ਤਾਜਾ ਖ਼ਬਰਾਂ


ਟੀ -20 ਵਿਸ਼ਵ ਕੱਪ :ਪਾਕਿਸਤਾਨ ਨੇ ਭਾਰਤ ਨੂੰ ਹਰਾਇਆ
. . .  1 day ago
ਭੋਪਾਲ ਵਿਚ "ਆਸ਼ਰਮ 3" ਵੈਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਹੰਗਾਮਾ, ਬਜਰੰਗ ਦਲ ਨੇ ਕੀਤੀ ਭੰਨਤੋੜ
. . .  1 day ago
ਟੀ -20 ਵਿਸ਼ਵ ਕੱਪ : ਪਾਕਿਸਤਾਨ ਨੇ 6 ਓਵਰਾਂ 'ਚ ਬਣਾਇਆ 43 ਦੌੜਾਂ
. . .  1 day ago
ਟੀ -20 ਵਿਸ਼ਵ ਕੱਪ : ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 152 ਦੌੜਾਂ ਦਾ ਟੀਚਾ
. . .  1 day ago
ਟੀ -20 ਵਿਸ਼ਵ ਕੱਪ : ਕਪਤਾਨ ਕੋਹਲੀ ਦੀ ਪਾਰੀ ਖਤਮ, 18 ਵੇਂ ਓਵਰ ਵਿਚ ਸ਼ਾਹੀਨ ਅਫਰੀਦੀ ਦਾ ਸ਼ਿਕਾਰ
. . .  1 day ago
ਟੀ -20 ਵਿਸ਼ਵ ਕੱਪ : ਭਾਰਤ ਨੇ 15 ਓਵਰਾਂ 'ਚ 100 ਦੌੜਾਂ ਬਣਾਈਆਂ
. . .  1 day ago
ਰਿਸ਼ਭ ਪੰਤ ਨੇ ਵੀ ਆਪਣੀ ਵਿਕਟ ਗੁਆਈ , ਭਾਰਤ ਨੂੰ ਚੌਥਾ ਝਟਕਾ
. . .  1 day ago
ਭਾਜਪਾ ਕਲ੍ਹ ਦੀ ਪੰਜਾਬ ਸਰਬ ਦਲ ਮੀਟਿੰਗ ਦਾ ਬਾਈਕਾਟ ਕਰੇਗੀ- ਅਸ਼ਵਨੀ ਸ਼ਰਮਾ
. . .  1 day ago
ਚੰਡੀਗੜ੍ਹ,24 ਅਕਤੂਬਰ - ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਹਿਣਾ ਹੈ ਕਿ ਕਾਂਗਰਸ ਬੇਰੁਜ਼ਗਾਰੀ ਅਤੇ ਨਸ਼ੇ ਨੂੰ ਠੱਲ੍ਹ ਪਾਉਣ ਦੇ ਲਈ ਸਰਬ ਦਲ ਮੀਟਿੰਗ ਕਿਉਂ ਨਹੀਂ ਬੁਲਾ ਰਹੀ ਹੈ ? ਜਿਹਨਾਂ ਕਾਰਨਾਂ ਕਰਕੇ ਪੰਜਾਬ ਤਬਾਹੀ ਦੀ ...
ਟੀ -20 ਵਿਸ਼ਵ ਕੱਪ : ਭਾਰਤ ਦੀ ਬਹੁਤ ਖਰਾਬ ਸ਼ੁਰੂਆਤ, 31 ਦੌੜਾਂ 'ਤੇ 3 ਵਿਕਟਾਂ ਡਿੱਗੀਆਂ, ਸੂਰਯ ਕੁਮਾਰ ਯਾਦਵ ਆਊਟ
. . .  1 day ago
ਟੀ-20 ਵਿਸ਼ਵ ਕੱਪ : ਭਾਰਤ ਦੇ 2 ਖਿਡਾਰੀ ਆਊਟ
. . .  1 day ago
ਸ਼ਾਰਜਾਹ ,24 ਅਕਤੂਬਰ : ਭਾਰਤ ਅਤੇ ਪਾਕਿਸਤਾਨ ਵਿਚਾਲੇ ਯੂ.ਏ.ਈ. ਅਤੇ ਓਮਾਨ ਵਿਚ ਖੇਡੇ ਜਾ ਰਹੇ ਟੀ -20 ਵਿਸ਼ਵ ਵਿਚ ਮੈਚ ਸ਼ੁਰੂ ਹੋ ਗਿਆ ਹੈ। ਇਸ ਮੈਚ ਵਿਚ ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਨੇ ...
ਰਾਜੂ ਰਾਮਗੜ੍ਹ ਸਰਦਾਰਾਂ ਨੂੰ ਬਣਾਇਆ ਟਰਾਂਸਪੋਰਟ ਵਿੰਗ ਦਾ ਕੌਮੀ ਸੀਨੀਅਰ ਮੀਤ ਪ੍ਰਧਾਨ
. . .  1 day ago
ਮਲੌਦ (ਲੁਧਿਆਣਾ), 24 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ) - ਹਲਕਾ ਪਾਇਲ ਦੇ ਯੂਥ ਕਾਂਗਰਸੀ ਆਗੂ ਰਾਜਿੰਦਰ ਸਿੰਘ ਰਾਜੂ ਰਾਮਗੜ੍ਹ ਸਰਦਾਰਾਂ ਨੇ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਮੂਲੀਅਤ...
ਸ਼੍ਰੀਲੰਕਾ ਨੇ ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਟੀ-20 ਵਿਸ਼ਵ ਕੱਪ : ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਕੁਝ ਸਮੇਂ ਵਿਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਸ਼ਾਨਦਾਰ ਮੈਚ, ਟੌਸ 'ਤੇ ਨਜ਼ਰ
. . .  1 day ago
ਲੌਂਗੋਵਾਲ ’ਚ ਨਹੀਂ ਰੁਕਿਆ ਡੇਂਗੂ ਦਾ ਕਹਿਰ, ਅੱਜ ਹੋਈ ਪੰਜਵੀਂ ਮੌਤ
. . .  1 day ago
ਲੌਂਗੋਵਾਲ, 24 ਅਕਤੂਬਰ (ਵਿਨੋਦ, ਖੰਨਾ) ਲੌਂਗੋਵਾਲ ਵਿਖੇ ਡੇਂਗੂ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਇੱਥੇ ਇਕੋ ਪਰਿਵਾਰ ’ਚ 3 ਮੌਤਾਂ ਤੋਂ ਬਾਅਦ ਲਗਾਤਾਰ ਹੋ ਰਹੀਆਂ ਮੌਤਾਂ ਕਾਰਨ ਘਰਾਂ ਦੇ ਘਰ ਬਰਬਾਦ ਹੋ ਰਹੇ ਹਨ। ਅੱਜ ਇੱਥੋਂ ਦੇ ਕਾਰੋਬਾਰੀ...
ਰੂਸ ਵਿਚ ਕੋਰੋਨਾ ਦੇ ਵਧੇ ਮਾਮਲੇ , ਸੇਂਟ ਪੀਟਰਸਬਰਗ ਵਿਚ 30 ਅਕਤੂਬਰ ਤੋਂ 7 ਨਵੰਬਰ ਤੱਕ ਤਾਲਾਬੰਦੀ
. . .  1 day ago
ਬੇਮੌਸਮੀ ਮੀਂਹ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇਗਾ - ਉਪ ਮੁੱਖ ਮੰਤਰੀ ਸੋਨੀ
. . .  1 day ago
ਅੰਮ੍ਰਿਤਸਰ , 24 ਅਕਤੂਬਰ -ਉਪ ਮੁੱਖ ਮੰਤਰੀ ਸ੍ਰੀ ਓ. ਪੀ .ਸੋਨੀ ਨੇ ਕਿਹਾ ਹੈ ਕਿ ਪੰਜਾਬ ਵਿਚ ਕੱਲ੍ਹ ਅਤੇ ਅੱਜ ਪਏ ਬੇਮੌਸਮੀ ਮੀਂਹ ਕਾਰਨ ਕਿਸਾਨਾਂ ਦਾ ਜੋ ਨੁਕਸਾਨ ਹੋਇਆ ਹੈ, ਸਰਕਾਰ ਉਸ ਦਾ ਯੋਗ ਮੁਆਵਜ਼ਾ ਦੇਵੇਗੀ। ਅੱਜ ...
ਪੰਜਾਬ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਮੋਦੀ ਦੇ ਇਸ਼ਾਰੇ 'ਤੇ ਚੱਲ ਰਹੀਆਂ - ਰਾਘਵ ਚੱਢਾ
. . .  1 day ago
ਨਵੀਂ ਦਿੱਲੀ, 24 ਅਕਤੂਬਰ - ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਰਾਘਵ ਚੱਢਾ ਨੇ ਕਿਹਾ ਕਿ ਪੰਜਾਬ 'ਚ ਸਾਰੀਆਂ ਰਾਜਨੀਤਿਕ ਪਾਰਟੀਆਂ ਕੇਜਰੀਵਾਲ ਖ਼ਿਲਾਫ਼ ਹੋਈਆਂ ਇੱਕਜੁੱਟ। ਕੇਜਰੀਵਾਲ ਦੇ ਵਧਦੇ ਕਦਮਾਂ....
ਭਾਰਤ ਦੀ ਜਿੱਤ ਲਈ ਲੁਧਿਆਣਾ 'ਚ ਹਵਨ ਯੱਗ
. . .  1 day ago
ਲੁਧਿਆਣਾ,24 ਅਕਤੂਬਰ (ਪਰਮਿੰਦਰ ਸਿੰਘ ਅਹੂਜਾ) ਭਾਰਤ ਤੇ ਪਾਕਿਸਤਾਨ ਵਿਚਾਲੇ ਸ਼ਾਮ ਨੂੰ ਹੋਣ ਵਾਲੇ ਕ੍ਰਿਕਟ ਮੈਚ ਵਿਚ ਭਾਰਤ ਦੀ ਜਿੱਤ ਲਈ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਲੋਕਾਂ ਵਲੋਂ ਪ੍ਰਾਰਥਨਾਵਾਂ ਕੀਤੀਆਂ ਜਾ ਰਹੀਆਂ ਹਨ। ਜਿਸ ਤਹਿਤ ਹੈਬੋਵਾਲ ਦੇ ....
ਪੰਜਾਬ ਭਾਜਪਾ ਦਾ ਕਾਂਗਰਸ ਦੀ ਟਵਿੱਟਰ ਵਾਰ 'ਤੇ ਹਮਲਾ
. . .  1 day ago
ਚੰਡੀਗੜ੍ਹ, 24 ਅਕਤੂਬਰ - ਭਾਜਪਾ ਦੇ ਜਨਰਲ ਸਕੱਤਰ ਡਾਕਟਰ ਸੁਭਾਸ਼ ਸ਼ਰਮਾ ਨੇ ਕਿਹਾ ਕਿ ਇਹ ਸਾਰਾ ਡਰਾਮਾ ਅਤੇ ਖਾਣਾ ਕਾਂਗਰਸ ਹਾਈ ਕਮਾਂਡ ਵਲੋਂ ਪੰਜਾਬ ਦੇ ਅਸਲ ਮੁੱਦਿਆਂ ਤੋਂ ਪੰਜਾਬੀਆਂ ਦਾ ਧਿਆਨ ਹਟਾਉਣ ਲਈ ਰਚਿਆ ਗਿਆ ਡਰਾਮਾ ਹੈ। ਸਿੱਧੂ ਅਤੇ ਮਨੀਸ਼ ਤਿਵਾੜੀ....
ਹਰਦੇਵ ਸਿੰਘ ਹੰਜਰਾ ਵਰਕਰਾਂ ਸਮੇਤ ਅਕਾਲੀ ਦਲ 'ਚ ਹੋਏ ਸ਼ਾਮਿਲ
. . .  1 day ago
ਚੰਡੀਗੜ੍ਹ,24 ਅਕਤੂਬਰ (ਸੁਰਿੰਦਰਪਾਲ) ਸੁਖਬੀਰ ਬਾਦਲ ਦੀ ਪ੍ਰਧਾਨਗੀ ਹੇਠ ਵਿਧਾਨ ਸਭਾ ਹਲਕਾ ਸੁਨਾਮ ਤੋਂ ਅਕਾਲੀ ਦਲ ਦੇ ਉਮੀਦਵਾਰ ਬਲਦੇਵ ਮਾਨ, ਹਰਦੇਵ ਸਿੰਘ ਹੰਜਰਾ (ਸਾਬਕਾ ਚੇਅਰਮੈਨ ਨਗਰ ਨਿਗਮ ਸੁਨਾਮ) ਵਰਕਰਾਂ ਸਮੇਤ ਅਕਾਲੀ ਦਲ...
ਸਬ ਡਿਵੀਜ਼ਨ ਤਪਾ ਦੇ ਓਮ ਪ੍ਰਕਾਸ਼ ਹੋਣਗੇ ਐੱਸ.ਡੀ.ਐਮ.
. . .  1 day ago
ਤਪਾ ਮੰਡੀ 24 ਅਕਤੂਬਰ( ਵਿਜੇ ਸ਼ਰਮਾ ) ਪੰਜਾਬ ਸਰਕਾਰ ਵਲੋਂ ਵੱਡੇ ਪੱਧਰ 'ਤੇ ਕੀਤੀਆਂ ਤਾਜ਼ਾ ਬਦਲੀਆਂ ਮੁਤਾਬਿਕ ਤਪਾ ਸਬ ਡਵੀਜ਼ਨ ਦੇ ਐੱਸ.ਡੀ.ਐਮ. ਓਮ ਪ੍ਰਕਾਸ਼ ਹੋਣਗੇ। ਦੱਸਣਯੋਗ ਹੈ ਕਿ ਐੱਸ.ਡੀ.ਐਮ....
ਸੜਕ ਹਾਦਸੇ 'ਚ ਭਰਾ ਦੀ ਮੌਤ, ਦੋ ਭੈਣਾਂ ਜ਼ਖ਼ਮੀ
. . .  1 day ago
ਲਹਿਰਾਗਾਗਾ, 24 ਅਕਤੂਬਰ (ਅਸ਼ੋਕ ਗਰਗ) ਸਥਾਨਕ ਟਰੱਕ ਯੂਨੀਅਨ ਵਾਲੀ ਸਾਈਡ ਓਵਰ ਬ੍ਰਿਜ ਕੋਲ ਟਰੱਕ ਤੇ ਮੋਟਰ ਸਾਈਕਲ ਵਿਚਕਾਰ ਹੋਈ ਟੱਕਰ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਤ ਅਤੇ ਉਸ ਦੀਆਂ ਦੋ ਭੈਣਾਂ ਦੇ ਜ਼ਖਮੀ ਹੋ ਜਾਣ ਦੀ ਦੁਖਦਾਈ....
ਬੇਮੌਸਮੀ ਬਰਸਾਤ ਕਾਰਨ ਝੋਨੇ ਦੀ ਖ਼ਰੀਦ ਤੇ ਵਾਢੀ 'ਤੇ ਲੱਗੀ ਬਰੇਕ
. . .  1 day ago
ਲਹਿਰਾਗਾਗਾ, 24 ਅਕਤੂਬਰ (ਅਸ਼ੋਕ ਗਰਗ) ਅੱਜ ਤੜਕਸਾਰ ਹੋਈ ਤੇਜ਼ ਬਰਸਾਤ ਕਾਰਨ ਝੋਨੇ ਦੀ ਵਾਢੀ ਅਤੇ ਖ਼ਰੀਦ ਪ੍ਰਬੰਧਾਂ ਵਿਚ ਆਈ ਤੇਜ਼ੀ ਨੂੰ ਇਕਦਮ ਬਰੇਕਾਂ ਲੱਗ ਗਈਆਂ ਹਨ। ਬਰਸਾਤ ਕਾਰਨ ਕਿਸਾਨਾਂ ਦੀ ਚਿੰਤਾ ਵਧ ਗਈ ਹੈ। ਕਿਸਾਨਾਂ ਵਲੋਂ ਮੰਡੀਆਂ ਵਿਚ ਝੋਨੇ ਦੀਆਂ ....
ਭਾਰੀ ਮੀਂਹ ਅਤੇ ਗੜੇਮਾਰੀ ਨੇ 1121 ਦੀ ਫ਼ਸਲ 'ਤੇ ਫੇਰਿਆ ਸੁਹਾਗਾ
. . .  1 day ago
ਬੱਚੀਵਿੰਡ, 24 ਅਕਤੂਬਰ (ਬਲਦੇਵ ਸਿੰਘ ਕੰਬੋ) -ਕੱਲ੍ਹ ਸ਼ਾਮ ਭਾਰੀ ਬਾਰਸ਼ ਅਤੇ ਗੜੇਮਾਰੀ ਨਾਲ ਬੱਚੀ ਵਿੰਡ ਅਤੇ ਇਸ ਦੇ ਆਸ-ਪਾਸ ਦੇ ਖੇਤਰ ਵਿਚ ਬਾਸਮਤੀ ਦੀ 1121 ਕਿਸਮ ਦੀ ਫ਼ਸਲ ਦੇ ਸੱਥਰ ਵਿਛ ਗਏ। ਕਿਸਾਨਾਂ ਨੇ ਦੱਸਿਆ ਕਿ ਇਸ ਬੇਮੌਸਮੀ....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਸੱਤਾਧਾਰੀਆਂ ਨੂੰ ਗ਼ਰੀਬਾਂ ਦੇ ਉਦਾਰ ਅਤੇ ਭਲੇ ਬਾਰੇ ਸੋਚਣਾ ਚਾਹੀਦਾ ਹੈ। -ਮਹਾਤਮਾ ਗਾਂਧੀ

ਪਟਿਆਲਾ

ਅੰਤਰਰਾਜੀ ਚੋਰ ਗਰੋਹ ਦੇ 5 ਮੈਂਬਰਾਂ ਖ਼ਿਲਾਫ਼ ਕੇਸ ਦਰਜ, 2 ਕਾਬੂ

ਪਾਤੜਾਂ, 9 ਮਈ (ਜਗਦੀਸ਼ ਸਿੰਘ ਕੰਬੋਜ, ਗੁਰਇਕਬਾਲ ਸਿੰਘ ਖ਼ਾਲਸਾ)-ਪਾਤੜਾਂ ਪੁਲਿਸ ਨੇ ਅੰਤਰਰਾਜੀ ਚੋਰ ਗਰੋਹ ਦੇ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 8 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ, ਜਿਸ ਸਬੰਧ 'ਚ ਗਰੋਹ ਦੇ 5 ਮੈਂਬਰਾਂ ਖ਼ਿਲਾਫ਼ ਕੇਸ ਦਰਜ ਕਰਕੇ ਇਨ੍ਹਾਂ ਵਿਚੋਂ 2 ਨੂੰ ਕਾਬੂ ਕਰਕੇ ਬਾਕੀਆਂ ਨੂੰ ਫੜਨ ਲਈ ਛਾਪੇਮਾਰੀ ਜਾਰੀ ਹੈ | ਇਨ੍ਹਾਂ ਤੋਂ ਕੀਤੀ ਜਾ ਰਹੀ ਪੁੱਛ-ਪੜਤਾਲ 'ਤੇ ਹੋਰ ਵੀ ਚੋਰੀਸ਼ੁਦਾ ਮੋਟਰਸਾਈਕਲ ਮਿਲਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਉੱਪ ਪੁਲਿਸ ਕਪਤਾਨ ਪਾਤੜਾਂ ਭਰਭੂਰ ਸਿੰਘ ਨੇ ਦੱਸਿਆ ਕਿ ਸੀਨੀਅਰ ਕਪਤਾਨ ਪੁਲਿਸ ਪਟਿਆਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਹਰਮੀਤ ਸਿੰਘ ਹੁੰਦਲ ਕਪਤਾਨ ਪੁਲਿਸ ਇਨਵੈਸਟੀਗੇਸ਼ਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਦੇ ਖ਼ਿਲਾਫ਼ ਕਾਰਵਾਈ ਜਾਰੀ ਰੱਖਦਿਆਂ ਥਾਣਾ ਮੁਖੀ ਪਾਤੜਾਂ ਰਣਵੀਰ ਸਿੰਘ ਅਤੇ ਥਾਣੇਦਾਰ ਬੀਰਬਲ ਸ਼ਰਮਾ ਨੇ ਮਿਲੀ ਇਤਲਾਹ 'ਤੇ ਨਾਕਾਬੰਦੀ ਦੌਰਾਨ ਅਮਨਦੀਪ ਸਿੰਘ ਉਰਫ਼ ਅਮਨ ਵਾਸੀ ਪਿੰਡ ਖਨੌਰੀ ਖ਼ੁਰਦ ਅਤੇ ਸੋਨੀ ਵਾਸੀ ਵਾਰਡ ਨੰਬਰ-12 ਨੇੜੇ ਸਰਕਾਰੀ ਹਸਪਤਾਲ ਖਨੌਰੀ ਥਾਣਾ ਖਨੌਰੀ ਨੂੰ ਕਾਬੂ ਕਰਕੇ ਉਨ੍ਹਾਂ ਤੋਂ ਚੋਰੀ ਸ਼ੁਦਾ ਮੋਟਰਸਾਈਕਲ ਕਾਬੂ ਕੀਤੇ ਅਤੇ ਇਨ੍ਹਾਂ ਤੋਂ ਕੀਤੀ ਗਈ ਹੋਰ ਪੁੱਛਗਿੱਛ 'ਚ ਸਾਹਮਣੇ ਆਇਆ ਕਿ ਇਹ ਆਪਣੇ ਹੋਰ ਸਾਥੀਆਂ ਨਾਲ ਮਿਲ ਕੇ ਪੰਜਾਬ ਤੇ ਹਰਿਆਣਾ 'ਚੋਂ ਮੋਟਰਸਾਈਕਲ ਚੋਰੀ ਕਰਦੇ ਸਨ ਅਤੇ ਉਨ੍ਹਾਂ ਦੀਆਂ ਅਸਲ ਨੰਬਰ ਪਲੇਟਾਂ ਲਾਹ ਕੇ ਜਾਅਲੀ ਨੰਬਰ ਪਲੇਟਾਂ ਲਾਉਣ ਮਗਰੋਂ ਭੋਲੇ-ਭੋਲੇ ਲੋਕਾਂ ਨੂੰ ਇਨ੍ਹਾਂ ਦੀਆਂ ਆਰ. ਸੀ. ਬਾਅਦ ਵਿਚ ਦੇਣ ਦਾ ਕਹਿ ਕੇ ਘੱਟ ਕੀਮਤ 'ਤੇ ਵੇਚ ਦਿੰਦੇ ਸਨ, ਅਜਿਹੇ ਇਨ੍ਹਾਂ ਕੋਲੋਂ 8 ਮੋਟਰਸਾਈਕਲ ਬਰਾਮਦ ਕੀਤੇ ਗਏ ਹਨ | ਇਨ੍ਹਾਂ ਦੇ ਗਰੋਹ ਦੇ ਮੈਂਬਰ ਵਿਕਾਸ ਵਾਸੀ ਬੋਪਰ ਥਾਣਾ ਖਨੌਰੀ ਜ਼ਿਲ੍ਹਾ ਸੰਗਰੂਰ, ਗੁਰਸੇਵਕ ਸਿੰਘ ਉਰਫ਼ ਰਾਜਾ ਅਤੇ ਮਨਦੀਪ ਸਿੰਘ ਉਰਫ਼ ਦੀਪ ਵਾਸੀਆਨ ਪਿੰਡ ਅਰਨੋਂ ਥਾਣਾ ਪਾਤੜਾਂ ਜ਼ਿਲ੍ਹਾ ਪਟਿਆਲਾ ਦੇ ਖ਼ਿਲਾਫ਼ ਕੇਸ ਦਰਜ ਕਰਕੇ ਇਨ੍ਹਾਂ ਦੀ ਭਾਲ ਜਾਰੀ ਹੈ ਅਤੇ ਛੇਤੀ ਇਨ੍ਹਾਂ ਨੂੰ ਕਾਬੂ ਕਰ ਲਿਆ ਜਾਵੇਗਾ | ਫੜੇ ਗਏ ਵਿਅਕਤੀਆਂ ਤੋਂ ਕੀਤੀ ਜਾ ਰਹੀ ਪੁੱਛ ਪੜਤਾਲ ਦੌਰਾਨ ਹੋਰ ਵੀ ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਹੋਣ ਦੀ ਸੰਭਾਵਨਾ ਹੈ |

ਰੈੱਡ ਕਰਾਸ ਪਟਿਆਲਾ ਨੇ ਮਨਾਇਆ ਵਿਸ਼ਵ ਰੈੱਡ ਕਰਾਸ ਦਿਵਸ

ਪਟਿਆਲਾ, 9 ਮਈ (ਧਰਮਿੰਦਰ ਸਿੰਘ ਸਿੱਧੂ)-ਰੈਡ ਕਰਾਸ ਸੁਸਾਇਟੀ ਪਟਿਆਲਾ ਵਲੋਂ ਸਰ ਜੀਨ੍ਹ ਹੈਨਰੀ ਡੂਨਟ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਯਾਦ ਕਰਦਿਆਂ ਵਿਸ਼ਵ ਰੈੱਡ ਕਰਾਸ ਦਿਵਸ ਮਨਾਇਆ ਗਿਆ | ਇਸ ਮੌਕੇ ਸਕੱਤਰ, ਰੈੱਡ ਕਰਾਸ ਪਟਿਆਲਾ ਪਿ੍ਤਪਾਲ ਸਿੰਘ ਸਿੱਧੂ ਨੇ ਰੈੱਡ ...

ਪੂਰੀ ਖ਼ਬਰ »

ਬਰਸਾਤਾਂ ਤੋਂ ਪਹਿਲਾਂ 4 ਪਿੰਡਾਂ ਦੇ ਪੁਲਾਂ ਤੇ ਬੰਨਿਆਂ ਦੀ ਹੋਵੇਗੀ ਮੁਰੰਮਤ-ਹੈਰੀਮਾਨ

ਦੇਵੀਗੜ੍ਹ, 9 ਮਈ (ਰਾਜਿੰਦਰ ਸਿੰਘ ਮੌਜੀ)-ਅੱਜ ਪਿੰਡ ਜੁਲਕਾਂ ਵਿਖੇ ਕਾਂਗਰਸ ਦੇ ਦਫ਼ਤਰ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਸਨੌਰ ਦੇ ਮੁਖੀ ਹਰਿੰਦਰਪਾਲ ਸਿੰਘ ਹੈਰੀਮਾਨ ਨੇ ਦੱਸਿਆ ਕਿ ਪਿਛਲੇ ਸਾਲ ਬਰਸਾਤਾਂ ਦੇ ਮੌਸਮ ਦੌਰਾਨ ਪਿੰਡ ਸਿਰਕੱਪੜਾ ਨੇੜੇ ...

ਪੂਰੀ ਖ਼ਬਰ »

ਤਾਲਾਬੰਦੀ 'ਚ ਲੋੜਵੰਦਾਂ ਦੀ ਮਦਦ ਲਈ ਅੱਗੇ ਆਈ 'ਆਪ'

ਪਟਿਆਲਾ, 9 ਮਈ (ਗੁਰਪ੍ਰੀਤ ਸਿੰਘ ਚੱਠਾ)-ਆਮ ਆਦਮੀ ਪਾਰਟੀ ਕੋਰੋਨਾ ਮਹਾਂਮਾਰੀ ਕਰਕੇ ਲੱਗੀ ਤਾਲਾਬੰਦੀ 'ਚ ਲੋੜਵੰਦਾਂ ਦੀ ਮਦਦ ਲਈ ਹੱਥ ਅੱਗੇ ਵਧਾਇਆ ਹੈ | ਇਹ ਸੇਵਾ 'ਆਪ' ਪ੍ਰਧਾਨ ਤੇਜਿੰਦਰ ਮਹਿਤਾ ਅਤੇ ਸੀਨੀਅਰ ਆਗੂ ਪ੍ਰੋ. ਸੁਮੇਰ ਦੀ ਅਗਵਾਈ ਵਿਚ ਯੂਥ ਵਿੰਗ ਦੇ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਵਲੋਂ ਮੁੱਖ ਚੌਕ ਨੇੜੇ ਖੁਦਕੁਸ਼ੀ

ਗੂਹਲਾ ਚੀਕਾ, 9 ਮਈ (ਓ.ਪੀ.ਸੈਣੀ)-ਅੱਜ ਇਕ ਅਣਪਛਾਤੇ ਵਿਅਕਤੀ ਵਲੋਂ ਗਲੇ 'ਚ ਫਾਹਾ ਪਾ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਮਿਲੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਜਿਵੇਂ ਹੀ ਮੁੱਖ ਚੌਂਕ ਚੀਕਾ ਨੇੜੇ ਇਕ ਰੇਹੜੀ ਵਾਲਾ ਆਪਣੀ ਰੇਹੜੀ ਦੀ ਸਫ਼ਾਈ ਕਰਨ ਗਿਆ ਤਾਂ ਉਸ ਨੇ ਦੇਖਿਆ ਕਿ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਹੋਈ ਝੜਪ ਦੇ ਮਾਮਲੇ 'ਚ 3 ਗਿ੍ਫ਼ਤਾਰ

ਪਟਿਆਲਾ, 9 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਪਿਛਲੇ ਦਿਨੀਂ ਵਿਦਿਆਰਥੀਆਂ ਅਤੇ ਕਰਮਚਾਰੀਆਂ ਵਿਚਕਾਰ ਹੋਈ ਝੜਪ ਦੇ ਮਾਮਲੇ 'ਚ ਅੱਜ ਅਰਬਨ ਅਸਟੇਟ ਪਟਿਆਲਾ ਦੇ ਪੁਲਿਸ ਸਟੇਸ਼ਨ ਵਿਖੇ ਪਰਚਾ ਦਰਜ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਮਠਿਆਈ ਵਿਕ੍ਰੇਤਾ ਤੋਂ ਕਾਰ ਸਵਾਰਾਂ ਵਲੋਂ 3 ਲੱਖ ਰੁਪਏ ਦੀ ਖੋਹ

ਪਾਤੜਾਂ, 9 ਮਈ (ਜਗਦੀਸ਼ ਸਿੰਘ ਕੰਬੋਜ)-ਮਠਿਆਈ ਬਣਾਉਣ ਵਾਲੀਆਂ ਮਸ਼ੀਨਾਂ ਦਿਵਾਉਣ ਦੇ ਬਹਾਨੇ ਮੋਹਾਲੀ ਦੇ ਮਠਿਆਈ ਵਿਕ੍ਰੇਤਾ ਨੂੰ ਪਾਤੜਾਂ ਵਿਖੇ ਸੱਦ ਕੇ 5 ਕਾਰ ਸਵਾਰ 3 ਲੱਖ ਰੁਪਏ ਖੋਹ ਕੇ ਫ਼ਰਾਰ ਹੋ ਗਏ | ਇਸ ਦੀ ਸੂਚਨਾ ਮਿਲਦੇ ਹੀ ਉੱਪ ਪੁਲਿਸ ਕਪਤਾਨ ਪਾਤੜਾਂ ...

ਪੂਰੀ ਖ਼ਬਰ »

ਕੁੱਟਮਾਰ ਕਰਨ ਵਾਲੇ 4 ਖ਼ਿਲਾਫ਼ ਮਾਮਲਾ ਦਰਜ

ਪਟਿਆਲਾ, 9 ਮਈ (ਗੁਰਵਿੰਦਰ ਸਿੰਘ ਔਲਖ)-ਥਾਣਾ ਤਿ੍ਪੜੀ ਦੀ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਨੰਦ ਨਗਰ ਵਾਸੀ ਜਰਨੈਲ ਸਿੰਘ ਨੇ ਉਨ੍ਹਾਂ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦਾ ਲੜਕਾ ਭਵਜਿੰਦਰ ਸਿੰਘ ਆਪਣੇ ਦੋਸਤ ਪ੍ਰਭਜੋਤ ਸਿੰਘ ਨਾਲ ਸੈਰ ਕਰ ਰਿਹਾ ਸੀ ...

ਪੂਰੀ ਖ਼ਬਰ »

ਪੀ. ਏ. ਡੀ. ਬੀ. ਪਟਿਆਲਾ ਚੋਣਾਂ ਕਰਵਾਉਣਾ ਕੋਰੋਨਾ ਨਿਯਮਾਂ ਦੀ ਉਲੰਘਣਾ-ਚੰਦੂਮਾਜਰਾ

ਪਟਿਆਲਾ, 9 ਮਈ (ਗੁਰਪ੍ਰੀਤ ਸਿੰਘ ਚੱਠਾ)-ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਸਾਂਸਦ ਸ. ਪ੍ਰੇਮ ਸਿੰਘ ਚੰਦੂਮਾਜਰਾ ਨੇ ਮੁੱਖ ਮੰਤਰੀ ਪੰਜਾਬ ਨੂੰ ਪੱਤਰ ਲਿਖ ਪੰਜਾਬ ਖੇਤੀਬਾੜੀ ਵਿਕਾਸ ਬੈਂਕ ਪਟਿਆਲਾ (ਪੀ.ਏ.ਡੀ.ਬੀ.) ਦੀ ਚੋਣ ਰੱਦ ਕਰਨ ਦੀ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਵਲੋਂ ਤਾਲਾਬੰਦੀ ਖ਼ਿਲਾਫ਼ ਰੋਸ ਮੁਜ਼ਾਹਰਾ

ਸਮਾਣਾ, 9 ਮਈ (ਗੁਰਦੀਪ ਸ਼ਰਮਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕੀਤੇ ਐਲਾਨ ਮੁਤਾਬਿਕ ਸਮਾਣਾ ਇਲਾਕੇ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਸਥਾਨਕ ਸ਼ਹਿਰ ਦੇ ਬਾਜ਼ਾਰਾਂ 'ਚ ਤਾਲਾਬੰਦੀ ਨੰੂ ਤੋੜਦਿਆਂ ਰੋਸ ਮੁਜ਼ਾਹਰਾ ਕਰਦਿਆਂ ਪੰਜਾਬ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ...

ਪੂਰੀ ਖ਼ਬਰ »

ਤਾਲਾਬੰਦੀ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ

ਪਟਿਆਲਾ, 9 ਮਈ (ਕੁਲਵੀਰ ਸਿੰਘ ਧਾਲੀਵਾਲ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਪੰਜਾਬੀ ਯੂਨੀਵਰਸਿਟੀ ਦੀਆਂ ਵਿਦਿਆਰਥੀ ਜਥੇਬੰਦੀਆਂ ਵਲੋਂ ਪੰਜਾਬ ਸਰਕਾਰ ਵਲੋਂ ਲਗਾਏ ਗਏ ਲਾਕਡਾਊਨ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ ਅਤੇ ਨਾਅਰੇ ਮਾਰਦੇ ਹੋਏ ਮਾਰਚ ਕੀਤਾ ਗਿਆ | ਜਿਸ ...

ਪੂਰੀ ਖ਼ਬਰ »

ਸਮਾਣਾ 'ਚ 3 ਕੋਰੋਨਾ ਪੀੜਤਾਂ ਦੀ ਮੌਤ

ਸਮਾਣਾ, 9 ਮਈ (ਹਰਵਿੰਦਰ ਸਿੰਘ ਟੋਨੀ)-ਸ਼ਹਿਰ 'ਚ ਕੋਰੋਨਾ ਮਹਾਮਾਰੀ ਦਾ ਪ੍ਰਕੋਪ ਦਿਨ ਪ੍ਰਤੀ ਦਿਨ ਵਧਦਾ ਜਾ ਰਿਹਾ ਹੈ ਤੇ ਕੋੋਰੋਨਾ ਪਾਜ਼ੀਟਿਵ ਮਰੀਜਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ | ਐਤਵਾਰ ਨੂੰ 3 ਕੋਰੋਨਾ ਪੀੜਤਾਂ ਦੀ ਮੌਤ ਹੋਣ ਤੋਂ ਬਾਅਦ ਸਥਾਨਕ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਪਾਰੀਆਂ ਦੀ ਬਾਂਹ ਫੜੇ-ਗੁਪਤਾ

ਨਾਭਾ, 9 ਮਈ (ਕਰਮਜੀਤ ਸਿੰਘ)-ਜਿੱਥੇ ਪੂਰਾ ਵਿਸ਼ਵ ਕੋਰੋਨਾ ਮਹਾਂਮਾਰੀ ਨਾਲ ਜੂਝ ਰਿਹਾ ਹੈ ਉੱਥੇ ਭਾਰਤ ਵਰਗਾ ਵਿਕਾਸਸ਼ੀਲ ਦੇਸ਼ ਜਿਸ ਦੀ ਆਬਾਦੀ ਇਕ ਦੇਸ਼ ਛੱਡ ਕੇ ਪੂਰੇ ਵਿਸ਼ਵ 'ਚ ਸਭ ਤੋਂ ਵੱਧ ਹੈ, ਉੱਥੇ ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਬਹੁਤ ਹੀ ਖ਼ਤਰਨਾਕ ਤਰੀਕੇ ...

ਪੂਰੀ ਖ਼ਬਰ »

ਸਵ. ਅਮਰਿੰਦਰ ਸਿੰਘ ਕੋਟਲਾ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਦੇਵੀਗੜ੍ਹ, 9 ਮਈ (ਰਾਜਿੰਦਰ ਸਿੰਘ ਮੌਜੀ)-ਸ਼ੋ੍ਰਮਣੀ ਅਕਾਲੀ ਦਲ ਦੇ ਸਰਕਲ ਰੌਹੜ ਜਗੀਰ ਦੇ ਪ੍ਰਧਾਨ ਜਥੇ. ਤਰਸੇਮ ਸਿੰਘ ਕੋਟਲਾ ਦੇ 30 ਸਾਲਾ ਨੌਜਵਾਨ ਸਪੁੱਤਰ ਅਮਰਿੰਦਰ ਸਿੰਘ ਦੀ ਆਤਮਿਕ ਸ਼ਾਂਤੀ ਲਈ ਪਰਿਵਾਰ ਵਲੋਂ ਸ੍ਰੀ ਅਖੰਡ ਪਾਠ ਆਰੰਭ ਕਰਵਾਏ ਗਏ ਸਨ, ਜਿਸ ਦੇ ਭੋਗ ...

ਪੂਰੀ ਖ਼ਬਰ »

ਭਾਈ ਗੁਰਦਾਸ ਨਰਸਿੰਗ ਕਾਲਜ ਵਲੋਂ ਕੋਵਿਡ ਵੈਕਸੀਨ ਲਗਾਉਣ ਦੀ ਮੁਹਿੰਮ ਸ਼ੁਰੂ

ਪਟਿਆਲਾ, 9 ਮਈ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਭਾਈ ਗੁਰਦਾਸ ਨਰਸਿੰਗ ਕਾਲਜ ਪਟਿਆਲਾ ਦੇ ਵਿਦਿਆਰਥੀਆਂ ਵਲੋਂ ਮਰੀਜ਼ਾਂ ਦੇ ਕੋਵਿਡ ਵੈਕਸੀਨ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ | ਦੇਸ਼ ਵਿਦੇਸ਼ 'ਚ ਕੋਰੋਨਾ ਮਹਾਂਮਾਰੀ ਕਰਕੇ ਲੱਖਾਂ ...

ਪੂਰੀ ਖ਼ਬਰ »

ਫ਼ੋਟੋਗ੍ਰਾਫ਼ੀ ਸਬੰਧੀ ਵੈਬੀਨਾਰ ਕਰਵਾਇਆ

ਪਟਿਆਲਾ, 9 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਇਲੈਕਟ੍ਰਾਨਿਕਸ ਅਤੇ ਕਮਿਊਨੀਕੇਸ਼ਨ ਵਿਭਾਗ ਵਲੋਂ ਆਨਲਾਈਨ ਮਾਧਿਅਮ ਰਾਹੀਂ ਫ਼ੋਟੋਗ੍ਰਾਫ਼ੀ ਦੇ ਬੁਨਿਆਦੀ ਨੁਕਤਿਆਂ ਅਤੇ ਮੋਬਾਈਲ ਰਾਹੀਂ ਪੋ੍ਰਫੈਸ਼ਨਲ ਫ਼ੋਟੋਗਰਾਫ਼ੀ ਸਬੰਧੀ ਇਕ ...

ਪੂਰੀ ਖ਼ਬਰ »

ਕੋਰੋਨਾ ਦੌਰਾਨ ਮੁੱਖ ਮੰਤਰੀ ਦੇ ਸ਼ਹਿਰ 'ਚ ਨਹੀਂ ਹੋ ਰਹੀ ਸੈਨੀਟਾਈਜੇਸ਼ਨ-ਬਿੰਨੀ

ਪਟਿਆਲਾ, 9 ਮਈ (ਗੁਰਪ੍ਰੀਤ ਸਿੰਘ ਚੱਠਾ)-ਕੋਰੋਨਾ ਵਾਇਰਸ ਦੇ ਦੇਸ਼ 'ਚ ਨਿੱਤ ਲੱਖਾਂ ਕੇਸ ਨਵੇਂ ਆ ਰਹੇ ਹਨ ਅਤੇ ਹਜ਼ਾਰਾਂ ਲੋਕਾਂ ਦੀ ਮੌਤ ਹੋ ਰਹੀ ਹੈ ਪਰ ਪੰਜਾਬ ਸਰਕਾਰ ਇਸ ਤੋਂ ਕੁਝ ਸਬਕ ਨਹੀਂ ਲੈ ਰਹੀ | ਪੰਜਾਬ ਵਾਸੀ ਮੁੱਢਲੀ ਸਹੂਲਤਾਂ ਤੋਂ ਵੀ ਵਾਂਝੇ ਰਹਿ ਰਹੇ ਹਨ | ...

ਪੂਰੀ ਖ਼ਬਰ »

ਜਾਅਲੀ ਕਾਗ਼ਜ਼ ਬਣਵਾ ਕੇ ਗੱਡੀ ਵੇਚਣ ਵਾਲੇ ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ

ਪਟਿਆਲਾ, 9 ਮਈ (ਗੁਰਵਿੰਦਰ ਸਿੰਘ ਔਲਖ)-ਥਾਣਾ ਸਿਵਲ ਲਾਇਨ ਦੀ ਪੁਲਿਸ ਵਲੋਂ ਜਾਅਲੀ ਕਾਗ਼ਜ਼ ਪੱਤਰਾਂ ਨਾਲ ਗੱਡੀ ਵੇਚਣ ਵਾਲੇ ਪਤੀ-ਪਤਨੀ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਸੁਖਵਿੰਦਰ ਸਿੰਘ ਵਾਸੀ ਜੁਝਾਰ ਨਗਰ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ...

ਪੂਰੀ ਖ਼ਬਰ »

ਸੜਕ ਬਣਾਉਣ ਲਈ ਵਰਤੀ ਘਟੀਆ ਸਮੱਗਰੀ ਦੀ ਜਾਂਚ ਹੋਵੇ-ਜੱਸੀ ਸੋਹੀਆਂ ਵਾਲਾ

ਨਾਭਾ, 9 ਮਈ (ਕਰਮਜੀਤ ਸਿੰਘ)-ਆਮ ਆਦਮੀ ਪਾਰਟੀ ਹਲਕਾ ਨਾਭਾ ਦੇ ਆਗੂ ਅਤੇ ਐੱਸ.ਸੀ. ਵਿੰਗ ਪੰਜਾਬ ਦੇ ਜੁਆਇੰਟ ਸੈਕਟਰੀ ਜੱਸੀ ਸੋਹੀਆਂ ਵਾਲਾ ਨੇ ਦੋਸ਼ ਲਗਾਇਆ ਕਿ ਜੋ ਮੜਖਾਨਾ ਚੌਕ ਤੋਂ ਭੋਜੋਮਾਜਰੀ ਤੱਕ ਜਾਣ ਵਾਲੀ ਸੜਕ ਬਣਾਈ ਜਾ ਰਹੀ ਹੈ, ਉਸ ਉੱਪਰ ਬਿਲਕੁਲ ਘਟੀਆ ਕਿਸਮ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 658 ਨਵੇਂ ਕੋਰੋਨਾ ਮਾਮਲੇ, 18 ਮਰੀਜ਼ਾਂ ਦੀ ਹੋਈ ਮੌਤ-ਸਿਵਲ ਸਰਜਨ

ਪਟਿਆਲਾ, 9 ਮਈ (ਗੁਰਵਿੰਦਰ ਸਿੰਘ ਔਲਖ)-ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਅੱਜ ਜ਼ਿਲੇ੍ਹ 'ਚ ਕੋਵਿਡ ਟੀਕਾਕਰਨ ਪ੍ਰਕਿਰਿਆ ਤਹਿਤ 3721 ਨਾਗਰਿਕਾਂ ਦੇ ਕੋਵਿਡ ਵੈਕਸੀਨ ਦੇ ਟੀਕੇ ਲਗਾਏ ਗਏ, ਜਿਸ ਨਾਲ ਜ਼ਿਲੇ੍ਹ 'ਚ ਕੋਵਿਡ ਟੀਕਾਕਰਨ ਦਾ ਅੰਕੜਾ 2,47,546 ਹੋ ਗਿਆ ਹੈ | ...

ਪੂਰੀ ਖ਼ਬਰ »

ਤਾਲਾਬੰਦੀ ਦੌਰਾਨ ਲੋਕਾਂ ਨੂੰ ਦਵਾਈਆਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਸੰਧੂ

ਦੇਵੀਗੜ੍ਹ, 9 ਮਈ (ਰਾਜਿੰਦਰ ਸਿੰਘ ਮੌਜੀ)-ਦੇਵੀਗੜ੍ਹ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਰਣਜੀਤ ਸਿੰਘ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੋਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਲੈ ਕੇ ਸਰਕਾਰ ਵਲੋਂ ਮਿੰਨੀ ਲਾਕਡਾਊਨ ਅਤੇ ਕਰਫ਼ਿਊ ਲਗਾਉਣ ਦੇ ...

ਪੂਰੀ ਖ਼ਬਰ »

ਤਾਲਾਬੰਦੀ ਦੌਰਾਨ ਲੋਕਾਂ ਨੂੰ ਦਵਾਈਆਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਸੰਧੂ

ਦੇਵੀਗੜ੍ਹ, 9 ਮਈ (ਰਾਜਿੰਦਰ ਸਿੰਘ ਮੌਜੀ)-ਦੇਵੀਗੜ੍ਹ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਰਣਜੀਤ ਸਿੰਘ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੋਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਲੈ ਕੇ ਸਰਕਾਰ ਵਲੋਂ ਮਿੰਨੀ ਲਾਕਡਾਊਨ ਅਤੇ ਕਰਫ਼ਿਊ ਲਗਾਉਣ ਦੇ ...

ਪੂਰੀ ਖ਼ਬਰ »

ਕਿਸਾਨ ਸੰਯੁਕਤ ਮੋਰਚੇ ਦੇ ਸੱਦੇ 'ਤੇ ਜਨਤਕ ਜਥੇਬੰਦੀਆਂ ਵਲੋਂ ਰੋਸ ਮਾਰਚ

ਪਟਿਆਲਾ, 9 ਮਈ (ਧਰਮਿੰਦਰ ਸਿੰਘ ਸਿੱਧੂ)-ਕਿਸਾਨ ਸੰਯੁਕਤ ਮੋਰਚੇ ਦੇ ਸੱਦੇ 'ਤੇ ਪੰਜਾਬ ਦੀਆਂ ਜਨਤਕ ਜਥੇਬੰਦੀਆਂ ਵਲੋਂ ਪੰਜਾਬ ਸਰਕਾਰ ਵਲੋਂ ਲੋਕਾਂ ਤੇ ਥਾਪੇ ਜਾ ਰਹੇ ਲਾਕਡਾਉਨ ਦੇ ਖ਼ਿਲਾਫ਼ ਏਕਤਾ ਡਕੌਂਦਾ ਵਲੋਂ ਪਟਿਆਲਾ ਜ਼ਿਲੇ੍ਹ 'ਚ ਵੱਖ-ਵੱਖ ਥਾਵਾਂ ਤੇ ...

ਪੂਰੀ ਖ਼ਬਰ »

ਟਾਵਰ 'ਤੇ ਚੜ੍ਹੇ ਬੇਰੁਜ਼ਗਾਰ ਅਧਿਆਪਕਾਂ ਦੇ ਹੱਕ 'ਚ ਡੀ. ਟੀ. ਐੱਫ. ਨੇ ਦਿੱਤਾ ਧਰਨਾ

ਪਟਿਆਲਾ, 9 ਮਈ (ਗੁਰਵਿੰਦਰ ਸਿੰਘ ਔਲਖ)-ਡਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਪੰਜਾਬ ਦੀ ਪਟਿਆਲਾ ਇਕਾਈ ਵਲੋਂ ਪਿਛਲੇ 50 ਦਿਨਾਂ ਤੋਂ 200 ਫੁੱਟ ਉੱਚੇ ਬੀ. ਐੱਸ. ਐੱਨ. ਐੱਲ. ਟਾਵਰ 'ਤੇ ਬੈਠੇ ਬੇਰੁਜ਼ਗਾਰਾਂ ਅਧਿਆਪਕ ਦੇ ਹੱਕ 'ਚ ਹਾਅ ਦਾ ਨਾਅਰਾ ਮਾਰਦੇ ਹੋਏ ਸਥਾਨਕ ਬੀ. ਐੱਸ. ਐੱਨ. ...

ਪੂਰੀ ਖ਼ਬਰ »

ਕੌਂਸਲਰ ਖਹਿਰਾ ਨੇ ਵਾਰਡ ਨੂੰ ਕਰਵਾਇਆ ਸੈਨੇਟਾਈਜ਼

ਪਟਿਆਲਾ, 9 ਮਈ (ਗੁਰਪ੍ਰੀਤ ਸਿੰਘ ਚੱਠਾ)-ਵਾਰਡ ਨੰ. 3 ਤੋਂ ਕੌਂਸਲਰ ਹਰਦੀਪ ਸਿੰਘ ਖਹਿਰਾ ਨੇ ਆਪਣੇ ਵਾਰਡ ਦੀਆਂ ਵੱਖ-ਵੱਖ ਗਲੀਆਂ ਤੇ ਘਰਾਂ 'ਚ ਸੈਨੇਟਾਈਜ਼ ਦਾ ਛਿੜਕਾਅ ਕਰਵਾਇਆ | ਉਨ੍ਹਾਂ ਕਿਹਾ ਕਿ ਮੇਰਾ ਵਾਰਡ ਮੇਰਾ ਪਰਿਵਾਰ ਹੈ, ਇਸ ਲਈ ਸਾਰੇ ਵਾਰਡ ਦੀ ਸੁਰੱਖਿਆ ਮੇਰੇ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਨੇ ਤਾਲਾਬੰਦੀ ਵਿਰੁੱਧ ਧਰਨਾ ਦੇਣ ਮਗਰੋਂ ਕੱਢਿਆ ਰੋਸ ਮਾਰਚ

ਪਾਤੜਾਂ, 9 ਮਈ (ਜਗਦੀਸ਼ ਸਿੰਘ ਕੰਬੋਜ)-ਸਰਕਾਰ ਵਲੋਂ ਕੀਤੀ ਗਈ ਤਾਲਾਬੰਦੀ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਇੱਕ ਧਰਨਾ ਦੇ ਕੇ ਸਰਕਾਰ ਦੇ ਖ਼ਿਲਾਫ਼ ਜਿੱਥੇ ਨਾਅਰੇਬਾਜ਼ੀ ਕੀਤੀ, ਉੱਥੇ ਹੀ ਦੁਕਾਨਦਾਰਾਂ ਨੰੂ ਦੁਕਾਨਾਂ ਖੋਲ੍ਹਣ ਤੇ ਕਿਸੇ ਤਰਾਂ ਦੀ ਪੁਲਿਸ ਕਾਰਵਾਈ ...

ਪੂਰੀ ਖ਼ਬਰ »

ਕੋਰੋਨਾ ਮਰੀਜ਼ਾਂ ਲਈ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਹਰਪਾਲ ਜੁਨੇਜਾ ਨੇ ਚਲਾਈ ਇਕਾਂਤਵਾਸ ਲੰਗਰ ਸੇਵਾ

ਪਟਿਆਲਾ, 9 ਮਈ (ਧਰਮਿੰਦਰ ਸਿੰਘ ਸਿੱਧੂ)-ਸ਼੍ਰੋਮਣੀ ਅਕਾਲੀ ਦਲ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਹਰਪਾਲ ਜੁਨੇਜਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੁਕਮਾਂ ਤੋਂ ਬਾਅਦ ਅੱਜ ਪਟਿਆਲਾ ਸ਼ਹਿਰੀ 'ਚ ਘਰਾਂ 'ਚ ਇਕਾਂਤਵਾਸ ਕੋਰੋਨਾ ਪੀੜਤ ਮਰੀਜ਼ਾਂ ਦੇ ਲਈ ਲੰਗਰ ...

ਪੂਰੀ ਖ਼ਬਰ »

ਕੋਰੋਨਾ ਮਰੀਜ਼ਾਂ ਲਈ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਹਰਪਾਲ ਜੁਨੇਜਾ ਨੇ ਚਲਾਈ ਇਕਾਂਤਵਾਸ ਲੰਗਰ ਸੇਵਾ

ਪਟਿਆਲਾ, 9 ਮਈ (ਧਰਮਿੰਦਰ ਸਿੰਘ ਸਿੱਧੂ)-ਸ਼੍ਰੋਮਣੀ ਅਕਾਲੀ ਦਲ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਹਰਪਾਲ ਜੁਨੇਜਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੁਕਮਾਂ ਤੋਂ ਬਾਅਦ ਅੱਜ ਪਟਿਆਲਾ ਸ਼ਹਿਰੀ 'ਚ ਘਰਾਂ 'ਚ ਇਕਾਂਤਵਾਸ ਕੋਰੋਨਾ ਪੀੜਤ ਮਰੀਜ਼ਾਂ ਦੇ ਲਈ ਲੰਗਰ ...

ਪੂਰੀ ਖ਼ਬਰ »

ਥੈਲਾਸੀਮੀਕ ਸੁਸਾਇਟੀ ਨੇ ਕੋਰੋਨਾ ਦੀ ਰੋਕਥਾਮ ਲਈ ਵੰਡੇ ਮਾਸਕ

ਰਾਜਪੁਰਾ, 9 ਮਈ (ਰਣਜੀਤ ਸਿੰਘ)-ਮਿਸ਼ਨ ਫ਼ਤਿਹ ਤਹਿਤ ਸਮਾਜ ਸੇਵੀ ਸੰਸਥਾ ਥੈਲਾਸੀਮੀਕ ਚਿਲਡਰਨਜ਼ ਵੈੱਲਫੇਅਰ ਸੁਸਾਇਟੀ ਦੇ ਮੈਂਬਰਾਂ ਨੇ ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਲੋਕਾਂ ਨੂੰ ਜਾਗਰੂਕ ਕੀਤਾ | ਇਸ ਮੌਕੇ ਤੇ ਲੋਕਾਂ ਨੂੰ ਮਾਸਕ ਅਤੇ ਸੈਨੇਟਾਈਜ਼ਰ ਵੰਡੇ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਆਨਲਾਈਨ ਮੁਲਾਂਕਣ ਅੱਜ ਤੋਂ

ਪਟਿਆਲਾ, 9 ਮਈ (ਗੁਰਵਿੰਦਰ ਸਿੰਘ ਔਲਖ)-ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਉਡਾਨ ਪ੍ਰਾਜੈਕਟ ਅਤੇ ਵਰਡ ਆਫ਼ ਦਾ ਡੇਅ ਐਕਟੀਵਿਟੀ ਤਹਿਤ ਆਮ ਗਿਆਨ, ਭੁੱਲੀ-ਵਿਸਰੀ ਦੁਰਲੱਭ ਪੰਜਾਬੀ ਸ਼ਬਦਾਵਲੀ ਅਤੇ ਰੋਜ਼ਾਨਾ ਇਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX