ਤਾਜਾ ਖ਼ਬਰਾਂ


ਟੋਕੀਓ ਓਲੰਪਿਕ : ਇਟਲੀ ਦੇ ਜੈਕਬਸ ਨੇ 100 ਮੀਟਰ ਦੌੜ ਵਿਚ ਸੋਨ ਤਮਗਾ ਕੀਤਾ ਹਾਸਿਲ
. . .  about 2 hours ago
ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਹਾਕੀ ਟੀਮ ਨੂੰ ਦਿਤੀ ਵਧਾਈ
. . .  about 3 hours ago
ਮਾਲ ਅਧਿਕਾਰੀਆਂ ਵਲੋਂ ਤਿੰਨ ਦਿਨ ਕੰਮਕਾਜ ਠੱਪ ਕਰਨ ਦਾ ਫ਼ੈਸਲਾ
. . .  about 4 hours ago
ਲੁਧਿਆਣਾ ,1 ਅਗਸਤ (ਪਰਮਿੰਦਰ ਸਿੰਘ ਆਹੂਜਾ)- ਮੁਲਾਜ਼ਮ ਜਥੇਬੰਦੀਆਂ ਵਲੋਂ ਮੰਗਾਂ ਮਨਵਾਉਣ ਲਈ ਕੀਤੇ ਜਾ ਰਹੇ ਸੰਘਰਸ਼ ਦੀ ਮਾਲ ਅਧਿਕਾਰੀਆਂ ਵਲੋਂ ਵੀ ਹਮਾਇਤ ਕਰਨ ਦਾ ਫ਼ੈਸਲਾ ਕੀਤਾ ਗਿਆ ...
ਕੈਪਟਨ ਵਲੋਂ ਜ਼ੀਰਕਪੁਰ ਦੀਆਂ ਨਾਜਾਇਜ਼ ਕਲੋਨੀਆਂ ਵੱਲ ਰੁਖ਼
. . .  about 4 hours ago
ਜ਼ੀਰਕਪੁਰ ,1 ਅਗਸਤ (ਹੈਪੀ ਪੰਡਵਾਲਾ ) - ਨਵਜੋਤ ਸਿੱਧੂ ਦੇ ਕਾਂਗਰਸ ਪ੍ਰਧਾਨ ਬਣਨ ਉਪਰੰਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫ਼ਾਰਮ ਹਾਊਸ ਤੋਂ ਬਾਹਰ ਝਾਕਣਾ ਸ਼ੁਰੂ ਕਰ ਦਿੱਤਾ ਹੈ। ਲੰਮੇ ਸਮੇਂ ਤੋਂ ਆਪਣੇ ਫ਼ਾਰਮ ...
ਇੰਗਲੈਂਡ ਨੂੰ ਹਰਾ ਕੇ ਭਾਰਤ ਹਾਕੀ ਦੇ ਸੈਮੀ-ਫਾਈਨਲ ਵਿਚ ਪੁੱਜਾ
. . .  about 4 hours ago
ਟੋਕੀਓ , ਹਰਸ਼ਾ ਛੀਨਾ ,1 ਅਗਸਤ (ਪਰਮਿੰਦਰ ਸਿੰਘ ਕੜਿਆਲ )-ਹਾਕੀ ਵਿਚ ਭਾਰਤੀ ਖਿਡਾਰੀਆਂ ਨੇ ਇੰਗਲੈਂਡ ਦੀ ਟੀਮ ਨੂੰ 1 ਦੇ ਮੁਕਾਬਲੇ 3 ਗੋਲਾਂ ਦੇ ਨਾਲ ਹਰਾ ਕੇ ਸੈਮੀ-ਫਾਈਨਲ ਵਿਚ ਪ੍ਰਵੇਸ਼ ਕੀਤਾ ...
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੀ. ਵੀ. ਸਿੰਧੂ ਨੂੰ ਦਿਤੀ ਵਧਾਈ
. . .  about 5 hours ago
ਅਕਾਲੀ ਦਲ-ਬਸਪਾ ਵਲੋਂ ਕਿਸਾਨੀ ਨੂੰ ਸਮਰਪਿਤ ਕੱਲ੍ਹ ਦਾ ਪ੍ਰੋਗਰਾਮ ਮੁਲਤਵੀ
. . .  about 5 hours ago
ਗੜ੍ਹਸ਼ੰਕਰ, 1 ਅਗਸਤ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਵਲੋਂ ਕਿਸਾਨੀ ਨੂੰ ਸਮਰਪਿਤ 2 ਅਗਸਤ ਨੂੰ ਪਦਰਾਣਾ ਵਿਖੇ ਰੱਖਿਆ 'ਕਿਸਾਨੋ ਕੇ ਸਨਮਾਨ ਮੇਂ, ਅਕਾਲੀ ਦਲ-ਬਸਪਾ ਮੈਦਾਨ ਮੇਂ' ਪ੍ਰੋਗਰਾਮ ਮੁਲਤਵੀ ਕਰ ਦਿੱਤਾ ...
ਕੈਪਟਨ ਅਮਰਿੰਦਰ ਸਿੰਘ ਨੇ ਪੀ. ਵੀ. ਸਿੰਧੂ ਨੂੰ ਦਿਤੀ ਵਧਾਈ
. . .  about 5 hours ago
ਚੰਡੀਗੜ੍ਹ,1 ਅਗਸਤ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੀ. ਵੀ. ਸਿੰਧੂ ਨੂੰ ਵਧਾਈ ਦਿੱਤੀ ਹੈ ।ਅੱਜ ਬੈਡਮਿੰਟਨ ਵਿਚ ਓਲੰਪਿਕ ਕਾਂਸੀ ਜਿੱਤ ਕੇ ਸਿੰਧੂ ਨੇ ਦੋ ਓਲੰਪਿਕ ਤਗਮੇ ਜਿੱਤਣ ਵਾਲੀ ਪਹਿਲੀ ਮਹਿਲਾ ...
ਭਾਰਤ ਦੀ ਬੈਡਮਿੰਟਨ ਖਿਡਾਰਨ ਪੀ. ਵੀ. ਸਿੰਧੂ ਨੇ ਜਿਤਿਆ ਕਾਂਸੀ ਤਗਮਾ
. . .  about 4 hours ago
ਟੋਕੀਓ , ਹਰਸ਼ਾ ਛੀਨਾ ,1 ਅਗਸਤ (ਪਰਮਿੰਦਰ ਸਿੰਘ ਕੜਿਆਲ )-ਟੋਕੀਓ ਓਲੰਪਿਕ ਵਿਚ ਭਾਰਤ ਵਲੋਂ ਖੇਡਦਿਆਂ ਬੈਡਮਿੰਟਨ ਦੀ ਵਿਸ਼ਵ ਚੈਂਪੀਅਨ ਪੀ.ਵੀ. ਸਿੰਧੂ ਨੇ ਇਤਿਹਾਸ ਰਚਦਿਆਂ ਚੀਨੀ ਖਿਡਾਰਨ ਨੂੰ ਮਾਤ ਦੇ ਕੇ ...
ਪ੍ਰੀ ਪ੍ਰਾਇਮਰੀ ਜਮਾਤ ਤੋਂ ਬਾਰ੍ਹਵੀਂ ਜਮਾਤ ਤਕ ਸਕੂਲ ਖੋਲ੍ਹਣ ਸਬੰਧੀ ਸਿੱਖਿਆ ਵਿਭਾਗ ਵਲੋਂ ਪੱਤਰ ਜਾਰੀ
. . .  about 6 hours ago
ਅਜਨਾਲਾ ,1 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦੀ ਦੂਸਰੀ ਲਹਿਰ ਦਾ ਪ੍ਰਕੋਪ ਘਟਣ ਤੋਂ ਬਾਅਦ ਸਰਕਾਰ ਵਲੋਂ ਸਕੂਲ ਖੋਲ੍ਹਣ ਦੇ ਦਿੱਤੇ ਆਦੇਸ਼ਾਂ ਤੋਂ ਬਾਅਦ ਸਿੱਖਿਆ ਵਿਭਾਗ ...
ਨਵੀਂ ਦਿੱਲੀ : ਜੁਲਾਈ ਵਿਚ ਦੇਸ਼ ਵਿਚ 13 ਕਰੋੜ ਤੋਂ ਵੱਧ ਟੀਕੇ ਲਗਾਏ ਗਏ ਸਨ- ਮਨਸੁਖ ਮੰਡਾਵੀਆ
. . .  about 7 hours ago
ਬੇਬੇ ਮਾਨ ਕੌਰ ਦਾ ਕੀਤਾ ਗਿਆ ਅੰਤਿਮ ਸੰਸਕਾਰ
. . .  about 8 hours ago
ਚੰਡੀਗੜ੍ਹ, 1 ਅਗਸਤ (ਸੁਰਿੰਦਰਪਾਲ ਸਿੰਘ) - 105 ਸਾਲਾ ਬਜ਼ੁਰਗ ਅਥਲੀਟ ਬੇਬੇ ਮਾਨ ਕੌਰ ਦਾ ਬੀਤੇ ਕੱਲ੍ਹ ਦਿਹਾਂਤ ਹੋ ਗਿਆ ਸੀ। ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਨਾ ਤਾਂ ਕੋਈ ਮੰਤਰੀ ਤੇ ਨਾ ਹੀ ਕੋਈ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸੀ...
ਬੇਬੇ ਮਾਨ ਕੌਰ ਨੂੰ ਦਲਜੀਤ ਸਿੰਘ ਚੀਮਾ ਨੇ ਦਿੱਤੀ ਸ਼ਰਧਾਂਜਲੀ
. . .  about 8 hours ago
ਚੰਡੀਗੜ੍ਹ, 1 ਅਗਸਤ - 105 ਸਾਲਾ ਬਜ਼ੁਰਗ ਅਥਲੀਟ ਬੇਬੇ ਮਾਨ ਕੌਰ ਦਾ ਬੀਤੇ ਕੱਲ੍ਹ ਦਿਹਾਂਤ ਹੋ ਗਿਆ ਸੀ। ਅੱਜ ਉਨ੍ਹਾਂ ਦੇ ਸਸਕਾਰ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਸਮੇਤ ਹੋਰ ਆਗੂਆਂ ਨੇ ਉਨ੍ਹਾਂ...
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਬੀਬਾ ਬਾਦਲ
. . .  about 8 hours ago
ਅੰਮ੍ਰਿਤਸਰ, 1 ਅਗਸਤ (ਹਰਮਿੰਦਰ ਸਿੰਘ) - ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ...
ਆਸਾਮ ਦੀ ਨਾਕਾਬੰਦੀ ਕਾਰਨ ਮੁਸ਼ਕਿਲ 'ਚ ਮਿਜ਼ੋਰਮ, ਜ਼ਰੂਰੀ ਵਸਤੂਆਂ ਦੀ ਹੋਣ ਲੱਗੀ ਕਿੱਲਤ
. . .  about 8 hours ago
ਆਈਜ਼ੌਲ, 1 ਅਗਸਤ - ਆਸਾਮ-ਮਿਜ਼ੋਰਮ ਸਰਹੱਦੀ ਵਿਵਾਦ ਕਾਰਨ ਮਿਜ਼ੋਰਮ ਵਿਚ ਜ਼ਰੂਰੀ ਸਾਮਾਨ ਦੀ ਕਮੀ ਪੈਣ ਲੱਗੀ ਹੈ। ਲੋਕਾਂ ਨੂੰ ਇਕ ਹੱਦ ਤੱਕ ਹੀ ਪੈਟਰੋਲ-ਡੀਜ਼ਲ ਦਿੱਤਾ ਜਾ ਰਿਹਾ ਹੈ। ਪਿਛਲੇ ਹਫ਼ਤੇ ਆਸਾਮ-ਮਿਜ਼ੋਰਮ ਵਿਚਕਾਰ ਹਿੰਸਕ ਝੜਪ ਹੋਈ ਸੀ...
ਨਕਸਲੀਆਂ ਦੇ ਹਮਲੇ 'ਚ ਇਕ ਆਮ ਨਾਗਰਿਕ ਦੀ ਮੌਤ
. . .  about 9 hours ago
ਰਾਏਪੁਰ, 1 ਅਗਸਤ - ਛੱਤੀਸਗੜ੍ਹ ਦੇ ਧਾਮਤਾਰੀ ਜ਼ਿਲ੍ਹੇ ਦੀ ਨਾਗਾਰੀ ਤਹਿਸੀਲ ਦੇ ਚੰਦਨ ਬਾਹਾਰਾ ਪਿੰਡ ਵਿਚ ਨਕਸਲੀਆਂ ਦੇ ਹਮਲੇ ਵਿਚ ਇਕ 35 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ...
ਯਮੁਨਾ 'ਚ ਪਾਣੀ ਦੇ ਪੱਧਰ 'ਚ ਹੋਇਆ ਭਾਰੀ ਵਾਧਾ, ਹੜ੍ਹ ਦਾ ਖ਼ਦਸ਼ਾ
. . .  about 9 hours ago
ਨਵੀਂ ਦਿੱਲੀ, 1 ਅਗਸਤ - ਦਿੱਲੀ ਵਿਚੋਂ ਲੰਘਦੀ ਯਮੁਨਾ ਨਦੀ ਦੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਕੋਲ ਵਹਿ ਰਿਹਾ ਹੈ। ਜਿਸ ਕਾਰਨ ਆਸ-ਪਾਸ ਦੇ ਇਲਾਕੇ ਵਿਚ ਭਾਰੀ ਪਾਣੀ ਭਰ ਗਿਆ ਹੈ...
ਜੀ.ਐਸ.ਟੀ. ਉਗਰਾਹੀ ਜੁਲਾਈ ਵਿਚ 1.16 ਲੱਖ ਕਰੋੜ ਰੁਪਏ ਤੋਂ ਪਾਰ
. . .  about 9 hours ago
ਨਵੀਂ ਦਿੱਲੀ, 1 ਅਗਸਤ - ਵਿੱਤ ਮੰਤਰਾਲਾ ਅਨੁਸਾਰ ਭਾਰਤ ਵਿਚ ਜੀ.ਐਸ.ਟੀ. ਉਗਰਾਹੀ ਜੁਲਾਈ ਮਹੀਨੇ ਵਿਚ 1.16 ਲੱਖ ਕਰੋੜ ਤੋਂ ਪਾਰ ਰਹੀ ਹੈ। ਪਿਛਲੇ ਮਹੀਨੇ ਤੋਂ ਜੋ 33 ਫ਼ੀਸਦੀ ਵੱਧ ਦੀ ਵਸੂਲੀ ਹੈ...
'ਸਿੱਖ ਪੰਥ ਦੀਆਂ ਵਿਰਾਸਤਾਂ ਬਚਾਓ' ਲਈ ਪੰਥਕ ਇਕੱਠ
. . .  about 10 hours ago
ਅੰਮ੍ਰਿਤਸਰ, 1 ਅਗਸਤ (ਹਰਮਿੰਦਰ ਸਿੰਘ) - ਸਿੱਖ ਸਦਭਾਵਨਾ ਦਲ ਵਲੋਂ 'ਸਿੱਖ ਪੰਥ ਦੀਆਂ ਵਿਰਾਸਤਾਂ ਬਚਾਓ' ਪੰਥਕ ਇਕੱਠ ਕੀਤਾ ਜਾ ਰਿਹਾ ਹੈ...
ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਵਲੋਂ ਜਥੇਬੰਦਕ ਢਾਂਚੇ ਦਾ ਐਲਾਨ
. . .  about 10 hours ago
ਅੰਮ੍ਰਿਤਸਰ, 1 ਅਗਸਤ (ਹਰਮਿੰਦਰ ਸਿੰਘ) - ਸਿੱਖ ਸਟੂਡੈਂਟ ਫੈਡਰੇਸ਼ਨ (ਮਹਿਤਾ) ਦੇ ਪ੍ਰਧਾਨ ਭਾਈ ਅਮਰਬੀਰ ਸਿੰਘ ਢੋਟ ਨੇ ਅੱਜ ਫੈਡਰੇਸ਼ਨ ਮਹਿਤਾ ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ ਹੈ। ਪ੍ਰਧਾਨ ਢੋਟ ਨੇ ਸੀਨੀਅਰ ਆਗੂ ਭਾਈ ਲਖਬੀਰ ਸਿੰਘ ਸੇਖੋਂ ਨੂੰ ਸਕੱਤਰ ਜਨਰਲ ਨਿਯੁਕਤ ਕੀਤਾ ਹੈ। ਜਿਸ ਵਿਚ...
ਕਾਂਗਰਸ ਪਾਰਟੀ ਨੂੰ ਲੱਗਾ ਝਟਕਾ, ਅਹਿਮ ਆਗੂ ਭਾਜਪਾ 'ਚ ਹੋਇਆ ਸ਼ਾਮਲ
. . .  about 10 hours ago
ਨਵੀਂ ਦਿੱਲੀ, 1 ਅਗਸਤ - ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਭਾਜਪਾ ਇਕ ਵਾਰ ਫਿਰ ਸਰਗਰਮ ਹੋ ਗਈ ਹੈ। ਮਨੀਪੁਰ 'ਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਚੋਣਾਂ ਤੋਂ ਪਹਿਲਾ ਮਨੀਪੁਰ ਵਿਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਮਨੀਪੁਰ ਕਾਂਗਰਸ ਦੇ...
ਜੰਮੂ ਕਸ਼ਮੀਰ 'ਚ ਪੱਥਰਬਾਜ਼ਾਂ ਨੂੰ ਨਹੀਂ ਮਿਲੇਗੀ ਸਰਕਾਰੀ ਨੌਕਰੀ ਤੇ ਨਾ ਹੀ ਪਾਸਪੋਰਟ
. . .  1 minute ago
ਸ੍ਰੀਨਗਰ, 1 ਅਗਸਤ - ਜੰਮੂ ਕਸ਼ਮੀਰ 'ਚ ਹੁਣ ਦੇਸ਼ ਧਰੋਹੀਆਂ ਤੇ ਪੱਥਰਬਾਜ਼ਾਂ 'ਤੇ ਨਕੇਲ ਕੱਸਣ ਲਈ ਨਵਾਂ ਆਦੇਸ਼ ਜਾਰੀ ਕੀਤਾ ਹੈ। ਜਿਸ ਤਹਿਤ ਦੇਸ਼ ਖ਼ਿਲਾਫ਼ ਨਾਅਰੇਬਾਜ਼ੀ ਕਰਨ ਵਾਲੇ ਤੇ ਪੱਥਰਬਾਜ਼ੀ ਕਰਨ ਵਾਲਿਆਂ ਨੂੰ ਸਰਕਾਰੀ ਨੌਕਰੀ ਨਹੀਂ ਦਿੱਤੀ ਜਾਵੇਗੀ। ਇਸ ਦੇ ਨਾਲ...
ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਅੱਜ ਤੋਂ ਪ੍ਰਧਾਨਗੀ ਕਰੇਗਾ ਭਾਰਤ
. . .  about 11 hours ago
ਨਵੀਂ ਦਿੱਲੀ, 1 ਅਗਸਤ - ਭਾਰਤ ਦੇ ਲਈ ਅੱਜ ਐਤਵਾਰ ਦਾ ਦਿਨ ਕਾਫੀ ਅਹਿਮ ਹੈ। ਦਰਅਸਲ ਅੱਜ ਇਕ ਅਗਸਤ ਤੋਂ ਭਾਰਤ ਸੰਯੁਕਤ ਰਾਸ਼ਟਰ ਦੀ ਸੁਰੱਖਿਆ ਪ੍ਰੀਸ਼ਦ ਦੀ ਪ੍ਰਧਾਨਗੀ ਸੰਭਾਲਣ ਜਾ ਰਿਹਾ ਹੈ। ਹਾਲਾਂਕਿ ਸੁਰੱਖਿਆ ਪ੍ਰੀਸ਼ਦ ਦਾ ਪਹਿਲਾ ਕਾਰਜਕਾਰੀ ਦਿਵਸ ਭਲਕੇ ਸੋਮਵਾਰ ਤੋਂ ਹੋਵੇਗਾ। ਸੁਰੱਖਿਆ...
ਘੱਗਰ ਦਾ ਪਾਣੀ ਵਧਣ ਕਾਰਨ ਲੋਕ ਸਹਿਮੇ
. . .  about 11 hours ago
ਸਰਦੂਲਗੜ੍ਹ, 1 ਅਗਸਤ (ਜੀ. ਐਮ. ਅਰੋੜਾ) - ਸਥਾਨਕ ਸ਼ਹਿਰ ਦੀ ਹਿੱਕ ਨਾਲ ਖਹਿ ਕੇ ਲੰਘਦੀ ਘੱਗਰ ਨਦੀ ਵਿਚ ਪਾਣੀ ਦਾ ਪੱਧਰ 19 ਫੁੱਟ 'ਤੇ ਹੋ ਜਾਣ ਕਾਰਨ ਲੋਕ ਸਹਿਮੇ ਹੋਏ ਹਨ। ਉੱਥੇ ਹੀ, ਘੱਗਰ ਦੇ ਪੁਲ ਵਿਚ ਬੂਟੀ ਫਸਣ ਕਾਰਨ ਘੱਗਰ ਨਦੀ ਦੇ ਬੰਨ੍ਹ ਟੁੱਟਣ ਦੇ ਡਰੋਂ ਪ੍ਰਸ਼ਾਸਨ ਨੇ ਤੜਕੇ ਤਿੰਨ ਵਜੇ ਤੋਂ...
ਮੁੱਖ ਮੰਤਰੀ ਜੈਰਾਮ ਠਾਕੁਰ ਨੇ ਹੜ੍ਹ ਪ੍ਰਭਾਵਿਤ ਖੇਤਰ ਦਾ ਕੀਤਾ ਹਵਾਈ ਸਰਵੇਖਣ
. . .  about 12 hours ago
ਸ਼ਿਮਲਾ, 1 ਅਗਸਤ - ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਹੜ੍ਹ ਪ੍ਰਭਾਵਿਤ ਖੇਤਰ ਲਾਹੌਲ-ਸਪਿਤੀ ਦਾ ਹਵਾਈ ਸਰਵੇਖਣ ਕੀਤਾ ਹੈ। ਇਸ ਖੇਤਰ ਵਿਚ ਅਚਾਨਕ ਆਏ ਹੜ੍ਹ ਕਾਰਨ ਭਾਰੀ ਤਬਾਹੀ ਸਮੇਤ ਕੁਝ ਮੌਤਾਂ ਹੋਈਆਂ ਹਨ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਸੱਤਾਧਾਰੀਆਂ ਨੂੰ ਗ਼ਰੀਬਾਂ ਦੇ ਉਦਾਰ ਅਤੇ ਭਲੇ ਬਾਰੇ ਸੋਚਣਾ ਚਾਹੀਦਾ ਹੈ। -ਮਹਾਤਮਾ ਗਾਂਧੀ

ਪੰਜਾਬ / ਜਨਰਲ

ਸਰਕਾਰੀ ਵਿਭਾਗਾਂ ਦੀ ਬਿਜਲੀ ਮਹਿੰਗੀ ਕਰ ਕੇ ਆਮ ਲੋਕਾਂ ਨੂੰ ਸਸਤੀ ਦੇਵੇਗਾ ਪਾਵਰਕਾਮ

ਜਲੰਧਰ, 9 ਮਈ (ਸ਼ਿਵ ਸ਼ਰਮਾ)-ਸਿਆਸੀ ਪਾਰਟੀਆਂ ਵਲੋਂ ਮਹਿੰਗੀ ਬਿਜਲੀ ਨੂੰ ਮੁੱਦਾ ਬਣਾਉਣ ਤੋਂ ਰੋਕਣ ਲਈ ਤਾਂ ਹੁਣ ਪੰਜਾਬ ਵਿਚ ਖਪਤਕਾਰਾਂ ਨੂੰ ਹਰ ਹਾਲਤ ਵਿਚ ਸਸਤੀ ਬਿਜਲੀ ਦੇਣ ਲਈ ਪਾਵਰਕਾਮ ਨੂੰ ਨਵੇਂ-ਨਵੇਂ ਉਪਾਅ ਸੋਚਣੇ ਪੈ ਰਹੇ ਹਨ ਤੇ ਇਸ ਦੇ ਚਲਦਿਆਂ ਪਾਵਰਕਾਮ ਨੇ ਇਸ ਵਾਰ ਖਪਤਕਾਰਾਂ ਨੂੰ ਸਸਤੀ ਬਿਜਲੀ ਦੇਣ ਵਾਲੀਆਂ ਪੰਜਾਬ ਬਿਜਲੀ ਰੈਗੂਲੇਟਰੀ ਕਮਿਸ਼ਨ ਕੋਲ ਪਾਈਆਂ ਪਟੀਸ਼ਨਾਂ ਤੋਂ ਬਾਅਦ ਇਕ ਹੋਰ ਤੀਜੀ ਸੋਧੀ ਪਟੀਸ਼ਨ ਕਮਿਸ਼ਨ ਕੋਲ ਦਾਖਲ ਕਰਕੇ ਬਿਜਲੀ ਘਰਾਂ ਤੇ ਸਰਕਾਰੀ ਕੁਨੈਕਸ਼ਨਾਂ ਨੂੰ ਬਿਜਲੀ ਦਰਾਂ 'ਚ ਮਿਲਦੀ ਛੋਟ ਬੰਦ ਕਰਕੇ ਇਸ ਦਾ ਫ਼ਾਇਦਾ ਖਪਤਕਾਰਾਂ ਨੂੰ ਦੇਣ ਲਈ ਕਿਹਾ ਹੈ | ਪਾਵਰਕਾਮ ਵਲੋਂ ਕਮਿਸ਼ਨ ਕੋਲ ਦਾਖ਼ਲ ਕੀਤੀ ਪਟੀਸ਼ਨ ਤੋਂ ਹੀ ਪਤਾ ਲੱਗਦਾ ਹੈ ਕਿ ਇਸ ਵੇਲੇ ਸਰਕਾਰ ਐਲਾਨੀਆਂ ਜਾਣ ਵਾਲੀਆਂ ਬਿਜਲੀ ਦਰਾਂ ਨੂੰ ਲੈ ਕੇ ਕਿੰਨੀ ਗੰਭੀਰ ਹੈ | ਬਿਜਲੀ ਸਸਤੀ ਕਰਨ ਲਈ ਸਰਕਾਰ ਤਾਂ ਪਾਵਰਕਾਮ ਨੂੰ ਹੋਰ ਸਬਸਿਡੀ ਦੇਣ ਦੀ ਹਾਲਤ ਵਿਚ ਨਹੀਂ ਹੈ ਤੇ ਹੁਣ ਪਾਵਰਕਾਮ ਨੇ ਆਪਣੇ ਹੀ ਸਰਕਾਰੀ ਵਿਭਾਗਾਂ ਨੂੰ ਮਿਲਦੀ ਸਸਤੀ ਬਿਜਲੀ ਦੀ ਸਹੂਲਤ ਵੀ ਬੰਦ ਕਰਨ ਦੀ ਮਨਜ਼ੂਰੀ ਕਮਿਸ਼ਨ ਕੋਲ ਮੰਗੀ ਹੈ | ਪਾਵਰਕਾਮ ਦਾ ਕਹਿਣਾ ਹੈ ਕਿ ਪਾਵਰਕਾਮ, ਟਰਾਂਸਕੋ, ਬੀ. ਬੀ. ਐਮ. ਬੀ, ਪੀ. ਜੀ. ਸੀ. ਐਲ. ਅਤੇ ਰਾਜ ਦੇ ਸਰਕਾਰੀ ਕਨੈੱਕਸ਼ਨ ਜਿਨ੍ਹਾਂ ਦੇ ਐਲ. ਐੱਸ, ਐਮ. ਐੱਸ. ਅਤੇ ਐੱਸ. ਪੀ. ਕੁਨੈਕਸ਼ਨਾਂ ਤਹਿਤ ਬਿਜਲੀ ਸਪਲਾਈ ਮਿਲ ਰਹੀ ਹੈ ਤੇ ਉਨ੍ਹਾਂ ਵਿਚ ਸਿਰਫ਼ ਸਾਮਾਨ ਤਿਆਰ ਕਰਨ ਵਾਲੇ ਸਰਕਾਰੀ ਅਦਾਰਿਆਂ ਨੂੰ ਛੱਡ ਕੇ ਸਸਤੀ ਦਰ ਦੀ ਮਿਲਦੀ ਬਿਜਲੀ ਸਹੂਲਤ ਬੰਦ ਕਰਨੀ ਚਾਹੀਦੀ ਹੈ ਤਾਂ ਜੋ ਇਸ ਤੋਂ ਬੱਚਤ ਦੇ ਰੂਪ ਵਿਚ ਦੂਜੇ ਖਪਤਕਾਰਾਂ ਦੀਆਂ ਬਿਜਲੀ ਦਰਾਂ ਘਟਾਈਆਂ ਜਾਣ | ਪਾਵਰਕਾਮ ਦਾ ਮੰਨਣਾ ਹੈ ਕਿ ਸਰਕਾਰੀ ਕੁਨੈਕਸ਼ਨਾਂ ਵਿਚ ਸਾਮਾਨ ਤਿਆਰ ਕਰਨ ਵਾਲੇ ਕੁਨੈਕਸ਼ਨਾਂ ਦੀ ਸਹੂਲਤ ਵਾਪਸ ਲੈਣੀ ਚਾਹੀਦੀ ਹੈ | ਜੇਕਰ ਪਾਵਰਕਾਮ ਦੀ ਇਸ ਸਿਫਾਰਸ਼ 'ਤੇ ਪੰਜਾਬ ਬਿਜਲੀ ਰੈਗੂਲੇਟਰੀ ਕਮਿਸ਼ਨ ਮਨਜ਼ੂਰੀ ਦੇ ਦਿੰਦਾ ਹੈ ਤਾਂ ਸਰਕਾਰੀ ਕੁਨੈਕਸ਼ਨਾਂ ਨੂੰ ਸਸਤੀ ਬਿਜਲੀ ਮਿਲਣੀ ਬੰਦ ਹੋ ਜਾਵੇਗੀ | ਸੂਤਰਾਂ ਦੀ ਮੰਨੀਏ ਤਾਂ ਚਾਹੇ ਇਸ ਨਾਲ ਕੋਈ ਜ਼ਿਆਦਾ ਫ਼ਰਕ ਨਹੀਂ ਪਏਗਾ ਪਰ ਇਸ ਨਾਲ 100 ਕਰੋੜ ਰੁਪਏ ਦੀ ਬੱਚਤ ਕਰਕੇ ਇਸ ਦੇ ਬਦਲੇ ਖਪਤਕਾਰਾਂ ਦਾ ਬਿਜਲੀ ਦਰਾਂ ਘਟਾਉਣ ਵਿਚ ਸਫਲਤਾ ਮਿਲ ਸਕਦੀ ਹੈ | ਦੱਸਿਆ ਜਾਂਦਾ ਹੈ ਕਿ ਜੇਕਰ ਫ਼ੈਸਲਾ ਹੋਇਆ ਤਾਂ ਆਮ ਖਪਤਕਾਰ ਲਈ ਡੇਢ ਤੋਂ 2 ਰੁਪਏ ਤੱਕ ਬਿਜਲੀ ਸਸਤੀ ਹੋ ਸਕਦੀ ਹੈ |

ਕੈਪਟਨ-ਸਿੱਧੂ ਦੀ ਲੜਾਈ ਦਾ ਮੁੱਦਾ ਅੱਜ ਕਾਂਗਰਸ ਦੀ ਸੈਂਟਰਲ ਵਰਕਿੰਗ ਕਮੇਟੀ 'ਚ ਉੱਠਣ ਦੀ ਸੰਭਾਵਨਾ

ਚੰਡੀਗੜ੍ਹ, 9 ਮਈ (ਹਰਕਵਲਜੀਤ ਸਿੰਘ)-ਕਾਂਗਰਸ ਦੀ ਕੌਮੀ ਵਰਕਿੰਗ ਕਮੇਟੀ ਦੀ ਕੱਲ੍ਹ ਹੋਣ ਵਾਲੀ ਵਰਚੂਅਲ ਮੀਟਿੰਗ, ਜਿਸ 'ਚ ਕੋਵਿਡ ਕਾਰਨ ਦੇਸ਼ 'ਚ ਪੈਦਾ ਹੋਏ ਹਾਲਾਤ ਅਤੇ 5 ਰਾਜਾਂ ਦੀਆਂ ਚੋਣਾਂ ਦੇ ਨਤੀਜਿਆਂ 'ਤੇ ਵਿਚਾਰ ਕੀਤਾ ਜਾਣਾ ਹੈ, ਦੌਰਾਨ ਜਾਂ ਉਸ ਤੋਂ ਤੁਰੰਤ ...

ਪੂਰੀ ਖ਼ਬਰ »

ਪ੍ਰੇਮ ਵਿਆਹ ਕਰਵਾਉਣ ਵਾਲੀ ਲੜਕੀ ਦੀ ਭਰਾ ਵਲੋਂ ਹੱਤਿਆ

ਹੁਸ਼ਿਆਰਪੁਰ, 9 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਥਾਣਾ ਬੁੱਲੋ੍ਹਵਾਲ ਅਧੀਨ ਪੈਂਦੇ ਸੀਕਰੀ ਅੱਡਾ ਵਿਖੇ ਹੋਏ ਅੰਨ੍ਹੇ ਅਤੇ ਸਨਸਨੀਖੇਜ ਕਤਲ ਦੀ ਗੁੱਥੀ ਸੁਲਝਾਉਂਦਿਆਂ ਜ਼ਿਲ੍ਹਾ ਪੁਲਿਸ ਨੇ ਮਿ੍ਤਕ ਮਨਪ੍ਰੀਤ ਕੌਰ ਦੇ ਛੋਟੇ ਭਰਾ ਅਤੇ ਉਸ ਦੇ ਇਕ ਦੋਸਤ ਨੂੰ ...

ਪੂਰੀ ਖ਼ਬਰ »

ਅੱਜ ਡਿਊਟੀ 'ਤੇ ਪਹੁੰਚੋ ਨਹੀਂ ਤਾਂ ਖ਼ਤਮ ਹੋਣਗੀਆਂ ਸੇਵਾਵਾਂ-ਮਿਸ਼ਨ ਡਾਇਰੈਕਟਰ

ਗੁਰਦਾਸਪੁਰ, 9 ਮਈ (ਸੁਖਵੀਰ ਸਿੰਘ ਸੈਣੀ)-ਕੋਵਿਡ-19 ਦੇ ਵੱਧ ਰਹੇ ਪ੍ਰਕੋਪ ਅਤੇ ਸਿਹਤ ਵਿਭਾਗ ਦੇ ਪ੍ਰਭਾਵਿਤ ਹੋ ਰਹੇ ਕੰਮ ਨੰੂ ਲੈ ਕੇ ਮਿਸ਼ਨ ਡਾਇਰੈਕਟਰ ਵਲੋਂ ਇਕ ਪੱਤਰ ਰਾਹੀਂ ਹੁਕਮ ਜਾਰੀ ਕਰਦੇ ਹੋਏ ਕਿਹਾ ਗਿਆ ਹੈ ਕਿ 10 ਮਈ ਨੰੂ ਸਵੇਰੇ 10 ਵਜੇ ਤੱਕ ਸਾਰੇ ਮੁਲਾਜ਼ਮ ...

ਪੂਰੀ ਖ਼ਬਰ »

ਸਿਹਤਯਾਬ ਹੋਏ ਕੇਂਦਰੀ ਮੰਤਰੀ ਸੋਮ ਪ੍ਰਕਾਸ਼

ਫਗਵਾੜਾ, 9 ਮਈ (ਹਰੀਪਾਲ ਸਿੰਘ)-ਕੋਰੋਨਾ ਤੋਂ ਪੀੜਤ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਕੈਂਥ ਨੇ ਬਿਮਾਰੀ ਨੂੰ ਮਾਤ ਦਿੰਦੇ ਹੋਏ ਕੋਰੋਨਾ 'ਤੇ ਜਿੱਤ ਪ੍ਰਾਪਤ ਕੀਤੀ ਹੈ | ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਕੈਂਥ ਕੋਰੋਨਾ ਤੋਂ ...

ਪੂਰੀ ਖ਼ਬਰ »

ਕੋਰੋਨਾ ਕਾਲ ਦੌਰਾਨ 128.50 ਲੱਖ ਮੀਟਿ੍ਕ ਟਨ ਕਣਕ ਦੀ 30 ਦਿਨਾਂ 'ਚ ਕੀਤੀ ਖ਼ਰੀਦ-ਆਸ਼ੂ

ਚੰਡੀਗੜ੍ਹ, 9 ਮਈ (ਅਜੀਤ ਬਿਊਰੋ)-ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਇੱਥੇ ਕਿਹਾ ਕਿ ਕੋਵਿਡ-19 ਦੀ ਦੂਸਰੀ ਲਹਿਰ ਕਾਰਨ ਸੂਬੇ ਵਿਚ ਪੈਦਾ ਹੋਈਆਂ ਅਨੇਕਾਂ ਮੁਸ਼ਕਿਲਾਂ ਦੌਰਾਨ ਬੀਤੇ 30 ਦਿਨਾਂ 'ਚ ਸੂਬੇ 'ਚ 128.50 ਲੱਖ ਮੀਟਰਿਕ ਟਨ ਕਣਕ ਦੀ ਖ਼ਰੀਦ ...

ਪੂਰੀ ਖ਼ਬਰ »

ਦਿੱਲੀ ਸੰਘਰਸ਼ ਤੋਂ ਆਏ ਕਿਸਾਨ ਆਗੂ ਦੀ ਮੌਤ

ਜੈਤੋ, 9 ਮਈ (ਗੁਰਚਰਨ ਸਿੰਘ ਗਾਬੜੀਆ)-ਦਿੱਲੀ ਕਿਸਾਨੀ ਸੰਘਰਸ਼ ਤੋਂ ਕਰੀਬ 20 ਦਿਨ ਪਹਿਲਾਂ ਪਰਤੇ ਕਿਸਾਨ ਆਗੂ ਕੇਵਲ ਸਿੰਘ ਡਿੰਗੀ ਦੀ ਅੱਜ ਮੌਤ ਹੋ ਗਈ | ਬੀ.ਕੇ.ਯੂ. ਡਕੌਂਦਾ ਦੇ ਜ਼ਿਲ੍ਹਾ ਜਨਰਲ ਸਕੱਤਰ ਪ੍ਰਗਟ ਸਿੰਘ ਰੋੜੀਕਪੂਰਾ ਨੇ ਦੱਸਿਆ ਹੈ ਕਿ ਭਾਰਤੀ ਕਿਸਾਨ ...

ਪੂਰੀ ਖ਼ਬਰ »

10 ਤੇ 12 ਨੂੰ 1000 ਗੱਡੀਆਂ ਜਾਣਗੀਆਂ ਸਿੰਘੂ ਤੇ ਟਿਕਰੀ ਬਾਰਡਰ-ਕਿਸਾਨ ਆਗੂ

ਚੰਡੀਗੜ੍ਹ 9 ਮਈ (ਅਜੀਤ ਬਿਊਰੋ)- ਆਲ ਇੰਡੀਆ ਕਿਸਾਨ ਫੈਡਰੇਸ਼ਨ (ਏ. ਆਈ. ਕੇ. ਐੱਫ.) ਦੇ ਪ੍ਰਧਾਨ ਪ੍ਰੇਮ ਸਿੰਘ ਭੰਗੂ ਨੇ ਦੱਸਿਆ ਹੈ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 10 ਅਤੇ 12 ਮਈ ਨੂੰ ਕਿਸਾਨ ਮਜ਼ਦੂਰਾਂ ਦੀਆਂ 1000 ਤੋਂ ਵਧੇਰੇ ਗੱਡੀਆਂ ਸ਼ੰਭੂ ਅਤੇ ਖਨੌਰੀ ਤੋਂ ...

ਪੂਰੀ ਖ਼ਬਰ »

ਮੋਰਚੇ ਤੋਂ ਘਰ ਪਰਤੇ ਕਿਸਾਨ ਦੀ ਮੌਤ

ਜਖਵਾਲੀ, 9 ਮਈ (ਨਿਰਭੈ ਸਿੰਘ)-ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਦਿੱਲੀ ਦੇ ਬਾਰਡਰਾਂ 'ਤੇ ਧਰਨੇ 'ਤੇ ਬੈਠੇ ਹਨ ਤੇ ਹਰ ਰੋਜ਼ ਕਿਸਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ | ਦਿੱਲੀ ਧਰਨੇ ਤੋਂ ਵਾਪਸ ਪਰਤੇ ਕਿਸਾਨ ਭੁਪਿੰਦਰ ਸਿੰਘ ਪਿੰਡ ਹਰਬੰਸਪੁਰਾ ਦੀ ...

ਪੂਰੀ ਖ਼ਬਰ »

ਜੀ.ਐੱਸ. ਟੀ. ਮੋਬਾਈਲ ਵਿੰਗ ਵਲੋਂ ਕੀਤੀਆਂ 20 ਇੰਸਪੈਕਸ਼ਨਾਂ ਦਾ ਅਜੇ ਤੱਕ ਨਹੀਂ ਕੀਤਾ ਫ਼ੈਸਲਾ

ਜਲੰਧਰ, 9 ਮਈ (ਸ਼ਿਵ ਸ਼ਰਮਾ)-ਪਿਛਲੇ ਸਾਲ ਜੀ. ਐੱਸ. ਟੀ. ਵਿਭਾਗ ਵਿਚ ਕਰੋੜਾਂ ਰੁਪਏ ਦਾ ਘੋਟਾਲਾ ਸਾਹਮਣੇ ਆਉਣ ਤੋਂ ਬਾਅਦ ਵੀ ਫ਼ਰਮਾਂ ਵਲ ਰਹਿੰਦੀ ਕਿਸੇ ਤਰ੍ਹਾਂ ਦੀ ਉਹ ਵਸੂਲੀ ਨਹੀਂ ਕੀਤੀ ਜਾ ਰਹੀ ਹੈ ਜਿਹੜੀ ਕਿ ਸਾਲਾਂ ਪਹਿਲਾਂ ਫ਼ਰਮਾਂ ਕੋਲ ਟੀਮਾਂ ਇੰਸਪੈਕਸ਼ਨਾਂ ...

ਪੂਰੀ ਖ਼ਬਰ »

ਸਿਹਤ ਮੰਤਰੀ ਵਲੋਂ ਐਨ.ਐਚ.ਐਮ. ਕਰਮਚਾਰੀਆਂ ਨੂੰ ਡਿਊਟੀ 'ਤੇ ਵਾਪਸ ਆਉਣ ਦੀ ਅਪੀਲ

ਚੰਡੀਗੜ੍ਹ, 9 ਮਈ (ਅਜੀਤ ਬਿਊਰੋ)-ਸੂਬੇ ਵਿਚ ਵਧ ਰਹੇ ਮਹਾਂਮਾਰੀ ਦੇ ਫੈਲਾਅ ਦੇ ਮੱਦੇਨਜ਼ਰ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਰਾਸ਼ਟਰੀ ਸਿਹਤ ਮਿਸ਼ਨ (ਐਨ.ਐਚ.ਐਮ.) ਦੇ ਮੁਜ਼ਾਹਰਾ ਕਰ ਰਹੇ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਲੋਕ ਹਿੱਤ ਨੂੰ ਧਿਆਨ ਵਿਚ ...

ਪੂਰੀ ਖ਼ਬਰ »

ਬਰਨਾਲਾ ਜ਼ਿਲ੍ਹੇ ਦੇ ਨੌਜਵਾਨ ਦੀ ਕੈਨੇਡਾ 'ਚ ਗੋਲੀ ਲੱਗਣ ਕਾਰਨ ਮੌਤ

ਧਨੌਲਾ, 9 ਮਈ (ਚੰਗਾਲ)-ਪਿੰਡ ਭੱਠਲਾਂ ਦੇ ਵਾਸੀ ਹਰਮਨਜੋਤ ਸਿੰਘ (19) ਦੀ ਕੈਨੇਡਾ ਦੇ ਐਡਮਿੰਟਨ ਵਿਚ ਗੋਲੀ ਵੱਜਣ ਕਾਰਨ ਹੋਈ ਮੌਤ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਹਰਮਨਜੋਤ ਸਿੰਘ (19) ਪੁੱਤਰ ਅਵਤਾਰ ਸਿੰਘ ਗੋਗੀ ਭੱਠਲ ਵਾਸੀ ਭੱਠਲਾਂ ਜ਼ਿਲ੍ਹਾ ਬਰਨਾਲਾ ਡੇਢ ਸਾਲ ...

ਪੂਰੀ ਖ਼ਬਰ »

ਜਵਾਨ ਪ੍ਰਗਟ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ

ਕੋਟਲੀ ਸੂਰਤ ਮੱਲ੍ਹੀ, 9 ਮਈ (ਕੁਲਦੀਪ ਸਿੰਘ ਨਾਗਰਾ)-ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਆਉਂਦੇ ਪਿੰਡ ਦਬੁਰਜੀ ਦਾ ਫੌਜੀ ਨੌਜਵਾਨ ਪ੍ਰਗਟ ਸਿੰਘ (24) ਪੁੱਤਰ ਪ੍ਰੀਤਮ ਸਿੰਘ ਜਿਹੜਾ ਕਿ ਸਿਆਚਿਨ (ਲੇਹ ਲੱਦਾਖ਼) 'ਚ 25 ਅਪ੍ਰੈਲ ਨੂੰ ਬਰਫ ਦੇ ਤੋਦੇ ਹੇਠਾਂ ਦੱਬਣ ਕਰ ਕੇ ...

ਪੂਰੀ ਖ਼ਬਰ »

ਆਰਿਫ਼ ਲੌਹਾਰ ਦੀ ਪਤਨੀ ਦਾ ਦਿਹਾਂਤ

ਅੰਮਿ੍ਤਸਰ, 9 ਮਈ (ਸੁਰਿੰਦਰ ਕੋਛੜ)-ਪਾਕਿਸਤਾਨੀ ਪ੍ਰਸਿੱਧ ਪੰਜਾਬੀ ਲੋਕ ਗਾਇਕ ਆਰਿਫ਼ ਲੌਹਾਰ ਦੀ ਪਤਨੀ ਰਜ਼ੀਆ ਆਰਿਫ਼ ਦਾ ਲਾਹੌਰ 'ਚ ਦਿਹਾਂਤ ਹੋ ਗਿਆ | ਲਾਹੌਰ ਤੋਂ ਬਾਬਰ ਜਲੰਧਰੀ ਨੇ 'ਅਜੀਤ' ਨੂੰ ਦੱਸਿਆ ਕਿ ਰਜ਼ੀਆ ਆਰਿਫ਼ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ ਅਤੇ ...

ਪੂਰੀ ਖ਼ਬਰ »

ਜਲੰਧਰ ਜ਼ਿਲ੍ਹੇ ਦੀ ਪੈਮ ਗੋਸਲ ਸਕਾਟਲੈਂਡ ਦੀ ਪਹਿਲੀ ਪੰਜਾਬਣ ਸੰਸਦ ਮੈਂਬਰ ਬਣੀ

ਗਲਾਸਗੋ, 9 ਮਈ (ਹਰਜੀਤ ਸਿੰਘ ਦੁਸਾਂਝ)-ਭਾਰਤੀ ਮੂਲ ਦੀ ਪੰਜਾਬਣ ਪੈਮ ਗੋਸਲ ਸਕਾਟਲੈਂਡ ਪੱਛਮੀ ਖੇਤਰ ਦੀ ਰਿਜ਼ਨਲ ਸੀਟ ਤੋਂ ਕੰਜ਼ਰਵੇਟਿਵ ਪਾਰਟੀ ਦੀ ਸਕਾਟਿਸ਼ ਪਾਰਲੀਮੈਂਟ ਮੈਂਬਰ ਬਣੀ ਹੈ | ਪੰਜਾਬ ਦੇ ਜਲੰਧਰ ਜ਼ਿਲ੍ਹੇ ਨਾਲ ਸਬੰਧਿਤ ਗੋਸਲ ਦੀ ਜਿੱਤ ਦੇ ਨਾਲ ...

ਪੂਰੀ ਖ਼ਬਰ »

ਦੇਸ਼ਮੁਖ ਖ਼ਿਲਾਫ਼ ਜਾਂਚ ਕਮੇਟੀ ਨੂੰ ਦੀਵਾਨੀ ਅਦਾਲਤ ਦੀਆਂ ਸ਼ਕਤੀਆਂ ਮਿਲੀਆਂ

ਮੁੰਬਈ, 9 ਮਈ (ਏਜੰਸੀ)-ਮਹਾਰਾਸ਼ਟਰ ਸਰਕਾਰ ਨੇ ਰਾਜ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਖਿਲਾਫ਼ ਮੁੰਬਈ ਦੇ ਸਾਬਕਾ ਕਮਿਸ਼ਨਰ ਪਰਮਬੀਰ ਸਿੰਘ ਵਲੋਂ ਲਗਾਏ ਭਿ੍ਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਕਰਨ ਲਈ ਗਠਿਤ ਜਸਟਿਸ ਚਾਂਦੀਵਾਲ ਕਮੇਟੀ ਨੂੰ ਦੀਵਾਨੀ ਅਦਾਲਤ ...

ਪੂਰੀ ਖ਼ਬਰ »

ਮੈਡੀਕਲ ਅਫ਼ਸਰਾਂ ਦੀ ਭਰਤੀ ਪ੍ਰੀਖਿਆ 'ਚ ਬੇਨਿਯਮੀਆਂ ਦੇ ਦੋਸ਼ ਬੇਬੁਨਿਆਦ-ਬਾਬਾ ਫ਼ਰੀਦ ਯੂਨੀਵਰਸਿਟੀ

ਫ਼ਰੀਦਕੋਟ, 9 ਮਈ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਰਾਜ ਅੰਦਰ ਮੈਡੀਕਲ ਅਫ਼ਸਰਾਂ ਦੀ ਭਰਤੀ ਕੀਤੀ ਜਾ ਰਹੀ ਹੈ | ਇਸ ਭਰਤੀ ਲਈ ਰਾਜ ਸਰਕਾਰ ਵਲੋਂ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਫ਼ਰੀਦਕੋਟ ਰਾਹੀਂ ਕਰਵਾਈ ਜਾ ਰਹੀ ਹੈ | ਯੂਨੀਵਰਸਿਟੀ ...

ਪੂਰੀ ਖ਼ਬਰ »

ਕੋਰੋਨਾ ਦਾ ਫੈਲਾਅ ਰੋਕਣ ਲਈ ਟੀਕਾਕਰਨ ਮੁਹਿੰਮ ਤੇਜ਼ ਕਰਨ ਦੀ ਲੋੜ

ਜਲੰਧਰ, 9 ਮਈ (ਐੱਮ. ਐੱਸ. ਲੋਹੀਆ)-ਕੋਰੋਨਾ ਵਾਇਰਸ ਦੀ ਦੂਸਰੀ ਲਹਿਰ ਨਾਲ ਜੂਝ ਰਹੇ ਭਾਰਤ ਨੂੰ ਮਾਹਿਰਾਂ ਵਲੋਂ ਤੀਸਰੀ ਲਹਿਰ ਆਉਣ ਦੀ ਚਿਤਾਵਨੀ ਦਿੱਤੀ ਜਾ ਰਹੀ ਹੈ, ਜਿਸ ਬਾਰੇ ਕਿਹਾ ਜਾ ਰਿਹਾ ਹੈ ਕਿ ਇਹ ਲਹਿਰ ਦੇਸ਼ ਵਾਸੀਆਂ ਲਈ ਘਾਤਕ ਸਾਬਤ ਹੋ ਸਕਦੀ ਹੈ | ਦੇਸ਼ ਦੇ ...

ਪੂਰੀ ਖ਼ਬਰ »

ਬਾਬਾ ਰਾਮਦੇਵ 'ਤੇ ਕੋਰੋਨਾ ਦੌਰਾਨ ਗ਼ਲਤ ਧਾਰਨਾ ਪੈਦਾ ਕਰਨ ਦੇ ਦੋਸ਼, ਡਾ. ਦਾਹੀਆ ਨੇ ਕਾਰਵਾਈ ਦੀ ਕੀਤੀ ਮੰਗ

ਜਲੰਧਰ, 9 ਮਈ (ਐੱਮ. ਐੱਸ. ਲੋਹੀਆ)-ਕੋਰੋਨਾ ਮਹਾਂਮਾਰੀ ਸਬੰਧੀ ਲੋਕਾਂ 'ਚ ਗ਼ਲਤ ਧਾਰਨਾ ਪੈਦਾ ਕਰਨ ਅਤੇ ਡਾਕਟਰੀ ਇਲਾਜ ਬਾਰੇ ਗ਼ਲਤ ਪ੍ਰੋਪੇਗੰਡਾ ਕਰਨ ਦੇ ਦੋਸ਼ ਲਗਾਉਂਦੇ ਹੋਏ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਰਾਸ਼ਟਰੀ ਮੀਤ ਪ੍ਰਧਾਨ ਡਾ. ਨਵਜੋਤ ਸਿੰਘ ਦਾਹੀਆ ਨੇ ...

ਪੂਰੀ ਖ਼ਬਰ »

ਦਿੱਲੀ ਮੋਰਚੇ 'ਚ ਬਿਮਾਰ ਹੋਣ ਤੋਂ ਬਾਅਦ ਪਿੰਡ ਪਰਤੇ ਕਿਸਾਨ ਆਗੂ ਦਾ ਦਿਹਾਂਤ

ਗੋਨਿਆਣਾ, 9 ਮਈ (ਲਛਮਣ ਦਾਸ ਗਰਗ)-ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਪੰਜਾਬ ਦੀ ਪਿੰਡ ਹਰਰਾਏਪੁਰ ਦੀ ਪਿੰਡ ਇਕਾਈ ਦੇ ਪ੍ਰਧਾਨ ਗੁਰਤੇਜ ਸਿੰਘ ਭਿੰਦਾ ਬੀਤੇ ਦਿਨੀਂ ਇਸ ਸੰਸਾਰ ਨੂੰ ਅਲਵਿਦਾ ਆਖ ਗਏ ਹਨ | ਉਹ ਲਗਾਤਾਰ ਦਿੱਲੀ ਸਿੰਘੂ ਬਾਰਡਰ 'ਤੇ ਆਪਣਾ ਫ਼ਰਜ਼ ਸਮਝ ...

ਪੂਰੀ ਖ਼ਬਰ »

ਰਾਜ ਦੇ 6301 ਅੱਪਰ ਪ੍ਰਾਇਮਰੀ ਸਕੂਲਾਂ 'ਚੋਂ 6189 ਸਕੂਲ ਰੋਜ਼ਾਨਾ ਲਗਾ ਰਹੇ ਨੇ ਆਨ ਲਾਈਨ ਕਲਾਸਾਂ

ਪੋਜੇਵਾਲ ਸਰਾਂ, 9 ਮਈ (ਨਵਾਂਗਰਾਈਾ)-ਸਿੱਖਿਆ ਸੁਧਾਰ ਮੁਹਿੰਮ ਦਾ ਹੀ ਨਤੀਜਾ ਹੈ ਕਿ ਸਿਰਫ਼ ਇਕ ਮਹੀਨੇ ਦੌਰਾਨ ਹੀ ਰਾਜ ਦੇ ਸਰਕਾਰੀ ਸਕੂਲਾਂ ਵਿਚ ਪਿਛਲੇ ਸਾਲ ਨਾਲੋਂ 8.10 ਫ਼ੀਸਦੀ ਦਾਖਲਾ ਵਧਿਆ ਹੈ ਜੋ ਕਿ ਇਕ ਰਿਕਾਰਡ ਹੈ | ਇਨਾਂ ਹੀ ਨਹੀਂ ਜਿੱਥੇ ਅਧਿਆਪਕ ਦਾਖ਼ਲੇ ਵਿਚ ...

ਪੂਰੀ ਖ਼ਬਰ »

ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਨੇ ਆਕਸੀਜਨ ਮੁਹੱਈਆ ਕਰਵਾਉਣ ਲਈ ਲਗਾਇਆ ਪਲਾਂਟ

ਲੁਧਿਆਣਾ, 9 ਮਈ (ਅਮਰੀਕ ਸਿੰਘ ਬੱਤਰਾ)-ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਕੋਰੋਨਾ ਪੀੜਤ ਮਰੀਜ਼ਾਂ ਦੀ ਮਦਦ ਲਈ ਆਕਸੀਜਨ ਪਲਾਂਟ ਲਗਾਇਆ ਹੈ, ਜਿਸ ਦੀ ਸ਼ੁਰੂਆਤ ਜਥੇਦਾਰ ਰਣਜੀਤ ਸਿੰਘ ਗਹੋਰ-ਏ-ਮਸਕੀਨ ਜਥੇਦਾਰ ਤਖਤ ਸ੍ਰੀ ਪਟਨਾ ਸਾਹਿਬ ਵਲੋਂ ਕਰਵਾਈ ਗਈ ...

ਪੂਰੀ ਖ਼ਬਰ »

ਕੋਟਕਪੂਰਾ ਮਾਮਲੇ 'ਚ ਨਵੀਂ ਐਸ.ਆਈ.ਟੀ. 6 ਮਹੀਨੇ ਤੋਂ ਪਹਿਲਾਂ ਵੀ ਜਾਂਚ ਮੁਕੰਮਲ ਕਰਨ ਲਈ ਪੂਰੀ ਤਰ੍ਹਾਂ ਸੁਤੰਤਰ-ਪੰਜਾਬ ਸਰਕਾਰ

ਚੰਡੀਗੜ੍ਹ, 9 ਮਈ (ਅਜੀਤ ਬਿਊਰੋ)-ਪੰਜਾਬ ਸਰਕਾਰ ਦੇ ਬੁਲਾਰੇ ਵਲੋਂ ਅੱਜ ਸਪੱਸ਼ਟ ਕੀਤਾ ਗਿਆ ਕਿ ਕੋਟਕਪੂਰਾ ਗੋਲੀਬਾਰੀ ਕਾਂਡ ਦੀ ਜਾਂਚ ਮੁਕੰਮਲ ਕਰਨ ਲਈ ਨਵੀਂ ਐਸ.ਆਈ.ਟੀ. ਵਾਸਤੇ 6 ਮਹੀਨੇ ਦਾ ਸਮਾਂ ਸੂਬਾ ਸਰਕਾਰ ਨੇ ਨਹੀਂ, ਬਲਕਿ ਹਾਈਕੋਰਟ ਵਲੋਂ ਤੈਅ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਕਰੋੜਾਂ ਦੀ ਹੈਰੋਇਨ ਅਤੇ ਅਫ਼ੀਮ ਸਮੇਤ ਇਕ ਗਿ੍ਫ਼ਤਾਰ

ਤਰਨ ਤਾਰਨ/ਸਰਾਏ ਅਮਾਨਤ ਖਾਂ, 9 ਮਈ (ਹਰਿੰਦਰ ਸਿੰਘ, ਨਰਿੰਦਰ ਸਿੰਘ ਦੋਦੇ)-ਤਰਨ ਤਾਰਨ ਪੁਲਿਸ ਨੇ ਪਿਛਲੇ ਦਿਨੀਂ 8 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤੇ ਇਕ ਵਿਅਕਤੀ ਪਾਸੋਂ ਪੁਲਿਸ ਰਿਮਾਂਡ ਦੌਰਾਨ ਪੁੱਛਗਿੱਛ ਤੋਂ ਬਾਅਦ ਇਕ ਕਿੱਲੋ 350 ਗ੍ਰਾਮ ਦੇ ਕਰੀਬ ਹੈਰੋਇਨ ...

ਪੂਰੀ ਖ਼ਬਰ »

ਕੰਬੋਜ ਭਾਈਚਾਰੇ ਦੀ ਪੰਜਾਬ ਪੱਧਰੀ ਸਲਾਹਕਾਰ ਕਮੇਟੀ ਦਾ ਐਲਾਨ

ਚੰਡੀਗੜ੍ਹ, 9 ਮਈ (ਅਜੀਤ ਬਿਊਰੋ)- ਸ. ਸੁਖਬੀਰ ਸਿੰਘ ਬਾਦਲ ਵਲੋਂ ਕੰਬੋਜ ਭਾਈਚਾਰੇ ਦੀ ਪੰਜਾਬ ਪੱਧਰੀ ਸਲਾਹਕਾਰ ਕਮੇਟੀ ਦਾ ਗਠਨ ਕੀਤਾ ਗਿਆ ਹੈ | ਸ. ਚਰਨਜੀਤ ਸਿੰਘ ਬਰਾੜ ਨੇ ਦੱਸਿਆ ਕਿ ਕਮੇਟੀ ਦੇ ਸਰਪ੍ਰਸਤ ਡਾ. ਉਪਿੰਦਰਜੀਤ ਕੌਰ ਹੋਣਗੇ ਅਤੇ ਕੋਆਰਡੀਨੇਟਰ ਸ੍ਰੀ. ਹੰਸ ...

ਪੂਰੀ ਖ਼ਬਰ »

ਸੰਤ ਤੇਜਾ ਸਿੰਘ ਦਾ ਜਨਮ ਦਿਹਾੜਾ 14 ਨੂੰ ਸੰਗਤਾਂ ਘਰਾਂ 'ਚ ਹੀ ਮਨਾਉਣ-ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲੇ

ਧਰਮਗੜ੍ਹ, 9 ਮਈ (ਗੁਰਜੀਤ ਸਿੰਘ ਚਹਿਲ)-ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਸੰਸਥਾਪਕ ਸੰਤ ਤੇਜਾ ਸਿੰਘ (ਐਮ.ਏ., ਐਲ.ਐਲ.ਬੀ., ਏ.ਐਮ. ਹਾਰਵਰਡ ਯੂ.ਐਸ.ਏ.) ਦਾ ਜਨਮ ਦਿਹਾੜਾ ਸੰਗਤ ਵਲੋਂ 14 ਮਈ ਨੂੰ ਮਨਾਇਆ ਜਾ ਰਿਹਾ ਹੈ | ਟਰੱਸਟ ਪ੍ਰਧਾਨ ਸ਼੍ਰੋਮਣੀ ਪੰਥ ਰਤਨ ਬਾਬਾ ਇਕਬਾਲ ਸਿੰਘ ...

ਪੂਰੀ ਖ਼ਬਰ »

ਦੇਹ ਵਪਾਰ 'ਚ ਜ਼ਬਰਦਸਤੀ ਧਕੇਲਣ ਲਈ ਔਰਤ ਨੂੰ ਦੋ ਵਾਰ ਕੀਤਾ ਜ਼ਖ਼ਮੀ

ਮੰਡੀ ਕਿੱਲਿਆਂਵਾਲੀ, 9 ਮਈ (ਇਕਬਾਲ ਸਿੰਘ ਸ਼ਾਂਤ)-ਸਿਆਸੀ ਹਲਕੇ ਦੇ ਸਰਹੱਦੀ ਕਸਬੇ ਮੰਡੀ ਕਿੱਲਿਆਂਵਾਲੀ 'ਚ ਇਕ ਗਰਭਵਤੀ ਔਰਤ ਨੂੰ ਜ਼ਬਰਦਸਤੀ ਦੇਹ ਵਪਾਰ 'ਚ ਧਕੇਲਣ ਲਈ ਦੋ ਹਫ਼ਤਿਆਂ ਵਿਚ ਦੋ-ਦੋ ਵਾਰ ਮਾਰਕੁੱਟ ਕਰਕੇ ਜ਼ਖ਼ਮੀ ਕਰਨ ਦੇ ਬਾਅਦ ਖਾਕੀ ਦੀ ਕਿਤਾਬ ਨਹੀਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX