ਤਾਜਾ ਖ਼ਬਰਾਂ


ਸੜਕ ਹਾਦਸੇ ਵਿਚ 4 ਜੀਆਂ ਸਮੇਤ 5 ਲੋਕ ਜ਼ਖ਼ਮੀ
. . .  7 minutes ago
ਤਪਾ ਮੰਡੀ, 19 ਸਤੰਬਰ (ਪ੍ਰਵੀਨ ਗਰਗ) - ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਘੁੰਨਸ ਕੱਟ ਨੇੜੇ ਇਕ ਕਾਰ ਟਰੱਕ ਦੇ ਪਿਛਲੇ ਪਾਸੇ ਟਕਰਾਉਣ ਉਪਰੰਤ ਪਲਟ ਜਾਣ ਕਾਰਨ ਕਾਰ ਵਿਚ ਸਵਾਰ ਇਕ...
ਇਕ ਹੋਰ ਵਿਧਾਇਕ ਦਲ ਦੀ ਮੀਟਿੰਗ ਨਹੀਂ ਹੈ ਲੋੜ - ਪਰਗਟ ਸਿੰਘ
. . .  13 minutes ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਉੱਥੇ ਹੀ, ਕਾਂਗਰਸ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ...
ਸੋਨੀਆ ਗਾਂਧੀ ਦੇ ਫ਼ੈਸਲੇ ਦਾ ਹੋ ਰਿਹਾ ਇੰਤਜ਼ਾਰ, ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਵਿਧਾਇਕ
. . .  21 minutes ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਬਹੁਤ ਸਾਰੇ ਵਿਧਾਇਕ ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਹਨ...
ਪੰਜਾਬ ਤੋਂ ਬਾਅਦ ਰਾਜਸਥਾਨ ਕਾਂਗਰਸ ਵਿਚ ਹਲਚਲ
. . .  28 minutes ago
ਜੈਪੁਰ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਰਾਜਸਥਾਨ ਦੀ ਅਸ਼ੋਕ ਗਹਿਲੋਤ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਵਿਚਕਾਰ ਵੀ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 30 ਹਜ਼ਾਰ ਤੋਂ ਵਧੇਰੇ ਆਏ ਕੋਰੋਨਾ ਕੇਸ
. . .  55 minutes ago
ਨਵੀਂ ਦਿੱਲੀ, 19 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30 ਹਜ਼ਾਰ 773 ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦੌਰਾਨ 309 ਮਰੀਜ਼ਾਂ ਦੀ ਮੌਤ ਹੋ ਗਈ ਹੈ...
ਪੁਲਾੜ ਦੀ ਸੈਰ ਕਰਕੇ ਵਾਪਸ ਧਰਤੀ 'ਤੇ ਪਰਤੇ 4 ਆਮ ਲੋਕ
. . .  about 1 hour ago
ਫਲੋਰੀਡਾ, 19 ਸਤੰਬਰ - ਧਰਤੀ ਦੇ ਤਿੰਨ ਦਿਨ ਤੱਕ ਚੱਕਰ ਲਗਾਉਣ ਵਾਲੇ ਚਾਰ ਲੋਕਾਂ ਨਾਲ ਰਵਾਨਾ ਹੋਇਆ ਸਪੇਸ ਐਕਸ ਧਰਤੀ ਦਾ ਚੱਕਰ ਲਗਾਉਣ ਤੋਂ ਬਾਅਦ ਸਫਲਤਾ ਨਾਲ ਉਤਰ ਗਿਆ। ਫਲੋਰੀਡਾ ਸਥਿਤ ਕੈਨੇਡੀ ਸਪੇਸ ਸੈਂਟਰ ਤੋਂ ਉਡਾਣ ਭਰਨ ਵਾਲਾ ਸਪੇਸ ਐਕਸ ਦਾ ਕ੍ਰੂ ਡ੍ਰੈਗਨ ਰਾਕਟ ਵੀ ਸਫਲਤਾ...
ਅੱਜ ਪੰਜਾਬ ਨੂੰ ਮਿਲੇਗਾ ਨਵਾਂ ਮੁੱਖ ਮੰਤਰੀ, ਸੁਨੀਲ ਜਾਖੜ ਦਾ ਨਾਂਅ ਸਭ ਤੋਂ ਅੱਗੇ
. . .  about 2 hours ago
ਚੰਡੀਗੜ੍ਹ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਦਿੱਤਾ ਗਿਆ, ਜਿਸ ਤੋਂ ਬਾਅਦ ਪੰਜਾਬ ਵਿਧਾਇਕ ਦਲ ਦੀ ਮੀਟਿੰਗ ਹੋਈ, ਜਿਸ ਵਿਚ ਦੋ ਮਤੇ ਪਾਸ ਕੀਤੇ ਗਏ ਅਤੇ ਕਿਸ ਆਗੂ ਨੂੰ ਮੁੱਖ ਮੰਤਰੀ ਬਣਾਉਣਾ ਹੈ, ਇਹ ਸਾਰਾ ਫ਼ੈਸਲਾ ਆਲਾ ਹਾਈਕਮਾਨ 'ਤੇ ਛੱਡ ਦਿੱਤਾ...
⭐ਮਾਣਕ - ਮੋਤੀ⭐
. . .  about 2 hours ago
ਬੀ.ਆਰ.ਟੀ. ਬੱਸ ਨੇ ਨੌਜਵਾਨ ਕੁਚਲਿਆ
. . .  1 day ago
ਸੁਲਤਾਨਵਿੰਡ (ਅੰਮ੍ਰਿਤਸਰ) , 18 ਸਤੰਬਰ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ-ਜਲੰਧਰ ਰੋਡ ਨੇੜੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਇਕ ਨੌਜਵਾਨ ਨੂੰ ਬੀ.ਆਰ.ਟੀ. ਬੱਸ ਵਲੋਂ ਕੁਚਲ ਦਿੱਤਾ ਗਿਆ। ਜਿਸ ਦੀ ਮੌਕੇ 'ਤੇ ਮੌਤ ਹੋ ਗਈ...
ਲੋਕ ਮੇਰੀ ਸਰਕਾਰ ਤੋਂ ਸਨ ਖ਼ੁਸ਼ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਅਪਮਾਨਿਤ ਮਹਿਸੂਸ ਕਰ ਰਹੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਫ਼ੈਸਲੇ ਦੀ ਸਮਝ ਨਹੀਂ ਆਈ। ਉਨ੍ਹਾਂ ਨੇ ਕਿਹਾ ਕਿ ਲੋਕ ਉਨ੍ਹਾਂ ਦੀ ਸਰਕਾਰ ਤੋਂ ਖ਼ੁਸ਼ ਸਨ ਪ੍ਰੰਤੂ ਪਾਰਟੀ ਲੀਡਰਾਂ ਦੀ ਅਤਿ ਪ੍ਰਤੀਕਿਰਿਆ...
ਤਬਾਹੀ ਲੈ ਕੇ ਆਏਗਾ ਸਿੱਧੂ, ਪਾਕਿਸਤਾਨ ਨਾਲ ਹਨ ਨੇੜਲੇ ਸਬੰਧ, ਦੇਸ਼ ਦੀ ਸੁਰੱਖਿਆ ਲਈ ਖ਼ਤਰਾ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਕਾਬਲ ਵਿਅਕਤੀ ਹਨ। ਉਹ ਤਬਾਹਕੁਨ ਸਾਬਤ ਹੋਣਗੇ। ਕੈਪਟਨ ਨੇ ਕਿਹਾ ਕਿ...
ਅਗਲੇ ਪ੍ਰਬੰਧਾਂ ਤੱਕ ਅਜੇ ਕੈਪਟਨ ਸੰਭਾਲਣਗੇ ਮੁੱਖ ਮੰਤਰੀ ਦਫ਼ਤਰ ਦੀ ਜ਼ਿੰਮੇਵਾਰੀ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਰਾਜਪਾਲ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਤੇ ਉਨ੍ਹਾਂ ਦੀ ਵਜ਼ਾਰਤ ਵਲੋਂ ਦਿੱਤੇ ਗਏ ਅਸਤੀਫ਼ਿਆਂ ਨੂੰ ਪ੍ਰਵਾਨ ਕਰ ਲਿਆ ਹੈ ਪ੍ਰੰਤੂ ਇਸ ਦੇ ਨਾਲ ਹੀ ਉਨ੍ਹਾਂ ਨੂੰ ਉਸ ਵਕਤ ਤੱਕ ਵਿਭਾਗਾਂ ਵਿਚ ਵਿਚਰਨ ਲਈ ਕਿਹਾ ਗਿਆ ਹੈ, ਜਦੋਂ ਤੱਕ ਉਨ੍ਹਾਂ ਦੇ ਬਦਲ ਪ੍ਰਬੰਧ ਨਹੀਂ ਹੋ ਜਾਂਦਾ...
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ
. . .  1 day ago
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ...
ਪੰਜਾਬ ਵਿਧਾਇਕ ਦਲ ਦੀ ਮੀਟਿੰਗ 'ਚ ਦੋ ਮਤੇ ਸਰਬਸੰਮਤੀ ਨਾਲ ਹੋਏ ਪਾਸ - ਹਰੀਸ਼ ਰਾਵਤ
. . .  1 day ago
ਸੀ.ਐਲ.ਪੀ. ਦੀ ਮੀਟਿੰਗ ਵਿਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਮਤਾ ਹੋਇਆ ਪਾਸ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ ਅਤੇ ਨਵੇਂ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ...
ਕੈਪਟਨ ਦੇ ਅਸਤੀਫ਼ੇ 'ਤੇ ਅਨਿਲ ਵਿਜ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਇਸ ਦੀ ਸਕ੍ਰਿਪਟ ਤਾਂ...
ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਕਰਨਗੇ ਭਾਰਤ ਦਾ ਦੌਰਾ, ਪ੍ਰਧਾਨ ਮੰਤਰੀ ਨਾਲ ਵੀ ਹੋਵੇਗੀ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਸਤੰਬਰ - ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਪ੍ਰਿੰਸ ਫੈਸਲ ਬਿਨ ਫਰਹਾਨ ਅਲ ਸੌਦ ਭਾਰਤ ਆਉਣਗੇ। ਉਹ 19 ਸਤੰਬਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ...
ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਚ ਮਿਲੀ ਬੰਬਨੁਮਾ ਵਸਤੂ
. . .  1 day ago
ਜਲਾਲਾਬਾਦ, 18 ਸਤੰਬਰ (ਕਰਨ ਚੁਚਰਾ) - ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਤੇ ਵਿਸਫੋਟਕ ਸਮਗਰੀ ਮਿਲਣ ਦਾ ਸਮਾਚਾਰ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਕ ਤੌਰ 'ਤੇ ਕੋਈ ਪੁਸ਼ਟੀ ਤਾਂ ਨਹੀਂ ਕੀਤੀ ਗਈ ਹੈ...
ਵਿਧਾਇਕ ਦਲ ਦੀ ਮੀਟਿੰਗ ਹੋਈ ਸ਼ੁਰੂ
. . .  1 day ago
ਚੰਡੀਗੜ੍ਹ, 18 ਸਤੰਬਰ - ਵਿਧਾਇਕ ਦਲ ਦੀ ਮੀਟਿੰਗ (ਸੀ.ਐੱਲ.ਪੀ.) ਹੋਈ...
ਮੇਰਾ ਕੀਤਾ ਗਿਆ ਅਪਮਾਨ, ਜੋ ਹਾਈਕਮਾਨ ਨੂੰ ਪਸੰਦ ਹੈ, ਉਸ ਨੂੰ ਬਣਾ ਲੈਣ ਮੁੱਖ ਮੰਤਰੀ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਵਾਰ-ਵਾਰ ਅਪਮਾਨ ਹੋਇਆ ਹੈ...
ਕੈਪਟਨ ਵਲੋਂ ਮੀਡੀਆ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਕੈਪਟਨ ਤੇ ਉਨ੍ਹਾਂ ਦੇ ਮੰਤਰੀ ਮੰਡਲ ਵਲੋਂ ਪੰਜਾਬ ਦੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਉਨ੍ਹਾਂ ਨੇ ਆਪਣਾ....
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਰਾਜ ਭਵਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਪਹੁੰਚੇ ...
ਰਾਜ ਭਵਨ ਦੇ ਬਾਹਰ ਮੀਡੀਆ ਨਾਲ ਕੈਪਟਨ ਕਰਨਗੇ ਗੱਲ, ਮੇਰੇ ਪਿਤਾ ਕਰਨਗੇ ਨਵੀਂ ਸ਼ੁਰੂਆਤ - ਰਣਇੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੁਝ ਹੀ ਮਿੰਟਾਂ ਵਿਚ ਸਾਰੀ ਸਥਿਤੀ ਸਪਸ਼ਟ ਹੋ ਜਾਵੇਗੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਦੇ ਬਾਹਰ ਮੀਡੀਆ ਨਾਲ ਮੁਖ਼ਾਤਬ ਹੋ ਕੇ ਸਾਰੀ ਗੱਲ ਤੋਂ ਪਰਦਾ ਚੁੱਕਣਗੇ। ਇਸ ਦੇ ਨਾਲ ਹੀ ਰਣਇੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨਵੀਂ ਸ਼ੁਰੂਆਤ ਕਰਨਗੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 24 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਮੁਸ਼ਕਿਲਾਂ ਨਾਲ ਜੂਝਣ 'ਤੇ ਇਨ੍ਹਾਂ ਦਾ ਦੇਰ-ਸਵੇਰ ਹੱਲ ਜ਼ਰੂਰ ਹੁੰਦਾ ਹੈ। ਆਰਿਆ ਭੱਟ

ਖੰਨਾ / ਸਮਰਾਲਾ

ਸਰਕਾਰ ਵਲੋਂ ਬੰਦ ਦੇ ਫ਼ੈਸਲੇ ਖ਼ਿਲਾਫ਼ ਦੁਕਾਨਦਾਰਾਂ ਨੇ ਲਗਾਇਆ ਧਰਨਾ

ਮਾਛੀਵਾੜਾ ਸਾਹਿਬ, 5 ਮਈ (ਸੁਖਵੰਤ ਸਿੰਘ ਗਿੱਲ)- ਸੂਬਾ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੇ ਵਧੇ ਪ੍ਰਭਾਵ ਨੂੰ ਦੇਖਦਿਆਂ ਹੋਇਆ ਲੋਕਾਂ ਦੇ ਬਚਾਅ ਲਈ ਲਗਾਏ ਮਿੰਨੀ ਲਾਕਡਾਊਨ ਦਾ ਮਾਛੀਵਾੜਾ ਦੇ ਦੁਕਾਨਦਾਰਾਂ ਨੇ ਵਿਰੋਧ ਕਰਦਿਆਂ ਹੋਇਆ ਮੇਨ ਚੌਂਕ ਵਿਖੇ ਧਰਨਾ ਲਗਾ ਸਰਕਾਰ ਦੇ ਫ਼ੈਸਲੇ ਖ਼ਿਲਾਫ਼ ਨਾਅਰੇਬਾਜ਼ੀ ਕਰ ਆਪਣੀਆਂ ਦੁਕਾਨਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਖੋਲ੍ਹਣ ਦਾ ਐਲਾਨ ਕਰ ਦਿੱਤਾ | ਖ਼ਾਲਸਾ ਚੌਂਕ ਵਿਖੇ ਵੱਡੀ ਗਿਣਤੀ 'ਚ ਇਕੱਠੇ ਹੋਏ ਦੁਕਾਨਦਾਰ ਮਨਜੀਤ ਸਿੰਘ ਮੱਕੜ, ਅਮਨਦੀਪ ਤਨੇਜਾ, ਨੰਦ ਕਿਸ਼ੋਰ, ਰਾਕੇਸ਼ ਬਾਂਸਲ, ਬੱਬੂ ਜੁਨੇਜਾ ਆਦਿ ਨੇ ਕਿਹਾ ਕਿ ਪਿਛਲੇ ਸਾਲ ਲੱਗੇ ਲਾਕਡਾਊਨ ਦੀ ਮਾਰ ਤੋਂ ਉਹ ਹਲੇ ਤੱਕ ਉੱਭਰ ਨਹੀਂ ਸਕੇ ਉੱਪਰੋਂ ਸਰਕਾਰ ਨੇ ਮਿੰਨੀ ਲਾਕਡਾਊਨ ਦੇ ਨਾਂਅ ਤੇ ਦੁਕਾਨਾਂ
ਨੂੰ ਬੰਦ ਕਰਨ ਦਾ ਹੁਕਮ ਜਾਰੀ ਕਰ ਦਿੱਤਾ | ਦੁਕਾਨਦਾਰਾਂ ਦਾ ਕਹਿਣਾ ਸੀ ਕਿ ਸਰਕਾਰ ਦੇ ਫ਼ੈਸਲੇ ਮੁਤਾਬਿਕ ਬੈਂਕਾਂ ਅੱਗੇ ਸੈਂਕੜਿਆਂ ਦੀ ਗਿਣਤੀ 'ਚ ਲੋਕਾਂ ਦੀਆਂ ਲੱਗੀਆਂ ਲਾਈਨਾਂ ਨਾਲ ਕੋਰੋਨਾ ਨਹੀਂ ਫੈਲਦਾ ਤਾਂ ਫਿਰ ਦੁਕਾਨਦਾਰਾਂ ਖ਼ਿਲਾਫ਼ ਮਹਾਂਮਾਰੀ ਦੇ ਨਾਂਅ 'ਤੇ ਇਹ ਨਾਦਰਸ਼ਾਹੀ ਫੁਰਮਾਨ ਕਿਉਂ ਜਾਰੀ ਕੀਤੇ ਗਏ ਹਨ | ਦੁਕਾਨਦਾਰਾਂ ਦਾ ਕਹਿਣਾ ਸੀ ਕਿ ਭਾਵੇਂ ਕੋਰੋਨਾ ਮਹਾਂਮਾਰੀ ਤੋਂ ਬਚਣਾ ਵੀ ਜ਼ਰੂਰੀ ਹੈ, ਇਸ ਲਈ ਦੁਕਾਨਦਾਰ ਪੂਰੀਆਂ ਹਿਦਾਇਤਾਂ ਦੀ ਪਾਲਣਾ ਕਰਨ ਨੂੰ ਵੀ ਤਿਆਰ ਹਨ | ਦੁਕਾਨਦਾਰਾਂ ਦਾ ਧਰਨੇ ਵਿਚ ਪੁੱਜੇ ਅਕਾਲੀ ਦਲ ਕੋਰ ਕਮੇਟੀ ਦੇ ਮੈਂਬਰ ਪਰਮਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਵਲੋਂ ਸਮਾਂ ਰਹਿੰਦਿਆਂ ਮਹਾਂਮਾਰੀ ਤੋਂ ਬਚਾਅ ਲਈ ਢੁਕਵੇਂ ਪ੍ਰਬੰਧ ਨਹੀਂ ਕੀਤੇ, ਜਿਸ ਕਾਰਨ ਸੈਂਕੜੇ ਲੋਕਾਂ ਨੇ ਆਪਣੀਆਂ ਕੀਮਤੀ ਜਾਨਾਂ ਇਸ ਮਹਾਂਮਾਰੀ ਦੀ ਭੇਟ 'ਚ ਆ ਕੇ ਗਵਾ ਦਿੱਤੀਆਂ | ਢਿੱਲੋਂ ਨੇ ਕਿਹਾ ਕਿ ਸੂਬਾ ਸਰਕਾਰ ਨੇ ਬਿਨਾਂ ਜ਼ਮੀਨੀ ਹਕੀਕਤ ਨੂੰ ਜਾਣਿਆ ਮਿੰਨੀ ਲਾਕਡਾਊਨ ਲਾਉਣ ਦਾ ਐਲਾਨ ਕਰ ਦਿੱਤਾ, ਜਿਸ ਨਾਲ ਜਿਨ੍ਹਾਂ ਦੁਕਾਨਦਾਰਾਂ ਦੀਆਂ ਦੁਕਾਨਾਂ ਬੰਦ ਹੋਈਆਂ, ਉਨ੍ਹਾਂ ਨੂੰ ਆਰਥਿਕ ਨੁਕਸਾਨ ਦਾ ਵੱਡਾ ਖ਼ਤਰਾ ਪੈਦਾ ਹੋ ਗਿਆ ਹੈ | ਇਸ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕੋਰੋਨਾ ਨਿਯਮਾਂ ਦੀ ਪਾਲਣਾ ਕਰਦੇ ਹੋਏ ਦੁਕਾਨਦਾਰਾਂ ਨੂੰ ਕੁੱਝ ਘੰਟੇ ਲਈ ਆਪਣੇ ਕਾਰੋਬਾਰ ਖੋਲ੍ਹਣ ਲਈ ਇਜਾਜ਼ਤ ਦੇਣੀ ਚਾਹੀਦੀ ਹੈ ਤਾਂ ਜੋ ਉਹ ਆਪਣੇ ਪਰਿਵਾਰ ਦਾ ਪਾਲਣ-ਪੋਸਣ ਕਰ ਸਕਣ | ਧਰਨੇ ਦੀ ਸਮਾਪਤੀ ਕਰਦਿਆਂ ਹੋਇਆ ਦੁਕਾਨਦਾਰਾਂ ਨੇ ਆਪਣੇ ਪੱਧਰ 'ਤੇ ਫ਼ੈਸਲਾ ਲੈਂਦਿਆਂ ਐਲਾਨ ਕੀਤਾ ਕਿ ਉਹ ਸਵੇਰੇ 8 ਤੋਂ 2 ਵਜੇ ਤੱਕ ਆਪਣੀਆਂ ਦੁਕਾਨਾਂ ਖੁੱਲ੍ਹੀਆਂ ਰੱਖਣਗੇ, ਇਸ ਲਈ ਪ੍ਰਸ਼ਾਸਨ ਉਨ੍ਹਾਂ ਨਾਲ ਕੋਈ ਵੀ ਧੱਕੇਸ਼ਾਹੀ ਨਾ ਕਰੇ |

ਕਿਲ੍ਹਾ ਰਾਏਪੁਰ ਵਿਖੇ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ 'ਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਡੇਹਲੋਂ, 5 ਮਈ (ਅੰਮਿ੍ਤਪਾਲ ਸਿੰਘ ਕੈਲੇ)-ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਵਿਖੇ ਵੱਡੀ ਗਿਣਤੀ ਵਿਚ ਹਾਜ਼ਰ ਕਿਸਾਨ ਆਗੂਆਂ ਵਲੋਂ ਲਗਾਤਾਰ ਧਰਨੇ ਦੌਰਾਨ ਕਾਰਪੋਰੇਟ ਘਰਾਣਿਆਂ ਤੇ ਮੋਦੀ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਕਾਲੇ ...

ਪੂਰੀ ਖ਼ਬਰ »

ਪੇਕੇ ਘਰ ਰਹਿ ਕੇ ਇਲਾਜ ਕਰਵਾ ਰਹੀ ਲੜਕੀ ਦੀ ਮੌਤ, ਲੜਕੀ ਦੇ ਪਰਿਵਾਰ ਨੇ ਸਹੁਰਾ ਪਰਿਵਾਰ 'ਤੇ ਲਗਾਏ ਦੋਸ਼

ਪਾਇਲ, 5 ਮਈ (ਰਜਿੰਦਰ ਸਿੰਘ, ਨਿਜ਼ਾਮਪੁਰ)- ਇੱਥੋਂ ਨੇੜਲੇ ਪਿੰਡ ਕੋਟਲੀ ਦੀ ਲੜਕੀ ਸਤਵੀਰ ਕੌਰ ਦਾ ਪੇਕੇ ਘਰ ਰਹਿ ਕੇ ਇਲਾਜ ਕਰਵਾ ਰਹੀ ਲੜਕੀ ਦੀ ਮੌਤ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਲੜਕੀ ਦੀ ਮੌਤ ਉਪਰੰਤ ਪਿੰਡ ਦੇ ਪਤਵੰਤੇ ਤੇ ਪਰਿਵਾਰਕ ਮੈਂਬਰਾਂ ਨੇ ਡੀ.ਐੱਸ.ਪੀ ...

ਪੂਰੀ ਖ਼ਬਰ »

ਦਾਖ਼ਲੇ ਵਧਾਉਣ ਲਈ ਸ.ਸ.ਸ. ਸਮਾਰਟ ਸਕੂਲ ਲਹਿਲ ਵਲੋਂ ਰੈਲੀ

ਮਲੌਦ, 5 ਮਈ (ਦਿਲਬਾਗ ਸਿੰਘ ਚਾਪੜਾ) - ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਰਕਾਰੀ ਸਕੂਲਾਂ 'ਚ ਦਾਖ਼ਲੇ ਵਧਾਉਣ ਲਈ ਮਾਪਿਆਂ ਨੂੰ ਪ੍ਰੇਰਿਤ ਕਰਨ ਦੇ ਮੰਤਵ ਨਾਲ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲਹਿਲ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਗੋਸਲ ਵਲੋਂ ਦਾਖ਼ਲਾ ਮੁਹਿੰਮ ਤਹਿਤ ਕੱਢੀ ਚੇਤਨਾ ਰੈਲੀ

ਮਲੌਦ, 5 ਮਈ (ਦਿਲਬਾਗ ਸਿੰਘ ਚਾਪੜਾ)- ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਲਖਵੀਰ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਚਰਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਦੇ ਇੰਚਾਰਜ ਆਸੀਸ ਕੁਮਾਰ ਅਤੇ ਬਲਾਕ ਨੋਡਲ ਅਫ਼ਸਰ ...

ਪੂਰੀ ਖ਼ਬਰ »

ਸਵ.ਥਾਣੇਦਾਰ ਰਣਜੀਤ ਸਿੰਘ ਲੇਲ੍ਹ ਦੇ ਪਰਿਵਾਰ ਨੇ ਘੁੰਗਰਾਲੀ ਰਾਜਪੂਤਾਂ ਸਕੂਲ ਦੇ ਹੋਣਹਾਰ ਬੱਚਿਆਂ ਨੂੰ ਨਕਦ ਰਾਸ਼ੀ ਦਿੱਤੀ

ਬੀਜਾ, 5 ਮਈ (ਕਸ਼ਮੀਰਾ ਸਿੰਘ ਬਗ਼ਲੀ)- ਹਰ ਸਾਲ ਦੀ ਤਰ੍ਹਾਂ ਸਰਕਾਰੀ ਹਾਈ ਸਕੂਲ ਘੁੰਗਰਾਲੀ ਰਾਜਪੂਤਾਂ ਵਿਖੇ ਸਵਰਗਵਾਸੀ ਥਾਣੇਦਾਰ ਰਣਜੀਤ ਸਿੰਘ ਲੇਲ੍ਹ ਦੀ ਯਾਦ ਵਿਚ ਉਨ੍ਹਾਂ ਦੇ ਸਪੁੱਤਰਾਂ ਕਮਲਦੀਪ ਸਿੰਘ ਲੇਲ੍ਹ ਤੇ ਰਾਜਦੀਪ ਸਿੰਘ ਲੇਲ੍ਹ ਕੈਨੇਡਾ ਨਿਵਾਸੀ ...

ਪੂਰੀ ਖ਼ਬਰ »

ਹਲਕਾ ਵਿਧਾਇਕ ਲੱਖਾ ਵਲੋਂ ਸਰਕਾਰੀ ਹਸਪਤਾਲ ਮਲੌਦ ਦਾ ਦੌਰਾ

ਮਲੌਦ, 5 ਮਈ (ਦਿਲਬਾਗ ਸਿੰਘ ਚਾਪੜਾ)-ਹਲਕਾ ਪਾਇਲ ਦੇ ਵਿਧਾਇਕ ਲਖਵੀਰ ਸਿੰਘ ਲੱਖਾ ਵਲੋਂ ਸਰਕਾਰੀ ਹਸਪਤਾਲ ਮਲੌਦ ਦਾ ਦੌਰਾ ਕਰਕੇ ਕੋਵਿਡ-19 ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਉਨ੍ਹਾਂ ਵੈਕਸੀਨੇਸ਼ਨ ਤੇ ਟੈਸਟਿੰਗ ਆਦਿ ਦੇ ਪ੍ਰਬੰਧਾਂ ਦਾ ਜਾਇਜ਼ਾ ...

ਪੂਰੀ ਖ਼ਬਰ »

ਕੋਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਠੱਲ੍ਹ ਪਾਉਣ ਲਈ ਡੀ.ਐੱਸ.ਪੀ. ਨੇ ਪਤਵੰਤਿਆਂ ਨਾਲ ਕੀਤੀ ਮੀਟਿੰਗ

ਈਸੜੂ, 5 ਮਈ (ਬਲਵਿੰਦਰ ਸਿੰਘ)- ਪੰਜਾਬ ਅੰਦਰ ਵਧ ਰਹੇ ਕੋਵਿਡ ਮਾਮਲਿਆਂ ਨੂੰ ਠੱਲ੍ਹ ਪਾਉਣ ਲਈ ਐੱਸ ਐੱਸ ਪੀ ਗੁਰਸ਼ਰਨਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੀ ਐੱਸ ਪੀ ਹਰਵਿੰਦਰ ਸਿੰਘ ਖਹਿਰਾ ਵੱਲੋਂ ਪੁਲਿਸ ਚੌਕੀ ਈਸੜੂ ਵਿਖੇ ਪਤਵੰਤਿਆਂ ਨਾਲ ਮੀਟਿੰਗ ਕੀਤੀ ...

ਪੂਰੀ ਖ਼ਬਰ »

ਕੋਰੋਨਾ ਤੋਂ ਬਚਾਅ ਲਈ ਹਦਾਇਤਾਂ ਅਤੇ ਲਾਕਡਾਊਨ ਦੀ ਪਾਲਣਾ ਕਰਨ ਸ਼ਹਿਰਵਾਸੀ-ਡੀ.ਐੱਸ.ਪੀ. ਰਾਜਨਪਰਮਿੰਦਰ ਤੇ ਖਹਿਰਾ

ਖੰਨਾ, 5 ਮਈ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਕੋਰੋਨਾ ਤੋਂ ਬਚਾਅ ਲਈ ਖੰਨਾ ਪੁਲਿਸ ਵਲੋਂ ਲੋਕਾਂ ਨੂੰ ਜਾਗਰੂਕ ਕੀਤਾ ਅਤੇ ਸਹਿਯੋਗ ਦੀ ਮੰਗ ਕੀਤੀ ਤਾਂ ਜੋ ਇਸ ਭਿਆਨਕ ਬਿਮਾਰੀ ਚੋਂ ਬਚਿਆ ਜਾ ਸਕੇ ¢ ਇਸ ਸੰਬੰਧੀ ...

ਪੂਰੀ ਖ਼ਬਰ »

ਕੱਲ੍ਹ ਹੋਵੇਗੀ ਕਿੱਲੀ ਚਾਹਲਾਂ 'ਚ ਭਾਕਿਯੂ ਏਕਤਾ (ਉਗਰਾਹਾਂ) ਦੀ ਵਿਸ਼ਾਲ ਰੈਲੀ

ਮਲੌਦ, 5 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਖੇਤੀ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਚੱਲ ਰਹੇ ਕਿਸਾਨ ਅੰਦੋਲਨ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਇੱਕ ਵਿਸ਼ਾਲ ਰੈਲੀ ਕਿੱਲੀ ...

ਪੂਰੀ ਖ਼ਬਰ »

ਟਮਕੌਦੀ ਦੇ ਮਿਡਲ ਸਕੂਲ ਵਲੋਂ ਦਾਖ਼ਲਾ ਚੇਤਨਾ ਰੈਲੀ ਕੀਤੀ

ਬੀਜਾ, 5 ਮਈ (ਅਵਤਾਰ ਸਿੰਘ ਜੰਟੀ ਮਾਨ)- ਇੱਥੋਂ ਦੇ ਨੇੜਲੇ ਪਿੰਡ ਟਮਕੌਦੀ ਦੇ ਮਿਡਲ ਸਕੂਲ ਵਲੋਂ ਸ.ਸ.ਸ. ਸਕੂਲ ਪਾਇਲ ਦੇ ਪਿ੍ੰਸੀਪਲ ਕਰਮਜੀਤ ਕੌਰ ਦੀ ਅਗਵਾਈ ਹੇਠ ਦਾਖਲਾ ਚੇਤਨਾ ਰੈਲੀ ਕੱਢੀ ਗਈ ¢ਜਿਸ ਵਿਚ ਸਮੂਹ ਨਗਰ ਨਿਵਾਸੀਆਂ ਨੂੰ ਆਪਣੇ ਬੱਚਿਆਂ ਦਾ ਦਾਖਲਾ ਸਰਕਾਰੀ ...

ਪੂਰੀ ਖ਼ਬਰ »

ਬੀ.ਕੇ.ਯ.ੂ ਸਿੱਧੂਪੁਰ ਦੇ ਵਰਕਰਾਂ ਨੇ ਪਿੰਡ ਰਾਣਵਾਂ 'ਚ ਲੱਡੂ ਵੰਡੇ

ਸਮਰਾਲਾ, 5 ਮਈ (ਕੁਲਵਿੰਦਰ ਸਿੰਘ)-ਪਿੰਡ ਰਾਣਵਾਂ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਵਰਕਰਾਂ ਵਲੋਂ ਪੱਛਮੀ ਬੰਗਾਲ 'ਚ ਭਾਰਤੀ ਜਨਤਾ ਪਾਰਟੀ ਦੀ ਹੋਈ ਹਾਰ ਤੇ ਮਮਤਾ ਬੈਨਰਜੀ ਦੀ ਪਾਰਟੀ ਦੀ ਹੋਈ ਜਿੱਤ ਦੀ ਖ਼ੁਸ਼ੀ 'ਚ ਲੱਡੂ ਵੰਡੇ ਗਏ¢ ਉਨ੍ਹਾਂ ਵਰਕਰਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX