ਤਾਜਾ ਖ਼ਬਰਾਂ


ਟੀ -20 ਵਿਸ਼ਵ ਕੱਪ :ਪਾਕਿਸਤਾਨ ਨੇ ਭਾਰਤ ਨੂੰ ਹਰਾਇਆ
. . .  1 day ago
ਭੋਪਾਲ ਵਿਚ "ਆਸ਼ਰਮ 3" ਵੈਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਹੰਗਾਮਾ, ਬਜਰੰਗ ਦਲ ਨੇ ਕੀਤੀ ਭੰਨਤੋੜ
. . .  1 day ago
ਟੀ -20 ਵਿਸ਼ਵ ਕੱਪ : ਪਾਕਿਸਤਾਨ ਨੇ 6 ਓਵਰਾਂ 'ਚ ਬਣਾਇਆ 43 ਦੌੜਾਂ
. . .  1 day ago
ਟੀ -20 ਵਿਸ਼ਵ ਕੱਪ : ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 152 ਦੌੜਾਂ ਦਾ ਟੀਚਾ
. . .  1 day ago
ਟੀ -20 ਵਿਸ਼ਵ ਕੱਪ : ਕਪਤਾਨ ਕੋਹਲੀ ਦੀ ਪਾਰੀ ਖਤਮ, 18 ਵੇਂ ਓਵਰ ਵਿਚ ਸ਼ਾਹੀਨ ਅਫਰੀਦੀ ਦਾ ਸ਼ਿਕਾਰ
. . .  1 day ago
ਟੀ -20 ਵਿਸ਼ਵ ਕੱਪ : ਭਾਰਤ ਨੇ 15 ਓਵਰਾਂ 'ਚ 100 ਦੌੜਾਂ ਬਣਾਈਆਂ
. . .  1 day ago
ਰਿਸ਼ਭ ਪੰਤ ਨੇ ਵੀ ਆਪਣੀ ਵਿਕਟ ਗੁਆਈ , ਭਾਰਤ ਨੂੰ ਚੌਥਾ ਝਟਕਾ
. . .  1 day ago
ਭਾਜਪਾ ਕਲ੍ਹ ਦੀ ਪੰਜਾਬ ਸਰਬ ਦਲ ਮੀਟਿੰਗ ਦਾ ਬਾਈਕਾਟ ਕਰੇਗੀ- ਅਸ਼ਵਨੀ ਸ਼ਰਮਾ
. . .  1 day ago
ਚੰਡੀਗੜ੍ਹ,24 ਅਕਤੂਬਰ - ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਹਿਣਾ ਹੈ ਕਿ ਕਾਂਗਰਸ ਬੇਰੁਜ਼ਗਾਰੀ ਅਤੇ ਨਸ਼ੇ ਨੂੰ ਠੱਲ੍ਹ ਪਾਉਣ ਦੇ ਲਈ ਸਰਬ ਦਲ ਮੀਟਿੰਗ ਕਿਉਂ ਨਹੀਂ ਬੁਲਾ ਰਹੀ ਹੈ ? ਜਿਹਨਾਂ ਕਾਰਨਾਂ ਕਰਕੇ ਪੰਜਾਬ ਤਬਾਹੀ ਦੀ ...
ਟੀ -20 ਵਿਸ਼ਵ ਕੱਪ : ਭਾਰਤ ਦੀ ਬਹੁਤ ਖਰਾਬ ਸ਼ੁਰੂਆਤ, 31 ਦੌੜਾਂ 'ਤੇ 3 ਵਿਕਟਾਂ ਡਿੱਗੀਆਂ, ਸੂਰਯ ਕੁਮਾਰ ਯਾਦਵ ਆਊਟ
. . .  1 day ago
ਟੀ-20 ਵਿਸ਼ਵ ਕੱਪ : ਭਾਰਤ ਦੇ 2 ਖਿਡਾਰੀ ਆਊਟ
. . .  1 day ago
ਸ਼ਾਰਜਾਹ ,24 ਅਕਤੂਬਰ : ਭਾਰਤ ਅਤੇ ਪਾਕਿਸਤਾਨ ਵਿਚਾਲੇ ਯੂ.ਏ.ਈ. ਅਤੇ ਓਮਾਨ ਵਿਚ ਖੇਡੇ ਜਾ ਰਹੇ ਟੀ -20 ਵਿਸ਼ਵ ਵਿਚ ਮੈਚ ਸ਼ੁਰੂ ਹੋ ਗਿਆ ਹੈ। ਇਸ ਮੈਚ ਵਿਚ ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਨੇ ...
ਰਾਜੂ ਰਾਮਗੜ੍ਹ ਸਰਦਾਰਾਂ ਨੂੰ ਬਣਾਇਆ ਟਰਾਂਸਪੋਰਟ ਵਿੰਗ ਦਾ ਕੌਮੀ ਸੀਨੀਅਰ ਮੀਤ ਪ੍ਰਧਾਨ
. . .  1 day ago
ਮਲੌਦ (ਲੁਧਿਆਣਾ), 24 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ) - ਹਲਕਾ ਪਾਇਲ ਦੇ ਯੂਥ ਕਾਂਗਰਸੀ ਆਗੂ ਰਾਜਿੰਦਰ ਸਿੰਘ ਰਾਜੂ ਰਾਮਗੜ੍ਹ ਸਰਦਾਰਾਂ ਨੇ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਮੂਲੀਅਤ...
ਸ਼੍ਰੀਲੰਕਾ ਨੇ ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਟੀ-20 ਵਿਸ਼ਵ ਕੱਪ : ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਕੁਝ ਸਮੇਂ ਵਿਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਸ਼ਾਨਦਾਰ ਮੈਚ, ਟੌਸ 'ਤੇ ਨਜ਼ਰ
. . .  1 day ago
ਲੌਂਗੋਵਾਲ ’ਚ ਨਹੀਂ ਰੁਕਿਆ ਡੇਂਗੂ ਦਾ ਕਹਿਰ, ਅੱਜ ਹੋਈ ਪੰਜਵੀਂ ਮੌਤ
. . .  1 day ago
ਲੌਂਗੋਵਾਲ, 24 ਅਕਤੂਬਰ (ਵਿਨੋਦ, ਖੰਨਾ) ਲੌਂਗੋਵਾਲ ਵਿਖੇ ਡੇਂਗੂ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਇੱਥੇ ਇਕੋ ਪਰਿਵਾਰ ’ਚ 3 ਮੌਤਾਂ ਤੋਂ ਬਾਅਦ ਲਗਾਤਾਰ ਹੋ ਰਹੀਆਂ ਮੌਤਾਂ ਕਾਰਨ ਘਰਾਂ ਦੇ ਘਰ ਬਰਬਾਦ ਹੋ ਰਹੇ ਹਨ। ਅੱਜ ਇੱਥੋਂ ਦੇ ਕਾਰੋਬਾਰੀ...
ਰੂਸ ਵਿਚ ਕੋਰੋਨਾ ਦੇ ਵਧੇ ਮਾਮਲੇ , ਸੇਂਟ ਪੀਟਰਸਬਰਗ ਵਿਚ 30 ਅਕਤੂਬਰ ਤੋਂ 7 ਨਵੰਬਰ ਤੱਕ ਤਾਲਾਬੰਦੀ
. . .  1 day ago
ਬੇਮੌਸਮੀ ਮੀਂਹ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇਗਾ - ਉਪ ਮੁੱਖ ਮੰਤਰੀ ਸੋਨੀ
. . .  1 day ago
ਅੰਮ੍ਰਿਤਸਰ , 24 ਅਕਤੂਬਰ -ਉਪ ਮੁੱਖ ਮੰਤਰੀ ਸ੍ਰੀ ਓ. ਪੀ .ਸੋਨੀ ਨੇ ਕਿਹਾ ਹੈ ਕਿ ਪੰਜਾਬ ਵਿਚ ਕੱਲ੍ਹ ਅਤੇ ਅੱਜ ਪਏ ਬੇਮੌਸਮੀ ਮੀਂਹ ਕਾਰਨ ਕਿਸਾਨਾਂ ਦਾ ਜੋ ਨੁਕਸਾਨ ਹੋਇਆ ਹੈ, ਸਰਕਾਰ ਉਸ ਦਾ ਯੋਗ ਮੁਆਵਜ਼ਾ ਦੇਵੇਗੀ। ਅੱਜ ...
ਪੰਜਾਬ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਮੋਦੀ ਦੇ ਇਸ਼ਾਰੇ 'ਤੇ ਚੱਲ ਰਹੀਆਂ - ਰਾਘਵ ਚੱਢਾ
. . .  1 day ago
ਨਵੀਂ ਦਿੱਲੀ, 24 ਅਕਤੂਬਰ - ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਰਾਘਵ ਚੱਢਾ ਨੇ ਕਿਹਾ ਕਿ ਪੰਜਾਬ 'ਚ ਸਾਰੀਆਂ ਰਾਜਨੀਤਿਕ ਪਾਰਟੀਆਂ ਕੇਜਰੀਵਾਲ ਖ਼ਿਲਾਫ਼ ਹੋਈਆਂ ਇੱਕਜੁੱਟ। ਕੇਜਰੀਵਾਲ ਦੇ ਵਧਦੇ ਕਦਮਾਂ....
ਭਾਰਤ ਦੀ ਜਿੱਤ ਲਈ ਲੁਧਿਆਣਾ 'ਚ ਹਵਨ ਯੱਗ
. . .  1 day ago
ਲੁਧਿਆਣਾ,24 ਅਕਤੂਬਰ (ਪਰਮਿੰਦਰ ਸਿੰਘ ਅਹੂਜਾ) ਭਾਰਤ ਤੇ ਪਾਕਿਸਤਾਨ ਵਿਚਾਲੇ ਸ਼ਾਮ ਨੂੰ ਹੋਣ ਵਾਲੇ ਕ੍ਰਿਕਟ ਮੈਚ ਵਿਚ ਭਾਰਤ ਦੀ ਜਿੱਤ ਲਈ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਲੋਕਾਂ ਵਲੋਂ ਪ੍ਰਾਰਥਨਾਵਾਂ ਕੀਤੀਆਂ ਜਾ ਰਹੀਆਂ ਹਨ। ਜਿਸ ਤਹਿਤ ਹੈਬੋਵਾਲ ਦੇ ....
ਪੰਜਾਬ ਭਾਜਪਾ ਦਾ ਕਾਂਗਰਸ ਦੀ ਟਵਿੱਟਰ ਵਾਰ 'ਤੇ ਹਮਲਾ
. . .  1 day ago
ਚੰਡੀਗੜ੍ਹ, 24 ਅਕਤੂਬਰ - ਭਾਜਪਾ ਦੇ ਜਨਰਲ ਸਕੱਤਰ ਡਾਕਟਰ ਸੁਭਾਸ਼ ਸ਼ਰਮਾ ਨੇ ਕਿਹਾ ਕਿ ਇਹ ਸਾਰਾ ਡਰਾਮਾ ਅਤੇ ਖਾਣਾ ਕਾਂਗਰਸ ਹਾਈ ਕਮਾਂਡ ਵਲੋਂ ਪੰਜਾਬ ਦੇ ਅਸਲ ਮੁੱਦਿਆਂ ਤੋਂ ਪੰਜਾਬੀਆਂ ਦਾ ਧਿਆਨ ਹਟਾਉਣ ਲਈ ਰਚਿਆ ਗਿਆ ਡਰਾਮਾ ਹੈ। ਸਿੱਧੂ ਅਤੇ ਮਨੀਸ਼ ਤਿਵਾੜੀ....
ਹਰਦੇਵ ਸਿੰਘ ਹੰਜਰਾ ਵਰਕਰਾਂ ਸਮੇਤ ਅਕਾਲੀ ਦਲ 'ਚ ਹੋਏ ਸ਼ਾਮਿਲ
. . .  1 day ago
ਚੰਡੀਗੜ੍ਹ,24 ਅਕਤੂਬਰ (ਸੁਰਿੰਦਰਪਾਲ) ਸੁਖਬੀਰ ਬਾਦਲ ਦੀ ਪ੍ਰਧਾਨਗੀ ਹੇਠ ਵਿਧਾਨ ਸਭਾ ਹਲਕਾ ਸੁਨਾਮ ਤੋਂ ਅਕਾਲੀ ਦਲ ਦੇ ਉਮੀਦਵਾਰ ਬਲਦੇਵ ਮਾਨ, ਹਰਦੇਵ ਸਿੰਘ ਹੰਜਰਾ (ਸਾਬਕਾ ਚੇਅਰਮੈਨ ਨਗਰ ਨਿਗਮ ਸੁਨਾਮ) ਵਰਕਰਾਂ ਸਮੇਤ ਅਕਾਲੀ ਦਲ...
ਸਬ ਡਿਵੀਜ਼ਨ ਤਪਾ ਦੇ ਓਮ ਪ੍ਰਕਾਸ਼ ਹੋਣਗੇ ਐੱਸ.ਡੀ.ਐਮ.
. . .  1 day ago
ਤਪਾ ਮੰਡੀ 24 ਅਕਤੂਬਰ( ਵਿਜੇ ਸ਼ਰਮਾ ) ਪੰਜਾਬ ਸਰਕਾਰ ਵਲੋਂ ਵੱਡੇ ਪੱਧਰ 'ਤੇ ਕੀਤੀਆਂ ਤਾਜ਼ਾ ਬਦਲੀਆਂ ਮੁਤਾਬਿਕ ਤਪਾ ਸਬ ਡਵੀਜ਼ਨ ਦੇ ਐੱਸ.ਡੀ.ਐਮ. ਓਮ ਪ੍ਰਕਾਸ਼ ਹੋਣਗੇ। ਦੱਸਣਯੋਗ ਹੈ ਕਿ ਐੱਸ.ਡੀ.ਐਮ....
ਸੜਕ ਹਾਦਸੇ 'ਚ ਭਰਾ ਦੀ ਮੌਤ, ਦੋ ਭੈਣਾਂ ਜ਼ਖ਼ਮੀ
. . .  1 day ago
ਲਹਿਰਾਗਾਗਾ, 24 ਅਕਤੂਬਰ (ਅਸ਼ੋਕ ਗਰਗ) ਸਥਾਨਕ ਟਰੱਕ ਯੂਨੀਅਨ ਵਾਲੀ ਸਾਈਡ ਓਵਰ ਬ੍ਰਿਜ ਕੋਲ ਟਰੱਕ ਤੇ ਮੋਟਰ ਸਾਈਕਲ ਵਿਚਕਾਰ ਹੋਈ ਟੱਕਰ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਤ ਅਤੇ ਉਸ ਦੀਆਂ ਦੋ ਭੈਣਾਂ ਦੇ ਜ਼ਖਮੀ ਹੋ ਜਾਣ ਦੀ ਦੁਖਦਾਈ....
ਬੇਮੌਸਮੀ ਬਰਸਾਤ ਕਾਰਨ ਝੋਨੇ ਦੀ ਖ਼ਰੀਦ ਤੇ ਵਾਢੀ 'ਤੇ ਲੱਗੀ ਬਰੇਕ
. . .  1 day ago
ਲਹਿਰਾਗਾਗਾ, 24 ਅਕਤੂਬਰ (ਅਸ਼ੋਕ ਗਰਗ) ਅੱਜ ਤੜਕਸਾਰ ਹੋਈ ਤੇਜ਼ ਬਰਸਾਤ ਕਾਰਨ ਝੋਨੇ ਦੀ ਵਾਢੀ ਅਤੇ ਖ਼ਰੀਦ ਪ੍ਰਬੰਧਾਂ ਵਿਚ ਆਈ ਤੇਜ਼ੀ ਨੂੰ ਇਕਦਮ ਬਰੇਕਾਂ ਲੱਗ ਗਈਆਂ ਹਨ। ਬਰਸਾਤ ਕਾਰਨ ਕਿਸਾਨਾਂ ਦੀ ਚਿੰਤਾ ਵਧ ਗਈ ਹੈ। ਕਿਸਾਨਾਂ ਵਲੋਂ ਮੰਡੀਆਂ ਵਿਚ ਝੋਨੇ ਦੀਆਂ ....
ਭਾਰੀ ਮੀਂਹ ਅਤੇ ਗੜੇਮਾਰੀ ਨੇ 1121 ਦੀ ਫ਼ਸਲ 'ਤੇ ਫੇਰਿਆ ਸੁਹਾਗਾ
. . .  1 day ago
ਬੱਚੀਵਿੰਡ, 24 ਅਕਤੂਬਰ (ਬਲਦੇਵ ਸਿੰਘ ਕੰਬੋ) -ਕੱਲ੍ਹ ਸ਼ਾਮ ਭਾਰੀ ਬਾਰਸ਼ ਅਤੇ ਗੜੇਮਾਰੀ ਨਾਲ ਬੱਚੀ ਵਿੰਡ ਅਤੇ ਇਸ ਦੇ ਆਸ-ਪਾਸ ਦੇ ਖੇਤਰ ਵਿਚ ਬਾਸਮਤੀ ਦੀ 1121 ਕਿਸਮ ਦੀ ਫ਼ਸਲ ਦੇ ਸੱਥਰ ਵਿਛ ਗਏ। ਕਿਸਾਨਾਂ ਨੇ ਦੱਸਿਆ ਕਿ ਇਸ ਬੇਮੌਸਮੀ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਕਿਸੇ ਵੀ ਲੋਕਤੰਤਰੀ ਰਾਜ ਦੀ ਸਭ ਤੋਂ ਮਹੱਤਵਪੂਰਨ ਪਛਾਣ ਉਸ ਦੀ ਅਰਥ-ਵਿਵਸਥਾ ਤੋਂ ਹੁੰਦੀ ਹੈ। -ਥਾਮਸ ਜੈਫਰਸਨ

ਫ਼ਤਹਿਗੜ੍ਹ ਸਾਹਿਬ

ਠੇਕੇ 'ਤੇ ਕੰਮ ਕਰਦੇ ਸਿਹਤ ਕਾਮਿਆਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ

ਫ਼ਤਹਿਗੜ੍ਹ ਸਾਹਿਬ, 4 ਮਈ (ਬਲਜਿੰਦਰ ਸਿੰਘ)-ਨੈਸ਼ਨਲ ਹੈਲਥ ਮਿਸ਼ਨ ਅਧੀਨ ਠੇਕੇ 'ਤੇ ਕੰਮ ਕਰਦੇ ਸਿਹਤ ਕਰਮਚਾਰੀਆਂ ਵਲੋਂ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਸ਼ੁਰੂ ਕੀਤੇ ਸੰਘਰਸ਼ ਤਹਿਤ ਅੱਜ ਮੁਕੰਮਲ ਕੰਮ ਬੰਦ ਕਰਕੇ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ | ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ 'ਚ ਐੱਨ. ਐੱਚ. ਐੱਮ. ਦੇ ਕਰਮਚਾਰੀਆਂ ਵਲੋਂ ਸ਼ੁਰੂ ਕੀਤੀ ਹੜਤਾਲ ਦੌਰਾਨ ਜ਼ਿਲ੍ਹਾ ਪ੍ਰਧਾਨ ਹਰਪਾਲ ਸਿੰਘ ਸੋਢੀ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਇਨ੍ਹਾਂ ਕਰਮਚਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਰੈਗੂਲਰ ਦੀ ਮੰਗ ਨੰੂ ਲੈ ਕੇ ਹੜਤਾਲ ਦਾ ਬਿਗੁਲ ਵਜਾਇਆ ਹੋਇਆ ਹੈ ਅਤੇ ਇਨ੍ਹਾਂ ਕਰਮਚਾਰੀਆਂ ਦੇ ਹੜਤਾਲ ਦੇ ਜਾਣ ਨਾਲ ਐਮਰਜੈਂਸੀ ਸੇਵਾਵਾਂ, ਵੈਕਸੀਨੇਸ਼ਨ, ਸੈਂਪਲਿੰਗ, ਰਿਪੋਰਟਿੰਗ ਆਦਿ ਸੇਵਾਵਾਂ ਪ੍ਰਭਾਵਿਤ ਹੋਣਗੀਆਂ, ਜਿਸ ਦੌਰਾਨ ਹੋਣ ਵਾਲੇ ਜਾਨੀ ਨੁਕਸਾਨ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਹੋਵੇਗੀ | ਉਨ੍ਹਾਂ ਕਿਹਾ ਕਿ ਇਹ ਕਰਮਚਾਰੀ ਪਿਛਲੇ ਕਈ ਸਾਲਾਂ ਤੋਂ ਸਿਹਤ ਵਿਭਾਗ ਵਿਚ ਬਹੁਤ ਹੀ ਘੱਟ ਤਨਖ਼ਾਹ 'ਤੇ ਆਪਣੀਆਂ ਸੇਵਾਵਾਂ ਪ੍ਰਦਾਨ ਕਰ ਰਹੇ ਹਨ | ਇੱਥੋਂ ਤੱਕ ਕੋਰੋਨਾ ਮਹਾਂਮਾਰੀ ਦੇ ਸੰਕਟ ਦੌਰਾਨ ਆਪਣੀ ਜਾਨ ਨੂੰ ਜੋਖ਼ਮ ਵਿਚ ਪਾ ਕੇ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਵਾਉਣ 'ਚ ਆਪਣੀ ਜ਼ਿੰਮੇਵਾਰੀ ਨਿਭਾ ਰਹੇ ਹਨ, ਫਿਰ ਵੀ ਪੰਜਾਬ ਸਰਕਾਰ ਵਲੋਂ ਇਨ੍ਹਾਂ ਦੀਆਂ ਬਿਹਤਰ ਸੇਵਾਵਾਂ ਨੂੰ ਵੇਖਦੇ ਹੋਏ ਰੈਗੂਲਰ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਨਹੀਂ ਕੀਤਾ ਗਿਆ, ਜਿਸ ਕਰਕੇ ਇਨ੍ਹਾਂ ਕਰਮਚਾਰੀਆਂ 'ਚ ਸਰਕਾਰ ਪ੍ਰਤੀ ਗ਼ੁੱਸੇ ਦੀ ਲਹਿਰ ਹੈ | ਉਨ੍ਹਾਂ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ ਵਲੋਂ ਕੋਰੋਨਾ ਜੰਗ ਜਿੱਤਣ ਵਾਲੇ ਸਮੁੱਚੇ ਠੇਕਾ ਅਧਾਰਿਤ ਕਰਮਚਾਰੀਆਂ ਨੂੰ ਰੈਗੂਲਰ ਨਹੀਂ ਕੀਤਾ ਜਾਂਦਾ, ਹੜਤਾਲ ਜਾਰੀ ਰਹੇਗੀ | ਇਸ ਮੌਕੇ ਪ੍ਰਦਰਸ਼ਨਕਾਰੀ ਸਿਹਤ ਕਰਮਚਾਰੀਆਂ 'ਚ ਸੂਬਾ ਪ੍ਰਧਾਨ ਅਮਰਜੀਤ ਸਿੰਘ, ਰਮਨਪ੍ਰੀਤ ਕੌਰ, ਵਿੱਕੀ ਵਰਮਾ, ਹਰਦੀਪ ਸਿੰਘ, ਜਸਵੀਰ ਸਿੰਘ, ਅਵਤਾਰ ਸਿੰਘ ਉੱਪ ਵੈਦ, ਜਗਜੀਤ ਸਿੰਘ, ਗੁਰਤੇਜ ਸਿੰਘ, ਮਨਿੰਦਰ ਸਿੰਘ, ਅਮਰਜੀਤ ਕੌਰ, ਅਮਨਦੀਪ ਕੌਰ, ਡਿੰਪਲ ਬਾਲਾ, ਸਿਮਰਨਪ੍ਰੀਤ ਕੋਰ, ਮਹਿੰਦਰ ਸਿੰਘ, ਭੁਪਿੰਦਰ ਕੌਰ ਵੀ ਸ਼ਾਮਿਲ ਸਨ |

ਡਵੀਜ਼ਨਲ ਕਮਿਸ਼ਨਰ ਚੰਦਰ ਗੈਂਦ ਨੇ ਜ਼ਿਲ੍ਹੇ 'ਚ ਕੋਵਿਡ ਤੋਂ ਬਚਾਅ ਲਈ ਸੈਂਪਲਿੰਗ ਤੇ ਵੈਕਸੀਨੇਸ਼ਨ ਵਧਾਉਣ 'ਤੇ ਦਿੱਤਾ ਜ਼ੋਰ

ਫ਼ਤਹਿਗੜ੍ਹ ਸਾਹਿਬ, 4 ਮਈ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ 'ਚ ਤੇਜ਼ੀ ਨਾਲ ਵਧ ਰਹੇ ਕੋਵਿਡ ਮਾਮਲਿਆਂ ਨੂੰ ਰੋਕਣ ਲਈ ਜਿੱਥੇ ਸਿਹਤ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਗੰਭੀਰ ਹੈ, ਉੱਥੇ ਹੀ ਅੱਜ ਪਟਿਆਲਾ ਡਵੀਜ਼ਨ ਦੇ ਡਵੀਜ਼ਨਲ ਕਮਿਸ਼ਨਰ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਤੇ ਸ਼ੀਸ਼ੀਆਂ ਸਮੇਤ ਨੌਜਵਾਨ ਕਾਬੂ

ਫ਼ਤਹਿਗੜ੍ਹ ਸਾਹਿਬ, 4 ਮਈ (ਬਲਜਿੰਦਰ ਸਿੰਘ)-ਸੀ. ਆਈ. ਏ. ਸਟਾਫ਼ ਸਰਹਿੰਦ ਵਲੋਂ ਇਕ ਨੌਜਵਾਨ ਨੂੰ 75 ਨਸ਼ੀਲੇ ਟੀਕੇ ਤੇ 75 ਨਸ਼ੀਲੀਆਂ ਸ਼ੀਸ਼ੀਆਂ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਰਘਵੀਰ ਸਿੰਘ ਡੀ. ਐੱਸ. ਪੀ. (ਜਾਂਚ) ਫ਼ਤਹਿਗੜ੍ਹ ...

ਪੂਰੀ ਖ਼ਬਰ »

10 ਕਰੋੜ ਦੀ ਲਾਗਤ ਨਾਲ ਸਮਾਰਟ ਸਬ ਜੇਲ੍ਹ ਤੇ ਮਿਊਜ਼ੀਅਮ ਬਣਾਇਆ ਜਾਵੇਗਾ-ਜੀ. ਪੀ.

ਬਸੀ ਪਠਾਣਾਂ, 4 ਮਈ (ਗੁਰਬਚਨ ਸਿੰਘ ਰੁਪਾਲ)-ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ. ਪੀ. ਨੇ ਕਿਹਾ ਹੈ ਕਿ ਬਸੀ ਪਠਾਣਾਂ ਦੀ ਦਹਾਕਿਆਂ ਤੋਂ ਬੰਦ ਪਈ ਸਬ ਜੇਲ੍ਹ ਨੂੰ 10 ਕਰੋੜ ਰੁਪਏ ਦੀ ਲਾਗਤ ਨਾਲ ਸਮਾਰਟ ਜੇਲ੍ਹ 'ਚ ਤਬਦੀਲ ਕਰਨ ਦੇ ਨਾਲ ਹੀ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ...

ਪੂਰੀ ਖ਼ਬਰ »

ਕਾਰ ਸਵਾਰਾਂ ਨੇ ਫਾਈਨਾਂਸ ਕੰਪਨੀ ਦੇ ਕਰਮਚਾਰੀ ਤੋਂ ਕਰੀਬ ਇਕ ਲੱਖ ਰੁਪਏ ਖੋਹੇ

ਅਮਲੋਹ, 4 ਮਈ (ਰਿਸ਼ੂ ਗੋਇਲ)-ਸ਼ਹਿਰ ਅਮਲੋਹ ਵਿਖੇ ਦੇਸ਼ ਭਗਤ ਯੂਨੀਵਰਸਿਟੀ ਦੇ ਨੇੜੇ ਸਥਿਤ ਸਤਿਅਮ ਮਾਈਕ੍ਰੋ ਕੈਪੀਟਲ ਲਿਮਟਿਡ ਫਾਈਨਾਂਸ ਕੰਪਨੀ ਦੇ ਮੁਲਾਜ਼ਮ ਤੋਂ ਕਰਫ਼ਿਊ ਦੌਰਾਨ ਦੇਰ ਰਾਤ ਸਵਾ 8 ਵਜੇ ਕਾਰ ਸਵਾਰਾਂ ਵਲੋਂ ਕਰੀਬ ਇਕ ਲੱਖ ਰੁਪਏ ਦੀ ਲੁੱਟ-ਖੋਹ ਕਰਨ ...

ਪੂਰੀ ਖ਼ਬਰ »

ਸਮੈਕ ਸਮੇਤ ਵਿਅਕਤੀ ਕਾਬੂ

ਖਮਾਣੋਂ, 4 ਮਈ (ਮਨਮੋਹਨ ਸਿੰਘ ਕਲੇਰ)-ਖਮਾਣੋਂ ਪੁਲਿਸ ਨੇ ਇਕ ਵਿਅਕਤੀ ਨੂੰ 12 ਗ੍ਰਾਮ ਸਮੈਕ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਖਮਾਣੋਂ ਦੇ ਮੁੱਖ ਅਫ਼ਸਰ ਹਰਮਿੰਦਰ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਰਾਮ ਸਿੰਘ ਨੇ ਲਿਲੀ ਪੈਲੇਸ ਨੇੜੇ ਨਾਕਾ ਲਗਾਇਆ ...

ਪੂਰੀ ਖ਼ਬਰ »

ਨਬਾਲਗਾ ਨੂੰ ਵਰਗ਼ਲਾ ਕੇ ਲਿਜਾਣ ਵਾਲਾ ਨੌਜਵਾਨ ਕਾਬੂ

ਜਖਵਾਲੀ, 4 ਮਈ (ਨਿਰਭੈ ਸਿੰਘ)-ਥਾਣਾ ਮੂਲੇਪੁਰ ਦੀ ਪੁਲਿਸ ਵਲੋਂ ਇਕ ਨੌਜਵਾਨ ਖ਼ਿਲਾਫ਼ 363/366ਏ ਦਾ ਮੁਕੱਦਮਾ ਦਰਜ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਮੁਕੱਦਮੇ ਦੀ ਪੁਸ਼ਟੀ ਕਰਦਿਆਂ ਸਬ-ਇੰਸਪੈਕਟਰ ਈਤਕਾ ਮਿੱਤਲ ਅਤੇ ਸਹਾਇਕ ਥਾਣੇਦਾਰ ਦਰਸ਼ਨ ਕੁਮਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 2 ਕੋਰੋਨਾ ਪੀੜਤਾਂ ਦੀ ਮੌਤ, 98 ਨਵੇਂ ਮਾਮਲੇ

ਫ਼ਤਹਿਗੜ੍ਹ ਸਾਹਿਬ, 4 ਮਈ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ 'ਚ ਅੱਜ 2 ਕੋਰੋਨਾ ਪੀੜਤਾਂ ਦੀ ਮੌਤ ਹੋਣ ਤੋਂ ਇਲਾਵਾ 98 ਨਵੇਂ ਮਾਮਲੇ ਸਾਹਮਣੇ ਆਏ ਹਨ | ਇਨ੍ਹਾਂ ਮਾਮਲਿਆਂ ਦੀ ਪੁਸ਼ਟੀ ਕਰਦਿਆਂ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਮਹਿੰਦਰ ਸਿੰਘ ਨੇ ...

ਪੂਰੀ ਖ਼ਬਰ »

ਬਡਾਲੀ ਸਾਧੂਗੜ੍ਹ ਮੁੱਖ ਮਾਰਗ 'ਤੇ ਥਾਂ-ਥਾਂ ਪਏ ਟੋਇਆਂ ਕਾਰਨ ਰਾਹਗੀਰ ਪ੍ਰੇਸ਼ਾਨ

ਚੁੰਨ੍ਹੀ, 4 ਮਈ (ਗੁਰਪ੍ਰੀਤ ਸਿੰਘ ਬਿਲਿੰਗ)-ਬਡਾਲੀ ਆਲਾ ਸਿੰਘ ਤੋਂ ਸਾਧੂਗੜ੍ਹ ਜੀ. ਟੀ. ਰੋਡ ਤੱਕ ਨੂੰ ਜਾਂਦੇ ਮੁੱਖ ਮਾਰਗ ਦਾ ਥਾਂ-ਥਾਂ ਪਏ ਟੋਇਆਂ ਕਾਰਨ ਬੁਰਾ ਹਾਲ ਹੋਇਆ ਪਿਆ ਹੈ, ਜਿਸ ਕਾਰਨ ਰਾਹਗੀਰਾਂ ਨੂੰ ਬਹੁਤ ਹੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ...

ਪੂਰੀ ਖ਼ਬਰ »

ਪਟਵਾਰੀ ਅੱਜ ਕਾਲੇ ਬਿੱਲੇ ਲਾ ਕੇ ਕਰਨਗੇ ਰੋਸ ਜ਼ਾਹਿਰ

ਫ਼ਤਹਿਗੜ੍ਹ ਸਾਹਿਬ, 4 ਮਈ (ਰਾਜਿੰਦਰ ਸਿੰਘ)-ਦੀ ਰੈਵੇਨਿਊ ਪਟਵਾਰ ਯੂਨੀਅਨ ਤਹਿਸੀਲ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਦੀਪਾਂਸ਼ੂ ਵਡੇਰਾ ਨੇ ਦੱਸਿਆ ਕਿ ਪਟਵਾਰੀ ਤੇ ਕਾਨੰੂਗੋਆਂ ਨੇ ਪੰਜਾਬ ਦੇ ਮਾਲ ਅਧਿਕਾਰੀਆਂ ਦੇ ਚੱਲ ਰਹੇ ਸੰਘਰਸ਼ ਦਾ ਸਾਥ ਦਿੰਦਿਆਂ 5 ਮਈ ਨੰੂ ...

ਪੂਰੀ ਖ਼ਬਰ »

ਨੈਸ਼ਨਲ ਰੂਲਰ ਸਿਹਤ ਮਿਸ਼ਨ ਪੰਜਾਬ ਅਧੀਨ ਕੰਮ ਕਰ ਰਹੇ ਸਮੂਹ ਮੁਲਾਜ਼ਮ ਹੜਤਾਲ 'ਤੇ

ਸੰਘੋਲ, 4 ਮਈ (ਗੁਰਨਾਮ ਸਿੰਘ ਚੀਨਾ)-ਨੈਸ਼ਨਲ ਰੂਲਰ ਸਿਹਤ ਮਿਸ਼ਨ ਪੰਜਾਬ ਅਧੀਨ ਸਿਹਤ ਸੇਵਾਵਾਂ ਦੇ ਰਹੇ ਮੁਲਾਜ਼ਮਾਂ ਵਲੋਂ ਸਰਕਾਰ ਦੁਆਰਾ ਉਨ੍ਹਾਂ ਦੀਆਂ ਮੰਗਾਂ ਨਾ ਮੰਨੇ ਜਾਣ 'ਤੇ ਰੋਸ ਵਜੋਂ ਕੰਮ ਬੰਦ ਕਰਕੇ ਹੜਤਾਲ 'ਤੇ ਚਲੇ ਗਏ ਅਤੇ ਇਸ ਸਬੰਧੀ ਸੀਨੀਅਰ ਮੈਡੀਕਲ ...

ਪੂਰੀ ਖ਼ਬਰ »

ਬਸੀ ਪਠਾਣਾਂ 'ਚ ਜ਼ੋਰਦਾਰ ਝੱਖੜ ਤੇ ਬਾਰਿਸ਼, ਗੜੇਮਾਰੀ ਵੀ ਹੋਈ

ਬਸੀ ਪਠਾਣਾਂ, 4 ਮਈ (ਗੁਰਬਚਨ ਸਿੰਘ ਰੁਪਾਲ)-ਅੱਜ ਬਾਅਦ ਦੁਪਹਿਰ 4 ਵਜੇ ਇਸ ਖੇਤਰ 'ਚ ਜ਼ੋਰਦਾਰ ਝੱਖੜ ਝੱਲਿਆ | ਇਸ ਦੇ ਨਾਲ ਹੀ 10 ਮਿੰਟਾਂ ਲਈ ਬਿਜਲੀ ਦੀ ਜ਼ੋਰਦਾਰ ਗਰਜ ਅਤੇ ਚਮਕ ਨਾਲ ਹਲਕੀ ਬਾਰਿਸ਼ ਤੇ ਕੁਝ ਪਲਾਂ ਲਈ ਹਲਕੀ ਗੜੇ ਮਾਰੀ ਵੀ ਹੋਈ, ਜਿਸ ਨਾਲ ਮੌਸਮ ਸੁਹਾਵਣਾ ...

ਪੂਰੀ ਖ਼ਬਰ »

ਜ਼ਿਲੇ੍ਹ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਦਾਖ਼ਲੇ 'ਚ 10.77 ਫ਼ੀਸਦੀ ਵਾਧਾ ਹੋਇਆ-ਮਾਂਗਟ

ਫ਼ਤਹਿਗੜ੍ਹ ਸਾਹਿਬ, 4 ਮਈ (ਰਾਜਿੰਦਰ ਸਿੰਘ)-ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਅਤੇ ਸਿੱਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਦੀ ਰਹਿਨੁਮਾਈ ਹੇਠ ਸ਼ੁਰੂ ਕੀਤੀ ਗਈ 'ਈਚ ਵੰਨ ਬਰਿੰਗ ਵੰਨ' ਮੁਹਿੰਮ ਤਹਿਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਰਕਾਰੀ ਪ੍ਰਾਇਮਰੀ ...

ਪੂਰੀ ਖ਼ਬਰ »

12 ਲੱਖ 30 ਹਜ਼ਾਰ ਰੁਪਏ ਦੀ ਮਾਰੀ ਠੱਗੀ

ਪਟਿਆਲਾ, 4 ਮਈ (ਧਰਮਿੰਦਰ ਸਿੰਘ ਸਿੱਧੂ)-ਅਨਾਜ ਮੰਡੀ ਦੀ ਪੁਲਿਸ ਕੋਲ ਲਖਵੀਰ ਸਿੰਘ ਵਾਸੀ ਪਿੰਡ ਹਸਨਪੁਰ ਪ੍ਰੋਹਤਾਂ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਪੁਜਾਰੀ ਰਾਮ ਵਾਸੀ ਯੂ. ਪੀ., ਅਲੀ ਸ਼ੇਖ਼ ਅਤੇ ਅਬਦੁੱਲਾ ਤੋਂ ਹਵਨ ਪੂਜਾ ਕਰਵਾਉਂਦਾ ਰਹਿੰਦਾ ਸੀ, ਜਿਸ ਦੇ ...

ਪੂਰੀ ਖ਼ਬਰ »

ਕਿਸਾਨੀ ਅੰਦੋਲਨ ਨੂੰ ਸਮਰਪਿਤ ਮੈਗਜ਼ੀਨ ਗੁਸਈਆਂ ਭਾਸ਼ਾ ਵਿਭਾਗ 'ਚ ਲੋਕ ਅਰਪਣ

ਪਟਿਆਲਾ, 4 ਮਈ (ਗੁਰਵਿੰਦਰ ਸਿੰਘ ਔਲਖ)-ਭਾਸ਼ਾ ਵਿਭਾਗ ਪੰਜਾਬ ਦੇ ਵਿਹੜੇ 'ਚ ਗੁਸਈਾਆਂ ਮੈਗਜ਼ੀਨ ਲੋਕ ਅਰਪਣ ਕੀਤਾ ਗਿਆ | ਕੁਲਵੰਤ ਸਿੰਘ ਨਾਰੀਕੇ ਦੁਆਰਾ ਕਿਸਾਨੀ ਅੰਦੋਲਨ ਨੂੰ ਸਮਰਪਿਤ ਮੈਗਜ਼ੀਨ ਗੁਸਈਆਂ ਦੀ ਘੁੰਡ ਚੁਕਾਈ ਦੀ ਰਸਮ ਕਰਮਜੀਤ ਕੌਰ ਡਾਇਰੈਕਟਰ ਭਾਸ਼ਾ ...

ਪੂਰੀ ਖ਼ਬਰ »

ਪ੍ਰੀ-ਪ੍ਰਾਇਮਰੀ ਦੇ ਬੱਚਿਆਂ ਨੂੰ ਸੁਖਾਵਾਂ ਮਾਹੌਲ ਦੇਣ ਲਈ ਫ਼ੀਲਖ਼ਾਨਾ ਸਕੂਲ ਵਿਖੇ ਬਣਾਇਆ ਵਿਸ਼ੇਸ਼ ਕਲਾਸ ਰੂਮ

ਪਟਿਆਲਾ, 4 ਮਈ (ਧਰਮਿੰਦਰ ਸਿੰਘ ਸਿੱਧੂ)-ਸਰਕਾਰੀ ਸਕੂਲਾਂ ਵਲੋਂ ਕੋਵਿਡ ਮਹਾਂਮਾਰੀ ਦੇ ਦੌਰਾਨ ਵੀ ਲਗਾਤਾਰ ਸਿੱਖਿਆ ਸੇਵਾਵਾਂ ਪ੍ਰਦਾਨ ਕਰਨ ਅਤੇ ਨਿੱਜੀ ਸਕੂਲ ਦੀ ਲੁੱਟ ਤੋਂ ਬਚਾ ਕੇ ਬੱਚਿਆਂ ਨੂੰ ਸਰਕਾਰੀ ਸਕੂਲ 'ਚ ਦਾਖ਼ਲ ਕਰਵਾਉਣ ਦੀ ਤਾਜ਼ਾ ਉਦਾਹਰਨ ਸ. ਸੀ. ਸੈ. ...

ਪੂਰੀ ਖ਼ਬਰ »

ਗੁਰੂ ਕਿਰਪਾ ਸੁਸਾਇਟੀ ਵਲੋਂ ਖ਼ੂਨਦਾਨ ਕੈਂਪ

ਰਾਜਪੁਰਾ, 4 ਮਈ (ਜੀ.ਪੀ. ਸਿੰਘ)-ਭਾਜਪਾ ਕੇ ਸਾਬਕਾ ਕੌਂਸਲਰ ਅਤੇ ਰਾਮਗੜ੍ਹੀਆ ਸਭਾ ਰਾਜਪੁਰਾ ਦੇ ਸਾਬਕਾ ਪ੍ਰਧਾਨ ਸਵ. ਹਰਦੇਵ ਸਿੰਘ ਕੰਡੇਵਾਲਾ ਦੀ ਯਾਦ 'ਚ ਅੱਜ ਸਥਾਨਕ ਏ. ਪੀ. ਜੈਨ ਸਿਵਲ ਹਸਪਤਾਲ ਦੇ ਬਲੱਡ ਬੈਂਕ 'ਚ ਅੱਜ ਗੁਰੂ ਕਿ੍ਪਾ ਸੁਸਾਇਟੀ ਵਲੋਂ ਅਮਰਜੀਤ ਸਿੰਘ ...

ਪੂਰੀ ਖ਼ਬਰ »

ਵਿਭਾਗ 'ਚ ਪੱਕੇ ਹੋਣ ਦੀ ਮੰਗ ਨੂੰ ਲੈ ਕੇ ਸਿਹਤ ਕਰਮਚਾਰੀਆਂ ਵਲੋਂ ਹੜਤਾਲ

ਸ਼ੁਤਰਾਣਾ, 4 ਮਈ (ਬਲਦੇਵ ਸਿੰਘ ਮਹਿਰੋਕ)-ਸਿਹਤ ਵਿਭਾਗ 'ਚ ਪਿਛਲੇ ਲੰਬੇ ਸਮੇਂ ਤੋਂ ਸੇਵਾਵਾਂ ਦੇ ਰਹੇ ਐੱਨ. ਆਰ. ਐੱਚ. ਐੱਮ. ਕਰਮਚਾਰੀਆਂ ਨੇ ਵਿਭਾਗ 'ਚ ਪੱਕੇ ਹੋਣ ਦੀ ਮੰਗ ਨੂੰ ਲੈ ਕੇ ਅੱਜ ਕਲਮ ਛੋੜ ਹੜਤਾਲ ਕੀਤੀ | ਐੱਨ. ਆਰ. ਐੱਚ. ਐੱਮ. ਯੂਨੀਅਨ ਦੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਪੰਜਾਬ ਪ੍ਰਦੇਸ਼ ਵਪਾਰ ਮੰਡਲ ਨੇ ਮਿੰਨੀ ਤਾਲਾਬੰਦੀ ਦਾ ਜਤਾਇਆ ਵਿਰੋਧ

ਫ਼ਤਹਿਗੜ੍ਹ ਸਾਹਿਬ, 4 ਮਈ (ਬਲਜਿੰਦਰ ਸਿੰਘ)-ਕੋਰੋਨਾ ਮਹਾਂਮਾਰੀ ਦੇ ਵਧਦੇ ਪ੍ਰਭਾਵਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਸੂਬੇ 'ਚ ਲਗਾਈ ਮਿੰਨੀ ਤਾਲਾਬੰਦੀ ਨੂੰ ਲੈ ਕੇ ਪੰਜਾਬ ਪ੍ਰਦੇਸ਼ ਵਪਾਰ ਮੰਡਲ ਵਿਰੋਧ ਜਤਾਇਆ ਜਾ ਰਿਹਾ ਹੈ | ਹਮਾਂਯੂਪੁਰ ਸਰਹਿੰਦ 'ਚ ਸੱਦੀ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਸੀਵਰੇਜ ਦਾ ਕੰਮ ਤੇਜ਼ ਕਰਨ ਬਾਰੇ ਵਫ਼ਦ ਵਿਧਾਇਕ ਨੂੰ ਮਿਲਿਆ

ਬਸੀ ਪਠਾਣਾਂ, 4 ਮਈ (ਗੁਰਬਚਨ ਸਿੰਘ ਰੁਪਾਲ)-ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਰਾਹੁਲ ਕੁਮਾਰ ਦੀ ਅਗਵਾਈ 'ਚ ਅੱਜ ਇਕ ਵਫ਼ਦ ਨੇ ਨਗਰ ਕੌਂਸਲ ਦਫ਼ਤਰ ਵਿਖੇ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ. ਪੀ. ਨਾਲ ਮੁਲਾਕਾਤ ਕੀਤੀ ਅਤੇ ਸੀਵਰੇਜ ਦੀ ਸੁਸਤ ਰਫ਼ਤਾਰੀ ਕਾਰਨ ...

ਪੂਰੀ ਖ਼ਬਰ »

ਪਿੰਡਾਂ 'ਚ ਪਾਣੀ ਦੀ ਸਾਂਭ-ਸੰਭਾਲ ਲਈ ਯਤਨ ਜਾਰੀ-ਬੀ. ਡੀ. ਪੀ. ਓ. ਰੰਧਾਵਾ

ਅਮਲੋਹ, 4 ਮਈ (ਰਿਸ਼ੂ ਗੋਇਲ)-ਮਨਰੇਗਾ ਸਕੀਮ ਅਧੀਨ ਬਲਾਕ ਅਮਲੋਹ ਦੇ ਵੱਖ-ਵੱਖ ਪਿੰਡਾਂ 'ਚ ਪਾਣੀ ਦੀ ਸਾਂਭ-ਸੰਭਾਲ ਲਈ ਯਤਨ ਕੀਤੇ ਜਾ ਰਹੇ ਹਨ, ਜਿਸ 'ਚ ਲਿਕੂਇਡ ਵੇਸਟ ਮੈਨੇਜਮੈਂਟ ਤਹਿਤ ਛੱਪੜਾਂ ਦਾ ਨਵੀਨੀਕਰਨ, ਵਾਟਰ ਰਿਚਾਰਜ ਪਿੱਟ, ਨਹਿਰਾਂ ਅਤੇ ਖਾਲ਼ਿਆਂ ਦੀ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਖਮਾਣੋਂ, 4 ਮਈ (ਜੋਗਿੰਦਰ ਪਾਲ)-ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਸਰਵਹਿੱਤਕਾਰੀ ਵਿੱਦਿਆ ਮੰਦਿਰ ਖਮਾਣੋਂ ਵਲੋਂ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਗੁਰਪ੍ਰੀਤ ਕੌਰ ਨੇ ਸਕੂਲ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਵਿਧਾਇਕ ਜੀ. ਪੀ. ਵਲੋਂ ਜੇਲ੍ਹ ਰੋਡ ਨਿਰਮਾਣ ਕਾਰਜ ਦਾ ਉਦਘਾਟਨ

ਬਸੀ ਪਠਾਣਾਂ, 4 ਮਈ (ਰਵਿੰਦਰ ਮੌਦਗਿਲ)-ਹਲਕਾ ਬਸੀ ਪਠਾਣਾਂ ਦੇ ਵਿਧਾਇਕ ਗੁਰਪ੍ਰੀਤ ਸਿੰਘ ਜੀ. ਪੀ. ਵਲੋਂ ਜੇਲ੍ਹ ਰੋਡ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ ਗਿਆ | ਉਨ੍ਹਾਂ ਕਿਹਾ ਕਿ ਆਉਣ ਵਾਲੇ 3 ਮਹੀਨਿਆਂ 'ਚ ਬਸੀ ਪਠਾਣਾਂ ਦੀ ਕਾਇਆ ਕਲਪ ਹੋ ਜਾਵੇਗੀ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

'ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ' ਤਹਿਤ ਪਾਣੀ ਦੀ ਸੰਭਾਲ ਦੇ ਯਤਨ ਜਾਰੀ-ਬੀ. ਡੀ. ਪੀ. ਓ.

ਫ਼ਤਹਿਗੜ੍ਹ ਸਾਹਿਬ, 4 ਮਈ (ਬਲਜਿੰਦਰ ਸਿੰਘ)-ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਮਹਿੰਦਰ ਸਿੰਘ ਨੇ ਦੱਸਿਆ ਕਿ ਮਨਰੇਗਾ ਸਕੀਮ ਅਧੀਨ 'ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ' ਮਨਾਉਂਦੇ ਹੋਏ ਬਲਾਕ ਖੇੜਾ ਦੇ ਪਿੰਡਾਂ 'ਚ ਪਾਣੀ ਦੀ ਸਾਂਭ ਸੰਭਾਲ ਲਈ ਯਤਨ ਕੀਤੇ ਜਾ ਰਹੇ ਹਨ, ਜਿਸ ...

ਪੂਰੀ ਖ਼ਬਰ »

ਕੋਵਿਡ ਦੌਰਾਨ ਸੀ. ਐੱਮ. ਓ. ਤੇ ਐੱਸ. ਐੱਮ. ਓ. ਦਾ ਚੰਗੀਆਂ ਸੇਵਾਵਾਂ ਨਿਭਾਉਣ 'ਤੇ ਸਨਮਾਨ

ਫ਼ਤਹਿਗੜ੍ਹ ਸਾਹਿਬ, 4 ਮਈ (ਬਲਜਿੰਦਰ ਸਿੰਘ)-ਵਿਸ਼ਵ ਜਾਗਿ੍ਤੀ ਮਿਸ਼ਨ ਸਰਹਿੰਦ ਅਤੇ ਉੱਪ ਮੰਡਲ ਮੈਜਿਸਟ੍ਰੇਟ ਫ਼ਤਹਿਗੜ੍ਹ ਸਾਹਿਬ ਵਲੋਂ ਕੋਵਿਡ-19 ਦੌਰਾਨ ਲੋਕਾਂ ਪ੍ਰਤੀ ਚੰਗੀਆਂ ਸੇਵਾਵਾਂ ਨਿਭਾਉਣ ਵਾਲੇ ਡਾਕਟਰਾਂ ਅਤੇ ਪਹਿਲੀ ਕਤਾਰ ਦੇ ਯੋਧਿਆਂ ਦਾ ਵਿਸ਼ੇਸ਼ ...

ਪੂਰੀ ਖ਼ਬਰ »

ਸਹਿਕਾਰੀ ਸਭਾ ਧਤੌਂਦਾ ਦੇ ਸਰਪੰਚ ਬਾਲਪੁਰ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ

ਜਖਵਾਲੀ, 4 ਮਈ (ਨਿਰਭੈ ਸਿੰਘ)-ਸਹਿਕਾਰੀ ਸਭਾ ਧਤੌਂਦਾ ਦੇ ਨਵੇਂ ਚੁਣੇ ਮੈਂਬਰਾਂ ਵਲੋਂ ਸਰਬਸੰਮਤੀ ਨਾਲ ਸਰਪੰਚ ਭੁਪਿੰਦਰ ਸਿੰਘ ਬਾਲਪੁਰ ਨੂੰ ਪ੍ਰਧਾਨ ਚੁਣਿਆ ਗਿਆ | ਇਸ ਦੌਰਾਨ ਜਗਵਿੰਦਰ ਸਿੰਘ ਮਾਂਗਟ, ਸ੍ਰੀਮਤੀ ਨੀਲਮ, ਹਰਜੀਤ ਸਿੰਘ ਬਾਲਪੁਰ, ਨੰਬਰਦਾਰ ਭੁਪਿੰਦਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX