ਫ਼ਰੀਦਕੋਟ, 7 ਮਈ (ਜਸਵੰਤ ਸਿੰਘ ਪੁਰਬਾ)-ਕੋਵਿਡ ਮਹਾਂਮਾਰੀ ਦੀ ਆਈ ਦੂਜੀ ਖਤਰਨਾਕ ਲਹਿਰ ਦੇ ਮੱਦੇਨਜ਼ਰ ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਸੂਬੇ ਦੀਆਂ ਜੇਲ੍ਹਾਂ ਵਿਚ ਕੋਵਿਡ ਪ੍ਰੋਟੋਕੋਲ ਦੀ ਪਾਲਣਾ ਦਾ ਨਾਲ ਸਾਰੇ ਇਹਤਿਆਤ ਅਤੇ ਸੁਰੱਖਿਆ ਇੰਤਜ਼ਾਮ ਪੁਖਤਾ ਕਰਨ ਦੇ ਆਦੇਸ਼ ਦਿੱਤੇ ਗਏ | ਇਹ ਗੱਲ ਉਨ੍ਹਾਂ ਅੱਜ ਕੋਵਿਡ ਦੀ ਦੂਜੀ ਲਹਿਰ ਸਬੰਧੀ ਜੇਲ੍ਹ ਵਿਭਾਗ ਦੀਆਂ ਤਿਆਰੀਆਂ ਦਾ ਜ਼ਮੀਨੀ ਪੱਧਰ 'ਤੇ ਜਾਇਜ਼ਾ ਲੈਣ ਲਈ ਫ਼ਰੀਦਕੋਟ ਦੀ ਮਾਡਰਨ ਜੇਲ੍ਹ ਦਾ ਦੌਰਾ ਕਰਨ ਮੌਕੇ ਕਹੀ | ਸ: ਰੰਧਾਵਾ ਨੇ ਕਿਹਾ ਕਿ ਸੂਬੇ ਦੀਆਂ ਸਾਰੀਆਂ ਜੇਲ੍ਹਾਂ ਵਿਚ ਕੈਦੀਆਂ ਲਈ ਟੀਕਾਕਰਨ, ਮਾਸਕ ਅਤੇ ਸੈਨੀਟਾਈਜੇਸ਼ਨ ਦੀ ਸਹੂਲਤ ਦੇ ਨਾਲ ਮੁਹੱਈਆ ਕਰਵਾਈਆਂ ਜਾ ਰਹੀਆਂ ਡਾਕਟਰੀ ਸੇਵਾਵਾਂ 'ਤੇ ਤਸੱਲੀ ਪ੍ਰਗਟਾਈ | ਉਨ੍ਹਾਂ ਕਿਹਾ ਕਿ ਸੂਬੇ ਦੀਆਂ ਕੁੱਲ 25 ਜੇਲ੍ਹਾਂ ਵਿਚ ਇਸ ਵੇਲੇ 23502 ਬੰਦੀ ਹਨ | ਉਨ੍ਹਾਂ ਕਿਹਾ ਕਿ ਜਦੋਂ ਤੋਂ ਕੋਵਿਡ ਦੀ ਸ਼ੁਰੂਆਤ ਹੋਈ ਹੈ, ਉਦੋਂ ਤੋਂ ਲੈ ਕੇ ਹੁਣ ਤੱਕ ਜੇਲ੍ਹ ਵਿਭਾਗ ਵਲੋਂ 60,000 ਟੈਸਟ ਕਰਵਾਏ ਗਏ ਹਨ ਜਿਨ੍ਹਾਂ ਵਿਚੋਂ 3294 ਕੈਦੀ ਪਾਜ਼ੀਟਿਵ ਪਾਏ ਜਾ ਚੁੱਕੇ ਹਨ | ਇਨ੍ਹਾਂ ਵਿਚੋਂ ਮੌਜੂਦਾ ਸਮੇਂ ਜੇਲ੍ਹਾਂ ਵਿਚ ਬੰਦ ਕੈਦੀ 650 ਹਨ ਜਿਹੜੇ ਕੋਵਿਡ ਪਾਜ਼ੀਟਿਵ ਹਨ | ਉਨ੍ਹਾਂ ਕਿਹਾ ਕਿ 45 ਸਾਲ ਤੋਂ ਉਪਰ ਵਾਲੇ 5813 ਕੈਦੀਆਂ ਦਾ ਟੀਕਾਕਰਨ ਹੋ ਚੁੱਕਿਆ ਹੈ ਜਿਨ੍ਹਾਂ ਵਿਚੋਂ 5353 ਪੁੁਰਸ਼ ਤੇ 460 ਮਹਿਲਾ ਕੈਦੀ ਸ਼ਾਮਿਲ ਹਨ | ਇਸ ਦੇ ਨਾਲ ਹੀ 2408 ਜੇਲ੍ਹ ਕਰਮੀਆਂ ਦਾ ਵੀ ਟੀਕਾਕਰਨ ਹੋ ਚੁੱਕਿਆ ਹੈ | ਉਨ੍ਹਾਂ ਕਿਹਾ ਕਿ ਕੈਦੀਆਂ ਲਈ 24 ਘੰਟੇ ਡਾਕਟਰੀ ਸੇਵਾਵਾਂ ਮੁਹੱਈਆ ਕਰਨੀਆਂ ਯਕੀਨੀ ਬਣਾਈਆਂ ਜਾਣ | ਉਨ੍ਹਾਂ ਕਿਹਾ ਕਿ ਪ੍ਰਮੁੱਖ ਸਕੱਤਰ ਸਿਹਤ ਹੁਸਨ ਲਾਲ ਨੂੰ ਵੱਡੀਆਂ ਜੇਲ੍ਹਾਂ ਲਈ 50-50 ਅਤੇ ਛੋਟੀਆਂ ਜੇਲ੍ਹਾਂ ਲਈ 15-15 ਔਕਸੀਮੀਟਰਾਂ ਦਾ ਪ੍ਰਬੰਧ ਕਰਨ ਲਈ ਆਖਿਆ ਗਿਆ ਹੈ | ਜੇਲ੍ਹ ਮੰਤਰੀ ਨੇ ਕਿਹਾ ਕਿ ਜੇਲ੍ਹ ਵਿਭਾਗ ਵਲੋਂ ਕੋਵਿਡ ਨੂੰ ਦੇਖਦਿਆਂ ਚਾਰ ਜੇਲ੍ਹਾਂ ਨੂੰ ਕੋਵਿਡ ਪਾਜ਼ੀਟਿਵ ਕੈਦੀਆਂ ਲਈ ਰਾਖਵਾਂ ਰੱਖਿਆ ਗਿਆ ਹੈ ਜਿਨ੍ਹਾਂ ਵਿਚੋਂ ਜ਼ਿਲ੍ਹਾ ਜੇਲ੍ਹ ਲੁਧਿਆਣਾ, ਮੋਗਾ ਜੇਲ੍ਹ ਤੇ ਸਪੈਸ਼ਲ ਜੇਲ੍ਹ ਬਠਿੰਡਾ ਵਿਖੇ ਪੁਰਸ਼ ਅਤੇ ਮਲੇਰਕੋਟਲਾ ਜੇਲ੍ਹ ਵਿਖੇ ਔਰਤ ਕੈਦੀਆਂ ਨੂੰ ਰੱਖਿਆ ਜਾਂਦਾ ਹੈ | ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿਚ ਹੁਣ ਤੱਕ ਇਕ ਲੱਖ ਤੋਂ ਵੱਧ ਮਾਸਕ ਵੰਡਿਆ ਜਾ ਚੁੱਕਾ ਹੈ ਅਤੇ ਸਾਰੀ ਜੇਲ੍ਹ ਖਾਸ ਕਰਕੇ ਬੈਰਕਾਂ ਵਿਚ ਪੂਰੀ ਤਰ੍ਹਾਂ ਸੈਨੀਟਾਈਜੇਸ਼ਨ ਕੀਤੀ ਗਈ ਹੈ | ਕੈਦੀਆਂ ਦੀ ਉਨ੍ਹਾਂ ਦੇ ਪਰਿਵਾਰ ਵਾਲਿਆਂ ਨਾਲ ਆਨਲਾਈਨ ਮੁਲਾਕਾਤ ਈ-ਪਿ੍ਜਨ ਜਾਂ ਫੇਰ ਵੱਟਸ ਐਪ ਵੀਡਿਓ ਕਾਲ ਰਾਹੀਂ ਕਰਵਾਈ ਜਾਂਦੀ ਹੈ | ਸ: ਰੰਧਾਵਾ ਨੇ ਅੱਜ ਫ਼ਰੀਦਕੋਟ ਜੇਲ੍ਹ ਵਿਚ ਸਾਰੇ ਪ੍ਰਬੰਧਾਂ ਦਾ ਜਾਇਜ਼ਾ ਲਿਆ | ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਜੇਲ੍ਹ ਵਿਭਾਗ ਦੇ ਉਚ ਅਧਿਕਾਰੀ ਹੋਰਨਾਂ ਜੇਲ੍ਹਾਂ ਦਾ ਵੀ ਦੌਰਾ ਕਰਕੇ ਕੋਵਿਡ ਸਬੰਧੀ ਇੰਤਜ਼ਾਮਾਂ ਨੂੰ ਦੇਖਣਗੇ | ਉਨ੍ਹਾਂ ਕਿਹਾ ਕਿ ਅੱਜ ਦੀ ਉਨ੍ਹਾਂ ਦੀ ਫ਼ੇਰੀ ਮੌਕੇ 18 ਤੋਂ 45 ਸਾਲ ਉਮਰ ਵਰਗ ਦੇ ਕੈਦੀਆਂ ਵਲੋਂ ਟੀਕਾਕਰਨ ਦੀ ਮੰਗ ਕੀਤੀ ਗਈ ਹੈ ਜਿਸ ਸਬੰਧੀ ਉਹ ਉਚ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਜਲਦੀ ਸ਼ੁਰੂਆਤ ਕਰਵਾਉਣਗੇ | ਇਸ ਮੌਕੇ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ, ਡੀ.ਆਈ.ਜੀ. ਜੇਲ੍ਹਾਂ ਤਜਿੰਦਰ ਸਿੰਘ ਮੌੜ, ਐਸ.ਐਸ.ਪੀ. ਸਵਰਨਦੀਪ ਸਿੰਘ, ਐਸ.ਡੀ.ਐਮ. ਪੂਨਮ ਸਿੰਘ, ਜੇਲ੍ਹ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ ਵੀ ਹਾਜ਼ਰ ਸਨ |
ਫ਼ਰੀਦਕੋਟ, 7 ਮਈ (ਸਰਬਜੀਤ ਸਿੰਘ)-ਆਮ ਆਦਮੀ ਪਾਰਟੀ ਦੀ ਸੂਬਾ ਆਗੂ ਗਗਨ ਅਨਮੋਲ 'ਤੇ ਕੀਤੀਆਂ ਗਈਆਂ ਇਤਰਾਜ਼ਯੋਗ ਟਿੱਪਣੀਆਂ ਦੇ ਕਥਿਤ ਦੋਸ਼ੀ ਇਥੋਂ ਦੇ ਇਕ ਐਮ.ਸੀ. ਵਿਰੁੱਧ ਕਾਰਵਾਈ ਨਾ ਕਰਨ ਖ਼ਿਲਾਫ਼ 'ਆਪ' ਦੀ ਮਹਿਲਾ ਵਿੰਗ ਵਲੋਂ ਅੱਜ ਇੱਥੇ ਜ਼ਿਲ੍ਹਾ ਪੁਲਿਸ ਮੁਖੀ ...
ਫ਼ਰੀਦਕੋਟ, 7 ਮਈ (ਜਸਵੰਤ ਸਿੰਘ ਪੁਰਬਾ)-ਅੱਜ ਫ਼ਰੀਦਕੋਟ ਵਿਖੇ ਨਗਰ ਕੌਂਸਲ ਦੀ ਪ੍ਰਧਾਨਗੀ ਚੋਣ 'ਤੇ ਆਪਣੀ ਪ੍ਰਤੀਕ੍ਰਮ ਦਿੰਦਿਆਂ ਸ੍ਰੋਮਣੀ ਅਕਾਲੀ ਦਲ ਵਲੋਂ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਦੋਸ਼ ਲਗਾਇਆ ਹੈ ਕਿ ਚੋਣ ਦੌਰਾਨ ਲੋਕਤੰਤਰ ...
ਸ੍ਰੀ ਮੁਕਤਸਰ ਸਾਹਿਬ, 7 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਐਮ.ਕੇ.ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਅੱਜ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਨਾਲ ਆਨਲਾਈਨ ਮਾਧਿਅਮ ਰਾਹੀਂ ਮੀਟਿੰਗ ਕਰਕੇ ਕੋਰੋਨਾ ਵਾਇਰਸ ਦੇ ਹਾਲਾਤਾਂ ਦਾ ...
ਮਲੋਟ, 7 ਮਈ (ਪਾਟਿਲ)-ਕੋਰੋਨਾ ਵਰਗੀ ਭਿਅੰਕਰ ਮਹਾਂਮਾਰੀ ਦੌਰਾਨ ਵੀ ਲੋਕ ਪ੍ਰਸ਼ਾਸਨ ਦਾ ਸਹਿਯੋਗ ਨਾ ਕਰਨ 'ਚ ਕੋਈ ਕਸਰ ਬਾਕੀ ਨਹੀਂ ਛੱਡ ਰਹੇ ਅਤੇ ਡੀ.ਸੀ. ਸ੍ਰੀ ਮੁਕਤਸਰ ਸਾਹਿਬ ਦੇ ਹੁਕਮਾਂ ਨੂੰ ਟਿੱਚ ਜਾਣਦੇ ਹਨ | ਅਜਿਹੇ ਹੀ ਮਾਮਲੇ ਤਹਿਤ ਮਲੋਟ ਪੁਲਿਸ ਨੇ ਜਿੱਥੇ ...
ਸ੍ਰੀ ਮੁਕਤਸਰ ਸਾਹਿਬ, 7 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 4 ਹੋਰ ਮਰੀਜ਼ਾਂ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕਾਂ ਵਿਚ 35 ਸਾਲ ਦਾ ਵਿਅਕਤੀ ਸ੍ਰੀ ਮੁਕਤਸਰ ਸਾਹਿਬ, 70 ਸਾਲ ਦਾ ਵਿਅਕਤੀ ਪਿੰਡ ...
ਫ਼ਰੀਦਕੋਟ, 7 ਮਈ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਜ਼ਿਲੇ੍ਹ ਅੰਦਰ 148 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | ਜਦਕਿ ਦੋ ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ | ਜ਼ਿਲ੍ਹੇ ਅੰਦਰ ...
ਜੈਤੋ, 7 ਮਈ (ਗੁਰਚਰਨ ਸਿੰਘ ਗਾਬੜੀਆ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਤੇ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਦੇ ਨਜ਼ਦੀਕੀ ਜੈਤੋ ਦੇ ਕੌਂਸਲਰ ਸੁਰਜੀਤ ਸਿੰਘ ਬਾਬਾ ਨੂੰ ਨਗਰ ਕੌਂਸਲ ਜੈਤੋ ਦਾ ਪ੍ਰਧਾਨ ਅਤੇ ਜਤਿੰਦਰ ਕੁਮਾਰ ਜੀਤੂ ...
ਫ਼ਰੀਦਕੋਟ, 7 ਮਈ (ਜਸਵੰਤ ਸਿੰਘ ਪੁਰਬਾ)-ਅੱਜ ਨਗਰ ਕੌਂਸਲ ਫ਼ਰੀਦਕੋਟ ਦੇ ਨਵੇਂ ਚੁਣੇ ਗਏ ਕੌਂਸਲਰਾਂ ਵਲੋਂ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਅਤੇ ਫ਼ਰੀਦਕੋਟ ਤੋਂ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਦੀ ਹਾਜ਼ਰੀ ਵਿਚ ਪ੍ਰਧਾਨ, ਸੀਨੀਅਰ ਉਪ ਪ੍ਰਧਾਨ ਅਤੇ ਉਪ ...
ਫ਼ਰੀਦਕੋਟ, 7 ਮਈ (ਜਸਵੰਤ ਸਿੰਘ ਪੁਰਬਾ)-ਯੂਥ ਅਕਾਲੀ ਦਲ ਦੇ ਸ਼੍ਰੋਮਣੀ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਦੇ ਦਿਸ਼ਾ ਨਿਰਦੇਸ਼ਾਂ ਨੂੰ ਅੱਗੇ ਤੋਰਦਿਆਂ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਗੁਰਕੰਵਲਜੀਤ ਸਿੰਘ ਸੰਧੂ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਕਿਸੇ ਵੀ ...
ਗਿੱਦੜਬਾਹਾ, 7 ਮਈ (ਪਰਮਜੀਤ ਸਿੰਘ ਥੇੜ੍ਹੀ)-ਕੋੋਰੋਨਾ ਮਹਾਂਮਾਰੀ ਦੀਆਂ ਹਦਾਇਤਾਂ ਦੀ ਉਲੰਘਣਾ ਨੂੰ ਲੈ ਕੇ ਗਿੱਦੜਬਾਹਾ ਦੇ ਐਸ.ਡੀ.ਐਮ. ਓਮ ਪ੍ਰਕਾਸ਼, ਗਿੱਦੜਬਾਹਾ ਦੇ ਐਸ. ਐਮ. ਓ. ਪਰਵਜੀਤ ਸਿੰਘ ਗੁਲਾਟੀ ਤੇ ਗਿੱਦੜਬਾਹਾ ਦੇ ਡੀ.ਐਸ.ਪੀ. ਨਰਿੰਦਰ ਸਿੰਘ ਦੀ ਅਗਵਾਈ ਵਿਚ ...
ਸ੍ਰੀ ਮੁਕਤਸਰ ਸਾਹਿਬ, 7 ਮਈ (ਰਣਜੀਤ ਸਿੰਘ ਢਿੱਲੋਂ)-ਵਪਾਰ ਮੰਡਲ ਨਾਲ ਮੀਟਿੰਗ ਕਰਨ ਮਗਰੋਂ 'ਅਜੀਤ' ਨਾਲ ਗੱਲਬਾਤ ਕਰਦਿਆਂ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਐੱਮ.ਕੇ. ਅਰਾਵਿੰਦ ਕੁਮਾਰ ਨੇ ਦੱਸਿਆ ਕਿ ਸੋਮਵਾਰ ਤੋਂ ਸ਼ੱੁਕਰਵਾਰ ਤੱਕ ਸਾਰੇ ਦੁਕਾਨਾਂ 9 ਤੋਂ 3 ...
ਮਲੋਟ, 7 ਮਈ (ਪਾਟਿਲ)-ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਨੇ ਕੋਵਿਡ-19 ਸਬੰਧੀ ਹਦਾਇਤਾਂ ਜਾਰੀ ਕਰਦੇ ਹੋਏ ਸਪੱਸ਼ਟ ਆਦੇਸ਼ ਦਿੱਤੇ ਸਨ ਕਿ ਜੇਕਰ ਪੰਜਾਬ ਸਰਕਾਰ ਦੇ ਕਿਸੇ ਕਰਮਚਾਰੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆ ਜਾਂਦੀ ਹੈ ਜਾਂ ਉਸ ਦਾ ਰਿਹਾਇਸ਼ ਏਰੀਆ ...
ਸ੍ਰੀ ਮੁਕਤਸਰ ਸਾਹਿਬ, 7 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਨੇ ਸੂਬੇ ਵਿਚ ਮਿੰਨੀ ਲਾਕਡਾਊਨ ਲਾਇਆ ਹੋਇਆ ਹੈ, ਪਰ ਜ਼ਿਆਦਾਤਰ ਪੰਜਾਬ ਵਾਸੀਆਂ ਨੂੰ ਇਸ ਬੇਤਰਤੀਬੇ ਲਾਕਡਾਊਨ ਨਾਲ ਨਾਰਾਜ਼ਗੀ ਹੈ | ਛੋਟੇ ਦੁਕਾਨਦਾਰ, ਕਾਰੋਬਾਰੀ ਅਤੇ ਰੇਹੜੀਆਂ ਵਾਲੇ ਬੜੀ ...
ਲੰਬੀ, 7 ਮਈ (ਸ਼ਿਵਰਾਜ ਸਿੰਘ ਬਰਾੜ)-ਹਲਕੇ ਦੇ ਪਿੰਡ ਤੱਪਾਖੇੜਾ ਵਿਚ 70 ਸਾਲਾ ਰੁਕਮਣੀ ਦੇਵੀ ਦਾ ਸਹਾਰਾ ਕੋਈ ਨਹੀਂ, ਜੋ ਬੁਢਾਪੇ ਦੀ ਡੰਗੋਰੀ ਬਣੇ | ਆਪਣੇ ਆਏ ਅਤੇ ਸਭ ਕੁੱਝ ਲੁੱਟ-ਪੁੱਟ ਕੇ ਇਕੱਲਿਆਂ ਬਿਨਾਂ ਛੱਤ ਤੋਂ ਛੱਡ ਗਏ | ਪਿੰਡ ਵਾਸੀਆਂ ਤਰਸ ਕੀਤਾ, ਆਸਰਾ ਦਿੱਤਾ ...
ਸ੍ਰੀ ਮੁਕਤਸਰ ਸਾਹਿਬ, 7 ਮਈ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਅਤੇ ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸਾਬਕਾ ਕੌਂਸਲਰ ਰਾਜਬੀਰ ਸਿੰਘ ਬਿੱਟਾ ਗਿੱਲ ਅਤੇ ਮਾਸ ਮੀਡੀਆ ਵਿੰਗ ਦੀ ਸਹਾਇਤਾ ਨਾਲ ਪੁਜਾਰੀਆਂ ਦੀ ...
ਸ੍ਰੀ ਮੁਕਤਸਰ ਸਾਹਿਬ, 7 ਮਈ (ਰਣਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੇ ਦਿਸ਼ਾ-ਨਿਰਦੇਸ਼ ਅਤੇ ਡਾ: ਪ੍ਰਭਜੀਤ ਸਿੰਘ, ਡਾ: ਵਿਕਰਮ ਅਸੀਜਾ ਅਤੇ ਸੀਮਾ ਗੋਇਲ ਦੀ ਅਗਵਾਈ ਹੇਠ ਜ਼ਿਲ੍ਹਾ ਹੈਲਥ ਇੰਸਪੈਕਟਰ ਲਾਲ ਚੰਦ ਦੀ ਸੁਪਰਵਿਜ਼ਨ ਅਧੀਨ ਨੈਸ਼ਨਲ ਵੈਕਟਰ ...
ਲੰਬੀ, 7 ਮਈ (ਸ਼ਿਵਰਾਜ ਸਿੰਘ ਬਰਾੜ)-ਭਾਰਤੀ ਕਿਸਾਨ ਯੂਨੀਅਨ (ਮਾਨਸਾ) ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਦੀ ਅਗਵਾਈ ਵਿਚ ਲੰਬੀ ਵਿਖੇ ਹੋਈ ਮੀਟਿੰਗ ਵਿਚ ਤੇਜਿੰਦਰ ਸਿੰਘ (ਲੱਡੂ ਮਾਨ) ਨੂੰ ਬਲਾਕ ਲੰਬੀ ਦਾ ਸਰਬਸੰਮਤੀ ਨਾਲ ਪ੍ਰਧਾਨ ਬਣਾ ਦਿੱਤਾ ਗਿਆ ਹੈ | ਇਸ ਮੌਕੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX