ਤਾਜਾ ਖ਼ਬਰਾਂ


ਸੋਨੀਆ ਗਾਂਧੀ ਦੇ ਫ਼ੈਸਲੇ ਦਾ ਹੋ ਰਿਹਾ ਇੰਤਜ਼ਾਰ, ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਵਿਧਾਇਕ
. . .  3 minutes ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਬਹੁਤ ਸਾਰੇ ਵਿਧਾਇਕ ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਹਨ...
ਪੰਜਾਬ ਤੋਂ ਬਾਅਦ ਰਾਜਸਥਾਨ ਕਾਂਗਰਸ ਵਿਚ ਹਲਚਲ
. . .  10 minutes ago
ਜੈਪੁਰ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਰਾਜਸਥਾਨ ਦੀ ਅਸ਼ੋਕ ਗਹਿਲੋਤ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਵਿਚਕਾਰ ਵੀ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 30 ਹਜ਼ਾਰ ਤੋਂ ਵਧੇਰੇ ਆਏ ਕੋਰੋਨਾ ਕੇਸ
. . .  37 minutes ago
ਨਵੀਂ ਦਿੱਲੀ, 19 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30 ਹਜ਼ਾਰ 773 ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦੌਰਾਨ 309 ਮਰੀਜ਼ਾਂ ਦੀ ਮੌਤ ਹੋ ਗਈ ਹੈ...
ਪੁਲਾੜ ਦੀ ਸੈਰ ਕਰਕੇ ਵਾਪਸ ਧਰਤੀ 'ਤੇ ਪਰਤੇ 4 ਆਮ ਲੋਕ
. . .  about 1 hour ago
ਫਲੋਰੀਡਾ, 19 ਸਤੰਬਰ - ਧਰਤੀ ਦੇ ਤਿੰਨ ਦਿਨ ਤੱਕ ਚੱਕਰ ਲਗਾਉਣ ਵਾਲੇ ਚਾਰ ਲੋਕਾਂ ਨਾਲ ਰਵਾਨਾ ਹੋਇਆ ਸਪੇਸ ਐਕਸ ਧਰਤੀ ਦਾ ਚੱਕਰ ਲਗਾਉਣ ਤੋਂ ਬਾਅਦ ਸਫਲਤਾ ਨਾਲ ਉਤਰ ਗਿਆ। ਫਲੋਰੀਡਾ ਸਥਿਤ ਕੈਨੇਡੀ ਸਪੇਸ ਸੈਂਟਰ ਤੋਂ ਉਡਾਣ ਭਰਨ ਵਾਲਾ ਸਪੇਸ ਐਕਸ ਦਾ ਕ੍ਰੂ ਡ੍ਰੈਗਨ ਰਾਕਟ ਵੀ ਸਫਲਤਾ...
ਅੱਜ ਪੰਜਾਬ ਨੂੰ ਮਿਲੇਗਾ ਨਵਾਂ ਮੁੱਖ ਮੰਤਰੀ, ਸੁਨੀਲ ਜਾਖੜ ਦਾ ਨਾਂਅ ਸਭ ਤੋਂ ਅੱਗੇ
. . .  about 2 hours ago
ਚੰਡੀਗੜ੍ਹ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਦਿੱਤਾ ਗਿਆ, ਜਿਸ ਤੋਂ ਬਾਅਦ ਪੰਜਾਬ ਵਿਧਾਇਕ ਦਲ ਦੀ ਮੀਟਿੰਗ ਹੋਈ, ਜਿਸ ਵਿਚ ਦੋ ਮਤੇ ਪਾਸ ਕੀਤੇ ਗਏ ਅਤੇ ਕਿਸ ਆਗੂ ਨੂੰ ਮੁੱਖ ਮੰਤਰੀ ਬਣਾਉਣਾ ਹੈ, ਇਹ ਸਾਰਾ ਫ਼ੈਸਲਾ ਆਲਾ ਹਾਈਕਮਾਨ 'ਤੇ ਛੱਡ ਦਿੱਤਾ...
⭐ਮਾਣਕ - ਮੋਤੀ⭐
. . .  about 2 hours ago
ਬੀ.ਆਰ.ਟੀ. ਬੱਸ ਨੇ ਨੌਜਵਾਨ ਕੁਚਲਿਆ
. . .  1 day ago
ਸੁਲਤਾਨਵਿੰਡ (ਅੰਮ੍ਰਿਤਸਰ) , 18 ਸਤੰਬਰ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ-ਜਲੰਧਰ ਰੋਡ ਨੇੜੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਇਕ ਨੌਜਵਾਨ ਨੂੰ ਬੀ.ਆਰ.ਟੀ. ਬੱਸ ਵਲੋਂ ਕੁਚਲ ਦਿੱਤਾ ਗਿਆ। ਜਿਸ ਦੀ ਮੌਕੇ 'ਤੇ ਮੌਤ ਹੋ ਗਈ...
ਲੋਕ ਮੇਰੀ ਸਰਕਾਰ ਤੋਂ ਸਨ ਖ਼ੁਸ਼ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਅਪਮਾਨਿਤ ਮਹਿਸੂਸ ਕਰ ਰਹੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਫ਼ੈਸਲੇ ਦੀ ਸਮਝ ਨਹੀਂ ਆਈ। ਉਨ੍ਹਾਂ ਨੇ ਕਿਹਾ ਕਿ ਲੋਕ ਉਨ੍ਹਾਂ ਦੀ ਸਰਕਾਰ ਤੋਂ ਖ਼ੁਸ਼ ਸਨ ਪ੍ਰੰਤੂ ਪਾਰਟੀ ਲੀਡਰਾਂ ਦੀ ਅਤਿ ਪ੍ਰਤੀਕਿਰਿਆ...
ਤਬਾਹੀ ਲੈ ਕੇ ਆਏਗਾ ਸਿੱਧੂ, ਪਾਕਿਸਤਾਨ ਨਾਲ ਹਨ ਨੇੜਲੇ ਸਬੰਧ, ਦੇਸ਼ ਦੀ ਸੁਰੱਖਿਆ ਲਈ ਖ਼ਤਰਾ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਕਾਬਲ ਵਿਅਕਤੀ ਹਨ। ਉਹ ਤਬਾਹਕੁਨ ਸਾਬਤ ਹੋਣਗੇ। ਕੈਪਟਨ ਨੇ ਕਿਹਾ ਕਿ...
ਅਗਲੇ ਪ੍ਰਬੰਧਾਂ ਤੱਕ ਅਜੇ ਕੈਪਟਨ ਸੰਭਾਲਣਗੇ ਮੁੱਖ ਮੰਤਰੀ ਦਫ਼ਤਰ ਦੀ ਜ਼ਿੰਮੇਵਾਰੀ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਰਾਜਪਾਲ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਤੇ ਉਨ੍ਹਾਂ ਦੀ ਵਜ਼ਾਰਤ ਵਲੋਂ ਦਿੱਤੇ ਗਏ ਅਸਤੀਫ਼ਿਆਂ ਨੂੰ ਪ੍ਰਵਾਨ ਕਰ ਲਿਆ ਹੈ ਪ੍ਰੰਤੂ ਇਸ ਦੇ ਨਾਲ ਹੀ ਉਨ੍ਹਾਂ ਨੂੰ ਉਸ ਵਕਤ ਤੱਕ ਵਿਭਾਗਾਂ ਵਿਚ ਵਿਚਰਨ ਲਈ ਕਿਹਾ ਗਿਆ ਹੈ, ਜਦੋਂ ਤੱਕ ਉਨ੍ਹਾਂ ਦੇ ਬਦਲ ਪ੍ਰਬੰਧ ਨਹੀਂ ਹੋ ਜਾਂਦਾ...
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ
. . .  1 day ago
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ...
ਪੰਜਾਬ ਵਿਧਾਇਕ ਦਲ ਦੀ ਮੀਟਿੰਗ 'ਚ ਦੋ ਮਤੇ ਸਰਬਸੰਮਤੀ ਨਾਲ ਹੋਏ ਪਾਸ - ਹਰੀਸ਼ ਰਾਵਤ
. . .  1 day ago
ਸੀ.ਐਲ.ਪੀ. ਦੀ ਮੀਟਿੰਗ ਵਿਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਮਤਾ ਹੋਇਆ ਪਾਸ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ ਅਤੇ ਨਵੇਂ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ...
ਕੈਪਟਨ ਦੇ ਅਸਤੀਫ਼ੇ 'ਤੇ ਅਨਿਲ ਵਿਜ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਇਸ ਦੀ ਸਕ੍ਰਿਪਟ ਤਾਂ...
ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਕਰਨਗੇ ਭਾਰਤ ਦਾ ਦੌਰਾ, ਪ੍ਰਧਾਨ ਮੰਤਰੀ ਨਾਲ ਵੀ ਹੋਵੇਗੀ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਸਤੰਬਰ - ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਪ੍ਰਿੰਸ ਫੈਸਲ ਬਿਨ ਫਰਹਾਨ ਅਲ ਸੌਦ ਭਾਰਤ ਆਉਣਗੇ। ਉਹ 19 ਸਤੰਬਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ...
ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਚ ਮਿਲੀ ਬੰਬਨੁਮਾ ਵਸਤੂ
. . .  1 day ago
ਜਲਾਲਾਬਾਦ, 18 ਸਤੰਬਰ (ਕਰਨ ਚੁਚਰਾ) - ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਤੇ ਵਿਸਫੋਟਕ ਸਮਗਰੀ ਮਿਲਣ ਦਾ ਸਮਾਚਾਰ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਕ ਤੌਰ 'ਤੇ ਕੋਈ ਪੁਸ਼ਟੀ ਤਾਂ ਨਹੀਂ ਕੀਤੀ ਗਈ ਹੈ...
ਵਿਧਾਇਕ ਦਲ ਦੀ ਮੀਟਿੰਗ ਹੋਈ ਸ਼ੁਰੂ
. . .  1 day ago
ਚੰਡੀਗੜ੍ਹ, 18 ਸਤੰਬਰ - ਵਿਧਾਇਕ ਦਲ ਦੀ ਮੀਟਿੰਗ (ਸੀ.ਐੱਲ.ਪੀ.) ਹੋਈ...
ਮੇਰਾ ਕੀਤਾ ਗਿਆ ਅਪਮਾਨ, ਜੋ ਹਾਈਕਮਾਨ ਨੂੰ ਪਸੰਦ ਹੈ, ਉਸ ਨੂੰ ਬਣਾ ਲੈਣ ਮੁੱਖ ਮੰਤਰੀ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਵਾਰ-ਵਾਰ ਅਪਮਾਨ ਹੋਇਆ ਹੈ...
ਕੈਪਟਨ ਵਲੋਂ ਮੀਡੀਆ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਕੈਪਟਨ ਤੇ ਉਨ੍ਹਾਂ ਦੇ ਮੰਤਰੀ ਮੰਡਲ ਵਲੋਂ ਪੰਜਾਬ ਦੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਉਨ੍ਹਾਂ ਨੇ ਆਪਣਾ....
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਰਾਜ ਭਵਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਪਹੁੰਚੇ ...
ਰਾਜ ਭਵਨ ਦੇ ਬਾਹਰ ਮੀਡੀਆ ਨਾਲ ਕੈਪਟਨ ਕਰਨਗੇ ਗੱਲ, ਮੇਰੇ ਪਿਤਾ ਕਰਨਗੇ ਨਵੀਂ ਸ਼ੁਰੂਆਤ - ਰਣਇੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੁਝ ਹੀ ਮਿੰਟਾਂ ਵਿਚ ਸਾਰੀ ਸਥਿਤੀ ਸਪਸ਼ਟ ਹੋ ਜਾਵੇਗੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਦੇ ਬਾਹਰ ਮੀਡੀਆ ਨਾਲ ਮੁਖ਼ਾਤਬ ਹੋ ਕੇ ਸਾਰੀ ਗੱਲ ਤੋਂ ਪਰਦਾ ਚੁੱਕਣਗੇ। ਇਸ ਦੇ ਨਾਲ ਹੀ ਰਣਇੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨਵੀਂ ਸ਼ੁਰੂਆਤ ਕਰਨਗੇ...
ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ...
ਮੇਰੇ ਪਿਤਾ ਮੁੱਖ ਮੰਤਰੀ ਦੇ ਅਹੁਦੇ ਤੋਂ ਦੇ ਰਹੇ ਹਨ ਅਸਤੀਫ਼ਾ - ਕੈਪਟਨ ਦੇ ਬੇਟੇ ਰਣਇੰਦਰ ਸਿੰਘ ਨੇ ਕੀਤਾ ਟਵੀਟ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਦੇ ਪੁੱਤਰ ਰਣਇੰਦਰ ਸਿੰਘ ਨੇ ਟਵੀਟ ਕੀਤਾ ਹੈ ਕਿ ਉਨ੍ਹਾਂ ਦੇ ਪਿਤਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਜਾ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 24 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਮੁਸ਼ਕਿਲਾਂ ਨਾਲ ਜੂਝਣ 'ਤੇ ਇਨ੍ਹਾਂ ਦਾ ਦੇਰ-ਸਵੇਰ ਹੱਲ ਜ਼ਰੂਰ ਹੁੰਦਾ ਹੈ। ਆਰਿਆ ਭੱਟ

ਬਠਿੰਡਾ

ਸ਼ਰਾਰਤੀ ਅਨਸਰਾਂ ਵਲੋਂ ਵੱਟਸਐਪ 'ਤੇ ਵਾਇਰਲ ਕੀਤੀ ਫ਼ਰਜ਼ੀ ਖ਼ਬਰ ਤੋਂ ਬਾਅਦ ਖੁੱਲ੍ਹੀਆਂ ਇਲੈਕਟ੍ਰੋਨਿਕਸ ਦੀਆਂ ਦੁਕਾਨਾਂ ਪੁਲਿਸ ਨੇ ਕਰਵਾਈਆਂ ਬੰਦ

ਰਾਮਾਂ ਮੰਡੀ, 5 ਮਈ (ਤਰਸੇਮ ਸਿੰਗਲਾ)- ਸ਼ਰਾਰਤੀ ਅਨਸਰਾਂ ਵਲੋਂ ਵੱਟਸਐਪ 'ਤੇ ਇਲੈਕਟ੍ਰੋਨਿਕ ਦੀਆਂ ਦੁਕਾਨਾਂ ਨੂੰ ਖੋਲ੍ਹਣ ਦੀ ਛੋਟ ਦੀ ਫ਼ਰਜ਼ੀ ਖ਼ਬਰ ਵਾਇਰਲ ਹੋਣ ਤੋਂ ਬਾਅਦ ਸਮੂਹ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਖੋਲ੍ਹ ਲਈਆਂ ਸਨ ਜਿਸ ਦਾ ਪਤਾ ਲੱਗਦੇ ਹੀ ਥਾਣਾ ਮੁਖੀ ਪਰਵਿੰਦਰ ਸਿੰਘ ਸੇਖੋਂ ਪੁਲਿਸ ਟੀਮ ਨਾਲ ਗਸ਼ਤ ਕਰਦੇ ਹੋਏ ਉਕਤ ਦੁਕਾਨਾਂ 'ਤੇ ਪੁੱਜੇ ਤਾਂ ਦੁਕਾਨਦਾਰਾਂ ਨੇ ਥਾਣਾ ਮੁਖੀ ਨੂੰ ਵਾਇਰਲ ਹੋਈ ਖ਼ਬਰ ਵੀ ਵਿਖਾਈ, ਜਿਸ ਤੋਂ ਬਾਅਦ ਥਾਣਾ ਮੁਖੀ ਸੇਖੋਂ ਨੇ ਵੀ ਪੰਜਾਬ ਸਰਕਾਰ ਦੇ ਹੁਕਮ ਦੁਕਾਨਦਾਰਾਂ ਨੂੰ ਵਿਖਾਏ ਤਾਂ ਸਮੂਹ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਬੰਦ ਕਰ ਦਿੱਤੀਆਂ ਅਤੇ ਕਿਹਾ ਕਿ ਕੋਰੋਨਾ ਨੂੰ ਹਰਾਉਣ ਲਈ ਸਰਕਾਰੀ ਹੁਕਮਾਂ ਦਾ ਦੁਕਾਨਦਾਰ ਸਤਿਕਾਰ ਕਰਦੇ ਹਨ | ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਦੁਕਾਨਦਾਰਾਂ ਨੇ ਕਿਹਾ ਕਿ ਸਰਕਾਰ ਵਲੋਂ ਜ਼ਰੂਰੀ ਵਸਤਾਂ ਦਾ ਵਾਸਤਾ ਦੇ ਕੇ ਜਿਨ੍ਹਾਂ ਕਾਰੋਬਾਰਾਂ ਨੂੰ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ, ਸਭ ਤੋਂ ਵੱਧ ਖਰੀਦਦਾਰਾਂ ਦੀ ਭੀੜ ਵੀ ਉਨ੍ਹਾਂ ਦੁਕਾਨਾਂ 'ਤੇ ਹੀ ਹੁੰਦੀ ਹੈ | ਜ਼ਰੂਰੀ ਵਸਤਾਂ ਦੇ ਨਾਂਅ ਹੇਠ 60 ਫੀਸਦੀ ਦੁਕਾਨਾਂ ਨੂੰ ਖੋਲ੍ਹਣ ਦੀ ਛੋਟ ਦਿੱਤੀ ਗਈ ਹੈ ਜਦਕਿ ਬਾਕੀ 40 ਫ਼ੀਸਦੀ ਦੁਕਾਨਾਂ ਜਿਨ੍ਹਾਂ 'ਤੇ ਸਾਰੇ ਦਿਨ ਵਿਚ ਇੱਕਾ ਦੁੱਕਾ ਗਾਹਕ ਹੀ ਆਉਂਦੇ ਸਨ, ਨੂੰ ਬੰਦ ਕਰਨ ਦੀ ਹਦਾਇਤ ਦਿੱਤੀ ਗਈ ਹੈ ਜੋ ਕਰਫਿਊ ਨੂੰ ਨਹੀਂ ਵਪਾਰੀਆਂ ਨੂੰ ਹਰਾਉਣ ਵਾਲੀ ਗੱਲ ਹੈ | ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਨੂੰ ਵੀ ਦੁਕਾਨਾਂ ਵਿਚ ਗਾਹਕ ਦੀ ਨੋ-ਐਂਟਰੀ ਦੀ ਸ਼ਰਤ 'ਤੇ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾਵੇ | ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਮੰਗ ਕੀਤੀ ਕਿ ਸਮੂਹ ਕਾਰੋਬਾਰਾਂ ਦੀਆਂ ਅਲੱਗ ਅਲੱਗ ਕੈਟਾਗਰੀਆਂ ਬਣਾ ਕੇ ਦੁਕਾਨਾਂ ਖੋਲ੍ਹਣ ਲਈ ਅਲੱਗ ਅਲੱਗ ਸਮਾਂ ਸਭ ਦੁਕਾਨਦਾਰਾਂ ਨੂੰ ਬਰਾਬਰ ਦਿੱਤਾ ਜਾਵੇ |

ਬੈਂਕ, ਢਾਬੇ ਤੇ ਹੋਟਲਾਂ ਦੇ ਮੁਲਾਜ਼ਮਾਂ ਦੀ ਕਰਵਾਈ ਜਾਵੇ ਵੈਕਸੀਨੇਸ਼ਨ : ਡਿਪਟੀ ਕਮਿਸ਼ਨਰ

ਬਠਿੰਡਾ, 5 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਬੀ ਸ੍ਰੀਨਿਵਾਸਨ ਵਲੋਂ ਕਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਭਾਵ ਨੂੰ ਫੈਲਣ ਤੋਂ ਰੋਕਣ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕੀਤੀ | ਇਸ ਦੌਰਾਨ ਉਨ੍ਹਾਂ ...

ਪੂਰੀ ਖ਼ਬਰ »

ਕਾਰ ਤੇ ਟਰੱਕ ਦੀ ਟੱਕਰ 'ਚ ਕਾਰ ਸਵਾਰ ਦੀ ਮੌਤ

ਸੰਗਤ ਮੰਡੀ, 5 ਮਈ (ਅੰਮਿ੍ਤਪਾਲ ਸ਼ਰਮਾ)-ਬਠਿੰਡਾ ਡੱਬਵਾਲੀ ਮੁੱਖ ਮਾਰਗ ਤੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਕਾਰ ਤੇ ਟਰੱਕ ਦੇ ਆਪਸ 'ਚ ਟਕਰਾਅ ਜਾਣ ਨਾਲ ਕਾਰ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਬਠਿੰਡਾ ਡੱਬਵਾਲੀ ਮੁੱਖ ਮਾਰਗ 'ਤੇ ...

ਪੂਰੀ ਖ਼ਬਰ »

ਪਲਾਟ 'ਤੇ ਕਬਜ਼ੇ ਸਬੰਧੀ ਮਾਮਲਾ ਦਰਜ

ਬਠਿੰਡਾ, 5 ਮਈ (ਅਵਤਾਰ ਸਿੰਘ)- ਸਥਾਨਕ ਕੈਨਾਲ ਕਾਲੋਨੀ ਦੇ ਹੌਲਦਾਰ ਲਖਵੀਰ ਸਿੰਘ ਕੋਲ ਨਜੀਰ ਸ਼ਾਹ ਪੁੱਤਰ ਬੱਬਲ ਸ਼ਾਹ ਵਾਸੀ ਪਿੰਡ ਮਿੱਠੇਵਾਲ ਜ਼ਿਲ੍ਹਾ ਸੰਗਰੂਰ ਨੇ ਆਪਣੀ ਸ਼ਿਕਾਇਤ ਦਰਜ ਕਰਵਾਉਂਦੇ ਕਿਹਾ ਕਿ ਅਜੈਬ ਸਿੰਘ ਬਰਾੜ, ਕੁਲਦੀਪ ਮਾਨ, ਜਸਵਿੰਦਰ ਸਿੰਘ ...

ਪੂਰੀ ਖ਼ਬਰ »

ਸ਼ੱਕੀ ਕੋਰੋਨਾ ਪਾਜ਼ੀਟਿਵ ਦੀ ਮੌਤ

ਬਠਿੰਡਾ, 5 ਮਈ (ਅਵਤਾਰ ਸਿੰਘ)- ਸਥਾਨਕ ਐਨ.ਐਫ.ਐਲ. ਕਾਲੋਨੀ ਨੇੜੇ ਮੰਦਰ ਕਾਲੋਨੀ ਵਿਚ ਇਕ ਵਿਅਕਤੀ ਘਰ ਵਿਚ ਬਿਮਾਰ ਪਏ ਹੋਣ ਦੀ ਸੂਚਨਾ ਮਿਲਣ 'ਤੇ ਸਮਾਜ ਸੇਵੀ ਸੰਸਥਾ ਨੌਜਵਾਨ ਵੈੱਲਫੇਅਰ ਸੁਸਾਇਟੀ ਦੇ ਵਲੰਟੀਅਰ ਕਮਲਜੀਤ ਸਿੰਘ, ਸਾਹਿਬ ਸਿੰਘ, ਭਰਤ ਸਿੰਗਲਾ, ਹਰਪ੍ਰੀਤ ...

ਪੂਰੀ ਖ਼ਬਰ »

ਲਾਕਡਾਊਨ ਦੇ ਵਿਰੋਧ 'ਚ ਇਕੱਠ ਕਰਨ 'ਤੇ 8 ਨਾਮਵਰ ਸਮੇਤ 80-90 ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਗੋਨਿਆਣਾ, 5 ਮਈ (ਲਛਮਣ ਦਾਸ ਗਰਗ)- ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਪੁਲਿਸ ਪਾਰਟੀ ਕੋਰੋਨਾ ਮਹਾਂਮਾਰੀ ਦੀ ਰੋਕਥਾਮ ਸਬੰਧੀ ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਿਕ ਐਲਾਨੇ ਗਏ ਲਾਕਡਾਊਨ ਦੌਰਾਨ ਸ਼ਹਿਰ ਵਿਚ ਗਸ਼ਤ ਕਰ ਰਹੀ ਸੀ ਕਿ ਕੁਝ ...

ਪੂਰੀ ਖ਼ਬਰ »

ਨੌਜਵਾਨ ਵਲੋਂ ਫ਼ਾਹਾ ਲਾ ਕੇ ਖ਼ੁਦਕੁਸ਼ੀ

ਬਠਿੰਡਾ, 5 ਮਈ (ਅਵਤਾਰ ਸਿੰਘ)- ਸਥਾਨਕ ਊਧਮ ਸਿੰਘ ਨਗਰ ਗਲੀ ਨੰਬਰ 26 ਵਿਚ ਨੌਜਵਾਨ ਨੇ ਗਲੇ ਵਿਚ ਰੱਸੀ ਪਾ ਕੇ ਪੱਖੇ ਦੀ ਕੁੰਡੀ ਨਾਲ ਲਟਕ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ | ਜਾਣਕਾਰੀ ਪ੍ਰਾਪਤ ਹੁੰਦੇ ਹੀ ਲਈ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਮੈਂਬਰ ...

ਪੂਰੀ ਖ਼ਬਰ »

8,53,961 ਮੀਟਿ੍ਕ ਟਨ ਕਣਕ ਦੀ ਹੋਈ ਖਰੀਦ : ਡਿਪਟੀ ਕਮਿਸ਼ਨਰ

ਬਠਿੰਡਾ, 5 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਜ਼ਿਲ੍ਹੇ ਦੀਆਂ ਮੰਡੀਆਂ ਵਿਚ 873544 ਮੀਟਿ੍ਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਜਦਕਿ ਕਣਕ ਦੀ ਖਰੀਦ ਕਰ ਰਹੀਆਂ ਏਜੰਸੀਆਂ ਵਲੋਂ ਹੁਣ ਤੱਕ ਹੁਣ ਤੱਕ 8,53,961 ਮੀਟਿ੍ਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ | ਇਸ ਤੋਂ ਇਲਾਵਾ 6,09,408 ਮੀਟਿ੍ਕ ਟਨ ...

ਪੂਰੀ ਖ਼ਬਰ »

ਸ਼ਰਾਬ ਦੇ ਠੇਕੇ ਖੋਲ੍ਹਣ ਤੇ ਦੁਕਾਨਾਂ ਬੰਦ ਰੱਖਣ ਦਾ ਸਵਰਨਕਾਰ ਸੰਘ ਭੁੱਚੋ ਵਲੋਂ ਤਿੱਖਾ ਵਿਰੋਧ

ਭੁੱਚੋ ਮੰਡੀ, 5 ਮਈ (ਪੱਤਰ ਪ੍ਰੇਰਕ)- ਪੰਜਾਬ ਸਰਕਾਰ ਵਲੋਂ ਸ਼ਰਾਬ ਦੇ ਠੇਕੇ ਖੋਲ੍ਹਣ ਅਤੇ ਸਵਰਨਕਾਰਾਂ ਸਮੇਤ ਹੋਰ ਕਈ ਵਰਗਾਂ ਦੀਆਂ ਦੁਕਾਨਾਂ ਬੰਦ ਰੱਖਣ ਦੇ ਐਲਾਨ ਨੂੰ 'ਤੁਗਲਕੀ ਫਰਮਾਨ' ਕਰਾਰ ਦਿੰਦਿਆਂ ਸਵਰਨਕਾਰ ਸੰਘ ਭੁੱਚੋ ਵਲੋਂ ਇਸ ਦਾ ਤਿੱਖਾ ਵਿਰੋਧ ਕੀਤਾ ਗਿਆ ...

ਪੂਰੀ ਖ਼ਬਰ »

ਬੂੰਦ-ਬੂੰਦ ਪੀਣ ਵਾਲੇ ਪਾਣੀ ਨੂੰ ਤਰਸੇ ਭਾਖੜਾ ਨਹਿਰ ਦੇ ਲਾਗਲੇ ਪਿੰਡ

ਸੀਂਗੋ ਮੰਡੀ, 5 ਮਈ (ਲੱਕਵਿੰਦਰ ਸ਼ਰਮਾ)- ਭਾਖੜਾ ਨਹਿਰ ਦੀ ਬੰਦੀ ਹੋਣ ਕਰਕੇ ਭਾਖੜਾ ਨਹਿਰ ਦੇ ਨਾਲ ਲੱਗਦੇ ਪਿੰਡ ਫੱਤਾਬਾਲੂ, ਕਲਾਲਵਾਲਾ, ਰਾਈਆ, ਨਥੇਹਾ, ਕੌਰੇਆਣਾ, ਮਿਰਜੇਆਣਾ, ਗਹਿਲੇਵਾਲਾ, ਨੰਗਲਾ, ਜੋਗੇਵਾਲਾ, ਲਹਿਰੀ ਸਮੇਤ ਹਰਿਆਣਾ ਦੇ ਫੱਗੂ, ਸੂਰਤੀਆ, ਦੇਸੂ, ...

ਪੂਰੀ ਖ਼ਬਰ »

ਘਰ 'ਚੋਂ ਨਕਦੀ, ਸੋਨੇ ਦੀਆਂ ਮੁੰਦੀਆਂ ਤੇ ਚਾਂਦੀ ਦੇ ਸਿੱਕੇ ਚੋਰੀ

ਭੁੱਚੋ ਮੰਡੀ, 5 ਮਈ (ਬਿੱਕਰ ਸਿੰਘ ਸਿੱਧੂ)- ਬੀਤੀ ਰਾਤ ਚੋਰਾਂ ਨੇ ਵਾਰਡ ਨੰਬਰ ਇਕ ਦੇ ਇਕ ਘਰ ਵਿਚ ਦਾਖ਼ਲ ਹੋ ਨਕਦੀ, ਚਾਂਦੀ ਦੇ ਸਿੱਕੇ ਤੇ ਸੋਨੇ ਦੀਆਂ ਮੁੰਦੀਆਂ ਚੋਰੀ ਕਰ ਲਈਆਂ | ਇਕੱਤਰ ਕੀਤੀ ਜਾਣਕਾਰੀ ਮੁਤਾਬਿਕ ਘਰ ਦੀ ਮਾਲਕਣ ਸਲੋਚਨਾ ਦੇਵੀ ਮੰਡੀ ਵਿਚ ਅਪਣੇ ਕਿਸੇ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਨੇ ਪ੍ਰਾਈਵੇਟ ਹਸਪਤਾਲਾਂ ਨੂੰ ਸਰਕਾਰੀ ਵੈਂਟੀਲੇਟਰ ਦੇਣ ਦੇ ਮਾਮਲੇ 'ਚ ਘੇਰੀ ਸਰਕਾਰ

ਬਠਿੰਡਾ, 5 ਮਈ (ਅੰਮਿ੍ਤਪਾਲ ਸਿੰਘ ਵਲਾਣ)- ਕੇਂਦਰ ਸਰਕਾਰ ਵਲੋਂ ਪੰਜਾਬ ਨੂੰ ਭੇਜੇ ਸਰਕਾਰੀ ਵੈਂਟੀਲੇਟਰ ਸਿਹਤ ਵਿਭਾਗ ਵਲੋਂ ਪ੍ਰਾਈਵੇਟ ਹਸਪਤਾਲਾਂ ਨੂੰ ਦੇਣ ਦੇ ਹੋਏ ਵੱਡੇ ਖੁਲਾਸੇ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਪ੍ਰਧਾਨ ...

ਪੂਰੀ ਖ਼ਬਰ »

ਪੱਛਮੀ ਬੰਗਾਲ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਹੋਈ ਹਿੰਸਾ ਖ਼ਿਲਾਫ਼ ਭਾਜਪਾ ਆਗੂਆਂ ਵਲੋਂ ਰੋਸ ਪ੍ਰਦਰਸ਼ਨ

ਭੁੱਚੋ ਮੰਡੀ, 5 ਮਈ (ਬਿੱਕਰ ਸਿੰਘ ਸਿੱਧੂ)- ਪੱਛਮੀ ਬੰਗਾਲ ਦੇ ਚੋਣ ਨਤੀਜੇ ਆਉਣ ਤੋਂ ਬਾਅਦ ਭਾਜਪਾ ਵਰਕਰਾਂ ਖ਼ਿਲਾਫ਼ ਹੋਈ ਹਿੰਸਾ ਨੂੰ ਲੈ ਕੇ ਸਥਾਨਕ ਲੇਡੀਜ਼ ਪਾਰਕ ਵਿਖੇ ਮੰਡਲ ਪ੍ਰਧਾਨ ਨਰੇਸ਼ ਬਾਂਸਲ ਦੀ ਅਗਵਾਈ 'ਚ ਉਲੀਕੇ ਗਏ ਪ੍ਰੋਗਰਾਮ ਤਹਿਤ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਕੋਰੋਨਾ ਕਰਫਿਊ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ ਨਜ਼ਰਬੰਦ ਰੱਖਣ ਲਈ ਬਣਾਈ ਆਰਜ਼ੀ ਜੇਲ੍ਹ: ਡਿਪਟੀ ਕਮਿਸ਼ਨਰ

ਬਠਿੰਡਾ, 5 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਵਲੋਂ ਜਾਰੀ ਹੁਕਮਾਂ ਅਨੁਸਾਰ ਸਥਾਨਕ ਐਸ.ਐਸ.ਡੀ ਸੀਨੀਅਰ ਸੈਕੰਡਰੀ ਸਕੂਲ ਨੂੰ ਓਪਨ ਜੇਲ੍ਹ ਬਣਾਇਆ ਗਿਆ ਹੈ | ਉਨ੍ਹਾਂ ਵੱਲੋਂ ਇਹ ਹੁਕਮ ਕੋਵਿਡ-19 (ਕੋਰੋਨਾ ...

ਪੂਰੀ ਖ਼ਬਰ »

ਨੌਜਵਾਨ ਨੂੰ ਵਿਆਹ ਕਰਵਾਉਣ ਲਈ ਮਜਬੂਰ ਕਰਨ ਦੇ ਦੋਸ਼ 'ਚ ਮਾਮਲਾ ਦਰਜ

ਬਠਿੰਡਾ, 5 ਮਈ (ਅਵਤਾਰ ਸਿੰਘ)- ਥਾਣਾ ਕੈਨਾਲ ਕਾਲੋਨੀ ਦੇ ਸਹਾਇਕ ਥਾਣੇਦਾਰ ਮਲਕੀਤ ਸਿੰਘ ਕੋਲ ਮਾਇਆ ਦੇਵੀ ਪਤਨੀ ਆਤਮਾ ਰਾਮ ਵਾਸੀ ਸ਼ਹੀਦ ਊਧਮ ਸਿੰਘ ਨਗਰ ਬਠਿੰਡਾ ਨੇ ਬਿਆਨ ਦਰਜ਼ ਕਰਵਾਇਆ ਕਿ ਉਸ ਦੇ ਨੌਜਵਾਨ ਲੜਕੇ ਅਭਿਸ਼ੇਕ 20 ਨੂੰ ਆਪਣੇ ਨਾਲ ਵਿਆਹ ਕਰਵਾਉਣ ਨੂੰ ਲੈ ...

ਪੂਰੀ ਖ਼ਬਰ »

ਤਾਲਾਬੰਦੀ ਦੌਰਾਨ ਪ੍ਰਦਰਸ਼ਨ ਕਰ ਰਹੇ ਦੁਕਾਨਦਾਰਾਂ ਖ਼ਿਲਾਫ਼ ਮਾਮਲਾ ਦਰਜ

ਬਠਿੰਡਾ, 5 ਮਈ (ਅਵਤਾਰ ਸਿੰਘ)- ਥਾਣਾ ਕੋਤਵਾਲੀ ਪੁਲਿਸ ਵਲੋਂ ਤਾਲਾਬੰਦੀ ਦੌਰਾਨ ਦੁਕਾਨਦਾਰਾਂ ਵਲੋਂ ਰੋਸ ਪ੍ਰਦਰਸ਼ਨ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਕੀਤਾ ਜਾ ਰਿਹਾ ਸੀ ਜਿਸ ਕਾਰਨ ਡੀ.ਐਮ.ਐਕਟ ਐਸ. ਆਈ. ਦਲਜੀਤ ਸਿੰਘ ਮੁੱਖ ਅਫ਼ਸਰ ਥਾਣਾ ਲਖਵਿੰਦਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਵਲੋਂ ਕ੍ਰਾਈਮ ਬਰਾਂਚ ਅੱਗੇ ਤੀਜੇ ਦਿਨ ਵੀ ਧਰਨਾ ਜਾਰੀ

ਬਠਿੰਡਾ, 5 ਮਈ (ਅਵਤਾਰ ਸਿੰਘ)-ਸਥਾਨਕ ਕ੍ਰਾਈਮ ਬਰਾਂਚ ਕਚਹਿਰੀਆਂ ਦੇ ਸਾਹਮਣੇ ਲਾਇਆ ਹੋਇਆ ਧਰਨਾ ਤੀਜੇ ਦਿਨ ਵਿਚ ਸ਼ਾਮਲ ਹੋ ਗਿਆ | ਭਾਰਤੀ ਕਿਸਾਨ ਯੂਨੀਅਨ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਜੀਂਦਾ ਅਤੇ ਜਨਰਲ ਸਕੱਤਰ ਸੁਖਦਰਸ਼ਨ ਸਿੰਘ ਖੇਮੋਆਣਾ ਨੇ ...

ਪੂਰੀ ਖ਼ਬਰ »

ਪਿੰਡ ਫੁੱਲੋ ਮਿੱਠੀ ਵਿਖੇ ਪਾਬੰਦੀਆਂ ਤੋੜ ਕੇ 'ਕਬੂਤਰਬਾਜ਼ੀ' ਕਰਦੇ ਦਰਜਨ ਤੋਂ ਵੱਧ ਵਿਅਕਤੀਆਂ 'ਤੇ ਮਾਮਲਾ ਦਰਜ

ਸੰਗਤ ਮੰਡੀ, 5 ਮਈ (ਅੰਮਿ੍ਤਪਾਲ ਸ਼ਰਮਾ)- ਥਾਣਾ ਸੰਗਤ ਦੀ ਪੁਲਿਸ ਨੇ ਪਿੰਡ ਫੁੱਲੋ ਮਿੱਠੀ ਵਿਖੇ ਪੰਜਾਬ ਸਰਕਾਰ ਵਲੋਂ ਲਗਾਈਆਂ ਪਾਬੰਦੀਆਂ ਨੂੰ ਤੋੜ ਕੇ 'ਕਬੂਤਰਬਾਜ਼ੀ' ਕਰਦੇ ਹੋਏ ਦਰਜਨ ਤੋਂ ਵੱਧ ਵਿਅਕਤੀਆਂ ਤੇ ਮਾਮਲਾ ਦਰਜ ਕੀਤਾ ਹੈ | ਪੁਲਿਸ ਥਾਣਾ ਸੰਗਤ ਦੇ ਮੁਖੀ ...

ਪੂਰੀ ਖ਼ਬਰ »

'ਸਰਕਾਰੀ ਵੈਂਟੀਲੇਟਰ', ਪ੍ਰਾਈਵੇਟ ਹਸਪਤਾਲਾਂ ਨੂੰ ਦਿੱਤੇ ਜਾਣ ਦੀ ਨਿਖੇਧੀ

ਬਠਿੰਡਾ, 5 ਮਈ (ਅਵਤਾਰ ਸਿੰਘ)- ਪੰਜਾਬ ਸਰਕਾਰ ਵਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਸਮੇਂ ਸਮੇਂ ਸਿਰ ਪੁਖ਼ਤਾ ਪ੍ਰਬੰਧ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਉੱਥੇ ਹੀ ਬਠਿੰਡਾ ਦੇ ਸਰਕਾਰੀ ਹਸਪਤਾਲ ਦੀ ਗੱਲ ਕਰੀਏ ਤਾਂ ਇੱਥੇ ਸਰਕਾਰ ਵਲੋਂ ਭੇਜੇ 29 ਵੈਂਟੀਲੇਟਰ ...

ਪੂਰੀ ਖ਼ਬਰ »

ਸੇਵਾਮੁਕਤੀ ਮੌਕੇ ਸਰਕਲ ਸੁਪਰਵਾਈਜ਼ਰ ਦਾ ਸਨਮਾਨ

ਨਥਾਣਾ, 5 ਮਈ (ਗੁਰਦਰਸ਼ਨ ਲੁੱਧੜ)- ਬਾਲ ਵਿਕਾਸ ਪ੍ਰਾਜੈਕਟ ਦਫ਼ਤਰ ਨਥਾਣਾ ਦੇ ਸਰਕਲ ਸੁਪਰਵਾਈਜ਼ਰ ਮਹਿੰਦਰ ਕੌਰ ਨੂੰ ਸੇਵਾਮੁਕਤੀ ਮੌਕੇ ਸਨਮਾਨਿਤ ਕੀਤਾ ਗਿਆ | ਕੋਵਿਡ-19 ਦੀਆਂ ਹਦਾਇਤਾਂ ਨੂੰ ਧਿਆਨ ਵਿਚ ਰੱਖਦਿਆਂ ਵਿਦਾਇਗੀ ਸਮਾਗਮ ਰਚਾਉਣ ਦੀ ਬਜਾਏ ਇਸਤਰੀ ਅਤੇ ...

ਪੂਰੀ ਖ਼ਬਰ »

ਤਾਲਾਬੰਦੀ ਦੌਰਾਨ ਦੁਕਾਨਾਂ ਖੋਲ੍ਹਣ ਦਾ ਮਾਮਲਾ ਦਰਜ

ਬਠਿੰਡਾ, 5 ਮਈ (ਅਵਤਾਰ ਸਿੰਘ)- ਸਥਾਨਕ ਸ਼ਹਿਰ ਵਿਚ ਤਾਲਾਬੰਦੀ ਨਿਯਮਾਂ ਦੀਆਂ ਲੱਗੀਆਂ ਪਾਬੰਦੀਆਂ ਨੂੰ ਤੋੜਣ ਦੇ ਦੋਸ਼ ਵਿਚ ਪੁਲਿਸ ਕੋਤਵਾਲੀ ਦੇ ਸਹਾਇਕ ਥਾਣੇਦਾਰਾਂ ਵਲੋਂ ਡੀ.ਐਮ.ਐਕਟ ਅਧੀਨ ਲੋਕੇਸ ਕੁਮਾਰ ਵਾਸੀ ਆਰੀਆ ਸਮਾਜ ਚੌਕ, ਕਮਲਜੀਤ ਸਿੰਘ ਵਾਸੀ ਮਾਤਾ ਰਾਣੀ ...

ਪੂਰੀ ਖ਼ਬਰ »

ਲਾਕਡਾਊਨ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਪੁਲਿਸ ਨੇ ਕੱਸਿਆ ਸ਼ਿੰਕਜਾ, ਕੱਟੇ ਚਲਾਨ

ਗੋਨਿਆਣਾ, 5 ਮਈ (ਲਛਮਣ ਦਾਸ ਗਰਗ)- ਸੂਬੇ ਅੰਦਰ ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਨੂੰ ਦੇਖਦਿਆਂ ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਲਾਈਆਂ ਗਈਆਂ ਨਵੀਆਂ ਪਾਬੰਦੀਆਂ ਨੂੰ ਦੇਖਦੇ ਹੋਏ ਥਾਣਾ ਨੇਹੀਆਂਵਾਲਾ ਪੁਲਿਸ ਵਲੋਂ ਸਖ਼ਤੀ ਕਰਦਿਆਂ ਥਾਣਾ ਮੁਖੀ ਬੂਟਾ ...

ਪੂਰੀ ਖ਼ਬਰ »

ਸ਼ਹਿਰ 'ਚ ਦਾਖ਼ਲ ਹੋਣ ਵਾਲੇ ਬਾਹਰੀ ਵਿਅਕਤੀਆਂ ਦੇ ਪੁਲਿਸ ਪ੍ਰਸ਼ਾਸਨ ਨੇ ਕੋਰੋਨਾ ਟੈਸਟ ਕਰਵਾਏ

ਰਾਮਾਂ ਮੰਡੀ, 5 ਮਈ (ਤਰਸੇਮ ਸਿੰਗਲਾ)- ਜ਼ਿਲ੍ਹਾ ਪ੍ਰਸਾਸ਼ਨ ਵਲੋਂ ਲਾਗੂ ਕੀਤੀਆਂ ਗਈਆਂ ਹਦਾਇਤਾਂ ਅਨੁਸਾਰ ਰਾਮਾਂ ਥਾਣਾ ਮੁਖੀ ਪਰਵਿੰਦਰ ਸਿੰਘ ਸੇਖੋਂ ਦੀ ਅਗਵਾਈ ਹੇਠ ਵੱਖ-ਵੱਖ ਪੁਲਿਸ ਟੀਮਾਂ ਵਲੋਂ ਸ਼ਹਿਰ 'ਚ ਦਾਖ਼ਲ ਹੋਣ ਵਾਲੇ ਰਸਤਿਆਂ 'ਤੇ ਨਾਕਾਬੰਦੀ ਕਰਕੇ ...

ਪੂਰੀ ਖ਼ਬਰ »

ਸੀਂਗੋ ਮੰਡੀ 'ਚ ਕੋਰੋਨਾ ਨਾਲ ਮੌਤ ਹੋਣ 'ਤੇ ਇਲਾਕੇ 'ਚ ਸਹਿਮ

ਸੀਂਗੋ ਮੰਡੀ, 5 ਮਈ (ਲੱਕਵਿੰਦਰ ਸ਼ਰਮਾ)- ਸਥਾਨਕ ਮੰਡੀ 'ਚ ਇਕ ਵਿਅਕਤੀ ਦੀ ਕੋਰੋਨਾ ਨਾਲ ਮੌਤ ਹੋਣ ਵਾਲਾ ਮੰਦਭਾਗਾ ਸਮਾਚਾਰ ਹੈ ਜਿਸ ਤੋਂ ਬਾਅਦ ਮੰਡੀ 'ਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਇਸ ਸਬੰਧੀ ਸਹਿਕਾਰੀ ਸਭਾ ਦੇ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਦੱਸਿਆ ...

ਪੂਰੀ ਖ਼ਬਰ »

ਟਿਕਰੀ ਬਾਰਡਰ 'ਤੇ ਚੱਲ ਰਹੇ ਕਿਸਾਨ ਮੋਰਚੇ ਦੇ ਲੰਗਰ ਲਈ ਕਿਸਾਨਾਂ ਵਲੋਂ ਕਣਕ ਭੇਜਣ ਦਾ ਫੈਸਲਾ

ਭਾਗੀਵਾਦਰ, 5 ਮਈ (ਮਹਿੰਦਰ ਸਿੰਘ ਰੂਪ)- ਕੋਵਿਡ-19 ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਥਾਨਕ ਪਿੰਡ ਭਾਗੀਵਾਂਦਰ ਦੇ ਕਿਸਾਨਾਂ ਵਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲਗਾਏ ਟਿਕਰੀ ਬਾਰਡਰ ਦੇ ਕਿਸਾਨ ਮੋਰਚੇ ਦੇ ਲੰਗਰ ਲਈ ਅੱਜ ਪਿੰਡ ਵਿਚੋਂ ਕਣਕ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੇ ਵਧਦੇ ਪ੍ਰਭਾਵ ਦੌਰਾਨ ਕੋਰੋਨਾ ਵਲੰਟੀਅਰਾਂ ਦਾ ਫ਼ਰਜ਼ ਨਿਭਾਉਣ ਲੱਗੇ ਕੁਝ ਦੁਕਾਨਦਾਰ

ਤਲਵੰਡੀ ਸਾਬੋ, 5 ਮਈ (ਰਣਜੀਤ ਸਿੰਘ ਰਾਜੂ)- ਕੋਰੋਨਾ ਮਹਾਂਮਾਰੀ ਦੇ ਦੇਸ਼ ਵਾਂਗ ਸੂਬੇ ਵਿਚ ਵੱਧ ਰਹੇ ਪ੍ਰਭਾਵ ਦੌਰਾਨ ਅਕਸਰ ਜਿੱਥੇ ਪ੍ਰਸ਼ਾਸਨ ਦੁਕਾਨਦਾਰਾਂ 'ਤੇ ਕੋਰੋਨਾ ਨਿਯਮਾਂ ਦਾ ਸਹੀ ਪਾਲਣ ਨਾ ਕਰਨ ਦੇ ਇਲਜ਼ਾਮ ਲਾਉਂਦਾ ਨਹੀਂ ਥੱਕਦਾ ਉੱਥੇ ਇਤਿਹਾਸਿਕ ਨਗਰ ...

ਪੂਰੀ ਖ਼ਬਰ »

ਕਿਸਾਨੀ ਅੰਦੋਲਨ ਦੌਰਾਨ ਫ਼ੌਤ ਹੋਏ ਕਿਸਾਨਾਂ ਦੇ ਬੱਚਿਆਂ ਨੂੰ ਮੁਫ਼ਤ ਸਿੱਖਿਆ ਪ੍ਰਦਾਨ ਕੀਤੀ ਜਾਵੇਗੀ- ਧਾਲੀਵਾਲ

ਬਠਿੰਡਾ, 5 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਲੰਮੇ ਸਮੇਂ ਤੋਂ ਪੰਜਾਬ ਸਮੇਤ ਭਾਰਤ ਦੇ ਹੋਰਨਾਂ ਸੂਬਿਆਂ ਦੇ ਕਿਸਾਨ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਸੰਘਰਸ਼ ਕਰ ਰਹੇੇ ਹਨ ਜੋ ਕੇਂਦਰ ਸਰਕਾਰ ਵਲੋਂ ਜਬਰੀ ਲਾਗੂ ਕੀਤੇ ਜਾ ਰਹੇ ਹਨ | ਇਹ ਕਾਨੂੰਨ ਖੇਤੀ ਤੇ ਕਿਸਾਨ ਦੇ ਹਿੱਤ ...

ਪੂਰੀ ਖ਼ਬਰ »

ਤਸ਼ੱਦਦ ਦੇ ਮਾਮਲੇ ਨੂੰ ਲੈ ਕੇ ਐਸ.ਸੀ. ਕਮਿਸ਼ਨ ਦੇ ਮੈਂਬਰ ਨੇ ਕੀਤਾ ਸੰਗਰੂਰ ਦਾ ਦੌਰਾ

ਸੰਗਰੂਰ, 5 ਮਈ (ਦਮਨਜੀਤ ਸਿੰਘ) - ਪਿੰਡ ਪੇਧਨੀ ਕਲਾਂ ਦੀ ਰਹਿਣ ਵਾਲੀ ਐਸ.ਸੀ. ਭਾਈਚਾਰੇ ਨਾਲ ਸਬੰਧਤ ਔਰਤ ਵਲੋਂ ਆਪਣੇ ਪਤੀ, ਸੱਸ ਸਹੁਰੇ ਸਮੇਤ ਹੋਰਨਾਂ ਵਲੋਂ ਆਪਣੇ ਨਾਲ ਕੀਤੇ ਜਾ ਰਹੀ ਤਸ਼ੱਦਦ ਨੂੰ ਲੈ ਕੇ ਐਸ.ਸੀ.ਕਮਿਸ਼ਨ ਕੋਲ ਕੀਤੀ ਸ਼ਿਕਾਇਤ ਦੇ ਆਧਾਰ 'ਤੇ ਪੰਜਾਬ ਰਾਜ ...

ਪੂਰੀ ਖ਼ਬਰ »

24 ਘੰਟਿਆਂ ਦੌਰਾਨ 691 ਕੋਰੋਨਾ ਪਾਜ਼ੀਟਿਵ ਨਵੇਂ ਮਾਮਲੇ ਆਏ 8 ਸਾਲਾ ਬੱਚੇ ਸਮੇਤ 19 ਦੀ ਮੌਤ

ਬਠਿੰਡਾ, 5 ਮਈ (ਅਵਤਾਰ ਸਿੰਘ)- ਕੋਵਿਡ-19 ਤਹਿਤ ਕੁਲ 237652 ਸੈਂਪਲਾਂ ਵਿਚੋਂ 24014 ਪਾਜ਼ੀਟਿਵ ਮਾਮਲਿਆਂ ਵਿਚੋਂ 18183 ਕੋਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤੇ | ਹੁਣ ਜ਼ਿਲੇ੍ਹ ਵਿਚ ਕੁੱਲ 5392 ਕੇਸ ਐਕਟਿਵ ਹਨ ਤੇ ਹੁਣ ਤੱਕ 439 ਕਰੋਨਾ ਪ੍ਰਭਾਵਿਤ ਵਿਅਕਤੀਆਂ ਦੀ ...

ਪੂਰੀ ਖ਼ਬਰ »

ਮਲੇਰਕੋਟਲਾ ਸਬ-ਡਵੀਜ਼ਨ 'ਚ ਨਹੀਂ ਆਉਣ ਦਿੱਤੀ ਜਾਵੇਗੀ ਆਕਸੀਜਨ ਦੀ ਕਮੀ - ਐਸ. ਡੀ. ਐਮ.

ਮਾਲੇਰਕੋਟਲਾ, 5 ਮਈ (ਮੁਹੰਮਦ ਹਨੀਫ਼ ਥਿੰਦ) - ਕੋਰੋਨਾ ਮਹਾਂਮਾਰੀ ਦੇ ਵੱਧਦੇ ਪ੍ਰਕੋਪ ਨੂੰ ਮੁੱਖ ਰੱਖਦੇ ਹੋਏ ਮਾਲੇਰਕੋਟਲਾ ਸਬ ਡਵੀਜ਼ਨ ਵਿਚ ਕਿਸੇ ਵੀ ਮਰੀਜ਼ ਨੂੰ ਆਕਸੀਜਨ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ...

ਪੂਰੀ ਖ਼ਬਰ »

ਦੁਕਾਨਦਾਰਾਂ ਨੇ ਮੁੱਖ ਸੜਕ ਜਾਮ ਕਰ ਕੇ ਕੀਤੀ ਨਾਅਰੇਬਾਜ਼ੀ

ਭਵਾਨੀਗੜ੍ਹ, 5 ਮਈ (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਸਰਕਾਰ ਵਲੋਂ ਕੋਰੋਨਾ ਸੰਕਟ ਦੌਰਾਨ ਗੈਰ ਜ਼ਰੂਰੀ ਦੁਕਾਨਾਂ ਨੂੰ ਬੰਦ ਰੱਖਣ ਦੇ ਰੋਸ ਵਜੋਂ ਦੁਕਾਨਾਂ ਨੇ ਮੁੱਖ ਮਾਰਗ 'ਤੇ ਜਾਮ ਲਗਾਉਂਦਿਆਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ 'ਤੇ ...

ਪੂਰੀ ਖ਼ਬਰ »

ਐਸ. ਡੀ. ਐਮ. ਲਹਿਰਾਗਾਗਾ ਵਲੋਂ ਸਿਵਲ ਹਸਪਤਾਲ ਦਾ ਦੌਰਾ

ਲਹਿਰਾਗਾਗਾ, 5 ਮਈ (ਕੰਵਲਜੀਤ ਸਿੰਘ ਢੀਂਡਸਾ) - ਐਸ.ਡੀ.ਐਮ ਲਹਿਰਾਗਾਗਾ ਸ੍ਰੀ ਪ੍ਰਮੋਦ ਸਿੰਗਲਾ ਨੇ ਅੱਜ ਸਿਵਲ ਹਸਪਤਾਲ ਲਹਿਰਾਗਾਗਾ ਦਾ ਅਚਨਚੇਤ ਦੌਰਾ ਕਰ ਕੇ ਸਫ਼ਾਈ ਅਤੇ ਆਕਸੀਜਨ ਪ੍ਰਬੰਧਾਂ ਦਾ ਨਿਰੀਖਣ ਕੀਤਾ | ਇਸ ਮੌਕੇ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ...

ਪੂਰੀ ਖ਼ਬਰ »

ਸੰਦੌੜ ਕਾਲਜ ਦੇ ਸਟਾਫ਼ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਸੰਦੌੜ, 5 ਮਈ (ਜਸਵੀਰ ਸਿੰਘ ਜੱਸੀ) - ਸਰਕਾਰੀ ਸਹਾਇਤਾ ਪ੍ਰਾਪਤ ਕਾਲਜਾਂ ਦੇ ਸਮੂਹ ਟੀਚਿੰਗ ਅਮਲੇ ਨਾਲ ਸਰਕਾਰ ਵਲੋਂ ਮਤਰੇਆ ਸਲੂਕ ਕਰਨ ਦੇ ਮੱਦੇਨਜ਼ਰ ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਸੰਦੌੜ ਦੇ ਸਮੂਹ ਸਟਾਫ਼ ਵਲੋਂ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟ ਕੀਤਾ ਗਿਆ ...

ਪੂਰੀ ਖ਼ਬਰ »

ਬੰਗਾਲ ਦੇ ਲੋਕਾਂ ਨੇ ਜੋ ਮਾਣ ਸਨਮਾਨ ਕਿਸਾਨ ਜਥੇਬੰਦੀਆਂ ਨੂੰ ਦਿੱਤਾ ਕਦੇ ਭੁਲਾਇਆ ਨਹੀਂ ਜਾ ਸਕਦਾ-ਸਿੱਧੂਪੁਰ

ਮਹਿਮਾ ਸਰਜਾ, 5 ਮਈ (ਰਾਮਜੀਤ ਸ਼ਰਮਾ)-ਬੰਗਾਲ ਦੀਆਂ ਚੋਣਾਂ ਵਿਚ ਕਿਸਾਨ ਜਥੇਬੰਦੀਆਂ ਵਲੋਂ ਲੋਕਾਂ ਨੂੰ ਬੀ. ਜੇ. ਪੀ. ਦੀਆਂ ਕੋਝੀਆਂ ਚਾਲਾਂ ਪ੍ਰਤੀ ਲਾਮਬੰਦ ਕੀਤਾ ਗਿਆ ਤੇ ਜਿਸ ਤਰ੍ਹਾਂ ਬੰਗਾਲ ਦੇ ਲੋਕਾਂ ਨੇ ਬੀ ਜੇ ਪੀ ਨੂੰ ਨਕਾਰਿਆ ਹੈ ਅਤੇ ਕਿਸਾਨ ਜਥੇਬੰਦੀਆਂ ਨੂੰ ...

ਪੂਰੀ ਖ਼ਬਰ »

ਸੂਬੇ 'ਚ ਦੁਕਾਨਾਂ ਖੋਲ੍ਹਣ ਲਈ ਸਮਾਂ ਪੱਕਾ ਕਰਨ ਦੀ ਮੰਗ- ਜੌੜਾ

ਬਠਿੰਡਾ, 5 ਮਈ (ਅਵਤਾਰ ਸਿੰਘ)- ਪੰਜਾਬ ਸਵਰਨਕਾਰ ਦੇ ਸੂਬਾ ਪ੍ਰਧਾਨ ਅਤੇ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਸੂਬਾ ਚੇਅਰਮੈਨ ਕਰਤਾਰ ਸਿੰਘ ਜੌੜਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਐਡੀਸ਼ਨਲ ਚੀਫ਼ ਸੈਕਟਰੀ ਅਤੇ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਵੈਬੀਨਾਰ ਕਰਵਾਇਆ

ਤਲਵੰਡੀ ਸਾਬੋ, 5 ਮਈ (ਰਵਜੋਤ ਸਿੰਘ ਰਾਹੀ)- ਕਿਸੇ ਵੀ ਦੇਸ਼ ਦੀ ਆਰਥਿਕ ਤਰੱਕੀ ਵਿਚ ਕਿਰਤੀ, ਮਜ਼ਦੂਰ ਤੇ ਕਾਮਿਆਂ ਦਾ ਵਡਮੁੱਲਾ ਯੋਗਦਾਨ ਹੁੰਦਾ ਹੈ | ਇਹ ਪ੍ਰਗਟਾਵਾ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਕਾਲਜ ਆਫ਼ ਬੇਸਿਕ ਸਾਇੰਸਜ਼ ਐਂਡ ਹਿਉਮੈਨਟੀਜ਼ ਵਲੋਂ ਕਰਵਾਏ ਗਏ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰਾਂ ਵਲੋਂ ਦਾਖ਼ਲੇ ਸਬੰਧੀ ਵਾਹਨ ਸਟਿੱਕਰ ਜਾਰੀ

ਬਠਿੰਡਾ, 5 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸਿੱਖਿਆ ਵਿਭਾਗ ਪੰਜਾਬ ਵਲੋਂ ਸਕੱਤਰ ਸਿੱਖਿਆ ਕ੍ਰਿਸ਼ਨ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਗਈ ਦਾਖਲਾ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਵਾਹਨ ਸਟਿੱਕਰ ਜਾਰੀ ਕਰ ਦਿੱਤੇ ਗਏ ਹਨ ਜਿਸ ਨਾਲ ਸਰਕਾਰੀ ਸਕੂਲਾਂ ...

ਪੂਰੀ ਖ਼ਬਰ »

ਦੁਕਾਨਦਾਰਾਂ ਨੇ ਦੁਕਾਨਾਂ ਬੰਦ ਕਰਵਾਉਣ ਦੇ ਰੋਸ 'ਚ ਧਰਨਾ ਲਗਾਇਆ

ਮਾਨਸਾ, 5 ਮਈ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਕੀਤੀਆਂ ਗਈਆਂ ਸਖ਼ਤ ਪਾਬੰਦੀਆਂ ਦੇ ਮੱਦੇਨਜ਼ਰ ਜ਼ਰੂਰੀ ਵਸਤਾਂ ਨੂੰ ਛੱਡ ਬਾਕੀ ਸਾਰੀਆਂ ਦੁਕਾਨਾਂ ਬੰਦ ਕਰਵਾਉਣ ਦੇ ਰੋਸ 'ਚ ਸਥਾਨਕ ਸਿਨੇਮਾ ਰੋਡ ਦੇ ...

ਪੂਰੀ ਖ਼ਬਰ »

ਕਿਸਾਨੀ ਅੰਦੋਲਨ ਨਾਲ ਸਬੰਧਤ ਸੋਲੋਗਨ ਮੁਕਾਬਲਾ ਕਰਵਾਇਆ

ਜੋਗਾ, 5 ਮਈ (ਘੜੈਲੀ)- ਮਾਈ ਭਾਗੋ ਕਾਲਜ ਆਫ਼ ਐਜੂਕੇਸ਼ਨ (ਲੜਕੀਆਂ) ਰੱਲਾ ਵਿਖੇ ਆਨਲਾਈਨ ਮਾਧਿਅਮ ਦੁਆਰਾ 'ਕਿਸਾਨੀ ਅੰਦੋਲਨ' ਨਾਲ ਸਬੰਧਤ ਸੋਲੋਗਨ ਆਨਲਾਈਨ ਮੁਕਾਬਲਾ ਕਰਵਾਇਆ ਗਿਆ | ਐਜੂਕੇਸ਼ਨ ਕਾਲਜ ਦੇ ਪਿ੍ੰਸੀਪਲ (ਇੰਚਾਰਜ) ਡਾ. ਪਰਮਿੰਦਰ ਕੁਮਾਰੀ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਪੜਾਅ ਵਾਰ ਦੁਕਾਨਾਂ ਖੋਲ੍ਹਣ ਦੀ ਮੰਗ ਕਰਦਾ ਐਸੋਸੀਏਸ਼ਨਾਂ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

ਮਾਨਸਾ, 5 ਮਈ (ਵਿਸ਼ੇਸ਼ ਪ੍ਰਤੀਨਿਧ)- ਸਥਾਨਕ ਸ਼ਹਿਰ ਦੀਆਂ ਵੱਖ-ਵੱਖ ਐਸੋਸੀਏਸ਼ਨਾਂ ਦੇ ਨੁਮਾਇੰਦੇ ਵਪਾਰ ਮੰਡਲ ਦੇ ਪ੍ਰਧਾਨ ਮਨੀਸ਼ ਕੁਮਾਰ ਬੱਬੀ ਦਾਨੇਵਾਲੀਆ ਦੀ ਅਗਵਾਈ 'ਚ ਐਸ.ਐਸ.ਪੀ. ਮਾਨਸਾ ਨੂੰ ਮਿਲੇ | ਉਨ੍ਹਾਂ ਕੋਰੋਨਾ ਸਬੰਧੀ ਚਰਚਾ ਕਰਦਿਆਂ ਅਧਿਕਾਰੀ ਦੇ ...

ਪੂਰੀ ਖ਼ਬਰ »

ਪੱਛਮੀ ਬੰਗਾਲ 'ਚ ਹੋਈ ਹਿੰਸਾ ਨੂੰ ਲੈ ਕੇ ਭਾਜਪਾ ਵਲੋਂ ਰੋਸ ਪ੍ਰਦਰਸ਼ਨ

ਸਰਦੂਲਗੜ੍ਹ, 5 ਅਪ੍ਰੈਲ (ਅਰੋੜਾ)- ਭਾਰਤੀ ਜਨਤਾ ਪਾਰਟੀ ਮੰਡਲ ਸਰਦੂਲਗੜ੍ਹ ਦੇ ਪ੍ਰਧਾਨ ਪਵਨ ਕੁਮਾਰ ਜੈਨ ਦੀ ਅਗਵਾਈ 'ਚ ਭਾਜਪਾ ਵਰਕਰਾਂ ਨੇ ਪੱਛਮੀ ਬੰਗਾਲ ਵਿਚ ਭਾਜਪਾ ਵਰਕਰਾਂ ਦੀ ਕੀਤੀ ਹੱਤਿਆ ਤੇ ਕੁੱਟਮਾਰ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

24 ਘੰਟਿਆਂ 'ਚ ਕੋਰੋਨਾ ਨਾਲ ਤਲਵੰਡੀ ਸਾਬੋ 'ਚ 2 ਵਿਅਕਤੀਆਂ ਦੀ ਮੌਤ, 40 ਨਵੇਂ ਕੋਰੋਨਾ ਮਰੀਜ਼ ਮਿਲੇ

ਤਲਵੰਡੀ ਸਾਬੋ, 5 ਮਈ (ਰਣਜੀਤ ਸਿੰਘ ਰਾਜੂ)- ਇਲਾਕੇ ਅੰਦਰ ਕੋਰੋਨਾ ਮਹਾਂਮਾਰੀ ਤੇਜ਼ੀ ਨਾਲ ਆਪਣੇ ਪੈਰ ਪਸਾਰ ਰਹੀ ਹੈ ਜਿੱਥੇ ਕੋਰੋਨਾ ਕਾਰਨ ਇਲਾਕੇ ਦੇ ਦੋ ਵਿਅਕਤੀਆਂ ਦੀ ਅੱਜ ਮੌਤ ਹੋ ਗਈ ਉੱਥੇ ਸਿਹਤ ਵਿਭਾਗ ਵਲੋਂ ਜਾਰੀ ਰਿਪੋਰਟਾਂ ਮੁਤਾਬਿਕ 40 ਹੋਰ ਵਿਅਕਤੀ ਕੋਰੋਨਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX