ਤਾਜਾ ਖ਼ਬਰਾਂ


ਇੰਡੀਅਨ ਪ੍ਰੀਮੀਅਰ ਲੀਗ 2021- ਚੇਨਈ ਸੁਪਰ ਕਿੰਗਜ਼ ਨੇ ਰਾਇਲ ਚੈਲੰਜਰਜ਼ ਬੰਗਲੌਰ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ-ਰਾਸ਼ਟਰਪਤੀ ਜੋ ਬਾਈਡਨ ਦੀ ਮੁਲਾਕਾਤ 2 ਘੰਟਿਆਂ ਬਾਅਦ ਸਮਾਪਤ ਹੋਈ
. . .  1 day ago
ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਾਰਟੀ ਨੇਤਾ ਰਾਹੁਲ ਗਾਂਧੀ ਦੇ ਘਰ ਪਹੁੰਚੇ
. . .  1 day ago
ਭਾਰਤ ਅਤੇ ਅਮਰੀਕਾ ਵਿਚਕਾਰ ਅਤੇ ਬਹੁਤ ਮਜ਼ਬੂਤ ਦੋਸਤੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਨਵਦੀਪ ਸਿੰਘ ਬੱਬੂ ਬਰਾੜ ਪੀ.ਸੀ.ਸੀ. ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ’ਚ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ 'ਚ ਹੋਏ ਸ਼ਾਮਿਲ
. . .  1 day ago
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਵਿਚਾਲੇ ਵ੍ਹਾਈਟ ਹਾਊਸ 'ਚ ਮੀਟਿੰਗ ਜਾਰੀ
. . .  1 day ago
ਵਿਧਾਨ ਸਭਾ ਹਲਕਾ ਭੋਆ ਤੋਂ ਰਾਕੇਸ਼ ਕੁਮਾਰ ਮਾਜਰਾ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਐਲਾਨੇ
. . .  1 day ago
ਪਠਾਨਕੋਟ , 24 ਸਤੰਬਰ (ਸੰਧੂ)- ਜ਼ਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਵਲੋਂ ਰਾਕੇਸ਼ ਕੁਮਾਰ ਨੂੰ ਉਮੀਦਵਾਰ ਐਲਾਨਿਆ ਹੈ । ਉਮੀਦਵਾਰ ਐਲਾਨਣ ਤੋਂ ਬਾਅਦ ਉਹ ਪਠਾਨਕੋਟ ...
ਲੇਹ, ਲੱਦਾਖ ‘ਚ ਆਯੋਜਿਤ ਕੀਤੇ ਜਾ ਰਹੇ ਪਹਿਲੇ ਹਿਮਾਲੀਅਨ ਫਿਲਮ ਫੈਸਟੀਵਲ ‘ਚ ਸਿਧਾਰਥ ਮਲਹੋਤਰਾ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਦੇ ਨਾਲ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 4 ਦਿਨਾਂ ਵਿਚ ਤੀਸਰੀ ਵਾਰ ਫਿਰ ਦਿੱਲੀ ਪਹੁੰਚੇ
. . .  1 day ago
ਡਾ: ਨਿਤੀਸ਼ ਗੁਪਤਾ ਨੇ ਆਲ ਇੰਡੀਆ ਸਿਵਲ ਸਰਵਿਸਿਜ਼ ਦੀ ਪ੍ਰਤੀਯੋਗਤਾ ਵਿਚੋਂ 287 ਵਾਂ ਸਥਾਨ ਪ੍ਰਾਪਤ ਕੀਤਾ
. . .  1 day ago
ਭਦੌੜ ,24 ਸਤੰਬਰ ( ਰਜਿੰਦਰ ਬੱਤਾ, ਵਿਨੋਦ ਕਲਸੀ )- ਕਸਬਾ ਭਦੌੜ ਵਿਖੇ ਉਸ ਵੇਲੇ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਵਿੱਦਿਅਕ ਸਖ਼ਸੀਅਤ ਮਾ: ਸੋਮ ਨਾਥ ਗੁਪਤਾ ਦੇ ਸਪੁੱਤਰ ਅਤੇ ਕੈਮਿਸਟ ਐਸੋਸੀਏਸ਼ਨ ਦੇ ਸੂਬਾ ਸਕੱਤਰ ਵਿਪਨ ਕੁਮਾਰ ...
ਸਾਬਕਾ ਮੈਂਬਰ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਕੁਲਵੰਤ ਬਾਠ ਤੇ ਉਨ੍ਹਾਂ ਦੀ ਧਰਮ ਪਤਨੀ ਗੁਰਜੀਤ ਕੌਰ ਆਪ ‘ ਚ ਹੋਏ ਸ਼ਾਮਿਲ
. . .  1 day ago
ਸ੍ਰੀ ਅਨੰਦਪੁਰ ਸਾਹਿਬ/ਢੇਰ ,24 ਸਤੰਬਰ (ਜੇ. ਐਸ .ਨਿੱਕੂਵਾਲ,ਕਾਲੀਆ)-ਇਲਾਕੇ ਦੇ ਪਿੰਡ ਮਜਾਰੀ ਦੇ ਜੰਮ-ਪਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਭਾਜਪਾ ਆਗੂ ਕੁਲਵੰਤ ਸਿੰਘ ਬਾਠ ਅਤੇ ਉਨ੍ਹਾਂ ਦੀ ...
ਆਈ. ਪੀ. ਐੱਲ. 2021: ਚੇਨਈ ਸੁਪਰ ਕਿੰਗਜ਼ ਨੇ ਜਿੱਤਿਆ ਟਾਸ, ਬੰਗਲੌਰ ਦੀ ਪਹਿਲਾਂ ਬੱਲੇਬਾਜ਼ੀ
. . .  1 day ago
ਯੂ.ਪੀ.ਐਸ.ਸੀ. ਸਿਵਲ ਸੇਵਾਵਾਂ 2020 ਦੇ ਐਲਾਨੇ ਗਏ ਨਤੀਜੇ, 761 ਉਮੀਦਵਾਰ ਪਾਸ, ਸ਼ੁਭਮ ਕੁਮਾਰ ਟਾਪ
. . .  1 day ago
ਲੁਧਿਆਣਾ ’ਚ ਸੋਨਾ ਕਾਰੋਬਾਰੀ ਪਾਸੋਂ ਹਥਿਆਰਬੰਦ ਲੁਟੇਰੇ 35 ਲੱਖ ਦੀ ਨਕਦੀ ਲੁੱਟ ਕੇ ਹੋਏ ਫ਼ਰਾਰ
. . .  1 day ago
ਲੁਧਿਆਣਾ ,24 ਸਤੰਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਮਿਲਰਗੰਜ ਚੌਂਕੀ ਦੇ ਬਿਲਕੁਲ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਸੋਨੇ ਦਾ ਕਾਰੋਬਾਰ ਕਰਨ ਵਾਲੇ ਕਾਰੋਬਾਰੀ ਪਾਸੋਂ ਦੋ ਹਥਿਆਰਬੰਦ ਲੁਟੇਰੇ 35 ਲੱਖ ਰੁਪਏ ...
ਅਬੋਹਰ 'ਚ ਭਿਆਨਕ ਸੜਕ ਹਾਦਸਾ ,4 ਦੀ ਮੌਤ
. . .  1 day ago
ਅਬੋਹਰ, 24 ਸਤੰਬਰ ( ਕੁਲਦੀਪ ਸਿੰਘ ਸੰਧੂ)-ਸਥਾਨਕ ਬਾਈਪਾਸ ’ਤੇ ਸਥਿਤ ਇਕ ਪੈਲੇਸ ਦੇ ਸਾਹਮਣੇ ਦੋ ਵਾਹਨਾਂ ਦੀ ਹੋਈ ਆਹਮੋ ਸਾਹਮਣੀ ਟੱਕਰ ਵਿਚ ਚਾਰ ਜਣਿਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ...
ਸ੍ਰੀ ਮੁਕਤਸਰ ਸਾਹਿਬ : ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ: ਰਾਜ ਬਹਾਦਰ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)-ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਫ਼ਰੀਦਕੋਟ ਦੇ ਉੱਪ-ਕੁਲਪਤੀ ਡਾ: ਰਾਜ ਬਹਾਦਰ, ਡਾ: ਹਰਮੋਹਿੰਦਰ ਸਿੰਘ ਮੋਹਾਲੀ, ਡਾ: ਨਰਿੰਦਰ ਕੌਰ, ਡਾ: ਨਰੇਸ਼ ਵਰਮਾ ਹਿਮਾਚਲ ...
ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਪਹਿਲਵਾਨ ਦੀ ਹੋਈ ਮੌਤ
. . .  1 day ago
ਰਾਮ ਤੀਰਥ , 24 ਸਤੰਬਰ ( ਧਰਵਿੰਦਰ ਸਿੰਘ ਔਲਖ )- ਬਿਜਲੀ ਦਾ ਜ਼ੋਰਦਾਰ ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਇਕ ਪਹਿਲਵਾਨ ਨੌਜਵਾਨ ਨਿਸ਼ਾਨ ਸਿੰਘ (26 ) ਪੁੱਤਰ ਹਰਭਜਨ ਸਿੰਘ ਦੀ ਦਰਦਨਾਕ ਮੌਤ ਹੋ ਗਈ , ਜੋ ਦੋ ਭੈਣਾਂ ਦਾ ਇਕਲੌਤਾ ਲਾਡਲਾ ...
ਸਿੱਖਿਆ ਬੋਰਡ ਵਲੋਂ ਰੈਗੂਲਰ ਪਰੀਖਿਆਰਥੀਆਂ ਲਈ ਅਕਾਦਮਿਕ ਸੈਸ਼ਨ ਨੂੰ 2 ਟਰਮਜ਼ ਵਿਚ ਵੰਡਿਆ
. . .  1 day ago
ਐੱਸ. ਏ. ਐੱਸ. ਨਗਰ, 24 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸਾਲ 2021-22 ਦੌਰਾਨ ਰੈਗੂਲਰ ਪਰੀਖਿਆਰਥੀਆਂ ਲਈ ਪਰੀਖਿਆਵਾਂ ਦੀ ਨੀਤੀ ਨੂੰ ਤਰਕਸੰਗਤ ਬਣਾਏ ...
ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਮੰਗੀਆਂ ਗਈਆਂ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ
. . .  1 day ago
ਨਵੀਂ ਦਿੱਲੀ, 24 ਸਤੰਬਰ - ਪਹਿਲੀ ਵਾਰ ਯੂ.ਪੀ.ਐਸ.ਸੀ. ਨੇ ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਦਾਖ਼ਲਾ ਪ੍ਰੀਖਿਆ ਲਈ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ...
ਆਰਥਿਕ ਤੰਗੀ ਕਾਰਨ ਮਜ਼ਦੂਰ ਨੇ ਕੀਤੀ ਖ਼ੁਦਕੁਸ਼ੀ
. . .  1 day ago
ਚਾਉਕੇ, 24 ਸਤੰਬਰ (ਮਨਜੀਤ ਸਿੰਘ ਘੜੈਲੀ) - ਪਿੰਡ ਪਿੱਥੋ ਵਿਖੇ ਆਰਥਿਕ ਤੰਗੀ ਕਾਰਨ ਇਕ ਮਜ਼ਦੂਰ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ। ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਸਵੱਛ ਸਰਵੇਖਣ ਗ੍ਰਾਮੀਣ (ਐੱਸ.ਐੱਸ.ਜੀ.) 2021 ਦੀ ਸ਼ੁਰੂਆਤ
. . .  1 day ago
ਚੰਡੀਗੜ੍ਹ, 24 ਸਤੰਬਰ - ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਵਲੋਂ ਗਿਣਾਤਮਿਕ ਅਤੇ ਗੁਣਾਤਮਿਕ ਸੈਨੀਟੇਸ਼ਨ (ਸਵੱਛਤਾ) ਮਾਪਦੰਡਾਂ ਦੇ ਅਧਾਰ 'ਤੇ ਕੌਮੀ ਰੈਂਕਿੰਗ ਪ੍ਰਾਪਤ ਕਰਨ ਦੇ ਉਦੇਸ਼ ਨਾਲ ਸਵੱਛ ਸਰਵੇਖਣ...
ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 24 ਸਤੰਬਰ - ਦੋ ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ ਕੀਤੇ ਗਏ ...
ਮਹਾਰਾਸ਼ਟਰ ਵਿਚ 4 ਅਕਤੂਬਰ ਤੋਂ ਖੁੱਲਣਗੇ ਸਕੂਲ
. . .  1 day ago
ਮੁੰਬਈ, 24 ਸਤੰਬਰ - ਮਹਾਰਾਸ਼ਟਰ ਸਰਕਾਰ ਨੇ 4 ਅਕਤੂਬਰ ਤੋਂ ਸਕੂਲ ਦੁਬਾਰਾ ਖੋਲ੍ਹਣ ਦਾ ਐਲਾਨ ਕੀਤਾ ਹੈ | ਪੇਂਡੂ ਖੇਤਰਾਂ ਵਿਚ 5 ਵੀਂ ਤੋਂ 12 ਵੀਂ ਦੀਆਂ ਜਮਾਤਾਂ ...
ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ
. . .  1 day ago
ਚੰਡੀਗੜ੍ਹ 24 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਕੋਆਰਡੀਨੇਟਰ ਸਿਕੰਦਰ ਸਿੰਘ ਮਲੂਕਾ, ਮੁਲਾਜ਼ਮ ਵਿੰਗ
ਸਾਉਣੀ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਮੁੱਖ ਮੰਤਰੀ ਚੰਨੀ ਦੀ ਕੇਂਦਰ ਨੂੰ ਮਦਦ ਦੀ ਅਪੀਲ
. . .  1 day ago
ਚੰਡੀਗੜ੍ਹ, 24 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਉਣ ਵਾਲੇ ਸਾਉਣੀ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਖੁਰਾਕ ਅਤੇ ਜਨਤਕ ਵੰਡ ਦੇ ਕੇਂਦਰੀ ਸਕੱਤਰ ਨਾਲ ਵਿਸਥਾਰਤ ਵਿਚਾਰ ਵਟਾਂਦਰਾ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 25 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਭੈੜੀ ਰਾਜਨੀਤੀ ਮਨੁੱਖੀ ਸਬੰਧਾਂ ਵਿਚ ਹਿੰਸਾ ਦੀ ਜ਼ਹਿਰ ਉਪਜਾਉਂਦੀ ਹੈ। -ਜੈਨੇਂਦਰ ਕੁਮਾਰ

ਫ਼ਤਹਿਗੜ੍ਹ ਸਾਹਿਬ

ਮਿੰਨੀ ਤਾਲਾਬੰਦੀ ਦੇ ਵਿਰੋਧ 'ਚ ਇਕੱਠੇ ਹੋਏ ਸੈਂਕੜੇ ਦੁਕਾਨਦਾਰਾਂ ਨੇ ਸਰਕਾਰੀ ਨਿਯਮਾਂ ਦੀਆਂ ਉਡਾਈਆਂ ਧੱਜੀਆਂ

ਮੰਡੀ ਗੋਬਿੰਦਗੜ੍ਹ, 6 ਮਈ (ਬਲਜਿੰਦਰ ਸਿੰਘ)-ਕੋਰੋਨਾ ਸੰਕਟ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਸੂਬੇ ਭਰ 'ਚ ਲਗਾਈ ਮਿੰਨੀ ਤਾਲਾਬੰਦੀ ਦੌਰਾਨ ਕੁਝ ਵਿਸ਼ੇਸ਼ ਦੁਕਾਨਾਂ ਨੂੰ ਖੋਲ੍ਹਣ ਦੀ ਇਜਾਜ਼ਤ ਦਿੱਤੇ ਜਾਣ ਪ੍ਰਤੀ ਨਾਰਾਜ਼ਗੀ ਜਤਾਉਂਦਿਆਂ ਮੰਡੀ ਗੋਬਿੰਦਗੜ੍ਹ ਦੇ ਦੁਕਾਨਦਾਰਾਂ ਵਲੋਂ ਸਥਾਨਕ ਮੁੱਖ ਬੱਤੀਆਂ ਵਾਲੇ ਚੌਂਕ 'ਚ ਰੋਸ ਵਿਖਾਵਾ ਕੀਤਾ ਗਿਆ, ਜਿਸ ਦੌਰਾਨ ਪੰਜਾਬ ਸਰਕਾਰ ਵਲੋਂ ਇਕੱਠ ਕਰਨ 'ਤੇ ਲਗਾਈ ਪਾਬੰਦੀ ਦੇ ਬਾਵਜੂਦ ਦੁਕਾਨਦਾਰਾਂ ਨੇ ਸੈਂਕੜਿਆਂ ਦੀ ਗਿਣਤੀ 'ਚ ਇਕੱਠੇ ਹੋ ਕੇ ਸਰਕਾਰੀ ਹੁਕਮਾਂ ਦੀਆਂ ਧੱਜੀਆਂ ਵੀ ਉਡਾਈਆਂ | ਉੱਧਰ ਉੱਪ ਮੰਡਲ ਮੈਜਿਸਟ੍ਰੇਟ ਅਮਲੋਹ ਆਨੰਦ ਸਾਗਰ ਸ਼ਰਮਾ ਨੇ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਮੀਟਿੰਗ ਹਾਲ 'ਚ ਦੁਕਾਨਦਾਰਾਂ ਨਾਲ ਹੰਗਾਮੀ ਮੀਟਿੰਗ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਦੁਕਾਨਾਂ ਖੋਲ੍ਹਣ ਬਾਰੇ ਵਿਚਾਰ ਲਏ ਗਏ | ਇਸ ਮੌਕੇ ਸ੍ਰੀ ਸ਼ਰਮਾ ਨੇ ਕਿਹਾ ਕਿ ਮੰਡੀ ਗੋਬਿੰਦਗੜ੍ਹ 'ਚ ਰੋਜ਼ਾਨਾ ਕੋਰੋਨਾ ਮਰੀਜ਼ਾਂ ਦੀ ਵਧਦੀ ਗਿਣਤੀ ਨੂੰ ਵੇਖਦੇ ਹੋਏ ਸਬਜ਼ੀ ਮੰਡੀ ਖੋਲ੍ਹਣ 'ਤੇ ਫਿਲਹਾਲ ਰੋਕ ਲਗਾਈ ਗਈ ਹੈ ਪਰ ਰੇਹੜੀਆਂ, ਛੋਟਾ ਹਾਥੀ ਵਗ਼ੈਰਾ ਰਾਹੀਂ ਗਲੀ ਮੁਹੱਲਿਆਂ 'ਚ ਜਾ ਕੇ ਕੋਵਿਡ ਨਿਯਮਾਂ ਦੀ ਪਾਲਣਾ ਕਰਦੇ ਹੋਏ ਸਬਜ਼ੀ ਦੀ ਵਿੱਕਰੀ ਕਰਨ 'ਤੇ ਕੋਈ ਪਾਬੰਦੀ ਨਹੀਂ ਹੈ | ਉਨ੍ਹਾਂ ਕਿਹਾ ਕਿ ਜੇਕਰ ਕੋਰੋਨਾ ਦੇ ਕੇਸ ਇਸੇ ਤਰ੍ਹਾਂ ਵਧਦੇ ਰਹੇ ਤਾਂ ਸਰਕਾਰ ਤੇ ਪ੍ਰਸ਼ਾਸਨ ਨੂੰ ਸਖ਼ਤ ਪਾਬੰਦੀਆਂ ਲਾਉਣ ਲਈ ਮਜਬੂਰ ਵੀ ਹੋਣਾ ਪੈ ਸਕਦਾ ਹੈ | ਉਨ੍ਹਾਂ ਕਿਹਾ ਕਿ ਜੇਕਰ ਕੋਈ ਦੁਕਾਨਦਾਰ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਦੇ ਖ਼ਿਲਾਫ਼ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਵੀ ਅਮਲ ਵਿਚ ਲਿਆਂਦੀ ਜਾਵੇਗੀ | ਇਸ ਮੌਕੇ ਨਗਰ ਕੌਂਸਲ ਗੋਬਿੰਦਗੜ੍ਹ ਦੇ ਪ੍ਰਧਾਨ ਹਰਪ੍ਰੀਤ ਸਿੰਘ ਪਿ੍ੰਸ ਨੇ ਦੱਸਿਆ ਕਿ ਅੱਜ ਸਿਵਲ ਤੇ ਪੁਲਿਸ ਅਧਿਕਾਰੀਆਂ ਨੇ ਸ਼ਹਿਰ ਦੇ ਵਪਾਰੀਆਂ ਤੇ ਦੁਕਾਨਦਾਰਾਂ ਨਾਲ ਮੀਟਿੰਗ ਕਰਕੇ ਦੁਕਾਨਾਂ ਖੋਲ੍ਹਣ ਬਾਰੇ ਉਨ੍ਹਾਂ ਦੇ ਸੁਝਾਅ ਲਏ ਗਏ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦਾ ਕੋਈ ਕਾਰੋਬਾਰ ਪ੍ਰਭਾਵਿਤ ਨਾ ਹੋਵੇ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਦੁਕਾਨਦਾਰਾਂ ਦੇ ਸੁਝਾਅ ਜ਼ਿਲ੍ਹਾ ਪ੍ਰਸ਼ਾਸਨ ਤੇ ਉੱਚ ਅਧਿਕਾਰੀਆਂ ਨੂੰ ਭੇਜੇ ਜਾ ਰਹੇ ਹਨ, ਜਿਸ ਉਪਰੰਤ ਹੀ ਕੋਈ ਫ਼ੈਸਲਾ ਲਿਆ ਜਾਵੇਗਾ | ਇਸ ਮੌਕੇ ਦੁਕਾਨਦਾਰਾਂ ਨੇ ਮੰਗ ਕੀਤੀ ਕਿ ਜਿਸ ਤਰ੍ਹਾਂ ਦੂਜੀਆਂ ਦੁਕਾਨਾਂ ਖੁੱਲ੍ਹ ਰਹੀਆਂ ਹਨ, ਉਸੇ ਤਰ੍ਹਾਂ ਉਨ੍ਹਾਂ ਨੂੰ ਵੀ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾਵੇ | ਇਸ ਮੀਟਿੰਗ 'ਚ ਸੁਖਵਿੰਦਰ ਸਿੰਘ ਡੀ. ਐੱਸ. ਪੀ. ਅਮਲੋਹ, ਥਾਣਾ ਮੁਖੀ ਇੰਸਪੈਕਟਰ ਪ੍ਰੇਮ ਸਿੰਘ, ਨਾਇਬ ਤਹਿਸੀਲਦਾਰ ਹਰਮਿੰਦਰ ਸਿੰਘ ਸਿੱਧੂ, ਬਲਾਕ ਕਾਂਗਰਸ ਦੇ ਪ੍ਰਧਾਨ ਸੰਜੀਵ ਦੱਤਾ, ਕੌਂਸਲਰ ਰਣਧੀਰ ਸਿੰਘ ਹੈਪੀ, ਪੁਨੀਤ ਗੋਇਲ, ਬਖਸ਼ੀਸ਼ ਸਿੰਘ ਸੁੱਖੀ ਤੋਂ ਇਲਾਵਾ ਦੁਕਾਨਦਾਰ ਨਰਿੰਦਰ ਭਾਟੀਆ, ਡਾ. ਅਮਿੱਤ ਸੰਦਲ, ਤਿਲਕ ਰਾਜ ਤਲਵਾੜ, ਬਲਵਿੰਦਰ ਸ਼ਰਮਾ, ਕਮਲ ਸਿੰਘ, ਪਵਨ ਸ਼ਰਮਾ, ਲੱਕੀ ਭਾਟੀਆ, ਵਿਸ਼ਾਲ ਸ਼ਾਹੀ, ਸੁਨੀਲ ਵਰਮਾ, ਰਾਜਿੰਦਰ ਵਰਮਾ, ਰਾਜ ਕੁਮਾਰ, ਹੈਪੀ, ਅੰਸਾਰੀ, ਪਵਨ ਸ਼ਰਮਾ, ਗੁਲਸ਼ਨ ਮੁਖੀਜਾ, ਰਾਜੀਵ ਵਰਮਾ, ਸੁੰਦਰਪਾਲ ਸਿੰਘ ਸਮੇਤ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚੋਂ ਦੁਕਾਨਦਾਰ ਸ਼ਾਮਿਲ ਹੋਏ |

ਮਾਤਾ ਗੁਜਰੀ ਕਾਲਜ ਦੇ ਅਧਿਆਪਕਾਂ ਵਲੋਂ ਦੂਜੇ ਦਿਨ ਵੀ ਰੋਸ ਵਿਖਾਵਾ

ਫ਼ਤਹਿਗੜ੍ਹ ਸਾਹਿਬ, 6 ਮਈ (ਬਲਜਿੰਦਰ ਸਿੰਘ)-ਕੋਰੋਨਾ ਮਹਾਂਮਾਰੀ ਦੇ ਸੰਕਟ ਦੌਰਾਨ ਅਧਿਆਪਕਾਂ ਨੂੰ ਘਰਾਂ ਤੋਂ ਹੀ ਆਨ ਲਾਈਨ ਪੜ੍ਹਾਈ ਕਰਵਾਉਣ ਦੀ ਇਜਾਜ਼ਤ ਦਿੱਤੇ ਜਾਣ ਦੀ ਮੰਗ ਕਰ ਰਹੇ ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਅਧਿਆਪਕਾਂ ਨੇ ਅੱਜ ਦੂਜੇ ਦਿਨ ਵੀ ...

ਪੂਰੀ ਖ਼ਬਰ »

ਸਬ-ਜੇਲ੍ਹ ਨੂੰ ਯਾਦਗਾਰ ਵਜੋਂ ਵਿਕਸਿਤ ਕਰਨ ਦਾ ਫ਼ੈਸਲਾ ਸਵਾਗਤਯੋਗ-ਟਿਵਾਣਾ

ਬਸੀ ਪਠਾਣਾਂ, 6 ਮਈ (ਗੁਰਬਚਨ ਸਿੰਘ ਰੁਪਾਲ)-ਇਕਬਾਲ ਸਿੰਘ ਟਿਵਾਣਾ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਨੇ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਤੇ ਸਮੁੱਚੀ ਪਾਰਟੀ ਵਲੋਂ ਜਥੇਬੰਦੀ ਦੇ ਮੁੱਖ ਦਫ਼ਤਰ ਤੋਂ ਜਾਰੀ ਇਕ ਬਿਆਨ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦਾ ਵੱਡਾ ਧਮਾਕਾ, 134 ਨਵੇਂ ਮਰੀਜ਼ਾਂ ਦੀ ਹੋਈ ਪਛਾਣ

ਫ਼ਤਹਿਗੜ੍ਹ ਸਾਹਿਬ, 6 ਮਈ (ਬਲਜਿੰਦਰ ਸਿੰਘ)-ਕੋਰੋਨਾ ਦੇ ਵੱਧ ਰਹੇ ਕਹਿਰ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਵਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਬੇਸ਼ੱਕ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦਾ ਪ੍ਰਸ਼ਾਸਨ ਪੱਬਾਂ ਭਾਰ ਹੈ ਪਰ ਇਸ ਦੇ ...

ਪੂਰੀ ਖ਼ਬਰ »

ਸਾਬਕਾ ਸਰਪੰਚ ਤੇ ਪੰਚਾਇਤ ਸੈਕਟਰੀ 'ਤੇ 39,80, 880 ਰੁਪਏ ਗ਼ਬਨ ਕਰਨ ਦੇ ਦੋਸ਼ਾਂ ਤਹਿਤ ਮੁਕੱਦਮਾ ਦਰਜ

ਫ਼ਤਹਿਗੜ੍ਹ ਸਾਹਿਬ, 6 ਮਈ (ਪ. ਪ.)-ਥਾਣਾ ਫ਼ਤਹਿਗੜ੍ਹ ਸਾਹਿਬ ਪੁਲਿਸ ਵਲੋਂ ਪਿੰਡ ਕੋਟਲਾ ਭਾਈਕਾ ਦੇ ਸਾਬਕਾ ਸਰਪੰਚ ਅਤੇ ਪੰਚਾਇਤ ਸੈਕਟਰੀ ਖ਼ਿਲਾਫ਼ ਬੀ. ਡੀ. ਪੀ. ਓ. ਦੇ ਜਾਅਲੀ ਹਸਤਾਖਰ ਕਰਕੇ ਗਰਾਮ ਪੰਚਾਇਤ ਦੇ 2 ਖਾਤਿਆਂ 'ਚੋਂ 39 ਲੱਖ 80 ਹਜ਼ਾਰ 880 ਰੁਪਏ ਦਾ ਗ਼ਬਨ ਕਰਨ ਦੇ ...

ਪੂਰੀ ਖ਼ਬਰ »

ਰਾਜਨੀਤਕ ਹਿੰਸਾ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ-ਪਦਮ

ਮੰਡੀ ਗੋਬਿੰਦਗੜ੍ਹ, 6 ਮਈ (ਮੁਕੇਸ਼ ਘਈ)-ਭਾਰਤੀ ਜਨਤਾ ਪਾਰਟੀ ਮੰਡਲ ਮੰਡੀ ਗੋਬਿੰਦਗੜ੍ਹ ਵਲੋਂ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਤੇ ਜ਼ਿਲ੍ਹਾ ਪ੍ਰਧਾਨ ਪ੍ਰਦੀਪ ਗਰਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਜਨਰਲ ਸਕੱਤਰ ਰਵਿੰਦਰ ਸਿੰਘ ਪਦਮ ਦੀ ਅਗਵਾਈ 'ਚ ਪੱਛਮੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮੀਟਿੰਗ

ਅਮਲੋਹ, 6 ਮਈ (ਰਿਸ਼ੂ ਗੋਇਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਅਹੁਦੇਦਾਰਾਂ ਤੇ ਵਰਕਰਾਂ ਵਲੋਂ ਇਕ ਮੀਟਿੰਗ ਕੀਤੀ ਗਈ, ਜਿਸ 'ਚ ਕਈ ਕਿਸਾਨੀ ਮੁੱਦਿਆਂ 'ਤੇ ਚਰਚਾ ਕੀਤੀ ਗਈ | ਇਸ ਮੌਕੇ ਯੂਨੀਅਨ ਦੇ ਬਲਾਕ ਪ੍ਰਧਾਨ ਗੁਰਦੇਵ ਸਿੰਘ ਸੌਂਟੀ ਤੇ ਹੋਰ ...

ਪੂਰੀ ਖ਼ਬਰ »

ਟਰੱਕ ਤੇ ਬੱਸ ਬਾਡੀ ਬਿਲਡਰਾਂ ਨੇ ਡੀ. ਸੀ. ਨੂੰ ਦਿੱਤਾ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ, 6 ਮਈ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ 'ਚ ਕੋਰੋਨਾ ਦੇ ਵਧ ਰਹੇ ਪ੍ਰਭਾਵ ਨੂੰ ਠੱਲ੍ਹ ਪਾਉਣ ਲਈ ਪਿਛਲੇ ਕੁਝ ਦਿਨਾਂ ਤੋਂ 15 ਮਈ ਤੱਕ ਲਗਾਈ ਮਿੰਨੀ ਤਾਲਾਬੰਦੀ ਕਾਰਨ ਜਿੱਥੇ ਛੋਟੇ ਕਾਰੋਬਾਰੀ ਪ੍ਰਭਾਵਿਤ ਹੋ ਰਹੇ ਹਨ, ਉੱਥੇ ਹੀ ਜੀ. ਟੀ. ...

ਪੂਰੀ ਖ਼ਬਰ »

ਭਾਈ ਸੰਗਤ ਸਿੰਘ ਵਿਰਸਾ ਸੰਭਾਲ ਸੇਵਾ ਦਲ ਦੀ ਮੀਟਿੰਗ

ਬਸੀ ਪਠਾਣਾਂ, 6 ਮਈ (ਗੁਰਬਚਨ ਸਿੰਘ ਰੁਪਾਲ)-ਕੋਰੋਨਾ ਪਾਬੰਦੀਆਂ ਦੀ ਪਾਲਣਾ ਕਰਦੇ ਹੋਏ ਪ੍ਰਧਾਨ ਇੰਜੀ: ਪ੍ਰੇਮ ਸਿੰਘ ਖ਼ਾਲਸਾ ਦੀ ਪ੍ਰਧਾਨਗੀ ਹੇਠ ਗਿਆਨੀ ਦਿੱਤ ਸਿੰਘ ਯਾਦਗਾਰੀ ਲਾਇਬ੍ਰੇਰੀ ਖ਼ਾਲਸਾ ਬੁੰਗਾ ਵਿਖੇ ਸ਼੍ਰੋਮਣੀ ਸ਼ਹੀਦ ਭਾਈ ਸੰਗਤ ਸਿੰਘ ਵਿਰਸਾ ...

ਪੂਰੀ ਖ਼ਬਰ »

ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ 'ਤੇ ਕਰਵਾਈ ਚੜ੍ਹਦੀ ਕਲਾ ਲਈ ਅਰਦਾਸ

ਮੰਡੀ ਗੋਬਿੰਦਗੜ੍ਹ, 6 ਮਈ (ਮੁਕੇਸ਼ ਘਈ)-ਰਾਮਗੜ੍ਹੀਆ ਅਕਾਲ ਜਥੇਬੰਦੀ ਵਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ 298ਵੇਂ ਜਨਮ ਦਿਹਾੜੇ 'ਤੇ ਕੌਮ ਦੀ ਚੜ੍ਹਦੀ ਕਲਾ ਲਈ ਅਰਦਾਸ ਸਥਾਨਕ ਦਲੀਪ ਨਗਰ ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਈ ਗਈ | ਇਸ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਰੱਖਿਅਕ ਪੰਜਾਬ (ਇੰਡੀਆ) ਦੀ ਮੀਟਿੰਗ

ਮੰਡੀ ਗੋਬਿੰਦਗੜ੍ਹ, 6 ਮਈ (ਮੁਕੇਸ਼ ਘਈ)-ਮਨੁੱਖੀ ਅਧਿਕਾਰ ਰੱਖਿਅਕ ਪੰਜਾਬ (ਇੰਡੀਆ) ਦੀ ਮੀਟਿੰਗ ਪੰਜਾਬ ਪ੍ਰਧਾਨ ਗੁਰਦੀਪ ਸਿੰਘ ਮਦਨ ਦੀ ਅਗਵਾਈ ਹੇਠ ਕੀਤੀ ਗਈ, ਜਿਸ 'ਚ ਵਿਸ਼ੇਸ਼ ਤੌਰ 'ਤੇ ਪਹੁੰਚੇ ਹਰਜਿੰਦਰ ਸਿੰਘ ਨੇ ਕਿਹਾ ਕਿ ਦੇਸ਼ ਭਰ ਵਿਚ ਕੋਰੋਨਾ ਕਹਿਰ ਛਾਇਆ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ 'ਚ ਚਿੰਤਾ ਪ੍ਰਬੰਧਨ 'ਤੇ ਗੈੱਸਟ ਲੈਕਚਰ ਕਰਵਾਇਆ

ਫ਼ਤਹਿਗੜ੍ਹ ਸਾਹਿਬ, 6 ਮਈ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਅੰਗਰੇਜ਼ੀ ਦੇ ਪੋਸਟ ਗ੍ਰੈਜੂਏਟ ਵਿਭਾਗ ਵਲੋਂ ਵਿਦਿਆਰਥੀਆਂ ਦੀ ਮਨੋਵਿਗਿਆਨਕ ਤੰਦਰੁਸਤੀ ਲਈ 'ਚਿੰਤਾ ਪ੍ਰਬੰਧਨ' ਵਿਸ਼ੇ 'ਤੇ ਇਕ ਗੈੱਸਟ ਕਰਵਾਇਆ ਗਿਆ, ਜਿਸ ਦੌਰਾਨ ਆਈ. ਐੱਸ. ਐੱਸ. ਈ. ਆਰ. ...

ਪੂਰੀ ਖ਼ਬਰ »

ਵਪਾਰ ਮੰਡਲ ਦੇ ਵਫ਼ਦ ਵਲੋਂ ਦੁਕਾਨਾਂ ਬੰਦ ਕਰਨ ਬਾਰੇ ਐੱਸ. ਡੀ. ਐੱਮ. ਨਾਲ ਮੁਲਾਕਾਤ

ਬਸੀ ਪਠਾਣਾਂ, 6 ਮਈ (ਗੁਰਬਚਨ ਸਿੰਘ ਰੁਪਾਲ)-ਵਪਾਰ ਮੰਡਲ ਦੇ ਇਕ ਵਫ਼ਦ ਨੇ ਅੱਜ ਪ੍ਰਧਾਨ ਨਿਰੰਜਣ ਕੁਮਾਰ ਦੀ ਅਗਵਾਈ 'ਚ ਐੱਸ. ਡੀ. ਐੱਮ. ਜਸਪ੍ਰੀਤ ਸਿੰਘ ਨਾਲ ਉਨ੍ਹਾਂ ਦੇ ਦਫਤਰ 'ਚ ਮੁਲਾਕਾਤ ਕੀਤੀ | ਵਫ਼ਦ 'ਚ ਕਿਸ਼ੋਰੀ ਲਾਲ ਚੁੱਘ, ਗਗਨਦੀਪ ਸਿੰਘ ਕਾਲੜਾ ਤੇ ਸੰਤ ਲਾਲ ਆਦਿ ...

ਪੂਰੀ ਖ਼ਬਰ »

ਗੁਰਪ੍ਰੀਤ ਕੌਰ ਨੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਵਜੋਂ ਅਹੁਦਾ ਸੰਭਾਲਿਆ

ਫ਼ਤਹਿਗੜ੍ਹ ਸਾਹਿਬ, 6 ਮਈ (ਰਾਜਿੰਦਰ ਸਿੰਘ)-ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਤਹਿਗੜ੍ਹ ਸਾਹਿਬ ਵਿਖੇ ਗੁਰਪ੍ਰੀਤ ਕੌਰ ਨੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਦਾ ਅਹੁਦਾ ਸੰਭਾਲ ਲਿਆ ਹੈ | ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਨੇ ਸਰਹਿੰਦ ਨੂੰ ਨਮੂਨੇ ਦੇ ਸ਼ਹਿਰ ਵਜੋਂ ਵਿਕਸਿਤ ਕੀਤਾ-ਚੇਅਰਮੈਨ ਬੌਬੀ

ਫ਼ਤਹਿਗੜ੍ਹ ਸਾਹਿਬ, 6 ਮਈ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਵਲੋਂ ਸਰਹਿੰਦ ਸ਼ਹਿਰ ਨੂੰ ਨਮੂਨੇ ਦੇ ਸ਼ਹਿਰ ਵਜੋਂ ਵਿਕਸਿਤ ਕੀਤਾ ਜਾ ਰਿਹਾ ਹੈ ਤੇ ਜਲਦੀ ਹੀ ਵਾਰਡ ਨੰਬਰ-8 ਵਿਖੇ ਲੱਖਾਂ ਰੁਪਏ ਦੀ ਲਾਗਤ ਨਾਲ ਵੱਡੇ ਪਾਰਕ ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਜਿਸ ਨਾਲ ਕਿ ...

ਪੂਰੀ ਖ਼ਬਰ »

ਬੈਂਕਾਂ ਦੇ ਬਾਹਰ ਗਾਹਕਾਂ ਦੇ ਬੈਠਣ ਲਈ ਪ੍ਰਬੰਧ ਕਰਨ ਦੀ ਮੰਗ

ਨੰਦਪੁਰ ਕਲੌੜ, 6 ਮਈ (ਜਰਨੈਲ ਸਿੰਘ ਧੁੰਦਾ)-ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਬਲਾਕ ਬਸੀ ਪਠਾਣਾਂ ਦੇ ਪ੍ਰਧਾਨ ਜਸਪਾਲ ਸਿੰਘ ਕਲੌੜ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਕੋਰੋਨਾ ਮਹਾਂਮਾਰੀ ਨੂੰ ਧਿਆਨ 'ਚ ਰੱਖਦੇ ਹੋਏ ਸਾਰੇ ਬੈਂਕਾਂ 'ਚ ਭੀੜ ਘੱਟ ...

ਪੂਰੀ ਖ਼ਬਰ »

ਮੁਖੀਜਾ ਭਾਰਤੀ ਬਹਾਵਲਪੁਰ ਮਹਾਂ ਸੰਘ ਦੇ ਜ਼ਿਲ੍ਹਾ ਪ੍ਰਧਾਨ ਬਣੇ

ਬਸੀ ਪਠਾਣਾਂ, 6 ਮਈ (ਰਵਿੰਦਰ ਮੌਦਗਿਲ)-ਭਾਰਤੀ ਬਹਾਵਲਪੁਰ ਮਹਾਂ ਸੰਘ ਦੀ ਮੀਟਿੰਗ ਸੂਬਾ ਇੰਚਾਰਜ ਬਲਦੇਵ ਕ੍ਰਿਸ਼ਨ ਹਸੀਜਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਓਮ ਪ੍ਰਕਾਸ਼ ਮੁਖੀਜਾ ਨੂੰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ | ...

ਪੂਰੀ ਖ਼ਬਰ »

7 ਲੱਖ ਦੀ ਚੋਰੀ ਦਾ ਮਾਮਲਾ ਦਰਜ

ਪਟਿਆਲਾ, 6 ਮਈ (ਧਰਮਿੰਦਰ ਸਿੰਘ ਸਿੱਧੂ)-ਥਾਣਾ ਤਿ੍ਪੜੀ ਪੁਲਿਸ ਨੂੰ ਸੰਜੀਵ ਗੋਇਲ ਵਾਸੀ ਪੰਜਾਬੀ ਬਾਗ ਨੇ ਦੱਸਿਆ ਕਿ ਉਸ ਦਾ ਮਿੰਨੀ ਸਕੱਤਰੇਤ ਵਿਖੇ ਸ਼ੌਰੀਆ ਨਾਮੀ ਹੋਟਲ ਹੈ ਜਿੱਥੇ ਸਾਗਰ ਵਾਸੀ ਜਲੰਧਰ ਅਕਾਂਉਂਟੈਂਟ ਦਾ ਕੰਮ ਕਰਦਾ ਸੀ ਅਤੇ ਉਸ ਨੂੰ ਹੋਟਲ ਦਾ ਕੈਸ਼ ...

ਪੂਰੀ ਖ਼ਬਰ »

ਗਿਆਨ ਸਾਗਰ ਹਸਪਤਾਲ ਵਿਖੇ ਕੋਰੋਨਾ ਪੀੜਤ ਦੀ ਮੌਤ ਮਗਰੋਂ ਪਰਿਵਾਰਕ ਮੈਂਬਰਾਂ ਨੇ ਕੌਮੀ ਮਾਰਗ 'ਤੇ ਲਗਾਇਆ ਜਾਮ

ਬਨੂੜ, 6 ਮਈ (ਭੁਪਿੰਦਰ ਸਿੰਘ)-ਗਿਆਨ ਸਾਗਰ ਹਸਪਤਾਲ ਵਿਖੇ ਇਲਾਜ ਅਧੀਨ ਕੋਰੋਨਾ ਪੀੜਤ ਦੀ ਮੌਤ ਮਗਰੋਂ ਮਿ੍ਤਕ ਦੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਤੇ ਪਿੰਡਾਂ ਦੇ ਵਸਨੀਕਾਂ ਨੇ ਅੱਜ ਦੁਪਹਿਰੇ ਹਸਪਤਾਲ ਦੇ ਸਾਹਮਣੇ ਕੌਮੀ ਮਾਰਗ 'ਤੇ ਅੱਧੇ ਘੰਟੇ ਦੇ ਕਰੀਬ ਆਵਾਜਾਈ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਕੋਰੋਨਾ ਟੀਕਾਕਰਨ ਕੈਂਪ ਲਗਾਇਆ

ਪਟਿਆਲਾ, 6 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੋਰੋਨਾ ਮਹਾਂਮਾਰੀ ਤੋਂ ਬਚਾਓ ਲਈ ਭਾਈ ਘਨੱ੍ਹਈਆ ਹੈਲਥ ਸੈਂਟਰ, ਪੰਜਾਬੀ ਯੂਨੀਵਰਸਿਟੀ ਵਲੋਂ ਸਿਵਲ ਸਰਜਨ ਪਟਿਆਲਾ ਦੇ ਸਹਿਯੋਗ ਨਾਲ ਯੂਨੀਵਰਸਿਟੀ ਕੈਂਪਸ ਵਿਖੇ ਕੋਰੋਨਾ ...

ਪੂਰੀ ਖ਼ਬਰ »

ਧਾਰਮਿਕ ਕਾਰਜ ਸਾਰਿਆਂ ਦੇ ਸਾਂਝੇ ਹੁੰਦੇ ਹਨ-ਬਹਾਦਰ ਖਾਨ

ਪਟਿਆਲਾ, 6 ਮਈ (ਗੁਰਵਿੰਦਰ ਸਿੰਘ ਔਲਖ)-ਹਲਕਾ ਦਿਹਾਤੀ ਦੇ ਪਿੰਡ ਰੋਹਟੀ ਮੋੜਾਂ 'ਚ ਸਥਿਤ ਦਰਗਾਹ ਦੇ ਲੰਗਰ ਹਾਲ 'ਚ ਟਾਇਲਾਂ ਲਗਾਉਣ ਲਈ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਅਤੇ ਯੂਥ ਕਾਂਗਰਸ ਪੰਜਾਬ ਦੇ ਜਨਰਲ ਸਕੱਤਰ ਮੋਹਿਤ ਮਹਿੰਦਰਾ ਵਲੋਂ ਇਕ ਲੱਖ ਰੁਪਏ ਦੀ ਸੇਵਾ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਸਰਹਿੰਦ ਖੇਤੀਬਾੜੀ ਹਾਦਸਿਆਂ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਦੀ ਮਦਦ ਕਰੇਗੀ-ਚੇਅਰਮੈਨ ਬੌਬੀ

ਫ਼ਤਹਿਗੜ੍ਹ ਸਾਹਿਬ, 6 ਮਈ (ਮਨਪ੍ਰੀਤ ਸਿੰਘ)-ਮਾਰਕੀਟ ਕਮੇਟੀ ਸਰਹਿੰਦ ਦੁਆਰਾ ਸਮੇਂ-ਸਮੇਂ ਸਿਰ ਖੇਤੀਬਾੜੀ ਕੰਮਕਾਰ ਦੌਰਾਨ ਜ਼ਖ਼ਮੀ ਜਾਂ ਮਰਨ ਵਾਲੇ ਕਿਸਾਨ ਵੀਰਾਂ ਦੇ ਵਾਰਿਸਾਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਹੈ, ਜਿਸ ਦੇ ਤਹਿਤ ਇਲਾਕੇ ਦੀਆਂ ਦੋ ...

ਪੂਰੀ ਖ਼ਬਰ »

ਭਾਜਪਾ ਨੂੰ ਲੋਕਾਂ ਦਾ ਰੋਹ ਦੇਖਦਿਆਂ ਸੱਤਾ ਦਾ ਮੋਹ ਛੱਡ ਦੇਣਾ ਚਾਹੀਦੈ-ਚੀਮਾ

ਅਮਲੋਹ, 6 ਮਈ (ਰਿਸ਼ੂ ਗੋਇਲ)-ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦਾ ਪੰਜਾਬ, ਪੱਛਮੀ ਬੰਗਾਲ ਤੇ ਹੋਰ ਸੂਬਿਆਂ ਦੇ ਵਾਸੀਆਂ ਵਲੋਂ ਜ਼ਬਰਦਸਤ ਵਿਰੋਧ ਕੀਤਾ ਜਾ ਰਿਹਾ ਹੈ, ਜਿਸ ਕਾਰਨ ਭਾਜਪਾ ਨੂੰ ਦੇਸ਼ ਦੀ ਸੱਤਾ ਤੋਂ ਸੰਨਿਆਸ ਲੈ ਲੈਣਾ ਚਾਹੀਦਾ ਹੈ ਤੇ ਸੱਤਾ ਦਾ ...

ਪੂਰੀ ਖ਼ਬਰ »

ਖਮਾਣੋਂ ਦੇ ਰਜਵਾਹੇ 'ਚ ਸ਼ਹਿਰ ਦਾ ਗੰਦਾ ਪਾਣੀ ਪੈਣ ਨਾਲ ਬਿਮਾਰੀ ਫੈਲਣ ਦਾ ਡਰ ਬਣਿਆ

ਖਮਾਣੋਂ, 6 ਮਈ (ਮਨਮੋਹਣ ਸਿੰਘ ਕਲੇਰ)-ਖਮਾਣੋਂ ਸ਼ਹਿਰ ਦੇ ਮੁੱਖ ਚੌਂਕ 'ਚੋਂ ਦੀ ਗੁਜ਼ਰਦੇ ਰਜਵਾਹੇ 'ਚ ਜੋ ਕਿ ਇਸ ਸਮੇਂ ਨਹਿਰੀ ਵਿਭਾਗ ਵਲੋਂ ਉਸ 'ਚ ਪਾਣੀ ਨਾ ਛੱਡਣ ਕਾਰਨ ਬੇਸ਼ੱਕ ਸੁੱਕਾ ਹੈ ਪਰ ਸ਼ਹਿਰ ਦਾ ਗੰਦਾ ਪਾਣੀ ਕਾਫ਼ੀ ਮਾਤਰਾ 'ਚ ਜਮ੍ਹਾਂ ਹੋ ਗਿਆ ਹੈ, ਜਿਸ ਕਾਰਨ ...

ਪੂਰੀ ਖ਼ਬਰ »

ਵਪਾਰ ਮੰਡਲ ਭਾਦਸੋਂ ਨੇ ਸਮੁੱਚੇ ਦੁਕਾਨਦਾਰਾਂ ਦੇ ਕੋਰੋਨਾ ਟੈਸਟ ਕਰਵਾਏ

ਭਾਦਸੋਂ, 6 ਮਈ (ਗੁਰਬਖ਼ਸ਼ ਸਿੰਘ ਵੜੈਚ)-ਸੂਬੇ ਅੰਦਰ ਫੈਲੀ ਕੋਰੋਨਾ ਮਹਾਂਮਾਰੀ ਦੇ ਖ਼ਾਤਮੇ ਲਈ ਅੱਜ ਵਪਾਰ ਮੰਡਲ ਭਾਦਸੋਂ ਵਲੋਂ ਨਿਵੇਕਲੀ ਪਹਿਲ ਕਰਦਿਆਂ ਸ਼ਹਿਰ ਦੇ ਦੁਕਾਨਦਾਰਾਂ ਤੇ ਕਰਿੰਦਿਆਂ ਦਾ ਕੋਰੋਨਾ ਟੈੱਸਟ ਕਰਵਾਉਣ ਦੀ ਸ਼ੁਰੂਆਤ ਕੀਤੀ ਗਈ | ਮੁੱਢਲਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX