ਤਾਜਾ ਖ਼ਬਰਾਂ


ਟੋਕੀਓ ਓਲੰਪਿਕ : ਇਟਲੀ ਦੇ ਜੈਕਬਸ ਨੇ 100 ਮੀਟਰ ਦੌੜ ਵਿਚ ਸੋਨ ਤਮਗਾ ਕੀਤਾ ਹਾਸਿਲ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਹਾਕੀ ਟੀਮ ਨੂੰ ਦਿਤੀ ਵਧਾਈ
. . .  1 day ago
ਮਾਲ ਅਧਿਕਾਰੀਆਂ ਵਲੋਂ ਤਿੰਨ ਦਿਨ ਕੰਮਕਾਜ ਠੱਪ ਕਰਨ ਦਾ ਫ਼ੈਸਲਾ
. . .  1 day ago
ਲੁਧਿਆਣਾ ,1 ਅਗਸਤ (ਪਰਮਿੰਦਰ ਸਿੰਘ ਆਹੂਜਾ)- ਮੁਲਾਜ਼ਮ ਜਥੇਬੰਦੀਆਂ ਵਲੋਂ ਮੰਗਾਂ ਮਨਵਾਉਣ ਲਈ ਕੀਤੇ ਜਾ ਰਹੇ ਸੰਘਰਸ਼ ਦੀ ਮਾਲ ਅਧਿਕਾਰੀਆਂ ਵਲੋਂ ਵੀ ਹਮਾਇਤ ਕਰਨ ਦਾ ਫ਼ੈਸਲਾ ਕੀਤਾ ਗਿਆ ...
ਕੈਪਟਨ ਵਲੋਂ ਜ਼ੀਰਕਪੁਰ ਦੀਆਂ ਨਾਜਾਇਜ਼ ਕਲੋਨੀਆਂ ਵੱਲ ਰੁਖ਼
. . .  1 day ago
ਜ਼ੀਰਕਪੁਰ ,1 ਅਗਸਤ (ਹੈਪੀ ਪੰਡਵਾਲਾ ) - ਨਵਜੋਤ ਸਿੱਧੂ ਦੇ ਕਾਂਗਰਸ ਪ੍ਰਧਾਨ ਬਣਨ ਉਪਰੰਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫ਼ਾਰਮ ਹਾਊਸ ਤੋਂ ਬਾਹਰ ਝਾਕਣਾ ਸ਼ੁਰੂ ਕਰ ਦਿੱਤਾ ਹੈ। ਲੰਮੇ ਸਮੇਂ ਤੋਂ ਆਪਣੇ ਫ਼ਾਰਮ ...
ਇੰਗਲੈਂਡ ਨੂੰ ਹਰਾ ਕੇ ਭਾਰਤ ਹਾਕੀ ਦੇ ਸੈਮੀ-ਫਾਈਨਲ ਵਿਚ ਪੁੱਜਾ
. . .  1 day ago
ਟੋਕੀਓ , ਹਰਸ਼ਾ ਛੀਨਾ ,1 ਅਗਸਤ (ਪਰਮਿੰਦਰ ਸਿੰਘ ਕੜਿਆਲ )-ਹਾਕੀ ਵਿਚ ਭਾਰਤੀ ਖਿਡਾਰੀਆਂ ਨੇ ਇੰਗਲੈਂਡ ਦੀ ਟੀਮ ਨੂੰ 1 ਦੇ ਮੁਕਾਬਲੇ 3 ਗੋਲਾਂ ਦੇ ਨਾਲ ਹਰਾ ਕੇ ਸੈਮੀ-ਫਾਈਨਲ ਵਿਚ ਪ੍ਰਵੇਸ਼ ਕੀਤਾ ...
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੀ. ਵੀ. ਸਿੰਧੂ ਨੂੰ ਦਿਤੀ ਵਧਾਈ
. . .  1 day ago
ਅਕਾਲੀ ਦਲ-ਬਸਪਾ ਵਲੋਂ ਕਿਸਾਨੀ ਨੂੰ ਸਮਰਪਿਤ ਕੱਲ੍ਹ ਦਾ ਪ੍ਰੋਗਰਾਮ ਮੁਲਤਵੀ
. . .  1 day ago
ਗੜ੍ਹਸ਼ੰਕਰ, 1 ਅਗਸਤ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਵਲੋਂ ਕਿਸਾਨੀ ਨੂੰ ਸਮਰਪਿਤ 2 ਅਗਸਤ ਨੂੰ ਪਦਰਾਣਾ ਵਿਖੇ ਰੱਖਿਆ 'ਕਿਸਾਨੋ ਕੇ ਸਨਮਾਨ ਮੇਂ, ਅਕਾਲੀ ਦਲ-ਬਸਪਾ ਮੈਦਾਨ ਮੇਂ' ਪ੍ਰੋਗਰਾਮ ਮੁਲਤਵੀ ਕਰ ਦਿੱਤਾ ...
ਕੈਪਟਨ ਅਮਰਿੰਦਰ ਸਿੰਘ ਨੇ ਪੀ. ਵੀ. ਸਿੰਧੂ ਨੂੰ ਦਿਤੀ ਵਧਾਈ
. . .  1 day ago
ਚੰਡੀਗੜ੍ਹ,1 ਅਗਸਤ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੀ. ਵੀ. ਸਿੰਧੂ ਨੂੰ ਵਧਾਈ ਦਿੱਤੀ ਹੈ ।ਅੱਜ ਬੈਡਮਿੰਟਨ ਵਿਚ ਓਲੰਪਿਕ ਕਾਂਸੀ ਜਿੱਤ ਕੇ ਸਿੰਧੂ ਨੇ ਦੋ ਓਲੰਪਿਕ ਤਗਮੇ ਜਿੱਤਣ ਵਾਲੀ ਪਹਿਲੀ ਮਹਿਲਾ ...
ਭਾਰਤ ਦੀ ਬੈਡਮਿੰਟਨ ਖਿਡਾਰਨ ਪੀ. ਵੀ. ਸਿੰਧੂ ਨੇ ਜਿਤਿਆ ਕਾਂਸੀ ਤਗਮਾ
. . .  1 day ago
ਟੋਕੀਓ , ਹਰਸ਼ਾ ਛੀਨਾ ,1 ਅਗਸਤ (ਪਰਮਿੰਦਰ ਸਿੰਘ ਕੜਿਆਲ )-ਟੋਕੀਓ ਓਲੰਪਿਕ ਵਿਚ ਭਾਰਤ ਵਲੋਂ ਖੇਡਦਿਆਂ ਬੈਡਮਿੰਟਨ ਦੀ ਵਿਸ਼ਵ ਚੈਂਪੀਅਨ ਪੀ.ਵੀ. ਸਿੰਧੂ ਨੇ ਇਤਿਹਾਸ ਰਚਦਿਆਂ ਚੀਨੀ ਖਿਡਾਰਨ ਨੂੰ ਮਾਤ ਦੇ ਕੇ ...
ਪ੍ਰੀ ਪ੍ਰਾਇਮਰੀ ਜਮਾਤ ਤੋਂ ਬਾਰ੍ਹਵੀਂ ਜਮਾਤ ਤਕ ਸਕੂਲ ਖੋਲ੍ਹਣ ਸਬੰਧੀ ਸਿੱਖਿਆ ਵਿਭਾਗ ਵਲੋਂ ਪੱਤਰ ਜਾਰੀ
. . .  1 day ago
ਅਜਨਾਲਾ ,1 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦੀ ਦੂਸਰੀ ਲਹਿਰ ਦਾ ਪ੍ਰਕੋਪ ਘਟਣ ਤੋਂ ਬਾਅਦ ਸਰਕਾਰ ਵਲੋਂ ਸਕੂਲ ਖੋਲ੍ਹਣ ਦੇ ਦਿੱਤੇ ਆਦੇਸ਼ਾਂ ਤੋਂ ਬਾਅਦ ਸਿੱਖਿਆ ਵਿਭਾਗ ...
ਨਵੀਂ ਦਿੱਲੀ : ਜੁਲਾਈ ਵਿਚ ਦੇਸ਼ ਵਿਚ 13 ਕਰੋੜ ਤੋਂ ਵੱਧ ਟੀਕੇ ਲਗਾਏ ਗਏ ਸਨ- ਮਨਸੁਖ ਮੰਡਾਵੀਆ
. . .  1 day ago
ਬੇਬੇ ਮਾਨ ਕੌਰ ਦਾ ਕੀਤਾ ਗਿਆ ਅੰਤਿਮ ਸੰਸਕਾਰ
. . .  1 day ago
ਚੰਡੀਗੜ੍ਹ, 1 ਅਗਸਤ (ਸੁਰਿੰਦਰਪਾਲ ਸਿੰਘ) - 105 ਸਾਲਾ ਬਜ਼ੁਰਗ ਅਥਲੀਟ ਬੇਬੇ ਮਾਨ ਕੌਰ ਦਾ ਬੀਤੇ ਕੱਲ੍ਹ ਦਿਹਾਂਤ ਹੋ ਗਿਆ ਸੀ। ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਨਾ ਤਾਂ ਕੋਈ ਮੰਤਰੀ ਤੇ ਨਾ ਹੀ ਕੋਈ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸੀ...
ਬੇਬੇ ਮਾਨ ਕੌਰ ਨੂੰ ਦਲਜੀਤ ਸਿੰਘ ਚੀਮਾ ਨੇ ਦਿੱਤੀ ਸ਼ਰਧਾਂਜਲੀ
. . .  1 day ago
ਚੰਡੀਗੜ੍ਹ, 1 ਅਗਸਤ - 105 ਸਾਲਾ ਬਜ਼ੁਰਗ ਅਥਲੀਟ ਬੇਬੇ ਮਾਨ ਕੌਰ ਦਾ ਬੀਤੇ ਕੱਲ੍ਹ ਦਿਹਾਂਤ ਹੋ ਗਿਆ ਸੀ। ਅੱਜ ਉਨ੍ਹਾਂ ਦੇ ਸਸਕਾਰ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਸਮੇਤ ਹੋਰ ਆਗੂਆਂ ਨੇ ਉਨ੍ਹਾਂ...
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਬੀਬਾ ਬਾਦਲ
. . .  1 day ago
ਅੰਮ੍ਰਿਤਸਰ, 1 ਅਗਸਤ (ਹਰਮਿੰਦਰ ਸਿੰਘ) - ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ...
ਆਸਾਮ ਦੀ ਨਾਕਾਬੰਦੀ ਕਾਰਨ ਮੁਸ਼ਕਿਲ 'ਚ ਮਿਜ਼ੋਰਮ, ਜ਼ਰੂਰੀ ਵਸਤੂਆਂ ਦੀ ਹੋਣ ਲੱਗੀ ਕਿੱਲਤ
. . .  1 day ago
ਆਈਜ਼ੌਲ, 1 ਅਗਸਤ - ਆਸਾਮ-ਮਿਜ਼ੋਰਮ ਸਰਹੱਦੀ ਵਿਵਾਦ ਕਾਰਨ ਮਿਜ਼ੋਰਮ ਵਿਚ ਜ਼ਰੂਰੀ ਸਾਮਾਨ ਦੀ ਕਮੀ ਪੈਣ ਲੱਗੀ ਹੈ। ਲੋਕਾਂ ਨੂੰ ਇਕ ਹੱਦ ਤੱਕ ਹੀ ਪੈਟਰੋਲ-ਡੀਜ਼ਲ ਦਿੱਤਾ ਜਾ ਰਿਹਾ ਹੈ। ਪਿਛਲੇ ਹਫ਼ਤੇ ਆਸਾਮ-ਮਿਜ਼ੋਰਮ ਵਿਚਕਾਰ ਹਿੰਸਕ ਝੜਪ ਹੋਈ ਸੀ...
ਨਕਸਲੀਆਂ ਦੇ ਹਮਲੇ 'ਚ ਇਕ ਆਮ ਨਾਗਰਿਕ ਦੀ ਮੌਤ
. . .  1 day ago
ਰਾਏਪੁਰ, 1 ਅਗਸਤ - ਛੱਤੀਸਗੜ੍ਹ ਦੇ ਧਾਮਤਾਰੀ ਜ਼ਿਲ੍ਹੇ ਦੀ ਨਾਗਾਰੀ ਤਹਿਸੀਲ ਦੇ ਚੰਦਨ ਬਾਹਾਰਾ ਪਿੰਡ ਵਿਚ ਨਕਸਲੀਆਂ ਦੇ ਹਮਲੇ ਵਿਚ ਇਕ 35 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ...
ਯਮੁਨਾ 'ਚ ਪਾਣੀ ਦੇ ਪੱਧਰ 'ਚ ਹੋਇਆ ਭਾਰੀ ਵਾਧਾ, ਹੜ੍ਹ ਦਾ ਖ਼ਦਸ਼ਾ
. . .  1 day ago
ਨਵੀਂ ਦਿੱਲੀ, 1 ਅਗਸਤ - ਦਿੱਲੀ ਵਿਚੋਂ ਲੰਘਦੀ ਯਮੁਨਾ ਨਦੀ ਦੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਕੋਲ ਵਹਿ ਰਿਹਾ ਹੈ। ਜਿਸ ਕਾਰਨ ਆਸ-ਪਾਸ ਦੇ ਇਲਾਕੇ ਵਿਚ ਭਾਰੀ ਪਾਣੀ ਭਰ ਗਿਆ ਹੈ...
ਜੀ.ਐਸ.ਟੀ. ਉਗਰਾਹੀ ਜੁਲਾਈ ਵਿਚ 1.16 ਲੱਖ ਕਰੋੜ ਰੁਪਏ ਤੋਂ ਪਾਰ
. . .  1 day ago
ਨਵੀਂ ਦਿੱਲੀ, 1 ਅਗਸਤ - ਵਿੱਤ ਮੰਤਰਾਲਾ ਅਨੁਸਾਰ ਭਾਰਤ ਵਿਚ ਜੀ.ਐਸ.ਟੀ. ਉਗਰਾਹੀ ਜੁਲਾਈ ਮਹੀਨੇ ਵਿਚ 1.16 ਲੱਖ ਕਰੋੜ ਤੋਂ ਪਾਰ ਰਹੀ ਹੈ। ਪਿਛਲੇ ਮਹੀਨੇ ਤੋਂ ਜੋ 33 ਫ਼ੀਸਦੀ ਵੱਧ ਦੀ ਵਸੂਲੀ ਹੈ...
'ਸਿੱਖ ਪੰਥ ਦੀਆਂ ਵਿਰਾਸਤਾਂ ਬਚਾਓ' ਲਈ ਪੰਥਕ ਇਕੱਠ
. . .  1 day ago
ਅੰਮ੍ਰਿਤਸਰ, 1 ਅਗਸਤ (ਹਰਮਿੰਦਰ ਸਿੰਘ) - ਸਿੱਖ ਸਦਭਾਵਨਾ ਦਲ ਵਲੋਂ 'ਸਿੱਖ ਪੰਥ ਦੀਆਂ ਵਿਰਾਸਤਾਂ ਬਚਾਓ' ਪੰਥਕ ਇਕੱਠ ਕੀਤਾ ਜਾ ਰਿਹਾ ਹੈ...
ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਵਲੋਂ ਜਥੇਬੰਦਕ ਢਾਂਚੇ ਦਾ ਐਲਾਨ
. . .  1 day ago
ਅੰਮ੍ਰਿਤਸਰ, 1 ਅਗਸਤ (ਹਰਮਿੰਦਰ ਸਿੰਘ) - ਸਿੱਖ ਸਟੂਡੈਂਟ ਫੈਡਰੇਸ਼ਨ (ਮਹਿਤਾ) ਦੇ ਪ੍ਰਧਾਨ ਭਾਈ ਅਮਰਬੀਰ ਸਿੰਘ ਢੋਟ ਨੇ ਅੱਜ ਫੈਡਰੇਸ਼ਨ ਮਹਿਤਾ ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ ਹੈ। ਪ੍ਰਧਾਨ ਢੋਟ ਨੇ ਸੀਨੀਅਰ ਆਗੂ ਭਾਈ ਲਖਬੀਰ ਸਿੰਘ ਸੇਖੋਂ ਨੂੰ ਸਕੱਤਰ ਜਨਰਲ ਨਿਯੁਕਤ ਕੀਤਾ ਹੈ। ਜਿਸ ਵਿਚ...
ਕਾਂਗਰਸ ਪਾਰਟੀ ਨੂੰ ਲੱਗਾ ਝਟਕਾ, ਅਹਿਮ ਆਗੂ ਭਾਜਪਾ 'ਚ ਹੋਇਆ ਸ਼ਾਮਲ
. . .  1 day ago
ਨਵੀਂ ਦਿੱਲੀ, 1 ਅਗਸਤ - ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਭਾਜਪਾ ਇਕ ਵਾਰ ਫਿਰ ਸਰਗਰਮ ਹੋ ਗਈ ਹੈ। ਮਨੀਪੁਰ 'ਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਚੋਣਾਂ ਤੋਂ ਪਹਿਲਾ ਮਨੀਪੁਰ ਵਿਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਮਨੀਪੁਰ ਕਾਂਗਰਸ ਦੇ...
ਜੰਮੂ ਕਸ਼ਮੀਰ 'ਚ ਪੱਥਰਬਾਜ਼ਾਂ ਨੂੰ ਨਹੀਂ ਮਿਲੇਗੀ ਸਰਕਾਰੀ ਨੌਕਰੀ ਤੇ ਨਾ ਹੀ ਪਾਸਪੋਰਟ
. . .  1 day ago
ਸ੍ਰੀਨਗਰ, 1 ਅਗਸਤ - ਜੰਮੂ ਕਸ਼ਮੀਰ 'ਚ ਹੁਣ ਦੇਸ਼ ਧਰੋਹੀਆਂ ਤੇ ਪੱਥਰਬਾਜ਼ਾਂ 'ਤੇ ਨਕੇਲ ਕੱਸਣ ਲਈ ਨਵਾਂ ਆਦੇਸ਼ ਜਾਰੀ ਕੀਤਾ ਹੈ। ਜਿਸ ਤਹਿਤ ਦੇਸ਼ ਖ਼ਿਲਾਫ਼ ਨਾਅਰੇਬਾਜ਼ੀ ਕਰਨ ਵਾਲੇ ਤੇ ਪੱਥਰਬਾਜ਼ੀ ਕਰਨ ਵਾਲਿਆਂ ਨੂੰ ਸਰਕਾਰੀ ਨੌਕਰੀ ਨਹੀਂ ਦਿੱਤੀ ਜਾਵੇਗੀ। ਇਸ ਦੇ ਨਾਲ...
ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਅੱਜ ਤੋਂ ਪ੍ਰਧਾਨਗੀ ਕਰੇਗਾ ਭਾਰਤ
. . .  1 day ago
ਨਵੀਂ ਦਿੱਲੀ, 1 ਅਗਸਤ - ਭਾਰਤ ਦੇ ਲਈ ਅੱਜ ਐਤਵਾਰ ਦਾ ਦਿਨ ਕਾਫੀ ਅਹਿਮ ਹੈ। ਦਰਅਸਲ ਅੱਜ ਇਕ ਅਗਸਤ ਤੋਂ ਭਾਰਤ ਸੰਯੁਕਤ ਰਾਸ਼ਟਰ ਦੀ ਸੁਰੱਖਿਆ ਪ੍ਰੀਸ਼ਦ ਦੀ ਪ੍ਰਧਾਨਗੀ ਸੰਭਾਲਣ ਜਾ ਰਿਹਾ ਹੈ। ਹਾਲਾਂਕਿ ਸੁਰੱਖਿਆ ਪ੍ਰੀਸ਼ਦ ਦਾ ਪਹਿਲਾ ਕਾਰਜਕਾਰੀ ਦਿਵਸ ਭਲਕੇ ਸੋਮਵਾਰ ਤੋਂ ਹੋਵੇਗਾ। ਸੁਰੱਖਿਆ...
ਘੱਗਰ ਦਾ ਪਾਣੀ ਵਧਣ ਕਾਰਨ ਲੋਕ ਸਹਿਮੇ
. . .  1 day ago
ਸਰਦੂਲਗੜ੍ਹ, 1 ਅਗਸਤ (ਜੀ. ਐਮ. ਅਰੋੜਾ) - ਸਥਾਨਕ ਸ਼ਹਿਰ ਦੀ ਹਿੱਕ ਨਾਲ ਖਹਿ ਕੇ ਲੰਘਦੀ ਘੱਗਰ ਨਦੀ ਵਿਚ ਪਾਣੀ ਦਾ ਪੱਧਰ 19 ਫੁੱਟ 'ਤੇ ਹੋ ਜਾਣ ਕਾਰਨ ਲੋਕ ਸਹਿਮੇ ਹੋਏ ਹਨ। ਉੱਥੇ ਹੀ, ਘੱਗਰ ਦੇ ਪੁਲ ਵਿਚ ਬੂਟੀ ਫਸਣ ਕਾਰਨ ਘੱਗਰ ਨਦੀ ਦੇ ਬੰਨ੍ਹ ਟੁੱਟਣ ਦੇ ਡਰੋਂ ਪ੍ਰਸ਼ਾਸਨ ਨੇ ਤੜਕੇ ਤਿੰਨ ਵਜੇ ਤੋਂ...
ਮੁੱਖ ਮੰਤਰੀ ਜੈਰਾਮ ਠਾਕੁਰ ਨੇ ਹੜ੍ਹ ਪ੍ਰਭਾਵਿਤ ਖੇਤਰ ਦਾ ਕੀਤਾ ਹਵਾਈ ਸਰਵੇਖਣ
. . .  1 day ago
ਸ਼ਿਮਲਾ, 1 ਅਗਸਤ - ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਹੜ੍ਹ ਪ੍ਰਭਾਵਿਤ ਖੇਤਰ ਲਾਹੌਲ-ਸਪਿਤੀ ਦਾ ਹਵਾਈ ਸਰਵੇਖਣ ਕੀਤਾ ਹੈ। ਇਸ ਖੇਤਰ ਵਿਚ ਅਚਾਨਕ ਆਏ ਹੜ੍ਹ ਕਾਰਨ ਭਾਰੀ ਤਬਾਹੀ ਸਮੇਤ ਕੁਝ ਮੌਤਾਂ ਹੋਈਆਂ ਹਨ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਕਿਸੇ ਵੀ ਲੋਕਤੰਤਰੀ ਰਾਜ ਦੀ ਸਭ ਤੋਂ ਮਹੱਤਵਪੂਰਨ ਪਛਾਣ ਉਸ ਦੀ ਅਰਥ-ਵਿਵਸਥਾ ਤੋਂ ਹੁੰਦੀ ਹੈ। -ਥਾਮਸ ਜੈਫਰਸਨ

ਫਰੀਦਕੋਟ

ਅਧੂਰੇ ਲਾਕਡਾਊਨ ਕਾਰਨ ਦੁਚਿੱਤੀ 'ਚ ਹਨ ਸਰਕਾਰ ਤੇ ਦੁਕਾਨਦਾਰ

ਲੋਕਾਂ ਦਾ ਮੰਨਣਾ ਕਿ ਕੋਰੋਨਾ ਦੇ ਵਧਦੇ ਕੇਸਾਂ ਨੂੰ ਲੈ ਕੇ ਸਰਕਾਰ ਗੰਭੀਰ ਨਹੀਂ
ਸ੍ਰੀ ਮੁਕਤਸਰ ਸਾਹਿਬ, 4 ਮਈ (ਹਰਮਹਿੰਦਰ ਪਾਲ)-ਕੋਰੋਨਾ ਮਹਾਂਮਾਰੀ ਦੇ ਦਿਨੋਂ-ਦਿਨ ਵੱਧ ਰਹੇ ਕੇਸ ਅਤੇ ਹੋ ਰਹੀਆਂ ਮੌਤਾਂ ਪ੍ਰਤੀ ਸਰਕਾਰ ਗੰਭੀਰ ਨਹੀਂ ਲੱਗਦੀ | ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਕੋਰੋਨਾ ਮਹਾਂਮਾਰੀ ਪੂਰੀ ਤਰ੍ਹਾਂ ਫੈਲਣ ਤੋਂ ਬਾਅਦ ਹੀ ਪੂਰੀ ਤਰ੍ਹਾਂ ਲਾਕਡਾਊਨ ਦਾ ਫ਼ੈਸਲਾ ਲਵੇਗੀ, ਹਾਲੇ ਤਾਂ ਸਰਕਾਰ ਸਿਰਫ਼ ਟ੍ਰਾਇਲ ਕਰ ਰਹੀ ਹੈ | ਲੋਕਾਂ ਦੇ ਅੰਦਰ ਡਰ ਬਣਿਆ ਹੋਇਆ ਹੈ, ਕਿਉਂਕਿ ਹਰ ਰੋਜ਼ ਕੋਰੋਨਾ ਦੇ ਕਾਫ਼ੀ ਕੇਸ ਸਾਹਮਣੇ ਆ ਰਹੇ ਹਨ ਅਤੇ ਲੋਕ ਹੁਣ ਇਸ ਗੱਲੋਂ ਡਰ ਰਹੇ ਹਨ ਕਿ ਜਦੋਂ ਕੋਰੋਨਾ ਮਹਾਂਮਾਰੀ ਪੂਰੀ ਤਰ੍ਹਾਂ ਫੈਲ ਜਾਵੇਗੀ ਫਿਰ ਹੀ ਸਰਕਾਰ ਸ਼ਾਇਦ ਲਾਕਡਾਊਨ ਦਾ ਫ਼ੈਸਲਾ ਲਵੇਗੀ, ਜਿਸਦਾ ਕੋਈ ਫ਼ਾਇਦਾ ਨਹੀਂ ਹੋਵੇਗਾ | ਫ਼ਿਲਹਾਲ ਤਾਂ ਹਾਲੇ ਤੱਕ ਲਏ ਫ਼ੈਸਲਿਆਂ ਦੇ ਚੱਲਦਿਆਂ ਸਰਕਾਰ ਆਪ ਹੀ ਦੁਚਿਤੀ ਲੱਗ ਰਹੀ ਹੈ | ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੁਝ ਦਿਨ ਪਹਿਲਾਂ ਹੀ ਬਿਆਨ ਦਿੱਤਾ ਸੀ ਕਿ ਪੰਜਾਬ ਵਿਚ ਕਿਸੇ ਹਾਲ ਵੀ ਲਾਕਡਾਊਨ ਨਹੀਂ ਲੱਗੇਗਾ | ਇਸ ਤੋਂ ਬਾਅਦ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪੂਰੇ ਲਾਕਡਾਊਨ ਨਾਲ ਇੰਡਸਟਰੀ ਅਤੇ ਦੁਕਾਨਦਾਰ ਬਰਬਾਦ ਹੋ ਜਾਣਗੇ, ਇਸ ਲਈ ਪੂਰੀ ਤਰਾਂ ਲਾਕਡਾਊਨ ਨਹੀਂ ਲਗਾਉਣਗੇ | ਪਰ ਦੂਜੇ ਹੀ ਦਿਨ ਸਰਕਾਰ ਨੇ ਨਾਈਟ ਕਰਫ਼ਿਊ ਦਾ ਸਮਾਂ 8 ਵਜੇ ਤੋਂ ਘਟਾ ਕੇ 6 ਵਜੇ ਕਰਨ ਦਾ ਐਲਾਨ ਕਰ ਦਿੱਤਾ | ਇਸ ਤੋਂ ਬਾਅਦ ਸਰਕਾਰ ਨੇ ਰੀਵਿਊ ਮੀਟਿੰਗ ਬੁਲਾਈ ਅਤੇ ਕਿਹਾ ਕਿ ਸੰਪੂਰਨ ਲਾਕਡਾਊਨ ਨਹੀਂ ਲਾਇਆ ਜਾਵੇਗਾ, ਪਰ ਅਗਲੇ ਦਿਨ ਹਫ਼ਤਾਵਾਰੀ ਲਾਕਡਾਊਨ ਦਾ ਐਲਾਨ ਕਰ ਦਿੱਤਾ | ਇਸੇ ਤਰ੍ਹਾਂ ਬੀਤੇ ਦਿਨੀਂ ਐਤਵਾਰ ਨੂੰ ਸਰਕਾਰ ਨੇ ਫ਼ੈਸਲਾ ਕੀਤਾ ਕਿ ਗ਼ੈਰ ਜ਼ਰੂਰੀ ਸਮਾਨ ਦੀਆਂ ਦੁਕਾਨਾਂ ਬੰਦ ਕਰਕੇ ਜ਼ਰੂਰੀ ਵਸਤੂਆਂ ਦੀਆਂ ਦੁਕਾਨਾਂ ਖੋਲ੍ਹੀਆਂ ਜਾਣਗੀਆਂ, ਜਿਸ ਨੂੰ ਲੈ ਕੇ ਦੁਕਾਨਦਾਰ ਕਨਫਿਊਜ ਹਨ, ਕਿਉਂਕਿ ਉਨ੍ਹਾਂ ਨੂੰ ਸਮਝ ਨਹੀਂ ਆ ਰਿਹਾ ਕਿ ਜ਼ਰੂਰੀ ਵਸਤੂਆਂ ਕਿਹੜੀਆਂ ਹਨ ਤੇ ਗੈਰ ਜ਼ਰੂਰੀ ਕਿਹੜੀਆਂ ਹਨ | ਦੂਜੇ ਪਾਸੇ ਲੋਕਾਂ ਦਾ ਕਹਿਣਾ ਹੈ ਕਿ ਇਕ ਪਾਸੇ ਸਰਕਾਰ ਵਲੋਂ ਮੈਰਿਜ ਪੈਲੇਸ ਵਿਚ ਮਾਤਰ 10 ਲੋਕਾਂ ਨੂੰ ਵਿਆਹ ਵਿਚ ਜਾਣ ਦਾ ਆਦੇਸ਼ ਹੈ ਤੇ ਦੂਜੇ ਪਾਸੇ ਇਕ ਦੁਕਾਨ ਵਿਚ ਕਰੀਬ 20-22 ਲੋਕ ਬੈਠੇ ਦੇਖੇ ਜਾ ਸਕਦੇ ਹਨ | ਇਸੇ ਤਰ੍ਹਾਂ ਸਰਕਾਰ ਕਾਰ ਵਿਚ ਦੋ ਸਵਾਰੀਆਂ ਤੋਂ ਇਲਾਵਾ ਤੀਜੀ ਸਵਾਰੀ ਹੋਣ 'ਤੇ ਚਲਾਨ ਕੱਟ ਰਹੀ ਹੈ ਤੇ ਬੱਸਾਂ ਵਿਚ ਤੁੰਨ-ਤੁੰਨ ਕੇ ਸਵਾਰੀਆਂ ਭਰੀਆਂ ਹੁੰਦੀਆਂ ਹਨ, ਜਿਸ ਕਰਕੇ ਲੋਕ ਪ੍ਰੇਸ਼ਾਨ ਹਨ | ਲੋਕਾਂ ਦਾ ਕਹਿਣਾ ਹੈ ਕਿ ਇਸ ਵਾਰ ਵਾਲਾ ਅਧੂਰਾ ਲਾਕਡਾਊਨ ਕੋਰੋਨਾ ਰੋਕੇਗਾ ਨਹੀਂ ਫੈਲਾਉਣ ਵਾਲਾ ਸਾਬਤ ਹੋਵੇਗਾ, ਕਿਉਂਕਿ ਕਾਫ਼ੀ ਲੋਕ ਬਾਜ਼ਾਰਾਂ ਵਿਚ ਘੰੁਮ ਰਹੇ ਹਨ | ਡਾਕਟਰਾਂ ਤੇ ਦੁਕਾਨਦਾਰਾਂ ਦਾ ਕਹਿਣਾ ਹੈ ਕਿ ਜੇ ਸਰਕਾਰ ਕੋਰੋਨਾ ਚੈਨ ਤੋੜਨਾ ਚਾਹੁੰਦੀ ਹੈ ਤਾਂ ਉਸ ਨੂੰ ਸੰਪੂਰਨ ਲਾਕਡਾਊਨ ਲਗਾ ਦੇਣਾ ਚਾਹੀਦਾ ਹੈ ਤੇ ਲੋਕਾਂ ਨੂੰ ਵੀ ਦੱਸ ਦੇਣਾ ਚਾਹੀਦਾ ਹੈ ਕਿ ਉਹ ਆਪਣਾ ਰਾਸ਼ਨ ਪਾਣੀ ਕੁਝ ਦਿਨਾਂ ਲਈ ਇਕੱਠਾ ਕਰਕੇ ਰੱਖ ਲੈਣ ਤਾਂਕਿ ਕੋਈ ਦੁਕਾਨ ਨਾ ਖੁੱਲੇ੍ਹ ਤਾਂ ਹੀ ਇਸ ਮਹਾਂਮਾਰੀ ਤੋਂ ਜਿੱਤਿਆ ਜਾ ਸਕਦਾ ਹੈ |

ਪੁਲਿਸ ਨੇ ਗ਼ੈਰ ਜ਼ਰੂਰੀ ਖੁੱਲ੍ਹੀਆਂ ਦੁਕਾਨਾਂ ਬੰਦ ਕਰਵਾਈਆਂ

ਸਾਦਿਕ, 4 ਮਈ (ਆਰ. ਐੱਸ. ਧੁੰਨਾ)-ਕੋਰੋਨਾ ਮਹਾਂਮਾਰੀ ਦੇ ਵੱਧਦੇ ਪ੍ਰਕੋਪ ਕਾਰਨ ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ ਜਾਰੀ ਕੀਤੀਆਂ ਹਦਾਇਤਾਂ ਅਨੁਸਾਰ ਗ਼ੈਰ ਜ਼ਰੂਰੀ ਦੁਕਾਨਾਂ ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ, ਪਰ ਸਾਦਿਕ ਵਿਖੇ ਸਰਕਾਰੀ ਹੁਕਮਾਂ ਨੂੰ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਦੁਕਾਨਦਾਰਾਂ ਵਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ

ਸ੍ਰੀ ਮੁਕਤਸਰ ਸਾਹਿਬ, 4 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਕੋਰੋਨਾ ਕਾਰਨ 15 ਮਈ ਤੱਕ ਲਾਕਡਾਊਨ ਕੀਤੇ ਜਾਣ ਦੇ ਵਿਰੋਧ ਵਿਚ ਸ੍ਰੀ ਮੁਕਤਸਰ ਸਾਹਿਬ ਦੇ ਦੁਕਾਨਦਾਰਾਂ ਨੇ ਇਕੱਠ ਕਰਕੇ ਕੈਪਟਨ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਸਾਬਕਾ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਨਿਯਮਾਂ ਦੀ ਸ਼ਰੇ੍ਹਆਮ ਹੋ ਰਹੀ ਹੈ ਉਲੰਘਣਾ

ਸ੍ਰੀ ਮੁਕਤਸਰ ਸਾਹਿਬ, 4 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ 'ਤੇ ਕਾਬੂ ਪਾਉਣ ਲਈ ਜ਼ਰੂਰੀ ਵਸਤੂਆਂ ਦੀਆਂ ਦੁਕਾਨਾਂ ਨੂੰ ਛੱਡ ਕੇ ਬਾਕੀ ਦੁਕਾਨਾਂ ਬੰਦ ਕਰਨ ਲਈ ਹਦਾਇਤਾਂ ਦਿੱਤੀਆਂ ਹਨ ਤੇ 15 ਮਈ ਤੱਕ ਪਾਬੰਦੀਆਂ ਦੀ ਸਖ਼ਤੀ ਨਾਲ ...

ਪੂਰੀ ਖ਼ਬਰ »

ਸਾਊਾਡ ਦੇ ਸਾਮਾਨ ਸਮੇਤ ਦੋ ਕਾਬੂ

ਸ੍ਰੀ ਮੁਕਤਸਰ ਸਾਹਿਬ, 4 ਮਈ (ਹਰਮਹਿੰਦਰ ਪਾਲ)-ਡੀ. ਜੇ. ਲਾ ਕੇ ਸਪੀਕਰ ਦੀ ਉੱਚੀ ਆਵਾਜ਼ ਕਰਕੇ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਤੇ ਇਕੱਠ ਕਰਕੇ ਸਮਾਗਮ ਕਰਕੇ ਡੀ. ਸੀ. ਦੇ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ 'ਚ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਦੋ ...

ਪੂਰੀ ਖ਼ਬਰ »

ਫ਼ਰੀਦਕੋਟ ਦੀ ਸੰਸਥਾ 'ਤੇ ਦਿੱਲੀ 'ਚ ਆਕਸੀਜਨ ਗੈਸ ਬਲੈਕ ਕਰਨ ਦਾ ਦੋਸ਼

ਫ਼ਰੀਦਕੋਟ, 4 ਮਈ (ਸਰਬਜੀਤ ਸਿੰਘ)-ਦਿੱਲੀ ਪੁਲਿਸ ਵਲੋਂ ਫ਼ਰੀਦਕੋਟ ਦੀ ਇਕ ਕਥਿਤ ਸਮਾਜ ਸੇਵੀ ਸੰਸਥਾ ਵਲੋਂ ਦਿੱਲੀ ਜਾ ਕੇ ਆਕਸੀਜਨ ਗੈਸ ਬਲੈਕ ਵਿਚ ਵੇਚਣ ਦਾ ਮਾਮਲਾ ਸਾਹਮਣੇ ਆਇਆ ਹੈ | ਸੂਚਨਾ ਅਨੁਸਾਰ ਦਿੱਲੀ ਪੁਲਿਸ ਵਲੋਂ ਇਸ ਮਾਮਲੇ ਵਿਚ ਦੋ ਵਿਅਕਤੀਆਂ ਨੂੰ ...

ਪੂਰੀ ਖ਼ਬਰ »

ਜੈਤੋ ਵਿਖੇ ਇਕੱਠੇ ਹੋਏ ਦੁਕਾਨਦਾਰਾਂ 'ਤੇ ਕੇਸ ਦਰਜ

ਜੈਤੋ, 4 ਮਈ (ਗੁਰਚਰਨ ਸਿੰਘ ਗਾਬੜੀਆ)-ਥਾਣਾ ਜੈਤੋ ਦੇ ਐੱਸ. ਐੱਚ. ਓ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਦੇ ਸਬੰਧ ਵਿਚ ਬੱਸ ਸਟੈਂਡ ਵਿਖੇ ਮੌਜੂਦ ਸੀ ਤਾਂ ਮੁਖ਼ਬਰੀ ਹੋਈ ਕਿ ਹਰਵਿੰਦਰ ਸਿੰਘ ਉਰਫ਼ ਕਾਲਾ ਸ਼ਰਮਾ ...

ਪੂਰੀ ਖ਼ਬਰ »

ਡੀ.ਸੀ. ਵਲੋਂ ਗੈਸ ਏਜੰਸੀਆਂ 'ਚ ਕੋਰੋਨਾ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਆਦੇਸ਼

ਫ਼ਰੀਦਕੋਟ, 4 ਮਈ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਫ਼ਰੀਦਕੋਟ ਵਿਮਲ ਕੁਮਾਰ ਸੇਤੀਆ ਵਲੋਂ ਪਬਲਿਕ ਡੀਲਿੰਗ ਦਾ ਕੰਮ ਕਰਦੀਆਂ ਐੱਲ. ਪੀ. ਜੀ. ਗੈਸ ਏਜੰਸੀ ਦੇ ਮਾਲਕਾਂ ਨਾਲ ਕੋਰੋਨਾ ਦੀ ਰੋਕਥਾਮ ਲਈ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ, ਮੁਲਾਜ਼ਮਾਂ ਦੇ ...

ਪੂਰੀ ਖ਼ਬਰ »

ਵਪਾਰ ਮੰਡਲ ਦੇ ਪ੍ਰਧਾਨ ਤੇ ਲੋਹੇ ਦੀਆਂ ਦੁਕਾਨਾਂ ਕਰਦੇ ਦੁਕਾਨਦਾਰਾਂ ਵਿਚਕਾਰ ਹੋਈ ਬਹਿਸਬਾਜ਼ੀ
ਪੁਲਿਸ ਨੇ ਗ਼ੈਰ ਜ਼ਰੂਰੀ ਖੁੱਲ੍ਹੀਆਂ ਦੁਕਾਨਾਂ ਬੰਦ ਕਰਵਾਈਆਂ

ਸਾਦਿਕ, 4 ਮਈ (ਆਰ. ਐੱਸ. ਧੁੰਨਾ)-ਕੋਰੋਨਾ ਮਹਾਂਮਾਰੀ ਦੇ ਵੱਧਦੇ ਪ੍ਰਕੋਪ ਕਾਰਨ ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ ਜਾਰੀ ਕੀਤੀਆਂ ਹਦਾਇਤਾਂ ਅਨੁਸਾਰ ਗ਼ੈਰ ਜ਼ਰੂਰੀ ਦੁਕਾਨਾਂ ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ, ਪਰ ਸਾਦਿਕ ਵਿਖੇ ਸਰਕਾਰੀ ਹੁਕਮਾਂ ਨੂੰ ...

ਪੂਰੀ ਖ਼ਬਰ »

ਜ਼ਿਲ੍ਹਾ ਅਵੇਅਰਨੈੱਸ ਟੀਮ ਨੇ ਲੋਕਾਂ ਨੂੰ ਕੋਰੋਨਾ ਟੈੱਸਟ ਕਰਵਾਉਣ ਲਈ ਕੀਤਾ ਜਾਗਰੂਕ

ਮਲੋਟ, 4 ਮਈ (ਪਾਟਿਲ)-ਜ਼ਿਲ੍ਹਾ ਅਵੇਅਰਨੈੱਸ ਟੀਮ ਵਲੋਂ ਅੱਜ ਮਲੋਟ ਵਿਖੇ ਜੀ. ਟੀ. ਰੋਡ 'ਤੇ ਅਨਾਊਾਸਮੈਂਟ ਕਰਨ ਦੇ ਨਾਲ ਦੁਕਾਨਾਂ ਤੇ ਰੇਹੜੀਆਂ ਵਾਲਿਆਂ ਨੂੰ ਜਾਗਰੂਕ ਕੀਤਾ, ਉਹ ਆਪਣਾ ਕੋਰੋਨਾ ਟੈੱਸਟ ਕਰਵਾਉਣ ਅਤੇ ਮਾਸਕ ਦੀ ਵਰਤੋਂ ਕਰਨ ਅਤੇ ਖੜੇ੍ਹ ਗਾਹਕਾਂ ਨੂੰ ਵੀ ...

ਪੂਰੀ ਖ਼ਬਰ »

ਵਿਧਾਇਕ ਸੰਧਵਾਂ ਵਲੋਂ ਤਨਖਾਹ ਤੇ ਭੱਤੇ ਕੋਰੋਨਾ ਮਰੀਜ਼ਾਂ ਲਈ ਖਰਚਣ ਦਾ ਐਲਾਨ

ਕੋਟਕਪੂਰਾ, 4 ਮਈ (ਮੇਘਰਾਜ)-ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਤੇ ਹਲਕਾ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਬਤੌਰ ਵਿਧਾਇਕ ਮਿਲਣ ਵਾਲੀ ਤਨਖਾਹ ਅਤੇ ਭੱਤੇ ਕੋਰੋਨਾ ਮਰੀਜ਼ਾਂ ਦੀ ਭਲਾਈ ਲਈ ਸਿੱਧੇ ਤੌਰ 'ਤੇ ਖਰਚਣ ਦਾ ਐਲਾਨ ਕੀਤਾ ...

ਪੂਰੀ ਖ਼ਬਰ »

ਦਿਹਾਤੀ ਕਮਿਊਨਿਟੀ ਹੈਲਥ ਸੈਂਟਰ ਲੰਬੀ ਖ਼ੁਦ ਹੋਇਆ ਬਿਮਾਰ

ਲੰਬੀ, 4 ਮਈ (ਸ਼ਿਵਰਾਜ ਸਿੰਘ ਬਰਾੜ)-ਦਿਹਾਤੀ ਹਲਕਾ ਲੰਬੀ ਦੇ ਕਮਿਊਨਿਟੀ ਹੈਲਥ ਸੈਂਟਰ 'ਚ ਡਾਕਟਰਾਂ ਤੇ ਹੋਰ ਅਮਲੇ ਦੀ ਘਾਟ ਤੋਂ ਇਲਾਵਾ ਮੌਜੂਦ ਡਾਕਟਰ ਤੇ ਸਟਾਫ਼ ਕੋਰੋਨਾ ਮਹਾਂਮਾਰੀ ਦਾ ਸ਼ਿਕਾਰ ਹੋ ਗਿਆ ਹੈ, ਜਿਸ ਨੇ ਸਰਕਾਰ ਵਲੋਂ ਵਧੀਆ ਸਿਹਤ ਸਹੂਲਤਾਂ ਦੇਣ ਦੇ ...

ਪੂਰੀ ਖ਼ਬਰ »

ਪੰਜਾਬ ਐਂਡ ਸਿੰਧ ਬੈਂਕ ਵਿਖੇ ਕੋਰੋਨਾ ਤੋਂ ਬਚਾਅ ਸਬੰਧੀ ਟੀਕਾਕਰਨ ਕੈਂਪ ਲਗਾਇਆ

ਫ਼ਰੀਦਕੋਟ, 4 ਮਈ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਲਈ ਵੱਧ ਤੋਂ ਵੱਧ ਕੋਰੋਨਾ ਵੈਕਸੀਨ ਲਗਵਾਉਣ ਦੀਆਂ ਜਾਰੀ ਕੀਤੀਆਂ ਹਦਾਇਤਾਂ 'ਤੇ ਅਮਲ ਕਰਦਿਆਂ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਦੀ ਯੋਗ ਅਗਵਾਈ ਹੇਠ ਸਥਾਨਕ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਧਮਾਕਾ, 8 ਮੌਤਾਂ

ਸ੍ਰੀ ਮੁਕਤਸਰ ਸਾਹਿਬ, 4 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਨਾਲ 8 ਹੋਰ ਮੌਤਾਂ ਹੋ ਗਈਆਂ | ਜਾਣਕਾਰੀ ਅਨੁਸਾਰ ਮਿ੍ਤਕਾਂ ਵਿਚ 65 ਸਾਲਾਂ ਔਰਤ ਸ੍ਰੀ ਮੁਕਤਸਰ ਸਾਹਿਬ, 42 ਸਾਲਾਂ ਵਿਅਕਤੀ ਮਲੋਟ, 42 ਸਾਲਾਂ ਵਿਅਕਤੀ ਪਿੰਡ ...

ਪੂਰੀ ਖ਼ਬਰ »

ਫ਼ਰੀਦਕੋਟ 'ਚ ਕੋਰੋਨਾ ਨਾਲ ਪੰਜ ਮਰੀਜ਼ਾਂ ਦੀ ਮੌਤ

ਫ਼ਰੀਦਕੋਟ, 4 ਮਈ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਜ਼ਿਲੇ੍ਹ ਅੰਦਰ 189 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | ਜਦਕਿ ਪੰਜ ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ | ਜ਼ਿਲ੍ਹੇ ਅੰਦਰ ...

ਪੂਰੀ ਖ਼ਬਰ »

ਅਮਨ ਨਗਰ ਦੇ ਨਿਵਾਸੀਆਂ ਵਲੋਂ ਭਾਈ ਸਿੱਧੂ ਦਾ ਧੰਨਵਾਦ

ਕੋਟਕਪੂਰਾ, 4 ਮਈ (ਮੋਹਰ ਸਿੰਘ ਗਿੱਲ)-ਸਥਾਨਕ ਮੋਗਾ ਸੜਕ 'ਤੇ ਅਮਨ ਨਗਰ ਦੀ ਗਲੀ ਨੰਬਰ-4 ਪੱਕੀ ਹੋਣ 'ਤੇ ਸਮੂਹ ਨਗਰ ਨਿਵਾਸੀਆਂ ਨੇ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਭਾਈ ਰਾਹੁਲ ਸਿੰਘ ਸਿੱਧੂ ਦਾ ਧੰਨਵਾਦ ਕੀਤਾ ਹੈ | ਉਨ੍ਹਾਂ ਭਵਿੱਖ 'ਚ ਭਾਈ ਸਿੱਧੂ ਦਾ ਹਰ ਤਰ੍ਹਾਂ ਨਾਲ ...

ਪੂਰੀ ਖ਼ਬਰ »

ਕੇਵਲ ਸਿੰਘ ਸਹੋਤਾ ਸ਼ਹਿਰੀ ਪ੍ਰਧਾਨ ਕੋਰਨਾ ਪਾਜ਼ੀਟਿਵ

ਕੋਟਕਪੂਰਾ, 4 ਮਈ (ਮੋਹਰ ਸਿੰਘ ਗਿੱਲ)-ਸ਼ੋ੍ਰਮਣੀ ਅਕਾਲੀ ਦਲ ਅਨੁਸੂਚਿਤ ਜਾਤੀ ਵਿੰਗ ਜ਼ਿਲ੍ਹਾ ਫ਼ਰੀਦਕੋਟ ਦੇ ਸ਼ਹਿਰੀ ਪ੍ਰਧਾਨ ਕੇਵਲ ਸਿੰਘ ਸਹੋਤਾ ਕੋਰੋਨਾ ਪਾਜ਼ੀਟਿਵ ਹੋ ਗਏ ਹਨ | ਸਰੀਰਕ ਕਮਜ਼ੋਰੀ ਮਹਿਸੂਸ ਹੋਣ 'ਤੇ ਉਨ੍ਹਾਂ ਤੁਰੰਤ ਬਾਬਾ ਦਿਆਲ ਸਿੰਘ ਸਿਵਲ ...

ਪੂਰੀ ਖ਼ਬਰ »

ਸ਼ਬਦ-ਸਾਂਝ ਮੰਚ ਵਲੋਂ ਬਿਮਾਰੀ ਨਾਲ ਜੂਝ ਰਹੇ ਕਲਾਕਾਰ ਦੀ ਮਦਦ ਦੀ ਅਪੀਲ

ਕੋਟਕਪੂਰਾ, 4 ਮਈ (ਮੋਹਰ ਗਿੱਲ, ਮੇਘਰਾਜ)-ਕਲਾ ਤੇ ਸਾਹਿਤ ਨੂੰ ਸਮਰਪਿਤ ਮੰਚ ਸ਼ਬਦ-ਸਾਂਝ ਕੋਟਕਪੂਰਾ ਵਲੋਂ ਸਥਾਨਕ ਸ਼ਹਿਰ ਦੇ ਪ੍ਰਸਿੱਧ ਮੂਰਤੀਕਾਰ ਗੁਰਮੇਲ ਸਿੰਘ, ਜੋ ਕਿ ਬਿਮਾਰੀ ਨਾਲ ਜੂਝ ਰਹੇ ਹਨ, ਦੀ ਆਰਥਿਕ ਇਮਦਾਦ ਕੀਤੀ ਗਈ | ਮੰਚ ਵਲੋਂ ਸਹਾਇਤਾ ਰਾਸ਼ੀ ਉਨ੍ਹਾਂ ...

ਪੂਰੀ ਖ਼ਬਰ »

ਕੋਵਿਡ ਸਬੰਧੀ ਸਰਕਾਰ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਇਆ

ਕੋਟਕਪੂਰਾ, 4 ਮਈ (ਮੋਹਰ ਸਿੰਘ ਗਿੱਲ)-ਜ਼ਿਲ੍ਹਾ ਪ੍ਰੀਸ਼ਦ ਫ਼ਰੀਦਕੋਟ ਦੇ ਮੈਂਬਰ ਤੇ ਸੀਨੀਅਰ ਕਾਂਗਰਸੀ ਆਗੂ ਦਰਸ਼ਨ ਸਿੰਘ ਢਿੱਲਵਾਂ ਨੇ ਪਿੰਡ ਢਿੱਲਵਾਂ ਕਲਾਂ ਵਿਖੇ ਪਿੰਡ ਦੇ ਮਜ਼ਦੂਰ ਵਰਗ ਨਾਲ ਸਬੰਧਿਤ ਮਜ਼ਦੂਰ ਔਰਤਾਂ ਤੇ ਮਰਦਾਂ ਨੂੰ ਕੋਰੋਨਾ ਮਹਾਂਮਾਰੀ ...

ਪੂਰੀ ਖ਼ਬਰ »

ਕਰਿਆਨੇ ਦੀ ਦੁਕਾਨ 'ਚ ਚੋਰੀ

ਫ਼ਰੀਦਕੋਟ, 4 ਮਈ (ਸਰਬਜੀਤ ਸਿੰਘ)-ਲਾਕਡਾਊਨ ਦਾ ਫ਼ਾਇਦਾ ਉਠਾਉਂਦੇ ਹੋਏ ਚੋਰਾਂ ਵਲੋਂ ਸ਼ਹਿਰ ਵਿਚ ਰਾਤ ਸਮੇਂ ਇਕ ਕਰਿਆਨੇ ਦੀ ਦੁਕਾਨ 'ਚ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਦੁਕਾਨ ਮਾਲਕ ਦੇ ਬਿਆਨਾਂ ਦੇ ਆਧਾਰ 'ਤੇ ਅਣਪਤਾਛੇ ਵਿਅਕਤੀਆਂ ਵਿਰੁੱਧ ...

ਪੂਰੀ ਖ਼ਬਰ »

ਦੜਾ ਸੱਟਾ ਲਗਵਾਉਂਦੇ ਦੋ ਕਾਬੂ

ਸ੍ਰੀ ਮੁਕਤਸਰ ਸਾਹਿਬ, 4 ਮਈ (ਹਰਮਹਿੰਦਰ ਪਾਲ)-ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿਚ ਦੜਾ ਸੱਟਾ ਲਗਵਾਉਂਦੇ ਹੋਏ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਜਗਜੀਤ ਸਿੰਘ ਉਰਫ ਕਾਲਾ ਵਾਸੀ ਸ੍ਰੀ ਮੁਕਤਸਰ ਸਾਹਿਬ ਨੂੰ ਦੜਾ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਦਫ਼ਤਰ ਮਲੋਟ ਵਿਖੇ ਕੋਵਿਡ ਸਬੰਧੀ ਕੰਟਰੋਲ ਰੂਮ ਕੀਤਾ ਸਥਾਪਿਤ

ਮਲੋਟ, 4 ਮਈ (ਪਾਟਿਲ)-ਕੋਵਿਡ-19 ਦੇ ਵਧਦੇ ਕੇਸਾਂ ਨੂੰ ਧਿਆਨ ਵਿਚ ਰੱਖਦੇ ਹੋਏ ਉੱਪ ਮੰਡਲ ਮਲੋਟ ਵਿਖੇ ਉੱਪ ਮੰਡਲ ਪੱਧਰ ਦਾ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ, ਜਿਸਦੇ ਮੋਬਾਈਲ ਨੰਬਰ 85569-48267 ਤੇ ਵੈਟਸਐਪ ਨੰਬਰ 83606-85903 ਹਨ | ਇਨ੍ਹਾਂ ਸੰਪਰਕ ਨੰਬਰਾਂ 'ਤੇ ਨਿਯੁਕਤ ਕੀਤੇ ਗਏ ...

ਪੂਰੀ ਖ਼ਬਰ »

ਕੋਰੋਨਾ ਪਾਜ਼ੀਟਿਵ ਮਰੀਜ਼ਾਂ ਲਈ ਭਾਰਤ ਵਿਕਾਸ ਪ੍ਰੀਸ਼ਦ ਮੁਫ਼ਤ ਭੋਜਨ ਦੀ ਸੇਵਾ ਸ਼ੁਰੂ ਕਰੇਗੀ

ਫ਼ਰੀਦਕੋਟ, 4 ਮਈ (ਸਤੀਸ਼ ਬਾਗ਼ੀ)-ਭਾਰਤ ਵਿਕਾਸ ਪ੍ਰੀਸ਼ਦ ਫ਼ਰੀਦਕੋਟ ਨੇ ਕੋਰੋਨਾ ਮਹਾਂਮਾਰੀ ਦੌਰਾਨ ਸੇਵਾਵਾਂ ਨਿਭਾਉਣ ਵਾਲੇ ਡਾਕਟਰਜ਼, ਨਰਸਿਜ਼ ਤੇ ਐਬੂਲੈਂਸ ਵਰਕਰਜ਼ ਦੇ ਸਨਮਾਨ 'ਚ ਸ਼ਹਿਰ ਦੇ ਵੱਖ-ਵੱਖ ਸਥਾਨਾਂ 'ਤੇ ਹੌਂਸਲਾ ਅਫ਼ਜਾਈ ਦੇ ਵੱਡ ਅਕਾਰੀ ਫ਼ਲੈਸਕ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਕਮੇਟੀ ਦਫ਼ਤਰ ਵਿਖੇ ਮੁਫ਼ਤ ਕੋਰੋਨਾ ਟੈਸਟ ਕੈਂਪ ਅੱਜ

ਫ਼ਰੀਦਕੋਟ, 4 ਮਈ (ਸਤੀਸ਼ ਬਾਗ਼ੀ)-ਕੋਰੋਨਾ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਤੇ ਕੋਰੋਨਾ ਦੇ ਮਰੀਜ਼ਾਂ ਦੀ ਹਰ ਤਰ੍ਹਾਂ ਨਾਲ ਮੱਦਦ ਕਰਨ ਦੇ ਸਬੰਧ ਵਿਚ ਬੀਤੇ ਦਿਨੀਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਮੀਟਿੰਗ ਹੋਈ, ਜਿਸ ਦੌਰਾਨ ਪਵਨ ਗੋਇਲ ਚੇਅਰਮੈਨ ...

ਪੂਰੀ ਖ਼ਬਰ »

ਰਾਸ਼ਟਰੀ ਸਵੈ ਸੇਵਕ ਸੰਘ ਨੇ ਮਾਸਕ ਵੰਡੇ

ਫ਼ਰੀਦਕੋਟ, 4 ਮਈ (ਸਤੀਸ਼ ਬਾਗ਼ੀ)-ਰਾਸ਼ਟਰੀ ਸਵੈ ਸੇਵਕ ਸੰਘ ਵਲੋਂ ਸਥਾਨਕ ਘੰਟਾ ਘਰ ਚੌਂਕ ਵਿਖੇ ਆਮ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਓ ਸਬੰਧੀ ਜਾਗਰੂਕ ਕਰਦਿਆਂ ਮਾਸਕ ਦੀ ਵਰਤੋਂ ਯਕੀਨੀ ਬਣਾਉਣ ਦੇ ਮਨੋਰਥ ਨਾਲ ਆਉਣ ਜਾਣ ਵਾਲੇ ਲੋਕਾਂ ਨੂੰ ਮੁਫ਼ਤ ਮਾਸਕ ...

ਪੂਰੀ ਖ਼ਬਰ »

ਐੱਨ. ਐੱਚ. ਐੱਮ. ਕਰਮਚਾਰੀ ਯੂਨੀਅਨ ਨੇ ਅਣਮਿੱਥੇ ਸਮੇਂ ਦੀ ਹੜਤਾਲ ਦਾ ਵਜਾਇਆ ਬਿਗਲ

ਫ਼ਰੀਦਕੋਟ, 4 ਮਈ (ਜਸਵੰਤ ਸਿੰਘ ਪੁਰਬਾ)-ਸਿਹਤ ਵਿਭਾਗ ਪੰਜਾਬ ਦੇ ਨੈਸ਼ਨਲ ਹੈਲਥ ਮਿਸ਼ਨ 'ਚ ਕਰੀਬ 9000 ਕਰਮਚਾਰੀਆਂ ਨੇ ਆਰਥਿਕ ਤੇ ਮਾਨਸਿਕ ਸ਼ੋਸ਼ਣ ਤੋਂ ਤੰਗ ਹੋ ਕੇ ਅੱਜ ਪੂਰੇ ਸੂਬੇ ਭਰ ਵਿਚ ਸਿਹਤ ਸੇਵਾਵਾਂ ਨੂੰ ਮੁਕੰਮਲ ਤੌਰ 'ਤੇ ਠੱਪ ਕਰਕੇ ਅਣਮਿੱਥੇ ਸਮੇਂ ਲਈ ...

ਪੂਰੀ ਖ਼ਬਰ »

ਡਰਦੇ ਕੰਡਕਟਰ ਨੇ ਅੰਦਰੋਂ ਲਗਾਈ ਕੁੰਡੀ
ਕਈ ਘੰਟਿਆਂ ਤੋਂ ਬੱਸ ਦੀ ਉਡੀਕ 'ਚ ਖੜ੍ਹੀਆਂ ਔਰਤਾਂ ਨੇ ਗਿੱਦੜਬਾਹਾ ਵਿਖੇ ਘੇਰੀ ਸਰਕਾਰੀ ਬੱਸ

ਗਿੱਦੜਬਾਹਾ, 4 ਮਈ (ਪਰਮਜੀਤ ਸਿੰਘ ਥੇੜ੍ਹੀ)-ਕਈ ਘੰਟਿਆਂ ਤੋਂ ਬੱਸ ਦੀ ਉਡੀਕ 'ਚ ਖੜ੍ਹੀਆਂ ਔਰਤਾਂ ਨੇ ਪੀ. ਆਰ. ਟੀ. ਸੀ. ਦੀ ਸਰਕਾਰੀ ਬੱਸ ਨੂੰ ਘੇਰ ਲਿਆ ਤੇ ਮੂਹਰੇ ਹੋ ਕੇ ਦਿਲ ਦੀ ਭੜਾਸ ਕੱਢੀ | ਗਿੱਦੜਬਾਹਾ ਦੇ ਭਾਰੂ ਚੌਂਕ ਵਿਚ ਕਈ ਸਵਾਰੀਆਂ ਕਈ ਘੰਟਿਆਂ ਤੋਂ ਬੱਸ ਦਾ ...

ਪੂਰੀ ਖ਼ਬਰ »

ਕਈ ਘੰਟਿਆਂ ਤੋਂ ਬੱਸ ਦੀ ਉਡੀਕ 'ਚ ਖੜ੍ਹੀਆਂ ਔਰਤਾਂ ਨੇ ਗਿੱਦੜਬਾਹਾ ਵਿਖੇ ਘੇਰੀ ਸਰਕਾਰੀ ਬੱਸ

ਗਿੱਦੜਬਾਹਾ, 4 ਮਈ (ਪਰਮਜੀਤ ਸਿੰਘ ਥੇੜ੍ਹੀ)-ਕਈ ਘੰਟਿਆਂ ਤੋਂ ਬੱਸ ਦੀ ਉਡੀਕ 'ਚ ਖੜ੍ਹੀਆਂ ਔਰਤਾਂ ਨੇ ਪੀ. ਆਰ. ਟੀ. ਸੀ. ਦੀ ਸਰਕਾਰੀ ਬੱਸ ਨੂੰ ਘੇਰ ਲਿਆ ਤੇ ਮੂਹਰੇ ਹੋ ਕੇ ਦਿਲ ਦੀ ਭੜਾਸ ਕੱਢੀ | ਗਿੱਦੜਬਾਹਾ ਦੇ ਭਾਰੂ ਚੌਂਕ ਵਿਚ ਕਈ ਸਵਾਰੀਆਂ ਕਈ ਘੰਟਿਆਂ ਤੋਂ ਬੱਸ ਦਾ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜ਼ਿਲ੍ਹਾ ਜੇਲ੍ਹ ਦਾ ਲਿਆ ਜਾਇਜ਼ਾ

ਸ੍ਰੀ ਮੁਕਤਸਰ ਸਾਹਿਬ, 4 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸ੍ਰੀ ਅਰੁਨਵੀਰ ਵਸ਼ਿਸਟ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਕਾਨੂੰਨੀ ...

ਪੂਰੀ ਖ਼ਬਰ »

ਕਣਕ ਦੀ ਚੁਕਾਈ ਘੱਟ ਹੋਣ 'ਤੇ ਮੰਡੀ ਮਜ਼ਦੂਰਾਂ ਵਲੋਂ ਰੋਸ ਪ੍ਰਦਰਸ਼ਨ

ਕੋਟਕਪੂਰਾ, 4 ਮਈ (ਮੋਹਰ ਗਿੱਲ, ਮੇਘਰਾਜ)-ਇੱਥੋਂ ਦੀ ਦਾਣਾ ਮੰਡੀ 'ਚ ਖ਼ਰੀਦ ਕੀਤੀ ਗਈ ਕਣਕ ਦੀ ਸਹੀ ਢੰਗ ਨਾਲ ਚੁਕਾਈ ਨਾ ਹੋਣ ਦੇ ਰੋਸ ਵਜੋਂ ਮੰਡੀ 'ਚ ਰੋਸ ਵਿਖਾਵਾ ਕਰਦਿਆਂ ਮੰਗ ਕੀਤੀ ਕਿ ਚੁਕਾਈ ਦੇ ਪ੍ਰਬੰਧਾਂ 'ਚ ਵਿਆਪਕ ਸੁਧਾਰ ਕੀਤਾ ਜਾਵੇ, ਕਿਉਂ ਜੋ ਚੁਕਾਈ ਘੱਟ ਹੋਣ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦੇ ਸਟਾਫ਼ ਨੇ ਕੋਵਿਡ ਵੈਕਸੀਨ ਦੀ ਦੂਜੀ ਡੋਜ਼ ਲਗਵਾਈ

ਫ਼ਰੀਦਕੋਟ, 4 ਮਈ (ਚਰਨਜੀਤ ਸਿੰਘ ਗੋਂਦਾਰਾ)-ਸੰਗਤ ਸਾਹਿਬ ਭਾਈ ਫ਼ੇਰੂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੇ ਸਟਾਫ਼ ਵਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੋਵਿਡ ਵੈਕਸੀਨ ਦੀ ਦੂਜੀ ਡੋਜ਼ ਸਿਵਲ ਹਸਪਤਾਲ ਫ਼ਰੀਦਕੋਟ ਦੀ ਟੀਮ ਹਰਕਮਲ ਸ਼ਰਮਾ ਤੇ ...

ਪੂਰੀ ਖ਼ਬਰ »

ਸਤਵੀਰ ਸਿੰਘ ਭਾਕਿਯੂ ਏਕਤਾ ਸਿੱਧੂਪੁੁਰ ਦੇ ਇਕਾਈ ਪ੍ਰਧਾਨ ਬਣੇ

ਜੈਤੋ, 4 ਮਈ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਪਿੰਡ ਸੂਰਘੁੁਰੀ ਦੀ ਧਰਮਸ਼ਾਲਾ ਵਿਚ ਇਕ ਮੀਟਿੰਗ ਨੌਜਵਾਨਾਂ ਨਾਲ ਹੋਈ, ਜਿਸ ਵਿਚ ਜ਼ਿਲ੍ਹਾ ਫ਼ਰੀਦਕੋਟ ਦੇ ਮੀਤ ਪ੍ਰਧਾਨ ਨਛੱਤਰ ਸਿੰਘ ਜੈਤੋ ਨੇ ਕਿਹਾ ਕਿ ਨੌਜਵਾਨਾਂ ਵਲੋਂ ਹਰ ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ ਠੇਕਾ ਅਧਾਰਿਤ ਕਰਮਚਾਰੀਆਂ ਨੇ ਐੱਸ. ਐੱਮ. ਓ ਨੂੰ ਸੌਂਪਿਆ ਮੰਗ ਪੱਤਰ

ਕੋਟਕਪੂਰਾ, 4 ਮਈ (ਮੇਘਰਾਜ, ਮੋਹਰ ਗਿੱਲ)-ਸਿਹਤ ਵਿਭਾਗ ਦੇ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਅਧੀਨ ਠੇਕਾ ਅਧਾਰਿਤ ਕੰਮ ਕਰਦੇ ਕਰੀਬ 9000 ਕਰਮਚਾਰੀ ਜਿਨ੍ਹਾਂ 'ਚ ਆਊਟਸੋਰਸ ਕਰਮਚਾਰੀ ਵੀ ਸ਼ਾਮਿਲ ਹਨ, ਨੇ ਆਪਣੀਆਂ ਮੰਗਾਂ ਲਈ ਹੜਤਾਲ ਸ਼ੁਰੂ ਕੀਤੀ ਹੈ | ਇਹ ਕਰਮਚਾਰੀ ਪਿਛਲੇ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਕਰਜ਼ਾ ਮੁਆਫ਼ੀ ਦੀ ਰਕਮ ਉਨ੍ਹਾਂ ਦੇ ਖਾਤਿਆਂ 'ਚ ਭੇਜਣ ਦੀ ਮੰਗ

ਬਰਗਾੜੀ, 4 ਮਈ (ਸੁਖਰਾਜ ਸਿੰਘ ਗੋਂਦਾਰਾ)-ਪੰਜਾਬ ਵਿਚ ਹੁਣ ਤੱਕ ਜ਼ਿਆਦਾਤਰ ਦੋ ਹੀ ਰਵਾਇਤੀ ਪਾਰਟੀਆਂ ਨੇ ਰਾਜ ਕੀਤਾ ਤੇ ਦੋਹਾਂ ਵਲੋਂ ਹੀ ਪੰਜਾਬ ਦੇ ਲੋਕਾਂ ਅਤੇ ਖਾਸਕਰ ਕਿਸਾਨਾਂ ਨਾਲ ਕੀਤੇ ਬਹੁਤੇ ਵਾਅਦੇ ਲਗਪਗ ਝੂਠੇ ਹੀ ਸਾਬਤ ਹੋਏ ਹਨ | ਇਸ ਤਰ੍ਹਾਂ ਹੀ ਪਿਛਲੀਆਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX