬਿਆਨ ਦੇ ਰਹੇ ਸਨ ਕਿ ਲਾਕਡਾਊਨ ਕੋਰੋਨਾ ਮਸਲੇ ਦਾ ਹੱਲ ਨਹੀਂ ਹੈ ਇਸ ਲਈ ਪੰਜਾਬ ਅੰਦਰ ਲਾਕਡਾਊਨ ਨਹੀਂ ਲਗਾਇਆ ਜਾਵੇਗਾ ਪਰ ਸ਼ਨੀਵਾਰ ਅਤੇ ਐਤਵਾਰ ਦੇ ਬੰਦ ਉਪਰੰਤ 15 ਮਈ ਤੱਕ ਲਗਾਇਆ ਗਿਆ ਲਾਕਡਾਊਨ ਸਿੱਧਾ-ਸਿੱਧਾ ਵਪਾਰੀ ਵਰਗ ਨਾਲ ਸਰਕਾਰ ਵਲੋਂ ਕੀਤਾ ਗਿਆ ਧੋਖਾ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਬਿਆਨਾਂ ਉੱਤੇ ਭਰੋਸਾ ਕਰਦਿਆਂ ਵਪਾਰੀਆਂ ਨੇ ਆਪਣੀਆਂ ਦੁਕਾਨਾਂ ਅੰਦਰ ਆਮ ਦਿਨਾਂ ਵਾਂਗ ਸਾਮਾਨ ਭਰ ਲਿਆ ਪਰ ਪਹਿਲਾਂ ਤੋਂ ਹੀ ਮੰਦੇ ਦੀ ਮਾਰ ਝਲ ਰਹੇ ਵਪਾਰੀਆਂ ਨੰੂ ਲਾਕਡਾਊਨ ਦੀ ਸੱਟ ਮਾਰ ਦਿੱਤੀ ਗਈ | ਗੁੱਸੇ ਵਿਚ ਆਏ ਵਪਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਧਰਨਾ ਪ੍ਰਦਰਸ਼ਨ ਕਰਨ ਦੀ ਚਿਤਾਵਨੀ ਦਿੱਤੀ ਜਿਸ ਉਪਰੰਤ ਪੁਲਿਸ ਅਧਿਕਾਰੀਆਂ ਵਲੋਂ ਵਪਾਰੀਆਂ ਨੰੂ ਐਸ.ਡੀ.ਐਮ. ਸੰਗਰੂਰ ਨਾਲ ਮੀਟਿੰਗ ਕਰ ਕੇ ਮਸਲੇ ਦਾ ਹੱਲ ਕਢਵਾਉਣ ਦੀ ਗੱਲ ਕਹੀ ਗਈ | ਐਸ.ਡੀ.ਐਮ. ਸੰਗਰੂਰ ਯਸਪਾਲ ਸ਼ਰਮਾ ਨਾਲ ਵਪਾਰ ਮੰਡਲ ਦੇ ਆਗੂਆਂ ਦੀ ਹੋਈ ਮੀਟਿੰਗ ਦੌਰਾਨ ਜਦ ਐਸ.ਡੀ.ਐਮ. ਨੇ ਦੁਕਾਨਾਂ ਖੋਲ੍ਹੇ ਜਾਣ ਦੀ ਪ੍ਰਵਾਨਗੀ ਦੇਣ ਤੋਂ ਅਸਮਰਥਤਾ ਜਤਾਈ ਤਾਂ ਵਪਾਰ ਮੰਡਲ ਦੇ ਜਨਰਲ ਸਕੱਤਰ ਸਰਜੀਵਨ ਜਿੰਦਲ ਨੇ ਕਿਹਾ ਕਿ ਅਧਿਕਾਰੀ ਜਲਦ ਵਪਾਰੀਆਂ ਦਾ ਦਰਦ ਸਰਕਾਰ ਤੱਕ ਪਹੁੰਚਾ ਕੇ ਬਾਜ਼ਾਰ ਖੁੱਲ੍ਹਣ ਦੀ ਇਜ਼ਾਜਤ ਦੇਣ ਤਾਂ ਜੋ ਅਜਿਹਾ ਨਾ ਹੋਵੇ ਕਿ ਵਪਾਰੀ ਵਰਗ ਆਪਣੇ ਪੱਧਰ ਉੱਤੇ ਦੁਕਾਨਾਂ ਖੋਲ੍ਹਣ ਦਾ ਫ਼ੈਸਲਾ ਲੈ ਲੈਣ ਜਿਸ ਨਾਲ ਸਥਿਤੀ ਪੇਚੀਦਾ ਬਣ ਜਾਵੇ | ਵਪਾਰ ਮੰਡਲ ਦੇ ਚੇਅਰਮੈਨ ਰਜੇਸ਼ ਥਰੇਜਾ ਨੇ ਕਿਹਾ ਕਿ ਸਰਕਾਰ ਬੰਦ ਕਮਰਿਆਂ ਵਿਚ ਬੈਠ ਕੇ ਆਦੇਸ਼ ਜਾਰੀ ਕਰ ਰਹੀ ਹੈ ਜਿਸ ਕਾਰਨ ਸਰਕਾਰ ਨੰੂ ਜ਼ਮੀਨੀ ਪੱਧਰ ਉੱਤੇ ਵਪਾਰੀਆਂ ਦੇ ਬਣੇ ਹਾਲਾਤਾਂ ਦੀ ਕੋਈ ਸਾਰ ਨਹੀਂ | ਇਸ ਮੌਕੇ ਚਿੰਟੂ ਵਰਮਾ, ਹਰੀਸ਼ ਕੁਮਾਰ, ਪ੍ਰੇਮ ਗਰਗ, ਰੁਪਿੰਦਰ ਸਿੰਘ ਸ਼ੌਕੀ, ਵਿਸ਼ਾਲ ਸੋਨੰੂ, ਰਜਨੀਸ਼ ਗੋਇਲ, ਲਵੀਸ਼ ਅਰੋੜਾ, ਸੁਭਾਸ਼ ਕੁਮਾਰ, ਸਫ਼ੀ ਮੁਹੰਮਦ, ਡਾ. ਗੁਪਤਾ, ਰਕੇਸ਼ ਕੁਮਾਰ ਰਿੰਕੂ, ਮੋਨੰੂ ਪ੍ਰਧਾਨ ਸਬਜ਼ੀ ਮੰਡੀ ਆਦਿ ਆਗੂ ਵੀ ਮੌਜੂਦ ਸਨ |

ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਦੇ 229 ਨਵੇਂ ਮਾਮਲੇ ਤੇ 16 ਮੌਤਾਂ

ਸੰਗਰੂਰ, 3 ਮਈ (ਧੀਰਜ ਪਸ਼ੌਰੀਆ) - ਜ਼ਿਲ੍ਹਾ ਸੰਗਰੂਰ 'ਚ ਅੱਜ ਕੋਰੋਨਾ ਦੇ ਰਿਕਾਰਡ 229 ਮਾਮਲੇ ਆਏ ਹਨ ਅਤੇ ਪਹਿਲੀ ਵਾਰ ਹੀ ਇਕੋ ਦਿਨ ਵਿਚ 16 ਮੌਤਾਂ ਹੋਈਆਂ ਹਨ | ਅੱਜ ਆਏ ਨਵੇਂ ਮਾਮਲਿਆਂ ਨਾਲ ਜ਼ਿਲ੍ਹੇ 'ਚ ਕੋਰੋਨਾ ਦੇ ਹੁਣ ਤੱਕ ਦੇ ਮਾਮਲਿਆਂ ਦੀ ਗਿਣਤੀ ਵਧ ਕੇ 9214 ਹੋ ਗਈ ਹੈ | ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ, ਦੂਸਰਾ ਜ਼ਖਮੀ

ਲਹਿਰਾਗਾਗਾ, 3 ਮਈ (ਅਸ਼ੋਕ ਗਰਗ) - ਪਿੰਡ ਲਦਾਲ ਤੋਂ ਲਹਿਰਾਗਾਗਾ ਵਿਖੇ ਆ ਰਹੇ ਮੋਟਰਸਾਈਕਲ ਸਵਾਰ ਵਿਅਕਤੀ ਦੇ ਮੋਟਰਸਾਈਕਲ ਦਾ ਸੰਤੁਲਨ ਵਿਗੜ ਜਾਣ ਕਰਕੇ ਸੜਕ 'ਤੇ ਪੈਦਲ ਤੁਰੇ ਜਾ ਰਹੇ ਵਿਅਕਤੀ ਨਾਲ ਜਾ ਟਕਰਾਇਆ ਜਿਸ ਕਰਕੇ ਦੋਵੇਂ ਜਖ਼ਮੀ ਹੋ ਗਏ | ਦੋਵੇਂ ਜ਼ਖਮੀ ...

ਪੂਰੀ ਖ਼ਬਰ »

ਲਾਕਡਾਊਨ ਦੇ ਬਾਵਜੂਦ ਅਮਰਗੜ੍ਹ 'ਚ ਚਹਿਲ ਪਹਿਲ

ਅਮਰਗੜ੍ਹ, 3 ਮਈ (ਜਤਿੰਦਰ ਮੰਨਵੀ) - ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਨਾਲ ਆਮ ਲੋਕਾਂ ਤੱਕ ਦਵਾਈ ਦੇ ਨਾਲ ਸਖ਼ਤਾਈ ਦਾ ਸੰਦੇਸ਼ ਪਹੁੰਚਾਇਆ ਜਾ ਰਿਹਾ ਹੈ | ਕਮਿਊਨਿਟੀ ਹੈਲਥ ਸੈਂਟਰ ਅਮਰਗੜ੍ਹ ਦੇ ਐਸ.ਐਮ.ਓ. ਸੰਜੇ ਗੋਇਲ ਵਲੋਂ ਦਿੱਤੀ ...

ਪੂਰੀ ਖ਼ਬਰ »

ਨਵੀਆਂ ਹਦਾਇਤਾਂ ਤੋਂ ਦੁਕਾਨਦਾਰ ਭੰਬਲਭੂਸੇ 'ਚ

ਦਿੜ੍ਹਬਾ ਮੰਡੀ, 4 ਮਈ (ਹਰਬੰਸ ਸਿੰਘ ਛਾਜਲੀ) - ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਨੂੰ ਲੈ ਕੇ ਤਾਲਾਬੰਦੀ ਸਬੰਧੀ 15 ਮਈ ਤੱਕ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ | ਜਿਸ ਤਹਿਤ ਜ਼ਰੂਰੀ ਵਸਤਾਂ ਅਤੇ ਦਵਾਈਆਂ ਦੀ ਦੁਕਾਨਾਂ ਨੂੰ ਛੱਡ ਕੇ ਬਾਕੀ ਕਰੀਬ ਸਾਰੇ ...

ਪੂਰੀ ਖ਼ਬਰ »

ਪੰਚਮ ਪਾਤਿਸ਼ਾਹ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਸੰਗਰੂਰ, 3 ਮਈ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਗੁਰਦੁਆਰਾ ਸਾਹਿਬ ਹਰਿਗੋਬਿੰਦ ਪੁਰਾ ਵਿਖੇ ਪੰਚਮ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਕਮੇਟੀ ਪ੍ਰਧਾਨ ਜਗਤਾਰ ਸਿੰਘ, ਹਰਪ੍ਰੀਤ ਸਿੰਘ ਰਿੰਕੂ ਦੀ ਦੇਖ-ਰੇਖ ਹੇਠ ਸ਼ਰਧਾ ਨਾਲ ਮਨਾਇਆ ਗਿਆ | ...

ਪੂਰੀ ਖ਼ਬਰ »

ਅਧਿਆਪਕਾਂ ਦੇ ਸਕੂਲ ਜਾਣ ਸਬੰਧੀ ਸਪੱਸ਼ਟ ਹਦਾਇਤਾਂ ਜਾਰੀ ਕਰਨ ਦੀ ਮੰਗ

ਸੰਗਰੂਰ, 3 ਮਈ (ਸੁਖਵਿੰਦਰ ਸਿੰਘ ਫੁੱਲ) - ਅਧਿਆਪਕ ਦਲ ਪੰਜਾਬ ਦੇ ਸੂਬਾ ਚੇਅਰਮੈਨ ਸ. ਤੇਜਿੰਦਰ ਸਿੰਘ ਸੰਘਰੇੜੀ, ਸੂਬਾ ਪ੍ਰਧਾਨ ਸ. ਗੁਰਜੰਟ ਸਿੰਘ ਵਾਲੀਆ ਸੂਬਾ ਜਨਰਲ ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨ ਸ. ਵਰਿੰਦਰਜੀਤ ਸਿੰਘ ਬਜਾਜ ਨੇ ਦੱਸਿਆ ਕਿ ਮਾਰਚ ਮਹੀਨੇ ਦੌਰਾਨ ...

ਪੂਰੀ ਖ਼ਬਰ »

ਇਕਬਾਲ ਸਿੰਘ ਸੰਦੌੜ ਨੂੰ ਸਹਿਕਾਰੀ ਸਭਾ ਦਾ ਪ੍ਰਧਾਨ ਚੁਣਿਆ

ਸੰਦੌੜ, 3 ਮਈ (ਗੁਰਪ੍ਰੀਤ ਸਿੰਘ ਚੀਮਾ) - ਤਿੰਨ ਪਿੰਡਾਂ ਦੀ ਸਰਬ ਸਾਂਝੀ ਦੀ ਖੇਤੀਬਾੜੀ ਬਹੁਮੰਤਵੀ ਕੋਆਪਰੇਟਿਵ ਸੁਸਾਇਟੀ ਸੰਦੌੜ ਦੀ ਚੋਣ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਡਾ. ਜਗਰੂਪ ਸਿੰਘ ਸੰਦੌੜ ਦੀ ਅਗਵਾਈ ਹੇਠ ਸਪੰਨ ਹੋਈ | ਚੋਣ ਦੌਰਾਨ ਇਕਬਾਲ ਸਿੰਘ (ਰੋਡਾ) ਸੰਦੌੜ ...

ਪੂਰੀ ਖ਼ਬਰ »

ਅਮਰਗੜ੍ਹ ਪੁਲਿਸ ਨੇ ਦੋ ਚੋਰ ਕੀਤੇ ਕਾਬੂ

ਅਮਰਗੜ੍ਹ, 3 ਮਈ (ਜਤਿੰਦਰ ਮੰਨਵੀ) - ਨੇੜਲੇ ਪਿੰਡ ਚੌਂਦਾ ਵਿਖੇ ਬੀਡ ਵਾਲੀ ਸਮਾਧ ਤੋਂ ਪੈਸਿਆਂ ਦਾ ਗੋਲਕ ਚੋਰੀ ਕਰਨ ਦੇ ਆਰੋਪਾਂ ਤਹਿਤ ਅਮਰਗੜ੍ਹ ਪੁਲਿਸ ਵਲੋਂ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਥਾਣਾ ਮੁਖੀ ਸੁਖਦੀਪ ਸਿੰਘ ਨੇ ਪ੍ਰੈੱਸ ਨੋਟ ...

ਪੂਰੀ ਖ਼ਬਰ »

ਗੋਲਕ ਚੋਰੀ ਦੇ ਦੋਸ਼ 'ਚ ਦੋ ਵਿਅਕਤੀਆਂ ਖਿਲਾਫ ਕੇਸ ਦਰਜ

ਅਮਰਗੜ੍ਹ, 3 ਮਈ (ਜਤਿੰਦਰ ਮੰਨਵੀ) - ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਸਦਰਾਬਾਦ ਨੌਸ਼ਹਿਰਾ ਵਿਖੇ ਹੋਈ ਚੋਰੀ ਨੂੰ ਲੈ ਕੇ ਅਮਰਗੜ੍ਹ ਪੁਲਿਸ ਵਲੋਂ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਗੁਰਦੁਆਰਾ ਕਮੇਟੀ ਦੇ ਪ੍ਰਧਾਨ ਕੁਲਵਿੰਦਰ ਸਿੰਘ ਪੁੱਤਰ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਨੌਜਵਾਨ ਦੀ ਮੌਤ

ਸੁਨਾਮ ਊਧਮ ਸਿੰਘ ਵਾਲਾ, 3 ਮਈ (ਧਾਲੀਵਾਲ, ਭੁੱਲਰ) - ਬੀਤੀ ਸ਼ਾਮ ਸੁਨਾਮ ਬੱਸ ਅੱਡੇ 'ਚ ਇਕ ਨੌਜਵਾਨ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਦੀ ਖ਼ਬਰ ਹੈ | ਪੁਲਿਸ ਥਾਣਾ ਸੁਨਾਮ ਸ਼ਹਿਰੀ ਦੇ ਸਹਾਇਕ ਥਾਣੇਦਾਰ ਗੁਰਭਜਨ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਬੀਤੀ ਸ਼ਾਮ 5 ਕੁ ਵਜੇ ...

ਪੂਰੀ ਖ਼ਬਰ »

ਲਾਕਡਾਊਨ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਮੁਕੱਦਮਾ ਦਰਜ

ਲਹਿਰਾਗਾਗਾ, 3 ਮਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਲਹਿਰਾਗਾਗਾ ਪੁਲਿਸ ਨੇ ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸੂਬੇ ਅੰਦਰ 15 ਮਈ ਤਕ ਲਗਾਈਆਂ ਪਾਬੰਦੀਆਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ...

ਪੂਰੀ ਖ਼ਬਰ »

ਜਮਹੂਰੀ ਜਥੇਬੰਦੀਆਂ ਵਲੋਂ ਆਕਸੀਜਨ ਸਿਲੰਡਰ ਅਤੇ ਹੋਰ ਸਾਜੋ ਸਾਮਾਨ ਦੀ ਕਾਲਾਬਾਜ਼ਾਰੀ ਦਾ ਗੰਭੀਰ ਨੋਟਿਸ

ਸੰਗਰੂਰ, 3 ਮਈ (ਧੀਰਜ ਪਸ਼ੋਰੀਆ) - ਵੱਖ ਵੱਖ ਜਮਹੂਰੀ ਅਤੇ ਜਨਤਕ ਜਥੇਬੰਦੀਆਂ ਵਲੋਂ ਕਰੋਨਾ ਵਾਇਰਸ ਦੇ ਫੈਲਣ ਕਾਰਨ ਪੈਦਾ ਹੋਏ ਮੌਜੂਦਾ ਹਾਲਤਾਂ ਦਾ ਨਜਾਇਜ਼ ਫ਼ਾਇਦਾ ਉਠਾ ਕੇ ਕੁੱਝ ਦੁਕਾਨਦਾਰਾਂ ਵਲੋਂ ਆਕਸੀਜਨ ਸਿਲੰਡਰ, ਇਨ੍ਹਾਂ ਦੀ ਰੀਫਿਲੰਗ ਅਤੇ ਇਨ੍ਹਾਂ ਨਾਲ ...

ਪੂਰੀ ਖ਼ਬਰ »

ਦੁਕਾਨਾਂ ਬੰਦ ਕਰਵਾਉਣ ਅਤੇ ਠੇਕਾ ਖੁੱਲ੍ਹਾ ਰੱਖਣ ਖ਼ਿਲਾਫ਼ ਸੜਕ 'ਤੇ ਉਤਰੇ ਚੌਂਦਾ ਵਾਸੀ

ਅਮਰਗੜ• , 3 ਅਪ੍ਰੈਲ ( ਸੁਖਜਿੰਦਰ ਸਿੰਘ ਝੱਲ ) - ਪਿੰਡ ਚੌਂਦਾ ਵਿਖੇ ਸ਼ਾਮ ਦੇ ਸਮੇਂ ਸਥਿਤੀ ਉਦੋਂ ਤਣਾਅਪੂਰਨ ਬਣ ਗਈ ਜਦੋਂ ਪਿੰਡ ਦੇ ਵੱਡੀ ਗਿਣਤੀ ਵਿਚ ਲੋਕਾਂ ਨੇ ਪਿੰਡ ਤੋਂ ਮਾਰਚ ਸ਼ੁਰੂ ਕਰਦਿਆਂ ਪਿੰਡ ਦੇ ਬਾਹਰਵਾਰ ਅਮਰਗੜ• ਸੜਕ 'ਤੇ ਖੁੱਲ•ੇ੍ਹ ਠੇਕੇ ਦਾ ਘਿਰਾਓ ...

ਪੂਰੀ ਖ਼ਬਰ »

ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮਾਨਸਿਕ ਰਾਹਤ ਦਿੱਤੇ ਜਾਣ ਦੀ ਮੰਗ

ਸੰਗਰੂਰ, 3 ਮਈ (ਧੀਰਜ ਪਸ਼ੋਰੀਆ) - ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਪੰਜਾਬ ਸਰਕਾਰ ਪਾਸੋਂ ਬਾਰ੍ਹਵੀਂ ...

ਪੂਰੀ ਖ਼ਬਰ »

ਲਾਕਡਾਊਨ ਦੌਰਾਨ ਦਵਾਈਆਂ ਸਪਲਾਈ ਕਰਦੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਸੰਗਰੂਰ, 3 ਮਈ (ਅਮਨਦੀਪ ਸਿੰਘ ਬਿੱਟਾ) - ਥਾਣਾ ਸਿਟੀ ਸੰਗਰੂਰ ਦੀ ਪੁਲਿਸ ਨੇ ਲਾਕਡਾਊਨ ਦੀ ਉਲੰਘਣਾ ਕਰਦੇ ਇਕ ਵਿਅਕਤੀ ਜੋ ਕਿਰਾਏ ਦੀ ਬਿਲਡਿੰਗ ਵਿਚ ਮੁੰਡੇ, ਕੁੜੀਆਂ ਰਾਹੀਂ ਆਯੁਰਵੈਦਿਕ ਦਵਾਈਆਂ ਕੋਰੀਅਰ ਕਰ ਕੇ ਬਾਹਰ ਭੇਜਦਾ ਸੀ, ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਮਾਫ਼ੀਆ ਅਖ਼ਤਰ ਅੰਗਰੇਜ਼ੀ ਮੁਕਾਬਲੇ ਵਿਚੋਂ ਜੇਤੂ

ਸੰਗਰੂਰ, 3 ਮਈ (ਗਾਂਧੀ) - ਮੁਹੰਮਦ ਅਖ਼ਲਾਕ ਅਤੇ ਬੀ.ਐਮ (ਧੂਰੀ) ਅੰਗਰੇਜ਼ੀ ਵਿਕਾਸ ਜਿੰਦਲ ਦੀ ਅਗਵਾਈ ਅਧੀਨ ਚੱਲ ਰਹੇ ਇੰਗਲਿਸ਼ ਬੂਸਟਰ ਕਲੱਬ ਅਧੀਨ ਅੰਗਰੇਜ਼ੀ ਬੋਲਣ ਦੇ ਮੁਕਾਬਲੇ ਵਿਚ ਸਰਕਾਰੀ ਮਿਡਲ ਸਕੂਲ ਕੱਕੜਵਾਲ, ਬਲਾਕ ਧੂਰੀ ਦੀ 8ਵੀਂ ਕਲਾਸ ਦੀ ਮਾਫ਼ੀਆ ਅਖ਼ਤਰ ...

ਪੂਰੀ ਖ਼ਬਰ »

ਡੀ. ਸੀ. ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੇ ਖ਼ਿਲਾਫ਼ ਦੁਕਾਨਾਂ ਬੰਦ ਕਰਵਾਉਣ 'ਤੇ ਵਪਾਰੀਆਂ ਨੇ ਐਸ. ਡੀ. ਐਮ. ਖ਼ਿਲਾਫ਼ ਜਤਾਈ ਨਾਰਾਜ਼ਗੀ

ਧੂਰੀ, 3 ਮਈ (ਦੀਪਕ, ਲਹਿਰੀ)-ਧੂਰੀ ਵਪਾਰ ਮੰਡਲ ਧੂਰੀ ਦੇ ਆਗੂਆਂ ਨੇ ਐਸ.ਡੀ.ਐਮ. ਧੂਰੀ ਸ਼੍ਰੀ ਲਤੀਫ਼ ਅਹਿਮਦ ਦੇ ਖ਼ਿਲਾਫ਼ ਹਲਕਾ ਵਿਧਾਇਕ ਦੇ ਨਾਮ ਇੱਕ ਮੰਗ ਪੱਤਰ ਦਿੰਦਿਆਂ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਡਿਪਟੀ ਕਮਿਸ਼ਨਰ ਸੰਗਰੂਰ ...

ਪੂਰੀ ਖ਼ਬਰ »

ਇਕ ਮਹੀਨਾ ਬੀਤਣ ਦੇ ਬਾਵਜੂਦ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਲੀਆਂ ਅਜੇ ਅੱਧੀਆਂ ਕਿਤਾਬਾਂ

ਸੰਗਰੂਰ, 3 ਮਈ (ਪਸ਼ੋਰੀਆ) - ਪੰਜਾਬ ਸਰਕਾਰ ਵਲੋਂ ਮੁਫ਼ਤ ਸਿੱਖਿਆ ਸਕੀਮ ਅਧੀਨ ਪ੍ਰਾਇਮਰੀ ਤੋਂ ਸੈਕੰਡਰੀ ਪੱਧਰ ਤੱਕ ਮੁਫ਼ਤ ਪਾਠ ਪੁਸਤਕ ਦਿੱਤੀਆਂ ਜਾਂਦੀਆਂ ਹਨ | ਅਕਸਰ ਹਰ ਸਾਲ ਬੱਚੇ ਅੱਧੀਆਂ ਅਧੂਰੀਆਂ ਪੁਸਤਕਾਂ ਨਾਲ ਬੁੱਤਾ ਸਾਰਦੇ ਆ ਰਹੇ ਹਨ | ਇਹ ਪਾਠ ਪੁਸਤਕਾਂ ...

ਪੂਰੀ ਖ਼ਬਰ »

ਮਮਤਾ ਦੀ ਜਿੱਤ 'ਤੇ ਕਿਸਾਨਾਂ ਨੇ ਧਰਨੇ 'ਚ ਖ਼ੁਸ਼ੀ ਮਨਾਈ

ਸੰਗਰੂਰ, 3 ਮਈ (ਅਮਨਦੀਪ ਸਿੰਘ ਬਿੱਟਾ) - ਕਿਸਾਨ ਸੰਘਰਸ਼ ਦਾ ਵੱਡਾ ਕੇਂਦਰ ਬਣ ਚੁੱਕੇ ਜ਼ਿਲ੍ਹਾ ਸੰਗਰੂਰ ਵਿਚ ਕਿਸਾਨਾਂ ਵਲੋਂ ਅੱਜ ਵੀ ਧਰਨੇ ਦਿੱਤੇ ਗਏ | ਸੰਯੁਕਤ ਕਿਸਾਨ ਮੋਰਚੇ ਨਾਲ ਸੰਬੰਧਤ ਜਥੇਬੰਦੀਆਂ ਵਲੋਂ ਰੇਲਵੇ ਸਟੇਸ਼ਨ ਬਾਹਰ ਚੱਲ ਰਹੇ ਧਰਨੇ ਨੂੰ ਰੋਹੀ ...

ਪੂਰੀ ਖ਼ਬਰ »

ਸੁਨਾਮ ਮੰਡੀ 'ਚ ਇਸ ਵਾਰ ਕਣਕ ਦੀ ਆਮਦ ਰਹੀ ਘੱਟ

ਸੁਨਾਮ ਊਧਮ ਸਿੰਘ ਵਾਲਾ, 3 ਮਈ (ਭੁੱਲਰ, ਧਾਲੀਵਾਲ) - ਐਤਕੀਂ ਕਣਕ ਦਾ ਝਾੜ ਕੁਝ ਘੱਟ ਹੋਣ ਕਾਰਨ ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ ਸੁਨਾਮ ਮੁੱਖ ਮੰਡੀ ਅਤੇ ਇਸ ਦੇ ਖ਼ਰੀਦ ਕੇਂਦਰਾਂ 'ਚ ਕਣਕ ਦੀ ਆਮਦ ਘੱਟ ਹੋਈ ਹੈ | ਸਕੱਤਰ ਮਾਰਕਿਟ ਕਮੇਟੀ ਸੁਨਾਮ ਭਰਪੂਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਖਾਦ ਤੇ ਬੀਜਾਂ ਦੀਆਂ ਦੁਕਾਨਾਂ ਖੋਲ੍ਹਣ ਦੇ ਨਿਰਦੇਸ਼ ਜਾਰੀ ਕਰਨ ਦੀ ਮੰਗ

ਮੂਣਕ, 3 ਮਈ (ਕੇਵਲ ਸਿੰਗਲਾ, ਵਰਿੰਦਰ ਭਾਰਦਵਾਜ) - ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਲਈ ਸੂਬਾ ਸਰਕਾਰ ਵਲੋਂ ਪੰਦਰਾਂ ਦਿਨਾਂ ਲਈ ਲਾਕਡਾਉਨ ਵਧਾਉਣ ਨਾਲ ਜ਼ਰੂਰੀ ਵਸਤਾਂ ਨੂੰ ਛੱਡ ਕੇ ਬਾਕੀ ਸਾਰੇ ਵਪਾਰਕ ਅਦਾਰੇ-ਦੁਕਾਨਾਂ ਪੁਲਿਸ ਵਲੋਂ ਬੰਦ ਕਰਵਾਏ ਗਏ ਪਰ ...

ਪੂਰੀ ਖ਼ਬਰ »

ਜੰਗਲਾਤ ਵਰਕਰਾਂ ਵਲੋਂ ਵਣ ਰੇਂਜ ਅਫ਼ਸਰ ਦੇ ਦਫਤਰ ਅੱਗੇ ਧਰਨਾ

ਮਲੇਰਕੋਟਲਾ, 3 ਮਈ (ਕੁਠਾਲਾ) - ਅੱਜ ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਨਾਲ ਸਬੰਧਤ ਜੰਗਲਾਤ ਵਰਕਰਜ਼ ਯੂਨੀਅਨ ਜ਼ਿਲ੍ਹਾ ਸੰਗਰੂਰ ਦੇ ਵਰਕਰਾਂ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ ਸਥਾਨਕ ਵਣ ਰੇਂਜ ਅਫ਼ਸਰ ਦੇ ਦਫਤਰ ਅੱਗੇ ਸੰਕੇਤਕ ਧਰਨਾ ਦਿਤਾ ਗਿਆ | ਜ਼ਿਲ੍ਹਾ ...

ਪੂਰੀ ਖ਼ਬਰ »

ਸੁਨਾਮ ਸ਼ਹਿਰ 'ਚ ਕੋਰੋਨਾ ਪਾਬੰਦੀਆਂ ਹੋਈਆਂ ਠੁੱਸ

ਸੁਨਾਮ ਊਧਮ ਸਿੰਘ ਵਾਲਾ, 3 ਮਈ (ਧਾਲੀਵਾਲ, ਭੁੱਲਰ) - ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਪਾਬੰਦੀਆਂ ਸ਼ਹਿਰ 'ਚ ਠੁੱਸ ਹੋ ਕੇ ਰਹਿ ਗਈਆਂ ਸਨ | ਸ਼ਹਿਰ ਵਿਚ ਆਮ ਵਾਂਗ ਹੀ ਚਹਿਲ ਪਹਿਲ ਵਿਖਾਈ ਦੇ ਰਹੀ ਹੈ ਅਤੇ ਸ਼ਹਿਰ ਦੇ ਅੱਧ ਤੋਂ ਵੱਧ ...

ਪੂਰੀ ਖ਼ਬਰ »

ਰੈਵੀਨਿਊ ਪਟਵਾਰ ਯੂਨੀਅਨ ਨੇ ਵਿਧਾਇਕ ਅਮਨ ਅਰੋੜਾ ਨੂੰ ਦਿੱਤਾ ਮੰਗ ਪੱਤਰ

ਸੁਨਾਮ ਊਧਮ ਸਿੰਘ ਵਾਲਾ, 3 ਅਪ੍ਰੈਲ (ਭੁੱਲਰ, ਧਾਲੀਵਾਲ) - ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਸੁਨਾਮ ਦੇ ਇਕ ਵਫ਼ਦ ਨੇ ਯੂਨੀਅਨ ਦੇ ਪ੍ਰਧਾਨ ਰਣਜੀਤ ਸਿੰਘ ਦੀ ਅਗਵਾਈ ਮੁੱਖ ਮੰਤਰੀ ਪੰਜਾਬ ਕੋਲ ਪਹੁੰਚਾਉਣ ਲਈ ਇਕ ਮੰਗ ਪੱਤਰ ਹਲਕਾ ਸੁਨਾਮ ਦੇ ਵਿਧਾਇਕ ਅਮਨ ਅਰੋੜਾ ਦੇ ...

ਪੂਰੀ ਖ਼ਬਰ »

ਸੇਵਾ ਕੇਂਦਰਾਂ ਦੇ ਸਮੇਂ ਅਤੇ ਕੰਮ ਕਰਨ ਦੇ ਨਿਯਮਾਂ 'ਚ ਤਬਦੀਲੀ

ਮੂਨਕ, 3 ਮੂਨਕ (ਗਮਦੂਰ ਸਿੰਘ ਧਾਲੀਵਾਲ) - ਕਰੋਨਾ ਦੇ ਵੱਧ ਰਹੇ ਪ੍ਰਕੋਪ ਕਾਰਨ ਸੇਵਾ ਕੇਂਦਰਾਂ ਦੇ ਸਮੇਂ ਵਿਚ ਤਬਦੀਲੀ ਕੀਤੀ ਗਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐਸ.ਡੀ.ਐਮ. ਮੂਨਕ ਡਾ. ਸਿਮਰਪ੍ਰੀਤ ਕੌਰ ਨੇ ਦੱਸਿਆ ਕਿ ਮਾਨਯੋਗ ਡਿਪਟੀ ਕਮਿਸ਼ਨਰ ਸੰਗਰੂਰ ਦੇ ...

ਪੂਰੀ ਖ਼ਬਰ »

ਲਾਕਡਾਊਨ ਤੋਂ ਦੁਖੀ ਵਪਾਰ ਮੰਡਲ ਦੇ ਆਗੂਆਂ ਨੇ ਵਿਧਾਇਕ ਦੇ ਨਾਂਅ ਸੌਂਪਿਆ ਮੰਗ ਪੱਤਰ

ਧੂਰੀ, 3 ਮਈ (ਸੰਜੇ ਲਹਿਰੀ) - ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ 15 ਮਈ ਤੱਕ ਲਗਾਏ ਗਏ ਲਾਕਡਾਊਨ ਸਬੰਧੀ ਕੁਝ ਦੁਕਾਨਾਂ ਨੂੰ ਬੰਦ ਕਰਨ ਦੇ ਹੁਕਮਾਂ ਦੇ ਖ਼ਿਲਾਫ਼ ਅੱਜ ਵਪਾਰ ਮੰਡਲ ਦੇ ਆਗੂਆਂ ਵਲੋਂ ਹਲਕਾ ਵਿਧਾਇਕ ਧੂਰੀ ਦੇ ਨਾਂ ਇੱਕ ਮੰਗ ਪੱਤਰ ਨਗਰ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਬੇਰੁਜ਼ਗਾਰ ਈ.ਟੀ.ਟੀ. ਅਧਿਆਪਕਾਂ ਦੇ ਧਰਨੇ ਨੂੰ ਹੋਏ ਚਾਰ ਮਹੀਨੇ

ਸੰਗਰੂਰ, 3 ਮਈ (ਧੀਰਜ ਪਸ਼ੋਰੀਆ) - ਰੁਜਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਵਲੋਂ 4 ਜਨਵਰੀ ਤੋਂ ਸਿਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਡੀ.ਸੀ. ਦਫਤਰ ਅੱਗੇ ਪੱਕਾ ਧਰਨਾ ਲਗਾਤਾਰ ਜਾਰੀ ਹੈ | ਦੂਜੇ ਪਾਸੇ ਲੀਲਾ ਭਵਨ ਵਿਚ ...

ਪੂਰੀ ਖ਼ਬਰ »

ਪਿ੍ੰਸੀਪਲ ਸਿੱਧੂ ਨੇ ਚਾਰਜ ਸੰਭਾਲਿਆ

ਚੀਮਾਂ ਮੰਡੀ, 3 ਮਈ (ਜਗਰਾਜ ਮਾਨ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਾਹਪੁਰ ਕਲ੍ਹਾਂ ਵਿਖੇ ਅੰਮਿ੍ਤਪਾਲ ਸਿੰਘ ਸਿੱਧੂ ਨੇ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਿਆ | ਇਸ ਮੌਕੇ ਲੈਕ. ਮਲਕੀਤ ਸਿੰਘ ਗਾਂਧੀ, ਦਵਿੰਦਰ ਸਿੰਘ ਬੱਬੂ, ਹਰਜਿੰਦਰ ਸਿੰਘ, ਵਿਕਰਮ ਸਿੰਘ, ਹਰਪ੍ਰੀਤ ...

ਪੂਰੀ ਖ਼ਬਰ »

ਮਈ ਦਿਵਸ ਮਨਾਇਆ

ਸੰਗਰੂਰ, 3 ਮਈ (ਚੌਧਰੀ ਨੰਦ ਲਾਲ ਗਾਂਧੀ) - ਪੰਜਾਬ ਸਟੇਟ ਪੈਨਸ਼ਨਰਜ ਵੈਲਫੇਅਰ ਐਸੋਸੀਏਸ਼ਨ (ਐਮ.ਐੰਡ.ਏ) ਜ਼ਿਲ੍ਹਾ ਸੰਗਰੂਰ ਵਲੋਂ ਮਈ ਦਿਹਾੜੇ ਨੂੰ ਸਮਰਪਿਤ ਮਜਦੂਰ ਦਿਵਸ ਮਨਾਇਆ ਗਿਆ ਅਤੇ ਅਮਰੀਕਾ ਦੇ ਸ਼ਹਿਰ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ | ...

ਪੂਰੀ ਖ਼ਬਰ »

ਨਗਰ ਕੌਂਸਲ ਪ੍ਰਧਾਨ ਟੋਨੀ ਨੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ

ਸੁਨਾਮ ਊਧਮ ਸਿੰਘ ਵਾਲਾ, 3 ਮਈ (ਭੁੱਲਰ, ਧਾਲੀਵਾਲ) - ਨਗਰ ਕੌਂਸਲ ਸੁਨਾਮ ਦੇ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਵਲੋਂ ਨਗਰ ਕੌਂਸਲ ਦੇ ਅਮਲੇ ਨਾਲ ਮੀਟਿੰਗ ਕੀਤੀ ਗਈ ਜਿਸ ਵਿਚ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਮੈਡਮ ਦਾਮਨ ਥਿੰਦ ਬਾਜਵਾ ਅਤੇ ਸੀਨੀਅਰ ਕਾਂਗਰਸੀ ਆਗੂ ...

ਪੂਰੀ ਖ਼ਬਰ »

ਟੈਕਸੀ ਚਾਲਕਾਂ ਨੇ ਡੀ. ਸੀ. ਨੰੂ ਮੰਗ ਪੱਤਰ ਸੌਂਪ ਕੇ ਦੱਸੀਆਂ ਮੁਸ਼ਕਿਲਾਂ

ਸੰਗਰੂਰ, 3 ਮਈ (ਦਮਨਜੀਤ ਸਿੰਘ) - ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਲਗਾਏ ਮਿੰਨੀ ਲਾਕਡਾਊਨ ਤੋਂ ਖਫ਼ਾ ਟੈਕਸੀ ਚਾਲਕਾਂ ਵਲੋਂ ਆਪਣੀਆਂ ਮੰਗਾਂ ਸੰਬੰਧੀ ਪੱਤਰ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੰੂ ਸੌਂਪਿਆ ਗਿਆ | ਮੰਗ ਪੱਤਰ ਰਾਹੀਂ ...

ਪੂਰੀ ਖ਼ਬਰ »

ਵਕੀਲਾਂ ਨੇ ਧਰਨਾ ਦੇ ਕੇ ਐਸ.ਡੀ.ਐਮ.ਿਖ਼ਲਾਫ਼ ਕੱਢੀ ਭੜਾਸ

ਸੁਨਾਮ ਊਧਮ ਸਿੰਘ ਵਾਲਾ, 3 ਮਈ (ਭੁੱਲਰ, ਧਾਲੀਵਾਲ) - ਬਾਰ ਐਸੋਸੀਏਸ਼ਨ ਸੁਨਾਮ ਊਧਮ ਸਿੰਘ ਵਾਲਾ ਵਲੋਂ ਪ੍ਰਧਾਨ ਗੁਰਬਖਸੀਸ਼ ਸਿੰਘ ਚੱਠਾ ਦੀ ਅਗਵਾਈ ਵਿਚ ਸਥਾਨਕ ਐਸ.ਡੀ.ਐਮ.ਦਫਤਰ ਅੱਗੇ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ ਗਈ | ਐਡਵੋਕੇਟ ਮਿੱਤ ਸਿੰਘ ਜਨਾਲ, ਰਣਜੀਤ ਸਿੰਘ ...

ਪੂਰੀ ਖ਼ਬਰ »

ਸ਼ਹਿਰ ਦੇ ਪਤਵੰਤਿਆਂ ਵਲੋਂ ਥਾਣਾ ਮੁਖੀ ਸਨਮਾਨਿਤ

ਧੂਰੀ, 3 ਮਈ (ਸੰਜੇ ਲਹਿਰੀ) - ਸ਼ਹਿਰ ਦੇ ਅਨੇਕਾਂ ਪਤਵੰਤੇ ਵਿਅਕਤੀਆਂ ਵਲੋਂ ਅੱਜ ਥਾਣਾ ਸਿਟੀ ਧੂਰੀ ਦੇ ਸ਼੍ਰੀ ਦੀਪਇੰਦਰ ਸਿੰਘ ਜੇਜੀ ਨੂੰ ਸਨਮਾਨਿਤ ਕੀਤਾ ਗਿਆ | ਧੂਰੀ ਵਪਾਰ ਮੰਡਲ ਧੂਰੀ ਦੇ ਪ੍ਰਧਾਨ ਸ਼੍ਰੀ ਵਿਕਾਸ ਜੈਨ, ਆਲ ਇੰਡੀਆ ਐਫ.ਸੀ.ਆਈ. ਐਗਜ਼ੀਕਿਊਟਿਵ ਸਟਾਫ਼ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅਹਿਮਦਗੜ੍ਹ, 3 ਅਪ੍ਰੈਲ (ਸੋਢੀ) - ਸਥਾਨਕ ਗੁਰਦੁਆਰਾ ਕਮੇਟੀ ਵਲੋਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੂਰਬ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆਂ ਗਿਆ | ਇਸ ਮੌਕੇ ਸੰਗਤੀ ਰੂਪ ਵਿਚ ਕੀਤੇ ਸ਼੍ਰੀ ਸਹਿਜ ਪਾਠ ਦੇ ਭੋਗ ਪਾਏ ਗਏ | ਸੱਚਖੰਡ ਸ਼੍ਰੀ ...

ਪੂਰੀ ਖ਼ਬਰ »

ਕੋਮਲਪ੍ਰੀਤ ਕੌਰ ਮਾਵੀ ਖ਼ਾਲਸਾ ਗਰਲਜ਼ ਸਕੂਲ ਦੀ ਪਿ੍ੰਸੀਪਲ ਤੇ ਭੁਪਿੰਦਰ ਕੌਰ ਡਾਇਰੈਕਟਰ ਨਿਯੁਕਤ

ਅਹਿਮਦਗੜ੍ਹ, 3 ਮਈ (ਪੁਰੀ) - ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਗੁਰੂ ਨਾਨਕ ਕੰਨਿਆ ਮਹਾਂਵਿਦਿਆਲਿਆਂ ਅਹਿਮਦਗੜ੍ਹ ਦੇ ਮੌਜੂਦਾ ਪਿ੍ੰਸੀਪਲ ਸਟੇਟ ਐਵਾਰਡੀ ਭੁਪਿੰਦਰ ਕੌਰ ਪੰਧੇਰ ਦੀ ਸੇਵਾ ਮੁਕਤੀ ਬਾਅਦ ਸ਼੍ਰੀਮਤੀ ਕੋਮਲਪ੍ਰੀਤ ਕੌਰ ਮਾਵੀ ਨੂੰ ਨਵੇਂ ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨਾਂ ਦੀਆਂ ਬੋਲੀਆਂ ਨੂੰ ਲੈ ਕੇ ਵਫ਼ਦ ਡੀ.ਡੀ.ਪੀ.ਓ. ਨੂੰ ਮਿਲਿਆ

ਸੰਗਰੂਰ, 3 ਮਈ (ਧੀਰਜ ਪਸ਼ੋਰੀਆ) - ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਦੀ ਅਗਵਾਈ ਹੇਠ ਧੂਰੀ ਅਤੇ ਸੰਗਰੂਰ ਬਲਾਕ ਦੇ ਪਿੰਡਾਂ ਦੀਆਂ ਪੰਚਾਇਤੀ ਜ਼ਮੀਨ ਦੀਆਂ ਬੋਲੀਆਂ 10 ਮਈ ਤੋਂ ਬਾਅਦ ਕਰਵਾਉਣ ਸੰਬੰਧੀ ਵਫ਼ਦ ਡੀ.ਡੀ.ਪੀ.ਓ. ਸੰਗਰੂਰ ਪਰਮਜੀਤ ਸਿੰਘ ਨੂੰ ...

ਪੂਰੀ ਖ਼ਬਰ »

ਬੰਗਾਲ ਵਿਚ ਮੋਦੀ ਦੀ ਹਾਰ 'ਤੇ ਨੌਜਵਾਨਾਂ ਨੇ ਲੱਡੂ ਵੰਡੇ

ਕੌਹਰੀਆਂ, 3 ਮਈ (ਮਾਲਵਿੰਦਰ ਸਿੰਘ ਸਿੱਧੂ) - ਕੇਂਦਰ ਸਰਕਾਰ ਵਲੋਂ ਬਣਾਏ ਖੇਤੀ ਬਿਲਾਂ ਦੇ ਵਿਰੋਧ ਪੱਛਮੀ ਬੰਗਾਲ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵਲੋਂ ਬੰਗਾਲ ਵਿੱਚ ਜਾ ਕੇ ਭਾਰਤੀ ਜਨਤਾ ਪਾਰਟੀ ਨੂੰ ਹਰਾਉਣ ਦਾ ਸੱਦਾ ਦਿੱਤਾ ਸੀ, ਅੱਜ ਆਏ ਨਤੀਜਿਆਂ ਵਿਚ ...

ਪੂਰੀ ਖ਼ਬਰ »

ਅਕਾਲ ਡਿਗਰੀ ਕਾਲਜ 'ਚ ਕੋਵਿਡ 19 'ਤੇ ਆਨਲਾਈਨ ਵੈਬੀਨਾਰ ਕਰਵਾਇਆ

ਸੰਗਰੂਰ, 3 ਮਈ (ਸੁਖਵਿੰਦਰ ਸਿੰਘ ਫੁੱਲ) - ਸਥਾਨਕ ਅਕਾਲ ਡਿਗਰੀ ਕਾਲਜ ਫ਼ਾਰ ਵਿਮੈਨ ਵਿਖੇ ਐਨ.ਸੀ.ਸੀ. ਅਤੇ ਐਨ.ਐਸ.ਐਸ ਯੂਨਿਟ ਵਲੋਂ Tਕੋਵਿਡ 19 ਕੌਜ਼ਿਜ਼, ਸਿਸਟਮਜ਼ ਅਤੇ ਪ੍ਰੀਕਿਓਸ਼ਨ ਫ਼ਾਰ ਹੈਲਦੀ ਲਾਈਫ਼ ਸਟਾਈ'' ਵਿਸ਼ੇ 'ਤੇ ਆਨਲਾਈਨ ਸੈਮੀਨਾਰ ਕਰਵਾਇਆ ਗਿਆ | ਰਵਨੀਤ ...

ਪੂਰੀ ਖ਼ਬਰ »

ਦੁਕਾਨਦਾਰ ਡੀ.ਐਸ.ਪੀ ਨੂੰ ਮਿਲੇ-ਐਸ.ਡੀ.ਐਮ ਨੂੰ ਦਿੱਤਾ ਮੰਗ ਪੱਤਰ

ਭਵਾਨੀਗੜ੍ਹ, 3 ਮਈ (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਵਧਦੇ ਕੇਸਾਂ ਨੂੰ ਦੇਖਦਿਆਂ 15 ਮਈ ਤੱਕ ਗੈਰ ਜ਼ਰੂਰੀ ਸਮਾਨ ਦੀਆਂ ਦੁਕਾਨਾਂ ਨੂੰ ਬੰਦ ਕਰ ਦੇਣ ਅਤੇ ਕੁਝ ਦੁਕਾਨਾਂ ਨੂੰ ਖੋਲ੍ਹਣ ਦੀ ਦਿੱਤੀ ਇਜਾਜ਼ਤ ਨਾਲ ਸ਼ਹਿਰ ਵਿਚ ਬੰਦ ਦੁਕਾਨਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX