ਜਲੰਧਰ, 7 ਮਈ (ਚੰਦੀਪ ਭੱਲਾ)-ਕਈ ਦਿਨਾਂ ਤੋਂ ਤਾਲਾਬੰਦੀ 'ਚ ਬੰਦ ਦੁਕਾਨਾਂ ਨੂੰ ਖੋਲ੍ਹਣ ਲਈ ਰਾਹਤ ਦੇਣ ਵਾਸਤੇ ਚੱਲ ਰਹੇ ਰੇੜਕੇ ਨੂੰ ਦੂਰ ਕਰਨ ਲਈ ਐਮ. ਪੀ. ਸੰਤੋਖ ਸਿੰਘ ਚੌਧਰੀ ਤੇ ਹੋਰ ਵਿਧਾਇਕਾਂ ਦੀ ਹਾਜ਼ਰੀ ਵਿਚ ਕਾਰੋਬਾਰੀ ਆਗੂਆਂ ਨੇ ਡੀ. ਸੀ. ਘਣਸ਼ਿਆਮ ਥੋਰੀ ਨੂੰ ਸਾਰੀਆਂ ਦੁਕਾਨਾਂ ਨੂੰ ਪੜਾਅ ਵਾਰ ਖੋਲ੍ਹਣ ਦੀ ਮੰਗ ਕਰਦਿਆਂ ਸੁਝਾਅ ਦਿੱਤੇ ਹਨ ਜਿੱਥੇ ਕਿ ਐਮ. ਪੀ. ਅਤੇ ਡੀ. ਸੀ. ਵਲੋਂ ਕਾਰੋਬਾਰੀਆਂ ਨੰੂ ਸਾਰੇ ਸੁਝਾਅ ਮੁੱਖ ਮੰਤਰੀ ਨੂੰ ਭੇਜ ਕੇ ਮਸਲੇ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਹੈ ਤੇ ਇਸ ਮਾਮਲੇ ਵਿਚ ਇਹ ਵੀ ਸੰਭਾਵਨਾ ਜ਼ਾਹਿਰ ਕੀਤੀ ਜਾ ਰਹੀ ਹੈ ਕਿ ਸਾਰੀਆਂ ਦੁਕਾਨਾਂ ਨੂੰ ਅਲੱਗ-ਅਲੱਗ ਸਮੇਂ 'ਤੇ ਖੋਲ੍ਹਣ ਲਈ ਫ਼ੈਸਲਾ ਕੀਤਾ ਜਾ ਸਕਦਾ ਹੈ | ਮੀਟਿੰਗ ਵਿਚ ਵਿਧਾਇਕ ਪਰਗਟ ਸਿੰਘ, ਰਾਜਿੰਦਰ ਬੇਰੀ, ਸੁਸ਼ੀਲ ਰਿੰਕੂ, ਹਰਦੇਵ ਸਿੰਘ ਲਾਡੀ ਸ਼ੇਰੋ ਵਾਲੀਆ, ਚੌਧਰੀ ਸੁਰਿੰਦਰ ਸਿੰਘ ਅਤੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੀ ਮੌਜੂਦ ਸਨ | ਕਾਰੋਬਾਰੀ ਆਗੂ ਬਲਜੀਤ ਸਿੰਘ ਆਹਲੂਵਾਲੀਆ, ਰਵਿੰਦਰ ਧੀਰ ਨੇ ਸਬਜ਼ੀ ਤੇ ਕਰਿਆਨੇ ਵਾਲੀਆਂ ਦੁਕਾਨਾਂ 6 ਤੋਂ 11 ਵਜੇ ਤੱਕ ਤਾਂ ਬਾਕੀ ਦੁਕਾਨਾਂ 11 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਖੋਲ੍ਹਣ ਦਾ ਸੁਝਾਅ ਦਿੱਤਾ | ਡਿਪਟੀ ਕਮਿਸ਼ਨਰ ਵਲੋਂ ਕੋਵਿਡ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕੋਵਿਡ ਪ੍ਰੋਟੋਕਾਲ ਨੂੰ ਅਪਣਾਉਣ ਦੀ ਲੋੜ 'ਤੇ ਵੀ ਜ਼ੋਰ ਦਿੱਤਾ ਗਿਆ | ਇਸ ਮੌਕੇ ਐੱਸ.ਐੱਸ.ਪੀ. ਸੰਦੀਪ ਗਰਗ, ਵਧੀਕ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਤੇ ਜਸਬੀਰ ਸਿੰਘ, ਡਿਪਟੀ ਕਮਿਸ਼ਨਰ ਪੁਲਿਸ ਗੁਰਮੀਤ ਸਿੰਘ, ਕੌਂਸਲਰ ਸ਼ੈਰੀ ਚੱਢਾ ਅਤੇ ਵੱਖ-ਵੱਖ ਵਪਾਰ ਅਤੇ ਮਾਰਕੀਟ ਐਸੋਸੀਏਸ਼ਨਾਂ ਦੇ ਨੁਮਾਇੰਦੇ ਹਾਜ਼ਰ ਸਨ |
ਜਲੰਧਰ, 7 ਮਈ (ਚੰਦੀਪ ਭੱਲਾ)-ਜਲੰਧਰ ਸ਼ਹਿਰ 'ਚ ਦੁਕਾਨਾਂ ਦੇ ਖੋਲ੍ਹਣ ਅਤੇ ਬੰਦ ਕਰਨ ਦਾ ਸਮਾਂ ਹੁਣ ਸੋਮਵਾਰ ਤੋਂ ਬਦਲ ਗਿਆ ਹੈ ਤੇ ਹਰ ਤਰ੍ਹਾਂ ਦੇ ਸਾਮਾਨ ਦੀਆਂ ਦੁਕਾਨਾਂ ਹੁਣ ਦੁਪਹਿਰ 3 ਵਜੇ ਬੰਦ ਹੋਣਗੀਆਂ | ਅੱਜ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੇ ਵਪਾਰਿਕ ਅਦਾਰਿਆਂ ...
ਜਲੰਧਰ, 7 ਮਈ (ਐੱਮ.ਐੱਸ. ਲੋਹੀਆ)-ਅੱਜ ਫਿਰ ਜ਼ਿਲ੍ਹੇ 'ਚ 22 ਸਾਲਾ ਦੀ ਲੜਕੀ ਸਮੇਤ ਕੋਰੋਨਾ ਪ੍ਰਭਾਵਿਤ 10 ਮਰੀਜ਼ਾਂ ਦੀ ਮੌਤ ਹੋ ਜਾਣ ਨਾਲ ਮਿ੍ਤਕਾਂ ਦੀ ਗਿਣਤੀ 1155 ਹੋ ਗਈ ਹੈ | ਮਿ੍ਤਕਾਂ 'ਚ ਪ੍ਰੀਆ (22) ਵਾਸੀ ਨਿਊ ਸੁਰਾਜਗੰਜ ਜਲੰਧਰ, ਰੌਕੀ (33) ਵਾਸੀ ਬਸਤੀ ਦਾਨਿਸ਼ਮੰਦਾਂ ...
ਜਲੰਧਰ, 7 ਮਈ (ਐੱਮ. ਐੱਸ. ਲੋਹੀਆ)-ਸੂਬਾ ਸਰਕਾਰ ਵਲੋਂ ਪੁਲਿਸ ਅਧਿਕਾਰੀਆਂ ਦੇ ਕੀਤੇ ਗਏ ਤਬਾਦਲਿਆਂ ਤਹਿਤ ਜਲੰਧਰ ਦੇ ਐੱਸ. ਐੱਸ. ਪੀ. ਡਾ. ਸੰਦੀਪ ਗਰਗ ਨੂੰ ਪਟਿਆਲਾ ਦੇ ਐੱਸ.ਐੱਸ.ਪੀ. ਦੀ ਜ਼ਿੰਮੇਵਾਰੀ ਦਿੱਤੀ ਗਈ ਹੈ | ਇਸ ਦੇ ਨਾਲ ਹੀ ਖਾਲੀ ਹੋਏ ਆਈ.ਪੀ.ਐੱਸ. ਅਧਿਕਾਰੀ ...
ਮਕਸੂਦਾਂ, 7 ਮਈ (ਲਖਵਿੰਦਰ ਪਾਠਕ)-ਥਾਣਾ 1 ਦੇ ਅਧੀਨ ਆਉਂਦੇ ਡੀ.ਏ.ਵੀ. ਫਲਾਈਓਵਰ ਨੇੜੇ ਪੈਦਲ ਜਾ ਰਹੀ ਇਕ ਔਰਤ ਦਾ ਪਰਸ ਖੋਹ ਕੇ 2 ਮੋਟਰਸਾਈਕਲ ਸਵਾਰ ਲੁਟੇਰੇ ਫ਼ਰਾਰ ਹੋ ਗਏ | ਘਟਨਾ ਦੀ ਸੂਚਨਾ ਮਿਲਦੇ ਥਾਣਾ 1 ਦੀ ਪੁਲਿਸ ਮੌਕੇ 'ਤੇ ਪੁੱਜੀ ਅਤੇ ਜਾਂਚ ਸ਼ੁਰੂ ਕਰ ਦਿੱਤੀ | ...
ਜਲੰਧਰ, 7 ਮਈ (ਜਸਪਾਲ ਸਿੰਘ)-ਤਾਲਾਬੰਦੀ ਕਾਰਨ ਮੰਡੀਆਂ 'ਚ ਥੋਕ ਸਬਜ਼ੀਆਂ ਦੇ ਭਾਅ ਕਾਫੀ ਘਟ ਗਏ ਹਨ ਤੇ ਮੰਡੀਆਂ 'ਚ ਮੌਸਮੀ ਸਬਜ਼ੀਆਂ ਨੂੰ ਕੋਈ ਵੀ ਪੁੱਛ ਨਹੀਂ ਰਿਹਾ | ਪਿਆਜ਼, ਟਮਾਟਰ ਤੇ ਭਿੰਡੀ ਆਦਿ ਨੂੰ ਛੱਡ ਕੇ ਤਕਰੀਬਨ ਸਾਰੀਆਂ ਹੀ ਸਬਜ਼ੀਆਂ ਦੇ ਭਾਅ ਅੱਧੇ ਤੋਂ ਵੀ ...
ਜਲੰਧਰ, 7 ਮਈ (ਸ਼ਿਵ)-ਇਕ ਪਾਸੇ ਤਾਂ ਇਕ ਸਾਲ ਤੋਂ ਕੋਰੋਨਾ ਮਹਾਂਮਾਰੀ ਕਰਕੇ ਲੋਕ ਪਹਿਲਾਂ ਹੀ ਕਾਫੀ ਪ੍ਰੇਸ਼ਾਨ ਹੋਏ ਪਏ ਹਨ ਜਦਕਿ ਦੂਜੇ ਪਾਸੇ ਨਗਰ ਨਿਗਮ ਦੀ ਮਾੜੀ ਕਾਰਜਪ੍ਰਣਾਲੀ ਕਰਕੇ ਲੋਕਾਂ 'ਚ ਰੋਸ ਵਧ ਰਿਹਾ ਹੈ ਕਿਉਂਕਿ ਨਿਗਮ ਪ੍ਰਸ਼ਾਸਨ ਵਲੋਂ ਠੇਕੇਦਾਰਾਂ ਨੂੰ ...
ਜਲੰਧਰ, 7 ਮਈ (ਐੱਮ.ਐੱਸ. ਲੋਹੀਆ)-ਕੋਰੋਨਾ ਮਹਾਂਮਾਰੀ ਦੌਰਾਨ ਸ਼ਹਿਰ ਅੰਦਰ ਅਮਨ-ਸ਼ਾਂਤੀ ਬਣਾਈ ਰੱਖਣ ਲਈ ਵਿਸ਼ੇਸ਼ ਪ੍ਰਬੰਧ ਕਰਦੇ ਹੋਏ ਕਮਿਸ਼ਨਰੇਟ ਪੁਲਿਸ ਨੇ ਵੱਖ-ਵੱਖ ਚੌਕਾਂ 'ਚ ਸਪੈਸ਼ਲ ਆਪ੍ਰੇਸ਼ਨ ਗਰੁੱਪ (ਐੱਸ.ਓ.ਜੀ.) ਦੇ ਜਵਾਨ ਤਾਇਨਾਤ ਕੀਤੇ ਹਨ | ਇਸ ਸਬੰਧੀ ...
ਜਲੰਧਰ, 7 ਮਈ (ਐੱਮ.ਐੱਸ. ਲੋਹੀਆ)-ਕੋਰੋਨਾ ਵਾਇਰਸ ਦੀ ਜਾਂਚ ਲਈ ਸੈਂਪਲ ਦਿੱਤੇ ਬਿਨਾਂ ਹੀ ਟੈਸਟ ਰਿਪੋਰਟ ਪਾਜ਼ੀਟਿਵ ਆਉਣ ਦਾ ਇਕ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਦਾਅਵਾ ਕਰਦੇ ਹੋਏ ਵਕੀਲ ਓਮ ਗੰਗੋਤਰਾ ਨੇ ਜਾਣਕਾਰੀ ਦਿੱਤੀ ਕਿ ਉਹ ਆਪਣੀ ਪਤਨੀ ਮੋਨਿਕਾ ਦੇ ਨਾਲ 3 ...
ਜਲੰਧਰ ਛਾਉਣੀ, 7 ਮਈ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੀ ਉੱਪ ਪੁਲਿਸ ਚੌਕੀ ਦਕੋਹਾ ਦੇ ਇੰਚਾਰਜ ਸੁਰਿੰਦਰਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਥਾਣਾ ਮੁਖੀ ਸੁਲੱਖਣ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਕਾਰਵਾਈ ਕਰਦੇ ਹੋਏ ਏਕਤਾ ਨਗਰ 'ਚ ਛਾਪਾਮਾਰੀ ਕਰਦੇ ਹੋਏ ਮਾਂ ...
ਸ਼ਾਹਕੋਟ, 7 ਮਈ (ਸੁਖਦੀਪ ਸਿੰਘ)-ਨੈਸ਼ਨਲ ਹੈਲਥ ਮਿਸ਼ਨ ਅਧੀਨ ਠੇਕੇ 'ਤੇ ਕੰਮ ਕਰਦੇ ਮੁਲਾਜ਼ਮਾਂ ਵਲੋਂ ਹੜਤਾਲ ਦੇ ਅੱਜ ਚੌਥੇ ਦਿਨ ਸੀ.ਐੱਚ.ਸੀ. ਸ਼ਾਹਕੋਟ ਵਿਖੇ ਪੰਜਾਬ ਸਰਕਾਰ ਦੇ ਤਨਖਾਹ 'ਚ 9 ਫ਼ੀਸਦੀ ਵਾਧੇ ਸਬੰਧੀ ਜਾਰੀ ਕੀਤੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ...
ਜਲੰਧਰ ਛਾਉਣੀ, 7 ਮਈ (ਪਵਨ ਖਰਬੰਦਾ)-ਕੇਂਦਰੀ ਹਲਕੇ ਦੇ ਅਧੀਨ ਆਉਂਦੇ ਓਲਡ ਬੇਅੰਤ ਨਗਰ ਵਿਖੇ ਸਥਿਤ ਖੇਡ ਦੇ ਮੈਦਾਨ 'ਤੇ ਵਿਧਾਇਕ ਰਜਿੰਦਰ ਬੇਰੀ ਵਲੋਂ ਉਦਘਾਟਨੀ ਪੱਥਰ ਲਾ ਕੇ ਉਕਤ ਮੈਦਾਨ 'ਚ ਓਪਨ ਜ਼ਿੰਮ ਅਤੇ ਇਸ ਦੇ ਸੁੰਦਰੀਕਰਨ ਸਬੰਧੀ ਕੀਤਾ ਗਿਆ ਉਦਘਾਟਨ ਮੁੜ ...
ਅੱਪਰਾ, 7 ਮਈ (ਦਲਵਿੰਦਰ ਸਿੰਘ ਅੱਪਰਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਜਿਲ੍ਹਾ ਪ੍ਰਧਾਨ ਅਮਰੀਕ ਸਿੰਘ ਭਾਰ ਸਿੰਘ ਪੁਰ ਦੀ ਅਗਵਾਈ ਵਿੱਚ ਹੋਈ | ਇਸ ਮੌਕੇ ਵੱਖ-ਵੱਖ ਬਲਾਕਾਂ ਦੇ ਨੌਜਵਾਨ ਕਿਸਾਨ ਆਗੂ ਸ਼ਾਮਿਲ ਹੋਏ | ਇਸ ਮੌਕੇ ਪਾਸ ਕੀਤੇ ਮਤਿਆਂ ਵਾਰੇ ...
ਚੁਗਿੱਟੀ/ਜੰਡੂਸਿੰਘਾ, 7 ਮਈ (ਨਰਿੰਦਰ ਲਾਗੂ)-ਸ਼ਹਿਰ ਦੇ ਬਾਹਰੀ ਖੇਤਰ 'ਚ ਸਥਿਤ ਵੱਖ-ਵੱਖ ਮੁਹੱਲਿਆਂ 'ਚ ਕਈ ਥਾੲੀਂ ਖ਼ਸਤਾ ਹਾਲਤ ਹੋ ਚੁੱਕੀਆਂ ਸੜਕਾਂ ਦੀ ਮੁਰੰਮਤ ਕਰਵਾਉਣ ਦੀ ਮੰਗ ਇਲਾਕਾ ਵਸਨੀਕਾਂ ਵਲੋਂ ਸਰਕਾਰ ਤੋਂ ਕੀਤੀ ਗਈ ਹੈ | ਇਸ ਸਬੰਧੀ ਗੱਲਬਾਤ ਕਰਦੇ ਹੋਏ ...
ਜਲੰਧਰ, 7 ਮਈ (ਸ਼ਿਵ)-ਵਾਰਡ ਨੰਬਰ 78 ਵਿਚ ਦੂਜੇ ਵਾਰਡਾਂ ਅਤੇ ਸਬਜ਼ੀ ਵਿਕੇ੍ਰਤਾਵਾਂ ਵਲੋਂ ਰਹਿੰਦ-ਖੰੂਹਦ ਸੁੱਟਣ ਤੋਂ ਰੋਕਣ ਲਈ ਲੋਕਾਂ ਨੇ ਪਹਿਰਾ ਦੇਣਾ ਸ਼ੁਰੂ ਕਰ ਦਿੱਤਾ ਹੈ | ਕੌਂਸਲਰ ਜਗਦੀਸ਼ ਸਮਰਾਏ ਨੇ ਦੱਸਿਆ ਕਿ ਉਨ੍ਹਾਂ ਨੂੰ ਵਾਰਡ ਵਿਚ ਸਫ਼ਾਈ ਦੇ ਕੰਮ ਲਈ 32 ...
ਮਹਿਤਪੁਰ, 7 ਮਈ (ਲਖਵਿੰਦਰ ਸਿੰਘ)-ਪਿਛਲੇ ਦਿਨੀਂ ਪੰਜਾਬ 'ਚ ਹੋਏ ਨਾਇਬ ਤਹਿਸੀਲਦਾਰਾਂ ਦੇ ਤਬਾਦਲਿਆ 'ਚ ਮਹਿਤਪੁਰ ਵਿਖੇ ਨਾਇਬ ਤਹਿਸੀਲਦਾਰ ਵਜੋਂ ਡਿਊਟੀ ਨਿਭਾ ਰਹੇ ਗੁਰਦੀਪ ਸਿੰਘ ਜਿਨ੍ਹਾਂ ਦਾ ਤਬਾਦਲਾ ਹੋਣ ਤੋਂ ਬਾਅਦ ਸਬ.ਤਹਿ ਮਹਿਤਪੁਰ ਦੀ ਪੋਸਟ ਖਾਲੀ ਹੋਣ ਕਾਰਨ ...
ਫਿਲੌਰ, 7 ਮਈ (ਸਤਿੰਦਰ ਸ਼ਰਮਾ)-ਮੈਂਬਰ ਪਾਰਲੀਮੈਂਟ ਸੰਤੋਖ ਸਿੰਘ ਚੌਧਰੀ ਨੇ ਅੱਜ ਇੱਥੇ ਨਗਰ ਕੌਂਸਲ ਫਿਲੌਰ ਦੇ ਦਫ਼ਤਰ ਵਿਖੇ ਮਹਿੰਦਰ ਰਾਮ ਚੁੰਬਰ ਦੀ ਪ੍ਰਧਾਨ ਵਜੋਂ ਅਤੇ ਡਾ.ਵੈਭਵ ਸ਼ਰਮਾ ਨੂੰ ਮੀਤ ਪ੍ਰਧਾਨ ਵਜੋਂ ਰਸਮੀ ਤੌਰ 'ਤੇ ਤਾਜਪੋਸ਼ੀ ਕੀਤੀ | ਇਸ ਮੌਕੇ ਸ੍ਰੀ ...
ਨਕੋਦਰ, 7 ਮਈ (ਗੁਰਵਿਦਰ ਸਿੰਘ)-ਥਾਣਾ ਸਦਰ ਨਕੋਦਰ ਦੀ ਪੁਲਿਸ ਨੇ 5 ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ | ਐੱਸ.ਐੱਚ.ਓ. ਥਾਣਾ ਸਦਰ ਵਿਨੋਦ ਕੁਮਾਰ ਨੇ ਦੱਸਿਆ ਕਿ ਪੁਲਿਸ ਚੌਕੀ ਸ਼ੰਕਰ ਦੀ ਪੁਲਿਸ ਟੀਮ ਗਸ਼ਤ ਦੌਰਾਨ ਪਿੰਡ ਬਜੂਹਾ ਖੇਡ ਗਰਾਊਾਡ ਕੋਲ ...
ਜਲੰਧਰ, 7 ਮਈ (ਰਣਜੀਤ ਸਿੰਘ ਸੋਢੀ)-ਕੋਰੋਨਾ ਮਹਾਂਮਾਰੀ ਕਾਰਨ ਪਿਛਲੇ ਸਾਲ ਤੋਂ ਦੇਸ਼ ਵਿਚ ਇੱਕ ਤਰ੍ਹਾਂ ਨਾਲ ਤਾਲਾਬੰਦੀ ਦੇ ਮਾਹੌਲ ਕਾਰਨ ਵਪਾਰੀਆਂ, ਛੋਟੇ ਦੁਕਾਨਦਾਰਾਂ ਸਮੇਤ ਸਾਰੇ ਵਰਗਾਂ ਨੂੰ ਭਾਰੀ ਘਾਟਾ ਭੁਗਤਣਾ ਪੈ ਰਿਹਾ ਹੈ | ਸਰਕਾਰ ਵਲੋਂ ਮਹਿੰਗਾਈ ਅਤੇ ...
ਜਲੰਧਰ, 7 ਮਈ (ਐੱਮ. ਐੱਸ. ਲੋਹੀਆ)-ਸਮਾਜ ਪਹਿਲਾਂ ਹੀ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਨੂੰ ਝੱਲ ਰਿਹਾ ਹੈ, ਉਸ 'ਤੇ ਕੁਝ ਲੋਕਾਂ ਦਾ ਹਾਲ ਇਹ ਹੈ ਕਿ ਉਹ ਪ੍ਰਮਾਤਮਾ ਦੇ ਘਰ ਨੂੰ ਵੀ ਨਹੀਂ ਬਖ਼ਸ਼ ਰਹੇ | ਅਜਿਹਾ ਹੀ ਇਕ ਮਾਮਲਾ ਸਥਾਨਕ ਬਸਤੀ ਬਾਵਾ ਖੇਲ 'ਚ ਪੈਂਦੇ ਮੁਹੱਲਾ ...
ਲਾਂਬੜਾ, 7 ਮਈ (ਪਰਮੀਤ ਗੁਪਤਾ)-ਕੋਰੋਨਾ ਮਹਾਂਮਾਰੀ ਤੋਂ ਨਿਜਾਤ ਪਾਉਣ ਅਤੇ ਸਰਬੱਤ ਦੇ ਭਲੇ ਲਈ ਗੁਰਦੁਆਰਾ ਸਿੰਘ ਸਭਾ ਪ੍ਰਤਾਪਪੁਰਾ ਵਿਖੇ ਸਮੂਹ ਨਗਰ ਨਿਵਾਸੀਆਂ ਵਲੋਂ ਗੁਰੂ ਮਹਾਰਾਜ ਦਾ ਓਟ ਆਸਰਾ ਲੈਂਦੇ ਹੋਏ ਬੁੱਧਵਾਰ ਤੋਂ ਆਰੰਭ ਕੀਤੇ ਸ੍ਰੀ ਅਖੰਡ ਪਾਠ ਸਾਹਿਬ ...
ਜਲੰਧਰ, 7 ਮਈ (ਐੱਮ. ਐੱਸ. ਲੋਹੀਆ)-ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਜਗਮੋਹਨ ਸਿੰਘ ਵਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ ਕੋਈ ਵੀ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਵਾਂ ਆਦਿ ਦੇ ਮਾਲਕ/ਪ੍ਰਬੰਧਕ ਕਿਸੇ ਵੀ ਵਿਅਕਤੀ/ਯਾਤਰੀ ਨੂੰ ਉਸ ਦੀ ਸ਼ਨਾਖਤ ਕੀਤੇ ਬਗੈਰ ਨਹੀਂ ...
ਜਲੰਧਰ ਛਾਉਣੀ, 7 ਮਈ (ਪਵਨ ਖਰਬੰਦਾ)-ਗੁਰਦੁਆਰਾ ਸਿੰਘ ਸਭਾ ਜਲੰਧਰ ਛਾਉਣੀ ਦੀ ਪ੍ਰਬੰਧਕ ਕਮੇਟੀ ਵਲੋਂ ਕੋਰੋਨਾ ਬਿਮਾਰੀ ਨਾਲ ਪੀੜਤ ਲੋਕਾਂ ਦੀ ਸੁਵਿਧਾ ਲਈ ਲੰਗਰ ਦੇ ਰੂਪ 'ਚ ਖਾਣੇ ਦਾ ਇੰਤਜ਼ਾਮ ਦੀ ਅੱਜ ਤੋਂ ਆਰੰਭਤਾ ਕਰ ਦਿੱਤੀ ਗਈ ਹੈ ਤੇ ਪੀੜਤ ਲੋਕਾਂ ਤੱਕ ਖਾਣਾ ਤੇ ...
ਜਲੰਧਰ, 7 ਮਈ (ਐੱਮ. ਐੱਸ. ਲੋਹੀਆ)-ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੇ ਤਾਲਾਬੰਦੀ ਦੀ ਉਲੰਘਣਾ ਕਰਦੇ ਹੋਏ ਦੁਕਾਨ ਖੋਲ੍ਹਣ ਵਾਲੇ ਕੱਪੜੇ ਦੀ ਦੁਕਾਨ ਦੇ ਮਾਲਕ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ | ਥਾਣਾ ਮੁਖੀ ਸੁਰਜੀਤ ਸਿੰਘ ਗਿੱਲ ਨੇ ਜਾਣਕਾਰੀ ਦਿੱਤੀ ਕਿ ਸਰਕਾਰ ...
ਜਲੰਧਰ, 7 ਮਈ (ਰਣਜੀਤ ਸਿੰਘ ਸੋਢੀ)-ਦੇਸ਼ ਭਰ ਤੇ ਸੂਬੇ ਅੰਦਰ ਕੋਰੋਨਾ ਵਾਇਰਸ ਬੜੀ ਤੇਜ਼ੀ ਨਾਲ ਆਪਣੇ ਪੈਰ ਪਸਾਰ ਰਿਹਾ, ਜਿਸ ਕਾਰਨ ਸਿਹਤ ਸੰਕਟ ਦਿਨ ਪ੍ਰਤੀ ਦਿਨ ਵਧਦਾ ਜਾ ਰਿਹਾ ਹੈ | ਕੋਵਿਡ ਰੋਗੀਆਂ ਦੀ ਮੌਤ ਆਕਸੀਜਨ ਦੀ ਕਮੀ ਦੇ ਕਾਰਨ ਹੋ ਰਹੀ ਹੈ | ਕਾਨਫ਼ੈੱਡਰੇਸ਼ਨ ...
ਜਲੰਧਰ, 7 ਮਈ (ਜਸਪਾਲ ਸਿੰਘ)-ਡਾ. ਇਕਬਾਲ ਸਿੰਘ (ਸਾਬਕਾ ਉਪ ਰਾਜਪਾਲ ਪੁਡੂਚੇਰੀ) ਅਤੇ ਸਾਬਕਾ ਸੰਸਦ ਮੈਂਬਰ ਨੇ ਬੀਤੇ ਦਿਨੀਂ ਸਵਰਗਵਾਸ ਹੋ ਗਏ ਹਰਿਆਣੇ ਦੇ ਜਾਟ ਨੇਤਾ ਚੌਧਰੀ ਅਜੀਤ ਸਿੰਘ ਬਾਰੇ ਆਪਣੀਆਂ ਯਾਦਾਂ ਤਾਜ਼ਾ ਕਰਦੇ ਹੋਏ ਕਿਹਾ ਕਿ ਚੌਧਰੀ ਅਜੀਤ ਸਿੰਘ ਉਨ੍ਹਾਂ ...
ਜਲੰਧਰ, 7 ਮਈ (ਐੱਮ.ਐੱਸ. ਲੋਹੀਆ)-ਪੰਜਾਬ ਇੰਸਟੀਚਿਉਟ ਆਫ਼ ਮੈਡੀਕਲ ਸਾਇੰਸਿਜ਼ (ਪਿਮਸ) ਦੇ ਡਾਕਟਰਾਂ ਨੇ 20 ਦਿਨ ਦੇ ਬੱਚੇ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਅ ਕੇ ਉਸ ਨੂੰ ਨਵਾਂ ਜੀਵਨ ਦਿੱਤਾ ਹੈ | ਇਸ ਬਾਰੇ ਪਿਮਸ 'ਚ ਬੱਚਿਆਂ ਦੇ ਮਾਹਿਰ ਡਾ. ਜਤਿੰਦਰ ਸਿੰਘ ਨੇ ਦੱਸਿਆ ...
ਜਲੰਧਰ, 7 ਮਈ (ਰਣਜੀਤ ਸਿੰਘ ਸੋਢੀ)-ਡਿਪਸ ਸੰਸਥਾਵਾਂ ਦੇ ਸਾਰੇ ਸਕੂਲਾਂ 'ਚ ਮੈਜਿਕ ਵਿਦ ਫਿੰਗਰਜ਼ ਗਤੀਵਿਧੀ ਕਰਵਾਈ ਗਈ, ਜਿਸ ਵਿਚ ਬੱਚਿਆਂ ਨੇ ਆਪਣੀਆਂ ਉਂਗਲਾਂ ਨੂੰ ਰੰਗਾਂ ਵਿਚ ਡਬੋਇਆ ਅਤੇ ਉਨ੍ਹਾਂ ਨਾਲ ਕਾਗ਼ਜ਼ 'ਤੇ ਪੇਂਟਿੰਗਾਂ ਬਣਾਈਆਂ | ਬੱਚਿਆਂ ਨੇ ਆਪਣੇ ...
ਜਲੰਧਰ, 7 ਮਈ (ਐੱਮ. ਐੱਸ. ਲੋਹੀਆ)-ਜੋਤੀ ਪਤਨੀ ਪ੍ਰਵੀਨ ਕਾਜਲ ਵਾਸੀ ਮੁਹੱਲਾ ਕੋਟ ਰਾਮ ਦਾਸ, ਜਲੰਧਰ ਨੇ ਅੱਜ ਇਕ ਪੱਤਰਕਾਰ ਸੰਮੇਲਨ ਕਰਕੇ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ ਹੈ | ਜੋਤੀ ਨੇ ਦੱਸਿਆ ਕਿ ਉਸ ਦਾ ਆਪਣੇ ਸਹੁਰੇ ਪਰਿਵਾਰ ਨਾਲ ਵਿਵਾਦ ਚੱਲ ਰਿਹਾ ਹੈ, ਜਿਸ ...
ਜਲੰਧਰ, 7 ਮਈ (ਸ਼ਿਵ)-ਕੂੜਾ ਚੁੱਕਣ ਲਈ ਨਿੱਜੀ ਗੱਡੀਆਂ ਦੀ ਜਾਂਚ ਦਾ ਕੰਮ ਅੱਜ ਨਿਗਮ ਪ੍ਰਸ਼ਾਸਨ ਦੀ ਟੀਮ ਨੇ ਪੂਰਾ ਕਰ ਲਿਆ ਹੈ | ਨਿਗਮ ਪ੍ਰਸ਼ਾਸਨ ਨੇ ਕੂੜਾ ਚੁੱਕਣ ਲਈ ਪੁਰਾਣੇ ਠੇਕੇਦਾਰ ਦਾ ਕੰਮ ਖ਼ਤਮ ਹੋਣ ਤੋਂ ਬਾਅਦ ਹੁਣ ਨਵੇਂ ਠੇਕੇਦਾਰ ਦੇ ਕੰਮ ਦਾ ਟੈਂਡਰ ਪਾਸ ਕਰ ...
ਜਲੰਧਰ, 7 ਮਈ (ਸ਼ਿਵ)-ਸ਼ਹਿਰ ਵਿਚ ਕੋਰੋਨਾ ਮਹਾਂਮਾਰੀ ਦੇ ਲਗਾਤਾਰ ਵਧਣ ਕਰਕੇ ਜਿੱਥੇ ਨਿਗਮ ਪ੍ਰਸ਼ਾਸਨ ਵਿਚ ਵੀ ਕੰਮਕਾਜ ਠੱਪ ਵਰਗਾ ਹੈ ਤੇ ਸਟਾਫ਼ ਦੀ ਗਿਣਤੀ ਅੱਧੀ ਰੱਖੀ ਗਈ ਹੈ ਪਰ ਦੂਜੇ ਪਾਸੇ ਤਾਂ ਇਸ ਦਾ ਕਈ ਲੋਕ ਫ਼ਾਇਦਾ ਉਠਾ ਰਹੇ ਹਨ | ਕਈ ਲੋਕ ਤਾਂ ਇਸ ਕੋਰੋਨਾ ...
ਜਲੰਧਰ, 7 ਮਈ (ਐੱਮ.ਐੱਸ. ਲੋਹੀਆ)-ਕੋਰੋਨਾ ਮਹਾਂਮਾਰੀ ਦੌਰਾਨ ਹੋਈ ਨੈਸ਼ਨਲ ਹੈੱਲਥ ਮਿਸ਼ਨ (ਐਨ.ਐਚ.ਐਮ.) ਮੁਲਾਜ਼ਮਾਂ ਦੀ ਹੜਤਾਲ ਨਾਲ ਸਿਹਤ ਵਿਭਾਗ ਦਾ ਕੰਮਕਾਜ ਬਹੁਤ ਜ਼ਿਆਦਾ ਪ੍ਰਭਾਵਿਤ ਹੋ ਰਿਹਾ ਹੈ | ਆਪਣੀ ਅਣਮਿੱਥੇ ਸਮੇਂ ਲਈ ਸ਼ੁਰੂ ਕੀਤੀ ਹੜਤਾਲ ਦੇ ਦੂਸਰੇ ਦਿਨ ...
ਜਲੰਧਰ ਛਾਉਣੀ, 7 ਮਈ (ਪਵਨ ਖਰਬੰਦਾ)-ਕੋਰੋਨਾ ਮਹਾਂਮਾਰੀ ਦੀ ਵੱਧ ਰਹੀ ਦੂਸਰੀ ਲਹਿਰ 'ਤੇ ਨੱਥ ਪਾਉਣ ਲਈ ਭਾਵੇਂ ਸਰਕਾਰ ਵਲੋਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪ੍ਰੰਤੂ ਪੰਜਾਬ ਸਰਕਾਰ ਵਲੋਂ ਦੁਕਾਨਦਾਰਾਂ ਤੇ ਵਪਾਰੀਆਂ ਨਾਲ ਕੀਤਾ ਜਾ ਰਿਹਾ ਪੱਖਪਾਤੀ ਰਵੱਈਆ ...
ਚੁਗਿੱਟੀ/ਜੰਡੂਸਿੰਘਾ, 7 ਮਈ (ਨਰਿੰਦਰ ਲਾਗੂ)-ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਜਿਥੇ ਲੋਕ ਬੇਹੱਦ ਦੁਖੀ ਹਨ, ਉਥੇ ਹੀ ਇਨ੍ਹੀਂ ਦਿਨੀਂ ਫ਼ਲਾਂ ਤੇ ਸਬਜ਼ੀਆਂ ਦੇ ਅਸਮਾਨੀ ਲੱਗ ਚੁੱਕੇ ਭਾਅ ਵੀ ਦੇਸ਼ ਵਾਸੀਆਂ ਲਈ ਮੁਸੀਬਤ ਬਣੇ ਹੋਏ ਹਨ | ਇਹ ਪ੍ਰਗਟਾਵਾ ਕਰਦਿਆਂ ਸਮਾਜ ...
ਕਰਤਾਰਪੁਰ, 7 ਮਈ (ਭਜਨ ਸਿੰਘ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਉੱਪਰ ਡੀ. ਐਸ. ਪੀ. ਸੁਖਪਾਲ ਸਿੰਘ ਰੰਧਾਵਾ ਦੀ ਅਗਵਾਈ ਹੇਠ ਪੁਲਿਸ ਵਲੋਂ ਲੋਕਾਂ ਨੂੰ ਜਾਗਰੂਕ ਕਰਨ, ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ ਨੂੰ ਲੈ ਕੇ ਕਰਤਾਰਪੁਰ ਸ਼ਹਿਰ ਅੰਦਰ ਐਸ. ...
ਕਿਸ਼ਨਗੜ੍ਹ, 7 ਮਈ (ਹੁਸਨ ਲਾਲ)-ਜਲੰਧਰ-ਪਠਾਨਕੋਟ ਕੌਮੀ ਸ਼ਾਹ ਮਾਰਗ 'ਤੇ ਸਥਿਤ ਅੱਡਾ ਕਾਲਾ ਬੱਕਰਾ ਨਜ਼ਦੀਕ ਇਕ ਮੋਟਰਸਾਈਕਲ ਸਵਾਰ ਨੂੰ ਬਚਾਉਂਦਿਆਂ ਟਰੱਕ ਬੇਕਾਬੂ ਹੋ ਕੇ ਖੱਡਿਆਂ 'ਚ ਪਲਟ ਗਿਆ ਜਿਸ ਕਾਰਨ ਟਰੱਕ 'ਚ ਸਵਾਰ ਚਾਲਕ ਸਮੇਤ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ | ...
ਜਲੰਧਰ, 7 ਮਈ (ਐੱਮ.ਐੱਸ. ਲੋਹੀਆ)-ਅੱਜ ਜ਼ਿਲ੍ਹੇ 'ਚ 6 ਹਜ਼ਾਰ ਦੇ ਕਰੀਬ ਹੀ ਵਿਅਕਤੀਆਂ ਦੇ ਕੋਰੋਨਾ ਟੀਕਾਕਰਨ ਕੀਤਾ ਜਾ ਸਕਿਆ ਹੈ | ਇਸ ਦਾ ਮੁੱਖ ਕਾਰਨ ਕੋਰੋਨਾ ਟੀਕਿਆਂ ਦੀ ਸਪਲਾਈ ਘੱਟ ਹੋਣਾ ਦੱਸਿਆ ਜਾ ਰਿਹਾ ਹੈ ਅਤੇ ਇਸ ਨੂੰ ਐਨ.ਐਚ.ਐਮ. ਮੁਲਾਜ਼ਮਾਂ ਵਲੋਂ ਕੀਤੀ ਗਈ ...
ਮਕਸੂਦਾਂ, 7 ਮਈ (ਲਖਵਿੰਦਰ ਪਾਠਕ)-'ਅਜੀਤ' ਵਿਚ ਖ਼ਬਰ ਪ੍ਰਕਾਸ਼ਿਤ ਹੋਣ ਉਪਰੰਤ ਹਰਕਤ 'ਚ ਆਏ ਪ੍ਰਸ਼ਾਸਨ ਨੇ ਸਬਜ਼ੀ ਮੰਡੀ 'ਚ ਥੋਕ ਵਪਾਰੀਆਂ ਦੇ ਫੜ੍ਹਾਂ 'ਚ ਸਮਾਜਿਕ ਦੂਰੀ ਕਾਇਮ ਕਰਨ ਲਈ ਅੱਜ ਐਸ.ਡੀ.ਐਮ.-2 ਹਰਪ੍ਰੀਤ ਸਿੰਘ ਅਟਵਾਲ, ਡੀ.ਐਮ.ਓ. ਮੁਕੇਸ਼ ਕੈਲੇ, ਸਕੱਤਰ ...
ਜਲੰਧਰ, 7 ਮਈ (ਰਣਜੀਤ ਸਿੰਘ ਸੋਢੀ)-ਸੂਬੇ ਅੰਦਰ ਵੱਧ ਰਹੇ ਕੋਵਿਡ ਦੇ ਪ੍ਰਕੋਪ ਨੂੰ ਰੋਕਣ ਲਈ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਪਿ੍ੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਸਮੂਹ ਸਟਾਫ਼ ਨੂੰ ਪੱਤਰ ਰਾਹੀਂ ਹਿਦਾਇਤਾਂ ਜਾਰੀ ਕੀਤੀਆਂ ਹਨ ਕਿ ਕੋਈ ਵੀ ਕਰਮਚਾਰੀ ਜਾਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX