ਤਾਜਾ ਖ਼ਬਰਾਂ


ਨਵੀਂ ਸਰਕਾਰ ਵਿਚ ਵਿਭਾਗਾਂ ਦੀ ਹੋਈ ਵੰਡ
. . .  11 minutes ago
ਚੰਡੀਗੜ੍ਹ, 28 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਚੰਨੀ ਸੰਭਾਂਲਣਗੇ ਵਿਜੀਲੈਂਸ ਮਹਿਕਮਾ, ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਦਿੱਤਾ ਗਿਆ ਗ੍ਰਹਿ ...
ਮੁੱਖ ਮੰਤਰੀ ਚੰਨੀ ਦੀ ਅੱਜ ਹੋਵੇਗੀ ਬੇਰੁਜ਼ਗਾਰ ਅਧਿਆਪਕਾਂ ਨਾਲ ਬੈਠਕ
. . .  25 minutes ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚੰਨੀ ਦੀ ਅੱਜ ਬੇਰੁਜ਼ਗਾਰ ਅਧਿਆਪਕਾਂ ਨਾਲ ਬੈਠਕ ਹੋਵੇਗੀ...
ਹਰਿਆਣਾ ਦੀ ਏਲਨਾਬਾਦ ਸੀਟ 'ਤੇ 30 ਅਕਤੂਬਰ ਨੂੰ ਹੋਵੇਗੀ ਜ਼ਿਮਨੀ ਚੋਣ
. . .  29 minutes ago
ਚੰਡੀਗੜ੍ਹ, 28 ਸਤੰਬਰ (ਰਾਮ ਸਿੰਘ ਬਰਾੜ) - ਹਰਿਆਣਾ ਦੀ ਏਲਨਾਬਾਦ ਸੀਟ 'ਤੇ 30 ਅਕਤੂਬਰ ਨੂੰ ਜ਼ਿਮਨੀ ਚੋਣ ਹੋਵੇਗੀ | 2 ਨਵੰਬਰ ਨੂੰ ਨਤੀਜੇ ਆਉਣਗੇ। ਜ਼ਿਕਰਯੋਗ ਹੈ ਕਿ ਇਨੈਲੋ ਵਿਧਾਇਕ ਅਭੈ ਸਿੰਘ ਚੌਟਾਲਾ ਵਲੋਂ...
30 ਅਕਤੂਬਰ ਨੂੰ ਹੋਣਗੀਆਂ 30 ਵਿਧਾਨ ਸਭਾ ਹਲਕਿਆਂ ਦੀਆਂ ਉਪ ਚੋਣਾਂ
. . .  44 minutes ago
ਨਵੀਂ ਦਿੱਲੀ,28 ਸਤੰਬਰ - ਕੇਂਦਰ ਸ਼ਾਸਿਤ ਪ੍ਰਦੇਸ਼ ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ ਅਤੇ ਦੀਵ, ਮੱਧ ਪ੍ਰਦੇਸ਼ ਅਤੇ ਹਿਮਾਚਲ ਪ੍ਰਦੇਸ਼ ਦੇ ਤਿੰਨ ਸੰਸਦੀ ਹਲਕਿਆਂ ਅਤੇ ਵੱਖ-ਵੱਖ ਰਾਜਾਂ ਦੇ 30 ਵਿਧਾਨ ਸਭਾ ਹਲਕਿਆਂ ਦੀਆਂ ਉਪ ਚੋਣਾਂ 30 ਅਕਤੂਬਰ ...
ਸ਼ੁਤਰਾਣਾ ਵਿਖੇ ਪਤੀ ਵਲੋਂ ਪਤਨੀ ਦਾ ਕਤਲ
. . .  about 1 hour ago
ਸ਼ੁਤਰਾਣਾ, 28 ਸਤੰਬਰ (ਬਲਦੇਵ ਸਿੰਘ ਮਹਿਰੋਕ) - ਪਟਿਆਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਕਸਬਾ ਸ਼ੁਤਰਾਣਾ ਵਿਖੇ ਗ੍ਰਾਮ ਪੰਚਾਇਤ ਹੀਰਾ ਨਗਰ ਵਿਚ ਬੀਤੀ ਦੇਰ ਰਾਤ ਇਕ ਔਰਤ ਦਾ ਕਤਲ ਕੀਤਾ ਗਿਆ ਹੈ। ...
ਗੁਰਦੁਆਰੇ ਦੀ ਜਗ੍ਹਾ 'ਤੇ ਦੁਕਾਨਾਂ ਪਾਉਣ ਨੂੰ ਲੈ ਕੇ ਹੋਏ ਵਿਵਾਦ 'ਚ ਸਰਪੰਚ ਵਲੋਂ ਗੋਲੀ ਚਲਾਉਣ ਨਾਲ ਇਕ ਗੰਭੀਰ ਜ਼ਖ਼ਮੀ,ਸਰਪੰਚ ਸਮੇਤ 30 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  about 1 hour ago
ਭਿੱਖੀਵਿੰਡ 28ਸਤੰਬਰ (ਬੌਬੀ) ਪਿੰਡ ਦਿਆਲਪੁਰਾ ਦੇ ਮੌਜੂਦਾ ਸਰਪੰਚ ਅੰਮ੍ਰਿਤਪਾਲ ਸਿੰਘ ਵਲੋਂ ਪਿੰਡ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਦੀ ਜਗ੍ਹਾ 'ਤੇ ਪੰਚਾਇਤੀ ਦੁਕਾਨਾਂ ....
ਪੁਲਵਾਮਾ ਵਿਚ ਦੋ ਜ਼ਮੀਨੀ ਕਰਮਚਾਰੀ ਗ੍ਰਿਫ਼ਤਾਰ
. . .  about 1 hour ago
ਸ੍ਰੀਨਗਰ, 28 ਸਤੰਬਰ - ਪੁਲਿਸ ਨੇ ਮੰਗਲਵਾਰ ਨੂੰ ਪੁਲਵਾਮਾ ਵਿਚ ਦੋ ਅੱਤਵਾਦੀਆਂ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ੍ਰੀਨਗਰ ਪੁਲਿਸ ਨੇ ਪੁਲਵਾਮਾ ਪੁਲਿਸ ਅਤੇ 50 ਆਰ.ਆਰ. ਦੀ ਸਹਾਇਤਾ ਨਾਲ ...
ਕਰਿਆਨਾ ਸਟੋਰ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ
. . .  about 2 hours ago
ਭਵਾਨੀਗੜ੍ਹ,28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਭਵਾਨੀਗੜ੍ਹ ਮੁੱਖ ਸੜਕ 'ਤੇ ਇਕ ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਹੋ ਜਾਣ ਦੀ ਖ਼ਬਰ ਹੈ। ਦੁਕਾਨ ਦੇ ਮਾਲਕ ਡਿਪਟੀ ਚੰਦ ਗਰਗ ਨੇ ਦੱਸਿਆ ਕਿ ਉਹ ਬੀਤੀ....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ , 79 ਮੌਤਾਂ
. . .  about 2 hours ago
ਨਵੀਂ ਦਿੱਲੀ, 28 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ ਆਏ 79 ....
ਰਾਹੁਲ ਗਾਂਧੀ ਦਿੱਲੀ ਤੋਂ ਪੰਜਾਬ ਦੀ ਸਰਕਾਰ ਚਲਾਉਣਾ ਬੰਦ ਕਰੇ - ਮਜੀਠੀਆ
. . .  about 2 hours ago
ਬੰਗਾ,28 ਸਤੰਬਰ (ਜਸਬੀਰ ਸਿੰਘ ਨੂਰਪੁਰ) ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮਦਿਨ 'ਤੇ ਸ਼ਰਧਾ ਦੇ ਫੁਲ ਭੇਟ ਕਰਨ ਪੁੱਜੇ ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਨੇ ਆਖਿਆ ਕਿ ....
ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ - ਪ੍ਰਧਾਨ ਮੰਤਰੀ
. . .  about 2 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਸ ਦੀ ਸੁਰੀਲੀ ਆਵਾਜ਼ ਦੁਨੀਆ ਭਰ ਵਿਚ ਗੂੰਜਦੀ ਹੈ। ਭਾਰਤੀ ਸੰਸਕ੍ਰਿਤੀ ਪ੍ਰਤੀ ਉਸ ਦੀ ਨਿਮਰਤਾ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ
. . .  about 2 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਉਹ ਹਰ ਭਾਰਤੀ ਦੇ ਦਿਲ ਵਿਚ ਵੱਸਦੇ....
ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਭਗਤ ਸਿੰਘ ਦੀ ਸੋਚ 'ਤੇ ਪਹਿਰਾ ਦਈਏ ਤੇ ਉਨ੍ਹਾਂ ਦੀ ਹੋਂਦ ਨੂੰ ਅਮਰ ਰੱਖੀਏ - ਚਰਨਜੀਤ ਸਿੰਘ ਚੰਨੀ
. . .  about 3 hours ago
ਨਵੀਂ ਦਿੱਲੀ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਹਰ ਭਾਰਤੀ ਦੀ ਰੂਹ 'ਚ ਵੱਸਦੇ ਹਨ। ਸਾਡੀ ਆਜ਼ਾਦੀ ਉਨ੍ਹਾਂ ਦੀ ਹੀ ਦੇਣ ਹੈ। ਨੌਜਵਾਨ ਉਮਰ ਵਿਚ ਦੇਸ਼ ਤੇ ਆਪਣੇ ਲੋਕਾਂ ਲਈ ....
ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ
. . .  about 3 hours ago
ਵਾਸ਼ਿੰਗਟਨ, 28 ਸਤੰਬਰ - ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ ਦੋ -ਪੱਖੀ ਮੀਟਿੰਗਾਂ, ਸਿਵਲ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਕਰਨਗੇ ਪ੍ਰਧਾਨਗੀ
. . .  about 3 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ....
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
. . .  about 4 hours ago
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 day ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  1 day ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  1 day ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 22 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰਥਹੀਣ ਹੋ ਜਾਵੇਗਾ। -ਡਾ: ਇਕਬਾਲ

ਸੰਪਾਦਕੀ

ਕਾਂਗਰਸ ਲਈ ਚਿੰਤਨ ਦਾ ਸਮਾਂ

ਹਾਲ ਹੀ ਵਿਚ ਹੋਈਆਂ ਪੰਜ ਰਾਜਾਂ ਦੀਆਂ ਚੋਣਾਂ ਵਿਚ ਕਦੀ ਕੌਮੀ ਪਾਰਟੀ ਰਹੀ ਕਾਂਗਰਸ ਦੀ ਸਥਿਤੀ ਬੇਹੱਦ ਨਿਰਾਸ਼ਾਯੋਗ ਬਣ ਕੇ ਉੱਭਰੀ ਹੈ। ਦਹਾਕਿਆਂ ਪਹਿਲਾਂ ਬੰਗਾਲ ਵਿਚ ਇਸ ਦੀ ਚੜ੍ਹਤ ਹੁੰਦੀ ਸੀ। ਲੰਮੇ ਸਮੇਂ ਤੱਕ ਆਸਾਮ ਵਿਚ ਵੀ ਇਸ ਨੇ ਆਪਣਾ ਵੱਡਾ ਪ੍ਰਭਾਵ ਬਣਾਈ ਰੱਖਿਆ ਸੀ। ਛੋਟੇ ਜਿਹੇ ਕੇਂਦਰੀ ਸ਼ਾਸਿਤ ਪ੍ਰਦੇਸ਼ ਪੁਡੂਚੇਰੀ ਵਿਚ ਵੀ ਇਸ ਦੀ ਚੜ੍ਹਤ ਬਣੀ ਰਹੀ ਸੀ। ਪਿਛਲੀਆਂ ਹੋਈਆਂ ਲੋਕ ਸਭਾ ਚੋਣਾਂ ਵਿਚ ਤਾਮਿਲਨਾਡੂ 'ਚ ਵੀ ਇਸ ਦੀ ਕਾਰਗੁਜ਼ਾਰੀ ਵਰਨਣਯੋਗ ਰਹੀ ਸੀ। ਹੁਣ ਚੋਣਾਂ ਵਿਚ ਹੋਈ ਨਮੋਸ਼ੀਜਨਕ ਹਾਰ ਤੋਂ ਬਾਅਦ ਇਸ ਦੇ ਬੁਲਾਰੇ ਰਣਦੀਪ ਸੂਰਜੇਵਾਲਾ ਨੇ ਇਹ ਕਿਹਾ ਹੈ ਕਿ ਚਾਹੇ ਪਾਰਟੀ ਆਸਾਮ, ਕੇਰਲਾ, ਪੁਡੂਚੇਰੀ ਅਤੇ ਪੱਛਮੀ ਬੰਗਾਲ ਵਿਚ ਚੋਣਾਂ ਹਾਰ ਗਈ ਹੈ ਪਰ ਇਸ ਨੇ ਆਪਣਾ ਨਿਸਚਾ ਨਹੀਂ ਗੁਆਇਆ ਅਤੇ ਆਉਂਦੇ ਸਮੇਂ ਵਿਚ ਲੋਕਾਂ ਦੀ ਆਵਾਜ਼ ਬਣ ਕੇ ਇਹ ਆਪਣਾ ਸੰਘਰਸ਼ ਜਾਰੀ ਰੱਖੇਗੀ। ਇਹ ਵੀ ਕਿ ਪਾਰਟੀ ਚੋਣਾਂ ਵਿਚ ਹੋਈ ਹਾਰ ਸਬੰਧੀ ਅੰਦਰੂਨੀ ਵਿਚਾਰ-ਵਟਾਂਦਰਾ ਕਰੇਗੀ। ਪਾਰਟੀ ਲੋਕਾਂ ਦੇ ਫ਼ਤਵੇ ਨੂੰ ਨਿਮਰਤਾ ਅਤੇ ਜ਼ਿੰਮੇਵਾਰੀ ਦੀ ਭਾਵਨਾ ਨਾਲ ਕਬੂਲਦੀ ਹੈ, ਕਿਉਂਕਿ ਲੋਕ ਰਾਜ ਵਿਚ ਲੋਕਾਂ ਦਾ ਫ਼ਤਵਾ ਹੀ ਆਖ਼ਰੀ ਹੁੰਦਾ ਹੈ।
ਇਨ੍ਹਾਂ ਨਤੀਜਿਆਂ ਨੇ ਇਕ ਵਾਰ ਫਿਰ ਕਾਂਗਰਸ ਦੇ ਨਿਘਾਰ ਨੂੰ ਉਜਾਗਰ ਕੀਤਾ ਹੈ ਅਤੇ ਇਹ ਵੀ ਕਿ ਆਉਂਦੇ ਸਮੇਂ ਵਿਚ ਇਹ ਕੋਈ ਸਿਆਸੀ ਬਦਲ ਬਣ ਸਕਣ ਦੇ ਯੋਗ ਨਹੀਂ ਹੋਏਗੀ। ਬਿਨਾਂ ਸ਼ੱਕ ਇਸ ਕੌਮੀ ਪਾਰਟੀ ਨੂੰ ਸੂਬਿਆਂ ਦੀਆਂ ਪ੍ਰਾਂਤਕ ਪਾਰਟੀਆਂ ਨੇ ਹਰਾ ਦਿੱਤਾ ਹੈ। ਇਸ ਹਾਰ ਦੀ ਵੱਡੀ ਜ਼ਿੰਮੇਵਾਰੀ ਰਾਹੁਲ ਗਾਂਧੀ 'ਤੇ ਆਉਂਦੀ ਹੈ। ਫਿਲਹਾਲ ਚਾਹੇ ਰਾਹੁਲ ਗਾਂਧੀ ਕਾਂਗਰਸ ਪ੍ਰਧਾਨ ਤਾਂ ਨਹੀਂ ਹਨ ਪਰ ਪਿਛਲੇ ਲੰਮੇ ਸਮੇਂ ਤੋਂ ਉਸ ਵਲੋਂ ਹੀ ਸਾਰੇ ਮਹੱਤਵਪੂਰਨ ਫ਼ੈਸਲੇ ਲਏ ਜਾਂਦੇ ਰਹੇ ਹਨ। ਇਹ ਵੀ ਵੇਖਿਆ ਗਿਆ ਹੈ ਕਿ ਸਮੇਂ-ਸਮੇਂ ਵੱਖ-ਵੱਖ ਥਾਵਾਂ 'ਤੇ ਪਾਰਟੀ ਵਲੋਂ ਚੋਣਾਂ ਹਾਰ ਜਾਣ ਤੋਂ ਬਾਅਦ ਸਿੱਧੇ-ਅਸਿੱਧੇ ਰੂਪ ਵਿਚ ਉਸ ਵੱਲ ਹੀ ਨਿਸ਼ਾਨਾ ਸਾਧਿਆ ਜਾਂਦਾ ਰਿਹਾ ਹੈ। 2019 ਵਿਚ ਲੋਕ ਸਭਾ ਚੋਣਾਂ ਵਿਚ ਹੋਈ ਨਮੋਸ਼ੀਜਨਕ ਹਾਰ ਤੋਂ ਬਾਅਦ ਇਸ ਦੀ ਜ਼ਿੰਮੇਵਾਰੀ ਆਪਣੇ ਸਿਰ ਲੈਂਦਿਆਂ ਉਸ ਨੇ ਪਾਰਟੀ ਪ੍ਰਧਾਨਗੀ ਦੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ ਪਰ ਉਸ ਤੋਂ ਬਾਅਦ ਵੀ ਪਾਰਟੀ ਅੰਦਰ ਕੋਈ ਵੱਡੀਆਂ ਤਬਦੀਲੀਆਂ ਨਹੀਂ ਸਨ ਕੀਤੀਆਂ ਗਈਆਂ। ਸੋਨੀਆ ਗਾਂਧੀ ਨੇ ਕਾਰਜਕਾਰੀ ਪ੍ਰਧਾਨ ਵਜੋਂ ਅਹੁਦਾ ਸੰਭਾਲ ਲਿਆ ਸੀ ਪਰ ਪਾਰਟੀ ਦੇ ਤਾਲੇ ਦੀ ਚਾਬੀ ਰਾਹੁਲ ਕੋਲ ਹੀ ਸੀ। ਇਸੇ ਅਵਸਥਾ ਵਿਚ ਪਾਰਟੀ ਦੇ ਢਾਈ ਕੁ ਦਰਜਨ ਦੇ ਕਰੀਬ ਵੱਡੇ ਆਗੂਆਂ ਨੇ ਸੋਨੀਆ ਗਾਂਧੀ ਨੂੰ ਇਕ ਚਿੱਠੀ ਲਿਖੀ ਸੀ। ਇਸ ਵਿਚ ਉਨ੍ਹਾਂ ਨੇ ਪਾਰਟੀ ਅੰਦਰ ਨਵੀਂ ਲੀਡਰਸ਼ਿਪ ਨੂੰ ਢੁਕਵੀਂ ਥਾਂ ਦੇਣ ਦੀ ਮੰਗ ਕੀਤੀ ਸੀ ਅਤੇ ਪਾਰਟੀ ਦਾ ਪ੍ਰਧਾਨ ਚੁਣਨ ਅਤੇ ਜਥੇਬੰਦਕ ਢਾਂਚੇ ਦਾ ਪੁਨਰਗਠਨ ਕਰਨ ਦੀ ਵੀ ਗੱਲ ਉਠਾਈ ਸੀ। ਇਕ ਤਰ੍ਹਾਂ ਨਾਲ ਇਸ ਪੱਤਰ ਵਿਚ ਇਹ ਭਾਵਨਾਵਾਂ ਵੀ ਪ੍ਰਗਟਾਈਆਂ ਗਈਆਂ ਸਨ ਕਿ ਹੁਣ ਚਿਰਾਂ ਤੋਂ ਸਥਾਪਿਤ ਉੱਪਰਲੇ ਆਗੂਆਂ ਨੂੰ ਨਵਿਆਂ ਲਈ ਥਾਂ ਖ਼ਾਲੀ ਕਰਨੀ ਚਾਹੀਦੀ ਹੈ। ਜਿਥੇ ਇਸ ਪੱਤਰ ਦੀ ਵੱਡੀ ਪੱਧਰ 'ਤੇ ਚਰਚਾ ਹੋਈ ਸੀ, ਉਥੇ ਪਾਰਟੀ ਦੀਆਂ ਸਫ਼ਾਂ ਅੰਦਰ ਪੈਦਾ ਹੋਈ ਬੇਚੈਨੀ ਵੀ ਇਸ ਨਾਲ ਜੱਗ-ਜ਼ਾਹਰ ਹੋ ਗਈ ਸੀ।
ਉਸ ਸਮੇਂ ਚਾਹੀਦਾ ਤਾਂ ਇਹ ਸੀ ਕਿ ਸੋਨੀਆ ਗਾਂਧੀ ਪਾਰਟੀ ਦੇ ਹੋਰ ਪ੍ਰੌੜ੍ਹ ਅਤੇ ਪ੍ਰਮੁੱਖ ਆਗੂਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਦੇਣ ਦਾ ਹੀਆ ਕਰਦੀ ਪਰ ਉਹ ਇੰਦਰਾ ਗਾਂਧੀ ਵਾਂਗ ਪੁੱਤਰ ਮੋਹ 'ਚੋਂ ਬਾਹਰ ਨਾ ਨਿਕਲ ਸਕੀ। ਉਸ ਨੇ ਇਸ ਸਥਿਤੀ ਨੂੰ ਜਿਉਂ ਦੀ ਤਿਉਂ ਬਣਾਈ ਰੱਖਣ ਨੂੰ ਤਰਜੀਹ ਦਿੱਤੀ। ਪਰ ਇਸੇ ਸਮੇਂ ਵਿਚ ਹੀ ਪਾਰਟੀ ਦੇ ਬਹੁਤ ਸਾਰੇ ਆਗੂਆਂ ਨੇ ਪਾਰਟੀ ਵਿਚ ਨਵੀਂ ਰੂਹ ਫੂਕਣ ਲਈ ਆਪੋ-ਆਪਣੀ ਸਰਗਰਮੀ ਜਾਰੀ ਰੱਖੀ। ਸਮੇਂ-ਸਮੇਂ ਉਹ ਇਸ ਦਾ ਪ੍ਰਗਟਾਵਾ ਵੀ ਕਰਦੇ ਰਹੇ। ਹੁਣ ਹੋਈ ਹਾਰ ਤੋਂ ਬਾਅਦ ਇਕ ਵਾਰ ਫਿਰ ਪਾਰਟੀ ਅੰਦਰ ਬਾਗ਼ੀ ਸੁਰਾਂ ਦੇ ਉੱਚੀਆਂ ਹੋਣ ਦੀ ਸੰਭਾਵਨਾ ਬਣ ਗਈ ਹੈ। ਇਸ ਪਾਰਟੀ ਦੀ ਦਹਾਕਿਆਂ ਪੁਰਾਣੀ ਸਿਧਾਂਤਕ ਭਾਵਨਾ ਮਘਾਈ ਰੱਖਣ ਲਈ ਪਾਰਟੀ ਸਫ਼ਾਂ ਅੰਦਰ ਗੰਭੀਰ ਵਿਚਾਰ-ਵਟਾਂਦਰੇ ਦੀ ਲੋੜ ਭਾਸਣ ਲੱਗੀ ਹੈ, ਜਿਸ ਨਾਲ ਇਸ ਦੀ ਦਿੱਖ ਨੂੰ ਨਵਾਂ ਰੂਪ ਦੇ ਕੇ ਇਸ ਵਿਚ ਮੁੜ ਨਵੀਂ ਰੂਹ ਫੂਕਣ ਦਾ ਯਤਨ ਕੀਤਾ ਜਾ ਸਕੇ।

-ਬਰਜਿੰਦਰ ਸਿੰਘ ਹਮਦਰਦ

ਮਮਤਾ ਨੂੰ ਹਰ ਵਰਗ ਦੀਆਂ ਵੋਟਾਂ ਮਿਲੀਆਂ

ਬੰਗਾਲ ਦੇ ਚੋਣ ਯੁੱਧ ਵਿਚ ਮਮਤਾ ਬੈਨਰਜੀ ਦੀ ਬੇਮਿਸਾਲ ਜਿੱਤ ਦਾ ਵਿਸ਼ਲੇਸ਼ਣ ਕਰਦਿਆਂ ਇਕ ਟੀ.ਵੀ. ਐਂਕਰ ਨੇ ਸਿੱਟਾ ਕੱਢਿਆ ਹੈ ਕਿ ਘੱਟ ਗਿਣਤੀ ਦੀਆਂ ਬਹੁਗਿਣਤੀ ਵੋਟਾਂ, ਔਰਤਾਂ ਦੀਆਂ ਵੋਟਾਂ ਅਤੇ ਬਹੁਗਿਣਤੀ ਦੀਆਂ ਘੱਟ ਗਿਣਤੀ ਵੋਟਾਂ ਨੇ ਮਿਲ ਕੇ ਦੀਦੀ ਨੂੰ ਦੋ ...

ਪੂਰੀ ਖ਼ਬਰ »

ਆਪਣੇ ਗੀਤਾਂ ਨਾਲ ਸੁਰਜੀਤ ਰਹੇਗਾ ਗਿੱਲ ਸੁਰਜੀਤ

ਮੌਤ ਦੀ ਸੱਚੀਂ ਵਾਛੜ ਹੋ ਰਹੀ ਹੈ, ਬਾਹਰ ਮੂੰਹ ਕੱਢਣ ਤੋਂ ਡਰ ਲਗਦਾ ਹੈ, ਹੋਣੀ ਪਤਾ ਨਹੀਂ ਕਿਸ ਨੂੰ ਲਪੇਟ ਲਵੇ, ਢਿੱਡ 'ਚ ਮੁੱਕੀਆਂ ਦੇ ਰਹੇ ਹਾਂ, ਕਿਉਂਕਿ ਫਲ ਪੱਕੇ ਝੜ ਜਾਣ ਤਾਂ ਕੋਈ ਗੱਲ ਨਹੀਂ, ਕੱਚੇ ਵੀ ਲਗਾਤਾਰ ਕਿਰਦੇ ਜਾ ਰਹੇ ਨੇ। ਦਿਲਜਾਨ ਨੂੰ ਚੇਤੇ ਕਰਕੇ ਹਾਲੇ ...

ਪੂਰੀ ਖ਼ਬਰ »

ਕੋਰੋਨਾ ਵਿਰੋਧੀ ਟੀਕਾਕਰਨ ਦੀ ਮੁਹਿੰਮ-ਕੇਂਦਰ ਨੇ ਰਾਜਾਂ ਨੂੰ ਉਨ੍ਹਾਂ ਦੇ ਰਹਿਮ 'ਤੇ ਛੱਡਿਆ

ਦਿੱਲੀ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜਿਸ ਦਿਨ ਇਕ ਹਫ਼ਤੇ ਦੀ ਤਾਲਾਬੰਦੀ ਦਾ ਐਲਾਨ ਕੀਤਾ, ਉਸੇ ਦਿਨ ਪ੍ਰਵਾਸੀ ਮਜ਼ਦੂਰਾਂ ਨੇ ਆਪਣੇ ਜੱਦੀ ਰਾਜਾਂ ਨੂੰ ਚਾਲੇ ਪਾ ਦਿੱਤੇ। ਜਦੋਂ ਮਜ਼ਦੂਰਾਂ ਦੇ ਵੱਡੇ ਗਿਣਤੀ ਵਿਚ ਆਨੰਦ ਵਿਹਾਰ ਰੇਲਵੇ ਸਟੇਸ਼ਨ ਅਤੇ ਬੱਸ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX