ਤਾਜਾ ਖ਼ਬਰਾਂ


ਅੱਜ ਪੰਜਾਬ 'ਚ ਸਾਰੀਆਂ ਜਮਾਤਾਂ ਲਈ ਖੁੱਲ੍ਹੇ ਸਕੂਲ
. . .  8 minutes ago
ਅਜਨਾਲਾ,2 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦੀ...
ਅੱਜ ਦਾ ਵਿਚਾਰ
. . .  41 minutes ago
ਅੱਜ ਦਾ ਵਿਚਾਰ
ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ 'ਤੇ ਅਜੀਤ ਵਲੋਂ ਲੱਖ-ਲੱਖ ਵਧਾਈ
. . .  44 minutes ago
ਟੋਕੀਓ ਓਲੰਪਿਕ : ਇਟਲੀ ਦੇ ਜੈਕਬਸ ਨੇ 100 ਮੀਟਰ ਦੌੜ ਵਿਚ ਸੋਨ ਤਮਗਾ ਕੀਤਾ ਹਾਸਿਲ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਹਾਕੀ ਟੀਮ ਨੂੰ ਦਿਤੀ ਵਧਾਈ
. . .  1 day ago
ਮਾਲ ਅਧਿਕਾਰੀਆਂ ਵਲੋਂ ਤਿੰਨ ਦਿਨ ਕੰਮਕਾਜ ਠੱਪ ਕਰਨ ਦਾ ਫ਼ੈਸਲਾ
. . .  1 day ago
ਲੁਧਿਆਣਾ ,1 ਅਗਸਤ (ਪਰਮਿੰਦਰ ਸਿੰਘ ਆਹੂਜਾ)- ਮੁਲਾਜ਼ਮ ਜਥੇਬੰਦੀਆਂ ਵਲੋਂ ਮੰਗਾਂ ਮਨਵਾਉਣ ਲਈ ਕੀਤੇ ਜਾ ਰਹੇ ਸੰਘਰਸ਼ ਦੀ ਮਾਲ ਅਧਿਕਾਰੀਆਂ ਵਲੋਂ ਵੀ ਹਮਾਇਤ ਕਰਨ ਦਾ ਫ਼ੈਸਲਾ ਕੀਤਾ ਗਿਆ ...
ਕੈਪਟਨ ਵਲੋਂ ਜ਼ੀਰਕਪੁਰ ਦੀਆਂ ਨਾਜਾਇਜ਼ ਕਲੋਨੀਆਂ ਵੱਲ ਰੁਖ਼
. . .  1 day ago
ਜ਼ੀਰਕਪੁਰ ,1 ਅਗਸਤ (ਹੈਪੀ ਪੰਡਵਾਲਾ ) - ਨਵਜੋਤ ਸਿੱਧੂ ਦੇ ਕਾਂਗਰਸ ਪ੍ਰਧਾਨ ਬਣਨ ਉਪਰੰਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫ਼ਾਰਮ ਹਾਊਸ ਤੋਂ ਬਾਹਰ ਝਾਕਣਾ ਸ਼ੁਰੂ ਕਰ ਦਿੱਤਾ ਹੈ। ਲੰਮੇ ਸਮੇਂ ਤੋਂ ਆਪਣੇ ਫ਼ਾਰਮ ...
ਇੰਗਲੈਂਡ ਨੂੰ ਹਰਾ ਕੇ ਭਾਰਤ ਹਾਕੀ ਦੇ ਸੈਮੀ-ਫਾਈਨਲ ਵਿਚ ਪੁੱਜਾ
. . .  1 day ago
ਟੋਕੀਓ , ਹਰਸ਼ਾ ਛੀਨਾ ,1 ਅਗਸਤ (ਪਰਮਿੰਦਰ ਸਿੰਘ ਕੜਿਆਲ )-ਹਾਕੀ ਵਿਚ ਭਾਰਤੀ ਖਿਡਾਰੀਆਂ ਨੇ ਇੰਗਲੈਂਡ ਦੀ ਟੀਮ ਨੂੰ 1 ਦੇ ਮੁਕਾਬਲੇ 3 ਗੋਲਾਂ ਦੇ ਨਾਲ ਹਰਾ ਕੇ ਸੈਮੀ-ਫਾਈਨਲ ਵਿਚ ਪ੍ਰਵੇਸ਼ ਕੀਤਾ ...
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੀ. ਵੀ. ਸਿੰਧੂ ਨੂੰ ਦਿਤੀ ਵਧਾਈ
. . .  1 day ago
ਅਕਾਲੀ ਦਲ-ਬਸਪਾ ਵਲੋਂ ਕਿਸਾਨੀ ਨੂੰ ਸਮਰਪਿਤ ਕੱਲ੍ਹ ਦਾ ਪ੍ਰੋਗਰਾਮ ਮੁਲਤਵੀ
. . .  1 day ago
ਗੜ੍ਹਸ਼ੰਕਰ, 1 ਅਗਸਤ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਵਲੋਂ ਕਿਸਾਨੀ ਨੂੰ ਸਮਰਪਿਤ 2 ਅਗਸਤ ਨੂੰ ਪਦਰਾਣਾ ਵਿਖੇ ਰੱਖਿਆ 'ਕਿਸਾਨੋ ਕੇ ਸਨਮਾਨ ਮੇਂ, ਅਕਾਲੀ ਦਲ-ਬਸਪਾ ਮੈਦਾਨ ਮੇਂ' ਪ੍ਰੋਗਰਾਮ ਮੁਲਤਵੀ ਕਰ ਦਿੱਤਾ ...
ਕੈਪਟਨ ਅਮਰਿੰਦਰ ਸਿੰਘ ਨੇ ਪੀ. ਵੀ. ਸਿੰਧੂ ਨੂੰ ਦਿਤੀ ਵਧਾਈ
. . .  1 day ago
ਚੰਡੀਗੜ੍ਹ,1 ਅਗਸਤ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੀ. ਵੀ. ਸਿੰਧੂ ਨੂੰ ਵਧਾਈ ਦਿੱਤੀ ਹੈ ।ਅੱਜ ਬੈਡਮਿੰਟਨ ਵਿਚ ਓਲੰਪਿਕ ਕਾਂਸੀ ਜਿੱਤ ਕੇ ਸਿੰਧੂ ਨੇ ਦੋ ਓਲੰਪਿਕ ਤਗਮੇ ਜਿੱਤਣ ਵਾਲੀ ਪਹਿਲੀ ਮਹਿਲਾ ...
ਭਾਰਤ ਦੀ ਬੈਡਮਿੰਟਨ ਖਿਡਾਰਨ ਪੀ. ਵੀ. ਸਿੰਧੂ ਨੇ ਜਿਤਿਆ ਕਾਂਸੀ ਤਗਮਾ
. . .  1 day ago
ਟੋਕੀਓ , ਹਰਸ਼ਾ ਛੀਨਾ ,1 ਅਗਸਤ (ਪਰਮਿੰਦਰ ਸਿੰਘ ਕੜਿਆਲ )-ਟੋਕੀਓ ਓਲੰਪਿਕ ਵਿਚ ਭਾਰਤ ਵਲੋਂ ਖੇਡਦਿਆਂ ਬੈਡਮਿੰਟਨ ਦੀ ਵਿਸ਼ਵ ਚੈਂਪੀਅਨ ਪੀ.ਵੀ. ਸਿੰਧੂ ਨੇ ਇਤਿਹਾਸ ਰਚਦਿਆਂ ਚੀਨੀ ਖਿਡਾਰਨ ਨੂੰ ਮਾਤ ਦੇ ਕੇ ...
ਪ੍ਰੀ ਪ੍ਰਾਇਮਰੀ ਜਮਾਤ ਤੋਂ ਬਾਰ੍ਹਵੀਂ ਜਮਾਤ ਤਕ ਸਕੂਲ ਖੋਲ੍ਹਣ ਸਬੰਧੀ ਸਿੱਖਿਆ ਵਿਭਾਗ ਵਲੋਂ ਪੱਤਰ ਜਾਰੀ
. . .  1 day ago
ਅਜਨਾਲਾ ,1 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦੀ ਦੂਸਰੀ ਲਹਿਰ ਦਾ ਪ੍ਰਕੋਪ ਘਟਣ ਤੋਂ ਬਾਅਦ ਸਰਕਾਰ ਵਲੋਂ ਸਕੂਲ ਖੋਲ੍ਹਣ ਦੇ ਦਿੱਤੇ ਆਦੇਸ਼ਾਂ ਤੋਂ ਬਾਅਦ ਸਿੱਖਿਆ ਵਿਭਾਗ ...
ਨਵੀਂ ਦਿੱਲੀ : ਜੁਲਾਈ ਵਿਚ ਦੇਸ਼ ਵਿਚ 13 ਕਰੋੜ ਤੋਂ ਵੱਧ ਟੀਕੇ ਲਗਾਏ ਗਏ ਸਨ- ਮਨਸੁਖ ਮੰਡਾਵੀਆ
. . .  1 day ago
ਬੇਬੇ ਮਾਨ ਕੌਰ ਦਾ ਕੀਤਾ ਗਿਆ ਅੰਤਿਮ ਸੰਸਕਾਰ
. . .  1 day ago
ਚੰਡੀਗੜ੍ਹ, 1 ਅਗਸਤ (ਸੁਰਿੰਦਰਪਾਲ ਸਿੰਘ) - 105 ਸਾਲਾ ਬਜ਼ੁਰਗ ਅਥਲੀਟ ਬੇਬੇ ਮਾਨ ਕੌਰ ਦਾ ਬੀਤੇ ਕੱਲ੍ਹ ਦਿਹਾਂਤ ਹੋ ਗਿਆ ਸੀ। ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਨਾ ਤਾਂ ਕੋਈ ਮੰਤਰੀ ਤੇ ਨਾ ਹੀ ਕੋਈ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸੀ...
ਬੇਬੇ ਮਾਨ ਕੌਰ ਨੂੰ ਦਲਜੀਤ ਸਿੰਘ ਚੀਮਾ ਨੇ ਦਿੱਤੀ ਸ਼ਰਧਾਂਜਲੀ
. . .  1 day ago
ਚੰਡੀਗੜ੍ਹ, 1 ਅਗਸਤ - 105 ਸਾਲਾ ਬਜ਼ੁਰਗ ਅਥਲੀਟ ਬੇਬੇ ਮਾਨ ਕੌਰ ਦਾ ਬੀਤੇ ਕੱਲ੍ਹ ਦਿਹਾਂਤ ਹੋ ਗਿਆ ਸੀ। ਅੱਜ ਉਨ੍ਹਾਂ ਦੇ ਸਸਕਾਰ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਸਮੇਤ ਹੋਰ ਆਗੂਆਂ ਨੇ ਉਨ੍ਹਾਂ...
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਬੀਬਾ ਬਾਦਲ
. . .  1 day ago
ਅੰਮ੍ਰਿਤਸਰ, 1 ਅਗਸਤ (ਹਰਮਿੰਦਰ ਸਿੰਘ) - ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ...
ਆਸਾਮ ਦੀ ਨਾਕਾਬੰਦੀ ਕਾਰਨ ਮੁਸ਼ਕਿਲ 'ਚ ਮਿਜ਼ੋਰਮ, ਜ਼ਰੂਰੀ ਵਸਤੂਆਂ ਦੀ ਹੋਣ ਲੱਗੀ ਕਿੱਲਤ
. . .  1 day ago
ਆਈਜ਼ੌਲ, 1 ਅਗਸਤ - ਆਸਾਮ-ਮਿਜ਼ੋਰਮ ਸਰਹੱਦੀ ਵਿਵਾਦ ਕਾਰਨ ਮਿਜ਼ੋਰਮ ਵਿਚ ਜ਼ਰੂਰੀ ਸਾਮਾਨ ਦੀ ਕਮੀ ਪੈਣ ਲੱਗੀ ਹੈ। ਲੋਕਾਂ ਨੂੰ ਇਕ ਹੱਦ ਤੱਕ ਹੀ ਪੈਟਰੋਲ-ਡੀਜ਼ਲ ਦਿੱਤਾ ਜਾ ਰਿਹਾ ਹੈ। ਪਿਛਲੇ ਹਫ਼ਤੇ ਆਸਾਮ-ਮਿਜ਼ੋਰਮ ਵਿਚਕਾਰ ਹਿੰਸਕ ਝੜਪ ਹੋਈ ਸੀ...
ਨਕਸਲੀਆਂ ਦੇ ਹਮਲੇ 'ਚ ਇਕ ਆਮ ਨਾਗਰਿਕ ਦੀ ਮੌਤ
. . .  1 day ago
ਰਾਏਪੁਰ, 1 ਅਗਸਤ - ਛੱਤੀਸਗੜ੍ਹ ਦੇ ਧਾਮਤਾਰੀ ਜ਼ਿਲ੍ਹੇ ਦੀ ਨਾਗਾਰੀ ਤਹਿਸੀਲ ਦੇ ਚੰਦਨ ਬਾਹਾਰਾ ਪਿੰਡ ਵਿਚ ਨਕਸਲੀਆਂ ਦੇ ਹਮਲੇ ਵਿਚ ਇਕ 35 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ...
ਯਮੁਨਾ 'ਚ ਪਾਣੀ ਦੇ ਪੱਧਰ 'ਚ ਹੋਇਆ ਭਾਰੀ ਵਾਧਾ, ਹੜ੍ਹ ਦਾ ਖ਼ਦਸ਼ਾ
. . .  1 day ago
ਨਵੀਂ ਦਿੱਲੀ, 1 ਅਗਸਤ - ਦਿੱਲੀ ਵਿਚੋਂ ਲੰਘਦੀ ਯਮੁਨਾ ਨਦੀ ਦੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਕੋਲ ਵਹਿ ਰਿਹਾ ਹੈ। ਜਿਸ ਕਾਰਨ ਆਸ-ਪਾਸ ਦੇ ਇਲਾਕੇ ਵਿਚ ਭਾਰੀ ਪਾਣੀ ਭਰ ਗਿਆ ਹੈ...
ਜੀ.ਐਸ.ਟੀ. ਉਗਰਾਹੀ ਜੁਲਾਈ ਵਿਚ 1.16 ਲੱਖ ਕਰੋੜ ਰੁਪਏ ਤੋਂ ਪਾਰ
. . .  1 day ago
ਨਵੀਂ ਦਿੱਲੀ, 1 ਅਗਸਤ - ਵਿੱਤ ਮੰਤਰਾਲਾ ਅਨੁਸਾਰ ਭਾਰਤ ਵਿਚ ਜੀ.ਐਸ.ਟੀ. ਉਗਰਾਹੀ ਜੁਲਾਈ ਮਹੀਨੇ ਵਿਚ 1.16 ਲੱਖ ਕਰੋੜ ਤੋਂ ਪਾਰ ਰਹੀ ਹੈ। ਪਿਛਲੇ ਮਹੀਨੇ ਤੋਂ ਜੋ 33 ਫ਼ੀਸਦੀ ਵੱਧ ਦੀ ਵਸੂਲੀ ਹੈ...
'ਸਿੱਖ ਪੰਥ ਦੀਆਂ ਵਿਰਾਸਤਾਂ ਬਚਾਓ' ਲਈ ਪੰਥਕ ਇਕੱਠ
. . .  1 day ago
ਅੰਮ੍ਰਿਤਸਰ, 1 ਅਗਸਤ (ਹਰਮਿੰਦਰ ਸਿੰਘ) - ਸਿੱਖ ਸਦਭਾਵਨਾ ਦਲ ਵਲੋਂ 'ਸਿੱਖ ਪੰਥ ਦੀਆਂ ਵਿਰਾਸਤਾਂ ਬਚਾਓ' ਪੰਥਕ ਇਕੱਠ ਕੀਤਾ ਜਾ ਰਿਹਾ ਹੈ...
ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਵਲੋਂ ਜਥੇਬੰਦਕ ਢਾਂਚੇ ਦਾ ਐਲਾਨ
. . .  1 day ago
ਅੰਮ੍ਰਿਤਸਰ, 1 ਅਗਸਤ (ਹਰਮਿੰਦਰ ਸਿੰਘ) - ਸਿੱਖ ਸਟੂਡੈਂਟ ਫੈਡਰੇਸ਼ਨ (ਮਹਿਤਾ) ਦੇ ਪ੍ਰਧਾਨ ਭਾਈ ਅਮਰਬੀਰ ਸਿੰਘ ਢੋਟ ਨੇ ਅੱਜ ਫੈਡਰੇਸ਼ਨ ਮਹਿਤਾ ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ ਹੈ। ਪ੍ਰਧਾਨ ਢੋਟ ਨੇ ਸੀਨੀਅਰ ਆਗੂ ਭਾਈ ਲਖਬੀਰ ਸਿੰਘ ਸੇਖੋਂ ਨੂੰ ਸਕੱਤਰ ਜਨਰਲ ਨਿਯੁਕਤ ਕੀਤਾ ਹੈ। ਜਿਸ ਵਿਚ...
ਕਾਂਗਰਸ ਪਾਰਟੀ ਨੂੰ ਲੱਗਾ ਝਟਕਾ, ਅਹਿਮ ਆਗੂ ਭਾਜਪਾ 'ਚ ਹੋਇਆ ਸ਼ਾਮਲ
. . .  1 day ago
ਨਵੀਂ ਦਿੱਲੀ, 1 ਅਗਸਤ - ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਭਾਜਪਾ ਇਕ ਵਾਰ ਫਿਰ ਸਰਗਰਮ ਹੋ ਗਈ ਹੈ। ਮਨੀਪੁਰ 'ਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਚੋਣਾਂ ਤੋਂ ਪਹਿਲਾ ਮਨੀਪੁਰ ਵਿਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਮਨੀਪੁਰ ਕਾਂਗਰਸ ਦੇ...
ਜੰਮੂ ਕਸ਼ਮੀਰ 'ਚ ਪੱਥਰਬਾਜ਼ਾਂ ਨੂੰ ਨਹੀਂ ਮਿਲੇਗੀ ਸਰਕਾਰੀ ਨੌਕਰੀ ਤੇ ਨਾ ਹੀ ਪਾਸਪੋਰਟ
. . .  1 day ago
ਸ੍ਰੀਨਗਰ, 1 ਅਗਸਤ - ਜੰਮੂ ਕਸ਼ਮੀਰ 'ਚ ਹੁਣ ਦੇਸ਼ ਧਰੋਹੀਆਂ ਤੇ ਪੱਥਰਬਾਜ਼ਾਂ 'ਤੇ ਨਕੇਲ ਕੱਸਣ ਲਈ ਨਵਾਂ ਆਦੇਸ਼ ਜਾਰੀ ਕੀਤਾ ਹੈ। ਜਿਸ ਤਹਿਤ ਦੇਸ਼ ਖ਼ਿਲਾਫ਼ ਨਾਅਰੇਬਾਜ਼ੀ ਕਰਨ ਵਾਲੇ ਤੇ ਪੱਥਰਬਾਜ਼ੀ ਕਰਨ ਵਾਲਿਆਂ ਨੂੰ ਸਰਕਾਰੀ ਨੌਕਰੀ ਨਹੀਂ ਦਿੱਤੀ ਜਾਵੇਗੀ। ਇਸ ਦੇ ਨਾਲ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਕਿਸੇ ਵੀ ਲੋਕਤੰਤਰੀ ਰਾਜ ਦੀ ਸਭ ਤੋਂ ਮਹੱਤਵਪੂਰਨ ਪਛਾਣ ਉਸ ਦੀ ਅਰਥ-ਵਿਵਸਥਾ ਤੋਂ ਹੁੰਦੀ ਹੈ। -ਥਾਮਸ ਜੈਫਰਸਨ

ਰਾਸ਼ਟਰੀ-ਅੰਤਰਰਾਸ਼ਟਰੀ

ਅਮਰੀਕਾ 'ਚ ਸਿੱਖ 'ਤੇ ਹਥੌੜੇ ਨਾਲ ਹਮਲਾ

ਨਿਊਯਾਰਕ, 4 ਮਈ (ਏਜੰਸੀ)-ਅਮਰੀਕਾ 'ਚ ਨਿਊਯਾਰਕ ਦੇ ਬਰੂਕਲਿਨ ਵਿਚਲੇ ਹੋਟਲ ਵਿਚ ਇਕ ਕਾਲੇ ਵਿਅਕਤੀ ਨੇ ਇਕ ਸਿੱਖ 'ਤੇ ਹਥੌੜੇ ਨਾਲ ਹਮਲਾ ਕਰ ਦਿੱਤਾ ਅਤੇ ਉਸ ਨੇ ਹਮਲੇ ਦੌਰਾਨ ਚੀਕਦੇ ਹੋਏ ਕਿਹਾ ਕਿ ਮੈਂ ਤੁਹਾਨੂੰ ਪਸੰਦ ਨਹੀਂ ਕਰਦਾ ਅਤੇ ਤੁਹਾਡੀ ਚਮੜੀ ਦਾ ਰੰਗ ਮੇਰੇ ਵਰਗਾ ਨਹੀਂ ਹੈ | ਐਸਟੋਰੀਆ ਦੇ ਵਸੀਨਕ ਸੁਮੀਤ ਆਹਲੂਵਾਲੀਆ (32) ਨੇ ਦੱਸਿਆ ਕਿ ਜਿਸ ਵਿਅਕਤੀ ਨੇ ਉਸ 'ਤੇ ਹਮਲਾ ਕੀਤਾ ਸੀ ਉਹ ਨਸਲੀ ਨਫ਼ਰਤ ਨਾਲ ਭਰਿਆ ਹੋਇਆ ਸੀ | ਆਹਲੂਵਾਲੀਆ ਨੇ ਦੱਸਿਆ ਕਿ 26 ਅਪ੍ਰੈਲ ਨੂੰ ਕਾਲੇ ਵਿਅਕਤੀ ਨੇ ਉਸ 'ਤੇ ਕੰਮ ਵਾਲੀ ਥਾਂ 'ਤੇ ਹਮਲਾ ਕੀਤਾ | ਉਸ ਨੇ ਦੱਸਿਆ ਕਿ ਹਮਲਾਵਰ ਸਵੇਰੇ ਅੱਠ ਵਜੇ ਹੋਟਲ ਦੀ ਲਾਬੀ ਕੋਲ ਆਇਆ ਅਤੇ ਚੀਕਾ ਰਿਹਾ ਸੀ | ਜਦੋਂ ਮੈਂ ਉਸ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਜੇਬ ਵਿਚੋਂ ਹਥੌੜਾ ਕੱਢ ਕੇ ਮੇਰੇ ਸਿਰ 'ਤੇ ਜ਼ੋਰ ਨਾਲ ਹਮਲਾ ਕਰ ਦਿੱਤਾ | ਉਸ ਨੇ ਦੱਸਿਆ ਕਿ ਪੁਲਿਸ ਵਲੋਂ ਸ਼ੱਕੀ ਵਿਅਕਤੀ ਦੀ ਤਸਵੀਰ ਜਾਰੀ ਕਰ ਦਿੱਤੀ ਗਈ ਹੈ | ਇਸ ਦੌਰਾਨ ਇਕ ਸਿੱਖ ਸੰਗਠਨ ਨੇ ਕਿਹਾ ਕਿ ਆਹਲੂਵਾਲੀਆ ਨੂੰ ਕਾਨੂੰਨੀ ਸਹਾਇਤਾ ਬਿਲਕੁੱਲ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ |

ਜਾਂਚ ਨਫ਼ਰਤੀ ਅਪਰਾਧ ਵਜੋਂ ਹੋਵੇ- ਸਿੱਖ ਭਾਈਚਾਰਾ

ਸਾਨ ਫਰਾਂਸਿਸਕੋ, 4 ਮਈ (ਐੱਸ.ਅਸ਼ੋਕ ਭੌਰਾ)-ਨਿਊਯਾਰਕ 'ਚ ਦੱਖਣੀ ਏਸ਼ੀਆਈ ਅਤੇ ਸਿੱਖ ਭਾਈਚਾਰੇ ਨੇ ਪਿਛਲੇ ਸੋਮਵਾਰ ਨੂੰ ਬਰੁਕਲਿਨ 'ਚ ਹੋਟਲ ਦੇ ਅੰਦਰ ਇਕ ਸਿੱਖ ਨੌਜਵਾਨ 'ਤੇ ਹਥੌੜੇ ਨਾਲ ਹਮਲਾ ਕਰਨ ਦੀ ਘਟਨਾ ਨੂੰ ਨਫ਼ਰਤ ਅਪਰਾਧ ਮੰਨ ਕੇ ਜਾਂਚ ਕਰਨ ਦੀ ਮੰਗ ਕੀਤੀ ਹੈ | ...

ਪੂਰੀ ਖ਼ਬਰ »

ਮੈਕਸੀਕੋ ਸਿਟੀ 'ਚ ਮੈਟਰੋ ਦਾ ਪੁਲ ਡਿਗਣ ਨਾਲ 23 ਲੋਕਾਂ ਦੀ ਮੌਤ

ਮੈਕਸਿਕੋ ਸਿਟੀ, 4 ਮਈ (ਏ.ਪੀ.)—ਅਧਿਕਾਰੀਆਂ ਨੇ ਦੱਸਿਆ ਕਿ ਮੈਕਸਿਕੋ ਸਿਟੀ 'ਚ ਸੋਮਵਾਰ ਰਾਤ ਮੈਟਰੋ ਦੇ ਪੁਲ ਦਾ ਖੰਭਾ ਢਹਿ ਜਾਣ ਨਾਲ ਮਲ੍ਹਬੇ 'ਚ ਦੱਬ ਕੇ 23 ਲੋਕਾਂ ਦੀ ਮੌਤ ਹੋ ਗਈ ਅਤੇ ਕਰੀਬ 70 ਲੋਕ ਜ਼ਖ਼ਮੀ ਹੋ ਗਏ | ਘਟਨਾ ਸਥਾਨ 'ਤੇ ਇਕ ਕਰੇਨ ਦੀ ਮਦਦ ਨਾਲ ਮਲ੍ਹਬੇ ਨੂੰ ...

ਪੂਰੀ ਖ਼ਬਰ »

ਬੀ.ਐੱਫ਼.ਆਈ. ਦੇ ਕਾਰਜਕਾਰੀ ਨਿਰਦੇਸ਼ਕ ਆਰ.ਕੇ. ਸਚੇਟੀ ਦਾ ਕੋਰੋਨਾ ਨਾਲ ਦਿਹਾਂਤ

ਨਵੀਂ ਦਿੱਲੀ, 4 ਮਈ (ਏਜੰਸੀ)—ਭਾਰਤੀ ਮੁੱਕੇਬਾਜ਼ੀ ਫੈਡਰੇਸ਼ਨ (ਬੀ.ਐੱਫ਼.ਆਈ.) ਦੇ ਕਾਰਜਕਾਰੀ ਨਿਰਦੇਸ਼ਕ ਆਰ. ਕੇ. ਸਚੇਟੀ ਦਾ ਕੋਵਿਡ-19 ਨਾਲ ਜੂਝਣ ਤੋਂ ਬਾਅਦ ਮੰਗਲਵਾਰ ਨੂੰ ਦਿਹਾਂਤ ਹੋ ਗਿਆ | ਉਹ 56 ਸਾਲਾ ਦੇ ਸਨ | ਇਹ ਕੁਸ਼ਲ ਖੇਡ ਪ੍ਰਸ਼ਾਸਕ ਇਸ ਖ਼ਤਰਨਾਕ ਵਾਇਰਸ ਨਾਲ ...

ਪੂਰੀ ਖ਼ਬਰ »

ਬਿਲ ਗੇਟਸ ਦੇ ਤਿੰਨਾਂ ਬੱਚਿਆਂ ਨੂੰ ਮਿਲਣਗੇ ਸਿਰਫ਼ ਇਕ-ਇਕ ਕਰੋੜ ਡਾਲਰ

ਵਾਸ਼ਿੰਗਟਨ, 4 ਮਈ (ਏਜੰਸੀ)-ਮਾਈਕ੍ਰੋਸਾਫਟ ਦੇ ਸਹਿ-ਸੰਸਥਾਪਕ ਬਿਲ ਗੇਟਸ ਤੇ ਉਨ੍ਹਾਂ ਦੀ ਪਤਨੀ ਮੇਲਿੰਡਾ ਗੇਟਸ ਵੱਖ ਹੋਣ ਜਾ ਰਹੇ ਹਨ | ਦੋਵਾਂ ਨੇ ਵਿਆਹ ਦੇ 27 ਸਾਲ ਬਾਅਦ ਤਲਾਕ ਲੈਣ ਦਾ ਐਲਾਨ ਕੀਤਾ ਹੈ | ਬਿਲ ਗੇਟਸ ਤੇ ਮੇਲਿੰਡਾ ਗੇਟਸ ਇਕ ਬੇਟਾ ਤੇ ਦੋ ਬੇਟੀਆਂ ਦੇ ...

ਪੂਰੀ ਖ਼ਬਰ »

ਸੀਰਮ ਇੰਸਟੀਚਿਊਟ ਯੂ.ਕੇ. ਵਿਚ 2500 ਕਰੋੜ ਦਾ ਕਰੇਗਾ ਨਿਵੇਸ਼

ਲੰਡਨ, 4 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤ ਤੇ ਬਰਤਾਨੀਆ ਦਰਮਿਆਨ ਦੁਵੱਲੇ ਸਿਖਰ ਸੰਮੇਲਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਨੇ ਭਾਰਤੀ ਕੰਪਨੀਆਂ ਵਲੋਂ 100 ਕਰੋੜ ਪੌਂਡ ਨਿਵੇਸ਼ ਕਰਨ ਦੇ ਸੌਦੇ ਦਾ ਐਲਾਨ ਕੀਤਾ ਹੈ, ਜਿਸ ਨਾਲ ਬਰਤਾਨੀਆ 'ਚ 6,500 ਲੋਕਾਂ ...

ਪੂਰੀ ਖ਼ਬਰ »

ਦੀਪਿਕਾ ਪਾਦੂਕੋਣ ਨੂੰ ਵੀ ਕੋਰੋਨਾ

ਮੁੰਬਈ, 4 ਮਈ (ਏਜੰਸੀ)-ਬਾਲੀਵੁੱਡ ਅਦਾਕਾਰਾ ਦੀਪਿਕਾ ਪਾਦੂਕੋਣ ਦਾ ਕੋਵਿਡ-19 ਟੈਸਟ ਪਾਜ਼ੀਟਿਵ ਆਇਆ ਹੈ | ਫ਼ਿਲਹਾਲ, ਉਹ ਪਰਿਵਾਰ ਦੇ ਨਾਲ ਬੈਂਗਲੁਰੂ 'ਚ ਹੈ | ਇਸ ਤੋਂ ਪਹਿਲਾਂ ਖ਼ਬਰ ਆਈ ਸੀ ਕਿ ਉਨ੍ਹਾਂ ਦੇ ਪਿਤਾ ਪ੍ਰਕਾਸ਼ ਪਾਦੂਕੋਣ, ਮਾਂ ਉਜਾਲਾ ਪਾਦੂਕੋਣ ਤੇ ਭੈਣ ...

ਪੂਰੀ ਖ਼ਬਰ »

ਕੈਨੇਡਾ 'ਚ ਔਰਤ 'ਤੇ ਹਮਲਾ ਕਰਨ ਦੇ ਦੋਸ਼ 'ਚ ਪੰਜਾਬੀ ਗਿ੍ਫ਼ਤਾਰ

ਐਬਟਸਫੋਰਡ, 4 ਮਈ (ਗੁਰਦੀਪ ਸਿੰਘ ਗਰੇਵਾਲ)-ਰਾਇਲ ਕੈਨੇਡੀਅਨ ਮਾਊਾਟਿਡ ਪੁਲਿਸ ਨੇ ਬਿ੍ਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਬਰਨਬੀ ਨਿਵਾਸੀ ਪੰਜਾਬੀ 43 ਸਾਲਾ ਵਰਿੰਦਰ ਸਿੰਘ ਦਿਓ ਨੂੰ ਸਰੀ ਨਿਵਾਸੀ 25 ਸਾਲਾ ਔਰਤ 'ਤੇ ਹਮਲਾ ਕਰਨ ਦੇ ਦੋਸ਼ 'ਚ ਗਿ੍ਫ਼ਤਾਰ ਕੀਤਾ ਹੈ | ਪੁਲਿਸ ...

ਪੂਰੀ ਖ਼ਬਰ »

ਟਵਿੱਟਰ ਵਲੋਂ ਕੰਗਨਾ ਰਣੌਤ ਦਾ ਅਕਾਊਾਟ ਪੱਕੇ ਤੌਰ 'ਤੇ ਬੰਦ

ਨਵੀਂ ਦਿੱਲੀ, 4 ਮਈ (ਏਜੰਸੀ)-ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦਾ ਟਵਿੱਟਰ ਅਕਾਊਾਟ ਲਗਾਤਾਰ ਕੀਤੇ ਜਾ ਰਹੇ ਵਿਵਾਦਤ ਟਵੀਟਾਂ ਕਾਰਨ ਬੰਦ ਕਰ ਦਿੱਤਾ ਗਿਆ ਹੈ | ਇਸ ਸਬੰਧੀ ਟਵਿਟਰ ਦੇ ਬੁਲਾਰੇ ਨੇ ਕਿਹਾ ਕਿ ਟਵਿਟਰ ਨੇ ਵਾਰ-ਵਾਰ ਨਿਯਮਾਂ ਦੀਆਂ ਧੱਜੀਆਂ ਉਡਾਉਣ ਕਾਰਨ ...

ਪੂਰੀ ਖ਼ਬਰ »

ਕੈਨੇਡਾ 'ਚੋਂ ਸਸਕੈਚਵਨ ਸਰਕਾਰ ਭਾਰਤ ਭੇਜੇਗੀ 100 ਵੈਂਟੀਲੇਟਰ

ਕੈਲਗਰੀ, 4 ਮਈ (ਜਸਜੀਤ ਸਿੰਘ ਧਾਮੀ)-ਕੈਨੇਡਾ ਦੀ ਸੈਸਕੈਚਵਨ ਸਰਕਾਰ ਵਲੋਂ ਭਾਰਤ ਅੰਦਰ ਆਕਸੀਜਨ ਦੀ ਆਈ ਕਮੀ ਕਰਕੇ ਭਾਰਤ ਸਰਕਾਰ ਦੀ ਮਦਦ ਕਰਨ ਦਾ ਉਪਰਾਲਾ ਕਰਦਿਆਂ 100 ਵੈਂਟੀਲੇਟਰ ਭੇਜਣ ਦਾ ਫ਼ੈਸਲਾ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਵਿਧਾਇਕ ਮੁਹੰਮਦ ਫਿਰਾਜ਼ ਨੇ ...

ਪੂਰੀ ਖ਼ਬਰ »

ਸੰਸਾਰ ਨੂੰ ਗੁਰੂ ਤੇਗ ਬਹਾਦਰ ਜੀ ਦੀਆਂ ਸਿਖਿਆਵਾਂ 'ਤੇ ਚੱਲਣ ਦੀ ਲੋੜ-ਗਿਆਨੀ ਹਰਪ੍ਰੀਤ ਸਿੰਘ

ਸਿਆਟਲ, 4 ਮਈ (ਹਰਮਨਪ੍ਰੀਤ ਸਿੰਘ)-ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁੱਖ ਸਮਾਗਮ ਨਿਊਯਾਰਕ ਦੇ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ 'ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਨ੍ਹਾਂ ਸਮਾਗਮਾਂ 'ਚ ਵਿਸ਼ੇਸ਼ ...

ਪੂਰੀ ਖ਼ਬਰ »

ਇਜ਼ਰਾਈਲ 'ਚ ਭਾਜੜ ਦੌਰਾਨ ਮਾਰੇ ਗਏ ਲੋਕਾਂ 'ਚ ਬਰਤਾਨਵੀ ਨਾਗਰਿਕ ਵੀ ਸ਼ਾਮਿਲ

ਲੈਸਟਰ (ਇੰਗਲੈਂਡ), 4 ਮਈ (ਸੁਖਜਿੰਦਰ ਸਿੰਘ ਢੱਡੇ)-ਬੀਤੇ ਦਿਨੀਂ ਇਜ਼ਰਾਇਲ 'ਚ ਮਚੀ ਭਾਜੜ ਦੌਰਾਨ ਮਾਰੇ ਗਏ 45 ਵਿਅਕਤੀਆਂ 'ਚ ਇਕ ਬਰਤਾਨਵੀ ਨਾਗਰਿਕ ਮਾਨਚੈਸਟਰ ਦਾ ਮੇਸ਼ੇ ਬੇਰਗਮੈਨ ਵੀ ਸ਼ਾਮਿਲ ਸੀ | ਉਹ ਇਜ਼ਰਾਈਲ 'ਚ ਪੜ੍ਹ ਰਿਹਾ ਸੀ ਅਤੇ ਉਹ ਆਪਣੀ ਪਤਨੀ ਨਾਲ 18 ਮਹੀਨਿਆਂ ...

ਪੂਰੀ ਖ਼ਬਰ »

ਥਿਨ-ਸੂ-ਵਾਈ ਦੀ ਸੰਗਤ ਵਲੋਂ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਛਬੀਲ ਲਗਾਈ

ਹਾਂਗਕਾਂਗ, 4 ਮਈ (ਜੰਗ ਬਹਾਦਰ ਸਿੰਘ)-ਹਾਂਗਕਾਂਗ ਦੇ ਥਿਨ-ਸੂ-ਵਾਈ ਇਲਾਕੇ ਦੀ ਸੰਗਤ ਵਲੋਂ ਗੁਰਦੁਆਰਾ ਖ਼ਾਲਸਾ ਦੀਵਾਨ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਰਾ ਦਿਨ ਛਬੀਲ ਦੀ ਸੇਵਾ ਕੀਤੀ ਗਈ | ਇਸ ਸੇਵਾ ਵਿਚ ਬਜ਼ੁਰਗਾਂ ਅਤੇ ...

ਪੂਰੀ ਖ਼ਬਰ »

ਬਰਤਾਨੀਆ 'ਚ ਥੇਮਜ਼ ਨਦੀ ਦੇ ਟਾਪੂ 'ਤੇ ਉਦਯੋਗਿਕ ਇਕਾਈ ਨੂੰ ਅੱਗ

ਲੈਸਟਰ (ਇੰਗਲੈਂਡ), 4 ਮਈ (ਸੁਖਜਿੰਦਰ ਸਿੰਘ ਢੱਡੇ)-ਬਰਤਾਨੀਆ 'ਚ ਥੇਮਜ਼ ਨਦੀ ਦੇ ਟਾਪੂ 'ਤੇ ਹੈਂਪਟਨ ਦੇ ਪਲਾਟ ਈਯੇਟ ਵਿਚ ਇਕ ਉਦਯੋਗਿਕ ਇਕਾਈ ਨੂੰ ਲੱਗੀ ਅੱਗ ਨਾਲ ਕਾਫੀ ਨੁਕਸਾਨ ਹੋ ਗਿਆ | ਇਸ ਦੌਰਾਨ ਹਵਾ ਦੀ ਦਿਸ਼ਾ ਨੇ ਰਿਹਾਇਸ਼ੀ ਇਮਾਰਤ ਨੂੰ ਅੱਗ ਦੀਆਂ ਲਪਟਾਂ ਨਾਲ ...

ਪੂਰੀ ਖ਼ਬਰ »

ਯੂ. ਕੇ. ਵਿਚ ਵਿਆਹ ਸਰਟੀਫਿਕੇਟਾਂ 'ਤੇ ਜੋੜੇ ਦੀਆਂ ਮਾਵਾਂ ਦਾ ਨਾਂਅ ਵੀ ਲਿਖਿਆ ਜਾਇਆ ਕਰੇਗਾ

ਲੰਡਨ, 4 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਇੰਗਲੈਂਡ ਅਤੇ ਵੇਲਜ਼ 'ਚ ਵਿਆਹ ਕਰਵਾਉਣ ਵਾਲੇ ਜੋੜੇ ਦੀਆਂ ਮਾਵਾਂ ਦੇ ਨਾਂਅ ਵੀ ਵਿਆਹ ਸਰਟੀਫਿਕੇਟ 'ਤੇ ਲਿਖਿਆ ਜਾਇਆ ਕਰੇਗਾ | ਇਹ ਪਹਿਲੀ ਵਾਰ ਹੈ ਜਦੋਂ ਲਾੜੀ ਅਤੇ ਲਾੜੇ ਦੋਵਾਂ ਦੀਆਂ ਮਾਵਾਂ ਦੇ ਨਾਂਅ ਵਿਆਹ ਦੇ ...

ਪੂਰੀ ਖ਼ਬਰ »

ਗੁਰਦੁਆਰੇ ਦੇ ਮੁੱਖ ਸੇਵਾਦਾਰ ਅਮਰ ਸਿੰਘ ਗਿੱਲ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਸਿਆਟਲ, 4 ਮਈ (ਗੁਰਚਰਨ ਸਿੰਘ ਢਿੱਲੋਂ)-ਗੁਰਦੁਆਰਾ ਵਿੰਡਸਰ ਨਿਊਜਰਸੀ ਦੇ ਮੱੁਖ ਸੇਵਾਦਾਰ ਤੇ ਉੱਘੇ ਸਮਾਜ ਸੇਵੀ ਅਮਰ ਸਿੰਘ ਗਿੱਲ (81) ਦੇ ਅਚਾਨਕ ਅਕਾਲ ਚਲਾਣਾ ਕਰ ਜਾਣ 'ਤੇ ਨਾਰਥ ਅਮਰੀਕਾ ਦੇ ਪੰਜਾਬੀ ਭਾਈਚਾਰੇ ਨੇ ਦੁੱਖ ਦਾ ਪ੍ਰਗਟਾਵਾ ਕੀਤਾ | ਅਮਰ ਸਿੰਘ ਗਿੱਲ ਨੂੰ ...

ਪੂਰੀ ਖ਼ਬਰ »

ਐੱਫ.ਡੀ.ਏ. ਨੂੰ ਨਬਾਲਗਾਂ ਲਈ ਫਾਈਜ਼ਰ ਟੀਕੇ ਨੂੰ ਪ੍ਰਵਾਨਗੀ ਮਿਲਣ ਦੀ ਆਸ

ਸਾਨ ਫਰਾਂਸਿਸਕੋ, 4 ਮਈ (ਐੱਸ.ਅਸ਼ੋਕ ਭੌਰਾ)-ਅਮਰੀਕਾ ਦੇ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ (ਐੱਫ.ਡੀ.ਏ.) ਏਜੰਸੀ ਨੇ ਅਗਲੇ ਹਫ਼ਤੇ ਤੱਕ 12 ਤੋਂ 15 ਸਾਲ ਦੀ ਉਮਰ ਦੇ ਬੱਚਿਆਂ ਲਈ ਫਾਈਜ਼ਰ ਦੇ ਕੋਵਿਡ-19 ਟੀਕੇ ਨੂੰ ਪ੍ਰਵਾਨਗੀ ਦਿੱਤੇ ਜਾਣ ਦੀ ਆਸ ਪ੍ਰਗਟਾਈ ਹੈ | ਅਧਿਕਾਰੀਆਂ ਨੇ ...

ਪੂਰੀ ਖ਼ਬਰ »

ਅਮਰੀਕਾ 'ਚ ਜ਼ਬਰਦਸਤ ਤੂਫ਼ਾਨ ਕਾਰਨ ਹਜ਼ਾਰਾਂ ਘਰਾਂ ਦੀ ਬਿਜਲੀ ਗੁੱਲ

ਸੈਕਰਾਮੈਂਟੋ, 4 ਮਈ (ਹੁਸਨ ਲੜੋਆ ਬੰਗਾ)-ਐਟਲਾਂਟਾ ਖੇਤਰ 'ਚ ਵਿਗੜੇ ਮੌਸਮ ਦੇ ਨਾਲ ਆਏ ਜ਼ਬਰਦਸਤ ਤੂਫ਼ਾਨ ਕਾਰਨ ਲੋਕਾਂ ਨੂੰ ਬਹੁਤ ਹੀ ਮੁਸ਼ਕਿਲਾਂ ਵਾਲੇ ਹਾਲਾਤ 'ਚੋਂ ਗੁਜ਼ਰਨਾ ਪੈ ਰਿਹਾ ਹੈ | ਟੈਕਸਾਸ, ਜਾਰਜੀਆ ਤੇ ਫਲੋਰੀਡਾ 'ਚ ਹਜ਼ਾਰਾਂ ਲੋਕਾਂ ਦੇ ਘਰਾਂ ਦੀ ਬਿਜਲੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX