ਤਾਜਾ ਖ਼ਬਰਾਂ


ਚੇਨਈ ਨੇ ਮੁੰਬਈ ਨੂੰ 20 ਦੌੜਾਂ ਨਾਲ ਹਰਾਇਆ
. . .  1 day ago
ਚੇਨਈ ਨੇ ਮੁੰਬਈ ਨੂੰ ਦਿੱਤਾ 157 ਦੌੜਾਂ ਦਾ ਟੀਚਾ, ਗਾਇਕਵਾੜ ਨੇ ਖੇਡੀ ਸ਼ਾਨਦਾਰ ਪਾਰੀ
. . .  1 day ago
"ਅਸੀਂ ਚੰਨੀ ਨੂੰ ਇਹ ਮੌਕਾ ਦੇਣ ਲਈ ਬਹੁਤ ਖੁਸ਼ ਅਤੇ ਧੰਨਵਾਦੀ ਹਾਂ-ਸੁਰਿੰਦਰ ਕੌਰ, ਚਰਨਜੀਤ ਸਿੰਘ ਚੰਨੀ ਦੀ ਭੈਣ
. . .  1 day ago
ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਚੰਨੀ ,ਇਤਿਹਾਸ ’ਚ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ - ਨਵਜੋਤ ਸਿੰਘ ਸਿੱਧੂ
. . .  1 day ago
ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਦਿੱਤੀ ਵਧਾਈ
. . .  1 day ago
ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  1 day ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  1 day ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  1 day ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  1 day ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  1 day ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  1 day ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  1 day ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  1 day ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  1 day ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  1 day ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  1 day ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  1 day ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  1 day ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  1 day ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 22 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰਥਹੀਣ ਹੋ ਜਾਵੇਗਾ। -ਡਾ: ਇਕਬਾਲ

ਬਰਨਾਲਾ

ਸੂਬਾ ਸਰਕਾਰ ਵਲੋਂ ਲਾਈਆਂ ਪਾਬੰਦੀਆਂ ਦੇ ਕਾਰਨ ਵਪਾਰੀਆਂ ਦੀ ਹਾਲਤ ਚਿੰਤਾਜਨਕ ਬਣੀ

ਤਪਾ ਮੰਡੀ, 3 ਮਈ (ਪ੍ਰਵੀਨ ਗਰਗ)-ਕੋਰੋਨਾ ਮਹਾਂਮਾਰੀ ਦੇ ਵਧ ਰਹੇ ਪ੍ਰਕੋਪ ਨੂੰ ਦੇਖਦਿਆਂ ਬੀਤੇ ਦਿਨੀਂ ਸੂਬਾ ਸਰਕਾਰ ਵਲੋਂ ਮਿੰਨੀ ਲਾਕਡਾਊਨ ਲਾਉਣ ਦੇ ਮਕਸਦ ਸਦਕਾ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ, ਜਿਸ ਵਿਚ ਉਨ੍ਹਾਂ ਗ਼ੈਰ ਜ਼ਰੂਰੀ ਵਸਤਾਂ ਵਾਲੀਆਂ ਦੁਕਾਨਾਂ ਬੰਦ ਅਤੇ ਜ਼ਰੂਰੀ ਵਸਤਾਂ ਵਾਲੀਆਂ ਦੁਕਾਨਾਂ ਖੋਲ੍ਹਣ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਸਨ, ਪ੍ਰੰਤੂ ਇਨ੍ਹਾਂ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨਾ ਕਰਦੇ ਹੋਏ ਭਾਵੇ ਇਲਾਕੇ ਦੀਆਂ ਸਮੂਹ ਦੁਕਾਨਾਂ ਖੁੱਲ੍ਹੀਆਂ ਰਹੀਆਂ, ਪਰ ਸਰਕਾਰ ਵਲੋਂ ਦਿਨ-ਬ-ਦਿਨ ਨਵੀਆਂ ਹਦਾਇਤਾਂ ਜਾਰੀ ਕਰ ਕੇ ਸ਼ਿਕੰਜਾ ਤਾਂ ਕੱਸਿਆ ਜਾ ਰਿਹਾ ਹੈ, ਜਿਸ ਕਾਰਨ ਅੱਜ ਸੂਬੇ ਦਾ ਹਰ ਇਕ ਵਪਾਰੀ ਦੀ ਹਾਲਤ ਚਿੰਤਾਜਨਕ ਬਣੀ ਹੋਈ ਹੈ, ਪ੍ਰੰਤੂ ਸਮੇਂ ਦੀਆਂ ਸਰਕਾਰਾਂ ਇਸ ਵੱਲ ਕੋਈ ਧਿਆਨ ਨਹੀਂ ਦੇ ਰਹੀਆਂ | ਵਪਾਰ ਮੰਡਲ ਤਪਾ ਦੇ ਚੇਅਰਮੈਨ ਸੰਦੀਪ ਕੁਮਾਰ ਵਿੱਕੀ ਅਤੇ ਪ੍ਰਧਾਨ ਦੀਪਕ ਬਾਂਸਲ ਨੇ ਦੱਸਿਆ ਕਿ ਜਿਸ ਤਰ੍ਹਾਂ ਤਾਲਾਬੰਦੀ ਤੇ ਕਰਫ਼ਿਊ ਲਾ ਕੇ ਸਖ਼ਤੀ ਕੀਤੀ ਜਾ ਰਹੀ ਹੈ, ਉਹ ਵਪਾਰੀ ਵਰਗ ਲਈ ਬਿਲਕੁਲ ਵੀ ਠੀਕ ਨਹੀਂ | ਪਹਿਲਾਂ ਤੋਂ ਹੀ ਵਿੱਤੀ ਸੰਕਟ ਦੀ ਮਾਰ ਝੱਲ ਰਹੇ ਵਪਾਰੀਆਂ ਨੂੰ ਸਰਕਾਰ ਵਲੋਂ ਵਿਉਂਤਬੱਧ ਤਰੀਕੇ ਨਾਲ ਛੋਟਾਂ ਦੇਣੀਆਂ ਚਾਹੀਦੀਆਂ ਸਨ | ਉਨ੍ਹਾਂ ਕਿਹਾ ਵਪਾਰੀ ਵਰਗ ਹੀ ਅਜਿਹਾ ਵਰਗ ਹੈ, ਜੋ ਹਰ ਇਕ ਸਥਿਤੀ 'ਚ ਸਰਕਾਰਾਂ ਅਤੇ ਪ੍ਰਸ਼ਾਸਨ ਨਾਲ ਮੋਢੇ ਨਾਲ ਮੋਢਾ ਜੋੜ ਕਿ ਖੜ੍ਹਦਾ ਹੈ | ਉਧਰ ਦੂਜੇ ਪਾਸੇ ਨਿੱਤ ਕਮਾ ਕੇ ਖਾਣ ਵਾਲੇ ਰੇਹੜੀ ਵਾਲਿਆਂ ਨੂੰ ਰੋਟੀ ਦੇ ਲਾਲੇ ਪਾ ਦਿੱਤੇ ਹਨ, ਜੇਕਰ ਅਜਿਹੇ ਹਾਲਾਤ ਰਹੇ ਤਾਂ ਨਿੱਤ ਕਮਾ ਕੇ ਖਾਣ ਵਾਲੇ ਲੋਕ ਭੁੱਖਮਰੀ ਦਾ ਸ਼ਿਕਾਰ ਹੋ ਜਾਣਗੇ, ਜੇਕਰ ਇਸ ਤਰ੍ਹਾਂ ਕਰੋਨਾ ਦੀ ਦੂਸਰੀ ਲਹਿਰ ਦੀ ਚੈਨ ਨੂੰ ਤੋੜਨਾ ਹੈ ਤਾਂ ਪੁਲਿਸ ਵਿਭਾਗ ਨੂੰ ਆਪਣੀ ਸਮਾਜਿਕ ਜ਼ਿੰਮੇਵਾਰੀ ਪਹਿਲ ਦੇ ਆਧਾਰ 'ਤੇ ਨਿਭਾਉਣੀ ਹੋਵੇਗੀ ਕਿਉਂਕਿ ਕੋਰੋਨਾ ਮਹਾਂਮਾਰੀ ਦੇ ਦੌਰ 'ਚ ਮਨੁੱਖੀ ਜਾਨਾਂ ਬਚਾਉਣ ਦੀ ਲੋੜ ਹੈ |

ਤਾਲਾਬੰਦੀ ਦੇ ਵਿਰੋਧ ਵਿਚ ਬਰਨਾਲਾ ਦੇ ਵਪਾਰੀਆਂ ਨੇ ਲਗਾਇਆ ਧਰਨਾ

ਬਰਨਾਲਾ, 3 ਮਈ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਪੰਜਾਬ ਸਰਕਾਰ ਵਲੋਂ ਲਾਈ ਗਈ ਤਾਲਾਬੰਦੀ ਦੇ ਵਿਰੋਧ ਵਿਚ ਅੱਜ ਸ਼ਹਿਰ ਬਰਨਾਲਾ ਦੇ ਵਪਾਰੀਆਂ ਵਲੋਂ ਜਿੱਥੇ ਸਦਰ ਬਾਜ਼ਾਰ ਦੇ ਛੱਤਾ ਖੂਹ ਉੱਪਰ ਧਰਨਾ ਲਾ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਉੱਥੇ ਥਾਣਾ ...

ਪੂਰੀ ਖ਼ਬਰ »

ਤਾਲਾਬੰਦੀ ਦੌਰਾਨ ਵੀ ਠੇਕਿਆਂ 'ਤੇ ਸ਼ਰੇਆਮ ਵਿਕ ਰਹੀ ਹੈ ਸ਼ਰਾਬ

ਭਦÏੜ, 3 ਮਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਸਰਕਾਰ ਦੀਆਂ ਸਖ਼ਤ ਹਦਾਇਤਾਂ ਅਤੇ ਤਾਲਾਬੰਦੀ ਦੌਰਾਨ ਕਸਬਾ ਭਦੌੜ ਅੰਦਰ ਸ਼ਰਾਬ ਦੇ ਠੇਕਿਆਂ 'ਤੇ ਸ਼ਰਾਬ ਵਿਕਣੀ ਆਮ ਜਿਹੀ ਗੱਲ ਹੈ | ਦੂਜੇ ਪਾਸੇ ਤਾਲਾਬੰਦੀ ਦੌਰਾਨ ਜੇ ਕੋਈ ਦੁਕਾਨਦਾਰ ਸ਼ਾਮ ਪੰਜ ਵਜੇ ਤੋਂ ਲੇਟ ਹੋ ਜਾਵੇ ...

ਪੂਰੀ ਖ਼ਬਰ »

ਨਾਬਾਲਗ ਲੜਕੇ 'ਤੇ ਫਾਇਰਿੰਗ ਕਰਨ ਵਾਲੇ ਦਾ ਪੁਲਿਸ ਰਿਮਾਂਡ

ਸ਼ਹਿਣਾ, 3 ਮਈ (ਸੁਰੇਸ਼ ਗੋਗੀ)-ਸ਼ਹਿਣਾ ਵਿਖੇ ਇਕ ਵਿਅਕਤੀ ਵਲੋਂ ਨਾਬਾਲਗ ਲੜਕੇ 'ਤੇ ਫਾਇਰਿੰਗ ਕਰਨ ਦੇ ਮਾਮਲੇ 'ਚ ਪੁਲਿਸ ਨੇ ਉਕਤ ਦੋਸ਼ੀ 'ਤੇ ਮੁਕੱਦਮਾ ਦਰਜ ਕਰਨ ਉਪਰੰਤ ਹਿਰਾਸਤ ਵਿਚ ਲੈ ਕੇ ਇਕ ਦਿਨ ਦਾ ਰਿਮਾਂਡ ਪ੍ਰਾਪਤ ਕੀਤਾ ਹੈ | ਮਾਮਲੇ ਦੀ ਜਾਂਚ ਕਰ ਰਹੇ ਏ.ਐਸ.ਆਈ. ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 85 ਨਵੇਂ ਕੇਸ, ਤਿੰਨ ਮੌਤਾਂ 89 ਮਰੀਜ਼ ਹੋਏ ਸਿਹਤਯਾਬ

ਬਰਨਾਲਾ, 3 ਮਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 85 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਤਿੰਨ ਮਰੀਜ਼ਾਂ ਦੀ ਮੌਤ ਹੋਈ ਹੈ ਜਦਕਿ 89 ਮਰੀਜ਼ ਸਿਹਤਯਾਬ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸ਼ਹਿਰ ਬਰਨਾਲਾ ਤੋਂ ...

ਪੂਰੀ ਖ਼ਬਰ »

ਸੇਵਾ ਕੇਂਦਰਾਂ ਦੀਆਂ ਸੇਵਾਵਾਂ ਹਾਸਲ ਕਰਨ ਲਈ ਅਗੇਤੀ ਪ੍ਰਵਾਨਗੀ ਜ਼ਰੂਰੀ-ਡੀ. ਸੀ.

ਬਰਨਾਲਾ, 3 ਮਈ (ਗੁਰਪ੍ਰੀਤ ਸਿੰਘ ਲਾਡੀ)-ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਜਾਰੀ ਹਦਾਇਤਾਂ ਦੇ ਮੱਦੇਨਜ਼ਰ ਸੇਵਾ ਕੇਂਦਰਾਂ ਦੇ ਸਮੇਂ ਵਿਚ ਤਬਦੀਲੀ ਕਰਦਿਆਂ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਬਰਨਾਲਾ ਰੇਲਵੇ ਸਟੇਸ਼ਨ ਵਿਖੇ ਸਾਂਝਾ ਕਿਸਾਨ ਮੋਰਚਾ 215ਵੇਂ ਦਿਨ 'ਚ ਸ਼ਾਮਿਲ

ਬਰਨਾਲਾ, 3 ਮਈ (ਅਸ਼ੋਕ ਭਾਰਤੀ)-ਸੰਯੁਕਤ ਕਿਸਾਨ ਮੋਰਚੇ ਵਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐਮ.ਐਸ.ਪੀ. ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਾਉਣ ਲਈ ਬਰਨਾਲਾ ਰੇਲਵੇ ਸਟੇਸ਼ਨ 'ਤੇ ਲਗਾਏ ਧਰਨੇ ਦੇ 215ਵੇਂ ਦਿਨ ਵੱਡੀ ਗਿਣਤੀ 'ਚ ਇਕੱਤਰ ਕਿਸਾਨ ਮਰਦ ...

ਪੂਰੀ ਖ਼ਬਰ »

-ਮਾਮਲਾ ਅਧਿਆਪਕ ਭਰਤੀ ਦਾ- ਪਿਛਲੇ 11 ਸਾਲਾਂ ਤੋਂ ਦਰ-ਦਰ ਦੀਆਂ ਠੋਕਰਾਂ ਖਾਣ ਨੂੰ ਮਜਬੂਰ ਹੋਏ 3442 ਤੇ 5178 ਦੇ ਬੇਰੁਜ਼ਗਾਰ ਉਮੀਦਵਾਰ

ਬਰਨਾਲਾ, 3 ਮਈ (ਅਸ਼ੋਕ ਭਾਰਤੀ)-3442 ਅਤੇ 5178 ਦੇ ਬੇਰੁਜ਼ਗਾਰ ਉਮੀਦਵਾਰ ਗੁਰਮੇਲ ਕੌਰ, ਸਰਬਜੀਤ ਕੌਰ ਠੀਕਰੀਵਾਲਾ, ਚਰਨਜੀਤ ਕੌਰ ਤੇ ਰੇਖਾ ਰਾਣੀ ਨੇ ਕਿਹਾ ਕਿ ਸਾਡੇ ਤੋਂ ਘੱਟ ਮੈਰਿਟ ਵਾਲੇ ਉਮੀਦਵਾਰ ਨੌਕਰੀਆਂ ਕਰ ਰਹੇ ਹਨ ਜਦਕਿ ਸਾਨੂੰ ਪਿਛਲੇ 11 ਵਰਿ੍ਹਆਂ ਤੋਂ ਦਰ-ਦਰ ...

ਪੂਰੀ ਖ਼ਬਰ »

ਸਰਕਾਰ ਵਲੋਂ ਲਾਈ ਗਈ ਮਿੰਨੀ ਤਾਲਾਬੰਦੀ ਦੇ ਪਹਿਲੇ ਦਿਨ ਲੋਕਾਂ ਵਿਚ ਮਚੀ ਰਹੀ ਭਗਦੜ-ਬੈਂਕਾਂ ਦੇ ਬਾਹਰ ਰਹੀ ਭਾਰੀ ਭੀੜ, ਥਾਂ-ਥਾਂ ਟਰੈਫ਼ਿਕ ਰਿਹਾ ਜਾਮ

ਬਰਨਾਲਾ, 3 ਮਈ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਲਾਈ ਗਈ ਮਿੰਨੀ ਤਾਲਾਬੰਦੀ ਦੇ ਅੱਜ ਪਹਿਲੇ ਦਿਨ ਲੋਕਾਂ ਵਿਚ ਭਾਰੀ ਭਗਦੜ ਦੇਖਣ ਨੂੰ ਮਿਲੀ ਅਤੇ ਸ਼ਹਿਰ ਵਿਚ ਥਾਂ-ਥਾਂ ਉੱਪਰ ਟਰੈਫ਼ਿਕ ਵੀ ਜਾਮ ਰਿਹਾ | ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਲਾਈਆਂ ...

ਪੂਰੀ ਖ਼ਬਰ »

ਤਾਲਾਬੰਦੀ ਦੌਰਾਨ ਖੁੱਲ੍ਹੀ ਜਿੰਮ ਉਪਰ ਪੁਲਿਸ ਵਲੋਂ ਛਾਪਾ, ਮੁਕੱਦਮਾ ਕੀਤਾ ਦਰਜ਼

ਬਰਨਾਲਾ, 3 ਮਈ (ਰਾਜ ਪਨੇਸਰ)-ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਐਲਾਨੀ ਗਈ ਤਾਲਾਬੰਦੀ ਦੌਰਾਨ ਸਥਾਨਕ ਅਲਾਲ ਮਾਰਕੀਟ ਵਿਖੇ ਖੁੱਲ੍ਹੀ ਇੱਕ ਜਿੰਮ ਉਪਰ ਪੁਲਿਸ ਵਲੋਂ ਛਾਪੇਮਾਰੀ ਕੀਤੀ ਗਈ | ਥਾਣਾ ਸਿਟੀ-1 ਦੇ ਐਸ.ਐਚ.ਓ. ਲਖਵਿੰਦਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਡੀ. ਸੀ. ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ

ਬਰਨਾਲਾ, 3 ਮਈ (ਰਾਜ ਪਨੇਸਰ)-ਕੋਰੋਨਾ ਮਹਾਂਮਾਰੀ ਦੇ ਚਲਦਿਆਂ ਪੰਜਾਬ ਸਰਕਾਰ ਤੇ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰਦਿਆਂ ਪੈਲੇਸ ਵਿਚ ਜ਼ਿਆਦਾ ਭੀੜ ਕਰਨ ਦੇ ਸਬੰਧ ਵਿਚ 9 ਜਾਣਿਆਂ ਖ਼ਿਲਾਫ਼ ਥਾਣਾ ਸਿਟੀ-2 ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ...

ਪੂਰੀ ਖ਼ਬਰ »

ਮਹਿਲ ਕਲਾਂ ਦੇ ਦੁਕਾਨਦਾਰਾਂ ਵਲੋਂ ਲਾਕਡਾਊਨ 'ਚ ਦੁਕਾਨਾਂ ਖੋਲ੍ਹਣ ਦਾ ਐਲਾਨ

ਮਹਿਲ ਕਲਾਂ, 3 ਮਈ (ਅਵਤਾਰ ਸਿੰਘ ਅਣਖੀ)-ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਐਲਾਨੇ ਲਾਕਡਾਊਨ ਵਿਰੁੱਧ ਮਹਿਲ ਕਲਾਂ ਦੇ ਦੁਕਾਨਦਾਰ ਭਾਈਚਾਰੇ ਵਲੋਂ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਸਾਂਝੀ ਐਕਸ਼ਨ ਕਮੇਟੀ ਦਾ ਗਠਨ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਜਗਤਾਰ ਸਿੰਘ ਸਿੱਧੂ ਨੇ ਬਤੌਰ ਡੀ.ਡੀ.ਪੀ.ਓ. ਅਹੁਦਾ ਸੰਭਾਲਿਆ

ਬਰਨਾਲਾ, 3 ਮਈ (ਗੁਰਪ੍ਰੀਤ ਸਿੰਘ ਲਾਡੀ)-ਸ: ਜਗਤਾਰ ਸਿੰਘ ਸਿੱਧੂ ਨੇ ਬਤੌਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਬਰਨਾਲਾ ਵਜੋਂ ਅਹੁਦਾ ਸੰਭਾਲ ਲਿਆ ਹੈ | ਉਹ ਸਕੱਤਰ ਜ਼ਿਲ੍ਹਾ ਪ੍ਰੀਸ਼ਦ ਫ਼ਾਜ਼ਿਲਕਾ ਤੋਂ ਬਦਲ ਕੇ ਬਰਨਾਲਾ ਵਿਖੇ ਆਏ ਹਨ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ...

ਪੂਰੀ ਖ਼ਬਰ »

ਮੈਡੀਕਲ ਅਫ਼ਸਰ ਅਰਮਾਨਦੀਪ ਸਿੰਘ ਦਾ ਕੀਤਾ ਸਨਮਾਨ

ਸ਼ਹਿਣਾ, 3 ਮਈ (ਸੁਰੇਸ਼ ਗੋਗੀ)-ਮੁੱਢਲਾ ਸਿਹਤ ਕੇਂਦਰ ਸ਼ਹਿਣਾ ਵਿਖੇ ਨਵ-ਨਿਯੁਕਤ ਅਰਮਾਨਦੀਪ ਸਿੰਘ ਦਾ ਗੁਰਦੁਆਰਾ ਪਾਤਸ਼ਾਹੀ ਛੇਵੀਂ ਦੀ ਪ੍ਰਬੰਧਕੀ ਕਮੇਟੀ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਨਵ-ਨਿਯੁਕਤ ਮੈਡੀਕਲ ਅਫ਼ਸਰ ਅਮਰਾਨਦੀਪ ਸਿੰਘ ਨੇ ਕਿਹਾ ਕਿ ਸ਼ਹਿਣੇ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਪਰਾਲੀ ਨੂੰ ਅੱਗ ਲਾ ਕੇ ਉਡਾਈਆਂ ਜਾ ਰਹੀਆਂ ਹਨ ਕਾਨੂੰਨ ਦੀਆਂ ਧੱਜੀਆਂ

ਤਪਾ ਮੰਡੀ, 3 ਮਈ (ਪ੍ਰਵੀਨ ਗਰਗ)-ਸੂਬਾ ਸਰਕਾਰ, ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਵਾਤਾਵਰਨ ਪ੍ਰੇਮੀਆਂ ਵਲੋਂ ਜਿੱਥੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ, ਉੱਥੇ ਅਜੇ ਵੀ ਕੁਝ ਕਿਸਾਨਾਂ ਵਲੋਂ ਸਰਕਾਰੀ ਪਾਬੰਦੀਆਂ ...

ਪੂਰੀ ਖ਼ਬਰ »

ਨੌਜਵਾਨ ਭਾਕਿਯੂ ਕਾਦੀਆਂ 'ਚ ਹੋਏ ਸ਼ਾਮਿਲ -ਨਿਰਮਲ ਸਿੰਘ ਢਿੱਲੋਂ ਪ੍ਰਧਾਨ ਨਿਯੁਕਤ

ਧਨੌਲਾ, 3 ਮਈ (ਚੰਗਾਲ)-ਪਿਛਲੇ ਦਿਨੀਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਦੋ ਬਲਾਕ ਲੀਡਰਾਂ ਦੇ ਰਵੱਈਏ ਤੋਂ ਨਾਰਾਜ਼ ਨੌਜਵਾਨਾਂ ਨੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਸੀ | ਜਿਸ ਉਪਰੰਤ ਨੌਜਵਾਨਾਂ ਨੇ ਆਪਣਾ ਧਨੌਲਾ ਇਕਾਈ ਦਾ ...

ਪੂਰੀ ਖ਼ਬਰ »

ਥਾਣਾ ਮੁਖੀ ਕਮਲਜੀਤ ਸਿੰਘ ਗਿੱਲ ਸਮੇਤ 50 ਵਿਅਕਤੀਆਂ ਦੇ ਕੋਰੋਨਾ ਟੈਸਟ

ਸ਼ਹਿਣਾ, 3 ਮਈ (ਸੁਰੇਸ਼ ਗੋਗੀ)-ਵਧ ਰਹੀ ਕੋਰੋਨਾ ਮਹਾਂਮਾਰੀ ਨੂੰ ਰੋਕਣ ਲਈ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਹਰ ਇਕ ਵਿਅਕਤੀ ਨੂੰ ਪੂਰੀ ਤਰ੍ਹਾਂ ਪਾਲਣਾ ਕਰਨੀ ਚਾਹੀਦੀ ਹੈ ਤਾਂ ਕਿ ਇਸ ਕੋਰੋਨਾ ਮਹਾਂਮਾਰੀ ਦੇ ਦੌਰ ਵਿਚੋਂ ਅਸੀਂ ਸੁਰੱਖਿਅਤ ...

ਪੂਰੀ ਖ਼ਬਰ »

ਐਸ.ਐਸ.ਏ. ਗੁਰਮੇਲ ਸਿੰਘ ਜੋਧਪੁਰੀ ਨੂੰ ਸੇਵਾ ਮੁਕਤੀ 'ਤੇ ਦਿੱਤੀ ਵਿਦਾਇਗੀ ਪਾਰਟੀ

ਸ਼ਹਿਣਾ, 3 ਮਈ (ਸੁਰੇਸ਼ ਗੋਗੀ)-ਸੁਖਪੁਰਾ ਗਰਿੱਡ ਵਿਖੇ ਬਤੌਰ ਐਸ.ਐਸ.ਏ. ਆਪਣੀਆਂ ਸੇਵਾਵਾਂ ਨਿਭਾ ਰਹੇ ਗੁਰਮੇਲ ਸਿੰਘ ਜੋਧਪੁਰੀ ਨੂੰ ਉਨ੍ਹਾਂ ਦੀ ਸੇਵਾ ਮੁਕਤੀ ਮੌਕੇ ਵੱਖ-ਵੱਖ ਜਥੇਬੰਦੀਆਂ ਤੇ ਸਾਥੀ ਮੁਲਾਜ਼ਮਾਂ ਨੇ ਵਿਦਾਇਗੀ ਪਾਰਟੀ ਦਿੱਤੀ | ਇਸ ਮੌਕੇ ਸੁਖਵਿੰਦਰ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਨੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੂੰ ਦਿੱਤਾ ਮੰਗ-ਪੱਤਰ

ਬਰਨਾਲਾ, 3 ਮਈ (ਗੁਰਪ੍ਰੀਤ ਸਿੰਘ ਲਾਡੀ)-ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਜ਼ਿਲ੍ਹਾ ਬਰਨਾਲਾ ਵਲੋਂ ਅੱਜ ਜ਼ਿਲ੍ਹਾ ਪ੍ਰਧਾਨ ਜਥੇਦਾਰ ਦਰਸ਼ਨ ਸਿੰਘ ਮੰਡੇਰ ਦੀ ਅਗਵਾਈ ਹੇਠ ਮੁੱਖ ਜੱਜ ਸੁਪਰੀਮ ਕੋਰਟ ਆਫ਼ ਇੰਡੀਆ ਅਤੇ ਮੁੱਖ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਪਾਬੰਦੀਆਂ ਦੇ ਨਵੇਂ ਹੁਕਮ ਜਾਰੀ

ਬਰਨਾਲਾ, 3 ਮਈ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਵੀ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਵਲੋਂ ਨਵੀਆਂ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੌਰਾਨ ਅੱਗੇ ਹੋ ਕੇ ਸੇਵਾਵਾਂ ਦੇਣ ਵਾਲੇ ਅਧਿਕਾਰੀਆਂ, ਕਰਮਚਾਰੀਆਂ ਦਾ ਸਨਮਾਨ

ਭਦੌੜ, 3 ਮਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਡੇਰਾ ਸਿਰਸਾ ਦੇ 73ਵੇਂ ਸਥਾਪਨਾ ਦਿਵਸ ਮੌਕੇ ਕੋਰੋਨਾ ਮਹਾਂਮਾਰੀ ਦੌਰਾਨ ਅੱਗੇ ਹੋ ਕੇ ਸੇਵਾ ਨਿਭਾਉਣ ਵਾਲੇ ਅਧਿਕਾਰੀਆਂ ਕਰਮਚਾਰੀਆਂ ਦਾ ਫਰੂਟ ਕਿੱਟਾਂ ਨਾਲ ਸਨਮਾਨ ਕੀਤਾ ਗਿਆ | ਬਲਾਕ ਕਮੇਟੀ ਦੇ ਸੇਵਾਦਾਰ ਪਰਵੀਨ ਕੁਮਾਰ ...

ਪੂਰੀ ਖ਼ਬਰ »

ਪਟਵਾਰ ਯੂਨੀਅਨ ਦੇ ਨੁਮਾਇੰਦਿਆਂ ਨੇ ਵਿਧਾਇਕ ਮੀਤ ਹੇਅਰ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਭੇਜਿਆ ਮੰਗ-ਪੱਤਰ

ਧਨੌਲਾ, 3 ਮਈ (ਚੰਗਾਲ)-ਦੀ ਰੈਵੀਨਿਊ ਪਟਵਾਰ ਯੂਨੀਅਨ ਜ਼ਿਲ੍ਹਾ ਬਰਨਾਲਾ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਵਿਧਾਨ ਸਭਾ ਹਲਕਾ ਬਰਨਾਲਾ ਦੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਰਾਹੀਂ ਮਾਨਯੋਗ ਮੁੱਖ ਮੰਤਰੀ ਪੰਜਾਬ ਦੇ ਨਾਂਅ ਮੰਗ ਪੱਤਰ ਸੌਂਪਿਆ ਗਿਆ | ਇਸ ...

ਪੂਰੀ ਖ਼ਬਰ »

ਦਯਾਨੰਦ ਕੇਂਦਰੀ ਵਿੱਦਿਆ ਮੰਦਰ 'ਚ 'ਰੋਗ ਨਿਵਾਰਣ' ਯੱਗ ਕਰਵਾਇਆ

ਬਰਨਾਲਾ, 3 ਮਈ (ਅਸ਼ੋਕ ਭਾਰਤੀ)-ਦਯਾਨੰਦ ਕੇਂਦਰੀ ਵਿੱਦਿਆ ਮੰਦਰ ਬਰਨਾਲਾ ਵਿਖੇ 'ਰੋਗ ਨਿਵਾਰਣ' ਯੱਗ ਕਰਵਾਇਆ ਗਿਆ | ਜਿਸ ਵਿਚ ਕੋਰੋਨਾ ਨਾਲ ਪੀੜਤ ਲੋਕਾਂ ਦੀ ਸਿਹਤਯਾਬੀ ਲਈ ਅਤੇ ਇਸ ਮਹਾਂਮਾਰੀ ਨੂੰ ਪੂਰੇ ਦੇਸ਼ ਵਿਚੋਂ ਖ਼ਤਮ ਕਰਨ ਲਈ ਅਰਦਾਸ ਕੀਤੀ ਗਈ | ਇਸ ਯੱਗ ਵਿਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX