ਤਾਜਾ ਖ਼ਬਰਾਂ


ਟੀ -20 ਵਿਸ਼ਵ ਕੱਪ :ਪਾਕਿਸਤਾਨ ਨੇ ਭਾਰਤ ਨੂੰ ਹਰਾਇਆ
. . .  1 day ago
ਭੋਪਾਲ ਵਿਚ "ਆਸ਼ਰਮ 3" ਵੈਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਹੰਗਾਮਾ, ਬਜਰੰਗ ਦਲ ਨੇ ਕੀਤੀ ਭੰਨਤੋੜ
. . .  1 day ago
ਟੀ -20 ਵਿਸ਼ਵ ਕੱਪ : ਪਾਕਿਸਤਾਨ ਨੇ 6 ਓਵਰਾਂ 'ਚ ਬਣਾਇਆ 43 ਦੌੜਾਂ
. . .  1 day ago
ਟੀ -20 ਵਿਸ਼ਵ ਕੱਪ : ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 152 ਦੌੜਾਂ ਦਾ ਟੀਚਾ
. . .  1 day ago
ਟੀ -20 ਵਿਸ਼ਵ ਕੱਪ : ਕਪਤਾਨ ਕੋਹਲੀ ਦੀ ਪਾਰੀ ਖਤਮ, 18 ਵੇਂ ਓਵਰ ਵਿਚ ਸ਼ਾਹੀਨ ਅਫਰੀਦੀ ਦਾ ਸ਼ਿਕਾਰ
. . .  1 day ago
ਟੀ -20 ਵਿਸ਼ਵ ਕੱਪ : ਭਾਰਤ ਨੇ 15 ਓਵਰਾਂ 'ਚ 100 ਦੌੜਾਂ ਬਣਾਈਆਂ
. . .  1 day ago
ਰਿਸ਼ਭ ਪੰਤ ਨੇ ਵੀ ਆਪਣੀ ਵਿਕਟ ਗੁਆਈ , ਭਾਰਤ ਨੂੰ ਚੌਥਾ ਝਟਕਾ
. . .  1 day ago
ਭਾਜਪਾ ਕਲ੍ਹ ਦੀ ਪੰਜਾਬ ਸਰਬ ਦਲ ਮੀਟਿੰਗ ਦਾ ਬਾਈਕਾਟ ਕਰੇਗੀ- ਅਸ਼ਵਨੀ ਸ਼ਰਮਾ
. . .  1 day ago
ਚੰਡੀਗੜ੍ਹ,24 ਅਕਤੂਬਰ - ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਹਿਣਾ ਹੈ ਕਿ ਕਾਂਗਰਸ ਬੇਰੁਜ਼ਗਾਰੀ ਅਤੇ ਨਸ਼ੇ ਨੂੰ ਠੱਲ੍ਹ ਪਾਉਣ ਦੇ ਲਈ ਸਰਬ ਦਲ ਮੀਟਿੰਗ ਕਿਉਂ ਨਹੀਂ ਬੁਲਾ ਰਹੀ ਹੈ ? ਜਿਹਨਾਂ ਕਾਰਨਾਂ ਕਰਕੇ ਪੰਜਾਬ ਤਬਾਹੀ ਦੀ ...
ਟੀ -20 ਵਿਸ਼ਵ ਕੱਪ : ਭਾਰਤ ਦੀ ਬਹੁਤ ਖਰਾਬ ਸ਼ੁਰੂਆਤ, 31 ਦੌੜਾਂ 'ਤੇ 3 ਵਿਕਟਾਂ ਡਿੱਗੀਆਂ, ਸੂਰਯ ਕੁਮਾਰ ਯਾਦਵ ਆਊਟ
. . .  1 day ago
ਟੀ-20 ਵਿਸ਼ਵ ਕੱਪ : ਭਾਰਤ ਦੇ 2 ਖਿਡਾਰੀ ਆਊਟ
. . .  1 day ago
ਸ਼ਾਰਜਾਹ ,24 ਅਕਤੂਬਰ : ਭਾਰਤ ਅਤੇ ਪਾਕਿਸਤਾਨ ਵਿਚਾਲੇ ਯੂ.ਏ.ਈ. ਅਤੇ ਓਮਾਨ ਵਿਚ ਖੇਡੇ ਜਾ ਰਹੇ ਟੀ -20 ਵਿਸ਼ਵ ਵਿਚ ਮੈਚ ਸ਼ੁਰੂ ਹੋ ਗਿਆ ਹੈ। ਇਸ ਮੈਚ ਵਿਚ ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਨੇ ...
ਰਾਜੂ ਰਾਮਗੜ੍ਹ ਸਰਦਾਰਾਂ ਨੂੰ ਬਣਾਇਆ ਟਰਾਂਸਪੋਰਟ ਵਿੰਗ ਦਾ ਕੌਮੀ ਸੀਨੀਅਰ ਮੀਤ ਪ੍ਰਧਾਨ
. . .  1 day ago
ਮਲੌਦ (ਲੁਧਿਆਣਾ), 24 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ) - ਹਲਕਾ ਪਾਇਲ ਦੇ ਯੂਥ ਕਾਂਗਰਸੀ ਆਗੂ ਰਾਜਿੰਦਰ ਸਿੰਘ ਰਾਜੂ ਰਾਮਗੜ੍ਹ ਸਰਦਾਰਾਂ ਨੇ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਮੂਲੀਅਤ...
ਸ਼੍ਰੀਲੰਕਾ ਨੇ ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਟੀ-20 ਵਿਸ਼ਵ ਕੱਪ : ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਕੁਝ ਸਮੇਂ ਵਿਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਸ਼ਾਨਦਾਰ ਮੈਚ, ਟੌਸ 'ਤੇ ਨਜ਼ਰ
. . .  1 day ago
ਲੌਂਗੋਵਾਲ ’ਚ ਨਹੀਂ ਰੁਕਿਆ ਡੇਂਗੂ ਦਾ ਕਹਿਰ, ਅੱਜ ਹੋਈ ਪੰਜਵੀਂ ਮੌਤ
. . .  1 day ago
ਲੌਂਗੋਵਾਲ, 24 ਅਕਤੂਬਰ (ਵਿਨੋਦ, ਖੰਨਾ) ਲੌਂਗੋਵਾਲ ਵਿਖੇ ਡੇਂਗੂ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਇੱਥੇ ਇਕੋ ਪਰਿਵਾਰ ’ਚ 3 ਮੌਤਾਂ ਤੋਂ ਬਾਅਦ ਲਗਾਤਾਰ ਹੋ ਰਹੀਆਂ ਮੌਤਾਂ ਕਾਰਨ ਘਰਾਂ ਦੇ ਘਰ ਬਰਬਾਦ ਹੋ ਰਹੇ ਹਨ। ਅੱਜ ਇੱਥੋਂ ਦੇ ਕਾਰੋਬਾਰੀ...
ਰੂਸ ਵਿਚ ਕੋਰੋਨਾ ਦੇ ਵਧੇ ਮਾਮਲੇ , ਸੇਂਟ ਪੀਟਰਸਬਰਗ ਵਿਚ 30 ਅਕਤੂਬਰ ਤੋਂ 7 ਨਵੰਬਰ ਤੱਕ ਤਾਲਾਬੰਦੀ
. . .  1 day ago
ਬੇਮੌਸਮੀ ਮੀਂਹ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇਗਾ - ਉਪ ਮੁੱਖ ਮੰਤਰੀ ਸੋਨੀ
. . .  1 day ago
ਅੰਮ੍ਰਿਤਸਰ , 24 ਅਕਤੂਬਰ -ਉਪ ਮੁੱਖ ਮੰਤਰੀ ਸ੍ਰੀ ਓ. ਪੀ .ਸੋਨੀ ਨੇ ਕਿਹਾ ਹੈ ਕਿ ਪੰਜਾਬ ਵਿਚ ਕੱਲ੍ਹ ਅਤੇ ਅੱਜ ਪਏ ਬੇਮੌਸਮੀ ਮੀਂਹ ਕਾਰਨ ਕਿਸਾਨਾਂ ਦਾ ਜੋ ਨੁਕਸਾਨ ਹੋਇਆ ਹੈ, ਸਰਕਾਰ ਉਸ ਦਾ ਯੋਗ ਮੁਆਵਜ਼ਾ ਦੇਵੇਗੀ। ਅੱਜ ...
ਪੰਜਾਬ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਮੋਦੀ ਦੇ ਇਸ਼ਾਰੇ 'ਤੇ ਚੱਲ ਰਹੀਆਂ - ਰਾਘਵ ਚੱਢਾ
. . .  1 day ago
ਨਵੀਂ ਦਿੱਲੀ, 24 ਅਕਤੂਬਰ - ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਰਾਘਵ ਚੱਢਾ ਨੇ ਕਿਹਾ ਕਿ ਪੰਜਾਬ 'ਚ ਸਾਰੀਆਂ ਰਾਜਨੀਤਿਕ ਪਾਰਟੀਆਂ ਕੇਜਰੀਵਾਲ ਖ਼ਿਲਾਫ਼ ਹੋਈਆਂ ਇੱਕਜੁੱਟ। ਕੇਜਰੀਵਾਲ ਦੇ ਵਧਦੇ ਕਦਮਾਂ....
ਭਾਰਤ ਦੀ ਜਿੱਤ ਲਈ ਲੁਧਿਆਣਾ 'ਚ ਹਵਨ ਯੱਗ
. . .  1 day ago
ਲੁਧਿਆਣਾ,24 ਅਕਤੂਬਰ (ਪਰਮਿੰਦਰ ਸਿੰਘ ਅਹੂਜਾ) ਭਾਰਤ ਤੇ ਪਾਕਿਸਤਾਨ ਵਿਚਾਲੇ ਸ਼ਾਮ ਨੂੰ ਹੋਣ ਵਾਲੇ ਕ੍ਰਿਕਟ ਮੈਚ ਵਿਚ ਭਾਰਤ ਦੀ ਜਿੱਤ ਲਈ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਲੋਕਾਂ ਵਲੋਂ ਪ੍ਰਾਰਥਨਾਵਾਂ ਕੀਤੀਆਂ ਜਾ ਰਹੀਆਂ ਹਨ। ਜਿਸ ਤਹਿਤ ਹੈਬੋਵਾਲ ਦੇ ....
ਪੰਜਾਬ ਭਾਜਪਾ ਦਾ ਕਾਂਗਰਸ ਦੀ ਟਵਿੱਟਰ ਵਾਰ 'ਤੇ ਹਮਲਾ
. . .  1 day ago
ਚੰਡੀਗੜ੍ਹ, 24 ਅਕਤੂਬਰ - ਭਾਜਪਾ ਦੇ ਜਨਰਲ ਸਕੱਤਰ ਡਾਕਟਰ ਸੁਭਾਸ਼ ਸ਼ਰਮਾ ਨੇ ਕਿਹਾ ਕਿ ਇਹ ਸਾਰਾ ਡਰਾਮਾ ਅਤੇ ਖਾਣਾ ਕਾਂਗਰਸ ਹਾਈ ਕਮਾਂਡ ਵਲੋਂ ਪੰਜਾਬ ਦੇ ਅਸਲ ਮੁੱਦਿਆਂ ਤੋਂ ਪੰਜਾਬੀਆਂ ਦਾ ਧਿਆਨ ਹਟਾਉਣ ਲਈ ਰਚਿਆ ਗਿਆ ਡਰਾਮਾ ਹੈ। ਸਿੱਧੂ ਅਤੇ ਮਨੀਸ਼ ਤਿਵਾੜੀ....
ਹਰਦੇਵ ਸਿੰਘ ਹੰਜਰਾ ਵਰਕਰਾਂ ਸਮੇਤ ਅਕਾਲੀ ਦਲ 'ਚ ਹੋਏ ਸ਼ਾਮਿਲ
. . .  1 day ago
ਚੰਡੀਗੜ੍ਹ,24 ਅਕਤੂਬਰ (ਸੁਰਿੰਦਰਪਾਲ) ਸੁਖਬੀਰ ਬਾਦਲ ਦੀ ਪ੍ਰਧਾਨਗੀ ਹੇਠ ਵਿਧਾਨ ਸਭਾ ਹਲਕਾ ਸੁਨਾਮ ਤੋਂ ਅਕਾਲੀ ਦਲ ਦੇ ਉਮੀਦਵਾਰ ਬਲਦੇਵ ਮਾਨ, ਹਰਦੇਵ ਸਿੰਘ ਹੰਜਰਾ (ਸਾਬਕਾ ਚੇਅਰਮੈਨ ਨਗਰ ਨਿਗਮ ਸੁਨਾਮ) ਵਰਕਰਾਂ ਸਮੇਤ ਅਕਾਲੀ ਦਲ...
ਸਬ ਡਿਵੀਜ਼ਨ ਤਪਾ ਦੇ ਓਮ ਪ੍ਰਕਾਸ਼ ਹੋਣਗੇ ਐੱਸ.ਡੀ.ਐਮ.
. . .  1 day ago
ਤਪਾ ਮੰਡੀ 24 ਅਕਤੂਬਰ( ਵਿਜੇ ਸ਼ਰਮਾ ) ਪੰਜਾਬ ਸਰਕਾਰ ਵਲੋਂ ਵੱਡੇ ਪੱਧਰ 'ਤੇ ਕੀਤੀਆਂ ਤਾਜ਼ਾ ਬਦਲੀਆਂ ਮੁਤਾਬਿਕ ਤਪਾ ਸਬ ਡਵੀਜ਼ਨ ਦੇ ਐੱਸ.ਡੀ.ਐਮ. ਓਮ ਪ੍ਰਕਾਸ਼ ਹੋਣਗੇ। ਦੱਸਣਯੋਗ ਹੈ ਕਿ ਐੱਸ.ਡੀ.ਐਮ....
ਸੜਕ ਹਾਦਸੇ 'ਚ ਭਰਾ ਦੀ ਮੌਤ, ਦੋ ਭੈਣਾਂ ਜ਼ਖ਼ਮੀ
. . .  1 day ago
ਲਹਿਰਾਗਾਗਾ, 24 ਅਕਤੂਬਰ (ਅਸ਼ੋਕ ਗਰਗ) ਸਥਾਨਕ ਟਰੱਕ ਯੂਨੀਅਨ ਵਾਲੀ ਸਾਈਡ ਓਵਰ ਬ੍ਰਿਜ ਕੋਲ ਟਰੱਕ ਤੇ ਮੋਟਰ ਸਾਈਕਲ ਵਿਚਕਾਰ ਹੋਈ ਟੱਕਰ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਤ ਅਤੇ ਉਸ ਦੀਆਂ ਦੋ ਭੈਣਾਂ ਦੇ ਜ਼ਖਮੀ ਹੋ ਜਾਣ ਦੀ ਦੁਖਦਾਈ....
ਬੇਮੌਸਮੀ ਬਰਸਾਤ ਕਾਰਨ ਝੋਨੇ ਦੀ ਖ਼ਰੀਦ ਤੇ ਵਾਢੀ 'ਤੇ ਲੱਗੀ ਬਰੇਕ
. . .  1 day ago
ਲਹਿਰਾਗਾਗਾ, 24 ਅਕਤੂਬਰ (ਅਸ਼ੋਕ ਗਰਗ) ਅੱਜ ਤੜਕਸਾਰ ਹੋਈ ਤੇਜ਼ ਬਰਸਾਤ ਕਾਰਨ ਝੋਨੇ ਦੀ ਵਾਢੀ ਅਤੇ ਖ਼ਰੀਦ ਪ੍ਰਬੰਧਾਂ ਵਿਚ ਆਈ ਤੇਜ਼ੀ ਨੂੰ ਇਕਦਮ ਬਰੇਕਾਂ ਲੱਗ ਗਈਆਂ ਹਨ। ਬਰਸਾਤ ਕਾਰਨ ਕਿਸਾਨਾਂ ਦੀ ਚਿੰਤਾ ਵਧ ਗਈ ਹੈ। ਕਿਸਾਨਾਂ ਵਲੋਂ ਮੰਡੀਆਂ ਵਿਚ ਝੋਨੇ ਦੀਆਂ ....
ਭਾਰੀ ਮੀਂਹ ਅਤੇ ਗੜੇਮਾਰੀ ਨੇ 1121 ਦੀ ਫ਼ਸਲ 'ਤੇ ਫੇਰਿਆ ਸੁਹਾਗਾ
. . .  1 day ago
ਬੱਚੀਵਿੰਡ, 24 ਅਕਤੂਬਰ (ਬਲਦੇਵ ਸਿੰਘ ਕੰਬੋ) -ਕੱਲ੍ਹ ਸ਼ਾਮ ਭਾਰੀ ਬਾਰਸ਼ ਅਤੇ ਗੜੇਮਾਰੀ ਨਾਲ ਬੱਚੀ ਵਿੰਡ ਅਤੇ ਇਸ ਦੇ ਆਸ-ਪਾਸ ਦੇ ਖੇਤਰ ਵਿਚ ਬਾਸਮਤੀ ਦੀ 1121 ਕਿਸਮ ਦੀ ਫ਼ਸਲ ਦੇ ਸੱਥਰ ਵਿਛ ਗਏ। ਕਿਸਾਨਾਂ ਨੇ ਦੱਸਿਆ ਕਿ ਇਸ ਬੇਮੌਸਮੀ....
ਹੋਰ ਖ਼ਬਰਾਂ..
ਜਲੰਧਰ : ਐਤਵਾਰ 27 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁੱਲ ਕਲਾਮ

ਸੰਪਾਦਕੀ

ਕੁੜਿੱਕੀ ਵਿਚ ਫਸੀ ਸਰਕਾਰ ਅਤੇ ਲੋਕ

ਦੇਸ਼ ਭਰ ਵਿਚ ਕੋਰੋਨਾ ਦੇ ਕਹਿਰ ਕਾਰਨ ਜਿਥੇ ਕੇਂਦਰ ਸਰਕਾਰ ਅਤੇ ਬਹੁਤੇ ਰਾਜ ਭੰਵਰ ਵਿਚ ਫਸੇ ਨਜ਼ਰ ਆਉਂਦੇ ਹਨ, ਉਥੇ ਪੰਜਾਬ ਸਰਕਾਰ ਅਤੇ ਲੋਕ ਵੀ ਕੁੜਿੱਕੀ ਵਿਚ ਫਸੇ ਦਿਖਾਈ ਦੇ ਰਹੇ ਹਨ। ਇਸ ਮਸਲੇ 'ਤੇ ਪੰਜਾਬ ਅਤੇ ਹਰਿਆਣਾ ਦੇ ਹਾਲਾਤ ਵਿਗੜ ਰਹੇ ਹਨ। ਮਰੀਜ਼ਾਂ ਦੀ ਵਧਦੀ ਗਿਣਤੀ ਨਾਲ ਬੈੱਡਾਂ, ਆਕਸੀਜਨ, ਦਵਾਈਆਂ ਅਤੇ ਟੀਕਿਆਂ ਦੀ ਘਾਟ ਵੀ ਰੜਕਣ ਲੱਗੀ ਹੈ। ਰਾਜ ਸਰਕਾਰ ਇਨ੍ਹਾਂ ਅਤਿ ਜ਼ਰੂਰੀ ਵਸਤਾਂ ਦੀ ਸਪਲਾਈ ਬਰਕਰਾਰ ਰੱਖਣ ਲਈ ਹੱਥ-ਪੈਰ ਮਾਰ ਰਹੀ ਹੈ। ਡਾਕਟਰ, ਨਰਸਾਂ ਅਤੇ ਹੋਰ ਸਿਹਤ ਕਰਮੀ ਲਗਾਤਾਰ ਆਪਣੇ ਫ਼ਰਜ਼ ਨਿਭਾਅ ਰਹੇ ਹਨ। ਸਰਕਾਰ ਇਸ ਵੱਡੀ ਦੁਚਿੱਤੀ ਵਿਚ ਫਸੀ ਹੋਈ ਹੈ ਕਿ ਉਹ ਬਿਮਾਰੀ ਦੇ ਵਧਦੇ ਫੈਲਾਅ ਨੂੰ ਰੋਕਣ ਲਈ ਲੋਕਾਂ 'ਤੇ ਕਿਸ ਢੰਗ ਨਾਲ ਅਤੇ ਕਿੰਨੀਆਂ ਕੁ ਰੋਕਾਂ ਲਗਾਏ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫਿਰ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਪਾਬੰਦੀਆਂ ਲਾਉਣ ਦੇ ਹੱਕ ਵਿਚ ਤਾਂ ਹਨ ਪਰ ਸੂਬੇ ਵਿਚ ਪੂਰਨ ਤਾਲਾਬੰਦੀ ਦੇ ਹੱਕ ਵਿਚ ਨਹੀਂ ਹਨ, ਜਿਸ ਦਾ ਇਕ ਵੱਡਾ ਕਾਰਨ ਹੈ ਕਿ ਮੁਕੰਮਲ ਤਾਲਾਬੰਦੀ ਨਾਲ ਹਰ ਤਰ੍ਹਾਂ ਦਾ ਕਾਰੋਬਾਰ ਰੁਕ ਜਾਂਦਾ ਹੈ ਅਤੇ ਜਿਸ ਦਾ ਵਧੇਰੇ ਅਸਰ ਬੇਹੱਦ ਲੋੜਵੰਦ ਵਿਅਕਤੀ 'ਤੇ ਪੈਦਾ ਹੈ। ਜਿਨ੍ਹਾਂ ਕੋਲ ਸਾਧਨ ਨਹੀਂ ਹਨ, ਉਹ ਇਸ ਅਵਸਥਾ ਅਤੇ ਵਿਵਸਥਾ ਵਿਚ ਬੇਹੱਦ ਪ੍ਰਭਾਵਿਤ ਹੋ ਜਾਂਦੇ ਹਨ ਅਤੇ ਪ੍ਰੇਸ਼ਾਨੀ ਹੋਰ ਵੀ ਵਧ ਜਾਂਦੀ ਹੈ। ਮਹਾਂਮਾਰੀ ਦੀ ਦੂਸਰੀ ਲਹਿਰ ਜ਼ਿਆਦਾ ਖ਼ਤਰਨਾਕ ਸਾਬਤ ਹੋ ਰਹੀ ਹੈ। ਇਸ ਦਾ ਫੈਲਾਅ ਬਹੁਤੇ ਪਿੰਡਾਂ ਵਿਚ ਵੀ ਹੋ ਰਿਹਾ ਹੈ। ਇਕ ਪਾਸੇ ਲਗਾਤਾਰ ਇਹ ਆਖਿਆ ਜਾ ਰਿਹਾ ਹੈ ਕਿ ਵਾਇਰਸ ਦੀ ਕੜੀ ਨੂੰ ਤੋੜਨ ਲਈ ਪੂਰਨ ਤਾਲਾਬੰਦੀ ਕੀਤੀ ਜਾਣੀ ਚਾਹੀਦੀ ਹੈ। ਦੂਜੇ ਪਾਸੇ ਅਮਲੀ ਰੂਪ ਵਿਚ ਅਨੇਕਾਂ ਤਰ੍ਹਾਂ ਦੀਆਂ ਮਜਬੂਰੀਆਂ ਸਾਹਮਣੇ ਆ ਖੜ੍ਹੀਆਂ ਹੁੰਦੀਆਂ ਹਨ। ਇਸ ਨੂੰ ਵੇਖਦਿਆਂ ਹੀ ਸਕੂਲਾਂ ਵਿਚਲੀ ਸਰਗਰਮੀ ਦਾ ਸਮਾਂ ਬਹੁਤ ਘਟਾ ਦਿੱਤਾ ਗਿਆ ਹੈ। ਪਹਿਲਾਂ ਪ੍ਰਸ਼ਾਸਨ ਨੇ ਇਹ ਐਲਾਨ ਕੀਤਾ ਸੀ ਕਿ ਕੁਝ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਨੂੰ ਛੱਡ ਕੇ ਬਾਕੀ ਦੁਕਾਨਾਂ ਨਹੀਂ ਖੁੱਲ੍ਹਣਗੀਆਂ ਪਰ ਸਾਹਮਣੇ ਆਈ ਜ਼ਰੂਰੀ ਵਸਤਾਂ ਦੀ ਸੂਚੀ ਤੋਂ ਇਹ ਪ੍ਰਭਾਵ ਮਿਲਦਾ ਹੈ ਕਿ ਘੱਟੋ-ਘੱਟ ਇਸ ਨਾਲ ਸੂਬੇ ਦੀਆਂ ਅੱਧੀਆਂ ਦੁਕਾਨਾਂ ਤਾਂ ਖੁੱਲ੍ਹੀਆਂ ਹੀ ਰਹਿਣਗੀਆਂ ਅਤੇ ਜਿਹੜੀਆਂ ਦੁਕਾਨਾਂ ਨੂੰ ਬੰਦ ਕੀਤੇ ਜਾਣ ਦੀਆਂ ਹਦਾਇਤਾਂ ਦਿੱਤੀਆਂ ਵੀ ਗਈਆਂ ਹਨ, ਉਨ੍ਹਾਂ ਦੀ ਮੁਸ਼ਕਿਲ ਇਹ ਹੈ ਕਿ ਪਹਿਲਾਂ ਹੀ ਉਨ੍ਹਾਂ ਦੁਕਾਨਦਾਰਾਂ ਦੀ ਆਰਥਿਕਤਾ ਬੇਹੱਦ ਕਮਜ਼ੋਰ ਹੋ ਚੁੱਕੀ ਹੈ ਅਤੇ ਉਨ੍ਹਾਂ ਲਈ ਰੋਜ਼ੀ-ਰੋਟੀ ਦਾ ਮਸਲਾ ਆ ਖੜ੍ਹਾ ਹੋਇਆ ਹੈ। ਜੇਕਰ ਦੂਸਰੀਆਂ ਖੁੱਲ੍ਹੀਆਂ ਦੁਕਾਨਾਂ ਦੇਖ ਕੇ ਇਹ ਦੂਜੇ ਦੁਕਾਨਦਾਰ ਵੀ ਦੁਕਾਨਾਂ ਖੋਲ੍ਹਣ ਲਈ ਧਰਨੇ ਅਤੇ ਮੁਜ਼ਾਹਰੇ ਕਰ ਰਹੇ ਹਨ ਤਾਂ ਉਨ੍ਹਾਂ ਦੀ ਗੱਲ ਸਮਝ ਆਉਣ ਵਾਲੀ ਹੈ। ਅੱਧੀਆਂ ਜਾਂ ਪੂਰੀਆਂ ਦੁਕਾਨਾਂ ਦੇ ਖੁੱਲ੍ਹਣ ਨਾਲ ਬਹੁਤੀਆਂ ਭੀੜਾਂ ਦੀ ਆਸ ਨਹੀਂ ਹੁੰਦੀ। ਲੋਕਾਂ ਦੀਆਂ ਭੀੜਾਂ ਸਬਜ਼ੀ ਮੰਡੀਆਂ ਵਿਚ, ਧਰਨਿਆਂ ਵਿਚ, ਕੀਤੇ ਜਾ ਰਹੇ ਮੁਜ਼ਾਹਰਿਆਂ ਵਿਚ ਅਤੇ ਹੋਰ ਅਨੇਕਾਂ ਤਰ੍ਹਾਂ ਦੇ ਸਮਾਗਮਾਂ ਵਿਚ ਹੀ ਵਧੇਰੇ ਜੁੜਦੀਆਂ ਹਨ। ਪ੍ਰਸ਼ਾਸਨ ਲਈ ਇਨ੍ਹਾਂ ਸਭ 'ਤੇ ਰੋਕਾਂ ਲਗਾਉਣਾ ਅਨੇਕਾਂ ਕਾਰਨਾਂ ਕਰਕੇ ਮੁਸ਼ਕਿਲ ਹੈ। ਪਰ ਇਨ੍ਹਾਂ ਨੂੰ ਵੇਖਦਿਆਂ ਛੋਟੇ ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦੇ ਕੰਮ ਵਿਚ ਰੁਕਾਵਟ ਨਹੀਂ ਪਾਈ ਜਾਣੀ ਚਾਹੀਦੀ। ਦੂਸਰੇ ਪਾਸੇ ਭੀੜਾਂ ਵਾਲੀਆਂ ਥਾਵਾਂ 'ਤੇ ਸਖ਼ਤ ਯੋਜਨਾਬੰਦੀ ਨਾਲ ਜ਼ਾਬਤਾ ਜ਼ਰੂਰ ਬਣਾਇਆ ਜਾਣਾ ਚਾਹੀਦਾ ਹੈ, ਤਾਂ ਜੋ ਲੋਕ ਲਾਪਰਵਾਹੀ ਦਿਖਾਉਂਦੇ ਹੋਏ ਇਨ੍ਹਾਂ ਥਾਵਾਂ 'ਤੇ ਨਾ ਜੁਟਣ। ਮੁੱਖ ਮੰਤਰੀ ਨੇ ਇਹ ਵੀ ਕਿਹਾ ਹੈ ਕਿ ਜੇਕਰ ਹਾਲਾਤ ਕਾਬੂ ਵਿਚ ਨਹੀਂ ਆਉਂਦੇ ਤਾਂ ਪੂਰਨ ਤਾਲਾਬੰਦੀ ਦੀ ਹਦਾਇਤ ਜਾਰੀ ਕਰਨੀ ਪਵੇਗੀ।
ਅਸੀਂ ਪਹਿਲਾਂ ਹੀ ਆਰਥਿਕ ਤੌਰ 'ਤੇ ਪੂਰੀ ਤਰ੍ਹਾਂ ਭੰਨੇ ਹੋਏ ਲੋਕਾਂ ਦਾ ਸ਼ਿਕੰਜਾ ਹੋਰ ਕੱਸਣ ਦੇ ਹੱਕ ਵਿਚ ਨਹੀਂ ਹਾਂ। ਡਿਗੀ ਹੋਈ ਆਰਥਿਕਤਾ ਅਤੇ ਭੁੱਖਮਰੀ ਆਪਣੇ-ਆਪ ਵਿਚ ਇਕ ਸਰਾਪ ਬਣ ਜਾਂਦੀ ਹੈ। ਇਸ ਲਈ ਜਿਥੇ ਸਰਕਾਰ ਨੂੰ ਬੇਹੱਦ ਚੌਕਸੀ ਨਾਲ ਲੋਕ ਜ਼ਾਬਤੇ ਲਈ ਯੋਜਨਾਬੰਦੀ ਕਰਨੀ ਹੋਵੇਗੀ, ਉਥੇ ਆਪਣੇ ਸਾਰੇ ਹੀਲੇ-ਵਸੀਲੇ ਵਰਤ ਕੇ ਸਿਹਤ ਸੇਵਾਵਾਂ ਨੂੰ ਵੀ ਮਜ਼ਬੂਤ ਕਰਨਾ ਹੋਵੇਗਾ। ਇਸ ਸਮੇਂ ਰਾਜ ਸਰਕਾਰ ਦੀ ਸਫਲਤਾ ਵੱਧ ਤੋਂ ਵੱਧ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਨਾਲ-ਨਾਲ ਇਲਾਜ ਲਈ ਲੋੜੀਂਦੀਆਂ ਦਵਾਈਆਂ ਅਤੇ ਹੋਰ ਉਪਕਰਣ ਮੁਹੱਈਆ ਕਰਨ ਵਿਚ ਹੋਵੇਗੀ। ਇਸ ਲਈ ਨਿੱਜੀ ਖੇਤਰ ਦੇ ਅਦਾਰਿਆਂ ਨੂੰ ਵੀ ਲੋਕ ਸੇਵਾ ਦੀ ਭਾਵਨਾ ਨਾਲ ਸਮਰਪਿਤ ਹੋ ਕੇ ਅੱਗੇ ਆਉਣ ਦੀ ਪ੍ਰੇਰਨਾ ਦੇਣੀ ਹੋਵੇਗੀ। ਨਿਰੰਤਰ ਕੀਤੇ ਜਾਣ ਵਾਲੇ ਇਨ੍ਹਾਂ ਸਾਂਝੇ ਯਤਨਾਂ ਨਾਲ ਹੀ ਇਸ ਮਹਾਂਮਾਰੀ 'ਤੇ ਕਾਬੂ ਪਾਇਆ ਜਾ ਸਕੇਗਾ।


-ਬਰਜਿੰਦਰ ਸਿੰਘ ਹਮਦਰਦ

27 ਸਾਲਾਂ ਬਾਅਦ ਬਿਲ ਤੇ ਮਲਿੰਦਾ ਹੋਏ ਵੱਖ

ਨੌਜਵਾਨ ਪੀੜ੍ਹੀ 'ਤੇ ਕੀ ਪ੍ਰਭਾਵ ਪਵੇਗਾ?

ਅੱਜਕਲ੍ਹ ਸੋਸ਼ਲ ਮੀਡੀਆ 'ਤੇ ਬਿਲ ਗੇਟਸ ਦੇ ਤਲਾਕ ਲੈਣ ਦੇ ਫ਼ੈਸਲੇ ਦੀ ਖ਼ਬਰ ਬਾਰੇ ਤਰ੍ਹਾਂ-ਤਰ੍ਹਾਂ ਦੇ ਸੰਦੇਸ਼ ਘੁੰਮ ਰਹੇ ਹਨ। ਸ਼ਾਇਦ ਹੀ ਕੋਈ ਅਜਿਹਾ ਬਸ਼ਿੰਦਾ ਹੋਵੇਗਾ ਜੋ ਮਾਈਕਰੋਸੋਫਟ ਦੇ ਸਹਿਬਾਨੀ ਬਿਲ ਗੇਟਸ ਨੂੰ ਜਾਣਦਾ ਨਾ ਹੋਵੇ, ਇਹ ਇਨਸਾਨ ਅਕਸਰ ਹੀ ਆਮ ਲੋਕਾਂ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ 'ਤੇ ਵਿਸ਼ੇਸ਼

ਜਬਰ ਦਾ ਮੁਕਾਬਲਾ ਸਬਰ ਨਾਲ ਕਰਨ ਵਾਲਾ ਸੂਰਬੀਰ ਯੋਧਾ ਬਾਬਾ ਬੀਰ ਸਿੰਘ ਨੌਰੰਗਾਬਾਦੀ

ਪਿੰਡ ਗੱਗੋਬੂਆ ਜ਼ਿਲ੍ਹਾ ਅੰਮ੍ਰਿਤਸਰ (ਹੁਣ ਤਰਨ ਤਾਰਨ) ਦੇ ਭਾਈ ਸੇਵਾ ਸਿੰਘ ਦੇ ਗ੍ਰਹਿ ਮਾਤਾ ਧਰਮ ਕੌਰ ਦੀ ਕੁੱਖੋਂ, ਸੰਤ ਅਤੇ ਸਿਪਾਹੀ ਦੇ ਗੁਣਾਂ ਨਾਲ ਭਰਪੂਰ ਬਾਬਾ ਬੀਰ ਸਿੰਘ ਦਾ ਜਨਮ ਤਿੰਨ ਸਾਵਣ 1825 ਬਿਕਰਮੀ ਮੁਤਾਬਿਕ ਜੁਲਾਈ 1768 ਨੂੰ ਹੋਇਆ। ਆਪ ਜੀ ਦੇ ਪਿਤਾ ਭਾਈ ...

ਪੂਰੀ ਖ਼ਬਰ »

ਭਾਰਤ ਮੱਧਕਾਲੀ ਚੋਣਾਂ ਵੱਲ

'ਸਬਕਾ ਸਾਥ ਸਬਕਾ ਵਿਕਾਸ' ਦੇ ਢਕਵੰਜ ਨਾਲ ਸੱਤਾ ਵਿਚ ਆ ਕੇ ਕਾਰਪੋਰੇਟਾਂ ਦੇ ਹੱਥਾਂ ਦੀ ਸ਼ਰ੍ਹੇਆਮ ਕਠਪੁਤਲੀ ਬਣ ਚੁੱਕੀ ਭਾਜਪਾ ਦੀ ਅਗਵਾਈ ਵਾਲੀ ਕੌਮੀ ਜਮਹੂਰੀ ਗੱਠਜੋੜ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਜੋ ਹਾਲਾਤ ਬਣਦੇ ਜਾ ਰਹੇ ਹਨ, ਉਹ ਮੱਧਕਾਲੀ ਚੋਣਾਂ ਵੱਲ ...

ਪੂਰੀ ਖ਼ਬਰ »

2021 ਦੀਆਂ ਚੋਣਾਂ-ਸੂਬਾ ਸਰਕਾਰਾਂ ਲਈ ਜਾਗਣ ਦਾ ਹੋਕਾ

ਪੱਛਮੀ ਬੰਗਾਲ, ਤਾਮਿਲਨਾਡੂ, ਕੇਰਲ, ਆਸਾਮ ਤੇ ਪੁਡੂਚੇਰੀ ਦੇ ਚੋਣ ਨਤੀਜੇ ਖੁਸ਼ੀਆਂ ਲੱਦੀ ਹੈਰਾਨੀ ਦੇਣ ਵਾਲੇ ਹਨ। ਆਸਾਮ ਨੂੰ ਛੱਡ ਕੇ ਸਾਰੀਆਂ ਥਾਵਾਂ ਉੱਤੇ ਰੱਬਾਂ ਦਾ ਰੱਬ ਬਣੀ ਭਾਜਪਾ ਨੂੰ ਮੂੰਹ ਦੀ ਖਾਣੀ ਪਈ ਹੈ। ਪੱਛਮੀ ਬੰਗਾਲ ਵਿਚ ਭਾਜਪਾ ਦੇ ਭਰਮ ਜਾਲ ਵਿਚ ਫਸੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX