ਤਾਜਾ ਖ਼ਬਰਾਂ


ਉੜੀ ਸੈਕਟਰ ਵਿਚ ਇਕ ਅਪਰੇਸ਼ਨ ਦੌਰਾਨ ਫ਼ੌਜ ਨੂੰ ਮਿਲੀ ਵੱਡੀ ਕਾਮਯਾਬੀ,ਅੱਤਵਾਦੀ ਨੇ ਕੀਤਾ ਆਤਮ ਸਮਰਪਣ
. . .  4 minutes ago
ਉੜੀ, 28 ਸਤੰਬਰ - ਜੰਮੂ -ਕਸ਼ਮੀਰ ਦੇ ਉੜੀ ਸੈਕਟਰ ਵਿਚ ਇਕ ਅਪਰੇਸ਼ਨ ਦੌਰਾਨ ਇਕ ਅੱਤਵਾਦੀ ਨੂੰ ਮਾਰ ਦਿੱਤਾ ਗਿਆ ਹੈ ਜਦਕਿ ਇਕ ਹੋਰ ਅੱਤਵਾਦੀ ਨੂੰ ਜਿੰਦਾ ਫੜਿਆ ਗਿਆ ਹੈ ਜੋ ...
ਰਾਘਵ ਚੱਡਾ ਨੇ ਮਾਲਵੇ ਦੇ ਕਿਸਾਨਾਂ ਦੀਆਂ ਫ਼ਸਲਾਂ ਖਰਾਬ ਹੋਣ 'ਤੇ ਸਰਕਾਰ ਤੋਂ ਮੁਆਵਜ਼ਾ ਦੇਣ ਦੀ ਕੀਤੀ ਮੰਗ
. . .  11 minutes ago
ਜਲੰਧਰ, 28 ਸਤੰਬਰ (ਸ਼ਿਵ) - ਆਮ ਆਦਮੀ ਪਾਰਟੀ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਡਾ ਨੇ ਮਾਲਵੇ ਦੇ ਕਿਸਾਨਾਂ ਦੀਆਂ ਫ਼ਸਲਾਂ ਖਰਾਬ ਹੋਣ 'ਤੇ ਸਰਕਾਰ ਤੋਂ ਮੁਆਵਜ਼ਾ ਦੇਣ ...
ਅਰਵਿੰਦ ਕੇਜਰੀਵਾਲ ਕੱਲ੍ਹ ਤੋਂ ਦੋ ਦਿਨ ਦੇ ਪੰਜਾਬ ਦੌਰੇ 'ਤੇ, ਕੱਲ੍ਹ ਪਹੁੰਚ ਰਹੇ ਹਨ ਲੁਧਿਆਣਾ
. . .  35 minutes ago
ਜਲੰਧਰ, 28 ਸਤੰਬਰ - ਅਰਵਿੰਦ ਕੇਜਰੀਵਾਲ ਕੱਲ੍ਹ ਤੋਂ ਦੋ ਦਿਨ ਦੇ ਪੰਜਾਬ ਦੌਰੇ 'ਤੇ ਹੋਣਗੇ | ਕੇਜਰੀਵਾਲ ਲੁਧਿਆਣਾ ਵਿਖੇ ਆ ਰਹੇ ਹਨ ...
ਸ਼ਹੀਦ ਭਗਤ ਸਿੰਘ ਦੇ ਜਨਮ ਦਿਨ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਖਟਕੜ ਕਲਾਂ 'ਚ ਸਮਾਰਕ 'ਤੇ ਸਿਜਦਾ
. . .  about 1 hour ago
ਬੰਗਾ, 28 ਸਤੰਬਰ (ਜਸਬੀਰ ਸਿੰਘ ਨੂਰਪੁਰ ) - ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮਦਿਨ 'ਤੇ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸ਼ਹੀਦਾਂ ਦੇ ਸਮਾਰਕ 'ਤੇ ਸਿਜਦਾ ਕੀਤਾ ਗਿਆ ...
ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਆਪ ਦੀ ਜ਼ਿਲ੍ਹਾ ਪੱਧਰੀ ਟੀਮ ਵਲੋਂ ਨਸ਼ਅਿਾਂ ਵਿਰੁੱਧ ਮੋਟਰਸਾਈਕਲ ਜਾਗਰੂਕਤਾ ਮਾਰਚ
. . .  about 1 hour ago
ਫ਼ਿਰੋਜ਼ਪੁਰ,ਸੰਗਰੂਰ 28 ਸਤੰਬਰ (ਕੁਲਬੀਰ ਸਿੰਘ ਸੋਢੀ,ਧੀਰਜ ਪਸ਼ੋਰੀਆ ) ਫ਼ਿਰੋਜ਼ਪੁਰ ਵਿਚ ਆਪ ਦੀ ਜ਼ਿਲ੍ਹਾ ਪੱਧਰੀ ਟੀਮ ਵਲੋਂ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਜਨਮ ਦਿਨ ਦਿਹਾੜੇ ਨੂੰ ਸਮਰਪਿਤ ਨਸ਼ਿਆਂ ਵਿਰੁੱਧ ਮੋਟਰਸਾਈਕਲ ਜਾਗਰੂਕਤਾ ਮਾਰਚ ...
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਜਾਣਗੇ ਦਿੱਲੀ - ਸੂਤਰ
. . .  about 1 hour ago
ਚੰਡੀਗੜ੍ਹ, 28 ਸਤੰਬਰ - ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਜਾਣਗੇ...
ਕਾਲੇ ਕਾਨੂੰਨ ਰੱਦ ਕਰਨ ਲਈ ਪਾਰਲੀਮੈਂਟ ਦਾ ਫੌਰੀ ਹੰਗਾਮੀ ਸੈਸ਼ਨ ਸੱਦਿਆ ਜਾਵੇ - ਸੁਖਬੀਰ ਸਿੰਘ ਬਾਦਲ
. . .  about 1 hour ago
ਚੰਡੀਗੜ੍ਹ, 28 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸੁਖਬੀਰ ਸਿੰਘ ਬਾਦਲ ਨੇ ਮੰਗ ਕੀਤੀ ਹੈ ਕਿ ਖੇਤੀਬਾੜੀ ਕਾਨੂੰਨ ਰੱਦ ਕਰਨ ਲਈ ਪਾਰਲੀਮੈਂਟ ਦਾ ਫੌਰੀ ਹੰਗਾਮੀ ਸੈਸ਼ਨ ਸੱਦਿਆ ਜਾਵੇ | ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਕਿਹਾ ਹੈ ਕਿ ਕਿਸਾਨਾਂ ਨੂੰ...
ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਸਪੀਕਰ ਸ੍ਰੀ ਰਾਣਾ ਕੇ.ਪੀ ਸਿੰਘ ਨੂੰ ਮਿਲਣ ਉਨ੍ਹਾਂ ਦੀ ਰਹਾਇਸ਼ 'ਤੇ ਪਹੁੰਚੇ
. . .  about 1 hour ago
ਰੂਪਨਗਰ, 28 ਸਤੰਬਰ - ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਖਟਕੜ ਕਲਾਂ ਨੂੰ ਜਾਂਦੇ ਹੋਏ ਅਚਾਨਕ ਰੋਪੜ ਵਿਖੇ ਸਪੀਕਰ ਸ੍ਰੀ ਰਾਣਾ ਕੇ.ਪੀ ਸਿੰਘ ਨੂੰ ਮਿਲਣ ਉਨ੍ਹਾਂ ਦੀ ਰਹਾਇਸ਼ 'ਤੇ ਪਹੁੰਚੇ। ਜਿੱਥੇ ਸਪੀਕਰ ਸ੍ਰੀ ਰਾਣਾ ਕੇ.ਪੀ. ਜੀ ਨੇ.....
ਮੁੱਖ ਮੰਤਰੀ ਚੰਨੀ ਨੇ ਵੰਡੇ ਮੰਤਰੀਆਂ ਨੂੰ ਮਹਿਕਮੇ, ਜਾਣੋ ਕਿਸਨੂੰ ਮਿਲਿਆ ਕਿਹੜਾ ਮਹਿਕਮਾ
. . .  32 minutes ago
ਚੰਡੀਗੜ੍ਹ, 28 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਚੰਨੀ ਸੰਭਾਂਲਣਗੇ ਵਿਜੀਲੈਂਸ ਮਹਿਕਮਾ, ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਦਿੱਤਾ ਗਿਆ ਗ੍ਰਹਿ ...
ਮੁੱਖ ਮੰਤਰੀ ਚੰਨੀ ਦੀ ਅੱਜ ਹੋਵੇਗੀ ਬੇਰੁਜ਼ਗਾਰ ਅਧਿਆਪਕਾਂ ਨਾਲ ਬੈਠਕ
. . .  about 2 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚੰਨੀ ਦੀ ਅੱਜ ਬੇਰੁਜ਼ਗਾਰ ਅਧਿਆਪਕਾਂ ਨਾਲ ਬੈਠਕ ਹੋਵੇਗੀ...
ਹਰਿਆਣਾ ਦੀ ਏਲਨਾਬਾਦ ਸੀਟ 'ਤੇ 30 ਅਕਤੂਬਰ ਨੂੰ ਹੋਵੇਗੀ ਜ਼ਿਮਨੀ ਚੋਣ
. . .  about 2 hours ago
ਚੰਡੀਗੜ੍ਹ, 28 ਸਤੰਬਰ (ਰਾਮ ਸਿੰਘ ਬਰਾੜ) - ਹਰਿਆਣਾ ਦੀ ਏਲਨਾਬਾਦ ਸੀਟ 'ਤੇ 30 ਅਕਤੂਬਰ ਨੂੰ ਜ਼ਿਮਨੀ ਚੋਣ ਹੋਵੇਗੀ | 2 ਨਵੰਬਰ ਨੂੰ ਨਤੀਜੇ ਆਉਣਗੇ। ਜ਼ਿਕਰਯੋਗ ਹੈ ਕਿ ਇਨੈਲੋ ਵਿਧਾਇਕ ਅਭੈ ਸਿੰਘ ਚੌਟਾਲਾ ਵਲੋਂ...
30 ਅਕਤੂਬਰ ਨੂੰ ਹੋਣਗੀਆਂ 30 ਵਿਧਾਨ ਸਭਾ ਹਲਕਿਆਂ ਦੀਆਂ ਉਪ ਚੋਣਾਂ
. . .  about 2 hours ago
ਨਵੀਂ ਦਿੱਲੀ,28 ਸਤੰਬਰ - ਕੇਂਦਰ ਸ਼ਾਸਿਤ ਪ੍ਰਦੇਸ਼ ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ ਅਤੇ ਦੀਵ, ਮੱਧ ਪ੍ਰਦੇਸ਼ ਅਤੇ ਹਿਮਾਚਲ ਪ੍ਰਦੇਸ਼ ਦੇ ਤਿੰਨ ਸੰਸਦੀ ਹਲਕਿਆਂ ਅਤੇ ਵੱਖ-ਵੱਖ ਰਾਜਾਂ ਦੇ 30 ਵਿਧਾਨ ਸਭਾ ਹਲਕਿਆਂ ਦੀਆਂ ਉਪ ਚੋਣਾਂ 30 ਅਕਤੂਬਰ ...
ਸ਼ੁਤਰਾਣਾ ਵਿਖੇ ਪਤੀ ਵਲੋਂ ਪਤਨੀ ਦਾ ਕਤਲ
. . .  about 2 hours ago
ਸ਼ੁਤਰਾਣਾ, 28 ਸਤੰਬਰ (ਬਲਦੇਵ ਸਿੰਘ ਮਹਿਰੋਕ) - ਪਟਿਆਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਕਸਬਾ ਸ਼ੁਤਰਾਣਾ ਵਿਖੇ ਗ੍ਰਾਮ ਪੰਚਾਇਤ ਹੀਰਾ ਨਗਰ ਵਿਚ ਬੀਤੀ ਦੇਰ ਰਾਤ ਇਕ ਔਰਤ ਦਾ ਕਤਲ ਕੀਤਾ ਗਿਆ ਹੈ। ...
ਗੁਰਦੁਆਰੇ ਦੀ ਜਗ੍ਹਾ 'ਤੇ ਦੁਕਾਨਾਂ ਪਾਉਣ ਨੂੰ ਲੈ ਕੇ ਹੋਏ ਵਿਵਾਦ 'ਚ ਸਰਪੰਚ ਵਲੋਂ ਗੋਲੀ ਚਲਾਉਣ ਨਾਲ ਇਕ ਗੰਭੀਰ ਜ਼ਖ਼ਮੀ,ਸਰਪੰਚ ਸਮੇਤ 30 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  about 3 hours ago
ਭਿੱਖੀਵਿੰਡ 28ਸਤੰਬਰ (ਬੌਬੀ) ਪਿੰਡ ਦਿਆਲਪੁਰਾ ਦੇ ਮੌਜੂਦਾ ਸਰਪੰਚ ਅੰਮ੍ਰਿਤਪਾਲ ਸਿੰਘ ਵਲੋਂ ਪਿੰਡ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਦੀ ਜਗ੍ਹਾ 'ਤੇ ਪੰਚਾਇਤੀ ਦੁਕਾਨਾਂ ....
ਪੁਲਵਾਮਾ ਵਿਚ ਦੋ ਜ਼ਮੀਨੀ ਕਰਮਚਾਰੀ ਗ੍ਰਿਫ਼ਤਾਰ
. . .  about 3 hours ago
ਸ੍ਰੀਨਗਰ, 28 ਸਤੰਬਰ - ਪੁਲਿਸ ਨੇ ਮੰਗਲਵਾਰ ਨੂੰ ਪੁਲਵਾਮਾ ਵਿਚ ਦੋ ਅੱਤਵਾਦੀਆਂ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ੍ਰੀਨਗਰ ਪੁਲਿਸ ਨੇ ਪੁਲਵਾਮਾ ਪੁਲਿਸ ਅਤੇ 50 ਆਰ.ਆਰ. ਦੀ ਸਹਾਇਤਾ ਨਾਲ ...
ਕਰਿਆਨਾ ਸਟੋਰ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ
. . .  about 4 hours ago
ਭਵਾਨੀਗੜ੍ਹ,28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਭਵਾਨੀਗੜ੍ਹ ਮੁੱਖ ਸੜਕ 'ਤੇ ਇਕ ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਹੋ ਜਾਣ ਦੀ ਖ਼ਬਰ ਹੈ। ਦੁਕਾਨ ਦੇ ਮਾਲਕ ਡਿਪਟੀ ਚੰਦ ਗਰਗ ਨੇ ਦੱਸਿਆ ਕਿ ਉਹ ਬੀਤੀ....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ , 79 ਮੌਤਾਂ
. . .  about 4 hours ago
ਨਵੀਂ ਦਿੱਲੀ, 28 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ ਆਏ 79 ....
ਰਾਹੁਲ ਗਾਂਧੀ ਦਿੱਲੀ ਤੋਂ ਪੰਜਾਬ ਦੀ ਸਰਕਾਰ ਚਲਾਉਣਾ ਬੰਦ ਕਰੇ - ਮਜੀਠੀਆ
. . .  about 4 hours ago
ਬੰਗਾ,28 ਸਤੰਬਰ (ਜਸਬੀਰ ਸਿੰਘ ਨੂਰਪੁਰ) ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮਦਿਨ 'ਤੇ ਸ਼ਰਧਾ ਦੇ ਫੁਲ ਭੇਟ ਕਰਨ ਪੁੱਜੇ ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਨੇ ਆਖਿਆ ਕਿ ....
ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ - ਪ੍ਰਧਾਨ ਮੰਤਰੀ
. . .  about 4 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਸ ਦੀ ਸੁਰੀਲੀ ਆਵਾਜ਼ ਦੁਨੀਆ ਭਰ ਵਿਚ ਗੂੰਜਦੀ ਹੈ। ਭਾਰਤੀ ਸੰਸਕ੍ਰਿਤੀ ਪ੍ਰਤੀ ਉਸ ਦੀ ਨਿਮਰਤਾ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ
. . .  about 4 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਉਹ ਹਰ ਭਾਰਤੀ ਦੇ ਦਿਲ ਵਿਚ ਵੱਸਦੇ....
ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਭਗਤ ਸਿੰਘ ਦੀ ਸੋਚ 'ਤੇ ਪਹਿਰਾ ਦਈਏ ਤੇ ਉਨ੍ਹਾਂ ਦੀ ਹੋਂਦ ਨੂੰ ਅਮਰ ਰੱਖੀਏ - ਚਰਨਜੀਤ ਸਿੰਘ ਚੰਨੀ
. . .  1 minute ago
ਨਵੀਂ ਦਿੱਲੀ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਹਰ ਭਾਰਤੀ ਦੀ ਰੂਹ 'ਚ ਵੱਸਦੇ ਹਨ। ਸਾਡੀ ਆਜ਼ਾਦੀ ਉਨ੍ਹਾਂ ਦੀ ਹੀ ਦੇਣ ਹੈ। ਨੌਜਵਾਨ ਉਮਰ ਵਿਚ ਦੇਸ਼ ਤੇ ਆਪਣੇ ਲੋਕਾਂ ਲਈ ....
ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ
. . .  about 5 hours ago
ਵਾਸ਼ਿੰਗਟਨ, 28 ਸਤੰਬਰ - ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ ਦੋ -ਪੱਖੀ ਮੀਟਿੰਗਾਂ, ਸਿਵਲ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਕਰਨਗੇ ਪ੍ਰਧਾਨਗੀ
. . .  about 5 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ....
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
. . .  about 6 hours ago
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
⭐ਮਾਣਕ - ਮੋਤੀ⭐
. . .  about 6 hours ago
⭐ਮਾਣਕ - ਮੋਤੀ⭐
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 25 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਭੈੜੀ ਰਾਜਨੀਤੀ ਮਨੁੱਖੀ ਸਬੰਧਾਂ ਵਿਚ ਹਿੰਸਾ ਦੀ ਜ਼ਹਿਰ ਉਪਜਾਉਂਦੀ ਹੈ। -ਜੈਨੇਂਦਰ ਕੁਮਾਰ

ਸ਼ਹੀਦ ਭਗਤ ਸਿੰਘ ਨਗਰ / ਬੰਗਾ

'ਅੱਖੀਆਂ ਉਡੀਕਦੀਆਂ' ਨਾਟਕ ਦੀ ਨਾਇਕਾ ਦੇ ਪਿਤਾ ਨੂੰ ਥਿਆੜਾ ਪਰਿਵਾਰ ਦੀ ਬਦੌਲਤ ਮਿਲਿਆ ਪਲਾਜ਼ਮਾ

ਨਵਾਂਸ਼ਹਿਰ, 6 ਮਈ (ਗੁਰਬਖਸ਼ ਸਿੰਘ ਮਹੇ)- ਕੋਰੋਨਾ ਵਾਇਰਸ ਦੇ ਪ੍ਰਕੋਪ ਨੂੰ ਲੈ ਕੇ ਅੱਜ ਪੂਰਾ ਦੇਸ਼ ਤਰਾਹ-ਤਰਾਹ ਕਰ ਰਿਹਾ ਹੈ, ਆਕਸੀਜਨ, ਵੈਕਸੀਨ ਦੀ ਘਾਟ ਅਤੇ ਨਿਗੂਣੇ ਸਿਹਤ ਪ੍ਰਬੰਧਾਂ ਨੂੰ ਲੈ ਕੇ ਅੱਜ ਹਰ ਦੇਸ਼ ਵਾਸੀ ਚਿੰਤਤ ਹੈ | ਇਕ ਸਾਲ ਤੋਂ ਵੱਧ ਸਮਾਂ ਬੀਤ ਜਾਣ 'ਤੇ ਵੀ ਸਰਕਾਰੀ ਸਿਹਤ ਸੇਵਾਵਾਂ ਤੇ ਜੋ ਸਵਾਲ ਉੱਠ ਰਹੇ ਹਨ ਉਹ ਕਿਸੇ ਤੋਂ ਗੱੁਝੇ ਨਹੀਂ ਹਨ | ਇਸ ਦੇ ਦੂਸਰੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੀਆਂ ਹਦਾਇਤਾਂ 'ਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਵਲੋਂ ਲੋਕਾਂ ਵਿਚ ਪਲਾਜ਼ਮਾ ਦਾਨ ਕਰਨ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਕੋਰੋਨਾ ਨਾਲ ਜ਼ਿੰਦਗੀ ਮੌਤ ਦੀ ਲੜਾਈ ਲੜ ਰਹੇ ਲੋਕਾਂ ਲਈ ਪਲਾਜ਼ਮਾ ਉਪਲਬਧ ਕਰਵਾ ਕੇ ਅਨਮੋਲ ਜ਼ਿੰਦਗੀਆਂ ਬਚਾਈਆਂ ਜਾ ਰਹੀਆਂ ਹਨ | ਇਸ ਦੀ ਤਾਜ਼ਾ ਮਿਸਾਲ ਲਖਨਊ (ਉੱਤਰ ਪ੍ਰਦੇਸ਼) ਦੇ ਵਿਨਾਇਕ ਹਸਪਤਾਲ 'ਚ ਦਾਖਲ 'ਅੱਖੀਆਂ ਉਡੀਕਦੀਆਂ' ਨਾਟਕ ਦੀ ਨਾਇਕਾ ਰਿਚਾ ਤਿਵਾੜੀ ਦੇ ਪਿਤਾ ਸ੍ਰੀ ਬਿ੍ਜੇਸ਼ ਤਿਵਾੜੀ ਤੋਂ ਮਿਲਦੀ ਹੈ | ਇੱਥੇ ਦੱਸਣਯੋਗ ਹੈ ਕਿ ਸ: ਪਰਮਬੰਸ ਸਿੰਘ ਬੰਟੀ ਰੋਮਾਣਾ ਵਲੋਂ ਕੁਝ ਦਿਨ ਪਹਿਲਾਂ ਹੀ ਆਪਣੇ ਜ਼ਿਲ੍ਹਾ ਪ੍ਰਧਾਨਾਂ ਨੂੰ ਇਹ ਆਖਿਆ ਗਿਆ ਸੀ ਕਿ ਜਿਹੜੇ ਲੋਕ ਕੋਰੋਨਾ ਤੋਂ ਪੀੜਤ ਹੋਣ ਉਪਰੰਤ ਤੰਦਰੁਸਤ ਹੋ ਚੱੁਕੇ ਹਨ ਉਨ੍ਹਾਂ ਨੂੰ ਪਲਾਜ਼ਮਾ ਦਾਨ ਕਰਨ ਲਈ ਪ੍ਰੇਰਿਤ ਕੀਤਾ ਜਾਵੇ | ਇਸੇ ਦੌਰਾਨ ਉਨ੍ਹਾਂ ਵਲੋਂ ਕੁਝ ਆਗੂਆਂ ਦੇ ਫੋਨ ਨੰਬਰ ਵੀ ਨੈੱਟ 'ਤੇ ਤੇ ਵੱਖ-ਵੱਖ ਸਾਈਟਾਂ 'ਤੇ ਪਾਏ ਗਏ ਸਨ | ਇਸੇ ਦੌਰਾਨ ਨਾਇਕਾ ਰਿਚਾ ਤਿਵਾੜੀ ਨੂੰ ਆਪਣੇ ਪਿਤਾ ਸ੍ਰੀ ਬਿ੍ਜੇਸ਼ ਤਿਵਾੜੀ ਜੋ ਕਿ ਲਖਨਊ (ਉੱਤਰ ਪ੍ਰਦੇਸ਼) ਦੇ ਵਿਨਾਇਕ ਹਸਪਤਾਲ 'ਚ ਦਾਖ਼ਲ ਸਨ ਅਤੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਗਈ ਸੀ ਉਨ੍ਹਾਂ ਵਾਸਤੇ ਪਲਾਜ਼ਮਾ ਦੀ ਜ਼ਰੂਰਤ ਪੈ ਗਈ ਤੇ ਉਨ੍ਹਾਂ ਅਕਾਲੀ ਦਲ ਦੇ ਚੰਡੀਗੜ੍ਹ ਦਫ਼ਤਰ 'ਚ ਪਰਮਿੰਦਰ ਸਿੰਘ ਬੁਹਾਰਾ ਨਾਲ ਸੰਪਰਕ ਕੀਤਾ | ਪਰਮਿੰਦਰ ਸਿੰਘ ਵਲੋਂ ਤੁਰੰਤ ਰਮਨਦੀਪ ਸਿੰਘ ਥਿਆੜਾ ਜੋ ਕਿ ਯੂਥ ਅਕਾਲੀ ਦਲ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਹਨ, ਨਾਲ ਸੰਪਰਕ ਕੀਤਾ ਤੇ ਉਨ੍ਹਾਂ ਤੁਰੰਤ ਹੀ ਆਪਣੀ ਭੈਣ ਡਾ: ਗੁਰਪ੍ਰੀਤ ਕੌਰ ਥਿਆੜਾ ਜੋ ਕਿ ਪੀ.ਜੀ.ਆਈ. ਚੰਡੀਗੜ੍ਹ ਵਿਖੇ ਸੇਵਾਵਾਂ ਨਿਭਾਉਂਦੇ ਹਨ ਉਨ੍ਹਾਂ ਨੇ ਕੁਝ ਸਮੇਂ ਦੇ ਦਰਮਿਆਨ ਹੀ ਕਿੰਗ ਜਾਰਜ ਮੈਡੀਕਲ ਕਾਲਜ ਤੋਂ ਉਨ੍ਹਾਂ ਨੂੰ ਪਲਾਜ਼ਮਾ ਉਪਲਬਧ ਕਰਵਾ ਦਿੱਤਾ | ਉਹ ਪਲਾਜ਼ਮਾ ਪ੍ਰਾਪਤ ਹੋਣ 'ਤੇ ਨਾਇਕਾ ਰਿਚਾ ਤਿਵਾੜੀ ਵਲੋਂ ਵੀਡੀਓ ਜਾਰੀ ਕਰਕੇ ਯੂਥ ਅਕਾਲੀ ਦਲ ਦੇ ਪ੍ਰਧਾਨ ਬੰਟੀ ਰੋਮਾਣਾ, ਪਰਮਿੰਦਰ ਸਿੰਘ, ਰਮਨਦੀਪ ਸਿੰਘ ਥਿਆੜਾ ਅਤੇ ਡਾ: ਗੁਰਪ੍ਰੀਤ ਕੌਰ ਥਿਆੜਾ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਕਿ ਜਿਵੇਂ ਸਾਡੀ ਮਦਦ ਹੋਈ ਹੈ ਜੇਕਰ ਕਿਸੇ ਨੂੰ ਪਲਾਜ਼ਮਾ ਦੀ ਜ਼ਰੂਰਤ ਪੈਂਦੀ ਹੈ ਤਾਂ ਉਹ ਤੁਰੰਤ ਯੂਥ ਅਕਾਲੀ ਦਲ ਨਾਲ ਸੰਪਰਕ ਕਰਨ | ਉਨ੍ਹਾਂ ਨੇ ਯੂਥ ਅਕਾਲੀ ਦਲ ਦੀ ਸ਼ਲਾਘਾ ਕਰਦਿਆਂ ਕੋਰੋਨਾ ਨੂੰ ਮਾਤ ਦੇ ਚੱੁਕੇ ਵਿਅਕਤੀਆਂ ਨੂੰ ਪਲਾਜ਼ਮਾ ਦਾਨ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਇਸ ਨਾਲ ਬਹੁਤੇ ਲੋਕਾਂ ਦੀਆਂ ਜ਼ਿੰਦਗੀਆਂ ਬਚਾਈਆਂ ਜਾ ਸਕਦੀਆਂ ਹਨ |

ਕਣਕ ਦੀ ਅਦਾਇਗੀ ਨਾ ਹੋਣ ਕਰਕੇ ਕਿਸਾਨ ਪ੍ਰੇਸ਼ਾਨ

ਜਾਡਲਾ, 6 ਮਈ (ਬੱਲੀ)- ਸਥਾਨਕ ਦਾਣਾ ਮੰਡੀ ਵਿਖੇ ਐਫ.ਸੀ.ਆਈ. ਵਲੋਂ ਕਿਸਾਨਾਂ ਦੀ ਖਰੀਦੀ ਗਈ ਕਣਕ ਦੀ ਅਦਾਇਗੀ ਨਾ ਕੀਤੇ ਜਾਣ ਕਰਕੇ ਕਿਸਾਨਾਂ ਵਿਚ ਖਾਸਾ ਰੋਸ ਪਾਇਆ ਜਾ ਰਿਹਾ ਹੈ | ਇਸ ਸਬੰਧੀ ਪਰਮਜੀਤ ਸਿੰਘ ਕਿਸ਼ਨਪੁਰਾ, ਕੁਲਵੀਰ ਸਿੰਘ ਪੁਨੂੰਮਜਾਰਾ, ਸੁਖਵੀਰ ਸਿੰਘ ...

ਪੂਰੀ ਖ਼ਬਰ »

ਨਵਾਂਸ਼ਹਿਰ 'ਚ ਕੋਰੋਨਾ ਦੇ 149 ਨਵੇਂ ਮਾਮਲੇ ਆਏ ਸਾਹਮਣੇ

ਨਵਾਂਸ਼ਹਿਰ, 6 ਮਈ (ਗੁਰਬਖਸ਼ ਸਿੰਘ ਮਹੇ)-ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 149 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ | ਸਿਵਲ ਸਰਜਨ ਡਾ: ਗੁਰਦੀਪ ਸਿੰਘ ਕਪੂਰ ਨੇ ਦੱਸਿਆ ਕਿ ਅੱਜ ਬਲਾਕ ਨਵਾਂਸ਼ਹਿਰ 'ਚ 32, ਬਲਾਕ ਰਾਹੋਂ 'ਚ 7, ਬਲਾਕ ਬੰਗਾ 'ਚ 8, ਬਲਾਕ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਬਲਾਚੌਰ, 6 ਮਈ (ਸ਼ਾਮ ਸੁੰਦਰ ਮੀਲੂ)- ਥਾਣਾ ਸਿਟੀ ਬਲਾਚੌਰ ਦੀ ਪੁਲਿਸ ਵਲੋਂ ਨਾਕੇ ਦੌਰਾਨ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਜਾਣਕਾਰੀ ਦਿੰਦਿਆਂ ਥਾਣਾ ਮੁਖੀ ਨਰੇਸ਼ ਕੁਮਾਰੀ ਨੇ ਦੱਸਿਆ ਕਿ ਪੁਲਿਸ ਪਾਰਟੀ ਏ.ਐੱਸ.ਆਈ. ਸਿੰਕਦਰਪਾਲ ...

ਪੂਰੀ ਖ਼ਬਰ »

ਬੰਗਾ 'ਚ ਵਿਅਕਤੀ ਵਲੋਂ ਖ਼ੁਦਕੁਸ਼ੀ

ਬੰਗਾ, 6 ਮਈ (ਜਸਬੀਰ ਸਿੰਘ ਨੂਰਪੁਰ)- ਬੰਗਾ ਦੇ ਡਾ. ਅੰਬੇਡਕਰ ਨਗਰ ਵਿਖੇ ਇਕ ਵਿਅਕਤੀ ਵਲੋਂ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ | ਅਸ਼ੋਕ ਕੁਮਾਰ ਪੁੱਤਰ ਸੱਤਪਾਲ ਵਾਸੀ ਅੰਬੇਡਕਰ ਨਗਰ ਬੰਗਾ ਨੇ ਖੁਦਕਸ਼ੀ ਨੋਟ ਵਿਚ ਦੋਸ਼ ਲਗਾਇਆ ਕਿ ਉਸ ਦੇ ਕੁਝ ਪਰਿਵਾਰਕ ਮੈਂਬਰ ਉਸ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਸਿੰਬਲੀ ਸਬੰਧੀ ਵਾਇਰਲ ਵੀਡੀਓ ਤੇ ਖ਼ਬਰਾਂ ਨੂੰ ਸਟਾਫ਼ ਨੇ ਦੱਸਿਆ ਗੁੰਮਰਾਹਕੁਨ

ਸਮੁੰਦੜਾ, 6 ਮਈ (ਤੀਰਥ ਸਿੰਘ ਰੱਕੜ)- ਬੀਤੇ ਦਿਨੀਂ ਸੋਸ਼ਲ ਮੀਡੀਆ ਤੇ ਸਰਕਾਰੀ ਹਾਈ ਸਮਾਰਟ ਸਕੂਲ ਸਿੰਬਲੀ ਜ਼ਿਲ੍ਹਾ ਹੁਸ਼ਿਆਰਪੁਰ ਸਬੰਧੀ ਵਾਇਰਲ ਹੋਈ ਵੀਡੀਓ ਨੂੰ ਸਕੂਲ ਦੀ ਮੁੱਖ ਅਧਿਆਪਕਾ ਮੀਨਾਕਸ਼ੀ ਭੱਲਾ ਵਲੋਂ ਬੇ-ਬੁਨਿਆਦ ਅਤੇ ਗੁਮਰਾਹਕੁਨ ਦੱਸਿਆ ਹੈ | ...

ਪੂਰੀ ਖ਼ਬਰ »

ਲਾਕਡਾਊਨ ਤੇ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਵਰਤਣ ਵਾਲਿਆਂ ਖ਼ਿਲਾਫ਼ 3 ਮੁਕੱਦਮੇ ਦਰਜ

ਨਵਾਂਸ਼ਹਿਰ, 6 ਮਈ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹੇ ਵਿਚ ਲਾਕਡਾਊਨ ਅਤੇ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਵਰਤਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਜ਼ਿਲ੍ਹੇ ਵਿਚ ਪੁਲਿਸ ਵੱਲੋਂ ਅੱਜ 3 ਮੁਕੱਦਮੇ ਦਰਜ ਕੀਤੇ ਗਏ ਹਨ | ਇਸ ਤੋਂ ਇਲਾਵਾ ਬਿਨਾਂ ਮਾਸਕ ਵਾਲੇ 921 ...

ਪੂਰੀ ਖ਼ਬਰ »

ਪਿੰਡ ਸ਼ੁਕਾਰਾਂ 'ਚ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਟ

ਬੰਗਾ, 6 ਮਈ (ਜਸਬੀਰ ਸਿੰਘ ਨੂਰਪੁਰ)-ਪਿੰਡ ਸ਼ੁਕਾਰਾਂ ਦੇ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਨਾਲ ਸ਼ਾਮ 6 ਵਜੇ ਦੇ ਕਰੀਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋ ਗਏ | ਪ੍ਰਬੰਧਕਾਂ ਨੇ ਦੱਸਿਆ ਕਿ ਇਹ ਅੱਗ ਸ੍ਰੀ ਗੁਰੂ ਗ੍ਰੰਥ ...

ਪੂਰੀ ਖ਼ਬਰ »

ਨਾਮਜ਼ਦ ਵਿਅਕਤੀ ਚੋਰੀ ਕੀਤੇ ਸਾਮਾਨ ਸਮੇਤ ਕਾਬੂ

ਬੰਗਾ, 6 ਮਈ (ਜਸਬੀਰ ਸਿੰਘ ਨੂਰਪੁਰ)-ਥਾਣਾ ਸਦਰ ਪੁਲਿਸ ਵਲੋਂ ਪਿੰਡ ਮੰਗੂਵਾਲ ਵਿਖੇ ਇਕ ਘਰ ਵਿੱਚ ਤਾਲੇ ਤੋੜ ਕੇ ਕੀਤੀ ਚੋਰੀ ਦੇ ਮਾਮਲੇ ਵਿਚ ਨਾਮਜ਼ਦ ਪਿੰਡ ਮੰਗੂਵਾਲ ਦੇ ਵਿਅਕਤੀ ਨੂੰ ਘਰ ਤੋਂ ਚੋਰੀ ਕੀਤੇ ਸਮਾਨ ਸਮੇਤ ਕਾਬੂ ਕਰਨ ਦਾ ਸਮਾਚਾਰ ਹੈ | ਥਾਣਾ ਸਦਰ ਦੇ ...

ਪੂਰੀ ਖ਼ਬਰ »

ਬੰਗਾ ਸਬਜ਼ੀ ਮੰਡੀ 'ਚ ਪ੍ਰਚੂਨ ਵਿੱਕਰੀ 'ਤੇ ਰੋਕ

ਬੰਗਾ, 6 ਮਈ (ਜਸਬੀਰ ਸਿੰਘ ਨੂਰਪੁਰ)- ਬੰਗਾ ਮਾਰਕੀਟ ਕਮੇਟੀ ਵਲੋਂ ਸਬਜ਼ੀ ਮੰਡੀ ਬੰਗਾ 'ਚ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ਮੁਤਾਬਿਕ ਸਿਹਤ ਵਿਭਾਗ ਵਲੋਂ ਵਿਰਾਜ ਤਿੜਕੇ ਐੱਸ.ਡੀ.ਐਮ. ਬੰਗਾ ਦੇ ਨਿਰਦੇਸ਼ਾਂ ਅਨੁਸਾਰ ਕੋਰੋਨਾ ਟੈਸਟਿੰਗ ਦੇ 60 ਸੈਂਪਲ ਲਏ ਗਏ | ਮੌਕੇ ...

ਪੂਰੀ ਖ਼ਬਰ »

ਸਫ਼ਾਈ, ਦਵਾਈ ਅਤੇ ਸਖ਼ਤਾਈ ਨਾਲ ਜਿੱਤਾਂਗੇ ਕੋਰੋਨਾ ਵਿਰੁੱਧ ਜੰਗ-ਡਾ: ਕਪੂਰ

ਨਵਾਂਸ਼ਹਿਰ, 6 ਮਈ (ਗੁਰਬਖਸ਼ ਸਿੰਘ ਮਹੇ)- ਕੋਰੋਨਾ ਮਹਾਂਮਾਰੀ ਦੇ ਚੁਣੌਤੀ ਭਰੇ ਹਾਲਤਾਂ ਦਰਮਿਆਨ ਸ਼ਹੀਦ ਭਗਤ ਸਿੰਘ ਨਗਰ ਵਿਚ ਤਕਰੀਬਨ 8303 ਕੋਵਿਡ-19 ਪਾਜ਼ੀਟਿਵ ਸਫਲਤਾਪੂਰਵਕ ਸਿਹਤਯਾਬ ਹੋ ਗਏ ਹਨ ਅਤੇ ਇਸ ਵੇਲੇ ਤਕਰੀਬਨ 785 ਐਕਟਿਵ ਮਰੀਜ਼ ਘਰੇਲੂ ਇਕਾਂਤਵਾਸ ਅਧੀਨ ...

ਪੂਰੀ ਖ਼ਬਰ »

ਕੋਰੋਨਾ ਤੋਂ ਬਚਾਅ ਲਈ ਲੋਕ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ-ਰੀਠੂ

ਪੋਜੇਵਾਲ ਸਰਾਂ, 6 ਮਈ (ਰਮਨ ਭਾਟੀਆ)- ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਦੌਰਾਨ ਲੋਕਾਂ ਨੂੰ ਕੋਰੋਨਾ ਤੋਂ ਬਚਾਓ ਲਈ ਸਰਕਾਰ ਵਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਘਰਾਂ ਵਿਚ ਰਹਿ ਕੇ ਆਪ ਤੇ ਸਮਾਜ ਨੂੰ ਸੁਰੱਖਿਅਤ ਰੱਖਣਾ ਚਾਹੀਦਾ ਹੈ | ਇਨ੍ਹਾਂ ...

ਪੂਰੀ ਖ਼ਬਰ »

ਸਰਕਾਰੀ ਪਾਬੰਦੀਆਂ ਦਾ ਵਿਰੋਧ ਕਰਕੇ ਭਲਕੇ ਖੋਲ੍ਹਾਂਗੇ ਦੁਕਾਨਾਂ -ਰਾਣਾ ਕਰਨ ਸਿੰਘ

ਕਾਠਗ ੜ੍ਹ, 6 ਮਈ (ਬਲਦੇਵ ਸਿੰਘ ਪਨੇਸਰ)- ਅੱਜ ਸੰਯੁਕਤ ਕਿਸਾਨ ਮਜ਼ਦੂਰ ਮੋਰਚਾ ਟੋਲ ਪਲਾਜ਼ਾ ਬੱਛੂਆਂ ਅਤੇ ਕਾਠਗੜ੍ਹ ਦੇ ਸਮੂਹ ਦੁਕਾਨਦਾਰਾਂ ਦੀ ਸਾਂਝੀ ਮੀਟਿੰਗ ਸੋਹਣ ਸਿੰਘ ਭਰਥਲਾ ਅਤੇ ਪ੍ਰੀਤਮ ਚੰਦ ਗਰੇਅ ਸਟਾਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਪਟਵਾਰੀਆਂ/ਕਾਨੂੰਗੋਆਂ ਸੌਂਪਿਆ ਐੱਸ.ਡੀ.ਐਮ. ਨੂੰ ਮੰਗ-ਪੱਤਰ

ਨਵਾਂਸ਼ਹਿਰ, 6 ਮਈ (ਗੁਰਬਖਸ਼ ਸਿੰਘ ਮਹੇ)- ਅੱਜ ਦੀ ਰੈਵੀਨਿਊ ਪਟਵਾਰ ਯੂਨੀਅਨ ਤੇ ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਸਾਂਝੇ ਤੌਰ 'ਤੇ ਮੱੁਖ ਮੰਤਰੀ ਪੰਜਾਬ ਦੇ ਨਾਂਅ ਐੱਸ.ਡੀ.ਐਮ. ਜਗਦੀਸ਼ ਸਿੰਘ ਜੌਹਲ ਨੂੰ ਮੰਗ ਪੱਤਰ ...

ਪੂਰੀ ਖ਼ਬਰ »

ਰੂਰਲ ਫਾਰਮੇਸੀ ਅਫ਼ਸਰਾਂ ਹਲਕਾ ਵਿਧਾਇਕ ਨੂੰ ਦਿੱਤਾ ਮੰਗ-ਪੱਤਰ

ਬਲਾਚੌਰ, 6 ਮਈ (ਦੀਦਾਰ ਸਿੰਘ ਬਲਾਚੌਰੀਆ)- ਪਿਛਲੇ ਡੇਢ ਦਹਾਕੇ ਤੋਂ ਦਿਹਾਤੀ ਖੇਤਰ ਦੀਆਂ ਡਿਸਪੈਂਸਰੀਆਂ ਵਿਚ ਕੰਮ ਕਰ ਰਹੇ ਰੂਰਲ ਫਾਰਮੇਸੀ ਅਫਸਰ ਤੇ ਦਰਜਾ ਚਾਰ ਮੁਲਾਜ਼ਮ ਬਹੁਤ ਘੱਟ ਤਨਖ਼ਾਹਾਂ ਕਾਰਨ ਤਰਸਯੋਗ ਹਾਲਤ ਵਿਚ ਫਾਕੇ ਕੱਟਣ ਲਈ ਮਜਬੂਰ ਹੋ ਚੁੱਕੇ ਹਨ, ਇਹ ...

ਪੂਰੀ ਖ਼ਬਰ »

ਕਾਹਮਾ 'ਚ 400 ਸਾਲਾ ਪ੍ਰਕਾਸ਼ ਪੁਰਬ ਤੇ 28 ਸਹਿਜ ਪਾਠਾਂ ਦੀ ਸੰਪੂਰਨਤਾ

ਬੰਗਾ, 6 ਮਈ (ਜਸਬੀਰ ਸਿੰਘ ਨੂਰਪੁਰ)- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਪਿੰਡ ਕਾਹਮਾ ਵਿਖੇ ਸਹਿਜ ਪਾਠ ਲਹਿਰ ਸ੍ਰੀ ਅੰਮਿ੍ਤਸਰ ਵਲੋਂ 28 ਸਹਿਜ ਪਾਠਾਂ ਦੇ ਭੋਗ ਮੁੱਖ ਪ੍ਰਬੰਧਕ ਭਾਈ ਦਿਲਬਾਗ ਸਿੰਘ ਅਤੇ ਬੀਬੀ ਦਮਨਪ੍ਰੀਤ ਕੌਰ ਦੇ ...

ਪੂਰੀ ਖ਼ਬਰ »

ਕੇਂਦਰ ਪੈਟਰੋਲੀਅਮ ਪਦਾਰਥਾਂ 'ਚ ਵਾਧਾ ਕਰਨ ਦੀ ਬਜਾਏ ਕੋਰੋਨਾ ਵੈਕਸੀਨ ਦੀ ਮਾਤਰਾ ਵਧਾਏ-ਬਸਪਾ ਆਗੂ

ਸੜੋਆ, 6 ਅਪ੍ਰੈਲ (ਨਾਨੋਵਾਲੀਆ)- ਪੱਛਮੀ ਬੰਗਾਲ ਸਮੇਤ ਬਾਕੀ ਸੂਬਿਆਂ ਅੰਦਰ ਹੋਈਆ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਉਪਰੰਤ ਕੇਂਦਰ ਵਲੋਂ ਪੈਟਰੋਲੀਅਮ ਪਦਾਰਥਾਂ 'ਚ ਕੀਤੇ ਵਾਧੇ ਬਾਰੇ ਅੱਜ ਬਸਪਾ ਵਰਕਰਾਂ ਵਲੋਂ ਬਲਾਕ ਸੜੋਆ ਦੇ ਵੱਖ-ਵੱਖ ਪਿੰਡਾਂ'ਚ ਆਮ ਲੋਕਾਂ ਨੂੰ ...

ਪੂਰੀ ਖ਼ਬਰ »

ਨੈਸ਼ਨਲ ਮੱਛੀ ਪੂੰਗ ਫਾਰਮ ਨਾਲ ਪ੍ਰਸਿੱਧ ਪਿੰਡ ਢੰਢੂਹਾ

ਸਰਬਜੀਤ ਸਿੰਘ ਚੱਕਰਾਮੂੰ 99151-87186 ਬਹਿਰਾਮ- ਕਸਬਾ ਬਹਿਰਾਮ ਤੋਂ ਲਗ-ਪਗ ਤਿੰਨ ਕਿੱਲੋਮੀਟਰ ਦੀ ਦੂਰੀ 'ਤੇ ਸਥਿਤ ਬਲਾਕ ਬੰਗਾ ਦੇ ਆਬਾਦੀ ਪੱਖੋਂ ਛੋਟੇ ਜਿਹੇ ਪਿੰਡ ਨੂੰ ਨੈਸ਼ਨਲ ਮੱਛੀ ਪੂੰਗ ਫਾਰਮ ਹੋਣ ਕਾਰਨ ਦੇਸ਼-ਵਿਦੇਸ਼ 'ਚ ਪ੍ਰਸਿੱਧੀ ਹਾਸਲ ਹੈ | 25 ਏਕੜ 'ਚ ਬਣੇ ਇਸ ...

ਪੂਰੀ ਖ਼ਬਰ »

ਕਿਸਾਨਾਂ ਨੂੰ ਕਰੀਬ 469 ਕਰੋੜ ਰੁਪਏ ਦੀ ਕੀਤੀ ਅਦਾਇਗੀ ਜ਼ਿਲ੍ਹੇ 'ਚ ਹੁਣ ਤੱਕ 260376 ਮੀਟਿ੍ਕ ਟਨ ਕਣਕ ਦੀ ਖ਼ਰੀਦ

ਨਵਾਂਸ਼ਹਿਰ, 6 ਮਈ (ਗੁਰਬਖਸ਼ ਸਿੰਘ ਮਹੇ)-ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿਚ ਕਣਕ ਦੀ ਖ਼ਰੀਦ ਦਾ ਕੰਮ ਅੰਤਿਮ ਪੜਾਅ 'ਤੇ ਹੈ ਅਤੇ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ ਹੁਣ ਤੱਕ ਮੰਡੀਆਂ 'ਚ ਪਹੁੰਚੀ ਸਾਰੀ 260376 ਮੀਟਿ੍ਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ | ਇਹ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਹੁਣ ਤੱਕ 260376 ਮੀਟਿ੍ਕ ਟਨ ਕਣਕ ਦੀ ਖ਼ਰੀਦ

ਨਵਾਂਸ਼ਹਿਰ, 6 ਮਈ (ਗੁਰਬਖਸ਼ ਸਿੰਘ ਮਹੇ)-ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿਚ ਕਣਕ ਦੀ ਖ਼ਰੀਦ ਦਾ ਕੰਮ ਅੰਤਿਮ ਪੜਾਅ 'ਤੇ ਹੈ ਅਤੇ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ ਹੁਣ ਤੱਕ ਮੰਡੀਆਂ 'ਚ ਪਹੁੰਚੀ ਸਾਰੀ 260376 ਮੀਟਿ੍ਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ | ਇਹ ...

ਪੂਰੀ ਖ਼ਬਰ »

ਕੋਰੋਨਾ ਟੈਸਟ/ਵੈਕਸੀਨ ਦਾ ਰੁਝਾਨ ਕਾਫ਼ੀ ਵਧਿਆ-ਡਾ: ਰਵਿੰਦਰ ਸਿੰਘ

ਮੁਕੰਦਪੁਰ, 6 ਮਈ (ਦੇਸ ਰਾਜ ਬੰਗਾ)- ਮੁੱਢਲਾ ਸਿਹਤ ਕੇਂਦਰ ਮੁਕੰਦਪੁਰ ਦੇ ਸਾਰੇ ਅਮਲੇ ਵਲੋਂ ਕੋਰੋਨਾ ਸਬੰਧੀ ਆਰੰਭੀ ਪ੍ਰਚਾਰ ਮੁਹਿੰਮ ਦਾ ਅਮਲ ਲੋਕਾਂ ਵਿਚ ਹੁਣ ਜ਼ਿਆਦਾ ਦੇਖਣ ਨੂੰ ਮਿਲਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ: ਰਵਿੰਦਰ ਸਿੰਘ ਐੱਸ.ਐਮ.ਓ. ਨੇ ਦੱਸਿਆ ...

ਪੂਰੀ ਖ਼ਬਰ »

ਕਿਸਾਨ ਆਗੂ ਰਾਮ ਸਿੰਘ ਕਲੇਰਾਂ ਦੀ ਮੌਤ 'ਤੇ ਦੁੱਖ ਪ੍ਰਗਟ

ਬਹਿਰਾਮ, 6 ਮਈ (ਨਛੱਤਰ ਸਿੰਘ ਬਹਿਰਾਮ)- ਕਿਸਾਨ ਆਗੂ ਰਾਮ ਸਿੰਘ ਕਲੇਰਾਂ ਦਾ ਬੀਤੇ ਦਿਨੀਂ ਅਚਾਨਕ ਦੇਹਾਂਤ ਹੋ ਗਿਆ | ਇਸ ਦੁੱਖ ਦੀ ਘੜੀ 'ਚ ਪਰਿਵਾਰ ਨਾਲ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਮਨਜੀਤ ਸਿੰਘ ਰਾਏ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਦੁਆਬਾ, ਸਤਨਾਮ ...

ਪੂਰੀ ਖ਼ਬਰ »

ਦੁਕਾਨਦਾਰ ਭਲਕੇ ਦੁਕਾਨਾਂ ਖੋਲ੍ਹਣਗੇ-ਆਗੂ

ਹੁਸ਼ਿਆਰਪੁਰ/ਚੱਬੇਵਾਲ, 6 ਮਈ (ਹਰਪ੍ਰੀਤ ਕੌਰ, ਥਿਆੜਾ)-ਸੰਯੁਕਤ ਕਿਸਾਨ ਮੋਰਚਾ ਦਿੱਲੀ ਵਲੋਂ 8 ਮਈ ਨੂੰ ਪੰਜਾਬ ਵਿਚ ਤਾਲਾਬੰਦੀ ਦੇ ਵਿਰੋਧ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕੰਢੀ ਕਿਰਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਕੁਲਜਿੰਦਰ ਸਿੰਘ ਘੁੰਮਣ ਅਤੇ ਦੋਆਬਾ ਜਨਰਲ ...

ਪੂਰੀ ਖ਼ਬਰ »

ਸਰਕਾਰੀ ਸਕੂਲ ਸੰਧਵਾਂ 'ਚ ਦਾਖ਼ਲੇ ਸਬੰਧੀ ਮੀਟਿੰਗ

ਸੰਧਵਾਂ, 6 ਮਈ (ਪ੍ਰੇਮੀ ਸੰਧਵਾਂ)- ਸ੍ਰੀ ਗੁਰੂ ਹਰਿ ਰਾਇ ਸਾਹਿਬ ਸਰਕਾਰੀ ਸੀਨੀਅਰ ਸੈਕੰਡਰੀ ਸਕੂਨ ਸੰਧਵਾਂ ਵਿਖੇ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ 'ਚ ਦਾਖਲਾ ਵਧਾਉਣ ਸਬੰਧੀ ਸ਼ੁਰੂ ਕੀਤੀ ਮੁਹਿੰਮ ਤਹਿਤ ਪਿ੍: ਤਜਿੰਦਰ ਸ਼ਰਮਾ ਦੀ ਨਿਗਰਾਨੀ ਹੇਠ ਅਧਿਆਪਕਾਂ ...

ਪੂਰੀ ਖ਼ਬਰ »

ਸੇਵਾ-ਮੁਕਤ ਕਾਨੂੰਗੋ/ਪਟਵਾਰੀ ਵੈੱਲਫੇਅਰ ਐਸੋਸੀਏਸ਼ਨ ਵਲੋਂ ਪਟਵਾਰੀਆਂ ਦੇ ਸੰਘਰਸ਼ ਦਾ ਸਮਰਥਨ

ਨਵਾਂਸ਼ਹਿਰ, 6 ਮਈ (ਹਰਿੰਦਰ ਸਿੰਘ)- ਸੇਵਾ-ਮੁਕਤ ਕਾਨੰੂਗੋ/ਪਟਵਾਰੀਆਂ ਦੀ ਵੈੱਲਫੇਅਰ ਐਸੋਸੀਏਸ਼ਨ ਨੇ ਸਰਕਾਰ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਸਮੇਂ-ਸਮੇਂ 'ਤੇ ਸਰਕਾਰ ਵਲੋਂ ਪਟਵਾਰੀਆਂ ਦੀਆਂ ਮੰਗਾਂ ਨੂੰ ਜਾਇਜ਼ ਮੰਨਦਿਆਂ ਪੂਰਨ ਰੂਪ ਵਿਚ ਹੁਣ ਲਾਗੂ ਕਰ ਦੇਣਾ ...

ਪੂਰੀ ਖ਼ਬਰ »

ਲੋਕਾਂ ਨੂੰ ਬਿਨਾਂ ਡਰ ਤੋਂ ਕੋਰੋਨਾ ਵੈਕਸੀਨ ਦੇ ਟੀਕੇ ਲਗਾਉਣੇ ਚਾਹੀਦੇ ਹਨ-ਝਿੰਗੜ, ਡਾ: ਪਿ੍ੰਸ

ਔੜ/ਝਿੰਗੜਾਂ, 6 ਮਈ (ਕੁਲਦੀਪ ਸਿੰਘ ਝਿੰਗੜ)- ਸ੍ਰੀ ਗੁਰੂ ਰਵਿਦਾਸ ਕਮਿਊਨਿਟੀ ਹਾਲ ਪਿੰਡ ਝਿੰਗੜਾਂ ਵਿਖੇ ਕੋਰੋਨਾ ਵਾਇਰਸ ਬਿਮਾਰੀ ਦੇ ਵਧ ਰਹੇ ਰੁਝਾਨ ਨੂੰ ਰੋਕਣ ਲਈ ਕੋਰੋਨਾ ਵੈਕਸੀਨ ਟੀਕਾ ਕਰਨ ਸਬੰਧੀ ਕੈਂਪ ਲਗਾਇਆ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ...

ਪੂਰੀ ਖ਼ਬਰ »

ਲੁਟੇਰਿਆਂ ਨੇ ਸਾਬਕਾ ਬੈਂਕ ਮੁਲਾਜ਼ਮ ਤੋਂ ਨਕਦੀ ਤੇ ਮੋਬਾਈਲ ਖੋਹਿਆ

ਮਜਾਰੀ/ਸਾਹਿਬਾ, 6 ਮਈ (ਨਿਰਮਲਜੀਤ ਸਿੰਘ ਚਾਹਲ)- ਕੋਰੋਨਾ ਕਾਲ ਦੌਰਾਨ ਸੁੰਨੀਆਂ ਪਈਆਂ ਸੜਕਾਂ ਖਾਸ ਕਰਕੇ ਮਹਿੰਦਪੁਰ ਅੱਡੇ ਤੋਂ ਬੜਵਾ ਨੂੰ ਜਾਂਦੀ ਟੁੱਟੀ ਸੜਕ ਦਾ ਲੁਟੇਰਿਆਂ ਵਲੋਂ ਖ਼ੂਬ ਫ਼ਾਇਦਾ ਉਠਾਇਆ ਜਾ ਰਿਹਾ ਹੈ | ਬੀਤੇ ਦਿਨ ਮਜਾਰੀ ਤੋਂ ਬੜਵਾ ਨੂੰ ਜਾਂਦੇ ...

ਪੂਰੀ ਖ਼ਬਰ »

ਭਾਜਪਾ ਆਗੂਆਂ ਵਲੋਂ ਬੰਗਾਲ ਹਿੰਸਾ ਖ਼ਿਲਾਫ਼ ਰੋਸ ਪ੍ਰਦਰਸ਼ਨ

ਬਲਾਚੌਰ, 6 ਮਈ (ਦੀਦਾਰ ਸਿੰਘ ਬਲਾਚੌਰੀਆ)- ਅੱਜ ਭਾਰਤੀ ਜਨਤਾ ਪਾਰਟੀ ਮੰਡਲ ਬਲਾਚੌਰ ਦੇ ਪ੍ਰਧਾਨ ਨੰਦ ਕਿਸ਼ੋਰ ਸ਼ਰਮਾ ਦੀ ਅਗਵਾਈ ਹੇਠ ਪੱਛਮੀ ਬੰਗਾਲ ਵਿਚ ਹੋ ਰਹੀ ਹਿੰਸਾ ਦੇ ਵਿਰੋਧ ਵਿਚ ਭਾਜਪਾ ਆਗੂਆਂ ਵਲੋਂ ਹੱਥਾਂ ਵਿਚ ਤਖ਼ਤੀਆਂ ਫੜ ਕੇ ਰੋਸ ਦਾ ਪ੍ਰਗਟਾਵਾ ਕੀਤਾ ...

ਪੂਰੀ ਖ਼ਬਰ »

ਨਸ਼ਾ ਮੁਕਤ ਅਭਿਆਨ ਤਹਿਤ ਜਾਗਰੂਕਤਾ ਗੋਸ਼ਟੀ

ਮੁਕੰਦਪੁਰ, 6 ਮਈ (ਦੇਸ ਰਾਜ ਬੰਗਾ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਐੱਸ.ਐੱਸ.ਪੀ. ਸ੍ਰੀਮਤੀ ਅਲਕਾ ਮੀਨਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੀ.ਐੱਸ.ਪੀ. ਬੰਗਾ ਦੀ ਅਗਵਾਈ ਵਿਚ ਨਸ਼ਾ ਮੁਕਤ ਅਭਿਆਨ ਤਹਿਤ ਨਜ਼ਦੀਕੀ ਪਿੰਡ ਹਕੀਮਪੁਰ ਵਿਖੇ ਜਾਗਰੂਕਤਾ ਗੋਸ਼ਟੀ ...

ਪੂਰੀ ਖ਼ਬਰ »

ਪੋਜੇਵਾਲ ਵਿਖੇ ਬਣੇ ਪੁਲ ਦੀ ਟੁੱਟੀ ਹੋਈ ਰੇਲਿੰਗ ਕਦੇ ਵੀ ਦੇ ਸਕਦੀ ਹੈ ਵੱਡੇ ਹਾਦਸੇ ਨੂੰ ਸੱਦਾ

ਪੋਜੇਵਾਲ ਸਰਾਂ, 6 ਮਈ (ਨਵਾਂਗਰਾਈਾ)- ਪੋਜੇਵਾਲ ਸਰਾਂ ਤੋਂ ਬੀਤ ਇਲਾਕੇ ਤੇ ਖੁਰਾਲਗੜ੍ਹ ਸਾਹਿਬ ਨੂੰ ਜੋੜਨ ਵਾਲੀ ਮੱੁਖ ਸੜਕ ਤੇ ਪਿੰਡ ਪੋਜੇਵਾਲ ਵਿਖੇ ਚੋਅ ਤੇ ਬਣਾਏ ਪੁਲ ਦੀ ਟੁੱਟੀ ਰੇਲਿੰਗ ਕਦੇ ਵੀ ਵੱਡੇ ਹਾਦਸੇ ਨੂੰ ਸੱਦਾ ਦੇ ਸਕਦੀ ਹੈ | ਇੱਥੇ ਵਰਨਣਯੋਗ ਹੈ ਕਿ ...

ਪੂਰੀ ਖ਼ਬਰ »

ਮੌਜੂਦਾ ਸਰਕਾਰ ਹਕੀਕਤ 'ਚ ਲੋੜਵੰਦਾਂ ਦੀ ਸਹਾਇਤਾ ਕਰਨ-ਬਿਮਲ, ਰੱਕੜ

ਭੱਦੀ, 6 ਮਈ (ਨਰੇਸ਼ ਧੌਲ)- ਕੋਰੋਨਾ ਮਹਾਂਮਾਰੀ ਦੌਰਾਨ ਹਰ ਵਰਗ ਦੇ ਕੰਮ ਕਾਜ ਪ੍ਰਭਾਵਿਤ ਹੋਣ ਕਾਰਨ ਬਹੁ-ਗਿਣਤੀ ਲੋਕ ਦੋ ਵਕਤ ਦੀ ਰੋਟੀ ਖਾਣ ਤੋਂ ਵੀ ਔਖੇ ਹੋਏ ਪਏ ਹਨ ਪ੍ਰੰਤੂ ਮੌਜੂਦਾ ਸਰਕਾਰ ਅਤੇ ਕਾਂਗਰਸੀ ਆਗੂ ਹੁਣ ਹਕੀਕਤ 'ਚ ਮਦਦ ਕਰਨ ਦੀ ਬਜਾਏ ਪਿਛਲੇ ਸਾਲ ਸਰਕਾਰ ...

ਪੂਰੀ ਖ਼ਬਰ »

ਦਰਬਾਰ ਬਾਬਾ ਹਾਥੀ ਰਾਮ ਪ੍ਰਬੰਧਕ ਕਮੇਟੀ ਦੀ ਮੇਲੇ ਸਬੰਧੀ ਮੀਟਿੰਗ

ਮੁਕੰਦਪੁਰ, 6 ਮਈ (ਦੇਸ ਰਾਜ ਬੰਗਾ)- ਧੰਨ-ਧੰਨ ਦਰਬਾਰ ਬਾਬਾ ਹਾਥੀ ਰਾਮ ਪ੍ਰਬੰਧਕ ਕਮੇਟੀ ਗੁਣਾਚੌਰ ਦੀ ਮੀਟਿੰਗ ਚੇਅਰਮੈਨ ਸ: ਮਲਕੀਤ ਸਿੰਘ ਕੰਡਿਆਣਾ ਅਤੇ ਪ੍ਰਧਾਨ ਸੁਖਨਿੰਦਰ ਸਿੰਘ ਬੱਬੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ...

ਪੂਰੀ ਖ਼ਬਰ »

ਠੇਕੇ ਵਾਲੇ ਚੋਰ ਮੋਰੀਆਂ ਰਾਹੀਂ ਸ਼ਰਾਬ ਵੇਚ ਕੇ ਉਡਾ ਰਹੇ ਹਨ ਕਾਨੂੰਨ ਦੀਆਂ ਧੱਜੀਆਂ, ਪ੍ਰਸ਼ਾਸਨ ਸੁੱਤਾ

ਭੱਦੀ, 6 ਮਈ (ਨਰੇਸ਼ ਧੌਲ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਕੁਝ ਜ਼ਰੂਰੀ ਸਮਾਨ ਵਾਲੀਆਂ ਦੁਕਾਨਾਂ ਨੂੰ ਛੱਡ ਕੇ ਸ਼ਾਮ 5 ਵਜੇ ਤੋਂ ਸਾਰੀਆਂ ਦੁਕਾਨਾਂ ਬੰਦ ਰੱਖਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ | ਇਨ੍ਹਾਂ ਹਦਾਇਤਾਂ ਦੇ ਮੱਦੇ ਨਜ਼ਰ ...

ਪੂਰੀ ਖ਼ਬਰ »

ਦੁਕਾਨਦਾਰਾਂ ਕੀਤੀ ਐਸ. ਡੀ. ਐਮ. ਨਾਲ ਮੁਲਾਕਾਤ

ਬਲਾਚੌਰ, 6 ਮਈ (ਸ਼ਾਮ ਸੁੰਦਰ ਮੀਲੂ)- ਕੋਰੋਨਾ ਮਹਾਂਮਾਰੀ ਨੂੰ ਮੁੱਖ ਰੱਖਦਿਆਂ ਸਰਕਾਰ ਦੇ ਹੁਕਮਾਂ ਤੇ ਪ੍ਰਸ਼ਾਸਨ ਵਲੋਂ ਲਾਗੂ ਕੀਤੇ ਲਾਕਡਾਊਨ ਦੌਰਾਨ ਦੁਕਾਨਾਂ ਬੰਦ ਰੱਖਣ ਦੇ ਆਦੇਸ਼ਾਂ ਤੋਂ ਤੰਗੀ ਦੇ ਆਲਮ ਵਿਚ ਦਿਨ ਕੱਟੀ ਕਰ ਰਹੇ ਕਸਬਾ ਪੋਜੇਵਾਲ ਸਰਾਂ ਦੀ ...

ਪੂਰੀ ਖ਼ਬਰ »

ਕੇਂਦਰ ਸਰਕਾਰ ਕਿਸਾਨਾਂ ਦੇ ਜ਼ਖ਼ਮਾਂ 'ਤੇ ਲੂਣ ਨਾ ਛਿੜਕੇ- ਅਟਵਾਲ

ਸੰਧਵਾਂ, 6 ਮਈ (ਪ੍ਰੇਮੀ ਸੰਧਵਾਂ)-ਪਿੰਡ ਫਰਾਲਾ ਵਿਖੇ ਕਿਸਾਨ ਆਗੂ ਤੇ ਕੋਆਪਰੇਟਿਵ ਸੁਸਾਇਟੀ ਦੇ ਪ੍ਰਧਾਨ ਸ: ਜਸਵੀਰ ਸਿੰਘ ਬੀਰਾ ਅਟਵਾਲ ਦੀ ਅਗਵਾਈ 'ਚ ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ ਖ਼ਿਲਾਫ਼ ਕਿਸਾਨਾਂ ਦੀ ਮੀਟਿੰਗ ਹੋਈ | ਇਸ ਮੌਕੇ ਜਸਵੀਰ ਸਿੰਘ ਅਟਵਾਲ ਤੇ ...

ਪੂਰੀ ਖ਼ਬਰ »

ਪਟਵਾਰੀਆਂ ਦੀ ਸਮੂਹਿਕ ਛੁੱਟੀ ਕਾਰਨ ਤਹਿਸੀਲ ਬੰਗਾ 'ਚ ਛਾਈ ਸੁੰਨਸਾਨ

ਬੰਗਾ, 6 ਮਈ (ਜਸਬੀਰ ਸਿੰਘ ਨੂਰਪੁਰ)- ਪਿਛਲੇ ਲੰਬੇ ਸਮੇਂ ਤੋਂ ਪਟਵਾਰੀਆਂ ਦੀ ਕਮੀ ਨੂੰ ਦੂਰ ਕਰਨ ਦੇ ਨਾਲ ਹੋਰ ਵੀ ਜਾਇਜ਼ ਹੱਕੀ ਮੰਗਾਂ ਨੂੰ ਮਨਵਾਉਣ ਲਈ ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ (ਰਜਿ:) ਇਕਾਈ ਤਹਿਸੀਲ ਬੰਗਾ ਵਲੋਂ ਸਮੇਂ-ਸਮੇਂ ਸਿਰ ਧਰਨੇ ਮੁਜ਼ਾਹਰੇ ...

ਪੂਰੀ ਖ਼ਬਰ »

ਕਸਬਾ ਕਾਠਗੜ੍ਹ ਦਾ ਵਿਕਾਸ ਕਰਵਾਉਣ ਲਈ ਕੋਈ ਕਸਰ ਨਹੀਂ ਛੱਡਾਂਗੇ-ਸਰਪੰਚ ਚਾਹਲ

ਕਾਠਗੜ੍ਹ, 6 ਮਈ (ਬਲਦੇਵ ਸਿੰਘ ਪਨੇਸਰ)-ਕਸਬਾ ਕਾਠਗੜ੍ਹ 'ਚ ਗੰਦੇ ਪਾਣੀ ਦਾ ਨਿਕਾਸ ਕਰਵਾਉਣ ਲਈ ਜਿੱਥੇ ਗਰਾਮ ਪੰਚਾਇਤ ਵਲੋਂ ਵੱਡਾ ਉਪਰਾਲਾ ਕੀਤਾ ਗਿਆ, ਉੱਥੇ ਕਾਠਗੜ੍ਹ ਤੋਂ ਜਲਾਲਪੁਰ ਰੋਡ 'ਤੇ ਸਥਿਤ ਬਿਜਲੀ ਘਰ ਦੇ ਸਾਹਮਣੇ ਗਰਾਮ ਪੰਚਾਇਤ ਦੀ ਜ਼ਮੀਨ ਨੂੰ ਸਾਫ਼ ਕਰਵਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX