ਤਾਜਾ ਖ਼ਬਰਾਂ


ਭਾਰਤ ਇਸ ਮਹੀਨੇ ਲਈ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੇ ਪ੍ਰਧਾਨ ਦਾ ਅਹੁਦਾ ਸੰਭਾਲਦਿਆਂ ਖ਼ੁਸ਼ ਹੈ
. . .  1 minute ago
ਨਵੀਂ ਦਿੱਲੀ, 2 ਅਗਸਤ - ਸੰਯੁਕਤ ਰਾਸ਼ਟਰ 'ਚ ਭਾਰਤ ਦੇ ਰਾਜਦੂਤ ਟੀ.ਐੱਸ. ਤਿਰੂਮੂਰਤੀ ਦਾ ...
ਤਪਾ ਤੇ ਸੰਧਵਾਂ ਦੇ ਸਕੂਲਾਂ 'ਚ ਚਹਿਲ ਪਹਿਲ, ਮਾਪਿਆਂ 'ਚ ਖ਼ੁਸ਼ੀ ਦੀ ਲਹਿਰ
. . .  23 minutes ago
ਤਪਾ ਮੰਡੀ,ਸੰਧਵਾਂ 2 ਅਗਸਤ (ਪ੍ਰਵੀਨ ਗਰਗ,ਪ੍ਰੇਮੀ ਸੰਧਵਾਂ) ਸੂਬਾ ਸਰਕਾਰ ਵਲੋਂ ਬੱਚਿਆਂ ...
ਟੋਕੀਓ ਉਲੰਪਿਕਸ:ਦੌੜਾਕ ਦੂਤੀ ਚੰਦ 200 ਮੀਟਰ ਹੀਟ 4 'ਚ ਸੱਤਵੇਂ ਸਥਾਨ 'ਤੇ ਰਹੀ, ਸੈਮੀਫਾਈਨਲ 'ਚ ਜਗ੍ਹਾ ਨਹੀਂ ਬਣਾ ਸਕੀ
. . .  35 minutes ago
ਟੋਕੀਓ, 2 ਅਗਸਤ - ਟੋਕੀਓ ਉਲੰਪਿਕਸ 'ਚ ਦੌੜਾਕ ਦੂਤੀ ਚੰਦ ...
ਅੱਜ ਪੰਜਾਬ 'ਚ ਸਾਰੀਆਂ ਜਮਾਤਾਂ ਲਈ ਖੁੱਲ੍ਹੇ ਸਕੂਲ
. . .  33 minutes ago
ਅਜਨਾਲਾ,2 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦੀ...
ਅੱਜ ਦਾ ਵਿਚਾਰ
. . .  about 1 hour ago
ਅੱਜ ਦਾ ਵਿਚਾਰ
ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ 'ਤੇ ਅਜੀਤ ਵਲੋਂ ਲੱਖ-ਲੱਖ ਵਧਾਈ
. . .  about 1 hour ago
ਟੋਕੀਓ ਓਲੰਪਿਕ : ਇਟਲੀ ਦੇ ਜੈਕਬਸ ਨੇ 100 ਮੀਟਰ ਦੌੜ ਵਿਚ ਸੋਨ ਤਮਗਾ ਕੀਤਾ ਹਾਸਿਲ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਹਾਕੀ ਟੀਮ ਨੂੰ ਦਿਤੀ ਵਧਾਈ
. . .  1 day ago
ਮਾਲ ਅਧਿਕਾਰੀਆਂ ਵਲੋਂ ਤਿੰਨ ਦਿਨ ਕੰਮਕਾਜ ਠੱਪ ਕਰਨ ਦਾ ਫ਼ੈਸਲਾ
. . .  1 day ago
ਲੁਧਿਆਣਾ ,1 ਅਗਸਤ (ਪਰਮਿੰਦਰ ਸਿੰਘ ਆਹੂਜਾ)- ਮੁਲਾਜ਼ਮ ਜਥੇਬੰਦੀਆਂ ਵਲੋਂ ਮੰਗਾਂ ਮਨਵਾਉਣ ਲਈ ਕੀਤੇ ਜਾ ਰਹੇ ਸੰਘਰਸ਼ ਦੀ ਮਾਲ ਅਧਿਕਾਰੀਆਂ ਵਲੋਂ ਵੀ ਹਮਾਇਤ ਕਰਨ ਦਾ ਫ਼ੈਸਲਾ ਕੀਤਾ ਗਿਆ ...
ਕੈਪਟਨ ਵਲੋਂ ਜ਼ੀਰਕਪੁਰ ਦੀਆਂ ਨਾਜਾਇਜ਼ ਕਲੋਨੀਆਂ ਵੱਲ ਰੁਖ਼
. . .  1 day ago
ਜ਼ੀਰਕਪੁਰ ,1 ਅਗਸਤ (ਹੈਪੀ ਪੰਡਵਾਲਾ ) - ਨਵਜੋਤ ਸਿੱਧੂ ਦੇ ਕਾਂਗਰਸ ਪ੍ਰਧਾਨ ਬਣਨ ਉਪਰੰਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫ਼ਾਰਮ ਹਾਊਸ ਤੋਂ ਬਾਹਰ ਝਾਕਣਾ ਸ਼ੁਰੂ ਕਰ ਦਿੱਤਾ ਹੈ। ਲੰਮੇ ਸਮੇਂ ਤੋਂ ਆਪਣੇ ਫ਼ਾਰਮ ...
ਇੰਗਲੈਂਡ ਨੂੰ ਹਰਾ ਕੇ ਭਾਰਤ ਹਾਕੀ ਦੇ ਸੈਮੀ-ਫਾਈਨਲ ਵਿਚ ਪੁੱਜਾ
. . .  33 minutes ago
ਟੋਕੀਓ , ਹਰਸ਼ਾ ਛੀਨਾ ,1 ਅਗਸਤ (ਪਰਮਿੰਦਰ ਸਿੰਘ ਕੜਿਆਲ )-ਹਾਕੀ ਵਿਚ ਭਾਰਤੀ ਖਿਡਾਰੀਆਂ ਨੇ ਇੰਗਲੈਂਡ ਦੀ ਟੀਮ ਨੂੰ 1 ਦੇ ਮੁਕਾਬਲੇ 3 ਗੋਲਾਂ ਦੇ ਨਾਲ ਹਰਾ ਕੇ ਸੈਮੀ-ਫਾਈਨਲ ਵਿਚ ਪ੍ਰਵੇਸ਼ ਕੀਤਾ ...
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੀ. ਵੀ. ਸਿੰਧੂ ਨੂੰ ਦਿਤੀ ਵਧਾਈ
. . .  1 day ago
ਅਕਾਲੀ ਦਲ-ਬਸਪਾ ਵਲੋਂ ਕਿਸਾਨੀ ਨੂੰ ਸਮਰਪਿਤ ਕੱਲ੍ਹ ਦਾ ਪ੍ਰੋਗਰਾਮ ਮੁਲਤਵੀ
. . .  1 day ago
ਗੜ੍ਹਸ਼ੰਕਰ, 1 ਅਗਸਤ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਵਲੋਂ ਕਿਸਾਨੀ ਨੂੰ ਸਮਰਪਿਤ 2 ਅਗਸਤ ਨੂੰ ਪਦਰਾਣਾ ਵਿਖੇ ਰੱਖਿਆ 'ਕਿਸਾਨੋ ਕੇ ਸਨਮਾਨ ਮੇਂ, ਅਕਾਲੀ ਦਲ-ਬਸਪਾ ਮੈਦਾਨ ਮੇਂ' ਪ੍ਰੋਗਰਾਮ ਮੁਲਤਵੀ ਕਰ ਦਿੱਤਾ ...
ਕੈਪਟਨ ਅਮਰਿੰਦਰ ਸਿੰਘ ਨੇ ਪੀ. ਵੀ. ਸਿੰਧੂ ਨੂੰ ਦਿਤੀ ਵਧਾਈ
. . .  1 day ago
ਚੰਡੀਗੜ੍ਹ,1 ਅਗਸਤ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੀ. ਵੀ. ਸਿੰਧੂ ਨੂੰ ਵਧਾਈ ਦਿੱਤੀ ਹੈ ।ਅੱਜ ਬੈਡਮਿੰਟਨ ਵਿਚ ਓਲੰਪਿਕ ਕਾਂਸੀ ਜਿੱਤ ਕੇ ਸਿੰਧੂ ਨੇ ਦੋ ਓਲੰਪਿਕ ਤਗਮੇ ਜਿੱਤਣ ਵਾਲੀ ਪਹਿਲੀ ਮਹਿਲਾ ...
ਭਾਰਤ ਦੀ ਬੈਡਮਿੰਟਨ ਖਿਡਾਰਨ ਪੀ. ਵੀ. ਸਿੰਧੂ ਨੇ ਜਿਤਿਆ ਕਾਂਸੀ ਤਗਮਾ
. . .  34 minutes ago
ਟੋਕੀਓ , ਹਰਸ਼ਾ ਛੀਨਾ ,1 ਅਗਸਤ (ਪਰਮਿੰਦਰ ਸਿੰਘ ਕੜਿਆਲ )-ਟੋਕੀਓ ਓਲੰਪਿਕ ਵਿਚ ਭਾਰਤ ਵਲੋਂ ਖੇਡਦਿਆਂ ਬੈਡਮਿੰਟਨ ਦੀ ਵਿਸ਼ਵ ਚੈਂਪੀਅਨ ਪੀ.ਵੀ. ਸਿੰਧੂ ਨੇ ਇਤਿਹਾਸ ਰਚਦਿਆਂ ਚੀਨੀ ਖਿਡਾਰਨ ਨੂੰ ਮਾਤ ਦੇ ਕੇ ...
ਪ੍ਰੀ ਪ੍ਰਾਇਮਰੀ ਜਮਾਤ ਤੋਂ ਬਾਰ੍ਹਵੀਂ ਜਮਾਤ ਤਕ ਸਕੂਲ ਖੋਲ੍ਹਣ ਸਬੰਧੀ ਸਿੱਖਿਆ ਵਿਭਾਗ ਵਲੋਂ ਪੱਤਰ ਜਾਰੀ
. . .  1 day ago
ਅਜਨਾਲਾ ,1 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦੀ ਦੂਸਰੀ ਲਹਿਰ ਦਾ ਪ੍ਰਕੋਪ ਘਟਣ ਤੋਂ ਬਾਅਦ ਸਰਕਾਰ ਵਲੋਂ ਸਕੂਲ ਖੋਲ੍ਹਣ ਦੇ ਦਿੱਤੇ ਆਦੇਸ਼ਾਂ ਤੋਂ ਬਾਅਦ ਸਿੱਖਿਆ ਵਿਭਾਗ ...
ਨਵੀਂ ਦਿੱਲੀ : ਜੁਲਾਈ ਵਿਚ ਦੇਸ਼ ਵਿਚ 13 ਕਰੋੜ ਤੋਂ ਵੱਧ ਟੀਕੇ ਲਗਾਏ ਗਏ ਸਨ- ਮਨਸੁਖ ਮੰਡਾਵੀਆ
. . .  1 day ago
ਬੇਬੇ ਮਾਨ ਕੌਰ ਦਾ ਕੀਤਾ ਗਿਆ ਅੰਤਿਮ ਸੰਸਕਾਰ
. . .  1 day ago
ਚੰਡੀਗੜ੍ਹ, 1 ਅਗਸਤ (ਸੁਰਿੰਦਰਪਾਲ ਸਿੰਘ) - 105 ਸਾਲਾ ਬਜ਼ੁਰਗ ਅਥਲੀਟ ਬੇਬੇ ਮਾਨ ਕੌਰ ਦਾ ਬੀਤੇ ਕੱਲ੍ਹ ਦਿਹਾਂਤ ਹੋ ਗਿਆ ਸੀ। ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਨਾ ਤਾਂ ਕੋਈ ਮੰਤਰੀ ਤੇ ਨਾ ਹੀ ਕੋਈ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸੀ...
ਬੇਬੇ ਮਾਨ ਕੌਰ ਨੂੰ ਦਲਜੀਤ ਸਿੰਘ ਚੀਮਾ ਨੇ ਦਿੱਤੀ ਸ਼ਰਧਾਂਜਲੀ
. . .  1 day ago
ਚੰਡੀਗੜ੍ਹ, 1 ਅਗਸਤ - 105 ਸਾਲਾ ਬਜ਼ੁਰਗ ਅਥਲੀਟ ਬੇਬੇ ਮਾਨ ਕੌਰ ਦਾ ਬੀਤੇ ਕੱਲ੍ਹ ਦਿਹਾਂਤ ਹੋ ਗਿਆ ਸੀ। ਅੱਜ ਉਨ੍ਹਾਂ ਦੇ ਸਸਕਾਰ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਸਮੇਤ ਹੋਰ ਆਗੂਆਂ ਨੇ ਉਨ੍ਹਾਂ...
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਬੀਬਾ ਬਾਦਲ
. . .  1 day ago
ਅੰਮ੍ਰਿਤਸਰ, 1 ਅਗਸਤ (ਹਰਮਿੰਦਰ ਸਿੰਘ) - ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ...
ਆਸਾਮ ਦੀ ਨਾਕਾਬੰਦੀ ਕਾਰਨ ਮੁਸ਼ਕਿਲ 'ਚ ਮਿਜ਼ੋਰਮ, ਜ਼ਰੂਰੀ ਵਸਤੂਆਂ ਦੀ ਹੋਣ ਲੱਗੀ ਕਿੱਲਤ
. . .  1 day ago
ਆਈਜ਼ੌਲ, 1 ਅਗਸਤ - ਆਸਾਮ-ਮਿਜ਼ੋਰਮ ਸਰਹੱਦੀ ਵਿਵਾਦ ਕਾਰਨ ਮਿਜ਼ੋਰਮ ਵਿਚ ਜ਼ਰੂਰੀ ਸਾਮਾਨ ਦੀ ਕਮੀ ਪੈਣ ਲੱਗੀ ਹੈ। ਲੋਕਾਂ ਨੂੰ ਇਕ ਹੱਦ ਤੱਕ ਹੀ ਪੈਟਰੋਲ-ਡੀਜ਼ਲ ਦਿੱਤਾ ਜਾ ਰਿਹਾ ਹੈ। ਪਿਛਲੇ ਹਫ਼ਤੇ ਆਸਾਮ-ਮਿਜ਼ੋਰਮ ਵਿਚਕਾਰ ਹਿੰਸਕ ਝੜਪ ਹੋਈ ਸੀ...
ਨਕਸਲੀਆਂ ਦੇ ਹਮਲੇ 'ਚ ਇਕ ਆਮ ਨਾਗਰਿਕ ਦੀ ਮੌਤ
. . .  1 day ago
ਰਾਏਪੁਰ, 1 ਅਗਸਤ - ਛੱਤੀਸਗੜ੍ਹ ਦੇ ਧਾਮਤਾਰੀ ਜ਼ਿਲ੍ਹੇ ਦੀ ਨਾਗਾਰੀ ਤਹਿਸੀਲ ਦੇ ਚੰਦਨ ਬਾਹਾਰਾ ਪਿੰਡ ਵਿਚ ਨਕਸਲੀਆਂ ਦੇ ਹਮਲੇ ਵਿਚ ਇਕ 35 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ...
ਯਮੁਨਾ 'ਚ ਪਾਣੀ ਦੇ ਪੱਧਰ 'ਚ ਹੋਇਆ ਭਾਰੀ ਵਾਧਾ, ਹੜ੍ਹ ਦਾ ਖ਼ਦਸ਼ਾ
. . .  1 day ago
ਨਵੀਂ ਦਿੱਲੀ, 1 ਅਗਸਤ - ਦਿੱਲੀ ਵਿਚੋਂ ਲੰਘਦੀ ਯਮੁਨਾ ਨਦੀ ਦੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਕੋਲ ਵਹਿ ਰਿਹਾ ਹੈ। ਜਿਸ ਕਾਰਨ ਆਸ-ਪਾਸ ਦੇ ਇਲਾਕੇ ਵਿਚ ਭਾਰੀ ਪਾਣੀ ਭਰ ਗਿਆ ਹੈ...
ਜੀ.ਐਸ.ਟੀ. ਉਗਰਾਹੀ ਜੁਲਾਈ ਵਿਚ 1.16 ਲੱਖ ਕਰੋੜ ਰੁਪਏ ਤੋਂ ਪਾਰ
. . .  1 day ago
ਨਵੀਂ ਦਿੱਲੀ, 1 ਅਗਸਤ - ਵਿੱਤ ਮੰਤਰਾਲਾ ਅਨੁਸਾਰ ਭਾਰਤ ਵਿਚ ਜੀ.ਐਸ.ਟੀ. ਉਗਰਾਹੀ ਜੁਲਾਈ ਮਹੀਨੇ ਵਿਚ 1.16 ਲੱਖ ਕਰੋੜ ਤੋਂ ਪਾਰ ਰਹੀ ਹੈ। ਪਿਛਲੇ ਮਹੀਨੇ ਤੋਂ ਜੋ 33 ਫ਼ੀਸਦੀ ਵੱਧ ਦੀ ਵਸੂਲੀ ਹੈ...
'ਸਿੱਖ ਪੰਥ ਦੀਆਂ ਵਿਰਾਸਤਾਂ ਬਚਾਓ' ਲਈ ਪੰਥਕ ਇਕੱਠ
. . .  1 day ago
ਅੰਮ੍ਰਿਤਸਰ, 1 ਅਗਸਤ (ਹਰਮਿੰਦਰ ਸਿੰਘ) - ਸਿੱਖ ਸਦਭਾਵਨਾ ਦਲ ਵਲੋਂ 'ਸਿੱਖ ਪੰਥ ਦੀਆਂ ਵਿਰਾਸਤਾਂ ਬਚਾਓ' ਪੰਥਕ ਇਕੱਠ ਕੀਤਾ ਜਾ ਰਿਹਾ ਹੈ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਕਿਸੇ ਵੀ ਲੋਕਤੰਤਰੀ ਰਾਜ ਦੀ ਸਭ ਤੋਂ ਮਹੱਤਵਪੂਰਨ ਪਛਾਣ ਉਸ ਦੀ ਅਰਥ-ਵਿਵਸਥਾ ਤੋਂ ਹੁੰਦੀ ਹੈ। -ਥਾਮਸ ਜੈਫਰਸਨ

ਸ੍ਰੀ ਮੁਕਤਸਰ ਸਾਹਿਬ

ਅਧੂਰੇ ਲਾਕਡਾਊਨ ਕਾਰਨ ਦੁਚਿੱਤੀ 'ਚ ਹਨ ਸਰਕਾਰ ਤੇ ਦੁਕਾਨਦਾਰ

ਸ੍ਰੀ ਮੁਕਤਸਰ ਸਾਹਿਬ, 4 ਮਈ (ਹਰਮਹਿੰਦਰ ਪਾਲ)-ਕੋਰੋਨਾ ਮਹਾਂਮਾਰੀ ਦੇ ਦਿਨੋਂ-ਦਿਨ ਵੱਧ ਰਹੇ ਕੇਸ ਅਤੇ ਹੋ ਰਹੀਆਂ ਮੌਤਾਂ ਪ੍ਰਤੀ ਸਰਕਾਰ ਗੰਭੀਰ ਨਹੀਂ ਲੱਗਦੀ | ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਕੋਰੋਨਾ ਮਹਾਂਮਾਰੀ ਪੂਰੀ ਤਰ੍ਹਾਂ ਫੈਲਣ ਤੋਂ ਬਾਅਦ ਹੀ ਪੂਰੀ ਤਰ੍ਹਾਂ ਲਾਕਡਾਊਨ ਦਾ ਫ਼ੈਸਲਾ ਲਵੇਗੀ, ਹਾਲੇ ਤਾਂ ਸਰਕਾਰ ਸਿਰਫ਼ ਟ੍ਰਾਇਲ ਕਰ ਰਹੀ ਹੈ | ਲੋਕਾਂ ਦੇ ਅੰਦਰ ਡਰ ਬਣਿਆ ਹੋਇਆ ਹੈ, ਕਿਉਂਕਿ ਹਰ ਰੋਜ਼ ਕੋਰੋਨਾ ਦੇ ਕਾਫ਼ੀ ਕੇਸ ਸਾਹਮਣੇ ਆ ਰਹੇ ਹਨ ਅਤੇ ਲੋਕ ਹੁਣ ਇਸ ਗੱਲੋਂ ਡਰ ਰਹੇ ਹਨ ਕਿ ਜਦੋਂ ਕੋਰੋਨਾ ਮਹਾਂਮਾਰੀ ਪੂਰੀ ਤਰ੍ਹਾਂ ਫੈਲ ਜਾਵੇਗੀ ਫਿਰ ਹੀ ਸਰਕਾਰ ਸ਼ਾਇਦ ਲਾਕਡਾਊਨ ਦਾ ਫ਼ੈਸਲਾ ਲਵੇਗੀ, ਜਿਸਦਾ ਕੋਈ ਫ਼ਾਇਦਾ ਨਹੀਂ ਹੋਵੇਗਾ | ਫ਼ਿਲਹਾਲ ਤਾਂ ਹਾਲੇ ਤੱਕ ਲਏ ਫ਼ੈਸਲਿਆਂ ਦੇ ਚੱਲਦਿਆਂ ਸਰਕਾਰ ਆਪ ਹੀ ਦੁਚਿਤੀ ਲੱਗ ਰਹੀ ਹੈ | ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੁਝ ਦਿਨ ਪਹਿਲਾਂ ਹੀ ਬਿਆਨ ਦਿੱਤਾ ਸੀ ਕਿ ਪੰਜਾਬ ਵਿਚ ਕਿਸੇ ਹਾਲ ਵੀ ਲਾਕਡਾਊਨ ਨਹੀਂ ਲੱਗੇਗਾ | ਇਸ ਤੋਂ ਬਾਅਦ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪੂਰੇ ਲਾਕਡਾਊਨ ਨਾਲ ਇੰਡਸਟਰੀ ਅਤੇ ਦੁਕਾਨਦਾਰ ਬਰਬਾਦ ਹੋ ਜਾਣਗੇ, ਇਸ ਲਈ ਪੂਰੀ ਤਰਾਂ ਲਾਕਡਾਊਨ ਨਹੀਂ ਲਗਾਉਣਗੇ | ਪਰ ਦੂਜੇ ਹੀ ਦਿਨ ਸਰਕਾਰ ਨੇ ਨਾਈਟ ਕਰਫ਼ਿਊ ਦਾ ਸਮਾਂ 8 ਵਜੇ ਤੋਂ ਘਟਾ ਕੇ 6 ਵਜੇ ਕਰਨ ਦਾ ਐਲਾਨ ਕਰ ਦਿੱਤਾ | ਇਸ ਤੋਂ ਬਾਅਦ ਸਰਕਾਰ ਨੇ ਰੀਵਿਊ ਮੀਟਿੰਗ ਬੁਲਾਈ ਅਤੇ ਕਿਹਾ ਕਿ ਸੰਪੂਰਨ ਲਾਕਡਾਊਨ ਨਹੀਂ ਲਾਇਆ ਜਾਵੇਗਾ, ਪਰ ਅਗਲੇ ਦਿਨ ਹਫ਼ਤਾਵਾਰੀ ਲਾਕਡਾਊਨ ਦਾ ਐਲਾਨ ਕਰ ਦਿੱਤਾ | ਇਸੇ ਤਰ੍ਹਾਂ ਬੀਤੇ ਦਿਨੀਂ ਐਤਵਾਰ ਨੂੰ ਸਰਕਾਰ ਨੇ ਫ਼ੈਸਲਾ ਕੀਤਾ ਕਿ ਗ਼ੈਰ ਜ਼ਰੂਰੀ ਸਮਾਨ ਦੀਆਂ ਦੁਕਾਨਾਂ ਬੰਦ ਕਰਕੇ ਜ਼ਰੂਰੀ ਵਸਤੂਆਂ ਦੀਆਂ ਦੁਕਾਨਾਂ ਖੋਲ੍ਹੀਆਂ ਜਾਣਗੀਆਂ, ਜਿਸ ਨੂੰ ਲੈ ਕੇ ਦੁਕਾਨਦਾਰ ਕਨਫਿਊਜ ਹਨ, ਕਿਉਂਕਿ ਉਨ੍ਹਾਂ ਨੂੰ ਸਮਝ ਨਹੀਂ ਆ ਰਿਹਾ ਕਿ ਜ਼ਰੂਰੀ ਵਸਤੂਆਂ ਕਿਹੜੀਆਂ ਹਨ ਤੇ ਗੈਰ ਜ਼ਰੂਰੀ ਕਿਹੜੀਆਂ ਹਨ | ਦੂਜੇ ਪਾਸੇ ਲੋਕਾਂ ਦਾ ਕਹਿਣਾ ਹੈ ਕਿ ਇਕ ਪਾਸੇ ਸਰਕਾਰ ਵਲੋਂ ਮੈਰਿਜ ਪੈਲੇਸ ਵਿਚ ਮਾਤਰ 10 ਲੋਕਾਂ ਨੂੰ ਵਿਆਹ ਵਿਚ ਜਾਣ ਦਾ ਆਦੇਸ਼ ਹੈ ਤੇ ਦੂਜੇ ਪਾਸੇ ਇਕ ਦੁਕਾਨ ਵਿਚ ਕਰੀਬ 20-22 ਲੋਕ ਬੈਠੇ ਦੇਖੇ ਜਾ ਸਕਦੇ ਹਨ | ਇਸੇ ਤਰ੍ਹਾਂ ਸਰਕਾਰ ਕਾਰ ਵਿਚ ਦੋ ਸਵਾਰੀਆਂ ਤੋਂ ਇਲਾਵਾ ਤੀਜੀ ਸਵਾਰੀ ਹੋਣ 'ਤੇ ਚਲਾਨ ਕੱਟ ਰਹੀ ਹੈ ਤੇ ਬੱਸਾਂ ਵਿਚ ਤੁੰਨ-ਤੁੰਨ ਕੇ ਸਵਾਰੀਆਂ ਭਰੀਆਂ ਹੁੰਦੀਆਂ ਹਨ, ਜਿਸ ਕਰਕੇ ਲੋਕ ਪ੍ਰੇਸ਼ਾਨ ਹਨ | ਲੋਕਾਂ ਦਾ ਕਹਿਣਾ ਹੈ ਕਿ ਇਸ ਵਾਰ ਵਾਲਾ ਅਧੂਰਾ ਲਾਕਡਾਊਨ ਕੋਰੋਨਾ ਰੋਕੇਗਾ ਨਹੀਂ ਫੈਲਾਉਣ ਵਾਲਾ ਸਾਬਤ ਹੋਵੇਗਾ, ਕਿਉਂਕਿ ਕਾਫ਼ੀ ਲੋਕ ਬਾਜ਼ਾਰਾਂ ਵਿਚ ਘੰੁਮ ਰਹੇ ਹਨ | ਡਾਕਟਰਾਂ ਤੇ ਦੁਕਾਨਦਾਰਾਂ ਦਾ ਕਹਿਣਾ ਹੈ ਕਿ ਜੇ ਸਰਕਾਰ ਕੋਰੋਨਾ ਚੈਨ ਤੋੜਨਾ ਚਾਹੁੰਦੀ ਹੈ ਤਾਂ ਉਸ ਨੂੰ ਸੰਪੂਰਨ ਲਾਕਡਾਊਨ ਲਗਾ ਦੇਣਾ ਚਾਹੀਦਾ ਹੈ ਤੇ ਲੋਕਾਂ ਨੂੰ ਵੀ ਦੱਸ ਦੇਣਾ ਚਾਹੀਦਾ ਹੈ ਕਿ ਉਹ ਆਪਣਾ ਰਾਸ਼ਨ ਪਾਣੀ ਕੁਝ ਦਿਨਾਂ ਲਈ ਇਕੱਠਾ ਕਰਕੇ ਰੱਖ ਲੈਣ ਤਾਂਕਿ ਕੋਈ ਦੁਕਾਨ ਨਾ ਖੁੱਲੇ੍ਹ ਤਾਂ ਹੀ ਇਸ ਮਹਾਂਮਾਰੀ ਤੋਂ ਜਿੱਤਿਆ ਜਾ ਸਕਦਾ ਹੈ |

ਪੁਲਿਸ ਨੇ ਗ਼ੈਰ ਜ਼ਰੂਰੀ ਖੁੱਲ੍ਹੀਆਂ ਦੁਕਾਨਾਂ ਬੰਦ ਕਰਵਾਈਆਂ

ਸਾਦਿਕ, 4 ਮਈ (ਆਰ. ਐੱਸ. ਧੁੰਨਾ)-ਕੋਰੋਨਾ ਮਹਾਂਮਾਰੀ ਦੇ ਵੱਧਦੇ ਪ੍ਰਕੋਪ ਕਾਰਨ ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ ਜਾਰੀ ਕੀਤੀਆਂ ਹਦਾਇਤਾਂ ਅਨੁਸਾਰ ਗ਼ੈਰ ਜ਼ਰੂਰੀ ਦੁਕਾਨਾਂ ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ, ਪਰ ਸਾਦਿਕ ਵਿਖੇ ਸਰਕਾਰੀ ਹੁਕਮਾਂ ਨੂੰ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਦੁਕਾਨਦਾਰਾਂ ਵਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ

ਸ੍ਰੀ ਮੁਕਤਸਰ ਸਾਹਿਬ, 4 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਕੋਰੋਨਾ ਕਾਰਨ 15 ਮਈ ਤੱਕ ਲਾਕਡਾਊਨ ਕੀਤੇ ਜਾਣ ਦੇ ਵਿਰੋਧ ਵਿਚ ਸ੍ਰੀ ਮੁਕਤਸਰ ਸਾਹਿਬ ਦੇ ਦੁਕਾਨਦਾਰਾਂ ਨੇ ਇਕੱਠ ਕਰਕੇ ਕੈਪਟਨ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਸਾਬਕਾ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਨਿਯਮਾਂ ਦੀ ਸ਼ਰੇ੍ਹਆਮ ਹੋ ਰਹੀ ਹੈ ਉਲੰਘਣਾ

ਸ੍ਰੀ ਮੁਕਤਸਰ ਸਾਹਿਬ, 4 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ 'ਤੇ ਕਾਬੂ ਪਾਉਣ ਲਈ ਜ਼ਰੂਰੀ ਵਸਤੂਆਂ ਦੀਆਂ ਦੁਕਾਨਾਂ ਨੂੰ ਛੱਡ ਕੇ ਬਾਕੀ ਦੁਕਾਨਾਂ ਬੰਦ ਕਰਨ ਲਈ ਹਦਾਇਤਾਂ ਦਿੱਤੀਆਂ ਹਨ ਤੇ 15 ਮਈ ਤੱਕ ਪਾਬੰਦੀਆਂ ਦੀ ਸਖ਼ਤੀ ਨਾਲ ...

ਪੂਰੀ ਖ਼ਬਰ »

ਸਾਊਾਡ ਦੇ ਸਾਮਾਨ ਸਮੇਤ ਦੋ ਕਾਬੂ

ਸ੍ਰੀ ਮੁਕਤਸਰ ਸਾਹਿਬ, 4 ਮਈ (ਹਰਮਹਿੰਦਰ ਪਾਲ)-ਡੀ. ਜੇ. ਲਾ ਕੇ ਸਪੀਕਰ ਦੀ ਉੱਚੀ ਆਵਾਜ਼ ਕਰਕੇ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਤੇ ਇਕੱਠ ਕਰਕੇ ਸਮਾਗਮ ਕਰਕੇ ਡੀ. ਸੀ. ਦੇ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ 'ਚ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਦੋ ...

ਪੂਰੀ ਖ਼ਬਰ »

ਫ਼ਰੀਦਕੋਟ ਦੀ ਸੰਸਥਾ 'ਤੇ ਦਿੱਲੀ 'ਚ ਆਕਸੀਜਨ ਗੈਸ ਬਲੈਕ ਕਰਨ ਦਾ ਦੋਸ਼

ਫ਼ਰੀਦਕੋਟ, 4 ਮਈ (ਸਰਬਜੀਤ ਸਿੰਘ)-ਦਿੱਲੀ ਪੁਲਿਸ ਵਲੋਂ ਫ਼ਰੀਦਕੋਟ ਦੀ ਇਕ ਕਥਿਤ ਸਮਾਜ ਸੇਵੀ ਸੰਸਥਾ ਵਲੋਂ ਦਿੱਲੀ ਜਾ ਕੇ ਆਕਸੀਜਨ ਗੈਸ ਬਲੈਕ ਵਿਚ ਵੇਚਣ ਦਾ ਮਾਮਲਾ ਸਾਹਮਣੇ ਆਇਆ ਹੈ | ਸੂਚਨਾ ਅਨੁਸਾਰ ਦਿੱਲੀ ਪੁਲਿਸ ਵਲੋਂ ਇਸ ਮਾਮਲੇ ਵਿਚ ਦੋ ਵਿਅਕਤੀਆਂ ਨੂੰ ...

ਪੂਰੀ ਖ਼ਬਰ »

ਜੈਤੋ ਵਿਖੇ ਇਕੱਠੇ ਹੋਏ ਦੁਕਾਨਦਾਰਾਂ 'ਤੇ ਕੇਸ ਦਰਜ

ਜੈਤੋ, 4 ਮਈ (ਗੁਰਚਰਨ ਸਿੰਘ ਗਾਬੜੀਆ)-ਥਾਣਾ ਜੈਤੋ ਦੇ ਐੱਸ. ਐੱਚ. ਓ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਦੇ ਸਬੰਧ ਵਿਚ ਬੱਸ ਸਟੈਂਡ ਵਿਖੇ ਮੌਜੂਦ ਸੀ ਤਾਂ ਮੁਖ਼ਬਰੀ ਹੋਈ ਕਿ ਹਰਵਿੰਦਰ ਸਿੰਘ ਉਰਫ਼ ਕਾਲਾ ਸ਼ਰਮਾ ...

ਪੂਰੀ ਖ਼ਬਰ »

ਡੀ.ਸੀ. ਵਲੋਂ ਗੈਸ ਏਜੰਸੀਆਂ 'ਚ ਕੋਰੋਨਾ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਆਦੇਸ਼

ਫ਼ਰੀਦਕੋਟ, 4 ਮਈ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਫ਼ਰੀਦਕੋਟ ਵਿਮਲ ਕੁਮਾਰ ਸੇਤੀਆ ਵਲੋਂ ਪਬਲਿਕ ਡੀਲਿੰਗ ਦਾ ਕੰਮ ਕਰਦੀਆਂ ਐੱਲ. ਪੀ. ਜੀ. ਗੈਸ ਏਜੰਸੀ ਦੇ ਮਾਲਕਾਂ ਨਾਲ ਕੋਰੋਨਾ ਦੀ ਰੋਕਥਾਮ ਲਈ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ, ਮੁਲਾਜ਼ਮਾਂ ਦੇ ...

ਪੂਰੀ ਖ਼ਬਰ »

ਕ੍ਰਿਸ਼ਨ ਕੁਮਾਰ ਸ਼ੰਮੀ ਤੇਰ੍ਹੀਆ ਨੇ ਨਗਰ ਕੌ ਾਸਲ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਸ੍ਰੀ ਮੁਕਤਸਰ ਸਾਹਿਬ, 4 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਵਾਰਡ ਨੰਬਰ-24 ਤੋਂ ਕੌਂਸਲਰ ਚੁਣੇ ਗਏ ਕ੍ਰਿਸ਼ਨ ਕੁਮਾਰ ਸ਼ੰਮੀ ਤੇਰ੍ਹੀਆ ਨੇ ਅੱਜ ਦੂਜੀ ਵਾਰ ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ ਹੈ | ਇਸ ਮੌਕੇ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਦੁਕਾਨਦਾਰਾਂ/ਕਰਮਚਾਰੀਆਂ ਨੂੰ ਕੋਰੋਨਾ ਟੈਸਟ ਕਰਵਾਉਣ ਦੀ ਹਦਾਇਤ

ਮੰਡੀ ਕਿੱਲਿਆਂਵਾਲੀ, 4 ਮਈ (ਇਕਬਾਲ ਸਿੰਘ ਸ਼ਾਂਤ)-ਕੋਰੋਨਾ ਦੀ ਲੜੀ ਤੋੜਨ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਜ਼ਮੀਨੀ ਪੱਧਰ ਤੱਕ ਸਰਗਰਮ ਹੋ ਰਿਹਾ ਹੈ | ਸਬ ਡਿਵੀਜਨ ਵਿਚ ਪ੍ਰਸ਼ਾਸਨ ਨੇ ਜ਼ਰੂਰੀ ਸੇਵਾਵਾਂ ਵਾਲੇ ਸਮੂਹ ਦੁਕਾਨਾਦਾਰਾਂ ਤੇ ਉਨ੍ਹਾਂ ਦੇ ਕਰਮਚਾਰੀਆਂ ਨੂੰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਕੋਰੋਨਾ ਰੈਪਿਡ ਐਂਟੀਜਨ ਤੇ ਆਰ. ਟੀ. ਪੀ. ਸੀ. ਆਰ. ਟੈੱਸਟਾਂ ਸਬੰਧੀ ਪ੍ਰਾਈਵੇਟ ਲੈਬਾਰਟਰੀਆਂ ਲਈ ਕੀਮਤਾਂ ਨਿਰਧਾਰਿਤ

ਸ੍ਰੀ ਮੁਕਤਸਰ ਸਾਹਿਬ, 4 ਮਈ (ਰਣਜੀਤ ਸਿੰਘ ਢਿੱਲੋਂ)-ਕੋਵਿਡ ਮਹਾਂਮਾਰੀ ਦੌਰਾਨ ਜਿੱਥੇ ਸਰਕਾਰੀ ਹਸਪਤਾਲਾਂ ਤੇ ਸਿਹਤ ਸੰਸਥਾਵਾਂ ਵਿਚ ਕੋਵਿਡ ਟੈੱਸਟ ਬਿਲਕੁਲ ਮੁਫ਼ਤ ਕੀਤੇ ਜਾ ਰਹੇ ਹਨ ਤੇ ਪਾਜ਼ੀਟਿਵ ਮਰੀਜ਼ਾਂ ਨੂੰ ਹਰ ਸੰਭਵ ਸਹਾਇਤਾ ਸਰਕਾਰ ਵਲੋਂ ਦਿੱਤੀ ਜਾ ...

ਪੂਰੀ ਖ਼ਬਰ »

ਲਾਹਣ ਸਮੇਤ ਇਕ ਪੁਲਿਸ ਅੜਿੱਕੇ

ਮੰਡੀ ਬਰੀਵਾਲਾ, 4 ਮਈ (ਨਿਰਭੋਲ ਸਿੰਘ)-ਥਾਣਾ ਬਰੀਵਾਲਾ ਦੀ ਪੁਲਿਸ ਨੇ ਬਲਜੋਧ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ ਵੱਟੂ ਨੂੰ 100 ਲੀਟਰ ਲਾਹਣ ਸਮੇਤ ਕਾਬੂ ਕਰਕੇ ਉਸ ਦੇ ਵਿਰੁੱਧ ਐਕਸਾਈਜ਼ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਹੈ | ਏ. ਐੱਸ. ਆਈ. ਗੁਰਜੰਟ ਸਿੰਘ ਪੁਲਿਸ ...

ਪੂਰੀ ਖ਼ਬਰ »

ਮੁੱਖ ਮੰਤਰੀ ਪ੍ਰਾਈਵੇਟ ਹਸਪਤਾਲਾਂ 'ਚ ਕੋਰੋਨਾ ਪੀੜਤ ਮਰੀਜ਼ਾਂ ਦੀ ਹੋ ਰਹੀ ਲੁੱਟ ਨੂੰ ਰੋਕਣ ਲਈ ਕਾਰਵਾਈ ਕਰਨ- ਗਰਚਾ

ਸ੍ਰੀ ਮੁਕਤਸਰ ਸਾਹਿਬ, 4 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਅੰਦਰ ਤੇਜ਼ੀ ਨਾਲ ਵਧ ਰਹੀ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਹੈ | ਪੰਜਾਬ ਸਰਕਾਰ ਵਲੋਂ ਚਾਹੇ ਲਾਕਡਾਊਨ ਲਗਾ ਕੇ ਇਸ ਮਹਾਂਮਾਰੀ ਨੂੰ ਰੋਕਣ ਦਾ ਯਤਨ ਕੀਤਾ ਜਾ ...

ਪੂਰੀ ਖ਼ਬਰ »

ਕੋਰਟ ਕੰਪਲੈਕਸ ਵਿਖੇ ਟੀਕਾਕਰਨ ਕੈਂਪ ਲਾਇਆ

ਗਿੱਦੜਬਾਹਾ, 4 ਮਈ (ਪਰਮਜੀਤ ਸਿੰਘ ਥੇੜ੍ਹੀ)-ਅਰੁਣਵੀਰ ਵਸ਼ਿਸ਼ਟ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤੇ ਸ੍ਰੀਮਤੀ ਅਮਨ ਸ਼ਰਮਾ ਸੈਕਟਰੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਕੋਰੋਨਾ ...

ਪੂਰੀ ਖ਼ਬਰ »

ਪਰਜਾਪਤ ਧਰਮਸ਼ਾਲਾ ਦੇ ਮਾਮਲੇ 'ਚ 12 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਸ੍ਰੀ ਮੁਕਤਸਰ ਸਾਹਿਬ, 4 ਮਈ (ਹਰਮਹਿੰਦਰ ਪਾਲ)-ਪੁਲਿਸ ਪ੍ਰਸ਼ਾਸ਼ਨ ਨੇ ਪਿਛਲੇ ਦਿਨੀਂ ਪਰਜਾਪਤ ਧਰਮਸ਼ਾਲਾ ਦੀ ਜਗ੍ਹਾ 'ਤੇ ਨਾਜਾਇਜ਼ ਕਬਜੇ ਨੂੰ ਲੈ ਕੇ ਲੜਾਈ ਨਿਪਟਣ ਦੇ ਮਾਮਲੇ ਸਮੇਂ ਦੋ ਧਿਰਾਂ ਵਿਚ ਤਕਰਾਰ ਹੋ ਗਿਆ ਸੀ, ਜਿਸ ਮਗਰੋਂ ਸਾਬਕਾ ਕੌਂਸਲਰ ਗੁਰਮੀਤ ਸਿੰਘ ...

ਪੂਰੀ ਖ਼ਬਰ »

ਡੀ. ਡੀ. ਪੰਜਾਬੀ ਤੋਂ ਸਕੂਲੀ ਵਿਦਿਆਰਥੀਆਂ ਲਈ ਆਨਲਾਈਨ ਜਮਾਤਾਂ ਦੀ ਸ਼ੁਰੂਆਤ ਅੱਜ ਤੋਂ

ਸ੍ਰੀ ਮੁਕਤਸਰ ਸਾਹਿਬ, 4 ਮਈ (ਰਣਜੀਤ ਸਿੰਘ ਢਿੱਲੋਂ)-ਸੂਬੇ 'ਚ ਕੋਰੋਨਾ ਮਹਾਂਮਾਰੀ ਦੇ ਵਧਦੇ ਕਹਿਰ ਦੌਰਾਨ ਸਰਕਾਰ ਵਲੋਂ ਵਿਦਿਆਰਥੀਆਂ ਦੇ ਸਕੂਲ ਆਉਣ 'ਤੇ ਲੱਗੀਆਂ ਪਾਬੰਦੀਆਂ ਦਰਮਿਆਨ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ ਦੇ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਸਿਹਤਯਾਬ ਹੋ ਗਏ ਕੋਰੋਨਾ ਮਰੀਜ਼ਾਂ ਨੂੰ ਔਕਸੀਮੀਟਰ ਜਮਾਂ ਕਰਵਾਉਣ ਦੀ ਅਪੀਲ

ਸ੍ਰੀ ਮੁਕਤਸਰ ਸਾਹਿਬ, 4 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਤਕਰੀਬਨ ਇਕ ਲੱਖ ਤੋਂ ਵੱਧ ਘਰੇਲੂ ਇਕਾਂਤਵਾਸ ਕੀਤੇ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਪਿਛਲੇ ਸਾਲ ਤੋਂ ਹੀ 'ਕੋਰੋਨਾ ਫ਼ਤਹਿ ਕਿੱਟਾਂ', ਜਿਸ ਵਿਚ ਡਿਜੀਟਲ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਕਮੇਟੀ ਦਫ਼ਤਰ ਵਿਖੇ ਮੁਫ਼ਤ ਕੋਰੋਨਾ ਟੈਸਟ ਕੈਂਪ ਅੱਜ

ਫ਼ਰੀਦਕੋਟ, 4 ਮਈ (ਸਤੀਸ਼ ਬਾਗ਼ੀ)-ਕੋਰੋਨਾ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਤੇ ਕੋਰੋਨਾ ਦੇ ਮਰੀਜ਼ਾਂ ਦੀ ਹਰ ਤਰ੍ਹਾਂ ਨਾਲ ਮੱਦਦ ਕਰਨ ਦੇ ਸਬੰਧ ਵਿਚ ਬੀਤੇ ਦਿਨੀਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਮੀਟਿੰਗ ਹੋਈ, ਜਿਸ ਦੌਰਾਨ ਪਵਨ ਗੋਇਲ ਚੇਅਰਮੈਨ ...

ਪੂਰੀ ਖ਼ਬਰ »

ਐਮਰਜੈਂਸੀ ਹਾਲਾਤ 'ਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਜਾਰੀ ਕੀਤੇ ਜਾਣਗੇ ਈ-ਪਾਸ- ਜ਼ਿਲ੍ਹਾ ਮੈਜਿਸਟ੍ਰੇਟ

ਸ੍ਰੀ ਮੁਕਤਸਰ ਸਾਹਿਬ, 4 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਕੋਰੋਨਾ ਵਾਇਰਸ ਦੇ ਚੱਲਦਿਆਂ ਐੱਮ. ਕੇ. ਅਰਾਵਿੰਦ ਕੁਮਾਰ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਐਮਰਜੈਂਸੀ ਹਾਲਾਤਾਂ ...

ਪੂਰੀ ਖ਼ਬਰ »

ਐੱਨ. ਐੱਚ. ਐੱਮ. ਕਰਮਚਾਰੀ ਯੂਨੀਅਨ ਨੇ ਅਣਮਿੱਥੇ ਸਮੇਂ ਦੀ ਹੜਤਾਲ ਦਾ ਵਜਾਇਆ ਬਿਗਲ

ਫ਼ਰੀਦਕੋਟ, 4 ਮਈ (ਜਸਵੰਤ ਸਿੰਘ ਪੁਰਬਾ)-ਸਿਹਤ ਵਿਭਾਗ ਪੰਜਾਬ ਦੇ ਨੈਸ਼ਨਲ ਹੈਲਥ ਮਿਸ਼ਨ 'ਚ ਕਰੀਬ 9000 ਕਰਮਚਾਰੀਆਂ ਨੇ ਆਰਥਿਕ ਤੇ ਮਾਨਸਿਕ ਸ਼ੋਸ਼ਣ ਤੋਂ ਤੰਗ ਹੋ ਕੇ ਅੱਜ ਪੂਰੇ ਸੂਬੇ ਭਰ ਵਿਚ ਸਿਹਤ ਸੇਵਾਵਾਂ ਨੂੰ ਮੁਕੰਮਲ ਤੌਰ 'ਤੇ ਠੱਪ ਕਰਕੇ ਅਣਮਿੱਥੇ ਸਮੇਂ ਲਈ ...

ਪੂਰੀ ਖ਼ਬਰ »

ਸੀ.ਐੱਚ.ਸੀ. ਚੱਕ ਸ਼ੇਰੇਵਾਲਾ ਹਸਪਤਾਲ ਦੀ ਐਕਸ-ਰੇ ਮਸ਼ੀਨ ਹੋਈ ਖ਼ਰਾਬ

ਮੰਡੀ ਲੱਖੇਵਾਲੀ, 4 ਮਈ (ਮਿਲਖ ਰਾਜ)-ਕਰੀਬ 60-70 ਪਿੰਡਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਦੇ ਇਸ ਇਲਾਕੇ ਦੇ ਇਕਲੌਤੇ ਸਰਕਾਰੀ ਹਸਪਤਾਲ ਸੀ. ਐੱਚ. ਸੀ. ਸੈਂਟਰ ਚੱਕ ਸ਼ੇਰੇਵਾਲਾ ਦੀ ਐਕਸ-ਰੇ ਮਸ਼ੀਨ ਪਿਛਲੇ ਕੁੱਝ ਦਿਨਾਂ ਤੋਂ ਖ਼ਰਾਬ ਹੋ ਗਈ ਹੈ, ਜਿਸ ਕਾਰਨ ਇੱਥੇ ਇਲਾਜ ਲਈ ...

ਪੂਰੀ ਖ਼ਬਰ »

ਚਿੱਬੜਾਂਵਾਲੀ ਮੰਡੀ 'ਚੋਂ ਲਿਫ਼ਟਿੰਗ ਨਾ ਹੋਣ ਕਾਰਨ ਕਿਸਾਨ ਤੇ ਆੜ੍ਹਤੀਏ ਪ੍ਰੇਸ਼ਾਨ

ਸ੍ਰੀ ਮੁਕਤਸਰ ਸਾਹਿਬ, 4 ਮਈ (ਰਣਜੀਤ ਸਿੰਘ ਢਿੱਲੋਂ)-ਪਿੰਡ ਚਿੱਬੜਾਂਵਾਲੀ ਦੀ ਅਨਾਜ ਮੰਡੀ ਵਿਚ ਕਣਕ ਦੀ ਲਿਫ਼ਟਿੰਗ ਨਾ ਹੋਣ ਕਾਰਨ ਬੋਰੀਆਂ ਦੇ ਅੰਬਾਰ ਲੱਗੇ ਹੋਏ ਹਨ | ਕਣਕ ਦੀ ਚੁਕਾਈ ਨਾ ਹੋਣ ਕਾਰਨ ਖ਼ਰਾਬ ਮੌਸਮ ਦੇ ਮੱਦੇਨਜ਼ਰ ਕਿਸਾਨ, ਆੜ੍ਹਤੀਏ ਤੇ ਮਜ਼ਦੂਰ ...

ਪੂਰੀ ਖ਼ਬਰ »

ਡਰਦੇ ਕੰਡਕਟਰ ਨੇ ਅੰਦਰੋਂ ਲਗਾਈ ਕੁੰਡੀ
ਕਈ ਘੰਟਿਆਂ ਤੋਂ ਬੱਸ ਦੀ ਉਡੀਕ 'ਚ ਖੜ੍ਹੀਆਂ ਔਰਤਾਂ ਨੇ ਗਿੱਦੜਬਾਹਾ ਵਿਖੇ ਘੇਰੀ ਸਰਕਾਰੀ ਬੱਸ

ਗਿੱਦੜਬਾਹਾ, 4 ਮਈ (ਪਰਮਜੀਤ ਸਿੰਘ ਥੇੜ੍ਹੀ)-ਕਈ ਘੰਟਿਆਂ ਤੋਂ ਬੱਸ ਦੀ ਉਡੀਕ 'ਚ ਖੜ੍ਹੀਆਂ ਔਰਤਾਂ ਨੇ ਪੀ. ਆਰ. ਟੀ. ਸੀ. ਦੀ ਸਰਕਾਰੀ ਬੱਸ ਨੂੰ ਘੇਰ ਲਿਆ ਤੇ ਮੂਹਰੇ ਹੋ ਕੇ ਦਿਲ ਦੀ ਭੜਾਸ ਕੱਢੀ | ਗਿੱਦੜਬਾਹਾ ਦੇ ਭਾਰੂ ਚੌਂਕ ਵਿਚ ਕਈ ਸਵਾਰੀਆਂ ਕਈ ਘੰਟਿਆਂ ਤੋਂ ਬੱਸ ਦਾ ...

ਪੂਰੀ ਖ਼ਬਰ »

ਕਈ ਘੰਟਿਆਂ ਤੋਂ ਬੱਸ ਦੀ ਉਡੀਕ 'ਚ ਖੜ੍ਹੀਆਂ ਔਰਤਾਂ ਨੇ ਗਿੱਦੜਬਾਹਾ ਵਿਖੇ ਘੇਰੀ ਸਰਕਾਰੀ ਬੱਸ

ਗਿੱਦੜਬਾਹਾ, 4 ਮਈ (ਪਰਮਜੀਤ ਸਿੰਘ ਥੇੜ੍ਹੀ)-ਕਈ ਘੰਟਿਆਂ ਤੋਂ ਬੱਸ ਦੀ ਉਡੀਕ 'ਚ ਖੜ੍ਹੀਆਂ ਔਰਤਾਂ ਨੇ ਪੀ. ਆਰ. ਟੀ. ਸੀ. ਦੀ ਸਰਕਾਰੀ ਬੱਸ ਨੂੰ ਘੇਰ ਲਿਆ ਤੇ ਮੂਹਰੇ ਹੋ ਕੇ ਦਿਲ ਦੀ ਭੜਾਸ ਕੱਢੀ | ਗਿੱਦੜਬਾਹਾ ਦੇ ਭਾਰੂ ਚੌਂਕ ਵਿਚ ਕਈ ਸਵਾਰੀਆਂ ਕਈ ਘੰਟਿਆਂ ਤੋਂ ਬੱਸ ਦਾ ...

ਪੂਰੀ ਖ਼ਬਰ »

ਹਾਈਬਿ੍ਡ ਝੋਨੇ ਦਾ ਬੀਜ ਨਾ ਵੇਚਣ ਸਬੰਧੀ ਖੇਤੀਬਾੜੀ ਅਫ਼ਸਰ ਵਲੋਂ ਕੱਢੀ ਚਿੱਠੀ ਦਾ ਕਿਸਾਨਾਂ ਨੇ ਲਿਆ ਸਖ਼ਤ ਸਟੈਂਡ

ਸਾਦਿਕ, 4 ਮਈ (ਗੁਰਭੇਜ ਸਿੰਘ ਚੌਹਾਨ)-ਬੀਤੇ ਦਿਨ ਸ਼ੋਸ਼ਲ ਮੀਡੀਆ 'ਤੇ ਮੁੱਖ ਖੇਤੀਬਾੜੀ ਅਫ਼ਸਰ ਫ਼ਰੀਦਕੋਟ ਵਲੋਂ ਡੀਲਰਾਂ ਦੇ ਝੋਨੇ ਦੇ ਘਟੀਆ ਬੀਜਾਂ ਦੀ ਜਬਰਨ ਵਿਕਰੀ ਕਰਵਾਉਣ ਲਈ ਇਕ ਨਿੱਜੀ ਚਿੱਠੀ ਆਪਣੇ ਬਲਾਕ ਵਿਕਾਸ ਅਫ਼ਸਰਾਂ ਦੇ ਨਾਂਅ ਕੱਢੀ ਗਈ ਹੈ, ਜਿਸ ਵਿਚ ...

ਪੂਰੀ ਖ਼ਬਰ »

ਸਵ. ਗੁਰਦਾਸ ਸਿੰਘ ਬਾਦਲ ਦੀ ਪਹਿਲੀ ਬਰਸੀ ਮਨਾਈ

ਲੰਬੀ, 4 ਮਈ (ਸ਼ਿਵਰਾਜ ਸਿੰਘ ਬਰਾੜ)-ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਆਪਣੇ ਪਿਤਾ ਗੁਰਦਾਸ ਸਿੰਘ ਬਾਦਲ ਦੀ ਪਹਿਲੀ ਬਰਸੀ ਆਪਣੇ ਗ੍ਰਹਿ ਪਿੰਡ ਬਾਦਲ ਵਿਖੇ ਮਨਾਈ | ਇਸ ਮੌਕੇ ਸਾਬਕਾ ਮੁੱਖ ਮੰਤਰੀ ਤੇ ਮਰਹੂਮ ਗੁਰਦਾਸ ਸਿੰਘ ਬਾਦਲ ਦੇ ਵੱਡੇ ਭਰਾ ...

ਪੂਰੀ ਖ਼ਬਰ »

ਸੰਘਰਸ਼ੀ ਕਿਸਾਨ ਬਖਸ਼ੀਸ਼ ਸਿੰਘ ਨੂੰ ਅੰਤਿਮ ਵਿਦਾਇਗੀ

ਦੋਦਾ, 4 ਮਈ (ਰਵੀਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸਾਬਕਾ ਇਕਾਈ ਪ੍ਰਧਾਨ ਬਖਸ਼ੀਸ਼ ਸਿੰਘ ਪੁੱਤਰ ਗੁਰਬਖਸ਼ ਸਿੰਘ ਵਾਸੀ ਦੋਦਾ ਦੇ ਦਿਹਾਂਤ ਉਪਰੰਤ ਕਿਸਾਨ ਜਥੇਬੰਦੀਆਂ ਨੇ ਕਿਸਾਨੀ ਝੰਡੇ ਨਾਲ ਸਨਮਾਨ ਕਰਦੇ ਬਖਸ਼ੀਸ਼ ਸਿੰਘ ਅਮਰ ਰਹੇ ਤੇ ਤੇਰੀ ਸੋਚ ...

ਪੂਰੀ ਖ਼ਬਰ »

ਡਿੰਪੀ ਢਿੱਲੋਂ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ

ਦੋਦਾ, 4 ਮਈ (ਰਵੀਪਾਲ)-ਸ਼੍ਰੋਮਣੀ ਅਕਾਲੀ ਦਲ ਹਲਕਾ ਗਿੱਦੜਬਾਹਾ ਦੇ ਮੱਖ ਸੇਵਾਦਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਤੇ ਸੰਦੀਪ ਸਿੰਘ ਸ਼ਨੀ ਢਿੱਲੋਂ ਦੇ ਪਿਤਾ ਸ਼ਿਵਰਾਜ ਸਿੰਘ ਢਿੱਲੋਂ ਵਾਸੀ ਗਿੱਦੜਬਾਹਾ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਜਥੇਦਾਰ ਨਵਤੇਜ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX