ਤਾਜਾ ਖ਼ਬਰਾਂ


ਟੀ -20 ਵਿਸ਼ਵ ਕੱਪ :ਪਾਕਿਸਤਾਨ ਨੇ ਭਾਰਤ ਨੂੰ ਹਰਾਇਆ
. . .  1 day ago
ਭੋਪਾਲ ਵਿਚ "ਆਸ਼ਰਮ 3" ਵੈਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਹੰਗਾਮਾ, ਬਜਰੰਗ ਦਲ ਨੇ ਕੀਤੀ ਭੰਨਤੋੜ
. . .  1 day ago
ਟੀ -20 ਵਿਸ਼ਵ ਕੱਪ : ਪਾਕਿਸਤਾਨ ਨੇ 6 ਓਵਰਾਂ 'ਚ ਬਣਾਇਆ 43 ਦੌੜਾਂ
. . .  1 day ago
ਟੀ -20 ਵਿਸ਼ਵ ਕੱਪ : ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 152 ਦੌੜਾਂ ਦਾ ਟੀਚਾ
. . .  1 day ago
ਟੀ -20 ਵਿਸ਼ਵ ਕੱਪ : ਕਪਤਾਨ ਕੋਹਲੀ ਦੀ ਪਾਰੀ ਖਤਮ, 18 ਵੇਂ ਓਵਰ ਵਿਚ ਸ਼ਾਹੀਨ ਅਫਰੀਦੀ ਦਾ ਸ਼ਿਕਾਰ
. . .  1 day ago
ਟੀ -20 ਵਿਸ਼ਵ ਕੱਪ : ਭਾਰਤ ਨੇ 15 ਓਵਰਾਂ 'ਚ 100 ਦੌੜਾਂ ਬਣਾਈਆਂ
. . .  1 day ago
ਰਿਸ਼ਭ ਪੰਤ ਨੇ ਵੀ ਆਪਣੀ ਵਿਕਟ ਗੁਆਈ , ਭਾਰਤ ਨੂੰ ਚੌਥਾ ਝਟਕਾ
. . .  1 day ago
ਭਾਜਪਾ ਕਲ੍ਹ ਦੀ ਪੰਜਾਬ ਸਰਬ ਦਲ ਮੀਟਿੰਗ ਦਾ ਬਾਈਕਾਟ ਕਰੇਗੀ- ਅਸ਼ਵਨੀ ਸ਼ਰਮਾ
. . .  1 day ago
ਚੰਡੀਗੜ੍ਹ,24 ਅਕਤੂਬਰ - ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਹਿਣਾ ਹੈ ਕਿ ਕਾਂਗਰਸ ਬੇਰੁਜ਼ਗਾਰੀ ਅਤੇ ਨਸ਼ੇ ਨੂੰ ਠੱਲ੍ਹ ਪਾਉਣ ਦੇ ਲਈ ਸਰਬ ਦਲ ਮੀਟਿੰਗ ਕਿਉਂ ਨਹੀਂ ਬੁਲਾ ਰਹੀ ਹੈ ? ਜਿਹਨਾਂ ਕਾਰਨਾਂ ਕਰਕੇ ਪੰਜਾਬ ਤਬਾਹੀ ਦੀ ...
ਟੀ -20 ਵਿਸ਼ਵ ਕੱਪ : ਭਾਰਤ ਦੀ ਬਹੁਤ ਖਰਾਬ ਸ਼ੁਰੂਆਤ, 31 ਦੌੜਾਂ 'ਤੇ 3 ਵਿਕਟਾਂ ਡਿੱਗੀਆਂ, ਸੂਰਯ ਕੁਮਾਰ ਯਾਦਵ ਆਊਟ
. . .  1 day ago
ਟੀ-20 ਵਿਸ਼ਵ ਕੱਪ : ਭਾਰਤ ਦੇ 2 ਖਿਡਾਰੀ ਆਊਟ
. . .  1 day ago
ਸ਼ਾਰਜਾਹ ,24 ਅਕਤੂਬਰ : ਭਾਰਤ ਅਤੇ ਪਾਕਿਸਤਾਨ ਵਿਚਾਲੇ ਯੂ.ਏ.ਈ. ਅਤੇ ਓਮਾਨ ਵਿਚ ਖੇਡੇ ਜਾ ਰਹੇ ਟੀ -20 ਵਿਸ਼ਵ ਵਿਚ ਮੈਚ ਸ਼ੁਰੂ ਹੋ ਗਿਆ ਹੈ। ਇਸ ਮੈਚ ਵਿਚ ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਨੇ ...
ਰਾਜੂ ਰਾਮਗੜ੍ਹ ਸਰਦਾਰਾਂ ਨੂੰ ਬਣਾਇਆ ਟਰਾਂਸਪੋਰਟ ਵਿੰਗ ਦਾ ਕੌਮੀ ਸੀਨੀਅਰ ਮੀਤ ਪ੍ਰਧਾਨ
. . .  1 day ago
ਮਲੌਦ (ਲੁਧਿਆਣਾ), 24 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ) - ਹਲਕਾ ਪਾਇਲ ਦੇ ਯੂਥ ਕਾਂਗਰਸੀ ਆਗੂ ਰਾਜਿੰਦਰ ਸਿੰਘ ਰਾਜੂ ਰਾਮਗੜ੍ਹ ਸਰਦਾਰਾਂ ਨੇ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਮੂਲੀਅਤ...
ਸ਼੍ਰੀਲੰਕਾ ਨੇ ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਟੀ-20 ਵਿਸ਼ਵ ਕੱਪ : ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਕੁਝ ਸਮੇਂ ਵਿਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਸ਼ਾਨਦਾਰ ਮੈਚ, ਟੌਸ 'ਤੇ ਨਜ਼ਰ
. . .  1 day ago
ਲੌਂਗੋਵਾਲ ’ਚ ਨਹੀਂ ਰੁਕਿਆ ਡੇਂਗੂ ਦਾ ਕਹਿਰ, ਅੱਜ ਹੋਈ ਪੰਜਵੀਂ ਮੌਤ
. . .  1 day ago
ਲੌਂਗੋਵਾਲ, 24 ਅਕਤੂਬਰ (ਵਿਨੋਦ, ਖੰਨਾ) ਲੌਂਗੋਵਾਲ ਵਿਖੇ ਡੇਂਗੂ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਇੱਥੇ ਇਕੋ ਪਰਿਵਾਰ ’ਚ 3 ਮੌਤਾਂ ਤੋਂ ਬਾਅਦ ਲਗਾਤਾਰ ਹੋ ਰਹੀਆਂ ਮੌਤਾਂ ਕਾਰਨ ਘਰਾਂ ਦੇ ਘਰ ਬਰਬਾਦ ਹੋ ਰਹੇ ਹਨ। ਅੱਜ ਇੱਥੋਂ ਦੇ ਕਾਰੋਬਾਰੀ...
ਰੂਸ ਵਿਚ ਕੋਰੋਨਾ ਦੇ ਵਧੇ ਮਾਮਲੇ , ਸੇਂਟ ਪੀਟਰਸਬਰਗ ਵਿਚ 30 ਅਕਤੂਬਰ ਤੋਂ 7 ਨਵੰਬਰ ਤੱਕ ਤਾਲਾਬੰਦੀ
. . .  1 day ago
ਬੇਮੌਸਮੀ ਮੀਂਹ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇਗਾ - ਉਪ ਮੁੱਖ ਮੰਤਰੀ ਸੋਨੀ
. . .  1 day ago
ਅੰਮ੍ਰਿਤਸਰ , 24 ਅਕਤੂਬਰ -ਉਪ ਮੁੱਖ ਮੰਤਰੀ ਸ੍ਰੀ ਓ. ਪੀ .ਸੋਨੀ ਨੇ ਕਿਹਾ ਹੈ ਕਿ ਪੰਜਾਬ ਵਿਚ ਕੱਲ੍ਹ ਅਤੇ ਅੱਜ ਪਏ ਬੇਮੌਸਮੀ ਮੀਂਹ ਕਾਰਨ ਕਿਸਾਨਾਂ ਦਾ ਜੋ ਨੁਕਸਾਨ ਹੋਇਆ ਹੈ, ਸਰਕਾਰ ਉਸ ਦਾ ਯੋਗ ਮੁਆਵਜ਼ਾ ਦੇਵੇਗੀ। ਅੱਜ ...
ਪੰਜਾਬ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਮੋਦੀ ਦੇ ਇਸ਼ਾਰੇ 'ਤੇ ਚੱਲ ਰਹੀਆਂ - ਰਾਘਵ ਚੱਢਾ
. . .  1 day ago
ਨਵੀਂ ਦਿੱਲੀ, 24 ਅਕਤੂਬਰ - ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਰਾਘਵ ਚੱਢਾ ਨੇ ਕਿਹਾ ਕਿ ਪੰਜਾਬ 'ਚ ਸਾਰੀਆਂ ਰਾਜਨੀਤਿਕ ਪਾਰਟੀਆਂ ਕੇਜਰੀਵਾਲ ਖ਼ਿਲਾਫ਼ ਹੋਈਆਂ ਇੱਕਜੁੱਟ। ਕੇਜਰੀਵਾਲ ਦੇ ਵਧਦੇ ਕਦਮਾਂ....
ਭਾਰਤ ਦੀ ਜਿੱਤ ਲਈ ਲੁਧਿਆਣਾ 'ਚ ਹਵਨ ਯੱਗ
. . .  1 day ago
ਲੁਧਿਆਣਾ,24 ਅਕਤੂਬਰ (ਪਰਮਿੰਦਰ ਸਿੰਘ ਅਹੂਜਾ) ਭਾਰਤ ਤੇ ਪਾਕਿਸਤਾਨ ਵਿਚਾਲੇ ਸ਼ਾਮ ਨੂੰ ਹੋਣ ਵਾਲੇ ਕ੍ਰਿਕਟ ਮੈਚ ਵਿਚ ਭਾਰਤ ਦੀ ਜਿੱਤ ਲਈ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਲੋਕਾਂ ਵਲੋਂ ਪ੍ਰਾਰਥਨਾਵਾਂ ਕੀਤੀਆਂ ਜਾ ਰਹੀਆਂ ਹਨ। ਜਿਸ ਤਹਿਤ ਹੈਬੋਵਾਲ ਦੇ ....
ਪੰਜਾਬ ਭਾਜਪਾ ਦਾ ਕਾਂਗਰਸ ਦੀ ਟਵਿੱਟਰ ਵਾਰ 'ਤੇ ਹਮਲਾ
. . .  1 day ago
ਚੰਡੀਗੜ੍ਹ, 24 ਅਕਤੂਬਰ - ਭਾਜਪਾ ਦੇ ਜਨਰਲ ਸਕੱਤਰ ਡਾਕਟਰ ਸੁਭਾਸ਼ ਸ਼ਰਮਾ ਨੇ ਕਿਹਾ ਕਿ ਇਹ ਸਾਰਾ ਡਰਾਮਾ ਅਤੇ ਖਾਣਾ ਕਾਂਗਰਸ ਹਾਈ ਕਮਾਂਡ ਵਲੋਂ ਪੰਜਾਬ ਦੇ ਅਸਲ ਮੁੱਦਿਆਂ ਤੋਂ ਪੰਜਾਬੀਆਂ ਦਾ ਧਿਆਨ ਹਟਾਉਣ ਲਈ ਰਚਿਆ ਗਿਆ ਡਰਾਮਾ ਹੈ। ਸਿੱਧੂ ਅਤੇ ਮਨੀਸ਼ ਤਿਵਾੜੀ....
ਹਰਦੇਵ ਸਿੰਘ ਹੰਜਰਾ ਵਰਕਰਾਂ ਸਮੇਤ ਅਕਾਲੀ ਦਲ 'ਚ ਹੋਏ ਸ਼ਾਮਿਲ
. . .  1 day ago
ਚੰਡੀਗੜ੍ਹ,24 ਅਕਤੂਬਰ (ਸੁਰਿੰਦਰਪਾਲ) ਸੁਖਬੀਰ ਬਾਦਲ ਦੀ ਪ੍ਰਧਾਨਗੀ ਹੇਠ ਵਿਧਾਨ ਸਭਾ ਹਲਕਾ ਸੁਨਾਮ ਤੋਂ ਅਕਾਲੀ ਦਲ ਦੇ ਉਮੀਦਵਾਰ ਬਲਦੇਵ ਮਾਨ, ਹਰਦੇਵ ਸਿੰਘ ਹੰਜਰਾ (ਸਾਬਕਾ ਚੇਅਰਮੈਨ ਨਗਰ ਨਿਗਮ ਸੁਨਾਮ) ਵਰਕਰਾਂ ਸਮੇਤ ਅਕਾਲੀ ਦਲ...
ਸਬ ਡਿਵੀਜ਼ਨ ਤਪਾ ਦੇ ਓਮ ਪ੍ਰਕਾਸ਼ ਹੋਣਗੇ ਐੱਸ.ਡੀ.ਐਮ.
. . .  1 day ago
ਤਪਾ ਮੰਡੀ 24 ਅਕਤੂਬਰ( ਵਿਜੇ ਸ਼ਰਮਾ ) ਪੰਜਾਬ ਸਰਕਾਰ ਵਲੋਂ ਵੱਡੇ ਪੱਧਰ 'ਤੇ ਕੀਤੀਆਂ ਤਾਜ਼ਾ ਬਦਲੀਆਂ ਮੁਤਾਬਿਕ ਤਪਾ ਸਬ ਡਵੀਜ਼ਨ ਦੇ ਐੱਸ.ਡੀ.ਐਮ. ਓਮ ਪ੍ਰਕਾਸ਼ ਹੋਣਗੇ। ਦੱਸਣਯੋਗ ਹੈ ਕਿ ਐੱਸ.ਡੀ.ਐਮ....
ਸੜਕ ਹਾਦਸੇ 'ਚ ਭਰਾ ਦੀ ਮੌਤ, ਦੋ ਭੈਣਾਂ ਜ਼ਖ਼ਮੀ
. . .  1 day ago
ਲਹਿਰਾਗਾਗਾ, 24 ਅਕਤੂਬਰ (ਅਸ਼ੋਕ ਗਰਗ) ਸਥਾਨਕ ਟਰੱਕ ਯੂਨੀਅਨ ਵਾਲੀ ਸਾਈਡ ਓਵਰ ਬ੍ਰਿਜ ਕੋਲ ਟਰੱਕ ਤੇ ਮੋਟਰ ਸਾਈਕਲ ਵਿਚਕਾਰ ਹੋਈ ਟੱਕਰ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਤ ਅਤੇ ਉਸ ਦੀਆਂ ਦੋ ਭੈਣਾਂ ਦੇ ਜ਼ਖਮੀ ਹੋ ਜਾਣ ਦੀ ਦੁਖਦਾਈ....
ਬੇਮੌਸਮੀ ਬਰਸਾਤ ਕਾਰਨ ਝੋਨੇ ਦੀ ਖ਼ਰੀਦ ਤੇ ਵਾਢੀ 'ਤੇ ਲੱਗੀ ਬਰੇਕ
. . .  1 day ago
ਲਹਿਰਾਗਾਗਾ, 24 ਅਕਤੂਬਰ (ਅਸ਼ੋਕ ਗਰਗ) ਅੱਜ ਤੜਕਸਾਰ ਹੋਈ ਤੇਜ਼ ਬਰਸਾਤ ਕਾਰਨ ਝੋਨੇ ਦੀ ਵਾਢੀ ਅਤੇ ਖ਼ਰੀਦ ਪ੍ਰਬੰਧਾਂ ਵਿਚ ਆਈ ਤੇਜ਼ੀ ਨੂੰ ਇਕਦਮ ਬਰੇਕਾਂ ਲੱਗ ਗਈਆਂ ਹਨ। ਬਰਸਾਤ ਕਾਰਨ ਕਿਸਾਨਾਂ ਦੀ ਚਿੰਤਾ ਵਧ ਗਈ ਹੈ। ਕਿਸਾਨਾਂ ਵਲੋਂ ਮੰਡੀਆਂ ਵਿਚ ਝੋਨੇ ਦੀਆਂ ....
ਭਾਰੀ ਮੀਂਹ ਅਤੇ ਗੜੇਮਾਰੀ ਨੇ 1121 ਦੀ ਫ਼ਸਲ 'ਤੇ ਫੇਰਿਆ ਸੁਹਾਗਾ
. . .  1 day ago
ਬੱਚੀਵਿੰਡ, 24 ਅਕਤੂਬਰ (ਬਲਦੇਵ ਸਿੰਘ ਕੰਬੋ) -ਕੱਲ੍ਹ ਸ਼ਾਮ ਭਾਰੀ ਬਾਰਸ਼ ਅਤੇ ਗੜੇਮਾਰੀ ਨਾਲ ਬੱਚੀ ਵਿੰਡ ਅਤੇ ਇਸ ਦੇ ਆਸ-ਪਾਸ ਦੇ ਖੇਤਰ ਵਿਚ ਬਾਸਮਤੀ ਦੀ 1121 ਕਿਸਮ ਦੀ ਫ਼ਸਲ ਦੇ ਸੱਥਰ ਵਿਛ ਗਏ। ਕਿਸਾਨਾਂ ਨੇ ਦੱਸਿਆ ਕਿ ਇਸ ਬੇਮੌਸਮੀ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਕਿਸੇ ਵੀ ਲੋਕਤੰਤਰੀ ਰਾਜ ਦੀ ਸਭ ਤੋਂ ਮਹੱਤਵਪੂਰਨ ਪਛਾਣ ਉਸ ਦੀ ਅਰਥ-ਵਿਵਸਥਾ ਤੋਂ ਹੁੰਦੀ ਹੈ। -ਥਾਮਸ ਜੈਫਰਸਨ

ਮੋਗਾ

ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ਦੀਆਂ ਦੁਕਾਨਾਂ/ਸੇਵਾਵਾਂ ਚਾਲੂ ਰੱਖਣ ਲਈ ਦਿਨ ਤੇ ਸਮਾਂ ਕੀਤਾ ਨਿਰਧਾਰਿਤ

ਮੋਗਾ, 4 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਵਿਡ-19 ਦੇ ਵਧ ਰਹੇ ਕੇਸਾਂ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿਚ ਕੁਝ ਪਾਬੰਦੀਆਂ ਤੇ ਉਨ੍ਹਾਂ ਦੀ ਲਗਾਤਾਰਤਾ ਵਿਚ ਕੁਝ ਹੋਰ ਵਾਧੂ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਸਨ | ਜ਼ਿਲ੍ਹਾ ਵਾਸੀਆਂ ਨੂੰ ਹੋਰ ਸਪਸ਼ਟ ਕਰਦੇ ਹੋਏ ਡੀ. ਸੀ. ਸੰਦੀਪ ਹੰਸ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਦੀ ਹਦੂਦ ਅੰਦਰ ਕੁਝ ਸੇਵਾਵਾਂ ਲਈ ਦਿਨ ਤੇ ਸਮਾਂ ਨਿਰਧਾਰਿਤ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ ਜੋ 15 ਮਈ ਤੱਕ ਲਾਗੂ ਰਹਿਣਗੇ | ਇਨ੍ਹਾਂ ਸੇਵਾਵਾਂ ਦੇ ਦਿਨ ਅਤੇ ਸਮਾਂ ਸਾਰਨੀ ਬਾਰੇ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਹਸਪਤਾਲ ਅਤੇ ਇਨ੍ਹਾਂ ਨਾਲ ਸਬੰਧਿਤ ਸਰਕਾਰੀ/ਪ੍ਰਾਈਵੇਟ ਅਦਾਰੇ ਜਿਵੇਂ ਕਿ ਡਿਸਪੈਂਸਰੀਆਂ, ਕੈਮਿਸਟ ਸ਼ਾਪ, ਮੈਡੀਕਲ ਉਪਕਰਨ ਦੀਆਂ ਦੁਕਾਨਾਂ, ਲੈਬਾਰਟਰੀਆਂ, ਕਲੀਨਿਕ, ਨਰਸਿੰਗ ਹੋਮ, ਐਂਬੂਲੈਂਸ ਆਦਿ ਹਫ਼ਤੇ ਦੇ ਸਾਰੇ ਦਿਨ 24 ਘੰਟੇ ਆਪਣੀਆਂ ਸੇਵਾਵਾਂ ਦੇਣਗੇ | ਸਿਹਤ ਸੇਵਾਵਾਂ ਨਾਲ ਸਬੰਧਿਤ ਕਰਮੀਆਂ, ਡਾਕਟਰ, ਨਰਸਾਂ, ਪੈਰਾ ਮੈਡੀਕਲ ਸਟਾਫ਼, ਹਸਪਤਾਲਾਂ ਤੇ ਲੈਬਾਰਟਰੀਆਂ ਆਦਿ ਵਿਚ ਕੰਮ ਕਰਨ ਵਾਲੇ ਅਮਲੇ ਨੂੰ ਲਾਕਡਾਊਨ ਨਾਲ ਸਬੰਧਿਤ ਪਾਬੰਦੀਆਂ ਤੋਂ ਛੋਟ ਹੋਵੇਗੀ | ਪੈਟਰੋਲ ਪੰਪ, ਸੀ. ਐੱਨ. ਜੀ. ਪੰਪ ਵੀ ਹਫ਼ਤੇ ਦੇ ਸਾਰੇ ਦਿਨ 24 ਘੰਟੇ ਖੁੱਲ੍ਹੇ ਰੱਖੇ ਜਾ ਸਕਦੇ ਹਨ | ਬਰੈੱਡ, ਦੁੱਧ, ਅੰਡੇ, ਬੇਕਰੀ, ਕਨਫੈਕਸ਼ਨਰੀ ਦੀਆਂ ਦੁਕਾਨਾਂ, ਫਲ, ਸਬਜ਼ੀਆਂ ਦੀਆਂ ਦੁਕਾਨਾਂ ਅਤੇ ਰੇਹੜੀਆਂ, ਮੀਟ, ਮੱਛੀ, ਪੋਲਟਰੀ ਦੀਆਂ ਦੁਕਾਨਾਂ ਸੋਮਵਾਰ ਤੋਂ ਐਤਵਾਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹੀਆਂ ਰਹਿ ਸਕਦੀਆਂ ਹਨ | ਉਨ੍ਹਾਂ ਸਪਸ਼ਟ ਕੀਤਾ ਕਿ ਬਰੈੱਡ, ਅੰਡੇ, ਦੁੱਧ ਦੀਆਂ ਉਹੀ ਦੁਕਾਨਾਂ ਖੁੱਲ੍ਹਣਗੀਆਂ ਜੋ ਪਿਛਲੇ 1 ਸਾਲ ਤੋਂ ਇਹ ਕੰਮ ਕਰ ਰਹੀਆਂ ਹਨ | ਜੇਕਰ ਕੋਈ ਹੋਰ ਦੁਕਾਨਦਾਰ ਜਿਸ ਦਾ ਮੇਨ ਬਿਜ਼ਨਸ ਕੁਝ ਹੋਰ ਹੈ ਪਰ ਦੁੱਧ, ਅੰਡੇ ਤੇ ਬਰੈੱਡ ਰੱਖਦੇ ਹੋਏ ਇਸ ਦੀ ਆੜ ਵਿਚ ਦੁਕਾਨ ਖੋਲ੍ਹਦਾ ਹੈ ਤਾਂ ਉਸ ਵਿਰੁੱਧ ਕਾਰਵਾਈ ਹੋਵੇਗੀ | ਕਰਿਆਨੇ ਵਾਲੀਆਂ ਦੁਕਾਨਾਂ ਬੁੱਧਵਾਰ ਵਾਲੇ ਦਿਨ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ | ਡੇਅਰੀ ਉਤਪਾਦ ਦੀਆਂ ਦੁਕਾਨਾਂ ਤੇ ਸਬੰਧਿਤ ਸੇਵਾਵਾਂ ਸੋਮਵਾਰ ਤੋਂ ਐਤਵਾਰ ਤੱਕ ਸਵੇਰੇ 5 ਵਜੇ ਤੋਂ ਸ਼ਾਮ 7 ਵਜੇ ਤੱਕ ਚਾਲੂ ਰੱਖੀਆਂ ਜਾ ਸਕਦੀਆਂ ਹਨ | ਰੈਸਟੋਰੈਂਟ ਕੇਵਲ ਹੋਮ ਡਲਿਵਰੀ ਲਈ ਸੋਮਵਾਰ ਤੋਂ ਐਤਵਾਰ ਤੱਕ ਸਵੇਰੇ 9 ਵਜੇ ਤੋਂ ਰਾਤੀ 9 ਵਜੇ ਤੱਕ ਖੁੱਲ੍ਹੇ ਰਹਿ ਸਕਦੇ ਹਨ | ਕੋਰੀਅਰ, ਡਾਕ ਸੇਵਾਵਾਂ ਸੋਮਵਾਰ ਤੋਂ ਐਤਵਾਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ | ਈ ਕਾਮਰਸ ਨਾਲ ਸਬੰਧਿਤ ਸੇਵਾਵਾਂ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ | ਖਾਦਾਂ, ਕੀਟ ਨਾਸ਼ਕ ਅਤੇ ਬੀਜਾਂ ਦੀਆਂ ਦੁਕਾਨਾਂ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹੀਆਂ ਰੱਖੀਆਂ ਜਾ ਸਕਦੀਆਂ ਹਨ | ਮੈਕੇਨਿਕ ਅਤੇ ਹੋਰ ਰਿਪੇਅਰ ਦੀਆਂ ਦੁਕਾਨਾਂ ਜਿਵੇਂ ਕਿ ਵੈਲਡਰ, ਪਲੰਬਰ, ਇਲੈਕਟ੍ਰੀਸ਼ੀਅਨ, ਆਰ.ਓ. ਅਤੇ ਏ.ਸੀ. ਰਿਪੇਅਰ ਆਦਿ ਦੀਆਂ ਦੁਕਾਨਾਂ, ਟਰੈਕਟਰ ਵਰਕਸ਼ਾਪਾਂ ਅਤੇ ਗੁਡਜ਼ ਕੈਰੀਅਰ ਅਤੇ ਇਨ੍ਹਾਂ ਦੇ ਸਪੇਅਰ ਪਾਰਟਸ ਅਤੇ ਇਨ੍ਹਾਂ ਦੀਆਂ ਟਾਇਰ ਟਿਊਬ/ਪੈਂਚਰ ਦੀਆਂ ਦੁਕਾਨਾਂ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹੀਆਂ ਰੱਖੀਆਂ ਜਾ ਸਕਣਗੀਆਂ | ਮੋਬਾਈਲ ਰਿਪੇਅਰ ਦੀਆਂ ਦੁਕਾਨਾਂ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸਵੇਰੇ 9 ਵਜੇ ਤੋਂ ਸ਼ਾਮੀ 5 ਵਜੇ ਤੱਕ ਖੁੱਲ੍ਹੀਆਂ ਰੱਖੀਆਂ ਜਾ ਸਕਦੀਆਂ ਹਨ | ਐੱਲ. ਪੀ. ਜੀ. ਗੈਸ ਸਿਲੰਡਰਾਂ ਦੀਆਂ ਏਜੰਸੀਆਂ ਹਫ਼ਤੇ ਦੇ ਸਾਰੇ ਦਿਨ ਸਵੇਰੇ 9 ਵਜੇ ਤੋਂ ਸ਼ਾਮੀ 5 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ | ਜ਼ਿਲ੍ਹੇ ਵਿਚਲੇ ਬੈਂਕ ਆਪਣੇ ਕੰਮ ਕਾਰ ਵਾਲੇ ਸਾਰੇ ਦਿਨ ਕੇਵਲ 50 ਫ਼ੀਸਦੀ ਸਟਾਫ਼ ਨਾਲ ਸਵੇਰੇ 10 ਵਜੇ ਤੋਂ ਸ਼ਾਮੀ 5 ਵਜੇ ਤੱਕ ਖੋਲ੍ਹੇ ਜਾ ਸਕਣਗੇ | ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਜੇਕਰ ਕੋਈ ਇਨ੍ਹਾਂ ਪਾਬੰਦੀਆਂ ਦੀ ਉਲੰਘਣਾ ਕਰੇਗਾ ਤਾਂ ਉਸ ਵਿਰੁੱਧ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |

ਤਾਲਾਬੰਦੀ ਦੇ ਵਿਰੋਧ 'ਚ ਦੁਕਾਨਦਾਰਾਂ ਵਲੋਂ ਮੁੱਖ ਚੌਕ ਵਿਚ ਵੱਡਾ ਇਕੱਠ

ਬਾਘਾ ਪੁਰਾਣਾ, 4 ਮਈ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਵਲੋਂ ਨਾਮੁਰਾਦ ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਨੂੰ ਲੈ ਕੇ ਨਵੀਆਂ ਹਦਾਇਤਾਂ ਜਾਰੀ ਕਰਦਿਆਂ 15 ਮਈ ਤੱਕ ਮਿੰਨੀ ਤਾਲਾਬੰਦੀ ਕੀਤੀ ਗਈ ਹੈ, ਜਿਸ ਨੰੂ ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਵਲੋਂ ਇੰਨ ...

ਪੂਰੀ ਖ਼ਬਰ »

ਗੋਧੇਵਾਲਾ ਸਟੇਡੀਅਮ ਨੂੰ ਓਪਨ ਜੇਲ੍ਹ ਦੇ ਰੂਪ 'ਚ ਵਰਤੇ ਜਾਣ ਦੇ ਹੁਕਮ ਜਾਰੀ

ਮੋਗਾ, 4 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਮੋਗਾ ਦੀ ਹਦੂਦ ਅੰਦਰ ਰੋਜ਼ਾਨਾ ਰਾਤ ਦਾ ਕਰਫ਼ਿਊ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਤੇ ਹਫ਼ਤਾਵਾਰੀ ਕਰਫ਼ਿਊ ਸ਼ੁੱਕਰਵਾਰ ਸ਼ਾਮ 6 ...

ਪੂਰੀ ਖ਼ਬਰ »

ਨਿੱਜੀ ਮੁਫ਼ਾਦਾਂ ਲਈ ਕੋਰੋਨਾ ਦੇ ਨਾਂਅ 'ਤੇ ਸਿਆਸਤ ਤੋਂ ਗੁਰੇਜ਼ ਕੀਤਾ ਜਾਵੇ- ਆਗੂ

ਕੋਟ ਈਸੇ ਖਾਂ, 4 ਮਈ (ਗੁਰਮੀਤ ਸਿੰਘ ਖਾਲਸਾ, ਯਸ਼ਪਾਲ ਗੁਲਾਟੀ)-ਸਿਆਸਤ ਕਰਨ ਲਈ ਹੋਰ ਮੁੱਦੇ ਬਥੇਰੇ ਹੁੰਦੇ ਹਨ, ਪਰ ਇਸ ਵਕਤ ਪੂਰਾ ਦੇਸ਼ ਕੋਰੋਨਾ ਮਹਾਂਮਾਰੀ ਦੇ ਭਿਆਨਕ ਸੰਕਟ 'ਚੋਂ ਗੁਜ਼ਰ ਰਿਹਾ ਹੈ ਤੇ ਆਪਣੇ ਨਿੱਜੀ ਮੁਫ਼ਾਦਾਂ ਨੂੰ ਮੂਹਰੇ ਰੱਖ ਕੇ ਲੀਡਰਾਂ ਨੂੰ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਕਾਂਗਰਸੀ ਵਿਧਾਇਕ ਨੂੰ ਦਿੱਤਾ ਮੰਗ ਪੱਤਰ

ਨਿਹਾਲ ਸਿੰਘ ਵਾਲਾ, 4 ਮਈ (ਸੁਖਦੇਵ ਸਿੰਘ ਖਾਲਸਾ, ਪਲਵਿੰਦਰ ਸਿੰਘ ਟਿਵਾਣਾ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ 'ਤੇ ਅਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਨਿਹਾਲ ਸਿੰਘ ਵਾਲਾ ਦੀਆਂ ਵਰਕਰਾਂ ...

ਪੂਰੀ ਖ਼ਬਰ »

ਸਕੂਲੀ ਵਿਦਿਆਰਥੀਆਂ ਲਈ ਆਨਲਾਈਨ ਜਮਾਤਾਂ ਦੀ ਸ਼ੁਰੂਆਤ ਅੱਜ ਤੋਂ- ਡੀ. ਈ. ਓ.

ਮੋਗਾ, 4 ਮਈ (ਜਸਪਾਲ ਸਿੰਘ ਬੱਬੀ)-ਸੂਬੇ 'ਚ ਕੋਰੋਨਾ ਮਹਾਂਮਾਰੀ ਦੇ ਵਧਦੇ ਕਹਿਰ ਦੌਰਾਨ ਸਰਕਾਰ ਵਲੋਂ ਵਿਦਿਆਰਥੀਆਂ ਦੇ ਸਕੂਲ ਆਉਣ 'ਤੇ ਲੱਗੀਆਂ ਪਾਬੰਦੀਆਂ ਦਰਮਿਆਨ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ ਦੇ ਵੱਖ-ਵੱਖ ਸਾਧਨਾਂ ...

ਪੂਰੀ ਖ਼ਬਰ »

ਰੇਹੜੀ ਯੂਨੀਅਨ ਨੇ ਸੂਬਾ ਸਕੱਤਰ ਜੋਧਾ ਸਿੰਘ ਨੂੰ ਮੁੱਖ ਮੰਤਰੀ ਦੇ ਨਾਂਅ ਸੌ ਾਪਿਆ ਮੰਗ ਪੱਤਰ

ਬਾਘਾ ਪੁਰਾਣਾ, 4 ਮਈ (ਬਲਰਾਜ ਸਿੰਗਲਾ)-ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੇ ਵਧ ਰਹੇ ਪ੍ਰਕੋਪ ਉੱਪਰ ਠੱਲ੍ਹ ਪਾਉਣ ਲਈ ਜ਼ਿਲੇ੍ਹ ਅੰਦਰ 15 ਮਈ ਤੱਕ ਬਾਜ਼ਾਰਾਂ ਅੰਦਰਲੀਆਂ ਦੁਕਾਨਾਂ ਤੇ ਇਕੱਠਾਂ ਉੱਪਰ ਪਾਬੰਦੀ ਲਗਾਈ ਗਈ ਹੈ | ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ 'ਚ ਪਹੁੰਚੀ ਕਣਕ ਵਿਚੋਂ 99 ਫ਼ੀਸਦੀ ਦੀ ਹੋਈ ਖ਼ਰੀਦ- ਡੀ. ਸੀ.

ਮੋਗਾ, 4 ਮਈ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਮੋਗਾ ਦੀਆਂ ਮੰਡੀਆਂ ਵਿਚ 3 ਮਈ ਦੀ ਸ਼ਾਮ ਤੱਕ ਕੁੱਲ 71,70,809 ਕੁਇੰਟਲ ਕਣਕ ਪੁੱਜੀ | ਆਮਦ ਹੋਈ ਕਣਕ ਵਿਚੋਂ 71,41,894 ਕੁਇੰਟਲ ਕਣਕ ਦੀ ਖ਼ਰੀਦ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਨਿਹਾਲ ਸਿੰਘ ਵਾਲਾ, 4 ਮਈ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖਾਲਸਾ)-ਨਿਹਾਲ ਸਿੰਘ ਵਾਲਾ ਦੇ ਡੀ. ਐੱਸ. ਪੀ. ਪਰਸਨ ਸਿੰਘ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਮੁਖੀ ਗੁਰਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੁਲਿਸ ਚੌਕੀ ਦੀਨਾ ਸਾਹਿਬ ਦੀ ...

ਪੂਰੀ ਖ਼ਬਰ »

ਦੜਾ ਸੱਟਾ ਲਗਵਾਉਂਦੇ ਦੋ ਕਾਬੂ

ਸ੍ਰੀ ਮੁਕਤਸਰ ਸਾਹਿਬ, 4 ਮਈ (ਹਰਮਹਿੰਦਰ ਪਾਲ)-ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿਚ ਦੜਾ ਸੱਟਾ ਲਗਵਾਉਂਦੇ ਹੋਏ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਜਗਜੀਤ ਸਿੰਘ ਉਰਫ ਕਾਲਾ ਵਾਸੀ ਸ੍ਰੀ ਮੁਕਤਸਰ ਸਾਹਿਬ ਨੂੰ ਦੜਾ ...

ਪੂਰੀ ਖ਼ਬਰ »

ਕੋਰਟ ਕੰਪਲੈਕਸ ਵਿਖੇ ਟੀਕਾਕਰਨ ਕੈਂਪ ਲਾਇਆ

ਗਿੱਦੜਬਾਹਾ, 4 ਮਈ (ਪਰਮਜੀਤ ਸਿੰਘ ਥੇੜ੍ਹੀ)-ਅਰੁਣਵੀਰ ਵਸ਼ਿਸ਼ਟ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤੇ ਸ੍ਰੀਮਤੀ ਅਮਨ ਸ਼ਰਮਾ ਸੈਕਟਰੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਕੋਰੋਨਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਕੋਰੋਨਾ ਰੈਪਿਡ ਐਂਟੀਜਨ ਤੇ ਆਰ. ਟੀ. ਪੀ. ਸੀ. ਆਰ. ਟੈੱਸਟਾਂ ਸਬੰਧੀ ਪ੍ਰਾਈਵੇਟ ਲੈਬਾਰਟਰੀਆਂ ਲਈ ਕੀਮਤਾਂ ਨਿਰਧਾਰਿਤ

ਸ੍ਰੀ ਮੁਕਤਸਰ ਸਾਹਿਬ, 4 ਮਈ (ਰਣਜੀਤ ਸਿੰਘ ਢਿੱਲੋਂ)-ਕੋਵਿਡ ਮਹਾਂਮਾਰੀ ਦੌਰਾਨ ਜਿੱਥੇ ਸਰਕਾਰੀ ਹਸਪਤਾਲਾਂ ਤੇ ਸਿਹਤ ਸੰਸਥਾਵਾਂ ਵਿਚ ਕੋਵਿਡ ਟੈੱਸਟ ਬਿਲਕੁਲ ਮੁਫ਼ਤ ਕੀਤੇ ਜਾ ਰਹੇ ਹਨ ਤੇ ਪਾਜ਼ੀਟਿਵ ਮਰੀਜ਼ਾਂ ਨੂੰ ਹਰ ਸੰਭਵ ਸਹਾਇਤਾ ਸਰਕਾਰ ਵਲੋਂ ਦਿੱਤੀ ਜਾ ...

ਪੂਰੀ ਖ਼ਬਰ »

ਮੁੱਖ ਮੰਤਰੀ ਪ੍ਰਾਈਵੇਟ ਹਸਪਤਾਲਾਂ 'ਚ ਕੋਰੋਨਾ ਪੀੜਤ ਮਰੀਜ਼ਾਂ ਦੀ ਹੋ ਰਹੀ ਲੁੱਟ ਨੂੰ ਰੋਕਣ ਲਈ ਕਾਰਵਾਈ ਕਰਨ- ਗਰਚਾ

ਸ੍ਰੀ ਮੁਕਤਸਰ ਸਾਹਿਬ, 4 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਅੰਦਰ ਤੇਜ਼ੀ ਨਾਲ ਵਧ ਰਹੀ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਹੈ | ਪੰਜਾਬ ਸਰਕਾਰ ਵਲੋਂ ਚਾਹੇ ਲਾਕਡਾਊਨ ਲਗਾ ਕੇ ਇਸ ਮਹਾਂਮਾਰੀ ਨੂੰ ਰੋਕਣ ਦਾ ਯਤਨ ਕੀਤਾ ਜਾ ...

ਪੂਰੀ ਖ਼ਬਰ »

ਪੱਛਮੀ ਬੰਗਾਲ 'ਚ ਲੋਕਤੰਤਰ ਦੀ ਜਿੱਤ ਹੋਈ- ਐਡ. ਧਾਲੀਵਾਲ

ਮੋਗਾ, 4 ਮਈ (ਗੁਰਤੇਜ ਸਿੰਘ)-ਚੱਲ ਰਹੇ ਕਿਸਾਨ ਅੰਦੋਲਨ ਨੇ ਹਾਲ ਹੀ ਵਿਚ ਹੋਈਆਂ ਪੱਛਮੀ ਬੰਗਾਲ ਦੀਆਂ ਚੋਣਾਂ ਵਿਚ ਸ਼ਾਹ ਤੇ ਮੋਦੀ ਦੀ ਹਵਾ ਕੱਢ ਦਿੱਤੀ ਹੈ ਤੇ ਪੱਛਮੀ ਬੰਗਾਲ ਵਿਚ ਲੋਕਤੰਤਰ ਦਾ ਖ਼ੁਦ ਹੀ ਘਾਣ ਕਰਕੇ ਸਰਕਾਰ ਬਣਾਉਣ ਦੇ ਦਾਅਵਿਆਂ ਦੀ ਵੀ ਬੁਰੀ ਤਰ੍ਹਾਂ ...

ਪੂਰੀ ਖ਼ਬਰ »

ਬੀ. ਸੀ. ਏ. ਸਮੈਸਟਰ ਤੀਜੇ ਤੇ ਪੰਜਵੇਂ ਦਾ ਨਤੀਜਾ ਸ਼ਾਨਦਾਰ ਰਿਹਾ

ਮੋਗਾ, 4 ਮਈ (ਜਸਪਾਲ ਸਿੰਘ ਬੱਬੀ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਬੀ. ਸੀ. ਏ. ਦੀ ਪ੍ਰੀਖਿਆ ਦੇ ਤੀਜੇ ਅਤੇ ਪੰਜਵੇਂ ਸਮੈਸਟਰ ਦੇ ਨਤੀਜੇ ਵਿਚ ਐੱਸ. ਡੀ. ਕਾਲਜ ਫ਼ਾਰ ਵੋਮੈਨ ਮੋਗਾ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਪਿ੍ੰਸੀਪਲ ਡਾ. ਨੀਨਾ ਅਨੇਜਾ ਨੇ ...

ਪੂਰੀ ਖ਼ਬਰ »

ਕੁਦਰਤ ਦੇ ਖ਼ਿਲਾਫ਼ ਚੱਲਣ ਦਾ ਅਸੀਂ ਭੁਗਤ ਰਹੇ ਹਾਂ ਖ਼ਮਿਆਜ਼ਾ- ਐਡ. ਨਸੀਬ ਬਾਵਾ

ਮੋਗਾ, 4 ਮਈ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਦੇ ਸੂਬਾ ਵਾਈਸ ਪ੍ਰਧਾਨ ਨਸੀਬ ਬਾਵਾ ਨੇ ਪੈੱ੍ਰਸ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਹਵਾ ਭਾਵ ਪਵਨ ਨੂੰ ਗੁਰੂ ਸਾਹਿਬ ਨੇ ਗੁਰੂ ਦਾ ਦਰਜਾ ਦਿੱਤਾ ਕਿਉਂਕਿ ਹਰ ਇਕ ਵਿਅਕਤੀ, ਜੀਵ ਤੇ ਪੌਦਿਆਂ ਦੀ ...

ਪੂਰੀ ਖ਼ਬਰ »

ਆਈ. ਐੱਸ. ਐੱਫ. ਕਾਲਜ ਆਫ਼ ਫਾਰਮੇਸੀ ਵਲੋਂ ਵੈਬੀਨਾਰ

ਮੋਗਾ, 4 ਮਈ (ਜਸਪਾਲ ਸਿੰਘ ਬੱਬੀ)-ਆਈ. ਐੱਸ. ਐੱਫ. ਕਾਲਜ ਆਫ਼ ਫਾਰਮੇਸੀ ਮੋਗਾ ਵਿਖੇ ਵਿਅਕਤੀਗਤ ਸਵੱਛਤਾ ਵਿਸ਼ੇ 'ਤੇ ਆਨਲਾਈਨ ਵੈਬੀਨਾਰ ਕਰਵਾਇਆ | ਡਾਇਰੈਕਟਰ ਡਾ. ਜੀ. ਡੀ. ਗੁਪਤਾ, ਵਾਈਸ ਪਿ੍ੰਸੀਪਲ ਡਾ. ਆਰ. ਕੇ. ਨਾਰੰਗ ਨੇ ਦੱਸਿਆ ਕਿ ਕੋਵਿਡ-19 ਦੇ ਚੱਲਦੇ ਲਗਾਤਾਰ ...

ਪੂਰੀ ਖ਼ਬਰ »

ਮਾਮਲਾ ਏ. ਐੱਸ. ਆਈ. ਵਲੋਂ ਸਰਕਾਰੀ ਰਿਵਾਲਵਰ ਨਾਲ ਆਤਮ ਹੱਤਿਆ ਦਾ..

ਮੋਗਾ, 4 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹੇ ਦੇ ਕਸਬਾ ਬੱਧਨੀ ਕਲਾਂ ਦੀ ਪੁਲਿਸ ਚੌਕੀ ਲੋਪੋ 'ਚ ਤਾਇਨਾਤ ਏ. ਐੱਸ. ਆਈ. ਸਤਨਾਮ ਸਿੰਘ ਨੂੰ ਥਾਣਾ ਬੱਧਨੀ ਕਲਾਂ ਦੇ ਮੁੱਖ ਅਫ਼ਸਰ ਕਰਮਜੀਤ ਸਿੰਘ ਵਲੋਂ ਤੰਗ ਪਰੇਸ਼ਾਨ ਕਰਨ 'ਤੇ ਉਸ ਵਲੋਂ ਬੀਤੇ ਦਿਨੀਂ ਪੁਲਿਸ ...

ਪੂਰੀ ਖ਼ਬਰ »

2016 'ਚ ਜਥੇ. ਤੋਤਾ ਸਿੰਘ ਨੇ ਪੰਜ ਸਕੂਲ ਸੀਨੀਅਰ ਸੈਕੰਡਰੀ ਬਣਵਾਏ- ਡੱਲਾ

ਧਰਮਕੋਟ, 4 ਮਈ (ਪਰਮਜੀਤ ਸਿੰਘ)-ਕਾਂਗਰਸ ਦੀ ਮੌਜੂਦਾ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਸਾਬਤ ਹੋ ਚੁੱਕੀ ਹੈ, ਕੋਰੋਨਾ ਦੀ ਬਿਮਾਰੀ ਦੀ ਆੜ ਹੇਠ ਸਰਕਾਰ ਦੀ ਕਾਰਗੁਜ਼ਾਰੀ ਠੱਪ ਹੋਈ ਪਈ ਹੈ, ਵਿੱਦਿਅਕ ਖੇਤਰ ਬੁਰੀ ਤਰ੍ਹਾਂ ਤਹਿਸ ਨਹਿਸ ਹੋ ਚੁੱਕਾ ਹੈ ਅਤੇ ਆਖ਼ਰੀ ਸਾਲ ਵਿਚ ...

ਪੂਰੀ ਖ਼ਬਰ »

ਪੱਛਮੀ ਬੰਗਾਲ ਚੋਣਾਂ 'ਚ ਮੋਦੀ ਦੀ ਹਾਰ 'ਤੇ ਕਿਸਾਨੀ ਸਫ਼ਾਂ 'ਚ ਖ਼ੁਸ਼ੀ ਦੀ ਲਹਿਰ- ਭਾਕਿਯੂ ਆਗੂ

ਕੋਟ ਈਸੇ ਖਾਂ, 4 ਮਈ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਪੱਛਮੀ ਬੰਗਾਲ ਦੀਆਂ ਵਿਧਾਨ ਸਭਾ ਚੋਣਾਂ ਜਿਸ ਵਿਚ ਤਿ੍ਣਮੂਲ ਕਾਂਗਰਸ ਦੀ ਸ਼ਾਨਦਾਰ ਜਿੱਤ ਹੋਈ ਹੈ ਅਤੇ ਕੇਰਲ ਵਿਚ ਤਾਂ ਭਾਜਪਾ ਵਲੋਂ ਆਪਣਾ ਖਾਤਾ ਵੀ ਨਹੀਂ ਖੋਲਿਆ ਜਾ ਸਕਿਆ | ਮੋਦੀ ਦੀ ਇਸ ਹੋਈ ਕਰਾਰੀ ...

ਪੂਰੀ ਖ਼ਬਰ »

ਲਾਕਡਾਊਨ ਦੀ ਉਲੰਘਣਾ ਕਰਨ ਦੇ ਦੋਸ਼ 'ਚ 50-55 ਅਣਪਛਾਤਿਆਂ ਸਮੇਤ 69 'ਤੇ ਹੋਈ ਪੁਲਿਸ ਕਾਰਵਾਈ

ਮੋਗਾ, 4 ਮਈ (ਗੁਰਤੇਜ ਸਿੰਘ)-ਵਿਸ਼ਵ ਭਰ 'ਚ ਫੈਲੀ ਕੋਰੋਨਾ ਮਹਾਂਮਾਰੀ ਦੀ ਭਿਆਨਕ ਲਹਿਰ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਪੂਰੇ ਸੂਬੇ 'ਚ ਲਾਕਡਾਊਨ ਅਤੇ ਰਾਤ ਦਾ ਕਰਫ਼ਿਊ ਲਗਾਇਆ ਗਿਆ ਹੈ ਅਤੇ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਤੋਂ ਲੋਕਾਂ ਨੂੰ ਬਚਾਉਣ ਲਈ ਸਰਕਾਰ, ...

ਪੂਰੀ ਖ਼ਬਰ »

ਨਾਮੁਰਾਦ ਬਿਮਾਰੀ ਨਾਲ ਜੂਝ ਰਹੀ ਅਧਿਆਪਕਾ ਨੂੰ ਨੌਕਰੀ ਤੋਂ ਕੱਢਣਾ ਕੰਪਨੀ ਦਾ ਨਿੰਦਣਯੋਗ ਵਤੀਰਾ- ਸਿੱਧੂ

ਨਿਹਾਲ ਸਿੰਘ ਵਾਲਾ, 4 ਮਈ (ਸੁਖਦੇਵ ਸਿੰਘ ਖਾਲਸਾ)-ਐੱਨ. ਐੱਸ. ਕਿਊ. ਐੱਫ. ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਰਾਇ ਸਾਹਿਬ ਸਿੰਘ ਸਿੱਧੂ ਨੇ ਇਕ ਪੈੱ੍ਰਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪਿਛਲੇ ਸੱਤ ਸਾਲਾਂ ਤੋਂ ਐੱਨ.ਐੱਸ. ਕਿਊ. ਐੱਫ. ਅਧਿਆਪਕ ...

ਪੂਰੀ ਖ਼ਬਰ »

ਬਲਾਕ ਕੋਟ ਈਸੇ ਖਾਂ ਅਧੀਨ 26 ਕੇਂਦਰਾਂ 'ਤੇ ਲਗਾਈ ਜਾ ਰਹੀ ਹੈ ਕੋਰੋਨਾ ਵੈਕਸੀਨ- ਬਲਾਕ ਐਜੂਕੇਟਰ

ਕੋਟ ਈਸੇ ਖਾਂ, 4 ਮਈ (ਨਿਰਮਲ ਸਿੰਘ ਕਾਲੜਾ)-ਸਿਹਤ ਵਿਭਾਗ ਪੰਜਾਬ, ਸਿਵਲ ਸਰਜਨ ਮੋਗਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤੇ ਸੀਨੀਅਰ ਮੈਡੀਕਲ ਅਫ਼ਸਰ ਕੋਟ ਈਸੇ ਖਾਂ ਡਾ. ਰਾਕੇਸ਼ ਕੁਮਾਰ ਬਾਲੀ ਦੀ ਯੋਗ ਅਗਵਾਈ ਹੇਠ ਬਲਾਕ ਕੋਟ ਈਸੇ ਖਾਂ ਵਿਖੇ ਕੋਰੋਨਾ ਟੀਕਾਕਰਨ ਲਗਾਤਾਰ ...

ਪੂਰੀ ਖ਼ਬਰ »

ਹਫ਼ਤੇ 'ਚ ਇਕ ਦਿਨ ਕਰਿਆਨੇ ਦੀਆਂ ਦੁਕਾਨਾਂ ਖੋਲ੍ਹਣ ਦੇ ਹੁਕਮ ਸਮਝ ਤੋਂ ਪਰ੍ਹੇ- ਪ੍ਰਧਾਨ ਗੱਖੜ

ਕੋਟ ਈਸੇ ਖਾਂ, 4 ਮਈ (ਨਿਰਮਲ ਸਿੰਘ ਕਾਲੜਾ)-ਕਰਿਆਨਾ ਯੂਨੀਅਨ ਕੋਟ ਈਸੇ ਖਾਂ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਕਰਿਆਨਾ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਬਲਦੇਵ ਰਾਜ ਗੱਖੜ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪਹਿਲਾਂ ਵੀ ਸਮੇਂ-ਸਮੇਂ 'ਤੇ ਸਰਕਾਰ ਤੇ ...

ਪੂਰੀ ਖ਼ਬਰ »

ਸ਼ਹੀਦ ਗੰਜ ਸਲੀਣਾ ਵਿਖੇ 400 ਸਾਲਾ ਪ੍ਰਕਾਸ਼ ਪੁਰਬ ਮਨਾਇਆ

ਕੋਟ ਈਸੇ ਖਾਂ, 4 ਮਈ (ਨਿਰਮਲ ਸਿੰਘ ਕਾਲੜਾ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਗੰਜ ਸਲੀਣਾ ਵਿਖੇ ਪਰਮ ਹੰਸ ਸੰਤ ਗੁਰਜੰਟ ਸਿੰਘ ਦੀ ਰਹਿਨੁਮਾਈ ਹੇਠ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸਮਾਜਿਕ ਦੂਰੀ ਰੱਖਦਿਆਂ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਕੂਲ ਵਲੋਂ ਮਜ਼ਦੂਰ ਦਿਵਸ ਨੂੰ ਸਮਰਪਿਤ ਸੈਮੀਨਾਰ

ਕੋਟ ਈਸੇ ਖਾਂ, 4 ਮਈ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਮੋਗਾ ਜ਼ਿਲ੍ਹੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਹੇਮਕੁੰਟ ਸੀਨੀ. ਸੈਕੰਡਰੀ ਸਕੂਲ ਕੋਟ ਈਸੇ ਖਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਤੇ ਐੱਮ. ਡੀ. ਰਣਜੀਤ ਕੌਰ ਸੰਧੂ ਦੀ ਅਗਵਾਈ ਹੇਠ ਬੱਚਿਆਂ ਨਾਲ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਕਰਜ਼ਾ ਮੁਆਫ਼ੀ ਦੀ ਰਕਮ ਉਨ੍ਹਾਂ ਦੇ ਖਾਤਿਆਂ 'ਚ ਭੇਜਣ ਦੀ ਮੰਗ

ਬਰਗਾੜੀ, 4 ਮਈ (ਸੁਖਰਾਜ ਸਿੰਘ ਗੋਂਦਾਰਾ)-ਪੰਜਾਬ ਵਿਚ ਹੁਣ ਤੱਕ ਜ਼ਿਆਦਾਤਰ ਦੋ ਹੀ ਰਵਾਇਤੀ ਪਾਰਟੀਆਂ ਨੇ ਰਾਜ ਕੀਤਾ ਤੇ ਦੋਹਾਂ ਵਲੋਂ ਹੀ ਪੰਜਾਬ ਦੇ ਲੋਕਾਂ ਅਤੇ ਖਾਸਕਰ ਕਿਸਾਨਾਂ ਨਾਲ ਕੀਤੇ ਬਹੁਤੇ ਵਾਅਦੇ ਲਗਪਗ ਝੂਠੇ ਹੀ ਸਾਬਤ ਹੋਏ ਹਨ | ਇਸ ਤਰ੍ਹਾਂ ਹੀ ਪਿਛਲੀਆਂ ...

ਪੂਰੀ ਖ਼ਬਰ »

ਕੋਰੋਨਾ ਪਾਜ਼ੀਟਿਵ ਮਰੀਜ਼ਾਂ ਲਈ ਭਾਰਤ ਵਿਕਾਸ ਪ੍ਰੀਸ਼ਦ ਮੁਫ਼ਤ ਭੋਜਨ ਦੀ ਸੇਵਾ ਸ਼ੁਰੂ ਕਰੇਗੀ

ਫ਼ਰੀਦਕੋਟ, 4 ਮਈ (ਸਤੀਸ਼ ਬਾਗ਼ੀ)-ਭਾਰਤ ਵਿਕਾਸ ਪ੍ਰੀਸ਼ਦ ਫ਼ਰੀਦਕੋਟ ਨੇ ਕੋਰੋਨਾ ਮਹਾਂਮਾਰੀ ਦੌਰਾਨ ਸੇਵਾਵਾਂ ਨਿਭਾਉਣ ਵਾਲੇ ਡਾਕਟਰਜ਼, ਨਰਸਿਜ਼ ਤੇ ਐਬੂਲੈਂਸ ਵਰਕਰਜ਼ ਦੇ ਸਨਮਾਨ 'ਚ ਸ਼ਹਿਰ ਦੇ ਵੱਖ-ਵੱਖ ਸਥਾਨਾਂ 'ਤੇ ਹੌਂਸਲਾ ਅਫ਼ਜਾਈ ਦੇ ਵੱਡ ਅਕਾਰੀ ਫ਼ਲੈਸਕ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਕਮੇਟੀ ਦਫ਼ਤਰ ਵਿਖੇ ਮੁਫ਼ਤ ਕੋਰੋਨਾ ਟੈਸਟ ਕੈਂਪ ਅੱਜ

ਫ਼ਰੀਦਕੋਟ, 4 ਮਈ (ਸਤੀਸ਼ ਬਾਗ਼ੀ)-ਕੋਰੋਨਾ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਤੇ ਕੋਰੋਨਾ ਦੇ ਮਰੀਜ਼ਾਂ ਦੀ ਹਰ ਤਰ੍ਹਾਂ ਨਾਲ ਮੱਦਦ ਕਰਨ ਦੇ ਸਬੰਧ ਵਿਚ ਬੀਤੇ ਦਿਨੀਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਮੀਟਿੰਗ ਹੋਈ, ਜਿਸ ਦੌਰਾਨ ਪਵਨ ਗੋਇਲ ਚੇਅਰਮੈਨ ...

ਪੂਰੀ ਖ਼ਬਰ »

ਹਾਈਕੋਰਟ ਦੀਆਂ ਟਿੱਪਣੀਆਂ ਨੇ ਕਾਂਗਰਸ ਦੇ ਕੂੜ ਪ੍ਰਚਾਰ ਦਾ ਭਾਂਡਾ ਭੰਨਿਆ- ਸੰਧੂ

ਫ਼ਰੀਦਕੋਟ, 4 ਮਈ (ਜਸਵੰਤ ਸਿੰਘ ਪੁਰਬਾ)-ਯੂਥ ਅਕਾਲੀ ਦਲ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਗੁਰਕੰਵਲਜੀਤ ਸਿੰਘ ਸੰਧੂ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਾਂਗਰਸ ਵਲੋਂ ਬਣਾਈ ਗਈ ਸਿੱਟ ਦੇ ਮੈਂਬਰ ਕੁੰਵਰ ਵਿਜੇ ਪ੍ਰਤਾਪ ਦੀ ਰਿਪੋਰਟ ਨੂੰ ਪੰਜਾਬ ਹਰਿਆਣਾ ਹਾਈਕੋਰਟ ...

ਪੂਰੀ ਖ਼ਬਰ »

ਐੱਨ. ਐੱਚ. ਐੱਮ. ਕਰਮਚਾਰੀ ਯੂਨੀਅਨ ਨੇ ਅਣਮਿੱਥੇ ਸਮੇਂ ਦੀ ਹੜਤਾਲ ਦਾ ਵਜਾਇਆ ਬਿਗਲ

ਫ਼ਰੀਦਕੋਟ, 4 ਮਈ (ਜਸਵੰਤ ਸਿੰਘ ਪੁਰਬਾ)-ਸਿਹਤ ਵਿਭਾਗ ਪੰਜਾਬ ਦੇ ਨੈਸ਼ਨਲ ਹੈਲਥ ਮਿਸ਼ਨ 'ਚ ਕਰੀਬ 9000 ਕਰਮਚਾਰੀਆਂ ਨੇ ਆਰਥਿਕ ਤੇ ਮਾਨਸਿਕ ਸ਼ੋਸ਼ਣ ਤੋਂ ਤੰਗ ਹੋ ਕੇ ਅੱਜ ਪੂਰੇ ਸੂਬੇ ਭਰ ਵਿਚ ਸਿਹਤ ਸੇਵਾਵਾਂ ਨੂੰ ਮੁਕੰਮਲ ਤੌਰ 'ਤੇ ਠੱਪ ਕਰਕੇ ਅਣਮਿੱਥੇ ਸਮੇਂ ਲਈ ...

ਪੂਰੀ ਖ਼ਬਰ »

ਡਰਦੇ ਕੰਡਕਟਰ ਨੇ ਅੰਦਰੋਂ ਲਗਾਈ ਕੁੰਡੀ
ਕਈ ਘੰਟਿਆਂ ਤੋਂ ਬੱਸ ਦੀ ਉਡੀਕ 'ਚ ਖੜ੍ਹੀਆਂ ਔਰਤਾਂ ਨੇ ਗਿੱਦੜਬਾਹਾ ਵਿਖੇ ਘੇਰੀ ਸਰਕਾਰੀ ਬੱਸ

ਗਿੱਦੜਬਾਹਾ, 4 ਮਈ (ਪਰਮਜੀਤ ਸਿੰਘ ਥੇੜ੍ਹੀ)-ਕਈ ਘੰਟਿਆਂ ਤੋਂ ਬੱਸ ਦੀ ਉਡੀਕ 'ਚ ਖੜ੍ਹੀਆਂ ਔਰਤਾਂ ਨੇ ਪੀ. ਆਰ. ਟੀ. ਸੀ. ਦੀ ਸਰਕਾਰੀ ਬੱਸ ਨੂੰ ਘੇਰ ਲਿਆ ਤੇ ਮੂਹਰੇ ਹੋ ਕੇ ਦਿਲ ਦੀ ਭੜਾਸ ਕੱਢੀ | ਗਿੱਦੜਬਾਹਾ ਦੇ ਭਾਰੂ ਚੌਂਕ ਵਿਚ ਕਈ ਸਵਾਰੀਆਂ ਕਈ ਘੰਟਿਆਂ ਤੋਂ ਬੱਸ ਦਾ ...

ਪੂਰੀ ਖ਼ਬਰ »

ਕਈ ਘੰਟਿਆਂ ਤੋਂ ਬੱਸ ਦੀ ਉਡੀਕ 'ਚ ਖੜ੍ਹੀਆਂ ਔਰਤਾਂ ਨੇ ਗਿੱਦੜਬਾਹਾ ਵਿਖੇ ਘੇਰੀ ਸਰਕਾਰੀ ਬੱਸ

ਗਿੱਦੜਬਾਹਾ, 4 ਮਈ (ਪਰਮਜੀਤ ਸਿੰਘ ਥੇੜ੍ਹੀ)-ਕਈ ਘੰਟਿਆਂ ਤੋਂ ਬੱਸ ਦੀ ਉਡੀਕ 'ਚ ਖੜ੍ਹੀਆਂ ਔਰਤਾਂ ਨੇ ਪੀ. ਆਰ. ਟੀ. ਸੀ. ਦੀ ਸਰਕਾਰੀ ਬੱਸ ਨੂੰ ਘੇਰ ਲਿਆ ਤੇ ਮੂਹਰੇ ਹੋ ਕੇ ਦਿਲ ਦੀ ਭੜਾਸ ਕੱਢੀ | ਗਿੱਦੜਬਾਹਾ ਦੇ ਭਾਰੂ ਚੌਂਕ ਵਿਚ ਕਈ ਸਵਾਰੀਆਂ ਕਈ ਘੰਟਿਆਂ ਤੋਂ ਬੱਸ ਦਾ ...

ਪੂਰੀ ਖ਼ਬਰ »

ਕਣਕ ਦੀ ਚੁਕਾਈ ਘੱਟ ਹੋਣ 'ਤੇ ਮੰਡੀ ਮਜ਼ਦੂਰਾਂ ਵਲੋਂ ਰੋਸ ਪ੍ਰਦਰਸ਼ਨ

ਕੋਟਕਪੂਰਾ, 4 ਮਈ (ਮੋਹਰ ਗਿੱਲ, ਮੇਘਰਾਜ)-ਇੱਥੋਂ ਦੀ ਦਾਣਾ ਮੰਡੀ 'ਚ ਖ਼ਰੀਦ ਕੀਤੀ ਗਈ ਕਣਕ ਦੀ ਸਹੀ ਢੰਗ ਨਾਲ ਚੁਕਾਈ ਨਾ ਹੋਣ ਦੇ ਰੋਸ ਵਜੋਂ ਮੰਡੀ 'ਚ ਰੋਸ ਵਿਖਾਵਾ ਕਰਦਿਆਂ ਮੰਗ ਕੀਤੀ ਕਿ ਚੁਕਾਈ ਦੇ ਪ੍ਰਬੰਧਾਂ 'ਚ ਵਿਆਪਕ ਸੁਧਾਰ ਕੀਤਾ ਜਾਵੇ, ਕਿਉਂ ਜੋ ਚੁਕਾਈ ਘੱਟ ਹੋਣ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦੇ ਸਟਾਫ਼ ਨੇ ਕੋਵਿਡ ਵੈਕਸੀਨ ਦੀ ਦੂਜੀ ਡੋਜ਼ ਲਗਵਾਈ

ਫ਼ਰੀਦਕੋਟ, 4 ਮਈ (ਚਰਨਜੀਤ ਸਿੰਘ ਗੋਂਦਾਰਾ)-ਸੰਗਤ ਸਾਹਿਬ ਭਾਈ ਫ਼ੇਰੂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੇ ਸਟਾਫ਼ ਵਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੋਵਿਡ ਵੈਕਸੀਨ ਦੀ ਦੂਜੀ ਡੋਜ਼ ਸਿਵਲ ਹਸਪਤਾਲ ਫ਼ਰੀਦਕੋਟ ਦੀ ਟੀਮ ਹਰਕਮਲ ਸ਼ਰਮਾ ਤੇ ...

ਪੂਰੀ ਖ਼ਬਰ »

ਸਤਵੀਰ ਸਿੰਘ ਭਾਕਿਯੂ ਏਕਤਾ ਸਿੱਧੂਪੁੁਰ ਦੇ ਇਕਾਈ ਪ੍ਰਧਾਨ ਬਣੇ

ਜੈਤੋ, 4 ਮਈ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਪਿੰਡ ਸੂਰਘੁੁਰੀ ਦੀ ਧਰਮਸ਼ਾਲਾ ਵਿਚ ਇਕ ਮੀਟਿੰਗ ਨੌਜਵਾਨਾਂ ਨਾਲ ਹੋਈ, ਜਿਸ ਵਿਚ ਜ਼ਿਲ੍ਹਾ ਫ਼ਰੀਦਕੋਟ ਦੇ ਮੀਤ ਪ੍ਰਧਾਨ ਨਛੱਤਰ ਸਿੰਘ ਜੈਤੋ ਨੇ ਕਿਹਾ ਕਿ ਨੌਜਵਾਨਾਂ ਵਲੋਂ ਹਰ ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ ਠੇਕਾ ਅਧਾਰਿਤ ਕਰਮਚਾਰੀਆਂ ਨੇ ਐੱਸ. ਐੱਮ. ਓ ਨੂੰ ਸੌਂਪਿਆ ਮੰਗ ਪੱਤਰ

ਕੋਟਕਪੂਰਾ, 4 ਮਈ (ਮੇਘਰਾਜ, ਮੋਹਰ ਗਿੱਲ)-ਸਿਹਤ ਵਿਭਾਗ ਦੇ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਅਧੀਨ ਠੇਕਾ ਅਧਾਰਿਤ ਕੰਮ ਕਰਦੇ ਕਰੀਬ 9000 ਕਰਮਚਾਰੀ ਜਿਨ੍ਹਾਂ 'ਚ ਆਊਟਸੋਰਸ ਕਰਮਚਾਰੀ ਵੀ ਸ਼ਾਮਿਲ ਹਨ, ਨੇ ਆਪਣੀਆਂ ਮੰਗਾਂ ਲਈ ਹੜਤਾਲ ਸ਼ੁਰੂ ਕੀਤੀ ਹੈ | ਇਹ ਕਰਮਚਾਰੀ ਪਿਛਲੇ ...

ਪੂਰੀ ਖ਼ਬਰ »

ਦਰਬਾਰਾ ਸਿੰਘ ਧਾਲੀਵਾਲ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਠੱਠੀ ਭਾਈ, 4 ਮਈ (ਜਗਰੂਪ ਸਿੰਘ ਮਠਾੜੂ)-ਪਿੰਡ ਮਾੜੀ ਮੁਸਤਫ਼ਾ ਦੇ ਜੰਮਪਲ ਪ੍ਰਵਾਸੀ ਭਾਰਤੀ ਰੂਪ ਸਿੰਘ ਧਾਲੀਵਾਲ ਯੂ. ਐੱਸ. ਏ., ਕੇਵਲ ਸਿੰਘ ਧਾਲੀਵਾਲ ਤੇ ਪਾਲ ਸਿੰਘ ਧਾਲੀਵਾਲ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੇ ਪਿਤਾ ਦਰਬਾਰਾ ਸਿੰਘ ਧਾਲੀਵਾਲ ...

ਪੂਰੀ ਖ਼ਬਰ »

ਰਾਜਵੀਰ ਸਿੰਘ ਸਿੱਧੂ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ

ਸਮਾਲਸਰ, 4 ਮਈ (ਕਿਰਨਦੀਪ ਸਿੰਘ ਬੰਬੀਹਾ)-ਪਿੰਡ ਬੰਬੀਹਾ ਭਾਈ ਦੇ ਹੋਣਹਾਰ ਨੌਜਵਾਨ ਰਾਜਵੀਰ ਸਿੰਘ ਸਿੱਧੂ ਸਾਬਕਾ ਪ੍ਰਧਾਨ ਮਾਈ ਉਮਰਾਈ ਕਮੇਟੀ ਪੁੱਤਰ ਜਸਕਰਨ ਸਿੰਘ ਸਿੱਧੂ ਸਾਬਕਾ ਪ੍ਰਧਾਨ ਬੀਤੇ ਦਿਨੀਂ ਅਚਾਨਕ ਅਕਾਲ ਚਲਾਣਾ ਕਰ ਗਏ ਸਨ | ਉਹ ਕਬੀਰ 45 ਕੁ ਵਰਿ੍ਹਆਂ ਦੇ ...

ਪੂਰੀ ਖ਼ਬਰ »

ਰਾਸ਼ਟਰੀ ਸਵੈ ਸੇਵਕ ਸੰਘ ਨੇ ਮਾਸਕ ਵੰਡੇ

ਫ਼ਰੀਦਕੋਟ, 4 ਮਈ (ਸਤੀਸ਼ ਬਾਗ਼ੀ)-ਰਾਸ਼ਟਰੀ ਸਵੈ ਸੇਵਕ ਸੰਘ ਵਲੋਂ ਸਥਾਨਕ ਘੰਟਾ ਘਰ ਚੌਂਕ ਵਿਖੇ ਆਮ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਓ ਸਬੰਧੀ ਜਾਗਰੂਕ ਕਰਦਿਆਂ ਮਾਸਕ ਦੀ ਵਰਤੋਂ ਯਕੀਨੀ ਬਣਾਉਣ ਦੇ ਮਨੋਰਥ ਨਾਲ ਆਉਣ ਜਾਣ ਵਾਲੇ ਲੋਕਾਂ ਨੂੰ ਮੁਫ਼ਤ ਮਾਸਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX