ਤਾਜਾ ਖ਼ਬਰਾਂ


3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫ਼ਸਰਾਂ ਦੇ ਤਬਾਦਲੇ
. . .  1 day ago
ਫਗਵਾੜਾ, 25 ਸਤੰਬਰ (ਕਿੰਨੜਾ) - ਪੰਜਾਬ ਵਿਚ 3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫਸਰਾਂ ਦੇ ਤਬਾਦਲੇ ਹੋਏ ਹਨ...
ਲੋਹੀਆਂ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਇੱਕ ਵਿਅਕਤੀ ਦੀ ਮੌਤ
. . .  1 day ago
ਲੋਹੀਆਂ ਖ਼ਾਸ, 25 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਥਾਣੇ ਦੀ ਬਗ਼ਲ ਵਿਚ ਪਿਛਲੇ ਲੰਬੇ ਅਰਸੇ ਤੋਂ ਜ਼ਹਿਰੀਲੀ ਸ਼ਰਾਬ ਦੇ ਧੰਦੇ ਬਾਰੇ ਚਲਦੀ ਚਰਚਾ ਦੀ ਚੰਗਿਆੜੀ ਨੇ ਉਸ ਵੇਲੇ ਭਾਂਬੜ ਦਾ ਰੂਪ ਧਾਰ ਲਿਆ। ਜਦੋਂ ਇਸ ਜ਼ਹਿਰੀਲੀ ਸ਼ਰਾਬ ਦੇ ਪੀਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਵੱਖ-ਵੱਖ...
ਦੋ ਆਈ.ਏ.ਐਸ. ਅਫ਼ਸਰਾਂ ਦੀ ਹੋਏ ਤਬਾਦਲੇ
. . .  1 day ago
ਚੰਡੀਗੜ੍ਹ, 25 ਸਤੰਬਰ - ਪੰਜਾਬ ਵਿਚ ਦੋ ਆਈ.ਏ.ਐੱਸ. ਅਫ਼ਸਰਾਂ ਦੇ ਤਬਾਦਲੇ ਹੋਏ ਹਨ...
ਬਠਿੰਡਾ 'ਚ ਇਕ ਏ.ਐਸ.ਆਈ. ਨਾਲ ਕੁੱਟਮਾਰ ਤੇ ਪਾੜੀ ਗਈ ਵਰਦੀ
. . .  1 day ago
ਬਠਿੰਡਾ, 25 ਸਤੰਬਰ (ਨਾਇਬ ਸਿੱਧੂ) - ਬਠਿੰਡਾ ਦੇ ਥਾਣਾ ਕਨਾਲ ਕਾਲੋਨੀ ਅਧੀਨ ਪੈਂਦੀ ਚੌਕੀ ਵਰਧਮਾਨ ਵਿਖੇ ਤਾਇਨਾਤ ਇਕ ਏ.ਐਸ.ਆਈ. ਦੀ ਚੌਂਕੀ ਇੰਚਾਰਜ ਵਲੋਂ ਕੁੱਟਮਾਰ ਕਰਨ, ਸਰਕਾਰੀ ਰਿਵਾਲਵਰ ਲੈਣ ਤੇ ਵਰਦੀ ਪਾੜਨ ਦਾ ਮਾਮਲਾ ਸਾਹਮਣੇ ਆਇਆ ਹੈ...
ਅਫ਼ਗ਼ਾਨਿਸਤਾਨ ਦੀ ਧਰਤੀ ਦਾ ਇਸਤੇਮਾਲ ਅੱਤਵਾਦ ਲਈ ਨਾ ਹੋਵੇ, ਅਫ਼ਗ਼ਾਨ ਲੋਕਾਂ ਦੀ ਮਦਦ ਜ਼ਰੂਰੀ - ਪ੍ਰਧਾਨ ਮੰਤਰੀ ਮੋਦੀ
. . .  1 day ago
ਕੁਝ ਦੇਸ਼ ਅੱਤਵਾਦ ਨੂੰ ਸਿਆਸੀ ਮੰਤਵਾਂ ਲਈ ਵਰਤ ਰਹੇ ਹਨ - ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵ ਦੇ ਸਾਹਮਣੇ ਕੱਟੜਵਾਦ ਦਾ ਖ਼ਤਰਾ ਵੱਧ ਰਿਹਾ ਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵ ਦਾ ਹਰ ਛੇਵਾਂ ਵਿਅਕਤੀ ਭਾਰਤੀ, ਭਾਰਤ ਦੇ ਵਿਕਾਸ ਨਾਲ ਦੁਨੀਆ ਨੂੰ ਮਿਲਦੀ ਹੈ ਰਫ਼ਤਾਰ - ਪ੍ਰਧਾਨ ਮੰਤਰੀ ਮੋਦੀ
. . .  1 day ago
ਦੁਨੀਆ ਸਭ ਤੋਂ ਵੱਡੀ ਮਹਾਂਮਾਰੀ ਨਾਲ ਲੜ ਰਹੀ ਹੈ - ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਵਲੋਂ ਯੂ.ਐਨ. ਵਿਚ ਸੰਬੋਧਨ
. . .  1 day ago
ਵਾਸ਼ਿੰਗਟਨ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੰਯੁਕਤ ਰਾਸ਼ਟਰ ਦੇ 76ਵੇਂ ਇਜਲਾਸ ਵਿਚ ਸੰਬੋਧਨ ਕੀਤਾ ਜਾ ਰਿਹਾ ਹੈ...
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਕਾਂਗਰਸ ਪਾਰਟੀ 'ਚ ਸ਼ਾਮਲ
. . .  1 day ago
ਪਠਾਨਕੋਟ, 25 ਸਤੰਬਰ (ਸੰਧੂ) - ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਦੇ ਸਾਬਕਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਤੇ ਮੌਜੂਦਾ ਸਰਪੰਚ ਪਿੰਡ ਆਬਾਦਗੜ੍ਹ ਲਖਵਿੰਦਰ ਸਿੰਘ ਲੱਖੀ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ। ਉਨ੍ਹਾਂ ਨੂੰ ਵਿਧਾਇਕ ਅਮਿਤ ਵਿੱਜ ਵਲੋਂ ਕਾਂਗਰਸ ਪਾਰਟੀ ਵਿਚ ਸ਼ਾਮਲ ਕੀਤਾ ਗਿਆ। ਇਸ...
ਮੁੱਖ ਮੰਤਰੀ ਨੇ ਆਈ.ਪੀ.ਐਸ. ਸਹੋਤਾ ਨੂੰ ਦਿੱਤੀ ਵਧਾਈ
. . .  1 day ago
ਚੰਡੀਗੜ੍ਹ, 29 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਵਧੀਕ ਡੀ.ਜੀ.ਪੀ. ਵਜੋਂ ਜ਼ਿੰਮੇਵਾਰੀ ਸੰਭਾਲਣ ਲਈ ਆਈ.ਪੀ.ਐਸ. ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਵਧਾਈ ਦਿੱਤੀ...
27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ
. . .  1 day ago
ਚੰਡੀਗੜ੍ਹ, 25 ਸਤੰਬਰ - 27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ, ਜਿਸ ਸਬੰਧ ਵਿਚ ਸੂਚੀ ਜਾਰੀ ਕੀਤੀ ਗਈ ਹੈ...
ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਵਾਲੇ ਮੁਲਾਜ਼ਮ ਅਤੇ ਉਸ ਦੇ ਦੋ ਸਾਥੀ ਗ੍ਰਿਫ਼ਤਾਰ
. . .  1 day ago
ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਵਿਸ਼ਵਕਰਮਾ ਚੌਕ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਬੀਤੀ ਦੇਰ ਸ਼ਾਮ ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਦੇ ਮਾਮਲੇ ਵਿਚ ਪੁਲਿਸ ਨੇ ਕਾਰੋਬਾਰੀ ਦੇ ਮੁਲਾਜ਼ਮ ਗਗਨਦੀਪ ਸਿੰਘ ਅਤੇ ਉਸ ਦੇ ਦੋ ਸਾਥੀ ਸੀਪਾ ਅਤੇ ਸੈਂਡੀ ਨੂੰ ਗ੍ਰਿਫ਼ਤਾਰ...
ਪਤੀ ਵਲੋਂ ਘੋਟਣਾ ਮਾਰ ਕੇ ਪਤਨੀ ਦਾ ਕਤਲ
. . .  1 day ago
ਕੋਟਫੱਤਾ (ਬਠਿੰਡਾ), 25 ਸਤੰਬਰ (ਰਣਜੀਤ ਸਿੰਘ ਬੁੱਟਰ) - ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ 'ਚ ਅੱਜ ਸਵੇਰੇ 10 ਕੁ ਵਜੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਖੇਤਾਂ ਵਿਚ ਰਹਿੰਦੇ ਮੱਖਣ...
ਗੁਲਾਬੀ ਸੁੰਡੀ ਨਾਲ ਬਰਬਾਦ ਹੋਏ ਨਰਮੇ ਦਾ ਜਾਇਜ਼ਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੈ ਕੇ ਪੰਜਾਬ ਸਰਕਾਰ ਤੋਂ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਕੀਤੀ ਮੰਗ
. . .  1 day ago
ਤਲਵੰਡੀ ਸਾਬੋ / ਸੀੰਗੋ ਮੰਡੀ 25 ਸਤੰਬਰ (ਲੱਕਵਿੰਦਰ ਸ਼ਰਮਾ) ਮਾਲਵੇ ਵਿਚ ਚਿੱਟੇ ਸੋਨੇ ਵਜੋਂ ਜਾਣੀ ਜਾਂਦੀ ਨਰਮੇ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਨੇ ਬਰਬਾਦ ਕਰਕੇ....
ਹਰ ਮੰਗਲਵਾਰ ਦੁਪਹਿਰ 3 ਵਜੇ ਕੈਬਨਿਟ ਦੀ ਮੀਟਿੰਗ ਹੋਇਆ ਕਰੇਗੀ - ਮੁੱਖ ਮੰਤਰੀ ਚੰਨੀ
. . .  1 day ago
ਚੰਡੀਗੜ੍ਹ, 25 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹਰ ਮੰਗਲਵਾਰ ਸਵੇਰੇ 11:30 ਤੋਂ 2:30 ਵਜੇ ਤੱਕ ਮੰਤਰੀਆਂ,ਵਿਧਾਇਕਾਂ ਤੇ ਹੋਰ ਰਾਜਨੀਤਿਕ ਅਧਿਕਾਰੀਆਂ ਨੂੰ ਆਪਣੇ ਦਫ਼ਤਰ ਵਿਖੇ ਮਿਲਾਂਗਾ ਤੇ ਹਰ ਮੰਗਲਵਾਰ ਦੁਪਹਿਰ....
ਮੁਕਤਸਰ ਸਾਹਿਬ: ਵਿਧਾਇਕ ਰਾਜਾ ਵੜਿੰਗ ਕੈਬਨਿਟ ਮੰਤਰੀ ਬਣਨ 'ਚ ਸਫ਼ਲ, ਕਾਂਗਰਸ ਵਰਕਰ ਹੋਏ ਬਾਗੋ-ਬਾਗ
. . .  1 day ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ) - ਕੁੱਲ ਹਿੰਦ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੋ ਗਿੱਦੜਬਾਹਾ ਤੋਂ ਦੂਜੀ ਵਾਰ ਵਿਧਾਇਕ ਬਣੇ ਸਨ....
ਮਾਛੀਵਾੜਾ ਦੇ ਡਾ. ਰਾਜਦੀਪ ਸਿੰਘ ਬਣੇ ਆਈ.ਏ.ਐੱਸ.
. . .  1 day ago
ਮਾਛੀਵਾੜਾ ਸਾਹਿਬ, 25 ਸਤੰਬਰ (ਸੁਖਵੰਤ ਸਿੰਘ ਗਿੱਲ) - ਹਰੇਕ ਮਾਤਾ-ਪਿਤਾ ਦਾ ਸੁਪਨਾ ਹੁੰਦਾ ਹੈ ਕਿ ਉਸ ਦੇ ਬੱਚੇ ਵੱਡੀਆਂ ਪੁਲਾਂਘਾਂ ਪੁੱਟਦੇ ਹੋਏ ਚੰਗਾ.....
ਚੰਨੀ ਭੰਗੜਾ ਪਾਉਣ ਦੀ ਵਜਾਏ ਨਰਮਾ ਉਤਪਾਦਕ ਕਿਸਾਨਾਂ ਦੇ ਆ ਕੇ ਸੁਣਨ ਦੁੱਖ - ਸੁਖਬੀਰ ਸਿੰਘ ਬਾਦਲ
. . .  1 day ago
ਤਲਵੰਡੀ ਸਾਬੋ 25 ਸਤੰਬਰ (ਰਣਜੀਤ ਸਿੰਘ ਰਾਜੂ) ਗੁਲਾਬੀ ਸੁੰਡੀ ਨਾਲ ਮਾਲਵਾ ਪੱਟੀ ਦੇ ਉਕਤ ਖ਼ਿੱਤੇ ਵਿਚ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ.....
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ ਸਮਾਗਮ।
. . .  1 day ago
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ.....
ਵੱਖ-ਵੱਖ ਜਥੇਬੰਦੀਆਂ ਵਲੋਂ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਥਾਣਾ ਠੁੱਲੀਵਾਲ ਮੂਹਰੇ ਰੋਸ ਧਰਨਾ
. . .  1 day ago
ਮਹਿਲ ਕਲਾਂ,25 ਸਤੰਬਰ (ਅਵਤਾਰ ਸਿੰਘ ਅਣਖੀ) ਕੁੱਟਮਾਰ ਦਾ ਸ਼ਿਕਾਰ ਹੋਏ ਪਿੰਡ ਸਹੌਰ ਦੇ ਗਰੀਬ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਅੱਜ ਵੱਖ-ਵੱਖ ....
ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ਟੀਮ ਰੋਹਿਣੀ ਅਦਾਲਤ ਪਹੁੰਚੀ
. . .  1 day ago
ਨਵੀਂ ਦਿੱਲੀ, 25 ਸਤੰਬਰ - ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ....
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ
. . .  1 day ago
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ...
27 ਦੇ ਬੰਦ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਕੀਤੀ ਮੀਟਿੰਗ
. . .  1 day ago
ਗੁਰੂ ਹਰਸਹਾਏ 25 ਸਤੰਬਰ (ਕਪਿਲ ਕੰਧਾਰੀ) ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ,ਬੀ.ਕੇ.ਯੂ. ਸਿੱਧੂਪੁਰ ,ਬੀ.ਕੇ.ਯੂ. ਡਕੌਂਦਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 24 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਮੁਸ਼ਕਿਲਾਂ ਨਾਲ ਜੂਝਣ 'ਤੇ ਇਨ੍ਹਾਂ ਦਾ ਦੇਰ-ਸਵੇਰ ਹੱਲ ਜ਼ਰੂਰ ਹੁੰਦਾ ਹੈ। ਆਰਿਆ ਭੱਟ

ਪੰਜਾਬ / ਜਨਰਲ

ਤਾਲਾਬੰਦੀ ਖ਼ਿਲਾਫ਼ ਦੁਕਾਨਦਾਰਾਂ ਤੇ ਵਪਾਰੀਆਂ ਦਾ ਵਧਣ ਲੱਗਾ ਗੁੱਸਾ

ਜਲੰਧਰ, 5 ਮਈ (ਜਸਪਾਲ ਸਿੰਘ)-ਕੋਰੋਨਾ ਦੇ ਵਧ ਰਹੇ ਪ੍ਰਭਾਵ ਨੂੰ ਰੋਕਣ ਲਈ ਸਰਕਾਰ ਵਲੋਂ ਲਗਾਈ ਗਈ ਤਾਲਾਬੰਦੀ ਖਿਲਾਫ਼ ਦੁਕਾਨਦਾਰਾਂ ਅਤੇ ਵਪਾਰੀਆਂ ਦਾ ਗੁੱਸਾ ਲਾਵਾ ਬਣ ਫੁੱਟਣ ਲੱਗਾ ਹੈ | ਸਰਕਾਰ ਵਲੋਂ ਗੈਰ ਜ਼ਰੂਰੀ ਦੁਕਾਨਾਂ ਬੰਦ ਰੱਖਣ ਦੇ ਜਾਰੀ ਕੀਤੇ ਗਏ ਆਦੇਸ਼ਾਂ ਕਾਰਨ ਕੋਰੋਨਾ ਮਹਾਂਮਾਰੀ ਕਾਰਨ ਪਹਿਲਾਂ ਹੀ ਆਰਥਿਕ ਮੰਦਹਾਲੀ 'ਚੋਂ ਲੰਘ ਰਹੇ ਦੁਕਾਨਦਾਰ ਤੇ ਵਪਾਰੀ ਵਰਗ ਇਕ ਤਰ੍ਹਾਂ ਨਾਲ ਸੜਕਾਂ 'ਤੇ ਆ ਗਿਆ ਹੈ | ਸੰਗਰੂਰ, ਪਟਿਆਲਾ, ਬਰਨਾਲਾ, ਸ਼ਹੀਦ ਭਗਤ ਸਿੰਘ ਨਗਰ ਤੇ ਜਲੰਧਰ ਆਦਿ ਤੋਂ ਇਲਾਵਾ ਹੋਰਨਾਂ ਕਈ ਥਾਵਾਂ 'ਤੇ ਦੁਕਾਨਦਾਰਾਂ ਵਲੋਂ ਸੂਬਾ ਸਰਕਾਰ ਦੇ ਖਿਲਾਫ ਜ਼ਬਰਦਸਤ ਧਰਨੇ ਪ੍ਰਦਰਸ਼ਨ ਕਰਕੇ ਆਪਣਾ ਰੋਸ ਜ਼ਾਹਿਰ ਕੀਤਾ ਗਿਆ | ਕਈ ਥਾਵਾਂ 'ਤੇ ਤਾਂ ਤਾਲਾਬੰਦੀ ਤੋਂ ਅੱਕੇ ਦੁਕਾਨਦਾਰਾਂ ਨੇ ਤਾਲਾਬੰਦੀ ਦੇ ਆਦੇਸ਼ਾਂ ਨੂੰ ਮੰਨਣ ਤੋਂ ਇਨਕਾਰ ਕਰਦਿਆਂ ਆਪਣੀਆਂ ਦੁਕਾਨਾਂ ਖੋਲ੍ਹਣ ਦਾ ਐਲਾਨ ਕਰ ਦਿੱਤਾ | ਇਸ ਦੌਰਾਨ ਕਈ ਥਾਵਾਂ 'ਤੇ ਦੁਕਾਨਦਾਰ ਤੇ ਵਪਾਰੀ ਏਨੇ ਗੁੱਸੇ 'ਚ ਨਜ਼ਰ ਆਏ ਕਿ ਉਨ੍ਹਾਂ ਨੇ ਦੁਕਾਨਾਂ ਬੰਦ ਕਰਵਾਉਣ ਆਏ ਪੁਲਿਸ ਮੁਲਾਜ਼ਮਾਂ ਦਾ ਹੀ ਘਿਰਾਓ ਕਰ ਲਿਆ | ਬਰਨਾਲਾ ਜ਼ਿਲ੍ਹੇ ਦੇ ਕਸਬਾ ਮਹਿਲ ਕਲਾਂ ਵਿਖੇ ਦੁਕਾਨਦਾਰਾਂ ਨੇ ਦੁਕਾਨਾਂ ਬੰਦ ਕਰਵਾਉਣ ਆਏ ਪੁਲਿਸ ਮੁਲਾਜ਼ਮਾਂ ਨੂੰ ਘੇਰ ਲਿਆ ਤੇ ਬਾਅਦ 'ਚ ਪੁਲਿਸ ਅਧਿਕਾਰੀਆਂ ਦੇ ਦਖਲ ਦੇ ਬਾਅਦ ਹੀ ਉਨ੍ਹਾਂ ਨੂੰ ਜਾਣ ਦਿੱਤਾ ਗਿਆ | ਇਸੇ ਤਰ੍ਹਾਂ ਪਟਿਆਲੇ 'ਚ ਵੀ ਦੁਕਾਨਦਾਰਾਂ ਅਤੇ ਵਪਾਰੀਆਂ ਵਲੋਂ ਸਰਕਾਰ ਦੇ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ 'ਚ ਪੈਂਦੇ ਬੰਗਾ ਸ਼ਹਿਰ 'ਚ ਵੀ ਦੁਕਾਨਦਾਰਾਂ ਅਤੇ ਵਪਾਰੀਆਂ ਵਲੋਂ ਗੈਰ ਜ਼ਰੂਰੀ ਦੱਸਕੇ ਬੰਦ ਕਰਵਾਈਆਂ ਜਾ ਰਹੀਆਂ ਦੁਕਾਨਾਂ ਦਾ ਮਸਲਾ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਕੋਲ ਉਠਾਇਆ | ਜ਼ਿਲ੍ਹਾ ਸੰਗਰੂਰ 'ਚ ਪੈਂਦੇ ਭਵਾਨੀਗੜ੍ਹ ਖੇਤਰ 'ਚ ਵੀ ਦੁਕਾਨਦਾਰਾਂ ਅਤੇ ਵਪਾਰੀਆਂ ਨੇ ਸਰਕਾਰ ਖਿਲਾਫ ਧਰਨਾ ਦੇ ਕੇ ਚੰਡੀਗੜ੍ਹ-ਬਠਿੰਡਾ ਰੋਡ ਜਾਮ ਕਰ ਦਿੱਤਾ | ਇਸੇ ਤਰ੍ਹਾਂ ਜਲੰਧਰ 'ਚ ਵੀ ਕਈ ਕਾਰੋਬਾਰੀਆਂ ਅਤੇ ਵਪਾਰੀਆਂ ਵਲੋਂ ਸਰਕਾਰ ਦੇ ਤਾਲਾਬੰਦੀ ਬਾਰੇ ਪੱਖਪਾਤੀ ਆਦੇਸ਼ਾਂ ਦੇ ਖਿਲਾਫ ਜੰਮ ਕੇ ਭੜਾਸ ਕੱਢੀ ਗਈ | ਤਾਲਾਬੰਦੀ ਦਾ ਵਿਰੋਧ ਕਰ ਰਹੇ ਦੁਕਾਨਦਾਰਾਂ ਅਤੇ ਵਪਾਰੀਆਂ ਨੇ ਕਿਹਾ ਕਿ ਸਰਕਾਰ ਕੋਰੋਨਾ ਸਬੰਧੀ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਤਾਲਾਬੰਦੀ ਨੂੰ ਹਥਿਆਰ ਦੇ ਤੌਰ 'ਤੇ ਵਰਤ ਰਹੀ ਹੈ | ਉਨ੍ਹਾਂ ਕਿਹਾ ਕਿ ਇਕ ਪਾਸੇ ਸਰਕਾਰ ਕਹਿ ਰਹੀ ਹੈ ਕਿ ਤਾਲਾਬੰਦੀ ਇਸ ਮਹਾਂਮਾਰੀ ਦਾ ਹੱਲ ਨਹੀਂ ਹੈ ਤੇ ਦੂਸਰੇ ਪਾਸੇ ਤਾਲਾਬੰਦੀ ਲਾਗੂ ਕਰਕੇ ਦੁਕਾਨਦਾਰਾਂ ਅਤੇ ਵਪਾਰੀਆਂ ਦਾ ਗਲਾ ਘੁੱਟ ਰਹੀ ਹੈ | ਉਨ੍ਹਾਂ ਕਿਹਾ ਕਿ ਸੂਬੇ ਦੀ ਆਰਥਿਕਤਾ 'ਚ ਵੱਡਾ ਯੋਗਦਾਨ ਪਾਉਣ ਵਾਲੇ ਦੁਕਾਨਦਾਰ ਅਤੇ ਵਪਾਰੀ ਅੱਜ ਸਰਕਾਰ ਨੂੰ ਗੈਰ ਜ਼ਰੂਰੀ ਲੱਗਣ ਲੱਗ ਪਏ ਹਨ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕੱਪੜੇ, ਰੈਡੀਮੇਡ, ਮਨਿਆਰੀ, ਬਿਊਟੀ ਪਾਰਲਰ, ਨਾਈ, ਦਰਜੀ, ਸੁਨਿਆਰੇ ਤੇ ਹੋਰ ਕਈ ਤਰ੍ਹਾਂ ਦੇ ਕਾਰੋਬਾਰ ਕਰਨ ਵਾਲੇ ਦੁਕਾਨਦਾਰਾਂ ਦੀਆਂ ਦੁਕਾਨਾਂ ਨੂੰ ਗੈਰ ਜ਼ਰੂਰੀ ਦੱਸ ਕੇ ਉਨ੍ਹਾਂ ਦੀ ਤੌਹੀਨ ਹੀ ਨਹੀਂ ਕੀਤੀ ਜਾ ਰਹੀ ਬਲਕਿ ਉਨ੍ਹਾਂ ਦੇ ਰੋਟੀ-ਰੋਜ਼ੀ ਵੀ ਖੋਹੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਜ਼ਿਆਦਾਤਰ ਦੁਕਾਨਦਾਰਾਂ ਨੇ ਕਰਜ਼ੇ ਚੁੱਕੇ ਹੋਏ ਹਨ ਤੇ ਕਈਆਂ ਨੇ ਕਿਰਾਏ 'ਤੇ ਦੁਕਾਨਾਂ ਲੈ ਰੱਖੀਆਂ ਹਨ | ਇੱਥੇ ਹੀ ਬੱਸ ਨਹੀਂ ਬਿਜਲੀ ਅਤੇ ਪਾਣੀ ਦੇ ਬਿੱਲ ਆਦਿ ਦੇਣਦਾਰੀਆਂ ਕਾਰਨ ਦੁਕਾਨਦਾਰ ਅੱਜ ਬੁਰੀ ਤਰ੍ਹਾਂ ਨਾਲ ਫਸਿਆ ਹੋਇਆ ਨਜ਼ਰ ਆ ਰਿਹਾ ਹੈ ਤੇ ਅਜਿਹੇ 'ਚ ਉਸ ਕੋਲ ਆਪਣੀਆਂ ਦੁਕਾਨਾਂ ਖੋਲ੍ਹਣ ਤੋਂ ਸਿਵਾਏ ਹੋਰ ਕਈ ਹੱਲ ਨਹੀਂ ਹੈ | ਤਾਲਾਬੰਦੀ ਕਾਰਨ ਦੁਕਾਨਾਂ ਦੇ ਕਿਰਾਏ, ਬੈਂਕ ਦੀਆਂ ਕਿਸ਼ਤਾਂ ਅਤੇ ਬਿਜਲੀ ਦੇ ਬਿੱਲ ਦੇਣ ਤੋਂ ਅਸਮਰਥ ਬਹੁਤੇ ਦੁਕਾਨਦਾਰਾਂ ਅਤੇ ਕਾਰੋਬਾਰੀਆਂ ਨੇ ਸਾਫ ਤੌਰ 'ਤੇ ਕਿਹਾ ਹੈ ਕਿ ਉਹ ਸਰਕਾਰ ਦੇ ਆਦੇਸ਼ਾਂ ਨੂੰ ਬਿਲਕੁੱਲ ਵੀ ਨਹੀਂ ਮੰਨਣਗੇ ਅਤੇ ਆਪਣੀਆਂ ਦੁਕਾਨਾਂ ਖੋਲ੍ਹਣਗੇ ਤੇ ਜੇਕਰ ਸਰਕਾਰ ਨੇ ਧੱਕੇਸ਼ਾਹੀ ਕੀਤੀ ਤਾਂ ਉਹ ਇਸ ਦਾ ਵਿਰੋਧ ਕਰਨ ਲਈ ਮਜ਼ਬੂਰ ਹੋਣਗੇ | ਉਨ੍ਹਾਂ ਸਰਕਾਰ ਦੇ ਪੜਾਅਵਾਰ ਦੁਕਾਨਾਂ ਦੇ ਆਦੇਸ਼ਾਂ ਨੂੰ ਵੀ ਮੰਨਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਇਹ ਤਜ਼ਰਬਾ ਪਿਛਲੀ ਵਾਰ ਵੀ ਕੋਈ ਬਹੁਤਾ ਸਫਲ ਨਹੀਂ ਸੀ ਹੋ ਸਕਿਆ ਤੇ ਉਲਟਾ ਦੁਕਾਨਦਾਰਾਂ ਨੂੰ ਹੀ ਨੁਕਸਾਨ ਹੋਇਆ ਸੀ | ਉਨ੍ਹਾਂ ਕਿਹਾ ਕਿ ਦੁਕਾਨਦਾਰ ਕੋਰੋਨਾ ਨਾਲ ਲੜਾਈ 'ਚ ਸਰਕਾਰ ਦੇ ਨਾਲ ਹਨ ਤੇ ਉਨ੍ਹਾਂ ਵਲੋਂ ਪਿਛਲੇ ਸਮੇਂ ਦੌਰਾਨ ਹਰ ਤਰ੍ਹਾਂ ਦੇ ਪ੍ਰੋਟੋਕੋਲ ਤੇ ਕੋਰੋਨਾ ਸਬੰਧੀ ਸਾਵਧਾਨੀਆਂ ਦਾ ਖਿਆਲ ਰੱਖਿਆ ਜਾਂਦਾ ਰਿਹਾ ਹੈ ਤੇ ਅੱਗੇ ਤੋਂ ਵੀ ਦੁਕਾਨਦਾਰ ਤੇ ਕਾਰੋਬਾਰੀ ਇਸੇ ਤਰ੍ਹਾਂ ਸਹਿਯੋਗ ਦੇਣ ਲਈ ਤਿਆਰ ਹਨ ਤੇ ਸਰਕਾਰ ਨੂੰ ਦੁਕਾਨਦਾਰਾਂ ਤੇ ਵਪਾਰੀਆਂ ਦੇ ਪਰਿਵਾਰਾਂ ਦਾ ਖਿਆਲ ਰੱਖਦੇ ਹੋਏ ਤੁਰੰਤ ਤਾਲਾਬੰਦੀ ਦੇ ਆਦੇਸ਼ਾਂ ਨੂੰ ਵਾਪਸ ਲੈਣਾ ਚਾਹੀਦਾ ਹੈ |

ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੁਕਰਾਨਾ ਕਰਨ ਆਵੇਗੀ ਮਮਤਾ

ਚੰਡੀਗੜ੍ਹ, 5 ਮਈ (ਐਨ. ਐਸ. ਪਰਵਾਨਾ)-ਟੀ. ਐਮ. ਸੀ. ਦੀ ਨੇਤਾ ਮਮਤਾ ਬੈਨਰਜੀ ਜਿਸ ਨੇ ਤੀਜੀ ਪਾਰ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਿਆ ਹੈ, ਦੇ ਸਮਾਂ ਪਾ ਕੇ ਅੰਮ੍ਰਿਤਸਰ ਆਉਣ ਦਾ ਪ੍ਰੋਗਰਾਮ ਹੈ। ਜਿੱਥੇ ਉਹ ਸ੍ਰੀ ਅੰਮ੍ਰਿਤਸਰ 'ਚ ਸ੍ਰੀ ਹਰਿਮੰਦਰ ਸਾਹਿਬ ...

ਪੂਰੀ ਖ਼ਬਰ »

ਥਾਣੇਦਾਰ ਨੂੰ ਮਹਿੰਗੀ ਪਈ ਰੇਹੜੀ ਨੂੰ ਠੁੱਡ ਮਾਰਨੀ

ਐਸ.ਐਸ.ਪੀ. ਵਲੋਂ ਫਗਵਾੜਾ ਸਿਟੀ ਦਾ ਐਸ.ਐਚ.ਓ. ਨਵਦੀਪ ਸਿੰਘ ਮੁਅੱਤਲ

ਫਗਵਾੜਾ, 5 ਮਈ (ਹਰੀਪਾਲ ਸਿੰਘ)-ਕੋਰੋਨਾ ਮਹਾਂਮਾਰੀ ਦੇ ਚੱਲਦੇ ਸਰਕਾਰ ਦੇ ਹੁਕਮਾਂ ਨੂੰ ਸਖ਼ਤੀ ਨਾਲ ਲਾਗੂ ਕਰਾਉਣ ਦੇ ਲਈ ਸ਼ਹਿਰ ਵਿਚ ਨਿਕਲਿਆ ਥਾਣਾ ਸਿਟੀ ਦੇ ਐਸ.ਐਚ.ਓ. ਨਵਦੀਪ ਸਿੰਘ ਨੂੰ ਜਦੋਂ ਗੁੱਸਾ ਆਇਆ ਤਾਂ ਉਹ ਆਪਣੇ ਗੁੱਸੇ ਨੂੰ ਕਾਬੂ ਨਾ ਕਰ ਸਕਿਆ ਅਤੇ ਉਸ ਨੇ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਚੱਲ ਰਹੇ ਸਾਰੇ ਪ੍ਰਾਜੈਕਟਾਂ ਦੇ ਕੰਮ 'ਚ ਤੇਜ਼ੀ ਲਿਆਉਣ ਦੀ ਹਦਾਇਤ

ਚੰਡੀਗੜ੍ਹ, 5 ਮਈ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲੋਕ ਨਿਰਮਾਣ ਵਿਭਾਗ (ਭਵਨ ਤੇ ਮਾਰਗ) ਨੂੰ ਚੱਲ ਰਹੇ ਸਾਰੇ ਪ੍ਰਾਜੈਕਟਾਂ ਦੇ ਕੰਮਾਂ ਵਿਚ ਤੇਜ਼ੀ ਲਿਆਉਣ ਅਤੇ ਬਜਟ ਸੈਸ਼ਨ ਦੌਰਾਨ ਐਲਾਨੇ ਗਏ ਸਾਰੇ ਪ੍ਰਾਜੈਕਟ ਸ਼ੁਰੂ ਕਰ ਕੇ ਦਸੰਬਰ 2021 ...

ਪੂਰੀ ਖ਼ਬਰ »

ਜਾਇਦਾਦ ਨਾਲ ਜੁੜੀਆਂ ਸੇਵਾਵਾਂ ਨਿਰਵਿਘਨ ਮੁਹੱਈਆ ਕਰਵਾਉਣ ਲਈ ਆਨਲਾਈਨ ਸਿਟੀਜ਼ਨ ਪੋਰਟਲ ਦੀ ਸ਼ੁਰੂਆਤ

ਚੰਡੀਗੜ੍ਹ, 5 ਮਈ (ਅਜੀਤ ਬਿਊਰੋ)-ਸੂਬੇ ਭਰ ਦੀਆਂ ਸਾਰੀਆਂ ਸ਼ਹਿਰੀ ਵਿਕਾਸ ਅਥਾਰਟੀਆਂ ਦੇ ਕੰਮਕਾਜ ਵਿਚ ਕੁਸ਼ਲਤਾ ਲਿਆਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਜਾਇਦਾਦ ਨਾਲ ਜੁੜੀਆਂ ਸਾਰੀਆਂ ਸੇਵਾਵਾਂ ਨਿਰਵਿਘਨ ਅਤੇ ਸੌਖੇ ਢੰਗ ਨਾਲ ...

ਪੂਰੀ ਖ਼ਬਰ »

ਕੌਮੀ ਸਿਹਤ ਮਿਸ਼ਨ ਅਧੀਨ ਤਾਇਨਾਤ ਠੇਕਾ ਮੁਲਾਜ਼ਮਾਂ ਵਲੋਂ ਹੜਤਾਲ ਖ਼ਤਮ

ਲੁਧਿਆਣਾ, 5 ਮਈ (ਸਲੇਮਪੁਰੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ 'ਚ ਕੌਮੀ ਸਿਹਤ ਮਿਸ਼ਨ ਅਧੀਨ ਸੇਵਾਵਾਂ ਨਿਭਾ ਰਹੇ ਠੇਕਾ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੂਬਾ ਭਰ ਜੋ ਹੜਤਾਲ ਸ਼ੁਰੂ ਕੀਤੀ ਗਈ ਸੀ ਨੂੰ ਵਾਪਸ ਲੈਣ ਦਾ ਫ਼ੈਸਲਾ ਕੀਤਾ ਗਿਆ ਹੈ | ਠੇਕਾ ...

ਪੂਰੀ ਖ਼ਬਰ »

ਘਰੇਲੂ ਝਗੜੇ ਤੋਂ ਪ੍ਰੇਸ਼ਾਨ ਪਤਨੀ ਨੇ ਪਤੀ ਨੂੰ ਲਗਾਈ ਅੱਗ-ਪਤੀ ਦੀ ਮੌਤ

ਰਾਜਪੁਰਾ, 5 ਮਈ (ਜੀ.ਪੀ. ਸਿੰਘ)-ਥਾਣਾ ਸਦਰ ਅਧੀਨ ਪੈਂਦੇ ਪਿੰਡ ਚੰਦੂਆਂ ਖ਼ੁਰਦ 'ਚ ਇਕ ਔਰਤ ਵਲੋਂ ਆਪਣੇ ਹੀ ਪਤੀ 'ਤੇ ਤੇਲ ਪਾ ਕੇ ਅੱਗ ਲਗਾਉਣ ਕਾਰਨ ਪਤੀ ਦੀ ਮੌਤ ਹੋ ਗਈ | ਪੁਲਿਸ ਨੇ ਮਿ੍ਤਕ ਦੇ ਪਿਤਾ ਦੇ ਬਿਆਨਾਂ ਦੇ ਅਧਾਰ 'ਤੇ ਨੂੰ ਹ ਦੇ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ...

ਪੂਰੀ ਖ਼ਬਰ »

ਨਵੀਂ ਪਾਰਟੀ ਦੇ ਗਠਨ ਲਈ ਢੀਂਡਸਾ ਅਤੇ ਬ੍ਰਹਮਪੁਰਾ ਵਲੋਂ ਇਕੱਤਰਤਾ

ਚੰਡੀਗੜ੍ਹ, 5 ਮਈ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਅਤੇ ਸ਼ੋ੍ਰਮਣੀ ਅਕਾਲੀ ਦਲ ਟਕਸਾਲੀ ਦੇ ਬੀਤੇ ਦਿਨੀਂ ਹੋਏ ਆਪਸੀ ਰਲੇਵੇਂ ਤੋਂ ਬਾਅਦ ਅੱਜ ਇੱਥੇ ਨਵੀਂ ਪਾਰਟੀ ਬਣਾਉਣ ਸਬੰਧੀ ਉਪਰੋਕਤ ਦੋਵੇਂ ਪਾਰਟੀਆਂ ਦੇ ਸੀਨੀਅਰ ਆਗੂਆਂ ਦੀ ਇਕ ਅਹਿਮ ਬੈਠਕ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਤਾਲਾਬੰਦੀ ਖ਼ਿਲਾਫ਼ ਪੰਜਾਬ ਭਰ 'ਚ ਪ੍ਰਦਰਸ਼ਨ 8 ਨੂੰ

ਖੰਨਾ, 5 ਮਈ (ਹਰਜਿੰਦਰ ਸਿੰਘ ਲਾਲ)-ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਅੱਜ ਕਰੀਬ 5 ਘੰਟੇ ਚੱਲੀ ਮੀਟਿੰਗ ਤੋਂ ਬਾਅਦ ਕਿਸਾਨ ਮੋਰਚੇ ਨੂੰ ਪਹਿਲਾਂ ਵਾਂਗ ਹੀ ਤੇਜ਼ ਕਰਨ ਅਤੇ ਤਾਲਾਬੰਦੀ ਦਾ ਵਿਰੋਧ ਕਰਨ ਦੇ ਫ਼ੈਸਲੇ ਲਏ ਗਏ | ਮੀਟਿੰਗ ਤੋਂ ਬਾਅਦ ਇਕ ਪੈੱ੍ਰਸ ...

ਪੂਰੀ ਖ਼ਬਰ »

ਕੋਰੋਨਾ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਪ੍ਰਾਈਵੇਟ ਸਕੂਲਾਂ ਵਿਰੁੱਧ ਸਖ਼ਤ ਕਰਵਾਈ ਦੀ ਚਿਤਾਵਨੀ

ਚੰਡੀਗੜ੍ਹ, 5 ਮਈ (ਅਜੀਤ ਬਿਊਰੋ)-ਪ੍ਰਾਈਵੇਟ ਸਕੂਲਾਂ ਵਲੋਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਸਕੂਲਾਂ 'ਚ ਸੱਦ ਕੇ ਮਾਪੇ-ਅਧਿਆਪਕ ਮਿਲਣੀ ਕਰਨ ਵਿਰੁੱਧ ਸਕੂਲ ਸਿੱਖਿਆ ਵਿਭਾਗ ਨੇ ਸਖ਼ਤ ਕਾਰਵਾਈ ਕਰਨ ਦੀ ਚਿਤਾਨਵੀ ਦਿੱਤੀ ਹੈ | ਸਕੂਲ ਸਿੱਖਿਆ ਵਿਭਾਗ ਦੇ ਇਕ ਬੁਲਾਰੇ ...

ਪੂਰੀ ਖ਼ਬਰ »

ਮਾਲ ਅਧਿਕਾਰੀਆਂ ਵਲੋਂ ਹੜਤਾਲ ਮੁਲਤਵੀ

ਲੁਧਿਆਣਾ, 5 ਮਈ (ਸਲੇਮਪੁਰੀ)-ਪੰਜਾਬ ਸਰਕਾਰ ਦੇ ਮਾਲ ਵਿਭਾਗ 'ਚ ਤਾਇਨਾਤ ਮਾਲ ਅਧਿਕਾਰੀਆਂ ਜਿਨ੍ਹਾਂ ਵਿਚ ਨਾਇਬ ਤਹਿਸੀਲਦਾਰ, ਤਹਿਸੀਲਦਾਰ ਅਤੇ ਜ਼ਿਲ੍ਹਾ ਮਾਲ ਅਫਸਰ ਸ਼ਾਮਿਲ ਹਨ, ਦੇ ਵਲੋਂ ਮੰਗਾਂ ਨੂੰ ਲੈ ਕੇ ਹੜਤਾਲ ਸ਼ੁਰੂ ਕੀਤੀ ਹੋਈ ਸੀ, ਹਾਲ ਦੀ ਘੜੀ ਮੁਲਤਵੀ ਕਰ ...

ਪੂਰੀ ਖ਼ਬਰ »

ਕਿਸਾਨ ਵਲੋਂ ਖ਼ੁਦਕੁਸ਼ੀ-ਆੜ੍ਹਤੀਏ ਵਿਰੁੱਧ ਪਰਚਾ ਦਰਜ

ਮਲੋਟ, 5 ਮਈ (ਪਾਟਿਲ)-ਭਗਵਾਨਪੁਰਾ ਵਿਖੇ ਇਕ ਕਿਸਾਨ ਨੇ ਬੀਤੀ ਰਾਤ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ | ਪੁਲਿਸ ਨੇ ਇਸ ਮਾਮਲੇ ਵਿਚ ਮਿ੍ਤਕ ਦੇ ਪੁੱਤਰ ਦੇ ਬਿਆਨਾਂ 'ਤੇ ਆੜ੍ਹਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਗੁਰਲਾਲ ਸਿੰਘ ਪੁੱਤਰ ਸੁਖਪਾਲ ਸਿੰਘ ਵਾਸੀ ...

ਪੂਰੀ ਖ਼ਬਰ »

ਹਰਸਿਮਰਤ ਕੌਰ ਬਾਦਲ ਵਲੋਂ ਐਚ.ਐਮ.ਈ. ਐਲ. ਰਿਫਾਇਨਰੀ ਨਾਲ ਕੀਤਾ ਤਾਲਮੇਲ

ਬਠਿੰਡਾ, 5 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਐਲਾਨ ਕੀਤਾ ਕਿ ਐਚ ਐਮ ਈ ਐਲ ਰਿਫਾਇਨਿਰੀ ਏਮਜ਼ ਵਿਖੇ ਤਿਆਰ ਕੀਤੀ ਜਾ ਰਹੀ 100 ਬੈੱਡਾਂ ਦੀ ਕੋਰੋਨਾ ਸਹੂਲਤ ਦੇ ਨਾਲ-ਨਾਲ ਖੇਤਰ ਦੇ ਹਸਪਤਾਲਾਂ ਲਈ ਆਕਸੀਜਨ ...

ਪੂਰੀ ਖ਼ਬਰ »

ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ

ਸੰਗਰੂਰ, 5 ਮਈ (ਧੀਰਜ ਪਸ਼ੌਰੀਆ)-ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਕੋਰੋਨਾ ਪਾਜ਼ੀਟਿਵ ਹੋ ਗਏ ਹਨ | ਉਸ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਸੁਰੱਖਿਆ ਅਮਲੇ ਦੇ ਸੈਂਪਲ ਵੀ ਲਏ ਗਏ ਹਨ | ਇਹ ਜਾਣਕਾਰੀ ਸਾਂਝੀ ਕਰਦਿਆਂ ਸ੍ਰੀ ...

ਪੂਰੀ ਖ਼ਬਰ »

ਵਿਦਿਆਰਥੀਆਂ ਤੋਂ ਸੱਖਣੇ ਸਕੂਲਾਂ 'ਚ ਦਾਖ਼ਲੇ ਦਾ ਟੀਚਾ ਪੂਰਾ ਕਰਦੇ ਅਧਿਆਪਕ ਹੋ ਰਹੇ ਨੇ ਕੋਰੋਨਾ ਪਾਜ਼ੀਟਿਵ

ਸੰਗਰੂਰ, 5 ਮਈ (ਸੁਖਵਿੰਦਰ ਸਿੰਘ ਫੁੱਲ)-ਕੋਰੋਨਾ ਦੇ ਵਧ ਰਹੇ ਫੈਲਾਅ ਤੋਂ ਬਚਾਅ ਲਈ ਪੰਜਾਬ ਸਰਕਾਰ ਨੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਦੇ ਨਾਲ-ਨਾਲ ਸਕੂਲ ਵੀ ਬੰਦ ਕਰਨ ਦਾ ਫ਼ੈਸਲਾ ਲਿਆ ਹੋਇਆ ਹੈ ਪਰ ਸਕੂਲ ਬੰਦ ਹੋਣ ਦੇ ਬਾਵਜੂਦ ਸਕੂਲਾਂ 'ਚ ...

ਪੂਰੀ ਖ਼ਬਰ »

ਜ਼ਮੀਨੀ ਵਿਵਾਦ ਕਾਰਨ ਪਰਿਵਾਰ 'ਤੇ ਟਰੈਕਟਰ ਚੜ੍ਹਾਇਆ-ਧੀ ਦੀ ਮੌਤ, ਮਾਂ ਗੰਭੀਰ ਜ਼ਖ਼ਮੀ

ਭੈਣੀ ਮੀਆਂ ਖਾਂ, 5 ਮਈ (ਜਸਬੀਰ ਸਿੰਘ ਬਾਜਵਾ)-ਸਥਾਨਕ ਥਾਣਾ ਅਧੀਨ ਪੈਂਦੇ ਪਿੰਡ ਨਵੀਆਂ ਬਾਗੜੀਆਂ ਵਿਚ ਸਵੇਰ ਸਮੇਂ ਵਾਹੀਯੋਗ ਜ਼ਮੀਨ ਸਬੰਧੀ ਹੋਏ ਝਗੜੇ ਦÏਰਾਨ ਇਕ ਨੌਜਵਾਨ ਲੜਕੀ ਦੀ ਮੌਤ ਅਤੇ ਉਸ ਦੀ ਮਾਂ ਗੰਭੀਰ ਜ਼ਖ਼ਮੀ ਹੋ ਗਈ | ਮਿ੍ਤਕ ਲੜਕੀ ਸੁਮਨਦੀਪ ਕÏਰ (23) ਦੇ ...

ਪੂਰੀ ਖ਼ਬਰ »

ਪੰਜਾਬੀ ਫ਼ਿਲਮ ਦੇ ਅਦਾਕਾਰ, ਨਿਰਦੇਸ਼ਕ ਤੇ ਲੇਖਕ ਸੁਖਜਿੰਦਰ ਸ਼ੇਰਾ ਦਾ ਦਿਹਾਂਤ

ਜਗਰਾਉਂ, 5 ਮਈ (ਗੁਰਦੀਪ ਸਿੰਘ ਮਲਕ)-ਲੰਮਾਂ ਸਮਾਂ ਪੰਜਾਬੀ ਫ਼ਿਲਮ ਜਗਤ 'ਚ ਬਤੌਰ ਅਦਾਕਾਰੀ, ਨਿਰਮਾਤਾ ਅਤੇ ਨਿਰਦੇਸ਼ਕ ਦੀ ਭੂਮਿਕਾ ਨਿਭਾਉਣ ਵਾਲੇ ਪ੍ਰਸਿੱਧ ਪੰਜਾਬੀ ਅਦਾਕਾਰ ਸੁਖਜਿੰਦਰ ਸ਼ੇਰਾ ਦਾ ਦੱਖਣੀ ਅਫਰੀਕਾ ਦੇ ਯੁਗਾਂਡਾ ਸ਼ਹਿਰ 'ਚ ਦਿਹਾਂਤ ਹੋ ਗਿਆ | ...

ਪੂਰੀ ਖ਼ਬਰ »

ਨੌਵੇਂ ਪਾਤਸ਼ਾਹ ਦੇ ਇਤਿਹਾਸਕ ਅਸਥਾਨ (ਭਾਗ-23)

ਗੁਰਦੁਆਰਾ ਰਕਾਬਗੰਜ ਸਾਹਿਬ (ਦਿੱਲੀ)

ਬਲਵਿੰਦਰ ਸਿੰਘ ਸੋਢੀ ਨਵੀਂ ਦਿੱਲੀ-ਗੁਰਦੁਆਰਾ ਰਕਾਬਗੰਜ ਸਾਹਿਬ ਦਿੱਲੀ ਦਾ ਇਕ ਇਤਿਹਾਸਕ ਗੁਰਦੁਆਰਾ ਹੈ ਜੋ ਕਿ ਸੰਸਦ ਭਵਨ ਦੇ ਨਜ਼ਦੀਕ ਸਥਿਤ ਹੈ | ਇਹ ਗੁਰਦੁਆਰਾ ਸੰਨ 1783 ਈ: ਵਿਚ ਸਿੱਖ ਸੈਨਾ ਦੇ ਮੁਖੀ ਆਗੂ ਸ: ਬਘੇਲ ਸਿੰਘ ਵਲੋਂ ਦਿੱਲੀ 'ਤੇ ਕਬਜ਼ਾ ਕਰ ਲਿਆ ਸੀ ਅਤੇ ...

ਪੂਰੀ ਖ਼ਬਰ »

ਮਾਲ ਅਧਿਕਾਰੀਆਂ ਵਲੋਂ ਹੜਤਾਲ ਮੁਲਤਵੀ

ਲੁਧਿਆਣਾ, 5 ਮਈ (ਸਲੇਮਪੁਰੀ)-ਪੰਜਾਬ ਸਰਕਾਰ ਦੇ ਮਾਲ ਵਿਭਾਗ 'ਚ ਤਾਇਨਾਤ ਮਾਲ ਅਧਿਕਾਰੀਆਂ ਜਿਨ੍ਹਾਂ ਵਿਚ ਨਾਇਬ ਤਹਿਸੀਲਦਾਰ, ਤਹਿਸੀਲਦਾਰ ਅਤੇ ਜ਼ਿਲ੍ਹਾ ਮਾਲ ਅਫਸਰ ਸ਼ਾਮਿਲ ਹਨ, ਦੇ ਵਲੋਂ ਮੰਗਾਂ ਨੂੰ ਲੈ ਕੇ ਹੜਤਾਲ ਸ਼ੁਰੂ ਕੀਤੀ ਹੋਈ ਸੀ, ਹਾਲ ਦੀ ਘੜੀ ਮੁਲਤਵੀ ਕਰ ...

ਪੂਰੀ ਖ਼ਬਰ »

ਛੋਟੇ ਦੁਕਾਨਦਾਰਾਂ ਨੰੂ ਫੌਰੀ ਆਰਥਿਕ ਰਾਹਤ ਦੇਣ ਦੀ ਲੋੜ-ਢੀਂਡਸਾ

ਸੰਗਰੂਰ, 5 ਮਈ (ਸੁਖਵਿੰਦਰ ਸਿੰਘ ਫੁੱਲ)-ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਵਿੱਤ ਮੰਤਰੀ ਸ: ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਕੋਰੋਨਾ ਵਿਚ ਹੋਏ ਚਿੰਤਾਜਨਕ ਵਾਧੇ ਲਈ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਕੈਪਟਨ ਸਰਕਾਰ ਜਿੰਮੇਵਾਰ ਹੈ | ਅੱਜ ਇੱਥੇ 'ਅਜੀਤ' ...

ਪੂਰੀ ਖ਼ਬਰ »

ਸ਼ਿਵਰਾਜ ਸਿੰਘ ਢਿੱਲੋਂ ਨਮਿਤ ਸ਼ਰਧਾਂਜਲੀ ਸਮਾਗਮ

ਗਿੱਦੜਬਾਹਾ, (ਸ੍ਰੀ ਮੁਕਤਸਰ ਸਾਹਿਬ), 5 ਮਈ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਅਤੇ ਹਲਕਾ ਗਿੱਦੜਬਾਹਾ ਦੇ ਮੁੱਖ ਸੇਵਾਦਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਅਤੇ ਸੀਨੀਅਰ ਅਕਾਲੀ ਆਗੂ ਸੰਦੀਪ ਸਿੰਘ ਸੰਨੀ ਢਿੱਲੋਂ ਦੇ ਪਿਤਾ ...

ਪੂਰੀ ਖ਼ਬਰ »

ਤਹਿਰੀਕ-ਏ-ਹੁਰੀਅਤ ਦੇ ਚੇਅਰਮੈਨ ਅਸ਼ਰਫ ਸਹਿਰਾਈ ਦਾ ਦਿਹਾਂਤ

ਸ੍ਰੀਨਗਰ, 5 ਮਈ (ਮਨਜੀਤ ਸਿੰਘ)-ਹੁਰੀਅਤ ਦੇ ਕੱਟੜਪੰਥੀ ਧੜੇ ਤਹਿਰੀਕ-ਏ-ਹੁਰੀਅਤ ਦੇ ਚੇਅਰਮੈਨ ਮੁਹੰਮਦ ਅਸ਼ਰਫ ਸਹਿਰਾਈ ਦੀ ਜੰਮੂ ਦੇ ਸਰਕਾਰੀ ਮੈਡੀਕਲ ਕਾਲਜ ਹਸਪਤਾਲ 'ਚ ਮੌਤ ਹੋ ਗਈ | ਉਹ ਗਿ੍ਫ਼ਤਾਰੀ ਤੋ ਬਾਅਦ ਜੰਮੂ ਦੀ ਉਧਮਪੋਰ ਜੇਲ੍ਹ 'ਚ ਜੁਲਾਈ 2020 ਤੋ ਪੀ.ਐਸ. ਏ ...

ਪੂਰੀ ਖ਼ਬਰ »

ਸੂਬਿਆਂ ਨੂੰ ਹੁਣ ਤੱਕ ਰੇਮਡੇਸਿਵਿਰ ਦੀਆਂ 34.5 ਲੱਖ ਸ਼ੀਸ਼ੀਆਂ ਵੰਡੀਆਂ-ਕੇਂਦਰੀ ਮੰਤਰੀ

ਨਵੀਂ ਦਿੱਲੀ, 5 ਮਈ (ਪੀ.ਟੀ.ਆਈ.)-ਕੇਂਦਰੀ ਰਸਾਇਣਾਂ ਅਤੇ ਖਾਦਾਂ ਮੰਤਰੀ ਸਦਾਨੰਦ ਗੌੜਾ ਨੇ ਦੱਸਿਆ ਕਿ ਸਰਕਾਰ ਵਲੋਂ 21 ਅਪ੍ਰੈਲ ਤੋਂ ਹੁਣ ਤੱਕ ਸੂਬਿਆਂ ਨੂੰ ਕੋਵਿਡ-19 ਮਰੀਜ਼ਾਂ ਦੇ ਇਲਾਜ ਲਈ ਵਰਤੀ ਜਾਂਦੀ ਐਂਟੀਵਾਇਰਲ ਦਵਾਈ ਰੇਮਡੇਸਿਵਿਰ ਦੀਆਂ 34.5 ਲੱਖ ਸ਼ੀਸ਼ੀਆਂ ...

ਪੂਰੀ ਖ਼ਬਰ »

ਹੋਰ ਜ਼ਿਲਿ੍ਹਆਂ 'ਚ ਡਿਊਟੀ ਕਰ ਰਹੇ ਪੁਲਿਸ ਕਰਮੀਆਂ ਨੂੰ ਵਾਪਸ ਬੁਲਾਉਣ ਦੇ ਹੁਕਮ

ਚੰਡੀਗੜ੍ਹ, 5 ਮਈ (ਵਿਕਰਮਜੀਤ ਸਿੰਘ ਮਾਨ)-ਪੰਜਾਬ ਪੁਲਿਸ ਦੇ ਡੀ.ਜੀ.ਪੀ. ਦਿਨਕਰ ਗੁਪਤਾ ਨੇ ਸਾਰੇ ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਆਦੇਸ਼ ਜਾਰੀ ਕੀਤੇ ਹਨ ਕਿ ਜ਼ਿਲਿ੍ਹਆਂ ਤੋਂ ਬਾਹਰ ਡਿਊਟੀ ਉੱਤੇ ਭੇਜੇ ਗਏ ਆਪਣੇ ਜ਼ਿਲਿ੍ਹਆਂ ਅਧੀਨ ਪੁਲਿਸ ਅਫ਼ਸਰਾਂ ਅਤੇ ...

ਪੂਰੀ ਖ਼ਬਰ »

ਕੋਰੋਨਾ ਕਾਰਨ ਮਾਨਸਿਕ ਤਣਾਅ ਦਾ ਸ਼ਿਕਾਰ ਹੋ ਰਹੇ ਨੇ 'ਨੌਨਿਹਾਲ'

ਅੰਮਿ੍ਤਸਰ, 5 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਕੋਵਿਡ-19 ਕਾਰਨ ਆਨਲਾਈਨ ਪੜ੍ਹਾਈ ਦੇ ਦੁਰਪ੍ਰਭਾਵ ਝੱਲ ਰਹੇ ਅਤੇ ਸਰਕਾਰੀ ਨੀਤੀਆਂ ਕਾਰਨ ਘਰਾਂ 'ਚ ਕੈਦ ਹੋਏ ਨੌਨਿਹਾਲ (ਬੱਚੇ) ਮਾਨਸਿਕ ਤਣਾਅ ਦਾ ਸ਼ਿਕਾਰ ਹੋ ਰਹੇ ਹਨ ਅਤੇ ਇਹ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ | ...

ਪੂਰੀ ਖ਼ਬਰ »

ਕੋਵਿਡ-19 ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਲਗਪਗ 630 ਗਿ੍ਫ਼ਤਾਰ-6500 ਦੇ ਕੱਟੇ ਚਲਾਨ

ਚੰਡੀਗੜ੍ਹ, 5 ਮਈ (ਅਜੀਤ ਬਿਊਰੋ)-ਕੋਵਿਡ-19 ਮਾਮਲਿਆਂ 'ਚ ਭਾਰੀ ਵਾਧਾ ਹੋਣ ਕਾਰਨ ਪੰਜਾਬ ਸਰਕਾਰ ਵਲੋਂ ਸਖ਼ਤ ਰੋਕਾਂ ਲਗਾਉਣ ਸਬੰਧੀ ਦਿੱਤੇ ਨਵੇਂ ਦਿਸ਼ਾ-ਨਿਰਦੇਸ਼ਾਂ ਨੂੰ ਸਖ਼ਤੀ ਨਾਲ ਲਾਗੂ ਕਰਾਉਣ ਵਿਚ ਪੰਜਾਬ ਪੁਲਿਸ ਕੋਈ ਕਸਰ ਨਹੀਂ ਛੱਡ ਰਹੀ | ਡੀ.ਜੀ.ਪੀ. ਦਿਨਕਰ ...

ਪੂਰੀ ਖ਼ਬਰ »

10 ਬੀ.ਪੀ.ਈ.ਓਜ਼ ਦੇ ਤਬਾਦਲੇ

ਚੰਡੀਗੜ੍ਹ, 5 ਮਈ (ਅਜੀਤ ਬਿਊਰੋ)-ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈਇੰਦਰ ਸਿੰਗਲਾ ਵਲੋਂ ਪ੍ਰਵਾਨਗੀ ਦੇਣ ਤੋਂ ਬਾਅਦ ਸਕੂਲ ਸਿੱਖਿਆ ਵਿਭਾਗ ਨੇ 10 ਬਲਾਕ ਪ੍ਰਾਇਮਰੀ ਐਜ਼ੂਕੇਸ਼ਨ ਅਫਸਰਾਂ (ਬੀ.ਪੀ.ਈ.ਓਜ਼) ਦੇ ਤਬਾਦਲੇ ਕਰ ਦਿੱਤੇ ਹਨ | ਇਸ ਦੀ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

29 ਸਾਲ ਬਾਅਦ ਮਾਨੋਚਾਹਲ ਪਰਿਵਾਰ ਨੂੰ ਆਪਣੇ ਘਰ ਦੀਆਂ ਬਰੂਹਾਂ ਅੰਦਰ ਜਾਣ ਦਾ ਹੋਇਆ ਸੁਭਾਗ ਪ੍ਰਾਪਤ

ਤਰਨ ਤਾਰਨ, 5 ਮਈ (ਹਰਿੰਦਰ ਸਿੰਘ)-ਆਪਣੀਆਂ ਤਰਸ ਭਰੀਆਂ ਨਜ਼ਰਾਂ ਨਾਲ ਆਪਣੇ ਘਰ 'ਚ ਪੁਲਿਸ ਵਲੋਂ ਬਣਾਈ ਗਈ ਪੁਲਿਸ ਚੌਂਕੀ ਨੂੰ ਦੇਖ ਕੇ ਚੁੱਪ-ਚਾਪ ਸੜਕ ਤੋਂ ਲੰਘਣ ਵਾਲੇ ਪਰਿਵਾਰ ਨੂੰ ਕਰੀਬ 29 ਸਾਲ ਬਾਅਦ ਆਪਣੇ ਘਰ ਦੀਆਂ ਬਰੂਹਾਂ ਪਾਰ ਕਰਕੇ ਅੰਦਰ ਜਾਣ ਦਾ ਆਖ਼ਰ ਸੁਭਾਗ ...

ਪੂਰੀ ਖ਼ਬਰ »

ਬਾਬਾ ਨਿਹਾਲ ਸਿੰਘ ਵਲੋਂ ਲਿਖੀ ਪੁਸਤਕ 'ਦਰਬਾਰ ਸ੍ਰੀ ਪਾਉਂਟਾ ਸਾਹਿਬ ਦਾ ਖ਼ੂਨੀ ਸ਼ਹੀਦੀ ਸਾਕਾ' ਲੋਕ ਅਰਪਣ

ਚੱਬੇਵਾਲ, 5 ਮਈ (ਥਿਆੜਾ)-ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਜਥੇਬੰਦੀ ਦੇ ਮੌਜੂਦਾ ਮੁਖੀ ਪੰਥ ਰਤਨ ਸਿੰਘ ਸਾਹਿਬ ਜਿੰਦਾ ਸ਼ਹੀਦ ਜਥੇਦਾਰ ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਵਲੋਂ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦੀ ਸਾਕੇ 'ਤੇ ਲਿਖੀ ...

ਪੂਰੀ ਖ਼ਬਰ »

ਡਾਕਟਰ ਮਾਣਹਾਨੀ ਮਾਮਲੇ 'ਚ ਕਾਮੇਡੀਅਨ ਸੁਨੀਲ ਪਾਲ ਖ਼ਿਲਾਫ਼ ਐਫ.ਆਈ.ਆਰ.

ਮੁੰਬਈ, 5 ਮਈ (ਏਜੰਸੀ)- ਕਾਮੇਡੀਅਨ ਸੁਨੀਲ ਪਾਲ ਖ਼ਿਲਾਫ਼ ਮੁੰਬਈ ਦੇ ਅੰਧੇਰੀ ਪੁਲਿਸ ਸਟੇਸ਼ਨ 'ਚ ਉਸ 'ਤੇ ਫਰੰਟਲਾਈਨ 'ਤੇ ਕੰਮ ਕਰਨ ਵਾਲੇ ਡਾਕਟਰਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਖ਼ਿਲਾਫ਼ ਅਪਮਾਨਜਨਕ ਸ਼ਬਦ ਵਰਤਣ ਨੂੰ ਲੈ ਕੇ ਕੇਸ ਦਰਜ ਕੀਤਾ ਗਿਆ ਹੈ | ਸੁਨੀਲ ਪਾਲ 'ਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX