ਤਾਜਾ ਖ਼ਬਰਾਂ


ਮੁੱਖ ਮੰਤਰੀ ਭੁਪੇਂਦਰ ਪਟੇਲ ਅੱਜ ਦਿੱਲੀ 'ਚ ਰਾਸ਼ਟਰਪਤੀ ਤੇ ਪੀ.ਐਮ. ਨਾਲ ਕਰਨਗੇ ਮੁਲਾਕਾਤ
. . .  15 minutes ago
ਗੁਜਰਾਤ,20 ਸਤੰਬਰ - ਮੁੱਖ ਮੰਤਰੀ ਭੁਪੇਂਦਰ ਪਟੇਲ ਅੱਜ ਦਿੱਲੀ ਵਿਚ ਰਾਸ਼ਟਰਪਤੀ ਕੋਵਿੰਦ ਤੇ....
ਪੰਜਾਬ ਦੇ ਮੁੱਖ ਮੰਤਰੀ-ਨਾਮਜ਼ਦ ਚਰਨਜੀਤ ਸਿੰਘ ਚੰਨੀ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਰੂਪਨਗਰ ਦੇ ਗੁਰਦੁਆਰਾ ਤੇ ਗੁਰਦੁਆਰਾ ਕਤਲਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
. . .  19 minutes ago
ਚੰਡੀਗੜ੍ਹ,ਚਮਕੌਰ ਸਾਹਿਬ,20 ਸਤੰਬਰ(ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਮੁੱਖ ਮੰਤਰੀ-ਨਾਮਜ਼ਦ ਚਰਨਜੀਤ ਸਿੰਘ ਚੰਨੀ ਨੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਰੂਪਨਗਰ ਅਤੇ ਗੁਰਦੁਆਰਾ ਕਤਲਗੜ੍ਹ ਸਾਹਿਬ ਵਿਖੇ ਅਰਦਾਸ ...
⭐ਮਾਣਕ - ਮੋਤੀ⭐
. . .  40 minutes ago
⭐ਮਾਣਕ - ਮੋਤੀ⭐
ਚੇਨਈ ਨੇ ਮੁੰਬਈ ਨੂੰ 20 ਦੌੜਾਂ ਨਾਲ ਹਰਾਇਆ
. . .  1 day ago
ਚੇਨਈ ਨੇ ਮੁੰਬਈ ਨੂੰ ਦਿੱਤਾ 157 ਦੌੜਾਂ ਦਾ ਟੀਚਾ, ਗਾਇਕਵਾੜ ਨੇ ਖੇਡੀ ਸ਼ਾਨਦਾਰ ਪਾਰੀ
. . .  1 day ago
"ਅਸੀਂ ਚੰਨੀ ਨੂੰ ਇਹ ਮੌਕਾ ਦੇਣ ਲਈ ਬਹੁਤ ਖੁਸ਼ ਅਤੇ ਧੰਨਵਾਦੀ ਹਾਂ-ਸੁਰਿੰਦਰ ਕੌਰ, ਚਰਨਜੀਤ ਸਿੰਘ ਚੰਨੀ ਦੀ ਭੈਣ
. . .  1 day ago
ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਚੰਨੀ ,ਇਤਿਹਾਸ ’ਚ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ - ਨਵਜੋਤ ਸਿੰਘ ਸਿੱਧੂ
. . .  1 day ago
ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਦਿੱਤੀ ਵਧਾਈ
. . .  1 day ago
ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  1 day ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  1 day ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  1 day ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  1 day ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  1 day ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  1 day ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  1 day ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  1 day ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  1 day ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  1 day ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  1 day ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 22 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰਥਹੀਣ ਹੋ ਜਾਵੇਗਾ। -ਡਾ: ਇਕਬਾਲ

ਕਪੂਰਥਲਾ / ਫਗਵਾੜਾ

ਕੋਰੋਨਾ ਕਾਰਨ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਦੀ ਵੱਡੀ ਗਿਣਤੀ 'ਚ ਲੋਕਾਂ ਨੇ ਕੀਤੀ ਉਲੰਘਣਾ

ਕਪੂਰਥਲਾ, 3 ਮਈ (ਅਮਰਜੀਤ ਕੋਮਲ) - ਕੋਰੋਨਾ ਦੇ ਵੱਧ ਰਹੇ ਪਸਾਰ ਨੂੰ ਠੱਲ੍ਹ ਪਾਉਣ ਲਈ ਪ੍ਰਸ਼ਾਸਨ ਵਲੋਂ ਜਾਰੀ ਪਾਬੰਦੀਆਂ ਦੀਆਂ ਅੱਜ ਵੱਡੀ ਗਿਣਤੀ ਵਿਚ ਲੋਕਾਂ ਨੇ ਧੱਜੀਆਂ ਉਡਾਈਆਂ | ਇਨ੍ਹਾਂ ਪਾਬੰਦੀਆਂ ਦੌਰਾਨ ਪ੍ਰਸ਼ਾਸਨ ਵਲੋਂ ਕੇਵਲ ਕੈਮਿਸਟ ਦੀਆਂ ਦੁਕਾਨਾਂ, ਦੁੱਧ, ਬਰੈੱਡ, ਸਬਜ਼ੀਆਂ, ਫਰੂਟ ਆਦਿ ਦੀਆਂ ਦੁਕਾਨਾਂ ਨੂੰ ਖੋਲਣ ਤੋਂ ਛੋਟ ਦਿੱਤੀ ਗਈ ਸੀ, ਪ੍ਰੰਤੂ ਸ਼ਹਿਰ ਵਿਚ ਕੁੱਝ ਦੁਕਾਨਦਾਰਾਂ ਨੇ ਸਰੀਆ ਤੇ ਸੀਮੈਂਟ ਸਮੇਤ ਹੋਰ ਕਈ ਦੁਕਾਨਾਂ ਮਨਮਾਨੇ ਢੰਗ ਨਾਲ ਖੁੱਲ੍ਹੀਆਂ ਰੱਖੀਆਂ | ਕੁੱਝ ਦੁਕਾਨਦਾਰ ਆਪਣੀਆਂ ਦੁਕਾਨਾਂ ਮੂਹਰੇ ਬੈਠੇ ਰਹੇ ਤੇ ਜਦੋਂ ਕੋਈ ਗ੍ਰਾਹਕ ਆਉਂਦਾ ਤਾਂ ਦੁਕਾਨ ਦਾ ਸ਼ਟਰ ਚੁੱਕ ਕੇ ਸੌਦਾ ਦਿੰਦੇ ਰਹੇ | ਇਹ ਸਿਲਸਿਲਾ ਸਵੇਰ ਤੋਂ ਲੈ ਕੇ ਸ਼ਾਮ ਤੱਕ ਜਾਰੀ ਰਿਹਾ | ਬਾਜ਼ਾਰ 'ਚ ਜਦੋਂ ਕੋਈ ਪੁਲਿਸ ਦੀ ਗੱਡੀ ਨਜ਼ਰ ਪੈਂਦੀ ਤਾਂ ਤੁਰੰਤ ਦੁਕਾਨਦਾਰ ਦੁਕਾਨ ਦਾ ਸ਼ਟਰ ਬੰਦ ਕਰ ਦਿੰਦੇ | ਇਸੇ ਤਰ੍ਹਾਂ ਚਾਰ ਪਹੀਆ ਵਾਹਨਾਂ 'ਚ ਦੋ ਸਵਾਰੀਆਂ ਤੇ ਮੋਟਰਸਾਈਕਲ 'ਤੇ ਇਕੋ ਪਰਿਵਾਰ ਦੇ ਦੋ ਵਿਅਕਤੀਆਂ ਨੂੰ ਸਫ਼ਰ ਕਰਨ ਦੀ ਆਗਿਆ ਦਿੱਤੀ ਗਈ ਸੀ, ਇਨ੍ਹਾਂ ਨਿਯਮਾਂ ਦੀ ਵੀ ਲੋਕਾਂ ਨੇ ਕੋਈ ਪ੍ਰਵਾਹ ਨਹੀਂ ਕੀਤੀ | ਸ਼ਹਿਰ ਦੇ ਬਾਜ਼ਾਰਾਂ ਤੇ ਸੜਕਾਂ 'ਤੇ ਕਾਰਾਂ ਵਿਚ ਤਿੰਨ ਤੋਂ ਚਾਰ ਤੇ ਮੋਟਰਸਾਈਕਲਾਂ 'ਤੇ ਵੀ ਕਿਤੇ ਦੋ ਤੇ ਕਿਤੇ ਤਿੰਨ ਵਿਅਕਤੀ ਆਮ ਦਿਨਾਂ ਵਾਂਗ ਹੀ ਬਿਨਾਂ ਕਿਸੇ ਖ਼ੌਫ਼ ਦੇ ਘੁੰਮਦੇ ਦੇਖੇ ਗਏ ਤੇ ਇਨ੍ਹਾਂ ਵਾਹਨ ਚਾਲਕਾਂ ਨੇ ਸਰਕਾਰ ਦੀਆਂ ਹਦਾਇਤਾਂ ਨੂੰ ਬਿਲਕੁਲ ਹੀ ਅੱਖੋਂ ਪਰੋਖੇ ਕਰ ਦਿੱਤਾ | ਇਸੇ ਦੌਰਾਨ ਹੀ ਕੁੱਝ ਥਾਵਾਂ 'ਤੇ ਪੁਲਿਸ ਵਲੋਂ ਨਾਕਾਬੰਦੀ ਕਰਕੇ ਗੱਡੀਆਂ ਤੇ ਮੋਟਰਸਾਈਕਲਾਂ ਦੀ ਜਾਂਚ ਵੀ ਕੀਤੀ ਗਈ |
ਡੀ. ਸੀ. ਤੇ ਐਸ. ਐਸ. ਪੀ. ਵਲੋਂ ਬਾਜ਼ਾਰਾਂ ਦੇ ਦੌਰੇ ਦੌਰਾਨ 20 ਤੋਂ ਵੱਧ ਵਿਅਕਤੀਆਂ ਦੇ ਚਲਾਨ
ਕੋਰੋਨਾ ਕਾਰਨ ਲਾਈਆਂ ਗਈਆਂ ਪਾਬੰਦੀਆਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਲਈ ਅੱਜ ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਤੇ ਐਸ.ਐਸ.ਪੀ. ਕੰਵਰਦੀਪ ਕੌਰ ਨੇ ਸਿਵਲ ਤੇ ਪੁਲਿਸ ਅਧਿਕਾਰੀਆਂ ਨਾਲ ਸ਼ਹਿਰ ਦੇ ਸਦਰ ਬਾਜ਼ਾਰ, ਸ਼ਹੀਦ ਭਗਤ ਸਿੰਘ ਚੌਂਕ, ਪੁਰਾਣੀ ਤੇ ਨਵੀਂ ਸਬਜ਼ੀ ਮੰਡੀ ਦਾ ਦੌਰਾ ਕੀਤਾ | ਬਾਜ਼ਾਰਾਂ ਦੇ ਦੌਰੇ ਦੌਰਾਨ ਐਸ.ਐਸ.ਪੀ. ਨੇ ਕੋਵਿਡ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਤੇ ਹੋਰ ਵਿਅਕਤੀਆਂ ਦੇ 20 ਤੋਂ ਵੱਧ ਚਲਾਨ ਕਰਵਾਏ | ਦੋਵਾਂ ਅਧਿਕਾਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਲੋਕਾਂ ਮਹਾਂਮਾਰੀ ਤੋਂ ਬਚਾਉਣ ਲਈ ਲਾਕਡਾਊਨ ਲਗਾਇਆ ਗਿਆ ਹੈ ਤੇ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਜ਼ਰੂਰੀ ਸੇਵਾਵਾਂ ਨਿਰਵਿਘਨ ਚਾਲੂ ਰੱਖਣ ਦਾ ਪ੍ਰਬੰਧ ਕੀਤਾ ਗਿਆ ਹੈ | ਇਸ ਲਈ ਲੋਕਾਂ ਨੂੰ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੂੰ ਸਹਿਯੋਗ ਦੇਣਾ ਚਾਹੀਦਾ ਹੈ | ਡਿਪਟੀ ਕਮਿਸ਼ਨਰ ਨੇ ਇਹ ਵੀ ਸਪਸ਼ਟ ਕੀਤਾ ਕਿ ਕਾਰੋਬਾਰ ਕਰਨ ਵਾਲਿਆਂ ਨੂੰ ਕਿਸੇ ਵੀ ਕਿਸਮ ਦੀ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਤੇ ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਤੇ ਮਹਾਂਮਾਰੀ ਫੈਲਾਉਣ ਵਾਲਿਆਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ | ਅੱਜ ਸਿਹਤ ਵਿਭਾਗ ਦੀਆਂ ਟੀਮਾਂ ਨੇ ਰੇਹੜੀ ਵਾਲਿਆਂ ਦੇ ਆਰ.ਟੀ.ਪੀ.ਸੀ.ਆਰ. ਟੈੱਸਟ ਵੀ ਕੀਤੇ ਤੇ ਉਨ੍ਹਾਂ ਨੂੰ ਕੋਵਿਡ ਨਿਯਮਾਂ ਬਾਰੇ ਜਾਣੂ ਕਰਵਾਇਆ | ਇਸ ਮੌਕੇ ਐਸ. ਡੀ. ਐਮ. ਕਪੂਰਥਲਾ ਵਰਿੰਦਰਪਾਲ ਸਿੰਘ ਬਾਜਵਾ ਤੇ ਡੀ.ਐਸ.ਪੀ. ਸੁਰਿੰਦਰ ਕੁਮਾਰ ਤੇ ਹੋਰ ਅਧਿਕਾਰੀ ਵੀ ਉਨ੍ਹਾਂ ਦੇ ਨਾਲ ਸਨ | ਉਨ੍ਹਾਂ ਸਬਜ਼ੀ ਮੰਡੀ ਵਿਚ ਆਉਣ ਵਾਲੇ ਕਿਸਾਨਾਂ, ਆੜ੍ਹਤੀਆਂ, ਦੁਕਾਨਦਾਰਾਂ ਤੇ ਲੋਕਾਂ ਨੂੰ ਮਾਸਕ ਪਾਉਣ, ਸਮਾਜਿਕ ਦੂਰੀ ਬਣਾਈ ਰੱਖਣ ਤੇ ਸੈਨੀਟਾਈਜ਼ਰ ਦੀ ਵਰਤੋਂ ਯਕੀਨੀ ਬਣਾਉਣ ਲਈ ਕਿਹਾ |

ਲੰਮੇ ਸਮੇਂ ਤੋਂ ਟ੍ਰੈਫਿਕ ਸਮੱਸਿਆ ਨਾਲ ਜੂਝ ਰਿਹਾ ਕਸਬਾ ਭੁਲੱਥ

ਭੁਲੱਥ, 3 ਮਈ (ਮਨਜੀਤ ਸਿੰਘ ਰਤਨ)-ਕਸਬਾ ਭੁਲੱਥ 'ਚ ਡੀ.ਐਸ.ਪੀ. ਦਫ਼ਤਰ, ਥਾਣਾ, ਤਹਿਸੀਲ ਕੰਪਲੈਕਸ, ਸਬ ਡਵੀਜ਼ਨਲ ਹਸਪਤਾਲ, ਕੋਰਟ ਕੰਪਲੈਕਸ, ਸਾਂਝ ਕੇਂਦਰ, ਸੇਵਾ ਕੇਂਦਰ ਅਤੇ ਹੋਰ ਬਹੁਤ ਸਾਰੇ ਦਫ਼ਤਰ ਹੋਣ ਦੇ ਬਾਵਜੂਦ ਵੀ ਬਹੁਤ ਲੰਮੇ ਸਮੇਂ ਤੋਂ ਟ੍ਰੈਫਿਕ ਸਮੱਸਿਆ ਨਾਲ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰ ਮੁਲਾਜ਼ਮ ਯੂਨੀਅਨ ਨੇ ਵਿਧਾਇਕ ਚੀਮਾ ਨੂੰ ਮੰਗ ਪੱਤਰ ਸੌਂਪਿਆ

ਸੁਲਤਾਨਪੁਰ ਲੋਧੀ, 3 ਮਈ (ਥਿੰਦ, ਹੈਪੀ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੱਦੇ 'ਤੇ ਹਲਕਾ ਸੁਲਤਾਨਪੁਰ ਲੋਧੀ ਤੋਂ ਆਂਗਣਵਾੜੀ ਯੂਨੀਅਨ ਨੇ ਆਪਣੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਪੰਜਾਬ ਦੇ ਨਾਂਅ ਇਕ ਮੰਗ ਪੱਤਰ ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਕਾਰਨ 3 ਹੋਰ ਮੌਤਾਂ, 105 ਨਵੇਂ ਮਾਮਲੇ

ਕਪੂਰਥਲਾ, 3 ਮਈ (ਸਡਾਨਾ) - ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ ਅੱਜ 105 ਮਾਮਲੇ ਸਾਹਮਣੇ ਆਏ ਹਨ, ਜਦਕਿ 3 ਵਿਅਕਤੀਆਂ ਦੀ ਕੋਰੋਨਾ ਪਾਜ਼ੀਟਿਵ ਆਉਣ ਉਪਰੰਤ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਦੌਰਾਨ ਮੌਤ ਹੋ ਗਈ, ਜਿਨ੍ਹਾਂ ਵਿਚ 38 ਸਾਲਾ ਵਿਅਕਤੀ ਵਾਸੀ ਕਪੂਰਥਲਾ, 54 ਸਾਲਾ ਵਿਅਕਤੀ ...

ਪੂਰੀ ਖ਼ਬਰ »

ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇ-ਦੁੂਲੋਵਾਲ

ਸੁਲਤਾਨਪੁਰ ਲੋਧੀ, 3 ਮਈ (ਨਰੇਸ਼ ਹੈਪੀ, ਥਿੰਦ)- ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਲੋਕ ਇਨਸਾਫ਼ ਪਾਰਟੀ ਦੇ ਵਰਕਰਾਂ ਵਲੋਂ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਦੂਲੋਵਾਲ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ | ਪ੍ਰਦਰਸ਼ਨਕਾਰੀ ਤਲਵੰਡੀ ਪੁਲ ...

ਪੂਰੀ ਖ਼ਬਰ »

ਇੰਪਲਾਈਜ਼ ਫੈਡਰੇਸ਼ਨ ਸਰਕਲ ਕਪੂਰਥਲਾ ਦੀ ਸਰਬਸੰਮਤੀ ਨਾਲ ਚੋਣ

ਕਪੂਰਥਲਾ, 3 ਮਈ (ਵਿ.ਪ੍ਰ.)- ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਸਰਕਲ ਕਪੂਰਥਲਾ ਦੀ ਚੋਣ ਸੂਬਾ ਪ੍ਰਧਾਨ ਪਰਮਜੀਤ ਸਿੰਘ ਦਸੂਹਾ ਤੇ ਸੂਬਾਈ ਆਗੂ ਚਰਨਜੀਤ ਸ਼ਰਮਾ ਦੀ ਦੇਖ ਰੇਖ ਹੇਠ ਹੋਈ, ਜਿਸ ਵਿਚ ਸਰਬਸੰਮਤੀ ਨਾਲ ਸੁਖਦੇਵ ਸਿੰਘ ਖਹਿਰਾ ਨੂੰ ਤੀਜੀ ਵਾਰ ...

ਪੂਰੀ ਖ਼ਬਰ »

ਜੰਗਲਾਤ ਵਿਭਾਗ ਤੋਂ ਵਣ ਗਾਰਡ ਵਜੋਂ ਸੇਵਾ ਮੁਕਤ ਹੋਏ ਮਲਕੀਤ ਸਿੰਘ ਦਾ ਸਨਮਾਨ

ਕਪੂਰਥਲਾ, 3 ਮਈ (ਵਿ.ਪ੍ਰ.)- ਜੰਗਲਾਤ ਵਿਭਾਗ ਦੀ ਕਪੂਰਥਲਾ ਰੇਂਜ 'ਚੋਂ ਵਣ ਗਾਰਡ ਵਜੋਂ ਸੇਵਾ ਮੁਕਤ ਹੋਏ ਮਲਕੀਤ ਸਿੰਘ ਨੂੰ ਅੱਜ ਉਨ੍ਹਾਂ ਦੀ ਸੇਵਾ ਮੁਕਤੀ 'ਤੇ ਵਿਦਾਇਗੀ ਦੇਣ ਲਈ ਇਕ ਸੰਖੇਪ ਜਿਹਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪੰਜਾਬ ਨਾਨ ਗਜ਼ਟਿਡ, ਫੋਰੈਸਟ ...

ਪੂਰੀ ਖ਼ਬਰ »

ਜ਼ਿਲ੍ਹਾ ਕਪੂਰਥਲਾ 'ਚ ਸਥਾਪਤ ਕੰਟਰੋਲ ਰੂਮ ਰਾਹੀਂ ਕੋਰੋਨਾ ਪੀੜਤਾਂ ਦੀ ਕੀਤੀ ਜਾਵੇਗੀ ਹਰ ਸੰਭਵ ਮਦਦ-ਦਲਜੀਤ ਰਾਜੂ

ਫਗਵਾੜਾ, 3 ਮਈ (ਤਰਨਜੀਤ ਸਿੰਘ ਕਿੰਨੜਾ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਕੋਵਿਡ-19 ਕੋਰੋਨਾ ਮਹਾਂਮਾਰੀ ਦੀ ਰੋਕਥਾਮ ਅਤੇ ਲੋੜਵੰਦਾਂ ਤੱਕ ਜ਼ਰੂਰੀ ਸਹੂਲਤਾਂ ਪਹੁੰਚਾਉਣ ਦੇ ਮਕਸਦ ਨਾਲ ਜ਼ਿਲ੍ਹਾ ਪੱਧਰ ਤੇ ਗਠਿਤ ਕੰਟਰੋਲ ਰੂਮ ਨਾਲ ਸਬੰਧਿਤ ਕਮੇਟੀਆਂ ਦੇ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ 'ਚ ਖ਼ਰੀਦ ਏਜੰਸੀਆਂ ਨੇ 3 ਲੱਖ 58733 ਮੀਟਰਿਕ ਟਨ ਕਣਕ ਦੀ ਕੀਤੀ ਖ਼ਰੀਦ

ਕਪੂਰਥਲਾ, 3 ਮਈ (ਵਿ.ਪ੍ਰ.)- ਜ਼ਿਲ੍ਹੇ ਵਿਚ ਵੱਖ-ਵੱਖ ਖ਼ਰੀਦ ਏਜੰਸੀਆਂ ਨੇ ਮੰਡੀਆਂ 'ਚੋਂ 3 ਲੱਖ 58733 ਮੀਟਰਿਕ ਟਨ ਕਣਕ ਦੀ ਖ਼ਰੀਦ ਕਰਕੇ ਕਿਸਾਨਾਂ ਨੂੰ 565.36 ਕਰੋੜ ਰੁਪਏ ਦੀ ਅਦਾਇਗੀ ਕੀਤੀ ਹੈ | ਦੀਪਤੀ ਉੱਪਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਦੱਸਿਆ ਕਿ ਖ਼ਰੀਦ ਏਜੰਸੀਆਂ ...

ਪੂਰੀ ਖ਼ਬਰ »

ਅਕਾਲੀ ਦਲ ਅੰਮਿ੍ਤਸਰ ਨੇ ਹਾਈਕੋਰਟ ਦੇ ਮੁੱਖ ਜੱਜ ਦੇ ਨਾਂਅ ਐਸ. ਐਚ. ਓ. ਨੂੰ ਸੌ ਾਪਿਆ ਯਾਦ ਪੱਤਰ

ਕਪੂਰਥਲਾ, 3 ਮਈ (ਵਿ.ਪ੍ਰ.)-ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਜੋ ਪਿਛਲੇ ਕਈ ਮਹੀਨਿਆਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਲਾਪਤਾ ਕਰਨ ਵਾਲੇ ਵਿਅਕਤੀਆਂ ਵਿਰੁੱਧ ਕਾਰਵਾਈ ਦੀ ਮੰਗ ਨੂੰ ਲੈ ਕੇ ਭਦਾਸ ਚੌਂਕ ਬੇਗੋਵਾਲ ਵਿਚ ਨਿਰੰਤਰ ਧਰਨਾ ਦੇ ਰਿਹਾ ਹੈ, ਵਲੋਂ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਨਾਲ ਦੁਰਵਿਵਹਾਰ ਕਰਨ ਵਾਲੇ ਵਿਅਕਤੀਆਂ ਵਿਰੁੱਧ ਪ੍ਰਸ਼ਾਸਨ ਸਖ਼ਤ ਕਾਰਵਾਈ ਕਰੇ-ਡੀ. ਟੀ. ਐਫ.

ਕਪੂਰਥਲਾ, 3 ਮਈ (ਵਿ.ਪ੍ਰ.)- ਡੈਮੋਕਰੈਟਿਕ ਟੀਚਰ ਫ਼ਰੰਟ ਕਪੂਰਥਲਾ ਦੀ ਇਕ ਮੀਟਿੰਗ ਜ਼ਿਲ੍ਹਾ ਆਗੂ ਜੈਮਲ ਸਿੰਘ, ਸੁਖਚੈਨ ਸਿੰਘ, ਤਜਿੰਦਰ ਸਿੰਘ, ਬਲਵਿੰਦਰ ਭੰਡਾਲ, ਪਵਨ ਕੁਮਾਰ, ਮਲਕੀਤ ਸਿੰਘ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਬੀਤੇ ਦਿਨੀਂ ਕੁੱਝ ਵਿਅਕਤੀਆਂ ਵਲੋਂ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ 'ਚ ਸਾਫ਼ਟਵੇਅਰ ਕਰਾਫਟਸਮੈਨਸ਼ਿਪ ਵਿਸ਼ੇ 'ਤੇ ਵੈਬੀਨਾਰ

ਕਪੂਰਥਲਾ, 3 ਮਈ (ਵਿ.ਪ੍ਰ.)- ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਦੇ ਕੰਪਿਊਟਰ ਵਿਭਾਗ ਵਲੋਂ ਸਾਫ਼ਟਵੇਅਰ ਕਰਾਫਟਸਮੈਨਸ਼ਿਪ ਵਿਸ਼ੇ 'ਤੇ ਇਕ ਵੈਬੀਨਾਰ ਕਰਵਾਇਆ ਗਿਆ, ਜਿਸ ਵਿਚ ਓਰੈਕਲ ਇੰਡੀਆ ਪ੍ਰਾਈਵੇਟ ਲਿਮਟਿਡ ਕੰਪਨੀ ਦੇ ਸੀਨੀਅਰ ਮੈਂਬਰ ਟੈਕਨੀਕਲ ...

ਪੂਰੀ ਖ਼ਬਰ »

ਨਿਸ਼ਾਨ ਸਾਹਿਬ ਤੇ ਜੈਕ ਸਿਸਟਮ ਮਸ਼ੀਨ ਦੀ ਸੇਵਾ ਕਰਨ 'ਤੇ ਸੰਧੂ ਪਰਿਵਾਰ ਦਾ ਸਨਮਾਨ

ਭੁਲੱਥ, 3 ਮਈ (ਮਨਜੀਤ ਸਿੰਘ ਰਤਨ)- ਗੁਰਦੁਆਰਾ ਕਲਗੀਧਰ ਸਿੰਘ ਸਭਾ ਪਿੰਡ ਖੱਸਣ ਵਿਖੇ ਗੁਰਨਾਮ ਸਿੰਘ ਯੂ.ਐਸ.ਏ. ਵਲੋਂ ਨਿਸ਼ਾਨ ਸਾਹਿਬ ਅਤੇ ਨਿਸ਼ਾਨ ਸਾਹਿਬ ਨੂੰ ਚੜ੍ਹਾਉਣ ਵਾਲੀ ਜੈਕ ਸਿਸਟਮ ਮਸ਼ੀਨ ਦੀ ਸੇਵਾ ਕਰਨ ਤੇ ਗੁਰਦੁਆਰਾ ਕਮੇਟੀ ਵਲੋਂ ਉਹਨਾਂ ਦੇ ਪਰਿਵਾਰ ਦਾ ...

ਪੂਰੀ ਖ਼ਬਰ »

ਭਾਜਪਾ ਦੀ ਹਾਰ ਤੇ ਭਾਰਤੀ ਕਿਸਾਨ ਯੂਨੀਅਨ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ

ਭੁਲੱਥ, 3 ਮਈ (ਮਨਜੀਤ ਸਿੰਘ ਰਤਨ)- ਭਾਰਤੀ ਕਿਸਾਨ ਯੂਨੀਅਨ ਵਲੋਂ ਭਾਜਾਪ ਦੇ ਚੌਣਾਂ 'ਚ ਹਾਰਨ ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਵਲੋਂ ਇਕ ਬਿਆਨ ...

ਪੂਰੀ ਖ਼ਬਰ »

ਦਰਸ਼ਨ ਸਿੰਘ ਕੋਟ ਗੋਬਿੰਦਪੁਰ ਲੇਬਰਫੈੱਡ ਦੇ ਡਾਇਰੈਕਟਰ ਬਣੇ

ਕਪੂਰਥਲਾ, 3 ਮਈ (ਵਿ.ਪ੍ਰ.)- ਲੇਬਰਫੈੱਡ ਪੰਜਾਬ ਦੇ ਬੋਰਡ ਆਫ਼ ਡਾਇਰੈਕਟਰ ਦੀ ਚੋਣ ਵਿਚ ਦਰਸ਼ਨ ਸਿੰਘ ਕੋਟ ਗੋਬਿੰਦਪੁਰ ਦੇ ਡਾਇਰੈਕਟਰ ਚੁਣੇ ਜਾਣ 'ਤੇ ਉਨ੍ਹਾਂ ਨੂੰ ਸਹਿਕਾਰੀ ਸਭਾਵਾਂ ਦੇ ਇੰਸਪੈਕਟਰ ਮਨਮੀਤ ਸਿੰਘ, ਐਲ.ਸੀ. ਯੂਨੀਅਨ ਦੇ ਮੈਨੇਜਰ ਰਵਿੰਦਰ ਕੁਮਾਰ ...

ਪੂਰੀ ਖ਼ਬਰ »

ਕੋਵਿਡ ਦੇ ਮੱਦੇਨਜ਼ਰ ਸਮਾਜ ਸੇਵੀ ਪ੍ਰਾਜੈਕਟਾਂ ਨੂੰ ਕੀਤਾ ਰੱਦ-ਰਛਪਾਲ ਸਿੰਘ

ਬੇਗੋਵਾਲ, 3 ਮਈ (ਸੁਖਜਿੰਦਰ ਸਿੰਘ)- ਬੇਗੋਵਾਲ ਇਲਾਕੇ ਦੀ ਨਾਮਵਰ ਪ੍ਰਮੁੱਖ ਸਮਾਜ ਸੇਵੀ ਸੰਸਥਾ ਲਾਇਨਜ਼ ਕਲੱਬ ਰੋਇਲ ਬੰਦਗੀ ਦੀ ਇਕ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਰਛਪਾਲ ਸਿੰਘ ਬੱਚਾਜੀਵੀ ਦੀ ਅਗਵਾਈ ਹੇਠ ਇਟਾਲੀਅਨ ਕੰਪਲੈਕਸ ਵਿਚ ਮੀਟਿੰਗ ਹੋਈ | ਮੀਟਿੰਗ ...

ਪੂਰੀ ਖ਼ਬਰ »

ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਕੈਂਥ ਤੇ ਅਨੀਤਾ ਕੈਂਥ ਦੀ ਸਿਹਤਯਾਬੀ ਲਈ ਕੀਤੀ ਅਰਦਾਸ

ਫਗਵਾੜਾ, 3 ਮਈ (ਤਰਨਜੀਤ ਸਿੰਘ ਕਿੰਨੜਾ)-ਸੀਨੀਅਰ ਭਾਜਪਾ ਵਰਕਰ ਲੱਕੀ ਸਰਵਟਾ ਅਤੇ ਉਨ੍ਹਾਂ ਦੀ ਧਰਮ ਪਤਨੀ ਇੰਦੂ ਸਰਵਟਾ ਸਮਾਜ ਸੇਵਿਕਾ ਵਲੋਂ ਭਗਵਾਨ ਵਾਲਮੀਕਿ ਮੰਦਰ ਵਾਰਡ ਨੰਬਰ 5 ਮੁਹੱਲਾ ਪਲਾਹੀ ਗੇਟ ਵਿਖੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਕੈਂਥ ਤੇ ਉਨ੍ਹਾਂ ...

ਪੂਰੀ ਖ਼ਬਰ »

ਬਸਪਾ (ਅੰਬੇਡਕਰ) ਬਾਗੀ ਗਰੁੱਪ ਦੀ ਵਿਸ਼ੇਸ਼ ਮੀਟਿੰਗ

ਸੁਲਤਾਨਪੁਰ ਲੋਧੀ, 3 ਮਈ (ਪ.ਪ. ਰਾਹੀਂ)- ਬਸਪਾ (ਅੰਬੇਡਕਰ) ਦੇ ਬਾਗ਼ੀ ਗਰੁੱਪ ਦੀ ਵਿਸ਼ੇਸ਼ ਮੀਟਿੰਗ ਪ੍ਰਕਾਸ਼ ਸਿੰਘ ਜੱਬੋਵਾਲ ਦੀ ਅਗਵਾਈ ਹੇਠ ਸੁਲਤਾਨਪੁਰ ਲੋਧੀ ਵਿਚ ਹੋਈ | ਇਕੱਤਰ ਵਰਕਰਾਂ ਨੇ ਲੰਮੇ ਵਿਚਾਰ ਵਟਾਂਦਰੇ ਤੋਂ ਬਾਅਦ ਸਮਾਜ ਦੇ ਹਿਤਾਂ ਅਤੇ ਭਾਰਤੀ ...

ਪੂਰੀ ਖ਼ਬਰ »

ਸੈਂਟਰ ਹੈੱਡ ਟੀਚਰ ਲੱਖਣ ਕਲਾਂ ਪਰਮਿੰਦਰ ਕੌਰ ਸੈਣੀ ਦੀ ਸੇਵਾ ਮੁਕਤੀ 'ਤੇ ਸਮਾਗਮ

ਕਪੂਰਥਲਾ, 3 ਮਈ (ਵਿ.ਪ੍ਰ.) - ਸੈਂਟਰ ਹੈੱਡ ਟੀਚਰ ਲੱਖਣ ਕਲਾਂ ਪਰਮਿੰਦਰ ਕੌਰ ਸੈਣੀ ਦੀ ਸੇਵਾ ਮੁਕਤੀ ਦੇ ਸਬੰਧ ਵਿਚ ਸਰਕਾਰੀ ਐਲੀਮੈਂਟਰੀ ਸਕੂਲ ਲੱਖਣ ਕਲਾਂ 'ਚ ਇਕ ਸੰਖੇਪ ਜਿਹਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਗੁਰਭਜਨ ਸਿੰਘ ...

ਪੂਰੀ ਖ਼ਬਰ »

ਦੌੜ ਕੇ ਸਿੰਘੂ ਬਾਰਡਰ ਜਾਣ ਵਾਲੇ ਨੌਜਵਾਨ ਗੁਰਵਿੰਦਰ ਸਿੰਘ ਦਾ ਖੋਜੇਵਾਲ 'ਚ ਸਨਮਾਨ

ਕਪੂਰਥਲਾ, 3 ਮਈ (ਵਿ.ਪ੍ਰ.)- ਤਿੰਨ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੇ ਕਿਸਾਨਾਂ ਦੇ ਅੰਦੋਲਨ ਨੂੰ ਬਲ ਬਖ਼ਸ਼ਣ ਲਈ ਡੇਰਾ ਬਾਬਾ ਨਾਨਕ ਦੇ ਪਿੰਡ ਅਗਵਾਨ ਦੇ ਸਿੱਖ ਨੌਜਵਾਨ ਗੁਰਵਿੰਦਰ ਸਿੰਘ ਵਲੋਂ ਦੌੜ ਲਗਾ ਕੇ ਸਿੰਘੂ ਬਾਰਡਰ ਪੁੱਜਣ ਲਈ ਕੀਤੇ ਅਹਿਦ ...

ਪੂਰੀ ਖ਼ਬਰ »

ਆਕਸੀਜਨ ਤੇ ਵੈਕਸੀਨੇਸ਼ਨ ਦੇ ਪ੍ਰਬੰਧ ਮਜ਼ਬੂਤ ਕੀਤੇ ਜਾਣ

ਫਗਵਾੜਾ, 3 ਮਈ (ਟੀ.ਡੀ. ਚਾਵਲਾ)- ਇਲਾਕੇ ਵਿਚ ਕੋਵਿਡ-19 ਦੇ ਵਧਦੇ ਮਾਮਲੇ ਕਾਰਨ ਅਤੇ ਲੱਗੇ ਸਖ਼ਤ ਲਾਕਡਾਊਨ ਕਾਰਨ ਲੋਕਾਂ ਵਿਚ ਬੇਹੱਦ ਪ੍ਰੇਸ਼ਾਨੀ ਦਾ ਆਲਮ ਹੈ ਅਤੇ ਵਧਦੀ ਬਿਮਾਰੀ ਨੇ ਨਿਰਾਸ਼ਾ ਵਧਾ ਦਿੱਤੀ ਹੈ | ਇਸ ਲਾਕਡਾਊਨ ਕਾਰਨ ਕੋਵਿਡ ਵੈਕਸੀਨੇਸ਼ਨ ਤੇ ਟੈਸਟਿੰਗ ...

ਪੂਰੀ ਖ਼ਬਰ »

ਐਕਸਪ੍ਰੈੱਸ ਵੇਅ ਲਈ ਐਕਵਾਇਰ ਕੀਤੀਆਂ ਜਾਣ ਵਾਲੀਆਂ ਜ਼ਮੀਨਾਂ ਦਾ ਕਿਸਾਨਾਂ ਨੂੰ ਸਰਕਾਰ ਯੋਗ ਮੁਆਵਜ਼ਾ ਦੇਵੇ-ਸੁੱਖ

ਸੁਲਤਾਨਪੁਰ ਲੋਧੀ, 3 ਮਈ (ਪ.ਪ. ਰਾਹੀਂ) - ਦਿੱਲੀ ਅੰਮਿ੍ਤਸਰ ਕਟੜਾ ਅਤੇ ਜਾਮਨਗਰ ਬਠਿੰਡਾ ਐਕਸਪੈੱ੍ਰਸ ਵੇਅ ਉਸਾਰੇ ਜਾਣ ਨਾਲ ਹਲਕਾ ਸੁਲਤਾਨਪੁਰ ਲੋਧੀ ਦੇ ਕਿਸਾਨਾਂ ਦੀਆਂ ਜ਼ਮੀਨਾਂ ਵੱਡੇ ਪੱਧਰ 'ਤੇ ਬਰਬਾਦ ਹੋ ਰਹੀਆਂ ਹਨ ਜਿਸ ਕਰਕੇ ਕਿਸਾਨਾਂ ਵਿਚ ਭਾਰੀ ਰੋਸ ਹੈ | ...

ਪੂਰੀ ਖ਼ਬਰ »

ਵਿਧਾਇਕ ਚੀਮਾ ਵਲੋਂ ਸਰਦੁੱਲਾਪੁਰ ਦੇ ਵਿਕਾਸ ਕਾਰਜਾਂ ਲਈ ਤਿੰਨ ਲੱਖ ਰੁਪਏ ਦੀ ਗ੍ਰਾਂਟ ਭੇਟ

ਤਲਵੰਡੀ ਚੌਧਰੀਆਂ, 3 ਮਈ (ਪਰਸਨ ਲਾਲ ਭੋਲਾ)- ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਵਲੋਂ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਅ ਪ੍ਰਾਪਤ ਨਗਰੀ ਸੁਲਤਾਨਪੁਰ ਲੋਧੀ ਦੇ ਵਿਕਾਸ ਦੀ ਤਰਜ਼ ਤੇ ਹੀ ਹਲਕੇ ਦੇ ਸਮੂਹ ਪਿੰਡਾਂ ਦਾ ਵਿਕਾਸ ਕੀਤਾ ਜਾ ਰਿਹਾ ਹੈ | ਬੀਤੇ ਦਿਨ ਨਵਤੇਜ ਸਿੰਘ ...

ਪੂਰੀ ਖ਼ਬਰ »

ਮਾਸਕ ਪਾ ਕੇ ਖ਼ੁਦ ਅਤੇ ਸਮਾਜ ਦੀ ਕਰੀਏ ਸੁਰੱਖਿਆ-ਰਾਣਾ

ਭੁਲੱਥ, 3 ਮਈ (ਮਨਜੀਤ ਸਿੰਘ ਰਤਨ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਮਾਸਕ ਪਾ ਕੇ ਖ਼ੁਦ ਅਤੇ ਸਮਾਜ ਦੀ ਸੁਰੱਖਿਆ ਕਰੀਏ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਇੰਚਾਰਜ ਰਣਜੀਤ ਸਿੰਘ ਰਾਣਾ ਨੇ ਇਕ ਬਿਆਨ ਰਾਹੀਂ ਕੀਤਾ | ਉਨ੍ਹਾਂ ਕਿਹਾ ਕਿ ਦੇਸ਼ 'ਚ ਫੈਲੀ ਹੋਈ ਕੋਰੋਨਾ ...

ਪੂਰੀ ਖ਼ਬਰ »

ਵਿਧਾਇਕ ਚੀਮਾ ਨੇ ਦੀਪਕ ਧੀਰ ਰਾਜੂ ਨੂੰ ਨਗਰ ਕੌ ਾਸਲ ਦਾ ਪ੍ਰਧਾਨ ਬਣਾ ਕੇ ਨੌਜਵਾਨਾਂ ਦਾ ਮਾਣ ਵਧਾਇਆ-ਚੇਅਰਮੈਨ ਧੰਜੂ

ਸੁਲਤਾਨਪੁਰ ਲੋਧੀ, 3 ਮਈ (ਨਰੇਸ਼ ਹੈਪੀ, ਥਿੰਦ)- ਕਾਂਗਰਸ ਪਾਰਟੀ ਦੇ ਜੁਝਾਰੂ ਨੌਜਵਾਨ ਹੋਮਿਓਪੈਥਿਕ ਆਗੂ ਦੀਪਕ ਧੀਰ ਰਾਜੂ ਨੂੰ ਪ੍ਰਧਾਨ ਬਣਾ ਕੇ ਨੌਜਵਾਨਾਂ 'ਚ ਜੋ ਨਵੀਂ ਸ਼ਕਤੀ ਤੇ ਰੂਹ ਦਾ ਸੰਚਾਰ ਕੀਤਾ ਹੈ ਉਸ ਨਾਲ ਆਉਣ ਵਾਲੇ ਸਮੇਂ ਵਿਚ ਜਿਥੇ ਵੱਡੀ ਗਿਣਤੀ 'ਚ ...

ਪੂਰੀ ਖ਼ਬਰ »

ਪਟਵਾਰ ਯੂਨੀਅਨ ਨੇ ਵਿਧਾਇਕ ਖਹਿਰਾ ਨੂੰ ਮੰਗ ਪੱਤਰ ਸੌ ਾਪਿਆ

ਭੁਲੱਥ, 3 ਮਈ (ਸੁਖਜਿੰਦਰ ਸਿੰਘ ਮੁਲਤਾਨੀ)- ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤੇ ਸਮੁੱਚੇ ਪੰਜਾਬ ਦੀਆਂ ਪਟਵਾਰ ਯੂਨੀਅਨ ਵਲੋਂ ਆਪਣੇ ਆਪਣੇ ਹਲਕੇ ਦੇ ਵਿਧਾਇਕਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਆਪਣੀਆਂ ਹੱਕੀ ਮੰਗਾਂ ਸਬੰਧੀ ...

ਪੂਰੀ ਖ਼ਬਰ »

ਭਾਜਪਾ ਐਸ. ਸੀ. ਮੋਰਚਾ ਪ੍ਰਧਾਨ ਨੇ ਕਤਲ ਹੋਏ ਨੌਜਵਾਨ ਦੇ ਪਰਿਵਾਰ ਨਾਲ ਪ੍ਰਗਟਾਈ ਹਮਦਰਦੀ

ਫਗਵਾੜਾ, 3 ਮਈ (ਤਰਨਜੀਤ ਸਿੰਘ ਕਿੰਨੜਾ)- ਫਗਵਾੜਾ ਦੇ ਨਜ਼ਦੀਕੀ ਪਿੰਡ ਰਾਮਗੜ੍ਹ ਵਿਖੇ ਬੀਤੇ ਦਿਨੀਂ ਆਪਸੀ ਰੰਜਸ਼ ਤਹਿਤ ਦਲਿਤ ਪਰਿਵਾਰ ਦੇ ਨੌਜਵਾਨ ਦੀ ਦਿਨ-ਦਿਹਾੜੇ ਗੋਲੀਆਂ ਮਾਰ ਕੇ ਹੋਈ ਹੱਤਿਆ ਤੋਂ ਬਾਅਦ ਅੱਜ ਭਾਜਪਾ ਐਸ.ਸੀ. ਮੋਰਚਾ ਪੰਜਾਬ ਦੇ ਪ੍ਰਧਾਨ ਰਾਜ ...

ਪੂਰੀ ਖ਼ਬਰ »

ਪੀ. ਟੀ. ਯੂ. 400 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੀ ਲੜੀ ਤਹਿਤ ਵੱਖ-ਵੱਖ ਸਮਾਗਮ ਕਰਵਾਏਗੀ-ਪ੍ਰੋ: ਸ਼ਰਮਾ

ਕਪੂਰਥਲਾ, 3 ਮਈ (ਅਮਰਜੀਤ ਕੋਮਲ)- 'ਹਿੰਦ ਦੀ ਚਾਦਰ' ਸ੍ਰੀ ਗੁਰੂ ਤੇਗ ਬਹਾਦਰ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਅਕੀਦਤ ਪੇਸ਼ ਕਰਦਿਆਂ ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ ਇਲੈਕਟੋ੍ਰਨਿਕਸ ਵਿਭਾਗ ਦੇ ਸੀਨੀਅਰ ਫੈਕਲਟੀ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਲੋਂ ਨਿਸ਼ਾਨ-ਏ-ਸਿੱਖੀ ਦਾ ਦੌਰਾ

ਖਡੂਰ ਸਾਹਿਬ, 3 ਮਈ (ਰਸ਼ਪਾਲ ਸਿੰਘ ਕੁਲਾਰ) - ਪੰਜਾਬੀ ਯੂਨੀਵਰਸਿਟੀ ਦੇ ਨਵ-ਨਿਯੁਕਤ ਵਾਈਸ ਚਾਂਸਲਰ ਡਾ. ਅਰਵਿੰਡ ਸਿੰਘ ਢਿੱਲੋਂ ਨੇ ਨਿਸ਼ਾਨ-ਏ-ਸਿੱਖੀ ਖਡੂਰ ਸਾਹਿਬ ਦਾ ਦੌਰਾ ਕੀਤਾ | ਇਸ ਤੋਂ ਪਹਿਲਾਂ ਇਥੇ ਸਥਿਤ ਗੁਰਦੁਆਰਾ ਤਪਿਆਣਾ ਸਾਹਿਬ ਵਿਖੇ ਨਤਮਸਤਕ ਹੋਏ | ...

ਪੂਰੀ ਖ਼ਬਰ »

ਰਿਤੇਸ਼ ਵਾਲੀਆ ਡੀ.ਪੀ.ਐਲ. ਖੇਡ ਕੇ ਦੁਬਈ ਤੋਂ ਪਰਤਿਆ ਵਾਪਸ

ਤਰਨ ਤਾਰਨ, 3 ਮਈ (ਵਿਕਾਸ ਮਰਵਾਹਾ) - ਇੰਟਰਨੈਸ਼ਨਲ ਕਿ੍ਕਟ ਖਿਡਾਰੀ ਰਿਤੇਸ਼ ਵਾਲੀਆ 6 ਅਪ੍ਰੈਲ ਨੂੰ ਦੁਬਈ ਸ਼ਾਰਜਾਹ 'ਚ ਹੋਣ ਵਾਲੀ ਡੀ.ਪੀ.ਐਲ. ਦਿਵਿਆਂਗ ਪ੍ਰੀਮੀਅਰ ਲੀਗ ਵਿਚ ਹਿੱਸਾ ਲੈਣ ਲਈ ਗਿਆ ਸੀ, ਜੋ ਕਿ ਕੱਲ੍ਹ 2 ਮਈ ਨੂੰ ਦੁਬਈ ਤੋਂ ਤਰਨ ਤਾਰਨ ਵਾਪਸ ਪਰਤਿਆ | ...

ਪੂਰੀ ਖ਼ਬਰ »

ਸਰਕਾਰ ਬਾਹਰੀ ਸੂਬਿਆਂ ਤੋਂ ਪੰਜਾਬ ਆਉਣ ਵਾਲੇ ਕੋਰੋਨਾ ਪੀੜਤਾਂ ਨੂੰ ਰੋਕੇ-ਲਾਲੀ ਵਸੀਕਾ

ਤਰਨ ਤਾਰਨ, 3 ਮਈ (ਹਰਿੰਦਰ ਸਿੰਘ) - ਕੋਰੋਨਾ ਵਾਇਰਸ ਕਾਰਨ ਅੱਜ ਦੇਸ਼ ਦੇ ਹਲਾਤ ਬਹੁਤ ਹੀ ਜ਼ਿਆਦਾ ਖ਼ਰਾਬ ਹੋ ਗਏ ਹਨ | ਕੋਰੋਨਾ ਮਰੀਜ਼ ਜਿਨ੍ਹਾਂ ਨੂੰ ਆਪਣੇ-ਆਪਣੇ ਸੂਬਿਆਂ ਦੇ ਹਸਪਤਾਲਾਂ ਵਿਚ ਬੈੱਡ ਤੇ ਆਕਸੀਜਨ ਨਹੀਂ ਮਿਲ ਰਹੀ, ਉਹ ਮਰੀਜ਼ ਧੜਾਧੜ ਪੰਜਾਬ ਵੱਲ ਕੂਚ ਕਰ ...

ਪੂਰੀ ਖ਼ਬਰ »

ਸੁਭਾਨਪੁਰ ਪੁਲਿਸ ਵਲੋਂ ਨਾਜਾਇਜ਼ ਸ਼ਰਾਬ, ਭੱਠੀ ਤੇ ਲਾਹਣ ਬਰਾਮਦ

ਢਿਲਵਾਂ, 3 ਮਈ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਥਾਣਾ ਸੁਭਾਨਪੁਰ ਦੀ ਪੁਲਿਸ ਵਲੋਂ ਨਾਜਾਇਜ਼ ਸ਼ਰਾਬ, ਭੱਠੀ ਤੇ ਲਾਹਣ ਬਰਾਮਦ ਕੀਤੀ ਹੈ | ਥਾਣਾ ਮੁਖੀ ਅਮਨਦੀਪ ਨਾਹਰ, ਏ.ਐਸ.ਆਈ. ਜਸਵੀਰ ਸਿੰਘ ਨੇ ਦੱਸਿਆ ਕਿ ਉਹ ਸਮੇਤ ਕਰਮਚਾਰੀਆਂ ਦੇ ਅੱਡਾ ਮੁੱਦੋਵਾਲ ਮੌਜੂਦ ਸੀ ...

ਪੂਰੀ ਖ਼ਬਰ »

ਲਾਕਡਾਊਨ ਮੌਕੇ ਬੇਗੋਵਾਲ ਦੇ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਬੰਦ ਕਰਕੇ ਜਤਾਇਆ ਰੋਸ

ਬੇਗੋਵਾਲ, 3 ਮਈ (ਸੁਖਜਿੰਦਰ ਸਿੰਘ)- ਦੇਸ਼ ਭਰ 'ਚ ਕੋਰੋਨਾ ਦੇ ਵਧਦੇ ਪ੍ਰਕੋਪ ਕਾਰਨ ਸਖ਼ਤੀ ਕੀਤੀ ਜਾ ਰਹੀ ਹੈ, ਉਸੇ ਤਹਿਤ ਬੀਤੀ ਸ਼ਾਮ ਪੰਜਾਬ ਸਰਕਾਰ ਵਲੋਂ 15 ਮਈ ਤੱਕ ਲਾਕਡਾਉਨ ਦਾ ਫ਼ਰਮਾਨ ਜਾਰੀ ਕੀਤਾ | ਉਸ ਦੇ ਰੋਸ ਵਿਚ ਬੇਗੋਵਾਲ ਦੇ ਦੁਕਾਨਦਾਰਾਂ ਨੇ ਮਾਰਕੀਟ ...

ਪੂਰੀ ਖ਼ਬਰ »

ਸੀ. ਆਰ. ਓਜ਼ ਐਸੋਸੀਏਸ਼ਨ ਵਲੋਂ 7 ਤੱਕ ਮਾਲ ਵਿਭਾਗ ਨਾਲ ਸਬੰਧਿਤ ਸਾਰੇ ਕੰਮਕਾਜ ਬੰਦ

ਕਪੂਰਥਲਾ, 3 ਅਪ੍ਰੈਲ (ਦੀਪਕ ਬਜਾਜ)- ਸੀ.ਆਰ.ਓਜ਼ ਐਸੋਸੀਏਸ਼ਨ ਵਲੋਂ ਅੱਜ ਇਕ ਫ਼ੈਸਲਾ ਲੈਂਦਿਆਂ 3 ਤੋਂ 7 ਮਈ ਤੱਕ ਸਿਰਫ਼ ਕੋਰੋਨਾ ਨਾਲ ਸਬੰਧਿਤ ਡਿਊਟੀਆਂ ਕਰਨ ਤੋਂ ਇਲਾਵਾ ਬਾਕੀ ਹੋਰ ਕੰਮ ਨਾ ਕੀਤੇ ਜਾਣ ਦਾ ਫ਼ੈਸਲਾ ਲਿਆ ਗਿਆ ਹੈ | ਇਸ ਸਬੰਧੀ ਐਸੋਸੀਏਸ਼ਨ ਵਲੋਂ ਇਕ ਮੰਗ ...

ਪੂਰੀ ਖ਼ਬਰ »

ਲੋਕਡਾਊਨ ਦੌਰਾਨ ਖੁੱਲ੍ਹੀਆਂ ਦੁਕਾਨਾਂ ਤੇ ਉੱਡੀਆਂ ਸਮਾਜਿਕ ਦੂਰੀ ਦੀਆਂ ਧੱਜੀਆਂ

ਸੁਲਤਾਨਪੁਰ ਲੋਧੀ, 3 ਮਈ (ਨਰੇਸ਼ ਹੈਪੀ, ਥਿੰਦ) - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਲਗਾਤਾਰ ਵਧ ਰਹੇ ਮਾਮਲਿਆਂ ਕਾਰਨ ਅੱਜ ਸੋਮਵਾਰ ਤੋਂ ਲਗਾਏ ਗਏ ਪੂਰਨ ਲਾਕਡਾਊਨ ਵਿਚ ਕੁਝ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਨੂੰ ਦਿੱਤੀ ਛੋਟ ਤੋਂ ਬਾਅਦ ਅੱਜ ਪਾਵਨ ਨਗਰੀ ਸੁਲਤਾਨਪੁਰ ...

ਪੂਰੀ ਖ਼ਬਰ »

ਬੰਗਾਲ ਸਮੇਤ ਹੋਰ ਰਾਜਾਂ 'ਚ ਭਾਜਪਾ ਨੂੰ ਮੂੰਹ ਦੀ ਖਾਣੀ ਪਈ–ਸੰਘਾ

ਕਾਲਾ ਸੰਘਿਆਂ, 3 ਮਈ (ਸੰਘਾ)- ਕੇਂਦਰ ਸਰਕਾਰ ਵੱਲੋਂ ਪਿਛਲੇ ਕਾਫ਼ੀ ਸਮੇਂ ਤੋਂ ਅਪਣਾਈਆਂ ਜਾ ਰਹੀਆਂ ਲੋਕ ਵਿਰੋਧੀ ਨੀਤੀਆਂ ਤੇ ਥੋਪੇ ਜਾ ਰਹੇ ਤਾਨਾਸ਼ਾਹੀ ਫਰਮਾਨਾਂ ਦਾ ਪੱਛਮੀ ਬੰਗਾਲ ਸਮੇਤ ਹੋਰ ਰਾਜਾਂ ਵਿਚ ਹੋਈਆਂ ਚੋਣਾਂ ਵਿਚ ਭਾਜਪਾ ਨੂੰ ਮਿਲੀ ਕਰਾਰੀ ਹਾਰ ਦੇ ...

ਪੂਰੀ ਖ਼ਬਰ »

ਦੀ ਰੈਵੀਨਿਊ ਪਟਵਾਰ ਯੂਨੀਅਨ ਨੇ ਵਿਧਾਇਕ ਚੀਮਾ ਨੂੰ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਸੌਂਪਿਆ

ਸੁਲਤਾਨਪੁਰ ਲੋਧੀ, 3 ਮਈ (ਨਰੇਸ਼ ਹੈਪੀ, ਥਿੰਦ)-ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੀ ਤਹਿਸੀਲ ਸੁਲਤਾਨਪੁਰ ਲੋਧੀ ਦੀ ਇਕਾਈ ਨੇ ਮੁੱਖ ਮੰਤਰੀ ਪੰਜਾਬ ਦੇ ਨਾਂ ਆਪਣੀਆਂ ਵਿੱਤੀ ਤੇ ਗ਼ੈਰ ਵਿੱਤੀ ਮੰਗਾਂ ਸਬੰਧੀ ਇੱਕ ਮੰਗ ਪੱਤਰ ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ...

ਪੂਰੀ ਖ਼ਬਰ »

ਲੋਕ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ-ਅਨੂਪ ਕਲਹਣ

ਕਪੂਰਥਲਾ, 3 ਮਈ (ਵਿ.ਪ੍ਰ.)- ਕੋਰੋਨਾ ਕਾਰਨ ਹੁਣ ਤੱਕ ਬਹੁਤ ਸਾਰੀਆਂ ਜਾਨਾਂ ਜਾ ਚੁੱਕੀਆਂ ਹਨ, ਇਸ ਨਾਜ਼ੁਕ ਦੌਰ ਵਿਚ ਸਾਨੂੰ ਸਾਰਿਆਂ ਨੂੰ ਇਕਜੁੱਟ ਹੋ ਕੇ ਜਿੱਥੇ ਇਕ ਦੂਜੇ ਦਾ ਸਹਿਯੋਗ ਕਰਨਾ ਚਾਹੀਦਾ ਹੈ, ਉਥੇ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਸਰਕਾਰੀ ਹਦਾਇਤਾਂ ਦੀ ...

ਪੂਰੀ ਖ਼ਬਰ »

ਹਿੰਦੂ ਕੰਨਿਆ ਕਾਲਜ ਵਿਖੇ ਨੈਕ ਵਿਸ਼ੇ ਸਬੰਧੀ ਵੈਬੀਨਾਰ

ਕਪੂਰਥਲਾ, 3 ਮਈ (ਵਿ.ਪ੍ਰ.) - ਸਥਾਨਕ ਹਿੰਦੂ ਕੰਨਿਆ ਕਾਲਜ ਦੇ ਇੰਟਰਨਲ ਕੁਆਲਿਟੀ ਇੰਸ਼ੋਰੈਂਸ ਸੈੱਲ ਵਲੋਂ ਕਰਵਾਈ ਜਾ ਰਹੀ 7 ਦਿਨਾਂ ਕਪੈਸਿਟੀ ਬਿਲਡਿੰਗ ਵਰਕਸ਼ਾਪ ਦੇ ਦੂਜੇ ਦਿਨ ਅੱਜ ਕੋਇੰਬਟੂਰ ਤਾਮਿਲਨਾਡੂ ਤੋਂ ਨਹਿਰੂ ਆਰਟਸ ਤੇ ਸਾਇੰਸ ਕਾਲਜ ਦੇ ਪਿ੍ੰਸੀਪਲ ਡਾ: ...

ਪੂਰੀ ਖ਼ਬਰ »

ਪੀ. ਟੀ. ਯੂ. ਵਲੋਂ 50 ਫ਼ੀਸਦੀ ਪ੍ਰਸ਼ਾਸਕੀ ਸਟਾਫ਼ ਨਾਲ ਕੰਮ ਚਲਾਉਣ ਦੀ ਤਿਆਰੀ

ਕਪੂਰਥਲਾ, 3 ਮਈ (ਅਮਰਜੀਤ ਕੋਮਲ)- ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਵਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ 50 ਪ੍ਰਤੀਸ਼ਤ ਸਟਾਫ਼ ਨਾਲ ਕੰਮ ਚਲਾਉਣ ਲਈ ਤਿਆਰੀ ਮੁਕੰਮਲ ਕਰ ਲਈ ਗਈ ਹੈ ਤੇ ਕੱਲ੍ਹ ਤੋਂ ਯੂਨੀਵਰਸਿਟੀ 50 ਪ੍ਰਤੀਸ਼ਤ ਸਟਾਫ਼ ਨਾਲ ਕੰਮ ...

ਪੂਰੀ ਖ਼ਬਰ »

ਗੁਰਦੁਆਰਾ ਹੱਟ ਸਾਹਿਬ ਵਿਖੇ ਯਾਤਰੀ ਨਿਵਾਸ ਦੀ ਤੀਸਰੀ ਮੰਜ਼ਿਲ ਦਾ ਪਾਇਆ ਲੈਂਟਰ

ਸੁਲਤਾਨਪੁਰ ਲੋਧੀ, 3 ਮਈ (ਨਰੇਸ਼ ਹੈਪੀ, ਥਿੰਦ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਅਧੀਨ ਇਤਿਹਾਸਕ ਗੁਰਦੁਆਰਾ ਹੱਟ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਕਾਰ ਸੇਵਾ ਵਾਲੇ ਸੰਤ ਕਸ਼ਮੀਰ ਸਿੰਘ ਭੂਰੀ ਵਾਲਿਆਂ ਵਲੋਂ ਪ੍ਰਬੰਧਕਾਂ ਅਤੇ ਸੰਗਤਾਂ ਦੇ ...

ਪੂਰੀ ਖ਼ਬਰ »

ਐਲੂਮੀਨੀਅਮ ਦੀ ਦੁਕਾਨ 'ਚੋਂ 40 ਹਜ਼ਾਰ ਦਾ ਸਾਮਾਨ ਚੋਰੀ

ਹਰੀਕੇ ਪੱਤਣ, 3 ਮਈ (ਸੰਜੀਵ ਕੁੰਦਰਾ) - ਬੀਤੀ ਰਾਤ ਸਥਾਨਕ ਕਸਬੇ 'ਚ ਅਣਪਛਾਤੇ ਚੋਰਾਂ ਨੇ ਐਲੂਮੀਨੀਅਮ ਦੀ ਦੁਕਾਨ 'ਚੋਂ ਲਗਪਗ 40 ਹਜ਼ਾਰ ਦਾ ਸਾਮਾਨ ਚੋਰੀ ਕਰ ਲਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਜੀਤ ਸਿੰਘ ਵਾਸੀ ਹਰੀਕੇ ਨੇ ਦੱਸਿਆ ਕਿ ਉਸ ਦੀ ਹਰੀਕੇ ਖਾਲੜਾ ਰੋਡ ਤੇ ...

ਪੂਰੀ ਖ਼ਬਰ »

ਜ਼ਮੀਨ ਦੀ ਵੰਡ ਕਰਦੇ ਸਮੇਂ ਵੱਟ ਪਾਉਣ ਨੂੰ ਲੈ ਕੇ ਹੋਈ ਤਕਰਾਰ 'ਚ ਚੱਲੀਆਂ ਗੋਲੀਆਂ

ਭਿੱਖੀਵਿੰਡ, 3 ਮਈ (ਬੌਬੀ)- ਪੁਲਿਸ ਚੌਕੀ ਅਲਗੋਂ ਕੋਠੀ ਅਧੀਨ ਪੈਂਦੇ ਪਿੰਡ ਅਲਗੋਂ ਖੁਰਦ ਦੇ ਰਹਿਣ ਵਾਲੇ ਜਸਬੀਰ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਅਵਤਾਰ ਸਿੰਘ ਚਾਰ ਭਰਾ ਹਨ ਅਤੇ ਉਨ੍ਹਾਂ ਦੇ ਪਿਤਾ ਦੀ ਜ਼ਮੀਨ ਜੋ ਕਿ ਉਹ ਆਪਣੇ ਚਾਚੇ ਜਗਤਾਰ ਸਿੰਘ ਨਾਲ ਸਾਂਝੇ ਤੌਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਕਾਰਨ 5 ਹੋਰ ਮੌਤਾਂ, 69 ਨਵੇਂ ਮਾਮਲੇ

ਤਰਨ ਤਾਰਨ, 3 ਮਈ (ਹਰਿੰਦਰ ਸਿੰਘ) - ਤਰਨ ਤਾਰਨ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਪੀੜਤ 5 ਹੋਰ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ 69 ਨਵੇਂ ਵਿਅਕਤੀਆਂ ਦੇ ਕੋਰੋਨਾ ਪੀੜਤ ਪਾਏ ਜਾਣ ਦੀ ਖ਼ਬਰ ਹੈ | ਜ਼ਿਲ੍ਹੇ 'ਚ ਹੁਣ ਤੱਕ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ 225 ਹੋ ਗਈ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦਾ 458ਵਾਂ ਪ੍ਰਕਾਸ਼ ਪੁਰਬ ਸ੍ਰੀ ਮੰਜੀ ਸਾਹਿਬ ਵਿਖੇ ਮਨਇਆ

ਤਰਨ ਤਾਰਨ, 3 ਮਈ (ਹਰਿੰਦਰ ਸਿੰਘ)- ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੇ 458ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਸਮੇਂ ਸਮੁੱਚਾ ਸਟਾਫ਼ ਅਤੇ ਸੰਗਤਾਂ ਹਾਜ਼ਰ ਸਨ | ਉਪਰੰਤ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਮੰਡੀਆਂ 'ਚੋਂ ਖ਼ਰੀਦੀ ਗਈ ਕਣਕ ਦੀ ਚੁਕਾਈ 'ਚ ਤੇਜ਼ੀ ਲਿਆਉਣ ਲਈ ਦਿੱਤੇ ਨਿਰਦੇਸ਼

ਤਰਨ ਤਾਰਨ, 3 ਮਈ (ਪਰਮਜੀਤ ਜੋਸ਼ੀ)- ਜ਼ਿਲ੍ਹੇ ਵਿਚ ਕਣਕ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਬੰਧਿਤ ਅਧਿਕਾਰੀਆਂ ਅਤੇ ਖ਼ਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ ...

ਪੂਰੀ ਖ਼ਬਰ »

ਸਰਕਾਰ ਵਲੋਂ ਲਗਾਏ ਗਏ ਲਾਕਡਾਊਨ ਦੌਰਾਨ ਤਾਰਨ ਤਾਰਨ 'ਚ ਜ਼ਿਆਦਾਤਰ ਕਾਰੋਬਾਰ ਰਹੇ ਬੰਦ

ਤਰਨ ਤਾਰਨ, 3 ਮਈ (ਹਰਿੰਦਰ ਸਿੰਘ, ਵਿਕਾਸ ਮਰਵਾਹਾ)- ਪੰਜਾਬ ਸਰਕਾਰ ਵਲੋਂ ਬੀਤੇ ਦਿਨੀਂ ਲਗਾਈਆਂ ਗਈਆਂ ਨਵੀਆਂ ਪਾਬੰਦੀਆਂ ਦੌਰਾਨ ਜ਼ਿਲ੍ਹਾ ਤਰਨ ਤਾਰਨ ਵਿਚ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਬਾਕੀ ਕਾਰੋਬਾਰ ਪੂਰੀ ਤਰ੍ਹਾਂ ਬੰਦ ਰਹੇ | ਸਰਕਾਰ ਵਲੋਂ ਲਗਾਈਆਂ ਨਵੀਆਂ ...

ਪੂਰੀ ਖ਼ਬਰ »

ਨੌਜਵਾਨ ਵਲੋਂ ਢਿੱਡ 'ਚ ਚਾਕੂ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼

ਖਾਲੜਾ, 3 ਮਈ (ਜੱਜਪਾਲ ਸਿੰਘ)- ਥਾਣਾ ਖਾਲੜਾ ਅਧੀਨ ਆਉਂਦੇ ਪਿੰਡ ਖਾਲੜਾ ਦੇ ਇਕ ਨੌਜਵਾਨ ਵਲੋਂ ਇਕਤਰਫ਼ਾ ਪਿਆਰ ਕਰਦਿਆਂ ਲੜਕੀ ਦੇ ਘਰ ਜਾ ਕੇ ਆਪਣੇ ਆਪ ਨੂੰ ਚਾਕੂ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਕੋਸਿਸ਼ ਕੀਤੀ ਗਈ ਹੈ, ਜੋ ਜ਼ਖ਼ਮੀ ਹਾਲਤ 'ਚ ਅੰਮਿ੍ਤਸਰ ਵਿਖੇ ਹਸਪਤਾਲ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨ ਲਗਵਾਉਣ 'ਚ ਲਾਪਰਵਾਹੀ ਹੋ ਸਕਦੀ ਹੈ ਖ਼ਤਰਨਾਕ-ਚੋਪੜਾ

ਫਗਵਾੜਾ, 3 ਮਈ (ਤਰਨਜੀਤ ਸਿੰਘ ਕਿੰਨੜਾ)- ਸ੍ਰੀ ਗੁਰੂ ਰਵਿਦਾਸ ਸਭਾ ਅਰਬਨ ਅਸਟੇਟ ਫਗਵਾੜਾ ਦੇ ਫਾਊਾਡਰ ਪ੍ਰਧਾਨ ਸਤਪਾਲ ਚੋਪੜਾ ਯੂ.ਐਸ.ਏ. ਨੇ ਸਮੂਹ ਫਗਵਾੜਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਉਹ ਕੋਰੋਨਾ ਵੈਕਸੀਨ ਲਗਵਾਉਣ ਵਿਚ ਲਾਪਰਵਾਹੀ ਨਾ ਵਰਤਣ ...

ਪੂਰੀ ਖ਼ਬਰ »

ਸ.ਸ.ਸ. ਸਕੂਲ ਮਹੇੜੂ ਵਿਖੇ ਦਾਖ਼ਲਿਆਂ 'ਚ ਵਾਧਾ

ਫਗਵਾੜਾ, 3 ਮਈ (ਤਰਨਜੀਤ ਸਿੰਘ ਕਿੰਨੜਾ) - ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਕੋਰੋਨਾ ਮਹਾਂਮਾਰੀ ਕਾਰਨ ਵਿਦਿਆਰਥੀਆਂ ਨੂੰ ਸਕੂਲਾਂ 'ਚ ਬੁਲਾਇਆ ਨਹੀਂ ਜਾ ਰਿਹਾ, ਪਰ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਪੜ੍ਹਾਉਣ ਲਈ ਆਨਲਾਈਨ ਸਿੱਖਿਆ ਦੇਣ ਦਾ ...

ਪੂਰੀ ਖ਼ਬਰ »

ਬਹਾਦਰ ਬੰਗਾਲੀਆਂ ਨੇ ਮੋਦੀ ਤੇ ਸ਼ਾਹ ਦਾ ਹੰਕਾਰ ਤੋੜਿਆ-ਖ਼ਾਲਸਾ

ਸੁਲਤਾਨਪੁਰ ਲੋਧੀ, 3 ਮਈ (ਪ.ਪ. ਰਾਹੀਂ) - ਬਹਾਦਰ ਬੰਗਾਲੀਆਂ ਨੇ ਆਪਣੇ ਸ਼ਾਨਾਮੱਤੇ ਇਤਿਹਾਸ ਨੂੰ ਦੁਹਰਾਉਂਦਿਆਂ ਸਾਬਿਤ ਕਰ ਦਿੱਤਾ ਹੈ ਕਿ ਉਹ ਕਿਸੇ ਦੇ ਦਬਾਅ ਅੱਗੇ ਨਹੀਂ ਝੁਕਦੇ | ਵਿਧਾਨ ਸਭਾ ਦੀਆਂ ਚੋਣਾਂ ਵਿਚ ਭਾਜਪਾ ਨੂੰ ਬੁਰੀ ਤਰ੍ਹਾਂ ਨਕਾਰ ਕੇ ਬੰਗਾਲੀਆਂ ਨੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX