ਤਾਜਾ ਖ਼ਬਰਾਂ


ਟੀ -20 ਵਿਸ਼ਵ ਕੱਪ :ਪਾਕਿਸਤਾਨ ਨੇ ਭਾਰਤ ਨੂੰ ਹਰਾਇਆ
. . .  1 day ago
ਭੋਪਾਲ ਵਿਚ "ਆਸ਼ਰਮ 3" ਵੈਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਹੰਗਾਮਾ, ਬਜਰੰਗ ਦਲ ਨੇ ਕੀਤੀ ਭੰਨਤੋੜ
. . .  1 day ago
ਟੀ -20 ਵਿਸ਼ਵ ਕੱਪ : ਪਾਕਿਸਤਾਨ ਨੇ 6 ਓਵਰਾਂ 'ਚ ਬਣਾਇਆ 43 ਦੌੜਾਂ
. . .  1 day ago
ਟੀ -20 ਵਿਸ਼ਵ ਕੱਪ : ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 152 ਦੌੜਾਂ ਦਾ ਟੀਚਾ
. . .  1 day ago
ਟੀ -20 ਵਿਸ਼ਵ ਕੱਪ : ਕਪਤਾਨ ਕੋਹਲੀ ਦੀ ਪਾਰੀ ਖਤਮ, 18 ਵੇਂ ਓਵਰ ਵਿਚ ਸ਼ਾਹੀਨ ਅਫਰੀਦੀ ਦਾ ਸ਼ਿਕਾਰ
. . .  1 day ago
ਟੀ -20 ਵਿਸ਼ਵ ਕੱਪ : ਭਾਰਤ ਨੇ 15 ਓਵਰਾਂ 'ਚ 100 ਦੌੜਾਂ ਬਣਾਈਆਂ
. . .  1 day ago
ਰਿਸ਼ਭ ਪੰਤ ਨੇ ਵੀ ਆਪਣੀ ਵਿਕਟ ਗੁਆਈ , ਭਾਰਤ ਨੂੰ ਚੌਥਾ ਝਟਕਾ
. . .  1 day ago
ਭਾਜਪਾ ਕਲ੍ਹ ਦੀ ਪੰਜਾਬ ਸਰਬ ਦਲ ਮੀਟਿੰਗ ਦਾ ਬਾਈਕਾਟ ਕਰੇਗੀ- ਅਸ਼ਵਨੀ ਸ਼ਰਮਾ
. . .  1 day ago
ਚੰਡੀਗੜ੍ਹ,24 ਅਕਤੂਬਰ - ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਹਿਣਾ ਹੈ ਕਿ ਕਾਂਗਰਸ ਬੇਰੁਜ਼ਗਾਰੀ ਅਤੇ ਨਸ਼ੇ ਨੂੰ ਠੱਲ੍ਹ ਪਾਉਣ ਦੇ ਲਈ ਸਰਬ ਦਲ ਮੀਟਿੰਗ ਕਿਉਂ ਨਹੀਂ ਬੁਲਾ ਰਹੀ ਹੈ ? ਜਿਹਨਾਂ ਕਾਰਨਾਂ ਕਰਕੇ ਪੰਜਾਬ ਤਬਾਹੀ ਦੀ ...
ਟੀ -20 ਵਿਸ਼ਵ ਕੱਪ : ਭਾਰਤ ਦੀ ਬਹੁਤ ਖਰਾਬ ਸ਼ੁਰੂਆਤ, 31 ਦੌੜਾਂ 'ਤੇ 3 ਵਿਕਟਾਂ ਡਿੱਗੀਆਂ, ਸੂਰਯ ਕੁਮਾਰ ਯਾਦਵ ਆਊਟ
. . .  1 day ago
ਟੀ-20 ਵਿਸ਼ਵ ਕੱਪ : ਭਾਰਤ ਦੇ 2 ਖਿਡਾਰੀ ਆਊਟ
. . .  1 day ago
ਸ਼ਾਰਜਾਹ ,24 ਅਕਤੂਬਰ : ਭਾਰਤ ਅਤੇ ਪਾਕਿਸਤਾਨ ਵਿਚਾਲੇ ਯੂ.ਏ.ਈ. ਅਤੇ ਓਮਾਨ ਵਿਚ ਖੇਡੇ ਜਾ ਰਹੇ ਟੀ -20 ਵਿਸ਼ਵ ਵਿਚ ਮੈਚ ਸ਼ੁਰੂ ਹੋ ਗਿਆ ਹੈ। ਇਸ ਮੈਚ ਵਿਚ ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਨੇ ...
ਰਾਜੂ ਰਾਮਗੜ੍ਹ ਸਰਦਾਰਾਂ ਨੂੰ ਬਣਾਇਆ ਟਰਾਂਸਪੋਰਟ ਵਿੰਗ ਦਾ ਕੌਮੀ ਸੀਨੀਅਰ ਮੀਤ ਪ੍ਰਧਾਨ
. . .  1 day ago
ਮਲੌਦ (ਲੁਧਿਆਣਾ), 24 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ) - ਹਲਕਾ ਪਾਇਲ ਦੇ ਯੂਥ ਕਾਂਗਰਸੀ ਆਗੂ ਰਾਜਿੰਦਰ ਸਿੰਘ ਰਾਜੂ ਰਾਮਗੜ੍ਹ ਸਰਦਾਰਾਂ ਨੇ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਮੂਲੀਅਤ...
ਸ਼੍ਰੀਲੰਕਾ ਨੇ ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਟੀ-20 ਵਿਸ਼ਵ ਕੱਪ : ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਕੁਝ ਸਮੇਂ ਵਿਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਸ਼ਾਨਦਾਰ ਮੈਚ, ਟੌਸ 'ਤੇ ਨਜ਼ਰ
. . .  1 day ago
ਲੌਂਗੋਵਾਲ ’ਚ ਨਹੀਂ ਰੁਕਿਆ ਡੇਂਗੂ ਦਾ ਕਹਿਰ, ਅੱਜ ਹੋਈ ਪੰਜਵੀਂ ਮੌਤ
. . .  1 day ago
ਲੌਂਗੋਵਾਲ, 24 ਅਕਤੂਬਰ (ਵਿਨੋਦ, ਖੰਨਾ) ਲੌਂਗੋਵਾਲ ਵਿਖੇ ਡੇਂਗੂ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਇੱਥੇ ਇਕੋ ਪਰਿਵਾਰ ’ਚ 3 ਮੌਤਾਂ ਤੋਂ ਬਾਅਦ ਲਗਾਤਾਰ ਹੋ ਰਹੀਆਂ ਮੌਤਾਂ ਕਾਰਨ ਘਰਾਂ ਦੇ ਘਰ ਬਰਬਾਦ ਹੋ ਰਹੇ ਹਨ। ਅੱਜ ਇੱਥੋਂ ਦੇ ਕਾਰੋਬਾਰੀ...
ਰੂਸ ਵਿਚ ਕੋਰੋਨਾ ਦੇ ਵਧੇ ਮਾਮਲੇ , ਸੇਂਟ ਪੀਟਰਸਬਰਗ ਵਿਚ 30 ਅਕਤੂਬਰ ਤੋਂ 7 ਨਵੰਬਰ ਤੱਕ ਤਾਲਾਬੰਦੀ
. . .  1 day ago
ਬੇਮੌਸਮੀ ਮੀਂਹ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇਗਾ - ਉਪ ਮੁੱਖ ਮੰਤਰੀ ਸੋਨੀ
. . .  1 day ago
ਅੰਮ੍ਰਿਤਸਰ , 24 ਅਕਤੂਬਰ -ਉਪ ਮੁੱਖ ਮੰਤਰੀ ਸ੍ਰੀ ਓ. ਪੀ .ਸੋਨੀ ਨੇ ਕਿਹਾ ਹੈ ਕਿ ਪੰਜਾਬ ਵਿਚ ਕੱਲ੍ਹ ਅਤੇ ਅੱਜ ਪਏ ਬੇਮੌਸਮੀ ਮੀਂਹ ਕਾਰਨ ਕਿਸਾਨਾਂ ਦਾ ਜੋ ਨੁਕਸਾਨ ਹੋਇਆ ਹੈ, ਸਰਕਾਰ ਉਸ ਦਾ ਯੋਗ ਮੁਆਵਜ਼ਾ ਦੇਵੇਗੀ। ਅੱਜ ...
ਪੰਜਾਬ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਮੋਦੀ ਦੇ ਇਸ਼ਾਰੇ 'ਤੇ ਚੱਲ ਰਹੀਆਂ - ਰਾਘਵ ਚੱਢਾ
. . .  1 day ago
ਨਵੀਂ ਦਿੱਲੀ, 24 ਅਕਤੂਬਰ - ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਰਾਘਵ ਚੱਢਾ ਨੇ ਕਿਹਾ ਕਿ ਪੰਜਾਬ 'ਚ ਸਾਰੀਆਂ ਰਾਜਨੀਤਿਕ ਪਾਰਟੀਆਂ ਕੇਜਰੀਵਾਲ ਖ਼ਿਲਾਫ਼ ਹੋਈਆਂ ਇੱਕਜੁੱਟ। ਕੇਜਰੀਵਾਲ ਦੇ ਵਧਦੇ ਕਦਮਾਂ....
ਭਾਰਤ ਦੀ ਜਿੱਤ ਲਈ ਲੁਧਿਆਣਾ 'ਚ ਹਵਨ ਯੱਗ
. . .  1 day ago
ਲੁਧਿਆਣਾ,24 ਅਕਤੂਬਰ (ਪਰਮਿੰਦਰ ਸਿੰਘ ਅਹੂਜਾ) ਭਾਰਤ ਤੇ ਪਾਕਿਸਤਾਨ ਵਿਚਾਲੇ ਸ਼ਾਮ ਨੂੰ ਹੋਣ ਵਾਲੇ ਕ੍ਰਿਕਟ ਮੈਚ ਵਿਚ ਭਾਰਤ ਦੀ ਜਿੱਤ ਲਈ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਲੋਕਾਂ ਵਲੋਂ ਪ੍ਰਾਰਥਨਾਵਾਂ ਕੀਤੀਆਂ ਜਾ ਰਹੀਆਂ ਹਨ। ਜਿਸ ਤਹਿਤ ਹੈਬੋਵਾਲ ਦੇ ....
ਪੰਜਾਬ ਭਾਜਪਾ ਦਾ ਕਾਂਗਰਸ ਦੀ ਟਵਿੱਟਰ ਵਾਰ 'ਤੇ ਹਮਲਾ
. . .  1 day ago
ਚੰਡੀਗੜ੍ਹ, 24 ਅਕਤੂਬਰ - ਭਾਜਪਾ ਦੇ ਜਨਰਲ ਸਕੱਤਰ ਡਾਕਟਰ ਸੁਭਾਸ਼ ਸ਼ਰਮਾ ਨੇ ਕਿਹਾ ਕਿ ਇਹ ਸਾਰਾ ਡਰਾਮਾ ਅਤੇ ਖਾਣਾ ਕਾਂਗਰਸ ਹਾਈ ਕਮਾਂਡ ਵਲੋਂ ਪੰਜਾਬ ਦੇ ਅਸਲ ਮੁੱਦਿਆਂ ਤੋਂ ਪੰਜਾਬੀਆਂ ਦਾ ਧਿਆਨ ਹਟਾਉਣ ਲਈ ਰਚਿਆ ਗਿਆ ਡਰਾਮਾ ਹੈ। ਸਿੱਧੂ ਅਤੇ ਮਨੀਸ਼ ਤਿਵਾੜੀ....
ਹਰਦੇਵ ਸਿੰਘ ਹੰਜਰਾ ਵਰਕਰਾਂ ਸਮੇਤ ਅਕਾਲੀ ਦਲ 'ਚ ਹੋਏ ਸ਼ਾਮਿਲ
. . .  1 day ago
ਚੰਡੀਗੜ੍ਹ,24 ਅਕਤੂਬਰ (ਸੁਰਿੰਦਰਪਾਲ) ਸੁਖਬੀਰ ਬਾਦਲ ਦੀ ਪ੍ਰਧਾਨਗੀ ਹੇਠ ਵਿਧਾਨ ਸਭਾ ਹਲਕਾ ਸੁਨਾਮ ਤੋਂ ਅਕਾਲੀ ਦਲ ਦੇ ਉਮੀਦਵਾਰ ਬਲਦੇਵ ਮਾਨ, ਹਰਦੇਵ ਸਿੰਘ ਹੰਜਰਾ (ਸਾਬਕਾ ਚੇਅਰਮੈਨ ਨਗਰ ਨਿਗਮ ਸੁਨਾਮ) ਵਰਕਰਾਂ ਸਮੇਤ ਅਕਾਲੀ ਦਲ...
ਸਬ ਡਿਵੀਜ਼ਨ ਤਪਾ ਦੇ ਓਮ ਪ੍ਰਕਾਸ਼ ਹੋਣਗੇ ਐੱਸ.ਡੀ.ਐਮ.
. . .  1 day ago
ਤਪਾ ਮੰਡੀ 24 ਅਕਤੂਬਰ( ਵਿਜੇ ਸ਼ਰਮਾ ) ਪੰਜਾਬ ਸਰਕਾਰ ਵਲੋਂ ਵੱਡੇ ਪੱਧਰ 'ਤੇ ਕੀਤੀਆਂ ਤਾਜ਼ਾ ਬਦਲੀਆਂ ਮੁਤਾਬਿਕ ਤਪਾ ਸਬ ਡਵੀਜ਼ਨ ਦੇ ਐੱਸ.ਡੀ.ਐਮ. ਓਮ ਪ੍ਰਕਾਸ਼ ਹੋਣਗੇ। ਦੱਸਣਯੋਗ ਹੈ ਕਿ ਐੱਸ.ਡੀ.ਐਮ....
ਸੜਕ ਹਾਦਸੇ 'ਚ ਭਰਾ ਦੀ ਮੌਤ, ਦੋ ਭੈਣਾਂ ਜ਼ਖ਼ਮੀ
. . .  1 day ago
ਲਹਿਰਾਗਾਗਾ, 24 ਅਕਤੂਬਰ (ਅਸ਼ੋਕ ਗਰਗ) ਸਥਾਨਕ ਟਰੱਕ ਯੂਨੀਅਨ ਵਾਲੀ ਸਾਈਡ ਓਵਰ ਬ੍ਰਿਜ ਕੋਲ ਟਰੱਕ ਤੇ ਮੋਟਰ ਸਾਈਕਲ ਵਿਚਕਾਰ ਹੋਈ ਟੱਕਰ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਤ ਅਤੇ ਉਸ ਦੀਆਂ ਦੋ ਭੈਣਾਂ ਦੇ ਜ਼ਖਮੀ ਹੋ ਜਾਣ ਦੀ ਦੁਖਦਾਈ....
ਬੇਮੌਸਮੀ ਬਰਸਾਤ ਕਾਰਨ ਝੋਨੇ ਦੀ ਖ਼ਰੀਦ ਤੇ ਵਾਢੀ 'ਤੇ ਲੱਗੀ ਬਰੇਕ
. . .  1 day ago
ਲਹਿਰਾਗਾਗਾ, 24 ਅਕਤੂਬਰ (ਅਸ਼ੋਕ ਗਰਗ) ਅੱਜ ਤੜਕਸਾਰ ਹੋਈ ਤੇਜ਼ ਬਰਸਾਤ ਕਾਰਨ ਝੋਨੇ ਦੀ ਵਾਢੀ ਅਤੇ ਖ਼ਰੀਦ ਪ੍ਰਬੰਧਾਂ ਵਿਚ ਆਈ ਤੇਜ਼ੀ ਨੂੰ ਇਕਦਮ ਬਰੇਕਾਂ ਲੱਗ ਗਈਆਂ ਹਨ। ਬਰਸਾਤ ਕਾਰਨ ਕਿਸਾਨਾਂ ਦੀ ਚਿੰਤਾ ਵਧ ਗਈ ਹੈ। ਕਿਸਾਨਾਂ ਵਲੋਂ ਮੰਡੀਆਂ ਵਿਚ ਝੋਨੇ ਦੀਆਂ ....
ਭਾਰੀ ਮੀਂਹ ਅਤੇ ਗੜੇਮਾਰੀ ਨੇ 1121 ਦੀ ਫ਼ਸਲ 'ਤੇ ਫੇਰਿਆ ਸੁਹਾਗਾ
. . .  1 day ago
ਬੱਚੀਵਿੰਡ, 24 ਅਕਤੂਬਰ (ਬਲਦੇਵ ਸਿੰਘ ਕੰਬੋ) -ਕੱਲ੍ਹ ਸ਼ਾਮ ਭਾਰੀ ਬਾਰਸ਼ ਅਤੇ ਗੜੇਮਾਰੀ ਨਾਲ ਬੱਚੀ ਵਿੰਡ ਅਤੇ ਇਸ ਦੇ ਆਸ-ਪਾਸ ਦੇ ਖੇਤਰ ਵਿਚ ਬਾਸਮਤੀ ਦੀ 1121 ਕਿਸਮ ਦੀ ਫ਼ਸਲ ਦੇ ਸੱਥਰ ਵਿਛ ਗਏ। ਕਿਸਾਨਾਂ ਨੇ ਦੱਸਿਆ ਕਿ ਇਸ ਬੇਮੌਸਮੀ....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਸੱਤਾਧਾਰੀਆਂ ਨੂੰ ਗ਼ਰੀਬਾਂ ਦੇ ਉਦਾਰ ਅਤੇ ਭਲੇ ਬਾਰੇ ਸੋਚਣਾ ਚਾਹੀਦਾ ਹੈ। -ਮਹਾਤਮਾ ਗਾਂਧੀ

ਫ਼ਤਹਿਗੜ੍ਹ ਸਾਹਿਬ

ਨਸ਼ੀਲੇ ਟੀਕਿਆਂ ਤੇ ਨਸ਼ੀਲੀਆਂ ਸ਼ੀਸ਼ੀਆਂ ਸਮੇਤ 2 ਗਿ੍ਫ਼ਤਾਰ

ਫ਼ਤਹਿਗੜ੍ਹ ਸਾਹਿਬ, 9 ਮਈ (ਬਲਜਿੰਦਰ ਸਿੰਘ)-ਥਾਣਾ ਬਡਾਲੀ ਆਲਾ ਸਿੰਘ ਦੀ ਪੁਲਿਸ ਵਲੋਂ 2 ਨੌਜਵਾਨਾਂ ਨੂੰ ਨਸ਼ੀਲੇ ਟੀਕੇ ਅਤੇ ਸ਼ੀਸ਼ੀਆਂ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਦਰਜ ਕੀਤੇ ਮੁਕੱਦਮੇ ਮੁਤਾਬਿਕ ਥਾਣਾ ਬਡਾਲੀ ਆਲਾ ਸਿੰਘ ਦੇ ਐੱਸ. ਐੱਚ. ਓ. ਇੰਸ. ਨਵਦੀਪ ਸਿੰਘ ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਮਨਮੋਹਨ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਭੈੜੇ ਅਨਸਰਾਂ ਖ਼ਿਲਾਫ਼ ਆਰੰਭੀ ਮੁਹਿੰਮ ਤਹਿਤ ਜੀ. ਟੀ. ਰੋਡ ਟੀ. ਪੁਆਇੰਟ ਰਜਿੰਦਰਗੜ੍ਹ ਵਿਖੇ ਕੀਤੀ ਨਾਕਾਬੰਦੀ ਦੌਰਾਨ ਰਾਜਪੁਰਾ ਸਰਹਿੰਦ ਰਾਹੀਂ ਰਾਜਿੰਦਰਗੜ੍ਹ ਵੱਲ ਨੂੰ ਆ ਰਹੇ 2 ਨੌਜਵਾਨਾਂ ਨੂੰ ਸ਼ੱਕੀ ਹਾਲਤ 'ਚ ਰੋਕਿਆ ਗਿਆ ਅਤੇ ਉਨ੍ਹਾਂ ਦੀ ਤਲਾਸ਼ੀ ਲੈਣ ਲਈ ਥਾਣਾ ਬਡਾਲੀ ਆਲਾ ਸਿੰਘ ਦੇ ਐੱਸ. ਐੱਚ. ਓ. ਨੂੰ ਮੌਕੇ 'ਤੇ ਬੁਲਾਇਆ ਗਿਆ ਅਤੇ ਉਨ੍ਹਾਂ ਦੀ ਮੌਜੂਦਗੀ 'ਚ ਉਕਤ ਦੋਵੇਂ ਨੌਜਵਾਨਾਂ ਦੀ ਤਲਾਸ਼ੀ ਲਏ ਜਾਣ 'ਤੇ ਉਨ੍ਹਾਂ ਪਾਸੋਂ 450 ਨਸ਼ੀਲੇ ਟੀਕੇ ਅਤੇ 450 ਸ਼ੀਸ਼ੀਆਂ ਬਰਾਮਦ ਹੋਈਆਂ | ਪੁਲਿਸ ਪਾਰਟੀ ਨੇ ਤੁਰੰਤ ਉਕਤ ਨੌਜਵਾਨਾਂ ਨੂੰ ਗਿ੍ਫ਼ਤਾਰ ਕਰ ਲਿਆ, ਜਿਨ੍ਹਾਂ ਦੀ ਪਛਾਣ ਅਰਜੁਨ ਟੰਡਨ ਵਾਸੀ ਸਿਟੀ ਜਲੰਧਰ ਹਾਲ ਵਾਸੀ ਲੰਬਾ ਪਿੰਡ ਚੌਂਕ ਅਤੇ ਵਿਸ਼ਾਲ ਬੱਤਰਾ ਵਾਸੀ ਸਿਟੀ ਜਲੰਧਰ ਵਜੋਂ ਦੱਸੀ ਗਈ ਹੈ | ਇੰਸ: ਨਵਦੀਪ ਸਿੰਘ ਨੇ ਦੱਸਿਆ ਕਿ ਅਰਜੁਨ ਅਤੇ ਵਿਸ਼ਾਲ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਅਦਾਲਤ 'ਚ ਪੇਸ਼ ਕੀਤਾ ਜਾ ਰਿਹਾ ਹੈ |

ਟਾਵਰ 'ਤੇ ਚੜ੍ਹੇ ਬੇਰੁਜ਼ਗਾਰ ਅਧਿਆਪਕਾਂ ਦੇ ਹੱਕ 'ਚ ਡੀ. ਟੀ. ਐੱਫ. ਨੇ ਦਿੱਤਾ ਧਰਨਾ

ਪਟਿਆਲਾ, 9 ਮਈ (ਗੁਰਵਿੰਦਰ ਸਿੰਘ ਔਲਖ)-ਡਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਪੰਜਾਬ ਦੀ ਪਟਿਆਲਾ ਇਕਾਈ ਵਲੋਂ ਪਿਛਲੇ 50 ਦਿਨਾਂ ਤੋਂ 200 ਫੁੱਟ ਉੱਚੇ ਬੀ. ਐੱਸ. ਐੱਨ. ਐੱਲ. ਟਾਵਰ 'ਤੇ ਬੈਠੇ ਬੇਰੁਜ਼ਗਾਰਾਂ ਅਧਿਆਪਕ ਦੇ ਹੱਕ 'ਚ ਹਾਅ ਦਾ ਨਾਅਰਾ ਮਾਰਦੇ ਹੋਏ ਸਥਾਨਕ ਬੀ. ਐੱਸ. ਐੱਨ. ...

ਪੂਰੀ ਖ਼ਬਰ »

ਸੜਕ ਬਣਾਉਣ ਲਈ ਵਰਤੀ ਘਟੀਆ ਸਮੱਗਰੀ ਦੀ ਜਾਂਚ ਹੋਵੇ-ਜੱਸੀ ਸੋਹੀਆਂ ਵਾਲਾ

ਨਾਭਾ, 9 ਮਈ (ਕਰਮਜੀਤ ਸਿੰਘ)-ਆਮ ਆਦਮੀ ਪਾਰਟੀ ਹਲਕਾ ਨਾਭਾ ਦੇ ਆਗੂ ਅਤੇ ਐੱਸ.ਸੀ. ਵਿੰਗ ਪੰਜਾਬ ਦੇ ਜੁਆਇੰਟ ਸੈਕਟਰੀ ਜੱਸੀ ਸੋਹੀਆਂ ਵਾਲਾ ਨੇ ਦੋਸ਼ ਲਗਾਇਆ ਕਿ ਜੋ ਮੜਖਾਨਾ ਚੌਕ ਤੋਂ ਭੋਜੋਮਾਜਰੀ ਤੱਕ ਜਾਣ ਵਾਲੀ ਸੜਕ ਬਣਾਈ ਜਾ ਰਹੀ ਹੈ, ਉਸ ਉੱਪਰ ਬਿਲਕੁਲ ਘਟੀਆ ਕਿਸਮ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਨੇ ਤਾਲਾਬੰਦੀ ਵਿਰੁੱਧ ਧਰਨਾ ਦੇਣ ਮਗਰੋਂ ਕੱਢਿਆ ਰੋਸ ਮਾਰਚ

ਪਾਤੜਾਂ, 9 ਮਈ (ਜਗਦੀਸ਼ ਸਿੰਘ ਕੰਬੋਜ)-ਸਰਕਾਰ ਵਲੋਂ ਕੀਤੀ ਗਈ ਤਾਲਾਬੰਦੀ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਇਕ ਧਰਨਾ ਦੇ ਕੇ ਸਰਕਾਰ ਦੇ ਖ਼ਿਲਾਫ਼ ਜਿੱਥੇ ਨਾਅਰੇਬਾਜ਼ੀ ਕੀਤੀ, ਉੱਥੇ ਹੀ ਦੁਕਾਨਦਾਰਾਂ ਨੰੂ ਦੁਕਾਨਾਂ ਖੋਲ੍ਹਣ ਤੇ ਕਿਸੇ ਤਰਾਂ ਦੀ ਪੁਲਿਸ ਕਾਰਵਾਈ ...

ਪੂਰੀ ਖ਼ਬਰ »

ਥੈਲਾਸੀਮੀਕ ਸੁਸਾਇਟੀ ਨੇ ਕੋਰੋਨਾ ਦੀ ਰੋਕਥਾਮ ਲਈ ਵੰਡੇ ਮਾਸਕ

ਰਾਜਪੁਰਾ, 9 ਮਈ (ਰਣਜੀਤ ਸਿੰਘ)-ਮਿਸ਼ਨ ਫ਼ਤਿਹ ਤਹਿਤ ਸਮਾਜ ਸੇਵੀ ਸੰਸਥਾ ਥੈਲਾਸੀਮੀਕ ਚਿਲਡਰਨਜ਼ ਵੈੱਲਫੇਅਰ ਸੁਸਾਇਟੀ ਦੇ ਮੈਂਬਰਾਂ ਨੇ ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਲੋਕਾਂ ਨੂੰ ਜਾਗਰੂਕ ਕੀਤਾ | ਇਸ ਮੌਕੇ ਤੇ ਲੋਕਾਂ ਨੂੰ ਮਾਸਕ ਅਤੇ ਸੈਨੇਟਾਈਜ਼ਰ ਵੰਡੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 102 ਨਵੇਂ ਮਾਮਲੇ, 2 ਦੀ ਮੌਤ

ਫ਼ਤਹਿਗੜ੍ਹ ਸਾਹਿਬ, 9 ਮਈ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਜਿਸ ਤੇਜ਼ੀ ਨਾਲ ਕੋਰੋਨਾ ਪੀੜਤਾਂ ਦੀ ਗਿਣਤੀ 'ਚ ਵਾਧਾ ਹੋ ਰਿਹਾ ਹੈ, ਉਸੇ ਤਰ੍ਹਾਂ ਕੋਰੋਨਾ ਮਿ੍ਤਕਾਂ ਦੀ ਗਿਣਤੀ ਵੀ ਨਾਲੋਂ ਨਾਲ ਵੱਧ ਰਹੀ ਹੈ ਜਿਸ ਦੇ ਚੱਲਦਿਆਂ ਅੱਜ ਜ਼ਿਲ੍ਹੇ 'ਚ 2 ਕੋਰੋਨਾ ...

ਪੂਰੀ ਖ਼ਬਰ »

ਨਿੱਜੀ ਹਸਪਤਾਲ ਸਿਹਤ ਵਿਭਾਗ ਤੇ ਸਰਕਾਰ ਦੇ ਹੁਕਮਾਂ ਦੀ ਇੰਨ-ਬਿੰਨ ਪਾਲਣਾ ਕਰਨ- ਡਾ. ਚੌਹਾਨ

ਖਮਾਣੋਂ, 9 ਮਈ (ਮਨਮੋਹਨ ਸਿੰਘ ਕਲੇਰ)-ਸੀਨੀਅਰ ਮੈਡੀਕਲ ਅਫ਼ਸਰ ਡਾ. ਨਰੇਸ਼ ਚੌਹਾਨ ਨੇ ਬਲਾਕ ਖਮਾਣੋਂ ਦੇ ਸਮੂਹ ਨਿੱਜੀ ਹਸਪਤਾਲਾਂ ਨੂੰ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਕੋਵਿਡ ਮਹਾਂਮਾਰੀ ਨਾਲ ਨਿਪਟਣ ਲਈ ਜਾਰੀ ਕੀਤੇ ਗਏ ਵੱਖ-ਵੱਖ ਹੁਕਮਾਂ ਨੂੰ ਇੰਨ-ਬਿੰਨ ...

ਪੂਰੀ ਖ਼ਬਰ »

ਝੁੱਗੀ 'ਚ ਅਚਾਨਕ ਅੱਗ ਲੱਗਣ ਕਾਰਨ 2 ਬੱਚਿਆਂ ਸਮੇਤ 3 ਝੁਲਸੇ

ਜਟਾਣਾ ਉੱਚਾ, 9 ਮਈ (ਮਨਮੋਹਨ ਸਿੰਘ ਕਲੇਰ)-ਪਿੰਡ ਜਟਾਣਾ ਉੱਚਾ ਵਿਖੇ ਝੁੱਗੀ 'ਚ ਰਹਿ ਰਹੇ ਇਕ ਪ੍ਰਵਾਸੀ ਮਜ਼ਦੂਰਾਂ ਦੀ ਝੁੱਗੀ 'ਚ ਅਚਾਨਕ ਅੱਗ ਲੱਗਣ ਨਾਲ 2 ਬੱਚਿਆਂ ਸਮੇਤ ਕੁੱਲ 3 ਵਿਅਕਤੀਆਂ ਦੇ ਬੁਰੀ ਤਰ੍ਹਾਂ ਝੁਲਸ ਜਾਣ ਦੀ ਖ਼ਬਰ ਮਿਲੀ ਹੈ | ਪਿੰਡ ਦੇ ਕਿਸਾਨ ਹਰਜੀਤ ...

ਪੂਰੀ ਖ਼ਬਰ »

ਫ਼ਤਹਿਗੜ੍ਹ ਸਾਹਿਬ ਵਿਖੇ ਮਲਟੀ ਸਪੈਸ਼ਲਿਟੀ ਹਸਪਤਾਲ ਕਾਇਮ ਕੀਤਾ ਜਾਵੇ-ਜਸਟਿਸ ਨਿਰਮਲ ਸਿੰਘ

ਬਸੀ ਪਠਾਣਾਂ, 9 ਮਈ (ਗੁਰਬਚਨ ਸਿੰਘ ਰੁਪਾਲ)-ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਦੇ ਟਰੱਸਟੀ ਅਤੇ ਸਾਬਕਾ ਵਿਧਾਇਕ ਜਸਟਿਸ ਨਿਰਮਲ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਾਗੀਰ ਕੌਰ ਸਮੇਤ ਸਮੁੱਚੀ ਸਿੱਖ ਲੀਡਰਸ਼ਿਪ ਨੂੰ ...

ਪੂਰੀ ਖ਼ਬਰ »

ਨਗਰ ਪੰਚਾਇਤ ਖਮਾਣੋਂ ਵਲੋਂ ਕੌਂਸਲਰ ਨੂੰ ਨਹੀਂ ਦਿੱਤੀ ਜਾ ਰਹੀ ਆਰ. ਟੀ. ਆਈ. ਸਬੰਧੀ ਜਾਣਕਾਰੀ

ਖਮਾਣੋਂ, 9 ਮਈ (ਜੋਗਿੰਦਰ ਪਾਲ)-ਨਗਰ ਪੰਚਾਇਤ ਖਮਾਣੋਂ ਦੇ ਵਾਰਡ ਨੰ-4 ਤੋਂ ਕੌਂਸਲਰ ਰਣਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੋਸ਼ ਲਗਾਇਆ ਕਿ ਨਗਰ ਪੰਚਾਇਤ ਖਮਾਣੋਂ ਦੇ ਆਰ. ਟੀ. ਆਈ. ਨਾਲ ਸਬੰਧਿਤ ਮੁਲਾਜ਼ਮ ਉਸ ਨੂੰ ਸੂਚਨਾ ਐਕਟ ਅਧੀਨ ਜਾਣਕਾਰੀ ਨਹੀਂ ਦੇ ਰਹੇ | ਉਨ੍ਹਾਂ ...

ਪੂਰੀ ਖ਼ਬਰ »

ਮੋਬਾਈਲ ਚੋਰੀ ਦੇ ਦੋਸ਼ 'ਚ 2 ਨੌਜਵਾਨ ਗਿ੍ਫ਼ਤਾਰ

ਫ਼ਤਹਿਗੜ੍ਹ ਸਾਹਿਬ, 9 ਮਈ (ਬਲਜਿੰਦਰ ਸਿੰਘ)-ਥਾਣਾ ਫ਼ਤਹਿਗੜ੍ਹ ਸਾਹਿਬ ਪੁਲਿਸ ਵਲੋਂ 2 ਨੌਜਵਾਨਾਂ ਨੂੰ ਮੋਬਾਈਲ ਚੋਰੀ ਦੇ ਦੋਸ਼ਾਂ ਤਹਿਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪ੍ਰਾਪਤ ਹੋਈ ਜਾਣਕਾਰੀ ਮੁਤਾਬਿਕ ਥਾਣਾ ਫ਼ਤਹਿਗੜ੍ਹ ਸਾਹਿਬ 'ਚ ਤਾਇਨਾਤ ਸਹਾਇਕ ...

ਪੂਰੀ ਖ਼ਬਰ »

ਫ਼ੋਟੋਗ੍ਰਾਫ਼ੀ ਸਬੰਧੀ ਵੈਬੀਨਾਰ ਕਰਵਾਇਆ

ਪਟਿਆਲਾ, 9 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਇਲੈਕਟ੍ਰਾਨਿਕਸ ਅਤੇ ਕਮਿਊਨੀਕੇਸ਼ਨ ਵਿਭਾਗ ਵਲੋਂ ਆਨਲਾਈਨ ਮਾਧਿਅਮ ਰਾਹੀਂ ਫ਼ੋਟੋਗ੍ਰਾਫ਼ੀ ਦੇ ਬੁਨਿਆਦੀ ਨੁਕਤਿਆਂ ਅਤੇ ਮੋਬਾਈਲ ਰਾਹੀਂ ਪੋ੍ਰਫੈਸ਼ਨਲ ਫ਼ੋਟੋਗਰਾਫ਼ੀ ਸਬੰਧੀ ਇਕ ...

ਪੂਰੀ ਖ਼ਬਰ »

ਕੋਰੋਨਾ ਦੌਰਾਨ ਮੁੱਖ ਮੰਤਰੀ ਦੇ ਸ਼ਹਿਰ 'ਚ ਨਹੀਂ ਹੋ ਰਹੀ ਸੈਨੀਟਾਈਜੇਸ਼ਨ-ਬਿੰਨੀ

ਪਟਿਆਲਾ, 9 ਮਈ (ਗੁਰਪ੍ਰੀਤ ਸਿੰਘ ਚੱਠਾ)-ਕੋਰੋਨਾ ਵਾਇਰਸ ਦੇ ਦੇਸ਼ 'ਚ ਨਿੱਤ ਲੱਖਾਂ ਕੇਸ ਨਵੇਂ ਆ ਰਹੇ ਹਨ ਅਤੇ ਹਜ਼ਾਰਾਂ ਲੋਕਾਂ ਦੀ ਮੌਤ ਹੋ ਰਹੀ ਹੈ ਪਰ ਪੰਜਾਬ ਸਰਕਾਰ ਇਸ ਤੋਂ ਕੁਝ ਸਬਕ ਨਹੀਂ ਲੈ ਰਹੀ | ਪੰਜਾਬ ਵਾਸੀ ਮੁੱਢਲੀ ਸਹੂਲਤਾਂ ਤੋਂ ਵੀ ਵਾਂਝੇ ਰਹਿ ਰਹੇ ਹਨ | ...

ਪੂਰੀ ਖ਼ਬਰ »

ਜਾਅਲੀ ਕਾਗ਼ਜ਼ ਬਣਵਾ ਕੇ ਗੱਡੀ ਵੇਚਣ ਵਾਲੇ ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ

ਪਟਿਆਲਾ, 9 ਮਈ (ਗੁਰਵਿੰਦਰ ਸਿੰਘ ਔਲਖ)-ਥਾਣਾ ਸਿਵਲ ਲਾਇਨ ਦੀ ਪੁਲਿਸ ਵਲੋਂ ਜਾਅਲੀ ਕਾਗ਼ਜ਼ ਪੱਤਰਾਂ ਨਾਲ ਗੱਡੀ ਵੇਚਣ ਵਾਲੇ ਪਤੀ-ਪਤਨੀ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਸੁਖਵਿੰਦਰ ਸਿੰਘ ਵਾਸੀ ਜੁਝਾਰ ਨਗਰ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ...

ਪੂਰੀ ਖ਼ਬਰ »

ਤਾਲਾਬੰਦੀ ਦੌਰਾਨ ਲੋਕਾਂ ਨੂੰ ਦਵਾਈਆਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਸੰਧੂ

ਦੇਵੀਗੜ੍ਹ, 9 ਮਈ (ਰਾਜਿੰਦਰ ਸਿੰਘ ਮੌਜੀ)-ਦੇਵੀਗੜ੍ਹ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਰਣਜੀਤ ਸਿੰਘ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੋਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਲੈ ਕੇ ਸਰਕਾਰ ਵਲੋਂ ਮਿੰਨੀ ਲਾਕਡਾਊਨ ਅਤੇ ਕਰਫ਼ਿਊ ਲਗਾਉਣ ਦੇ ...

ਪੂਰੀ ਖ਼ਬਰ »

ਕਿਸਾਨ ਸੰਯੁਕਤ ਮੋਰਚੇ ਦੇ ਸੱਦੇ 'ਤੇ ਜਨਤਕ ਜਥੇਬੰਦੀਆਂ ਵਲੋਂ ਰੋਸ ਮਾਰਚ

ਪਟਿਆਲਾ, 9 ਮਈ (ਧਰਮਿੰਦਰ ਸਿੰਘ ਸਿੱਧੂ)-ਕਿਸਾਨ ਸੰਯੁਕਤ ਮੋਰਚੇ ਦੇ ਸੱਦੇ 'ਤੇ ਪੰਜਾਬ ਦੀਆਂ ਜਨਤਕ ਜਥੇਬੰਦੀਆਂ ਵਲੋਂ ਪੰਜਾਬ ਸਰਕਾਰ ਵਲੋਂ ਲੋਕਾਂ ਤੇ ਥਾਪੇ ਜਾ ਰਹੇ ਲਾਕਡਾਉਨ ਦੇ ਖ਼ਿਲਾਫ਼ ਏਕਤਾ ਡਕੌਂਦਾ ਵਲੋਂ ਪਟਿਆਲਾ ਜ਼ਿਲੇ੍ਹ 'ਚ ਵੱਖ-ਵੱਖ ਥਾਵਾਂ ਤੇ ...

ਪੂਰੀ ਖ਼ਬਰ »

ਕੌਂਸਲਰ ਖਹਿਰਾ ਨੇ ਵਾਰਡ ਨੂੰ ਕਰਵਾਇਆ ਸੈਨੇਟਾਈਜ਼

ਪਟਿਆਲਾ, 9 ਮਈ (ਗੁਰਪ੍ਰੀਤ ਸਿੰਘ ਚੱਠਾ)-ਵਾਰਡ ਨੰ. 3 ਤੋਂ ਕੌਂਸਲਰ ਹਰਦੀਪ ਸਿੰਘ ਖਹਿਰਾ ਨੇ ਆਪਣੇ ਵਾਰਡ ਦੀਆਂ ਵੱਖ-ਵੱਖ ਗਲੀਆਂ ਤੇ ਘਰਾਂ 'ਚ ਸੈਨੇਟਾਈਜ਼ ਦਾ ਛਿੜਕਾਅ ਕਰਵਾਇਆ | ਉਨ੍ਹਾਂ ਕਿਹਾ ਕਿ ਮੇਰਾ ਵਾਰਡ ਮੇਰਾ ਪਰਿਵਾਰ ਹੈ, ਇਸ ਲਈ ਸਾਰੇ ਵਾਰਡ ਦੀ ਸੁਰੱਖਿਆ ਮੇਰੇ ...

ਪੂਰੀ ਖ਼ਬਰ »

ਕੋਰੋਨਾ ਮਰੀਜ਼ਾਂ ਲਈ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਹਰਪਾਲ ਜੁਨੇਜਾ ਨੇ ਚਲਾਈ ਇਕਾਂਤਵਾਸ ਲੰਗਰ ਸੇਵਾ

ਪਟਿਆਲਾ, 9 ਮਈ (ਧਰਮਿੰਦਰ ਸਿੰਘ ਸਿੱਧੂ)-ਸ਼੍ਰੋਮਣੀ ਅਕਾਲੀ ਦਲ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਹਰਪਾਲ ਜੁਨੇਜਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੁਕਮਾਂ ਤੋਂ ਬਾਅਦ ਅੱਜ ਪਟਿਆਲਾ ਸ਼ਹਿਰੀ 'ਚ ਘਰਾਂ 'ਚ ਇਕਾਂਤਵਾਸ ਕੋਰੋਨਾ ਪੀੜਤ ਮਰੀਜ਼ਾਂ ਦੇ ਲਈ ਲੰਗਰ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਆਨਲਾਈਨ ਮੁਲਾਂਕਣ ਅੱਜ ਤੋਂ

ਪਟਿਆਲਾ, 9 ਮਈ (ਗੁਰਵਿੰਦਰ ਸਿੰਘ ਔਲਖ)-ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਉਡਾਨ ਪ੍ਰਾਜੈਕਟ ਅਤੇ ਵਰਡ ਆਫ਼ ਦਾ ਡੇਅ ਐਕਟੀਵਿਟੀ ਤਹਿਤ ਆਮ ਗਿਆਨ, ਭੁੱਲੀ-ਵਿਸਰੀ ਦੁਰਲੱਭ ਪੰਜਾਬੀ ਸ਼ਬਦਾਵਲੀ ਅਤੇ ਰੋਜ਼ਾਨਾ ਇਕ ...

ਪੂਰੀ ਖ਼ਬਰ »

ਮਜ਼ਦੂਰਾਂ, ਡਰਾਈਵਰਾਂ, ਰਿਕਸ਼ਾ ਚਾਲਕਾਂ ਤੇ ਹੋਰ ਦੀ ਜਲਦ ਹੋਵੇ ਆਰਥਿਕ ਸਹਾਇਤਾ-ਗੈਰੀ ਬੜਿੰਗ

ਅਮਲੋਹ, 9 ਮਈ (ਰਿਸ਼ੂ ਗੋਇਲ)-ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸੂਬੇ 'ਚ ਕਰਫ਼ਿਊ ਤੇ ਤਾਲਾਬੰਦੀ ਲਗਾਈ ਹੋਈ ਹੈ, ਜਿਸ ਦੇ ਚੱਲਦਿਆਂ ਨਿਰਮਾਣ ਕਾਰਜਾਂ ਤੇ ਆਵਾਜਾਈ ਦੇ ਨਾ ਚੱਲਣ ਕਾਰਨ ਮਜ਼ਦੂਰ, ਡਰਾਈਵਰ, ਰਿਕਸ਼ਾ ਚਾਲਕ ਤੇ ਹੋਰ ਕਈ ਵਰਗ ਦੇ ਲੋਕ ...

ਪੂਰੀ ਖ਼ਬਰ »

ਥਾਣਾ ਸਰਹਿੰਦ ਪੁਲਿਸ ਨੇ ਤਾਲਾਬੰਦੀ ਦੀ ਉਲੰਘਣਾ ਕਰਨ ਵਾਲਿਆਂ 'ਤੇ ਕੀਤੀ ਸਖ਼ਤ ਕਾਰਵਾਈ

ਫ਼ਤਹਿਗੜ੍ਹ ਸਾਹਿਬ, 9 ਮਈ (ਮਨਪ੍ਰੀਤ ਸਿੰਘ)-ਥਾਣਾ ਸਰਹਿੰਦ ਪੁਲਿਸ ਨੇ ਪੁਰਾਣੇ ਫਲਾਈ ਓਵਰ ਹੇਠ ਹੋਏ ਨਾਜਾਇਜ਼ ਕਬਜ਼ਿਆਂ ਤੇ ਕੋਵਿਡ-19 ਦੌਰਾਨ ਲੱਗੇ ਤਾਲਾਬੰਦੀ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਅੱਜ ਸਖ਼ਤੀ ਨਾਲ ਕਾਰਵਾਈ ਕੀਤੀ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

'ਆਪ' 'ਚ ਯੂਥ ਦੇ ਆਉਣ ਨਾਲ ਪਾਰਟੀ ਹੋਵੇਗੀ ਹੋਰ ਮਜ਼ਬੂਤ-ਐਡਵੋਕੇਟ ਹਰੀਪੁਰ

ਅਮਲੋਹ, 9 ਮਈ (ਰਿਸ਼ੂ ਗੋਇਲ)-ਨੌਜਵਾਨ ਕਿਸੇ ਵੀ ਰਾਜਨੀਤਿਕ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ, ਜਿਨ੍ਹਾਂ ਦੇ ਪਾਰਟੀ ਵਿਚ ਆਉਣ ਨਾਲ ਪਾਰਟੀ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਹੋ ਜਾਂਦੀ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਬਲਾਕ ਅਮਲੋਹ ਦੇ ...

ਪੂਰੀ ਖ਼ਬਰ »

ਸਕੂਲ ਮੁਖੀਆਂ ਨੂੰ ਆਜ਼ਾਦੀ ਦੇ 75 ਸਾਲਾ ਸਮਾਗਮਾਂ ਸਬੰਧੀ ਹਦਾਇਤਾਂ ਜਾਰੀ

ਬਸੀ ਪਠਾਣਾਂ, 9 ਮਈ (ਰਵਿੰਦਰ ਮੌਦਗਿਲ)-ਡਾ. ਪ੍ਰਭਸਿਮਰਨ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦੀਦਾਰ ਸਿੰਘ ਮਾਂਗਟ ਨੇ ਜਾਣਕਾਰੀ ਦਿੱਤੀ ਕਿ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵਲੋਂ ...

ਪੂਰੀ ਖ਼ਬਰ »

ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਪੰਜਾਬ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 9 ਮਈ (ਬਲਜਿੰਦਰ ਸਿੰਘ)-ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਅੱਜ ਸਰਹਿੰਦ ਵਿਖੇ ਪ੍ਰਧਾਨ ਨਿਰਮਲ ਸਿੰਘ ਲੋਧੀ ਮਾਜਰਾ ਦੀ ਰਹਿਨੁਮਾਈ ਹੇਠ ਹੋਈ | ਮੀਟਿੰਗ ਦੌਰਾਨ ਪੰਚਾਇਤੀ ਰਾਜ ਦੇ ਪੈਨਸ਼ਨਰਾਂ ਨੇ ਐਲਾਨ ਕੀਤਾ ਕਿ ਉਹ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ ਵਲੋਂ 'ਫੂਡ ਰਿਆਲੋਜੀ' 'ਤੇ ਇਕ ਰੋਜ਼ਾ ਅੰਤਰਰਾਸ਼ਟਰੀ ਵੈੱਬੀਨਾਰ

ਫ਼ਤਹਿਗੜ੍ਹ ਸਾਹਿਬ, 9 ਮਈ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਫੂਡ ਟੈਕਨਾਲੋਜੀ ਵਿਭਾਗ ਨੇ ਐਂਟਨ ਪਾਰ ਦੇ ਸਹਿਯੋਗ ਨਾਲ ਫੂਡ ਰਿਆਲੋਜੀ ਦੀ ਬੇਸਿਕਸ 'ਤੇ ਇਕ ਰੋਜ਼ਾ ਅੰਤਰਰਾਸ਼ਟਰੀ ਵੈੱਬੀਨਾਰ 'ਚ ਹਿੱਸਾ ਲਿਆ | ਕਾਲਜ ਦੇ ਡਾਇਰੈਕਟਰ ...

ਪੂਰੀ ਖ਼ਬਰ »

ਸੈਕਰਡ ਹਾਰਟ ਸਕੂਲ ਨੇ ਰਬਿੰਦਰ ਨਾਥ ਟੈਗੋਰ ਜੈਅੰਤੀ ਤੇ ਵਿਸ਼ਵ ਐਥਲੈਟਿਕਸ ਦਿਵਸ ਮਨਾਇਆ

ਮੰਡੀ ਗੋਬਿੰਦਗੜ੍ਹ, 9 ਮਈ (ਮੁਕੇਸ਼ ਘਈ)-ਸੈਕਰਡ ਹਾਰਟ ਸੀਨੀਅਰ ਸੈਕੰਡਰੀ ਸਕੂਲ ਜਲਾਲਪੁਰ ਵਿਖੇ ਰਵਿੰਦਰ ਨਾਥ ਟੈਗੋਰ ਜੈਅੰਤੀ ਅਤੇ ਵਿਸ਼ਵ ਐਥਲੈਟਿਕਸ ਦਿਵਸ ਮਨਾਇਆ ਗਿਆ | ਸਕੂਲ ਦੀ ਮੁੱਖ ਅਧਿਆਪਕਾ ਦਿਵਿਆ ਮਹਿਤਾ ਨੇ ਦੱਸਿਆ ਕਿ ਇਹ ਦਿਵਸ ਮਹਾਨ ਵਿਦਵਾਨ, ਨਾਵਲਕਾਰ ...

ਪੂਰੀ ਖ਼ਬਰ »

ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ-ਸਿੱਧੂਪੁਰ

ਭੜੀ/ ਸੰਘੋਲ, 9 ਮਈ (ਭਰਪੂਰ ਸਿੰਘ ਹਵਾਰਾ, ਗੁਰਨਾਮ ਸਿੰਘ ਚੀਨਾ)-ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਾ ਮੇਰਾ ਪਹਿਲਾ ਕੰਮ ਹੋਵੇਗਾ | ਇਹ ਵਿਚਾਰ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਸਿੱਧੂਪੁਰ ਨੇ ਨਜ਼ਦੀਕੀ ਇਸ ਮੌਕੇ ਕੁਲਵਿੰਦਰ ਸਿੰਘ ...

ਪੂਰੀ ਖ਼ਬਰ »

ਤਨਖ਼ਾਹ 'ਚ ਵਾਧੇ ਲਈ ਸਫ਼ਾਈ ਕਰਮੀਆਂ ਨੇ ਡਾ. ਚੌਹਾਨ ਨੂੰ ਦਿੱਤਾ ਮੰਗ ਪੱਤਰ

ਖਮਾਣੋਂ, 9 ਮਈ (ਮਨਮੋਹਨ ਸਿੰਘ ਕਲੇਰ)-ਕਮਿਊਨਿਟੀ ਹੈਲਥ ਸੈਂਟਰ ਖਮਾਣੋਂ ਵਿਖੇ ਲੰਬੇ ਸਮੇਂ ਤੋਂ ਸਫ਼ਾਈ ਪੱਖੋਂ ਸੇਵਾ ਨਿਭਾਅ ਰਹੀਆਂ ਸਫ਼ਾਈ ਕਰਮਚੀਆਂ ਨੇ ਆਪਣੀ ਤਨਖ਼ਾਹ 'ਚ ਵਾਧੇ ਲਈ ਸੀਨੀਅਰ ਮੈਡੀਕਲ ਅਫ਼ਸਰ ਡਾ. ਨਰੇਸ਼ ਚੌਹਾਨ ਨੂੰ ਮੰਗ ਪੱਤਰ ਦਿੱਤਾ | ਮੰਗ ਪੱਤਰ ...

ਪੂਰੀ ਖ਼ਬਰ »

ਮੰਹਿਗਾਈ ਨੇ ਗ਼ਰੀਬ ਜਨਤਾ ਦਾ ਜਿਉਣਾ ਮੁਹਾਲ ਕੀਤਾ-ਮੁਸਤਫ਼ਾਬਾਦ

ਨੰਦਪੁਰ ਕਲੌੜ, 9 ਮਈ (ਜਰਨੈਲ ਸਿੰਘ ਧੁੰਦਾ)-ਬੇਲਗਾਮ ਮਹਿੰਗਾਈ ਨੇ ਗ਼ਰੀਬ ਜਨਤਾ ਦਾ ਜਿਉਣਾ ਮੁਹਾਲ ਕਰ ਦਿੱਤਾ ਹੈ, ਜਿਸ ਕਾਰਨ ਲੋਕਾਂ 'ਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ਵਧਦਾ ਜਾ ਰਿਹਾ ਹੈ | ਇਹ ਵਿਚਾਰ ਸਵਰਨ ਸਿੰਘ ਮੁਸਤਫਾਬਾਦ ਸਾਬਕਾ ਉੱਪ ਚੇਅਰਮੈਨ ਪੰਚਾਇਤ ਸੰਮਤੀ ...

ਪੂਰੀ ਖ਼ਬਰ »

ਜੀ. ਟੀ. ਬੀ. ਪਬਲਿਕ ਸਕੂਲ ਵਿਖੇ ਮਾਂ ਦਿਵਸ ਮਨਾਇਆ

ਨੰਦਪੁਰ ਕਲੌੜ, 9 ਮਈ (ਜਰਨੈਲ ਸਿੰਘ ਧੁੰਦਾ)-ਬਲਾਕ ਬਸੀ ਪਠਾਣਾਂ ਅਧੀਨ ਜੀ. ਟੀ. ਬੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਾਇਲੋਂ ਵਿਖੇ ਪਿ੍ੰਸੀਪਲ ਰਾਜਵਿੰਦਰ ਕੌਰ ਦੀ ਅਗਵਾਈ 'ਚ ਸਮੂਹ ਸਟਾਫ਼ ਮੈਂਬਰਾਂ ਦੇ ਸਹਿਯੋਗ ਨਾਲ ਮਾਂ ਦਿਵਸ ਮਨਾਇਆ ਗਿਆ | ਇਸ ਸਮਾਗਮ 'ਚ ਆਨਲਾਇਨ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਗਿ੍ਫ਼ਤਾਰ

ਫ਼ਤਹਿਗੜ੍ਹ ਸਾਹਿਬ, 9 ਮਈ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸੀਨੀਅਰ ਕਪਤਾਨ ਪੁਲਿਸ ਅਮਨੀਤ ਕੌਂਡਲ ਦੇ ਦਿਸ਼ਾ-ਨਿਰਦੇਸ਼ ਹੇਠ ਜ਼ਿਲ੍ਹੇ ਭਰ 'ਚ ਨਸ਼ਿਆਂ ਦੀ ਤਸਕਰੀ ਦੀ ਰੋਕਥਾਮ ਲਈ ਆਰੰਭੀ ਮੁਹਿੰਮ ਤਹਿਤ ਪੁਲਿਸ ਚੌਂਕੀ ਨਬੀਪੁਰ ਵਲੋਂ ਇਕ ...

ਪੂਰੀ ਖ਼ਬਰ »

-ਮਾਮਲਾ ਸੇਖੂਪੁਰਾ 'ਚ ਉਸਾਰੀ ਦਾ- 'ਆਪ' ਆਗੂ ਢਿੱਲੋਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ 'ਤੇ ਲਗਾਏ ਪੱਖਪਾਤ ਦੇ ਦੋਸ਼

ਫ਼ਤਹਿਗੜ੍ਹ ਸਾਹਿਬ, 9 ਮਈ (ਪ. ਪ.)-ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਗੁਰਵਿੰਦਰ ਸਿੰਘ ਢਿੱਲੋਂ ਤੇ 'ਆਪ' ਦੇ ਸੀਨੀਅਰ ਆਗੂ ਐਡ. ਨਰਿੰਦਰ ਸਿੰਘ ਟਿਵਾਣਾ ਨੇ ਸੇਖੂਪੁਰਾ ਵਾਰਡ ਨੰ-12 ਵਿਖੇ ਪੈੱ੍ਰਸ ਕਾਨਫ਼ਰੰਸ ਕਰ ਕਥਿਤ ਤੌਰ 'ਤੇ ਦੋਸ਼ ਲਗਾਏ ਹਨ ਕਿ ਉਨ੍ਹਾਂ 'ਤੇ ਜਾਣ ਬੁੱਝ ...

ਪੂਰੀ ਖ਼ਬਰ »

ਸੜਕਾਂ 'ਤੇ ਲੱਗੇ ਕੂੜੇ ਦੇ ਢੇਰ ਅਮਲੋਹ ਵਾਸੀਆਂ ਲਈ ਬਣੇ ਪ੍ਰੇਸ਼ਾਨੀ

ਅਮਲੋਹ, 9 ਮਈ (ਰਿਸ਼ੂ ਗੋਇਲ)-ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਜਿੱਥੇ ਸੂਬੇ 'ਚ ਸਫ਼ਾਈ ਰੱਖਣ ਦੇ ਨਿਰਦੇਸ਼ ਦਿੱਤੇ ਹੋਏ ਹਨ, ਉੱਥੇ ਹੀ ਸ਼ਹਿਰ ਅਮਲੋਹ ਵਿਖੇ ਸ਼ਹਿਰ ਦੀਆਂ ਵੱਖ-ਵੱਖ ਸੜਕਾਂ 'ਤੇ ਲੱਗੇ ਵਿਸ਼ਾਲ ਕੂੜੇ ਦੇ ਢੇਰ ਸ਼ਹਿਰ ਵਾਸੀਆਂ ਲਈ ...

ਪੂਰੀ ਖ਼ਬਰ »

72 ਪਿੰਡਾਂ 'ਚ ਸੋਲਰ ਪੰਪ ਲਗਵਾਉਣ ਵਾਲਾ ਹਲਕਾ ਫ਼ਤਹਿਗੜ੍ਹ ਸਾਹਿਬ ਦੇਸ਼ 'ਚੋਂ ਮੋਹਰੀ-ਨਾਗਰਾ

ਫ਼ਤਹਿਗੜ੍ਹ ਸਾਹਿਬ, 9 ਮਈ (ਬਲਜਿੰਦਰ ਸਿੰਘ)-ਪਿੰਡਾਂ ਦੇ ਛੱਪੜਾਂ ਦੇ ਟਰੀਟਮੈਂਟ ਪਲਾਂਟ ਰਾਹੀਂ ਸਾਫ਼ ਕੀਤੇ ਪਾਣੀ ਨੂੰ ਖੇਤੀਬਾੜੀ ਲਈ ਵਰਤਣ ਵਾਸਤੇ ਪੇਡਾ ਵਲੋਂ ਪੰਜਾਬ ਦੇ ਪਿੰਡਾਂ 'ਚ ਛੱਪੜਾਂ ਦੀ ਉੱਪਰਲੀ ਸੱਤਾ ਦਾ ਪਾਣੀ ਕੱਢਣ 'ਤੇ ਸੁਚੱਜੀ ਵਰਤੋਂ ਤਹਿਤ 72 ...

ਪੂਰੀ ਖ਼ਬਰ »

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮਿ੍ਤ ਸੰਚਾਰ ਕਰਵਾਇਆ

ਮੰਡੀ ਗੋਬਿੰਦਗੜ੍ਹ, 9 ਮਈ (ਬਲਜਿੰਦਰ ਸਿੰਘ)-ਮੰਡੀ ਗੋਬਿੰਦਗੜ੍ਹ ਦੇ ਮੁਹੱਲਾ ਗੁਰੂ ਕੀ ਨਗਰੀ ਸਥਿਤ ਇਤਿਹਾਸਿਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮਿ੍ਤ ਸੰਚਾਰ ਕਰਵਾਇਆ ...

ਪੂਰੀ ਖ਼ਬਰ »

ਸਰਕਾਰੀ ਕਾਲਜ ਦੇ ਵਰਚੂਅਲ ਰੂਮ 'ਚ ਚੋਰੀ

ਅਮਲੋਹ, 9 ਮਈ (ਰਿਸ਼ੂ ਗੋਇਲ)-ਸਰਕਾਰੀ ਜਵਾਹਰ ਲਾਲ ਨਹਿਰੂ ਕਾਲਜ ਜਲਾਲਪੁਰ ਦੇ ਵਰਚੂਅਲ ਰੂਮ 'ਚ ਚੋਰੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਕਾਲਜ ਦੇ ਪ੍ਰੋਫ਼ੈਸਰ ਤੇ ਵਰਚੂਅਲ ਰੂਮ ਦੇ ਕਨਵੀਨਰ ਧਰਮਜੀਤ ਸਿੰਘ ਮਾਨ ਨੇ ਅੱਜ ਪੱਤਰਕਾਰਾਂ ਨੂੰ ਜਾਣਕਾਰੀ ...

ਪੂਰੀ ਖ਼ਬਰ »

ਜ਼ਿਲ੍ਹਾ ਯੂਥ ਅਕਾਲੀ ਦੇ ਅਹੁਦੇਦਾਰਾਂ ਦਾ ਐਲਾਨ ਜਲਦ-ਝਿੰਜਰ

ਫ਼ਤਹਿਗੜ੍ਹ ਸਾਹਿਬ, 9 ਮਈ (ਬਲਜਿੰਦਰ ਸਿੰਘ)-ਯੂਥ ਅਕਾਲੀ ਦਲ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦਿਹਾਤੀ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਦਾਅਵਾ ਕੀਤਾ ਕਿ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਜਲਦ ਹੀ ਜ਼ਿਲ੍ਹੇ ਦੀ ਜਥੇਬੰਦੀ ਦਾ ਐਲਾਨ ਕੀਤਾ ...

ਪੂਰੀ ਖ਼ਬਰ »

ਨੌਜਵਾਨਾਂ ਵਲੋਂ ਥੈਲੀਸੀਮੀਆ ਦੇ ਮਰੀਜ਼ ਬੱਚਿਆਂ ਲਈ ਖ਼ੂਨਦਾਨ

ਚੁੰਨ੍ਹੀ, 9 ਮਈ (ਗੁਰਪ੍ਰੀਤ ਸਿੰਘ ਬਿਲਿੰਗ)-ਗੌਰਵ ਕੌਸ਼ਲ ਗੱਗੀ ਬਲਾਕ ਸੰਮਤੀ ਮੈਂਬਰ ਦਫ਼ਤਰ ਖੇੜਾ ਬਲਾਕ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ ਤੋਂ ਇਕੱਠੇ ਹੋ ਕੇ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਜਾ ਕੇ ਨੌਜਵਾਨਾਂ ਵਲੋਂ ਥੈਲੀਸੀਮੀਆ ਦੇ ਮਰੀਜ਼ ਬੱਚਿਆਂ ਲਈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX