ਤਾਜਾ ਖ਼ਬਰਾਂ


ਸੜਕ ਹਾਦਸੇ ਵਿਚ 4 ਜੀਆਂ ਸਮੇਤ 5 ਲੋਕ ਜ਼ਖ਼ਮੀ
. . .  12 minutes ago
ਤਪਾ ਮੰਡੀ, 19 ਸਤੰਬਰ (ਪ੍ਰਵੀਨ ਗਰਗ) - ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਘੁੰਨਸ ਕੱਟ ਨੇੜੇ ਇਕ ਕਾਰ ਟਰੱਕ ਦੇ ਪਿਛਲੇ ਪਾਸੇ ਟਕਰਾਉਣ ਉਪਰੰਤ ਪਲਟ ਜਾਣ ਕਾਰਨ ਕਾਰ ਵਿਚ ਸਵਾਰ ਇਕ...
ਇਕ ਹੋਰ ਵਿਧਾਇਕ ਦਲ ਦੀ ਮੀਟਿੰਗ ਨਹੀਂ ਹੈ ਲੋੜ - ਪਰਗਟ ਸਿੰਘ
. . .  18 minutes ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਉੱਥੇ ਹੀ, ਕਾਂਗਰਸ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ...
ਸੋਨੀਆ ਗਾਂਧੀ ਦੇ ਫ਼ੈਸਲੇ ਦਾ ਹੋ ਰਿਹਾ ਇੰਤਜ਼ਾਰ, ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਵਿਧਾਇਕ
. . .  26 minutes ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਬਹੁਤ ਸਾਰੇ ਵਿਧਾਇਕ ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਹਨ...
ਪੰਜਾਬ ਤੋਂ ਬਾਅਦ ਰਾਜਸਥਾਨ ਕਾਂਗਰਸ ਵਿਚ ਹਲਚਲ
. . .  33 minutes ago
ਜੈਪੁਰ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਰਾਜਸਥਾਨ ਦੀ ਅਸ਼ੋਕ ਗਹਿਲੋਤ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਵਿਚਕਾਰ ਵੀ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 30 ਹਜ਼ਾਰ ਤੋਂ ਵਧੇਰੇ ਆਏ ਕੋਰੋਨਾ ਕੇਸ
. . .  about 1 hour ago
ਨਵੀਂ ਦਿੱਲੀ, 19 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30 ਹਜ਼ਾਰ 773 ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦੌਰਾਨ 309 ਮਰੀਜ਼ਾਂ ਦੀ ਮੌਤ ਹੋ ਗਈ ਹੈ...
ਪੁਲਾੜ ਦੀ ਸੈਰ ਕਰਕੇ ਵਾਪਸ ਧਰਤੀ 'ਤੇ ਪਰਤੇ 4 ਆਮ ਲੋਕ
. . .  about 1 hour ago
ਫਲੋਰੀਡਾ, 19 ਸਤੰਬਰ - ਧਰਤੀ ਦੇ ਤਿੰਨ ਦਿਨ ਤੱਕ ਚੱਕਰ ਲਗਾਉਣ ਵਾਲੇ ਚਾਰ ਲੋਕਾਂ ਨਾਲ ਰਵਾਨਾ ਹੋਇਆ ਸਪੇਸ ਐਕਸ ਧਰਤੀ ਦਾ ਚੱਕਰ ਲਗਾਉਣ ਤੋਂ ਬਾਅਦ ਸਫਲਤਾ ਨਾਲ ਉਤਰ ਗਿਆ। ਫਲੋਰੀਡਾ ਸਥਿਤ ਕੈਨੇਡੀ ਸਪੇਸ ਸੈਂਟਰ ਤੋਂ ਉਡਾਣ ਭਰਨ ਵਾਲਾ ਸਪੇਸ ਐਕਸ ਦਾ ਕ੍ਰੂ ਡ੍ਰੈਗਨ ਰਾਕਟ ਵੀ ਸਫਲਤਾ...
ਅੱਜ ਪੰਜਾਬ ਨੂੰ ਮਿਲੇਗਾ ਨਵਾਂ ਮੁੱਖ ਮੰਤਰੀ, ਸੁਨੀਲ ਜਾਖੜ ਦਾ ਨਾਂਅ ਸਭ ਤੋਂ ਅੱਗੇ
. . .  about 2 hours ago
ਚੰਡੀਗੜ੍ਹ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਦਿੱਤਾ ਗਿਆ, ਜਿਸ ਤੋਂ ਬਾਅਦ ਪੰਜਾਬ ਵਿਧਾਇਕ ਦਲ ਦੀ ਮੀਟਿੰਗ ਹੋਈ, ਜਿਸ ਵਿਚ ਦੋ ਮਤੇ ਪਾਸ ਕੀਤੇ ਗਏ ਅਤੇ ਕਿਸ ਆਗੂ ਨੂੰ ਮੁੱਖ ਮੰਤਰੀ ਬਣਾਉਣਾ ਹੈ, ਇਹ ਸਾਰਾ ਫ਼ੈਸਲਾ ਆਲਾ ਹਾਈਕਮਾਨ 'ਤੇ ਛੱਡ ਦਿੱਤਾ...
⭐ਮਾਣਕ - ਮੋਤੀ⭐
. . .  about 2 hours ago
ਬੀ.ਆਰ.ਟੀ. ਬੱਸ ਨੇ ਨੌਜਵਾਨ ਕੁਚਲਿਆ
. . .  1 day ago
ਸੁਲਤਾਨਵਿੰਡ (ਅੰਮ੍ਰਿਤਸਰ) , 18 ਸਤੰਬਰ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ-ਜਲੰਧਰ ਰੋਡ ਨੇੜੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਇਕ ਨੌਜਵਾਨ ਨੂੰ ਬੀ.ਆਰ.ਟੀ. ਬੱਸ ਵਲੋਂ ਕੁਚਲ ਦਿੱਤਾ ਗਿਆ। ਜਿਸ ਦੀ ਮੌਕੇ 'ਤੇ ਮੌਤ ਹੋ ਗਈ...
ਲੋਕ ਮੇਰੀ ਸਰਕਾਰ ਤੋਂ ਸਨ ਖ਼ੁਸ਼ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਅਪਮਾਨਿਤ ਮਹਿਸੂਸ ਕਰ ਰਹੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਫ਼ੈਸਲੇ ਦੀ ਸਮਝ ਨਹੀਂ ਆਈ। ਉਨ੍ਹਾਂ ਨੇ ਕਿਹਾ ਕਿ ਲੋਕ ਉਨ੍ਹਾਂ ਦੀ ਸਰਕਾਰ ਤੋਂ ਖ਼ੁਸ਼ ਸਨ ਪ੍ਰੰਤੂ ਪਾਰਟੀ ਲੀਡਰਾਂ ਦੀ ਅਤਿ ਪ੍ਰਤੀਕਿਰਿਆ...
ਤਬਾਹੀ ਲੈ ਕੇ ਆਏਗਾ ਸਿੱਧੂ, ਪਾਕਿਸਤਾਨ ਨਾਲ ਹਨ ਨੇੜਲੇ ਸਬੰਧ, ਦੇਸ਼ ਦੀ ਸੁਰੱਖਿਆ ਲਈ ਖ਼ਤਰਾ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਕਾਬਲ ਵਿਅਕਤੀ ਹਨ। ਉਹ ਤਬਾਹਕੁਨ ਸਾਬਤ ਹੋਣਗੇ। ਕੈਪਟਨ ਨੇ ਕਿਹਾ ਕਿ...
ਅਗਲੇ ਪ੍ਰਬੰਧਾਂ ਤੱਕ ਅਜੇ ਕੈਪਟਨ ਸੰਭਾਲਣਗੇ ਮੁੱਖ ਮੰਤਰੀ ਦਫ਼ਤਰ ਦੀ ਜ਼ਿੰਮੇਵਾਰੀ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਰਾਜਪਾਲ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਤੇ ਉਨ੍ਹਾਂ ਦੀ ਵਜ਼ਾਰਤ ਵਲੋਂ ਦਿੱਤੇ ਗਏ ਅਸਤੀਫ਼ਿਆਂ ਨੂੰ ਪ੍ਰਵਾਨ ਕਰ ਲਿਆ ਹੈ ਪ੍ਰੰਤੂ ਇਸ ਦੇ ਨਾਲ ਹੀ ਉਨ੍ਹਾਂ ਨੂੰ ਉਸ ਵਕਤ ਤੱਕ ਵਿਭਾਗਾਂ ਵਿਚ ਵਿਚਰਨ ਲਈ ਕਿਹਾ ਗਿਆ ਹੈ, ਜਦੋਂ ਤੱਕ ਉਨ੍ਹਾਂ ਦੇ ਬਦਲ ਪ੍ਰਬੰਧ ਨਹੀਂ ਹੋ ਜਾਂਦਾ...
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ
. . .  1 day ago
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ...
ਪੰਜਾਬ ਵਿਧਾਇਕ ਦਲ ਦੀ ਮੀਟਿੰਗ 'ਚ ਦੋ ਮਤੇ ਸਰਬਸੰਮਤੀ ਨਾਲ ਹੋਏ ਪਾਸ - ਹਰੀਸ਼ ਰਾਵਤ
. . .  1 day ago
ਸੀ.ਐਲ.ਪੀ. ਦੀ ਮੀਟਿੰਗ ਵਿਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਮਤਾ ਹੋਇਆ ਪਾਸ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ ਅਤੇ ਨਵੇਂ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ...
ਕੈਪਟਨ ਦੇ ਅਸਤੀਫ਼ੇ 'ਤੇ ਅਨਿਲ ਵਿਜ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਇਸ ਦੀ ਸਕ੍ਰਿਪਟ ਤਾਂ...
ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਕਰਨਗੇ ਭਾਰਤ ਦਾ ਦੌਰਾ, ਪ੍ਰਧਾਨ ਮੰਤਰੀ ਨਾਲ ਵੀ ਹੋਵੇਗੀ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਸਤੰਬਰ - ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਪ੍ਰਿੰਸ ਫੈਸਲ ਬਿਨ ਫਰਹਾਨ ਅਲ ਸੌਦ ਭਾਰਤ ਆਉਣਗੇ। ਉਹ 19 ਸਤੰਬਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ...
ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਚ ਮਿਲੀ ਬੰਬਨੁਮਾ ਵਸਤੂ
. . .  1 day ago
ਜਲਾਲਾਬਾਦ, 18 ਸਤੰਬਰ (ਕਰਨ ਚੁਚਰਾ) - ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਤੇ ਵਿਸਫੋਟਕ ਸਮਗਰੀ ਮਿਲਣ ਦਾ ਸਮਾਚਾਰ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਕ ਤੌਰ 'ਤੇ ਕੋਈ ਪੁਸ਼ਟੀ ਤਾਂ ਨਹੀਂ ਕੀਤੀ ਗਈ ਹੈ...
ਵਿਧਾਇਕ ਦਲ ਦੀ ਮੀਟਿੰਗ ਹੋਈ ਸ਼ੁਰੂ
. . .  1 day ago
ਚੰਡੀਗੜ੍ਹ, 18 ਸਤੰਬਰ - ਵਿਧਾਇਕ ਦਲ ਦੀ ਮੀਟਿੰਗ (ਸੀ.ਐੱਲ.ਪੀ.) ਹੋਈ...
ਮੇਰਾ ਕੀਤਾ ਗਿਆ ਅਪਮਾਨ, ਜੋ ਹਾਈਕਮਾਨ ਨੂੰ ਪਸੰਦ ਹੈ, ਉਸ ਨੂੰ ਬਣਾ ਲੈਣ ਮੁੱਖ ਮੰਤਰੀ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਵਾਰ-ਵਾਰ ਅਪਮਾਨ ਹੋਇਆ ਹੈ...
ਕੈਪਟਨ ਵਲੋਂ ਮੀਡੀਆ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਕੈਪਟਨ ਤੇ ਉਨ੍ਹਾਂ ਦੇ ਮੰਤਰੀ ਮੰਡਲ ਵਲੋਂ ਪੰਜਾਬ ਦੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਉਨ੍ਹਾਂ ਨੇ ਆਪਣਾ....
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਰਾਜ ਭਵਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਪਹੁੰਚੇ ...
ਰਾਜ ਭਵਨ ਦੇ ਬਾਹਰ ਮੀਡੀਆ ਨਾਲ ਕੈਪਟਨ ਕਰਨਗੇ ਗੱਲ, ਮੇਰੇ ਪਿਤਾ ਕਰਨਗੇ ਨਵੀਂ ਸ਼ੁਰੂਆਤ - ਰਣਇੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੁਝ ਹੀ ਮਿੰਟਾਂ ਵਿਚ ਸਾਰੀ ਸਥਿਤੀ ਸਪਸ਼ਟ ਹੋ ਜਾਵੇਗੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਦੇ ਬਾਹਰ ਮੀਡੀਆ ਨਾਲ ਮੁਖ਼ਾਤਬ ਹੋ ਕੇ ਸਾਰੀ ਗੱਲ ਤੋਂ ਪਰਦਾ ਚੁੱਕਣਗੇ। ਇਸ ਦੇ ਨਾਲ ਹੀ ਰਣਇੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨਵੀਂ ਸ਼ੁਰੂਆਤ ਕਰਨਗੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 24 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਮੁਸ਼ਕਿਲਾਂ ਨਾਲ ਜੂਝਣ 'ਤੇ ਇਨ੍ਹਾਂ ਦਾ ਦੇਰ-ਸਵੇਰ ਹੱਲ ਜ਼ਰੂਰ ਹੁੰਦਾ ਹੈ। ਆਰਿਆ ਭੱਟ

ਹੁਸ਼ਿਆਰਪੁਰ / ਮੁਕੇਰੀਆਂ

ਕੋਵਿਡ ਮਰੀਜ਼ਾਂ ਦੀ ਨਿਗਰਾਨੀ ਰੱਖਣ 'ਚ ਸਹਾਈ ਸਾਬਿਤ ਹੋਵੇਗਾ ਇਤਿਹਾਸ ਪੋਰਟਲ-ਡੀ.ਸੀ.ਅਪਨੀਤ ਰਿਆਤ

ਹੁਸ਼ਿਆਰਪੁਰ, 5 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਅਪਨੀਤ ਨੇ ਕਿਹਾ ਕਿ ਇਤਿਹਾਸ ਪੋਰਟਲ ਰਾਹੀਂ ਜ਼ਿਲ੍ਹਾ ਪ੍ਰਸ਼ਾਸਨ ਕੋਵਿਡ-19 ਦੇ ਫੈਲਾਅ ਨੂੰ ਰੋਕਣ ਦੇ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ | ਇਸ ਉੱਨਤ ਤਕਨੀਕ ਦਾ ਪ੍ਰਯੋਗ ਕਰਕੇ ਕੋਰੋਨਾ ਪ੍ਰਭਾਵਿਤ ਖੇਤਰਾਂ ਵਿਚ ਲੋਕਾਂ ਦੀ ਮੂਵਮੈਂਟ 'ਤੇ ਨਿਗਰਾਨੀ ਰੱਖੀ ਜਾਵੇਗੀ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਇਨ੍ਹਾਂ ਸਾਰੇ ਖੇਤਰਾਂ ਵਿਚ ਟੈਸਟਿੰਗ ਨੂੰ ਵਧਾਉਣਗੀਆਂ ਤਾਂ ਜੋ ਕੋਵਿਡ ਦੇ ਫੈਲਾਅ ਨੂੰ ਰੋਕਿਆ ਜਾ ਸਕੇ | ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਪ੍ਰਸ਼ਾਸਨਿਕ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ | ਉਨ੍ਹਾਂ ਕਿਹਾ ਕਿ ਕੰਟਰੈਕਟ ਟਰੇਸਿੰਗ ਅਤੇ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਨਿਗਰਾਨੀ ਨੂੰ ਹੋਰ ਬਿਹਤਰ ਬਣਾਉਣ ਲਈ ਇਤਿਹਾਸ ਪੋਰਟਲ ਕਾਫੀ ਸਹਿਯੋਗੀ ਸਾਬਤ ਹੋਵੇਗਾ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਤਿਹਾਸ ਪੋਰਟਲ ਦੀ ਮਦਦ ਨਾਲ ਪ੍ਰਸ਼ਾਸਨ ਉਨ੍ਹਾਂ ਖੇਤਰਾਂ ਦੀ ਪਹਿਚਾਣ ਕਰ ਸਕਦਾ ਹੈ ਜਿੱਥੇ ਕੋਰੋਨਾ ਫੈਲਣ ਦੀ ਸੰਭਾਵਨਾ ਬਹੁਤ ਵੱਧ ਹੈ | ਉਨ੍ਹਾਂ ਕਿਹਾ ਕਿ ਸਹਾਇਕ ਕਮਿਸ਼ਨਰ ਕਿਰਪਾਲਵੀਰ ਸਿੰਘ ਇਤਿਹਾਸ ਪੋਰਟਲ ਸਬੰਧੀ ਨੋਡਲ ਅਧਿਕਾਰੀ ਨਿਯੁਕਤ ਕੀਤੇ ਗਏ ਹਨ | ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਹੌਂਸਲਾ ਵਧਾਉਂਦੇ ਹੋਏ ਕਿਹਾ ਕਿ ਅੱਜ ਪੂਰਾ ਦੇਸ਼ ਬਹੁਤ ਮੁਸ਼ਕਿਲ ਦੌਰ ਤੋਂ ਗੁਜ਼ਰ ਰਿਹਾ ਹੈ ਅਤੇ ਸਾਰੇ ਸਿਹਤ ਸੇਵਾਵਾਂ ਦੇ ਪ੍ਰਤੀ ਉਮੀਦ ਨਾਲ ਦੇਖ ਰਹੇ ਹਨ, ਇਸ ਤਰ੍ਹਾਂ ਦੇ ਸਮੇਂ 'ਚ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਪਹਿਲਾਂ ਨਾਲੋਂ ਜ਼ਿਆਦਾ ਵੱਧ ਜਾਂਦੀ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਰੋਜ਼ਾਨਾ 3500 ਤੋਂ 4000 ਕੋਵਿਡ ਟੈੱਸਟ ਹੋ ਰਹੇ ਹਨ ਜੋ ਕਿ ਇਕ ਚੰਗੀ ਨਿਸ਼ਾਨੀ ਹੈ | ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਟੈੱਸਟ ਹੋਣ ਨਾਲ ਅਸੀਂ ਸਾਰੇ ਇਸ ਵਾਇਰਸ ਦੇ ਫੈਲਾਅ ਨੂੰ ਰੋਕਣ ਦੇ ਲਈ ਕੰਮ ਕਰ ਸਕਦੇ ਹਾਂ | ਅਪਨੀਤ ਰਿਆਤ ਨੇ ਸਾਰੇ ਐਸ.ਡੀ.ਐਮਜ਼ ਅਤੇ ਐਸ.ਐਮ.ਓਜ਼ ਨੂੰ ਨਿਰਦੇਸ਼ ਦਿੱਤੇ ਕਿ ਉਹ ਵੀਰਵਾਰ ਸਵੇਰ ਤੋਂ ਆਪਣੇ-ਆਪਣੇ ਖੇਤਰਾਂ ਦੀਆਂ ਸਬਜ਼ੀਆਂ ਮੰਡੀਆਂ ਅਤੇ ਅਨਾਜ ਮੰਡੀਆਂ ਵਿਚ ਕੋਵਿਡ ਟੈਸਟਿੰਗ ਕੈਂਪ ਲਗਾਉਣ | ਇਸ ਮੌਕੇ ਐਸ.ਪੀ. ਰਣਦੀਪ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਅਮਿਤ ਮਹਾਜਨ, ਐਸ.ਡੀ.ਐਮ. ਮੁਕੇਰੀਆਂ ਅਸ਼ੋਕ ਕੁਮਾਰ, ਐਸ.ਡੀ.ਐਮ. ਦਸੂਹਾ ਰਣਦੀਪ ਸਿੰਘ ਹੀਰ, ਐਸ.ਡੀ.ਐਮ. ਗੜ੍ਹਸ਼ੰਕਰ ਹਰਬੰਸ ਸਿੰਘ, ਸਹਾਇਕ ਕਮਿਸ਼ਨਰ ਕਿਰਪਾਲਵੀਰ ਸਿੰਘ, ਸਿਵਲ ਸਰਜਨ ਡਾ. ਰਣਜੀਤ ਸਿੰਘ ਘੋਤੜਾ ਆਦਿ ਹਾਜ਼ਰ ਸਨ |
ਜ਼ਿਲ੍ਹੇ 'ਚ 7 ਕੋਰੋਨਾ ਪੀੜਤਾਂ ਦੀ ਮੌਤ, 345 ਨਵੇਂ ਮਾਮਲੇ
ਹੁਸ਼ਿਆਰਪੁਰ, (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 345 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 20075 ਅਤੇ 7 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 762 ਹੋ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਰਣਜੀਤ ਸਿੰਘ ਘੋਤੜਾ ਨੇ ਦੱਸਿਆ ਕਿ 3949 ਸੈਂਪਲਾਂ ਦੀ ਪ੍ਰਾਪਤ ਹੋਈ ਰਿਪੋਰਟ 'ਚ ਜ਼ਿਲ੍ਹੇ ਦੇ ਵੱਖ-ਵੱਖ ਸਿਹਤ ਬਲਾਕਾਂ ਨਾਲ ਸਬੰਧਿਤ 345 ਸੈਂਪਲ ਪਾਜ਼ੀਟਿਵ ਆਏ ਹਨ | ਉਨ੍ਹਾਂ ਦੱਸਿਆ ਕਿ ਕੋਵਿਡ-19 ਵਾਇਰਸ ਦੇ ਸ਼ੱਕੀ ਲੱਛਣਾਂ ਵਾਲੇ ਵਿਅਕਤੀਆਂ ਦੇ 3951 ਨਵੇਂ ਸੈਂਪਲ ਲਏ ਗਏ, ਜਿਸ ਨਾਲ ਕੁੱਲ ਸੈਂਪਲਾਂ ਦੀ ਗਿਣਤੀ 467161 ਹੋ ਗਈ ਹੈ, ਜਿਨ੍ਹਾਂ 'ਚੋਂ 20075 ਸੈਂਪਲ ਪਾਜ਼ੀਟਿਵ, 440359 ਸੈਂਪਲ ਨੈਗੇਟਿਵ, 8345 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ, 202 ਸੈਂਪਲ ਇਨਵੈਲਿਡ ਹਨ, 762 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ, 2093 ਕੇਸ ਐਕਟਿਵ, 18820 ਮਰੀਜ਼ ਠੀਕ ਹੋ ਕੇ ਘਰ ਜਾ ਚੁੱਕੇ ਹਨ | ਉਨ੍ਹਾਂ ਦੱਸਿਆ ਕਿ ਨਿਊ ਸਿਵਲ ਲਾਈਨ ਹੁਸ਼ਿਆਰਪੁਰ ਦੇ 72 ਸਾਲਾ ਵਿਅਕਤੀ, ਪਿੱਪਲਾਵਾਲਾ ਦੀ 70 ਸਾਲਾ ਔਰਤ, ਪੁਰਹੀਰਾਂ ਦੇ 65 ਸਾਲਾ ਵਿਅਕਤੀ, ਢੋਲਵਾਹਾ ਦੇ 46 ਸਾਲਾ ਵਿਅਕਤੀ, ਪਾਲਦੀ ਦੀ 50 ਸਾਲਾ ਔਰਤ, ਮੰਡੇਰ ਦੀ 60 ਸਾਲਾ ਔਰਤ ਅਤੇ ਪੱਟੀ ਦੀ 65 ਸਾਲਾ ਔਰਤ ਦੀ ਮੌਤ ਹੋ ਚੁੱਕੀ ਹੈ | ਉਨ੍ਹਾਂ ਦੱਸਿਆ ਕਿ ਇਹ ਮਿ੍ਤਕ ਮਰੀਜ਼ ਕੋਰੋਨਾ ਪਾਜ਼ੀਟਿਵ ਸਨ | ਉਨ੍ਹਾਂ ਦੱਸਿਆ ਕਿ ਉਕਤ ਤੋਂ ਇਲਾਵਾ ਬਾਹਰਲੇ ਜ਼ਿਲਿ੍ਹਆਂ ਨਾਲ ਸਬੰਧਿਤ 16 ਹੋਰ ਸੈਂਪਲ ਪਾਜ਼ੀਟਿਵ ਆਏ ਹਨ |

ਦੇਸੀ ਸ਼ਰਾਬ ਕੱਢਦਾ ਵਿਅਕਤੀ ਕਾਬੂ

ਚੱਬੇਵਾਲ, 5 ਮਈ (ਥਿਆੜਾ)-ਥਾਣਾ ਚੱਬੇਵਾਲ ਦੀ ਪੁਲਿਸ ਨੇ ਦੇਸੀ ਸ਼ਰਾਬ ਅਤੇ ਸ਼ਰਾਬ ਕੱਢਣ ਵਾਲੇ ਸਮਾਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਣਕਾਰੀ ਮੁਤਾਬਕ ਏ.ਐਸ.ਆਈ ਸੁਖਵਿੰਦਰ ਸਿੰਘ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਮੁਖਬਰ ਦੀ ਇਤਲਾਹ ਤੇ ਪਿੰਡ ਸੋਨਾ ...

ਪੂਰੀ ਖ਼ਬਰ »

ਰਮਨਪ੍ਰੀਤ ਹਸਪਤਾਲ 'ਚ ਕੋਵਿਡ ਸੈਂਟਰ ਬਣਿਆ

ਗੜ੍ਹਸ਼ੰਕਰ, 5 ਮਈ (ਧਾਲੀਵਾਲ)- ਸਰਕਾਰ ਵਲੋਂ ਗੜ੍ਹਸ਼ੰਕਰ ਦੇ ਚੰਡੀਗੜ੍ਹ ਰੋਡ 'ਤੇ ਸਥਿਤ ਰਮਨਪ੍ਰੀਤ ਹਸਪਤਾਲ ਨੂੰ ਕੋਵਿਡ-19 ਦੇ ਆਈਸੋਲੇਸ਼ਨ ਫੈਸਿਲੀਟੀਜ਼ ਸਬੰਧੀ ਕੋਵਿਡ ਸੈਂਟਰਾਂ ਦੀ ਸੂਚੀ ਵਿਚ ਸ਼ਾਮਿਲ ਕੀਤਾ ਗਿਆ ਹੈ | ਨੋਡਲ ਅਫਸਰ ਡਾ. ਰਮਨਪ੍ਰੀਤ ਕੌਰ ਨੇ ਦੱਸਿਆ ...

ਪੂਰੀ ਖ਼ਬਰ »

ਦੋ ਸਕੇ ਭਰਾਵਾਂ ਨੇ ਗੁਆਂਢ 'ਚ ਰਹਿੰਦੇ ਵਿਅਕਤੀ 'ਤੇ ਕੀਤਾ ਹਮਲਾ

ਹੁਸ਼ਿਆਰਪੁਰ, 5 ਮਈ (ਬਲਜਿੰਦਰਪਾਲ ਸਿੰਘ)- ਅੱਜ ਬਾਅਦ ਦੁਪਹਿਰ ਸਥਾਨਕ ਰੇਲਵੇ ਰੋਡ 'ਤੇ ਆਪਣੇ ਕੁੱਤੇ ਸੜਕ 'ਤੇ ਘੁੰਮਾ ਰਹੇ ਵਿਅਕਤੀ 'ਤੇ ਦੋ ਸਕੇ ਭਰਾਵਾਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਦੌਰਾਨ ਜਦੋਂ ਉਸ ਦੇ ਲੜਕੇ ਨੇ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਵਿਅਕਤੀ ਕਾਬੂ

ਮੁਕੇਰੀਆਂ, 5 ਮਈ (ਰਾਮਗੜ੍ਹੀਆ)- ਜ਼ਿਲ੍ਹਾ ਪੁਲਿਸ ਮੁਖੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਬ ਇੰਸਪੈਕਟਰ ਪਰਮਜੀਤ ਸਿੰਘ, ਸੀ.ਟੀ. ਰਜਤ ਕੁਮਾਰ ਅਤੇ ਅੰਮਿ੍ਤਪਾਲ ਸਿੰਘ ਵਲੋਂ ਗਸ਼ਤ ਦੌਰਾਨ ਇਕ ਵਿਅਕਤੀ ਤੋਂ 30 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕਰਨ ਦਾ ਸਮਾਚਾਰ ਪ੍ਰਾਪਤ ...

ਪੂਰੀ ਖ਼ਬਰ »

ਭਾਜਪਾ ਨੇ ਮਮਤਾ ਬੈਨਰਜੀ ਸਰਕਾਰ ਖ਼ਿਲਾਫ਼ ਲਗਾਇਆ ਧਰਨਾ

ਹਾਜੀਪੁਰ, 5 ਮਈ (ਜੋਗਿੰਦਰ ਸਿੰਘ)- ਪੱਛਮੀ ਬੰਗਾਲ ਵਿਚ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ 'ਤੇ ਹੋ ਰਹੇ ਜਾਨਲੇਵਾ ਹਮਲਿਆਂ ਦੇ ਵਿਰੋਧ ਵਿਚ ਅੱਜ ਭਾਜਪਾ ਮੰਡਲ ਹਾਜੀਪੁਰ ਵਲੋਂ ਪ੍ਰਧਾਨ ਅਨਿਲ ਵਸ਼ਿਸ਼ਟ ਦੀ ਅਗਵਾਈ 'ਚ ਬੱਸ ਅੱਡਾ ਹਾਜੀਪੁਰ ਵਿਖੇ ਧਰਨਾ ਲਗਾਇਆ | ਜਿਸ ਵਿਚ ...

ਪੂਰੀ ਖ਼ਬਰ »

ਬੰਗਾਲ 'ਚ ਚੋਣਾਂ ਤੋਂ ਬਾਅਦ ਹੋਈ ਹਿੰਸਾ ਖ਼ਿਲਾਫ਼ ਭਾਜਪਾ ਵਲੋਂ ਰੋਸ ਧਰਨਾ

ਮੁਕੇਰੀਆਂ, 5 ਮਈ (ਰਾਮਗੜ੍ਹੀਆ)- ਅੱਜ ਮੁਕੇਰੀਆਂ ਵਿਖੇ ਭਾਜਪਾ ਨੇਤਾਵਾਂ ਵਲੋਂ ਪੱਛਮੀ ਬੰਗਾਲ ਵਿਚ ਹੋਈਆਂ ਵਿਧਾਨ ਸਭਾ ਦੀਆਂ ਚੋਣਾਂ ਪਿੱਛੋਂ ਹੋਈ ਹਿੰਸਾ ਮਗਰੋਂ ਭਾਜਪਾ ਦੇ ਦਫ਼ਤਰਾਂ ਦੀ ਸਾੜ ਫੂਕ ਅਤੇ ਵਰਕਰਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਰੋਸ ਵਜੋਂ ...

ਪੂਰੀ ਖ਼ਬਰ »

ਲਿਫ਼ਟਿੰਗ ਨਾ ਹੋਣ ਕਾਰਨ ਆੜ੍ਹਤੀ/ਕਿਸਾਨ ਪ੍ਰੇਸ਼ਾਨ

ਅੱਡਾ ਸਰਾਂ, 5 ਮਈ (ਹਰਜਿੰਦਰ ਸਿੰਘ ਮਸੀਤੀ)-ਮਾਰਕੀਟ ਕਮੇਟੀ ਟਾਂਡਾ ਅਧੀਨ ਆਉਂਦੇ ਖ਼ਰੀਦ ਕੇਂਦਰ ਘੋੜੇਵਾਹਾ ਵਿਚ ਖ਼ਰੀਦ ਏਜੰਸੀ ਮਾਰਕਫੈੱਡ ਵੱਲੋਂ ਖ਼ਰੀਦ ਕੀਤੀ ਗਈ ਕਣਕ ਦੀ ਲਿਫ਼ਟਿੰਗ ਅਤੇ ਬਾਰਦਾਨੇ ਦੀ ਕਮੀ ਦੇ ਕਾਰਨ ਪਿਛਲੇ ਕਈ ਦਿਨਾਂ ਤੋਂ ਨਾ ਹੋਣ ਕਾਰਨ ...

ਪੂਰੀ ਖ਼ਬਰ »

ਹਨੇਰੀ ਨਾਲ ਟੁੱਟੀ ਹਾਈ ਵੋਲਟੇਜ ਤਾਰ ਦੀ ਚਪੇਟ 'ਚ ਆ ਕੇ ਵਿਅਕਤੀ ਤੇ ਸਾਂਬਰ ਦੀ ਮੌਤ

ਬੀਣੇਵਾਲ, 5 ਮਈ (ਬੈਜ ਚੌਧਰੀ)-ਬੀਣੇਵਾਲ ਦੇ ਜੰਗਲ 'ਚੋਂ ਲੰਘ ਰਹੀ ਭਾਖੜਾ-ਨੰਗਲ ਡੈਮ ਮੇਨ ਲਾਈਨ (220 ਕੇ.ਵੀ.) ਦੀ ਮੀਂਹ ਹਨੇਰੀ ਨਾਲ ਟੁੱਟ ਕੇ ਜ਼ਮੀਨ 'ਤੇ ਪਈ ਤਾਰ ਦੀ ਚਪੇਟ 'ਚ ਆਉਣ ਨਾਲ ਇਕ ਵਿਅਕਤੀ ਤੇ ਇਕ ਜੰਗਲੀ ਜਾਨਵਰ ਦੀ ਮੌਤ ਹੋਣ ਦੀ ਖ਼ਬਰ ਹੈ | ਘਟਨਾ ਸਵੇਰੇ ਕਰੀਬ 9 ...

ਪੂਰੀ ਖ਼ਬਰ »

'ਆਪ' ਤੋਂ ਬਾਅਦ ਆਜ਼ਾਦ ਮੈਂਬਰਾਂ ਨੇ ਵੀ ਉਠਾਇਆ ਹਰਿਆਣਾ-ਢੋਲਵਾਹਾ ਸੜਕ ਦਾ ਮੁੱਦਾ

ਹਰਿਆਣਾ, 5 ਮਈ (ਹਰਮੇਲ ਸਿੰਘ ਖੱਖ)- ਕਸਬਾ ਹਰਿਆਣਾ ਤੋਂ ਢੋਲਵਾਹਾ ਸੜਕ 'ਤੇ ਨਜ਼ਦੀਕ ਹੀਰਾ ਕਲੋਨੀ 'ਤੇ ਪਿਛਲੇ ਲੰਬੇ ਸਮੇਂ ਤੋਂ ਸੜਕ ਖ਼ਰਾਬ ਹੈ, ਜਿਸ ਲਈ ਬੀਤੇ ਦਿਨੀਂ ਆਮ ਆਦਮੀ ਪਾਰਟੀ ਵਲੋਂ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਸੀ ਤੇ ਹੁਣ ਨਗਰ ਕੌਂਸਲ ਹਰਿਆਣਾ ਦੇ ...

ਪੂਰੀ ਖ਼ਬਰ »

ਕੋਰੋਨਾ ਸਬੰਧੀ ਪੂਰੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਏ-ਇਕਬਾਲ ਸਿੰਘ

ਹਰਿਆਣਾ, 5 ਮਈ (ਹਰਮੇਲ ਸਿੰਘ ਖੱਖ)-ਦੇਸ਼ ਅਤੇ ਸੂਬੇ ਅੰਦਰ ਵਧਦੇ ਜਾ ਰਹੇ ਕੋਰੋਨਾ ਦੇ ਕੇਸਾਂ ਦੇ ਸਬੰਧ 'ਚ ਪੰਜਾਬ ਸਰਕਾਰ ਵਲੋਂ ਕੁੱਝ ਪਾਬੰਦੀਆਂ ਲਗਾਈਆਂ ਗਈਆਂ ਹਨ, ਜਿਨ੍ਹਾਂ ਦੀ ਪਾਲਣਾ ਅੱਜ ਸਾਨੂੰ ਮਿੱਲ ਕੇ ਕਰਨੀ ਚਾਹੀਦੀ ਹੈ ਤਾਂ ਜੋ ਕੋਰੋਨਾ ਨੂੰ ਹਰਾਇਆ ਜਾ ਸਕੇ ...

ਪੂਰੀ ਖ਼ਬਰ »

ਕਾਨੂੰਨ ਦੀ ਉਲੰਘਣਾ ਕਰਨ 'ਤੇ ਮਾਮਲਾ ਦਰਜ

ਮੁਕੇਰੀਆਂ, 5 ਮਈ (ਰਾਮਗੜ੍ਹੀਆ)- ਪੰਜਾਬ ਸਰਕਾਰ ਵਲੋਂ ਕੋਵਿਡ-19 ਦੀ ਮਹਾਂਮਾਰੀ ਦੇ ਚੱਲਦਿਆਂ ਨਵੀਆਂ ਬਣਾਈਆਂ ਗਈਆਂ ਗਾਈਡ ਲਾਈਨਾਂ ਦੀ ਉਲੰਘਣਾ ਕਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਬਲਵੰਤ ਸਿੰਘ ਨੇ ...

ਪੂਰੀ ਖ਼ਬਰ »

ਪੱਛਮੀ ਬੰਗਾਲ ਦੇ ਲੋਕਾਂ ਨੇ ਕਿਸਾਨੀ ਦਰਦ ਨੂੰ ਸਮਝਦੇ ਹੋਏ ਭਾਜਪਾ ਨੂੰ ਨਕਾਰਿਆ-ਗੇਰਾ

ਹਾਜੀਪੁਰ, 5 ਮਈ (ਜੋਗਿੰਦਰ ਸਿੰਘ)- ਪੱਛਮੀ ਬੰਗਾਲ ਵਿਧਾਨ ਸਭਾ ਦੇ ਆਏ ਨਤੀਜਿਆਂ ਨੇ ਇਹ ਸਾਫ਼ ਕਰ ਦਿੱਤਾ ਹੈ ਕਿ ਭਾਰਤ ਦੇ ਲੋਕ ਹੁਣ ਕੀ ਚਾਹੁੰਦੇ ਹਨ ਪੱਛਮੀ ਬੰਗਾਲ ਦੇ ਲੋਕਾਂ ਨੇ ਕਿਸਾਨ ਤੇ ਕਿਸਾਨੀ ਦੇ ਦਰਦ ਨੂੰ ਸਮਝਦਿਆਂ ਭਾਜਪਾ ਨੂੰ ਬਹੁਤ ਬੁਰੀ ਤਰ੍ਹਾਂ ਨਕਾਰਿਆ ...

ਪੂਰੀ ਖ਼ਬਰ »

ਠੰਡਲ ਵਲੋਂ ਕੁਦਰਤੀ ਆਫ਼ਤ ਦੇ ਸ਼ਿਕਾਰ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ

ਹੁਸ਼ਿਆਰਪੁਰ, 5 ਮਈ (ਨਰਿੰਦਰ ਸਿੰਘ ਬੱਡਲਾ)-ਬੀਤੀ ਦਿਨ ਪਿੰਡ ਬਲੀਮਾ ਵਿਖੇ ਗੁੱਜਰਾਂ ਦੇ ਡੇਰੇ 'ਤੇ ਅਸਮਾਨੀ ਬਿਜਲੀ ਡਿੱਗਣ ਨਾਲ 7 ਮੱਝਾਂ ਮਰ ਗਈਆਂ ਸਨ, ਜਿਸ 'ਤੇ ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਵਲੋਂ ਗਾਮੀ ਪੁੱਤਰ ਇਬਾਰਾਹਿਮ ਵਾਸੀ ਬਲੀਮਾ ਦੇ ਘਰ ਪਹੁੰਚ ...

ਪੂਰੀ ਖ਼ਬਰ »

ਭਾਜਪਾ ਆਗੂਆਂ ਨੇ ਮਮਤਾ ਬੈਨਰਜੀ ਦੀ ਸਰਕਾਰ ਖ਼ਿਲਾਫ਼ ਦਿੱਤਾ ਧਰਨਾ

ਦਸੂਹਾ, 5 ਮਈ (ਕੌਸ਼ਲ)-ਬੰਗਾਲ ਦੇ ਭਾਜਪਾ ਵਰਕਰਾਂ 'ਤੇ ਲਗਾਤਾਰ ਜੋ ਹਮਲੇ ਹੋ ਰਹੇ ਹਨ, ਇਸ ਦੀ ਨਿੰਦਾ ਕਰਦਿਆਂ, ਭਾਜਪਾ ਵਰਕਰਾਂ ਨੇ ਦਸੂਹਾ ਵਿਖੇ ਧਰਨਾ ਦਿੱਤਾ, ਜਿਸ 'ਚ ਪੰਜਾਬ ਕਾਰਜਕਾਰੀ ਮੈਂਬਰ, ਉੱਤਰੀ ਰੇਲਵੇ ਮੈਂਬਰ, ਰਵੀ ਸਿੰਗਰੀ ਅਤੇ ਮੰਡਲ ਪ੍ਰਧਾਨ ਕੁੰਦਨ ਲਾਲ, ...

ਪੂਰੀ ਖ਼ਬਰ »

72 ਘੰਟੇ ਤਾਂ ਕੀ 15 ਦਿਨ ਬਾਅਦ ਵੀ ਕਿਸਾਨਾਂ ਨੂੰ ਨਹੀਂ ਹੋ ਰਹੀ ਅਦਾਇਗੀ

ਮਾਹਿਲਪੁਰ, 5 ਮਈ (ਦੀਪਕ ਅਗਨੀਹੋਤਰੀ)-ਕਿਸਾਨੀ ਬਿੱਲਾਂ ਦੇ ਵਿਰੋਧ ਦੌਰਾਨ ਕੇਂਦਰ ਅਤੇ ਸੂਬਾ ਸਰਕਾਰ ਵਲੋਂ ਕਿਸਾਨਾਂ ਨੂੰ ਉਨ੍ਹਾਂ ਦੀਆਂ ਜਿਣਸਾਂ ਦੀ ਕੀਤੀ ਜਾਣ ਵਾਲੀ ਸਿੱਧੇ ਖਾਤਿਆਂ 'ਚ ਅਦਾਇਗੀ ਦੇ ਪਹਿਲੇ ਤਜਰਬੇ ਦੀ ਹੀ ਮੰਡੀਆਂ 'ਚ ਹਵਾ ਨਿਕਲਣੀ ਸ਼ੁਰੂ ਹੋ ਗਈ | ...

ਪੂਰੀ ਖ਼ਬਰ »

ਜੀਓ ਰਿਲਾਇੰਸ ਕੰਪਨੀ ਦੇ ਦਫ਼ਤਰਾਂ ਸਾਹਮਣੇ ਲਗਾਇਆ ਧਰਨਾ ਜਾਰੀ

ਹੁਸ਼ਿਆਰਪੁਰ, 5 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਵਲੋਂ ਜੀਓ ਰਿਲਾਇੰਸ ਕੰਪਨੀ ਦੇ ਦਫ਼ਤਰਾਂ ਸਾਹਮਣੇ ਹੁਸ਼ਿਆਰਪੁਰ ਵਿਖੇ ਲਗਾਇਆ ਰੋਸ ਧਰਨਾ 175ਵੇਂ ਦਿਨ ਵੀ ਜਾਰੀ ਰਿਹਾ | ਇਸ ਮੌਕੇ ...

ਪੂਰੀ ਖ਼ਬਰ »

ਭਾਜਪਾ ਵਲੋਂ ਟੀ.ਐਮ.ਸੀ. ਖ਼ਿਲਾਫ਼ ਵੱਖ-ਵੱਖ ਥਾਵਾਂ 'ਤੇ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ, 5 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸ਼ਹਿਰ ਦੇ ਵੱਖ-ਵੱਖ ਚੌਂਕਾਂ 'ਚ ਭਾਜਪਾ ਦੇ 10-10 ਵਰਕਰਾਂ ਨੇ ਟੋਲੀਆਂ ਬਣਾ ਕੇ ਜ਼ਿਲ੍ਹਾ ਪ੍ਰਧਾਨ ਨਿਪੁੰਨ ਸ਼ਰਮਾ ਦੀ ਅਗਵਾਈ 'ਚ ਪੱਛਮ ਬੰਗਾਲ ਦੀ ਮਮਤਾ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ | ਇਸ ਮੌਕੇ ਮੰਡਲ ...

ਪੂਰੀ ਖ਼ਬਰ »

ਸ਼ਿਵਾਲਿਕ ਦੀਆਂ ਰਮਣੀਕ ਪਹਾੜੀਆਂ ਦੇ ਪੈਰਾਂ 'ਚ ਵਸਿਆ ਪਿੰਡ ਕੁਨੈਲ

ਲਖਵਿੰਦਰ ਸਿੰਘ ਧਾਲੀਵਾਲ 94176-76755 ਗੜ੍ਹਸ਼ੰਕਰ - ਗੜ੍ਹਸ਼ੰਕਰ ਤੋਂ 9 ਕਿੱਲੋਮੀਟਰ ਦੀ ਦੂਰੀ 'ਤੇ ਸ੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਨੂੰ ਜਾਣ ਵਾਲੀ ਸੜਕ ਦੇ ਵਿਚਕਾਰ ਸ਼ਿਵਾਲਿਕ ਦੀਆਂ ਰਮਣੀਕ ਪਹਾੜੀਆਂ ਦੇ ਪੈਰਾਂ 'ਚ ਵਸਿਆ ਪਿੰਡ ਕੁਨੈਲ ਧਾਰਮਿਕ ਪੱਖ ਤੋਂ ਨਿਵੇਕਲੀ ...

ਪੂਰੀ ਖ਼ਬਰ »

ਸੂਬੇ 'ਚੋਂ ਪਾਬੰਦੀਆਂ ਨਾ ਹਟਾਉਣ 'ਤੇ ਸਾਂਝਾ ਫ਼ਰੰਟ ਕਰੇਗਾ ਸੰਘਰਸ਼ ਸ਼ੁਰੂ-ਆਗੂ

ਹੁਸ਼ਿਆਰਪੁਰ, 5 ਮਈ (ਬਲਜਿੰਦਰਪਾਲ ਸਿੰਘ)-ਇਕ ਸਾਲ ਬਾਅਦ ਵੀ ਕੇਂਦਰ ਅਤੇ ਸੂਬਾ ਸਰਕਾਰ ਕੋਰੋਨਾ ਮਹਾਂਮਾਰੀ ਤੋਂ ਲੋਕਾਂ ਨੂੰ ਨਿਜਾਤ ਦਿਵਾਉਣ ਲਈ ਕੋਈ ਠੋਸ ਰਣਨੀਤੀ ਅਤੇ ਹਸਪਤਾਲਾਂ ਵਿਚ ਚੰਗੇ ਪ੍ਰਬੰਧ ਨਹੀਂ ਕਰ ਸਕੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਗੁਰਦੁਆਰਾ ...

ਪੂਰੀ ਖ਼ਬਰ »

ਜਥੇ. ਮੰਝਪੁਰ ਨੂੰ ਮੁਲਾਜ਼ਮ ਵਿੰਗ ਪੰਜਾਬ ਪ੍ਰਧਾਨ ਬਣਨ 'ਤੇ ਇਲਾਕੇ 'ਚ ਖ਼ੁਸ਼ੀ ਦੀ ਲਹਿਰ

ਭੰਗਾਲਾ, 5 ਮਈ (ਬਲਵਿੰਦਰਜੀਤ ਸਿੰਘ ਸੈਣੀ)- ਹਲਕਾ ਮੁਕੇਰੀਆਂ ਦੇ ਸੀਨੀਅਰ ਅਕਾਲੀ ਆਗੂ ਜਥੇ. ਈਸ਼ਰ ਸਿੰਘ ਮੰਝਪੁਰ ਨੂੰ ਸ਼੍ਰੋਮਣੀ ਅਕਾਲੀ ਦਲ ਮੁਲਾਜ਼ਮ ਵਿੰਗ ਪੰਜਾਬ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਇਲਾਕੇ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ | ਇਸ ਸਬੰਧੀ ...

ਪੂਰੀ ਖ਼ਬਰ »

ਪਿੰਡ ਚੋਹਕਾ ਦੇ ਆਜ਼ਾਦੀ ਘੁਲਾਟੀਏ ਰਣਜੀਤ ਸਿੰਘ ਨਹੀਂ ਰਹੇ

ਗੜ੍ਹਦੀਵਾਲਾ, 5 ਮਈ (ਚੱਗਰ)-ਆਜ਼ਾਦੀ ਘੁਲਾਟੀਏ ਰਣਜੀਤ ਸਿੰਘ ਪਿੰਡ ਚੋਹਕਾ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ | ਉਹ ਲਗਪਗ 102 ਵਰਿ੍ਹਆਂ ਦੇ ਸਨ | ਪਿੰਡ ਚੋਹਕਾ ਦੇ ਸ਼ਮਸ਼ਾਨਘਾਟ ਵਿਖੇ ਕੋਵਿਡ-19 ਦੀਆਂ ਹਦਾਇਤਾਂ ਅਤੇ ਪੂਰੇ ਸਰਕਾਰੀ ਸਨਮਾਨਾਂ ਨਾਲ ਉਨ੍ਹਾਂ ਦਾ ਅੰਤਿਮ ...

ਪੂਰੀ ਖ਼ਬਰ »

ਕਈ ਦਿਨਾਂ ਤੋਂ ਪੀਣ ਵਾਲਾ ਪਾਣੀ ਨਾ ਆਉਣ ਕਾਰਨ ਲੋਕ ਹੋਏ ਹਾਲੋ ਬੇਹਾਲ

ਸੈਲਾ ਖ਼ੁਰਦ, 5 ਮਈ (ਹਰਵਿੰਦਰ ਸਿੰਘ ਬੰਗਾ)- ਸਥਾਨਕ ਕਸਬੇ ਦੀਆਂ ਵੱਖ-ਵੱਖ ਆਬਾਦੀਆਂ 'ਚ ਕਰੀਬ ਪੰਜ ਦਿਨਾਂ ਤੋਂ ਟੂਟੀਆਂ 'ਚ ਪੀਣ ਵਾਲਾ ਪਾਣੀ ਨਾ ਆਉਣ ਕਾਰਨ ਲੋਕਾ ਵਿਚ ਹਾਹਾਕਾਰ ਮੱਚੀ ਹੋਈ ਹੈ | ਜ਼ਿਕਰਯੋਗ ਹੈ ਕਿ ਕਸਬਾ ਸੈਲਾ ਖ਼ੁਰਦ ਦੀ ਸ਼ਹਿਰੀ ਆਬਾਦੀਆਂ ਵਿਚ ਪੀਣ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਠੱਗੇ

ਹੁਸ਼ਿਆਰਪੁਰ, 5 ਮਈ (ਬਲਜਿੰਦਰਪਾਲ ਸਿੰਘ)-ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਕਥਿਤ ਤੌਰ 'ਤੇ ਲੱਖਾਂ ਰੁਪਏ ਦੀ ਠਗੀ ਕਰਨ ਦੇ ਦੋਸ਼ 'ਚ ਥਾਣਾ ਹਰਿਆਣਾ ਦੀ ਪੁਲਿਸ ਨੇ ਇਕ ਲੜਕੀ ਸਮੇਤ ਤਿੰਨ ਦੋਸ਼ੀਆਂ ਨੂੰ ਨਾਮਜਦ ਕੀਤਾ ਹੈ | ਜਾਣਕਾਰੀ ਦੇ ਅਨੁਸਾਰ ਪਿੰਡ ਧੂਤਕਲਾਂ ਦੇ ਵਾਸੀ ...

ਪੂਰੀ ਖ਼ਬਰ »

ਲਾਕਡਾਊਨ ਦੀ ਉਲੰਘਣਾ ਕਰਨ ਵਾਲੇ ਵਿਰੁੱਧ ਮਾਮਲਾ ਦਰਜ

ਟਾਂਡਾ ਉੜਮੁੜ, 5 ਮਈ (ਕੁਲਬੀਰ ਸਿੰਘ ਗੁਰਾਇਆ)- ਟਾਂਡਾ ਪੁਲਸ ਨੇ ਲਾਕਡਾਊਨ ਦੀ ਉਲੰਘਣਾ ਕਰਨ ਦੇ ਆਰੋਪ 'ਚ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਵਿਕਰਮ ਸਿੰਘ ਨੇ ਦੱਸਿਆ ਕਿ ਜਾਜਾ ਬਾਈਪਾਸ ਆਰਮੀ ਗਰਾਊਾਡ ਨਜ਼ਦੀਕ ...

ਪੂਰੀ ਖ਼ਬਰ »

ਫ਼ਤਹਿਪੁਰ ਤੋਂ ਵਾਟਰ ਸਪਲਾਈ ਬੰਦ ਹੋਣ ਕਾਰਨ ਲੋਕ ਪੀਣ ਵਾਲੇ ਪਾਣੀ ਨੂੰ ਤਰਸੇ

ਹਰਿਆਣਾ, 5 ਮਈ (ਹਰਮੇਲ ਸਿੰਘ ਖੱਖ)- ਪਿੰਡ ਫਤਿਹਪੁਰ 'ਚ ਲੋਕਾਂ ਨੂੰ ਪਿਛਲੇ ਇਕ ਮਹੀਨੇ ਤੋਂ ਪਾਣੀ ਦੀ ਸਮੱਸਿਆ ਤਾਂ ਆ ਰਹੀ ਹੈ ਪਰ ਹੁਣ 4-5 ਦਿਨਾਂ ਤੋਂ ਵਾਟਰ ਸਪਲਾਈ ਪੂਰੀ ਤਰ੍ਹਾਂ ਬੰਦ ਹੋ ਚੁੱਕੀ ਹੈ ਤੇ ਲੋਕਾਂ ਨੂੰ ਪੀਣ ਵਾਲਾ ਪਾਣੀ ਵੀ ਨਹੀ ਮਿੱਲ ਰਿਹਾ | ਇਸ ਸਬੰਧੀ ...

ਪੂਰੀ ਖ਼ਬਰ »

ਪੋਸਟ ਮੈਟਿ੍ਕ ਸਕਾਲਰਸ਼ਿਪ ਲਈ ਦਲਿਤ ਵਿਦਿਆਰਥੀਆਂ ਨੂੰ ਗੁਮਰਾਹ ਕਰਨਾ ਬੰਦ ਕਰੋ-ਗੁਰਲਾਲ ਸੈਲਾ

ਮਾਹਿਲਪੁਰ, 5 ਮਈ (ਦੀਪਕ ਅਗਨੀਹੋਤਰੀ)-ਪੋਸਟ ਮੈਟਿ੍ਕ ਸਕਾਲਰਸ਼ਿਪ ਲਈ ਪੰਜਾਬ ਸਰਕਾਰ ਅਤੇ ਅਕਾਲੀ ਦਲ ਵਲੋਂ ਲਗਾਤਾਰ ਦਲਿਤ ਵਿਦਿਆਰਥੀਆਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ ਅਤੇ ਆਪਣੀਆਂ ਕਲਾਸਾਂ ਪਾਸ ਕਰ ਚੁੱਕੇ ਵਿਦਿਆਰਥੀਆਂ ਕੋਲੋਂ ਸਰਟੀਫ਼ਿਕੇਟ ਦੇਣ ਲਈ ਵੱਡੀ ...

ਪੂਰੀ ਖ਼ਬਰ »

ਰੋਟਰੀ ਕਲੱਬ ਗਰੇਟਰ ਦਸੂਹਾ ਵਲੋਂ ਸੰਜੀਵ ਕੁਮਾਰ ਦਾ ਸਨਮਾਨ

ਦਸੂਹਾ, 5 ਮਈ (ਭੁੱਲਰ)- ਰੋਟਰੀ ਕਲੱਬ ਗਰੇਟਰ ਦਸੂਹਾ ਵਲੋਂ ਵਿਸ਼ਵ ਪੈੱ੍ਰਸ ਦਿਵਸ ਨੂੰ ਸਮਰਪਿਤ ਪੱਤਰਕਾਰ ਸਿੱਖਿਆ ਸ਼ਾਸਤਰੀ ਅਤੇ ਸਮਾਜ ਸੇਵੀ ਸੰਜੀਵ ਕੁਮਾਰ ਨੂੰ ਦਿੱਤਾ ਗਿਆ | ਇਸ ਸੰਖੇਪ ਪ੍ਰੋਗਰਾਮ ਵਿਚ ਰਾਜੀਵ ਕੁੰਦਰਾ ਨੇ ਕਿਹਾ ਕਿ ਪੱਤਰਕਾਰ ਸਮਾਜ ਦਾ ਇਕ ...

ਪੂਰੀ ਖ਼ਬਰ »

ਭਾਜਪਾ ਵਲੋਂ ਟੀ. ਐਮ. ਸੀ. ਪਾਰਟੀ ਖ਼ਿਲਾਫ਼ ਪ੍ਰਦਰਸ਼ਨ

ਦਸੂਹਾ, 5 ਮਈ (ਭੁੱਲਰ)-ਭਾਜਪਾ ਦਸੂਹਾ ਦੇਹਾਤੀ ਦੇ ਮੰਡਲ ਪ੍ਰਧਾਨ ਸੂਬੇਦਾਰ ਕਿਰਪਾਲ ਸਿੰਘ ਦੀ ਪ੍ਰਧਾਨਗੀ ਹੇਠ ਸੰਸਾਰਪੁਰ ਵਿਖੇ ਭਾਜਪਾ ਵਲੋਂ ਟੀ.ਐਮ.ਸੀ. ਪਾਰਟੀ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੰਜੀਵ ਸਿੰਘ ਮਿਨਹਾਸ, ਭਾਰਤੀ ...

ਪੂਰੀ ਖ਼ਬਰ »

ਸੂਖਚੈਨਪੁਰ ਦਾ ਸਕੂਲ ਖੋਲਿ੍ਹਆ ਜਾਵੇ- ਐਡ. ਘੁੰਮਣ

ਤਲਵਾੜਾ, 5 ਮਈ (ਅ.ਪ੍ਰ)- ਵਿਧਾਨ ਸਭਾ ਹਲਕਾ ਦਸੂਹਾ ਦੇ ਕੰਢੀ ਏਰੀਆ ਦੇ ਪਿੰਡ ਸੁਖਚੈਨਪੁਰ ਦਾ ਦੌਰਾ ਆਮ ਆਦਮੀ ਪਾਰਟੀ ਦੀ ਟੀਮ ਵਲੋਂ ਕੀਤਾ ਗਿਆ, ਜਿਸ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ 'ਆਪ' ਐਡ. ਕਰਮਵੀਰ ਸਿੰਘ ਘੁੰਮਣ ਸਾਬਕਾ ਉਪ ਪ੍ਰਧਾਨ ਨਗਰ ਕੌਂਸਲ ਦਸੂਹਾ ਕੀਤੀ | ਇਸ ...

ਪੂਰੀ ਖ਼ਬਰ »

ਵਪਾਰੀਆਂ ਵਲੋਂ ਤਾਲਾਬੰਦੀ 'ਚ ਕੱਪੜੇ ਦੀਆਂ ਦੁਕਾਨਾਂ ਨੂੰ ਖੋਲ੍ਹਣ ਦੀ ਛੋਟ ਦੇਣ ਦੀ ਮੰਗ

ਹੁਸ਼ਿਆਰਪੁਰ, 5 ਮਈ (ਬਲਜਿੰਦਰਪਾਲ ਸਿੰਘ)-ਕੱਪੜਾ ਵਪਾਰੀਆਂ ਦੇ ਵਫ਼ਦ ਵਲੋਂ ਦਰਪਣ ਗੁਪਤਾ ਅਤੇ ਸੁਰੇਸ਼ ਭਾਟੀਆ ਦੀ ਅਗਵਾਈ 'ਚ ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਵਪਾਰੀਆਂ ਨੇ ਕਿਹਾ ਕਿ ...

ਪੂਰੀ ਖ਼ਬਰ »

ਸੁਵਿਧਾ ਕੇਂਦਰ ਦਾ ਦਰਵਾਜ਼ਾ ਬੰਦ ਰਹਿਣ ਕਾਰਨ ਧੁੱਪ 'ਚ ਖੱਜਲ ਖ਼ੁਆਰ ਹੋ ਰਹੇ ਨੇ ਲੋਕ

ਮਾਹਿਲਪੁਰ, 5 ਮਈ (ਦੀਪਕ ਅਗਨੀਹੋਤਰੀ)-ਕੋਰੋਨਾ ਦੀ ਆੜ ਲੈ ਕੇ ਸਥਾਨਕ ਸਬ ਤਹਿਸੀਲ ਵਿਚ ਸਥਿਤ ਸੁਵਿਧਾ ਕੇਂਦਰ ਵਿਚ ਕੰਮ ਕਰਵਾਉਣ ਆਉਣ ਵਾਲੇ ਲੋਕਾਂ ਨੂੰ ਸਾਰਾ ਸਾਰਾ ਦਿਨ ਖੱਜਲ ਖ਼ੁਆਰ ਹੋਣਾ ਪੈ ਰਿਹਾ ਹੈ ਜਦਕਿ ਚੋਰ ਮੋਰੀ ਰਾਹੀਂ ਅਤੇ ਸਬ ਤਹਿਸੀਲ ਅੰਦਰ ਬੈਠੇ ਕੁੱਝ ...

ਪੂਰੀ ਖ਼ਬਰ »

ਬਿੰਜੋਂ ਤੇ ਪੰਡੋਰੀ ਲੱਧਾ ਸਿੰਘ ਦੇ ਕਰੀਬ ਬਣ ਰਹੇ ਪੁਲਾਂ ਨੂੰ ਘਟੀਆ ਕਿਸਮ ਦੀ ਰੇਤ ਲਗਾਉਣ ਦਾ ਦੋਸ਼

ਕੋਟਫ਼ਤੂਹੀ, 5 ਮਈ (ਅਵਤਾਰ ਸਿੰਘ ਅਟਵਾਲ)-ਬਿਸਤ ਦੁਆਬ ਨਹਿਰ 'ਤੇ ਪਿੰਡ ਬਿੰਜੋਂ ਤੇ ਪਿੰਡ ਪੰਡੋਰੀ ਲੱਧਾ ਸਿੰਘ ਦੇ ਕਰੀਬ ਪੁਰਾਣੇ ਪੁਲਾਂ ਨੂੰ ਢਾਹ ਕੇ ਚੌੜੇ ਕਰ ਕੇ ਬਣਾਏ ਜਾ ਰਹੇ ਪੁਲਾਂ ਉੱਪਰ ਜੋ ਸੀਮਿੰਟ ਵਿਚ ਰੇਤਾਂ ਮਿਲਾ ਕੇ ਲਗਾਇਆ ਜਾ ਰਿਹਾ ਹੈ, ਉਹ ਬਹੁਤ ਹੀ ...

ਪੂਰੀ ਖ਼ਬਰ »

ਬੱਡਲਾ ਖ਼ੁਰਦ ਦੀ ਸੰਪਰਕ ਸੜਕ ਕੇ ਕੰਮ ਦਾ ਉਦਘਾਟਨ

ਹੁਸ਼ਿਆਰਪੁਰ, 5 ਮਈ (ਨਰਿੰਦਰ ਸਿੰਘ ਬੱਡਲਾ)-ਪਿੰਡ ਬੱਡਲਾ ਖ਼ੁਰਦ ਨੂੰ ਮੇਨ ਰੋਡ ਤੋਂ ਬਣਨ ਵਾਲੀ ਸੰਪਰਕ ਸੜਕ ਦੇ ਕੰਮ ਦਾ ਉਦਘਾਟਨ ਸਰਪੰਚ ਤਲਜਿੰਦਰ ਸਿੰਘ ਅਤੇ ਪੰਚਾਇਤ ਮੈਂਬਰਾਂ ਵਲੋਂ ਸਾਂਝੇ ਤੌਰ 'ਤੇ ਕੀਤਾ ਗਿਆ | ਇਸ ਮੌਕੇ ਸਰਪੰਚ ਤਲਜਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸੇਵਾ ਕੇਂਦਰਾਂ ਦੀਆਂ ਫ਼ੀਸਾਂ ਵਧਾਉਣ ਖ਼ਿਲਾਫ਼ ਮੁੱਖ ਮੰਤਰੀ ਨੂੰ ਭੇਜਿਆ ਮੰਗ-ਪੱਤਰ

ਹੁਸ਼ਿਆਰਪੁਰ, 5 ਮਈ (ਬਲਜਿੰਦਰਪਾਲ ਸਿੰਘ)-ਲੇਬਰ ਪਾਰਟੀ ਦੇ ਪ੍ਰਧਾਨ ਜੈ ਗੋਪਾਲ ਧੀਮਾਨ, ਸਕੱਤਰ ਦਵਿੰਦਰ ਸਿੰਘ ਥਿੰਦ ਅਤੇ ਮੀਤ ਪ੍ਰਧਾਨ ਜਸਵਿੰਦਰ ਕੁਮਾਰ ਦੀ ਅਗਵਾਈ 'ਚ ਇੱਕ ਮੰਗ ਪੱਤਰ ਮੁੱਖ ਮੰਤਰੀ ਨੂੰ ਭੇਜਿਆ ਗਿਆ ਜਿਸ 'ਚ ਪੰਜਾਬ ਸਰਕਾਰ ਵਲੋਂ ਬਿਨਾਂ ਪਬਲਿਕ ...

ਪੂਰੀ ਖ਼ਬਰ »

ਰੈੱਡ ਕਰਾਸ ਸੁਸਾਇਟੀ ਨੂੰ 50 ਹਜ਼ਾਰ ਦਾ ਚੈੱਕ ਭੇਟ

ਹੁਸ਼ਿਆਰਪੁਰ, 5 ਮਈ (ਹਰਪ੍ਰੀਤ ਕੌਰ)-ਸਾਬਕਾ ਕੈਬਨਿਟ ਮੰਤਰੀ ਤੀਕਸ਼ਨ ਸੂਦ ਦੀ ਪ੍ਰੇਰਨਾ ਨਾਲ ਹਿਮਾਂਯੂ ਮਹਿਤਾ ਚੈਰੀਟੇਬਲ ਸੁਸਾਇਟੀ ਹੁਸ਼ਿਆਰਪੁਰ ਦੇ ਮੈਂਬਰ ਪੁਨੀਤ ਮਹਿਤਾ, ਵਨੀਤ ਮਹਿਤਾ ਅਤੇ ਜਾਵੇਦ ਸੂਦ ਨੇ ਕੋਰੋਨਾ ਸੰਕਟ ਵਿਚ ਲੋੜਵੰਦ ਲੋਕਾਂ ਦੀ ਮਦਦ ਲਈ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ ਇਕ ਗੰਭੀਰ ਜ਼ਖ਼ਮੀ

ਦਸੂਹਾ, 5 ਮਈ (ਭੁੱਲਰ)- ਰਾਸ਼ਟਰੀ ਰਾਜ ਮਾਰਗ 'ਤੇ ਪਿੰਡ ਪਵਾਂ ਝਿੰਗੜ ਨਜ਼ਦੀਕ ਇੱਕ ਸੜਕ ਹਾਦਸੇ ਦੌਰਾਨ ਖ਼ੁਫ਼ੀਆ ਵਿਭਾਗ 'ਚ ਤਾਇਨਾਤ ਕਾਂਸਟੇਬਲ ਗੰਭੀਰ ਜ਼ਖਮੀ ਹੋ ਗਿਆ ਜੋ ਜਲੰਧਰ ਵਿਖੇ ਜ਼ੇਰੇ ਇਲਾਜ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦੀਪ ਸਿੰਘ ਜੋ ਖ਼ੁਫ਼ੀਆ ...

ਪੂਰੀ ਖ਼ਬਰ »

ਤਾਲਾਬੰਦੀ ਦੀ ਉਲੰਘਣਾ 'ਤੇ ਮਾਮਲਾ ਦਰਜ

ਹਾਜੀਪੁਰ, 5 ਮਈ (ਪ.ਪ.)- ਹਾਜੀਪੁਰ ਪੁਲਿਸ ਨੇ ਲਾਕਡਾਊਨ ਦੀ ਉਲੰਘਣਾ ਕਰਨ 'ਤੇ ਇਕ ਦੁਕਾਨਦਾਰ 'ਤੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਐਸ. ਐੱਚ. ਓ. ਹਾਜੀਪੁਰ ਲੋਮੇਸ਼ ਸ਼ਰਮਾ ਨੇ ਦੱਸਿਆ ਕਿ ਲਾਕਡਾਊਨ ਦੇ ਸਬੰਧ ਵਿਚ ਏ. ਐੱਸ. ਆਈ. ਬੰਧਨਾ ਠਾਕੁਰ ਬੱਸ ਅੱਡਾ ...

ਪੂਰੀ ਖ਼ਬਰ »

ਨਕਲੀ ਆਈਲੈਟਸ ਸਰਟੀਫ਼ਿਕੇਟ ਜਾਰੀ ਕਰਨ 'ਤੇ ਮਾਮਲਾ ਦਰਜ

ਗੜ੍ਹਸ਼ੰਕਰ, 5 ਮਈ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਨੇ ਸਾਲ 2019 'ਚ ਆਈਲੈਟਸ ਸੈਂਟਰ ਵਲੋਂ ਨਕਲੀ ਆਈਲੈਟਸ ਸਰਟੀਫਿਕੇਟ ਜਾਰੀ ਕਰਨ 'ਤੇ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ | ਨਵਜੋਤ ਕੌਰ ਪਤਨੀ ਪਰਮਵੀਰ ਸਿੰਘ ਵਾਸੀ ਅਮਰਗੜ੍ਹ ਛੋਟੀਆ ਭੰਗਲਾਂ ਜ਼ਿਲ੍ਹਾ ਨਵਾਂਸ਼ਹਿਰ ਨੇ ...

ਪੂਰੀ ਖ਼ਬਰ »

ਡੁਗਰੀ ਰਾਜਪੂਤਾਂ ਦੇ 5 ਨੰਬਰ ਵਾਰਡ ਦੀ ਗਲੀ ਨਾ ਬਣਾਉਣ ਕਾਰਨ ਭਾਰੀ ਰੋਸ

ਐਮਾਂ ਮਾਂਗਟ, 5 ਮਈ (ਗੁਰਾਇਆ)- ਉਪ ਮੰਡਲ ਮੁਕੇਰੀਆਂ ਅਧੀਨ ਪੈਂਦੇ ਪਿੰਡ ਡੁਗਰੀ ਰਾਜਪੂਤਾਂ ਦੀ 5 ਨੰਬਰ ਵਾਰਡ ਦੀ ਗਲੀ ਨਾ ਬਣਾਉਣ ਕਾਰਨ ਪਿੰਡ ਵਾਸੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਪਿੰਡ ਵਾਸੀਆਂ ਨੇ ਬੀ.ਡੀ.ਪੀ.ਓ. ਦਫ਼ਤਰ ਮੁਕੇਰੀਆਂ ਅਤੇ ਵਿਧਾਇਕਾ ਮੈਡਮ ਇੰਦੂ ...

ਪੂਰੀ ਖ਼ਬਰ »

ਮਹਾਰਾਜ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਮਨਾਇਆ

ਨੰਗਲ ਬਿਹਾਲਾਂ, 5 ਮਈ (ਵਿਨੋਦ ਮਹਾਜਨ)- ਸਿੱਖ ਕੌਮ ਦੇ ਮਹਾਨ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਨਜ਼ਦੀਕੀ ਪਿੰਡ ਸਿੰਘਪੁਰ ਵਿਖੇ ਕਿਲ੍ਹਾ ਜੱਸਾ ਸਿੰਘ ਰਾਮਗੜ੍ਹੀਆ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਗਿਆ | ਮਹਾਰਾਜ ਜੱਸਾ ਸਿੰਘ ਰਾਮਗੜ੍ਹੀਆ ...

ਪੂਰੀ ਖ਼ਬਰ »

ਖੇਤੀ ਕਾਨੂੰਨ ਰੱਦ ਹੋਣ ਤੱਕ ਸੂਬੇ ਅੰਦਰ ਭਾਜਪਾ ਆਗੂਆਂ ਦਾ ਵਿਰੋਧ ਜਾਰੀ ਰਹੇਗਾ

ਟਾਂਡਾ ਉੜਮੁੜ, 5 ਮਈ (ਭਗਵਾਨ ਸਿੰਘ ਸੈਣੀ)- ਬੰਗਾਲ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਹੋਈ ਹਿੰਸਾ ਦੇ ਖ਼ਿਲਾਫ਼ ਅੱਜ ਕੁੱਝ ਭਾਜਪਾ ਵਰਕਰਾਂ ਵਲੋਂ ਹਸਪਤਾਲ ਚੌਕ ਟਾਂਡਾ ਵਿਖੇ ਤਿ੍ਣਮੂਲ ਕਾਂਗਰਸ ਖ਼ਿਲਾਫ਼ ਹੱਥਾਂ ਵਿਚ ਬੈਨਰ ਫੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ...

ਪੂਰੀ ਖ਼ਬਰ »

ਦੋ ਝਪਟਮਾਰ ਬਜ਼ੁਰਗ ਮਾਤਾ ਦੀ ਕੰਨ ਦੀ ਵਾਲੀ ਝਪਟ ਕੇ ਫ਼ਰਾਰ

ਚੱਬੇਵਾਲ, 5 ਮਈ (ਥਿਆੜਾ)-ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨਾਂ ਵਲੋਂ ਇਕ ਬਜ਼ੁਰਗ ਮਾਤਾ ਦੇ ਕੰਨ ਦੀ ਵਾਲੀ ਝਪਟ ਕੇ ਫ਼ਰਾਰ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਿਕ ਬਲਵੀਰ ਕੌਰ ਪਤਨੀ ਹਰਭਜਨ ਸਿੰਘ ਵਾਸੀ ਤਾਜੇਵਾਲ ਨੇ ਚੱਬੇਵਾਲ ਪੁਲਿਸ ਨੂੰ ਦਿੱਤੇ ...

ਪੂਰੀ ਖ਼ਬਰ »

ਡਾ. ਰਾਜ ਵਲੋਂ ਪੇਂਡੂ ਖੇਤਰ 'ਚ ਕੋਰੋਨਾ ਮਹਾਂਮਾਰੀ ਖ਼ਿਲਾਫ਼ ਜਾਗਰੂਕਤਾ ਮੁਹਿੰਮ

ਹੁਸ਼ਿਆਰਪੁਰ, 5 ਮਈ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਲੋਕਾਂ ਨੂੰ ਕੋਵਿਡ ਦੇ ਖਿਲਾਫ਼ ਯੋਧੇ ਬਣਨ ਅਤੇ ਰੋਕਾਂ ਬਣਨ ਦਾ ਸੱਦਾ ਦਿੰਦੇ ਹੋਏ ਡਾਕਟਰਾਂ ਦੀ ਟੀਮ ਨਾਲ ਵਿਧਾਇਕ ਡਾ. ਰਾਜ ਕੁਮਾਰ ਨੇੇ ਹਾਰਟਾ ਬੱਡਲਾ ਦੇ ਪ੍ਰਾਇਮਰੀ ਹੈਲਥ ਸੈਂਟਰ 'ਚ 20 ਸਰਪੰਚਾਂ ਨਾਲ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੇ ਬੱਚਿਆਂ ਲਈ ਆਨਲਾਈਨ ਪੜ੍ਹਾਈ ਸ਼ੁਰੂ

ਹੁਸ਼ਿਆਰਪੁਰ, 5 ਮਈ (ਹਰਪ੍ਰੀਤ ਕੌਰ)-ਪੰਜਾਬ ਸਕੂਲ ਸਿਖਿਆ ਬੋਰਡ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਆਨਲਾਈਨ ਸਿਖਿਆ ਦੇ ਪ੍ਰਬੰਧਾਂ ਵਿਚ ਕ੍ਰਾਂਤੀਕਾਰੀ ਕਦਮ ਚੁੱਕਦਿਆਂ ਦੂਰਦਰਸ਼ਨ ਦੇ ਖੇਤਰੀ ਚੈਨਲ ਡੀ.ਡੀ ਪੰਜਾਬੀ ਤੋਂ ਸਾਰੀਆਂ ਜਮਾਤਾਂ ਲਈ ਸਾਰੇ ...

ਪੂਰੀ ਖ਼ਬਰ »

ਰਿਕਸ਼ਾ ਚਾਲਕਾਂ ਨੇ ਪੰਜਾਬ ਸਰਕਾਰ ਕੋਲੋਂ ਮਦਦ ਦੀ ਗੁਹਾਰ ਲਗਾਈ

ਟਾਂਡਾ ਉੜਮੁੜ, 5 ਮਈ (ਕੁਲਬੀਰ ਸਿੰਘ ਗੁਰਾਇਆ)- ਕੋਰੋਨਾ ਮਹਾਂਮਾਰੀ ਕਾਰਨ ਦਿਨੋਂ ਦਿਨ ਗੰਭੀਰ ਹੁੰਦੇ ਜਾ ਰਹੇ ਸੰਕਟ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਤੋਂ ਇਲਾਵਾ ਬਾਕੀ ਦੁਕਾਨਾਂ ਨੂੰ ਅਗਲੇ ਹੁਕਮਾਂ ਤੱਕ ਤਾਲਾਬੰਦੀ ਦੇ ਹੁਕਮ ...

ਪੂਰੀ ਖ਼ਬਰ »

ਬਿਨਾਂ ਮਾਸਕ ਤੋਂ ਘੁੰਮ ਰਹੇ 136 ਲੋਕਾਂ ਦੇ ਕਰਵਾਏ ਕੋਰੋਨਾ ਟੈਸਟ

ਹਾਜੀਪੁਰ, 5 ਮਈ (ਜੋਗਿੰਦਰ ਸਿੰਘ)- ਕੋਰੋਨਾ ਵਾਇਰਸ ਤੇ ਕਾਬੂ ਪਾਉਣ ਦੇ ਲਈ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ ਦਿਸ਼ਾ ਨਿਰਦੇਸ਼ਾਂ ਦੀ ਹਾਜੀਪੁਰ ਪੁਲਿਸ ਵਲੋਂ ਸਖ਼ਤੀ ਨਾਲ ਪਾਲਣਾ ਕਰਵਾਈ ਜਾ ਰਹੀ ਹੈ | ਜਿਸ ਦੇ ਤਹਿਤ ਥਾਣਾ ਹਾਜੀਪੁਰ ਦੇ ਐੱਸ. ਐੱਚ. ਓ. ਲੋਮੇਸ਼ ...

ਪੂਰੀ ਖ਼ਬਰ »

ਵਧਾਇਕ ਡੋਗਰਾ ਹਲਕੇ ਦਾ ਸਰਬਪੱਖੀ ਵਿਕਾਸ ਕਰਵਾ ਰਹੇ ਨੇ-ਠਾ. ਮਿਨਹਾਸ

ਤਲਵਾੜਾ, 5 ਮਈ (ਅ. ਪ੍ਰ.)- ਜਦੋਂ ਦੀ ਹਲਕਾ ਦਸੂਹਾ ਦੀ ਵਾਗਡੋਰ ਇਲਾਕਾ ਨਿਵਾਸੀਆਂ ਦੇ ਦਿੱਲਾਂ ਦੀ ਧੜੱਕਣ ਸ੍ਰੀ ਅਰੁਣ ਡੋਗਰਾ ਮਿੱਕੀ ਦੇ ਹੱਥਾਂ 'ਚ ਆਈ ਹੈ ਉਦੋਂ ਤੋਂ ਹੀ ਹਲਕੇ ਦੇ ਇੱਕ-ਇੱਕ ਪਿੰਡ ਦੀ ਨੁਹਾਰ ਬਦਲ ਰਹੀ ਹੈ | ਇਹ ਪ੍ਰਗਟਾਵਾ ਸੀਨੀਅਰ ਕਾਂਗਰਸ ਨੇਤਾ ਠਾਕੁਰ ...

ਪੂਰੀ ਖ਼ਬਰ »

ਟੇਰਕਿਆਣਾ ਵਿਖੇ ਕੋਰੋਨਾ ਟੈਸਟ ਕੈਂਪ ਲਗਾਇਆ

ਮੁਕੇਰੀਆਂ, 5 ਮਈ (ਰਾਮਗੜ੍ਹੀਆ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਦੀ ਟੀਮ ਦੁਆਰਾ ਪੰਜਾਬ ਨੈਸ਼ਨਲ ਬੈਂਕ ਟੇਰਕਿਆਣਾ ਵਿਖੇ ਕੋਰੋਨਾ ਟੈੱਸਟ ਕੈਂਪ ਲਗਾਇਆ ਗਿਆ | ਇਸ ਵਿਚ ਪੀ. ਐਨ. ਬੀ. ਟੇਰਕਿਆਣਾ ਦੇ ਸਮੂਹ ਸਟਾਫ਼ ਅਤੇ ਆਏ ਹੋਏ ਗ੍ਰਾਹਕਾਂ ਦਾ ...

ਪੂਰੀ ਖ਼ਬਰ »

ਪਾਣੀ ਦੀ ਨਿਕਾਸੀ ਲਈ ਨਵੀਂ ਪਾਈਪ ਲਾਈਨ ਦਾ ਐਮ.ਸੀ. ਵਲੋਂ ਸ਼ੱੁਭ ਆਰੰਭ

ਮੁਕੇਰੀਆਂ, 5 ਮਈ (ਰਾਮਗੜ੍ਹੀਆ)-ਨਗਰ ਕੌਂਸਲ ਮੁਕੇਰੀਆਂ ਦੇ ਵਾਰਡ ਨੰ. 11 'ਚ ਵਿਕਾਸ ਕਾਰਜ ਬਿਨ੍ਹਾਂ ਕਿਸੇ ਭੇਦਭਾਵ ਕੀਤੇ ਜਾਣਗੇ ਅਤੇ ਇਕ-ਇਕ ਕਰਕੇ ਵਾਰਡ ਦੇ ਸਾਰੇ ਮੁਹੱਲਿਆਂ ਨੂੰ ਗੰਦਗੀ ਤੋਂ ਨਿਜਾਤ ਦਿਵਾਉਣ ਲਈ ਹਰ ਪਹਿਲੂ 'ਤੇ ਕੰਮ ਕੀਤਾ ਜਾਵੇਗਾ | ਉਕਤ ਗੱਲਾਂ ਦਾ ...

ਪੂਰੀ ਖ਼ਬਰ »

ਸੈਣੀਬਾਰ ਸਕੂਲ ਕਾਲਜ ਕਮੇਟੀ ਵਲੋਂ ਸ਼ੋਕ ਸਭਾ

ਬੁੱਲ੍ਹੋਵਾਲ, 5 ਮਈ (ਲੁਗਾਣਾ)-ਸੈਣੀਬਾਰ ਸਕੂਲ ਕਾਲਜ ਐਜੂਕੇਸ਼ਨ ਕਮੇਟੀ ਬੁੱਲ੍ਹੋਵਾਲ ਦੇ ਸਹਾਇਕ ਮੈਨੇਜਰ ਉਂਕਾਰ ਸਿੰਘ ਮੁਖਲਿਆਣਾ ਜੋ ਬੀਤੇ ਦਿਨੀਂ ਆਪਣੇ ਸਵਾਸਾਂ ਰੂਪੀ ਪੰੂਜੀ ਨੂੰ ਸਮੇਟਦਿਆਂ ਗੁਰਪੁਰੀ ਸਿਧਾਰ ਗਏ ਸਨ | ਉਨ੍ਹਾਂ ਦੀ ਯਾਦ ਅੰਦਰ ਕਮੇਟੀ ਵਲੋਂ ...

ਪੂਰੀ ਖ਼ਬਰ »

ਸਤੀਸ਼ ਜੋਸ਼ੀ ਊਨਾ ਦੇ ਕਾਂਗਰਸੀ ਸਕੱਤਰ ਨਿਯੁਕਤ

ਊਨਾ, 5 ਮਈ (ਹਰਪਾਲ ਸਿੰਘ ਕੋਟਲਾ)- ਸੀਨੀਅਰ ਕਾਂਗਰਸੀ ਆਗੂ ਸਤੀਸ਼ ਜੋਸ਼ੀ ਨੂੰ ਊਨਾ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਜ਼ਿਲ੍ਹਾ ਸਕੱਤਰ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਦੀ ਨਿਯੁਕਤੀ 'ਤੇ ਜਿੱਥੇ ਇਲਾਕੇ 'ਚ ਖੁਸ਼ੀ ਦੀ ਲਹਿਰ ਹੈ, ਉਥੇ ਹੀ ਕਾਂਗਰਸ ਪਾਰਟੀ ਦੇ ਪ੍ਰਭਾਰੀ ...

ਪੂਰੀ ਖ਼ਬਰ »

ਪ੍ਰਵਾਸੀਆਂ ਨੇ ਆਪਣੀਆਂ ਮੁਸ਼ਕਿਲਾਂ ਸਬੰਧੀ ਜਸਵੀਰ ਰਾਜਾ ਨੂੰ ਮੰਗ-ਪੱਤਰ ਦਿੱਤਾ

ਟਾਂਡਾ ਉੜਮੁੜ, 5 ਮਈ (ਕੁਲਬੀਰ ਸਿੰਘ ਗੁਰਾਇਆ)- ਕੋਰੋਨਾ ਨੇ ਜਿੱਥੇ ਦੇਸ਼ ਵਿਚ ਰਹਿੰਦੇ ਹਰ ਭਾਈਚਾਰੇ ਨੂੰ ਮੁਸ਼ਕਿਲ ਵਿਚ ਪਾਇਆ ਹੋਇਆ ਹੈ, ਉੱਥੇ ਵਿਦੇਸ਼ਾਂ ਤੋਂ ਵਾਪਸ ਆਏ ਪ੍ਰਵਾਸੀਆਂ ਨੂੰ ਵੀ ਕੋਰੋਨਾ ਮਹਾਂਮਾਰੀ ਕਾਰਨ ਵੱਡੀਆਂ ਸਮੱਸਿਆਵਾਂ ਵਿਚ ਵਿਚੋਂ ਲੰਘਣਾ ...

ਪੂਰੀ ਖ਼ਬਰ »

ਬਲੱਡ ਡੋਨਰ ਸੁਸਾਇਟੀ ਦਸੂਹਾ ਵਲੋਂ ਖ਼ੂਨਦਾਨ ਕੈਂਪ

ਦਸੂਹਾ, 5 ਮਈ (ਕੌਸ਼ਲ)- ਬਲੱਡ ਡੋਨਰ ਸੁਸਾਇਟੀ ਦਸੂਹਾ ਵਲੋਂ 96ਵਾਂ ਖੂਨਦਾਨ ਕੈਂਪ ਸਿਵਲ ਹਸਪਤਾਲ ਦਸੂਹਾ ਵਿਖੇ ਲਗਾਇਆ ਗਿਆ, ਜਿਸ ਵਿਚ 41 ਯੁਨਿਟ ਬਲੱਡ ਇਕੱਠਾ ਕੀਤਾ ਗਿਆ | ਇਸ ਕੈਂਪ 'ਚ ਕਰਮਵੀਰ ਸਿੰਘ ਘੁੰਮਣ, ਨਿਰਮਲ ਸਿੰਘ (ਇੰਟਰਨੈਸ਼ਨਲ ਰੈਸਲਰ) ਅਤੇ ਹੈਪੀ ਮੀਆਂ ਦਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX