ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  0 minutes ago
ਅੱਜ ਦਾ ਵਿਚਾਰ
ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ 'ਤੇ ਅਜੀਤ ਵਲੋਂ ਲੱਖ-ਲੱਖ ਵਧਾਈ
. . .  3 minutes ago
ਟੋਕੀਓ ਓਲੰਪਿਕ : ਇਟਲੀ ਦੇ ਜੈਕਬਸ ਨੇ 100 ਮੀਟਰ ਦੌੜ ਵਿਚ ਸੋਨ ਤਮਗਾ ਕੀਤਾ ਹਾਸਿਲ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਹਾਕੀ ਟੀਮ ਨੂੰ ਦਿਤੀ ਵਧਾਈ
. . .  1 day ago
ਮਾਲ ਅਧਿਕਾਰੀਆਂ ਵਲੋਂ ਤਿੰਨ ਦਿਨ ਕੰਮਕਾਜ ਠੱਪ ਕਰਨ ਦਾ ਫ਼ੈਸਲਾ
. . .  1 day ago
ਲੁਧਿਆਣਾ ,1 ਅਗਸਤ (ਪਰਮਿੰਦਰ ਸਿੰਘ ਆਹੂਜਾ)- ਮੁਲਾਜ਼ਮ ਜਥੇਬੰਦੀਆਂ ਵਲੋਂ ਮੰਗਾਂ ਮਨਵਾਉਣ ਲਈ ਕੀਤੇ ਜਾ ਰਹੇ ਸੰਘਰਸ਼ ਦੀ ਮਾਲ ਅਧਿਕਾਰੀਆਂ ਵਲੋਂ ਵੀ ਹਮਾਇਤ ਕਰਨ ਦਾ ਫ਼ੈਸਲਾ ਕੀਤਾ ਗਿਆ ...
ਕੈਪਟਨ ਵਲੋਂ ਜ਼ੀਰਕਪੁਰ ਦੀਆਂ ਨਾਜਾਇਜ਼ ਕਲੋਨੀਆਂ ਵੱਲ ਰੁਖ਼
. . .  1 day ago
ਜ਼ੀਰਕਪੁਰ ,1 ਅਗਸਤ (ਹੈਪੀ ਪੰਡਵਾਲਾ ) - ਨਵਜੋਤ ਸਿੱਧੂ ਦੇ ਕਾਂਗਰਸ ਪ੍ਰਧਾਨ ਬਣਨ ਉਪਰੰਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫ਼ਾਰਮ ਹਾਊਸ ਤੋਂ ਬਾਹਰ ਝਾਕਣਾ ਸ਼ੁਰੂ ਕਰ ਦਿੱਤਾ ਹੈ। ਲੰਮੇ ਸਮੇਂ ਤੋਂ ਆਪਣੇ ਫ਼ਾਰਮ ...
ਇੰਗਲੈਂਡ ਨੂੰ ਹਰਾ ਕੇ ਭਾਰਤ ਹਾਕੀ ਦੇ ਸੈਮੀ-ਫਾਈਨਲ ਵਿਚ ਪੁੱਜਾ
. . .  1 day ago
ਟੋਕੀਓ , ਹਰਸ਼ਾ ਛੀਨਾ ,1 ਅਗਸਤ (ਪਰਮਿੰਦਰ ਸਿੰਘ ਕੜਿਆਲ )-ਹਾਕੀ ਵਿਚ ਭਾਰਤੀ ਖਿਡਾਰੀਆਂ ਨੇ ਇੰਗਲੈਂਡ ਦੀ ਟੀਮ ਨੂੰ 1 ਦੇ ਮੁਕਾਬਲੇ 3 ਗੋਲਾਂ ਦੇ ਨਾਲ ਹਰਾ ਕੇ ਸੈਮੀ-ਫਾਈਨਲ ਵਿਚ ਪ੍ਰਵੇਸ਼ ਕੀਤਾ ...
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੀ. ਵੀ. ਸਿੰਧੂ ਨੂੰ ਦਿਤੀ ਵਧਾਈ
. . .  1 day ago
ਅਕਾਲੀ ਦਲ-ਬਸਪਾ ਵਲੋਂ ਕਿਸਾਨੀ ਨੂੰ ਸਮਰਪਿਤ ਕੱਲ੍ਹ ਦਾ ਪ੍ਰੋਗਰਾਮ ਮੁਲਤਵੀ
. . .  1 day ago
ਗੜ੍ਹਸ਼ੰਕਰ, 1 ਅਗਸਤ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਵਲੋਂ ਕਿਸਾਨੀ ਨੂੰ ਸਮਰਪਿਤ 2 ਅਗਸਤ ਨੂੰ ਪਦਰਾਣਾ ਵਿਖੇ ਰੱਖਿਆ 'ਕਿਸਾਨੋ ਕੇ ਸਨਮਾਨ ਮੇਂ, ਅਕਾਲੀ ਦਲ-ਬਸਪਾ ਮੈਦਾਨ ਮੇਂ' ਪ੍ਰੋਗਰਾਮ ਮੁਲਤਵੀ ਕਰ ਦਿੱਤਾ ...
ਕੈਪਟਨ ਅਮਰਿੰਦਰ ਸਿੰਘ ਨੇ ਪੀ. ਵੀ. ਸਿੰਧੂ ਨੂੰ ਦਿਤੀ ਵਧਾਈ
. . .  1 day ago
ਚੰਡੀਗੜ੍ਹ,1 ਅਗਸਤ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੀ. ਵੀ. ਸਿੰਧੂ ਨੂੰ ਵਧਾਈ ਦਿੱਤੀ ਹੈ ।ਅੱਜ ਬੈਡਮਿੰਟਨ ਵਿਚ ਓਲੰਪਿਕ ਕਾਂਸੀ ਜਿੱਤ ਕੇ ਸਿੰਧੂ ਨੇ ਦੋ ਓਲੰਪਿਕ ਤਗਮੇ ਜਿੱਤਣ ਵਾਲੀ ਪਹਿਲੀ ਮਹਿਲਾ ...
ਭਾਰਤ ਦੀ ਬੈਡਮਿੰਟਨ ਖਿਡਾਰਨ ਪੀ. ਵੀ. ਸਿੰਧੂ ਨੇ ਜਿਤਿਆ ਕਾਂਸੀ ਤਗਮਾ
. . .  1 day ago
ਟੋਕੀਓ , ਹਰਸ਼ਾ ਛੀਨਾ ,1 ਅਗਸਤ (ਪਰਮਿੰਦਰ ਸਿੰਘ ਕੜਿਆਲ )-ਟੋਕੀਓ ਓਲੰਪਿਕ ਵਿਚ ਭਾਰਤ ਵਲੋਂ ਖੇਡਦਿਆਂ ਬੈਡਮਿੰਟਨ ਦੀ ਵਿਸ਼ਵ ਚੈਂਪੀਅਨ ਪੀ.ਵੀ. ਸਿੰਧੂ ਨੇ ਇਤਿਹਾਸ ਰਚਦਿਆਂ ਚੀਨੀ ਖਿਡਾਰਨ ਨੂੰ ਮਾਤ ਦੇ ਕੇ ...
ਪ੍ਰੀ ਪ੍ਰਾਇਮਰੀ ਜਮਾਤ ਤੋਂ ਬਾਰ੍ਹਵੀਂ ਜਮਾਤ ਤਕ ਸਕੂਲ ਖੋਲ੍ਹਣ ਸਬੰਧੀ ਸਿੱਖਿਆ ਵਿਭਾਗ ਵਲੋਂ ਪੱਤਰ ਜਾਰੀ
. . .  1 day ago
ਅਜਨਾਲਾ ,1 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦੀ ਦੂਸਰੀ ਲਹਿਰ ਦਾ ਪ੍ਰਕੋਪ ਘਟਣ ਤੋਂ ਬਾਅਦ ਸਰਕਾਰ ਵਲੋਂ ਸਕੂਲ ਖੋਲ੍ਹਣ ਦੇ ਦਿੱਤੇ ਆਦੇਸ਼ਾਂ ਤੋਂ ਬਾਅਦ ਸਿੱਖਿਆ ਵਿਭਾਗ ...
ਨਵੀਂ ਦਿੱਲੀ : ਜੁਲਾਈ ਵਿਚ ਦੇਸ਼ ਵਿਚ 13 ਕਰੋੜ ਤੋਂ ਵੱਧ ਟੀਕੇ ਲਗਾਏ ਗਏ ਸਨ- ਮਨਸੁਖ ਮੰਡਾਵੀਆ
. . .  1 day ago
ਬੇਬੇ ਮਾਨ ਕੌਰ ਦਾ ਕੀਤਾ ਗਿਆ ਅੰਤਿਮ ਸੰਸਕਾਰ
. . .  1 day ago
ਚੰਡੀਗੜ੍ਹ, 1 ਅਗਸਤ (ਸੁਰਿੰਦਰਪਾਲ ਸਿੰਘ) - 105 ਸਾਲਾ ਬਜ਼ੁਰਗ ਅਥਲੀਟ ਬੇਬੇ ਮਾਨ ਕੌਰ ਦਾ ਬੀਤੇ ਕੱਲ੍ਹ ਦਿਹਾਂਤ ਹੋ ਗਿਆ ਸੀ। ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਨਾ ਤਾਂ ਕੋਈ ਮੰਤਰੀ ਤੇ ਨਾ ਹੀ ਕੋਈ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸੀ...
ਬੇਬੇ ਮਾਨ ਕੌਰ ਨੂੰ ਦਲਜੀਤ ਸਿੰਘ ਚੀਮਾ ਨੇ ਦਿੱਤੀ ਸ਼ਰਧਾਂਜਲੀ
. . .  1 day ago
ਚੰਡੀਗੜ੍ਹ, 1 ਅਗਸਤ - 105 ਸਾਲਾ ਬਜ਼ੁਰਗ ਅਥਲੀਟ ਬੇਬੇ ਮਾਨ ਕੌਰ ਦਾ ਬੀਤੇ ਕੱਲ੍ਹ ਦਿਹਾਂਤ ਹੋ ਗਿਆ ਸੀ। ਅੱਜ ਉਨ੍ਹਾਂ ਦੇ ਸਸਕਾਰ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਸਮੇਤ ਹੋਰ ਆਗੂਆਂ ਨੇ ਉਨ੍ਹਾਂ...
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਬੀਬਾ ਬਾਦਲ
. . .  1 day ago
ਅੰਮ੍ਰਿਤਸਰ, 1 ਅਗਸਤ (ਹਰਮਿੰਦਰ ਸਿੰਘ) - ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ...
ਆਸਾਮ ਦੀ ਨਾਕਾਬੰਦੀ ਕਾਰਨ ਮੁਸ਼ਕਿਲ 'ਚ ਮਿਜ਼ੋਰਮ, ਜ਼ਰੂਰੀ ਵਸਤੂਆਂ ਦੀ ਹੋਣ ਲੱਗੀ ਕਿੱਲਤ
. . .  1 day ago
ਆਈਜ਼ੌਲ, 1 ਅਗਸਤ - ਆਸਾਮ-ਮਿਜ਼ੋਰਮ ਸਰਹੱਦੀ ਵਿਵਾਦ ਕਾਰਨ ਮਿਜ਼ੋਰਮ ਵਿਚ ਜ਼ਰੂਰੀ ਸਾਮਾਨ ਦੀ ਕਮੀ ਪੈਣ ਲੱਗੀ ਹੈ। ਲੋਕਾਂ ਨੂੰ ਇਕ ਹੱਦ ਤੱਕ ਹੀ ਪੈਟਰੋਲ-ਡੀਜ਼ਲ ਦਿੱਤਾ ਜਾ ਰਿਹਾ ਹੈ। ਪਿਛਲੇ ਹਫ਼ਤੇ ਆਸਾਮ-ਮਿਜ਼ੋਰਮ ਵਿਚਕਾਰ ਹਿੰਸਕ ਝੜਪ ਹੋਈ ਸੀ...
ਨਕਸਲੀਆਂ ਦੇ ਹਮਲੇ 'ਚ ਇਕ ਆਮ ਨਾਗਰਿਕ ਦੀ ਮੌਤ
. . .  1 day ago
ਰਾਏਪੁਰ, 1 ਅਗਸਤ - ਛੱਤੀਸਗੜ੍ਹ ਦੇ ਧਾਮਤਾਰੀ ਜ਼ਿਲ੍ਹੇ ਦੀ ਨਾਗਾਰੀ ਤਹਿਸੀਲ ਦੇ ਚੰਦਨ ਬਾਹਾਰਾ ਪਿੰਡ ਵਿਚ ਨਕਸਲੀਆਂ ਦੇ ਹਮਲੇ ਵਿਚ ਇਕ 35 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ...
ਯਮੁਨਾ 'ਚ ਪਾਣੀ ਦੇ ਪੱਧਰ 'ਚ ਹੋਇਆ ਭਾਰੀ ਵਾਧਾ, ਹੜ੍ਹ ਦਾ ਖ਼ਦਸ਼ਾ
. . .  1 day ago
ਨਵੀਂ ਦਿੱਲੀ, 1 ਅਗਸਤ - ਦਿੱਲੀ ਵਿਚੋਂ ਲੰਘਦੀ ਯਮੁਨਾ ਨਦੀ ਦੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਕੋਲ ਵਹਿ ਰਿਹਾ ਹੈ। ਜਿਸ ਕਾਰਨ ਆਸ-ਪਾਸ ਦੇ ਇਲਾਕੇ ਵਿਚ ਭਾਰੀ ਪਾਣੀ ਭਰ ਗਿਆ ਹੈ...
ਜੀ.ਐਸ.ਟੀ. ਉਗਰਾਹੀ ਜੁਲਾਈ ਵਿਚ 1.16 ਲੱਖ ਕਰੋੜ ਰੁਪਏ ਤੋਂ ਪਾਰ
. . .  1 day ago
ਨਵੀਂ ਦਿੱਲੀ, 1 ਅਗਸਤ - ਵਿੱਤ ਮੰਤਰਾਲਾ ਅਨੁਸਾਰ ਭਾਰਤ ਵਿਚ ਜੀ.ਐਸ.ਟੀ. ਉਗਰਾਹੀ ਜੁਲਾਈ ਮਹੀਨੇ ਵਿਚ 1.16 ਲੱਖ ਕਰੋੜ ਤੋਂ ਪਾਰ ਰਹੀ ਹੈ। ਪਿਛਲੇ ਮਹੀਨੇ ਤੋਂ ਜੋ 33 ਫ਼ੀਸਦੀ ਵੱਧ ਦੀ ਵਸੂਲੀ ਹੈ...
'ਸਿੱਖ ਪੰਥ ਦੀਆਂ ਵਿਰਾਸਤਾਂ ਬਚਾਓ' ਲਈ ਪੰਥਕ ਇਕੱਠ
. . .  1 day ago
ਅੰਮ੍ਰਿਤਸਰ, 1 ਅਗਸਤ (ਹਰਮਿੰਦਰ ਸਿੰਘ) - ਸਿੱਖ ਸਦਭਾਵਨਾ ਦਲ ਵਲੋਂ 'ਸਿੱਖ ਪੰਥ ਦੀਆਂ ਵਿਰਾਸਤਾਂ ਬਚਾਓ' ਪੰਥਕ ਇਕੱਠ ਕੀਤਾ ਜਾ ਰਿਹਾ ਹੈ...
ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਵਲੋਂ ਜਥੇਬੰਦਕ ਢਾਂਚੇ ਦਾ ਐਲਾਨ
. . .  1 day ago
ਅੰਮ੍ਰਿਤਸਰ, 1 ਅਗਸਤ (ਹਰਮਿੰਦਰ ਸਿੰਘ) - ਸਿੱਖ ਸਟੂਡੈਂਟ ਫੈਡਰੇਸ਼ਨ (ਮਹਿਤਾ) ਦੇ ਪ੍ਰਧਾਨ ਭਾਈ ਅਮਰਬੀਰ ਸਿੰਘ ਢੋਟ ਨੇ ਅੱਜ ਫੈਡਰੇਸ਼ਨ ਮਹਿਤਾ ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ ਹੈ। ਪ੍ਰਧਾਨ ਢੋਟ ਨੇ ਸੀਨੀਅਰ ਆਗੂ ਭਾਈ ਲਖਬੀਰ ਸਿੰਘ ਸੇਖੋਂ ਨੂੰ ਸਕੱਤਰ ਜਨਰਲ ਨਿਯੁਕਤ ਕੀਤਾ ਹੈ। ਜਿਸ ਵਿਚ...
ਕਾਂਗਰਸ ਪਾਰਟੀ ਨੂੰ ਲੱਗਾ ਝਟਕਾ, ਅਹਿਮ ਆਗੂ ਭਾਜਪਾ 'ਚ ਹੋਇਆ ਸ਼ਾਮਲ
. . .  1 day ago
ਨਵੀਂ ਦਿੱਲੀ, 1 ਅਗਸਤ - ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਭਾਜਪਾ ਇਕ ਵਾਰ ਫਿਰ ਸਰਗਰਮ ਹੋ ਗਈ ਹੈ। ਮਨੀਪੁਰ 'ਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਚੋਣਾਂ ਤੋਂ ਪਹਿਲਾ ਮਨੀਪੁਰ ਵਿਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਮਨੀਪੁਰ ਕਾਂਗਰਸ ਦੇ...
ਜੰਮੂ ਕਸ਼ਮੀਰ 'ਚ ਪੱਥਰਬਾਜ਼ਾਂ ਨੂੰ ਨਹੀਂ ਮਿਲੇਗੀ ਸਰਕਾਰੀ ਨੌਕਰੀ ਤੇ ਨਾ ਹੀ ਪਾਸਪੋਰਟ
. . .  1 day ago
ਸ੍ਰੀਨਗਰ, 1 ਅਗਸਤ - ਜੰਮੂ ਕਸ਼ਮੀਰ 'ਚ ਹੁਣ ਦੇਸ਼ ਧਰੋਹੀਆਂ ਤੇ ਪੱਥਰਬਾਜ਼ਾਂ 'ਤੇ ਨਕੇਲ ਕੱਸਣ ਲਈ ਨਵਾਂ ਆਦੇਸ਼ ਜਾਰੀ ਕੀਤਾ ਹੈ। ਜਿਸ ਤਹਿਤ ਦੇਸ਼ ਖ਼ਿਲਾਫ਼ ਨਾਅਰੇਬਾਜ਼ੀ ਕਰਨ ਵਾਲੇ ਤੇ ਪੱਥਰਬਾਜ਼ੀ ਕਰਨ ਵਾਲਿਆਂ ਨੂੰ ਸਰਕਾਰੀ ਨੌਕਰੀ ਨਹੀਂ ਦਿੱਤੀ ਜਾਵੇਗੀ। ਇਸ ਦੇ ਨਾਲ...
ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਅੱਜ ਤੋਂ ਪ੍ਰਧਾਨਗੀ ਕਰੇਗਾ ਭਾਰਤ
. . .  1 day ago
ਨਵੀਂ ਦਿੱਲੀ, 1 ਅਗਸਤ - ਭਾਰਤ ਦੇ ਲਈ ਅੱਜ ਐਤਵਾਰ ਦਾ ਦਿਨ ਕਾਫੀ ਅਹਿਮ ਹੈ। ਦਰਅਸਲ ਅੱਜ ਇਕ ਅਗਸਤ ਤੋਂ ਭਾਰਤ ਸੰਯੁਕਤ ਰਾਸ਼ਟਰ ਦੀ ਸੁਰੱਖਿਆ ਪ੍ਰੀਸ਼ਦ ਦੀ ਪ੍ਰਧਾਨਗੀ ਸੰਭਾਲਣ ਜਾ ਰਿਹਾ ਹੈ। ਹਾਲਾਂਕਿ ਸੁਰੱਖਿਆ ਪ੍ਰੀਸ਼ਦ ਦਾ ਪਹਿਲਾ ਕਾਰਜਕਾਰੀ ਦਿਵਸ ਭਲਕੇ ਸੋਮਵਾਰ ਤੋਂ ਹੋਵੇਗਾ। ਸੁਰੱਖਿਆ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਕਿਸੇ ਵੀ ਲੋਕਤੰਤਰੀ ਰਾਜ ਦੀ ਸਭ ਤੋਂ ਮਹੱਤਵਪੂਰਨ ਪਛਾਣ ਉਸ ਦੀ ਅਰਥ-ਵਿਵਸਥਾ ਤੋਂ ਹੁੰਦੀ ਹੈ। -ਥਾਮਸ ਜੈਫਰਸਨ

ਹੁਸ਼ਿਆਰਪੁਰ / ਮੁਕੇਰੀਆਂ

ਤਾਲਾਬੰਦੀ ਦੌਰਾਨ ਵੀ ਸ਼ਹਿਰ ਦੀਆਂ ਸੜਕਾਂ 'ਤੇ ਆਵਾਜਾਈ ਆਮ ਵਾਂਗ ਰਹੀ

ਹੁਸ਼ਿਆਰਪੁਰ, 4 ਮਈ (ਬਲਜਿੰਦਰਪਾਲ ਸਿੰਘ, ਨਰਿੰਦਰ ਸਿੰਘ ਬੱਡਲਾ)-ਪੰਜਾਬ ਅੰਦਰ ਰੋਜ਼ਾਨਾ ਵੱਧ ਰਹੇ ਕੋਰੋਨਾ ਮਹਾਂਮਾਰੀ ਦੇ ਮਾਮਲਿਆਂ ਦੇ ਚੱਲਦਿਆਂ ਸਰਕਾਰ ਵਲੋਂ ਨਵੀਆਂ ਹਦਾਇਤਾਂ ਜਾਰੀ ਕਰਕੇ ਲੋਕਾਂ ਨੂੰ ਘਰਾਂ 'ਚ ਰਹਿਣ ਲਈ ਅਪੀਲ ਕੀਤੀ ਜਾ ਰਹੀ ਹੈ ਅਤੇ ਇਸ ਦੇ ਨਾਲ ਹੀ ਸਾਰੀਆਂ ਗੈਰ-ਜ਼ਰੂਰੀ ਵਸਤੂਆਂ ਦੀਆਂ ਦੁਕਾਨਾਂ ਨੂੰ ਪੂਰਨ ਤੌਰ 'ਤੇ ਬੰਦ ਕਰਕੇ ਸਿਰਫ਼ ਜ਼ਰੂਰੀ ਸਾਮਾਨ ਵਾਲੀਆਂ ਦੁਕਾਨਾਂ ਨੂੰ ਹੀ ਖੋਲ੍ਹਣ ਦੇ ਹੁਕਮ ਦਿੱਤੇ ਹਨ, ਪ੍ਰੰਤੂ ਇਸ ਦੇ ਉਲਟ ਬੇਸ਼ੱਕ ਹੁਸ਼ਿਆਰਪੁਰ ਸ਼ਹਿਰ ਦੇ ਮੁੱਖ ਬਾਜ਼ਾਰਾਂ 'ਚ ਗੈਰ-ਜ਼ਰੂਰੀ ਵਸਤੂਆਂ ਦੀਆਂ ਦੁਕਾਨਾਂ ਬੰਦ ਰਹੀਆਂ, ਪ੍ਰੰਤੂ ਹੁਕਮਾਂ ਨੂੰ ਟਿੱਚ ਜਾਣਦਿਆਂ ਪੁਲਿਸ ਪ੍ਰਸ਼ਾਸਨ ਦੇ ਨੱਕ ਹੇਠਾਂ ਸ਼ਹਿਰ 'ਚ ਕੁੱਝ ਇੱਕ ਸ਼ਰਾਬ ਦੇ ਠੇਕੇ ਸਾਰਾ ਦਿਨ ਖੋਲ੍ਹੇ ਹੋਏ ਦੇਖਣ ਨੂੰ ਮਿਲੇ, ਜਿੱਥੇ ਠੇਕਿਆਂ 'ਚੋਂ ਸ਼ਰਾਬ ਦੇ ਚਹੇਤੇ ਸ਼ਰੇਆਮ ਕਰਿੰਦਿਆਂ ਤੋਂ ਖ਼ਰੀਦਦਾਰੀ ਕਰਦੇ ਰਹੇ, ਪ੍ਰੰਤੂ ਪੁਲਿਸ ਇਸ ਸਭ ਤੋਂ ਬੇਖ਼ਬਰ ਰਹੀ | ਇੱਕ ਪਾਸੇ ਜਿੱਥੇ ਪੁਲਿਸ ਦਾ ਸਾਰਾ ਜ਼ੋਰ ਆਮ ਲੋਕਾਂ ਨੂੰ ਸਮਝਾਉਣ ਅਤੇ ਉਨ੍ਹਾਂ ਦੇ ਚਲਾਨ ਕੱਟਣ 'ਤੇ ਲੱਗਾ ਹੋਇਆ ਹੈ, ਉੱਥੇ ਦੂਜੇ ਪਾਸੇ ਸ਼ਰਾਬ ਦੇ ਕਾਰੋਬਾਰ ਕਰਨ ਵਾਲੇ ਠੇਕੇਦਾਰ ਬਿਨਾਂ ਕਿਸੇ ਡਰ-ਭੈਅ ਤੋਂ ਸ਼ਰੇਆਮ ਸ਼ਰਾਬ ਵੇਚਦੇ ਰਹੇ | ਤਾਲਾਬੰਦੀ ਦੌਰਾਨ ਹੁਸ਼ਿਆਰਪੁਰ ਸ਼ਹਿਰ 'ਚ ਤਾਲਾਬੰਦੀ ਦੇ ਨਿਯਮਾਂ ਦੀ ਸ਼ਰੇਆਮ ਧੱਜੀਆਂ ਉਡਾਉਂਦੇ ਇਹ ਸ਼ਰਾਬ ਦੇ ਖੱੁਲ੍ਹੇ ਠੇਕੇ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ 'ਤੇ ਸਵਾਲੀਆ ਚਿੰਨ੍ਹ ਖੜ੍ਹੇ ਕਰ ਰਹੇ ਹਨ | ਜ਼ਿਕਰਯੋਗ ਹੈ ਕਿ ਕੁੱਝ ਇੱਕ ਗੈਰ-ਜ਼ਰੂਰੀ ਦੁਕਾਨਾਂ ਤੋਂ ਚੋਰ ਮੋਰੀਆਂ ਰਾਹੀਂ ਖ਼ਰੀਦਦਾਰੀ ਵੀ ਹੁੰਦੀ ਰਹੀ | ਇਸ ਦੇ ਬਾਵਜੂਦ ਸੜਕਾਂ 'ਤੇ ਆਵਾਜਾਈ ਆਮ ਦਿਨਾਂ ਵਾਂਗ ਹੀ ਜਾਰੀ ਰਹੀ | ਲੋਕ ਆਪੋ-ਆਪਣੇ ਸਾਧਨਾਂ 'ਤੇ ਸ਼ਹਿਰ ਦੇ ਬਾਜ਼ਾਰਾਂ 'ਚ ਘੁੰਮਦੇ ਰਹੇ ਅਤੇ ਕੁੱਝ ਇੱਕ ਖੁੱਲ੍ਹੀਆਂ ਦੁਕਾਨਾਂ ਤੋਂ ਖ਼ਰੀਦਦਾਰੀ ਵੀ ਕਰੇ ਰਹੇ | ਦੁਕਾਨਦਾਰਾਂ ਨਾਲ ਗੱਲਬਾਤ ਕਰਨ 'ਤੇ ਉਨ੍ਹਾਂ ਕਿਹਾ ਕਿ ਉਹ ਪਹਿਲਾਂ ਹੀ ਆਰਥਿਕ ਮੰਦਹਾਲੀ ਦੀ ਮਾਰ ਝੱਲ ਰਹੇ ਹਨ, ਪ੍ਰੰਤੂ ਹੁਣ ਹੋਰ ਵੀ ਔਖਾ ਹੋ ਜਾਵੇਗਾ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕੋਈ ਅਜਿਹਾ ਢੰਗ ਅਪਣਾਉਣਾ ਚਾਹੀਦਾ ਹੈ, ਜਿਸ ਨਾਲ ਨਾ ਤਾਂ ਦੁਕਾਨਦਾਰਾਂ ਦਾ ਨੁਕਸਾਨ ਹੋਵੇ ਅਤੇ ਆਮ ਲੋਕਾਂ ਨੂੰ ਕੋਈ ਦਿੱਕਤ ਪੇਸ਼ ਆਵੇ | ਦੁਕਾਨਦਾਰਾਂ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਅਜਿਹਾ ਨਿਯਮ ਬਣਾਇਆ ਜਾਵੇ ਕਿ ਇੱਕ ਦੁਕਾਨ 'ਤੇ ਸਿਰਫ਼ 3-4 ਗ੍ਰਾਹਕ ਹੀ ਖ਼ਰੀਦਦਾਰੀ ਕਰਨ ਅਤੇ ਜਿਸ ਦੁਕਾਨ 'ਤੇ ਜ਼ਿਆਦਾ ਭੀੜ ਹੋਵੇ, ਉਸ ਨੂੰ ਸੀਲ ਕਰ ਦਿੱਤਾ ਜਾਵੇ | ਦੁਕਾਨਦਾਰਾਂ ਨੇ ਕਿਹਾ ਕਿ ਬਹੁਤੀਆਂ ਦੁਕਾਨਾਂ ਕਿਰਾਏ 'ਤੇ ਲਈਆਂ ਗਈਆਂ ਹਨ ਅਤੇ ਸਾਮਾਨ ਦੀ ਵਿਕਰੀ ਨਾ ਹੋਣ ਕਾਰਨ ਦੁਕਾਨਦਾਰਾਂ ਨੂੰ ਕਿਰਾਇਆ ਦੇਣਾ ਵੀ ਔਖਾ ਹੋ ਜਾਵੇਗਾ |
ਕੋਰੋਨਾ ਮਹਾਂਮਾਰੀ ਨੂੰ ਲੈ ਕੇ ਸਰਕਾਰ ਸੰਜੀਦਾ ਨਹੀਂ-ਡਾ: ਰਵਜੋਤ ਸਿੰਘ
ਕੋਰੋਨਾ ਮਹਾਂਮਾਰੀ ਨੂੰ ਲੈ ਕੇ ਸਰਕਾਰ ਦੀ ਪਾਲਿਸੀ ਦਾ ਖੰਡਨ ਕਰਦਿਆਂ ਆਮ ਆਦਮੀ ਪਾਰਟੀ ਡਾਕਟਰ ਵਿੰਗ ਦੇ ਸੂਬਾ ਪ੍ਰਧਾਨ ਡਾ: ਰਵਜੋਤ ਸਿੰਘ ਨੇ ਕਿਹਾ ਕਿ ਸਰਕਾਰ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਸੰਜੀਦਾ ਨਹੀਂ ਹੈ | ਉਨ੍ਹਾਂ ਕਿਹਾ ਕਿ ਬੇਸ਼ੱਕ ਸੂਬੇ 'ਚ ਵੱਧ ਰਹੇ ਕੋਰੋਨਾ ਦੇ ਪ੍ਰਕੋਪ ਨੂੰ ਦੇਖਦਿਆਂ ਸਰਕਾਰ ਵਲੋਂ 15 ਮਈ ਤੱਕ ਤਾਲਾਬੰਦੀ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ, ਪ੍ਰੰਤੂ ਇਸ ਦੇ ਨਾਲ-ਨਾਲ ਸਰਕਾਰ ਨੂੰ ਇਹ ਵੀ ਚਾਹੀਦਾ ਹੈ ਕਿ ਤਾਲਾਬੰਦੀ ਦੇ ਚੱਲਦਿਆਂ ਪ੍ਰਭਾਵਿਤ ਹੋਣ ਵਾਲੇ ਹਰੇਕ ਵਰਗ ਦੀ ਆਰਥਿਕ ਮਦਦ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸਿਰਫ਼ ਜ਼ਰੂਰੀ ਵਸਤੂਆਂ ਦੀਆਂ ਦੁਕਾਨਾਂ ਨੂੰ ਖੋਲ੍ਹਣ ਦੇ ਆਦੇਸ਼ ਦਿੱਤੇ ਗਏ ਹਨ, ਪ੍ਰੰਤੂ ਸ਼ਹਿਰ 'ਚ ਸ਼ਰੇਆਮ ਖੁੱਲ੍ਹੇ ਸ਼ਰਾਬ ਦੇ ਠੇਕੇ ਇਸ ਗੱਲ ਦਾ ਸੰਕੇਤ ਹਨ ਕਿ ਇਹ ਸਭ ਕੁੱਝ ਮਿਲੀਭੁਗਤ ਨਾਲ ਹੋ ਰਿਹਾ ਹੈ |

ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰਦੇ ਮੁਲਾਜ਼ਮਾਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ

ਗੜ੍ਹਸ਼ੰਕਰ, 4 ਮਈ (ਧਾਲੀਵਾਲ)-ਸਿਹਤ ਵਿਭਾਗ 'ਚ ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰਦੇ ਮੁਲਾਜ਼ਮਾਂ ਵਲੋਂ ਪ੍ਰਾਇਮਰੀ ਹੈਲਥ ਸੈਂਟਰ ਪੋਸੀ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕੀਤੀ ਗਈ | ਸੇਵਾ ਵਿਚ ਰੈਗੂਲਰ ਕਰਨ ਸਮੇਤ ਹੋਰ ਮੰਗਾਂ ...

ਪੂਰੀ ਖ਼ਬਰ »

ਐਨ.ਐਚ.ਐਮ. ਮੁਲਾਜ਼ਮਾਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ

ਬੁੱਲ੍ਹੋਵਾਲ, 4 ਮਈ (ਲੁਗਾਣਾ)-ਰਾਸ਼ਟਰੀ ਸਿਹਤ ਮਿਸ਼ਨ ਪੰਜਾਬ ਦੇ ਅਧੀਨ ਕੰਮ ਕਰ ਰਹੇ ਸਮੂਹ ਮੁਲਾਜ਼ਮਾਂ ਵਲੋਂ ਬਲਾਕ ਪੀ.ਐਚ.ਸੀ. ਚੱਕੋਵਾਲ ਵਿਖੇ ਮੰਗਾਂ ਨੂੰ ਲੈ ਕੇ ਪੂਰੀ ਤਰ੍ਹਾਂ ਕੰਮ ਦਾ ਬਾਈਕਾਟ ਕਰਦਿਆਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕੀਤੀ ਗਈ ਅਤੇ ਪੰਜਾਬ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 4 ਖ਼ਿਲਾਫ਼ ਮਾਮਲਾ ਦਰਜ

ਮਾਹਿਲਪੁਰ, 4 ਮਈ (ਰਜਿੰਦਰ ਸਿੰਘ)-ਥਾਣਾ ਮਾਹਿਲਪੁਰ ਦੀ ਪੁਲਿਸ ਨੇ ਚਾਰ ਵਿਅਕਤੀ ਵਲੋਂ ਕਰਫ਼ਿਊ ਦੀ ਉਲੰਘਣਾ ਕਰਨ 'ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਥਾਣਾ ਮੁਖੀ ਸਤਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਕੋਰੋਨਾ ...

ਪੂਰੀ ਖ਼ਬਰ »

ਐਨ. ਐਚ. ਐਮ. ਮੁਲਾਜ਼ਮ ਹੜਤਾਲ 'ਤੇ ਜਾਣ ਕਰਕੇ ਸੀ. ਐਚ. ਸੀ. ਹਾਜੀਪੁਰ ਦਾ ਕੰਮ ਹੋਇਆ ਠੱਪ

ਹਾਜੀਪੁਰ, 4 ਮਈ (ਜੋਗਿੰਦਰ ਸਿੰਘ)- ਅੱਜ ਸੀ. ਐਚ. ਸੀ. ਹਾਜੀਪੁਰ ਦੇ ਐਨ. ਐਚ. ਐਮ. ਮੁਲਾਜਮਾਂ ਵਲੋਂ ਹੜਤਾਲ ਤੇ ਜਾਣ ਕਰਕੇ ਸੀ. ਐਚ. ਸੀ. ਹਾਜੀਪੁਰ ਦਾ ਸਾਰਾ ਕੰਮ ਠੱਪ ਹੋ ਗਿਆ ਤੇ ਕੋਵਿਡ-19 ਦੀ ਆਰ. ਟੀ. ਪੀ. ਸੀ. ਆਰ. ਸਾੈਪਲਿੰਗ ਦਾ ਕੰਮ ਬਿਲਕੁਲ ਨਾ ਦੇ ਬਰਾਬਰ ਹੋਇਆ, ਜਿਸ ਕਰਕੇ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਰੂਰੀ ਵਸਤੂਆਂ ਦੀਆਂ ਦੁਕਾਨਾਂ ਨੂੰ ਛੋਟ ਦੇ ਹੁਕਮ

ਹੁਸ਼ਿਆਰਪੁਰ, 4 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਅੱਜ ਪੰਜਾਬ ਸਰਕਾਰ ਵਲੋਂ ਜਾਰੀ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਕੁਝ ਜ਼ਰੂਰੀ ਵਸਤੂਆਂ ਦੀਆਂ ਦੁਕਾਨਾਂ ਅਤੇ ਗਤੀਵਿਧੀਆਂ ਨੂੰ ਸੋਮਵਾਰ ...

ਪੂਰੀ ਖ਼ਬਰ »

ਬਿਜਲਈ ਸਸਕਾਰ ਲਈ 1 ਕਰੋੜ ਨਾਲ ਲਗਾਇਆ ਜਾਵੇਗਾ ਇਲੈੱਕਟ੍ਰਾਨਿਕ ਯੂਨਿਟ-ਅਰੋੜਾ

ਹੁਸ਼ਿਆਰਪੁਰ, 4 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਕਿਹਾ ਕਿ ਆਉਂਦੇ ਦੋ ਮਹੀਨਿਆਂ 'ਚ ਸ਼ਹਿਰ ਦੇ ਹਰਿਆਣਾ ਰੋਡ ਸਥਿਤ ਸ਼ਿਵ ਪੁਰੀ ਸ਼ਮਸ਼ਾਨਘਾਟ 'ਚ ਅੰਤਿਮ ਸੰਸਕਾਰ ਲਈ 'ਬਿਜਲਈ ਯੂਨਿਟ' ਲਗਾਇਆ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 6 ਹੋਰ ਕੋਰੋਨਾ ਪੀੜਤਾਂ ਦੀ ਮੌਤ, 167 ਨਵੇਂ ਮਾਮਲੇ

ਹੁਸ਼ਿਆਰਪੁਰ, 4 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 167 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 19730 ਅਤੇ 6 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 755 ਹੋ ਗਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਮਾਹਿਲਪੁਰ ਬਲਾਕ ਦੇ 33 ਪਿੰਡਾਂ 'ਚ ਸਿੰਚਾਈ ਦੇ ਲੱਗਣਗੇ 14 ਨਵੇਂ ਟਿਊਬਵੈੱਲ-ਨਿਮਿਸ਼ਾ ਮਹਿਤਾ

ਮਾਹਿਲਪੁਰ, 4 ਮਈ (ਦੀਪਕ ਅਗਨੀਹੋਤਰੀ)-ਬਲਾਕ ਮਾਹਿਲਪੁਰ ਦੇ 33 ਪਿੰਡਾਂ ਵਿਚ ਛੇ ਕਰੋੜ ਰੁਪਏ ਦੀ ਲਾਗਤ ਨਾਲ ਸਿੰਚਾਈ ਦੇ 14 ਨਵੇਂ ਟਿਊਬਵੈੱਲ ਲਗਾਏ ਜਾ ਰਹੇ ਹਨ, ਜਿਸ ਨਾਲ ਇਸ ਖ਼ਿੱਤੇ ਪੰਜ ਦਰਜਨ ਤੋਂ ਵੱਧ ਪਿੰਡਾਂ ਦੇ ਕਿਸਾਨਾਂ ਨੂੰ ਵੱਡੇ ਪੱਧਰ 'ਤੇ ਰਾਹਤ ਮਿਲੇਗੀ | ਇਹ ...

ਪੂਰੀ ਖ਼ਬਰ »

ਐਫ. ਸੀ. ਆਈ. ਵਲੋਂ ਦਾਣਾ ਮੰਡੀਆਂ 'ਚ ਸਰਕਾਰੀ ਖ਼ਰੀਦ ਬੰਦ ਕਰਨ ਦੇ ਰੋਸ ਵਜੋਂ ਕਿਸਾਨਾਂ/ਆੜ੍ਹਤੀਆਂ ਵਲੋਂ ਰੋਸ ਮੁਜ਼ਾਹਰਾ

ਮੁਕੇਰੀਆਂ, 4 ਮਈ (ਰਾਮਗੜ੍ਹੀਆ)-ਅੱਜ ਐਫ. ਸੀ. ਆਈ. ਮਹਿਕਮੇ ਦੇ ਅਧਿਕਾਰੀਆਂ ਵਲੋ ਸਰਕਾਰੀ ਖ਼ਰੀਦ ਬੰਦ ਕਰਨ ਦੇ ਕੀਤੇ ਗਏ ਜਾਰੀ ਫ਼ਰਮਾਨ ਪਿੱਛੋਂ ਕਿਸਾਨਾਂ ਅਤੇ ਆੜ੍ਹਤੀਆਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਅੱਜ ਮੁਕੇਰੀਆਂ ਦੇ ਕਸਬਾ ਨੌਸ਼ਹਿਰਾ ਪੱਤਣ ਦਾਣਾ ...

ਪੂਰੀ ਖ਼ਬਰ »

ਵਪਾਰ-ਮੰਡਲ ਦਸੂਹਾ ਆਇਆ ਤਾਲਾਬੰਦੀ ਦੇ ਵਿਰੋਧ 'ਚ

ਦਸੂਹਾ, 4 ਮਈ (ਕੌਸ਼ਲ)- ਕੋਰੋਨਾ ਨੂੰ ਮੁੱਖ ਰੱਖਦਿਆਂ ਜੋ ਤਾਲਾਬੰਦੀ ਕੀਤੀ ਗਈ ਹੈ, ਉਸ ਦਾ ਵਪਾਰ ਮੰਡਲ ਵਲੋਂ ਡਟ ਕੇ ਵਿਰੋਧ ਕੀਤਾ ਗਿਆ | ਇਸ ਮੌਕੇ ਵੱਡੀ ਗਿਣਤੀ 'ਚ ਦੁਕਾਨਦਾਰ ਬਾਜ਼ਾਰ ਵਿਚ ਇਕੱਠੇ ਹੋਏ ਅਤੇ ਦੁਕਾਨਦਾਰਾਂ ਨੇ ਪ੍ਰੇਸ਼ਾਨੀ ਵਿਚ ਆਪਣੇ ਦੁਖੜੇ ਦੱਸੇ | ਇਸ ...

ਪੂਰੀ ਖ਼ਬਰ »

ਭਾਜਪਾ ਦੀਆਂ ਨੀਤੀਆਂ ਦੀ ਪੱਛਮੀ ਬੰਗਾਲ ਚੋਣਾਂ 'ਚ ਨਿਕਲੀ ਫ਼ੂਕ - ਮਸੀਹ, ਬਰਿਆਣਾ

ਮੁਕੇਰੀਆਂ, 4 ਮਈ (ਰਾਮਗੜ੍ਹੀਆ)-ਆਲ ਇੰਡੀਆ ਕਿ੍ਸਚੀਅਨ ਦਲਿਤ ਫ਼ਰੰਟ ਦੇ ਉਪ ਪ੍ਰਧਾਨ ਸੁਖਦੇਵ ਮਸੀਹ ਬੁੱਢਾਬੜ ਅਤੇ ਜਨਰਲ ਸਕੱਤਰ ਡਾ. ਸੁਰਿੰਦਰ ਬਰਿਆਣਾ ਨੇ ਕਿਹਾ ਕਿ ਹੁਣੇ ਹੋਈਆਂ ਪੱਛਮੀ ਬੰਗਾਲ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੇ ਭਾਜਪਾ ਦੀ ਮੌਜੂਦਾ ...

ਪੂਰੀ ਖ਼ਬਰ »

ਬਸਿਆਲਾ ਵਿਖੇ ਲੱਗ ਰਹੇ 5-ਜੀ ਟਾਵਰ ਦਾ ਲੋਕਾਂ ਵਲੋਂ ਭਾਰੀ ਵਿਰੋਧ

ਗੜ੍ਹਸ਼ੰਕਰ, 4 ਮਈ (ਧਾਲੀਵਾਲ)-ਇਥੋਂ ਦੇ ਪਿੰਡ ਬਸਿਆਲਾ ਵਿਖੇ ਇਕ ਪ੍ਰਾਈਵੇਟ ਮੋਬਾਇਲ ਕੰਪਨੀ ਵਲੋਂ ਲਗਾਏ ਜਾ ਰਹੇ 5-ਜੀ ਟਾਵਰ ਦਾ ਪਿੰਡ ਰਸੂਲਪੁਰ ਅਤੇ ਬਸਿਆਲਾ ਦੇ ਲੋਕਾਂ ਵਲੋਂ ਭਾਰੀ ਵਿਰੋਧ ਕੀਤਾ ਗਿਆ | ਇਸ ਦੌਰਾਨ ਲੋਕਾਂ ਨੇ ਨਾਅਰੇਬਾਜ਼ੀ ਕਰਦੇ ਹੋਏ ਟਾਵਰ ਦਾ ...

ਪੂਰੀ ਖ਼ਬਰ »

ਪ੍ਰੋ. ਸੰਦੀਪ ਸੈਣੀ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਮਾਹਿਲਪੁਰ, 4 ਮਈ (ਦੀਪਕ ਅਗਨੀਹੋਤਰੀ)- ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਕੈਂਪਸ ਵਿੱਚ ਚੱਲ ਰਹੇ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੇ ਕੋ-ਆਰਡੀਨੇਟਰ ਤੇ ਅੰਗਰੇਜ਼ੀ ਵਿਭਾਗ ਦੇ ਪੋ੍ਰ. ਸੰਦੀਪ ਸੈਣੀ ਦੇ ...

ਪੂਰੀ ਖ਼ਬਰ »

ਔਰਤ ਨਾਲ ਕੁੱਟਮਾਰ ਕਰਨ 'ਤੇ 4 ਨਾਮਜ਼ਦ

ਹੁਸ਼ਿਆਰਪੁਰ, 4 ਮਈ (ਬਲਜਿੰਦਰਪਾਲ ਸਿੰਘ)- ਔਰਤ ਨਾਲ ਕੁੱਟਮਾਰ ਅਤੇ ਗਲਤ ਵਿਵਹਾਰ ਕਰਨ ਦੇ ਦੋਸ਼ 'ਚ ਥਾਣਾ ਮਾਡਲ ਟਾਊਨ ਪੁਲਿਸ ਨੇ ਇੱਕ ਔਰਤ ਸਮੇਤ ਚਾਰ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦੇ ਅਨੁਸਾਰ ਪਿੰਡ ਸ਼ੇਰਪੁਰ ਦੀ ਵਾਸੀ ਸੀਮਾ ਨੇ ਪੁਲਿਸ ਕੋਲ ਦਰਜ ...

ਪੂਰੀ ਖ਼ਬਰ »

ਦਾਣਾ ਮੰਡੀਆਂ 'ਚ ਲਿਫ਼ਟਿੰਗ ਦਾ ਕੰਮ ਹੋਇਆ ਠੱਪ

ਨੰਗਲ ਬਿਹਾਲਾਂ, 4 ਮਈ (ਪ.ਪ.)- ਪੰਜਾਬ ਸਰਕਾਰ ਵਲੋਂ ਭਾਵੇਂ ਸਖ਼ਤੀ ਨਾਲ ਲਾਕਡਾਊਨ 15 ਮਈ ਤੱਕ ਲਾਗੂ ਕਰਨ ਲਈ ਪ੍ਰਸ਼ਾਸਨ ਨੂੰ ਹਿਦਾਇਤਾਂ ਜਾਰੀ ਕੀਤੀਆਂ ਹਨ ਪਰੰਤੂ ਇਸ ਸਬ ਕਾਸੇ ਦਾ ਅਸਰ ਦਾਣਾ ਮੰਡੀਆਂ ਵਿਚ ਵੀ ਦਿਖਾਈ ਦੇ ਰਿਹਾ ਹੈ | ਹਲਕਾ ਮੁਕੇਰੀਆਂ ਦੀਆਂ ਦਾਣਾ ...

ਪੂਰੀ ਖ਼ਬਰ »

ਪਾਣੀ ਦੀ ਕਿੱਲਤ ਨੂੰ ਵੇਖਦਿਆਂ ਨਗਰ ਕੌਂਸਲ ਵਲੋਂ ਪਾਣੀ ਵਾਲੇ ਬੋਰ ਦਾ ਕੰਮ ਸ਼ੁਰੂ

ਦਸੂਹਾ, 4 ਮਈ (ਕੌਸ਼ਲ)-ਪਿਛਲੇ ਕੁੱਝ ਦਿਨਾਂ ਤੋ ਸ਼ਹਿਰ ਦੇ ਕੁੱਝ ਹਿੱਸਿਆਂ ਵਿਚ ਪਾਣੀ ਦੀ ਕਮੀ ਕਰਕੇ ਲੋਕ ਪ੍ਰੇਸ਼ਾਨ ਸਨ, ਇਸ ਨੂੰ ਦੇਖਦੇ ਹੋਏ ਵਿਧਾਇਕ ਅਰੁਣ ਡੋਗਰਾ ਮਿਕੀ ਦੇ ਯਤਨਾਂ ਸਦਕਾ ਨਗਰ ਕੌਂਸਲ ਦਸੂਹਾ ਦੇ ਪ੍ਰਧਾਨ ਸੁੱਚਾ ਸਿੰਘ ਅਤੇ ਨਗਰ ਕੌਂਸਲ ਦੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਪਾਰੀ ਅਤੇ ਵਪਾਰ ਨੂੰ ਬਚਾਉਣ ਲਈ ਠੋਸ ਨੀਤੀ ਬਣਾਏ-ਸੈਣੀ

ਹੁਸ਼ਿਆਰਪੁਰ, 4 ਮਈ (ਨਰਿੰਦਰ ਸਿੰਘ ਬੱਡਲਾ)-ਆਮ ਆਦਮੀ ਪਾਰਟੀ ਹੁਸ਼ਿਆਰਪੁਰ ਵਲੋਂ ਵਪਾਰੀ ਤੇ ਵਪਾਰ ਵਰਗ ਨੂੰ ਆਰਥਿਕ ਮੰਦਹਾਲੀ ਤੋਂ ਬਚਾਉਣ ਅਤੇ ਪੰਜਾਬ ਸਰਕਾਰ ਨੂੰ ਜਗਾਉਣ ਲਈ ਹੁਸ਼ਿਆਰਪੁਰ ਵਿਖੇ ਟਰੇਡ ਵਿੰਗ ਦੇ ਜੁਆਇੰਟ ਸਕੱਤਰ ਪੰਜਾਬ ਸੰਦੀਪ ਸੈਣੀ ਦੀ ਅਗਵਾਈ ...

ਪੂਰੀ ਖ਼ਬਰ »

ਸਿਹਤ ਕਾਮਿਆਂ ਵਲੋਂ ਅਣਮਿਥੇ ਸਮੇਂ ਦੀ ਹੜਤਾਲ ਸ਼ੁਰੂ

ਦਸੂਹਾ, 4 ਮਈ (ਨਿ.ਪ.ਪ.)- ਪਿਛਲੇ ਸਾਲ ਤੋਂ ਕੋਰੋਨਾ ਮਹਾਂਮਾਰੀ ਦੌਰਾਨ ਆਪਣੀਆਂ ਅਤੇ ਆਪਣੇ ਪਰਿਵਾਰਾਂ ਦੀਆਂ ਜਾਨਾਂ ਜੋਖ਼ਮ ਵਿਚ ਪਾ ਕੇ ਹਜ਼ਾਰਾਂ ਲੋਕਾਂ ਦੀਆਂ ਜਾਨਾਂ ਬਚਾਉਣ ਵਾਲ਼ੇ ਪੰਜਾਬ ਦੇ ਹਜ਼ਾਰਾਂ ਨੈਸ਼ਨਲ ਹੈਲਥ ਮਿਸ਼ਨ ਅਧੀਨ ਸੇਵਾਵਾਂ ਨਿਭਾਅ ਰਹੇ ਸਿਹਤ ...

ਪੂਰੀ ਖ਼ਬਰ »

ਜੀਓ ਰਿਲਾਇੰਸ ਕੰਪਨੀ ਦੇ ਦਫ਼ਤਰਾਂ ਸਾਹਮਣੇ ਲਗਾਇਆ ਧਰਨਾ ਰਿਹਾ ਜਾਰੀ

ਹੁਸ਼ਿਆਰਪੁਰ, 4 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਵਲੋਂ ਜੀਓ ਰਿਲਾਇੰਸ ਕੰਪਨੀ ਦੇ ਦਫ਼ਤਰਾਂ ਸਾਹਮਣੇ ਹੁਸ਼ਿਆਰਪੁਰ ਵਿਖੇ ਲਗਾਇਆ ਰੋਸ ਧਰਨਾ 174ਵੇਂ ਦਿਨ ਵੀ ਜਾਰੀ ਰਿਹਾ | ਇਸ ਮੌਕੇ ...

ਪੂਰੀ ਖ਼ਬਰ »

ਨਿਖਿਲ ਮਹਾਜਨ ਸਮੇਤ ਦਾਤਾਰਪੁਰ ਦੇ ਕਈ ਨੌਜਵਾਨ ਐਡ. ਘੁੰਮਣ ਦੀ ਅਗਵਾਈ 'ਚ 'ਆਪ' 'ਚ ਸ਼ਾਮਿਲ

ਤਲਵਾੜਾ, 4 ਮਈ (ਅ.ਪ੍ਰ.) ਦਸੂਹਾ ਵਿਧਾਨ ਸਭਾ 'ਚ ਆਮ ਆਦਮੀ ਪਾਰਟੀ ਦਾ ਗਰਾਫ਼ ਹੋਰ ਉੱਚਾ ਉਦੋਂ ਹੋਇਆ ਜਦੋਂ ਦਾਤਾਰਪੁਰ ਦੇ ਸਿਰ ਕੱਢ ਨੌਜਵਾਨ ਨਿਖਿਲ ਮਹਾਜਨ ਆਪਣੇ ਕਈ ਸਾਥੀਆਂ ਸਮੇਤ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਜ਼ਿਲ੍ਹਾ ਪ੍ਰਧਾਨ 'ਆਪ' ਹੁਸ਼ਿਆਰਪੁਰ ਦੀ ਯੋਗ ...

ਪੂਰੀ ਖ਼ਬਰ »

ਸਵਾਮੀ ਪ੍ਰੇਮਾਨੰਦ ਐਮ.ਐਸ.ਕੇ. ਪਬਲਿਕ ਹਾਈ ਸਕੂਲ ਵਿਖੇ ਆਨਲਾਈਨ ਟੈਲੇਂਟ ਸ਼ੋਅ

ਮੁਕੇਰੀਆਂ, 4 ਮਈ (ਰਾਮਗੜ੍ਹੀਆ)-ਸਵਾਮੀ ਪ੍ਰੇਮਾਨੰਦ ਐਮ.ਐੱਸ.ਕੇ. ਪਬਲਿਕ ਹਾਈ ਸਕੂਲ ਵਿਚ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਨੂੰ ਸਮਰਪਿਤ ਕੇ.ਜੀ. ਕਲਾਸ ਤੋਂ ਦੂਜੀ ਤੱਕ ਦੇ ਬੱਚਿਆਂ ਦਾ ਫੈਂਸੀ ਡਰੈੱਸ ਆਨਲਾਈਨ ਟੈਲੇਂਟ ਸ਼ੋਅ ਕਰਵਾਇਆ ਗਿਆ | ਇਹ ਸ਼ੋਅ ਪਿ੍ੰਸੀਪਲ ਜਸਬੀਰ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ 'ਚ ਮਾਰੇ ਗਏ ਕਿਸਾਨਾਂ ਦੀ ਕੇਂਦਰ ਨੂੰ ਕੋਈ ਪ੍ਰਵਾਹ ਨਹੀਂ-ਆਗੂ

ਹੁਸ਼ਿਆਰਪੁਰ, 4 ਮਈ (ਬਲਜਿੰਦਰਪਾਲ ਸਿੰਘ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੋਆਬਾ ਲਾਚੋਵਾਲ ਵਲੋਂ ਲਾਚੋਵਾਲ ਟੋਲ ਪਲਾਜ਼ੇ 'ਤੇ ਲਗਾਇਆ ਰੋਸ ਧਰਨਾ ਲਗਾਤਾਰ ਜਾਰੀ ਰਿਹਾ | ਇਸ ਮੌਕੇ ਕਿਸਾਨ ਆਗੂ ਰਣਧੀਰ ...

ਪੂਰੀ ਖ਼ਬਰ »

ਐਨ.ਐਚ.ਐਮ. ਦੇ ਕਰਮਚਾਰੀਆਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ

ਮਾਹਿਲਪੁਰ, 4 ਮਈ (ਰਜਿੰਦਰ ਸਿੰਘ)-ਸੀ.ਐਚ.ਸੀ. ਪਾਲਦੀ ਵਿਖੇ ਕੰਮ ਰਹੇ ਨੈਸ਼ਨਲ ਹੈਲਥ ਮਿਸ਼ਨ ਦੇ ਸਮੂਹ ਕਰਮਚਾਰੀਆਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਮਨਵਾਉਣ ਕੰਮ ਕਾਜ ਛੱਡ ਕੇ ਅਣਮਿੱਥੇ ਸਮੇਂ ਲਈ ਰੋਸ ਧਰਨ ਸ਼ੁਰੂ ਕੀਤਾ ਗਿਆ | ਇਸ ਮੌਕੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ...

ਪੂਰੀ ਖ਼ਬਰ »

ਪਿੰਡ ਜਲਾਲਚੱਕ ਵਿਖੇ ਆਮ ਆਦਮੀ ਪਾਰਟੀ ਦੀ ਮੀਟਿੰਗ

ਘੋਗਰਾ, 4 ਮਈ (ਆਰ. ਐਸ. ਸਲਾਰੀਆ)- ਵਿਧਾਨ ਸਭਾ ਹਲਕਾ ਦਸੂਹਾ ਦੇ ਪਿੰਡ ਜਲਾਲ ਚੱਕ ਵਿਖੇ ਆਮ ਆਦਮੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਆਪ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਦੀ ਅਗਵਾਈ ਹੇਠ ਪਿੰਡ ਜਲਾਲਚੱਕ ਵਿਖੇ ਹੋਈ | ਇਸ ਮੌਕੇ ਤੇ ਆਮ ਆਦਮੀ ਪਾਰਟੀ ਵਲੋਂ ਚਲਾਏ ...

ਪੂਰੀ ਖ਼ਬਰ »

ਐਸੋਸੀਏਸ਼ਨ ਨੇ ਨਿੱਜੀ ਸਕੂਲ ਵਲੋਂ ਫ਼ੀਸਾਂ 'ਚ ਕੀਤੇ ਵਾਧੇ ਦਾ ਕੀਤਾ ਵਿਰੋਧ

ਹੁਸ਼ਿਆਰਪੁਰ, 4 ਮਈ (ਨਰਿੰਦਰ ਸਿੰਘ ਬੱਡਲਾ)- ਸੇਂਟ ਜੋਸਫ ਕਾਨਵੈਂਟ ਸਕੂਲ ਪੇਰੈਂਟਸ ਐਸੋਸੀਏਸ਼ਨ ਹੁਸ਼ਿਆਰਪੁਰ ਵਲੋਂ ਕਥਿਤ ਤੌਰ 'ਤੇ ਸਕੂਲ ਪ੍ਰਬੰਧਕਾਂ ਵਲੋਂ ਵਧਾਈਆਂ ਫ਼ੀਸਾਂ ਨੂੰ ਲੈ ਕੇ ਸਕੂਲ ਖ਼ਿਲਾਫ਼ ਮੋਰਚਾ ਖ਼ੋਲ ਦਿੱਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸਨਅਤੀ/ਵਪਾਰਕ ਅਦਾਰੇ ਸਰਕਾਰਾਂ ਦੀਆਂ ਨੀਤੀਆਂ ਤੋਂ ਡਾਢੇ ਪ੍ਰੇਸ਼ਾਨ-ਜਸਵੀਰ ਰਾਜਾ

ਟਾਂਡਾ ਉੜਮੁੜ, 4 ਮਈ (ਭਗਵਾਨ ਸਿੰਘ ਸੈਣੀ)-ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ ਕਾਰਨ ਪਹਿਲਾਂ ਤੋਂ ਹੀ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਸਨਅਤੀ ਖੇਤਰ ਅਤੇ ਦੁਕਾਨਦਾਰਾਂ ਨੂੰ ਕੋਰੋਨਾ ਮਹਾਂਮਾਰੀ ਦੌਰਾਨ ਕੀਤੀ ਤਾਲਾਬੰਦੀ ਨੇ ਵੱਡੀ ਢਾਹ ਲਗਾਈ ...

ਪੂਰੀ ਖ਼ਬਰ »

ਆਤਮਸੁੱਖ ਆਤਮਦੇਵ ਆਸ਼ਰਮ 'ਚ ਪਹਿਲਾ ਕੋਰੋਨਾ ਰੋਕੂ ਟੀਕਾਕਰਨ ਕੈਂਪ

ਹੁਸ਼ਿਆਰਪੁਰ, 4 ਮਈ (ਬਲਜਿੰਦਰਪਾਲ ਸਿੰਘ)-ਸਿਹਤ ਵਿਭਾਗ ਵਲੋਂ ਮਾਨਸਿਕ ਰੂਪ ਤੋਂ ਵਿਕਲਾਂਗ ਬੱਚਿਆਂ ਲਈ ਚੱਲ ਰਹੇ 'ਆਤਮਸੁੱਖ ਆਤਮਦੇਵ ਆਸ਼ਰਮ ਪੁਰਾਣੀ ਕਣਕ ਮੰਡੀ ਹੁਸ਼ਿਆਰਪੁਰ 'ਚ ਵਿਕਲਾਂਗ ਬੱਚਿਆਂ ਅਤੇ ਆਸ਼ਰਮ ਦੇ ਸਮੂਹ ਕਰਮਚਾਰੀਆਂ ਲਈ ਕੋਵਿਡ-19 ਟੀਕਾਕਰਨ ਕੈਂਪ ...

ਪੂਰੀ ਖ਼ਬਰ »

ਮਹਾਂਮਾਰੀ ਦੌਰਾਨ ਲੋਕ ਪੁਲਿਸ ਪ੍ਰਸ਼ਾਸਨ ਦਾ ਸਾਥ ਦੇਣ- ਮਾਹਲ

ਹੁਸ਼ਿਆਰਪੁਰ, 4 ਮਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਨਵਜੋਤ ਸਿੰਘ ਮਾਹਲ ਵਲੋਂ ਵੱਧ ਤੋਂ ਵੱਧ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਸੁਚੇਤ ਰਹਿਣ ਅਤੇ ਇਸ ਦੀ ਰੋਕਥਾਮ ਲਈ ਲੋੜੀਂਦੀਆਂ ਸਾਵਧਾਨੀਆਂ ਵਰਤਣ ਦੇ ਨਿਰਦੇਸ਼ਾਂ ਤਹਿਤ ਪੁਲਿਸ ਅਧਿਕਾਰੀਆਂ ਵਲੋਂ ...

ਪੂਰੀ ਖ਼ਬਰ »

ਉੱਘੀ ਸ਼ਖ਼ਸੀਅਤ ਮਾ. ਭਗਵਾਨ ਸਿੰਘ ਨੂੰ ਸ਼ਰਧਾਂਜਲੀਆਂ ਭੇਟ

ਦਸੂਹਾ, 4 ਮਈ (ਭੁੱਲਰ)- ਉੱਘੀ ਸ਼ਖ਼ਸੀਅਤ ਮਾ. ਭਗਵਾਨ ਸਿੰਘ ਜਿਨ੍ਹਾਂ ਦਾ ਦਿਲ ਦੀ ਗਤੀ ਰੁਕ ਜਾਣ ਕਾਰਨ ਅਚਾਨਕ ਦਿਹਾਂਤ ਹੋ ਗਿਆ ਸੀ, ਉਨ੍ਹਾਂ ਨਮਿੱਤ ਪਿੰਡ ਪੰਡੋਰੀ ਮੱਲੀਆਂ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ...

ਪੂਰੀ ਖ਼ਬਰ »

ਮਾਤਾ ਵਿਜੈ ਲਕਸ਼ਮੀ ਦਾ ਦਿਹਾਂਤ

ਤਲਵਾੜਾ, 4 ਮਈ (ਅ.ਪ੍ਰ)-ਬੇਕਰੀ ਤੇ ਬਰੈੱਡ ਦੇ ਪ੍ਰਸਿੱਧ ਕਾਰੋਬਾਰੀ ਸ੍ਰੀ ਦੇਵ ਰਾਜ ਨਿਵਾਸੀ ਤਲਵਾੜਾ ਨੂੰ ਉਦੋਂ ਗਹਿਰਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਵਿਜੈ ਲਕਸ਼ਮੀ (65) ਦਾ ਸੰਖੇਪ ਜਿਹੀ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ | ਉਨ੍ਹਾਂ ਦਾ ...

ਪੂਰੀ ਖ਼ਬਰ »

ਡਾ. ਲਖਵੀਰ ਦੀ ਅਗਵਾਈ 'ਚ ਕੋਰੋਨਾ ਟੈਸਟਿੰਗ ਕੈਂਪ

ਹੁਸ਼ਿਆਰਪੁਰ, 4 ਮਈ (ਨਰਿੰਦਰ ਸਿੰਘ ਬੱਡਲਾ)- ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਵੀਰ ਸਿੰਘ ਵਲੋਂ ਪੀ. ਸੀ. ਐਮ. ਬੀ. ਐਸ. ਐਨ. ਐਲ. ਵਪਾਰ ਖੇਤਰ ਹੁਸ਼ਿਆਰਪੁਰ 'ਚ ਕੋਰੋਨਾ ਟੈਸਟਿੰਗ ਕੈਂਪ ਲਗਾਇਆ ਗਿਆ, ਇਹ ਕੈਂਪ ਹੇਮੰਤ ਕੁਮਾਰ ਮਹੇ ਦੀ ਅਗਵਾਈ 'ਚ ਲਗਾਇਆ ਗਿਆ | ਉਨ੍ਹਾਂ ਨੇ ...

ਪੂਰੀ ਖ਼ਬਰ »

ਮੰਝਪੁਰ ਨੂੰ ਵੱਖ-ਵੱਖ ਜਥੇਬੰਦੀਆਂ ਨੇ ਕੀਤਾ ਸਨਮਾਨਿਤ

ਮੁਕੇਰੀਆਂ, 4 ਮਈ (ਰਾਮਗੜ੍ਹੀਆ)- ਸ਼ੋ੍ਰਮਣੀ ਅਕਾਲੀ ਦਲ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਮੁਲਾਜ਼ਮ ਵਿੰਗ ਦੇ ਕੁਆਰਡੀਨੇਟਰ ਅਤੇ ਸਾਬਕਾ ਮੰਤਰੀ ਸ. ਸਿਕੰਦਰ ਸਿੰਘ ਮਲੂਕਾਂ ਵਲੋਂ ਸ. ਈਸ਼ਰ ਸਿੰਘ ਮੰਝਪੁਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦਾ ...

ਪੂਰੀ ਖ਼ਬਰ »

ਦੁਕਾਨਦਾਰਾਂ ਨੇ ਐੱਸ.ਡੀ.ਐੱਮ. ਨੂੰ ਦਿੱਤਾ ਮੰਗ-ਪੱਤਰ

ਗੜ੍ਹਸ਼ੰਕਰ, 4 ਮਈ (ਧਾਲੀਵਾਲ)- ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੇ ਚਲਦਿਆਂ 15 ਮਈ ਤੱਕ ਜ਼ਰੂਰੀ ਸੇਵਾਵਾਂ ਨੂੰ ਛੋਟ ਦਿੰਦਿਆ ਐਲਾਨੀ ਤਾਲਾਬੰਦੀ ਦਾ ਵਿਰੋਧ ਕਰਦਿਆਂ ਰੋਸ ਵਜੋਂ ਗੜ੍ਹਸ਼ੰਕਰ ਸ਼ਹਿਰ ਦੇ ਦੁਕਾਨਦਾਰਾਂ ਵਲੋਂ ਐੱਸ.ਡੀ.ਐੱਮ. ਹਰਬੰਸ ਸਿੰਘ ਨੂੰ ...

ਪੂਰੀ ਖ਼ਬਰ »

ਮੰਝਪੁਰ ਨੂੰ ਮੁਲਾਜ਼ਮ ਵਿੰਗ ਦਾ ਪ੍ਰਧਾਨ ਬਣਾਏ ਜਾਣ 'ਤੇ ਕੀਤਾ ਸਵਾਗਤ

ਨੰਗਲ ਬਿਹਾਲਾਂ, 4 ਮਈ (ਵਿਨੋਦ ਮਹਾਜਨ)-ਹਲਕਾ ਮੁਕੇਰੀਆਂ ਦੇ ਸੀਨੀਅਰ ਅਕਾਲੀ ਆਗੂ ਜਥੇਦਾਰ ਈਸ਼ਰ ਸਿੰਘ ਮੰਝਪੁਰ ਨੂੰ ਸ਼੍ਰੋਮਣੀ ਅਕਾਲੀ ਦਲ ਮੁਲਾਜ਼ਮ ਵਿੰਗ ਪੰਜਾਬ ਦਾ ਪ੍ਰਧਾਨ ਬਣਾਏ ਜਾਣ 'ਤੇ ਇਲਾਕੇ ਦੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ | ਇਸ ਸਬੰਧੀ ...

ਪੂਰੀ ਖ਼ਬਰ »

ਭਾਈਚਾਰਕ ਸਾਂਝ ਰੱਖਦੇ ਹੋਏ ਵਿਕਸਿਤ ਪਿੰਡਾਂ 'ਚ ਵੱਖਰੀ ਪਛਾਣ ਵਾਲਾ ਪਿੰਡ ਖਾਨਪੁਰ

ਰਜਿੰਦਰ ਸਿੰਘ 9876160451 ਮਾਹਿਲਪੁਰ- ਮਾਹਿਲਪੁਰ ਤੋਂ ਜੇਜੋਂ ਦੁਆਬਾ ਨੂੰ ਜਾਣ ਵਾਲੀ ਸੜਕ 'ਤੇ ਦੋਵੇ ਪਾਸੇ ਇੱਕ ਕਿਲੋਮੀਟਰ ਦੀ ਦੂਰੀ 'ਤੇ ਮਾਹਿਲਪੁਰ ਦੀ ਸੀਮਾ ਨਾਲ ਹੀ ਲੱਗਦੇ ਪਿੰਡ ਖਾਨਪੁਰ ਨੇ ਵਿਕਾਸ ਦੀਆਂ ਰਾਹਾਂ ਵੱਲ ਚਲ ਕੇ ਵਿਸ਼ੇਸ਼ ਪਹਿਚਾਣ ਬਣਾਈ ਹੈ | ਪਿੰਡ ...

ਪੂਰੀ ਖ਼ਬਰ »

ਟ੍ਰੀਟਮੈਂਟ ਪਲਾਂਟ ਦਾ ਵਿਧਾਇਕ ਆਦੀਆ ਨੇ ਰੱਖਿਆ ਨੀਂਹ ਪੱਥਰ

ਹਰਿਆਣਾ, 4 ਮਈ (ਹਰਮੇਲ ਸਿੰਘ ਖੱਖ)-ਸੂਬੇ ਅੰਦਰ ਕੈਪਟਨ ਅਮਰਿੰਦਰ ਸਿੰਘ ਮੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਲੋਕਾਂ ਨੂੰ ਸਹੂਲਤਾਂ ਦੇਣ ਲਈ ਹਰ ਤਰ੍ਹਾਂ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਪਵਨ ...

ਪੂਰੀ ਖ਼ਬਰ »

ਪਵਨ ਮੜੂਲੀ ਸਾਥੀਆਂ ਸਮੇਤ ਲੋਕ ਇਨਸਾਫ਼ ਪਾਰਟੀ 'ਚ ਸ਼ਾਮਿਲ

ਹੁਸ਼ਿਆਰਪੁਰ, 4 ਮਈ (ਨਰਿੰਦਰ ਸਿੰਘ ਬੱਡਲਾ)-ਲੋਕ ਇਨਸਾਫ਼ ਪਾਰਟੀ ਹਲਕਾ ਚੱਬੇਵਾਲ ਦੀ ਮੀਟਿੰਗ ਹਲਕਾ ਇੰਚਾਰਜ ਸਰਪੰਚ ਸੋਢੀ ਰਾਮ ਬਡਿਆਲ ਦੀ ਅਗਵਾਈ 'ਚ ਪਿੰਡ ਮੜੂਲੀ ਬ੍ਰਾਹਮਣਾ ਵਿਖੇ ਹੋਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਯੂਥ ਪ੍ਰਧਾਨ ਪੰਜਾਬ ਗਗਨਦੀਪ ਸਿੰਘ ਸਨੀ ਕੈਥ, ...

ਪੂਰੀ ਖ਼ਬਰ »

ਕੋਰੋਨਾ ਸਕੰਟ 'ਚ ਲੋਕ ਆਪਣੇ ਬਚਾਅ ਲਈ ਆਪ ਜਾਗਰੂਕ ਹੋਣ-ਤੀਕਸ਼ਣ ਸੂਦ

ਹੁਸ਼ਿਆਰਪੁਰ, 4 ਮਈ (ਬਲਜਿੰਦਰਪਾਲ ਸਿੰਘ)- ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ ਦੀ ਅਗਵਾਈ 'ਚ ਭਾਜਪਾ ਆਗੂਆਂ ਦੀ ਇਕ ਮੀਟਿੰਗ ਹੋਈ, ਜਿਸ 'ਚ ਭਾਜਪਾ ਜ਼ਿਲ੍ਹਾ ਪ੍ਰਧਾਨ ਨਿਪੁੰਨ ਸ਼ਰਮਾ, ਸੁਰੇਸ਼ ਭਾਟੀਆ, ਡਾ. ਬਿੰਦੂਸਾਰ ਸ਼ੁਕਲਾ, ਸੁਰਿੰਦਰ ਭੱਟੀ, ਜੀਵੇਦ ਸੂਦ ਨੇ ...

ਪੂਰੀ ਖ਼ਬਰ »

ਕੋਵਿਡ-19 ਵੈਕਸੀਨ ਨਾ ਮਿਲਣ 'ਤੇ ਲੋਕ ਘਰਾਂ ਨੂੰ ਬੇਰੰਗ ਪਰਤੇ

ਹੁਸ਼ਿਆਰਪੁਰ, 4 ਮਈ (ਬਲਜਿੰਦਰਪਾਲ ਸਿੰਘ) -ਸੂਬਾ ਸਰਕਾਰ ਵਲੋਂ ਇੱਕ ਪਾਸੇ ਕੋਰੋਨਾ ਮਹਾਂਮਾਰੀ ਦੇ ਵਧਦੇ ਪ੍ਰਕੋਪ ਨੂੰ ਦੇਖਦਿਆਂ ਤੇਜ਼ੀ ਨਾਲ ਵੈਕਸੀਨੇਸ਼ਨ ਦੀ ਦੁਹਾਈ ਦਿੱਤੀ ਜਾ ਰਹੀ ਹੈ, ਪ੍ਰੰਤੂ ਦੂਸਰੇ ਪਾਸੇ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ 'ਚ ਕੋਰੋਨਾ ...

ਪੂਰੀ ਖ਼ਬਰ »

ਹਿਮਾਚਲ 'ਚ ਨਿੱਜੀ ਬੱਸ ਆਪ੍ਰੇਟਰਜ਼ ਅਨਿਸਚਿਤ ਕਾਲ ਲਈ ਹੜਤਾਲ 'ਤੇ ਗਏ

ਊਨਾ, 4 ਮਈ (ਹਰਪਾਲ ਸਿੰਘ ਕੋਟਲਾ)- ਲੰਬੇ ਸਮੇਂ ਤੋਂ ਟੈਕਸਾਂ 'ਚ ਛੋਟ ਮੰਗ ਕਰ ਰਹੇ ਹਿਮਾਚਲ ਦੇ ਨਿੱਜੀ ਬਸ ਆਪ੍ਰੇਟਰਜ਼ ਅਣਮਿੱਥੇ ਸਮੇਂ ਦੀ ਹੜਤਾਲ 'ਤੇ ਚਲੇ ਗਏ ਹਨ | ਕਾਫ਼ੀ ਸਮੇਂ ਤੋਂ ਬੱਸ ਆਪ੍ਰੇਟਰਾਂ ਨੇ ਹੜਤਾਲ 'ਤੇ ਜਾਣ ਦਾ ਸਰਕਾਰ ਨੂੰ ਅਲਟੀਮੇਟਮ ਦੇ ਰੱਖਿਆ ਸੀ ਪਰ ...

ਪੂਰੀ ਖ਼ਬਰ »

ਤਿ੍ਣਮੂਲ ਕਾਂਗਰਸ ਦੀ ਸਰਕਾਰ ਬਣਨ ਨਾਲ ਭਾਜਪਾ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ- ਪਿ੍ੰ. ਗੁਰਦਿਆਲ ਸਿੰਘ

ਐਮਾਂ ਮਾਂਗਟ, 4 ਮਈ (ਗੁਰਾਇਆ)-ਪੱਛਮੀ ਬੰਗਾਲ 'ਚ ਹੋਈਆਂ ਚੋਣਾਂ ਦੇ ਨਤੀਜਿਆਂ 'ਚ ਤਿ੍ਣਮੂਲ ਕਾਂਗਰਸ ਦੀ ਸਰਕਾਰ ਬਣਨ ਨਾਲ ਭਾਜਪਾ ਸਰਕਾਰ ਦੀ ਹੁਣ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ | ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਪਿ੍ੰ. ਗੁਰਦਿਆਲ ਸਿੰਘ ਨੇ ਐਮਾਂ ਮਾਂਗਟ ...

ਪੂਰੀ ਖ਼ਬਰ »

ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਇਕ ਲੱਖ ਠੱਗੇ

ਹੁਸ਼ਿਆਰਪੁਰ, 4 ਮਈ (ਬਲਜਿੰਦਰਪਾਲ ਸਿੰਘ) -ਕੈਨੇਡਾ ਭੇਜਣ ਦਾ ਝਾਂਸਾ ਦੇ ਕਰ ਕਥਿਤ ਤੌਰ 'ਤੇ 1 ਲੱਖ ਰੁਪਏ ਦੀ ਠੱਗੀ ਮਾਰਨੇ ਦੇ ਦੋਸ਼ 'ਚ ਥਾਣਾ ਬੁੱਲੋ੍ਹਵਾਲ ਦੀ ਪੁਲਿਸ ਨੇ ਇੱਕ ਦੋਸ਼ੀ ਨੂੰ ਨਾਮਜਦ ਕਰ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਦੇ ਅਨੁਸਾਰ ਬਲਦੇਵ ਸਿੰਘ ...

ਪੂਰੀ ਖ਼ਬਰ »

ਰਸ ਦੇ ਵੇਲਣਾ ਮਾਲਕ ਖ਼ਿਲਾਫ਼ ਪਰਚਾ ਦਰਜ

ਚੌਲਾਂਗ, 27 ਅਪ੍ਰੈਲ (ਸੁਖਦੇਵ ਸਿੰਘ)- ਕਰਫ਼ਿਊ ਦੌਰਾਨ ਰਸ ਦੇ ਵੇਲਣਾ ਖੋਲ੍ਹਣ ਤੇ ਮਾਲਕ ਖ਼ਿਲਾਫ਼ ਪਰਚਾ ਦਰਜ ਕਰਨ ਦਾ ਸਮਾਚਾਰ ਮਿਲਿਆ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਇੱਕ ਵਿਅਕਤੀ ਜੀਤ ਕੁਮਾਰ ਪੁੱਤਰ ਗਿਆਨ ਚੰਦ ਵਾਸੀ ਸਨੌਰਾ ਜ਼ਿਲ੍ਹਾ ਜਲੰਧਰ ਜੋ ਕਿ ਟੋਲ ...

ਪੂਰੀ ਖ਼ਬਰ »

ਹਾਜੀਪੁਰ ਦੇ ਗੈਰ-ਜ਼ਰੂਰੀ ਦੁਕਾਨਦਾਰ ਤਾਲਾਬੰਦੀ ਤੋਂ ਔਖੇ

ਹਾਜੀਪੁਰ, 4 ਮਈ (ਜੋਗਿੰਦਰ ਸਿੰਘ)- ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਦੇ ਕਾਰਨ ਸੂਬਾ ਸਰਕਾਰ ਨੇ ਸਖ਼ਤ ਰੁਖ ਅਪਣਾਉਂਦਿਆਂ 15 ਮਈ ਤੱਕ ਪੂਰਨ ਲਾਕਡਾਊਨ ਦਾ ਹੁਕਮ ਦਿੱਤਾ ਹੈ ਜਿਸ ਵਿਚ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਨੂੰ ਛੱਡ ਕੇ ਬਾਕੀ ਸਾਰੀਆਂ ਦੁਕਾਨਾਂ ਬੰਦ ...

ਪੂਰੀ ਖ਼ਬਰ »

ਟਰਾਂਸਫਾਰਮਰ 'ਚੋਂ ਤੇਲ ਚੋਰੀ

ਮਾਹਿਲਪੁਰ, 4 ਮਈ (ਰਜਿੰਦਰ ਸਿੰਘ)-ਪਿੰਡ ਮੁੱਗੋਵਾਲ ਤੇ ਬਾਹੋਵਾਲ ਸਮੇਤ ਵੱਖ-ਵੱਖ ਪਿੰਡਾਂ 'ਚ ਲਗਾਤਾਰ ਅਣਪਛਾਤੇ ਚੋਰਾਂ ਵਲੋਂ ਟਰਾਂਸਫਰਮਰ 'ਚੋਂ ਤੇਲ ਚੋਰੀ ਕੀਤਾ ਜਾ ਰਿਹਾ ਹੈ | ਇਸੇ ਤਰ੍ਹਾਂ ਪੀ.ਐਸ.ਪੀ.ਸੀ.ਐਲ. ਦੇ ਇੰਜ. ਸੁਮੀਤ ਧਮਨ ਸੀਨੀਅਰ ਕਾਰਜਕਾਰੀ ਇੰਜੀਨੀਅਰ, ...

ਪੂਰੀ ਖ਼ਬਰ »

ਅਸਮਾਨੀ ਬਿਜਲੀ ਡਿੱਗਣ ਨਾਲ 7 ਪਸ਼ੂ ਮਰੇ

ਮਾਹਿਲਪੁਰ, 4 ਮਈ (ਦੀਪਕ ਅਗਨੀਹੋਤਰੀ)-ਬਲਾਕ ਮਾਹਿਲਪੁਰ ਦੇ ਪਿੰਡ ਓਾਟਵਾਲ 'ਚ ਅੱਜ ਬਾਅਦ ਦੁਪਹਿਰ ਅਸਮਾਨੀ ਬਿਜਲੀ ਡਿੱਗਣ ਨਾਲ ਇਕ ਵਿਅਕਤੀ ਦੇ ਛੰਨ ਅੰਦਰ ਬੱਝੇ ਸੱਤ ਪਸ਼ੂ ਮਰ ਗਏ, ਜਦਕਿ ਇੱਕ ਗਾਂ ਜ਼ਖ਼ਮੀ ਹੋ ਗਈ | ਮੀਂਹ ਪੈਣ ਕਾਰਨ ਗਿੱਲੇ ਹੋਏ ਸਰਕੰਡਿਆਂ ਨੂੰ ਅੱਗ ...

ਪੂਰੀ ਖ਼ਬਰ »

ਮੁਕੇਰੀਆਂ 'ਚ ਹੈਲਪ ਦਾ ਨੀਡੀ ਸੰਸਥਾ ਲੋੜਵੰਦਾਂ ਦੀ ਕਰੇਗੀ ਮਦਦ - ਪ੍ਰੋ. ਮੁਲਤਾਨੀ

ਮੁਕੇਰੀਆਂ, 4 ਮਈ (ਰਾਮਗੜ੍ਹੀਆ)- ਹਲਕਾ ਮੁਕੇਰੀਆਂ ਦੇ ਪਿੰਡ ਖਿਜਰਪੁਰ ਦੇ ਨੌਜਵਾਨ ਮਰਚੈਂਟ ਨੇਵੀ 'ਚ ਕੰਮ ਕਰ ਰਹੇ ਸ੍ਰੀ ਨਰਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਯੂਥ ਪਾਵਰ ਗਰੁੱਪ ਮੁਕੇਰੀਆਂ ਪਿਛਲੇ ਕੁੱਝ ਸਮੇਂ ਤੋਂ ਚਲਾਇਆ ਜਾ ਰਿਹਾ ਹੈ, ਜਿਸ ਵਿਚ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਪਿੰਡਾਂ ਨੂੰ ਆਬਾਦੀ ਦੇ ਹਿਸਾਬ ਨਾਲ ਭੇਜੀਆਂ ਜਾ ਰਹੀਆਂ ਗਰਾਂਟਾਂ ਨੂੰ ਆਪਣਾ ਦੱਸ ਕੇ ਕਾਂਗਰਸ ਗੁਮਰਾਹ ਨਾ ਕਰੇ- ਮਹਾਜਨ

ਮੁਕੇਰੀਆਂ, 4 ਮਈ (ਰਾਮਗੜ੍ਹੀਆ)-ਵਿਧਾਨ ਸਭਾ ਹਲਕਾ ਮੁਕੇਰੀਆਂ ਦੇ ਪਿੰਡਾਂ ਵਿਚ ਕੇਂਦਰ ਸਰਕਾਰ ਵਲੋਂ ਆਬਾਦੀ ਦੇ ਹਿਸਾਬ ਨਾਲ ਭੇਜੀਆਂ ਜਾ ਰਹੀਆਂ 14ਵੇਂ ਅਤੇ 15ਵੇਂ ਵਿੱਤ ਕਮਿਸ਼ਨ ਦੀਆਂ ਗਰਾਂਟਾਂ ਨਾਲ ਹੀ ਵਿਕਾਸ ਕਾਰਜ ਚੱਲ ਰਹੇ ਹਨ, ਜਦੋਂ ਕਿ ਕਾਂਗਰਸ ਸਰਕਾਰ ਅਤੇ ਉਸ ...

ਪੂਰੀ ਖ਼ਬਰ »

ਨਾਈਟ ਕਰਫ਼ਿਊ ਦੀ ਉਲੰਘਣਾ ਕਰ ਰਹੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਹੁਸ਼ਿਆਰਪੁਰ, 4 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਰਕਾਰ ਵਲੋਂ ਜਾਰੀ ਨਵੀਆਂ ਹਦਾਇਤਾਂ ਦੀ ਉਲੰਘਣਾ ਅਤੇ ਨਾਈਟ ਕਰਫਿਊ ਦੌਰਾਨ ਪ੍ਰਾਪਰਟੀ ਸਲਾਹਕਾਰ ਦਾ ਦਫ਼ਤਰ ਖੋਲ੍ਹ ਕੇ ਅੰਦਰ ਸ਼ਰਾਬ ਪੀ ਰਹੇ ਤਿੰਨ ਵਿਅਕਤੀਆਂ ਖ਼ਿਲਾਫ਼ ...

ਪੂਰੀ ਖ਼ਬਰ »

ਪੱਤਰਕਾਰ ਹਰਪ੍ਰੀਤ ਕੌਰ ਨਾਲ ਦੁੱਖ ਦਾ ਪ੍ਰਗਟਾਵਾ

ਦਸੂਹਾ, 4 ਮਈ (ਨਿ.ਪ.ਪ.)- ਰੋਜ਼ਾਨਾ 'ਅਜੀਤ' ਦੀ ਪੱਤਰਕਾਰ ਹਰਪ੍ਰੀਤ ਕੌਰ ਦੀ ਸੱਸ ਅਤੇ ਆਰ.ਟੀ.ਏ. ਜਲੰਧਰ ਬਰਜਿੰਦਰ ਸਿੰਘ ਦੀ ਮਾਤਾ ਹਰਬੰਸ ਕੌਰ ਪਤਨੀ ਸੀਨੀਅਰ ਪੱਤਰਕਾਰ ਸਵ. ਪ੍ਰਦੁਮਣ ਸਿੰਘ ਦੇ ਹੋਏ ਅਚਾਨਕ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੱਤਰਕਾਰ ...

ਪੂਰੀ ਖ਼ਬਰ »

ਪੇਂਡੂ ਵਿਕਾਸ ਫੰਡ ਦੇ ਪੈਸੇ ਉਡੀਕਦੇ ਨਵੇਂ ਬੈਂਕਾਂ 'ਚ ਖੁਲ੍ਹਵਾਏ ਪੰਚਾਇਤੀ ਖਾਤੇ ਭਾਂ-ਭਾਂ ਕਰਨ ਲੱਗੇ

ਮਾਹਿਲਪੁਰ, 4 ਮਈ (ਦੀਪਕ ਅਗਨੀਹੋਤਰੀ)-ਸੱਤਾਧਾਰੀ ਪਾਰਟੀ ਦੇ ਵਿਧਾਇਕਾਂ ਵਲੋਂ ਛੇ ਮਹੀਨੇ ਪਹਿਲਾਂ ਆਪੋ ਆਪਣੇ ਹਲਕਿਆਂ ਅਧੀਨ ਪੈਂਦੇ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀਆਂ ਨੂੰ ਪਿੰਡਾਂ ਦੇ ਵਿਕਾਸ ਲਈ ਪੇਂਡੂ ਵਿਕਾਸ ਫ਼ੰਡ ਅਧੀਨ ਸੂਬਾ ਸਰਕਾਰ ਵਲੋਂ ਭੇਜੇ ਜਾਣ ...

ਪੂਰੀ ਖ਼ਬਰ »

ਦੋਆਬਾ ਕਿਸਾਨ ਕਮੇਟੀ ਵਲੋਂ ਚੌਲਾਂਗ ਟੋਲ ਪਲਾਜ਼ਾ ਧਰਨਾ ਜਾਰੀ

ਚੌਲਾਂਗ, 4 ਮਈ (ਸੁਖਦੇਵ ਸਿੰਘ)- ਦੋਆਬਾ ਕਿਸਾਨ ਕਮੇਟੀ ਵਲੋਂ ਅਣਮਿਥੇ ਸਮੇਂ ਲਈ ਚੌਲਾਂਗ ਟੋਲ ਪਲਾਜ਼ਾ 'ਤੇ ਧਰਨਾ 210ਵੇਂ ਦਿਨ ਵੀ ਜਾਰੀ ਰਿਹਾ | ਦੋਆਬਾ ਕਿਸਾਨ ਕਮੇਟੀ ਦੇ ਅਹੁਦੇਦਾਰ, ਪਿ੍ਥਪਾਲ ਸਿੰਘ ਹੁਸੈਨਪੁਰ, ਹਰਭਜਨ ਸਿੰਘ ਦੀ ਅਗਵਾਈ ਵਿਚ ਕੇਂਦਰ ਦੀ ਮੋਦੀ ਸਰਕਾਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX